ਨਵਾਂਸ਼ਹਿਰ, 20 ਜਨਵਰੀ (ਗੁਰਬਖਸ਼ ਸਿੰਘ ਮਹੇ)-ਅੱਜ ਸਥਾਨਕ ਗੁਰਦੁਆਰਾ ਸਿੰਘ ਸਭਾ ਚੰਡੀਗੜ੍ਹ ਚੌਕ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਪ੍ਰਸਿੱਧ ਕਵੀਸ਼ਰੀ ਜਥੇ ਭਾਈ ਮੱਸਾ ਸਿੰਘ ਸਭਰਾ ਨੇ ਕਵੀਸ਼ਰੀ ਰਾਹੀਂ ਗੁਰੂ ਇਤਿਹਾਸ ਪੇਸ਼ ਕੀਤਾ | ਇਸ ਮੌਕੇ ਗਿਆਨੀ ਸੁਖਵਿੰਦਰ ਸਿੰਘ ਅਨਮੋਲ ਦੇ ਢਾਡੀ ਜਥੇ ਵਲੋਂ ਵੀ ਢਾਡੀ ਵਾਰਾਂ ਪੇਸ਼ ਕੀਤੀਆਂ ਗਈਆਂ ਅਤੇ ਭਾਈ ਸੁਰਜੀਤ ਸਿੰਘ, ਭਾਈ ਗੁਰਦੀਪ ਸਿੰਘ ਕੰਗ ਦੇ ਕੀਰਤਨੀ ਜਥੇ ਵਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਸੁਖਵਿੰਦਰ ਸਿੰਘ ਥਾਂਦੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਾਰਾ ਜੀਵਨ ਕੁਰਬਾਨੀਆਂ ਭਰਿਆ ਹੈ | ਗੁਰੂ ਸਾਹਿਬ ਨੇ ਹਮੇਸ਼ਾ ਹੀ ਪ੍ਰਮਾਤਮਾ ਦੇ ਭਾਣੇ 'ਚ ਰਹਿ ਕੇ ਮਨੱੁਖਤਾ ਦੀ ਸੇਵਾ ਕਰਨ ਦਾ ਸਾਨੂੰ ਉਪਦੇਸ਼ ਦਿੱਤਾ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਮੈਂਬਰ ਅਤੇ ਸੰਗਤਾਂ ਵੀ ਹਾਜ਼ਰ ਸਨ |
ਮਜਾਰੀ/ਸਾਹਿਬਾ (ਨਿਰਮਲਜੀਤ ਸਿੰਘ ਚਾਹਲ)- ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਵੱਖ-ਵੱਖ ਪਿੰਡਾਂ ਮਜਾਰੀ, ਭਾਰਾਪੁਰ, ਜੈਨਪੁਰ, ਛਦੌੜੀ, ਰੱਕੜਾਂ ਢਾਹਾਂ, ਸਿੰਬਲ ਮਜਾਰਾ, ਬਕਾਪੁਰ, ਹਿਆਤਪੁਰ ਰੁੜਕੀ ਤੇ ਹੋਰ ਪਿੰਡਾਂ ਦੇ ਗੁਰਦੁਆਰਿਆਂ ਵਿਚ ਸੰਗਤਾਂ ਵਲੋਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਕੀਰਤਨੀ ਤੇ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਤੇ ਸਿੱਖ ਇਤਿਹਾਸ ਨਾਲ ਜੋੜਿਆ ਗਿਆ | ਇਸੇ ਤਰ੍ਹਾਂ ਗੁਰਦੁਆਰਾ ਸਿੰਘ ਸਭਾ ਕਸਬਾ ਮਜਾਰੀ ਵਿਖੇ ਪਾਠ ਦੇ ਭੋਗ ਪਾਉਣ ਉਪਰੰਤ ਗਿਆਨੀ ਮੋਹਣ ਸਿੰਘ ਵਲੋਂ ਕਥਾ ਦੁਆਰਾ ਤੇ ਢਾਡੀ ਕਸ਼ਮੀਰ ਸਿੰਘ ਕਾਦਰ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ ਗਿਆ | ਇਸ ਮੌਕੇ ਪ੍ਰਧਾਨ ਅਵਤਾਰ ਸਿੰਘ ਮਾਹੀ, ਸਰਵਣ ਸਿੰਘ ਅਟਵਾਲ, ਕੈਪ: ਦਰਬਾਰਾ ਸਿੰਘ, ਜੋਗਿੰਦਰ ਸਿੰਘ ਰੱਕੜ, ਗੁਰਪਾਲ ਸਿੰਘ, ਸੂਬੇ: ਕੁਲਦੀਪ ਸਿੰਘ, ਗਿੱਲ, ਬਾਬਾ ਪ੍ਰੀਤਮ ਸਿੰਘ, ਪਰਮਜੀਤ ਸਿੰਘ, ਗੁਰਦਿਆਲ ਸਿੰਘ, ਕੁਲਦੀਪ ਸਿੰਘ ਫ਼ੌਜੀ ਆਦਿ ਹਾਜ਼ਰ ਸਨ |
ਛਦੌੜੀ ਵਿਖੇ ਨਗਰ ਕੀਰਤਨ ਸਜਾਇਆ
ਮਜਾਰੀ/ਸਾਹਿਬਾ, (ਨਿਰਮਲਜੀਤ ਸਿੰਘ ਚਾਹਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਪਿੰਡ ਛਦੌੜੀ ਦੀ ਸੰਗਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ ਜੋ ਗੁਰਦੁਆਰਾ ਸਿੰਘ ਸਭਾ ਤੋਂ ਸਵੇਰ ਵੇਲੇ ਸ਼ੁਰੂ ਹੋਇਆ ਤੇ ਪਿੰਡ ਦੀ ਪ੍ਰਕਰਮਾ ਕਰਦਿਆਂ ਵੱਖ-ਵੱਖ ਪੜਾਵਾਂ 'ਤੇ ਠਹਿਰਾਅ ਕਰਦਾ ਸ਼ਾਮ ਨੂੰ ਇਸੇ ਜਗ੍ਹਾ ਸਮਾਪਤ ਹੋਇਆ | ਇਸ ਮੌਕੇ ਬਾਬਾ ਭੁਪਿੰਦਰ ਸਿੰਘ ਅਣਖੀ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਇਤਿਹਾਸ ਸੁਣਾਇਆ ਗਿਆ ਤੇ ਗਤਕਾ ਪਾਰਟੀ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ | ਇਸ ਨਗਰ ਕੀਰਤਨ ਵਿਚ ਪਿੰਡ ਦੇ ਬੱਚੇ ਕਿਸਾਨੀ ਝੰਡੇ ਲੈ ਕੇ ਸ਼ਾਮਿਲ ਹੋਏ | ਸੰਗਤਾਂ ਵਾਸਤੇ ਥਾਂ-ਥਾਂ ਚਾਹ- ਪਕੌੜੇ ਤੇ ਫਲਾਂ ਦੇ ਲੰਗਰ ਲਗਾਏ ਗਏ | ਇਸ ਮੌਕੇ ਪ੍ਰਧਾਨ ਜਰਮਨ ਸਿੰਘ, ਕੈਪ: ਹਰਬੰਸ ਸਿੰਘ ਥਿਆੜਾ, ਕਸ਼ਮੀਰ ਸਿੰਘ ਥਿਆੜਾ, ਜਸਵੀਰ ਸਿੰਘ, ਗਿਆਨੀ ਰਜਿੰਦਰ ਸਿੰਘ, ਮਾ: ਹਰਬੰਸ ਸਿੰਘ, ਹਰਨੇਕ ਸਿੰਘ ਥਿਆੜਾ, ਮਾ: ਤੇਲੂ ਰਾਮ, ਅਮਰਜੀਤ ਸਿੰਘ ਪਨੇਸਰ, ਗੁਰਨਾਮ ਸਿੰਘ ਰਾਣਾ, ਸ਼ਰਨਜੀਤ ਸਿੰਘ, ਕੁਲਦੀਪ ਸਿੰਘ ਨਾਗਰਾ, ਨੰਬਰਦਾਰ ਮਹਿੰਦਰ ਸਿੰਘ, ਜਗਮੋਹਣ ਸਿੰਘ, ਸੂਬੇ: ਮਹਿੰਦਰ ਸਿੰਘ, ਹਰਨੇਕ ਸਿੰਘ ਨੇਕੀ, ਮਨਜੀਤ ਸਿੰਘ ਦਿਆਲ, ਕੈਪ: ਹਰਮਿੰਦਰ ਸਿੰਘ ਆਦਿ ਹਾਜ਼ਰ ਸਨ |
ਗੁਰਦੁਆਰਾ ਬਾਬਾ ਗੁਰਦਿੱਤਾ ਜੀ 'ਚ ਸਮਾਗਮ
ਪੋੋਜੇਵਾਲ ਸਰਾਂ, (ਨਵਾਂਗਰਾਈਾ)- ਗੁਰਦੁਆਰਾ ਬਾਬਾ ਗੁਰਦਿੱਤਾ ਜੀ ਚਾਂਦਪੁਰ ਰੁੜਕੀ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਕੀਰਤਨ ਦਰਬਾਰ ਹੋਇਆ ਜਿਸ ਵਿਚ ਭਾਈ ਜਰਨੈਲ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਿਆ | ਇਸ ਮੌਕੇ ਹਰਮੰਦਰ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਬਿੰਦਰ ਕੁਮਾਰ ਸਰਪੰਚ, ਦਲਜੀਤ ਕੁਮਾਰ, ਹਰਅਮਰਿੰਦਰ ਸਿੰਘ ਰਿੰਕੂ, ਧਰਮ ਚੰਦ ਬਿੱਟੂ, ਚਾਨਣ ਸਿੰਘ ਪਟਵਾਰੀ, ਕਮਲ ਕੁਮਾਰ, ਰਾਜ ਕੁਮਾਰ, ਸਤਿੰਦਰ ਕੁਮਾਰ ਸਾਬਕਾ ਸਰਪੰਚ, ਦਵਿੰਦਰ ਸਿੰਘ ਬਲਾਕ ਸੰਮਤੀ ਮੈਂਬਰ, ਗੁਰਮੇਲ ਸਿੰਘ ਪੀ.ਪੀ., ਗੁਰਮੇਲ ਸਿੰਘ ਆਦਿ ਸਮੇਤ ਸਮੂਹ ਨਗਰ ਨਿਵਾਸੀ ਹਾਜ਼ਰ ਸਨ |
ਜਾਡਲਾ, (ਬੱਲੀ)- ਅੱਜ ਇੱਥੋਂ ਦੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜੋ ਗੁਰਦੁਆਰਾ ਸਿੰਘ ਸਭਾ ਤੋਂ ਆਰੰਭ ਹੋ ਕੇ ਪਿੰਡ ਦੀਆਂ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਸਫਲਤਾ ਪੂਰਵਕ ਸਮਾਪਤ ਹੋਇਆ | ਨਗਰ ਕੀਰਤਨ ਵਿਚ ਭਾਈ ਸੁਖਦੇਵ ਸਿੰਘ ਮਾਛੀਵਾੜਾ ਸਾਹਿਬ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕਰਦਿਆਂ ਗੁਰੂ ਜੀ ਦੇ ਕੁਰਬਾਨੀਆਂ ਭਰੇ ਜੀਵਨ ਫ਼ਲਸਫ਼ੇ ਤੇ ਚਾਨਣਾ ਪਾਇਆ | ਪਿੰਡ ਦੀਆਂ ਸੰਗਤਾਂ ਵਲੋਂ ਪੰਜ ਪਿਆਰਿਆਂ ਨੂੰ ਅਨੇਕਾਂ ਥਾਵਾਂ 'ਤੇ ਸਿਰੋਪੇ ਦੇ ਕੇ ਸਤਿਕਾਰ ਭੇਟ ਕੀਤਾ ਗਿਆ | ਨਗਰ ਕੀਰਤਨ ਵਿਚ ਸ਼ਾਮਲ ਮਾਈਆਂ ਭਾਈਆਂ ਦੀ ਸੇਵਾ ਲਈ ਪਿੰਡ ਦੀਆਂ ਸੰਗਤਾਂ ਨੂੰ ਵੱਖ-ਵੱਖ ਥਾਵਾਂ 'ਤੇ ਚਾਹ ਪਕੌੜਿਆਂ, ਫਲਾਂ ਅਤੇ ਹੋਰ ਪਦਾਰਥਾਂ ਦੇ ਲੰਗਰ ਲਾਏ ਗਏ | ਨਗਰ ਕੀਰਤਨ ਵਿਚ ਗ੍ਰੰਥੀ ਤੇਜਾ ਸਿੰਘ, ਸਰਪੰਚ ਰਜਿੰਦਰ ਸਿੰਘ ਰਾਠੌਰ, ਗੁਰਬਖਸ਼ ਸਿੰਘ ਬਾਵਾ, ਤਜਿੰਦਰ ਸਿੰਘ ਰਾਠੌਰ, ਸੁਖਵਿੰਦਰ ਸਿੰਘ ਮਿੰਟੂ, ਬਲਜੀਤ ਸਿੰਘ, ਸੁੱਚਾ ਸਿੰਘ, ਭਜਨ ਸਿੰਘ, ਇੰਦਰਜੀਤ ਸਿੰਘ,ਨਿਰਮਲ ਸਿੰਘ, ਸੁਰਿੰਦਰ ਸਿੰਘ, ਕਮਲਜੀਤ ਸਿੰਘ, ਤਰਲੋਚਨ ਸਿੰਘ, ਬੀਬੀਆਂ, ਮਰਦ ਅਤੇ ਬੱਚੇ ਭਾਰੀ ਗਿਣਤੀ ਵਿਚ ਸ਼ਾਮਲ ਹੋਏ |
ਗੁਰਦੁਆਰਾ ਸਿੰਘ ਸਭਾ ਹੀਉਂ 'ਚ ਸਮਾਗਮ
ਬੰਗਾ, (ਜਸਬੀਰ ਸਿੰਘ ਨੂਰਪੁਰ) - ਪਿੰਡ ਹੀਉਂ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ ਸੰਗਤ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਪਾਠ ਦੇ ਭੋਗ ਉਪਰੰਤ ਭਾਈ ਬਲਵਿੰਦਰ ਸਿੰਘ ਫਗਵਾੜੇ ਵਾਲੇ ਦੇ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਜਥੇ. ਤਰਲੋਕ ਸਿੰਘ ਫਲੋਰਾ ਵਲੋਂ ਆਈ ਸੰਗਤ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਭਾਈ ਅਵਤਾਰ ਸਿੰਘ, ਮੁਖਤਿਆਰ ਸਿੰਘ, ਲਖਵਿੰਦਰ ਸਿੰਘ, ਮਲਕੀਤ ਸਿੰਘ, ਅੰਮਿ੍ਤਪਾਲ ਸਿੰਘ, ਗੁਰਪ੍ਰੀਤ ਸਿੰਘ, ਇੰਦਰਜੀਤ ਸਿੰਘ ਜੇ. ਈ, ਹਰਪ੍ਰੀਤ ਸਿੰਘ, ਧਰਮਵੀਰ ਪਾਲ ਹੀਉਂ, ਮਨਜੀਤ ਸਿੰਘ, ਗੁਰਜੀਤ ਸਿੰਘ, ਸੋਨੀ ਸਿੰਘ, ਜਗਦੇਵ ਸਿੰਘ, ਦਿਲਬਾਗ ਸਿੰਘ ਸਾਬਕਾ ਸਰਪੰਚ, ਸੰਦੀਪ ਸਿੰਘ, ਮੋਹਨ ਸਿੰਘ, ਦਲਜੀਤ ਸਿੰਘ, ਬਲਵੀਰ ਕੌਰ ਸਰਪੰਚ, ਸਤਿਆ ਚੌਧਰੀ ਨੰਬਰਦਾਰ, ਹਰਭਜਨ ਕੌਰ, ਰਾਣੋ ਬਲਾਕ ਸੰਮਤੀ ਮੈਂਬਰ, ਬਲਵੀਰ ਕੌਰ, ਰਾਜਵਿੰਦਰ ਕੌਰ, ਮਨਕੀਰਤ ਕੌਰ ਦਿਲਪ੍ਰੀਤ ਕੌਰ ਆਦਿ ਹਾਜ਼ਰ ਸਨ |
ਮੁਕੰਦਪੁਰ, (ਸੁਖਜਿੰਦਰ ਸਿੰਘ ਬਖਲੌਰ)-ਸਰੰਬਸ ਦਾਨੀ ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਵੱਖ-ਵੱਖ ਪਿੰਡਾਂ 'ਚ ਸ਼ਰਧਾ ਨਾਲ ਮਨਾਇਆ ਗਿਆ | ਪਿੰਡ ਮਾਲੋਮਜਾਰਾ ਦੇ ਗੁਰਦੁਆਰਾ ਨਾਨਕ ਦਰਬਾਰ 'ਚ ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਭਾਈ ਜਰਨੈਲ ਸਿੰਘ ਨੇ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਆ | ਗੁਰਦੁਆਰਾ ਕਮੇਟੀ ਵਲੋਂ ਦਾਨੀ ਸੱਜਣਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਰਪੰਚ ਫਕੀਰ ਚੰਦ, ਪ੍ਰਧਾਨ ਕਰਨੈਲ ਸਿੰਘ, ਸੈਕਟਰੀ ਹਰਜਿੰਦਰ ਸਿੰਘ ਸ਼ੀਰਾ, ਸੁਖਵੀਰ ਸਿੰਘ, ਗੁਰਮੇਲ ਸਿੰਘ, ਅਜੈਬ ਸਿੰਘ, ਗੁਦਾਵਰ ਸਿੰਘ, ਸੋਹਣ ਸਿੰਘ, ਬਚਿੱਤਰ ਸਿੰਘ, ਸੁਰਿੰਦਰ ਸਿੰਘ, ਚਾਹਲ ਗੋਪੀ, ਜਰਨੈਲ ਸਿੰਘ, ਦੀਪਾ ਥਾਂਦੀ, ਮੱਖਣ ਸਿੰਘ, ਹਰਭਜਨ ਸਿੰਘ, ਸੰਤੋਖ ਸਿੰਘ ਸ਼ੇਤਰਾ ਤੋਂ ਇਲਾਵਾ ਹੋਰ ਵੀ ਪਿੰਡ ਵਾਸੀ ਹਾਜ਼ਰ ਸਨ | ਇਸੇ ਤਰ੍ਹਾਂ ਪਿੰਡ ਲਿੱਦੜ ਕਲਾਂ ਤੇ ਸਰਹਾਲ ਕਾਜ਼ੀਆਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਾਈਸ ਚੇਅਰਮੈਨ ਕੁਲਜੀਤ ਸਰਹਾਲ, ਜਗਤਾਰ ਸਿੰਘ ਬੀਸਲਾ, ਸਰਪੰਚ ਬਿੰਸ਼ਬਰ ਲਾਲ, ਰਣਜੀਤ ਸਿੰਘ, ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੀ ਪਿੰਡ ਵਾਸੀ ਹਾਜ਼ਰ ਸਨ |
ਬਹਿਰਾਮ, (ਸਰਬਜੀਤ ਸਿੰਘ ਚੱਕਰਾਮੂੰ) - ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਸਰਹਾਲਾ ਰਾਣੂੰਆਂ ਵਿਖੇ ਪ੍ਰਬੰਧਕ ਕਮੇਟੀ ਵਲੋਂ ਐੱਨ. ਆਰ. ਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀ. ਰੌਸ਼ਨ ਲਾਲ ਨੇ ਦੱਸਿਆ ਕਿ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਮੁੱਖ ਗ੍ਰੰਥੀ ਭਾਈ ਜੋਗਾ ਸਿੰਘ ਨੇ ਕਥਾ ਕੀਰਤਨ ਅਤੇ ਦਸ਼ਮੇਸ਼ ਪਿਤਾ ਦੇ ਜੀਵਨ ਬਿਰਤਾਂਤ ਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ 'ਤੇ ਪਿ੍ੰਸੀਪਲ ਰੋਸ਼ਨ ਲਾਲ, ਭਾਈ ਜੋਗਾ ਸਿੰਘ ਮੁੱਖ ਗ੍ਰੰਥੀ, ਦਰਸ਼ਨ ਰਾਮ, ਰਾਮ ਦਾਸ ਪੰਚ, ਚਰਨਜੀਤ ਇਟਲੀ, ਬੀਬੀ ਚੰਨਣ ਕੌਰ, ਅਜੈ ਕੁਮਾਰ, ਦਰਸ਼ਨ ਕੌਰ ਪੰਚ, ਰਾਜਵੰਤ, ਪ੍ਰੇਮ ਰਾਮ ਸਾਬਕਾ ਪੰਚ ਤੇ ਸਮੂਹ ਨਗਰ ਨਿਵਾਸੀ ਸੰਗਤਾਂ ਹਾਜ਼ਰ ਸਨ |
ਸੜੋਆ, (ਨਾਨੋਵਾਲੀਆ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸਿੰਘ ਸਭਾ ਸੜੋਆ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਸਮਾਗਮ ਕਰਵਾਏ ਗਏ | ਸਮਾਗਮ ਦੇ ਆਖ਼ਰੀ ਦਿਨ ਭਾਈ ਬਿਕਰਮਜੀਤ ਸਿੰਘ ਨਾਗਰਾ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਦਸਮੇਸ਼ ਪਿਤਾ ਦੇ ਕੁਰਬਾਨੀਆਂ ਭਰੇ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਜੋ ਸਿੰਘ ਹੋਣ ਦਾ ਮਾਣ ਮਹਿਸੂਸ ਕਰ ਰਹੇ ਹਾਂ, ਇਹ ਮਾਣ-ਸਨਮਾਨ ਗੁਰੂ ਸਾਹਿਬ ਸਮੇਤ ਉਨ੍ਹਾਂ ਦੇ ਪਰਿਵਾਰ ਨੇ ਜੀਵਨ ਅੰਦਰ ਅਣਗਿਣਤ ਕਸ਼ਟ ਤਸੀਹੇ ਸਹਾਰ ਕੇ ਸਾਨੂੰ ਬਖ਼ਸ਼ਿਆ ਹੈ ਇਸ ਕਰਕੇ ਸਾਨੂੰ ਉਨ੍ਹਾਂ ਦੀ ਕੁਰਬਾਨੀਆਂ ਨੂੰ ਕਦੇ ਵੀ ਭੁਲਾਉਣਾ ਨਹੀਂ ਚਾਹੀਦਾ | ਇਸ ਮੌਕੇ ਡਾ: ਜਸਪਾਲ ਸਿੰਘ ਲੈਕਚਰਾਰ, ਗਿਆਨ ਸਿੰਘ ਫ਼ੌਜੀ, ਅਮਰੀਕ ਸਿੰਘ, ਜਸਪ੍ਰੀਤ ਸਿੰਘ, ਗੁਰਮੰਤਰ ਸਿੰਘ, ਜਰਮਨ ਸਿੰਘ, ਨਿਰਮਲਜੀਤ ਸਿੰਘ, ਜਸਵੀਰ ਸਿੰਘ, ਸ: ਦਰਸ਼ਨ ਸਿੰਘ, ਕੁਲਵਿੰਦਰ ਸਿੰਘ, ਬਲਵਿੰਦਰ ਸਿੰਘ ਨੰਬਰਦਾਰ, ਕੁਲਦੀਪ ਸਿੰਘ ਅਤੇ ਅਜੀਤ ਸਿੰਘ ਦਿਆਲ ਵੀ ਹਾਜ਼ਰ ਸਨ |
ਸੜੋਆ, (ਨਾਨੋਵਾਲੀਆ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਕੀਤੀ ਉਸ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਇਹ ਪ੍ਰਵਚਨ ਭਾਈ ਜਸਵਿੰਦਰ ਸਿੰਘ ਨੇ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਪਿੰਡ ਐਮਾ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਸਬੰਧੀ ਕਰਵਾਏ ਸਮਾਗਮ ਮੌਕੇ ਪਾਠ ਦੇ ਭੋਗ ਉਪਰੰਤ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਸੰਸਾਰ ਅੰਦਰ ਸਿੱਖ ਕੌਮ ਜਿਹੀਆਂ ਕੁਰਬਾਨੀਆਂ ਕਿਸੇ ਵੀ ਕੌਮ ਅੰਦਰ ਨਹੀਂ ਮਿਲਦੀਆਂ | ਇਸ ਮੌਕੇ ਹਰਨੇਕ ਸਿੰਘ, ਮਹਿੰਦਰ ਸਿੰਘ, ਹਰਦਿਆਲ ਸਿੰਘ ਪ੍ਰਧਾਨ, ਗੁਰਪ੍ਰੀਤ ਸਿੰਘ, ਸਵਰਨ ਸਿੰਘ, ਹਰਮਨ ਸਿੰਘ, ਬੀਬੀ ਪ੍ਰੋਮਿਲਾ ਦੇਵੀ ਸਰਪੰਚ ਪਿੰਡ ਐਮਾ, ਤਿਲਕ ਰਾਜ ਸੂਦ ਸਰਪੰਚ ਆਲੋਵਾਲ, ਗੁਰਮੇਲ ਸਿੰਘ, ਜਸਵੀਰ ਸਿੰਘ ਗਾਂਧੀ, ਹਰਭਜਨ ਸਿੰਘ ਅਤੇ ਦਰਸ਼ਨ ਸਿੰਘ ਨੰਬਰਦਾਰ ਵੀ ਹਾਜ਼ਰ ਸਨ |
ਪ੍ਰਕਾਸ਼ ਪੁਰਬ ਤੇ ਦੁਕਾਨਦਾਰਾਂ ਨੇ ਲੰਗਰ ਲਗਾਇਆ
ਰਾਹੋਂ, 20 ਜਨਵਰੀ (ਰੂਬੀ)- ਸਥਾਨਕ ਮੁੱਖ ਬਾਜ਼ਾਰ ਦੇ ਦੁਕਾਨਦਾਰਾਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਖੀਰ ਦੇ ਲੰਗਰ ਲਗਾਏ ਗਏ | ਇਸ ਮੌਕੇ ਜਸਵਿੰਦਰ ਸਿੰਘ ਲੌਾਗੀਆ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਲੌਾਗੀਆ ਬੂਟ ਹਾਊਸ ਦੇ ਨਜ਼ਦੀਕ ਅਰਦਾਸ ਉਪਰੰਤ ਖੀਰ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਮਨਦੀਪ ਸਿੰਘ ਰਾਣਾ, ਅਮਨ ਲੌਾਗੀਆ, ਰਾਜਵੀਰ ਸਿੰਘ, ਜਗਜੀਤ ਸਿੰਘ ਸੈਣੀ, ਗੁਰਵਿੰਦਰ ਸਿੰਘ, ਰਾਜ ਕੁਮਾਰ, ਵਿਜੈ ਗਾਬਾ, ਸੰਨੀ ਗਾਬਾ, ਹਸਨੀਤ ਕੌਰ ਲੌਾਗੀਆ, ਦੀਵਾਨ ਸਿੰਘ, ਗੋਪਾਲ ਕਿਸ਼ਨ ਪਦਨ ਵੀ ਹਾਜ਼ਰ ਸਨ |
ਲਧਾਣਾ ਉੱਚਾ ਵਿਖੇ ਮਨਾਇਆ ਗੁਰਪੁਰਬ
ਬੰਗਾ, (ਕਰਮ ਲਧਾਣਾ) - ਗੁਰਦੁਆਰਾ ਦਸ਼ਮੇਸ਼ ਦਰਬਾਰ ਲਧਾਣਾ ਉੱਚਾ ਕਮੇਟੀ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਵਲੋਂ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ | ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਸਜਾਏ ਗਏ ਦੀਵਾਨਾਂ 'ਚ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ, ਮੇਜਰ ਸਿੰਘ ਅਤੇ ਦਵਿੰਦਰ ਪਾਲ ਸਿੰਘ ਦੇ ਜਥੇ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸੇ ਤਰ੍ਹਾਂ ਗੁਰਦੁਆਰਾ ਨਿਰਮਲ ਕੁਟੀਆ ਅਟਾਰੀ ਦੇ ਗੁਰਮਤਿ ਕੀਰਤਨ ਵਿਦਿਆਲਾ ਦੇ ਜਥੇ ਵਲੋਂ ਗੁਰੂ ਸਾਹਿਬ ਦੀ ਜੀਵਨ ਕਥਾ ਦੇ ਨਾਲ-ਨਾਲ ਸ਼ਬਦ ਗਾਇਨ ਕਰਕੇ ਸੰਗਤਾਂ ਨੂੰ ਭਾਵੂਕ ਕਰ ਦਿੱਤਾ | ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਵਿੰਦਰ ਸਿੰਘ ਨੇ ਗੁਰੂ ਸਾਹਿਬ ਦੇ ਜੀਵਨ ਤੋਂ ਸੇਧ ਲੈਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ | ਇਸੇ ਤਰ੍ਹਾਂ ਭਾਈ ਅੰਮਿ੍ਤਪਾਲ ਸਿੰਘ, ਗੁਰਲੀਨ ਕੌਰ, ਭਾਈ ਗੁਰਦੇਵ ਸਿੰਘ ਅਤੇ ਹੋਰਨਾਂ ਵਲੋਂ ਸ਼ਬਦ ਗਾਇਨ ਦੁਆਰਾ ਹਾਜਰੀ ਭਰੀ | ਇਸ ਮੌਕੇ ਗੁ. ਕਮੇਟੀ ਦੇ ਪ੍ਰਧਾਨ ਸਾਬਕਾ ਸਰਪੰਚ ਮਹਿੰਦਰ ਸਿੰਘ, ਅਵਤਾਰ ਸਿੰਘ ਪੰਚ, ਬਿਕਰਮਜੀਤ ਸਿੰਘ ਪੰਚ, ਸੁਖਵਿੰਦਰ ਸਿੰਘ ਰਾਜਾ, ਸਤਨਾਮ ਸਿੰਘ ਬੰਤਾ, ਬਲਵੀਰ ਸਿੰਘ ਸਾਬਕਾ ਪੰਚ, ਮਾ. ਹਰਬੰਸ ਸਿੰਘ, ਜਰਨੈਲ ਸਿੰਘ ਸੇਵਾਦਾਰ ਪ੍ਰਭਾਤ ਫੇਰੀ, ਗਿ. ਪਰਮਜੀਤ ਸਿੰਘ ਸੂਬੇਦਾਰਾਂ ਦੇ, ਨਰੰਜਣ ਸਿੰਘ, ਲਖਵੀਰ ਸਿੰਘ ਕਾਕਾ, ਨਵਜੀਵਨ ਸਿੰਘ ਜੀਵਨ, ਬੀਬੀ ਜਸਵਿੰਦਰ ਕੌਰ ਸਰਪੰਚ, ਡਾ. ਅਮਰੀਕ ਸਿੰਘ ਸੋਢੀ ਅਧਿਕਾਰਤ ਸਰਪੰਚ, ਹਰਵਿੰਦਰ ਸਿੰਘ ਬਿੰਦਾ, ਸੈਕਟਰੀ ਮਲਕੀਤ ਸਿੰਘ, ਕਰਨੈਲ ਸਿੰਘ, ਬਲਵਿੰਦਰ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ, ਹਰਭਜਨ ਸਿੰਘ ਪਟਵਾਰੀ, ਗੁਰਬਖਸ਼ ਸਿੰਘ, ਹਰਦੇਵ ਸਿੰਘ, ਅਮਨਦੀਪ ਕੌਰ, ਬਲਵਿੰਦਰ ਸਿੰਘ, ਰਾਮ ਸਰੂਪ ਸੇਠੀ, ਇਕਬਾਲ ਸਿੰਘ ਪਾਲਾ, ਗਿ. ਸੋਹਣ ਸਿੰਘ, ਹਰਭਜਨ ਸਿੰਘ ਭੱਜਾ, ਸੁਰਜੀਤ ਸਿੰਘ ਸੀਤਾ ਆਦਿ ਹਾਜ਼ਰ ਸਨ |
ਬਲਾਚੌਰ, (ਦੀਦਾਰ ਸਿੰਘ ਬਲਾਚੌਰੀਆ)- ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਮਹਿੰਦੀਪੁਰ ਦੀ ਨਵੀਂ ਇਮਾਰਤ ਵਿਖੇ ਸਮਾਗਮ ਕਰਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ, ਗ੍ਰੰਥੀ ਗਿਆਨੀ ਅਵਤਾਰ ਸਿੰਘ ਹੋਰਾਂ ਨੇ ਕਥਾ ਕੀਤੀ ਅਤੇ ਭਾਈ ਸਰਵਣ ਸਿੰਘ ਆਜ਼ਾਦ (ਆਲੋਵਾਲ) ਖਡੂਰ ਸਾਹਿਬ ਵਾਲਿਆਂ ਦੇ ਕਵੀਸ਼ਰੀ ਜਥੇ ਤੇ ਹੋਰ ਕੀਰਤਨੀ ਜਥਿਆਂ ਨੇ ਹਾਜ਼ਰੀ ਭਰੀ | ਵੱਖ-ਵੱਖ ਬੁਲਾਰਿਆਂ ਵਲੋਂ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੇ ਫ਼ਲਸਫ਼ੇ 'ਤੇ ਵਿਚਾਰਾਂ ਕਰਦਿਆਂ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਇਸੇ ਤਰ੍ਹਾਂ ਗੁਰਦੁਆਰਾ ਨਿਰਮਲ ਡੇਰਾ ਸੰਤਗੜ੍ਹ (ਸੈਣੀ ਮੁਹੱਲਾ) ਬਲਾਚੌਰ ਵਿਖੇ ਵੀ ਮੁੱਖ ਸੇਵਾਦਾਰ ਸੰਤ ਬਾਬਾ ਮਾਨ ਸਿੰਘ ਦੀ ਦੇਖ-ਰੇਖ ਹੇਠ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸੰਤ ਬਾਬਾ ਮਾਨ ਸਿੰਘ ਨੇ ਆਖਿਆ ਕਿ ਅੱਜ ਲੋੜ ਹੈ ਅਸੀਂ ਸਾਰੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਜੀਵਨ ਸਫਲਾ ਕਰੀਏ | ਇਸ ਮੌਕੇ ਵੱਖ-ਵੱਖ ਕੀਰਤਨੀ ਜਥਿਆਂ ਨੇ ਹਾਜ਼ਰੀ ਲੁਆਈ |
ਕਾਠਗੜ੍ਹ, (ਬਲਦੇਵ ਸਿੰਘ ਪਨੇਸਰ)- ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸਿੰਘ ਸਭਾ ਕਾਠਗੜ੍ਹ ਵਿਖੇ ਸੰਗਤਾਂ ਵਲੋਂ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਅੰਮਿ੍ਤਮਈ ਬਾਣੀ ਦੇ ਜਾਪ ਉਪਰੰਤ ਭਾਈ ਮਨਜੀਤ ਸਿੰਘ ਨਾਈ ਮਾਜਰੇ ਵਾਲਿਆਂ ਦੇ ਰਾਗੀ ਜਥੇ ਨੇ ਦਸਵੇਂ ਪਾਤਿਸ਼ਾਹ ਦਾ ਇਤਿਹਾਸ ਸੁਣਾਉਂਦਿਆਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਮੱੁਖ ਸੇਵਾਦਾਰ ਬਾਬਾ ਲਖਵਿੰਦਰ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ 'ਤੇ ਚੱਲਦਿਆਂ ਬਾਣੀ ਤੇ ਬਾਣੇ ਨਾਲ ਜੁੜਨ ਦੀ ਅਪੀਲ ਕੀਤੀ | ਇਸ ਮੌਕੇ ਸੰਗਤਾਂ ਵਿਚ ਸਰਪੰਚ ਗੁਰਨਾਮ ਸਿੰਘ ਚਾਹਲ, ਨੰਬਰਦਾਰ ਅਵਤਾਰ ਸਿੰਘ ਬਾਜਵਾ, ਜਤਿੰਦਰਪਾਲ ਸਿੰਘ ਕਲੇਰ, ਸੁਖਵਿੰਦਰ ਸਿੰਘ, ਕੇਹਰ ਸਿੰਘ ਬਾਜਵਾ, ਦੀਦਾਰ ਸਿੰਘ, ਸਰੂਪ ਸਿੰਘ ਪਨੇਸਰ, ਕਰਨੈਲ ਸਿੰਘ, ਹਰਮਨਜੋਤ ਸਿੰਘ, ਹਰਸਿਮਰਨਜੋਤ ਸਿੰਘ, ਜਪਜੋਤ ਸਿੰਘ, ਮਨਜੋਤ ਸਿੰਘ, ਬਾਬਾ ਸਤਨਾਮ ਸਿੰਘ, ਮਨਜੀਤ ਸਿੰਘ ਵਿੱਕੀ ਸਮੇਤ ਵੱਡੀ ਗਿਣਤੀ ਵਿਚ ਬੀਬੀਆਂ ਵੀ ਹਾਜ਼ਰ ਸਨ |
ਪੋਜੇਵਾਲ ਸਰਾਂ, 20 ਜਨਵਰੀ (ਰਮਨ ਭਾਟੀਆ)-ਬਲਾਕ ਸੜੋਆ ਦੇ ਪਿੰਡ ਮਾਲੇਵਾਲ ਤੇ ਨਾਲ ਲੱਗਦੇ ਪਿੰਡਾਂ ਦੇ ਜੰਗਲੀ ਰਕਬੇ ਵਿਚ ਬਾਘ ਦੀ ਦਸਤਕ ਦੀ ਚਰਚਾ ਵੱਡੇ ਪੱਧਰ 'ਤੇ ਫੈਲੀ ਹੋਈ ਹੈ | ਇਸ ਨਾਲ ਲਾਗਲੇ ਪਿੰਡਾਂ ਚੰਦਿਆਣੀ ਕਲਾਂ, ਮੰਗੂਪੁਰ, ਚੰਦਿਆਣੀ ਖੁਰਦ, ਬੂਥਗੜ੍ਹ, ...
ਰਾਹੋਂ, 20 ਜਨਵਰੀ (ਬਲਬੀਰ ਸਿੰਘ ਰੂਬੀ)-ਸਥਾਨਕ ਪੁਲਿਸ ਨੇ ਦਰਿਆ ਸਤਲੁਜ ਵਿਚੋਂ 11 ਟਰੈਕਟਰ ਟਰਾਲੀਆਂ ਅਤੇ ਇਕ ਜੇ.ਸੀ.ਵੀ. ਮਸ਼ੀਨ, ਇਕ ਟਿੱਪਰ ਸਮੇਤ ਪੰਜ ਚਾਲਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਰੇਤਾ ਚੋਰੀ ਕਰਨ ਦੇ ਮਾਮਲੇ ਅਧੀਨ ਫੜਨ ਦਾ ਦਾਅਵਾ ਕੀਤਾ ਹੈ | ਐੱਸ.ਐਚ.ਓ. ...
ਨਵਾਂਸ਼ਹਿਰ, 20 ਜਨਵਰੀ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 8 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਅੱਜ ਬਲਾਕ ਨਵਾਂਸ਼ਹਿਰ 'ਚ 5, ਬਲਾਕ ਮੁਜੱਫਰਪੁਰ ਬਲਾਕ 'ਚ 1 ਅਤੇ ਬਲਾਕ ...
ਮਜਾਰੀ/ਸਾਹਿਬਾ, 20 ਜਨਵਰੀ (ਚਾਹਲ)- ਕੁੱਲ ਹਿੰਦ ਕਿਸਾਨ ਸਭਾ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ 22 ਜਨਵਰੀ ਦਿਨ ਸ਼ੁੱਕਰਵਾਰ ਨੂੰ ਪਿੰਡ ਰੱਕੜਾਂ ਢਾਹਾਂ ਵਿਖੇ ਕਾਨਫ਼ਰੰਸ ਕੀਤੀ ਜਾ ਰਹੀ ਹੈ | ਬਾਬੂ ਓਮ ਪ੍ਰਕਾਸ਼ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਤੋਂ ਬਾਅਦ ...
ਉਸਮਾਨਪੁਰ, 20 ਜਨਵਰੀ (ਸੰਦੀਪ ਮਝੂਰ)- ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਮਹੱਦੀਪੁਰ ਵਿਖੇ ਯੂਨੀਅਨ ਦੀ ਇਕਾਈ ਬਣਾਈ ਗਈ | ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਮਾਸਟਰ ਭੁਪਿੰਦਰ ਸਿੰਘ ਵੜੈਚ ਨੇ ਆਖਿਆ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਦੇ ...
ਬੰਗਾ, 20 ਜਨਵਰੀ (ਕਰਮ ਲਧਾਣਾ) - ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਲਈ ਸੰਘਰਸ਼ਸ਼ੀਲ ਜਥੇਬੰਦੀ 'ਇਨਸਾਫ ਦੀ ਅਵਾਜ਼ ਪੰਜਾਬ ਦੀ ਇਕ ਹੰਗਾਮੀ ਮੀਟਿੰਗ ਇਥੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਡਾ. ਕੁਲਦੀਪ ਰਾਜ ਦੀ ਅਗਵਾਈ 'ਚ ਹੋਈ | ਜਿਸ ...
ਨਵਾਂਸ਼ਹਿਰ, 20 ਜਨਵਰੀ (ਗੁਰਬਖਸ਼ ਸਿੰਘ ਮਹੇ)-ਸਥਾਨਕ ਕੇ.ਸੀ. ਪੋਲੀਟੈਕਨਿਕ ਕਾਲਜ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ 'ਵਾਹੋ-ਵਾਹੋ ਗੋਬਿੰਦ ਸਿੰਘ ਆਪੇ ਗੁਰੂ ਚੇਲਾ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਕੇ.ਸੀ. ਗਰੁੱਪ ਆਫ਼ ...
ਮਜਾਰੀ/ਸਾਹਿਬਾ, 20 ਜਨਵਰੀ (ਨਿਰਮਲਜੀਤ ਸਿੰਘ ਚਾਹਲ)- ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਰਜਿ: ਸੜੋਆ ਵਲੋਂ ਪਿੰਡ ਛਦੌੜੀ ਵਿਖੇ ਸਮਾਗਮ ਕਰਵਾ ਕੇ ਸਿੱਖਿਆ ਦੇ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਅਤੇ ਸਰਕਾਰੀ ...
ਪੋਜੇਵਾਲ ਸਰਾਂ, 20 ਜਨਵਰੀ (ਰਮਨ ਭਾਟੀਆ)- ਸਤਿਗੁਰ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਪਿੰਡ ਚੰਦਿਆਣੀ ਖੁਰਦ ਵਿਖੇ ਸਥਿਤ ਆਸ਼ਰਮ ਵਿਖੇ ਸੰਪਰਦਾਇ ਦੇ ਵਰਤਮਾਨ ਗੱਦੀਨਸ਼ੀਨ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਕਰਵਾਇਆ ਜਾ ...
ਕਟਾਰੀਆਂ, 20 ਜਨਵਰੀ (ਨਵਜੋਤ ਸਿੰਘ ਜੱਖੂ) - ਪੰਜਾਬ ਅੰਦਰ ਜਦੋਂ ਤੋਂ ਕੈਪਟਨ ਦੀ ਅਗਵਾਈ ਵਾਲੀ ਸਰਕਾਰ ਨੇ ਕਾਰਜਭਾਗ ਸੰਭਾਲਿਆ ਹੈ ਵਿਕਾਸ ਦੀਆਂ ਨਵੀਆਂ ਲੀਹਾਂ ਦੀ ਸਥਾਪਤੀ ਹੋਈ ਹੈ' ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਠੇਕੇਦਾਰ ਰਾਜਿੰਦਰ ...
ਬੰਗਾ, 20 ਜਨਵਰੀ (ਜਸਬੀਰ ਸਿੰਘ ਨੂਰਪੁਰ) - ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਢਾਹਾਂ ਕਲੇਰਾਂ ਹਸਪਤਾਲ ਕੰਪਲੈਕਸ ਵਿਖੇ ਪਿਛਲੇ ਪੰਜ ਦਿਨ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ...
ਬੰਗਾ, 20 ਜਨਵਰੀ (ਜਸਬੀਰ ਸਿੰਘ ਨੂਰਪੁਰ) - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਗੁਰਦੁਆਰਾ ਰਸੋਖਾਨਾ ਰਾਜਾ ਸਾਹਿਬ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਦੌਰਾਨ 70 ਵਿਅਕਤੀਆਂ ਵਲੋਂ ਖੂਨ ਦਾਨ ਕੀਤਾ ਗਿਆ | ਸ਼ਿਵ ...
ਨਵਾਂਸ਼ਹਿਰ, 20 ਜਨਵਰੀ (ਮਹੇ)- ਸੰਯੁਕਤ ਕਿਸਾਨ ਮੋਰਚੇ ਵਲੋਂ 26 ਜਨਵਰੀ ਨੂੰ ਦਿੱਲੀ ਵਿਚ ਕੀਤੀ ਜਾ ਰਹੀ ਟਰੈਕਟਰ ਪਰੇਡ ਵਿਚ ਸ਼ਮੂਲੀਅਤ ਕਰਨ ਲਈ ਸੈਂਕੜੇ ਟਰੈਕਟਰ ਟਰਾਲੀਆਂ ਦਾ ਕਾਫ਼ਲਾ 23 ਜਨਵਰੀ ਨੂੰ ਰਿਲਾਇੰਸ ਕੰਪਨੀ ਦੇ ਨਵਾਂਸ਼ਹਿਰ ਸਟੋਰ ਅੱਗਿਓਾ ਸਵੇਰੇ 10 ਵਜੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX