ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਮਹਿਲਾ ਕਿਸਾਨ ਦਿਵਸ ਨੂੰ ਸਮਰਪਿਤ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਔਰਤਾਂ ਅਤੇ ਬੱਚਿਆਂ ਨੇ ਸ਼ਮੂਲੀਅਤ ਕੀਤੀ | ਇਸ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ, ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾ ਗੁੱਜਰ, ਨਿਰਮਲ ਸਿੰਘ ਜੱਸੇਆਣਾ, ਉਦੈ ਸਿੰਘ ਘੁੜਿਆਣਾ, ਗਿਆਨ ਕੌਰ ਦੂਹੇਵਾਲਾ, ਮਹਿਕਪ੍ਰੀਤ ਫਕਰਸਰ, ਇਕਬਾਲ ਕੌਰ ਲੁਹਾਰਾ, ਹਰਜਿੰਦਰ ਕੌਰ ਉੱਪਲ ਅਤੇ ਲੱਖਾ ਸ਼ਰਮਾ ਮਲੋਟ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਵਿਚ ਔਰਤਾਂ ਦੀ ਵੱਡੀ ਹਿੱਸੇਦਾਰੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਰਾਹੀਂ ਖੇਤੀਬਾੜੀ ਧੰਦੇ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿਚ ਦੇਣ 'ਤੇ ਤੁਲੀ ਹੋਈ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਔਰਤਾਂ ਵਲੋਂ ਐਲਾਨ ਕੀਤਾ ਗਿਆ ਕਿ ਉਹ ਦਿੱਲੀ ਧਰਨੇ ਵਿਚ ਪੂਰੇ ਜ਼ੋਰ-ਸ਼ੋਰ ਨਾਲ ਹਿੱਸਾ ਲੈਣਗੀਆਂ ਅਤੇ ਜਦੋਂ ਤੱਕ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ 26 ਜਨਵਰੀ ਨੂੰ ਦਿੱਲੀ ਵਿਖੇ ਹੋਣ ਵਾਲੀ ਟਰੈਕਟਰ ਪਰੇਡ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਆਗੂਆਂ ਵਲੋਂ ਹਦਾਇਤ ਕੀਤੀ ਗਈ ਕਿ ਕਿਸਾਨ ਅੰਦੋਲਨ ਵਿਚ ਕਿਸੇ ਤਰ੍ਹਾਂ ਦੀ ਹੁੱਲੜਬਾਜ਼ੀ ਜਾਂ ਗੈਰ ਕਾਨੰੂਨੀ ਹਰਕਤ ਨਾ ਕੀਤੀ ਜਾਵੇ, ਕਿਉਂਕਿ ਇਸ ਦਾ ਅਸਰ ਸ਼ਾਂਤਮਈ ਚੱਲ ਰਹੇ ਅੰਦੋਲਨ 'ਤੇ ਪੈ ਸਕਦਾ ਹੈ | ਉਨ੍ਹਾਂ ਵੱਧ ਤੋਂ ਵੱਧ ਕਿਸਾਨਾਂ ਅਤੇ ਔਰਤਾਂ ਨੂੰ 26 ਜਨਵਰੀ ਦੀ ਟਰੈਕਟਰ ਪਰੇਡ ਲਈ ਦਿੱਲੀ ਵਿਖੇ ਪਹੁੰਚਣ ਦੀ ਅਪੀਲ ਕੀਤੀ | ਇਸ ਮੌਕੇ ਗਿਆਨ ਸਿੰਘ ਭੁੱਟੀਵਾਲਾ, ਕਰਨ ਸਿੰਘ ਭੁੱਟੀਵਾਲਾ, ਹਰਿੰਦਰ ਸਿੰਘ ਥਾਂਦੇਵਾਲਾ, ਲਛਮਣ ਸਿੰਘ ਆਸਾ ਬੁੱਟਰ, ਗੁਰਮੀਤ ਸਿੰਘ ਹਰੀਕੇ ਕਲਾਂ ਆਦਿ ਹਾਜ਼ਰ ਸਨ |
ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)- ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਆਪਣੀ ਜਨਰਲ ਕਾਊਾਸਲ ਵਿਚ ਉਲੀਕੇ ਗਏ ਪ੍ਰੋਗਰਾਮ ਤਹਿਤ ਅਧਿਆਪਕਾਂ ਦੁਆਰਾ ਅੱਜ ਕੋਟਕਪੂਰਾ ਚੌਕ ਵਿਚ ਸਿੱਖਿਆ ਸਕੱਤਰ ਦਾ ਪੁਤਲਾ ਫ਼ੂਕਿਆ ਗਿਆ | ਇਸ ਤੋਂ ...
ਫ਼ਰੀਦਕੋਟ, 18 ਜਨਵਰੀ (ਸਰਬਜੀਤ ਸਿੰਘ)- ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਅਗਵਾਈ ਵਿਚ ਮਹਿਲਾ ਕਿਸਾਨ ਦਿਵਸ ਮੌਕੇ ਨਵੇਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ | ਕੇਂਦਰ ਦੀ ...
ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)- ਨਹਿਰੂ ਯੁਵਾ ਕੇਂਦਰ, ਰੈੱਡ ਕਰਾਸ ਜਿੰਮ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਇਕ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਪ੍ਰਧਾਨ ਰੈੱਡ ਕਰਾਸ ਸ੍ਰੀਮਤੀ ਮਾਇਥਰੀ ਵੀ.ਪੀ. ਵਲੋਂ ਕੀਤੀ ...
ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਹਰਮਹਿੰਦਰ ਪਾਲ)- ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਜੱਸੇਆਣਾ ਵਿਖੇ ਪੁਰਾਣੀ ਰੰਜਸ਼ ਦੇ ਚੱਲਦਿਆਂ ਇਕ ਘਰ ਵਿਚ ਦਾਖਲ ਹੋ ਕੇ ਪੰਜ ਵਿਅਕਤੀਆਂ ਨੇ ਮਾਂ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਜ਼ਖਮੀ ਕਰ ...
ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਇਕ ਹੋਰ ਕੋਰੋੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ਹੋਈ ਹੈ, ਜੋ ਕਿ ਪਿੰਡ ਥਾਂਦੇਵਾਲਾ ਨਾਲ ਸਬੰਧਿਤ ਹੈ | ਇਸ ਤੋਂ ਇਲਾਵਾ 86 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ...
ਫ਼ਰੀਦਕੋਟ, 18 ਜਨਵਰੀ (ਸਰਬਜੀਤ ਸਿੰਘ)- ਨਗਰ ਕੌਾਸਲ ਦੀਆਂ ਵੋਟਾਂ ਲਈ ਜਾਰੀ ਕੀਤੀਆਂ ਜਾ ਰਹੀਆਂ ਵਾਰਡਾਂ ਦੀਆਂ ਨਵੀਆਂ ਵੋਟਰ ਸੂਚੀਆਂ 'ਚ ਵੱਡੀ ਪੱਧਰ 'ਤੇ ਧਾਂਦਲੀਆਂ ਦਾ ਦੋਸ਼ ਲਾਉਂਦੇ ਹੋਏ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ, ਆਗੂਆਂ ਤੇ ਵਰਕਰਾਂ ਵਲੋਂ ...
ਮਲੋਟ, 18 ਜਨਵਰੀ (ਪਾਟਿਲ)- ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਚੌਕ ਮਲੋਟ ਵਿਖੇ ਕਿਸਾਨ ਦਿਵਸ ਮਨਾਇਆ ਗਿਆ | ਸੰਯੁਕਤ ਕਿਸਾਨ ਮੋਰਚਾ ਦੇ ਸਮਰਥਨ 'ਚ ਅੱਜ 28ਵੇਂ ਦਿਨ ਦੀ ਭੁੱਖ ਹੜਤਾਲ ਵਿਚ 70 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਭੁੱਖ ਹੜਤਾਲ ਵਿਚ ਬੈਠੀਆਂ | ਭੁੱਖ ਹੜਤਾਲ 'ਤੇ ...
ਕੋਟਕਪੂਰਾ, 18 ਜਨਵਰੀ (ਮੋਹਰ ਗਿੱਲ, ਮੇਘਰਾਜ)- ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਇਕ ਵਿਅਕਤੀ ਕੋਲੋਂ ਉਸ ਦਾ ਮੋਬਾਈਲ ਫ਼ੋਨ ਖੋਹਣ ਵਾਲੇ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੂੰ ਬਿਆਨ ਦੇ ਦੇ ਸੰਨੀ ਸਿੰਘ ਵਾਸੀ ਕੋਟਕਪੂਰਾ ਨੇ ...
ਫ਼ਰੀਦਕੋਟ, 18 ਜਨਵਰੀ (ਜਸਵੰਤ ਸਿੰਘ ਪੁਰਬਾ)- ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ 'ਚ ਜ਼ਿਲ੍ਹੇ ਅੰਦਰ 2 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | ਜ਼ਿਲੇ੍ਹ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 54 ਹੋ ਗਈ ਹੈ | ...
ਫ਼ਰੀਦਕੋਟ, 18 ਜਨਵਰੀ (ਸਰਬਜੀਤ ਸਿੰਘ)- 'ਸੰਯੁਕਤ ਕਿਸਾਨ ਸੰਘਰਸ਼ ਕਮੇਟੀ ਦੇ ਸੱਦੇ 'ਤੇ ਅੱਜ 'ਕੁਲ ਹਿੰਦ ਕਿਸਾਨ ਸਭਾ' ਵਲੋਂ ਇੱਥੇ ਇਜਲਾਸ ਕਰਕੇ ਜਾਗਿ੍ਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਮੌਜੂਦਾ ਕਿਸਾਨ ਸੰਘਰਸ਼ ਦੇ ਸ਼ਹੀਦਾਂ ਨੂੰ ਦੋ ਮਿੰਟ ਮੌਨ ਧਾਰਨ ਕਰਕੇ ...
ਕੋਟਕਪੂਰਾ, 18 ਜਨਵਰੀ (ਮੋਹਰ ਸਿੰਘ ਗਿੱਲ)- ਆਉਂਦੀਆਂ ਨਗਰ ਕੌਾਸਲ, ਨਗਰ ਨਿਗਮ ਅਤੇ ਨਗਰ ਪੰਚਾਇਤੀ ਚੋਣਾਂ 'ਚ ਕਾਂਗਰਸ ਪਾਰਟੀ ਨਾਲ ਸਬੰਧਿਤ ਉਮੀਦਵਾਰ ਪੰਜਾਬ ਭਰ 'ਚ ਸ਼ਾਨਦਾਰ ਜਿੱਤ ਦਰਜ ਕਰਨਗੇ | ਇਹ ਪ੍ਰਗਟਾਵਾ ਮਹਾਸ਼ਾ ਗੁਰਸ਼ਵਿੰਦਰ ਸਿੰਘ ਪ੍ਰਧਾਨ ਰਾਈਸ ਮਿੱਲਰਜ਼ ...
ਫ਼ਰੀਦਕੋਟ, 18 ਜਨਵਰੀ (ਸਰਬਜੀਤ ਸਿੰਘ)- ਸਥਾਨਕ ਸਾਦਿਕ ਰੋਡ 'ਤੇ ਮਚਾਕੀ ਖੁਰਦ ਨੂੰ ਜਾਂਦੀ ਸੜਕ 'ਤੇ ਇਕ ਖਾਲੀ ਪਏ ਸ਼ੈਲਰ ਵਿਚ ਕੁੱਕੜਾਂ ਦੀ ਲੜਾਈ ਕਰਵਾਏ ਜਾਣ ਸਬੰਧੀ ਪੁਲਿਸ ਨੂੰ ਸੂਚਨਾ ਮਿਲਣ 'ਤੇ ਸਹਾਇਕ ਥਾਣੇਦਾਰ ਦੀ ਅਗਵਾਈ 'ਚ ਪੁਲਿਸ ਟੀਮ ਉਥੇ ਮੌਕੇ 'ਤੇ ਪਹੰੁਚੀ ...
ਫ਼ਰੀਦਕੋਟ, 18 ਜਨਵਰੀ (ਸਤੀਸ਼ ਬਾਗ਼ੀ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਫ਼ਰੀਦਕੋਟ ਵਲੋਂ 23 ਜਨਵਰੀ ਦਿਨ ਸ਼ਨੀਵਾਰ ਨੂੰ ਮਹਾਨ ਗੁਰਮਤਿ ਸਮਾਗਮ ...
ਫ਼ਰੀਦਕੋਟ, 18 ਜਨਵਰੀ (ਚਰਨਜੀਤ ਸਿੰਘ ਗੋਂਦਾਰਾ)- ਸਰਕਾਰੀ ਮਿਡਲ ਸਕੂਲ ਵੀਰੇਵਾਲਾ ਖੁਰਦ 'ਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਸਟਾਫ਼ ਵਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ 5 ਸਾਈਕਲ ਦਿੱਤੇ ਗਏ | ਜਾਣਕਾਰੀ ਅਨੁਸਾਰ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ...
ਕੋਟਕਪੂਰਾ, 18 ਜਨਵਰੀ (ਮੋਹਰ ਗਿੱਲ, ਮੇਘਰਾਜ)- ਮਲਟੀਪਰਪਜ਼ ਵਰਕਰ ਫ਼ੀਮੇਲ ਦੀ ਇਕ ਮੀਟਿੰਗ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਹੋਈ | ਮੀਟਿੰਗ 'ਚ ਮਲਟੀਪਰਪਜ਼ ਵਰਕਰ ਫ਼ੀਮੇਲ ਜੋ ਕਿ ਪਿਛਲੇ ਲਗਪਗ 12 ਸਾਲਾਂ ਤੋਂ ਸਿਹਤ ਵਿਭਾਗ ਵਿਚ ਸੇਵਾ ਨਿਭਾ ਰਹੀਆਂ ...
ਫ਼ਰੀਦਕੋਟ, 18 ਜਨਵਰੀ (ਜਸਵੰਤ ਸਿੰਘ ਪੁਰਬਾ)- ਪੰਜਾਬ ਸਟੇਟ ਅਥਲੈਟਿਕਸ ਚੈਂਪੀਅਨਸ਼ਿਪ ਜੋ ਕਿ ਸੰਗਰੂਰ ਵਿਖੇ ਮਿਤੀ 13 ਤੋਂ 17 ਜਨਵਰੀ ਤੱਕ ਹੋਈਆਂ, ਵਿਚ ਜ਼ਿਲ੍ਹਾ ਫ਼ਰੀਦਕੋਟ ਨੇ 9 ਤਗਮੇ ਅਤੇ ਸੀਨੀਅਰ ਸਟੇਟ ਕੁਸ਼ਤੀ ਚੈਂਪੀਅਨਸ਼ਿਪ ਜੋ ਕਿ ਮਿਤੀ 16 ਦਸੰਬਰ 2021 ਨੂੰ ...
ਕੋਟਕਪੂਰਾ, 18 ਜਨਵਰੀ (ਮੋਹਰ ਸਿੰਘ ਗਿੱਲ)- ਓਪਨ ਪੰਜਾਬ ਜੂਨੀਅਰ ਅਥਲੈਟਿਕਸ ਮੁਕਾਬਲਿਆਂ ਲਈ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਟਰਾਇਲ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਸਦਾ ਰਾਮ ਬਾਂਸਲ ਮੈਮੋਰੀਅਲ ਸਕੂਲ ਕੋਟਕਪੂਰਾ ਦੇ ਵਿਦਿਆਰਥੀ ਰਿਸ਼ੀ ਜੋਸ਼ੀ ਨੇ ...
ਕੋਟਕਪੂਰਾ, 18 ਜਨਵਰੀ (ਮੋਹਰ ਸਿੰਘ ਗਿੱਲ)- ਓਪਨ ਪੰਜਾਬ ਜੂਨੀਅਰ ਅਥਲੈਟਿਕਸ ਮੁਕਾਬਲਿਆਂ ਲਈ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਟਰਾਇਲ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਸਦਾ ਰਾਮ ਬਾਂਸਲ ਮੈਮੋਰੀਅਲ ਸਕੂਲ ਕੋਟਕਪੂਰਾ ਦੇ ਵਿਦਿਆਰਥੀ ਰਿਸ਼ੀ ਜੋਸ਼ੀ ਨੇ ...
ਜੈਤੋ, 18 ਜਨਵਰੀ (ਗੁਰਚਰਨ ਸਿੰਘ ਗਾਬੜੀਆ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨੀ ਵਿਰੋਧੀ ਲਿਆਂਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 'ਗੱਲਾ ਮੰਡੀ ਮਜ਼ਦੂਰ ਯੂਨੀਅਨ' ਨੇ ਸਥਾਨਕ ਦਾਣਾ ਮੰਡੀ ਵਿਖੇ ਧਰਨਾ ਲਗਾਕੇ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ...
ਪੰਜਗਰਾਈਾ ਕਲਾਂ 18 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਪੰਜਗਰਾਈਾ ਕਲਾਂ ਵਿਖੇ ਪੰਜਾਬ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਐਸ.ਡੀ.ਓ. ਬਲਵਿੰਦਰ ਸਿੰਘ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਆਪਣੇ ਪਿਤਾ ਜੀ ਦੀ ਯਾਦ 'ਚ ਆਪਣੇ ਭਰਾ ...
ਸਾਦਿਕ, 18 ਜਨਵਰੀ (ਆਰ. ਐਸ. ਧੰੁਨਾ)- ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਕਿਸਾਨ ਮਾਰੂ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਵਲੋਂ ਹਰ ਦਿਨ ਤਿਉਹਾਰ ਨੂੰ ਰੋਸ ਦਿਵਸ ਵਜੋਂ ਮਨਾਉਣ ਲਈ ਲਏ ਗਏ ਫ਼ੈਸਲੇ ਅਨੁਸਾਰ ਔਰਤਾਂ ਵਲੋਂ ਮਹਿਲਾ ...
ਮੰਡੀ ਬਰੀਵਾਲਾ, 18 ਜਨਵਰੀ (ਨਿਰਭੋਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਹਰਚੰਦ ਸਿੰਘ ਵੜਿੰਗ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰ ਖੇਤੀ ਕਾਨੰੂਨਾਂ ਨੂੰ ਰੱਦ ਕਰੇ | ਉਨ੍ਹਾਂ ਕਿਹਾ ਕਿ ਇਹ ਕਾਨੂੰਨ ਕਿਸਾਨ, ਮਜ਼ਦੂਰ ਅਤੇ ਛੋਟੇ ...
ਮਲੋਟ, 18 ਜਨਵਰੀ (ਪਾਟਿਲ)-ਕਿਸਾਨ ਮੋਰਚੇ ਦੀ ਫ਼ਤਹਿ ਤੇ ਕਿਸਾਨਾਂ ਦੀ ਸਿਹਤਯਾਬੀ ਲਈ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਮੰਡੀ ਹਰਜੀ ਰਾਮ ਮਲੋਟ ਵਿਖੇ ਗ੍ਰੰਥੀ ਸਿੰਘ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮੂਹ ਸੇਵਾਦਾਰਾਂ, ਗੁਰਦੁਆਰਾ ਪ੍ਰਬੰਧਕ ਕਮੇਟੀ, ...
ਕੋਟਕਪੂਰਾ, 18 ਜਨਵਰੀ (ਮੋਹਰ ਗਿੱਲ, ਮੇਘਰਾਜ)- ਕੋਟਕਪੂਰਾ ਦੇ ਹਲਕਾ ਇੰਚਾਰਜ ਭਾਈ ਰਾਹੁਲ ਸਿੰਘ ਸਿੱਧੂ ਦੇ ਭਰਾ ਭਾਈ ਰਸਬੀਰ ਸਿੰਘ ਸਿੱਧੂ ਨੇ ਕੋਟਕਪੂਰਾ ਜੈਤੋ ਸੜਕ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਬੁਰੀ ਤਰ੍ਹਾਂ ਟੁੱਟੀ ਹੋਈ ਹਾਲਾਤ 'ਚ ਸੀ ਅਤੇ ਆਉਣ ਜਾਣ ਵਾਲੇ ...
ਸਾਦਿਕ, 18 ਜਨਵਰੀ (ਆਰ. ਐਸ. ਧੰੁਨਾ)- ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ ਵਲੋਂ ਗੁਰਜੋਤ ਸਿੰਘ ਡੋਡ ਬਲਾਕ ਪ੍ਰਧਾਨ ਸਾਦਿਕ ਦੀ ਅਗਵਾਈ 'ਚ ਪਿੰਡ ਸ਼ਾਮ ਸਿੰਘ ਵਾਲਾ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ 19 ਮੈਂਬਰੀ ਪਿੰਡ ਇਕਾਈ ਦੀ ਚੋਣ ਕੀਤੀ ਗਈ | ਮੀਟਿੰਗ 'ਚ ਇਕੱਠੇ ਹੋਏ ...
ਕੋਟਕਪੂਰਾ, 18 ਜਨਵਰੀ (ਮੋਹਰ ਸਿੰਘ ਗਿੱਲ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ, ਮੁਹੱਲਾ ਹਰਨਾਮਪੁਰਾ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਕੋਟਕਪੂਰਾ ਵਲੋਂ ਚੱਲ ਰਹੀ ...
ਫ਼ਰੀਦਕੋਟ, 18 ਜਨਵਰੀ (ਜਸਵੰਤ ਸਿੰਘ ਪੁਰਬਾ)- ਸਿਹਤ ਵਿਭਾਗ ਅਧੀਨ ਕੰਮ ਕਰਦੇ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੀ ਫ਼ਰੀਦਕੋਟ ਇਕਾਈ ਵਲੋਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰੇਨੂੰ ਭਾਟੀਆਂ ਨੂੰ ਜ਼ਿਲ੍ਹਾ ...
ਕੋਟਕਪੂਰਾ, 18 ਜਨਵਰੀ (ਮੋਹਰ ਸਿੰਘ ਗਿੱਲ, ਮੇਘਰਾਜ)- ਸਾਬਕਾ ਸਰਪੰਚ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਇਸ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਦਰਸ਼ਨ ਸਿੰਘ ਢਿੱਲਵਾਂ ਨੇ ਪਿੰਡ ਢਿੱਲਵਾਂ ਕਲਾਂ ਵਿਖੇ ਔਰਤਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਦਿੱਲੀ ...
ਜੈਤੋ, 18 ਜਨਵਰੀ (ਗੁਰਚਰਨ ਸਿੰਘ ਗਾਬੜੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਕਰਮਜੀਤ ਸਿੰਘ ਚੈਨਾ, ਜ਼ਿਲ੍ਹਾ ਆਗੂ ਮਲਕੀਤ ਸਿੰਘ ਫ਼ੌਜੀ ਰੋੜੀਕਪੂਰਾ, ਲਾਭ ਸਿੰਘ ਬਰਾੜ ਰੋੜੀਕਪੂਰਾ ਅਤੇ ਭੁੁਪਿੰਦਰ ਸਿੰਘ ਸਰਾਂ ...
ਗਿੱਦੜਬਾਹਾ, 18 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)- ਗੁਰਦੁਆਰਾ ਮਾਤਾ ਸਾਹਿਬ ਦੇਵਾ ਕੌਰ ਪਿੰਡ ਫ਼ਕਰਸਰ ਅਤੇ ਸਮੂਹ ਪਿੰਡ ਵਾਸੀਆਂ ਵਲੋਂ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ...
ਬਰਗਾੜੀ, 18 ਜਨਵਰੀ (ਸੁਖਰਾਜ ਗੋਂਦਾਰਾ)- ਪੰਜਾਬ ਸਰਕਾਰ ਦੇ ਹੁਕਮਾਂ ਨੂੰ ਮੁੱਖ ਰੱਖਦਿਆ ਪੂਰੇ ਪੰਜਾਬ ਵਿਚ ਸੜ੍ਹਕ ਸੁਰੱਖਿਆ ਅਤੇ ਜੀਵਨ ਬਚਾਓ ਮਹੀਨਾ ਮਨਾਇਆ ਜਾ ਰਿਹਾ ਹੈ | ਇਸ ਲੜੀ ਤਹਿਤ ਜ਼ਿਲ਼੍ਹਾ ਟ੍ਰੈਫ਼ਿਕ ਸੈੱਲ ਫ਼ਰੀਦਕੋਟ ਦੇ ਇੰਚਰਾਜ. ਏ.ਐਸ.ਆਈ. ਬਲਕਾਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX