ਰੂਪਨਗਰ, 20 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਕਾਸ਼ ਪੁਰਬ ਸ਼ਹਿਰ ਦੇ ਵੱਖ ਵੱਖ ਸਥਾਨਾਂ 'ਤੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਗੁਰੂ ਘਰਾਂ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਢਾਡੀ ਜਥਿਆਂ ਨੇ ਗੁਰੂਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਦਿਨ ਭਰ ਗੁਰੂਘਰਾਂ ਵਿਚ ਸੰਗਤਾਂ ਦੀਆਂ ਰੌਣਕਾਂ ਲੱਗੀਆਂ ਰਹੀਆਂ | ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਸ਼੍ਰੀ ਭੱਠਾ ਸਾਹਿਬ ਵਿਖੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਕਥਾਵਾਚਕ ਗਿਆਨੀ ਪਵਿੱਤਰ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦੇ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ | ਕਥਾਵਾਚਕ ਗਿਆਨੀ ਪਵਿੱਤਰ ਸਿੰਘ ਨੇ ਦਿੱਲੀ ਵਿਖੇ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਬਾਰੇ ਕਿਹਾ ਕਿ ਕਿਸਾਨਾਂ ਦਾ ਮੋਰਚਾ ਸਫਲ ਹੋਵੇਗਾ | ਇਸ ਦੌਰਾਨ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ ਜਿੰਦਵੜੀ, ਲੇਖਾਕਾਰ ਕਰਮਜੀਤ ਸਿੰਘ, ਕੈਸ਼ੀਅਰ ਗੁਰਮੀਤ ਸਿੰਘ ਆਦਿ ਮੌਜੂਦ ਸਨ | ਸ਼ਹਿਰ ਵਿਚ ਮੁੱਖ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੋਪੜ, ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਸ੍ਰੀ ਟਿੱਬੀ ਸਾਹਿਬ, ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਮੁਹੱਲਾ ਚੰਦਰਗੜ੍ਹ, ਗੁਰਦੁਆਰਾ ਹੈੱਡ ਦਰਬਾਰ ਟਿੱਬੀ ਸਾਹਿਬ ਵਿਖੇ ਕੀਤਾ ਗਿਆ | ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੋਪੜ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਈਆਂ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਧਾਰਮਿਕ ਦੀਵਾਨ ਵਿਚ ਭਾਈ ਹਰਭਜਨ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਖ਼ਾਲਸਾ ਪੰਥ ਦੀ ਸਿਰਜਨਾ ਕਰਨ ਅਤੇ ਉਨ੍ਹਾਂ ਦੇ ਸੰਘਰਸ਼ ਭਰੇ ਜੀਵਨ ਦੇ ਬਾਰੇ ਜਾਣੂ ਕਰਵਾਇਆ | ਇਸ ਦੌਰਾਨ ਭਾਈ ਕਮਲੇਸ਼ਇੰਦਰ ਸਿੰਘ ਚੰਡੀਗੜ੍ਹ ਵਾਲੇ, ਭਾਈ ਕੁਲਵਿੰਦਰ ਸਿੰਘ ਹਜ਼ੂਰੀ ਰਾਗੀ ਗੁਰ. ਸ਼੍ਰੀ ਗੁਰੂ ਸਿੰਘ ਸਭਾ, ਪਿ੍ੰਸੀਪਲ ਹਰਭਜਨ ਸਿੰਘ ਕਥਾਵਾਚਕ, ਭਾਈ ਸ਼ੇਰ ਸਿੰਘ ਹਜ਼ੂਰੀ ਰਾਗੀ, ਭਾਈ ਸਤਨਾਮ ਸਿੰਘ ਸ੍ਰੀ ਅੰਮਿ੍ਤਸਰ ਸਾਹਿਬ, ਭਾਈ ਗੁਰਪ੍ਰੀਤ ਸਿੰਘ ਤੇ ਕਥਾਵਾਚਕ ਭਾਈ ਲਖਵਿੰਦਰ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਪਰਮਜੀਤ ਸਿੰਘ ਮੱਕੜ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਮਰਜੀਤ ਸਿੰਘ ਸਤਿਆਲ, ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਢੀਂਗਰਾ, ਜਨਰਲ ਸਕੱਤਰ ਚਰਨ ਸਿੰਘ ਭਾਟੀਆ, ਖ਼ਜ਼ਾਨਚੀ ਤੀਰਥ ਸਿੰਘ ਖ਼ਾਲਸਾ, ਇੰਦਰਜੀਤ ਸਿੰਘ, ਅਮਰਜੀਤ ਸਿੰਘ ਨਾਰੰਗ, ਇੰਦਰਪਾਲ ਸਿੰਘ ਰਾਜੂ ਸਤਿਆਲ, ਗੋਲਡੀ ਭਾਟੀਆ, ਰਜਿੰਦਰਪਾਲ ਸਿੰਘ, ਗਿੰਨੀ ਜੋਲੀ, ਬਲਵੰਤ ਸਿੰਘ, ਮਨਜੀਤ ਸਿੰਘ, ਹਰਜੀਤ ਸਿੰਘ ਸੇਠੀ, ਰਾਣਾ ਪ੍ਰਤਾਪ ਸਿੰਘ, ਸੁਰਿੰਦਰ ਸਿੰਘ ਆਦਿ ਮੌਜੂਦ ਸਨ | ਇਸ ਮੌਕੇ ਕਲਗ਼ੀਧਰ ਕੰਨਿਆ ਪਾਠਸ਼ਾਲਾ ਵਿਖੇ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਹੈੱਡ ਗ੍ਰੰਥੀ ਭਾਈ ਜੋਗਿੰਦਰ ਸਿੰਘ ਨੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ 'ਤੇ ਚਾਨਣਾ ਪਾਇਆ ਉਪਰੰਤ ਹਜ਼ੂਰੀ ਰਾਗੀ ਭਾਈ ਰਣਬੀਰ ਸਿੰਘ ਨਿਮਾਣਾ, ਭਾਈ ਸਾਹਿਬ ਭਾਈ ਕਮਲੇਸ਼ਇੰਦਰ ਸਿੰਘ ਜੀ ਜੀਰਕਪੁਰ ਵਾਲੇ ਅਤੇ ਭਾਈ ਸਾਹਿਬ ਭਾਈ ਇੰਦਰਮੋਹਨ ਸਿੰਘ ਅੰਮਿ੍ਤਸਰ ਵਾਲਿਆਂ ਨੇ ਅਨੰਦਮਈ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਜਤਿੰਦਰ ਸਿੰਘ ਸੇਠੀ, ਉਮ ਪ੍ਰਕਾਸ਼, ਦਰਸ਼ਨ ਗਿੱਲ, ਦਮਨ ਪ੍ਰੀਤ ਸੇਠੀ, ਹਰਪ੍ਰੀਤ ਸਿੰਘ ਸੇਠੀ, ਤਜਿੰਦਰ ਸਿੰਘ, ਦਲਜੀਤ ਗਿੱਲ, ਗੁਰਮੇਲ ਸਿੰਘ, ਆਰ. ਐਨ. ਮੋਦਗਿਲ, ਕੰਵਲ ਸੂਰੀ, ਹਰਭਜਨ ਸਿੰਘ ਸ਼ਾਮਲ ਸਨ | ਅਤੇ ਅੱਜ ਗੁਰਦੁਆਰਾ ਹੈੱਡ ਦਰਬਾਰ ਕੋਟ ਪਰਾਣ ਵਿਖੇ ਸੰਤ ਬਾਬਾ ਅਵਤਾਰ ਸਿੰਘ ਜੀ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਮੁੱਖ ਪ੍ਰਬੰਧਕ ਬੀਬਾ ਕਮਲਜੀਤ ਕੌਰ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ |
ਨੰਗਲ ਤੋਂ ਪ੍ਰੀਤਮ ਸਿੰਘ ਬਰਾਰੀ ਅਨੁਸਾਰ- ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਨਗਰ ਕੀਰਤਨ ਇਲਾਕੇ ਦੀਆਂ ਸੰਗਤਾਂ ਵਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸ੍ਰੀ ਆਨੰਦਪੁਰ ਸਾਹਿਬ ਨੂੰ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਬਿਭੌਰ ਸਾਹਿਬ ਤੋਂ ਚੱਲ ਕੇ ਗੁਰਦੁਆਰਾ ਸਿੰਘ ਸਭਾ ਸੈਕਟਰ ਦੋ ਨਵਾਂ ਨੰਗਲ ਤੋਂ ਹੁੰਦਾ ਹੋਇਆ ਵਾਇਆ ਮੋਜੋਵਾਲ-ਭਲਾਣ ਹੋ ਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਬਾਅਦ ਦੁਪਹਿਰ ਪਹੁੰਚੇਗਾ | ਇਸ ਨਗਰ ਕੀਰਤਨ ਦਾ ਗੁਰਦੁਆਰਾ ਸਿੰਘ ਸਭਾ ਸੈਕਟਰ ਤੋਂ ਨਵਾਂ ਨੰਗਲ ਵਿਖੇ ਸਮੂਹ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਠੇਕੇਦਾਰ ਰਜਿੰਦਰ ਸਿੰਘ ਦੀ ਅਗਵਾਈ ਹੇਠ ਸੰਗਤਾਂ ਵਲੋਂ ਅਤੇ ਗੁਰਦੁਆਰਾ ਕਮੇਟੀ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਦਾ ਸਨਮਾਨ ਕੀਤਾ ਗਿਆ | ਇਸ ਨਗਰ ਕੀਰਤਨ ਦੇ ਰਸਤੇ ਵਿਚ ਇਲਾਕੇ ਦੀਆਂ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਨਗਰ ਕੀਰਤਨ ਵਿਚ ਗੁਰਦੁਆਰਾ ਬਿਭੌਰ ਸਾਹਿਬ ਦੇ ਮੈਨੇਜਰ ਸੋਹਣ ਸਿੰਘ ਕੋਲਾਪੁਰ, ਸਮੂਹ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਠੇਕੇਦਾਰ ਰਜਿੰਦਰ ਸਿੰਘ, ਐਮ. ਐਸ. ਵਾਲੀਆ ਜਨਰਲ ਮੈਨੇਜਰ ਪੀ. ਏ. ਸੀ. ਐਲ, ਸ੍ਰੀਮਤੀ ਅਰੁਣਾ ਵਾਲੀਆ, ਡਾ. ਬੀ. ਐਸ. ਸ਼ੇਰਗਿੱਲ, ਜਥੇਦਾਰ ਰਣਜੀਤ ਸਿੰਘ ਭੱਟੀ, ਹਰਜੀਤ ਸਿੰਘ, ਤਰਲੋਚਨ ਸਿੰਘ, ਇਕਬਾਲ ਸਿੰਘ, ਸੁਰਜੀਤ ਸਿੰਘ, ਗੁਰਦਿਆਲ ਸਿੰਘ, ਕਰਨੈਲ ਸਿੰਘ ਭਾਓਵਾਲ, ਅਵਤਾਰ ਸਿੰਘ ਤਾਰੀ, ਅਮਰੀਕ ਸਿੰਘ, ਬਾਬਾ ਅਜੀਤ ਸਿੰਘ ਅਖਾੜਾ ਬਿਭੋਰ ਸਾਹਿਬ ਤੇ ਸ਼ਰਨਦੀਪ ਸਿੰਘ, ਜਗਮੋਹਨ ਸਿੰਘ, ਬਲਵਿੰਦਰ ਸਿੰਘ, ਭਾਈ ਨਿਰਮਲ ਸਿੰਘ ਹੈੱਡ ਗ੍ਰੰਥੀ, ਲਾਲ ਸਿੰਘ, ਸ਼ਮਸ਼ੇਰ ਸਿੰਘ, ਮਾਤਾ ਗੁਜਰ ਕੌਰ ਇਸਤਰੀ ਸਤਿਸੰਗ ਸਭਾ ਦੇ ਇੰਚਾਰਜ ਬੀਬੀ ਇੰਦਰਜੀਤ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਸਰਬਜੀਤ ਕੌਰ, ਬੀਬੀ ਇੰਦਰਜੀਤ ਕੌਰ ਆਦਿ ਹਾਜ਼ਰ ਸਨ |
ਢੇਰ ਤੋਂ ਸ਼ਿਵ ਕੁਮਾਰ ਕਾਲੀਆ ਅਨੁਸਾਰ- ਇਲਾਕੇ ਦੇ ਇਤਿਹਾਸਕ ਗੁ: ਸਾਹਿਬ ਕੁਛਟ ਨਿਵਾਰਣ ਭਾਤ ਪੁਰ ਸਾਹਿਬ ਪਿੰਡ ਦੜੋਲੀ (ਉਪਰਲੀ) ਤੋਂ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥੀ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਨਗਰ ਕੀਰਤਨ ਵਿਚ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਈਆਂ | ਇਸ ਨਗਰ ਕੀਰਤਨ ਦਾ ਭਨੂਪਲੀ, ਢਾਹੇ, ਢੇਰ, ਸੂਰੇਵਾਲ, ਮਾਂਗੇਵਾਲ, ਗੰਗੂਵਾਲ ਮੋੜ ਵਿਖੇ ਪਹੰੁਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ 'ਤੇ ਭਾਈ ਪਰਮਜੀਤ ਸਿੰਘ ਦੜੋਲੀ, ਜਥੇ. ਮੋਹਣ ਸਿੰਘ ਢਾਹੇ, ਮਾ. ਹਰਭਿੰਦਰ ਸਿੰਘ, ਪ੍ਰੇਮ ਸਿੰਘ ਲਾਟੀ, ਸਰਵਣ ਸਿੰਘ ਦੜੋਲੀ, ਗੁਲਜਾਰ ਸਿੰਘ, ਨੀਟੂ ਭਨੂਪਲੀ, ਅਜੈਬ ਸਿੰਘ, ਭਾਈ ਮੇਹਰ ਸਿੰਘ, ਕ੍ਰਮ ਸਿੰਘ ਬੇਲਾ, ਸੁਰਿੰਦਰ ਸਿੰਘ ਥਲੂਹ, ਜਗਤਾਰ ਸਿੰਘ, ਅਰਿੰਦਰ ਸਿੰਘ, ਰਣਵੀਰ ਸਿੰਘ, ਤਰਸੇਮ ਸਿੰਘ, ਭਾਈ ਬਲਜੀਤ ਸਿੰਘ ਢੇਰ, ਅਜਮੇਰ ਸਿੰਘ ਢੇਰ, ਜਰਨੈਲ ਸਿੰਘ ਸੂਰੇਵਾਲ, ਹਰਦੇਬ ਸਿੰਘ ਦੇਬੀ, ਰਾਣਾ ਸੂਰਮ ਸਿੰਘ, ਅਰਜਨ ਸਿੰਘ ਬਹਿਲੂ ਆਦਿ ਹਾਜ਼ਰ ਸਨ |
ਪੁਰਖਾਲੀ ਤੋਂ ਅੰਮਿ੍ਤਪਾਲ ਸਿੰਘ ਬੰਟੀ ਅਨੁਸਾਰ- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਬੱਲਮਗੜ੍ਹ ਮੰਦਵਾੜਾ ਦੀਆਂ ਸੰਗਤਾਂ ਵਲੋਂ ਸਜਾਏ ਕੀਰਤਨ ਦਾ ਬੱਲਮਗੜ੍ਹ ਮੰਦਵਾੜਾ ਦੇ ਮੁਸਲਿਮ ਭਾਈਚਾਰੇ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਦੌਰਾਨ ਮਸਜਿਦ ਦੇ ਇਮਾਮ ਮੁਹੰਮਦ ਅਸਲਮ, ਬਲਾਕ ਸੰਮਤੀ ਮੈਂਬਰ ਸਰਵਰ ਖ਼ਾਨ ਅਤੇ ਪੰਚ ਅਬਦੁੱਲ ਗ਼ਫ਼ੂਰ ਦੀ ਅਗਵਾਈ ਹੇਠ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਦਿਆਂ ਨਗਰ ਕੀਰਤਨ ਦਾ ਸਵਾਗਤ ਕੀਤਾ ਤੇ ਤੇ ਮੁਸਲਿਮ ਭਾਈਚਾਰੇ ਵਲੋਂ ਨਗਰ ਕੀਰਤਨ ਦੀ ਸੰਗਤ ਲਈ ਚਾਹ ਦੇ ਲੰਗਰ ਵਰਤਾਏ ਗਏ | ਇਸ ਮੌਕੇ ਸਾਬਕਾ ਸਰਪੰਚ ਸ਼ਰੀਫ ਖ਼ਾਨ, ਸਾਬਕਾ ਪੰਚ ਨਾਜਰ ਖ਼ਾਨ, ਮੁਹੰਮਦ ਰਫ਼ੀਕ, ਮੁਹੰਮਦ ਸੁਲਤਾਨ, ਪ੍ਰੇਮ ਖਾਂ, ਦਾਣੂ ਖਾਂ, ਮੁਹੰਮਦ ਯਾਕੂਬ, ਸਹਿਬਦੀਨ ਅਤੇ ਮੁਸਲਿਮ ਭਾਈਚਾਰੇ ਦੇ ਲੋਕ ਹਾਜ਼ਰ ਸਨ |
ਨੂਰਪੁਰ ਬੇਦੀ ਤੋਂ ਹਰਦੀਪ ਸਿੰਘ ਢੀਂਡਸਾ ਅਨੁਸਾਰ- ਪਿੰਡ ਨੰਗਲ ਦੇ ਗੁਰਦੁਆਰਾ ਸਾਹਿਬ ਵਿਖੇ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਭਾਈ ਨਵਜੋਤ ਸਿੰਘ ਅਤੇ ਭਾਈ ਜਸਵੀਰ ਸਿੰਘ ਦੇ ਜਥੇ ਵਲੋਂ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਗੁਰੂ ਕਾ ਲੰਗਰ ਅਤੁੱਟ ਵਰਤਿਆ ਗਿਆ | ਇਸ ਮੌਕੇ ਪ੍ਰਧਾਨ ਪਰਮਜੀਤ ਸਿੰਘ, ਪਿ੍ਤਪਾਲ ਸਿੰਘ, ਜਸਵੀਰ ਸਿੰਘ ਰਾਣਾ, ਮਾਸਟਰ ਜੱਗਾ ਸਿੰਘ, ਸਰਪੰਚ ਅਮਨਦੀਪ ਸਿੰਘ, ਸੁਖਵਿੰਦਰ ਸਿੰਘ ਬੱਬ,ੂ ਬਲਜੀਤ ਸਿੰਘ, ਸਾਮ ਸਿੰਘ, ਤਰਸੇਮ ਸਿੰਘ, ਸੁਖਪਾਲ ਸਿੰਘ, ਜਸਬੰਤ ਸਿੰਘ, ਨਸੀਬ ਸਿੰਘ, ਅਵਤਾਰ ਸਿੰਘ ਅਤੇ ਨਗਰ ਦੀਆਂ ਸੰਗਤਾਂ ਹਾਜ਼ਰ ਸਨ | ਇਸੇ ਤਰ੍ਹਾਂ ਪਿੰਡ ਬੈਂਸ ਵਿਖੇ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਸਵੇਰੇ ਗੁਰਦੁਆਰਾ ਇੱਛਾ ਪੂਰਨ ਸਾਹਿਬ ਪਿੰਡ ਬੈਂਸ ਵਿਖੇ ਪਾਠੀ ਸਿੰਘ ਵਲੋਂ ਸੰਗਤਾਂ ਨੂੰ ਬਾਣੀ ਰਾਹੀਂ ਗੁਰੂ ਜੀ ਦੇ ਜੀਵਨ ਸਬੰਧੀ ਚਾਨਣਾ ਪਾਇਆ ਗਿਆ | ਇਸ ਉਪਰੰਤ ਸੰਗਤਾਂ ਨੂੰ ਪ੍ਰਸ਼ਾਦ ਵੰਡਿਆ ਗਿਆ |
ਨੂਰਪੁਰ ਬੇਦੀ ਤੋਂ ਰਾਜੇਸ਼ ਚੌਧਰੀ ਤਖ਼ਤਗੜ੍ਹ ਅਨੁਸਾਰ- ਧੰਨ ਧੰਨ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ 'ਤੇ ਖੇਤਰ ਦੀ ਸਮਾਜ ਸੇਵੀ ਜਥੇਬੰਦੀ ਮੈਡੀਕਲ ਸੇਵਾ ਸੁਸਾਇਟੀ ਵਲੋਂ ਦਸਮ ਪਾਤਸ਼ਾਹ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਝਿੜੀ ਸਾਹਿਬ ਬਸਾਲੀ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਭਾਈ ਮਨਿੰਦਰ ਸਿੰਘ ਜੇਤੇਵਾਲ ਤੇ ਡਾ. ਹਰਜਿੰਦਰ ਟਿੱਬਾ ਨੰਗਲ ਨੇ ਕੀਤਾ | ਇਸ ਕੈਂਪ ਦੌਰਾਨ ਸੁਸਾਇਟੀ ਦੇ ਚੇਅਰਮੈਨ ਡਾ. ਸੰਜੀਵ ਕੁਮਾਰ ਤੇ ਉਨ੍ਹਾਂ ਦੀ ਟੀਮ ਨੇ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਲਗਪਗ 250 ਤੋਂ ਵੱਧ ਮਰੀਜ਼ਾਂ ਦੀ ਜਾਂਚ ਕਰਕੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਪ੍ਰਦਾਨ ਕੀਤੀਆਂ ਤੇ ਨਾਲ ਹੀ ਦਰਦਾਂ ਦੀਆਂ ਬਿਮਾਰੀਆਂ ਤੋਂ ਪੀੜਤ 132 ਮਰੀਜ਼ਾਂ ਦੀ ਮੁਫ਼ਤ ਫਿਜਿਓਥਰੈਪੀ ਤੇ 82 ਮਰੀਜ਼ਾਂ ਦੀ ਮੁਫ਼ਤ ਸ਼ੂਗਰ ਜਾਂਚ ਵੀ ਕੀਤੀ ਗਈ | ਇਸ ਮੌਕੇ ਪ੍ਰਧਾਨ ਪਰਮਜੀਤ ਕੌਰ ਭੰਨੂਹਾ, ਸਵਰਨਜੀਤ ਬੈਂਸ ਪ੍ਰਧਾਨ, ਲੇਖ ਰਾਜ ਲੱਕੀ, ਕੋਮਲ ਰਾਣੀ, ਕੁਲਵੰਤ ਕੌਰ, ਵਿੱਕੀ ਬਾਲੇਵਾਲ ਹਾਜ਼ਰ ਸਨ |
ਘਨੌਲੀ ਤੋਂ ਜਸਵੀਰ ਸਿੰਘ ਅਨੁਸਾਰ- ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਘਨੌਲੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਇਸ ਸੰਬੰਧ ਵਿਚ ਰੱਖੇ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਗੁਰਦੁਆਰਾ ਸਾਹਿਬ ਦੇ ਕੀਰਤਨੀਏ ਜਥਿਆਂ ਉਪਰੰਤ ਪੰਥ ਪ੍ਰਸਿੱਧ ਢਾਡੀ ਜਥਾ ਭਾਈ ਮਲਕੀਤ ਸਿੰਘ ਪਪਰਾਲੀ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰ ਇਤਿਹਾਸ ਵਾਰਾਂ ਨਾਲ ਸੁਣਾ ਕੇ ਨਿਹਾਲ ਕਰਦਿਆਂ ਗੁਰੂ ਸਾਹਿਬ ਦੇ ਦਰਸਾਏ ਸਿਧਾਂਤਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸੇ ਤਰ੍ਹਾਂ ਘਨੌਲੀ ਦੇ ਲਾਗਪਾਸ ਪਿੰਡਾਂ ਵਿਚ ਵੀ ਗੋਬਿੰਦਪੁਰੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਗਏ |
ਪੁਰਖਾਲੀ ਤੋਂ ਅੰਮਿ੍ਤਪਾਲ ਸਿੰਘ ਬੰਟੀ ਅਨੁਸਾਰ- ਪਿੰਡ ਸਰਾੜੀ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਜਥਿਆਂ ਅਤੇ ਪਾਠੀ ਸਿੰਘਾਂ ਵਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਇਸ ਸਮਾਗਮ ਵਿਚ ਵਿਸ਼ੇਸ਼ ਤੌਰ ਉੱਤੇ ਹਾਜ਼ਰੀ ਭਰੀ | ਇਸ ਮੌਕੇ ਪਿੰਡ ਦੇ ਮੋਹਤਬਰ ਵਿਅਕਤੀਆਂ ਵਲੋਂ ਵਿਧਾਇਕ ਸੰਦੋਆ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਵਿਧਾਇਕ ਸੰਦੋਆ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਰਬੰਸ ਵਾਰ ਕੇ ਕੌਮ ਦੀ ਰਾਖੀ ਕੀਤੀ ਸੀ | ਇਸਦੇ ਨਾਲ ਹੀ ਉਨ੍ਹਾਂ ਇਹ ਵੀ ਅਰਦਾਸ ਕੀਤੀ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਿਹਰ ਭਰੀ ਨਜ਼ਰ ਸਮੁੱਚੇ ਜਗਤ ਉੱਤੇ ਬਣੀ ਰਹੇ | ਇਸ ਮੌਕੇ ਬਲਵਿੰਦਰ ਸਿੰਘ ਗਿੱਲ, ਸੁਰਿੰਦਰ ਸਿੰਘ, ਜਗਜੀਤ ਸਿੰਘ ਨੰਬਰਦਾਰ, ਕੁਲਵੰਤ ਸਿੰਘ ਸੈਣੀ, ਅਜੈਬ ਸਿੰਘ ਸਰਾੜੀ, ਦੀਪਕ ਮਾਨ, ਬੱਬੂ ਗਿੱਲ, ਹਰਸ ਮਗਰੌੜ, ਸੰਦੀਪ ਸੈਣੀ, ਸੋਨੂੰ, ਪੁਲਕਿਤ ਬੈਂਸ ਆਦਿ ਹਾਜ਼ਰ ਸਨ |
ਘਨੌਲੀ ਤੋਂ ਜਸਵੀਰ ਸਿੰਘ ਸੈਣੀ ਅਨੁਸਾਰ- ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਦਿੱਲੀ ਵਿਖੇ ਚਲ ਰਹੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਧਰਮ ਪ੍ਰਚਾਰ ਟਰੱਸਟ ਘਨੌਲੀ ਵਲੋਂ ਬੱਚਿਆਂ ਨੂੰ ਗੁਰਮਤਿ ਅਤੇ ਪੰਜਾਬੀ ਬੋਲੀ ਤੇ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਸੰਬੰਧੀ ਬੱਚਿਆਂ ਨੂੰ ਜਾਗਰੂਕ ਕਰਨ ਦੇ ਇਰਾਦੇ ਨਾਲ ਰੰਗ ਭਰੋ ਪੇਂਟਿੰਗ ਅਤੇ ਡਰਾਇੰਗ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਧਰਮ ਪ੍ਰਚਾਰ ਟਰੱਸਟ ਦੇ ਪ੍ਰਧਾਨ ਪ੍ਰਦੀਪ ਸਿੰਘ ਨੇ ਦੱਸਿਆ ਕਿ ਇਸ ਪੇਂਟਿੰਗ ਮੁਕਾਬਲੇ ਦੌਰਾਨ ਵੱਡੀ ਗਿਣਤੀ ਵਿਚ ਬੱਚਿਆਂ ਨੇ ਭਾਗ ਲਿਆ | ਇਸ ਮੌਕੇ ਗੁਰਿੰਦਰ ਸਿੰਘ ਗੋਗੀ, ਪ੍ਰਦੀਪ ਸਿੰਘ, ਕਰਮਜੀਤ ਸਿੰਘ, ਬਲਵਿੰਦਰ ਸਿੰਘ, ਢਾਡੀ ਮਲਕੀਤ ਸਿੰਘ ਪਪਰਾਲੀ, ਪੰਚ ਦਲਵਾਰਾ ਸਿੰਘ, ਰਾਜਿੰਦਰ ਸਿੰਘ, ਗੁਰਮੇਲ ਸਿੰਘ, ਗੁਰਵਿੰਦਰ ਸਿੰਘ, ਭਗਤ ਸਿੰਘ, ਜਗਜੀਤ ਸਿੰਘ, ਸਤਵਿੰਦਰ ਸਿੰਘ, ਰਣਜੀਤ ਸਿੰਘ, ਸੁਖਦੇਵ ਸਿੰਘ ਆਦਿ ਹਾਜ਼ਰ ਸਨ |
ਨੂਰਪੁਰ ਬੇਦੀ ਤੋਂ ਹਰਦੀਪ ਸਿੰਘ ਢੀਂਡਸਾ ਅਨੁਸਾਰ- ਨੂਰਪੁਰ ਬੇਦੀ ਇਲਾਕੇ ਤੋਂ ਵੱਖ ਵੱਖ ਦੋ ਵਿਸ਼ਾਲ ਨਗਰ ਕੀਰਤਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਲਈ ਸਜਾਏ ਗਏ | ਇਕ ਨਗਰ ਕੀਰਤਨ ਪਿੰਡ ਲਾਲਪੁਰਾ ਅਤੇ ਦੂਜਾ ਪਿੰਡ ਬਾਹਮਣ ਮਾਜਰਾ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ | ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿਚ ਸਜਾਏ ਇਹਨਾਂ ਦੋਨਾਂ ਨਗਰ ਕੀਰਤਨਾਂ ਦਾ ਵੱਖ ਵੱਖ ਪਿੰਡਾਂ ਦੀਆਂ ਸੰਗਤਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ | ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਲਈ ਵੱਖ ਵੱਖ ਪਿੰਡਾਂ ਵਿਚ ਸੰਗਤਾਂ ਨੇ ਸ਼ਾਨਦਾਰ ਲੰਗਰਾਂ ਦਾ ਪ੍ਰਬੰਧ ਕੀਤਾ | ਬਾਬਾ ਜਸਵਿੰਦਰ ਸਿੰਘ ਮੀਰਪੁਰ, ਬਾਬਾ ਚੈਨ ਸਿੰਘ ਬਾਹਮਣਮਾਜਰਾ, ਕੁਲਜਿੰਦਰ ਸਿੰਘ ਲਾਲਪੁਰ ਅਤੇ ਬਾਬਾ ਸਿੰਗਾਰਾ ਸਿੰਘ ਬਿੱਲਪੁਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਲਈ ਇਹ ਨਗਰ ਕੀਰਤਨ ਸਜਾਏ ਗਏ ਹਨ | ਲਾਲਪੁਰਾ ਤੋਂ ਸਜਾਇਆ ਨਗਰ ਕੀਰਤਨ ਸੇਖਪੁਰ, ਬਸੀ, ਚਨੌਲੀ, ਖੇੜੀ, ਸਸਕੌਰ, ਲਖਣੋ, ਸੈਣੀਮਾਜਰਾ, ਨੂਰਪੁਰ ਬੇਦੀ, ਸਿੰਬਲਮਾਜਰਾ , ਗੋਪਾਲਪੁਰ, ਸਿੰਘਪੁਰ, ਸਮੀਰੋਵਾਲ ਸਮੇਤ ਹੋਰਨਾਂ ਪਿੰਡਾਂ ਤੋਂ ਹੁੰਦਾ ਹੋਇਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪੁੱਜਿਆ | ਜਦਕਿ ਬਾਹਮਣਮਾਜਰਾ ਤੋਂ ਸਜਾਇਆ ਨਗਰ ਕੀਰਤਨ ਢਾਹਾਂ, ਰਾਏਪੁਰ, ਅਸਮਾਨਪੁਰ, ਸੰਦੋਆ, ਆਜ਼ਮਪੁਰ, ਮੂਸਾਪੁਰ, ਕੂਭੇਵਾਲ, ਝਿੰਜੜੀ, ਰੌਲੀ, ਬਿੱਲਪੁਰ, ਮੋਠਾਪੁਰ, ਅਮਰਪੁਰ ਬੇਲਾ, ਬੁਰਜ ਤੋਂ ਹੁੰਦਾ ਹੋਇਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪੁੱਜਿਆ | ਪਿੰਡ ਬਿੱਲਪੁਰ ਦੀ ਸੰਗਤ ਵਲੋਂ ਨਗਰ ਕੀਰਤਨ ਦੇ ਸਵਾਗਤ ਲਈ ਕੇਸਰੀ ਝੰਡੀਆਂ ਅਤੇ ਚੂਨਾ ਪਾ ਕੇ ਸੜਕਾਂ ਦੀ ਸਫ਼ਾਈ ਕੀਤੀ ਗਈ | ਪੂਰੇ ਪਿੰਡ ਦੀ ਸੰਗਤ ਵਲੋਂ ਬਾਬਾ ਸ਼ਿੰਗਾਰਾ ਸਿੰਘ ਤੇ ਬੀਬੀ ਪਰਮਜੀਤ ਕੌਰ ਦੀ ਅਗਵਾਈ ਵਿਚ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ |
ਜਗਮੋਹਣ ਸਿੰਘ ਨਾਰੰਗ ਅਨੁਸਾਰ- ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਏ ਗਏ ਅਤੇ ਸਕੂਲ ਵਿਦਿਆਰਥੀਆਂ ਵਲੋਂ ਕੀਰਤਨ ਵੀ ਕੀਤਾ ਗਿਆ | ਡਾਇਰੈਕਟਰ ਰਾਣਾ ਓਮਬੀਰ ਸਿੰਘ ਨੇ ਪਹੁੰਚੇ ਮਾਪੇ ਤੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਤੇ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਸੰਸਥਾ ਵੱਲੋਂ ਚਾਹ ਤੇ ਬਰੈੱਡ ਪਕੌੜਿਆਂ ਦਾ ਲੰਗਰ ਵੀ ਲਗਾਇਆ ਗਿਆ | ਇਸ ਮੌਕੇ ਸਕੂਲ ਪ੍ਰਬੰਧਕ ਭਾਰਤ ਭੂਸ਼ਨ ਭੋਲਾ, ਕਮੇਟੀ ਪ੍ਰਧਾਨ ਰਾਣਾ ਹਰਿੰਦਰ ਸਿੰਘ, ਗੁਰਤੇਜ ਸਿੰਘ ਕੰਧੋਲਾ ਵਾਇਸ ਪ੍ਰਧਾਨ, ਰਵਿੰਦਰ ਸ਼ਰਮਾ ਪੀ. ਟੀ. ਏ ਪ੍ਰਧਾਨ, ਡਾ: ਰਾਜਪਾਲ ਸਿੰਘ ਚੌਧਰੀ, ਬਲਵਿੰਦਰ ਸਿੰਘ ਬਿੰਦਾ, ਅਮਨਦੀਪ ਸਿੰਘ ਮਾਂਗਟ,ਦਰਸ਼ਨ ਵਰਮਾ, ਚਾਂਦ ਕਪੂਰ, ਹਰਵਿੰਦਰ ਸਿੰਘ ਮੁੰਡੀਆ ਸਮੇਤ ਸਮੁੱਚਾ ਸਟਾਫ਼, ਵਿਦਿਆਰਥੀ ਤੇ ਮਾਪੇ ਵੀ ਹਾਜ਼ਰ ਸਨ |
ਗੁਰਪੁਰਬ ਸੇਵਾ ਸੁਸਾਇਟੀ ਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇਤਿਹਾਸਕ ਗੁ: ਸ੍ਰੀ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਗੁਰਮਤਿ ਸਮਾਗਮ ਦੌਰਾਨ ਜਿੱਥੇ ਗੁ: ਸਾਹਿਬ ਦੇ ਹਜ਼ੂਰੀ ਜਥਿਆਂ ਵਲੋਂ ਕੀਰਤਨ ਕੀਤਾ ਗਿਆ , ਉੱਥੇ ਹੀ ਸੁਸਾਇਟੀ ਦੇ ਜਥਿਆਂ ਵਲੋਂ ਵੀ ਲੰਮਾ ਸਮਾ ਸੰਗਤਾਂ ਨੂੰ ਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਮੱਕੜ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਮੈਨੇਜਰ ਭਾਈ ਨੱਥਾ ਸਿੰਘ,ਭਾਈ ਹਰਭਜਨ ਸਿੰਘ (ਬੈਂਕ ਮੈਨੇਜਰ),ਬੇਅੰਤ ਸਿੰਘ,ਨਿਰਭੈ ਸਿੰਘ ਸੰਧੂ,ਸੂਬੇਦਾਰ ਬਲਬੀਰ ਸਿੰਘ,ਬੀਬੀ ਗੁਰਚਰਨ ਕੌਰ ਬਾਵਾ,ਹਜੂਰ ਸਿੰਘ,ਕਰਨ ਮੱਕੜ,ਭਾਈ ਰਵਿੰਦਰ ਸਿੰਘ, ਭਾਈ ਨਰਿੰਦਰ ਸਿੰਘ ਸੋਲਖੀਆਂ,ਭਾਈ ਗੁਰਮੇਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ |
ਗੁ ਯਾਦਗਾਰੀ ਅਸਥਾਨ ਅਮਰ ਸ਼ਹੀਦ ਬੀਬੀ ਸ਼ਰਨ ਕੌਰ ਰਾਏਪੁਰ (ਸ੍ਰੀ ਚਮਕੌਰ ਸਾਹਿਬ) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਸਜਾਏ,ਜਿੱਥੇ ਭਾਈ ਸੁਖਵਿੰਦਰ ਸਿੰਘ ਮਾਣੇਮਾਜਰਾ ਦੇ ਜਥੇ ਵੱਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਭਾਈ ਕਰਨੈਲ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਭਾਈ ਕਰਨੈਲ ਸਿੰਘ, ਸਰਬਜੀਤ ਸਿੰਘ ਕਾਲਾ ਸਾਬਕਾ ਪ੍ਰਧਾਨ ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ,ਗਿਆਨ ਸਿੰਘ (ਸੀ ਟੀ ਯੂ), ਹਰਮਿੰਦਰ ਸਿੰਘ ਸਾਬਕਾ ਪ੍ਰਧਾਨ, ਜਸਵਿੰਦਰ ਸਿੰਘ,ਵਿੱਕੀ, ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ |
ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨੈਲ ਸਿੰਘ, ਜੇ ਐਸ ਨਿੱਕੁੂਵਾਲ ਅਨੁਸਾਰ-ਸਰਬੰਸਦਾਨੀ ਸਾਹਿਬ-ਏ-ਕਮਾਲ ਦਸਮੇਸ਼ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪਵਿੱਤਰ ਪ੍ਰਕਾਸ਼ ਪੁਰਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸਮੂਹ ਧਾਰਮਿਕ, ਸਮਾਜਿਕ ਜਥੇਬੰਦੀਆਂ ਅਤੇ ਸਭਾ ਸੁਸਾਇਟੀਆਂ ਦੇ ਸਹਿਯੋਗ ਨਾਲ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਪਾਵਨ ਮੌਕੇ 'ਤੇ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਵਾਏ ਗਏ ਉਪਰੰਤ ਸਜਾਏ ਗਏ ਧਾਰਮਿਕ ਦੀਵਾਨਾਂ ਵਿਚ ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਛਪਾਲ ਸਿੰਘ, ਭਾਈ ਕਰਮਵੀਰ ਸਿੰਘ, ਭਾਈ ਅੰਮਿ੍ਤਪਾਲ ਸਿੰਘ ਦੇ ਕੀਰਤਨੀ ਜਥੇ ਵੱਲੋਂ ਗੁਰਬਾਣੀ ਕੀਰਤਨ ਅਤੇ ਬੀਬੀ ਰਾਜਵੰਤ ਕੌਰ ਦੇ ਢਾਡੀ ਜਥੇ ਵੱਲੋਂ ਸਿੱਖ ਇਤਿਹਾਸ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਦਸਮੇਸ਼ ਪਿਤਾ ਜੀ ਨੇ ਸਮੇਂ ਦੀਆਂ ਸਰਕਾਰਾਂ ਦੇ ਜਬਰ ਅਤੇ ਜ਼ੁਲਮਾਂ ਦੀ ਸ਼ਿਕਾਰ ਹੋਏ ਭਾਰਤੀ ਲੋਕਾਂ ਨੂੰ ਨਵਾਂ ਰੂਪ ਦਿੰਦਿਆਂ ਸੰਤ ਅਤੇ ਸਿਪਾਹੀ ਬਣਾ ਕੇ ਜ਼ੁਲਮਾਂ ਦਾ ਟਾਕਰਾਂ ਕਰਨ ਲਈ ਤਿਆਰ ਕੀਤਾ | ਇਸ ਮੌਕੇ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਫੂਲਾ ਸਿੰਘ, ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਭਾਈ ਅਵਤਾਰ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਹਰਜੀਤ ਸਿੰਘ, ਭਾਈ ਬਲਜੀਤ ਸਿੰਘ, ਭਾਈ ਕੁਲਵੰਤ ਸਿੰਘ (ਸਾਰੇ ਪੰਜ ਪਿਆਰੇ ), ਸਰੂਪ ਸਿੰਘ, ਭੁਪਿੰਦਰ ਸਿੰਘ ਆਰ ਕੇ, ਸੁਖਬੀਰ ਸਿੰਘ, ਚੰਦਰਪਾਲ ਸਿੰਘ, ਭਾਈ ਸੁਰਿੰਦਰ ਸਿੰਘ, ਆਦਿ ਹਾਜ਼ਰ ਸਨ | ਸਮਾਗਮਾਂ ਵਿਚ ਦੇਸ਼ ਵਿਦੇਸ਼ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਤੋਂ ਇਲਾਵਾ ਮੈਂਬਰ ਪਾਰਲੀਮੈਂਟ ਮੁਨੀਸ ਤਿਵਾੜੀ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਮੈਂਬਰ ਪਿ੍ੰ: ਸੁਰਿੰਦਰ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ, ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਗੋਗੀ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਕਲੋਤਾ, ਜਥੇਦਾਰ ਮੋਹਨ ਸਿੰਘ ਢਾਹੇ, ਮਾਸਟਰ ਹਰਜੀਤ ਸਿੰਘ ਅਚਿੰਤ ਨੇ ਹਾਜ਼ਰੀ ਭਰ ਕੇ ਦਸਮੇਸ਼ ਪਿਤਾ ਜੀ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ |
ਭਰਤਗੜ੍ਹ ਤੋਂ ਜਸਬੀਰ ਸਿੰਘ ਬਾਵਾ ਅਨੁਸਾਰ- ਸਥਾਨਕ ਹੰਸਾਲੀਸਰ ਨਿਰਮਲ ਆਸ਼ਰਮ ਵਿਖੇ ਅੱਜ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ, ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਅਤੇ ਸਚਖੰਡਵਾਸੀ ਬ੍ਰਹਮ ਗਿਆਨੀ ਸੰਤ ਅਜੀਤ ਸਿੰਘ ਹੰਸਾਲੀ ਸਾਹਿਬ ਦੀ ਨਿੱਘੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ | ਇਸ ਸਬੰਧ 'ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਧਾਰਮਿਕ ਸਮਾਗਮ ਦੌਰਾਨ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਚੰਨਣ ਸਿੰਘ ਤੇ ਸਾਥੀਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ | ਪ੍ਰਸਿੱਧ ਕਥਾਵਾਚਕ ਗਿ. ਕੁਲਵੰਤ ਸਿੰਘ ਲੁਧਿਆਣਾ, ਬਾਬਾ ਦਲਵੀਰ ਸਿੰਘ ਲੱਖਮੀਪੁਰ ਤੇ ਗਿ. ਕੁਲਵੰਤ ਸਿੰਘ ਚੰਡੀਗੜ੍ਹ ਨੇ ਸੰਗਤ ਨੂੰ ਗੁਰਮਤਿ ਵਿਚਾਰਾਂ ਨਾਲ ਗੁਰਇਤਿਹਾਸ ਨਾਲ ਜੋੜਿਆ | ਅੰਤ 'ਚ ਮੌਜੂਦਾ ਮੁਖੀ ਬਾਬਾ ਪਰਮਜੀਤ ਸਿੰਘ ਹੰਸਾਲੀ ਸਾਹਿਬ ਵਲੋਂ ਗੁਰੂ ਘਰ ਦੀ ਰਹਿਤ ਮਰਿਯਾਦਾ ਮੁਤਾਬਿਕ ਸਮੂਹ ਸਹਿਯੋਗੀਆਂ ਤੇ ਧਾਰਮਿਕ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ ਗਈ | ਇਸ ਮੌਕੇ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨਰਿੰਦਰ ਪੁਰੀ, ਸਮਾਜ ਸੇਵੀ ਸੁਨੀਲ ਕੁਮਾਰ ਗਰਗ, ਨੰਬਰਦਾਰ ਉਜਾਗਰ ਸਿੰਘ, ਜੋਗਿੰਦਰ ਸਿੰਘ ਸਿੱਧੂ, ਜਥੇਦਾਰ ਜਰਨੈਲ ਸਿੰਘ ਸਹੋਤਾ, ਰਜਿੰਦਰ ਸਿੰਘ ਭੁੱਲਰ, ਬਲਵਿੰਦਰ ਸਿੰਘ ਢਿੱਲੋਂ, ਵਿਨੋਦ ਬਾਂਸਲ, ਹਰੀ ਸਿੰਘ ਕਸਾਣਾ, ਰਜਿੰਦਰ ਸਿੰਘ ਗਰੇਵਾਲ, ਅਮਰਜੀਤ ਸਿੰਘ ਸਿੱਧੂ, ਇਕਬਾਲ ਸਿੰਘ ਗਿੱਲ, ਯੋਗੇਸ਼ ਪੁਰੀ, ਅਜੀਤ ਸਿੰਘ ਢਿੱਲੋਂ, ਲਖਵੀਰ ਸਿੰਘ ਸਰਸਾ ਨੰਗਲ, ਨੰਬਰਦਾਰ ਮਨਜੀਤ ਸਿੰਘ, ਗੁਰਦੇਵ ਸਿੰਘ ਖਾਲਸਾ, ਅਵਤਾਰ ਸਿੰਘ ਭਾਓਵਾਲ, ਮਾ. ਸ਼ੇਰ ਸਿੰਘ ਆਦਿ ਸ਼ਾਮਿਲ ਸਨ |
ਨੰਗਲ, 20 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਨੰਗਲ ਡੈਮ ਦੇ ਸ਼ਮਸ਼ਾਨ ਘਾਟ ਵਿਖੇ ਉਸ ਵੇਲੇ ਸਥਿਤੀ ਤਣਾਅ ਪੂਰਨ ਬਣ ਗਈ ਜਦੋਂ ਬੀ ਬੀ ਐਮ ਬੀ ਦੀ ਰਿਹਾਇਸ਼ੀ ਕਾਲੋਨੀ 'ਚ ਰਹਿਣ ਵਾਲੇ ਇਕ ਨੌਜਵਾਨ ਦੀ ਮੌਤ ਹੋਣ ਪਿਛੋਂ ਅੱਜ ਜਦੋਂ ਮਿ੍ਤਕ ਨੌਜਵਾਨ ਦਾ ਸੰਸਕਾਰ ਕਰਨ ਲਈ ਪਹੰੁਚੇ ...
ਰੂਪਨਗਰ, 20 ਜਨਵਰੀ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ ਅੱਜ ਕੋਰੋਨਾ ਦਾ 1 ਨਵਾਂ ਮਾਮਲਾ ਸਾਹਮਣੇ ਆਇਆ ਹੈ ਅਤੇ 12 ਜਣਿਆਂ ਨੂੰ ਛੁੱਟੀ ਮਿਲੀ ਹੈ | ਇਸ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰਿ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ...
ਸ੍ਰੀ ਚਮਕੌਰ ਸਾਹਿਬ, 20 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਕੂਮਾਜਰਾ ਵਿਖੇ ਭਾਈ ਜੀ ਈਸ਼ਰ ਸਿੰਘ ਵੈੱਲਫੇਅਰ ਸੁਸਾਇਟੀ ਭੱਕੂ ਮਾਜਰਾ ਵਲੋਂ ਓਲਡ ਸਟੂਡੈਂਟਸ ਐਸੋ: ਦੇ ਸਹਿਯੋਗ ਨਾਲ ਕਰਵਾਏ ਸਮਾਗਮ ਦੌਰਾਨ 18 ਹੋਣਹਾਰ ਵਿਦਿਆਰਥੀਆਂ ...
ਨੂਰਪੁਰ ਬੇਦੀ, 20 ਜਨਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਵਲੋਂ ਜਦੋਂ ਤੋਂ 26 ਜਨਵਰੀ ਦੀ ਟਰੈਕਟਰ ਪਰੇਡ ਲਈ ਐਲਾਨ ਕੀਤਾ ਗਿਆ ਹੈ ਉਦੋਂ ਤੋਂ ਹੀ ਜਮਹੂਰੀ ਕਿਸਾਨ ਸਭਾ ...
ਢੇਰ, 20 ਜਨਵਰੀ (ਸ਼ਿਵ ਕੁਮਾਰ ਕਾਲੀਆ)-ਕੱਲ੍ਹ ਹਿਮਾਚਲ ਪ੍ਰਦੇਸ਼ ਵਿਚ ਹੋਈਆਂ ਪੰਚਾਇਤੀ ਚੋਣਾਂ ਵਿਚ ਪਿੰਡ ਮਜਾਰੀ ਵਿਖੇ ਜਸਵੀਰ ਸਿੰਘ 701 ਵੋਟਾਂ ਨਾਲ ਜੇਤੂ ਰਹੇ ਜਦੋਂ ਕਿ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਕਾਂਤਾ ਦੇਵੀ ਨੂੰ 120 ਵੋਟਾਂ ਪਈਆਂ | ਇਸ ਤਰ੍ਹਾਂ ਉਪ ...
ਪੁਰਖਾਲੀ, 20 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)-ਸਬ ਸੈਂਟਰ ਅਕਬਰਪੁਰ ਵਲੋਂ ਮਗਰੋੜ ਵਿਖੇ ਲੋਕ ਸਾਂਝੇਦਾਰੀ ਕਮੇਟੀ ਦੀ ਮੀਟਿੰਗ ਕੀਤੀ ਗਈ | ਇਸ ਮੌਕੇ ਹੈਲਥ ਵਰਕਰ ਹਰਜੀਤ ਸਿੰਘ ਕਮਾਲਪੁਰ ਵਲੋਂ ਲੋਕਾਂ ਨੂੰ ਕੋਵਿਡ-19 ਬਾਰੇ ਜਾਣਕਾਰੀ ਦਿੱਤੀ ਗਈ ਅਤੇ ਲੋਕਾਂ ਨੂੰ ...
ਢੇਰ, 20 ਜਨਵਰੀ (ਸ਼ਿਵ ਕੁਮਾਰ ਕਾਲੀਆ)-ਅਯੁੱਧਿਆ ਵਿਖੇ ਬਣਾਏ ਜਾ ਰਹੇ ਸ੍ਰੀ ਰਾਮ ਮੰਦਰ ਦੇ ਸਬੰਧ ਵਿਚ ਸ੍ਰੀ ਰਾਮ ਮੰਦਰ ਧੰਨ ਸੰਗ੍ਰਹਿ ਸਮਿਤੀ ਵਲੋਂ ਵਿਸ਼ਾਲ ਯਾਤਰਾ ਪਿੰਡ ਢੇਰ ਤੋਂ 21 ਜਨਵਰੀ ਨੂੰ ਆਰੰਭ ਕੀਤੀ ਜਾਵੇਗੀ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਭਨੂਪਲੀ ...
ਨੰਗਲ, 20 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਬਾਬਾ ਬਾਲਕ ਨਾਥ ਮੰਦਰ ਗਲੀ ਦੇ ਨਿਵਾਸੀਆਂ ਜੋਤੀ ਸ਼ਰਮਾ, ਨੀਤੂ ਸ਼ਰਮਾ, ਪਿ੍ਆ ਮੈਹਰ, ਪ੍ਰੀਤੀ, ਸੁਨੀਤਾ, ਮਾਨਤੀ, ਸੀਮਾ, ਲੂਸੀ ਅੰਟੀ, ਮਨੀਸ਼ ਰਾਣਾ, ਰਮਨ ਕੁਮਾਰ, ਅਭਿਸ਼ੇਕ ਕੁਮਾਰ ਨੇ ਐਸ. ਡੀ. ਐਮ. ਨੰਗਲ ਤੋਂ ਮੰਗ ਕੀਤੀ ਹੈ ...
ਰੂਪਨਗਰ, 20 ਜਨਵਰੀ (ਸਤਨਾਮ ਸਿੰਘ ਸੱਤੀ)-ਪ੍ਰਾਇਮਰੀ ਹੈਲਥ ਸੈਂਟਰ ਭਰਤਗੜ੍ਹ ਤੋਂ ਬਤੌਰ ਸੈਨੇਟਰੀ ਵਰਕਰ ਸੇਵਾ ਮੁਕਤ ਹੋਏ ਕਰਮ ਸਿੰਘ ਪੁੱਤਰ ਸ਼ੇਰ ਸਿੰਘ ਨਿਵਾਸੀ ਬੇਗਮਪੁਰ ਅਬਾਦੀ ਘਨੌਲੀ ਨੇ ਮੁੱਖ ਸਕੱਤਰ ਪੰਜਾਬ ਸ੍ਰੀਮਤੀ ਵਿੰਨੀ ਮਹਾਜਨ ਨੂੰ ਪੱਤਰ ਲਿਖ ਕੇ ...
ਨੰਗਲ, 20 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਪੁਲਿਸ ਵਲੋਂ ਭੋਲੇ ਭਾਲੇ ਲੋਕਾਂ ਦੀ ਰਕਮ ਦੁੱਗਣੀ ਜਾਂ ਤਿੱਗਣੀ ਕਰਨ ਦਾ ਝਾਂਸਾ ਦੇ ਕੇ ਠੱਗੀਆਂ ਮਾਰਨ ਵਾਲੇ ਇਕ ਗੈਂਗ ਦੇ 5 ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ...
ਰੂਪਨਗਰ, 20 ਜਨਵਰੀ (ਸ. ਰ.)-ਥਾਣਾ ਸਿਟੀ ਰੂਪਨਗਰ ਦੇ ਏ. ਐਸ. ਆਈ. ਨਰਿੰਦਰਪਾਲ ਨੇ ਇਕ ਕਾਰ ਨੰਬਰ ਪੀਬੀ-05ਐਚ-5700 ਹੌਾਡਾ ਸਿਟੀ 'ਚੋ 6 ਪੇਟੀਆਂ ਇਪੀਰੀਅਲ ਬਲਿਊ ਅਤੇ 24 ਬੋਤਲਾਂ ਅੰਗ੍ਰੇਜੀ ਮਾਰਕਾ ਰਾਇਲ ਚੈਲੰਜ ਚੰਡੀਗੜ੍ਹ ਬਰਾਮਦ ਕਰਕੇ ਅਣਪਛਾਤੇ ਵਿਅਕਤੀ 'ਤੇ 61-1-14 ਆਬਕਾਰੀ ...
ਸ੍ਰੀ ਚਮਕੌਰ ਸਾਹਿਬ, 20 ਜਨਵਰੀ (ਜਗਮੋਹਣ ਸਿੰਘ ਨਾਰੰਗ)-ਕੇਂਦਰ ਦੇ ਤਿੰਨ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਚਾਰ ਦਿਨਾਂ ਤੋਂ ਸਥਾਨਕ ਟੀ ਪੁਆਇੰਟ 'ਤੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਰੰਗ ਕਰਮੀਆਂ ਨਾਲ ਨੌਜਵਾਨਾਂ ਅਤੇ ਬੱਚਿਆਂ ਨੇ ਵੀ ...
ਮੋਰਿੰਡਾ, 20 ਜਨਵਰੀ (ਕੰਗ)-ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੈੱਡ ਗ੍ਰੰਥੀ ਭਾਈ ਹਰਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ...
ਮੋਰਿੰਡਾ, 20 ਜਨਵਰੀ (ਕੰਗ)-ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਜਾਰੀ ਕੀਤੇ ਫ਼ੰਡ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਲਈ ਭੇਟ ਕੀਤੀ ਗੱਡੀ ਦੀਆਂ ਚਾਬੀਆਂ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਦੇ ਚੇਅਰਮੈਨ ਵਿਜੇ ਸ਼ਰਮਾ ਟਿੰਕੂ ਵਲੋਂ ਗੁਰਦੁਆਰਾ ...
Ðਰੂਪਨਗਰ, 20 ਜਨਵਰੀ (ਸਤਨਾਮ ਸਿੰਘ ਸੱਤੀ)-ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਗਰਾਮ ਪੰਚਾਇਤ ਲੋਦੀਮਾਜਰਾ ਅਤੇ ਰੂਪਨਗਰ ਪੈਡਲਰਜ਼ ਐਾਡ ਰਨਰਜ਼ ਐਸੋਸੀਏਸ਼ਨ ਵਲੋਂ ਪੇਂਡੂ ਮੈਰਾਥਨ ਦੌੜ ਕਰਵਾਈ ਗਈ | ਇਸ ਸਬੰਧੀ ਜਾਣਕਾਰੀ ...
ਰੂਪਨਗਰ, 20 ਜਨਵਰੀ (ਸਟਾਫ਼ ਰਿਪੋਰਟਰ)-ਨੇੜਲੇ ਪਿੰਡ ਦਰਗਾਹ ਸ਼ਾਹ ਵਿਖੇ ਗਲੀਆਂ ਨਾਲੀਆਂ ਪੱਕੀਆਂ ਕਰਨ ਦਾ ਕੰਮ ਅਰੰਭ ਹੋਇਆ ਹੈ | ਜਿਸਦਾ ਉਦਘਾਟਨ ਮਾਰਕੀਟ ਕਮੇਟੀ ਰੂਪਨਗਰ ਦੇ ਚੇਅਰਮੈਨ ਮੇਵਾ ਸਿੰਘ ਗਿੱਲ ਨੇ ਕੀਤਾ | ਉਨ੍ਹਾਂ ਨਾਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਮ ...
ਰੂਪਨਗਰ, 20 ਜਨਵਰੀ (ਸਤਨਾਮ ਸਿੰਘ ਸੱਤੀ)-ਪੈਨਸ਼ਨਾਂ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਵਾਂਗੂ ਸਹੂਲਤਾਂ ਦੀ ਮੰਗ ਨੂੰ ਲੈ ਕੇ ਕੌਮੀ ਰਾਜ ਮਾਰਗ ਸੋਲਖੀਆ (ਰੂਪਨਗਰ) ਵਿਖੇ ਪਿਛਲੇ 32 ਮਹੀਨੇ ਤੋਂ ਧਰਨਾ ਲਾਈ ਬੈਠੇ ਪੰਜਾਬ ਦੇ ਸੇਵਾ ਮੁਕਤ ਹੋਮ ਗਾਰਡਾਂ ਨੇ ਮਹਾਰਾਣੀ ...
ਰੂਪਨਗਰ, 20 ਜਨਵਰੀ (ਸਤਨਾਮ ਸਿੰਘ ਸੱਤੀ)-ਵਾਰਡ ਨੰਬਰ 15 'ਚ ਨਵੇਂ ਦਾਖਲ ਹੋਏ ਅਜਾਦ ਨਗਰ ਵਾਸੀਆਂ ਨੇ ਵੋਟਰ ਸੂਚੀਆਂ 'ਚ ਨਾਂਅ ਨਾ ਹੋਣ 'ਤੇ ਰੋਸ ਪ੍ਰਗਟ ਕੀਤਾ ਹੈ ਅਤੇ ਕੁੱਝ ਸਿਆਸੀ ਆਗੂਆਂ ਨੇ ਸ਼ਰਾਰਤ ਦਾ ਸ਼ੱਕ ਕੀਤਾ ਹੈ | ਇਕ ਸਾਂਝੀ ਮੀਟਿੰਗ ਬਾਅਦ ਵਫ਼ਦ ਨੇ ਐਸ. ਡੀ. ਐਮ. ...
ਸ੍ਰੀ ਅਨੰਦਪੁਰ ਸਾਹਿਬ, 20 ਜਨਵਰੀ (ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਸਬਰ ਦਾ ...
ਸ੍ਰੀ ਚਮਕੌਰ ਸਾਹਿਬ, 20 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਅਨਾਜ ਮੰਡੀ ਦੇ ਆੜ੍ਹਤੀ ਸੋਹਣ ਲਾਲ ਪੁੱਤਰ ਬੰਸੀ ਲਾਲ ਜੋ ਪਿਛਲੇ ਦਿਨੀਂ ਆੜ੍ਹਤੀ ਐਸੋ: ਦੇ ਮੈਂਬਰਾਂ ਨਾਲ ਦੂਜੀ ਵਾਰ ਦਿੱਲੀ ਅੰਦੋਲਨ ਵਿਚ ਸ਼ਮੂਲੀਅਤ ਕਰਨ ਲਈ ਗਿਆ ਸੀ ਅਤੇ ਉੱਥੇ ਹੀ ਪਏ ਦਿਲ ਦੇ ਦੌਰੇ ...
ਸ੍ਰੀ ਚਮਕੌਰ ਸਾਹਿਬ, 20 ਜਨਵਰੀ (ਜਗਮੋਹਣ ਸਿੰਘ ਨਾਰੰਗ)-ਜ਼ਿਲ੍ਹਾ ਪੁਲਿਸ ਮੁਖੀ ਡਾ: ਅਖਿਲ ਚੌਧਰੀ ਅਤੇ ਐਸ. ਪੀ ਟਰੈਫ਼ਿਕ ਸਤਿੰਦਰ ਸਿੰਘ ਸੋਹਲ ਦੇ ਆਦੇਸ਼ਾਂ 'ਤੇ ਜ਼ਿਲ੍ਹਾ ਟਰੈਫ਼ਿਕ ਪੁਲਿਸ ਵੱਲੋਂ ਜ਼ਿਲ੍ਹਾ ਇੰਚਾਰਜ ਐਸ ਆਈ ਸਰਬਜੀਤ ਸਿੰਘ ਅਤੇ ਸਥਾਨਕ ਥਾਣਾ ਮੁਖੀ ...
ਪੁਰਖਾਲੀ, 20 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)-ਜ਼ਿਲ੍ਹਾ ਪੁਲਿਸ ਮੁਖੀ ਅਖਿਲ ਚੌਧਰੀ ਦੀਆਂ ਹਦਾਇਤਾਂ ਅਨੁਸਾਰ ਸੀਨੀਅਰ ਸੈਕੰਡਰੀ ਸਕੂਲ ਮੀਆਂਪੁਰ ਵਿਖੇ ਸਾਈਬਰ ਅਪਰਾਧ ਤੋਂ ਬਚਣ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਇਲਾਕੇ ਦੇ ਸਰਪੰਚਾਂ -ਪੰਚਾਂ ...
ਬੇਲਾ, 19 ਜਨਵਰੀ (ਮਨਜੀਤ ਸਿੰਘ ਸੈਣੀ)- ਨੇੜਲੇ ਪਿੰਡ ਰਸੀਦਪੁਰ ਵਿਖੇ ਸਤਲੁਜ ਦਰਿਆ ਵਿਚੋਂ ਹੋ ਰਹੀ ਰੇਤ ਨਿਕਾਸੀ ਦਾ ਰੇੜਕਾ ਬਰਕਰਾਰ ਹੈ ਬੀਤੇ ਦਿਨੀਂ ਇਲਾਕੇ ਦੇ ਸਰਪੰਚ, ਪੰਚ ਇਲਾਕਾ ਵਾਸੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰੋਪੜ ਨੂੰ ਮਿਲ ਕੇ ਹੋ ਰਹੀ ਰੇਤ ਨਿਕਾਸੀ ...
ਨੰਗਲ, 20 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਤਹਿਸੀਲ ਨੰਗਲ ਦੇ ਔਸਤੀ ਕਾਲੋਨੀ ਦੇ ਅੱਧੀ ਦਰਜਨ ਪਿੰਡਾਂ ਦੇ ਲੋਕਾਂ ਨੇ ਰੇਲਵੇ ਵਿਭਾਗ ਤੋਂ ਮੰਗ ਕੀਤੀ ਹੈ ਕਿ ਰੇਲਵੇ ਲਾਈਨ ਦੇ ਨਾਲ ਨਾਲ ਕੀਤੀ ਜਾ ਰਹੀ ਕੰਧ ਵਿਚ ਜਵਾਹਰ ਮਾਰਕੀਟ, ਐਮ ਪੀ ਕੋਠੀ ਨੂੰ ਆਉਣ ਜਾਉਣ ਲਈ ਬਰਾਰੀ, ...
ਸ੍ਰੀ ਅਨੰਦਪੁਰ ਸਾਹਿਬ, 20 ਜਨਵਰੀ (ਪੱਤਰ ਪ੍ਰੇਰਕ)-ਇੱਥੋਂ ਨੇੜਲੇ ਪਿੰਡ ਗੰਗੂਵਾਲ ਸਥਿਤ ਬੀ.ਬੀ.ਐੱਮ.ਬੀ ਮਿਡਲ ਸਕੂਲ ਦੀ ਖਸਤਾ ਹਾਲਤ ਨੂੰ ਸੁਧਾਰਨ ਅਤੇ ਅਧਿਆਪਕਾ ਦੀ ਘਾਟ ਪੂਰੀ ਕਰਨ ਦੀ ਮੰਗ ਮਾਪਿਆਂ ਵਲੋਂ ਕੀਤੀ ਗਈ ਇਸ ਸੰਬੰਧੀ ਮੰਨੂ ਕਨੋਜੀਆਂ, ਜੈ ਪ੍ਰਕਾਸ਼ ...
ਸ੍ਰੀ ਅਨੰਦਪੁਰ ਸਾਹਿਬ, 20 ਜਨਵਰੀ (ਜੇ. ਐਸ. ਨਿੱਕੂਵਾਲ)-ਕੇਂਦਰ ਸਰਕਾਰ ਕਿਸਾਨਾਂ ਦਾ ਮਸਲਾ ਹੱਲ ਨਹੀਂ ਕਰਨਾ ਚਾਹੁੰਦੀ ਤੇ ਲਾਰੇ ਲੱਪੇ ਲਗਾ ਕੇ ਆਪਣਾ ਸਮਾ ਲੰਘਾ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ...
ਸ੍ਰੀ ਅਨੰਦਪੁਰ ਸਾਹਿਬ, 20 ਜਨਵਰੀ (ਜੇ ਐਸ ਨਿੱਕੂਵਾਲ)-ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਦੇ ਨਾਲ ਤਖ਼ਤ ਸ੍ਰੀ ਕੇਸਗੜ੍ਹ ...
ਸੁਖਸਾਲ, 20 ਜਨਵਰੀ (ਧਰਮ ਪਾਲ)-ਅਯੁੱਧਿਆ ਵਿਚ ਬਣਨ ਜਾ ਰਹੇ ਸ੍ਰੀ ਰਾਮ ਮੰਦਿਰ ਦੀ ਉਸਾਰੀ ਲਈ ਸ੍ਰੀ ਰਾਮ ਮੰਦਿਰ ਧਨ ਸੰਗ੍ਰਹਿ ਸਮਿਤੀ ਗੋਹਲਣੀ ਵਲੋਂ 23 ਜਨਵਰੀ ਨੂੰ ਇਕ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ | ਇਸ ਸੰਬੰਧ ਵਿਚ ਰਾਮ ਮੰਦਰ ਸਮਿਤੀ ਵਲੋਂ ਇਕ ਮੀਟਿੰਗ ਸ੍ਰੀ ...
ਨੰਗਲ, 20 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਵਾਰਡ ਨੰਬਰ ਇਕ 'ਚ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਉੱਘੀ ਸਮਾਜ ਸੇਵਿਕਾ ਤੇ ਬੇਬਾਕ ਟਿੱਪਣੀਕਾਰ ਮੈਡਮ ਸਪਨਾ ਚੰਦੇਲ ਨੇ ਨਗਰ ਕੌਾਸਲ ਚੋਣ ਲੜਨ ਦਾ ਐਲਾਨ ਕੀਤਾ | ਪਿਛਲੇ ਕਈ ਵਰਿ੍ਹਆਂ ਤੋਂ ਸਮਾਜ ਸੇਵਾ ਦੇ ਖੇਤਰ 'ਚ ...
ਸੰਤੋਖ ਗੜ੍ਹ, 20 ਜਨਵਰੀ (ਮਲਕੀਅਤ ਸਿੰਘ)- ਸਾਹਿਬੇ ਕਮਾਲ, ਅੰਮਿ੍ਤ ਦੇ ਦਾਤੇ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਦੇਸ਼ਾ-ਵਿਦੇਸ਼ਾਂ 'ਚ ਹਰ ਵਰਗ ਵਲੋਂ ਬੜੀ ਸ਼ਰਧਾ ਅਤੇ ਧੂੰਮ ਧਾਮ ਨਾਲ ਮਨਾਇਆ ਜਾਂਦਾ ਹੈ | ਕਈ ਸੂਬੇ ਆਪਣੇ-ਆਪਣੇ ...
ਭਰਤਗੜ੍ਹ, 20 ਜਨਵਰੀ (ਜਸਬੀਰ ਸਿੰਘ ਬਾਵਾ)-ਸਚ ਖੰਡਵਾਸੀ ਬ੍ਰਹਮ ਗਿ. ਸੰਤ ਅਜੀਤ ਸਿੰਘ ਹੰਸਾਲੀ ਸਾਹਿਬ ਦੀ 5ਵੀਂ ਬਰਸੀ ਮੌਕੇ ਸਬੰਧਿਤ ਪ੍ਰਬੰਧਕਾਂ ਵਲੋਂ ਲਗਾਏ ਖ਼ੂਨਦਾਨ ਕੈਂਪ ਦੌਰਾਨ ਮਨੁੱਖਤਾ ਦੀ ਭਲਾਈ ਲਈ ਇਲਾਕੇ ਦੇ ਨੌਜਵਾਨਾਂ ਕੋਲੋਂ ਰੋਟਰੀ, ਬਲੱਡ ਬੈਂਕ ...
ਨੰਗਲ, 20 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਰਾਮ ਜਨਮ ਭੂਮੀ ਮੰਦਰ ਨਿਰਮਾਣ ਧਨ ਸੰਗ੍ਰਹਿ ਸਮਿਤੀ ਵਲੋਂ ਰਾਮ ਰੱਥ ਯਾਤਰਾ ਦਾ ਆਯੋਜਨ ਕੀਤਾ ਗਿਆ | ਇਸ ਵਿਚ ਸ਼ਹਿਰ ਦੀਆਂ ਵੱਖ ਵੱਖ ਧਾਰਮਿਕ, ਸਮਾਜਿਕ ਜਥੇਬੰਦੀਆਂ ਵਲੋਂ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ | ਸ਼ਹਿਰ ਦੇ ...
ਸ੍ਰੀ ਅਨੰਦਪੁਰ ਸਾਹਿਬ, 20 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਇਲਾਕੇ ਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਸਰਬੰਸਦਾਨੀ ਸਾਹਿਬ-ਏ-ਕਮਾਲਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ ਪੁਰਬ ...
ਸ੍ਰੀ ਅਨੰਦਪੁਰ ਸਾਹਿਬ, 20 ਜਨਵਰੀ (ਜੇ. ਐਸ. ਨਿੱਕੂਵਾਲ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਦੇ ਗੰਗੂਵਾਲ ਸਥਿਤ ਘਰ ਦੇ ਨੇੜੇ ਲੱਗੇ ਉਨ੍ਹਾਂ ਦੇ ਨਾਮ ਵਾਲੇ ਵੱਡੇ ਬੋਰਡ ਉੱਪਰ ਬੀਤੀ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਕਾਲਖ ਮੱਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX