ਤਾਜਾ ਖ਼ਬਰਾਂ


ਲੁਧਿਆਣਾ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ
. . .  13 minutes ago
ਲੁਧਿਆਣਾ,19 ਅਪ੍ਰੈਲ - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ...
ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪ੍ਰਿੰਸ ਨਈਅਰ ਤੇ ਮਨਜੀਤ ਕੌਰ ਉਪ ਪ੍ਰਧਾਨ ਨਿਯੁਕਤ
. . .  24 minutes ago
ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ) ਅੱਜ ਐੱਸ.ਡੀ.ਐਮ ਮਜੀਠਾ ਅਲਕਾ ਕਾਲੀਆ ਵਲੋਂ ਨਗਰ ਕੌਂਸਲ ਮਜੀਠਾ ਦੇ ਅਕਾਲੀ ਦਲ ਨਾਲ ਸਬੰਧਿਤ...
ਕਾਂਗੜਾ 'ਚ ਮਿਲੀ ਇਕ ਵਿਅਕਤੀ ਦੀ ਲਾਸ਼
. . .  38 minutes ago
ਡਮਟਾਲ,19 ਅਪ੍ਰੈਲ (ਰਾਕੇਸ਼ ਕੁਮਾਰ) ਕਾਂਗੜਾ ਸ਼ਹਿਰ ਦੀ ਹਾਊਸਿੰਗ ਬੋਰਡ ਕਲੋਨੀ ਨੇੜੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲਣ...
ਪ੍ਰਧਾਨ ਮੰਤਰੀ ਬੌਰਿਸ ਜੋਹਨਸਨ ਦਾ ਭਾਰਤ ਦੌਰਾ ਰੱਦ
. . .  42 minutes ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਭਾਰਤ ਵਿਚ ਕੋਰੋਨਾ ਵਾਇਰਸ ਦੀ ਮੁੜ ਉੱਠੀ ਵੱਡੀ ਲਹਿਰ ਨੂੰ...
ਅਕਾਲੀ ਆਗੂਆਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਦਾ ਕੀਤਾ ਦੌਰਾ
. . .  54 minutes ago
ਅੰਮ੍ਰਿਤਸਰ,19 ਅਪ੍ਰੈਲ (ਹਰਮਿੰਦਰ ਸਿੰਘ ) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ...
ਸੁਰ ਸਿੰਘ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  59 minutes ago
ਸੁਰ ਸਿੰਘ, 19 ਅਪ੍ਰੈਲ (ਧਰਮਜੀਤ ਸਿੰਘ) - ਦਾਣਾ ਮੰਡੀ ਸੁਰ ਸਿੰਘ ਵਿਚ ਅੱਜ ਮਾਰਕੀਟ ਕਮੇਟੀ ਭਿੱਖੀਵਿੰਡ ਦੇ ਚੇਅਰਮੈਨ ਰਾਜਵੰਤ ਸਿੰਘ ਰਾਜ ਪਹੁੰਵਿੰਡ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਾਰਵਾਈ...
ਕਣਕ ਦੇ ਸੀਜ਼ਨ ਵਿਚ ਫੇਲ੍ਹ ਸਾਬਿਤ ਹੋਈ ਸਰਕਾਰ - ਬਰਜਿੰਦਰ ਸਿੰਘ ਮੱਖਣ ਬਰਾੜ
. . .  about 1 hour ago
ਮੋਗਾ 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਕਣਕ ਦੇ ਸੀਜ਼ਨ ਵਿਚ ਪੰਜਾਬ ਦੀ ਕੈਪਟਨ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ ਅਤੇ ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਦੀ ਮਾਰ ਝੱਲ ਰਿਹਾ ਹੈ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ...
ਦਿੱਲੀ ਮੋਰਚੇ ਤੋਂ ਪਿੰਡ ਪਰਤੇ ਕਿਸਾਨ ਦੀ ਮੌਤ
. . .  about 1 hour ago
ਬਰਨਾਲਾ, 19 ਅਪ੍ਰੈਲ (ਧਰਮਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਟਿਕਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿਚ ਗਏ ਕਿਸਾਨ...
ਪ੍ਰਬੰਧਾਂ ਦੀ ਘਾਟ ਕਾਰਨ ਮੰਡੀਆਂ ਵਿਚ ਫ਼ਸਲ ਸਮੇਤ ਰੁਲ ਰਹੇ ਕਿਸਾਨ - ਨਿੱਝਰ, ਮੱਲ
. . .  about 1 hour ago
ਲਾਂਬੜਾ, 19 ਅਪ੍ਰੈਲ (ਪਰਮੀਤ ਗੁਪਤਾ) - ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਵਾਸਤੇ ਚੰਗੇ ਪ੍ਰਬੰਧ ਕਰਨ ਦੇ ਜੋ ਵੱਡੇ - ਵੱਡੇ ...
ਵਾਪਰਿਆ ਹਾਦਸਾ ਤਿੰਨ ਨੌਜਵਾਨਾਂ ਦੀ ਮੌਤ
. . .  about 1 hour ago
ਕਲਾਯਤ ( ਕੈਥਲ ) - 19 ਅਪ੍ਰੈਲ - ਕੈਥਲ ਜ਼ਿਲ੍ਹੇ ਦੇ ਕਸਬਾ ਕਲਾਯਤ ਵਿਚ 6 ਨੌਜਵਾਨਾਂ ਦਾ ਸਨਸ਼ਾਇਨ ਸਕੂਲ ਦੇ ਨੇੜੇ ਐਕਸੀਡੈਂਟ ਹੋ ਗਿਆ ਹੈ | ਇਸ ਘਟਨਾ ਵਿਚ ਤਿੰਨ ਨੌਜਵਾਨਾਂ...
ਨਗਰ ਕੌਂਸਲ ਖਰੜ ਚੋਣ ਪ੍ਰਕਿਰਿਆ ਦੌਰਾਨ ਹੋਈ ਭੰਨਤੋੜ
. . .  about 1 hour ago
ਖਰੜ,19 ਅਪ੍ਰੈਲ ( ਗੁਰਮੁੱਖ ਸਿੰਘ ਮਾਨ) - ਨਗਰ ਕੌਂਸਲ ਖਰੜ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਨੂੰ ਸਹੁੰ ਚੁਕਵਾਉਣ ਤੋਂ ਬਾਅਦ ਉਸ ਸਮੇਂ ਸਥਿਤੀ ਖ਼ਰਾਬ ਹੋ ਗਈ ਜਦੋਂ ਮੀਟਿੰਗ ਹਾਲ ਵਿਚ ਕਾਂਗਰਸ ਤੇ ਅਕਾਲੀ ਦਲ ਤੇ...
ਜਗਜੀਤ ਸਿੰਘ ਨੋਨੀ ਨਗਰ ਪੰਚਾਇਤ ਲੋਹੀਆਂ ਖਾਸ ਦੇ ਪ੍ਰਧਾਨ ਨਿਯੁਕਤ
. . .  about 2 hours ago
ਲੋਹੀਆਂ ਖਾਸ, 19 ਅਪ੍ਰੈਲ (ਬਲਵਿੰਦਰ ਸਿੰਘ ਵਿਕੀ) - ਨਗਰ ਪੰਚਾਇਤ ਲੋਹੀਆਂ ਖਾਸ ਦੀ ਪ੍ਰਧਾਨਗੀ ਪਦ ਲਈ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਨਾਲ ਸਬੰਧਿਤ ਜਗਜੀਤ ਸਿੰਘ ਨੋਨੀ ਨੂੰ ਪ੍ਰਧਾਨ...
ਆਮ ਆਦਮੀ ਪਾਰਟੀ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ
. . .  about 2 hours ago
ਚੰਡੀਗੜ੍ਹ ,19 ਅਪ੍ਰੈਲ( ਗੁਰਿੰਦਰ ) - ਆਮ ਆਦਮੀ ਪਾਰਟੀ ਪੰਜਾਬ ਵਲੋਂ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ
ਡੀ.ਆਰ. ਸਹਿਕਾਰੀ ਸਭਾਵਾਂ ਨੇ ਸਹਿਕਾਰੀ ਸਭਾ ਠੱਠੀ ਭਾਈ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਨ ਦਾ ਲਿਆ ਗੰਭੀਰ ਨੋਟਿਸ
. . .  about 2 hours ago
ਠੱਠੀ ਭਾਈ, 19 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮੌੜ ਨੌਂ ਅਬਾਦ ਦੋਹਾਂ ਪਿੰਡਾਂ ਦੀ ਸਾਂਝੀ ਦੀ ਠੱਠੀ ਭਾਈ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਲੋਂ ਕਿਸਾਨਾਂ ...
ਬਾਰਦਾਨੇ ਦੀ ਕਮੀ ਨੂੰ ਲੈ ਕੇ ਸਾਬਕਾ ਮੰਤਰੀ ਸੇਖੋਂ ਦਾ ਕੈਪਟਨ ਸਰਕਾਰ 'ਤੇ ਫੇਲ੍ਹ ਹੋਣ ਦਾ ਦੋਸ਼
. . .  about 2 hours ago
ਲਖੋ ਕੇ ਬਹਿਰਾਮ, 19 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ ) - ਕਣਕ ਦੀ ਖ਼ਰੀਦ ਲਈ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਅਕਾਲੀ ਦਲ ਦੇ...
ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ
. . .  about 2 hours ago
ਨਵੀਂ ਦਿੱਲੀ, 19 ਅਪ੍ਰੈਲ - ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ , ਅੱਜ ਸੋਮਵਾਰ ਤੋਂ ਅਗਲੇ ਸੋਮਵਾਰ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ...
ਕੋਹਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਦਿੱਲੀ ਧਰਨੇ ਲਈ ਰਵਾਨਾ
. . .  about 3 hours ago
ਚੋਗਾਵਾ, 19 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਬਲਾਕ ਚੋਗਾਵਾ ਦੇ ਪ੍ਰਧਾਨ ਹਰਵੰਤ ਸਿੰਘ ਅੋਲਖ, ਨੰਬਰਦਾਰ ਸੁਰਜੀਤ ਸਿੰਘ, ਬਲਵਿੰਦਰ ਸਿੰਘ ਅੋਲਖ, ਤਰਲੋਕ ਸਿੰਘ, ਸਤਨਾਮ ਸਿੰਘ ਦੀ ਅਗਵਾਈ ਹੇਠ ਅੱਜ...
ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ
. . .  about 3 hours ago
ਮੁੰਬਈ , 19 ਅਪ੍ਰੈਲ - ਮਹਾਰਾਸ਼ਟਰ ਦੇ ਮੁੰਬਈ ਡਿਵੀਜ਼ਨ ਦੀ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਵੇਖ ਹਰੇਕ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਏਗੀ ਤੇ ਇਕ ਪਲ ਲਈ ਮੂੰਹ 'ਚੋਂ ਇਹ ਜ਼ਰੂਰ ਨਿਕਲੇਗਾ ਜਾ...
ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਹੋਇਆ ਜ਼ਬਰਦਸਤ ਧਮਾਕਾ
. . .  about 3 hours ago
ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ) - ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਅੱਜ ਸਵੇਰੇ 6 ਵਜੇ ਇਕ ਪਟਾਕਿਆਂ ਨਾਲ਼ ਭਰੀ ਰਿਕਸ਼ਾ ਰੇਹੜੀ ਵਿਚ ਜ਼ਬਰਦਸਤ ...
ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ ਵਿਚ ਦਿਹਾਂਤ
. . .  about 4 hours ago
ਬੰਗਲੁਰੂ, 19 ਅਪ੍ਰੈਲ - ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ...
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਏ ਕੋਰੋਨਾ ਪਾਜ਼ੀਟਿਵ
. . .  about 5 hours ago
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਅਹੂਜਾ,ਰੁਪੇਸ਼ ਕੁਮਾਰ) - ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਹੋਏ ਕੋਰੋਨਾ ਦੇ ਸ਼ਿਕਾਰ...
ਕਿਸਾਨ ਆਗੂ, ਅਦਾਕਾਰਾ ਸੋਨੀਆ ਮਾਨ ਤੇ ਰਾਕੇਸ਼ ਟਿਕੈਤ ਦੇ ਬੇਟੇ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 4 hours ago
ਅੰਮ੍ਰਿਤਸਰ, 19 ਅਪ੍ਰੈਲ - ਕਿਸਾਨ ਆਗੂ ,ਅਦਾਕਾਰਾ ਸੋਨੀਆ ਮਾਨ ਅਤੇ ਰਾਕੇਸ਼ ਟਿਕੈਤ ਦੇ ਬੇਟੇ ਗੌਰਵ ਟਿਕੈਤ ਨੇ...
ਬਿਹਾਰ: 2 ਕੈਦੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ 'ਚ
. . .  about 5 hours ago
ਬਿਹਾਰ, 19 ਅਪ੍ਰੈਲ - ਬੀਤੀ ਰਾਤ ਦੋ ਕੈਦੀ ਮੁਜ਼ੱਫਰਪੁਰ ਦੀ ਸ਼ਹੀਦ ਖੂਦੀਰਾਮ ਬੋਸ ਕੇਂਦਰੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼...
ਲੁਧਿਆਣਾ : ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ
. . .  about 5 hours ago
ਲੁਧਿਆਣਾ, 19 ਅਪ੍ਰੈਲ - ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ ...
ਪੱਛਮੀ ਬੰਗਾਲ: ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਸੁੱਟੇ ਬੰਬ
. . .  about 5 hours ago
ਪੱਛਮੀ ਬੰਗਾਲ, 19 ਅਪ੍ਰੈਲ - ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਬੰਬ ਸੁੱਟੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਮਾਘ ਸੰਮਤ 552
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਜਗਰਾਓਂ

ਦਸਮ ਪਿਤਾ ਦਾ ਪ੍ਰਕਾਸ਼ ਪੁਰਬ ਇਲਾਕੇ ਅੰਦਰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਜਗਰਾਉਂ, 20 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 354ਵਾਂ ਪ੍ਰਕਾਸ਼ ਪੁਰਬ ਇਲਾਕੇ ਦੀਆਂ ਸੰਗਤਾਂ ਨੇ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ | ਗੁਰਦੁਆਰਾ ਸਾਹਿਬਾਨਾਂ ਵਿਖੇ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਗਏ | ਕੀਰਤਨੀ, ਕਵੀਸ਼ਰੀ ਅਤੇ ਢਾਡੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਅਤੇ ਵਾਰਾਂ ਰਾਹੀਂ ਸੰਗਤਾਂ ਨੂੰ ਗੁਰ-ਇਤਿਹਾਸ ਪ੍ਰਤੀ ਜਾਣੰੂ ਕਰਵਾਇਆ | ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ, ਗੁਰਦੁਆਰਾ ਸਿੰਘ ਸਭਾ ਜੀ, ਗੁਰਦੁਆਰਾ ਮਾਤਾ ਸਾਹਿਬ ਕੌਰ ਹੀਰਾ ਬਾਗ ਜੀ, ਗੁਰਦੁਆਰਾ ਭਜਨਗੜ੍ਹ ਸਾਹਿਬ ਜੀ, ਗੁਰਦੁਆਰਾ ਗੁਰੂ ਰਾਮ ਦਾਸ ਸਾਹਿਬ ਜੀ, ਗੁਰਦੁਆਰਾ ਭਹੋਈ ਸਾਹਿਬ ਜੀ, ਗੁਰਦੁਆਰਾ ਅਗਵਾੜ ਲੋਪੋ, ਡਾਲਾ, ਗੁਰਦੁਆਰਾ ਦਸਮੇਸ਼ ਨਗਰ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ, ਗੁਰਦੁਆਰਾ ਭਗਤ ਨਾਮਦੇਵ ਜੀ, ਗੁਰਦੁਆਰਾ ਭਗਤ ਰਵਿਦਾਸ ਜੀ ਤੋਂ ਇਲਾਵਾ ਅੱਧੀ ਦਰਜਨ ਹੋਰ ਗੁਰੂ ਘਰਾਂ ਅੰਦਰ ਸਮਾਗਮ ਹੋਏ | ਇਥੇ ਸਵੇਰੇ ਤੋਂ ਹੀ ਸੰਗਤਾਂ ਨਤਮਸਤਕ ਹੋਈਆਂ ਅਤੇ ਸਜਾਏ ਗਏ ਦੀਵਾਨਾਂ 'ਚ ਹਾਜ਼ਰੀਆਂ ਭਰੀਆਂ | ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਵਿਧਾਇਕਾ ਸਰਵਜੀਤ ਕੌਰ ਮਾਣੂਕੇ, ਚੇਅਰਮੈਨ ਮਲਕੀਤ ਸਿੰਘ ਦਾਖਾ, ਐੱਸ. ਆਰ. ਕਲੇਰ, ਭਾਗ ਸਿੰਘ ਮੱਲਾ, ਗੁਰਦੀਪ ਸਿੰਘ ਭੈਣੀ (ਤਿੰਨੇਂ ਸਾਬਕਾ ਵਿਧਾਇਕ) ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਜ਼ਿਲ੍ਹਾ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ, ਪ੍ਰਧਾਨ ਸੁਰਜੀਤ ਸਿੰਘ ਕਲੇਰ, ਐਡਵੋਕੇਟ ਮਹਿੰਦਰ ਸਿੰਘ ਸਿੱਧਵਾਂ, ਗੁਰਿੰਦਰ ਸਿੰਘ ਸਿੱਧੂ, ਐਡਵੋਕੇਟ ਅਮਰਜੀਤ ਸਿੰਘ ਲਾਂਬਾ, ਐਡਵੋਕੇਟ ਜਰਨੈਲ ਸਿੰਘ ਖਹਿਰਾ, ਅਮਰਨਾਥ ਕਲਿਆਣ, ਗੁਰਵਿੰਦਰ ਸਿੰਘ ਮਨੀਲਾ, ਗੁਰਪ੍ਰੀਤ ਸਿੰਘ ਭਜਨਗੜ੍ਹ, ਪਿ੍ੰ. ਚਰਨਜੀਤ ਸਿੰਘ ਭੰਡਾਰੀ, ਅਪਾਰ ਸਿੰਘ, ਰਜਿੰਦਰ ਜੈਨ, ਪ੍ਰਤਾਪ ਸਿੰਘ, ਹਰਦੇਵ ਸਿੰਘ ਹਵੇਲੀ ਆਦਿ ਨੇ ਗੁਰੂ ਗੋਬਿੰਦ ਸਿੰਘ ਜੀ ਦੇ 354ਵੇਂ ਪ੍ਰਕਾਸ਼ ਪੁਰਬ ਦੇ ਦਿਹਾੜੇ ਦੀ ਵਧਾਈ ਦਿੰਦਿਆਂ ਆਖਿਆ ਕਿ ਕਾਦਰ ਦੀ ਸਾਜੀ ਕੁਦਰਤ ਦੀ ਭਲਾਈ ਲਈ ਉਹ ਕਿਹੜਾ ਪਹਿਲੂ ਹੈ, ਜਿਸ ਨੂੰ ਗੁਰੂ ਸਾਹਿਬ ਨੇ ਛੂਹਿਆ ਨਾ ਹੋਵੇ | ਉਨ੍ਹਾਂ ਨੇ ਸਮਾਜ ਅੰਦਰ ਫੈਲੇ ਹਰ ਤਰ੍ਹਾਂ ਦੇ ਵਿਤਕਰੇ ਨੂੰ ਦੂਰ ਕਰਨ ਲਈ ਦੂਰ ਅੰਦੇਸ਼ੇ ਫ਼ੈਸਲੇ ਲਏ ਅਤੇ ਵੱਡੀਆਂ ਕੁਰਬਾਨੀਆਂ ਦਿੱਤੀਆਂ | ਇਨ੍ਹਾਂ ਆਗੂਆਂ ਨੇ ਕਿਹਾ ਕਿ ਗੁਰੂ ਸਾਹਿਬ ਦੀ ਗੁੜਤੀ ਸਦਕੇ ਹੀ ਜਦ-ਜਦ ਵੀ ਸਮਾਜ ਅੰਦਰ ਕਿਸੇ ਤਰ੍ਹਾਂ ਦੇ ਬੇ-ਇਨਸਾਫ਼ੀ ਹੁੰਦੀ ਹੈ ਤਾਂ ਪੂਰਾ ਸਿੱਖ ਜਗਤ ਉਸ ਵਿਰੁੱਧ ਡੱਟ ਜਾਂਦਾ ਹੈ ਜਿਸ ਦੀ ਪੁਸ਼ਟੀ ਮੌਜੂਦਾ ਕਿਸਾਨੀ ਅੰਦੋਲਨ ਕਰ ਰਿਹਾ ਹੈ |
ਗੁਰੂਸਰ ਸੁਧਾਰ, (ਜਸਵਿੰਦਰ ਸਿੰਘ ਗਰੇਵਾਲ)-ਸਥਾਨਕ ਇਲਾਕੇ ਦੇ ਵੱਖ-ਵੱਖ ਪਿੰਡ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਧਾਰਮਿਕ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਮੁੱਚੇ ਪਿੰਡਾਂ ਦੇ ਗੁਰੂ ਘਰਾਂ ਅੰਦਰ ਆਰੰਭ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਵਿਸ਼ਾਲ ਨਗਰ ਕੀਰਤਨ ਸਜਾਏ ਗਏ | ਇਸੇ ਤਰ੍ਹਾਂ ਅੱਜ ਪਿੰਡ ਸਰਾਭਾ ਦੇ ਗੁਰਦੁਆਰਾ ਸਾਹਿਬ 'ਚ ਗਿਆਨੀ ਮਾਨ ਸਿੰਘ ਨੇ ਸੰਗਤਾਂ ਨੂੰ ਦਸਵੇਂ ਪਾਤਸ਼ਾਹਿ ਦੇ ਜੀਵਨ ਤੋਂ ਜਾਣੰੂ ਕਰਵਾ ਕੇ ਗੁਰੂ ਸਾਹਿਬਾਨ ਵੱਲੋਂ ਦਿਖਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪ੍ਰਧਾਨ ਹਰਦੀਪ ਸਿੰਘ, ਹਰਪ੍ਰੀਤ ਸਿੰਘ, ਗੁਰਮੇਜ ਸਿੰਘ, ਸੁਰਜੀਤ ਸਿੰਘ ਗਰੇਵਾਲ, ਜਗਰੂਪ ਸਿੰਘ, ਮਾ. ਰਵਿੰਦਰ ਸਿੰਘ, ਜਸਵਿੰਦਰ ਸਿੰਘ ਰਾਣਾ, ਅਮਰ ਸਿੰਘ, ਜਤਿੰਦਰ ਸਿੰਘ, ਬੂਟਾ ਸਿੰਘ, ਪਿਆਰਾ ਸਿੰਘ, ਸੁਖਦੇਵ ਸਿੰਘ, ਰਣਜੀਤ ਸਿੰਘ ਆਦਿ ਸੰਗਤਾਂ ਹਾਜ਼ਰ ਸਨ |
ਹਠੂਰ, (ਜਸਵਿੰਦਰ ਸਿੰਘ ਛਿੰਦਾ)-ਗੁਰਦੁਆਰਾ ਬਾਬਾ ਫਤਹਿ ਸਿੰਘ ਪਿੰਡ ਦੇਹੜਕਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਏ ਗਏ, ਜਿਸ 'ਚ ਸ੍ਰੀ ਅਖੰਡ ਪਾਠਾਂ ਦੇ ਅੱਜ ਭੋਗ ਪਾਏ ਗਏ, ਉਪਰੰਤ ਰਾਗੀ ਭਾਈ ਤਰਸੇਮ ਸਿੰਘ ਨੇ ਕੀਰਤਨ ਤੇ ਗੁਰਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਗੁਰਦੀਪ ਸਿੰਘ ਸਿੱਧੂ, ਲਖਵੀਰ ਸਿੰਘ ਲੱਖੀ, ਗਿਆਨੀ ਹਰਦੇਵ ਸਿੰਘ, ਸਾਬਕਾ ਸਰਪੰਚ ਰਣਜੀਤ ਸਿੰਘ ਬੱਬੂ, ਹਰਜੀਤ ਸਿੰਘ ਸਿੱਧੂ, ਗਿਆਨੀ ਸੰਦੀਪ ਸਿੰਘ, ਗਿਆਨੀ ਬੂਟਾ ਸਿੰਘ ਆਦਿ ਹਾਜ਼ਰ ਸਨ |
ਸਿੱਧਵਾਂ ਬੇਟ, (ਜਸਵੰਤ ਸਿੰਘ ਸਲੇਮਪੁਰੀ)-ਪੂਰੇ ਬੇਟ ਇਲਾਕੇ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਸਥਾਨਕ ਕਸਬੇ ਦੇ ਮੁੱਖ ਗੁਰਦੁਆਰਾ ਸਮੇਤ ਲਾਗਲੇ ਨਗਰ ਸਲੇਮਪਰਾ ਦੇ ਗੁਰਦੁਆਰਾ ਨਾਨਕ ਨਿਵਾਸ, ਨਗਰ ਸਦਰਪੁਰਾ, ਬੰਗਸੀਪੁਰਾ, ਜੰਡੀ, ਲੀਲਾਂ ਮੇਘ ਸਿੰਘ, ਰਾਊਵਾਲ, ਮੁਦਾਰਪੁਰਾ, ਭੈਣੀ ਅਰਾਈਆਂ, ਸੇਖਕੁਤਬ, ਤਲਵਾੜਾ, ਗੋਰਸੀਆਂ ਕਾਦਰਬਖਸ, ਅੱਬੂਪੁਰਾ, ਲੋਧੀਵਾਲ, ਗਿੱਦੜਵਿੰਡੀ, ਮਲਸੀਹਾਂ ਬਾਜਨ ਅਤੇ ਤਿਹਾੜਾ ਆਦਿ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਅਰਦਾਸ ਉਪਰੰਤ ਵੱਖ-ਵੱਖ ਰਾਗੀ ਅਤੇ ਢਾਡੀ ਜੱਥਿਆਂ ਵਲੋਂ ਜੁੜੀਆਂ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ 'ਤੇ ਚਾਨਣਾ ਪਾਉਂਦੇ ਹੋਏ ਨੌਜਵਾਨਾਂ ਨੂੰ ਸਿੱਖੀ ਗ੍ਰਹਿਣ ਕਰਨ ਲਈ ਪ੍ਰੇਰਿਤ ਕੀਤਾ |
ਚੌਾਕੀਮਾਨ, (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਛੇਵੀ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਿੰਡ ਸਿੱਧਵਾਂ ਕਲਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗਰਾਮ ਪੰਚਾਇਤ, ਨੌਜਵਾਨ ਵੀਰਾਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਸੋਹਣ ਸਿੰਘ ਸਿੱਧਵਾਂ, ਸਰਪੰਚ ਸੁਖਵਿੰਦਰ ਕੌਰ ਗਰੇਵਾਲ, ਨਰਿੰਦਰਪਾਲ ਸਿੰਘ ਨਿੰਦਾ, ਪੰਚ ਹਰਦੇਵ ਸਿੰਘ ਸਿੱਧਵਾਂ, ਪ੍ਰਧਾਨ ਉਪਿੰਦਰ ਸਿੰਘ ਸਿੱਧਵਾਂ, ਬਾਬਾ ਮੁਖਤਿਆਰ ਸਿੰਘ ਸਿੱਧਵਾਂ ਤੇ ਦਲਜੀਤ ਸਿੰਘ ਕੱਕੂ ਨੇ ਦੱਸਿਆ ਕਿ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪੜ੍ਹਾਵਾ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਆ ਕੇ ਸਮਾਪਤ ਹੋਵੇਗਾ | ਇਸ ਮੌਕੇ ਢਾਡੀ ਤੇ ਕਵੀਸ਼ਰ ਵੀਰਾਂ ਨੇ ਗੁਰ-ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਵੱਖ-ਵੱਖ ਪੜਾਵਾਂ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ | ਇਸ ਮੌਕੇ ਸਾਬਕਾ ਸਰਪੰਚ ਕੁਲਦੀਪ ਸਿੰਘ ਗਰੇਵਾਲ, ਮਨਦੀਪ ਸਿੰਘ ਸਿੱਧੂ, ਪੰਚ ਜਗਦੀਪ ਸਿੰਘ ਦੀਪੀ, ਗਿਆਨ ਸਿੰਘ, ਹਰਪਾਲ ਸਿੰਘ, ਮੀਤ ਪ੍ਰਧਾਨ ਇਕਬਾਲ ਸਿੰਘ, ਬਲਦੇਵ ਸਿੰਘ, ਗੁਰਚਰਨ ਸਿੰਘ, ਸੁਰਜੀਤ ਸਿੰਘ ਸੀਤਾ, ਕੁਲਦੀਪ ਸਿੰਘ ਸੀਰਾ, ਬਲਜੀਤ ਸਿੰਘ, ਹਰਵਿੰਦਰ ਸਿੰਘ, ਮਲਕੀਤ ਸਿੰਘ ਆਦਿ ਹਾਜ਼ਰ ਸਨ |
ਰਾਏਕੋਟ, (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਚਰਨ ਧੂੜ ਸਾਹਿਬ ਪਿੰਡ ਸਹਿਬਾਜਪੁਰਾ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਕਮੇਟੀ ਸਹਿਬਾਜਪੁਰਾ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਾਇਆ ਗਿਆ | ਨਗਰ ਕੀਰਤਨ ਦੌਰਾਨ ਬੈਂਡ ਵਾਜੇ ਦੀਆਂ ਮਨਮੋਹਕ ਧੁੰਨਾਂ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੀਆਂ ਹਨ | ਨਗਰ ਕੀਰਤਨ ਦੇ ਨਾਲ ਜਾ ਰਹੀ ਸੰਗਤ ਲਈ ਵੱਖ-ਵੱਖ ਪੜਾਵਾਂ 'ਤੇ ਲੰਗਰ ਲਗਾਏ ਗਏ ਜੋ ਸੰਗਤ ਨੇ ਸ਼ਰਧਾ ਭਾਵਨਾ ਨਾਲ ਛਕੇ ਜਦਕਿ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ | ਇਸ ਮੌਕੇ ਪ੍ਰਸਿੱਧ ਢਾਡੀ ਉਂਕਾਰ ਸਿੰਘ ਮਾਂਝੇ ਵਾਲੇ ਦੇ ਜੱਥੇ ਨੇ ਸੰਗਤ ਨੂੰ ਗੁਰ-ਇਤਿਹਾਸ ਨਾਲ ਜੋੜਿਆ | ਇਸ ਮੌਕੇ ਚੇਅਰਮੈਨ ਅਮਰਜੀਤ ਸਿੰਘ ਸਹਿਬਾਜਪੁਰਾ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਪ੍ਰਧਾਨ ਜਗਸੀਰ ਸਿੰਘ, ਖ਼ਜ਼ਾਨਚੀ ਡਾ. ਬਲਜੀਤ ਸਿੰਘ, ਸਰਪੰਚ ਦਰਸ਼ਨ ਸਿੰਘ ਮਾਨ, ਸੂਬੇਦਾਰ ਸੁਖਦੇਵ ਸਿੰਘ, ਹਰਦੇਵ ਸਿੰਘ, ਪਰਮਿੰਦਰ ਸਿੰਘ ਕੈਲੇ, ਪੰਚ ਅਜਮੇਰ ਸਿੰਘ, ਪੰਤ ਸਤਪਾਲ ਸਿੰਘ, ਪੰਚ ਕੇਸਰ ਸਿੰਘ, ਤਰਸੇਮ ਸਿੰਘ, ਕੁਲਵਿੰਦਰ ਸਿੰਘ ਕਾਲਾ, ਨੰਬਰਦਾਰ ਗੁਰਚਰਨ ਸਿੰਘ, ਕੈਪਟਨ ਜਗਰੂਪ ਸਿੰਘ, ਗ੍ਰੰਥੀ ਮਨਪ੍ਰੀਤ ਸਿੰਘ, ਜਗਦੇਵ ਸਿੰਘ ਆਦਿ ਹਾਜ਼ਰ ਸਨ |
ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ
ਹੰਬੜਾਂ, (ਹਰਵਿੰਦਰ ਸਿੰਘ ਮੱਕੜ)-ਪਿੰਡ ਸਲੇਮਪੁਰ ਵਿਖੇ ਗੁਰਦੁਆਰਾ ਅਕਾਲ ਸਹਾਇ ਸਾਹਿਬ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੂਹ ਪਿੰਡ ਤੇ ਗੌਾਸਪੁਰ ਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜਾਂ ਪਿਆਰਿਆਂ ਨੇ ਕੀਤੀ | ਇਸ ਮੌਕੇ ਗੁਰੂ ਗ੍ਰੰਥ ਸਾਹਿਬ ਜੀ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ 'ਚ ਸੁਸ਼ੋਬਿਤ ਸਨ | ਨਗਰ ਕੀਰਤਨ ਦੀ ਆਰੰਭਤਾ ਮੌਕੇ ਭਾਈ ਧਰਮ ਸਿੰਘ ਗੌਾਸਪੁਰ ਵਾਲਿਆਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਇਸ ਦੌਰਾਨ ਸਰਪੰਚ ਇੰਦਰਜੀਤ ਸਿੰਘ ਗਿੱਲ, ਜਗਵਿੰਦਰ ਸਿੰਘ ਗਿੱਲ, ਪ੍ਰਧਾਨ ਕੁਲਦੀਪ ਸਿੰਘ ਸਲੇਮਪੁਰ, ਮੇਵਾ ਸਿੰਘ, ਨੰਬਰਦਾਰ ਹਰਿੰਦਰ ਸਿੰਘ ਆਦਿ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ | ਇਹ ਨਗਰ ਕੀਰਤਨ ਸਾਰੇ ਪਿੰਡ ਦੀ ਪਰਿਕਰਮਾ ਦੌਰਾਨ ਵੱਖ-ਵੱਖ ਪੜ੍ਹਾਵਾਂ 'ਤੇ ਪੰਡਾਲਾਂ 'ਚ ਰੁੱਕਿਆ ਜਿੱਥੇ ਬੀਬੀਆਂ ਦੇ ਢਾਡੀ ਜੱਥੇ ਨੇ ਵਾਰਾਂ ਰਾਹੀਂ ਸੰਗਤ ਨੂੰ ਗੁਰੂ ਜੀ ਦੇ ਸੰਘਰਸ਼ਮਈ ਜੀਵਨ 'ਤੇ ਉਨ੍ਹਾਂ ਦੇ ਪਰਿਵਾਰ ਦੀ ਲਾਸਾਨੀ ਕੁਰਬਾਨੀ ਨੂੰ ਬਿਆਨ ਕੀਤਾ | ਇਸ ਮੌਕੇ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਚਾਹ, ਬਿਸਕੁਟ ਤੇ ਪਕੌੜਿਆਂ ਆਦਿ ਦੇ ਲੰਗਰ ਵਰਤਾਏ ਗਏ | ਇਸ ਮੌਕੇ ਕਮਲਜੀਤ ਕੌਰ, ਤਨਵੀਰ ਸਿੰਘ ਪ੍ਰਧਾਨ, ਦਵਿੰਦਰ ਸਿੰਘ, ਸਤਨਾਮ ਸਿੰਘ, ਜਸ਼ਨਦੀਪ ਸਿੰਘ, ਮੇਵਾ ਸਿੰਘ, ਹਰਵਿੰਦਰ ਸਿੰਘ, ਜਸਕੀਰਤ ਸਿੰਘ ਆਦਿ ਤੇ ਵੱਡੀ ਗਿਣਤੀ 'ਚ ਬੀਬੀਆਂ ਹਾਜ਼ਰ ਸਨ | ਸਾਰੇ ਨਗਰ ਦੀ ਪਰਿਕਰਮਾ ਉਪਰੰਤ ਨਗਰ ਕੀਰਤਨ ਗੁਰਦੁਆਰਾ ਸਾਹਿਬ ਵਿਖੇ ਜੈਕਾਰਿਆਂ ਦੀ ਗੂੰਜ ਨਾਲ ਸਮਾਪਤ ਹੋਇਆ |
ਭਵਨ ਰਕਬਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ
ਮੁੱਲਾਂਪੁਰ-ਦਾਖਾ, (ਨਿਰਮਲ ਸਿੰਘ ਧਾਲੀਵਾਲ)-ਸਾਹਿਬ-ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 354ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਵਨ ਰਕਬਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਡੇਸ਼ਨ ਦੇ ਕੌਮੀ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ, ਪੰਜਾਬ ਪ੍ਰਧਾਨ ਕਰਨੈਲ ਸਿੰਘ ਗਿੱਲ, ਫਾਊਡੇਸ਼ਨ ਸਕੱਤਰ ਪੰਜਾਬ ਮਨਜੀਤ ਸਿੰਘ ਹੰਬੜਾਂ, ਰਕਬਾ ਸਰਪੰਚ ਬਲਵਿੰਦਰ ਸਿੰਘ ਗਾਂਧੀ, ਨਹਿੰਗ ਅਮਰੀਕ ਸਿੰਘ ਹੋਰਨਾਂ ਵਲੋਂ ਅਰਦਾਸ ਬੇਨਤੀ ਕੀਤੀ | ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਬੋਧਨ ਹੁੰਦਿਆਂ ਕਿ੍ਸ਼ਨ ਕੁਮਾਰ ਬਾਵਾ ਕਿਹਾ ਕਿ ਯੁੱਗ ਪਲਟਾਊ ਇਤਿਹਾਸ ਰਚਨ ਵਾਲੇ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ 1699 ਦੀ ਵਿਸਾਖੀ ਵਾਲੇ ਦਿਨ ਸ੍ਰੀ ਕੇਸਗੜ ਸਾਹਿਬ ਵਿਖੇ ਖ਼ਾਲਸੇ ਦੀ ਸਿਰਜਨਾ ਕੀਤੀ | ਗੁਰੂ ਜੀ ਨੇ ਆਪਣੇ ਜੀਵਨਕਾਲ ਦੌਰਾਨ ਧਰਮ ਨੂੰ ਬਚਾਉਣ ਲਈ ਅਨੇਕਾ ਲੜਾਈਆ ਲੜੀਆ, ਜਿਨ੍ਹਾਂ 'ਚ ਭਗਾਣੀ ਦਾ ਯੁੱਧ ਵਿਸ਼ੇਸ਼ ਹੈ | ਫਾਊਾਡੇਸ਼ਨ ਦੇ ਪੰਜਾਬ ਪ੍ਰਧਾਨ ਕਰਨੈਲ ਸਿੰਘ ਗਿੱਲ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਕਿਸਾਨ-ਮਜ਼ਦੂਰਾਂ ਦੀਆਂ ਹੱਕੀ ਮੰਗਾਂ ਲਈ ਦਿੱਲੀ ਅੰਦੋਲਨਕਾਰੀਆ ਵਲੋਂ 26 ਦੀ ਟਰੈਕਟਰ ਪਰੇਡ ਵਿਚ ਸ਼ਾਮਿਲ ਹੋਇਆ ਜਾਵੇ | ਇਸ ਮੌਕੇ ਅਮਨਿੰਦਰ ਸਿੰਘ ਜੱਸੋਵਾਲ, ਜ਼ਿਲ੍ਹਾ ਪ੍ਰਧਾਨ ਫਾਊਾਡੇਸ਼ਨ ਨਿਰਮਲ ਸਿੰਘ ਪੰਡੋਰੀ, ਪ੍ਰਧਾਨ ਪਵਨ ਗਰਗ, ਸੁਖਦੇਵ ਸਿੰਘ, ਜੀਤਾ ਸਿੰਘ ਸੇਖੂਪੁਰਾ, ਜਗਦੀਸ਼ ਸਿੰਘ ਸਰਪੰਚ ਪਮਾਲ ਹੋਰ ਮੌਜੂਦ ਸਨ |

26 ਦੀ ਟਰੈਕਟਰ ਪਰੇਡ 'ਚ ਵੱਡੀ ਗਿਣਤੀ 'ਚ ਕਿਸਾਨ ਵੀਰ ਟਰੈਕਟਰ ਲੈ ਕੇ ਪਹੁੰਚਣ-ਢੋਲਣ, ਖੰਨਾ

ਚੌਾਕੀਮਾਨ, 20 ਜਨਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਗੁੜੇ ਵਿਖੇ ਬੀ. ਕੇ. ਯੂ. ਡਕੌਦਾ ਦੇ ਆਗੂ ਸਿੰਗਾਰਾ ਸਿੰਘ ਢੋਲਣ, ਮਜ਼ਦੂਰ ਆਗੂ ਕੰਵਲਜੀਤ ਖੰਨਾ, ਮਨਜੀਤ ਸਿੰਘ ਲੀਹਾਂ, ਪ੍ਰਧਾਨ ਮਨਜਿੰਦਰ ਸਿੰਘ ਮੋਰਕਰੀਮਾਂ,ਅਮਰਿੰਦਰ ਸਿੰਘ ਗੋਗੀ ਧਾਲੀਵਾਲ ਤੇ ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

ਜਗਰਾਉਂ, 20 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 354ਵਾਂ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਕਰਵਾਏ ਗਏ ਸਮਾਗਮ ਵਿਚ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਨੇ ਜਥੇ ਸਮੇਤ ਹਾਜ਼ਰੀ ਭਰੀ | ਮਹਾਂਪੁਰਖਾਂ ਨੇ ...

ਪੂਰੀ ਖ਼ਬਰ »

100 ਕਿਤਾਬਾਂ ਦੇ ਲੇਖਕ ਪਿ੍ੰ. ਸੰਦੌੜ ਮਹਿਫ਼ਲ-ਏ-ਅਦੀਬ ਦੇ ਰੂ-ਬਰੂ ਹੋਏ

ਮਹਿਫ਼ਲ-ਏ-ਅਦੀਬ ਸੰਸਥਾ ਦੇ ਵਿਹੜੇ ਪਿ੍ੰ. ਗੁਰਦੇਵ ਸਿੰਘ ਸੰਦੌੜ ਤੇ ਮਾ. ਮਹਿੰਦਰ ਸਿੰਘ ਸਿੱਧੂ ਦਾ ਸਨਮਾਨ ਕਰਨ ਅਤੇ ਉਰਦੂ ਸ਼ੇਅਰਾਂ ਦੀ ਕਿਤਾਬ ਜਾਰੀ ਕਰਨ ਸਮੇਂ ਸੰਸਥਾ ਦੇ ਸਮੂਹ ਅਹੁਦੇਦਾਰ ਤੇ ਮੈਂਬਰ | ਅਜੀਤ ਤਸਵੀਰ ਜਗਰਾਉਂ, 20 ਜਨਵਰੀ (ਹਰਵਿੰਦਰ ਸਿੰਘ ...

ਪੂਰੀ ਖ਼ਬਰ »

ਕੈਪਟਨ ਸੰਧੂ ਨੇ ਫੱਲੇਵਾਲ 'ਚ ਬਣਨ ਵਾਲੇ ਸੀਵਰੇਜ ਤੇ ਵਾਟਰ ਟਰੀਟਮੈਂਟ ਪਲਾਂਟ ਦਾ ਰੱਖਿਆ ਨੀਂਹ ਪੱਥਰ

ਪੱਖੋਵਾਲ/ਸਰਾਭਾ, 20 ਜਨਵਰੀ (ਕਿਰਨਜੀਤ ਕੌਰ ਗਰੇਵਾਲ)-ਪਿੰਡ ਫੱਲੇਵਾਲ 'ਚ ਪ੍ਰਵਾਸੀ ਪੰਜਾਬੀਆਂ, ਕਲਕੱਤਾ ਨਿਵਾਸੀਆਂ, ਦਸਮੇਸ਼ ਸਪੋਰਟਸ ਐਾਡ ਵੈੱਲਫੇਅਰ ਕੱਲਬ, ਫਰੈਂਡਜ਼ ਯੂਥ ਕੱਲਬ, ਗਰਾਮ ਪੰਚਾਇਤ ਸਮੂਹ ਨਗਰ ਨਿਵਾਸੀਆਂ ਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ 1 ਕਰੋੜ ...

ਪੂਰੀ ਖ਼ਬਰ »

ਬੜੂੰਦੀ ਤੋਂ ਸਿੰਘੂ ਬਾਰਡਰ ਲਈ ਰਾਸ਼ਨ ਤੇ ਕੱਪੜੇ ਭੇਜੇ

ਲੋਹਟਬੱਦੀ, 20 ਜਨਵਰੀ (ਕੁਲਵਿੰਦਰ ਸਿੰਘ ਡਾਂਗੋਂ)-ਪਿਛਲੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਤੇ ਕਾਲੇ ਖੇਤੀ ਕਾਨੂੰਨਾਂ ਰੱਦ ਕਰਨ ਦੇ ਮੰਤਵ ਨਾਲ ਮੋਦੀ ਸਰਕਾਰ ਦੀਆਂ ਆਪ ਹੁਦਰੀਆਂ ਖਿਲਾਫ਼ ਸਿੰਘੂ ਬਾਰਡਰ 'ਤੇ ਧਰਨਾ ਲਗਾਈ ਬੈਠੇ ਕਿਸਾਨਾਂ ਦੀਆਂ ਲੋੜਾਂ ਨੂੰ ਮੁੱਖ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਦਿੱਲੀ ਅੰਦੋਲਨਕਾਰੀਆਂ ਦੇ ਹੱਕ 'ਚ ਪਮਾਲ ਵਿਖੇ ਮੋਮਬੱਤੀ ਮਾਰਚ

ਮੁੱਲਾਂਪੁਰ-ਦਾਖਾ, 20 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨੇ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ 54 ਦਿਨਾਂ ਤੋਂ ਕਾਲੇ ਕਾਨੂੰਨ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹਰ ਉਮਰ ਦੇ ਕਿਸਾਨ-ਮਜ਼ਦੂਰ ...

ਪੂਰੀ ਖ਼ਬਰ »

ਪ੍ਰਵਾਸੀ ਵੀਰ ਨੇ ਗੁਰੂ ਘਰ 'ਚ ਨਿਸ਼ਾਨ ਸਾਹਿਬ ਦੀ ਸੇਵਾ ਕਰਵਾਈ

ਸਿੱਧਵਾਂ ਬੇਟ, 20 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਨਗਰ ਰਸੂਲਪੁਰ (ਢਾਹਾ) ਦੇ ਪ੍ਰਵਾਸੀ ਵੀਰ ਭਾਗ ਸਿੰਘ ਦੇ ਪਰਿਵਾਰ ਵਲੋਂ ਨਗਰ 'ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਜੀ ਦੀ ਸੇਵਾ ਕਰਵਾਈ ਗਈ | ਭਾਈ ਸਰੂਪ ਸਿੰਘ ਵਲੋਂ ਸ੍ਰੀ ਨਿਸ਼ਾਨ ਸਾਹਿਬ 'ਤੇ ...

ਪੂਰੀ ਖ਼ਬਰ »

26 ਲੋੜਵੰਦ ਬਜ਼ੁਰਗਾਂ ਨੂੰ ਮਹੀਨਾਵਾਰ ਦੀ ਪੈਨਸ਼ਨ ਵੰਡੀ

ਜਗਰਾਉਂ, 20 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਸਹਾਰਾ ਸੁਸਾਇਟੀ ਜਗਰਾਉਂ ਵਲੋਂ 137ਵਾਂ ਸਵ: ਸੰਸਾਰ ਚੰਦ ਵਰਮਾ ਯਾਦਗਾਰੀ ਪੈਨਸ਼ਨ ਵੰਡ ਸਮਾਗਮ ਕਰਵਾਇਆ | ਇਹ ਸਮਾਗਮ ਗੁਰਦੁਆਰਾ ਗੁਰੂ ...

ਪੂਰੀ ਖ਼ਬਰ »

ਬਾਬਾ ਈਸ਼ਰ ਸਿੰਘ ਨਾਨਕਸਰ ਤੇ ਸਾਰਾਗੜ੍ਹੀ ਸ਼ਹੀਦ ਹੌਲਦਾਰ ਈਸ਼ਰ ਸਿੰਘ ਦੀ ਜਨਮ ਭੂਮੀ ਹੈ ਪਿੰਡ ਝੋਰੜਾਂ

ਬਲਵਿੰਦਰ ਸਿੰਘ ਲਿੱਤਰ 9855208507 ਰਾਏਕੋਟ- ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਅਤੇ ਸਾਰਾਗੜ੍ਹੀ ਸ਼ਹੀਦ ਹੌਲਦਾਰ ਈਸ਼ਰ ਸਿੰਘ ਦੀ ਜਨਮ ਭੂਮੀ ਪਿੰਡ ਝੋਰੜਾਂ ਵਪਾਰੀ ਬਾਬਾ ਸ਼ੋਲ ਦੀ ਵੰਸ਼ ਦਾ ਪਿੰਡ ਹੈ, ਜਿਸ ਦਾ ਗੋਤ ਗਿੱਲ ਹੈ | ਪਿੰਡ 'ਚ 4 ਪੱਤੀਆਂ ਕਾਨਾ, ਰਾਮਾ, ...

ਪੂਰੀ ਖ਼ਬਰ »

ਅੱਡਾ ਚੌਕੀਮਾਨ ਵਿਖੇ ਜ਼ਿਲ੍ਹਾ ਪ੍ਰਧਾਨ ਸ਼ੁਭਮ ਮੁੱਲਾਂਪੁਰ ਦਾ ਸਨਮਾਨ

ਚੌਾਕੀਮਾਨ, 20 ਜਨਵਰੀ (ਤੇਜਿੰਦਰ ਸਿੰਘ ਚੱਢਾ)-ਅੱਡਾ ਚੌਾਕੀਮਾਨ ਵਿਖੇ ਬਲਾਕ ਸੰਮਤੀ ਮੈਂਬਰ ਹਰਜਾਪ ਸਿੰਘ ਚੌਾਕੀਮਾਨ ਤੇ ਯੂਥ ਆਗੂ ਅਮਲੋਕ ਸਿੰਘ ਮਾਨ ਦੀ ਅਗਵਾਈ 'ਚ ਕਾਂਗਰਸੀ ਆਗੂਆਂ ਵਲੋਂ ਐੱਸ. ਈ ਵਿੰਗ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਸ਼ੁਭਮ ਮੁੱਲਾਂਪੁਰ ਦਾ ...

ਪੂਰੀ ਖ਼ਬਰ »

ਗੁੱਜਰਵਾਲ ਤੋਂ ਕਿਸਾਨ ਜਥੇਬੰਦੀ ਉਗਰਾਹਾਂ ਦਾ ਜਥਾ ਧਨੌਲਾ ਲਈ ਰਵਾਨਾ

ਜੋਧਾਂ, 20 ਜਨਵਰੀ (ਗੁਰਵਿੰਦਰ ਸਿੰਘ ਹੈਪੀ)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਗੁੱਜਰਵਾਲ ਇਕਾਈ ਦੇ ਅਹੁਦੇਦਾਰਾਂ ਪ੍ਰਧਾਨ ਬਲਜਿੰਦਰ ਸਿੰਘ, ਰਣਜੀਤ ਸਿੰਘ ਕਾਕਾ, ਕੁਲਦੀਪ ਸਿੰਘ ਨੋਨੀ ਦੀ ਅਗਵਾਈ ਹੇਠ ਕਿਸਾਨ ਵੀਰਾਂ ਅਤੇ ਬੀਬੀਆਂ ਦਾ ਜਥਾ ਬੱਸਾਂ ਰਾਹੀਂ ਭਾਰਤੀ ...

ਪੂਰੀ ਖ਼ਬਰ »

ਐਤੀਆਣਾ 'ਚ ਅੱਖਾਂ ਦੇ 'ਚਿੱਟੇ ਮੋਤੀਏ' ਦੀ ਜਾਂਚ ਦਾ ਮੁਫ਼ਤ ਜਾਂਚ ਕੈਂਪ ਅੱਜ

ਗੁਰੂਸਰ ਸੁਧਾਰ, 20 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਪਿੰਡ ਐਤੀਆਣਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਵ. ਸਾਧੂ ਸਿੰਘ ਸਿੱਧੂ ਦੇ ਪਰਿਵਾਰ ਵਲੋਂ ਸ਼ਹੀਦ ਬਾਬਾ ਮਦਨ ਸਿੰਘ ਕਲੱਬ ਦੇ ਸਹਿਯੋਗ ਨਾਲ ਅੱਖਾਂ ਦੇ 'ਚਿੱਟ ਮੋਤੀਏ' ਦੀ ਜਾਂਚ ਦਾ ਮੁਫ਼ਤ ਜਾਂਚ ਕੈਂਪ 21 ...

ਪੂਰੀ ਖ਼ਬਰ »

ਬੋਪਾਰਾਏ ਕਲਾਂ ਸਕੂਲ ਦੇ ਵਿਦਿਆਰਥੀ ਨੇ ਸੋਨ ਤਗਮਾ ਜਿੱਤਿਆ

ਮੁੱਲਾਂਪੁਰ-ਦਾਖਾ, 20 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਸੰਤ ਸੁੰਦਰ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੋਪਾਰਾਏ ਕਲਾਂ ਦੇ ਵਿਦਿਆਰਥੀ ਜਿੱਥੇ ਵਿੱਦਿਅਕ ਨਤੀਜਿਆਂ 'ਚ ਮੋਹਰੀ ਹਨ, ਉੱਥੇ ਸਕੂਲ ਵਿਦਿਆਰਥੀਆਂ ਦਾ ਧਾਰਮਿਕ ਮੁਕਾਬਲਿਆਂ ਦੇ ਨਾਲ ਖੇਡਾਂ ਦੇ ਖੇਤਰ 'ਚ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਨੇ ਵਿਸ਼ਵ ਵਪਾਰ ਸੰਗਠਨ, ਅੰਤਰਰਾਸ਼ਟਰੀ ਮੁਦਰਾ ਕੋਸ਼ ਤੇ ਕੌਮੀ ਜਾਂਚ ਏਜੰਸੀ ਦੇ ਪੁਤਲੇ ਫੂਕੇ

ਹਲਵਾਰਾ, 20 ਜਨਵਰੀ (ਭਗਵਾਨ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸਥਾਨਕ ਇਕਾਈ ਨੇ ਬਾਹਰੋਂ ਆਏ ਯੂਨੀਅਨ ਦੇ ਆਗੂੁਆਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ 'ਚ ਗੁਰਦੁਆਰਾ ਟਿੱਬਾ ਸਾਹਿਬ ਦੇ ਸਾਹਮਣੇ ਲੁਧਿਆਣਾ, ਬਠਿੰਡਾ ਰਾਜ ਮਾਰਗ ਤੇ ਵਿਸ਼ਵ ਵਪਾਰ ...

ਪੂਰੀ ਖ਼ਬਰ »

ਦਸਮੇਸ਼ ਪਿਤਾ ਦਾ ਜੀਵਨ ਸਾਹਸ, ਨਿਡਰਤਾ ਤੇ ਸੂਰਬੀਰਤਾ ਦਾ ਪ੍ਰਤੀਕ ਹੈ-ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ

ਲੋਹਟਬੱਦੀ, 20 ਜਨਵਰੀ (ਕੁਲਵਿੰਦਰ ਸਿੰਘ ਡਾਂਗੋਂ)-ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲੇ ਅਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਵਰੋਸਾਈ ਨਿਰਮਲੇ ਸੰਪਰਦਾਇ (ਸ੍ਰੀ ਮੁਕਤਸਰ ਸਾਹਿਬ ਵਾਲੀ) ਨਾਲ ਸਬੰਧਿਤ ਸੰਤ ਬਾਬਾ ਧਿਆਨ ਸਿੰਘ ਜੀ ਦੇ ...

ਪੂਰੀ ਖ਼ਬਰ »

ਮੈਹਦੇਆਣਾ ਸਾਹਿਬ ਤੋਂ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ 4 ਰੋਜ਼ਾ ਪ੍ਰਭਾਤ ਫੇਰੀ ਨਗਰ ਕੀਰਤਨ ਸਮਾਪਤ

ਹਠੂਰ, 20 ਜਨਵਰੀ (ਜਸਵਿੰਦਰ ਸਿੰਘ ਛਿੰਦਾ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਮੈਹਦੇਆਣਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਰਹਿਨੁਮਾਈ, ਪੰਜ ਪਿਆਰਿਆਂ ਦੀ ਅਗਵਾਈ ਅਤੇ ਮੁੱਖ ਸੇਵਾਦਾਰ ਭਾਈ ...

ਪੂਰੀ ਖ਼ਬਰ »

ਮੰਡਲ ਦਾਖਾ ਟੀ.ਐੱਸ.ਯੂ ਸੰਘਰਸ਼ ਕਮੇਟੀ ਨੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਮੋਦੀ ਦਾ ਪੁਤਲਾ ਫੂਕਿਆ

ਮੁੱਲਾਂਪੁਰ-ਦਾਖਾ, 20 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਵਿਵਾਦਿਤ ਖੇਤੀ ਕਾਨੂੰਨ ਵਾਪਿਸ ਕਰਵਾਉਣ ਲਈ ਮੋਦੀ ਸਰਕਾਰ ਉੱਪਰ ਦਬਾਅ ਵਧਦਾ ਨਜ਼ਰ ਆ ਰਿਹਾ | ਦਿੱਲੀ ਦੀਆਂ ਸਰਹੱਦਾਂ 'ਤੇ ਸ਼ਾਤਮਈ ਕਿਸਾਨ ਅੰਦੋਲਨਕਾਰੀਆਂ ਦੀ ਖੁੱਲ੍ਹੀ ਹਮਾਇਤ ਅਤੇ ਹੱਕੀ ਮੰਗਾਂ ਲਈ ਮੰਡਲ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਪਬਲਿਕ ਸਕੂਲ ਸਿੱਧਵਾਂ ਖੁਰਦ ਵਿਖੇ ਹੱਬ ਆਫ਼ ਲਰਨਿੰਗ (ਐੱਚ.ਓ.ਐੱਲ.) ਦੀ ਮੀਟਿੰਗ

ਚੌਾਕੀਮਾਨ, 20 ਜਨਵਰੀ (ਤੇਜਿੰਦਰ ਸਿੰਘ ਚੱਢਾ)-ਸੀ.ਬੀ.ਐੱਸ.ਈ. (ਨਵੀ ਦਿੱਲੀ) ਦੁਆਰਾ ਪਿਛਲੇ ਸਾਲ ਸ਼ੁਰੂ ਕੀਤੀ ਗਈ ਪਹਿਲਕਦਮੀ 'ਹੱਬ ਆਫ ਲਰਨਿੰਗ' ਸਕੂਲੀ ਸਿੱਖਿਆ ਦੇ ਖੇਤਰ ਇਕ ਬਹੁਤ ਹੀ ਲਾਹੇਵੰਦ ਵਰਤਾਰਾ ਸਾਬਿਤ ਹੋਈ ਹੈ | ਇਸ ਅਧੀਨ ਆਉਂਦੇ ਸਕੂਲ ਆਪਣੇ ਤਜਰਬੇ ਅਤੇ ...

ਪੂਰੀ ਖ਼ਬਰ »

ਸ੍ਰੀ ਰਾਮ ਮੰਦਰ ਨਿਰਮਾਣ ਲਈ ਜਥੇਬੰਦੀਆਂ ਦੀ ਮੀਟਿੰਗ

ਰਾਏਕੋਟ, 20 ਜਨਵਰੀ (ਸੁਸ਼ੀਲ)-ਸ੍ਰੀ ਰਾਮ ਜਨਮ ਭੂਮੀ ਤੀਰਥ ਦੀ ਰਾਏਕੋਟ ਇਕਾਈ ਦੀ ਮੀਟਿੰਗ ਸਥਾਨਕ ਮੰਦਰ ਸ਼ਿਵਾਲਾ ਖਾਮ ਵਿਖੇ ਹੋਈ, ਜਿਸ 'ਚ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਜਥੇਬੰਦੀਆਂ, ਮੰਦਰ ਤੇ ਗਊਸ਼ਾਲਾ ਕਮੇਟੀਆਂ ਦੇ ਨੁਮਾਇੰਦੇ ਸ਼ਾਮਲ ਹੋਏ | ਮੀਟਿੰਗ ਵਿੱਚ ...

ਪੂਰੀ ਖ਼ਬਰ »

ਜਗਰਾਉਂ ਸੰਸਥਾ ਨੇ ਲਗਵਾਇਆ ਓਪਨ ਵਰਕ ਪਰਮਿਟ ਵੀਜ਼ਾ

ਜਗਰਾਉਂ, 20 ਜਨਵਰੀ (ਜੋਗਿੰਦਰ ਸਿੰਘ)-ਆਈਲੈਟਸ ਤੇ ਇੰਮੀਗ੍ਰੇਸ਼ਨ ਸੇਵਾਵਾਂ ਦੇਣ ਵਿਚ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਮੈਕਰੋ ਗੋਲਬਲ ਅੱਜ-ਕੱਲ੍ਹ ਲੋਕਾਂ ਦੀ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ | ਸੰਸਥਾ ਦੇ ਐੱਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸੰਸਥਾ ਦੇ ...

ਪੂਰੀ ਖ਼ਬਰ »

ਸਰਪੰਚ ਕਰਨੈਲ ਸਿੰਘ ਪੱਪੂ ਨਮਿਤ ਸ਼ਰਧਾਂਜਲੀ ਸਮਾਗਮ

ਜਗਰਾਉਂ, 20 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਸਰਪੰਚ ਕਰਨੈਲ ਸਿੰਘ ਪੱਪੂ ਨਮਿਤ ਸ਼ਰਧਾਂਜਲੀ ਸਮਾਗਮ ਪਿੰਡ ਅਮਰਗੜ੍ਹ ਕਲੇਰ (ਜਗਰਾਉਂ) ਦੇ ਗੁਰਦੁਆਰਾ ਸਾਹਿਬ ਵਿਖੇ ਹੋਇਆ | ਸਮਾਗਮ 'ਚ ਕੀਰਤਨੀ ਜਥੇ ਦੇ ਗੁਰਬਾਣੀ ਦਾ ਕੀਰਤਨ ਕਰਨ ਉਪਰੰਤ ਧਾਰਮਿਕ, ਸਮਾਜਿਕ, ਰਾਜਨੀਤਕ, ...

ਪੂਰੀ ਖ਼ਬਰ »

ਭਾਕਿਯੂ ਏਕਤਾ (ਡਕੌਾਦਾ) ਬੁਰਜ ਲਿੱਟਾਂ ਇਕਾਈ ਦੀ ਪ੍ਰਧਾਨਗੀ ਦਾ ਤਾਜ ਗੁਰਦੀਪ ਸਿੰਘ ਪੰਚ ਦੇ ਸਿਰ

ਹਲਵਾਰਾ, 20 ਜਨਵਰੀ (ਭਗਵਾਨ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਦੀ ਬੁਰਜ ਲਿੱਟਾਂ ਇਕਾਈ ਦੀ ਚੋਣ ਕਰਾਉਣ ਲਈ ਇੰਨਕਲਾਬੀ ਏਕਤਾ ਕੇਂਦਰ ਦੇ ਸੂਬਾ ਪ੍ਰਧਾਨ ਕੰਵਲਜੀਤ ਖੰਨਾ, ਹਲਵਾਰਾ ਇਕਾਈ ਦੇ ਪ੍ਰਧਾਨ ਜਤਿੰਦਰ ਸਿੰਘ ਜੋਤੀ, ਖ਼ਜ਼ਾਨਚੀ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਅਧਿਆਪਕ ਦਲ ਪੰਜਾਬ ਨੇ ਸਿੱਖਿਆ ਸਕੱਤਰ ਦਾ ਪੁਤਲਾ ਫੂਕਿਆ

ਮੁੱਲਾਂਪੁਰ-ਦਾਖਾ, 20 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਿੱਖਿਆ ਵਿਭਾਗ ਦੇ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਸ਼ਤ-ਪ੍ਰਤੀਸ਼ਤ ਨਤੀਜੇ ਪ੍ਰਾਪਤ ਕਰਨ ਲਈ ਸਿੱਖਿਆ ਦੀ ਮੂਲ ਪ੍ਰਵਿਰਤੀ ਨੂੰ ਖਤਮ ਕਰਕੇ ਸਮਾਰਟ ਸਕੂਲਾਂ ਦੇ ਨਾਂਅ 'ਤੇ ਵਪਾਰੀ ਲੋਕਾਂ ਨੂੰ ਸਕੂਲ ...

ਪੂਰੀ ਖ਼ਬਰ »

ਮਾਨ ਨੂੰ ਸਦਮਾ, ਸੱਸ ਦਾ ਦਿਹਾਂਤ

ਹੰਬੜਾਂ, 20 ਜਨਵਰੀ (ਹਰਵਿੰਦਰ ਸਿੰਘ ਮੱਕੜ)-ਕਸਬਾ ਭੂੰਦੜੀ ਤੋਂ ਰੋਜ਼ਾਨਾ ਅਜੀਤ ਦੇ ਪੱਤਰਕਾਰ ਕੁਲਦੀਪ ਸਿੰਘ ਮਾਨ ਨੂੰ ਉਦੋਂ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਪੂਜਨੀਕ ਸੱਸ ਅਤੇ ਨੱਥਾ ਸਿੰਘ, ਸੁਖਦੇਵ ਸਿੰਘ ਬਿਜਲੀ ਵਾਲਾ ਦੇ ਪੂਜਨੀਕ ਮਾਤਾ ਅੰਗਰੇਜ਼ ਕੌਰ (85) ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX