ਤਾਜਾ ਖ਼ਬਰਾਂ


ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ...
ਕੋਵਿਡ ਮਰੀਜ਼ਾਂ ਨੂੰ ਦਰਪੇਸ਼ ਆ ਰਹੀਆਂ ਦਿੱਕਤਾਂ 'ਤੇ ਮੋਦੀ ਨੇ ਕੀਤੀ ਮੀਟਿੰਗ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ...
ਆਈ.ਪੀ.ਐਲ. 2021 : ਮੁੰਬਈ ਨੇ 5 ਵਿਕਟਾਂ ’ਤੇ ਬਣਾਈਆਂ 150 ਦੌੜਾਂ, ਹੈਦਰਾਬਾਦ ਨੂੰ ਮਿਲਿਆ 151 ਦੌੜਾਂ ਦਾ ਟੀਚਾ
. . .  1 day ago
ਕੇਂਦਰੀ ਮੰਤਰੀ ਕਿਰੇਨ ਰਿਜਿਜੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਕੇਂਦਰੀ ਖੇਡ ਮੰਤਰੀ ਕਿਰੇਨ ਰਿਜਿਜੂ ਕੋਵਿਡ19 ਪਾਜ਼ੀਟਿਵ ਪਾਏ ਗਏ ਹਨ। ਇਸ ਬਾਰੇ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ...
ਪੰਜਾਬ ਪੁਲਿਸ ਦੇ ਥਾਣੇਦਾਰ ਦੀ ਕੋਰੋਨਾ ਨਾਲ ਹੋਈ ਮੌਤ
. . .  1 day ago
ਅਜਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵਿਚ ਤਾਇਨਾਤ ਏ.ਐਸ.ਆਈ. ਬਲਵਿੰਦਰ ਸਿੰਘ ਦੀ ਅੱਜ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਕੋਰੋਨਾ ਕਾਰਨ ਮੌਤ ਹੋ ਗਈ। ਸਿਵਲ ਹਸਪਤਾਲ...
 
ਨਸ਼ੇੜੀ ਨੌਜਵਾਨ ਵਲੋਂ ਕੁਲਹਾੜੀ ਮਾਰ ਕੇ ਔਰਤ ਦਾ ਕਤਲ
. . .  1 day ago
ਮੋਗਾ, 17 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਰੌਲੀ ਵਿਖੇ ਇਕ ਨਸ਼ੇੜੀ ਨੌਜਵਾਨ ਵਲੋਂ ਆਪਣੇ ਗਵਾਂਢ ਵਿਚ ਰਹਿੰਦੀ ਇਕ ਔਰਤ ਦਾ ਕੁਲਹਾੜੀ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ...
ਦੇਸ਼ ਵਿਚ ਕੋਰੋਨਾ ਦਾ ਕਹਿਰ ਜਾਰੀ, ਪ੍ਰਧਾਨ ਮੰਤਰੀ ਵਲੋਂ ਚੋਟੀ ਦੇ ਅਧਿਕਾਰੀਆਂ ਤੇ ਵੱਖ ਵੱਖ ਮੰਤਰਾਲਿਆਂ ਨਾਲ ਬੈਠਕ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ ਕੋਵਿਡ19 ਦੀ ਮੌਜੂਦਾ ਸਥਿਤੀ 'ਤੇ ਅਤੇ ਜਾਰੀ...
ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ
. . .  1 day ago
ਲੁਧਿਆਣਾ/ਅੰਮ੍ਰਿਤਸਰ/ਹੁਸ਼ਿਆਰਪੁਰ/ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਸਲੇਮਪੁਰੀ/ਰੇਸ਼ਮ ਸਿੰਘ/ਬਲਜਿੰਦਰਪਾਲ ਸਿੰਘ/ਰਣਜੀਤ ਸਿੰਘ ਢਿੱਲੋਂ) - ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ, ਅੰਮ੍ਰਿਤਸਰ ਵਿਚ ਕੋਰੋਨਾ ਦੇ 357 ਮਰੀਜ਼ ਆਏ ਪਾਜ਼ੀਟਿਵ, 6 ਦੀ ਮੌਤ
ਸੀ.ਬੀ.ਆਈ. ਦੀ ਟੀਮ ਵਲੋਂ ਐਫ.ਸੀ.ਆਈ ਡਿਪੂ 'ਤੇ ਛਾਪਾ
. . .  1 day ago
ਰਾਏਕੋਟ,17 ਅਪ੍ਰੈਲ (ਸੁਸ਼ੀਲ) - ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. ਦੀ ਇਕ ਟੀਮ ਵਲੋਂ ਅੱਜ ਸਥਾਨਕ ਸ਼ਹਿਰ ਦੇ ਐਫ.ਸੀ.ਆਈ. ਡਿਪੂ ਵਿਚ ਛਾਪੇਮਾਰੀ ਕੀਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸੀ.ਬੀ.ਆਈ. ਟੀਮ ਵਲੋਂ ਡਿਪੂ ਵਿਚ ਦਫ਼ਤਰ ਦੇ ਰਿਕਾਰਡ...
ਆਈ.ਪੀ.ਐਲ. 2021 : ਮੁੰਬਈ ਬਨਾਮ ਹੈਦਰਾਬਾਦ - ਮੁੰਬਈ ਨੇ ਜਿੱਤੀ ਟਾਸ, ਪਹਿਲਾ ਕਰੇਗਾ ਬੱਲੇਬਾਜ਼ੀ
. . .  1 day ago
ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਲਾਇਆ ਧਰਨਾ ਸਮਾਪਤ
. . .  1 day ago
ਗੁਰੂ ਹਰ ਸਹਾਏ, 17 ਅਪ੍ਰੈਲ (ਹਰਚਰਨ ਸਿੰਘ ਸੰਧੂ) - ਗੋਲੀ ਮਾਰ ਕੇ ਹਲਾਕ ਕੀਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰ ਦੇ ਹਤਿਆਰਿਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਗੁਰੂ ਹਰ ਸਹਾਏ ਵਿਖੇ ਲਾਏ...
ਗੜੇਮਾਰੀ ਅਤੇ ਮੂਸਲਾਧਾਰ ਮੀਂਹ ਨਾਲ ਕਣਕ ਦੀ ਪੱਕੀ ਫ਼ਸਲ ਦਾ ਭਾਰੀ ਨੁਕਸਾਨ
. . .  1 day ago
ਸਮੁੰਦੜਾ/ਖੇਮਕਰਨ/ਫ਼ਿਰੋਜ਼ਪੁਰ, 17 ਅਪ੍ਰੈਲ (ਤੀਰਥ ਸਿੰਘ ਰੱਕੜ/ਰਾਕੇਸ਼ ਬਿੱਲਾ/ਜਸਵਿੰਦਰ ਸਿੰਘ ਸੰਧੂ) - ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਸਮੁੰਦੜਾ ਅਤੇ ਨਾਲ ਲੱਗਦੇ ਪਿੰਡਾਂ 'ਚ ਬਾਅਦ ਦੁਪਹਿਰ ਪਏ ਮੂਸਲਾਧਾਰ ਮੀਂਹ, ਗੜੇਮਾਰੀ ਅਤੇ ਚਲੀਆਂ...
ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੀਆਂ ਚੋਣ ਮੀਟਿੰਗਾਂ ਮੁਲਤਵੀ ਹੋਣ ਨਾਲ ਪ੍ਰਧਾਨਗੀ ਦੇ ਦਾਅਵੇਦਾਰ ਮਾਯੂਸ
. . .  1 day ago
ਬੁਢਲਾਡਾ, 17 ਅਪ੍ਰੈਲ (ਸਵਰਨ ਸਿੰਘ ਰਾਹੀ) - ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਉਣ ਅਤੇ ਇਨ੍ਹਾਂ ਕੌਂਸਲਰਾਂ ਵਿਚੋਂ ਹੀ ਪ੍ਰਧਾਨ ਚੁਣਨ ਸਬੰਧੀ ਅੱਜ...
ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਸਪੀਕਰ ਕੇ.ਪੀ. ਸਿੰਘ ਰਾਣਾ ਨਾਲ ਮੁਲਾਕਾਤ
. . .  1 day ago
ਰੂਪਨਗਰ, 17 ਅਪ੍ਰੈਲ (ਸਤਨਾਮ ਸਿੰਘ ਸੱਤੀ/ਵਰੁਣ ਲਾਂਬਾ) - ਅਸਤੀਫ਼ਾ ਦੇ ਚੁੱਕੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਜਿਥੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ ਸੀ। ਅੱਜ ਉਨ੍ਹਾਂ ਨੇ ਸਪੀਕਰ ਵਿਧਾਨ ਸਭਾ...
ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ
. . .  1 day ago
ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ) - ਸਵੇਰ ਤੋਂ ਮੌਸਮ ਦੇ ਵਿਗੜੇ ਮਿਜ਼ਾਜ ਦੌਰਾਨ ਬਾਅਦ ਦੁਪਹਿਰ ਕੁਝ ਸਮੇਂ ਲਈ ਹੋਈ ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫੇਰਦੇ...
ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਘਟਿਆ, ਆਏ 17 ਨਵੇਂ ਮਾਮਲੇ
. . .  1 day ago
ਮੋਗਾ, 17 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਅੱਜ ਕੋਰੋਨਾ ਦੇ ਦੂਸਰੇ ਮਹਾਂ ਦੌਰ ਦੇ ਚੱਲਦਿਆਂ ਮੋਗਾ ਵਿਚ ਪਹਿਲੀ ਵਾਰ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਅੱਜ ਇਸ ਦੇ ਬਾਵਜੂਦ 17 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ...
ਕਾਂਗਰਸ ਸਰਕਾਰ ਨੇ ਪਾਵਨ ਸਰੂਪਾਂ ਦੀ ਜਾਂਚ ਦਾ ਸਿਆਸੀ ਕਰਨ ਕੀਤਾ : ਬੰਟੀ ਰੋਮਾਣਾ
. . .  1 day ago
ਅੰਮ੍ਰਿਤਸਰ, 17 ਅਪ੍ਰੈਲ (ਰਾਜੇਸ਼ ਕੁਮਾਰ) - ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ, ਕਾਂਗਰਸ ਸਰਕਾਰ...
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਬੀ.ਕੇ.ਯੂ. ਉਗਰਾਹਾਂ ਨੇ ਮਾਨਸਾ - ਪਟਿਆਲਾ ਮੁੱਖ ਮਾਰਗ ਕੀਤਾ ਜਾਮ
. . .  1 day ago
ਭੀਖੀ, 17 ਅਪ੍ਰੈਲ (ਗੁਰਿੰਦਰ ਸਿੰਘ ਔਲਖ) - ਭੀਖੀ ਨੇੜਲੇ ਪਿੰਡ ਹੀਰੋ ਖ਼ੁਰਦ ਅਤੇ ਖੀਵਾ ਮੀਂਹਾ ਸਿੰਘ ਵਾਲਾ ਵਿਖੇ ਖ਼ਰੀਦ ਕੇਂਦਰਾਂ 'ਚ ਕਣਕ ਦੀ ਖ਼ਰੀਦ ਸ਼ੁਰੂ ਨਾ ਕਰਨ ਦੇ ਰੋਸ ਵਜੋਂ ਬੀ.ਕੇ.ਯੂ. ਉਗਰਾਹਾਂ ...
ਸਿਹਤ ਵਿਭਾਗ ਦੀ ਟੀਮ ਨੇ ਪੁਲਿਸ ਦੀ ਮਦਦ ਨਾਲ ਕੰਟੇਨਮੈਂਟ ਐਲਾਨੇ ਜ਼ੋਨ ਵਿਚ ਲੋਕਾਂ ਦੀ ਕੀਤੀ ਪੀ.ਸੀ.ਆਰ. ਸੈਂਪਲਿੰਗ
. . .  1 day ago
ਤਪਾ ਮੰਡੀ 17 ਅਪ੍ਰੈਲ ਵਿਜੇ ਸ਼ਰਮਾ - ਸੂਬੇ ਅੰਦਰ ਦਿਨ ਬ ਦਿਨ ਮਹਾਂਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ, ਜਿਸ ਤਹਿਤ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਇਸੇ ਲੜੀ ਤਹਿਤ ਪੰਜਾਬ...
ਝੱਖੜ ਅਤੇ ਮੀਂਹ ਨੇ ਕਿਸਾਨਾਂ ਦੀ ਫ਼ਸਲ ਕੀਤੀ ਪਾਣੀ
. . .  1 day ago
ਬਟਾਲਾ, 17 ਅਪ੍ਰੈਲ (ਕਾਹਲੋਂ) - ਬਟਾਲਾ ਤੇ ਆਸ-ਪਾਸ ਦੇ ੲਲਾਿਕਆਂ 'ਚ ਤੇਜ਼ ਝੱਖੜ ਤੇ ਮੀਂਹ ਨੇ ਦਾਣਾ ਮੰਡੀਆਂ 'ਚ ਕਿਸਾਨਾਂ ਦੀ ਫ਼ਸਲ ਪਾਣੀ 'ਚ ਡੋਬ ਦਿੱਤੀ। ਅਚਨਚੇਤ ਹੋਏ ਮੌਸਮ ਖ਼ਰਾਬ ...
ਚੇਅਰਮੈਨ ਕਿਰਤੋਵਾਲ ਨੇ ਦਾਣਾ ਮੰਡੀ ਗੰਡੀਵਿੰਡ ਵਿਖੇ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ
. . .  1 day ago
ਹਰੀਕੇ ਪੱਤਣ, 17 ਅਪ੍ਰੈਲ (ਸੰਜੀਵ ਕੁੰਦਰਾ) - ਮਾਰਕੀਟ ਕਮੇਟੀ ਹਰੀਕੇ ਅਧੀਨ ਆਉਂਦੀ ਦਾਣਾ ਮੰਡੀ ਗੰਡੀਵਿੰਡ ਵਿਖੇ ਚੇਅਰਮੈਨ ਸੁਖਰਾਜ ਸਿੰਘ ਕਿਰਤੋਵਾਲ ਨੇ ਅੱਜ ਕਣਕ ਦੀ ਖ਼ਰੀਦ ਸ਼ੁਰੂ...
ਦੀਪ ਸਿੱਧੂ ਨੂੰ ਮੁੜ ਕੀਤਾ ਗਿਆ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ , 17 ਅਪ੍ਰੈਲ - ਦੀਪ ਸਿੱਧੂ ਨੂੰ ਮੁੜ ਗ੍ਰਿਫ਼ਤਾਰ ਕੀਤਾ ਗਿਆ ਹੈ , ਅੱਜ ਸਵੇਰੇ ਹੀ ਖ਼ਬਰ ਸਾਹਮਣੇ ਆਈ ...
ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  1 day ago
ਅਮਰਕੋਟ, 17 ਅਪ੍ਰੈਲ (ਗੁਰਚਰਨ ਸਿੰਘ ਭੱਟੀ) - ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਅੱਜ ਸ਼ੁਰੂ ਹੋ ਗਈ । ਅਮਰਕੋਟ ਮੰਡੀ 'ਚ ਐੱਸ ਡੀ ਐਮ ਰਾਜੇਸ਼ ਸ਼ਰਮਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮਾਘ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਤਰਨਤਾਰਨ

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਏ

ਤਰਨ ਤਾਰਨ, 19 ਜਨਵਰੀ (ਹਰਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਵਤਾਰ ਪੁਰਬ ਹਰ ਸਾਲ ਦੀ ਤਰ੍ਹਾਂ ਨਜ਼ਦੀਕੀ ਪਿੰਡ ਕੋਟ ਧਰਮ ਚੰਦ ਖੁਰਦ ਦੇ ਗੁਰਦੁਆਰਾ ਬਾਬਾ ਲੱਖਾ ਸਿੰਘ ਜੀ ਵਿਖੇ ਗੁਰਦੁਆਰਾ ਕਮੇਟੀ ਵਲੋਂ ਪਿੰਡ ਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਸਦਕਾ ਮਨਾਇਆ ਗਿਆ | ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਬੂਟਾ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਬਾਬਾ ਸੁਲੱਖਣ ਸਿੰਘ ਹੈੱਡ ਗ੍ਰੰਥੀ ਅਤੇ ਭਾਈ ਰੇਸ਼ਮ ਸਿੰਘ ਪ੍ਰਧਾਨ ਲੰਗਰ ਕਮੇਟੀ ਨੇ ਦੱਸਿਆ ਕਿ ਅਵਤਾਰ ਪੁਰਬ ਦੇ ਸਬੰਧ ਵਿਚ ਵਿਸ਼ਾਲ ਅਲੌਕਿਕ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੇ ਕੀਤੀ | ਨਗਰ ਕੀਰਤਨ ਵੱਖ-ਵੱਖ ਥਾਵਾਂ 'ਤੇ ਪੜਾਅ ਕਰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਬਾਬਾ ਲੱਖਾ ਸਿੰਘ ਜੀ ਵਿਖੇ ਪੁੱਜ ਕੇ ਸੰਪੂਰਨ ਹੋਇਆ | ਪਿੰਡ ਵਾਸੀਆਂ ਨੇ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ 'ਤੇ ਨਿੱਘਾ ਸਵਾਗਤ ਕਰਦੇ ਹੋਏ ਪੰਜ ਪਿਆਰਿਆਂ, ਨਿਸ਼ਾਨਚੀ ਸਿੰਘਾਂ ਸਮੇਤ ਹੋਰਨਾਂ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ |
ਖਡੂਰ ਸਾਹਿਬ, (ਕੁਲਾਰ)¸ਲੋਕਲ ਗੁਰਦੁਆਰਾ ਕਮੇਟੀ ਖਡੂਰ ਸਾਹਿਬ ਅਤੇ ਡੇਰਾ ਕਾਰ ਸੇਵਾ ਤੇ ਨਗਰ ਨਿਵਾਸੀ ਸਮੂਹ ਸਿੱਖ ਸੰਗਤਾਂ ਅਤੇ ਸਮੂਹ ਸਿੰਘ ਸਭਾਵਾਂ, ਸਭਾ ਸੁਸਾਇਟੀਆਂ ਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਸਾਹਿਬ ਏ ਕਮਾਲ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਅੰਗੀਠਾ ਸਾਹਿਬ ਤੋਂ ਵਿਸ਼ਾਲ ਅਲੌਕਿਕ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ | ਇਹ ਨਗਰ ਕੀਰਤਨ ਪਿੰਡ ਦੀ ਪ੍ਰਕਰਮਾ ਕਰਦਾ ਹੋਇਆ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਜੀ ਵਿਖੇ ਪਹੁੰਚ ਕੇ ਸੰਪੂਰਨ ਹੋਇਆ | ਇਸ ਨਗਰ ਕੀਰਤਨ ਵਿਚ ਜਿੱਥੇ ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਨਗਰ ਕੀਰਤਨ ਵਿਚ ਸ਼ੋਭਾ ਪਾ ਰਹੀ ਸੀ, ਉਥੇ ਹੀ ਪਾਲਕੀ ਸਾਹਿਬ ਦੇ ਪਿੱਛੇ ਵੱਡੀ ਗਿਣਤੀ ਵਿਚ ਸ਼ਰਧਾਲੂ ਸਿੱਖ ਸੰਗਤਾਂ ਸ਼ਬਦ ਕੀਰਤਨ ਸਰਵਣ ਕਰ ਰਹੀਆਂ ਸਨ | ਇਸ ਮੌਕੇ ਵੱਖ-ਵੱਖ ਪੜਾਵਾਂ 'ਤੇ ਸਜੇ ਦੀਵਾਨਾਂ ਵਿਚ ਪੰਥ ਪ੍ਰਸਿੱਧ ਪ੍ਰਚਾਰਕਾਂ ਵਲੋਂ ਗੁਰੂ ਜਸ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਵੱਖ-ਵੱਖ ਪੜਾਵਾਂ ਦੇ ਪ੍ਰਬੰਧਕਾਂ ਵਲੋਂ ਗੁਰੂ ਕੇ ਲੰਗਰ ਸੰਗਤਾਂ ਨੂੰ ਛਕਾਏ ਗਏ | ਇਸ ਮੌਕੇ ਪ੍ਰਧਾਨ ਸਰਬਜੀਤ ਸਿੰਘ ਬਾਣੀਆਂ, ਸਰਪੰਚ ਬਲਬੀਰ ਸਿੰਘ ਸ਼ਾਹ, ਮੀਤ ਪ੍ਰਧਾਨ ਅਜੀਤ ਸਿੰਘ ਮੁਗਲਾਣੀ, ਸਕੱਤਰ ਜਥੇਦਾਰ ਗੱਜਣ ਸਿੰਘ ਖਡੂਰ ਸਾਹਿਬ, ਮੈਂਬਰ ਨਰਿੰਦਰ ਸਿੰਘ ਸ਼ਾਹ, ਮੈਨੇਜਰ ਪਰਮਜੀਤ ਸਿੰਘ ਬਾਣੀਆਂ, ਕੈਸੀਆਂ ਮਨਜੀਤ ਸਿੰਘ, ਹੈੱਡ ਗ੍ਰੰਥੀ ਗਿਆਨੀ ਭੁਪਿੰਦਰ ਸਿੰਘ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਖਡੂਰ ਸਾਹਿਬ, ਹਜ਼ੂਰੀ ਕਥਾਵਾਚਕ ਗਿਆਨੀ ਸੁਖਬੀਰ ਸਿੰਘ ਕੱਲ੍ਹਾ, ਹਜ਼ੂਰੀ ਕਥਾਵਾਚਕ ਗਿਆਨੀ ਮਹਿਤਾਬ ਸਿੰਘ, ਹਜ਼ੂਰੀ ਰਾਗੀ ਭਾਈ ਹਰਦੀਪ ਸਿੰਘ, ਹਜ਼ੂਰੀ ਰਾਗੀ ਭਾਈ ਗੁਰਦਿਆਲ ਸਿੰਘ, ਜਥੇਦਾਰ ਮੇਘ ਸਿੰਘ, ਕਾਬਲ ਸਿੰਘ ਬਾਣੀਆਂ, ਪਿ੍ਤਪਾਲ ਸਿੰਘ ਸ਼ਾਹ, ਮਾਸਟਰ ਮਨਜੀਤ ਸਿੰਘ ਆਦਿ ਹਾਜ਼ਰ ਸਨ |
ਚੋਹਲਾ ਸਾਹਿਬ, (ਬਲਵਿੰਦਰ ਸਿੰਘ ਚੋਹਲਾ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਪਾਤਿਸ਼ਾਹੀ ਪੰਜਵੀਂ ਤੋਂ ਆਰੰਭ ਕੀਤੇ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ ਅਤੇ ਵੱਡੀ ਤਾਦਾਦ ਵਿਚ ਸੰਗਤਾਂ ਨਗਰ ਕੀਰਤਨ ਦੇ ਪਿੱਛੇ ਪਿੱਛੇ ਗੁਰੂ ਸ਼ਬਦ ਦਾ ਜਾਪ ਕਰ ਰਹੀਆਂ ਸਨ ਅਤੇ ਨਗਰ ਕੀਰਤਨ ਦੇ ਅੱਗੇ ਅੱਗੇ ਗਤਕਾ ਪਾਰਟੀ ਵਲੋਂ ਗੱਤਕੇ ਦੇ ਜ਼ੌਹਰ ਦਿਖਾਏ ਜਾ ਰਹੇ ਸਨ | ਇਸ ਦੌਰਾਨ ਵੱਖ-ਵੱਖ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਵਲੋਂ ਬਣਾਈਆਂ ਗਈਆਂ ਵੱਖ-ਵੱਖ ਸਟੇਜ਼ਾਂ 'ਤੇ ਗੁਰੂ ਸ਼ਬਦ ਅਤੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸ਼ਰਧਾਲੂਆਂ ਵਲੋਂ ਨਗਰ ਕੀਰਤਨ ਵਿਚ ਪਹੁੰਚੀਆਂ ਸੰਗਤਾਂ ਦੀ ਸੇਵਾ ਲਈ ਵੱਖ ਪ੍ਰਕਾਰ ਦੇ ਲੰਗਰ ਵਰਤਾਏ ਗਏ | ਇਹ ਨਗਰ ਕੀਰਤਨ ਸਮੁੱਚੇ ਨਗਰ ਦੇ ਵੱਖ-ਵੱਖ ਪੜ੍ਹਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਵਿਖੇ ਸੰਪਨ ਹੋਇਆ | ਇਸ ਸਮੇਂ ਜਥੇ:ਗੁਰਬਚਨ ਸਿੰਘ ਕਰਮੂੰਵਾਲਾ, ਮੈਨੇਜਰ ਪ੍ਰਗਟ ਸਿੰਘ ਰੱਤੋਕੇ, ਹਰਜੀਤ ਸਿੰਘ ਕਥਾਵਾਚਕ, ਬਲਕਾਰ ਸਿੰਘ ਹੈੱਡ ਗ੍ਰੰਥੀ, ਗਿਆਨੀ ਮਨਜੀਤ ਸਿੰਘ ਮਾਣਕ, ਸਰਬਜੀਤ ਸਿੰਘ ਮੁੰਡਾ, ਭੁਪਿੰਦਰ ਸਿੰਘ ਰੱਤੋਕੇ, ਮਨਪ੍ਰੀਤ ਸਿੰਘ ਸਰਹਾਲੀ, ਪ੍ਰਤਾਪ ਸਿੰਘ ਰੱਤੋਕੇ, ਸੁਖਮਨੀ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭਾਈ ਗੁਰਮੁੱਖ ਸਿੰਘ, ਤਰਲੋਚਨ ਸਿੰਘ ਡੀ.ਆਰ, ਲਖਬੀਰ ਸਿੰਘ ਸਰਪੰਚ, ਦਇਆ ਸਿੰਘ,ਗੁਰਦਿਆਲ ਸਿੰਘ ਸੈਕਟਰੀ, ਡਾ:ਗੁਰਦਿਆਲ ਸਿੰਘ, ਥਾਣੇਦਾਰ ਮਨਮੋਹਨ ਸਿੰਘ, ਗੁਰਜਿੰਦਰ ਸਿੰਘ, ਕੁਲਵੰਤ ਸਿੰਘ ਲਹਿਰ, ਸ਼ਮਸ਼ੇਰ ਸਿੰਘ ਨਿੱਕਾ,ਧਰਮਵੀਰ ਸਿੰਘ, ਨਵਪ੍ਰੀਤ ਸਿੰਘ, ਗੁਰਜਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਇਸ ਨਗਰ ਕੀਰਤਨ ਦੀਆਂ ਹਾਜ਼ਰੀਆਂ ਭਰੀਆਂ |
ਖਡੂਰ ਸਾਹਿਬ (ਰਸ਼ਪਾਲ ਸਿੰਘ ਕੁਲਾਰ)-ਸ੍ਰੀ ਗੁਰੂੁ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਹੋਠੀਆਂ ਦੀ ਸੰਗਤ ਵਲੋਂ ਸ੍ਰੀ ਅਖੰਡ ਪਾਠ ਦੇ ਭੋਗ ਪਵਾਏ ਗਏ ਉਪਰੰਤ ਸ੍ਰੀ ਗੁਰੁੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ ਜੋ ਨਗਰ ਦੀ ਪ੍ਰਕਰਮਾ ਕਰਦਿਆਂ ਗੁਰਦੁਆਰਾ ਕਲਗੀਧਰ ਤੋਂ ਹੁੰਦਾ ਹੋਇਆ ਆਪਣੇ ਅਸਥਾਨ 'ਤੇ ਪੁੱਜਾ | ਇਸ ਮੌਕੇ ਪਿੰਡ ਦੀ ਸਮੂਹ ਸੰਗਤ ਨੇ ਹਾਜ਼ਰੀ ਭਰੀ ਅਤੇ ਗੁਰੁ ਕਿ ਲੰਗਰ ਵਰਤਾਏ | ਇਸ ਮੌਕੇ ਬਾਬਾ ਬਲਵਿੰਦਰ ਸਿੰਘ ਅਤੇ ਸਰਪੰਚ ਸੁਖਜਿੰਦਰ ਸਿੰਘ ਨਿੱਕੂ ਸਫਰੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ |
ਨੇੜਲੇ ਪਿੰਡ ਜਹਾਂਗੀਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਇਸ ਮੌਕੇ ਪਿੰਡ ਦੀਆਂ ਸੰਗਤਾਂ ਵਲੋਂ ਸ਼ਰਧਾ ਨਾਲ ਨਗਰ ਕੀਰਤਨ ਵਿਚ ਹਾਜ਼ਰੀ ਭਰੀ ਅਤੇ ਸਵਾਗਤ ਕੀਤਾ | ਇਸ ਮੌਕੇ ਵੱਖ-ਵੱਖ ਪਦਾਰਥਾਂ ਦੇ ਲੰਗਰ ਵੀ ਲਗਾਏ ਗਏ | ਇਸ ਮੌਕੇ ਜਥੇਦਾਰ ਦਲਬੀਰ ਸਿੰਘ ਜਹਾਂਗੀਰ , ਸਰਪੰਚ ਸੁਰਿੰਦਰ ਕੌਰ, ਬਲਦੇਵ ਸਿੰਘ ਸਾਬਕਾ ਪ੍ਰਧਾਨ, ਸੂਬੇਦਾਰ ਗੁਲਜਾਰ ਸਿੰਘ, ਲਵਪ੍ਰੀਤ ਸਿੰਘ, ਕਵਲਜੀਤ ਸਿੰਘ ਲਹੌਰੀਆਂ, ਮੇਜਰ ਸਿੰਘ ਫ਼ੌਜੀ, ਨੰਬਰਦਾਰ ਹਰਭੇਜ ਸਿੰਘ, ਹਜੂਰ ਸਿੰਘ ਫ਼ੌਜੀ, ਮਾ. ਗੁਰਦੇਵ ਸਿੰਘ, ਕਵਲਜੀਤ ਸਿੰਘ ਜੋਸਨ, ਸਰਦੂਲ ਸਿੰਘ ਪੰਚ, ਸਾਹਿਬ ਸਿੰਘ, ਲਖਵਿੰਦਰ ਕੌਰ ਪੰਚ, ਹਰਜੀਤ ਕੌਰ ਪੰਚ, ਗੁਰਮੁੱਖ ਸਿਮਘ ਰਾਧਾ ਸੁਵਾਮੀ, ਕੁਲਦੀਪ ਕੌਰ ਸਾਬਕਾ ਸਰਪੰਚ ਆਦਿ ਸੰਗਤਾਂ ਹਾਜ਼ਰ ਸਨ |
ਫਤਿਆਬਾਦ, (ਹਰਵਿੰਦਰ ਸਿੰਘ ਧੂੰਦਾ)¸ਸਰਬੰਸਦਾਨੀ ਗੂਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਸਥਾਨਕ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਕਮੇਟੀ ਅਤੇ ਨਗਰ ਦੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ 'ਤੇ ਪਾਲਕੀ ਸਾਹਿਬ ਦੇ ਪਿਛਲੇ ਪਾਸੇ ਸ਼ਬਦੀ ਜਥੇ ਦੇ ਪ੍ਰਧਾਨ ਕਸ਼ਮੀਰ ਸਿੰਘ ਸਹੋਤਾ, ਸਾਜਨ ਦੀਪ ਸਿੰਘ, ਜਗਦੀਪ ਸਿੰਘ, ਸਾਹਿਬ ਸਿੰਘ, ਬਲਦੇਵ ਸਿੰਘ, ਹਰਜੀਤ ਸਿੰਘ ਕਲਸੀ, ਹਰਦੀਪ ਸਿੰਘ ਅਤੇ ਜਗਜੀਤ ਸਿੰਘ ਕਾਲੂ ਸਮੇਤ ਜਥੇ ਵਲੋਂ ਗੁਰਬਾਣੀ ਦੀ ਛਹਿਬਰ ਲਗਾਈ ਗਈ | ਮੁੱਖ ਬਾਜ਼ਾਰ 'ਚੋਂ ਲੰਘ ਕੇ ਚੌਕੀ ਮਹੱਲਾ ਤੋਂ ਹੁੰਦੇ ਹੋਏ ਨਗਰ ਕੀਰਤਨ ਨੇ ਗਰਲਜ ਸਕੂਲ ਵਿਖੇ ਪੜਾਅ ਕੀਤਾ ਜਿਥੇ ਹਰ ਸਾਲ ਤਰ੍ਹਾਂ ਸ੍ਰੀ ਗੁਰੂ ਅਮਰਦਾਸ ਸੇਵਕ ਜਥੇ ਦੇ ਪ੍ਰਧਾਨ ਪ੍ਰਮਜੀਤ ਸਿੰਘ ਦਿਉਲ, ਪਿ੍ਸੀਪਲ ਨਿਰਮਲ ਸਿੰਘ, ਮਲਕੀਤ ਸਿੰਘ ਠੇਕੇਦਾਰ, ਸਰਪੰਚ ਭੁਪਿੰਦਰ ਸਿੰਘ ਭਿੰਦਾ, ਗਿਆਨ ਸਿੰਘ ਦਿਉਲ, ਬਸੰਤ ਸਿੰਘ ਮੈਂਬਰ, ਸਵਿੰਦਰ ਸਿੰਘ ਛਿੰਦਾ, ਜੋਬਾ ਸਿੰਘ, ਮੰਗਲ ਸਿੰਘ ਵਪਾਰੀ ਅਤੇ ਜਥੇ ਦੇ ਮੈਂਬਰਾਂ ਵਲੋਂ ਪੰਜਾਂ ਪਿਆਰਿਆਂ ਅਤੇ ਪ੍ਰਬੰਧਕਾਂ ਨੂੰ ਸਨਮਾਨਿਤ ਕੀਤਾ ਅਤੇ ਸੰਗਤਾਂ ਨੂੰ ਲੰਗਰ ਛਕਾਇਆ | ਇਸ ਮੌਕੇ 'ਤੇ ਨਗਰ ਕੀਰਤਨ ਵਿਚ ਹਾਜ਼ਰੀ ਭਰਨ ਵਾਲਿਆਂ 'ਚ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਰਤਨ ਸਿੰਘ ਦਿਉਲ, ਮੈਂਬਰ ਬਲਦੇਵ ਸਿੰਘ ਸ਼ੈਲਰ ਵਾਲੇ. ਮੈਂਬਰ ਸੰਤੋਖ ਸਿੰਘ, ਸਾ. ਸਰਪੰਚ ਭੁਪਿੰਦਰ ਸਿੰਘ ਭਿੰਦਾ, ਸਰਪੰਚ ਦਾਰਾ ਚੋਪੜਾ, ਤੇਜਿੰਦਰ ਸਿੰਘ, ਬੇਅੰਤ ਸਿੰਘ, ਸਾ. ਸਰਪੰਚ ਸੁਰਿੰਦਰ ਸਿੰਘ ਛਿੰਦਾ, ਭਾਪਾ ਅਮਰ ਸਿੰਘ, ਅਮਰਜੀਤ ਸਿੰਘ, ਭੁਪਿੰਦਰ ਸਿੰਘ, ਗੁਰਭੇਜ ਸਿੰਘ, ਗੁਰਚਰਨ ਸਿੰਘ ਕਰਿਆਨਾ, ਜਗਜੀਤ ਸਿੰਘ ਕਾਲੂ, ਬਲਜੀਤ ਸਿੰਘ ਕਾਮਰੇਡ, ਗੁਰਚਰਨ ਸਿੰਘ ਪਿ੍ੰਸ, ਅਵਤਾਰ ਸਿੰਘ ਭੰਗੂ, ਹਰਦੀਪ ਸਿੰਘ ਚੌਹਾਨ, ਹਨੀ, ਲੱਕੀ ਚਾਵਲਾ ਆਦਿ ਸ਼ਾਮਿਲ ਸਨ |
ਪੱਟੀ (ਪ. ਪ. ਰਾਹੀਂ)¸ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਪੱਟੀ ਦੇ ਪਿ੍ੰਸੀਪਲ ਗੁਰਬਚਨ ਸਿੰਘ ਲਾਲੀ ਵਲੋਂ ਸਵੇਰ ਦੀ ਪ੍ਰਾਰਥਨਾ ਸਭਾ ਮੌਕੇ ਲੱਡੂ ਵੰਡ ਕੇ ਮਨਾਇਆ ਗਿਆ | ਇਸ ਮੌਕੇ ਪੰਜਾਬੀ ਅਧਿਆਪਕਾ ਮਨਵੀਰ ਕੌਰ ਵਲੋਂ ਵੀ ਅਦੁੱਤੀ, ਲਾਸਾਨੀ, ਸੰਗਰਾਮੀ, ਰਣਤੱਤੇ ਵਿਚ ਜੂਝਣ ਵਾਲੇ ਸਾਹਿਬੇ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜੀਵਨ ਗਾਥਾ ਨੂੰ ਆਪਣੇ ਖੋਜ ਭਰਪੂਰ ਲੇਖ ਰਾਹੀਂ ਹਾਜ਼ਰੀਨ ਨਾਲ ਸਾਂਝਾ ਕੀਤਾ ਗਿਆ |

80 ਕਿਲੋ ਲਾਹਣ ਬਰਾਮਦ-ਕੇਸ ਦਰਜ

ਤਰਨ ਤਾਰਨ, 19 ਜਨਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਮੌਜੂਦਾ ਸਰਕਾਰ ਤੋਂ ਦਲਿਤ ਭਾਈਚਾਰਾ ਦੁਖੀ-ਕਾਹਲਵਾਂ

ਤਰਨ ਤਾਰਨ, 19 ਜਨਵਰੀ (ਹਰਿੰਦਰ ਸਿੰਘ)-ਸਮਾਜ ਸੇਵੀ ਗੁਰਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਦਲਿਤ ਭਾਈਚਾਰਾ ਪੰਜਾਬ ਦੀ ਕੈਪਟਨ ਸਰਕਾਰ ਤੋਂ ਨਿਰਾਸ਼ ਹੈ ਕਿਉਂਕਿ ਸਰਕਾਰ ਨੇ ਆਖਿਲ ਭਾਰਤੀ ਮਜ਼ਦੂਰ ਯੂਨੀਅਨ ਦੇ ਪੰਜਾਬ ਪ੍ਰਧਾਨ ਅਸ਼ਵਨੀ ਬਗਾਨਿਆਂ ਨੂੰ ਦਲਿਤ ਵਿਕਾਸ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ

ਗੋਇੰਦਵਾਲ ਸਾਹਿਬ, 19 ਜਨਵਰੀ (ਅਟਵਾਲ)¸ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਗੁਰੂ ਨਾਨਕ ਪਬਲਿਕ ਸੈਕੰਡਰੀ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹਰ ਸਾਲ ਵਾਂਗ ਗਣਤੰਤਰ ਦਿਵਸ 26 ਜਨਵਰੀ ਨੂੰ ਸਕੂਲ ਕੈਂਪਸ ਵਿਖੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਧੂੰਮਧਾਮ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਵਿਖੇ ਮਨਾਇਆ ਜਾਵੇਗਾ-ਡੀ. ਸੀ.

ਤਰਨ ਤਾਰਨ, 19 ਜਨਵਰੀ (ਹਰਿੰਦਰ ਸਿੰਘ)-ਇਸ ਸਾਲ ਦਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਮਨਾਇਆ ਜਾਵੇਗਾ | ਸਮਾਗਮ ਦੀਆਂ ਤਿਆਰੀਆਂ ਸਬੰਧੀ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਘਰ ਸਾਹਮਣੇ ਸੜਕ ਕਿਨਾਰੇ ਖੜ੍ਹੇ ਦੋ ਵਿਅਕਤੀਆਂ ਨੂੰ ਅਣਪਛਾਤੀ ਕਾਰ ਨੇ ਮਾਰੀ ਟੱਕਰ-ਇਕ ਦੀ ਮੌਤ, ਦੂਸਰਾ ਗੰਭੀਰ ਜ਼ਖ਼ਮੀ

ਹਰੀਕੇ ਪੱਤਣ, 19 ਜਨਵਰੀ (ਸੰਜੀਵ ਕੁੰਦਰਾ)¸ਬੀਤੀ ਰਾਤ ਹਰੀਕੇ-ਖਾਲੜਾ ਰੋਡ 'ਤੇ ਪਿੰਡ ਬੂਹ ਬਹਿਕਾਂ 'ਤੇ ਘਰ ਸਾਹਮਣੇ ਖੜੇ ਦੋ ਵਿਅਕਤੀਆਂ ਨੂੰ ਤੇਜ਼ ਰਫ਼ਤਾਰ ਅਣਪਛਾਤੀ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦ ਕਿ ਦੂਸਰਾ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਵਿਚ ਸਾਥ ਦੇਣ ਵਾਲਿਆਂ ਨੂੰ ਕੇਂਦਰ ਸਰਕਾਰ ਵਲੋਂ ਐੱਨ. ਆਈ. ਏ. ਦੇ ਸੰਮਨ ਭੇਜਣ ਦੇ ਵਿਰੋਧ ਵਿਚ ਸਾੜੇ ਪੁਤਲੇ

ਤਰਨ ਤਾਰਨ, 19 ਜਨਵਰੀ (ਹਰਿੰਦਰ ਸਿੰਘ)¸ਮੋਦੀ ਸਰਕਾਰ ਦੀ ਕੇਂਦਰੀ ਏਜੰਸੀ ਐੱਨ.ਆਈ.ਏ. ਵਲੋਂ ਕਿਸਾਨੀ ਅੰਦੋਲਨ ਦੀ ਹਮਾਇਤ ਕਰਨ ਵਾਲੇ, ਟਰਾਸਪੋਟਰਾਂ, ਕਿਸਾਨ, ਨੇਤਾਵਾਂ ਤੇ ਹੋਰ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨੂੰ ਨੋਟਿਸ ਭੇਜਣ ਦੇ ਵਿਰੋਧ ਵਿਚ ਐੱਨ.ਆਈ.ਏ. ਦੇ ਪੁਤਲੇ ...

ਪੂਰੀ ਖ਼ਬਰ »

ਦਿੱਲੀ ਚੱਲੋ ਦੀ ਅਪੀਲ ਨਾਲ ਲੜੀਵਾਰ ਭੁੱਖ ਹੜਤਾਲ ਸਮਾਪਤ

ਤਰਨ ਤਾਰਨ, 19 ਜਨਵਰੀ (ਹਰਿੰਦਰ ਸਿੰਘ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਵਿਚ ਕਿਸਾਨਾਂ ਦਾ 17 ਵਾਂ ਜਥਾ ਨੌਸ਼ਹਿਰਾ ਪੰਨੂੰਆਂ ਵਿਚ ਕਵੀ ਰਾਜ ਭਾਈ ਧੰਨਾ ਸਿੰਘ ਦੇ ਗੁਰਦੁਆਰਾ ਸਾਹਿਬ ਵਿਚ ਬੈਠਾ | ਕਿਸਾਨ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਸਰਕਾਰ ਨੇ ਬਿਜਲੀ, ਪੈਟਰੋਲ ਅਤੇ ਡੀਜ਼ਲ ਦਾ ਰੇਟ ਵਧਾ ਕੇ ਲੋਕਾਂ 'ਤੇ ਹੋਰ ਬੋਝ ਪਾਇਆ-ਚੀਮਾ

ਪੱਟੀ, 19 ਜਨਵਰੀ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਆਮ ਆਦਮੀ ਪਾਰਟੀ ਹਲਕਾ ਪੱਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਚੀਮਾ ਸਾਬਕਾ ਮੀਤ ਪ੍ਰਧਾਨ ਪੰਜਾਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਵਿਚ ਹਰ ਖੇਤਰ ਵਿਚ ਲਏ ਗਏ ...

ਪੂਰੀ ਖ਼ਬਰ »

ਤੂੜੀ ਵਾਲੀ ਟਰਾਲੀ ਦੀ ਫੇਟ ਵੱਜਣ ਨਾਲ ਮੋਟਰਸਾਈਲ ਸਵਾਰ ਗੰਭੀਰ ਜ਼ਖ਼ਮੀ

ਹਰੀਕੇ ਪੱਤਣ, 19 ਜਨਵਰੀ ( ਸੰਜੀਵ ਕੁੰਦਰਾ)¸­ਰਾਸ਼ਟਰੀ ਮਾਰਗ 54 ਅੰਮਿ੍ਤਸਰ ਬਠਿੰਡਾ ਰੋਡ 'ਤੇ ਪਿੰਡ ਮਰਹਾਣਾ ਅੱਡੇ 'ਤੇ ਹਰੀਕੇ ਨਿਵਾਸੀ ਮੋਟਰਸਾਈਕਲ ਸਵਾਰ ਨੌਜਵਾਨ ਜੋ ਸੜਕ ਕਿਨਾਰੇ ਖੜਾ ਸੀ, ਨੰੂ ਅਣਪਛਾਤੀ ਤੂੜੀ ਵਾਲੀ ਟਰਾਲੀ ਨੇ ਫੇਟ ਮਾਰ ਦਿੱਤੀ, ਜਿਸ ਕਾਰਨ ...

ਪੂਰੀ ਖ਼ਬਰ »

ਦਿਵਿਆਂਗਜਨਾਂ ਦੇ 'ਯੂਨੀਕ ਡਿਸਏਬਲਿਟੀ ਆਇਡੈਂਟਿਟੀ ਕਾਰਡ' ਬਣਾਉਣ ਲਈ ਲਗਾਇਆ ਵਿਸ਼ੇਸ ਕੈਂਪ

ਖੇਮਕਰਨ, 19 ਜਨਵਰੀ (ਰਾਕੇਸ਼ ਬਿੱਲਾ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਦਿਵਿਆਂਗਜਨਾਂ ਦੇ 'ਯੂਨੀਕ ਡਿਸਏਬਲਿਟੀ ਆਇਡੈਂਟਿਟੀ ਕਾਰਡ' ਬਣਾਉਣ ਲਈ ਕਮਿਊਨਿਟੀ ਹੈੱਲਥ ਸੈਂਟਰ ਖੇਮਕਰਨ ਵਿਖੇ ਵਿਸ਼ੇਸ ਕੈਂਪ ਦਾ ਆਯੋਜਨ ਕੀਤਾ ਗਿਆ | ...

ਪੂਰੀ ਖ਼ਬਰ »

ਵਿਧਾਇਕ ਗਿੱਲ ਨੇ ਨਗਰ ਕੌ ਾਸਲ ਚੋਣਾਂ ਨੂੰ ਲੈ ਕੇ ਕੀਤੀ ਪਲੇਠੀ ਮੀਟਿੰਗ

ਪੱਟੀ, 19 ਜਨਵਰੀ (ਬੋਨੀ ਕਾਲੇਕੇ, ਅਵਤਾਰ ਸਿੰਘ)¸ਨਗਰ ਕੌਾਸਲ ਚੋਣਾਂ ਨੂੰ ਲੈ ਕੇ ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਮੈਦਾਨ 'ਚ ਨਿੱਤਰੀਆਂ ਹਨ ਉਥੇ ਪੱਟੀ ਹਲਕੇ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਵਾਰਡ ਨੰਬਰ 8 ਵਿਖੇ ਮੀਟਿੰਗ ਕਰਦਿਆਂ ਦਲਬੀਰ ਸਿੰਘ ਸੇਖੋਂ ਨੂੰ ...

ਪੂਰੀ ਖ਼ਬਰ »

ਉਦਯੋਗਿਕ ਸਿਖਲਾਈ ਸੰਸਥਾ 'ਚ ਸਵੈ-ਰੁਜ਼ਗਾਰ ਮੇਲਾ ਲਗਾਇਆ

ਪੱਟੀ, 19 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ)-ਉਦਯੋਗਿਕ ਸਿਖਲਾਈ ਸੰਸਥਾ ਪੱਟੀ ਵਿਖੇ ਅਪਰੈਂਟਿਸ ਸ਼ਿਪ ਅਤੇ ਉਦਮੀ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਹਲਕੇ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਸਰਵਾਈਕਲ ਕੈਂਸਰ ਬਾਰੇ ਜਾਗਰੂਕਤਾ ਕਰਨ ਲਈ ਸੈਮੀਨਾਰ

ਤਰਨ ਤਾਰਨ, 19 ਜਨਵਰੀ (ਹਰਿੰਦਰ ਸਿੰਘ)-ਸਰਵਾਈਕਲ ਕੈਂਸਰ ਬਾਰੇ ਜਾਗਰੂਕ ਕਰਨ ਲਈ ਅਤੇ ਟੀਲ ਰੀਬਨ ਡਰਾਈਵ ਦੇ ਸਮਰਥਨ ਲਈ ਇਕ ਸੈਮੀਨਾਰ ਦਾ ਆਯੋਜਨ ਗੁਪਤਾ ਨਰਸਿੰਗ ਹੋਮ ਵਿਚ ਕੀਤਾ ਗਿਆ, ਜਿਸ ਦਾ ਉਦਘਾਟਨ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਮੀਟਿੰਗ

ਤਰਨ ਤਾਰਨ, 19 ਜਨਵਰੀ (ਹਰਿੰਦਰ ਸਿੰਘ)¸ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰ. ਐੱਮ. ਪੀ. ਆਈ. ਦੇ ਸਰਗਰਮ ਅਹੁਦੇਦਾਰਾਂ ਦੀ ਭਰਵੀਂ ਮੀਟਿੰਗ ਇੱਥੇ ਗਾਂਧੀ ਪਾਰਕ 'ਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਖੇਤੀ ਵਿਰੋਧੀ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਤਹਿਤ ਟਰੈਕਟਰ ਮਾਰਚ ਕੱਢਿਆ

ਅਮਰਕੋਟ, 19 ਜਨਵਰੀ (ਗੁਰਚਰਨ ਸਿੰਘ ਭੱਟੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਵਿਰੋਧੀ ਕਾਨੂੰਨਾਂ ਦੇ ਖ਼ਿਲਾਫ਼ ਚੱਲ ਰਹੇ ਸੰਘਰਸ਼ ਵਿਚ ਵੱਖ-ਵੱਖ ਤਰੀਕਿਆਂ ਨਾਲ ਮੋਦੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਇਸੇ ਕੜੀ ਤਹਿਤ ਪਿੰਡ ਘਰਿਆਲਾ ਤੋਂ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ ਸਬੰਧੀ ਆਪ ਦੀ ਮੀਟਿੰਗ

ਤਰਨ ਤਾਰਨ. 19 ਜਨਵਰੀ (ਲਾਲੀ ਕੈਰੋਂ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਤਾਰ ਸਿੰਘ ਪਹਿਲਵਾਨ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਸੀਨੀਅਰ ਆਗੂ ਲਖਵਿੰਦਰ ਸਿੰਘ ਫੌਜੀ ਤੇ ਸਰਕਲ ਪ੍ਰਧਾਨ ਹਰਜਿੰਦਰ ਸਿੰਘ ਫੌਜੀ ਦੀ ਅਗਵਾਈ ਵਿਚ ਨਗਰ ਕੌਾਸਲ ਚੋਣਾਂ ਸਬੰਧੀ ਤਰਨ ਤਾਰਨ ਦੀ ...

ਪੂਰੀ ਖ਼ਬਰ »

ਹਰੀਕੇ ਪੱਤਣ ਵਿਖੇ ਸੇਵਾ ਕੇਂਦਰ ਦਾ ਡਿਪਟੀ ਕਮਿਸ਼ਨਰ ਵਲੋਂ ਅਚਨਚੇਤੀ ਦੌਰਾ

ਤਰਨ ਤਾਰਨ, 19 ਜਨਵਰੀ (ਹਰਿੰਦਰ ਸਿੰਘ)¸ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜ਼ਿਲ੍ਹੇ ਵਿਚ ਚੱਲ ਰਹੇ ਸੇਵਾ ਕੇਂਦਰਾਂ ਦੇ ਕੰੰਮਕਾਜ ਦਾ ਜਾਇਜ਼ਾ ਲੈਣ ਲਈ ਅੱਜ ਸੇਵਾ ਕੇਂਦਰ ਹਰੀਕੇ ਪੱਤਣ ਦਾ ਅਚਨਚੇਤ ਦੌਰਾ ਕੀਤਾ ਅਤੇ ਉੱਥੇ ਆਪਣਾ ਕੰਮ ਕਰਵਾਉਣ ਆਏ ਲੋਕਾਂ ਨਾਲ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਵਿਚ ਅਕਾਲੀ ਵਰਕਰ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇ ਰਹੇ ਹਨ-ਜਥੇ. ਪੱਖੋਕੇ

ਤਰਨ ਤਾਰਨ, 19 ਜਨਵਰੀ (ਲਾਲੀ ਕੈਰੋਂ)- ਦਿੱਲੀ ਦੀਆਂ ਸਰਹੱਦਾਂ 'ਤੇ ਆਪਣੇ ਹੱਕਾਂ ਤੇ ਹੋਂਦ ਦੀ ਸ਼ਾਂਤੀਪੂਰਵਕ ਲੜਾਈ ਲੜ ਰਿਹਾ ਸਾਡਾ ਅੰਨਦਾਤਾ ਕਿਸਾਨ ਦੇ ਸੰਘਰਸ਼ ਨੂੰ ਕਾਲੇ ਕਾਨੂੰਨਾਂ ਦੇ ਰੱਦ ਹੋਣ ਤਕ ਪੂਰੀ ਤਰ੍ਹਾਂ ਮਜ਼ਬੂਤ ਬਣਾਈ ਰੱਖਣ ਲਈ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਰਾਣਾ ਹਸਪਤਾਲ ਨੇ ਮੁਫ਼ਤ ਚੂਲਾ ਬਦਲ ਕੇ ਨੌਜਵਾਨ ਨੂੰ ਤੁਰਨ ਫਿਰਨ ਦੇ ਕੀਤਾ ਸਮਰੱਥ

ਖਾਲੜਾ, 19 ਜਨਵਰੀ (ਜੱਜਪਾਲ ਸਿੰਘ)-ਸਰਹੱਦੀ ਏਰੀਰੇ ਅੰਦਰ ਵਧੀਆ ਸਿਹਤ ਸੇਵਾਵਾਂ ਦੇ ਰਹੇ ਰਾਣਾ ਹਸਪਤਾਲ ਖਾਲੜਾ ਵਲੋਂ 20 ਸਾਲਾ ਨੌਜਵਾਨ ਦਾ ਮੁਫ਼ਤ ਚੂਲਾ ਬਦਲ ਕੇ ਉਸ ਨੂੰ ਤੁਰਨ ਫਿਰਨ ਦੇ ਸਮਰੱਥ ਕੀਤਾ ਗਿਆ ਹੈ | ਰਾਣਾ ਹਸਪਤਾਲ ਦੇ ਐੱਮ.ਡੀ. ਡਾ. ਰਜਿੰਦਰ ਸਿੰਘ ਰਾਣਾ ਨੇ ...

ਪੂਰੀ ਖ਼ਬਰ »

ਖੇਤੀ ਬਿੱਲਾਂ ਦੇ ਵਿਰੋਧ 'ਚ ਕੱਢਿਆ ਟਰੈਕਟਰ ਮਾਰਚ

ਪੱਟੀ, 19 ਜਨਵਰੀ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਜਾਰੀ ਕੀਤੇ ਖੇਤੀ ਬਿੱਲਾਂ ਦੇ ਵਿਰੋਧ 'ਚ 26 ਜਨਵਰੀ ਨੂੰ ਦਿੱਲੀ ਵਿਖੇ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਦੀ ਰਿਹਰਸਲ ਵਜੋਂ ਅੱਜ ਪਿੰਡ ਕੈਰੋਂ 'ਚ ਸਥਿਤ ਗੁਰਦੁਆਰਾ ਝਾੜ ਸਾਹਿਬ ...

ਪੂਰੀ ਖ਼ਬਰ »

ਸੁੰਦਰ ਦਿੱਖ ਨਾਲ ਹਲਕੇ ਵਿਚ ਨਮੂਨੇ ਦਾ ਪਿੰਡ ਬਣਿਆ ਸਾਂਡਪੁਰਾ

ਸੁਰਜੀਤ ਕੁਮਾਰ ਬੌਬੀ 99145-15922 ਭਿੱਖੀਵਿੰਡ-ਭਿੱਖੀਵਿੰਡ ਤੋਂ ਪੱਟੀ ਰੋਡ 'ਤੇ ਕਰੀਬ ਦੋ ਤਿੰਨ ਕਿਲੋਮੀਟਰ ਦੀ ਦੂਰੀ 'ਤੇ ਵਸਿਆ ਹੋਇਆ ਹੈ ਪਿੰਡ ਸਾਂਡਪੁਰਾ | ਪਿੰਡ ਦੇ ਨੌਜਵਾਨ ਸਰਪੰਚ ਗੁਰਮੁਖ ਸਿੰਘ ਦੀਆਂ ਕੋਸ਼ਿਸ਼ਾਂ ਸਦਕਾ ਅੱਜ ਪਿੰਡ ਸਾਂਡਪੁਰਾ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਮੀਟਿੰਗ

ਤਰਨ ਤਾਰਨ, 19 ਜਨਵਰੀ (ਹਰਿੰਦਰ ਸਿੰਘ)¸ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰ. ਐੱਮ. ਪੀ. ਆਈ. ਦੇ ਸਰਗਰਮ ਅਹੁਦੇਦਾਰਾਂ ਦੀ ਭਰਵੀਂ ਮੀਟਿੰਗ ਇੱਥੇ ਗਾਂਧੀ ਪਾਰਕ 'ਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਖੇਤੀ ਵਿਰੋਧੀ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਤਹਿਤ ਟਰੈਕਟਰ ਮਾਰਚ ਕੱਢਿਆ

ਅਮਰਕੋਟ, 19 ਜਨਵਰੀ (ਗੁਰਚਰਨ ਸਿੰਘ ਭੱਟੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਵਿਰੋਧੀ ਕਾਨੂੰਨਾਂ ਦੇ ਖ਼ਿਲਾਫ਼ ਚੱਲ ਰਹੇ ਸੰਘਰਸ਼ ਵਿਚ ਵੱਖ-ਵੱਖ ਤਰੀਕਿਆਂ ਨਾਲ ਮੋਦੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਇਸੇ ਕੜੀ ਤਹਿਤ ਪਿੰਡ ਘਰਿਆਲਾ ਤੋਂ ...

ਪੂਰੀ ਖ਼ਬਰ »

ਵਿਦਿਆਰਥੀਆਂ ਦਾ ਸਕੂਲ ਪੁੱਜਣ 'ਤੇ ਕੀਤਾ ਨਿੱਘਾ ਸਵਾਗਤ

ਤਰਨ ਤਾਰਨ, 19 ਜਨਵਰੀ (ਜੋਸ਼ੀ)-ਨੈਸ਼ਨਲ ਪਬਲਿਕ ਸਕੂਲ ਵਿਚ ਅੱਜ ਕੋਵਿਡ-19 ਦੇ ਬਾਅਦ ਪਹਿਲੇ ਦਿਨ 6 ਵੀਂ ਤੋਂ 12 ਵੀਂ ਕਲਾਸ ਦੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ | ਸਕੂਲ ਦੇ ਪ੍ਰਧਾਨ ਪ੍ਰਸ਼ੋਤਮ ਸਿੰਘ ਮੈਣੀ ਤੇ ਪਿ੍ੰਸੀਪਲ ਵਨੀਤ ਕੌਰ ਨੇ ਬੱਚਿਆਂ ਦਾ ਕੋਵਿਡ-19 ਦੇ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ ਸਬੰਧੀ ਆਪ ਦੀ ਮੀਟਿੰਗ

ਤਰਨ ਤਾਰਨ. 19 ਜਨਵਰੀ (ਲਾਲੀ ਕੈਰੋਂ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਤਾਰ ਸਿੰਘ ਪਹਿਲਵਾਨ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਸੀਨੀਅਰ ਆਗੂ ਲਖਵਿੰਦਰ ਸਿੰਘ ਫੌਜੀ ਤੇ ਸਰਕਲ ਪ੍ਰਧਾਨ ਹਰਜਿੰਦਰ ਸਿੰਘ ਫੌਜੀ ਦੀ ਅਗਵਾਈ ਵਿਚ ਨਗਰ ਕੌਾਸਲ ਚੋਣਾਂ ਸਬੰਧੀ ਤਰਨ ਤਾਰਨ ਦੀ ...

ਪੂਰੀ ਖ਼ਬਰ »

ਹਰੀਕੇ ਪੱਤਣ ਵਿਖੇ ਸੇਵਾ ਕੇਂਦਰ ਦਾ ਡਿਪਟੀ ਕਮਿਸ਼ਨਰ ਵਲੋਂ ਅਚਨਚੇਤੀ ਦੌਰਾ

ਤਰਨ ਤਾਰਨ, 19 ਜਨਵਰੀ (ਹਰਿੰਦਰ ਸਿੰਘ)¸ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜ਼ਿਲ੍ਹੇ ਵਿਚ ਚੱਲ ਰਹੇ ਸੇਵਾ ਕੇਂਦਰਾਂ ਦੇ ਕੰੰਮਕਾਜ ਦਾ ਜਾਇਜ਼ਾ ਲੈਣ ਲਈ ਅੱਜ ਸੇਵਾ ਕੇਂਦਰ ਹਰੀਕੇ ਪੱਤਣ ਦਾ ਅਚਨਚੇਤ ਦੌਰਾ ਕੀਤਾ ਅਤੇ ਉੱਥੇ ਆਪਣਾ ਕੰਮ ਕਰਵਾਉਣ ਆਏ ਲੋਕਾਂ ਨਾਲ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਵਿਚ ਅਕਾਲੀ ਵਰਕਰ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇ ਰਹੇ ਹਨ-ਜਥੇ. ਪੱਖੋਕੇ

ਤਰਨ ਤਾਰਨ, 19 ਜਨਵਰੀ (ਲਾਲੀ ਕੈਰੋਂ)- ਦਿੱਲੀ ਦੀਆਂ ਸਰਹੱਦਾਂ 'ਤੇ ਆਪਣੇ ਹੱਕਾਂ ਤੇ ਹੋਂਦ ਦੀ ਸ਼ਾਂਤੀਪੂਰਵਕ ਲੜਾਈ ਲੜ ਰਿਹਾ ਸਾਡਾ ਅੰਨਦਾਤਾ ਕਿਸਾਨ ਦੇ ਸੰਘਰਸ਼ ਨੂੰ ਕਾਲੇ ਕਾਨੂੰਨਾਂ ਦੇ ਰੱਦ ਹੋਣ ਤਕ ਪੂਰੀ ਤਰ੍ਹਾਂ ਮਜ਼ਬੂਤ ਬਣਾਈ ਰੱਖਣ ਲਈ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਰਾਣਾ ਹਸਪਤਾਲ ਨੇ ਮੁਫ਼ਤ ਚੂਲਾ ਬਦਲ ਕੇ ਨੌਜਵਾਨ ਨੂੰ ਤੁਰਨ ਫਿਰਨ ਦੇ ਕੀਤਾ ਸਮਰੱਥ

ਖਾਲੜਾ, 19 ਜਨਵਰੀ (ਜੱਜਪਾਲ ਸਿੰਘ)-ਸਰਹੱਦੀ ਏਰੀਰੇ ਅੰਦਰ ਵਧੀਆ ਸਿਹਤ ਸੇਵਾਵਾਂ ਦੇ ਰਹੇ ਰਾਣਾ ਹਸਪਤਾਲ ਖਾਲੜਾ ਵਲੋਂ 20 ਸਾਲਾ ਨੌਜਵਾਨ ਦਾ ਮੁਫ਼ਤ ਚੂਲਾ ਬਦਲ ਕੇ ਉਸ ਨੂੰ ਤੁਰਨ ਫਿਰਨ ਦੇ ਸਮਰੱਥ ਕੀਤਾ ਗਿਆ ਹੈ | ਰਾਣਾ ਹਸਪਤਾਲ ਦੇ ਐੱਮ.ਡੀ. ਡਾ. ਰਜਿੰਦਰ ਸਿੰਘ ਰਾਣਾ ਨੇ ...

ਪੂਰੀ ਖ਼ਬਰ »

ਖੇਤੀ ਬਿੱਲਾਂ ਦੇ ਵਿਰੋਧ 'ਚ ਕੱਢਿਆ ਟਰੈਕਟਰ ਮਾਰਚ

ਪੱਟੀ, 19 ਜਨਵਰੀ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਜਾਰੀ ਕੀਤੇ ਖੇਤੀ ਬਿੱਲਾਂ ਦੇ ਵਿਰੋਧ 'ਚ 26 ਜਨਵਰੀ ਨੂੰ ਦਿੱਲੀ ਵਿਖੇ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਦੀ ਰਿਹਰਸਲ ਵਜੋਂ ਅੱਜ ਪਿੰਡ ਕੈਰੋਂ 'ਚ ਸਥਿਤ ਗੁਰਦੁਆਰਾ ਝਾੜ ਸਾਹਿਬ ...

ਪੂਰੀ ਖ਼ਬਰ »

ਸੁੰਦਰ ਦਿੱਖ ਨਾਲ ਹਲਕੇ ਵਿਚ ਨਮੂਨੇ ਦਾ ਪਿੰਡ ਬਣਿਆ ਸਾਂਡਪੁਰਾ

ਸੁਰਜੀਤ ਕੁਮਾਰ ਬੌਬੀ 99145-15922 ਭਿੱਖੀਵਿੰਡ-ਭਿੱਖੀਵਿੰਡ ਤੋਂ ਪੱਟੀ ਰੋਡ 'ਤੇ ਕਰੀਬ ਦੋ ਤਿੰਨ ਕਿਲੋਮੀਟਰ ਦੀ ਦੂਰੀ 'ਤੇ ਵਸਿਆ ਹੋਇਆ ਹੈ ਪਿੰਡ ਸਾਂਡਪੁਰਾ | ਪਿੰਡ ਦੇ ਨੌਜਵਾਨ ਸਰਪੰਚ ਗੁਰਮੁਖ ਸਿੰਘ ਦੀਆਂ ਕੋਸ਼ਿਸ਼ਾਂ ਸਦਕਾ ਅੱਜ ਪਿੰਡ ਸਾਂਡਪੁਰਾ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੁਆਰਾ ਬਣਾਏ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ

ਚੋਹਲਾ ਸਾਹਿਬ, 19 ਜਨਵਰੀ (ਬਲਵਿੰਦਰ ਸਿੰਘ ਚੋਹਲਾ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਦਿੱਤੀਆਂ ਹਦਾਇਤਾਂ ਤੇ ਪਾਲਣਾ ਕਰਦੇ ਹੋਏ ਇੱਥੇ ਕਿਸਾਨ ਮਹਿਲਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਸਮੇਂ ਪ੍ਰਗਟ ਸਿੰਘ ਚੰਬਾ, ਬੁੱਧ ਸਿੰਘ ...

ਪੂਰੀ ਖ਼ਬਰ »

ਸੇਵਾਮੁਕਤੀ 'ਤੇ ਸੁਖਵਿੰਦਰ ਸਿੰਘ ਨਾਗੋਕੇ ਨੂੰ ਨਿੱਘੀ ਵਿਦਾਇਗੀ

ਜਲੰਧਰ, 19 ਜਨਵਰੀ (ਹਰਵਿੰਦਰ ਸਿੰਘ ਫੁੱਲ)-ਪੰਜਾਬ ਪੀ.ਡਬਲਿਊ.ਡੀ. ਵਰਕਰਜ਼ ਯੂਨੀਅਨ (ਇੰਟਕ) ਬਰਾਂਚ ਜਲੰਧਰ ਵਲੋਂ ਯੂਨੀਅਨ ਦੇ ਦਫ਼ਤਰ ਨਵੀਂ ਬਾਰਾਦਰੀ ਵਿਖੇ ਸੁਖਵਿੰਦਰ ਸਿੰਘ ਨਾਗੋਕੇ, ਜੋ ਕਿ ਲੋਕ ਨਿਰਮਾਣ ਵਿਭਾਗ, ਕਪੂਰਥਲਾ ਵਿਖੇ ਬਤੌਰ ਜੇ.ਈ. ਸੇਵਾ ਨਿਭਾਅ ਰਹੇ ਸਨ, ...

ਪੂਰੀ ਖ਼ਬਰ »

ਕੋਵਿਡ-19 ਦੀ ਜਾਂਚ ਲਈ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ 557 ਸੈਂਪਲ ਲਏ ਗਏ-ਡੀ. ਸੀ.

ਤਰਨ ਤਾਰਨ, 19 ਜਨਵਰੀ (ਹਰਿੰਦਰ ਸਿੰਘ)¸ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ ਅੱਜ 557 ਸੈਂਪਲ ਹੋਰ ਲਏ ਗਏ ਹਨ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਕੋਵਿਡ-19 ਦੀ ...

ਪੂਰੀ ਖ਼ਬਰ »

ਬਾਬਾ ਬੁੱਢਾ ਕਾਲਜ ਨੇ ਯੂਨੀਵਰਸਟੀ ਖੇਡ ਮੁਕਾਬਲਿਆਂ ਵਿਚ ਮੱਲ੍ਹਾਂ ਮਾਰੀਆਂ

ਝਬਾਲ, 19 ਜਨਵਰੀ (ਸਰਬਜੀਤ ਸਿੰਘ)-ਬਾਬਾ ਸੰਤੋਖ ਸਿੰਘ ਦੀ ਰਹਿਨੁਮਾਈ ਅਤੇ ਕਾਲਜ ਡਾਇਰੈਕਟਰ ਡਾ.ਜੋਗਿੰਦਰ ਸਿੰਘ ਕੈਂਰੋਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੱਲ ਰਹੇ ਕਾਲਜ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਨੇ ਖੇਡਾਂ ਦੇ ਖੇਤਰ ਵਿਚ ਉਸ ਵੇਲੇ ਇੱਕ ਹੋਰ ਰਿਕਾਰਡ ਆਪਣੇ ਨਾਂਅ ...

ਪੂਰੀ ਖ਼ਬਰ »

ਸੀ. ਐੱਚ. ਸੀ. ਕੈਰੋਂ ਦੇ ਐੱਸ. ਐੱਮ. ਓ. ਦਾ ਕੀਤਾ ਸਨਮਾਨ

ਪੱਟੀ 19 ਜਨਵਰੀ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਸੀ.ਐੱਚ.ਸੀ. ਕੈਰੋਂ ਵਿਖੇ ਡਾ. ਸੰਜੀਵ ਕੁਮਾਰ ਕੋਹਲੀ ਦੀ ਪੰਜਾਬ ਸਰਕਾਰ ਵਲੋਂ ਬਤੌਰ ਐੱਸ.ਐੱਮ.ਓ. ਨਿਯੁਕਤੀ ਹੋਣ 'ਤੇ ਸੀ.ਐੱਚ.ਸੀ. ਵਿਖੇ ਹਾਜ਼ਰ ਹੋਣ ਉਪਰੰਤ ਜਿਥੇ ਆਮ ਲੋਕਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ, ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਭਰਵਾਂ ਸਵਾਗਤ

ਗੋਇੰਦਵਾਲ ਸਾਹਿਬ, 19 ਜਨਵਰੀ (ਸਕੱਤਰ ਸਿੰਘ ਅਟਵਾਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਵਿਸ਼ਾਲ ਨਗਰ ਕੀਰਤਨ ਪਿੰਡ ਹੰਸਾਂਵਾਲਾ ਤੋਂ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਵਿਚ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ...

ਪੂਰੀ ਖ਼ਬਰ »

ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਵਲੋਂ ਨਵੀ ਪਿੰਡ ਇਕਾਈ ਦਾ ਗਠਨ

ਫਤਿਆਬਾਦ, 19 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸੂਬਾ ਕਮੇਟੀ ਮੈਂਬਰ ਸੁਖਦੇਵ ਸਿੰਘ ਤੁੜ ਦੀ ਅਗਵਾਈ ਹੇਠ ਪਿੰਡ ਚੱਕ ਮਹਿਰ ਵਿਖੇ ਜਥੇਬੰਦੀ ਦੀ ਨਵੀਂ ਇਕਾਈ ਦਾ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਸਬ-ਡਵੀਜਨ ਖਡੂਰ ਸਾਹਿਬ ਦੀ ਚੋਣ-ਗੁਰਵੰਤ ਸਿੰਘ ਬਣੇ ਪ੍ਰਧਾਨ

ਖਡੂਰ ਸਾਹਿਬ, 19 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਇੰਪਲਾਈਜ ਫੈੱਡਰੇਸ਼ਨ ਸਬ ਅਰਬਨ ਮੰਡਲ ਤਰਨ ਤਾਰਨ ਦੀ ਮੀਟਿੰਗ ਸਬ ਡਵੀਜਨ ਖਡੂਰ ਸਾਹਿਬ ਵਿਖੇ ਮੰਡਲ ਪ੍ਰਧਾਨ ਲਖਬੀਰ ਸਿੰਘ ਰੈਸ਼ੀਆਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਬ ਅਰਬਨ ਮੰਡਲ ਤਰਨ ਤਾਰਨ ਦੇ ਸਕੱਤਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦਾ ਕਾਫ਼ਲਾ ਦਿਨੋਂ-ਦਿਨ ਵੱਧਦਾ ਜਾ ਰਿਹਾ-ਗੁਰਸੇਵਕ ਸਿੰਘ ਸ਼ੇਖ

ਤਰਨ ਤਾਰਨ, 19 ਜਨਵਰੀ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਜਦੋਂ ਦਾ ਹੋਂਦ ਵਿਚ ਆਇਆ ਹੈ, ਨੇ ਉਦੋਂ ਤੋਂ ਹੀ ਲੋਕ ਮਸਲਿਆਂ ਪ੍ਰਤੀ ਆਪਣੀ ਆਵਾਜ਼ ਬੁਲੰਦ ਕੀਤੀ ਹੈ ਅਤੇ ਇਹ ਪ੍ਰੰਪਰਾ ਉਸੇ ਤਰ੍ਹਾ ਅੱਜ ਵੀ ਜਾਰੀ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ...

ਪੂਰੀ ਖ਼ਬਰ »

ਮਹਿਤਾ ਕਾਲੂ ਸੁਸਾਇਟੀ ਦੇ ਮੈਂਬਰਾਂ ਨੂੰ ਕੀਤਾ ਸਨਮਾਨਿਤ

ਫਤਿਆਬਾਦ, 19 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਦੀਵਾਨ ਹਾਲ ਦੀ ਨਿਰਮਾਣ ਅਧੀਨ ਇਮਾਰਤ ਦੀ ਕਾਰ ਸੇਵਾ ਕਰਵਾ ਰਹੇ ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਵਲੋਂ ਚਾਲੀ ਮੁਕਤਿਆਂ ਦੀ ਸ਼ਹਾਦਤ ਦੇ ਸਬੰਧ ਵਿਚ ਕਰਵਾਏ ਗਏ ਤਿੰਨ ਦਿਨਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX