ਪਟਿਆਲਾ, 20 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 354ਵਾਂ ਪ੍ਰਕਾਸ਼ ਪੁਰਬ ਜ਼ਿਲ੍ਹੇ 'ਚ ਵੱਖ-ਵੱਖ ਥਾੲੀਂ ਗੁਰੂ ਘਰਾਂ 'ਚ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੌਰਾਨ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਮਨਾਏ ਗਏ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ | ਇਸ ਮੌਕੇ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਪਾਠ ਦੇ ਭੋਗ ਉਪਰੰਤ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਹਜ਼ੂਰੀ ਰਾਗੀ ਭਾਈ ਹਰਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਸਰਵਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ, ਗੁਰਦੁਆਰਾ ਕਰਹਾਲੀ ਸਾਹਿਬ ਅਤੇ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਵਿਖੇ ਸੰਗਤਾਂ ਨੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਪ੍ਰਾਪਤ ਕਰਕੇ ਪ੍ਰਕਾਸ਼ ਪੁਰਬ ਮਨਾਇਆ | ਇਸ ਮੌਕੇ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪ੍ਰਕਾਸ਼ ਪੁਰਬ ਮੌਕੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਸਮੁੱਚਾ ਜੀਵਨ ਪ੍ਰੇਰਨਾਮਈ ਹੈ, ਜੋ ਮਨੁੱਖਤਾ ਨੂੰ ਸਿੱਖ ਫ਼ਲਸਫ਼ੇ ਅਤੇ ਸਿੱਖ ਸਿਧਾਂਤ ਨਾਲ ਜੋੜਦਾ ਹੈ | ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਨੇ ਮਨੁੱਖਤਾ ਦੇ ਕਲਿਆਣ ਦੇ ਉਦੇਸ਼ ਹਿਤ ਸਮਾਜ ਨੂੰ ਨਿਆਰੀ ਅਤੇ ਨਿਰਾਲੀ ਪਹਿਚਾਣ ਦਿੱਤੀ | ਉਨ੍ਹਾਂ ਕਿਹਾ ਕਿ ਸਿੱਖੀ ਦੇ ਨਿਆਰੇਪਣ ਲਈ ਖ਼ਾਲਸਾ ਪੰਥ ਦੀ ਸਿਰਜਣਾ ਕਰਕੇ 'ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ' ਦਾ ਦਿੱਤਾ ਸਿਧਾਂਤ ਖ਼ਾਲਸਾਈ ਰਹਿਣੀ ਦਾ ਧਾਰਨੀ ਰਹਿਣ ਦਾ ਮਾਰਗ ਵਿਖਾਉਂਦਾ ਹੈ | ਇਸ ਮੌਕੇ ਅੰਤਿ੍ੰਗ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਸ਼ੋ੍ਰਮਣੀ ਕਮੇਟੀ ਮੈਂਬਰ ਸ਼ਵਿੰਦਰ ਸਿੰਘ ਸਭਰਵਾਲ, ਸਾਬਕਾ ਮੈਂਬਰ ਬੀਬੀ ਕਮਲੇਸ਼ ਕੌਰ, ਸਾਬਕਾ ਚੇਅਰਮੈਨ ਇੰਦਰ ਮੋਹਨ ਸਿੰਘ ਬਜਾਜ, ਸਾਬਕਾ ਚੇਅਰਮੈਨ ਨਰਦੇਵ ਸਿੰਘ ਆਕੜੀ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਅਮਰਪਾਲ ਸਿੰਘ, ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ, ਭਗਵੰਤ ਸਿੰਘ, ਭੁਪਿੰਦਰ ਸਿੰਘ, ਸਾਬਕਾ ਮੈਨੇਜਰ ਸੁਖਵਿੰਦਰ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਅਤੇ ਸਟਾਫ਼ ਵੀ ਹਾਜ਼ਰ ਰਿਹਾ |
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਨਾਭਾ, (ਕਰਮਜੀਤ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਸ਼ਹਿਰ ਦੇ ਕਈ ਗੁਰਦੁਆਰਾ ਸਾਹਿਬ 'ਚ ਮਨਾਇਆ ਗਿਆ | ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਸੇਵਕ ਅਤੇ ਨਗਾਰਚੀ ਬਾਬਾ ਅਜਾਪਾਲ ਸਿੰਘ ਦੇ ਅਸਥਾਨ ਗੁਰਦੁਆਰਾ ਘੋੜਿਆਂਵਾਲਾ ਵਿਖੇ ਪ੍ਰਸਿੱਧ ਕਥਾਵਾਚਕ ਗਿਆਨੀ ਰਜਿੰਦਰਪਾਲ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਇਤਿਹਾਸ ਬਾਰੇ ਜਾਣੂ ਕਰਵਾਇਆ | ਗੁਰਦਵਾਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਪਾਲ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਕੀਤਾ | ਇਸ ਮੌਕੇ ਸਿੱਖ ਬੱਚਿਆਂ ਵਲੋਂ ਵੀ ਕੀਰਤਨ ਕੀਤਾ ਗਿਆ | ਇਸ ਤੋਂ ਇਲਾਵਾ ਸਥਾਨਕ ਗੁਰਦੁਆਰਾ ਸੰਗਤਸਰ ਹੀਰਾ ਮਹਿਲ, ਗੁਰਦੁਆਰਾ ਕਲਗੀਧਰ ਦਸਮੇਸ ਕਾਲੋਨੀ, ਗੁਰਦੁਆਰਾ ਬਾਬਾ ਨਾਮਦੇਵ ਗੁਰਦੁਆਰਾ ਅਕਾਲਗੜ੍ਹ ਸਾਹਿਬ, ਗੁਰਦੁਆਰਾ ਸ਼ਹੀਦਾਂ, ਗੁਰਦੁਆਰਾ ਟਿੱਬੀ ਸਾਹਿਬ ਅਤੇ ਇਲਾਕੇ ਦੇ ਹੋਰ ਗੁਰਦੁਆਰਾ ਸਾਹਿਬ 'ਚ ਵੀ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਅਕਾਲੀ ਦਲ ਸੁਤੰਤਰ ਦੇ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਸੁਰਜੀਤ ਸਿੰਘ ਬਾਬਰਪੁਰ, ਐਡ. ਕਰਨੈਲ ਸਿੰਘ ਚੌਹਾਨ, ਪੂਰਨ ਸਿੰਘ ਅਲਹੌਰਾਂ, ਹਰਪਾਲ ਸਿੰਘ ਐਸ.ਡੀ.ਓ., ਬਲਵਿੰਦਰ ਭਾਟੀਆਂ, ਗੁਰਪ੍ਰਤਾਪ ਸਿੰਘ, ਜਸਪਾਲ ਸਿੰਘ, ਜਗਪ੍ਰੀਤ ਸਿੰਘ ਭਾਟੀਆ, ਭੁਪਿੰਦਰ ਸਿੰਘ ਬੁਗਾ, ਬਲਜੀਤ ਸਿੰਘ ਮੱਖਣ, ਸ਼ਮਸ਼ੇਰ ਸਿੰਘ ਚੌਧਰੀਮਾਜਰਾ, ਜਗਜੀਤ ਸਿੰਘ ਖੋਖ ਆਦਿ ਹਾਜ਼ਰ ਸਨ |
ਪਿੰਡ ਕੁਰੜੀ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਬਨੂੜ, (ਭੁਪਿੰਦਰ ਸਿੰਘ)-ਪਿੰਡ ਕੁਰੜੀ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਦਵਿੰਦਰ ਸਿੰਘ ਨੇ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਦੀ ਬਾਣੀ ਨਾਲ ਜੁੜੀ ਰੱਖਿਆ | ਇਸ ਮੌਕੇ ਭਾਈ ਦਵਿੰਦਰ ਸਿੰਘ ਨੇ ਨੌਜਵਾਨੀ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਵਰਗੀਆਂ ਭੈੜੀਆਂ ਆਦਤਾਂ ਤੋਂ ਦੂਰ ਰਹਿ ਕੇ ਖੰਡੇ ਬਾਟੇ ਦਾ ਅੰਮਿ੍ਤ ਛਕ ਕੇ ਗੁਰੂ ਦੇ ਲੜ ਲੱਗਣ | ਇਸ ਮੌਕੇ ਪਿ੍ਤਪਾਲ ਸਿੰਘ, ਬਹਾਦਰ ਸਿੰਘ, ਗੁਰਨਾਮ ਸਿੰਘ, ਸ਼ਿਆਮ ਸਿੰਘ, ਜਗਰੂਪ ਸਿੰਘ, ਗੁਰਜੰਟ ਸਿੰਘ ਸਾਬਕਾ ਸਰਪੰਚ, ਰਘਬੀਰ ਸਿੰਘ ਆਦਿ ਹਾਜ਼ਰ ਸਨ |
ਬਹਾਦਰਗੜ੍ਹ, 20 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਹਾਦਰਗੜ੍ਹ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ...
ਬਨੂੜ, 20 ਜਨਵਰੀ (ਭੁਪਿੰਦਰ ਸਿੰਘ)-ਪਿੰਡ ਨੰਡਿਆਲੀ ਵਿਖੇ ਅੱਜ ਟੋਭੇ ਦੇ ਕਿਨਾਰੇ ਉੱਤੇ ਇਕ ਦਰਜਨ ਦੇ ਕਰੀਬ ਪ੍ਰਵਾਸੀ ਪੰਛੀ ਮਰੇ ਹੋਏ ਪਾਏ ਗਏ | ਜਿਸ ਕਾਰਨ ਪਿੰਡ ਵਾਸੀਆਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਟੋਭੇ ਨਜ਼ਦੀਕ ਘਰਾਂ ਦੇ ਵਸਨੀਕ ਕਿਸਾਨ ਆਗੂ ਬਲਵੰਤ ...
ਪਟਿਆਲਾ, 20 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਕਿਸਾਨ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਕਿਸਾਨ ਸੰਘਰਸ਼ ਦੇ ਮੱਦੇਨਜ਼ਰ 26 ਜਨਵਰੀ ਨੂੰ ਦਿੱਲੀ ਵਿਖੇ ਕੀਤੀ ਜਾ ਰਹੀ ਵਿਸ਼ਾਲ ਟਰੈਕਟਰ ਪਰੇਡ ਦੇ ਸੱਦੇ ਤਹਿਤ ਅੱਜ ਪਿੰਡਾਂ ਵਿਚ ਇਕ ਟਰੈਕਟਰ ਮਾਰਚ ਕੀਤਾ ਗਿਆ | ਇਹ ...
ਪਟਿਆਲਾ, 20 ਜਨਵਰੀ (ਮਨਦੀਪ ਸਿੰਘ ਖਰੋੜ)-ਕੋਰੋਨਾ ਨਾਲ ਦੋ ਹੋਰ ਮਰੀਜ਼ਾਂ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਉਣ ਦੇ ਨਾਲ ਜ਼ਿਲੇ੍ਹ ਦੇ 13 ਵਿਅਕਤੀਆਂ ਦੀ ਕੋਵਿਡ ਰਿਪੋਰਟ ਅੱਜ ਪਾਜ਼ੀਟਿਵ ਆਈ ਹੈ | ਮਿ੍ਤਕਾਂ ਦੀ ਪਹਿਚਾਣ ਰਾਜਪੁਰਾ ਦੇ ਰਹਿਣ ਵਾਲਾ 51 ਸਾਲ ਪੁਰਸ਼ ...
ਸਮਾਣਾ, 20 ਜਨਵਰੀ (ਪ੍ਰੀਤਮ ਸਿੰਘ ਨਾਗੀ)-ਸੋਮਵਾਰ ਦੀ ਸ਼ਾਮ ਸਮਾਣਾ-ਪਟਿਆਲਾ ਸੜਕ 'ਤੇ ਹੋਈ ਜੀਪ ਅਤੇ ਮੋਟਰਸਾਈਕਲ ਟੱਕਰ ਵਿਚ ਮਾਰੇ ਗਏ ਤਿੰਨੇ ਨੌਜਵਾਨਾਂ ਦੇ ਚੌਥੇ ਗੰਭੀਰ ਜ਼ਖਮੀ ਸਾਥੀ ਦੀ ਵੀ ਬੀਤੀ ਰਾਤ ਮੌਤ ਹੋ ਗਈ ਹੈ | ਸਦਰ ਪੁਲਿਸ ਥਾਣਾ ਸਮਾਣਾ ਦੇ ਇੰਚਾਰਜ ...
ਪਟਿਆਲਾ, 20 ਜਨਵਰੀ (ਮਨਦੀਪ ਸਿੰਘ ਖਰੋੜ)-ਸਥਾਨਕ ਸੁਖਰਾਮ ਕਾਲੋਨੀ ਵਿਖੇ ਇਕ ਵਿਅਕਤੀ ਦੀ ਹੋ ਰਹੀ ਕੁੱਟਮਾਰ ਛਡਾਉਣ ਗਏ ਦੋ ਭਰਾਵਾਂ ਦੀ 8 ਵਿਅਕਤੀਆਂ ਵਲੋਂ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ 8 ...
ਪਟਿਆਲਾ, 20 ਜਨਵਰੀ (ਮਨਦੀਪ ਸਿੰਘ ਖਰੋੜ)-ਸਨੌਰੀ ਅੱਡੇ ਵਿਖੇ ਇਕ ਨਾਈ ਦੁਕਾਨ 'ਚ ਪਹਿਲਾਂ ਵਾਲ ਕਟਵਾਉਣ ਨੂੰ ਲੈਕੇ ਨੌਜਵਾਨਾਂ 'ਚ ਹੋਈ ਬਹਿਸਬਾਜ਼ੀ ਤੋਂ ਬਾਅਦ ਇਕ ਨੌਜਵਾਨ ਨੇ ਦੂਸਰੇ ਲੜਕੇ ਦੇ ਢਿੱਡ 'ਚ ਕੈਂਚੀ ਮਾਰਨ ਦੀ ਘਟਨਾ ਸਾਹਮਣੇ ਆਈ ਹੈ | ਇਹ ਸ਼ਿਕਾਇਤ ਜਾਵਰ ...
ਪਟਿਆਲਾ, 20 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਕਿਸਾਨੀ ਅੰਦੋਲਨ ਦੌਰਾਨ ਪਿਛਲੇ ਡੇਢ ਮਹੀਨੇ ਤੋਂ ਨਾਭਾ ਤੇ ਭਾਦਸੋਂ ਰੋਡ 'ਤੇ ਟੋਲ ਟੈਕਸ 'ਤੇ ਕਿਸਾਨੀ ਧਰਨੇ ਦੌਰਾਨ ਬੈਠੇ ਇਕ ਕਿਸਾਨ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ...
ਦੇਵੀਗੜ੍ਹ, 20 ਜਨਵਰੀ (ਰਾਜਿੰਦਰ ਸਿੰਘ ਮੌਜੀ)-ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਅਤੇ ਬਜ਼ੁਰਗ ਕਿਸਾਨ ਆਗੂ ਸਤਨਾਮ ਸਿੰਘ ਬਹਿਰੂ ਨੇ ਸਿੰਘੂ ਬਾਰਡਰ ਦਿੱਲੀ ਤੋਂ ਇਸ ਪ੍ਰਤੀਨਿਧ ਨਾਲ ਫੋਨ 'ਤੇ ਗੱਲਬਾਤ ਕਰਦਿਆਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਸਾਲਾਨਾ ...
ਪਟਿਆਲਾ, 20 ਜਨਵਰੀ (ਗੁਰਵਿੰਦਰ ਸਿੰਘ ਔਲਖ)-ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਵਿਖੇ ਬੀ.ਐੱਡ. ਦੇ ਨਵੇਂ ਸੈਸ਼ਨ ਦਾ ਆਗਾਜ਼ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤਾ ਗਿਆ | ਕਾਲਜ ਪਿ੍ੰਸੀਪਲ, ਡਾ. ਹਰਮੀਤ ਕੌਰ ਆਨੰਦ, ਸਟਾਫ਼ ਅਤੇ ...
ਰਾਜਪੁਰਾ, 20 ਜਨਵਰੀ (ਰਣਜੀਤ ਸਿੰਘ)-ਪੰਜਾਬ 'ਚ ਹੋਣ ਜਾ ਰਹੀਆਂ ਨਗਰ ਕੌਾਸਲ ਚੋਣਾਂ 'ਚ ਕਿਸੇ ਨੂੰ ਵੀ ਧੱਕੇਸ਼ਾਹੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਸਰਕਾਰੀ ਜਬਰ ਦਾ ਇੱਕਜੁੱਟਤਾ ਨਾਲ ਮੁਕਾਬਲਾ ਕੀਤਾ ਜਾਵੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ...
ਪਟਿਆਲਾ, 20 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਫਰੀਡਮ ਫਾਈਟਰ ਤੇ ਉੱਤਰਾਧਿਕਾਰੀ ਪਰਿਵਾਰਾਂ ਦੀ ਬੈਠਕ ਪ੍ਰਧਾਨ ਮੋਹਕਮ ਸਿੰਘ ਚੌਹਾਨ ਤੇ ਆਲ ਇੰਡੀਆ ਮੈਂਬਰ ਗੁਰਵਿੰਦਰਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਤੇ ਸਿਆਸਤ ਸਿੰਘ ਸੰਗਰੂਰ ਦੀ ਅਗਵਾਈ 'ਚ ਹੋਈ | ਇਸ ਬੈਠਕ ਵਿਚ ...
ਨਾਭਾ, 20 ਜਨਵਰੀ (ਕਰਮਜੀਤ ਸਿੰਘ)-ਸਥਾਨਕ ਵਾਰਡ ਨੰ. 4 ਵਿਖੇ ਯੂਥ ਆਗੂ ਸਤਵੰਤ ਸਿੰਘ ਸੈਂਟੀ ਭੰਗੂ ਦੀ ਅਗਵਾਈ ਹੇਠ ਹੋਈ ਨੁੱਕੜ ਮੀਟਿੰਗ ਨੂੰ ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਨਾਭਾ ਦੇ ਨੌਜਵਾਨ ਆਗੂ ਜੱਸੀ ਸੋਹੀਆਂ ਵਾਲਾ ਸਾਬਕਾ ਪ੍ਰਧਾਨ ਯੂਥ ਵਿੰਗ ਜ਼ਿਲ੍ਹਾ ...
ਪਟਿਆਲਾ, 20 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਨਗਰ ਕੌਾਸਲ ਚੋਣਾਂ ਸਬੰਧੀ ਪ੍ਰਬੰਧਾਂ ਨੂੰ ਲੈ ਕੇ ਰਿਟਰਨਿੰਗ ਅਫ਼ਸਰਾਂ ਅਤੇ ਚੋਣ ਅਧਿਕਾਰੀਆਂ ਨਾਲ ਇਕ ਮੀਟਿੰਗ ਕਰਦਿਆਂ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ...
ਗੁਹਲਾ ਚੀਕਾ, 20 ਜਨਵਰੀ (ਓ.ਪੀ. ਸੈਣੀ)-ਸਥਾਨਕ ਡੀਏਵੀ ਕਾਲਜ ਚੀਕਾ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਲਵਲੀਨ ਦੱਤ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੁਰੱਖਿਆ ਦੀ ਜ਼ਰੂਰਤ ਬਾਰੇ ਦੱਸਿਆ ਅਤੇ ਕਿਹਾ ਕਿ ਵਿਦਿਆਰਥੀਆਂ ...
ਪਟਿਆਲਾ, 20 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਕੜਾਕੇ ਦੀ ਠੰਢ ਵਿਚ ਸਿੰਘੂ ਬਾਰਡਰ 'ਤੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ 'ਚ ਵਿਦੇਸ਼ਾਂ ਵਿਚ ਬੈਠੇ ਪੰਜਾਬੀਆਂ ਦਾ ਸਮਰਥਨ ਜਾਰੀ ਹੈ | ਅੱਜ ਇੱਥੇ ਡਾ. ਗੁਰਕਮਲ ਸਿੰਘ ਗਿੱਲ ਨੇ ਆਪਣੇ ਸੰਬੋਧਨ 'ਚ ਕਿਹਾ ਕਿ ...
ਸਮਾਣਾ, 20 ਜਨਵਰੀ (ਪ੍ਰੀਤਮ ਸਿੰਘ ਨਾਗੀ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਔਰਤਾਂ ਦੀ ਮਦਦ ਨਾਲ ਪੁਰਸ਼ਾਂ ਨੂੰ ਬਲੈਕਮੇਲ ਕਰਨ ਅਤੇ ਉਨ੍ਹਾਂ ਨੂੰ ਲੁੱਟਣ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਦੋ ਵਿਅਕਤੀਆਂ ਅਤੇ ਦੋ ਅਣਪਛਾਤੀਆਂ ਔਰਤਾਂ ਵਿਰੁੱਧ ਮੁਕੱਦਮਾ ਦਰਜ ...
ਸਮਾਣਾ, 20 ਜਨਵਰੀ (ਸਾਹਿਬ ਸਿੰਘ)-ਸਮਾਣਾ ਦੇ 21 ਵਾਰਡਾਂ ਲਈ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਸੱਤਾਧਾਰੀ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦਾ ਫ਼ੈਸਲਾ ਲਗਭਗ ਹੋ ਚੁੱਕਾ ਹੈ, ਆਉਂਦੇ ਇਕ-ਦੋ ਦਿਨਾਂ ਵਿਚ ਉਮੀਦਵਾਰਾਂ ਦੀ ਸੂਚੀ ਜਾਰੀ ਹੋਣ ਦੀ ਸੰਭਾਵਨਾ ਹੈ | ਸ਼ਹਿਰ ਦੇ ...
ਗੂਹਲਾ ਚੀਕਾ, 20 ਜਨਵਰੀ (ਓ.ਪੀ. ਸੈਣੀ)-ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ 26 ਜਨਵਰੀ ਨੂੰ ਦਿੱਲੀ ਵਿਖੇ ਸ਼ਾਂਤਮਈ ਢੰਗ ਨਾਲ ਟਰੈਕਟਰ-ਟਰਾਲੀ ਪਰੇਡ ਕੱਢਣ ਵਾਲੇ ਦਿੱਤੇ ਸੱਦੇ ਸਬੰਧੀ ਲੋਕਾਂ ਖ਼ਾਸ ਕਰਕੇ ਨੌਜਵਾਨਾਂ ਵਿਚ ਬੇਹੱਦ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ...
ਪਟਿਆਲਾ, 20 ਜਨਵਰੀ (ਮਨਦੀਪ ਸਿੰਘ ਖਰੋੜ)-ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇੱਥੋਂ ਪਿੰਡ ਅਮਾਮਪੁਰ ਖਲੀਫੇਵਾਲਾ ਵਿਖੇ ਇਕ ਘਰ 'ਚ ਛਾਪੇਮਾਰੀ ਦੌਰਾਨ 7 ਪੇਟੀਆਂ ਹਰਿਆਣਾ ਦੀ ਸ਼ਰਾਬ ਬਰਾਮਦ ਹੋਈ ਹੈ | ਜਿਸ ਆਧਾਰ 'ਤੇ ਪੁਲਿਸ ਨੇ ਬੂਟਾ ਸਿੰਘ ...
ਪਟਿਆਲਾ, 20 ਜਨਵਰੀ (ਮਨਦੀਪ ਸਿੰਘ ਖਰੋੜ)-ਲਾਈਟ ਅਤੇ ਸਾਊਾਡ ਦੀ ਕੰਪਨੀ 'ਚ ਕੰਮ ਕਰਨ ਵਾਲੇ ਲੜਕੇ ਵਲੋਂ 3 ਵੱਡੇ ਸਪੀਕਰ ਅਤੇ ਸਪਲਾਈ ਯੂਨਿਟਾਂ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਸ਼ਿਕਾਇਤ ਸੁਮਿਤ ਕਾਂਸਲ ਨੇ ਥਾਣਾ ਸਿਵਲ ਲਾਈਨ 'ਚ ਦਰਜ ਕਰਵਾਈ ਸੀ | ਜਿਸ ਅਧਾਰ ...
ਪਟਿਆਲਾ, 20 ਜਨਵਰੀ (ਮਨਦੀਪ ਸਿੰਘ ਖਰੋੜ)-ਸਨੌਰੀ ਅੱਡੇ ਲਾਗੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲੈਣ ਉਪਰੰਤ ਥਾਣਾ ਕੋਤਵਾਲੀ ਦੀ ਪੁਲਿਸ ਨੂੰ 700 ਗਰਾਮ ਗਾਂਜਾ ਬਰਾਮਦ ਹੋਇਆ ਹੈ | ਜਿਸ ਆਧਾਰ 'ਤੇ ਪੁਲਿਸ ਨੇ ਰਾਜੇਸ਼ ਕੁਮਾਰ ਵਾਸੀ ਪਟਿਆਲਾ ਖ਼ਿਲਾਫ਼ ...
ਸਮਾਣਾ, 20 ਜਨਵਰੀ (ਸਾਹਿਬ ਸਿੰਘ)-ਨਗਰ ਕੌਾਸਲ ਚੋਣਾਂ ਵਿਚ ਪਹਿਲ ਕਰਦਿਆਂ ਆਮ ਆਦਮੀ ਪਾਰਟੀ ਨੇ ਸਮਾਣਾ ਨਗਰ ਕੌਾਸਲ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ | ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਚੇਤਨ ਸਿੰਘ ਜੌੜਾਮਾਜਰਾ ਅਤੇ ਸ਼ਹਿਰੀ ਪ੍ਰਧਾਨ ਬਲਕਾਰ ਸਿੰਘ ...
ਪਟਿਆਲਾ, 20 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਰਾਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਪਰਮਿੰਦਰ ਕੌਰ, ਸਕੱਤਰ, ਜ਼ਿਲ੍ਹਾ ਕਾਨੰੂਨੀ ਸੇਵਾਵਾਂ ...
ਪਟਿਆਲਾ, 20 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਸੂਬਾ ਪ੍ਰਧਾਨ ਕੰਪਿਊਟਰ ਅਧਿਆਪਕ ਕਮੇਟੀ ਪਰਮਵੀਰ ਸਿੰਘ ਪਟਿਆਲਾ ਨੇ ਕਿਹਾ ਕਿ ਸਰਕਾਰ ਕੰਪਿਊਟਰ ਅਧਿਆਪਕਾਂ ਨਾਲ ਧੱਕਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਸਕੂਲ ਬੰਦ ਹੋਏ ਤਾਂ ਕੰਪਿਊਟਰ ...
ਸਮਾਣਾ, 20 ਜਨਵਰੀ (ਸਾਹਿਬ ਸਿੰਘ)-ਹਲਕਾ ਸਮਾਣਾ ਦੇ ਸਾਬਕਾ ਵਿਧਾਇਕ ਜਥੇਦਾਰ ਜਗਤਾਰ ਸਿੰਘ ਰਾਜਲਾ ਨੇ ਪੰਜਾਬ ਸਰਕਾਰ ਵਲੋਂ ਬਿਜਲੀ ਸਮਾਰਟ ਮੀਟਰ ਲਗਾਏ ਜਾਣ ਦਾ ਸਖ਼ਤ ਵਿਰੋਧ ਕਰਦਿਆਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਸਮਾਰਟ ਬਿਜਲੀ ਮੀਟਰ ਲਗਾਏ ...
ਸ਼ੁਤਰਾਣਾ, 20 ਜਨਵਰੀ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਤੋਂ ਹਰਿਆਣਾ ਰਾਜ ਨੂੰ ਜੋੜਨ ਵਾਲੀ ਸੜਕ ਨੂੰ ਚੌੜਾ ਕਰਕੇ ਪ੍ਰਧਾਨ ਮੰਤਰੀ ਯੋਜਨਾ ਤਹਿਤ ਉਸ ਦਾ ਨਿਰਮਾਣ ਸ਼ੁਰੂ ਕੀਤਾ ਹੋਇਆ ਹੈ ਪਰ ਲਾਪਰਵਾਹੀ ਨਾਲ ਚੱਲ ਰਹੇ ਸੜਕ ਦੇ ਨਿਰਮਾਣ ਕਾਰਜ ਕਾਰਨ ਰਾਹਗੀਰ ...
ਪਟਿਆਲਾ, 20 ਜਨਵਰੀ (ਮਨਦੀਪ ਸਿੰਘ ਖਰੋੜ)-ਲੰਘੀ 15 ਜਨਵਰੀ ਤੋਂ ਪੁਰਾਣੇ ਸਿਵਲ ਸਰਜਨ ਦਫ਼ਤਰ 'ਚ ਮਰਨ ਵਰਤ 'ਤੇ ਬੈਠੇ ਪੰਜਾਬ ਭਰ ਦੇ ਮਲਟੀਪਰਪਜ਼ ਸਿਹਤ ਕਾਮਿਆਂ ਨੇ ਪਰਖ ਕਾਲ ਦਾ ਸਮਾਂ 2 ਸਾਲ ਤੱਕ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਮੋਤੀ ਮਹਿਲ ਵੱਲ ਕੂਚ ਕਰਦਿਆਂ ਨੂੰ ...
ਰਾਜਪੁਰਾ, 20 ਜਨਵਰੀ (ਜੀ.ਪੀ. ਸਿੰਘ)-ਸਥਾਨਕ ਸੀ.ਐਮ. ਪਬਲਿਕ ਸਕੂਲ ਜੰਡੋਲੀ ਰੋਡ ਵਿਖੇ ਸਵੱਛ ਭਾਰਤ ਅਭਿਆਨ ਤਹਿਤ ਸਵੱਛਤਾ ਰੈਂਕਿੰਗ ਮੀਟ 2020-21 ਸਮਾਰੋਹ ਕਰਵਾਇਆ ਗਿਆ | ਜਿਸ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਐਸ.ਡੀ.ਐਮ. ਖੁਸ਼ਦਿਲ ਸਿੰਘ ਸੰਧੂ ਪਹੁੰਚੇ 'ਤੇ ਉਨ੍ਹਾਂ ਦੇ ਨਾਲ ...
ਪਟਿਆਲਾ, 20 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਲਾਹੌਰੀ ਗੇਟ ਪੁਲਿਸ ਵਲੋਂ 13-14 ਦਸੰਬਰ ਦੀ ਦਰਮਿਆਨੀ ਰਾਤ ਨੂੰ ਐੱਸ.ਐੱਸ.ਟੀ. ਨਗਰ ਵਿਖੇ ਹੋਈ ਚੋਰੀ ਦੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ | ਇਸ ਮੌਕੇ ਜਸਪ੍ਰੀਤ ਸਿੰਘ ਮੁੱਖ ਥਾਣਾ ਅਫ਼ਸਰ ਲਾਹੌਰੀ ਗੇਟ ਨੇ ਦੱਸਿਆ ਕਿ ...
ਡਕਾਲਾ, 20 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)-ਥਾਣਾ ਪਸਿਆਣਾ ਅਧੀਨ ਆਉਂਦੀ ਪੁਲਿਸ ਚੌਕੀ ਡਕਾਲਾ ਦੀ ਪੁਲਿਸ ਪਾਰਟੀ ਨੇ ਥਾਣਾ ਮੁਖੀ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਇਕ ਗੱਡੀ 'ਚੋਂ 21 ਪੇਟੀਆਂ ਸ਼ਰਾਬ ਹਰਿਆਣਾ ਮਾਰਕਾ ਦੀਆਂ ਬਰਾਮਦ ਕੀਤੀਆਂ ਹਨ | ਇਸ ਸਬੰਧੀ ਥਾਣਾ ਮੁਖੀ ...
ਪਾਤੜਾਂ 20 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਨੇ ਨਿਰਮਾਣ ਅਧੀਨ ਇਕ ਪੁਲ ਤੋਂ ਲੋਹੇ ਦਾ ਸਾਮਾਨ ਚੋਰੀ ਕਰਨ ਦੇ ਮਾਮਲੇ 'ਚ ਚਾਰ ਨੌਜਵਾਨਾਂ ਦੇ ਖਿਲਾਫ ਕੇਸ ਦਰਜ ਕੀਤਾ ਹੈ | ਜਿਨ੍ਹਾਂ 'ਚੋਂ ਤਿੰਨ ਨੂੰ ਕਾਬੂ ਕਰਕੇ ਚੋਰੀ ਸ਼ੁਦਾ ਸਾਮਾਨ ਬਰਾਮਦ ਕਰਨ ਮਗਰੋਂ ...
ਪਟਿਆਲਾ, 20 ਜਨਵਰੀ (ਮਨਦੀਪ ਸਿੰਘ ਖਰੋੜ)-ਪਟਿਆਲਾ ਆਵਾਜਾਈ ਪੁਲਿਸ ਵਲੋਂ 32ਵਾਂ ਸੜਕ ਸੁਰੱਖਿਆ ਮਹੀਨੇ ਤਹਿਤ 17 ਜਨਵਰੀ ਤੋਂ 18 ਫਰਵਰੀ ਤੱਕ ਚਲਾਈ ਮੁਹਿੰਮ ਤਹਿਤ ਸ਼ਹਿਰ 'ਚ ਚੱਲ ਰਹੇ ਥ੍ਰੀਵੀਲ੍ਹਰਾਂ ਦੇ ਚਾਲਕਾਂ ਤੇ ਮਾਲਕਾਂ ਦੀ ਪੂਰੀ ਜਾਣਕਾਰੀ ਸਵਾਰੀਆਂ ਨੂੰ ...
ਪਟਿਆਲਾ, 20 ਜਨਵਰੀ (ਮਨਦੀਪ ਸਿੰਘ ਖਰੋੜ)-ਪਟਿਆਲਾ ਆਵਾਜਾਈ ਪੁਲਿਸ ਵਲੋਂ 32ਵਾਂ ਸੜਕ ਸੁਰੱਖਿਆ ਮਹੀਨੇ ਤਹਿਤ 17 ਜਨਵਰੀ ਤੋਂ 18 ਫਰਵਰੀ ਤੱਕ ਚਲਾਈ ਮੁਹਿੰਮ ਤਹਿਤ ਸ਼ਹਿਰ 'ਚ ਚੱਲ ਰਹੇ ਥ੍ਰੀਵੀਲ੍ਹਰਾਂ ਦੇ ਚਾਲਕਾਂ ਤੇ ਮਾਲਕਾਂ ਦੀ ਪੂਰੀ ਜਾਣਕਾਰੀ ਸਵਾਰੀਆਂ ਨੂੰ ...
ਪਾਤੜਾਂ, 20 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਟ੍ਰੈਫਿਕ ਪੁਲਿਸ ਵਲੋਂ 32ਵੇਂ ਸੜਕ ਸਪਤਾਹ ਸਬੰਧੀ ਪਾਤੜਾਂ ਵਿਖੇ ਟ੍ਰੈਫਿਕ ਇੰਚਾਰਜ ਹਰਦੇਵ ਸਿੰਘ ਦੀ ਅਗਵਾਈ ਵਿਚ ਸੈਮੀਨਾਰ ਕਰਵਾਇਆ ਗਿਆ | ਸਾਂਝ ਫਾਊਾਡੇਸ਼ਨ ਰੋਟਰੀ ਕਲੱਬ ਪਾਤੜਾਂ ਅਤੇ ਲਾਇਨਜ਼ ਕਲੱਬ ਪਾਤੜਾਂ ਦੇ ...
ਫ਼ਤਹਿਗੜ੍ਹ ਸਾਹਿਬ, 20 ਜਨਵਰੀ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਵਲੋਂ ਮਿਸ਼ਨ ਸ਼ਤ ਪ੍ਰਤੀਸ਼ਤ ਦੀ ਕਾਮਯਾਬੀ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੋਈ ਹੈ | ਜਿਸ ਤਹਿਤ ਵਟਸਐਪ ਗਰੁੱਪ, ਫੇਸ ਬੁੱਕ ਅਤੇ ਬੱਡੀ ਗਰੁੱਪ 'ਚ ਸਾਰੇ ਵਿਸ਼ਿਆਂ ਦਾ ਵਿਦਿਆਰਥੀਆਂ ਨਾਲ ...
ਪਟਿਆਲਾ, 20 ਜਨਵਰੀ (ਅ.ਸ. ਆਹਲੂਵਾਲੀਆ)-ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ 25 ਜਨਵਰੀ 2021 ਨੂੰ ਗਿਆਰ੍ਹਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾ ਰਿਹਾ ਹੈ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਮੁਤਾਬਿਕ ਹਰ ਸਾਲ 25 ਜਨਵਰੀ ...
ਪਟਿਆਲਾ, 20 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਦੇਸ਼ ਦੇ 72ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਦੇ ਰਾਜਾ ਭਿਲੰਦਰਾ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਾਡ ਵਿਖੇ ਕਰਵਾਏ ਜਾਣ ਵਾਲੇ ਸਮਾਗਮ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇਸ਼ ਦਾ ਕੌਮੀ ਝੰਡਾ ...
ਪਾਤੜਾਂ, 20 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਪਨਸਪ ਦਾ ਜ਼ਿਲ੍ਹਾ ਮੈਨੇਜਰ ਵਜੋਂ ਅਹੁਦਾ ਸਾਂਭਣ 'ਤੇ ਪਾਤੜਾਂ ਇਲਾਕੇ ਦੇ ਆਗੂਆਂ ਵਲੋਂ ਬਨਦੀਪ ਸਿੰਘ ਦਾ ਸਵਾਗਤ ਕੀਤਾ ਗਿਆ | ਪਾਤੜਾਂ ਇਲਾਕੇ ਦੇ ਆੜ੍ਹਤੀ ਅਤੇ ਹੋਰ ਵਪਾਰਕ ਅਦਾਰੇ ਚਲਾ ਰਹੇ ਇੰਦਰਜੀਤ ਸਿੰਘ ਬੱਗੂ, ...
ਪਟਿਆਲਾ, 20 ਜਨਵਰੀ (ਚਹਿਲ) -ਪੀ.ਐਸ.ਟੀ.ਸੀ.ਐਲ. ਦੇ ਮੁਲਾਜ਼ਮ ਮਨੀਸ਼ ਸ਼ਰਮਾ ਨੇ ਕੌਮੀ ਪਾਵਰਲਿਫਟਿੰਗ ਚੈਪੀਅਨਸ਼ਿਪ 'ਚੋਂ ਸੋਨ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਕਰਨਾਲ ਵਿਖੇ ਹੋਈ ਉਕਤ ਚੈਂਪੀਅਨਸ਼ਿਪ ਦੇ 60 ਕਿਲੋ ਭਾਰ ਵਰਗ ਦੇ ਡੈੱਡਲਿਫਟ ਮੁਕਾਬਲੇ 'ਚ 185 ...
ਪਟਿਆਲਾ, 20 ਜਨਵਰੀ (ਮਨਦੀਪ ਸਿੰਘ ਖਰੋੜ)-ਸਰਕਾਰੀ ਮੈਡੀਕਲ ਕਾਲਜ, ਰਾਜਿੰਦਰਾ ਹਸਪਤਾਲ ਅਤੇ ਟੀ. ਬੀ. ਹਸਪਤਾਲ ਪਟਿਆਲਾ ਦੇ ਦਰਜਾ ਚਾਰ ਕਰਮਚਾਰੀ ਰੈਗੂਲਰ ਭਰਤੀ ਵਿਭਾਗੀ ਪੱਧਰ 'ਤੇ ਕਰਵਾਉਣ ਤੇ ਪੱਕੀ ਨੌਕਰੀ ਹਾਸਲ ਕਰਨ ਦੀ ਮੰਗ ਨੂੰ ਲੈ ਕੇ 21 ਜਨਵਰੀ ਤੋਂ ਕੰਮ ਛੋੜ ...
ਦੇਵੀਗੜ੍ਹ, 20 ਜਨਵਰੀ (ਰਾਜਿੰਦਰ ਸਿੰਘ ਮੌਜੀ)-ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ 'ਤੇ ਪਿੰਡ ਜਲਾਲਾਬਾਦ ਦੀ ਸੰਗਤ ਵਲੋਂ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋ ਕਿ ਇਲਾਕੇ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX