ਤਾਜਾ ਖ਼ਬਰਾਂ


ਲੁਧਿਆਣਾ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ
. . .  2 minutes ago
ਲੁਧਿਆਣਾ,19 ਅਪ੍ਰੈਲ - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ...
ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪ੍ਰਿੰਸ ਨਈਅਰ ਤੇ ਮਨਜੀਤ ਕੌਰ ਉਪ ਪ੍ਰਧਾਨ ਨਿਯੁਕਤ
. . .  13 minutes ago
ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ) ਅੱਜ ਐੱਸ.ਡੀ.ਐਮ ਮਜੀਠਾ ਅਲਕਾ ਕਾਲੀਆ ਵਲੋਂ ਨਗਰ ਕੌਂਸਲ ਮਜੀਠਾ ਦੇ ਅਕਾਲੀ ਦਲ ਨਾਲ ਸਬੰਧਿਤ...
ਕਾਂਗੜਾ 'ਚ ਮਿਲੀ ਇਕ ਵਿਅਕਤੀ ਦੀ ਲਾਸ਼
. . .  27 minutes ago
ਡਮਟਾਲ,19 ਅਪ੍ਰੈਲ (ਰਾਕੇਸ਼ ਕੁਮਾਰ) ਕਾਂਗੜਾ ਸ਼ਹਿਰ ਦੀ ਹਾਊਸਿੰਗ ਬੋਰਡ ਕਲੋਨੀ ਨੇੜੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲਣ...
ਪ੍ਰਧਾਨ ਮੰਤਰੀ ਬੌਰਿਸ ਜੋਹਨਸਨ ਦਾ ਭਾਰਤ ਦੌਰਾ ਰੱਦ
. . .  31 minutes ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਭਾਰਤ ਵਿਚ ਕੋਰੋਨਾ ਵਾਇਰਸ ਦੀ ਮੁੜ ਉੱਠੀ ਵੱਡੀ ਲਹਿਰ ਨੂੰ...
ਅਕਾਲੀ ਆਗੂਆਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਦਾ ਕੀਤਾ ਦੌਰਾ
. . .  43 minutes ago
ਅੰਮ੍ਰਿਤਸਰ,19 ਅਪ੍ਰੈਲ (ਹਰਮਿੰਦਰ ਸਿੰਘ ) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ...
ਸੁਰ ਸਿੰਘ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  48 minutes ago
ਸੁਰ ਸਿੰਘ, 19 ਅਪ੍ਰੈਲ (ਧਰਮਜੀਤ ਸਿੰਘ) - ਦਾਣਾ ਮੰਡੀ ਸੁਰ ਸਿੰਘ ਵਿਚ ਅੱਜ ਮਾਰਕੀਟ ਕਮੇਟੀ ਭਿੱਖੀਵਿੰਡ ਦੇ ਚੇਅਰਮੈਨ ਰਾਜਵੰਤ ਸਿੰਘ ਰਾਜ ਪਹੁੰਵਿੰਡ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਾਰਵਾਈ...
ਕਣਕ ਦੇ ਸੀਜ਼ਨ ਵਿਚ ਫੇਲ੍ਹ ਸਾਬਿਤ ਹੋਈ ਸਰਕਾਰ - ਬਰਜਿੰਦਰ ਸਿੰਘ ਮੱਖਣ ਬਰਾੜ
. . .  58 minutes ago
ਮੋਗਾ 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਕਣਕ ਦੇ ਸੀਜ਼ਨ ਵਿਚ ਪੰਜਾਬ ਦੀ ਕੈਪਟਨ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ ਅਤੇ ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਦੀ ਮਾਰ ਝੱਲ ਰਿਹਾ ਹੈ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ...
ਦਿੱਲੀ ਮੋਰਚੇ ਤੋਂ ਪਿੰਡ ਪਰਤੇ ਕਿਸਾਨ ਦੀ ਮੌਤ
. . .  about 1 hour ago
ਬਰਨਾਲਾ, 19 ਅਪ੍ਰੈਲ (ਧਰਮਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਟਿਕਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿਚ ਗਏ ਕਿਸਾਨ...
ਪ੍ਰਬੰਧਾਂ ਦੀ ਘਾਟ ਕਾਰਨ ਮੰਡੀਆਂ ਵਿਚ ਫ਼ਸਲ ਸਮੇਤ ਰੁਲ ਰਹੇ ਕਿਸਾਨ - ਨਿੱਝਰ, ਮੱਲ
. . .  about 1 hour ago
ਲਾਂਬੜਾ, 19 ਅਪ੍ਰੈਲ (ਪਰਮੀਤ ਗੁਪਤਾ) - ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਵਾਸਤੇ ਚੰਗੇ ਪ੍ਰਬੰਧ ਕਰਨ ਦੇ ਜੋ ਵੱਡੇ - ਵੱਡੇ ...
ਵਾਪਰਿਆ ਹਾਦਸਾ ਤਿੰਨ ਨੌਜਵਾਨਾਂ ਦੀ ਮੌਤ
. . .  about 1 hour ago
ਕਲਾਯਤ ( ਕੈਥਲ ) - 19 ਅਪ੍ਰੈਲ - ਕੈਥਲ ਜ਼ਿਲ੍ਹੇ ਦੇ ਕਸਬਾ ਕਲਾਯਤ ਵਿਚ 6 ਨੌਜਵਾਨਾਂ ਦਾ ਸਨਸ਼ਾਇਨ ਸਕੂਲ ਦੇ ਨੇੜੇ ਐਕਸੀਡੈਂਟ ਹੋ ਗਿਆ ਹੈ | ਇਸ ਘਟਨਾ ਵਿਚ ਤਿੰਨ ਨੌਜਵਾਨਾਂ...
ਨਗਰ ਕੌਂਸਲ ਖਰੜ ਚੋਣ ਪ੍ਰਕਿਰਿਆ ਦੌਰਾਨ ਹੋਈ ਭੰਨਤੋੜ
. . .  about 1 hour ago
ਖਰੜ,19 ਅਪ੍ਰੈਲ ( ਗੁਰਮੁੱਖ ਸਿੰਘ ਮਾਨ) - ਨਗਰ ਕੌਂਸਲ ਖਰੜ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਨੂੰ ਸਹੁੰ ਚੁਕਵਾਉਣ ਤੋਂ ਬਾਅਦ ਉਸ ਸਮੇਂ ਸਥਿਤੀ ਖ਼ਰਾਬ ਹੋ ਗਈ ਜਦੋਂ ਮੀਟਿੰਗ ਹਾਲ ਵਿਚ ਕਾਂਗਰਸ ਤੇ ਅਕਾਲੀ ਦਲ ਤੇ...
ਜਗਜੀਤ ਸਿੰਘ ਨੋਨੀ ਨਗਰ ਪੰਚਾਇਤ ਲੋਹੀਆਂ ਖਾਸ ਦੇ ਪ੍ਰਧਾਨ ਨਿਯੁਕਤ
. . .  about 1 hour ago
ਲੋਹੀਆਂ ਖਾਸ, 19 ਅਪ੍ਰੈਲ (ਬਲਵਿੰਦਰ ਸਿੰਘ ਵਿਕੀ) - ਨਗਰ ਪੰਚਾਇਤ ਲੋਹੀਆਂ ਖਾਸ ਦੀ ਪ੍ਰਧਾਨਗੀ ਪਦ ਲਈ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਨਾਲ ਸਬੰਧਿਤ ਜਗਜੀਤ ਸਿੰਘ ਨੋਨੀ ਨੂੰ ਪ੍ਰਧਾਨ...
ਆਮ ਆਦਮੀ ਪਾਰਟੀ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ
. . .  about 1 hour ago
ਚੰਡੀਗੜ੍ਹ ,19 ਅਪ੍ਰੈਲ( ਗੁਰਿੰਦਰ ) - ਆਮ ਆਦਮੀ ਪਾਰਟੀ ਪੰਜਾਬ ਵਲੋਂ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ
ਡੀ.ਆਰ. ਸਹਿਕਾਰੀ ਸਭਾਵਾਂ ਨੇ ਸਹਿਕਾਰੀ ਸਭਾ ਠੱਠੀ ਭਾਈ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਨ ਦਾ ਲਿਆ ਗੰਭੀਰ ਨੋਟਿਸ
. . .  about 2 hours ago
ਠੱਠੀ ਭਾਈ, 19 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮੌੜ ਨੌਂ ਅਬਾਦ ਦੋਹਾਂ ਪਿੰਡਾਂ ਦੀ ਸਾਂਝੀ ਦੀ ਠੱਠੀ ਭਾਈ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਲੋਂ ਕਿਸਾਨਾਂ ...
ਬਾਰਦਾਨੇ ਦੀ ਕਮੀ ਨੂੰ ਲੈ ਕੇ ਸਾਬਕਾ ਮੰਤਰੀ ਸੇਖੋਂ ਦਾ ਕੈਪਟਨ ਸਰਕਾਰ 'ਤੇ ਫੇਲ੍ਹ ਹੋਣ ਦਾ ਦੋਸ਼
. . .  about 2 hours ago
ਲਖੋ ਕੇ ਬਹਿਰਾਮ, 19 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ ) - ਕਣਕ ਦੀ ਖ਼ਰੀਦ ਲਈ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਅਕਾਲੀ ਦਲ ਦੇ...
ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ
. . .  about 2 hours ago
ਨਵੀਂ ਦਿੱਲੀ, 19 ਅਪ੍ਰੈਲ - ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ , ਅੱਜ ਸੋਮਵਾਰ ਤੋਂ ਅਗਲੇ ਸੋਮਵਾਰ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ...
ਕੋਹਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਦਿੱਲੀ ਧਰਨੇ ਲਈ ਰਵਾਨਾ
. . .  about 3 hours ago
ਚੋਗਾਵਾ, 19 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਬਲਾਕ ਚੋਗਾਵਾ ਦੇ ਪ੍ਰਧਾਨ ਹਰਵੰਤ ਸਿੰਘ ਅੋਲਖ, ਨੰਬਰਦਾਰ ਸੁਰਜੀਤ ਸਿੰਘ, ਬਲਵਿੰਦਰ ਸਿੰਘ ਅੋਲਖ, ਤਰਲੋਕ ਸਿੰਘ, ਸਤਨਾਮ ਸਿੰਘ ਦੀ ਅਗਵਾਈ ਹੇਠ ਅੱਜ...
ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ
. . .  about 3 hours ago
ਮੁੰਬਈ , 19 ਅਪ੍ਰੈਲ - ਮਹਾਰਾਸ਼ਟਰ ਦੇ ਮੁੰਬਈ ਡਿਵੀਜ਼ਨ ਦੀ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਵੇਖ ਹਰੇਕ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਏਗੀ ਤੇ ਇਕ ਪਲ ਲਈ ਮੂੰਹ 'ਚੋਂ ਇਹ ਜ਼ਰੂਰ ਨਿਕਲੇਗਾ ਜਾ...
ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਹੋਇਆ ਜ਼ਬਰਦਸਤ ਧਮਾਕਾ
. . .  about 3 hours ago
ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ) - ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਅੱਜ ਸਵੇਰੇ 6 ਵਜੇ ਇਕ ਪਟਾਕਿਆਂ ਨਾਲ਼ ਭਰੀ ਰਿਕਸ਼ਾ ਰੇਹੜੀ ਵਿਚ ਜ਼ਬਰਦਸਤ ...
ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ ਵਿਚ ਦਿਹਾਂਤ
. . .  about 4 hours ago
ਬੰਗਲੁਰੂ, 19 ਅਪ੍ਰੈਲ - ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ...
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਏ ਕੋਰੋਨਾ ਪਾਜ਼ੀਟਿਵ
. . .  about 4 hours ago
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਅਹੂਜਾ,ਰੁਪੇਸ਼ ਕੁਮਾਰ) - ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਹੋਏ ਕੋਰੋਨਾ ਦੇ ਸ਼ਿਕਾਰ...
ਕਿਸਾਨ ਆਗੂ, ਅਦਾਕਾਰਾ ਸੋਨੀਆ ਮਾਨ ਤੇ ਰਾਕੇਸ਼ ਟਿਕੈਤ ਦੇ ਬੇਟੇ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 4 hours ago
ਅੰਮ੍ਰਿਤਸਰ, 19 ਅਪ੍ਰੈਲ - ਕਿਸਾਨ ਆਗੂ ,ਅਦਾਕਾਰਾ ਸੋਨੀਆ ਮਾਨ ਅਤੇ ਰਾਕੇਸ਼ ਟਿਕੈਤ ਦੇ ਬੇਟੇ ਗੌਰਵ ਟਿਕੈਤ ਨੇ...
ਬਿਹਾਰ: 2 ਕੈਦੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ 'ਚ
. . .  about 5 hours ago
ਬਿਹਾਰ, 19 ਅਪ੍ਰੈਲ - ਬੀਤੀ ਰਾਤ ਦੋ ਕੈਦੀ ਮੁਜ਼ੱਫਰਪੁਰ ਦੀ ਸ਼ਹੀਦ ਖੂਦੀਰਾਮ ਬੋਸ ਕੇਂਦਰੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼...
ਲੁਧਿਆਣਾ : ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ
. . .  about 5 hours ago
ਲੁਧਿਆਣਾ, 19 ਅਪ੍ਰੈਲ - ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ ...
ਪੱਛਮੀ ਬੰਗਾਲ: ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਸੁੱਟੇ ਬੰਬ
. . .  about 5 hours ago
ਪੱਛਮੀ ਬੰਗਾਲ, 19 ਅਪ੍ਰੈਲ - ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਬੰਬ ਸੁੱਟੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਮਾਘ ਸੰਮਤ 552
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਫ਼ਤਹਿਗੜ੍ਹ ਸਾਹਿਬ

ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ

ਫ਼ਤਹਿਗੜ੍ਹ ਸਾਹਿਬ, 20 ਜਨਵਰੀ (ਬਲਜਿੰਦਰ ਸਿੰਘ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਗੁਰਪੁਰਬ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਇਲਾਕਿਆਂ ਵਿਚ ਬੜੇ ਉਤਸ਼ਾਹ ਤੇ ਸ਼ਰਧਾ ਪੂਰਵਕ ਮਨਾਇਆ ਗਿਆ | ਜਿਸ ਦੌਰਾਨ ਇਤਿਹਾਸਿਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਦੇ ਰਸਭਿੰਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਜਗਦੀਪ ਸਿੰਘ ਚੀਮਾ ਨੇ ਸਮੁੱਚੇ ਪੰਥ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰ ਸਾਹਿਬਾਨਾਂ ਦੇ ਦਰਸਾਏ ਮਾਰਗ 'ਤੇ ਚੱਲਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਅਤੇ ਸਿਧਾਂਤ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ | ਇਸ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਕਰਨੈਲ ਸਿੰਘ ਪੰਜੋਲੀ, ਭਾਈ ਅਵਤਾਰ ਸਿੰਘ ਰਿਆ, ਸ਼੍ਰੋਮਣੀ ਅਕਾਲੀ ਦਲ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਗਿਆਨੀ ਗੁਰਪ੍ਰੀਤ ਸਿੰਘ, ਗੁਰਦੁਆਰਾ ਮੈਨੇਜਰ ਗੁਰਦੀਪ ਸਿੰਘ ਕੰਗ, ਮੀਤ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਸਾਬਕਾ ਮੈਨੇਜਰ ਅਮਰਜੀਤ ਸਿੰਘ, ਹਰਜੀਤ ਸਿੰਘ ਰਿਕਾਰਡ ਕੀਪਰ, ਵਰਿੰਦਰ ਸਿੰਘ, ਮਲਕੀਤ ਸਿੰਘ, ਨਰਿੰਦਰ ਸਿੰਘ ਰਸੀਦਪੁਰ, ਅਮਰਜੀਤ ਸਿੰਘ ਲੇਖਾਕਾਰ, ਅਮਰਜੀਤ ਸਿੰਘ ਹੈੱਡ, ਹਰਪਿੰਦਰ ਕੌਰ, ਬਲਜੀਤ ਸਿੰਘ, ਨਰਵੀਰ ਸਿੰਘ, ਪਰਮਿੰਦਰ ਸਿੰਘ, ਹਰਮਨਜੀਤ ਸਿੰਘ, ਜਥੇਦਾਰ ਸਵਰਨ ਸਿੰਘ ਗੋਪਾਲੋਂ, ਗੁਰਮੁਖ ਸਿੰਘ, ਇੰਦਰਦੀਪ ਸਿੰਘ ਬੇਦੀ, ਗ੍ਰੰਥੀ ਨਿਰਮਲ ਸਿੰਘ ਆਦਿ ਨੇ ਹਾਜ਼ਰੀ ਲਗਵਾਈ |
• ਪੰਚਾਇਤੀ ਗੁਰਦੁਆਰਾ ਹਮਾਯੂੰਪੁਰ ਵਿਖੇ ਸਜਾਇਆ ਅਲੌਕਿਕ ਨਗਰ ਕੀਰਤਨ
ਇਸੇ ਤਰ੍ਹਾਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਪੰਚਾਇਤੀ ਗੁਰਦੁਆਰਾ ਸਾਹਿਬ ਹਮਾਯੂੰਪੁਰ ਸਰਹਿੰਦ 'ਚੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਜਿਸ ਦੌਰਾਨ ਜਿੱਥੇ ਗਤਕਾ ਪਾਰਟੀ ਦੇ ਸਿੰਘਾਂ ਨੇ ਗਤਕੇ ਦੇ ਜੌਹਰ ਵਿਖਾਏ ਉੱਥੇ ਹੀ ਵੱਖ–ਵੱਖ ਕੀਰਤਨੀ ਜਥੇ ਗੁਰੂ ਸਾਹਿਬ ਜੀ ਦੀ ਮਹਿਮਾ ਦਾ ਗੁਣਗਾਨ ਕਰਕੇ ਨਗਰ ਕੀਰਤਨ ਦੀ ਸ਼ੋਭਾ ਨੂੰ ਚਾਰ ਚੰਨ ਲਾ ਰਹੇ ਸਨ | ਵੱਖ-ਵੱਖ ਥਾਵਾਂ 'ਤੇ ਸ਼ਰਧਾਲੂਆਂ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕਰਕੇ ਅਤੇ ਲੰਗਰ ਲਗਾ ਕੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ | ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚੋਂ ਲੰਘ ਕੇ ਵਾਪਸ ਪੰਚਾਇਤੀ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ | ਨਗਰ ਕੀਰਤਨ ਵਿਚ ਗੁਰਦੁਆਰਾ ਕਮੇਟੀ ਦੇ ਪ੍ਰਬੰਧਕਾਂ ਤੋਂ ਇਲਾਵਾ ਸਾਬਕਾ ਕੌਾਸਲਰ ਗੁਰਪ੍ਰੀਤ ਸਿੰਘ ਲਾਲੀ, ਜੱਗ ਦਰਸ਼ਨ ਸਿੰਘ ਲਾਲੀ, ਅਵਤਾਰ ਸਿੰਘ, ਮਨਜੀਤ ਸਿੰਘ, ਨਿਰੰਦਰਪਾਲ ਸਿੰਘ, ਸਿਮਰਨ ਅਰੋੜਾ, ਗਿੰਦੂ ਧਾਲੀਵਾਲ, ਮੰਟੋ ਮਾਹਲ, ਸੁਖਚੈਨ ਸਿੰਘ, ਰਮਿੰਦਰ ਸਿੰਘ, ਰਮਨਪ੍ਰੀਤ ਸਿੰਘ, ਹਨੀ ਓਬਰਾਏ, ਬਲਵਿੰਦਰ ਸਿੰਘ ਸਹਾਰਨ, ਜੈ ਸਿੰਘ ਬਾੜਾ, ਹਰਮੀਤ ਸਿੰਘ ਸੱਗੂ, ਕੁਲਦੀਪ ਸਿੰਘ ਮਿੰਟੂ, ਗੁਰਪ੍ਰੀਤ ਸਿੰਘ ਲੱਕੀ, ਤੇਜਿੰਦਰ ਸਿੰਘ ਕਾਕਾ, ਸੁਰਿੰਦਰ ਸਿੰਘ ਛਿੰਦਾ, ਪ੍ਰਭਜੋਤ ਸਿੰਘ, ਹਰਵਿੰਦਰ ਸਿੰਘ, ਰਾਜਦੀਪ ਸਿੰਘ, ਆਕਾਸ਼ਦੀਪ, ਜਸਪਾਲ ਸਿੰਘ ਸਮੇਤ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਲਗਵਾਈ |
• ਪ੍ਰੀਤ ਨਗਰ ਵਿਖੇ ਪ੍ਰਕਾਸ਼ ਨੂੰ ਸਮਰਪਿਤ ਸਮਾਗਮ
ਇਸੇ ਤਰ੍ਹਾਂ ਗੁਰਦੁਆਰਾ ਸਿੰਘ ਸਭਾ ਬਾਬਾ ਫ਼ਤਹਿ ਸਿੰਘ ਨਗਰ ਪ੍ਰੀਤ ਨਗਰ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ਪਿ੍ਤਪਾਲ ਸਿੰਘ ਜੱਸੀ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 18 ਜਨਵਰੀ ਨੂੰ ਅਖੰਡ ਪਾਠ ਦੀ ਆਰੰਭਤਾ ਕਰਵਾਈ ਗਈ ਸੀ ਜਿਸ ਦਾ ਅੱਜ ਭੋਗ ਪਾਇਆ ਗਿਆ, ਉਪਰੰਤ ਸਰਬੱਤ ਦੀ ਚੜ੍ਹਦੀ ਕਲਾ ਅਤੇ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਦੀ ਜਿੱਤ ਦੀ ਅਰਦਾਸ ਵੀ ਕੀਤੀ ਗਈ | ਇਸ ਮੌਕੇ ਹਜ਼ੂਰੀ ਰਾਗੀ ਭਾਈ ਲਵਪ੍ਰੀਤ ਸਿੰਘ ਦੇ ਜਥੇ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਤੇ ਗੁਰਦੁਆਰਾ ਕਮੇਟੀ ਵਲੋਂ ਸਿਰੋਪਾਓ ਪਾ ਕੇ ਕੀਰਤਨੀ ਜਥੇ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਪ੍ਰਧਾਨ ਜਗਜੀਤ ਸਿੰਘ, ਬਲਦੇਵ ਸਿੰਘ ਧਾਂਦਲੀ, ਗੁਰਸੇਵਕ ਸਿੰਘ, ਹਰਕਮਦੀਪ ਸਿੰਘ, ਹਰਵਿੰਦਰ ਸਿੰਘ ਬੱਬਲ, ਮੁਖ਼ਤਿਆਰ ਸਿੰਘ, ਪਰਵਿੰਦਰ ਸਿੰਘ ਦਿਓਲ, ਆਰ.ਐਸ. ਗਰੇਵਾਲ, ਬਲਵਿੰਦਰ ਸਿੰਘ ਸੋਹੀ, ਬਲਜੀਤ ਸਿੰਘ, ਕਿਰਪਾਲ ਸਿੰਘ, ਬਲਦੇਵ ਸਿੰਘ, ਕੁਲਦੀਪ ਸਿੰਘ ਬੈਦਵਾਨ, ਮ: ਹਰਜਿੰਦਰ ਸਿੰਘ, ਪਿਆਰਾ ਸਿੰਘ, ਜਰਨੈਲ ਸਿੰਘ ਬੀਰੂ ਅਤੇ ਬੀਬੀ ਸੁਰਿੰਦਰ ਸਿੰਘ ਆਦਿ ਹਾਜ਼ਰ ਸਨ |
• ਪਿੰਡ ਭਗੜਾਣਾ ਵਿਖੇ ਗੁਰਮਤਿ ਸਮਾਗਮ
ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਭਗੜਾਣਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ਉਪਰੰਤ ਭਾਈ ਸਤਨਾਮ ਸਿੰਘ ਰਾਜਪੁਰਾ ਵਾਲਿਆਂ ਦੇ ਰਾਗੀ ਜਥੇ ਨੇ ਗੁਰਬਾਣੀ ਦੇ ਰਸਭਿੰਨੇ ਸ਼ਬਦ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਸਵੰਤ ਸਿੰਘ ਨੇ ਸੰਗਤਾਂ ਨੂੰ ਅਵਤਾਰ ਪੁਰਬ ਦੀ ਵਧਾਈ ਦਿੱਤੀ ਅਤੇ ਰਾਗੀ ਜਥੇ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਵੀ ਕੀਤਾ | ਸਮਾਗਮ ਵਿਚ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ |
• ਗੁ: ਸਾਹਿਬ ਪਾਤਸ਼ਾਹੀ ਛੇਵੀਂ ਮੁਹੱਲਾ ਗੁਰੂ ਕੀ ਨਗਰੀ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਮੰਡੀ ਗੋਬਿੰਦਗੜ੍ਹ, (ਬਲਜਿੰਦਰ ਸਿੰਘ)-ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮੁਹੱਲਾ ਗੁਰੂ ਕੀ ਨਗਰੀ ਵਿਚ ਅੱਜ ਅੰਮਿ੍ਤ ਵੇਲੇ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਸਮੁੱਚੇ ਪੰਥ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ | ਸਮਾਗਮ ਵਿਚ ਗੁਰਦੁਆਰਾ ਮੈਨੇਜਰ ਸੁਖਵਿੰਦਰ ਸਿੰਘ, ਹੈੱਡ ਗ੍ਰੰਥੀ ਗਿਆਨੀ ਕੁਲਵਿੰਦਰ ਸਿੰਘ, ਫੋਰਮੈਨ ਬਲਵੀਰ ਸਿੰਘ ਸਿੱਧੂ, ਰਵਿੰਦਰਜੀਤ ਸਿੰਘ ਭੰਗੂ, ਮਲਕੀਤ ਸਿੰਘ ਟੌਹੜਾ, ਭਿੰਦਰ ਸਿੰਘ, ਜਗਜੀਵਨ ਸਿੰਘ ਊਬੀ, ਹਰਬੰਸ ਸਿੰਘ ਹੁੰਝਣ, ਕੇਸਰ ਸਿੰਘ, ਸਾਬਕਾ ਕੌਾਸਲਰ ਹਰਜਿੰਦਰ ਰਾਜੂ, ਹਰਪ੍ਰੀਤ ਸਿੰਘ ਪਿ੍ੰਸ, ਬਲਦੇਵ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਸ਼ਾਮਿਲ ਹੋਈਆਂ |
ਮੰਡੀ ਗੋਬਿੰਦਗੜ੍ਹ ਦੇ ਮੁਹੱਲਾ ਨਸਰਾਲੀ ਵਿਖੇ ਸਮਾਗਮ
ਇਸੇ ਤਰ੍ਹਾਂ ਸਥਾਨਕ ਮੁਹੱਲਾ ਨਸਰਾਲੀ ਸਥਿਤ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ਭਾਈ ਸ਼ੇਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਮਨੋਹਰ ਕੀਰਤਨ ਰਾਹੀਂ ਨਿਹਾਲ ਕੀਤਾ | ਸਮਾਗਮ ਵਿਚ ਗੁਰਨਾਮ ਸਿੰਘ ਪ੍ਰਬੰਧਕ, ਰਣਜੀਤ ਸਿੰਘ ਛੋਟਾ, ਗੁਰਦੀਪ ਸਿੰਘ ਜੱਸੜ੍ਹ, ਮਾਸਟਰ ਬਲਵੰਤ ਸਿੰਘ, ਜੰਗ ਸਿੰਘ ਜੱਸੜ੍ਹ, ਸਵਰਨ ਸਿੰਘ ਜੱਸੜ੍ਹ, ਸਤਪਾਲ ਸਿੰਘ ਸੱਤਾ, ਸਿੰਕਦਰ ਸਿੰਘ ਨੰਬਰਦਾਰ, ਡਾ ਮਨਜੀਤ ਸਿੰਘ ਨੰਬਰਦਾਰ, ਭੁਪਿੰਦਰ ਸਿੰਘ ਪਨੇਸਰ, ਭਿੰਦਰ ਸਿੰਘ ਰੰਧਾਵਾ ਹਰਚੰਦ ਸਿੰਘ ਨਸਰਾਲੀ ਸਾਬਕਾ ਕੌਾਸਲਰ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਸ਼ਾਮਿਲ ਸਨ |
• ਗੁਰਦੁਆਰਾ ਸਿੰਘ ਸਭਾ ਬਿਲਾਸਪੁਰ ਰੋਡ ਖਮਾਣੋਂ ਵਿਖੇ ਸਮਾਗਮ
ਖਮਾਣੋਂ, (ਜੋਗਿੰਦਰ ਪਾਲ)-ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਬਿਲਾਸਪੁਰ ਰੋਡ ਖਮਾਣੋਂ ਵਿਖੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ | ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਲਾਹਕਾਰ ਦਿਲਬਾਰਾ ਸਿੰਘ ਰਿਟਾ: ਡਿਪਟੀ ਡਾਇਰੈਕਟਰ ਸਿੱਖਿਆ ਵਿਭਾਗ ਨੇ ਦੱਸਿਆ ਕਿ ਵਾਰਡ ਦੀ ਸੰਗਤ ਵਲੋਂ ਪਹਿਲਾਂ 5 ਦਿਨ ਬਹੁਤ ਹੀ ਉਤਸ਼ਾਹ ਨਾਲ ਪ੍ਰਭਾਤ ਫੇਰੀਆਂ ਸਜਾਈਆਂ ਗਈਆਂ ਅਤੇ ਇਸ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਸਮਾਗਮ ਦੌਰਾਨ ਭਾਈ ਸਾਹਿਬ ਭਾਈ ਬਚਿੱਤਰ ਸਿੰਘ ਉਟਾਲਾਂ ਵਾਲਿਆਂ ਵਲੋਂ ਗੁਰੂ ਸਾਹਿਬ ਵਲੋਂ ਧਰਮ ਕੌਮ ਅਤੇ ਇਨਸਾਨੀਅਤ ਲਈ ਕੀਤੀਆਂ ਕੁਰਬਾਨੀਆਂ ਬਾਰੇ ਚਾਨਣਾ ਪਾਇਆ | ਪਰਮਿੰਦਰ ਸਿੰਘ ਹੈਪੀ, ਰੁਪਿੰਦਰ ਕੌਰ ਰੂਬੀ ਅਤੇ ਪਾਹੁਲਦੀਪ ਸਿੰਘ ਵਲੋਂ ਕਵੀਸ਼ਰੀ ਰਾਹੀਂ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਿਤ ਵੀਰ ਗਾਥਾਵਾਂ ਗਾਈਆਂ ਗਈਆਂ | ਕਥਾ ਵਾਚਕ ਭਾਈ ਬਚਿੱਤਰ ਸਿੰਘ ਉਟਾਲਾਂ ਵਾਲਿਆਂ ਦਾ ਪ੍ਰਬੰਧਕ ਕਮੇਟੀ ਅਤੇ ਸੰਗਤ ਵਲੋਂ ਸਿਰੋਪਾਉ ਪਾ ਕੇ ਸਨਮਾਨ ਕੀਤਾ ਗਿਆ ਅਤੇ ਇੰਜੀਨੀਅਰ ਦਿਲਪ੍ਰੀਤ ਸਿੰਘ ਲੋਹਟ ਵਲੋਂ ਆਈ ਸੰਗਤ ਦਾ ਧੰਨਵਾਦ ਕੀਤਾ ਗਿਆ | ਇਸ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਮਦਨ ਸਿੰਘ ਪ੍ਰਧਾਨ, ਮਨਦੀਪ ਸਿੰਘ ਘੁਮਾਣ ਮੀਤ ਪ੍ਰਧਾਨ, ਸ਼ੇਰ ਸਿੰਘ ਖ਼ਜ਼ਾਨਚੀ, ਮੇਵਾ ਸਿੰਘ, ਗੁਰਦੇਵ ਸਿੰਘ ਆੜ੍ਹਤੀ, ਜਸਵੰਤ ਸਿੰਘ ਚੜ੍ਹੀ, ਜਗਨੰਦਨ ਸਿੰਘ, ਪ੍ਰੀਤਮ ਸਿੰਘ ਬਾਜਵਾ, ਬਲਦੇਵ ਸਿੰਘ, ਪਿ੍ੰਸੀਪਲ ਬਲੌਰ ਸਿੰਘ ਬੋਪਾਰਾਏ, ਰਾਜੀਵ ਅਹੂਜਾ, ਸੁਰਿੰਦਰ ਸ਼ਿੰਦਾ ਭਾਮੀਆਂ ਵਾਲੇ, ਬੀਬੀ ਬਲਜੀਤ ਕੌਰ ਸਾਬਕਾ ਐਮ.ਸੀ., ਲਛਮਣ ਸਿੰਘ, ਡਾ. ਅਮਰਜੀਤ ਸੋਹਲ ਤੋਂ ਇਲਾਵਾ ਹੋਰ ਸੰਗਤ ਵੱਡੀ ਗਿਣਤੀ 'ਚ ਹਾਜ਼ਰ ਸੀ |
• ਖੇੜੀ ਨੌਧ ਸਿੰਘ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਇਸੇ ਤਰ੍ਹਾਂ ਪਿੰਡ ਖੇੜੀ ਨੌਧ ਸਿੰਘ ਵਿਖੇ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਵਲੋਂ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਭਾਈ ਜਗਦੀਪ ਸਿੰਘ ਦੇ ਜਥੇ ਵਲੋਂ ਸੰਗਤ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਇਸ ਉਪਰੰਤ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ | ਇਸ ਮੌਕੇ ਕਮੇਟੀ ਪ੍ਰਧਾਨ ਬਲਵਿੰਦਰ ਸਿੰਘ, ਪੰਚ ਬਹਾਦਰ ਸਿੰਘ, ਜੰਗ ਬਹਾਦਰ ਸਿੰਘ, ਪ੍ਰਕਾਸ਼ ਸਿੰਘ, ਜਗਤਾਰ ਸਿੰਘ, ਬਹਾਦਰ ਸਿੰਘ ਲਿਬੜਾ, ਸਰਬਜੀਤ ਸਿੰਘ ਬੱਬੀ, ਪੰਚ ਸਤਨਾਮ ਸਿੰਘ, ਪੰਚ ਜਸਵਿੰਦਰ ਸਿੰਘ, ਸੇਵਾ ਸਿੰਘ, ਜਸਵਿੰਦਰ ਸਿੰਘ, ਸਤੀਸ਼ ਬਿਰਲਾ, ਹਰਬੰਸ ਸਿੰਘ ਆਦਿ ਮੌਜੂਦ ਸਨ |
• ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਬਸੀ ਪਠਾਣਾਂ 'ਚ ਮਨਾਇਆ ਪ੍ਰਕਾਸ਼ ਪੁਰਬ
ਬਸੀ ਪਠਾਣਾਂ, (ਗੁਰਬਚਨ ਸਿੰਘ ਰੁਪਾਲ)-ਸਾਹਿਬ-ਏ-ਕਮਾਲ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਇੱਥੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪੂਰੀ ਸਜ ਧਜ, ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ | ਇਸ ਸਿਲਸਿਲੇ ਵਿਚ ਰੱਖੇ ਗਏ ਅਖੰਡ ਪਾਠ ਦੀ ਸੰਪੂਰਨਤਾ ਮਗਰੋਂ ਸਜਾਏ ਧਾਰਮਿਕ ਦੀਵਾਨ ਵਿਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਿੰਦਰ ਸਿੰਘ, ਭਾਈ ਭਰਪੂਰ ਸਿੰਘ, ਸਿਮਰਨਜੀਤ ਸਿੰਘ ਚੌਾਤਾ ਕਲਾਂ ਅਤੇ ਬੀਬੀ ਜਸਲੀਨ ਕੌਰ ਕਾਲੜਾ ਆਦਿ ਦੇ ਰਾਗੀ ਜਥਿਆਂ ਵਲੋਂ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਕੀਤਾ ਗਿਆ | ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਤੇ ਗੁਰਪੁਰਬ ਵਿਚ ਸੇਵਾ ਅਤੇ ਸਹਿਯੋਗ ਕਰਨ ਵਾਲਿਆਂ ਦਾ ਸਨਮਾਨ ਕੀਤਾ ਗਿਆ | ਰਾਤ ਨੂੰ ਸਜਾਏ ਕੀਰਤਨ ਦਰਬਾਰ ਵਿਚ ਉੱਚ ਕੋਟਿ ਦੇ ਰਾਗੀ ਜਥਿਆਂ ਵਲੋਂ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਸ੍ਰਵਣ ਕਰਵਾਉਂਦੇ ਹੋਏ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਕਮੇਟੀ ਦੇ ਚੇਅਰਮੈਨ ਡਾ. ਐਨ.ਐੱਸ. ਬਾਵਾ, ਗੁਰਦੁਆਰਾ ਕਮੇਟੀ ਦੇ ਐਡਵੋਕੇਟ ਗੁਰਦੇਵ ਸਿੰਘ, ਭਗਵੰਤ ਸਿੰਘ ਅਨੰਦ ਅਤੇ ਸਤਨਾਮ ਸਿੰਘ ਮਨਚੰਦਾ ਨੇ ਸੰਗਤਾਂ ਦਾ ਧੰਨਵਾਦ ਕੀਤਾ | ਸ਼ਹਿਰੀ ਅਕਾਲੀ ਦਲ ਦੇ ਪ੍ਰਧਾਨ ਮਾਸਟਰ ਅਜੀਤ ਸਿੰਘ ਫ਼ਤਹਿਪੁਰ ਜੱਟਾਂ ਨੇ ਵੀ ਦੀਵਾਨ ਦੀ ਹਾਜ਼ਰੀ ਭਰੀ |
• ਗੰਢੂਆਂ ਕਲਾਂ ਵਿਖੇ ਮਨਾਇਆ ਪ੍ਰਕਾਸ਼ ਪੁਰਬ
ਇਸੇ ਤਰ੍ਹਾਂ ਬਲਾਕ ਦੇ ਪਿੰਡ ਗੰਢੂਆਂ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਰਖਾਏ ਗਏ ਅਖੰਡ ਪਾਠ ਦੇ ਭੋਗ ਮਗਰੋਂ ਉਦਾਸੀਨ ਡੇਰਾ ਬਾਬਾ ਪੁਸ਼ਪਾਨੰਦ ਮੁੱਲਾਂਪੁਰ ਦੇ ਗੱਦੀਨਸ਼ੀਨ ਬਾਬਾ ਬਲਵਿੰਦਰ ਦਾਸ ਵਲੋਂ ਸਜਾਏ ਗਏ ਧਾਰਮਿਕ ਦੀਵਾਨ ਵਿਚ ਸੰਗਤਾਂ ਨੂੰ ਗੁਰੂ ਦੇ ਲੜ ਲੱਗਣ ਬਾਰੇ ਪ੍ਰੇਰਨਾ ਦਿਤੀ ਗਈ | ਇੱਥੇ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ, ਕੁਲਦੀਪ ਸਿੰਘ, ਮੇਜਰ ਸਿੰਘ, ਸੁਖਜਿੰਦਰ ਸਿੰਘ, ਪਾਲ ਸਿੰਘ, ਜਰਨੈਲ ਸਿੰਘ, ਜੀਤ ਸਿੰਘ, ਜੰਗ ਸਿੰਘ ਅਤੇ ਮੁੱਖ ਗ੍ਰੰਥੀ ਗਿ. ਬਲਦੇਵ ਸਿੰਘ ਵੀ ਹਾਜ਼ਰ ਸਨ |

ਨਵੀਂ ਬਣ ਰਹੀ ਗਲੀ ਦਾ ਲੈਵਲ ਸਹੀ ਰੱਖਣ ਸਬੰਧੀ ਐਸ.ਡੀ.ਐਮ. ਨੂੰ ਦਿੱਤਾ ਮੰਗ ਪੱਤਰ

ਖਮਾਣੋਂ, 20 ਜਨਵਰੀ (ਮਨਮੋਹਣ ਸਿੰਘ ਕਲੇਰ)-ਸ਼ਹਿਰ ਦੇ ਮਨਸੂਰਪੁਰ ਰੋਡ ਵਾਰਡ ਨੰ-1, ਬਿਜਲੀ ਘਰ ਦੇ ਸਾਹਮਣੇ ਇੰਟਰਲਾਕ ਟਾਈਲਾਂ ਨਾਲ ਬਣਾਈ ਜਾਣ ਵਾਲੀ ਗਲੀ ਦਾ ਲੈਵਲ ਸਹੀ ਨਾ ਹੋਣ ਸਬੰਧੀ ਗਲੀ ਦੇ ਵਸਨੀਕਾਂ ਨੇ ਐਸ.ਡੀ.ਐਮ ਅਰਵਿੰਦ ਕੁਮਾਰ ਖਮਾਣੋਂ ਨੂੰ ਮੰਗ ਪੱਤਰ ਦਿੱਤਾ | ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ 'ਚ 8 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਪਟਿਆਲਾ, 20 ਜਨਵਰੀ (ਮਨਦੀਪ ਸਿੰਘ ਖਰੋੜ)-ਸਥਾਨਕ ਸੁਖਰਾਮ ਕਾਲੋਨੀ ਵਿਖੇ ਇਕ ਵਿਅਕਤੀ ਦੀ ਹੋ ਰਹੀ ਕੁੱਟਮਾਰ ਛਡਾਉਣ ਗਏ ਦੋ ਭਰਾਵਾਂ ਦੀ 8 ਵਿਅਕਤੀਆਂ ਵਲੋਂ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ 8 ...

ਪੂਰੀ ਖ਼ਬਰ »

ਸਪੀਕਰ ਤੇ ਸਪਲਾਈ ਯੂਨਿਟਾਂ ਚੋਰੀ ਕਰਨ ਵਾਲੇ ਖ਼ਿਲਾਫ਼ ਕੇਸ ਦਰਜ

ਪਟਿਆਲਾ, 20 ਜਨਵਰੀ (ਮਨਦੀਪ ਸਿੰਘ ਖਰੋੜ)-ਲਾਈਟ ਅਤੇ ਸਾਊਾਡ ਦੀ ਕੰਪਨੀ 'ਚ ਕੰਮ ਕਰਨ ਵਾਲੇ ਲੜਕੇ ਵਲੋਂ 3 ਵੱਡੇ ਸਪੀਕਰ ਅਤੇ ਸਪਲਾਈ ਯੂਨਿਟਾਂ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਸ਼ਿਕਾਇਤ ਸੁਮਿਤ ਕਾਂਸਲ ਨੇ ਥਾਣਾ ਸਿਵਲ ਲਾਈਨ 'ਚ ਦਰਜ ਕਰਵਾਈ ਸੀ | ਜਿਸ ਅਧਾਰ ...

ਪੂਰੀ ਖ਼ਬਰ »

ਫਰੀਡਮ ਫਾਈਟਰ ਉੱਤਰਾਧਿਕਾਰੀ ਸੁਸਾਇਟੀ ਦੀ ਬੈਠਕ

ਪਟਿਆਲਾ, 20 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਫਰੀਡਮ ਫਾਈਟਰ ਤੇ ਉੱਤਰਾਧਿਕਾਰੀ ਪਰਿਵਾਰਾਂ ਦੀ ਬੈਠਕ ਪ੍ਰਧਾਨ ਮੋਹਕਮ ਸਿੰਘ ਚੌਹਾਨ ਤੇ ਆਲ ਇੰਡੀਆ ਮੈਂਬਰ ਗੁਰਵਿੰਦਰਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਤੇ ਸਿਆਸਤ ਸਿੰਘ ਸੰਗਰੂਰ ਦੀ ਅਗਵਾਈ 'ਚ ਹੋਈ | ਇਸ ਬੈਠਕ ਵਿਚ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੌਰਾਨ ਕਿਸਾਨ ਨੂੰ ਪਿਆ ਦਾ ਦਿਲ ਦਾ ਦੌਰਾ

ਪਟਿਆਲਾ, 20 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਕਿਸਾਨੀ ਅੰਦੋਲਨ ਦੌਰਾਨ ਪਿਛਲੇ ਡੇਢ ਮਹੀਨੇ ਤੋਂ ਨਾਭਾ ਤੇ ਭਾਦਸੋਂ ਰੋਡ 'ਤੇ ਟੋਲ ਟੈਕਸ 'ਤੇ ਕਿਸਾਨੀ ਧਰਨੇ ਦੌਰਾਨ ਬੈਠੇ ਇਕ ਕਿਸਾਨ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਨੇ ਇਸਤਰੀ ਦਿਵਸ ਨਿਵੇਕਲੇ ਢੰਗ ਨਾਲ ਮਨਾਇਆ-ਬਹਿਰੂ

ਦੇਵੀਗੜ੍ਹ, 20 ਜਨਵਰੀ (ਰਾਜਿੰਦਰ ਸਿੰਘ ਮੌਜੀ)-ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਅਤੇ ਬਜ਼ੁਰਗ ਕਿਸਾਨ ਆਗੂ ਸਤਨਾਮ ਸਿੰਘ ਬਹਿਰੂ ਨੇ ਸਿੰਘੂ ਬਾਰਡਰ ਦਿੱਲੀ ਤੋਂ ਇਸ ਪ੍ਰਤੀਨਿਧ ਨਾਲ ਫੋਨ 'ਤੇ ਗੱਲਬਾਤ ਕਰਦਿਆਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਸਾਲਾਨਾ ...

ਪੂਰੀ ਖ਼ਬਰ »

ਡਾ. ਗੁਰਕਮਲ ਗਿੱਲ ਨੇ ਕਿਸਾਨ ਅੰਦੋਲਨ ਦੇ ਸਮਰਥਨ ਦਾ ਕੀਤਾ ਐਲਾਨ

ਪਟਿਆਲਾ, 20 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਕੜਾਕੇ ਦੀ ਠੰਢ ਵਿਚ ਸਿੰਘੂ ਬਾਰਡਰ 'ਤੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ 'ਚ ਵਿਦੇਸ਼ਾਂ ਵਿਚ ਬੈਠੇ ਪੰਜਾਬੀਆਂ ਦਾ ਸਮਰਥਨ ਜਾਰੀ ਹੈ | ਅੱਜ ਇੱਥੇ ਡਾ. ਗੁਰਕਮਲ ਸਿੰਘ ਗਿੱਲ ਨੇ ਆਪਣੇ ਸੰਬੋਧਨ 'ਚ ਕਿਹਾ ਕਿ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਵਿਖਾਵਾ

ਮੰਡੀ ਗੋਬਿੰਦਗੜ੍ਹ, 20 ਜਨਵਰੀ (ਬਲਜਿੰਦਰ ਸਿੰਘ)-ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਕੈਮਿਸਟ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਵਲੋਂ ਜ਼ਬਰਦਸਤ ਰੋਸ ਵਿਖਾਵਾ ਕੀਤਾ ਗਿਆ | ਇਸ ਮੌਕੇ ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰ ਰਹੇ ਸ਼ਾਖਾ ਪ੍ਰਧਾਨ ਅਵਤਾਰ ...

ਪੂਰੀ ਖ਼ਬਰ »

ਔਰਤਾਂ ਦੀ ਮਦਦ ਨਾਲ ਪੁਰਸ਼ਾਂ ਨੂੰ ਬਲੈਕਮੇਲ ਕਰਨ ਵਾਲੇ ਗਰੋਹ ਦਾ ਪਰਦਾਫਾਸ਼

ਸਮਾਣਾ, 20 ਜਨਵਰੀ (ਪ੍ਰੀਤਮ ਸਿੰਘ ਨਾਗੀ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਔਰਤਾਂ ਦੀ ਮਦਦ ਨਾਲ ਪੁਰਸ਼ਾਂ ਨੂੰ ਬਲੈਕਮੇਲ ਕਰਨ ਅਤੇ ਉਨ੍ਹਾਂ ਨੂੰ ਲੁੱਟਣ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਦੋ ਵਿਅਕਤੀਆਂ ਅਤੇ ਦੋ ਅਣਪਛਾਤੀਆਂ ਔਰਤਾਂ ਵਿਰੁੱਧ ਮੁਕੱਦਮਾ ਦਰਜ ...

ਪੂਰੀ ਖ਼ਬਰ »

ਬਸੀ ਪਠਾਣਾਂ 'ਚ ਪੂਰੀ ਰਫ਼ਤਾਰ ਨਾਲ ਜਾਰੀ ਹਨ ਵਿਕਾਸ ਕਾਰਜ-ਜੀ. ਪੀ.

ਬਸੀ ਪਠਾਣਾਂ, 20 ਜਨਵਰੀ (ਗੁਰਬਚਨ ਸਿੰਘ ਰੁਪਾਲ)-ਸ਼ਹਿਰ ਵਿਚ ਸੀਵਰੇਜ ਦਾ ਕੰਮ ਲਗਪਗ ਮੁਕੰਮਲ ਹੋਣ ਵਾਲਾ ਹੈ ਜਿਸ ਕਾਰਨ ਪੁੱਟੀਆਂ ਹੋਈਆਂ ਸੜਕਾਂ ਕਾਰਨ ਜਨਤਾ ਨੂੰ ਆਵਾਜਾਈ ਸਬੰਧੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਹੁਣ ਦੂਜੇ ਦੌਰ ਵਿਚ ਪੁੱਟੀਆਂ ਗਈਆਂ ...

ਪੂਰੀ ਖ਼ਬਰ »

ਨਗਰ ਕੌ ਾਸਲ ਨੂੰ ਭਿ੍ਸ਼ਟਾਚਾਰ ਤੋਂ ਮੁਕਤ ਕਰਵਾਉਣ ਲਈ ਸ਼ਹਿਰ ਦੇ ਲੋਕ 'ਆਪ' ਦੇ ਉਮੀਦਵਾਰਾਂ ਨੂੰ ਜਿਤਾਉਣਗੇ-ਜੱਸੀ ਸੋਹੀਆਂ ਵਾਲਾ

ਨਾਭਾ, 20 ਜਨਵਰੀ (ਕਰਮਜੀਤ ਸਿੰਘ)-ਸਥਾਨਕ ਵਾਰਡ ਨੰ. 4 ਵਿਖੇ ਯੂਥ ਆਗੂ ਸਤਵੰਤ ਸਿੰਘ ਸੈਂਟੀ ਭੰਗੂ ਦੀ ਅਗਵਾਈ ਹੇਠ ਹੋਈ ਨੁੱਕੜ ਮੀਟਿੰਗ ਨੂੰ ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਨਾਭਾ ਦੇ ਨੌਜਵਾਨ ਆਗੂ ਜੱਸੀ ਸੋਹੀਆਂ ਵਾਲਾ ਸਾਬਕਾ ਪ੍ਰਧਾਨ ਯੂਥ ਵਿੰਗ ਜ਼ਿਲ੍ਹਾ ...

ਪੂਰੀ ਖ਼ਬਰ »

ਸਮਾਣਾ ਦੇ 21 ਵਾਰਡਾਂ ਲਈ ਚੋਣ ਸਰਗਰਮੀਆਂ ਤੇਜ਼

ਸਮਾਣਾ, 20 ਜਨਵਰੀ (ਸਾਹਿਬ ਸਿੰਘ)-ਸਮਾਣਾ ਦੇ 21 ਵਾਰਡਾਂ ਲਈ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਸੱਤਾਧਾਰੀ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦਾ ਫ਼ੈਸਲਾ ਲਗਭਗ ਹੋ ਚੁੱਕਾ ਹੈ, ਆਉਂਦੇ ਇਕ-ਦੋ ਦਿਨਾਂ ਵਿਚ ਉਮੀਦਵਾਰਾਂ ਦੀ ਸੂਚੀ ਜਾਰੀ ਹੋਣ ਦੀ ਸੰਭਾਵਨਾ ਹੈ | ਸ਼ਹਿਰ ਦੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਨਗਰ ਕੌਾਸਲ ਸਮਾਣਾ ਲਈ ਕੀਤਾ ਉਮੀਦਵਾਰਾਂ ਦਾ ਐਲਾਨ

ਸਮਾਣਾ, 20 ਜਨਵਰੀ (ਸਾਹਿਬ ਸਿੰਘ)-ਨਗਰ ਕੌਾਸਲ ਚੋਣਾਂ ਵਿਚ ਪਹਿਲ ਕਰਦਿਆਂ ਆਮ ਆਦਮੀ ਪਾਰਟੀ ਨੇ ਸਮਾਣਾ ਨਗਰ ਕੌਾਸਲ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ | ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਚੇਤਨ ਸਿੰਘ ਜੌੜਾਮਾਜਰਾ ਅਤੇ ਸ਼ਹਿਰੀ ਪ੍ਰਧਾਨ ਬਲਕਾਰ ਸਿੰਘ ...

ਪੂਰੀ ਖ਼ਬਰ »

ਚੇਅਰਮੈਨ ਮਦਨਜੀਤ ਅਤੇ ਚੇਅਰਮੈਨ ਤਰਸੇਮ ਝੰਡੀ ਨੇ ਲਿਆ ਵਿਕਾਸ ਕਾਰਜਾਂ ਦਾ ਜਾਇਜ਼ਾ

ਡਕਾਲਾ, 20 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)-ਮਾਰਕੀਟ ਕਮੇਟੀ ਡਕਾਲਾ ਦੇ ਚੇਅਰਮੈਨ ਮਦਨਜੀਤ ਅਤੇ ਬਲਾਕ ਸੰਮਤੀ ਪਟਿਆਲਾ ਦੇ ਚੇਅਰਮੈਨ ਤਰਸੇਮ ਸਿੰਘ ਝੰਡੀ ਨੇ ਅੱਜ ਹਲਕਾ ਸਮਾਣਾ ਦੇ ਕਸਬਾ ਡਕਾਲਾ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ | ਇਸ ਮੌਕੇ ਚੇਅਰਮੈਨ ...

ਪੂਰੀ ਖ਼ਬਰ »

26 ਦੀ ਟਰੈਕਟਰ ਪਰੇਡ 'ਚ ਦੇਸ਼ ਭਰ ਦੇ ਕਿਸਾਨ ਹਿੱਸਾ ਲੈਣਗੇ-ਭੱਟਮਾਜਰਾ, ਭਿੰਦਾ

ਫ਼ਤਹਿਗੜ੍ਹ ਸਾਹਿਬ, 20 ਜਨਵਰੀ (ਮਨਪ੍ਰੀਤ ਸਿੰਘ)-ਦੇਸ਼ ਭਰ ਦੇ ਕਿਸਾਨ ਵੱਡੀ ਗਿਣਤੀ 'ਚ 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਪਰੇਡ 'ਚ ਹਿੱਸਾ ਲੈਣਗੇ ਤਾਂ ਜੋ ਲੋਕਾਂ ਦੇ ਹਿਤਾਂ ਦਾ ਘਾਣ ਕਰਨ ਵਾਲੀ ਸਰਕਾਰ ਦੇ ਤਾਨਾਸ਼ਾਹ ਰਵੱਈਏ ਨੂੰ ਕੁਚਲ ਕੇ ਕਿਸਾਨ ਵਿਰੋਧੀ ...

ਪੂਰੀ ਖ਼ਬਰ »

''ਨਾ ਮੈਂ ਪੇਕਿਆਂ ਨੇ ਰੱਖੀ, ਨਾ ਮੈਂ ਸਹੁਰਿਆਂ ਦੀ ਹੋਈ'' ਕੌ ਾਸਲ ਹਦੂਦ 'ਚ ਹੋਣ ਦੇ ਬਾਵਜੂਦ ਨਰਕ ਭਰੀ ਜ਼ਿੰਦਗੀ ਬਤੀਤ ਕਰ ਰਹੇ ਹਨ ਭਾਈ ਸੁੱਖਾ ਸਿੰਘ ਕਾਲੋਨੀ ਦੇ ਵਸਨੀਕ

ਮੰਡੀ ਗੋਬਿੰਦਗੜ੍ਹ, 20 ਜਨਵਰੀ (ਬਲਜਿੰਦਰ ਸਿੰਘ)-ਆਗਾਮੀ ਨਗਰ ਕੌਾਸਲ ਚੋਣਾਂ ਨੂੰ ਲੈ ਕੇ ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਸੰਭਾਵੀ ਅਤੇ ਆਜ਼ਾਦ ਉਮੀਦਵਾਰਾਂ ਵਲੋਂ ਆਪਣੇ ਵੋਟਰਾਂ ਨੂੰ ਮੰੂਗੇਰੀ ਲਾਲ ਦੇ ਸੁਪਨੇ ਵਿਖਾਉਣੇ ਸ਼ੁਰੂ ਕਰ ਦਿੱਤੇ ਗਏ ਹਨ ਉੱਥੇ ਹੀ ...

ਪੂਰੀ ਖ਼ਬਰ »

ਹਲਕੇ ਅਮਲੋਹ ਦਾ ਵਿਕਾਸ ਸਿਰਫ਼ ਕਾਂਗਰਸ ਦੇ ਰਾਜ 'ਚ ਹੋਇਆ-ਵਿਧਾਇਕ ਰਣਦੀਪ ਸਿੰਘ

ਅਮਲੋਹ, 20 ਜਨਵਰੀ (ਰਿਸ਼ੂ ਗੋਇਲ)-ਹਲਕੇ ਅਮਲੋਹ ਦਾ ਵਿਕਾਸ ਸਿਰਫ਼ ਕਾਂਗਰਸ ਸਰਕਾਰ ਦੇ ਕਾਰਜਕਾਲ 'ਚ ਹੀ ਹੋਇਆ ਹੈ ਤੇ ਬਾਕੀ ਦੀਆਂ ਸਰਕਾਰਾਂ ਨੇ ਆਪਣੇ ਰਾਜਕਾਲ 'ਚ ਹਲਕੇ ਅਮਲੋਹ ਨੂੰ ਅਣਗੌਲਿਆ ਹੀ ਰੱਖਿਆ ਹੈ | ਇਹ ਪ੍ਰਗਟਾਵਾ ਇਕ ਸਮਾਗਮ ਦੌਰਾਨ ਵਿਧਾਇਕ ਰਣਦੀਪ ਸਿੰਘ ...

ਪੂਰੀ ਖ਼ਬਰ »

ਸਬ-ਤਹਿਸੀਲ ਦਫ਼ਤਰ ਨੂੰ ਪੁਰਾਣੀ ਥਾਂ 'ਤੇ ਹੀ ਰੱਖਣ ਦੀ ਮੁੜ ਉੱਠੀ ਮੰਗ

ਮੰਡੀ ਗੋਬਿੰਦਗੜ੍ਹ, 20 ਜਨਵਰੀ (ਬਲਜਿੰਦਰ ਸਿੰਘ)-ਸਬ ਤਹਿਸੀਲ ਡਾਕੂਮੈਂਟਸ ਰਾਈਟਰ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਵਲੋਂ ਸਬ ਤਹਿਸੀਲ ਦਫ਼ਤਰ ਨੂੰ ਪੁਰਾਣੀ ਥਾਂ 'ਤੇ ਰੱਖਣ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਯੋਜਨਾ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਹਰਿੰਦਰ ...

ਪੂਰੀ ਖ਼ਬਰ »

ਚਨਾਰਥਲ ਕਲਾਂ ਤੋਂ ਸਰਹਿੰਦ ਤੱਕ ਖੇਤੀ ਕਾਨੂੰਨਾਂ ਖ਼ਿਲਾਫ਼ ਕੀਤਾ ਟਰੈਕਟਰ ਮਾਰਚ

ਜਖਵਾਲੀ, 20 ਜਨਵਰੀ (ਨਿਰਭੈ ਸਿੰਘ)-ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਮਜ਼ਦੂਰ ਏਕਤਾ ਵਲੋਂ ਚੱਲ ਰਹੇ ਦਿੱਲੀ ਅੰਦੋਲਨ ਦੀ ਗੂੰਜ ਹੁਣ ਪਿੰਡ ਪੱਧਰ ਤੇ ਵੀ ਦਿੱਖਣ ਲੱਗੀ ਹੈ, ਜਿਸ ਤਹਿਤ ਪਿੰਡ-ਪਿੰਡ ਵਿਚ ਲੋਕਾਂ ਨੂੰ ਜਾਗਰੂਕ ਕੀਤਾ ...

ਪੂਰੀ ਖ਼ਬਰ »

ਕਿਸਾਨ 26 ਨੂੰ ਵੱਡੇ ਪੱਧਰ 'ਤੇ ਟਰੈਕਟਰ ਰੈਲੀ 'ਚ ਹਿੱਸਾ ਲੈਣਗੇ-ਜੱਲ੍ਹਾ, ਭੱਲਮਾਜਰਾ, ਜੱਸੂ

ਫ਼ਤਹਿਗੜ੍ਹ ਸਾਹਿਬ, 20 ਜਨਵਰੀ (ਮਨਪ੍ਰੀਤ ਸਿੰਘ)-ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰੂਨਾਂ ਖ਼ਿਲਾਫ਼ ਕਿਸਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਵੱਡੇ ਪੱਧਰ 'ਤੇ ਟਰੈਕਟਰ ਰੈਲੀ ਕਰਨਗੇ ਤਾਂ ਜੋ ਕਿਸਾਨਾਂ 'ਤੇ ਧੱਕੇ ਸਿਰ ਖੇਤੀਬਾੜੀ ਕਾਨੂੰਨ ਮੜ੍ਹਨ ਵਾਲੇ ਦੇਸ਼ ਦੇ ...

ਪੂਰੀ ਖ਼ਬਰ »

ਦਮਹੇੜੀ ਤੋਂ ਟਰੈਕਟਰਾਂ ਸਮੇਤ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ

ਬਸੀ ਪਠਾਣਾਂ, 20 ਜਨਵਰੀ (ਰਵਿੰਦਰ ਮੌਦਗਿਲ)-26 ਜਨਵਰੀ ਨੂੰ ਟਰੈਕਟਰ ਮਾਰਚ 'ਚ ਸ਼ਾਮਿਲ ਹੋਣ ਲਈ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੋਂ ਕਿਸਾਨਾਂ ਦੇ ਜਥਿਆਂ ਨੇ ਦਿੱਲੀ ਵੱਲ ਕੂਚ ਕਰਨਾ ਸ਼ੁਰੂ ਕਰ ਦਿੱਤਾ ਹੈ | ਇੰਡੀਅਨ ਫਾਰਮਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ...

ਪੂਰੀ ਖ਼ਬਰ »

ਖ਼ਾਲਸਾ ਏਡ ਦੇ ਰਵੀ ਸਿੰਘ ਦਾ ਨੋਬਲ ਇਨਾਮ ਲਈ ਨਾਮਜ਼ਦ ਹੋਣਾ, ਫ਼ਿਰਕੂ ਹੁਕਮਰਾਨਾਂ ਦੇ ਮੂੰਹ 'ਤੇ ਕਰਾਰੀ ਚਪੇੜ-ਟਿਵਾਣਾ

ਬਸੀ ਪਠਾਣਾਂ, 20 ਜਨਵਰੀ (ਗੁਰਬਚਨ ਸਿੰਘ ਰੁਪਾਲ)-ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਕਿਹਾ ਹੈ ਕਿ ਬਰਤਾਨੀਆਂ ਦੀ ਨੋਬਲ ਪੁਰਸਕਾਰ ਐਲਾਨਣ ਵਾਲੀ ਸੰਸਥਾ ਵਲੋਂ ਖ਼ਾਲਸਾ ਏਡ ਦੇ ਰਵੀ ਸਿੰਘ ਨੂੰ ...

ਪੂਰੀ ਖ਼ਬਰ »

ਨਗਰ ਕੌ ਾਸਲ ਗੋਬਿੰਦਗੜ੍ਹ ਦੀਆਂ ਚੋਣਾਂ 'ਚ ਸਾਫ਼-ਸੁਥਰੇ ਅਕਸ ਵਾਲੇ ਉਮੀਦਵਾਰ ਹੀ ਚੋਣ ਮੈਦਾਨ 'ਚ ਉਤਾਰਾਂਗੇ-ਰਾਜੂ ਖੰਨਾ

ਮੰਡੀ ਗੋਬਿੰਦਗੜ੍ਹ, 20 ਜਨਵਰੀ (ਬਲਜਿੰਦਰ ਸਿੰਘ, ਮੁਕੇਸ਼ ਘਈ)-ਪੰਜਾਬ ਦੀ ਏ ਕਲਾਸ ਵਾਲੀ ਨਗਰ ਕੌਾਸਲ ਮੰਡੀ ਗੋਬਿੰਦਗੜ੍ਹ ਦੇ 29 ਵਾਰਡਾਂ ਲਈ ਆਗਾਮੀ 14 ਫਰਵਰੀ ਨੂੰ ਹੋਣ ਵਾਲੀਆਂ ਕੌਾਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ ਅਤੇ ਵੱਖ-ਵੱਖ ਰਾਜਸੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX