ਮਹਿਲ ਕਲਾਂ, 18 ਜਨਵਰੀ (ਅਵਤਾਰ ਸਿੰਘ ਅਣਖੀ)-ਮਹਿਲ ਕਲਾਂ ਵਿਖੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਕਿਸਾਨ ਮਹਿਲਾ ਦਿਵਸ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ | ਇਸ ਮੌਕੇ ਕਿਸਾਨ ਆਗੂ ਔਰਤਾਂ ਦੀ ਅਗਵਾਈ 'ਚ ਟੋਲ ਪਲਾਜ਼ਾ ਮਹਿਲ ਕਲਾਂ ਤੋਂ ਵਿਸ਼ਾਲ ਟਰੈਕਟਰ ਮਾਰਚ ਸ਼ੁਰੂ ਹੋਇਆ ਜਿਸ ਨੇ ਪਿੰਡ-ਪਿੰਡ ਜਾ ਕੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਰੋਸ ਦਾ ਵਿਖਾਵਾ ਕੀਤਾ | ਇਸ ਮੌਕੇ ਬੋਲਦਿਆਂ 90 ਸਾਲਾ ਬਜ਼ੁਰਗ ਮਾਤਾ ਭਰਪੂਰ ਕੌਰ ਅਮਲਾ ਸਿੰਘ ਵਾਲਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਲਹੂ ਨਾਲ ਸਿੰਜ-ਸਿੰਜ ਕੇ ਇਨ੍ਹਾਂ ਜ਼ਮੀਨਾਂ ਨੂੰ ਆਬਾਦ ਕੀਤਾ ਹੈ, ਹੁਣ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਖੇਤੀ ਕਾਨੂੰਨਾਂ ਦੀ ਆੜ 'ਚ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦੀ ਇਸ ਸਾਜ਼ਿਸ਼ ਨੂੰ ਉਹ ਕਿਸੇ ਵੀ ਕੀਮਤ 'ਤੇ ਕਾਮਯਾਬ ਨਹੀਂ ਹੋਣ ਦੇਣਗੇ | ਉਹ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਲਈ ਤਿਆਰ ਬਰ ਤਿਆਰ ਹਨ | ਇਸ ਟਰੈਕਟਰ ਮਾਰਚ 'ਚ ਖ਼ੁਦ ਟਰੈਕਟਰ ਚਲਾ ਕੇ ਸ਼ਾਮਿਲ ਹੋਈ ਬੀਬੀਆਂ ਹਰਪ੍ਰੀਤ ਕੌਰ ਸਿੱਧੂ, ਨਵਜੋਤ ਕੌਰ ਨੇ ਕਿਹਾ ਕਿ ਇਸ ਸੰਘਰਸ਼ ਨੇ ਔਰਤਾਂ ਨੂੰ ਆਪਣੇ ਹੱਕਾਂ ਦੀ ਪ੍ਰਤੀ ਜਾਗਰੂਕ ਕੀਤਾ ਹੈ, ਉਹ ਪਿੰਡ-ਪਿੰਡ ਔਰਤਾਂ ਨੂੰ ਇਸ ਸੰਘਰਸ਼ ਵਿਚ ਸ਼ਾਮਿਲ ਹੋਣ ਲਈ ਪ੍ਰੇਰਿਤ ਕਰਨ ਲਈ ਖ਼ੁਦ ਟਰੈਕਟਰ ਚਲਾ ਕੇ ਸ਼ਾਮਿਲ ਹੋਏ ਹਨ | ਟਰੈਕਟਰ ਮਾਰਚ ਦੀ ਦੇਖ-ਰੇਖ ਕਰ ਰਹੇ ਭਾਕਿਯੂ ਡਕੌਾਦਾ ਦੇ ਆਗੂ ਮਲਕੀਤ ਸਿੰਘ, ਜੱਗਾ ਸਿੰਘ ਛਾਪਾ ਨੇ ਕਿਹਾ ਕਿ ਅੱਜ ਦੇ ਟਰੈਕਟਰ ਮਾਰਚ 'ਚ ਆਪ ਮੁਹਾਰੇ ਵੱਡੀ ਗਿਣਤੀ 'ਚ ਸ਼ਾਮਿਲ ਹੋਏ ਕਿਸਾਨਾਂ, ਨੌਜਵਾਨਾਂ, ਬਜ਼ੁਰਗਾਂ, ਮਾਤਾਵਾਂ ਭੈਣਾਂ ਦੇ ਵਿਸ਼ਾਲ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਕੇਂਦਰ ਵਿਰੁੱਧ ਗ਼ੁੱਸਾ ਲੋਕਾਂ 'ਚ ਦਿਨ ਬ ਦਿਨ ਵਧਦਾ ਜਾ ਰਿਹਾ ਹੈ, 26 ਜਨਵਰੀ ਗਣਤੰਤਰ ਦਿਵਸ ਮੌਕੇ ਵੱਡੀ ਗਿਣਤੀ 'ਚ ਟਰੈਕਟਰ ਦਿੱਲੀ ਵਿਖੇ ਹੋਣ ਵਾਲੀ ਕਿਸਾਨ ਪਰੇਡ 'ਚ ਸ਼ਮੂਲੀਅਤ ਕਰਨਗੇ | ਇਸ ਸਮੇਂ ਮੈਡਮ ਗੁਰਦਿਆਲ ਕੌਰ, ਇਕਾਈ ਪ੍ਰਧਾਨ ਗੁਰਦੇਵ ਕੌਰ, ਹਰਜੋਤ ਕੌਰ, ਅਮਰਜੀਤ ਕੌਰ ਸਿੱਧੂ, ਜਸਵੀਰ ਕੌਰ, ਕਰਮਜੀਤ ਕੌਰ, ਅਮਨਦੀਪ ਕੌਰ, ਸਰਪੰਚ ਰਾਜਵਿੰਦਰ ਕੌਰ, ਪਰਮਜੀਤ ਕੌਰ, ਅਮਰਜੀਤ ਕੌਰ ਪਾਤੜਾਂ, ਅਮਨਦੀਪ ਸਿੰਘ ਸਿੱਧੂ, ਦਵਿੰਦਰ ਸਿੰਘ ਸੋਢਾ, ਜਗਦੀਪ ਸਿੰਘ ਗਿੱਲ, ਮਨਜੀਤ ਸਿੰਘ ਸਹਿਜੜਾ ਆਦਿ ਹਾਜ਼ਰ ਸਨ | ਕਿਸਾਨ ਆਗੂ ਮਨਜੀਤ ਸਿੰਘ ਸਹਿਜੜਾ ਨੇ ਦੱਸਿਆ ਕਿ 26 ਜਨਵਰੀ ਨੂੰ ਪਿੰਡ ਸਹਿਜੜਾ ਤੋਂ ਦਿੱਲੀ ਵਿਖੇ ਕਿਸਾਨ ਪਰੇਡ 'ਚ ਹਿੱਸਾ ਲੈਣ ਲਈ ਜਾਣ ਵਾਲੇ ਹਰੇਕ ਟਰੈਕਟਰ ਨੂੰ 10 ਹਜ਼ਾਰ ਰੁਪਏ ਦਾ ਡੀਜ਼ਲ ਦਿੱਤਾ ਜਾਵੇਗਾ | ਇਸੇ ਤਰ੍ਹਾਂ ਦੀ ਮਹਿਲ ਕਲਾਂ ਦੇ ਮਾ: ਬਲਜਿੰਦਰ ਪ੍ਰਭੂ ਨੇ ਦੱਸਿਆ ਕਿ ਪਿੰਡ ਮਹਿਲ ਕਲਾਂ ਤੋਂ ਦਿੱਲੀ ਜਾਣ ਵਾਲੇ ਹਰੇਕ ਟਰੈਕਟਰ ਨੂੰ 5 ਹਜ਼ਾਰ ਰੁਪਿਆ ਖਰਚਾ ਸ੍ਰੀ ਹਰਗੋਬਿੰਦ ਸਾਹਿਬ ਕਲੱਬ ਵਲੋਂ ਦਿੱਤਾ ਜਾਵੇਗਾ |
ਧਨੌਲਾ, 18 ਜਨਵਰੀ (ਜਤਿੰਦਰ ਸਿੰਘ ਧਨੌਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਅਨਾਜ ਮੰਡੀ ਧਨੌਲਾ ਵਿਖੇ ਮਨਾਏ ਗਏ ਕਿਸਾਨ ਔਰਤ ਦਿਵਸ ਮੌਕੇ 6 ਵੱਖ-ਵੱਖ ਜ਼ਿਲਿ੍ਹਆਂ ਦੀਆਂ ਕਿਸਾਨ ਔਰਤਾਂ ਵਲੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਕੇਂਦਰ ...
ਬਰਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ ਵਿਚ ਅੱਜ ਕੋਰੋਨਾ ਵਾਇਰਸ ਦੇ ਦੋ ਨਵੇਂ ਕੇਸ ਆਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਲਾਕ ਤਪਾ ਅਤੇ ਬਲਾਕ ਧਨੌਲਾ ਤੋਂ 1-1 ਕੇਸ ਕੋਰੋਨਾ ਪਾਜ਼ੀਟਿਵ ਆਇਆ ਹੈ | ਅੱਜ ਤੱਕ ...
ਤਪਾ ਮੰਡੀ, 18 ਜਨਵਰੀ (ਵਿਜੇ ਸ਼ਰਮਾ)-ਨਗਰ ਕੌਾਸਲ ਦੀਆਂ ਚੋਣਾਂ ਲਈ ਤਾਰੀਖ਼ਾਂ ਦਾ ਐਲਾਨ ਹੁੰਦੇ ਹੀ ਚੋਣ ਅਖਾੜਾ ਭਖ ਗਿਆ ਹੈ | ਜਿਸ ਨੂੰ ਲੈ ਕੇ ਨਗਰ ਕੌਾਸਲ ਦੇ ਵੱਖ-ਵੱਖ ਵਾਰਡਾਂ 'ਚ ਪਾਰਟੀਆਂ ਵਲੋਂ ਉਮੀਦਵਾਰਾਂ ਨੂੰ ਉਤਾਰਨਾ ਸ਼ੁਰੂ ਕਰ ਦਿੱਤਾ ਹੈ | ਵਾਰਡ ਨੰ: 5 ਦੇ ...
ਬਰਨਾਲਾ, 18 ਜਨਵਰੀ (ਧਰਮਪਾਲ ਸਿੰਘ)-ਨਗਰ ਕੌਾਸਲ ਚੋਣਾਂ ਸਬੰਧੀ ਭਾਜਪਾ ਦੇ ਜ਼ਿਲ੍ਹਾ ਬਰਨਾਲਾ ਦੇ ਇੰਚਾਰਜ ਵਲੋਂ ਪਾਰਟੀ ਆਗੂਆਂ ਵਰਕਾ ਨਾਲ ਮੀਟਿੰਗ ਰੱਖੀ ਗਈ ਸੀ | ਮੀਟਿੰਗ ਦੀ ਜਥੇਬੰਦੀ ਨੂੰ ਭਿਣਕ ਲੱਗਦਿਆਂ ਹੀ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸਥਾਨਕ ਰਾਮਬਾਗ ...
ਧਨੌਲਾ, 18 ਜਨਵਰੀ (ਜਤਿੰਦਰ ਸਿੰਘ ਧਨੌਲਾ)-ਉਸ ਵੇਲੇ ਅਚੰਭੇ ਦੀ ਹੱਦ ਨਾ ਰਹੀ ਜਦ ਦੋ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਗੁਰਦੁਆਰਾ ਟਿੱਬੀਸਰ ਸਾਹਿਬ ਪਿੰਡ ਕੱਟੂ ਦੀ ਸਕਾਰਪੀਓ ਗੱਡੀ ਕੁਝ ਠੱਗਾਂ ਵਲੋਂ ਹਥਿਆ ਲਈ ਗਈ ਅਤੇ ਸੀ.ਆਈ.ਏ. ਦੇ ਇੰਚਾਰਜ ...
ਬਰਨਾਲਾ, 18 ਜਨਵਰੀ (ਧਰਮਪਾਲ ਸਿੰਘ)-ਸੂਬੇ ਦੀਆਂ 30 ਕਿਸਾਨ ਜਥੇਬੰਦੀਆਂ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਏ ਹੋਏ ਧਰਨੇ ਦੇ 110ਵੇਂ ਦਿਨ ਔਰਤ ਕਿਸਾਨ ਦਿਵਸ ਮੌਕੇ ਸੈਂਕੜਿਆਂ ਦੀ ਗਿਣਤੀ ਵਿਚ ਕਿਸਾਨ ਔਰਤਾਂ ਮੋਰਚੇ 'ਚ ਸ਼ਾਮਿਲ ਹੋਈਆਂ | ਇਸ ਮੌਕੇ ਪ੍ਰੇਮਪਾਲ ਕੌਰ, ...
ਮਹਿਲ ਕਲਾਂ, 18 ਜਨਵਰੀ (ਤਰਸੇਮ ਸਿੰਘ ਗਹਿਲ)-ਕਸਬਾ ਮਹਿਲ ਕਲਾਂ ਦੀ ਗੋਲਡਨ ਕਾਲੋਨੀ ਵਿਚ ਭਾਰਤ ਗੈਸ ਏਜੰਸੀ ਦੇ ਮੈਨੇਜਰ ਦਾ ਮੋਟਰ ਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਮੈਨੇਜਰ ਸੰਦੀਪ ਕੁਮਾਰ ਦੇ ਬਿਆਨਾਂ ਅਨੁਸਾਰ ਅਣਪਛਾਤੇ ਵਿਅਕਤੀਆਂ ...
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ (ਧਾਲੀਵਾਲ, ਭੁੱਲਰ)- ਸਥਾਨਕ ਟ੍ਰੈਫਿਕ ਪੁਲਿਸ ਵਲੋਂ ਰੋਟਰੈਕਟ ਕਲੱਬ ਸੁਨਾਮ (ਮੇਨ) ਦੇ ਸਹਿਯੋਗ ਨਾਲ ਸੜਕ ਸੁਰੱਖਿਆ-ਜੀਵਨ ਰੱਖਿਆ ਤਹਿਤ ਅੱਜ ਤੋਂ 17 ਫਰਵਰੀ ਤੱਕ ਚੱਲਣ ਵਾਲੇ ਰਾਸ਼ਟਰੀ ਸੜਕ ਸੁਰੱਖਿਆ ਮਿਸ਼ਨ ਦੀ ਸ਼ੁਰੂਆਤ ...
ਸੰਗਰੂਰ, 18 ਜਨਵਰੀ (ਧੀਰਜ ਪਸ਼ੋਰੀਆ)- ਡੀ.ਟੀ.ਐਫ. ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਚੰਦ ਲੌਾਗੋਵਾਲ ਅਤੇ ਜ਼ਿਲ੍ਹਾ ਸਕੱਤਰ ਹਰਭਗਵਾਨ ਗੁਰਨੇ ਨੇ ਸਰਕਾਰ ਤੋਂ ਮੰਗ ਕੀਤੀ ਕਿ 14 ਫਰਵਰੀ ਨੂੰ ਪੰਜਾਬ 'ਚ ਹੋ ਰਹੀਆਂ ਨਗਰ ਨਿਗਮਾਂ, ਨਗਰ ਪਾਲਿਕਾਵਾਂ ਅਤੇ ਨਗਰ ਪੰਚਾਇਤਾਂ ਦੀਆਂ ...
ਮਲੇਰਕੋਟਲਾ, 18 ਜਨਵਰੀ (ਮੁਹੰਮਦ ਹਨੀਫ਼ ਥਿੰਦ)- ਕਾਂਗਰਸ ਅਤੇ ਅਕਾਲੀ ਦਲ ਨੂੰ ਛੱਡ ਕੇ 5 ਦਰਜਨਾਂ ਤੋਂ ਵੀ ਜ਼ਿਆਦਾ ਪਰਿਵਾਰ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਬਦੇਸਾ ਅਤੇ ਆਜ਼ਮ ਦਾਰਾ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ | ਜ਼ਿਲ੍ਹਾ ਪ੍ਰਧਾਨ ਬਦੇਸਾ ਨੇ ...
ਮਲੇਰਕੋਟਲਾ, 18 ਜਨਵਰੀ (ਕੁਠਾਲਾ)- ਸਰਬੰਸ ਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ 'ਤੇ ਅੱਜ ਹਾਅ ਦੇ ਨਾਅਰੇ ਦੀ ਧਰਤੀ ਮਲੇਰਕੋਟਲਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਤੋਂ ਅਲੌਕਿਕ ਨਗਰ ਕੀਰਤਨ ਸਜਾਏ ਗਏ | ...
ਮਹਿਲ ਕਲਾਂ, 18 ਜਨਵਰੀ (ਅਵਤਾਰ ਸਿੰਘ ਅਣਖੀ)-ਟੋਲ ਪਲਾਜ਼ਾ ਮਹਿਲ ਕਲਾਂ ਵਿਖੇ ਚੱਲ ਰਹੇ ਕਿਸਾਨ ਮੋਰਚੇ ਦੌਰਾਨ ਅੱਜ ਤੀਜੀ ਬਰਾਤ ਨੇ ਪਹੁੰਚ ਕੇ ਹਾਜ਼ਰੀ ਲਵਾਈ | ਆਪਣੀ ਸਾਰੀ ਬਰਾਤ ਲੈ ਕੇ ਪੁੱਜੇ ਮੈਂਬਰ ਸ਼ਿਕਾਇਤ ਨਿਵਾਰਨ ਕਮੇਟੀ, ਜ਼ਿਲ੍ਹਾ ਬਰਨਾਲਾ ਕੈਪਟਨ ਸਾਧੂ ...
ਮਹਿਲ ਕਲਾਂ, 18 ਜਨਵਰੀ (ਅਵਤਾਰ ਸਿੰਘ ਅਣਖੀ)-ਡੀ.ਟੀ.ਐਫ. ਵਲੋਂ 14 ਤੋਂ 20 ਜਨਵਰੀ ਤੱਕ ਬਲਾਕ, ਜ਼ਿਲ੍ਹਾ ਅਤੇ ਸਥਾਨਕ ਮੁਕਾਮਾਂ ਉੱਤੇ ਆਨਲਾਈਨ ਸਿੱਖਿਆ ਵਿਰੁੱਧ ਸਰਗਰਮੀਆਂ ਲਈ ਇਕ ਹਫ਼ਤੇ ਦੇ ਦਿੱਤੇ ਪ੍ਰੋਗਰਾਮ ਤਹਿਤ ਸਿੱਖਿਆ ਸਕੱਤਰ ਹਟਾਓ, ਸਿੱਖਿਆ ਬਚਾਓ ਦੇ ਸੱਦੇ ...
ਬਰਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਨਗਰ ਕੌਾਸਲ ਬਰਨਾਲਾ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ...
ਤਪਾ ਮੰਡੀ, 18 ਜਨਵਰੀ (ਵਿਜੇ ਸ਼ਰਮਾ)-ਦਿੱਲੀ ਵਿਖੇ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਚੱਲ ਰਹੇ ਕਿਸਾਨੀ ਸੰਘਰਸ਼ ਵਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਟਰੈਕਟਰ ਪਰੇਡ ਸਬੰਧੀ ਨੇੜਲੇ ਪਿੰਡ ਢਿਲਵਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ...
ਮਹਿਲ ਕਲਾਂ, 18 ਜਨਵਰੀ (ਅਵਤਾਰ ਸਿੰਘ ਅਣਖੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਹਿਲ ਕਲਾਂ ਵਲੋਂ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਚਰਨਜੀਤ ਸਿੰਘ ਕੈਂਥ ਦੀਆਂ ਹਦਾਇਤਾਂ ਅਨੁਸਾਰ ਇੰਚਾਰਜ ਡਾ: ਲਖਵੀਰ ਸਿੰਘ ਦੀ ਅਗਵਾਈ ਹੇਠ ਬਲਾਕ ਨਾਲ ਸਬੰਧਿਤ ਕਿਸਾਨਾਂ ਦਾ ...
ਵਧੀਕ ਡਿਪਟੀ ਕਮਿਸ਼ਨਰ ਵਲੋਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਬਰਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਕਰਵਾਇਆ ਜਾਵੇਗਾ | ਜਿਸ ਦੇ ਪ੍ਰਬੰਧਾਂ ਦਾ ਜਾਇਜ਼ਾ ...
ਭਦੌੜ, 18 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿੰਡ ਦੀਪਗੜ੍ਹ ਵਿਖੇ ਪਰਜਾ ਮੰਡਲ ਲਹਿਰ ਦੇ ਉੱਘੇ ਸ਼ਹੀਦ ਉੱਤਮ ਸਿੰਘ ਦੀਪਗੜ੍ਹ ਦਾ ਸ਼ਹੀਦੀ ਦਿਹਾੜਾ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ | ਮੌਜੂਦਾ ਕਿਸਾਨੀ ਸੰਘਰਸ਼ ਨੂੰ ਸਮਰਪਿਤ ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ...
ਬਰਨਾਲਾ, 18 ਜਨਵਰੀ (ਅਸ਼ੋਕ ਭਾਰਤੀ)-ਕਿਸਾਨ ਸੰਘਰਸ਼ ਨੇ ਜਿੱਥੇ ਸਮਾਜ ਦੇ ਹਰ ਵਰਗ ਨੂੰ ਆਪਣੇ ਵੱਲ ਖਿੱਚਿਆ ਹੈ, ਉੱਥੇ ਹੀ ਸੇਵਾ ਮੁਕਤ ਮੁਲਾਜ਼ਮ ਵੀ ਕਿਸਾਨ ਜਥੇਬੰਦੀਆਂ ਵਿਚ ਸਰਗਰਮ ਹੋ ਰਹੇ ਹਨ ਅਤੇ ਕਿਸਾਨ ਜਥੇਬੰਦੀਆਂ ਵਲੋਂ ਵੀ ਉਕਤ ਸੇਵਾ ਮੁਕਤ ਮੁਲਾਜ਼ਮਾਂ ਦੇ ...
ਬਰਨਾਲਾ, 18 ਜਨਵਰੀ (ਅਸ਼ੋਕ ਭਾਰਤੀ)-ਉਪਕਾਰ ਕੋਆਰਡੀਨੇਸ਼ਨ ਸੁਸਾਇਟੀ ਬਰਨਾਲਾ ਨੇ ਮਹਾਂ ਸ਼ਕਤੀ ਕਲ੍ਹਾ ਮੰਦਰ ਬਰਨਾਲਾ ਵਿਖੇ ਨਵ-ਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ | ਇਸ ਮੌਕੇ ਪ੍ਰਸਿੱਧ ਗਾਇਕ ਪਾਲੀ ਦੇਤਵਾਲੀਆ ਨੇ ਰੰਗਾਂਰੰਗ ਪ੍ਰੋਗਰਾਮ ਪੇਸ਼ ਕੀਤਾ | ਪਾਠਕ ...
ਬਰਨਾਲਾ, 18 ਜਨਵਰੀ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਸੰਸਥਾ ਦੇ ਪ੍ਰਧਾਨ ਤੇ ਸਟੇਟ ਐਵਾਰਡੀ ਸ: ਭੋਲਾ ਸਿੰਘ ਵਿਰਕ ਅਤੇ ਪਿ੍ੰਸੀਪਲ ਡਾ: ਸਰਬਜੀਤ ਸਿੰਘ ਕੁਲਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਨ.ਐਸ.ਐਸ. ਵਿਭਾਗ ਵਲੋਂ ਰਾਸ਼ਟਰੀ ਸੜਕ ਸੁਰੱਖਿਆ ...
ਬਰਨਾਲਾ, 18 ਜਨਵਰੀ (ਅਸ਼ੋਕ ਭਾਰਤੀ)-ਮਾਲਵਾ ਸਾਹਿਤ ਸਭਾ ਰਜਿ: ਬਰਨਾਲਾ ਵਲੋਂ ਐਲ.ਬੀ.ਐਸ. ਮਹਿਲਾ ਕਾਲਜ ਬਰਨਾਲਾ ਵਿਖੇ ਸਾਹਿਤਕ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਸ਼ਾਇਰਾ ਸੁਖਚਰਨਜੀਤ ਕੌਰ ਗਿੱਲ ਦੇ ਕਾਵਿ ਸੰਗ੍ਰਹਿ 'ਦੀਵਾ ਜਗਦਾ ਰਿਹਾ' ਦਾ ਲੋਕ ਅਰਪਣ ਕਰਨ ਉਪਰੰਤ ...
ਤਪਾ ਮੰਡੀ, 18 ਜਨਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਨਗਰ ਕੌਾਸਲ ਤਪਾ ਵਿਖੇ ਕਾਰਜ ਸਾਧਕ ਅਫ਼ਸਰ ਬਾਲ ਕਿ੍ਸ਼ਨ ਗੋਗੀਆ ਨੇ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਨ ਉਪਰੰਤ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਸ਼ਹਿਰ ਵਾਸੀਆਂ ਨੂੰ ਕੋਈ ਵੀ ...
ਬਰਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਅਮਰ ਸ਼ਹੀਦ ਸ: ਸੇਵਾ ਸਿੰਘ ਠੀਕਰੀਵਾਲਾ ਦੀ 87ਵੀਂ ਸ਼ਹੀਦੀ ਬਰਸੀ ਦੇ ਸਬੰਧ ਵਿਚ ਅੱਜ ਪਿੰਡ ਵਿਚ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜਿਸ ਦਾ ਪਿੰਡ ਵਾਸੀਆਂ ਵਲੋਂ ਥਾਂ-ਥਾਂ ਸਵਾਗਤੀ ਗੇਟ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX