ਰੂਪਨਗਰ, 18 ਜਨਵਰੀ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਆਰੰਭ ਹੋ ਚੁੱਕੀਆਂ ਹਨ ਅਤੇ ਅੱਜ ਵੱਖ-ਵੱਖ ਗੁਰੂ ਘਰਾਂ ਵਲੋਂ ਵੱਡੇ ਪੱਧਰ 'ਤੇ ਨਗਰ ਕੀਰਤਨ ਸਜਾਏ ਗਏ ਜਿਨ੍ਹਾਂ ਵਿਚ ਵੱਡੀ ਗਿਣਤੀ ਸੰਗਤਾਂ ਸ਼ਾਮਲ ਹੋਈਆਂ | ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਏ ਗਏ | ਕੀਰਤਨੀ ਜਥਿਆਂ ਅਤੇ ਸੰਗਤਾਂ ਨੇ ਗੁਰਬਾਣੀ ਦੇ ਜਾਪ ਕੀਤੇ | ਗਤਕਾ ਪਾਰਟੀਆਂ ਨੇ ਗਤਕੇ ਦੇ ਜੌਹਰ ਦਿਖਾਏ |
ਗੁਰਦੁਆਰਾ ਸਿੰਘ ਸਭਾ ਰੂਪਨਗਰ ਵਲੋਂ ਹਰ ਸਾਲ ਵਾਂਗ ਨਗਰ ਕੀਰਤਨ ਸਜਾਇਆ ਗਿਆ ਜਿਸ ਦਾ ਆਰੰਭ ਗੁਰਦੁਆਰਾ ਸਾਹਿਬ ਤੋਂ ਹੋਇਆ | ਪੰਜ ਪਿਆਰਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਫੁੱਲਾਂ ਨਾਲ ਸਜੀ ਪਾਲਕੀ ਦੇ ਅੱਗੇ ਨਗਰ ਕੀਰਤਨ ਦੀ ਅਗਵਾਈ ਕੀਤੀ | ਸੰਗਤਾਂ ਅਤੇ ਕੀਰਤਨੀ ਜਥਿਆਂ ਨੇ ਗੁਰਬਾਣੀ ਗਾਇਨ ਕੀਤਾ | ਮੇਨ ਬਾਜ਼ਾਰ ਤੋਂ ਹੁੰਦਾ ਹੋਇਆ, ਪੁਲ ਬਾਜ਼ਾਰ, ਲਹਿਰੀ ਸ਼ਾਹ ਮੰਦਰ, ਹਸਪਤਾਲ ਮਾਰਗ, ਸ਼ਹੀਦ ਭਗਤ ਸਿੰਘ ਚੌਾਕ (ਬੇਲਾ ਚੌਾਕ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਿੰਘ ਸਭਾ 'ਚ ਸਮਾਪਤ ਹੋਇਆ | ਦੁਕਾਨਦਾਰਾਂ ਅਤੇ ਸੰਸਥਾਵਾਂ ਨੇ ਥਾਂ-ਥਾਂ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਚਾਹ, ਦੁੱਧ ਹੋਰ ਪਕਵਾਨਾਂ ਦੇ ਲੰਗਰ ਵਰਤਾਏ ਗਏ | ਨਗਰ ਕੀਰਤਨ ਦੌਰਾਨ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਸਤਿਆਲ, ਜਨ: ਸਕੱਤਰ ਚਰਨ ਸਿੰਘ ਭਾਟੀਆਂ, ਹਰਜੀਤ ਸਿੰਘ ਢੀਂਗਰਾ, ਮਨਿੰਦਰਪਾਲ ਸਿੰਘ ਸਾਹਨੀ ਸਮੇਤ ਇਸਤਰੀ ਸਤਿਸੰਗ ਸਭਾ ਅਤੇ ਧਾਰਮਿਕ ਸੇਵਾ ਸੁਸਾਇਟੀਆਂ ਦੇ ਨੁਮਾਇੰਦੇ ਅਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ |
ਖ਼ਾਲਸਾ ਪ੍ਰਚਾਰ ਕਮੇਟੀ ਕੋਟਲਾ ਨਿਹੰਗ ਵਲੋਂ ਨਗਰ ਕੀਰਤਨ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਖ਼ਾਲਸਾ ਪ੍ਰਚਾਰ ਕਮੇਟੀ ਕੋਟਲਾ ਨਿਹੰਗ ਅਤੇ ਘਾੜ ਇਲਾਕੇ ਦੀ ਸੰਗਤ ਵਲੋਂ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਤੋਂ ਤਪ ਅਸਥਾਨ ਬੀਬੀ ਮੁਮਤਾਜ ਜੀ ਬੜੀ (ਪੁਰਖਾਲੀ) ਤੱਕ 16ਵਾਂ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ ਅਤੇ ਆਰੰਭਤਾ ਦੀ ਅਰਦਾਸ ਗੁਰਦੁਆਰਾ ਸਾਹਿਬ ਦੇ ਕਥਾਵਾਚਕ ਗਿਆਨੀ ਪਵਿੱਤਰ ਸਿੰਘ ਵਲੋਂ ਕੀਤੀ ਗਈ | ਇਸ ਮੌਕੇ ਗਤਕਾ ਪਾਰਟੀ ਨੇ ਜੌਹਰ ਦਿਖਾਏ | ਇਹ ਨਗਰ ਕੀਰਤਨ ਪਿੰਡ ਟੱਪਰੀਆਂ ਕੋਟਲਾ, ਗਰੇਆਲ, ਅਕਬਰਪੁਰ ਮਗਰੋੜ, ਭੱਦਲ, ਪੁਰਖਾਲੀ ਹੁੰਦਾ ਹੋਇਆ ਗੁਰਦੁਆਰਾ ਬੀਬੀ ਮੁਮਤਾਜ ਜੀ ਬੜੀ ਪੁਰਖਾਲੀ ਵਿਖੇ ਪੁੱਜ ਕੇ ਸਮਾਪਤ ਹੋਇਆ | ਇਸ ਮੌਕੇ ਸੰਤ ਬਾਬਾ ਅਵਤਾਰ ਸਿੰਘ ਹੈੱਡ ਦਰਬਾਰ ਟਿੱਬੀ ਸਾਹਿਬ ਵਾਲੇ, ਖ਼ਾਲਸਾ ਪ੍ਰਚਾਰ ਕਮੇਟੀ ਕੋਟਲਾ ਨਿਹੰਗ ਦੇ ਪ੍ਰਧਾਨ ਗੁਰਦੀਪ ਸਿੰਘ, ਤਰਲੋਚਨ ਸਿੰਘ, ਇਕਬਾਲ ਸਿੰਘ, ਲਖਵੀਰ ਸਿੰਘ, ਸਾਬਕਾ ਸਰਪੰਚ ਨਰਿੰਦਰ ਸਿੰਘ ਸੋਨੂ, ਸੁਖਵਿੰਦਰ ਸਿੰਘ ਗਿੱਲ, ਜਥੇਦਾਰ ਭਾਗ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਬੀਬੀ ਦਲਜੀਤ ਕੌਰ, ਗੁਰਦੁਆਰਾ ਸ੍ਰੀ ਭੱਠਾ ਸਾਹਿਬ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ ਜਿੰਦਵੜੀ, ਗੁਰਦੁਆਰਾ ਸ਼ਹੀਦ ਭਾਈ ਬਚਿੱਤਰ ਸਿੰਘ ਦੇ ਪ੍ਰਧਾਨ ਗੁਰਮੇਲ ਸਿੰਘ ਪਹਿਲਵਾਨ, ਕਥਾਵਾਚਕ ਗਿਆਨੀ ਪਵਿੱਤਰ ਸਿੰਘ, ਅਕਾਉਂਟੇਂਟ ਕਰਮਜੀਤ ਸਿੰਘ, ਖ਼ਜ਼ਾਨਚੀ ਗੁਰਮੀਤ ਸਿੰਘ, ਰਿਕਾਡਰ ਕੀਪਰ ਬੇਅੰਤ ਕੌਰ, ਗਿਆਨੀ ਕੁਲਦੀਪ ਸਿੰਘ, ਮੋਹਣ ਸਿੰਘ, ਸ਼ੇਰ ਸਿੰਘ, ਸਾਬਕਾ ਸਰਪੰਚ ਬਲਵਿੰਦਰ ਕੌਰ, ਭੁਪਿੰਦਰ ਸਿੰਘ ਕੋਟਲਾ, ਚਰਨਜੀਤ ਸਿੰਘ, ਸਿਕੰਦਰ ਸਿੰਘ, ਦਵਿੰਦਰ ਸਿੰਘ, ਪਿੰਡ ਬੜੀ ਦੇ ਸਰਪੰਚ ਕੈਪਟਨ ਮੁਲਤਾਨ ਸਿੰਘ, ਸਾਬਕਾ ਸਰਪੰਚ ਪਿਆਰਾ ਸਿੰਘ ਬੜੀ, ਗੁਰਦੁਆਰਾ ਸਾਹਿਬ ਪਿੰਡ ਬੜੀ ਦੇ ਪ੍ਰਧਾਨ ਪ੍ਰੇਮ ਸਿੰਘ, ਮੋਹਣ ਸਿੰਘ ਮੰਡ, ਨਿਰਮਲ ਸਿੰਘ, ਅਮਰੀਕ ਸੰਘ, ਨੰਬਰਦਾਰ ਅਮਰੀਕ ਸਿੰਘ, ਨਾਜ਼ਰ ਸਿੰਘ ਢਕੋਰਾ, ਰਾਜ ਸਿੰਘ, ਮੀਰ ਸਿੰਘ, ਨਿਰਮਲ ਸਿੰਘ, ਨਸੀਬ ਸਿੰਘ, ਗੁਰਮੇਲ ਸਿੰਘ, ਹਕੀਕਤ ਸਿੰਘ, ਜੋਗਿੰਦਰ ਸਿੰਘ, ਦਿਲਪ੍ਰੀਤ ਸਿੰਘ ਆਦਿ ਮੌਜੂਦ ਸਨ |
ਨਗਰ ਕੀਰਤਨ ਦਾ ਗੁਰਦੁਆਰਾ ਬੀਬੀ ਮੁਮਤਾਜ ਜੀ ਬੜੀ ਸਾਹਿਬ ਵਿਖੇ ਸੰਗਤਾਂ ਵਲੋਂ ਭਰਵਾਂ ਸਵਾਗਤ
ਪੁਰਖਾਲੀ ਤੋਂ ਅੰਮਿ੍ਤਪਾਲ ਸਿੰਘ ਬੰਟੀ ਅਨੁਸਾਰ-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਖ਼ਾਲਸਾ ਪ੍ਰਚਾਰ ਕਮੇਟੀ ਕੋਟਲਾ ਨਿਹੰਗ ਅਤੇ ਘਾੜ ਇਲਾਕੇ ਦੀਆਂ ਸੰਗਤਾਂ ਵਲੋਂ ਸਾਲਾਨਾ ਸਰਬ ਸਾਂਝਾ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਆਰੰਭ ਹੋਇਆ | ਜੋ ਕੋਟਲਾ ਨਿਹੰਗ, ਕੋਟਲਾ ਟੱਪਰੀਆਂ, ਫੂਲਪੁਰ ਗਰੇਵਾਲ, ਮਾਜਰੀ ਜੱਟਾਂ, ਅਕਬਰਪੁਰ, ਮਗਰੋੜ, ਸੈਂਫਲਪੁਰ, ਸੰਤੋਖਗੜ੍ਹ ਟੱਪਰੀਆਂ, ਰਾਮਪੁਰ, ਪੁਰਖਾਲੀ ਅਤੇ ਬੜੀ ਨੂੰ ਹੁੰਦਾ ਹੋਇਆ ਸ਼ਾਮ ਸਮੇਂ ਗੁਰਦੁਆਰਾ ਬੀਬੀ ਮੁਮਤਾਜ ਜੀ ਬੜੀ (ਸੇਵਾ ਸੰਭਾਲ ਸ਼੍ਰੋਮਣੀ ਪੰਥ ਰਤਨ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁੱਖੀ ਬੁੱਢਾ ਦਲ) ਵਿਖੇ ਸਮਾਪਤ ਹੋਇਆ | ਇਸ ਨਗਰ ਕੀਰਤਨ ਦਾ ਘਾੜ ਇਲਾਕੇ ਦੀਆਂ ਸੰਗਤਾਂ ਵਲੋਂ ਪਿੰਡ ਪਿੰਡ ਭਰਵਾਂ ਸਵਾਗਤ ਕੀਤਾ ਗਿਆ | ਸ਼ਾਮ ਸਮੇਂ ਇਸ ਨਗਰ ਕੀਰਤਨ ਦਾ ਗੁਰਦੁਆਰਾ ਬੀਬੀ ਮੁਮਤਾਜ ਜੀ ਬੜੀ ਵਿਖੇ ਪੁੱਜਣ 'ਤੇ ਬਾਬਾ ਗੁਰਪ੍ਰੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਬੀਬੀ ਮੁਮਤਾਜ ਜੀ ਬੜੀ ਸਾਹਿਬ ਦੀ ਅਗਵਾਈ ਹੇਠ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਓਾਕਾਰ ਸਿੰਘ ਕੁੱਕੜਾਂ, ਸਵਰਨ ਸਿੰਘ ਭੱਟੀ , ਰਵਿੰਦਰ ਸਿੰਘ ਕਕੌਟ ਦੇ ਢਾਡੀ ਜਥੇ ਵਲੋਂ ਸੰਗਤਾਂ ਨੂੰ ਢਾਡੀ ਵਾਰਾਂ ਨਾਲ ਨਿਹਾਲ ਕੀਤਾ | ਇਸ ਮੌਕੇ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ, ਪਹਿਲਵਾਨ ਗੁਰਮੇਲ ਸਿੰਘ, ਭਾਈ ਅਮਰਜੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਭੱਠਾ ਸਾਹਿਬ, ਬਾਬਾ ਹਰਪ੍ਰੀਤ ਸਿੰਘ ਨਿਰਮਲ ਡੇਰਾ ਚੰਗਰ, ਗੁਰਕੀਰਤ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ ਬਿੰਦਰਖ, ਭਾਈ ਸੁਖਜੀਤ ਸਿੰਘ ਪ੍ਰਚਾਰਕ ਬੁੱਢਾ ਦਲ, ਕੈਪਟਨ ਮੁਲਤਾਨ ਸਿੰਘ ਬੜੀ, ਬਾਬਾ ਅਮਰਜੀਤ ਸਿੰਘ ਸ੍ਰੀ ਚਮਕੌਰ ਸਾਹਿਬ, ਗਿਆਨੀ ਰਣ ਸਿੰਘ, ਜਥੇਦਾਰ ਸ਼ੇਰ ਸਿੰਘ, ਬਾਬਾ ਮਲੂਕ ਸਿੰਘ ਲਾਡੀ, ਗੁਰਦੇਵ ਸਿੰਘ ਦਿੱਲੀ, ਠੇਕੇਦਾਰ ਗੁਰਦਿਆਲ ਸਿੰਘ, ਭੁਪਿੰਦਰ ਸਿੰਘ ਕੋਟਲਾ, ਇਕਬਾਲ ਸਿੰਘ, ਨਿਰਮਲ ਸਿੰਘ, ਮੁਖਤਿਆਰ ਸਿੰਘ, ਬਲਕਾਰ ਸਿੰਘ, ਭੁਪਿੰਦਰ ਸਿੰਘ, ਬਾਬਾ ਖੜਕ ਸਿੰਘ ਤਰਨਾ ਦਲ, ਜਗਸੀਰ ਸਿੰਘ ਜੱਗਾ ਹਨੂਮਾਨਗੜ੍ਹ, ਨਵਨੀਤ ਸਿੰਘ ਰੋਪੜ, ਕੈਪ ਮੱਖਣ ਸਿੰਘ, ਕਸ਼ਮੀਰ ਸਿੰਘ ਬੜਵਾ ਆਦਿ ਨੇ ਵੀ ਆਪਣੀ ਹਾਜ਼ਰੀ ਲਗਵਾਈ | ਇਸ ਮੌਕੇ ਗੁਰੂ ਘਰ ਆਈਆਂ ਸੰਗਤਾਂ ਨੂੰ ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ |
ਨੰਗਲ ਤੋਂ ਪ੍ਰੀਤਮ ਸਿੰਘ ਬਰਾਰੀ ਅਨੁਸਾਰ- ਦਰਿਆ ਸਤਲੁਜ ਦੇ ਕਿਨਾਰੇ ਸਥਿਤ ਇਤਿਹਾਸਿਕ ਗੁਰਦੁਆਰਾ ਸ਼੍ਰੀ ਘਾਟ ਸਾਹਿਬ ਨੰਗਲ ਦੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਪੁਰਾਣਾ ਗੁਰਦੁਆਰਾ ਤੋਂ ਜੁਗੋ ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਅਰਦਾਸ ਕਰਨ ਉਪਰੰਤ ਸਜਾਇਆ ਗਿਆ | ਇਸ ਨਗਰ ਕੀਰਤਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਇਕ ਫੁੱਲਾਂ ਨਾਲ ਸਜਾਈ ਗਈ ਵਿਸ਼ੇਸ਼ ਪਾਲਕੀ ਵਿਚ ਸੁਸ਼ੋਭਿਤ ਕੀਤਾ ਗਿਆ ਸੀ | ਇਹ ਨਗਰ ਕੀਰਤਨ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਮੇਨ ਮਾਰਕੀਟ ਤੋ ਹੋ ਕੇ ਅੱਡਾ ਮਾਰਕੀਟ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸ਼੍ਰੀ ਘਾਟ ਸਾਹਿਬ ਵਿਖੇ ਸਮਾਪਤ ਹੋਵੇਗਾ | ਇਸ ਮੌਕੇ ਸਮੂਹ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਠੇਕੇਦਾਰ ਰਜਿੰਦਰ ਸਿੰਘ, ਐਸ ਡੀ ਓ ਜਸਪਾਲ ਸਿੰਘ ਸਿੰਘ, ਸ਼ਾਇਰ ਬਲਵੀਰ ਸਿੰਘ ਸੈਣੀ, ਸਾਬਕਾ ਕੌਾਸਲਰ ਹਰਪਾਲ ਸਿੰਘ ਭਸੀਨ, ਜੋਗਿੰਦਰ ਸਿੰਘ ਮੇਨ ਮਾਰਕੀਟ ਵਾਲੇ, ਭਾਈ ਬਚਿੱਤਰ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਬਿਕਰਮ ਸਿੰਘ ਬਰਾਰੀ, ਅਮਰੀਕ ਸਿੰਘ ਬਿਭੌਰ ਸਾਹਿਬ, ਅਮਰਜੀਤ ਸਿੰਘ, ਗੁਰਨਾਮ ਸਿੰਘ, ਅਵਤਾਰ ਸਿੰਘ ਤਾਰੀ, ਸੁਰਿੰਦਰ ਸਿੰਘ, ਬੀਰਇੰਦਰ ਸਿੰਘ ਸੂਰੀ, ਬਲਜੀਤ ਸਿੰਘ ਭਾਪਾ, ਸਿੱਖ ਨੌਜਵਾਨ ਸਭਾ ਦੇ ਆਗੂ ਅਮਰੀਕ ਸਿੰਘ, ਹਰਿੰਦਰ ਸਿੰਘ, ਗੁਰਬਚਨ ਸਿੰਘ ਬਚਨ, ਮਨਮੋਹਨ ਸਿੰਘ ਮੋਹਣੀ, ਜਸਪਾਲ ਸਿੰਘ ਪਾਲੀ, ਉਕਾਂਰ ਸਿੰਘ, ਸਿੱਪੀ ਨਰੂਲਾ, ਦਰਸ਼ਨ ਸਿੰਘ ਬਰਾਰੀ, ਬੀਬੀ ਮਲਕੀਤ ਕੌਰ, ਗੁਰਮੀਤ ਕੌਰ, ਬਲਜੀਤ ਕੌਰ, ਕੁਲਵਿੰਦਰ ਸਿੰਘ ਬਿੱਟਾ, ਪਰਮਜੀਤ ਸਿੰਘ, ਜਸਵਿੰਦਰ ਸਿੰਘ ਸੈਣੀ ਆਦਿ ਹਾਜ਼ਰ ਸਨ |
ਰੂਪਨਗਰ, 18 ਜਨਵਰੀ (ਸਤਨਾਮ ਸਿੰਘ ਸੱਤੀ)-ਬੇਟ ਇਲਾਕੇ ਦੀਆਂ ਸਮੂਹ ਗਰਾਮ ਪੰਚਾਇਤਾਂ ਅਤੇ ਨਗਰ ਨਿਵਾਸੀ ਨੇ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਗੁਹਾਰ ਲਾਈ ਹੈ ਕਿ ਪਿੰਡ ਰਸੀਦਪੁਰ ਹੱਦ ਬਸਤ ਨੰਬਰ 106 ਵਿਚ ਸਤਲੁਜ ਦਰਿਆ ਵਿਚ ਕਈ ਦਿਨਾਂ ਤੋਂ ਨਾਜਾਇਜ਼ ਮਾਈਨਿੰਗ ਹੋ ਰਹੀ ...
ਸ੍ਰੀ ਅਨੰਦਪੁਰ ਸਾਹਿਬ, 18 ਜਨਵਰੀ (ਜੇ.ਐੱਸ.ਨਿੱਕੂਵਾਲ)-ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਹਰਜੀਤ ਸਿੰਘ ਜੀਤਾ ਦੇ ਹੱਕ ਵਿਚ ਮਾਡਲ ਟਾਊਨ ਵਾਸੀਆਂ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਿਸ ਦੀ ਪ੍ਰਧਾਨਗੀ ਮਾਡਲ ਟਾਊਨ ਕਮੇਟੀ ਦੇ ਪ੍ਰਧਾਨ ਗੁਰਚਰਨ ਸਿੰਘ ਅਟਵਾਲ ਨੇ ...
ਘਨੌਲੀ, 18 ਜਨਵਰੀ (ਜਸਵੀਰ ਸਿੰਘ ਸੈਣੀ)-ਘਨੌਲੀ ਦੀ ਦਾਣਾ ਮੰਡੀ ਤੋਂ ਕੱਢੇ ਗਏ ਟਰੈਕਟਰ ਮਾਰਚ ਦੀ ਸਮਾਪਤੀ ਉਪਰੰਤ ਥਲੀ ਖ਼ੁਰਦ 'ਚ ਗੁਰਿੰਦਰ ਸਿੰਘ ਗੋਗੀ ਵਲੋਂ ਘਨੌਲੀ ਇਲਾਕੇ ਤੋ ਦਿੱਲੀ ਸੰਘਰਸ਼ ਲਈ ਜਾ ਰਹੇ ਕਿਸਾਨਾਂ ਨੂੰ ਟਰੈਕਟਰਾਂ 'ਚ 20 ਲੀਟਰ ਤੇਲ ਪੁਆਉਣ ਦੀ ਸੇਵਾ ...
ਨੂਰਪੁਰ ਬੇਦੀ, 18ਜਨਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਾਂਝੇ ਕਿਸਾਨ ਮੋਰਚੇ ਦੇ ਸੱਦੇ 'ਤੇ ਨੂਰਪੁਰ ਬੇਦੀ ਵਿਖੇ ਭਾਗ ਕੌਰ ਜੇਤੇਵਾਲ ਕੁਲਦੀਪ ਕੌਰ ਕੂੰਭੇਵਾਲ ਕਮਲਜੀਤ ਕੌਰ ਨੂਰਪੁਰ ਬੇਦੀ ਤੇ ਭੁਪਿੰਦਰ ਕੌਰ ਸੰਦੋਆ ਦੀ ਅਗਵਾਈ ਹੇਠ ਰੋਸ ਰੈਲੀ ਕਰਨ ਉਪਰੰਤ ਪੂਰੇ ...
ਸ੍ਰੀ ਆਨੰਦਪੁਰ ਸਾਹਿਬ, 18 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ)-ਸ੍ਰੀ ਆਨੰਦਪੁਰ ਸਾਹਿਬ ਦੇ ਇਕ ਡੇਰੇ ਵਿਚੋਂ 15 ਬੱਚਿਆਂ ਨੂੰ ਬਾਹਰ ਕੱਢ ਕੇ ਨਾਲ ਲੱਗਦੇ ਆਸ਼ਰਮ ਵਿਚ ਪਹੁੰਚਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਜ਼ਿਲ੍ਹਾ ਬਾਲ ਵਿਕਾਸ ਅਫ਼ਸਰ ਰਜਿੰਦਰ ਕੌਰ ਸੈਣੀ ...
ਸ੍ਰੀ ਅਨੰਦਪੁਰ ਸਾਹਿਬ, 18 ਜਨਵਰੀ (ਜੇ.ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉਸ ਵੇਲੇ ਜੈ ਸ੍ਰੀ ਰਾਮ ਦੇ ਆਕਾਸ਼ ਗੁੰਜਾਊ ਜੈਕਾਰਿਆਂ ਨਾਲ ਗੂੰਜ ਉੱਠੀ ਜਦੋਂ ਸ੍ਰੀ ਰਾਮ ਮੰਦਰ ਧੰਨ ਸੰਗ੍ਰਹਿ ਸਮਿਤੀ ਵਲੋਂ ਕੱਢੀ ਗਈ ਵਿਸ਼ਾਲ ਰਥ ਯਾਤਰਾ ਇੱਥੇ ...
ਨੂਰਪੁਰ ਬੇਦੀ, 18 ਜਨਵਰੀ (ਵਿੰਦਰਪਾਲ ਝਾਂਡੀਆਂ)-ਪੰਜਾਬ ਸਰਕਾਰ ਵਲੋਂ ਆਟਾ ਦਾਲ ਸਕੀਮ ਤਹਿਤ ਰਾਸ਼ਨ ਵੰਡ ਪ੍ਰਣਾਲੀ ਵਿਚ ਪਾਰਦਰਸ਼ਤਾ ਲਿਆਉਣ ਦੇ ਮੰਤਵ ਨਾਲ ਲੋਕਾਂ ਨੂੰ ਪੁਰਾਣੇ ਰਾਸ਼ਨ ਕਾਰਡ ਦੀ ਥਾਂ ਨਵੇਂ ਚਿੱਪ ਵਾਲੇ ਸਮਾਰਟ ਰਾਸ਼ਨ ਕਾਰਡ ਮੁਹੱਈਆ ਕਰਵਾਉਣ ਲਈ ...
ਨੂਰਪੁਰ ਬੇਦੀ, 18 ਜਨਵਰੀ (ਹਰਦੀਪ ਸਿੰਘ ਢੀਂਡਸਾ)-ਕਿਰਤੀ ਕਿਸਾਨ ਮੋਰਚੇ ਦੀ ਬਜਰੂੜ ਇਕਾਈ ਦੀ ਮੀਟਿੰਗ ਕਿਸਾਨ ਆਗੂ ਤੇ ਪ੍ਰਧਾਨ ਮਨਦੀਪ ਸਿੰਘ ਬਜਰੂੜ ਦੀ ਅਗਵਾਈ ਵਿਚ ਕੀਤੀ ਗਈ | ਜਿਸ ਵਿਚ ਇਕੱਤਰ ਆਗੂਆਂ ਵਲੋਂ ਸਿਆਸੀ ਆਗੂਆਂ ਦੀ ਬਿਆਨਬਾਜ਼ੀ ਦੀ ਸਖ਼ਤ ਆਲੋਚਨਾ ਕੀਤੀ ...
ਨੰਗਲ, 18 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਭਾਜਪਾ ਬੁੱਧਜੀਵੀ ਸੈੱਲ ਦੇ ਜ਼ਿਲ੍ਹਾ ਕਨਵੀਨਰ ਐਡਵੋਕੇਟ ਰਾਕੇਸ਼ ਮੜਕਨ ਨੂੰ ਸਕੱਤਰ ਪੰਜਾਬ ਵਜੋਂ ਨਵੀਂ ਜ਼ਿੰਮੇਵਾਰੀ ਸੌਾਪੀ ਗਈ ਹੈ | ਪਾਰਟੀ ਦੇ ਜਲੰਧਰ ਵਿਖੇ ਇਕ ਹੋਏ ਸਮਾਗਮ ਦੌਰਾਨ ਮੜਕਨ ਨੂੰ ਇਹ ਨਵੀਂ ਜ਼ਿੰਮੇਵਾਰੀ ...
ਨੰਗਲ, 18 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਐਨ. ਐਫ. ਐਲ. ਇਕਾਈ ਨਵਾਂ ਨੰਗਲ ਨੇ ਆਪਣੇ ਸਮਾਜ ਸੇਵੀ ਕੰਮਾਂ ਨੂੰ ਅੱਗੇ ਤੋਰਦਿਆਂ ਹੋਏ ਸੀ. ਐਸ. ਆਰ ਸਕੀਮ ਤਹਿਤ ਸਿਹਤ ਚੰਡੀਗੜ੍ਹ ਦੇ ਮਲਟੀ ਸਪੈਸ਼ਲਿਟੀ ਹਸਪਤਾਲ ਸੈਕਟਰ 16 ਨੂੰ 4 ਆਇਸ ਲਾਇਨਡ ਰੈਫਰੀਜਰੇਟਰ ਅਤੇ 4 ਡੀਪ ...
ਨੂਰਪੁਰ ਬੇਦੀ, 18 ਜਨਵਰੀ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਮੋਠਾਪੁਰ ਵਿਖੇ ਜਿੱਥੇ ਇਕੱਤਰ ਔਰਤਾਂ ਵਲੋਂ ਮਹਿਲਾ ਦਿਵਸ ਮਨਾਇਆ ਗਿਆ | ਉੱਥੇ ਉਨ੍ਹਾਂ ਵਲੋਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮੋਦੀ ਸਰਕਾਰ ਖ਼ਿਲਾਫ਼ ਭੜਾਸ ਕੱਢੀ | ਇਸ ਮੌਕੇ ...
ਮੋਰਿੰਡਾ, 18 ਜਨਵਰੀ (ਪਿ੍ਤਪਾਲ ਸਿੰਘ)-ਨਗਰ ਕੌਾਸਲ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਵਲੋਂ ਚੋਣ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ, ਇਸੇ ਦੌਰਾਨ ਵਾਰਡ ਨੰਬਰ 14 ਮੋਰਿੰਡਾ ਤੋਂ ਚੋਣ ਲੜ ਰਹੇ ਉਮੀਦਵਾਰ ਸੁਖਜਿੰਦਰ ਸਿੰਘ ਕਾਕਾ ਵਲੋਂ ਵਾਰਡ ਦੇ ਦਸਮੇਸ਼ ਨਗਰ ਵਿਖੇ ...
ਸ੍ਰੀ ਅਨੰਦਪੁਰ ਸਾਹਿਬ, 18 ਜਨਵਰੀ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ਡੀ. ਬੀ. ਟੀ. ਸਟਾਰ ਕਾਲਜ ਸਕੀਮ ਅਧੀਨ ਸਫਲਤਾਪੂਰਵਕ ਖੁੰਭਾਂ ਦੀ ਕਾਸ਼ਤ ਕੀਤੀ ਗਈ | ਇਹ ਸਾਰਾ ਕਾਰਜ ਕਾਲਜ ਦੇ ਸੀਨੀਅਰ ਪ੍ਰੋਫੈਸਰ ਡਾ. ...
ਮੋਰਿੰਡਾ, 18 ਜਨਵਰੀ (ਪਿ੍ਤਪਾਲ ਸਿੰਘ)-ਪੰਚਾਇਤ ਮੈਂਬਰ (ਪੰਚ) ਯੂਨੀਅਨ ਦੀ ਅਹਿਮ ਮੀਟਿੰਗ ਗੁਰਦੁਆਰਾ ਸ਼ਹੀਦ ਗੰਜ਼ ਸਾਹਿਬ ਮੋਰਿੰਡਾ ਵਿਖੇ ਯੂਨੀਅਨ ਦੇ ਪ੍ਰਧਾਨ ਕਮਲਜੀਤ ਸਿੰਘ ਅਰਨੋਲੀ ਅਤੇ ਸੀ. ਮੀਤ ਪ੍ਰਧਾਨ ਗੁਰਮੀਤ ਸਿੰਘ ਚੋਪੜਾ ਸੱਖੋਮਾਜਰਾ ਦੀ ਪ੍ਰਧਾਨਗੀ ...
ਪੁਰਖਾਲੀ, 18 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)-ਡੇਕਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਬਾਣੀ ਦੀ ਕਥਾ, ਗੁਰਬਾਣੀ ਦੀ ਸੰਥਿਆਂ ਅਤੇ ਬੱਚਿਆਂ ਦੇ ਧਾਰਮਿਕ ਪ੍ਰੀਖਿਆ ਦੇ ਮੁਕਾਬਲੇ ਕਰਵਾਏ ਗਏ | ਧਾਰਮਿਕ ਪ੍ਰੀਖਿਆ ਵਿਚ ਗੁਰਕੀਰਤ ਸਿੰਘ, ਦਮਨਪ੍ਰੀਤ ਕੌਰ, ਜਸਰਾਜ ...
ਪੁਰਖਾਲੀ, 18 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)-ਆਈ. ਈ. ਟੀ ਭੱਦਲ ਕੈਂਪਸ ਦੁਆਰਾ ਮਾਘੀ ਮੇਲੇ ਮੌਕੇ ਬਿੰਦਰਖ ਵਿਚ 'ਕੈਰੀਅਰ ਕਾਊਾਸਲਿੰਗ' ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਦਸਵੀਂ ਤੇ ਬਾਰ੍ਹਵੀਂ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਦ ਭਵਿੱਖ ਵਿਚ ਕੀਤੇ ਜਾਣ ਵਾਲੇ ...
ਨੰਗਲ, 18 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਪੈਨਸ਼ਨ ਯੂਨੀਅਨ ਇਕਾਈ ਨੰਗਲ ਦੀ ਮੀਟਿੰਗ ਜਮੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੂਬਾ ਕਮੇਟੀ ਮੈਂਬਰ ਮੁਕੰਦ ਲਾਲ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਅਤੇ ਸੰਬੋਧਨ ਕਰਦਿਆਂ ਕਿਹਾ ਕਿ ਆਉਣ ਵਾਲੇ ...
ਨੰਗਲ, 18 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ ਦੀ ਸਮਾਜ ਸੇਵੀ ਸੰਸਥਾ ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ, ਲੁਧਿਆਣਾ ਦੀ ਸਮਾਜ ਸੇਵੀ ਸੰਸਥਾ ਗੰਗਾ ਧਾਮ ਬਿਰਧ ਆਸ਼ਰਮ ਅਤੇ ਨੰਗਲ ਖਾਦ ਕਾਰਖ਼ਾਨੇ ਦੇ ਟ੍ਰੇਡ ਯੂਨੀਅਨ ਆਗੂ ਰਾਕੇਸ਼ ਸ਼ਰਮਾ ਨੇ ਗਾਰਬੇਜ ...
ਰੂਪਨਗਰ, 18 ਜਨਵਰੀ (ਸਤਨਾਮ ਸਿੰਘ ਸੱਤੀ)-ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਰੋਪੜ ਡਵੀਜ਼ਨ ਵਲੋਂ ਸਿਟੀ ਡਵੀਜ਼ਨ ਰੋਪੜ ਵਿਖੇ ਰੋਸ ਮੀਟਿੰਗ ਕੀਤੀ, ਜਿਸ ਦੀ ਪ੍ਰਧਾਨਗੀ ਰੋਪੜ ਡਵੀਜ਼ਨ ਦੇ ਪ੍ਰਧਾਨ ਬਨਵਾਰੀ ਲਾਲ ਨੇ ਕੀਤੀ | ਇਸ ਰੋਸ ਮੀਟਿੰਗ ਵਿਚ ਵਿਸ਼ੇਸ਼ ਤੌਰ ...
ਰੂਪਨਗਰ, 18 ਜਨਵਰੀ (ਸਤਨਾਮ ਸਿੰਘ ਸੱਤੀ)-ਸਾਈਕਲਿੰਗ ਐਸੋਸੀਏਸ਼ਨ ਰੂਪਨਗਰ ਦੀ ਇਕ ਅਹਿਮ ਮੀਟਿੰਗ ਸਥਾਨਕ ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਦੀ ਪ੍ਰਧਾਨਗੀ ਹੇਠ ਹੋਈ | ਐਸੋਸੀਏਸ਼ਨ ਮੈਂਬਰ ਗੁਰਪ੍ਰੀਤ ...
ਰੂਪਨਗਰ, 18 ਜਨਵਰੀ (ਸਟਾਫ਼ ਰਿਪੋਰਟਰ)-ਦਸ਼ਮੇਸ ਯੂਥ ਕਲੱਬ ਗ੍ਰੀਨ ਐਵੇਨਿਊ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ 40 ਮੁਕਤਿਆਂ ਨੂੰ ਸਮਰਪਿਤ ਵਿਰਸਾ ਸੰਭਾਲ ਗਤਕਾ ਕੱਪ ਅਤੇ ਦਸਤਾਰ ਬੰਦੀ ਮੁਕਾਬਲੇ ਕਰਵਾਏ ਗਏ | ਦਸਤਾਰ ਬੰਦੀ ਮੁਕਾਬਲੇ ਵਿਚ ਖ਼ਾਲਸਾ ਮਾਡਲ ਸਕੂਲ ਰੋਪੜ ਦੇ ...
ਸ੍ਰੀ ਅਨੰਦਪੁਰ ਸਾਹਿਬ, 18 ਜਨਵਰੀ (ਜੇ.ਐਸ.ਨਿੱਕੂਵਾਲ)-ਨੇੜਲੇ ਪਿੰਡ ਅੱਪਰ ਮਿੰਢਵਾਂ ਵਿਖੇ ਪੀਰ ਲੱਖ ਦਾਤਾ ਦੀ ਯਾਦ ਵਿਚ ਛਿੰਜ ਮੇਲਾ ਕਰਵਾਇਆ ਗਿਆ, ਜਿਸ ਵਿਚ ਝੰਡੀ ਵਾਲੀ ਕੁਸ਼ਤੀ ਸੋਮਵੀਰ ਰੋਹਤਕ ਨੇ ਬੀਣੀਆਂ ਜੰਮੂ ਨੂੰ ਹਰਾ ਕੇ ਜਿੱਤੀ | ਸਰਪੰਚ ਨਿਧੀ ਰਾਣੀ ਅਤੇ ...
ਸ੍ਰੀ ਚਮਕੌਰ ਸਾਹਿਬ,18 ਜਨਵਰੀ (ਜਗਮੋਹਣ ਸਿੰਘ ਨਾਰੰਗ)-ਪੰਚਾਇਤੀ ਰਾਜ ਪੈਨਸ਼ਨਰ ਯੂਨੀਅਨ ਪੰਜਾਬ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਸਥਾਨਕ ਗੁ: ਸ੍ਰੀ ਦਮਦਮਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਪਾਬਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੂਬਾ ਪ੍ਰਧਾਨ ...
ਸ੍ਰੀ ਅਨੰਦਪੁਰ ਸਾਹਿਬ, 18 ਜਨਵਰੀ (ਜੇ.ਐੱਸ. ਨਿੱਕੂਵਾਲ)-ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ 20 ਜਨਵਰੀ ਨੂੰ ਚੰਦਪੁਰ ਬੇਲਾ ਜ਼ੋਨ ਦੇ ਕੱਢੇ ਜਾ ਰਹੇ ਨਗਰ ਕੀਰਤਨ ਸਬੰਧੀ ਇਕ ਮੀਟਿੰਗ ਪਿੰਡ ਮਟੌਰ ਵਿਖੇ ਮਾਤਾ ਗੁਜਰੀ ਵੈੱਲਫੇਅਰ ...
ਨੂਰਪੁਰ ਬੇਦੀ, 18 ਜਨਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਟਿੱਬਾ ਨੰਗਲ 'ਚ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨੇ ਆਟਾ ਦਾਲ ਸਕੀਮ ਦਾ ਲਾਭ ਨਾ ਮਿਲਣ ਸਬੰਧੀ ਇਕ ਮੀਟਿੰਗ ਕੀਤੀ | ਇਨ੍ਹਾਂ ਪਰਿਵਾਰਾਂ ਦੇ ਸੱਦੇ 'ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਕੀਲ ...
ਘਨੌਲੀ, 18 ਜਨਵਰੀ (ਜਸਵੀਰ ਸਿੰਘ ਸੈਣੀ)-ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਕਾਲੇ ਕਾਨੰੂਨਾਂ ਦੇ ਵਿਰੁੱਧ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਠੰਢ 'ਚ ਬੈਠੇ ਕਿਸਾਨ ਆਗੂਆਂ ਤੇ ਕਿਸਾਨਾਂ ਵਲੋਂ ਦਿੱਲੀ ਵਿਖੇ 26 ਜਨਵਰੀ ਦੀ ਪਰੇਡ ਦੌਰਾਨ ਟਰੈਕਟਰ ਮਾਰਚ ਦਾ ਐਲਾਨ ਕੀਤਾ ਗਿਆ ...
ਸ੍ਰੀ ਚਮਕੌਰ ਸਾਹਿਬ, 18 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ ਹਸਪਤਾਲ ਵਿਚ ਅੱਜ ਕੋਵਿਡ-19 ਵੈਕਸੀਨ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਡਾ. ਸੀ. ਪੀ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਵੈਕਸੀਨ ਦਾ ਪਹਿਲਾ ਟੀਕਾ ਸਥਾਨਕ ਹਸਪਤਾਲ ਵਿਖੇ ਡਾ. ...
ਐੱਸ. ਏ. ਐੱਸ. ਨਗਰ, 18 ਜਨਵਰੀ (ਜਸਬੀਰ ਸਿੰਘ ਜੱਸੀ)-ਪਿੰਡ ਸੋਹਾਣਾ ਦੀ ਰਹਿਣ ਵਾਲੀ ਇਕ ਮਹਿਲਾ ਨੇ ਆਪਣੇ ਪਤੀ 'ਤੇ ਦਾਜ ਮੰਗਣ ਅਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ | ਇਸ ਸਬੰਧੀ ਥਾਣਾ ਫੇਜ਼-8 ਦੀ ਪੁਲਿਸ ਨੇ ਜਾਂਚ ਤੋਂ ਬਾਅਦ ਪਤੀ ਲਖਵਿੰਦਰ ਸਿੰਘ ਵਾਸੀ ਡੇਰਾਬੱਸੀ ...
ਸ੍ਰੀ ਚਮਕੌਰ ਸਾਹਿਬ, 18 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸ਼ਿਵ ਮੰਦਰ ਵਿਖੇ ਗਊਸ਼ਾਲਾ ਦੇ ਪਿਛਲੇ ਪਾਸੇ ਇਕ ਹੋਰ ਪੰਛੀ (ਕਾਂ) ਮਰਿਆ ਹੋਇਆ ਮਿਲਣ 'ਤੇ ਪਸ਼ੂ ਪਾਲਨ ਵਿਭਾਗ ਵੀ ਹਰਕਤ ਵਿਚ ਆ ਗਿਆ | ਜਿਸ ਨੇ ਉਸ ਮਰੇ ਕਾਂ ਨੂੰ ਮੌਕੇ 'ਤੇ ਪੁੱਜੇ ਪਾਲਨ ਵਿਭਾਗ ਦੇ ਡਿਪਟੀ ...
ਸ੍ਰੀ ਅਨੰਦਪੁਰ ਸਾਹਿਬ, 18 ਜਨਵਰੀ (ਕਰਨੈਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਜਗਦੇਵ ਸਿੰਘ ਕੁੱਕੂ ਦੇ ਅਕਾਲ ਚਲਾਣੇ 'ਤੇ ਰਾਜਨੀਤਿਕ, ਸਮਾਜਿਕ ਅਤੇ ਰਾਜਨੀਤਿਕ ਜਥੇਬੰਦੀਆਂ ਅਤੇ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਨੇ ਗਹਿਰੇ ਦੁੱਖ ਦਾ ...
ਢੇਰ, 18 ਜਨਵਰੀ (ਸ਼ਿਵ ਕੁਮਾਰ ਕਾਲੀਆ)-ਅੱਡਾ ਮਾਰਕੀਟ ਢੇਰ ਵਿਖੇ ਕਿਸਾਨਾਂ ਦੇ ਹੱਕ ਵਿਚ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਗੁਰਮੀਤ ਸਿੰਘ ਡੋਡ, ਅਮਰੀਕ ਸਿੰਘ ਕਾਕੂ, ਪਰਮਜੀਤ ਸਿੰਘ ਅਟਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਬਿੱਲ ਪਾਸ ਕਰ ...
ਰੂਪਨਗਰ, 18 ਜਨਵਰੀ (ਸਤਨਾਮ ਸਿੰਘ ਸੱਤੀ)-ਸ਼ੇਰੇ ਪੰਜਾਬ ਸਪੋਰਟਸ ਕਲੱਬ ਸ਼ਾਮਪੁਰਾ ਨੇ ਕਿਸਾਨੀ ਅੰਦੋਲਨ ਦੌਰਾਨ ਦਿੱਲੀ ਦੇ ਟਿਕਰੀ ਬਾਰਡਰ 'ਤੇ 3500 ਲੀਟਰ ਦੁੱਧ ਦੇ ਲੰਗਰ ਦੀ ਸੇਵਾ ਕੀਤੀ ਹੈ ਜਦੋਂ ਕਿ ਕਲੱਬ ਵਲੋਂ ਪਹਿਲਾਂ 1 ਲੱਖ ਦੀਆਂ ਦਵਾਈਆਂ ਸੁੱਕਾ ਦੁੱਧ, ਬਾਸਮਤੀ ...
ਸ੍ਰੀ ਅਨੰਦਪੁਰ ਸਾਹਿਬ, 18 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਦੌਰਾਨ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਪੋ੍ਰਗਰਾਮ ਅਨੁਸਾਰ 25ਵੇਂ ਦਿਨ ਇੱਥੇ ...
ਸ੍ਰੀ ਚਮਕੌਰ ਸਾਹਿਬ, 18 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਮੁੱਖ ਮਾਰਗ 'ਤੇ ਗੁਰਦੁਆਰਾ ਟੀ ਪੁਆਇੰਟ 'ਤੇ ਅੱਜ ਦੂਜੇ ਦਿਨ ਵੀ ਰੰਗ ਕਰਮੀਆਂ, ਕਿਸਾਨਾਂ ਅਤੇ ਦੁਕਾਨਦਾਰਾਂ ਵਲੋਂ ਉੱਘੇ ਅਦਾਕਾਰਾਂ ਸ੍ਰੀਮਤੀ ਗੁਰਪ੍ਰੀਤ ਕੌਰ ਭੰਗੂ ਦੀ ਅਗਵਾਈ ਹੇਠ ਹੱਥਾਂ ਵਿਚ ...
ਨੰਗਲ, 18 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਗਣਤੰਤਰਤਾ ਦਿਵਸ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪੁਲਿਸ ਕਪਤਾਨ ਰੂਪਨਗਰ ਅਖਿਲ ਚੌਧਰੀ ਅਤੇ ਉਪ ਪੁਲਿਸ ਕਪਤਾਨ ਰਮਿੰਦਰ ਸਿੰਘ ਕਾਹਲੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਥਾਣਾ ਨੰਗਲ ਮੁਖੀ ਇੰਸਪੈਕਟਰ ਚੌਧਰੀ ਪਵਨ ...
ਸ੍ਰੀ ਚਮਕੌਰ ਸਾਹਿਬ,18 ਜਨਵਰੀ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪਾਰਟੀ ਦੇ ਸੀਨੀਅਰ ਆਗੂ ਡਾ: ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਬਲੱਗਣ ਹਾਲ ਵਿਚ ਹੋਈ | ਜਿਸ ਵਿਚ ਵੱਖ ਵੱਖ ਪਾਰਟੀਆਂ ਦੇ ਆਗੂਆਂ/ਵਰਕਰਾਂ ਨੇ ਆਪ ਦਾ ...
ਮੋਰਿੰਡਾ, 18 ਜਨਵਰੀ (ਪਿ੍ਤਪਾਲ ਸਿੰਘ)-ਐਮ. ਬੀ. ਬੀ. ਐਸ ਡਿਗਰੀ ਵਿਚ ਸਰਕਾਰੀ ਸੀਟ ਮਿਲਣ ਤੇ ਸ਼ੋ੍ਰਮਣੀ ਅਕਾਲੀ ਦਲ ਸਰਕਲ ਮੋਰਿੰਡਾ ਦੇ ਪ੍ਰਧਾਨ ਅਮਿ੍ਤਪਾਲ ਸਿੰਘ ਖੱਟੜਾ ਦੀ ਅਗਵਾਈ ਹੇਠ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਮਿੰਦਰ ਸਿੰਘ ...
ਨੰਗਲ, 18 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਆਈ.ਟੀ.ਆਈ. ਨੰਗਲ ਦੇ 20 ਵਿਦਿਆਰਥੀਆਂ ਨੇ ਭਾਰਤ ਸਰਕਾਰ ਦੇ ਅਦਾਰੇ ਐਨ.ਐਫ.ਐਲ 'ਚ ਤਿੰਨ ਮਹੀਨੇ ਦੀ ਵਿਸ਼ੇਸ਼ ਸਿਖਲਾਈ ਆਰੰਭ ਕਰ ਦਿੱਤੀ ਹੈ | ਜੀ.ਐਮ.ਐਨ. ਐਫ਼ਐਲ. ਸ੍ਰੀ ਰਾਕੇਸ਼ ਮਾਰਕਨ ਨੇ ਇਕ ਸਾਦੇ ਸਮਾਗਮ ਦੌਰਾਨ ਕਿਹਾ ਕਿ ਇਹ ...
ਰੂਪਨਗਰ, 18 ਜਨਵਰੀ (ਸਤਨਾਮ ਸਿੰਘ ਸੱਤੀ)-ਨਗਰ ਕੌਾਸਲ ਰੂਪਨਗਰ 'ਚ ਚੋਣਾਂ ਨੂੰ ਲੈ ਕੇ ਨਵੀਆਂ ਚਰਚਾਵਾਂ ਅਤੇ ਸਥਿਤੀਆਂ ਨੇ ਜਨਮ ਲਿਆ ਹੈ | ਸ਼੍ਰੋਮਣੀ ਅਕਾਲੀ ਦਲ ਦੇ ਚਰਚਿਤ ਆਗੂ ਆਰ. ਪੀ. ਸਿੰਘ ਸ਼ੈਲੀ ਨੇ ਵਾਰਡ ਨੰਬਰ 18 ਤੋਂ ਚੋਣ ਲੜਨ ਤੋਂ ਨਾਂਹ ਕਰ ਦਿੱਤੀ ਹੈ ਜਿਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX