ਤਲਵੰਡੀ ਸਾਬੋ, 19 ਜਨਵਰੀ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਇਲਾਕੇ ਦੀ ਸੰਗਤ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ, ਪੰਜ ਪਿਆਰੇ ਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ਦੀ ਅਰੰਭਤਾ ਦੀ ਅਰਦਾਸ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਵਲੋਂ ਕੀਤੀ ਗਈ | ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਜ ਪਿਆਰੇ, ਨਿਸ਼ਾਨਚੀ ਸਿੰਘਾਂ ਤੇ ਹੋਰਨਾਂ ਮੁਹਤਬਰਾਂ ਨੂੰ ਸਿਰੋਪਾਉ ਭੇਟ ਕੀਤੇ ਗਏ | ਨਗਰ ਕੀਰਤਨ ਦੇ ਅੱਗੇ ਗਤਕਾ ਅਕੈਡਮੀ ਦੇ ਸਿੰਘਾਂ ਵਲੋਂ ਗਤਕੇ ਦੇ ਜੰਗਜੂ ਜੌਹਰ ਦਿਖਾਏ ਜਾ ਰਹੇ ਸਨ ਤੇ ਬੈਂਡ ਪਾਰਟੀ ਦਾ ਬੈਂਡ ਨਗਰ ਕੀਰਤਨ ਦੀ ਰੌਣਕ ਨੂੰ ਹੋਰ ਵਧਾ ਰਿਹਾ ਸੀ | ਨਗਰ ਕੀਰਤਨ ਦੌਰਾਨ ਸੰਗਤਾਂ ਗੁਰੂ ਜੱਸ ਗਾਇਣ ਕਰਦੀਆਂ ਹੋਈਆਂ ਪਾਲਕੀ ਸਾਹਿਬ ਦੇ ਪਿੱਛੇ ਚੱਲ ਰਹੀਆਂ ਸਨ | ਇਸ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਸਿੱਖ ਜਗਤ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸੰਗਤਾਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਅਸਲ ਜ਼ਿੰਦਗੀ 'ਚ ਅਪਣਾਉਣ ਲਈ ਪ੍ਰੇਰਿਤ ਕੀਤਾ | ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ 'ਤੇ ਇਲਾਕੇ ਦੀ ਸੰਗਤ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ਲੰਗਰ ਲਗਾਏ ਗਏ | ਇਸ ਮੌਕੇ ਜਗਸੀਰ ਸਿੰਘ ਮਾਂਗੇਆਣਾ ਸ਼੍ਰੋਮਣੀ ਕਮੇਟੀ ਮੈਂਬਰ, ਪਰਮਜੀਤ ਸਿੰਘ ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ, ਭਾਈ ਮੇਜਰ ਸਿੰਘ ਮੀਤ ਮੈਨੇਜਰ, ਗੁਰਤਿੰਦਰ ਸਿੰਘ ਰਿੰਪੀ ਮਾਨ ਪ੍ਰਧਾਨ ਨਗਰ ਪੰਚਾਇਤ ਤਲਵੰਡੀ ਸਾਬੋ, ਕੌਾਸਲਰ ਹਰਬੰਸ ਸਿੰਘ, ਕੁਲਵਿੰਦਰ ਸਿੰਘ ਬੰਗੀ, ਜਗਰੂਪ ਸਿੰਘ ਢੱਡੇ, ਬਲਕਾਰ ਸਿੰਘ, ਮਨਦੀਪ ਸਿੰਘ ਮਾਖਾ, ਵਰਿੰਦਰ ਸਿੰਘ ਇੰਚਾਰਜ ਪਾਠਾਂ ਤੋਂ ਇਲਾਵਾ ਇਲਾਕੇ ਦੀ ਸੰਗਤ ਮੌਜੂਦ ਸੀ |
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ
ਬਠਿੰਡਾ, (ਅਵਤਾਰ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਹਾਜੀ ਰਤਨ ਸਾਹਿਬ ਵਲੋਂ ਸ਼ਹਿਰ ਦੀਆਂ ਸਭਾ ਸੁਸਾਇਟੀਆਂ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਸਥਾਨ ਗੁਰਦੁਆਰਾ ਹਾਜੀ ਰਤਨ ਸਾਹਿਬ ਤੋਂ ਆਰੰਭ ਕੀਤਾ ਗਿਆ | ਇਸ ਮੌਕੇ ਪੰਜ ਪਿਆਰਿਆਂ ਅਤੇ 5 ਨਿਸ਼ਾਨਚੀਆਂ ਨੂੰ ਮੈਨੇਜਰ ਲਖਵੀਰ ਸਿੰਘ, ਐਸ. ਜੀ. ਪੀ. ਸੀ. ਮੈਂਬਰ ਬੀਬੀ ਜੋਗਿੰਦਰ ਕੌਰ, ਮੀਤ ਮੈਨੇਜਰ ਗੁਰਤੇਜ ਸਿੰਘ ਕਾਲਾ, ਭਾਈ ਜਗਤਾਰ ਸਿੰਘ ਕਥਾ ਵਾਚਕ ਅਤੇ ਮੁੱਖ ਗ੍ਰੰਥੀ ਭਾਈ ਬੂਟਾ ਸਿੰਘ ਵਲੋਂ ਸਿਰੋਪਾਓ ਭੇਟ ਕੀਤੇ ਗਏ | ਨਗਰ ਕੀਰਤਨ ਵਿਖੇ ਗੁਰਦੁਆਰਾ ਕਿਲ੍ਹਾ ਮੁਬਾਰਕ ਅਤੇ ਹਾਜੀ ਰਤਨ ਦੇ ਹਜ਼ੂਰੀ ਰਾਗੀ ਜਥੇ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਢਾਡੀ ਜਥੇ ਵਲੋਂ ਸ਼ਬਦ ਕੀਰਤਨ ਤੇ ਇਤਿਹਾਸਕ ਵਾਰਾਂ ਸੁਣਾਈਆਂ ਗਈਆਂ | ਇਸ ਮੌਕੇ ਗਤਕਾ ਅਖਾੜਾ ਦੇ ਨੌਜਵਾਨ ਵੀਰਾਂ ਵਲੋਂ ਗਤਕਾ ਰਾਹੀਂ ਪੁਰਾਤਨ ਸ਼ਸਤਰਾਂ ਨਾਲ ਯੁੱਧ ਕਲਾ ਦੇ ਜੌਹਰ ਵੀ ਵਿਖਾਏ | ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਥਾਵਾਂ ਦੀ ਤੋਂ ਹੰੁਦਾ ਹੋਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਸਥਾਨ ਗੁਰਦੁਆਰਾ ਕਿਲ੍ਹਾ ਮੁਬਾਰਕ ਸਾਹਿਬ ਵਿਖੇ ਸਮਾਪਤ ਹੋਇਆ | ਅੰਤ ਵਿਚ ਸਮੂਹ ਸੰਗਤਾਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਨੇਜਰ ਲਖਵੀਰ ਸਿੰਘ ਨੇ ਧੰਨਵਾਦ ਕੀਤਾ | ਨਗਰ ਕੀਰਤਨ ਵਿਚ ਭਾਈ ਘਨ੍ਹੱਈਆ ਜੀ ਸੇਵਕ ਜਥਾ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਆਦਿ ਸਭਾ ਸੁਸਾਇਟੀਆਂ ਦੇ ਮੈਂਬਰਾਂ ਨੇ ਹਾਜ਼ਰੀ ਭਰੀ |
ਸ਼ਹੀਦ ਭਾਈ ਮਤੀ ਦਾਸ ਨਗਰ
ਸ਼ਹੀਦ ਭਾਈ ਮਤੀ ਦਾਸ ਨਗਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਅਰੰਭਤਾ ਦੀ ਅਰਦਾਸ ਮੁੱਖ ਗ੍ਰੰਥੀ ਵਲੋਂ ਕੀਤੀ ਗਈ | ਨਗਰ ਕੀਰਤਨ ਵਿਖੇ ਹਜ਼ੂਰੀ ਰਾਗੀ ਜਥੇ ਭਾਈ ਪਵਿੱਤਰ ਸਿੰਘ, ਗੁਰਵੰਤ ਸਿੰਘ ਵਲੋਂ ਸ਼ਬਦ ਕੀਰਤਨ ਦੀ ਸੇਵਾ ਕੀਤੀ ਗਈ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਨੇ ਸ਼ਿਰਕਤ ਕਰਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਅੰਤ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੈਪਟਨ ਮੱਲ ਸਿੰਘ, ਮੈਂਬਰਾਂ ਮੋਹਨ ਸਿੰਘ, ਸੁਖਦਰਸ਼ਨ ਸਿੰਘ, ਮਨਜੀਤ ਸਿੰਘ, ਮਲਕੀਤ ਸਿੰਘ, ਗੁਰਦਰਸ਼ਨ ਸਿੰਘ ਸੁੱਖਾ, ਸਰਦਾਰਾ ਸਿੰਘ ਵਲੋਂ ਸੰਗਤਾਂ ਦਾ ਧੰਨਵਾਦ ਕਰਦਿਆਂ ਗੁਰੂ ਦੀ ਬਖ਼ਸ਼ ਸਿਰੋਪਾਓ ਭੇਟ ਕੀਤੇ |
ਬਠਿੰਡਾ, 19 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੀ. ਆਈ. ਏ. ਸਟਾਫ਼-1 ਬਠਿੰਡਾ ਦੀ ਟੀਮ ਨੇ ਇਕ ਵਿਅਕਤੀ ਨੂੰ 10 ਕਿੱਲੋ ਭੁੱਕੀ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਸੀਆਈਏ ਦੇ ਸਹਾਇਕ ਥਾਣੇਦਾਰ ਹਰਜੀਵਨ ਸਿੰਘ ਸਮੇਤ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਸਥਾਨਕ ...
ਲਹਿਰਾ ਮੁਹੱਬਤ, 19 ਜਨਵਰੀ (ਸੁਖਪਾਲ ਸਿੰਘ ਸੁੱਖੀ)- ਅੱਜ ਪਿੰਡ ਲਹਿਰਾ ਖਾਨਾ ਦੇ ਇਕ ਨੌਜਵਾਨ ਦੀ ਅਚਾਨਕ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਹਰਵਿੰਦਰ ਸਿੰਘ (30) ਪੁੱਤਰ ਅਮਰਜੀਤ ਸਿੰਘ ਅਸ਼ਟਾਮਾਂ ਵਾਲਾ ਬਾਅਦ ਦੁਪਹਿਰ ਪਿੰਡ ...
ਬਠਿੰਡਾ, 19 ਜਨਵਰੀ (ਅਵਤਾਰ ਸਿੰਘ)-ਬੀਤੀ ਰਾਤ ਸਥਾਨਕ ਕੋਰਟ ਰੋਡ 'ਤੇ ਰਾਤ ਕਰੀਬ ਸਾਢੇ ਬਾਰਾਂ ਵਜੇ ਗੁਆਂਢ ਵਿਚ ਆਹਮੋ-ਸਾਹਮਣੇ ਰਹਿਣ ਵਾਲੇ ਦੋ ਗੁੱਟਾਂ ਵਿਚ ਵਾਹਨ ਖੜ੍ਹਾ ਕਰਨ ਨੂੰ ਲੈ ਕੇ ਬਹਿਸਬਾਜ਼ੀ ਏਨੀ ਵਧ ਗਈ ਕਿ ਦੋਵੇਂ ਗੁੱਟਾਂ ਦੇ ਲੋਕਾਂ ਨੇ ਇਕ ਦੂਜੇ 'ਤੇ ...
ਬਠਿੰਡਾ, 19 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਅਦਾਲਤ ਨੇ ਦੋ ਕਤਲ ਕੇਸਾਂ ਵਿਚ 3 ਵਿਅਕਤੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਨੇ ਸਜ਼ਾ ਦੇ ਨਾਲ-ਨਾਲ ਦੋਸ਼ੀਆਂ ਨੂੰ 20-20 ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਹੈ | ਜਾਣਕਾਰੀ ਅਨੁਸਾਰ ਗੁਰਦੇਵ ਸਿੰਘ ...
ਬਠਿੰਡਾ, 19 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਵਧੀਕ ਜ਼ਿਲ੍ਹਾ ਮੈਜਿਸਟਰੇਟ, ਬਠਿੰਡਾ ਸ੍ਰੀ ਰਾਜਦੀਪ ਸਿੰਘ ਬਰਾੜ ਨੇ ਜ਼ਿਲ੍ਹੇ ਅੰਦਰ 26 ਜਨਵਰੀ (ਦਿਨ ਮੰਗਲਵਾਰ) 2021 ਨੰੂ ਡਰੋਨ ਉਡਾਉਣ 'ਤੇ ਮੁੁਕੰਮਲ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਵਲੋਂ ਇਹ ...
ਬਠਿੰਡਾ, 19 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਸਿਹਤ ਵਿਭਾਗ ਦੇ ਸਮੂਹ ਪ੍ਰੋਗਰਾਮ ਅਫਸਰਾਂ ਨੇ ਕੋਵਿਡ-19 ਟੀਕਾਕਰਨ ਬਾਰੇ ਫੈਲ ਰਹੀਆਂ ਅਫ਼ਵਾਹਾਂ ਨੂੰ ਦੂਰ ਕਰਨ ਲਈ ਖੁਦ ਕਮਾਨ ਸੰਭਾਲ ਲਈ ਹੈ | ਜ਼ਿਲ੍ਹੇ 'ਚ ਪਹਿਲਾ ਟੀਕਾ ਏਮਜ਼ ਦੇ ਡਾਇਰੈਕਟਰ ਡੀ.ਕੇ. ਸਿੰਘ ਤੇ ਦੂਸਰਾ ...
ਮਾਨਸਾ, 19 ਜਨਵਰੀ (ਸ.ਰ.)- ਸਥਾਨਕ ਸ਼ਹਿਰ 'ਚ ਦੁਪਹਿਰ ਸਮੇਂ 2 ਅਣਪਛਾਤੇ ਮੋਟਰਸਾਈਕਲ ਸਵਾਰ 1 ਨੌਜਵਾਨ ਤੋਂ 1.60 ਲੱਖ ਰੁਪਏ ਖੋਹ ਕੇ ਫ਼ਰਾਰ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਸੁਰਿੰਦਰ ਕੁਮਾਰ ਜੋ ਅਨੰਦ ਮੈਡੀਕਲ ਏਜੰਸੀ 'ਚ ਕਰਿੰਦੇ ਵਜੋਂ ਕੰਮ ਕਰਦਾ ਹੈ, ਉਗਰਾਹੀ ਇਕੱਠੀ ...
ਬਠਿੰਡਾ, 19 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੀ.ਡਬਲਯੂ.ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਸੀਵਰੇਜ ਬੋਰਡ ਬਠਿੰਡਾ ਦੀ ਚੋਣ ਹੰਸ ਰਾਜ ਬੀਜਵਾ ਜ਼ਿਲ੍ਹਾ ਪ੍ਰਧਾਨ ਪੀ. ਐਸ. ਐਸ. ਐੱਫ., ਸੁਖਮੰਦਰ ਸਿੰਘ ਧਾਲੀਵਾਲ ਜ਼ਿਲ੍ਹਾ ਪ੍ਰਧਾਨ ਪੀ.ਡਬਲਯੂ.ਡੀ. ...
ਬਠਿੰਡਾ, 19 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਆਮ ਆਦਮੀ ਪਾਰਟੀ ਵਲੋਂ ਸੰਜੇ ਨਗਰ, ਗੋਪਾਲ ਨਗਰ ਅਤੇ ਗੁਰੂ ਕੀ ਨਗਰੀ ਵਿਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਮੀਟਿੰਗਾਂ ਕੀਤੀਆਂ ਗਈਆਂ ਜਿਨ੍ਹਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਜੀਦਾ ਨੇ ...
ਬਾਲਿਆਂਵਾਲੀ, 19 ਜਨਵਰੀ (ਕੁਲਦੀਪ ਮਤਵਾਲਾ)-ਆਂਗਣਵਾੜੀ ਵਰਕਰ ਅਤੇ ਹੈਲਪਰਾਂ ਵਲੋਂ ਬਲਾਕ ਰਾਮਪੁਰਾ ਦੀ ਪ੍ਰਧਾਨ ਕਿਰਪਾਲ ਕੌਰ ਭੂੰਦੜ ਦੀ ਅਗਵਾਈ ਹੇਠ ਬਾਲਿਆਂਵਾਲੀ ਵਿਖੇ ਖੇਤੀ ਵਿਰੋਧੀ ਕਾਨੂੰਨਾਂ ਦੀਆਂ ਕਾਪੀਆਂ ਸਾੜਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਆਗੂਆਂ ਨੇ ...
ਬਠਿੰਡਾ, 19 ਜਨਵਰੀ (ਅਵਤਾਰ ਸਿੰਘ)- ਸਥਾਨਕ ਗੋਨਿਆਣਾ ਰੋਡ 'ਤੇ ਡੇਰਾ ਬਿਆਸ ਦੇ ਨਜ਼ਦੀਕ ਸੜਕ ਹਾਦਸੇ ਵਿਚ ਸਕੂਟਰੀ ਸਵਾਰ ਦੋ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੋਸਾਇਟੀ ਦੀ ਟੀਮ ਮੌਕੇ ...
ਬਠਿੰਡਾ, 19 ਜਨਵਰੀ (ਸ.ਰ.)- ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਪਿੰਡ ਮਲੂਕਾ ਦੀ ਬੀਤੇ ਦਿਨੀਂ ਹੋਈ ਸਹਿਕਾਰੀ ਖੇਤੀਬਾੜੀ ਸਭਾ ਦੀ ਚੋਣ ਦਾ ਮਾਮਲਾ ਪੰਜਾਬ ਹਰਿਆਣਾ ਹਾਈਕੋਰਟ 'ਚ ਪੁੱਜ ਗਿਆ ਹੈ | ਇਸ ...
ਰਾਮਾਂ ਮੰਡੀ, 19 ਜਨਵਰੀ (ਤਰਸੇਮ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ/ਸਿੱਧੂਪੁਰ ਦੇ ਬਲਾਕ ਪ੍ਰਧਾਨ ਮਹਿਮਾ ਸਿੰਘ ਚੱਠੇਵਾਲਾ ਦੀ ਅਗਵਾਈ ਹੇਠ ਪਿੰਡ ਬੰਗੀ ਨਿਹਾਲ ਸਿੰਘ ਵਿਖੇ ਕਿਸਾਨਾਂ ਨਾਲ ਹੋਈ ਇਕ ਮੀਟਿੰਗ ਵਿਚ ਪਿੰਡ ਦੀ ਇਕਾਈ ਦਾ ਗਠਨ ਕੀਤਾ ਗਿਆ, ਜਿਸ ਦੇ ...
ਬਠਿੰਡਾ, 19 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਬਠਿੰਡਾ ਇਕਾਈ ਦੀ ਵਿਸ਼ੇਸ਼ ਮੀਟਿੰਗ ਕੀਤੀ, ਜਿਸ ਵਿਚ ਜ਼ਿਲ੍ਹਾ ਕੋਆਰਡੀਨੇਟਰ ਅਤੇ ਬਰਨਾਲਾ ਜ਼ਿਲ੍ਹੇ ਦੇ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਦੀ ਅਗਵਾਈ ਵਿਚ ਸੂਬਾ ਪ੍ਰਧਾਨ ...
ਮਨਜੀਤ ਸਿੰਘ ਘੜੈਲੀ 98153-91625 ਚਾਉਂਕੇ-ਪਿੰਡ ਕਰਾੜਵਾਲਾ ਇਲਾਕੇ 'ਚ ਅਗਾਂਹਵਧੂ ਪਿੰਡਾਂ 'ਚੋਂ ਇਕ ਹੈ | ਮਾਲਵਾ ਖੇਤਰ 'ਚ ਆਲੂਆਂ ਦੀ ਖੇਤੀ ਲਈ ਇਸ ਪਿੰਡ ਨੂੰ ਸਭ ਤੋਂ ਮੋਹਰੀ ਮੰਨਿਆ ਜਾਂਦਾ ਹੈ | ਪਿੰਡ ਦੇ ਪੁਰਾਣੇ ਬਜ਼ੁਰਗਾਂ ਦੇ ਦੱਸਣ ਅਨੁਸਾਰ ਇਸ ਪਿੰਡ ਦੀ ਮੋੜ੍ਹੀ ...
ਬਠਿੰਡਾ, 19 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਦੀ ਤੁਲਨਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜ਼ਫ਼ਰਨਾਮੇ ਨਾਲ ਕਰਨ ਵਾਲੇ ਭਾਜਪਾ ਆਗੂ ਸੁਖਪਾਲ ਸਰਾਂ ਨੂੰ ਬਠਿੰਡਾ ਅਦਾਲਤ ਨੇ ਜ਼ਮਾਨਤ ਦੇ ...
ਭੁੱਚੋ ਮੰਡੀ, 19 ਜਨਵਰੀ (ਬਿੱਕਰ ਸਿੰਘ ਸਿੱਧੂ)-ਪਿੰਡ ਭੁੱਚੋ ਕਲਾਂ ਦੇ ਗੁਰਦੁਆਰਾ ਕਿਲ੍ਹਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ, ਜਿਸ ਦੌਰਾਨ ਬਾਬਾ ਦਲ ਸਿੰਘ ਵੈੱਲਫੇਅਰ ਕਲੱਬ ਦੇ ਵਰਕਰਾਂ ਅਤੇ ...
ਤਲਵੰਡੀ ਸਾਬੋ, 19 ਜਨਵਰੀ (ਰਣਜੀਤ ਸਿੰਘ ਰਾਜੂ)- ਮੁਹਤਬਰ ਸ਼ਖ਼ਸੀਅਤ ਤੇ ਸਮਾਜ ਸੇਵੀ ਚੌਧਰੀ ਵਿਜੇ ਪਾਲ ਮਿੱਤਲ ਦੀ ਦਾਦੀ ਅਤੇ ਚੌਧਰੀ ਰਘਵੀਰ ਮਿੱਤਲ ਦੀ ਮਾਤਾ ਬਿਮਲਾ ਦੇਵੀ (ਸੁਪਤਨੀ ਸਵ. ਚੌਧਰੀ ਯਸ਼ਪਾਲ ਸਿੰਘ) ਦੇ ਦਿਹਾਂਤ ਨਾਲ ਸਮੁੱਚੇ ਮਿੱਤਲ ਪਰਿਵਾਰ ਨੂੰ ...
ਬਾਲਿਆਂਵਾਲੀ, 19 ਜਨਵਰੀ (ਕੁਲਦੀਪ ਮਤਵਾਲਾ)-ਖੇਤਰ 'ਚ ਸਮਾਜ ਸੇਵੀ ਸ਼ਖ਼ਸੀਅਤ ਵਜੋਂ ਜਾਣੇ ਜਾਂਦੇ ਡਾ: ਰਾਮ ਭਗਤ ਸਿੰਘ ਸਾਬਕਾ ਫ਼ੌਜੀ ਰਾਮਨਿਵਾਸ (ਬਠਿੰਡਾ) ਵਾਲੇ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੇਸਧਾਰੀ ਬੱੱਚਿਆਂ ਅਤੇ ਗੁਰਬਾਣੀ ਕੰਠ ਕਰਨ ਵਾਲੇ ਬੱਚਿਆਂ ...
ਮਹਿਰਾਜ, 19 ਜਨਵਰੀ (ਸੁਖਪਾਲ ਮਹਿਰਾਜ)- ਕੇਂਦਰ ਸਰਕਾਰ ਵਲੋਂ ਦੇਸ਼ ਭਰ ਵਿਚ ਲਾਗੂ ਕੀਤੇ ਗਏ ਖੇਤੀ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਦੇਸ਼ ਦੇ ਲੋਕਾਂ ਵਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਉਕਤ ਕਾਨੂੰਨਾਂ ਖ਼ਿਲਾਫ਼ ਜਿੱਥੇ ਦੇਸ਼ ਦੇ ਕਿਸਾਨ ਦਿੱਲੀ ਦੇ ...
ਤਲਵੰਡੀ ਸਾਬੋ, 19 ਜਨਵਰੀ (ਰਣਜੀਤ ਸਿੰਘ ਰਾਜੂ)- ਸਿੱਖਿਆ ਸਕੱਤਰ 'ਤੇ ਲਗਾਤਾਰ ਵਿਦਿਆਰਥੀ ਅਤੇ ਅਧਿਆਪਕ ਵਿਰੋਧੀ ਫ਼ੈਸਲੇ ਲੈਣ ਦੇ ਦੋਸ਼ ਲਾਉਂਦਿਆਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਇਕਾਈ ਤਲਵੰਡੀ ਸਾਬੋ ਵਲੋਂ ਬਲਾਕ ...
ਜਲੰਧਰ, 19 ਜਨਵਰੀ (ਅ.ਬ.)- ਆਦੇਸ਼ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਾਡ ਰਿਸਰਚ ਬਠਿੰਡਾ ਵਿਚ ਏ. ਡੀ. ਆਈ. ਪੀ. ਸਕੀਮ ਤਹਿਤ ਕਾਕਲੀਅਰ ਇੰਪਲਾਂਟ ਸਰਜਰੀ ਦੀ ਮੁਫ਼ਤ ਸੁਵਿਧਾ ਮਿਲੇਗੀ | ਭਾਰਤ ਸਰਕਾਰ ਦੇ ਮਨਿਸਟਰੀ ਆਫ਼ ਸੋਸ਼ਲ ਜਸਟਿਸ ਐਾਡ ਇੰਪਾਵਰਮੈਂਟ ਅਧੀਨ ਆਦੇਸ਼ ...
ਮਹਿਰਾਜ, 19 ਜਨਵਰੀ (ਸੁਖਪਾਲ ਮਹਿਰਾਜ)-ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਮਹਿਰਾਜ ਦੀਆਂ ਸਮੁੱਚੀ ਕਮੇਟੀ ਅਤੇ ਨਗਰ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਸ਼ਹੀਦ ਬਾਬਾ ...
ਰਾਮਪੁਰਾ ਫੂਲ, 19 ਜਨਵਰੀ (ਨਰਪਿੰਦਰ ਸਿੰਘ ਧਾਲੀਵਾਲ)- ਸਾਂਝੇ ਕਿਸਾਨ ਮੋਰਚੇ ਦੀ ਅਗਵਾਈ ਹੇਠ ਚੱਲ ਰਹੇ ਇੱਥੋਂ ਦੇ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਸਰਬੱਤ ਦੇ ਭਲੇ ਹਿੱਤ ਉਹ ਕਿਸਾਨ ਭਾਈਚਾਰੇ ਦੀਆਂ ਮੰਗਾਂ ਮੰਨ ਕੇ ਉਨ੍ਹਾਂ ਨੂੰ ਸੁੱਖੀਂ ਜਾਂਦੀ ...
ਬਠਿੰਡਾ, 19 ਜਨਵਰੀ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੀ ਅਜੀਤ ਰੋਡ ਅਤੇ ਗੁਰ ਤੇਗ ਬਹਾਦਰ ਨਗਰ ਨਿਵਾਸੀਆਂ ਵਲੋਂ ਸਰਬੱਤ ਦੇ ਭਲੇ, ਕਿਸਾਨ ਸੰਘਰਸ਼ ਲਈ ਜੂਝ ਰਹੇ ਕਿਸਾਨਾਂ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸ਼ਹਿਰ ਦੀ ਧਾਰਮਿਕ ਨਿਰੋਲ ਸੰਸਥਾ ਸ੍ਰੀ ਸੁਖਮਨੀ ...
ਰਾਮਾਂ ਮੰਡੀ, 19 ਜਨਵਰੀ (ਤਰਸੇਮ ਸਿੰਗਲਾ)-ਗੁਰਦੁਆਰਾ ਸਾਹਿਬ ਪਿੰਡ ਕਮਾਲੂ ਵਿਖੇ ਮਨਾਏ ਜਾ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਕਮੇਟੀ ਵਲੋਂ ਅੱਜ ਪਿੰਡ ਪੰਚਾਇਤ ਅਤੇ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ...
ਮੌੜ ਮੰਡੀ, 19 ਜਨਵਰੀ (ਗੁਰਜੀਤ ਸਿੰਘ ਕਮਾਲੂ)- ਨਗਰ ਕੌਾਸਲ ਚੋਣਾਂ ਦਾ ਐਲਾਨ ਹੁੰਦਿਆਂ ਹੀ ਸਾਰੀਆਂ ਰਾਜਨੀਤਕ ਪਾਰਟੀਆਂ ਵਲੋਂ ਆਪੋ-ਆਪਣੀਆਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਸ਼੍ਰੋਮਣੀ ਅਕਾਲੀ ਦਲ ਵਲੋਂ ਇਹ ਚੋਣਾਂ ਆਪਣੇ ਚੋਣ ਨਿਸ਼ਾਨ ਤੇ ਲੜੀਆਂ ਜਾ ...
ਭੁੱਚੋ ਮੰਡੀ, 19 ਜਨਵਰੀ (ਬਿੱਕਰ ਸਿੰਘ ਸਿੱਧੂ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਨਥਾਣਾ ਵਲੋਂ ਬੈਸਟ ਪ੍ਰਾਈਜ਼ ਅੱਗੇ ਧਰਨੇ ਦੌਰਾਨ ਬਲਾਕ ਦੇ ਜਰਨਲ ਸਕੱਤਰ ਬਲਜੀਤ ਸਿੰਘ ਪੂਹਲਾ ਨੇ ਕੱਲ੍ਹ ਔਰਤ ਦਿਵਸ ਸਮਾਗਮ ਦੌਰਾਨ ਔਰਤਾਂ ਦੀ ਵੱਡੀ ਗਿਣਤੀ ਵਿਚ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX