ਤਾਜਾ ਖ਼ਬਰਾਂ


ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ...
ਕੋਵਿਡ ਮਰੀਜ਼ਾਂ ਨੂੰ ਦਰਪੇਸ਼ ਆ ਰਹੀਆਂ ਦਿੱਕਤਾਂ 'ਤੇ ਮੋਦੀ ਨੇ ਕੀਤੀ ਮੀਟਿੰਗ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ...
ਆਈ.ਪੀ.ਐਲ. 2021 : ਮੁੰਬਈ ਨੇ 5 ਵਿਕਟਾਂ ’ਤੇ ਬਣਾਈਆਂ 150 ਦੌੜਾਂ, ਹੈਦਰਾਬਾਦ ਨੂੰ ਮਿਲਿਆ 151 ਦੌੜਾਂ ਦਾ ਟੀਚਾ
. . .  1 day ago
ਕੇਂਦਰੀ ਮੰਤਰੀ ਕਿਰੇਨ ਰਿਜਿਜੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਕੇਂਦਰੀ ਖੇਡ ਮੰਤਰੀ ਕਿਰੇਨ ਰਿਜਿਜੂ ਕੋਵਿਡ19 ਪਾਜ਼ੀਟਿਵ ਪਾਏ ਗਏ ਹਨ। ਇਸ ਬਾਰੇ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ...
ਪੰਜਾਬ ਪੁਲਿਸ ਦੇ ਥਾਣੇਦਾਰ ਦੀ ਕੋਰੋਨਾ ਨਾਲ ਹੋਈ ਮੌਤ
. . .  1 day ago
ਅਜਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵਿਚ ਤਾਇਨਾਤ ਏ.ਐਸ.ਆਈ. ਬਲਵਿੰਦਰ ਸਿੰਘ ਦੀ ਅੱਜ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਕੋਰੋਨਾ ਕਾਰਨ ਮੌਤ ਹੋ ਗਈ। ਸਿਵਲ ਹਸਪਤਾਲ...
 
ਨਸ਼ੇੜੀ ਨੌਜਵਾਨ ਵਲੋਂ ਕੁਲਹਾੜੀ ਮਾਰ ਕੇ ਔਰਤ ਦਾ ਕਤਲ
. . .  1 day ago
ਮੋਗਾ, 17 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਰੌਲੀ ਵਿਖੇ ਇਕ ਨਸ਼ੇੜੀ ਨੌਜਵਾਨ ਵਲੋਂ ਆਪਣੇ ਗਵਾਂਢ ਵਿਚ ਰਹਿੰਦੀ ਇਕ ਔਰਤ ਦਾ ਕੁਲਹਾੜੀ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ...
ਦੇਸ਼ ਵਿਚ ਕੋਰੋਨਾ ਦਾ ਕਹਿਰ ਜਾਰੀ, ਪ੍ਰਧਾਨ ਮੰਤਰੀ ਵਲੋਂ ਚੋਟੀ ਦੇ ਅਧਿਕਾਰੀਆਂ ਤੇ ਵੱਖ ਵੱਖ ਮੰਤਰਾਲਿਆਂ ਨਾਲ ਬੈਠਕ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ ਕੋਵਿਡ19 ਦੀ ਮੌਜੂਦਾ ਸਥਿਤੀ 'ਤੇ ਅਤੇ ਜਾਰੀ...
ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ
. . .  1 day ago
ਲੁਧਿਆਣਾ/ਅੰਮ੍ਰਿਤਸਰ/ਹੁਸ਼ਿਆਰਪੁਰ/ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਸਲੇਮਪੁਰੀ/ਰੇਸ਼ਮ ਸਿੰਘ/ਬਲਜਿੰਦਰਪਾਲ ਸਿੰਘ/ਰਣਜੀਤ ਸਿੰਘ ਢਿੱਲੋਂ) - ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ, ਅੰਮ੍ਰਿਤਸਰ ਵਿਚ ਕੋਰੋਨਾ ਦੇ 357 ਮਰੀਜ਼ ਆਏ ਪਾਜ਼ੀਟਿਵ, 6 ਦੀ ਮੌਤ
ਸੀ.ਬੀ.ਆਈ. ਦੀ ਟੀਮ ਵਲੋਂ ਐਫ.ਸੀ.ਆਈ ਡਿਪੂ 'ਤੇ ਛਾਪਾ
. . .  1 day ago
ਰਾਏਕੋਟ,17 ਅਪ੍ਰੈਲ (ਸੁਸ਼ੀਲ) - ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. ਦੀ ਇਕ ਟੀਮ ਵਲੋਂ ਅੱਜ ਸਥਾਨਕ ਸ਼ਹਿਰ ਦੇ ਐਫ.ਸੀ.ਆਈ. ਡਿਪੂ ਵਿਚ ਛਾਪੇਮਾਰੀ ਕੀਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸੀ.ਬੀ.ਆਈ. ਟੀਮ ਵਲੋਂ ਡਿਪੂ ਵਿਚ ਦਫ਼ਤਰ ਦੇ ਰਿਕਾਰਡ...
ਆਈ.ਪੀ.ਐਲ. 2021 : ਮੁੰਬਈ ਬਨਾਮ ਹੈਦਰਾਬਾਦ - ਮੁੰਬਈ ਨੇ ਜਿੱਤੀ ਟਾਸ, ਪਹਿਲਾ ਕਰੇਗਾ ਬੱਲੇਬਾਜ਼ੀ
. . .  1 day ago
ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਲਾਇਆ ਧਰਨਾ ਸਮਾਪਤ
. . .  1 day ago
ਗੁਰੂ ਹਰ ਸਹਾਏ, 17 ਅਪ੍ਰੈਲ (ਹਰਚਰਨ ਸਿੰਘ ਸੰਧੂ) - ਗੋਲੀ ਮਾਰ ਕੇ ਹਲਾਕ ਕੀਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰ ਦੇ ਹਤਿਆਰਿਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਗੁਰੂ ਹਰ ਸਹਾਏ ਵਿਖੇ ਲਾਏ...
ਗੜੇਮਾਰੀ ਅਤੇ ਮੂਸਲਾਧਾਰ ਮੀਂਹ ਨਾਲ ਕਣਕ ਦੀ ਪੱਕੀ ਫ਼ਸਲ ਦਾ ਭਾਰੀ ਨੁਕਸਾਨ
. . .  1 day ago
ਸਮੁੰਦੜਾ/ਖੇਮਕਰਨ/ਫ਼ਿਰੋਜ਼ਪੁਰ, 17 ਅਪ੍ਰੈਲ (ਤੀਰਥ ਸਿੰਘ ਰੱਕੜ/ਰਾਕੇਸ਼ ਬਿੱਲਾ/ਜਸਵਿੰਦਰ ਸਿੰਘ ਸੰਧੂ) - ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਸਮੁੰਦੜਾ ਅਤੇ ਨਾਲ ਲੱਗਦੇ ਪਿੰਡਾਂ 'ਚ ਬਾਅਦ ਦੁਪਹਿਰ ਪਏ ਮੂਸਲਾਧਾਰ ਮੀਂਹ, ਗੜੇਮਾਰੀ ਅਤੇ ਚਲੀਆਂ...
ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੀਆਂ ਚੋਣ ਮੀਟਿੰਗਾਂ ਮੁਲਤਵੀ ਹੋਣ ਨਾਲ ਪ੍ਰਧਾਨਗੀ ਦੇ ਦਾਅਵੇਦਾਰ ਮਾਯੂਸ
. . .  1 day ago
ਬੁਢਲਾਡਾ, 17 ਅਪ੍ਰੈਲ (ਸਵਰਨ ਸਿੰਘ ਰਾਹੀ) - ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਉਣ ਅਤੇ ਇਨ੍ਹਾਂ ਕੌਂਸਲਰਾਂ ਵਿਚੋਂ ਹੀ ਪ੍ਰਧਾਨ ਚੁਣਨ ਸਬੰਧੀ ਅੱਜ...
ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਸਪੀਕਰ ਕੇ.ਪੀ. ਸਿੰਘ ਰਾਣਾ ਨਾਲ ਮੁਲਾਕਾਤ
. . .  1 day ago
ਰੂਪਨਗਰ, 17 ਅਪ੍ਰੈਲ (ਸਤਨਾਮ ਸਿੰਘ ਸੱਤੀ/ਵਰੁਣ ਲਾਂਬਾ) - ਅਸਤੀਫ਼ਾ ਦੇ ਚੁੱਕੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਜਿਥੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ ਸੀ। ਅੱਜ ਉਨ੍ਹਾਂ ਨੇ ਸਪੀਕਰ ਵਿਧਾਨ ਸਭਾ...
ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ
. . .  1 day ago
ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ) - ਸਵੇਰ ਤੋਂ ਮੌਸਮ ਦੇ ਵਿਗੜੇ ਮਿਜ਼ਾਜ ਦੌਰਾਨ ਬਾਅਦ ਦੁਪਹਿਰ ਕੁਝ ਸਮੇਂ ਲਈ ਹੋਈ ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫੇਰਦੇ...
ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਘਟਿਆ, ਆਏ 17 ਨਵੇਂ ਮਾਮਲੇ
. . .  1 day ago
ਮੋਗਾ, 17 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਅੱਜ ਕੋਰੋਨਾ ਦੇ ਦੂਸਰੇ ਮਹਾਂ ਦੌਰ ਦੇ ਚੱਲਦਿਆਂ ਮੋਗਾ ਵਿਚ ਪਹਿਲੀ ਵਾਰ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਅੱਜ ਇਸ ਦੇ ਬਾਵਜੂਦ 17 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ...
ਕਾਂਗਰਸ ਸਰਕਾਰ ਨੇ ਪਾਵਨ ਸਰੂਪਾਂ ਦੀ ਜਾਂਚ ਦਾ ਸਿਆਸੀ ਕਰਨ ਕੀਤਾ : ਬੰਟੀ ਰੋਮਾਣਾ
. . .  1 day ago
ਅੰਮ੍ਰਿਤਸਰ, 17 ਅਪ੍ਰੈਲ (ਰਾਜੇਸ਼ ਕੁਮਾਰ) - ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ, ਕਾਂਗਰਸ ਸਰਕਾਰ...
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਬੀ.ਕੇ.ਯੂ. ਉਗਰਾਹਾਂ ਨੇ ਮਾਨਸਾ - ਪਟਿਆਲਾ ਮੁੱਖ ਮਾਰਗ ਕੀਤਾ ਜਾਮ
. . .  1 day ago
ਭੀਖੀ, 17 ਅਪ੍ਰੈਲ (ਗੁਰਿੰਦਰ ਸਿੰਘ ਔਲਖ) - ਭੀਖੀ ਨੇੜਲੇ ਪਿੰਡ ਹੀਰੋ ਖ਼ੁਰਦ ਅਤੇ ਖੀਵਾ ਮੀਂਹਾ ਸਿੰਘ ਵਾਲਾ ਵਿਖੇ ਖ਼ਰੀਦ ਕੇਂਦਰਾਂ 'ਚ ਕਣਕ ਦੀ ਖ਼ਰੀਦ ਸ਼ੁਰੂ ਨਾ ਕਰਨ ਦੇ ਰੋਸ ਵਜੋਂ ਬੀ.ਕੇ.ਯੂ. ਉਗਰਾਹਾਂ ...
ਸਿਹਤ ਵਿਭਾਗ ਦੀ ਟੀਮ ਨੇ ਪੁਲਿਸ ਦੀ ਮਦਦ ਨਾਲ ਕੰਟੇਨਮੈਂਟ ਐਲਾਨੇ ਜ਼ੋਨ ਵਿਚ ਲੋਕਾਂ ਦੀ ਕੀਤੀ ਪੀ.ਸੀ.ਆਰ. ਸੈਂਪਲਿੰਗ
. . .  1 day ago
ਤਪਾ ਮੰਡੀ 17 ਅਪ੍ਰੈਲ ਵਿਜੇ ਸ਼ਰਮਾ - ਸੂਬੇ ਅੰਦਰ ਦਿਨ ਬ ਦਿਨ ਮਹਾਂਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ, ਜਿਸ ਤਹਿਤ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਇਸੇ ਲੜੀ ਤਹਿਤ ਪੰਜਾਬ...
ਝੱਖੜ ਅਤੇ ਮੀਂਹ ਨੇ ਕਿਸਾਨਾਂ ਦੀ ਫ਼ਸਲ ਕੀਤੀ ਪਾਣੀ
. . .  1 day ago
ਬਟਾਲਾ, 17 ਅਪ੍ਰੈਲ (ਕਾਹਲੋਂ) - ਬਟਾਲਾ ਤੇ ਆਸ-ਪਾਸ ਦੇ ੲਲਾਿਕਆਂ 'ਚ ਤੇਜ਼ ਝੱਖੜ ਤੇ ਮੀਂਹ ਨੇ ਦਾਣਾ ਮੰਡੀਆਂ 'ਚ ਕਿਸਾਨਾਂ ਦੀ ਫ਼ਸਲ ਪਾਣੀ 'ਚ ਡੋਬ ਦਿੱਤੀ। ਅਚਨਚੇਤ ਹੋਏ ਮੌਸਮ ਖ਼ਰਾਬ ...
ਚੇਅਰਮੈਨ ਕਿਰਤੋਵਾਲ ਨੇ ਦਾਣਾ ਮੰਡੀ ਗੰਡੀਵਿੰਡ ਵਿਖੇ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ
. . .  1 day ago
ਹਰੀਕੇ ਪੱਤਣ, 17 ਅਪ੍ਰੈਲ (ਸੰਜੀਵ ਕੁੰਦਰਾ) - ਮਾਰਕੀਟ ਕਮੇਟੀ ਹਰੀਕੇ ਅਧੀਨ ਆਉਂਦੀ ਦਾਣਾ ਮੰਡੀ ਗੰਡੀਵਿੰਡ ਵਿਖੇ ਚੇਅਰਮੈਨ ਸੁਖਰਾਜ ਸਿੰਘ ਕਿਰਤੋਵਾਲ ਨੇ ਅੱਜ ਕਣਕ ਦੀ ਖ਼ਰੀਦ ਸ਼ੁਰੂ...
ਦੀਪ ਸਿੱਧੂ ਨੂੰ ਮੁੜ ਕੀਤਾ ਗਿਆ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ , 17 ਅਪ੍ਰੈਲ - ਦੀਪ ਸਿੱਧੂ ਨੂੰ ਮੁੜ ਗ੍ਰਿਫ਼ਤਾਰ ਕੀਤਾ ਗਿਆ ਹੈ , ਅੱਜ ਸਵੇਰੇ ਹੀ ਖ਼ਬਰ ਸਾਹਮਣੇ ਆਈ ...
ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  1 day ago
ਅਮਰਕੋਟ, 17 ਅਪ੍ਰੈਲ (ਗੁਰਚਰਨ ਸਿੰਘ ਭੱਟੀ) - ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਅੱਜ ਸ਼ੁਰੂ ਹੋ ਗਈ । ਅਮਰਕੋਟ ਮੰਡੀ 'ਚ ਐੱਸ ਡੀ ਐਮ ਰਾਜੇਸ਼ ਸ਼ਰਮਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮਾਘ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਕਪੂਰਥਲਾ / ਫਗਵਾੜਾ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਕਪੂਰਥਲਾ, 19 ਜਨਵਰੀ (ਸਡਾਨਾ)- ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਸਾਹਿਬ ਅਰਬਨ ਅਸਟੇਟ ਤੋਂ ਨਗਰ ਕੀਰਤਨ ਸਜਾਇਆ ਗਿਆ | ਸ਼ਹੀਦ ਬਾਬਾ ਦੀਪ ਸਿੰਘ ਗਤਕਾ ਅਖਾੜਾ ਦੇ ਨੌਜਵਾਨਾਂ ਨੇ ਸੰਗਤ ਨੂੰ ਗਤਕੇ ਦੇ ਜੌਹਰ ਦਿਖਾਏ ਤੇ ਸ਼ਬਦੀ ਜਥਿਆਂ ਨੇ ਕੀਰਤਨ ਗਾਇਣ ਕੀਤਾ | ਨਗਰ ਕੀਰਤਨ ਦੌਰਾਨ ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ ਵਲੋਂ ਆਪਣੇ ਗ੍ਰਹਿ ਵਿਖੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਅਰਬਨ ਅਸਟੇਟ ਗੁਰਦੁਆਰਾ ਸਾਹਿਬ ਦੀ ਕਮੇਟੀ ਤੇ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਹੀਰਾ ਸਿੰਘ ਮੋਮੀ, ਕਰਮ ਸਿੰਘ, ਸ਼ਰਨਜੀਤ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ ਘੁੰਮਣ, ਬਲਜਿੰਦਰ ਸਿੰਘ ਬੱਟੂ, ਦਵਿੰਦਰ ਸਿੰਘ ਭੰਡਾਲ, ਗੁਰਦੀਪ ਸਿੰਘ ਮਿੱਠੜਾ, ਦਰਸ਼ਨ ਸਿੰਘ, ਗੁਰਿੰਦਰ ਸਿੰਘ, ਕੁਲਦੀਪ ਸਿੰਘ ਖ਼ਾਲਸਾ, ਕੁਲਵਿੰਦਰ ਸਿੰਘ ਨਾਗਰਾ, ਪਰਮਜੀਤ ਸਿੰਘ ਦੁਆਬਾ, ਹਰਜੀਤ ਸਿੰਘ ਵਾਲੀਆ, ਅਵਤਾਰ ਸਿੰਘ, ਸਵਰਨ ਸਿੰਘ ਮਠਾਰੂ, ਰਘਬੀਰ ਸਿੰਘ ਬਾਜਵਾ, ਲਖਵਿੰਦਰ ਸਿੰਘ ਮੱਲ, ਅਵਤਾਰ ਸਿੰਘ ਭੁੱਲਰ, ਬੀਬੀ ਕੁਲਵਿੰਦਰ ਕੌਰ, ਬੀਬੀ ਦਰਪਣ, ਬੀਬੀ ਰਾਵੀ, ਰਵਿੰਦਰ ਕੌਰ ਚਾਹਲ, ਜਸਬੀਰ ਕੌਰ ਮੱਲ, ਅਮਰਜੀਤ ਕੌਰ ਦੁਆਬਾ ਤੇ ਹੋਰ ਸੰਗਤਾਂ ਹਾਜ਼ਰ ਸਨ |
ਫਗਵਾੜਾ, (ਅਸ਼ੋਕ ਕੁਮਾਰ ਵਾਲੀਆ)-ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਨਗਰੀ ਡੁਮੇਲੀ ਵਿਖੇ ਅੰਮਿ੍ਤ ਦੇ ਦਾਤੇ ਸਰਬੰਸਦਾਨੀ ਦਸਮੇਸ਼ ਪਿਤਾ ਧੰਨ ਧੰਨ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਨਿਰਮਲ ਕੁਟੀਆ ਡੁਮੇਲੀ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਨਗਰ ਕੀਰਤਨ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਡੇਰਾ ਡੁਮੇਲੀ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦਾ ਰਸਤੇ ਵਿੱਚ ਫੁੱਲਾਂ ਦੀ ਵਰਖਾ ਨਾਲ ਨਿੱਘਾ ਸਵਾਗਤ ਕੀਤਾ ਗਿਆ ਅਤੇ ਥਾਂ-ਥਾਂ ਤੇ ਸੰਗਤਾਂ ਵਲੋਂ ਲੰਗਰ ਵੀ ਲਗਾਏ ਗਏ | ਨਗਰ ਕੀਰਤਨ ਦੌਰਾਨ ਢਾਡੀ ਜਥੇ ਨੇ ਵੱਖ ਵੱਖ ਪੜਾਵਾਂ 'ਤੇ ਸੰਗਤਾਂ ਨੂੰ ਢਾਡੀ ਵਾਰਾਂ ਰਾਹੀ ਗੁਰ ਇਤਿਹਾਸ ਸਰਵਣ ਕਰਵਾਇਆ | ਇਸ ਨਗਰ ਕੀਰਤਨ ਵਿਚ ਸੰਗਤਾਂ ਵੱਡੀ ਗਿਣਤੀ ਵਿਚ ਵਾਹਿਗੁਰੂ-ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ |ਨਗਰ ਕੀਰਤਨ ਵਿਚ ਵੱਖ ਵੱਖ ਗਤਕਾ ਪਾਰਟੀਆਂ ਅਤੇ ਬੈਂਡ ਪਾਰਟੀਆਂ ਆਪਣੇ ਜੌਹਰ ਦਿਖਾ ਰਹੀਆਂ ਸਨ | ਇਸ ਨਗਰ ਕੀਰਤਨ ਵਿਚ ਸੰਤ ਪ੍ਰੀਤਮ ਸਿੰਘ ਡੁਮੇਲੀ ਵਾਲਿਆਂ ਨੇ ਸਹਿਯੋਗ ਦੇਣ ਲਈ ਦੇਸ ਵਿਦੇਸ਼ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਵੱਡੀ ਗਿਣਤੀ ਵਿਚ ਸੰਤਾਂ ਮਹਾਪੁਰਸ਼ਾਂ ਤੋਂ ਇਲਾਵਾ ਬਾਬਾ ਮਨਜੀਤ ਸਿੰਘ,ਪਿ੍ੰਸੀਪਲ ਗੁਰਨਾਮ ਸਿੰਘ ਰਸੂਲਪੁਰ, ਪਰਮਜੀਤ ਸਿੰਘ ਸੰਘਾ, ਬਹਾਦਰ ਸਿੰਘ ਡੁਮੇਲੀ ਸਾਬਕਾ ਸਰਪੰਚ, ਜਥੇਦਾਰ ਹਰਦੇਵ ਸਿੰਘ, ਪਰਮਿੰਦਰਪਾਲ ਸਿੰਘ ਨੰਬਰਦਾਰ, ਜਥੇਦਾਰ ਹਰਜੀਤ ਸਿੰਘ, ਜਸਵਿੰਦਰ ਸਿੰਘ, ਕੁਲਦੀਪ ਸਿੰਘ ਕੈਂਥ, ਸਤਨਾਮ ਸਿੰਘ, ਗੁਰਸ਼ਿੰਦਰ ਸਿੰਘ ਰਿਹਾਣਾ ਜੱਟਾ, ਜੋਗਾ ਸਿੰਘ, ਗੁਰਮੁਖ ਸਿੰਘ, ਹਰਦੀਪ ਸਿੰਘ ਦੀਪਾ ਸਰਪੰਚ ਰਿਹਾਣਾ ਜੱਟਾ, ਬੂਟਾ ਸਿੰਘ, ਜੱਸੀ ਨਿੱਝਰ, ਗੁਰਵਿੰਦਰ ਸਿੰਘ ਰਿੰਕੂ ਡੁਮੇਲੀ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਐਕਸਪੈੱ੍ਰਸ ਵੇਅ ਸੰਘਰਸ਼ ਕਮੇਟੀ ਨੇ ਰਿਕਾਰਡ ਲੈਣ ਆਏ ਕੰਪਨੀ ਦੇ ਕਰਮਚਾਰੀਆਂ ਦਾ ਕੀਤਾ ਘਿਰਾਓ

ਸੁਲਤਾਨਪੁਰ ਲੋਧੀ, 19 ਜਨਵਰੀ (ਪ. ਪ. ਰਾਹੀਂ)-ਦਿੱਲੀ-ਅੰਮਿ੍ਤਸਰ ਕਟੜਾ ਐਕਸਪੈੱ੍ਰਸ ਵੇਅ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਉਸਾਰੇ ਜਾ ਰਹੇ ਦਿੱਲੀ ਅੰਮਿ੍ਤਸਰ ਕਟੜਾ ਐਕਸਪੈੱ੍ਰਸ ਵੇਅ ਲਈ ਅੱਜ ਤਹਿਸੀਲ ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ਰਿਕਾਰਡ ...

ਪੂਰੀ ਖ਼ਬਰ »

ਖ਼ਾਲਸਾ ਏਡ ਤੇ ਕਿਸਾਨਾਂ ਨੂੰ ਸੰਮਨ ਭੇਜਣਾ ਕੇਂਦਰ ਦੀ ਬੌਖਲਾਹਟ ਦਾ ਨਤੀਜਾ-ਚੀਮਾ

ਸੁਲਤਾਨਪੁਰ ਲੋਧੀ, 19 ਜਨਵਰੀ (ਨਰੇਸ਼ ਹੈਪੀ, ਥਿੰਦ)-ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਨੂੰ ਵੇਖਦੇ ਹੋਏ ਮੋਦੀ ਸਰਕਾਰ ਘਟੀਆ ਹੱਥਕੰਡਿਆਂ 'ਤੇ ਉਤਰ ਆਈ ਹੈ ਅਤੇ ਉਸ ਨੇ ਆਪਣੀ ਕੌਮੀ ਜਾਂਚ ...

ਪੂਰੀ ਖ਼ਬਰ »

ਆਲ ਇੰਡੀਆ ਐਾਟੀ ਕੁਰੱਪਸ਼ਨ ਫੋਰਮ ਦਾ ਵਫ਼ਦ ਨਵਨਿਯੁਕਤ ਐਸ. ਪੀ. ਸਰਬਜੀਤ ਸਿੰਘ ਨੂੰ ਮਿਲਿਆ

ਫਗਵਾੜਾ, 19 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਆਲ ਇੰਡੀਆ ਐਾਟੀ ਕੁਰੱਪਸ਼ਨ ਫੋਰਮ ਦਾ ਇਕ ਵਫ਼ਦ ਅੱਜ ਫਗਵਾੜਾ ਸ਼ਾਖਾ ਦੇ ਪ੍ਰਧਾਨ ਗੁਰਦੀਪ ਸਿੰਘ ਕੰਗ ਦੀ ਅਗਵਾਈ ਹੇਠ ਨਵ ਨਿਯੁਕਤ ਐਸ.ਪੀ. ਸਰਬਜੀਤ ਸਿੰਘ ਬਾਹੀਆ ਨੂੰ ਮਿਲਿਆ ਅਤੇ ਫਗਵਾੜਾ 'ਚ ਨਿਯੁਕਤੀ ਦਾ ਸਵਾਗਤ ਕਰਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਢਿਲਵਾਂ, 19 ਜਨਵਰੀ (ਗੋਬਿੰਦ ਸੁਖੀਜਾ)-ਬੀਤੀ ਦੇਰ ਰਾਤ ਪਿੰਡ ਦਿਆਲਪੁਰ ਜੀ.ਟੀ. ਰੋਡ 'ਤੇ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਇਸ ਸਬੰਧੀ ਥਾਣਾ ਸੁਭਾਨਪੁਰ ਦੇ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਟੱਕਰ ਵੱਜਣ ਤੋਂ ...

ਪੂਰੀ ਖ਼ਬਰ »

ਕੌਮੀ ਵੋਟਰ ਦਿਵਸ 'ਤੇ ਮੋਬਾਈਲ ਵੈਨ ਲੋਕਾਂ ਨੂੰ ਜਾਗਰੂਕ ਕਰੇਗੀ-ਰਾਹੁਲ ਚਾਬਾ

ਕਪੂਰਥਲਾ, 19 ਜਨਵਰੀ (ਵਿ.ਪ੍ਰ.)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 25 ਜਨਵਰੀ ਨੂੰ ਸਵੇਰੇ 9 ਵਜੇ ਕੌਮੀ ਵੋਟਰ ਦਿਵਸ ਮੌਕੇ ਵੋਟਰ ਜਾਗਰੂਕਤਾ ਲਈ ਮੋਬਾਈਲ ਵੈਨ ਨੂੰ ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਰਵਾਨਾ ਕਰਨਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਦੋ ਲੁਟੇਰੇ ਔਰਤ ਪਾਸੋਂ 50 ਹਜ਼ਾਰ ਨਕਦ, ਆਈ ਪੈਡ ਤੇ ਦੋ ਮੋਬਾਈਲ ਖੋਹ ਕੇ ਫਰਾਰ

ਬੇਗੋਵਾਲ, 19 ਜਨਵਰੀ (ਸੁਖਜਿੰਦਰ ਸਿੰਘ)-ਅੱਜ ਇੱਥੇ ਅੱਡਾ ਸਤਿਗੁਰੂ ਰਾਖਾ ਦੇ ਨਜ਼ਦੀਕ ਬੈਂਕ ਤੋਂ ਪੈਸੇ ਕਢਵਾ ਕੇ ਪੈਦਲ ਜਾ ਰਹੀ ਔਰਤ ਤੋਂ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਵੱਲੋਂ 50 ਹਜ਼ਾਰ ਰੁਪਏ ਦੀ ਨਗਦੀ, ਆਈ ਪੈਡ ਤੇ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ ਹੈ | ਇਸ ...

ਪੂਰੀ ਖ਼ਬਰ »

ਡੀ.ਟੀ.ਐਫ. ਨੇ ਸਿੱਖਿਆ ਸਕੱਤਰ ਦਾ ਪੁਤਲਾ ਸਾੜ ਕੇ ਕੀਤੀ ਨਾਅਰੇਬਾਜ਼ੀ

ਸੁਲਤਾਨਪੁਰ ਲੋਧੀ, 19 ਜਨਵਰੀ (ਪ. ਪ. ਰਾਹੀ)-ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਨਾਦਰਸ਼ਾਹੀ ਫ਼ਰਮਾਨਾਂ ਅਤੇ ਆਨਲਾਈਨ ਸਿੱਖਿਆ ਦੇਣ ਲਈ ਪਾਏ ਜਾ ਰਹੇ ਦਬਾਅ ਦੇ ਵਿਰੋਧ ਵਿਚ ਅੱਜ ਬਲਾਕ ਸੁਲਤਾਨਪੁਰ ਲੋਧੀ ਦੇ ਅਧਿਆਪਕਾਂ ਵੱਲੋਂ ਡੀ.ਟੀ.ਐਫ ਦੀ ਅਗਵਾਈ ...

ਪੂਰੀ ਖ਼ਬਰ »

ਤਿੰਨ ਦੁਕਾਨਾਂ ਦੇ ਜਿੰਦਰੇ ਤੋੜ ਕੇ ਲੱਖਾਂ ਦਾ ਸਾਮਾਨ ਕੀਤਾ ਚੋਰੀ

ਸਿੱਧਵਾਂ ਦੋਨਾ, 19 ਜਨਵਰੀ (ਅਵਿਨਾਸ਼ ਸ਼ਰਮਾ)-ਬੀਤੀ ਰਾਤ ਚੋਰਾਂ ਵੱਲੋਂ ਇੱਥੇ ਤਿੰਨ ਦੁਕਾਨਾਂ ਦੇ ਜਿੰਦਰੇ ਤੋੜ ਕੇ ਲੱਖਾਂ ਰੁਪਏ ਦਾ ਸਮਾਨ ਚੋਰੀ ਕਰਕੇ ਲਿਜਾਣ ਦਾ ਸਮਾਚਾਰ ਹੈ | ਇਸ ਸਬੰਧੀ ਸਿੱਧਵਾਂ ਦੋਨਾ ਬੱਸ ਸਟੈਂਡ 'ਤੇ ਦਵਿੰਦਰ ਕਰਿਆਨਾ ਸਟੋਰ ਦੇ ਮਾਲਕ ਮੋਹਣ ...

ਪੂਰੀ ਖ਼ਬਰ »

ਜਗਪਾਲਪੁਰ ਵਿਖੇ ਬੀਬੀਆਂ ਨੇ ਕੱਢੀ ਕਾਲੇ ਕਾਨੰੂਨਾਂ ਖ਼ਿਲਾਫ਼ ਰੈਲੀ

ਫਗਵਾੜਾ, 19 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਪਿੰਡ ਜਗਪਾਲਪੁਰ ਵਿਖੇ ਖੇਤੀ ਕਾਨੰੂਨਾਂ ਦੇ ਵਿਰੋਧ ਵਿਚ ਅੱਜ ਕਿਸਾਨ ਔਰਤ ਦਿਵਸ 'ਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਵਲੋਂ ਨਾਰੀ ਸ਼ਕਤੀ ਦੇ ਨਾਅਰੇ ਹੇਠ ਪਿੰਡ ਵਿਚ ਰੈਲੀ ਕੱਢੀ ਗਈ ਤੇ ਮੋਦੀ ਦਾ ਪੁਤਲਾ ਵੀ ਸਾੜਿਆ ਗਿਆ | ...

ਪੂਰੀ ਖ਼ਬਰ »

9 ਗ੍ਰਾਮ ਹੈਰੋਇਨ ਸਮੇਤ ਔਰਤ ਕਾਬੂ

ਸੁਲਤਾਨਪੁਰ ਲੋਧੀ, 19 ਜਨਵਰੀ (ਪੱਤਰ ਪੇ੍ਰਰਕਾਂ ਰਾਹੀਂ)-ਥਾਣਾ ਸੁਲਤਾਨਪੁਰ ਲੋਧੀ ਪੁਲਿਸ ਤੇ ਐਸ.ਟੀ.ਐਫ. ਨੇ ਸਾਂਝੇ ਅਪ੍ਰੇਸ਼ਨ ਦੌਰਾਨ 9 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਲਤਾਨਪੁਰ ...

ਪੂਰੀ ਖ਼ਬਰ »

ਹਲਕਾ ਭੁਲੱਥ ਦਾ ਅਗਾਂਹਵਧੂ ਪਿੰਡ ਹੈ ਟਾਂਡੀ ਦਾਖ਼ਲੀ

ਮਨਜਿੰਦਰ ਸਿੰਘ ਮਾਨ -98158-84001 ਨਡਾਲਾ-ਹਲਕਾ ਭੁਲੱਥ ਦਾ ਅਗਾਂਹਵਧੂ ਪਿੰਡ ਟਾਂਡੀ ਦਾਖਲੀ ਨੇੜਲੇ ਪਿੰਡ ਚੁਗਾਵਾਂ ਵਿਚੋਂ ਨਿੱਕਲਿਆ ਹੈ | ਜਾਣਕਾਰੀ ਅਨੁਸਾਰ ਆਜ਼ਾਦੀ ਤੋਂ ਪਹਿਲਾਂ ਪਿੰਡ ਚੁਗਾਵਾਂ ਤੋਂ ਇਕ ਵੱਖਰੀ ਆਬਾਦੀ ਬਾਹਰ ਨਿੱਕਲੀ ਸੀ ਜੋ ਪਿੰਡ ਟਾਂਡੀ ਦਾਖਲੀ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ 'ਤੇ ਸਮਾਗਮ ਅੱਜ

ਸੁਲਤਾਨਪੁਰ ਲੋਧੀ, 19 ਜਨਵਰੀ (ਪ. ਪ. ਰਾਹੀਂ)-ਸਥਾਨਕ ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਦੀ ਇਕ ਮੀਟਿੰਗ ਪ੍ਰਧਾਨ ਰਘਬੀਰ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿਚ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

ਕਪੂਰਥਲਾ, 19 ਜਨਵਰੀ (ਸਡਾਨਾ)-ਥਾਣਾ ਕੋਤਵਾਲੀ ਮੁਖੀ ਸਬ ਇੰਸਪੈਕਟਰ ਹਰਿੰਦਰ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਸੁਰਿੰਦਰ ਸਿੰਘ ਨੇ ਇਕ ਔਰਤ ਸਮੇਤ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ...

ਪੂਰੀ ਖ਼ਬਰ »

ਸਦਰ ਪੁਲਿਸ ਤੇ ਮਾਈਨਿੰਗ ਵਿਭਾਗ ਵਲੋਂ ਰੇਤਾ ਦੀਆਂ 7 ਟਰਾਲੀਆਂ ਬਰਾਮਦ-ਚਾਰ ਕਾਬੂ

ਕਪੂਰਥਲਾ, 19 ਜਨਵਰੀ (ਸਡਾਨਾ)-ਰੇਤਾ ਦੀ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਕਰਦਿਆਂ ਥਾਣਾ ਸਦਰ ਮੁਖੀ ਇੰਸਪੈਕਟਰ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਮਾਈਨਿੰਗ ਵਿਭਾਗ ਦੇ ਇੰਸਪੈਕਟਰ ਜਸਵੀਰ ਸਿੰਘ ਦੇ ਨਾਲ ਸਿਧਵਾਂ ਦੋਨਾ ਨੇੜੇ ਛਾਪੇਮਾਰੀ ਕਰਕੇ ...

ਪੂਰੀ ਖ਼ਬਰ »

ਮਾਤਾ ਗੁਜਰ ਕੌਰ ਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਭੁਲੱਥ, 19 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਨਜ਼ਦੀਕੀ ਪਿੰਡ ਰਾਮਗੜ੍ਹ ਵਿਖੇ ਮਾਤਾ ਗੁਜਰ ਕੌਰ ਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ 12ਵਾਂ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮਾਂ ਦੇ ਮੁੱਖ ਸੇਵਾਦਾਰ ਭਾਈ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਅੱਜ

ਫਗਵਾੜਾ, 19 ਜਨਵਰੀ (ਵਾਲੀਆ)-ਗੁਰਦੁਆਰਾ ਝੰਡਾ ਸਾਹਿਬ ਪਾਤਸ਼ਾਹੀ ਛੇਵੀਂ ਚੱਕ ਪ੍ਰੇਮਾ ਵੱਲੋਂ ਕੈਨੇਡਾ ਨਿਵਾਸੀ ਸਾਧ ਸੰਗਤ, ਇਲਾਕਾ ਨਿਵਾਸੀ ਸਾਧ ਸੰਗਤ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਅੱਜ

ਖਲਵਾੜਾ, 19 ਜਨਵਰੀ (ਮਨਦੀਪ ਸਿੰਘ ਸੰਧੂ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਅਕਾਲੀ ਗੁਰਦੁਆਰਾ ਸਾਹਿਬ ਪਿੰਡ ਭੁੱਲਾਰਾਈ ਵਿਖੇ 20 ਜਨਵਰੀ ਦਿਨ ਬੁੱਧਵਾਰ ਨੂੰ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸੇਵਾਮੁਕਤੀ 'ਤੇ ਸੁਖਵਿੰਦਰ ਸਿੰਘ ਨਾਗੋਕੇ ਨੂੰ ਨਿੱਘੀ ਵਿਦਾਇਗੀ

ਜਲੰਧਰ, 19 ਜਨਵਰੀ (ਹਰਵਿੰਦਰ ਸਿੰਘ ਫੁੱਲ)-ਪੰਜਾਬ ਪੀ.ਡਬਲਿਊ.ਡੀ. ਵਰਕਰਜ਼ ਯੂਨੀਅਨ (ਇੰਟਕ) ਬਰਾਂਚ ਜਲੰਧਰ ਵਲੋਂ ਯੂਨੀਅਨ ਦੇ ਦਫ਼ਤਰ ਨਵੀਂ ਬਾਰਾਦਰੀ ਵਿਖੇ ਸੁਖਵਿੰਦਰ ਸਿੰਘ ਨਾਗੋਕੇ, ਜੋ ਕਿ ਲੋਕ ਨਿਰਮਾਣ ਵਿਭਾਗ, ਕਪੂਰਥਲਾ ਵਿਖੇ ਬਤੌਰ ਜੇ.ਈ. ਸੇਵਾ ਨਿਭਾਅ ਰਹੇ ਸਨ, ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ

ਕਪੂਰਥਲਾ, 19 ਜਨਵਰੀ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨਾਲ ਸਬੰਧਿਤ 3 ਹੋਰ ਮਾਮਲੇ ਸਾਹਮਣੇ ਆਏ ਹਨ ਜਦਕਿ ਸਿਹਤ ਵਿਭਾਗ ਵਲੋਂ ਅੱਜ 1001 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ | ਜ਼ਿਲ੍ਹੇ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 4865 ਹੈ, ਜਿਨ੍ਹਾਂ ਵਿਚੋਂ 64 ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਵਿਚੋਂ 6 ਮੋਬਾਈਲ ਫ਼ੋਨ, ਸਿੰਮ ਕਾਰਡ ਤੇ ਚਾਰਜਰ ਬਰਾਮਦ

ਕਪੂਰਥਲਾ, 19 ਜਨਵਰੀ (ਸਡਾਨਾ)-ਸਥਾਨਕ ਮਾਡਰਨ ਜੇਲ੍ਹ 'ਚ ਜੇਲ੍ਹ ਪ੍ਰਸ਼ਾਸਨ ਨੇ ਛਾਪੇਮਾਰੀ ਦੌਰਾਨ 6 ਮੋਬਾਈਲ ਫ਼ੋਨ ਬਰਾਮਦ ਕੀਤੇ ਹਨ | ਥਾਣਾ ਕੋਤਵਾਲੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵਿੰਦਰ ਸਿੰਘ ਰਿਆੜ ਨੇ ਦੱਸਿਆ ਕਿ ਬੈਰਕਾਂ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਮਾਗਮ ਸਬੰਧੀ ਹੋਈ ਰਿਹਰਸਲ

ਕਪੂਰਥਲਾ, 19 ਜਨਵਰੀ (ਵਿ. ਪ੍ਰ.)-ਗਣਤੰਤਰ ਦਿਵਸ ਦੇ ਸਬੰਧ ਵਿਚ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਪਹਿਲੀ ਰਿਹਰਸਲ ਹੋਈ | ਜਿਸ ਵਿਚ ਪੰਜਾਬ ਪੁਲਿਸ, ਜੀ.ਓ.ਜੀ., ਐਨ.ਸੀ.ਸੀ. ਕੈਡਿਟ, ਪੰਜਾਬ ਪੁਲਿਸ ਦੀ ਮਹਿਲਾ ਟੁਕੜੀ ਵਲੋਂ ਮਾਰਚ ...

ਪੂਰੀ ਖ਼ਬਰ »

ਕੇਂਦਰੀ ਸਹਿਕਾਰੀ ਬੈਂਕ 'ਚ ਲਗਾਇਆ ਗਾਹਕ ਜਾਗਰੂਕਤਾ ਕੈਂਪ

ਕਪੂਰਥਲਾ, 19 ਜਨਵਰੀ (ਵਿ.ਪ੍ਰ.)-ਕੇਂਦਰੀ ਸਹਿਕਾਰੀ ਬੈਂਕ ਸੁਰਖਪੁਰ ਵਿਚ ਨਬਾਰਡ ਦੇ ਸਹਿਯੋਗ ਨਾਲ ਗਾਹਕ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਬੈਂਕ ਦੇ ਮੈਨੇਜਰ ਜਗੀਰ ਸਿੰਘ ਤੇ ਫ਼ਸਟ ਇੰਡੀਆ ਬੀਮਾ ਕੰਪਨੀ ਦੇ ਪ੍ਰਤੀਨਿਧ ਲੰਕੇਸ਼ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ...

ਪੂਰੀ ਖ਼ਬਰ »

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਨਡਾਲਾ, 19 ਜਨਵਰੀ (ਮਾਨ)- ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਜਪੁਜੀ ਸਾਹਿਬ, ਚੌਪਈ ਸਾਹਿਬ ਦਾ ਪਾਠ ਤੇ ...

ਪੂਰੀ ਖ਼ਬਰ »

ਪੰਜਾਬ ਦੇਸ਼ ਦਾ ਪਹਿਲਾ ਸੂਬਾ ਜਿਸ ਦਾ ਮੁੱਖ ਮੰਤਰੀ ਚਾਰ ਸਾਲਾਂ ਦੌਰਾਨ ਲੋਕਾਂ ਨੂੰ ਨਹੀਂ ਮਿਲਿਆ-ਸੁਖਬੀਰ

ਫਗਵਾੜਾ, 19 ਜਨਵਰੀ (ਹਰੀਪਾਲ ਸਿੰਘ, ਅਸ਼ੋਕ ਕੁਮਾਰ ਵਾਲੀਆ, ਟੀ.ਡੀ. ਚਾਵਲਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕੇ ਪੰਜਾਬ ਦੇਸ਼ ਦਾ ਪਹਿਲਾ ਸੂਬਾ ਜਿਸ ਦਾ ਮੁੱਖ ਮੰਤਰੀ ਪਿਛਲੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਨਹੀਂ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਨੇ ਸਾਂਝੀ ਲੜਾਈ ਲਈ ਉੱਦਮ ਕਰਕੇ ਨਵੀਂ ਮਿਸਾਲ ਪੈਦਾ ਕੀਤੀ-ਡਾ: ਸੁਮੇਲ ਸਿੰਘ

ਫਗਵਾੜਾ, 19 ਜਨਵਰੀ (ਤਰਨਜੀਤ ਸਿੰਘ ਕਿੰਨੜਾ)- 'ਕਿਸਾਨ ਸੰਘਰਸ਼ ਦਾ ਸਿਧਾਂਤਕ ਪਿੜ: ਪੰਜਾਬੀ ਇਤਿਹਾਸ ਵਿਚ ਸਿੱਖ ਲਹਿਰ ਤੇ ਮਾਰਕਸਵਾਦ' ਵਿਸ਼ੇ 'ਤੇ ਪੰਜਾਬੀ ਕਾਲਮਨਵੀਸ ਪੱਤਰਕਾਰ ਮੰਚ ਵਲੋਂ ਗੁਰਮੀਤ ਸਿੰਘ ਪਲਾਹੀ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਪਿੰਡਾਂ ਦਾ ਵੀ ਸ਼ਹਿਰਾਂ ਵਾਂਗ ਵਿਕਾਸ ਕਰਵਾ ਕੇ ਨਵਾਂ ਇਤਿਹਾਸ ਸਿਰਜੇਗੀ-ਵਿਧਾਇਕ ਧਾਲੀਵਾਲ

ਫਗਵਾੜਾ, 19 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਹਲਕਾ ਫਗਵਾੜਾ ਦੇ ਅਧੀਨ ਆਉਂਦੀਆਂ 91 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕੰਮਾਂ ਲਈ ਕਰੀਬ 8 ਕਰੋੜ ਰੁਪਏ ਦੀ ਗ੍ਰਾਂਟ ਦੇ ਚੈੱਕ ਵੰਡਣ ਲਈ ਇੱਥੇ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਬਲਵਿੰਦਰ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX