ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧ ਵਿਚ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਪ੍ਰਕਾਸ਼ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ ਅਤੇ ਹੈੱਡ ਗ੍ਰੰਥੀ ਬਲਵਿੰਦਰ ਸਿੰਘ ਨੇ ਅਰਦਾਸ ਕੀਤੀ | ਇਸ ਉਪਰੰਤ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਵਲੋਂ ਮਨੋਹਰ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ | ਪ੍ਰਕਾਸ਼ ਪੁਰਬ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ਨੂੰ ਸੁੰਦਰ ਬਿਜਲਈ ਰੰਗ-ਬਿਰੰਗੀਆਂ ਲੜੀਆਂ ਨਾਲ ਸਜਾਇਆ ਗਿਆ | ਇਸ ਦਿਹਾੜੇ 'ਤੇ ਵੱਡੀ ਗਿਣਤੀ ਵਿਚ ਸੰਗਤ ਨੇ ਪਹੁੰਚ ਕੇ ਹਾਜ਼ਰੀ ਭਰੀ | ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ | ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਮੇਰ ਸਿੰਘ ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਸਹਿਯੋਗ ਲਈ ਧੰਨਵਾਦ ਕੀਤਾ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਸਰੂਪ ਸਿੰਘ ਨੰਦਗੜ੍ਹ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |
ਫ਼ਰੀਦਕੋਟ, (ਚਰਨਜੀਤ ਸਿੰਘ ਗੋਂਦਾਰਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਪਾਰਕ ਐਵਿਨਿਊ ਕਾਲੋਨੀ ਫ਼ਰੀਦਕੋਟ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਕਾਲੋਨੀ 'ਚ ਬਣੇ ਗੁਰਦੁਆਰਾ ਸਾਹਿਬ 'ਚ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਭਾਈ ਅੰਮਿ੍ਤਪਾਲ ਸਿੰਘ ਦੇ ਰਾਗੀ ਜਥੇ ਵਲੋਂ ਕੀਰਤਨ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਕੰਵਰਪ੍ਰੀਤ ਸਿੰਘ ਬਰਾੜ ਜ਼ਿਲ੍ਹਾ ਮੰਡੀ ਅਫ਼ਸਰ ਬਠਿੰਡਾ, ਡਾ: ਬਿਕਰਮਦੀਪ ਸਿੰਘ, ਸਾਬਕਾ ਮੈਨੇਜਰ ਗੁਰਭਜਨ ਸਿੰਘ ਸੰਧੂ, ਪ੍ਰੋ: ਵਰਿਆਮ ਸਿੰਘ, ਅਵਤਾਰ ਸਿੰਘ ਬਰਾੜ, ਖੁਸ਼ਵੰਤ ਸਿੰਘ ਸਿੱਧੂ, ਸੁਖਵਿੰਦਰਪਾਲ ਸ਼ਰਮਾ, ਰਮੇਸ਼ ਕੁਮਾਰ, ਜਗਰਾਜ ਸਿੰਘ ਬਰਾੜ, ਕੁਲਬੀਰ ਸਿੰਘ, ਮਲਕੀਤ ਸਿੰਘ, ਮਹਿੰਦਰ ਸਿੰਘ, ਜਸਵਿੰਦਰ ਸਿੰਘ ਮਾਹਲਾ, ਅਮਰ ਸਿੰਘ, ਗੁਰਦੁਆਰਾ ਸਾਹਿਬ ਦੇ ਗ੍ਰੰਥੀ ਜੋਗਾ ਸਿੰਘ ਅਤੇ ਕਾਲੋਨੀ ਦੀਆਂ ਸੰਗਤਾਂ ਹਾਜ਼ਰ ਸਨ | ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵਰਤਿਆ |
ਮਲੋਟ ਵਿਖੇ ਪ੍ਰਕਾਸ਼ ਦਿਹਾੜਾ
ਮਲੋਟ, (ਪਾਟਿਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਸੰਗਤਾਂ ਅੰਮਿ੍ਤ ਵੇਲੇ ਤੋਂ ਹੀ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਨਤਮਸਤਕ ਹੋਣ ਲਈ ਪੁੱਜ ਗਈਆਂ ਸਨ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਆਸਾ ਜੀ ਦੀ ਵਾਰ ਦਾ ਕੀਰਤਨ ਹਜ਼ੂਰੀ ਰਾਗੀ ਜਥਾ ਭਾਈ ਰਵਿੰਦਰ ਸਿੰਘ ਪਠਾਨਕੋਟ ਵਾਲਿਆਂ ਵਲੋਂ ਕੀਤਾ ਗਿਆ | ਇਸ ਤੋਂ ਬਾਅਦ ਭਾਈ ਤਰਨਜੀਤ ਸਿੰਘ ਲੁਧਿਆਣੇ ਵਾਲੇ, ਭਾਈ ਰਵਿੰਦਰ ਸਿੰਘ ਪਠਾਨਕੋਟ ਵਾਲੇ, ਭਾਈ ਗਗਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ | ਇਸਤਰੀ ਸਤਿਸੰਗ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਪ੍ਰਧਾਨ ਬੀਬੀ ਗੁਰਚਰਨ ਕੌਰ ਮੋਂਗਾ ਅਤੇ ਸਾਥੀ ਬੀਬੀਆਂ ਸੁਰਿੰਦਰ ਕੌਰ, ਬੀਬੀ ਹਰਸ਼ਰਨ ਕੌਰ, ਬੀਬੀ ਸਪਨਾ, ਬੀਬੀ ਜਸਵਿੰਦਰ ਕੌਰ, ਬੀਬੀ ਪਰਵਿੰਦਰ ਕੌਰ ਮੱਕੜ ਸਮੇਤ ਬੀਬੀਆਂ ਦੇ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ | ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਕਮੇਟੀ ਦੇ ਪ੍ਰਬੰਧਕਾਂ ਭਾਈ ਗੁਰਬਚਨ ਸਿੰਘ, ਦਵਿੰਦਰਪਾਲ ਸਿੰਘ, ਗੁਰਮਿੰਦਰ ਪਾਲ ਸਿੰਘ, ਜਸਪਾਲ ਸਿੰਘ ਪਾਲੀ, ਇਸਤਰੀ ਸਤਿਸੰਗ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਪ੍ਰਧਾਨ ਬੀਬੀ ਗੁਰਚਰਨ ਕੌਰ ਅਤੇ ਹੋਰ ਸੇਵਾਦਾਰਾਂ ਨੇ ਸਮਾਗਮ ਦੌਰਾਨ ਸੇਵਾ ਨਿਭਾਈ |
ਸਰਾਏਨਾਗਾ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਮੰਡੀ ਬਰੀਵਾਲਾ, (ਨਿਰਭੋਲ ਸਿੰਘ)-ਗੁਰਦੁਆਰਾ ਜਨਮ ਅਸਥਾਨ ਸ੍ਰੀ ਗੁਰੂ ਅੰਗਦ ਦੇਵ ਜੀ ਸਰਾਏਨਾਗਾ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮੇਂ ਬਾਬਾ ਹਰਦੀਪ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਮਾਜ ਨੂੰ ਨਵੀਂ ਸੇਧ ਦਿੱਤੀ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜਬਰ, ਜ਼ੁਲਮ ਅਤੇ ਅੱਤਿਆਚਾਰਾਂ ਦੇ ਵਿਰੁੱਧ ਲੜਾਈ ਲੜੀ | ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ਤੇ ਚੱਲਣਾ ਚਾਹੀਦਾ ਹੈ | ਇਸ ਸਮੇਂ ਬਾਬਾ ਜਰਮਨਜੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ | ਇਸ ਸਮੇਂ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ |
ਗੁਰਦੁਆਰਾ ਭਿਆਣਾ ਸਾਹਿਬ ਵਿਖੇ ਗੁਰਪੁਰਬ ਮੌਕੇ ਨਤਮਸਤਕ ਹੋਈਆਂ ਸੰਗਤਾਂ
ਮਲੋਟ, 2(ਅਜਮੇਰ ਸਿੰਘ ਬਰਾੜ)-ਗੁਰਦੁਆਰਾ ਸ੍ਰੀ ਭਿਆਣਾ ਸਾਹਿਬ ਘੁਮਿਆਰਾ ਰੋਡ ਮਲੋਟ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦਾ ਗੁਰਪੁਰਬ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਰਾਗੀ ਜਥਾ ਭਾਈ ਮੋਹਨ ਸਿੰਘ ਅਤੇ ਸਾਥੀਆਂ ਨੇ ਬਹੁਤ ਹੀ ਰਸਭਿੰਨਾ ਕੀਰਤਨ ਕਰਦਿਆਂ ਸਾਹਿਬੇ ਕਮਾਲ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੀਆਂ ਸਿੱਖਿਆਵਾਂ, ਗੁਰੂ ਸਾਹਿਬ ਵਲੋਂ ਜ਼ੁਲਮ ਦੇ ਵਿਰੁੱਧ ਲੜੀਆਂ ਜੰਗਾਂ, ਜ਼ੁਲਮ ਖ਼ਿਲਾਫ਼ ਪਰਿਵਾਰ ਨੂੰ ਵਾਰਨ ਦੀ ਗਾਥਾ ਨੂੰ ਸੁਣਾਇਆ | ਗੁਰਦੁਆਰਾ ਸਾਹਿਬ ਦੇ ਭਾਈ ਕੁਲਵੰਤ ਸਿੰਘ, ਬਾਬਾ ਇਕਬਾਲ ਸਿੰਘ ਭੀਟੀਵਾਲਾ, ਜਸਵੀਰ ਸਿੰਘ ਸੀਰਾ ਬਰਾੜ ਨੇ ਆਈਆਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਆਗਮਨ ਪੁਰਬ ਦੀ ਵਧਾਈ ਦਿੰਦਿਆਂ ਇਹ ਵੀ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ 'ਤੇ ਚੱਲ ਕੇ ਹੀ ਜੀਵਨ ਨੂੰ ਸਫਲਾ ਕੀਤਾ ਜਾ ਸਕਦਾ ਹੈ | ਇਸ ਮੌਕੇ ਪ੍ਰਬੰਧਕਾਂ ਵਲੋਂ ਰਾਗੀ ਜਥੇ ਅਤੇ ਹੋਰ ਸ਼ਖ਼ਸੀਅਤਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮÏਕੇ ਮਹਿੰਦਰ ਸਿੰਘ ਬਰਾੜ, ਕੇਵਲ ਸਿੰਘ ਬਰਾੜ ਪ੍ਰਧਾਨ, ਗੁਰਮੀਤ ਸਿੰਘ, ਬਲਬੀਰ ਸਿੰਘ, ਪਾਲ ਸਿੰਘ, ਗੁਰਦੀਪ ਸਿੰਘ, ਰਜਿੰਦਰ ਸਿੰਘ ਤੇ ਹੋਰ ਸੰਗਤਾਂ ਨੇ ਵੀ ਸੇਵਾ ਨਿਭਾਈ | ਗੁਰੂ ਕਾ ਲੰਗਰ ਅਤੁੱਟ ਵਰਤਿਆ |
ਗੁ. ਚਰਨ ਕਮਲ ਭੋਰਾ ਸਾਹਿਬ ਵਿਖੇ ਮਨਾਇਆ ਪ੍ਰਕਾਸ਼ ਦਿਹਾੜਾ
ਮਲੋਟ, (ਅਜਮੇਰ ਸਿੰਘ ਬਰਾੜ)-ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਘੁਮਿਆਰਾ ਰੋਡ ਦਾਨੇਵਾਲਾ ਮਲੋਟ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 354ਵਾਂ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪਹਿਲਾਂ ਹੈੱਡ ਗ੍ਰੰਥੀ ਲਛਮਣ ਸਿੰਘ ਵਲੋਂ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ | ਉਪਰੰਤ ਪੰਥ ਪ੍ਰਸਿੱਧ ਰਾਗੀ ਜਥੇ ਬਾਬਾ ਗੁਰਪ੍ਰੀਤ ਸਿੰਘ ਬਨਵਾਲਾ ਅਤੇ ਭਾਈ ਵਰਿੰਦਰ ਸਿੰਘ ਬੰਟੀ ਸਿੱਖਵਾਲਾ ਵਾਲਿਆਂ ਵਲੋਂ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ, ਉੱਘੇ ਕਥਾ ਵਾਚਕ ਬਾਪੂ ਸੇਵਾ ਸਿੰਘ ਨੇ ਦਸਮੇਸ਼ ਪਿਤਾ ਦੇ ਜਨਮ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਢਾਡੀ ਜਥਿਆਂ ਨੇ ਪ੍ਰਕਾਸ਼ ਦਿਹਾੜੇ ਦੀਆਂ ਵਾਰਾਂ ਵੀ ਗਾਈਆਂ | ਗੁਰੂ ਘਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਜੀਤ ਸਿੰਘ ਨੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸੰਗਤ ਨੂੰ ਗੁਰੂ ਸਾਹਿਬ ਦੇ ਬਖਸ਼ਿਸ਼ ਖੰਡੇ ਬਾਟੇ ਦਾ ਅੰਮਿ੍ਤ ਛੱਕ ਕੇ ਸਿੰਘ ਸੱਜਣ ਦੀ ਪ੍ਰੇਰਨਾ ਕੀਤੀ ਗਈ |
* ਬਾਕੀ ਸਫ਼ਾ 8 'ਤੇ)
ਸਟੇਜ ਸੈਕਟਰੀ ਦੀ ਭੂਮਿਕਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਹਰਪ੍ਰੀਤ ਸਿੰਘ ਨੇ ਨਿਭਾਈ ਅਤੇ ਸੰਗਤ ਨੂੰ ਇਕ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਦੀ ਪ੍ਰੇਰਨਾ ਕੀਤੀ | ਇਸ ਮੌਕੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ, ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਰਾਮ ਸਿੰਘ ਭੁੱਲਰ, ਪ੍ਰਧਾਨ ਜਗਤਾਰ ਸਿੰਘ ਬਰਾੜ, ਸੂਬਾ ਸਕੱਤਰ ਕਾਂਗਰਸ ਸ਼ੁੱਭਦੀਪ ਸਿੰਘ ਬਿੱਟੂ, ਸਾਬਕਾ ਐਮ.ਸੀ ਸੁਰਮੁੱਖ ਸਿੰਘ, ਅਵਤਾਰ ਸਿੰਘ ਸੋਨੀ ਪ੍ਰਧਾਨ ਸੁਨਿਆਰ ਸਿੰਘ, ਐਮ.ਸੀ ਸ਼ਰਮਾ, ਕੇਵਲ ਸਿੰਘ ਬਰਾੜ ਪ੍ਰਧਾਨ ਗੁਰਦੁਆਰਾ ਭਿਆਣਾ ਸਾਹਿਬ, ਭਾਈ ਇਕਬਾਲ ਸਿੰਘ ਭੀਟੀਵਾਲਾ ਮੁੱਖ ਸੇਵਾਦਾਰ, ਜਸਵੀਰ ਸਿੰਘ ਸੀਰਾ ਬਰਾੜ, ਡਾ.ਸ਼ਮਿੰਦਰ ਸਿੰਘ ਬਰਾ, ਬੀਬੀ ਸੁਖਵਿੰਦਰ ਕੌਰ ਬਰਾੜ, ਗੁਰਦੀਪ ਸਿੰਘ ਪੱਪੂ ਭੀਟੀਵਾਲਾ, ਬੀਬੀ ਬਲਵਿੰਦਰ ਕੌਰ ਬਰਾੜ, ਥਾਣੇਦਾਰ ਗੁਰਮੇਲ ਸਿੰਘ, ਸੁਰਿੰਦਰ ਸਿੰਘ ਬੱਗਾ, ਸਾਹਬ ਸਿੰਘ ਘੈਂਟ, ਕਾਕਾ ਜਸਮੀਤ ਸਿੰਘ ਅਤੇ ਨਿਰਮਲ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤ ਨੇ ਬਹੁਤ ਹੀ ਸ਼ਰਧਾ ਨਾਲ ਸੇਵਾ ਕੀਤੀ |
ਪ੍ਰਕਾਸ਼ ਪੁਰਬ ਸ਼ਰਧਾ 'ਤੇ ਉਤਸ਼ਾਹ ਨਾਲ ਮਨਾਇਆ
ਗਿੱਦੜਬਾਹਾ, (ਪਰਮਜੀਤ ਸਿੰਘ ਥੇੜ੍ਹੀ)-ਗੁਰਦੁਆਰਾ ਨਾਨਕਸਰ ਸਾਹਿਬ ਗਿੱਦੜਬਾਹਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ ਸ਼ਰਧਾ 'ਤੇ ਉਤਸ਼ਾਹ ਨਾਲ ਮਨਾਇਆ ਗਿਆ | ਗਿੱਦੜਬਾਹਾ ਦੀ ਸੰਗਤਾਂ ਨੇ ਵੱਡੀ ਗਿਣਤੀ ਵਿਚ ਗੁਰਦੁਆਰਾ ਸਾਹਿਬ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅੱਗੇ ਨਤਮਸਤਕ ਹੋ ਕੇ ਅਸ਼ੀਰਵਾਦ ਲਿਆ, ਉੱਥੇ ਹੀ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ ਗਈ | ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ | ਗੁਰਦੁਆਰਾ ਨਾਨਕਸਰ ਸਾਹਿਬ ਗਿੱਦੜਬਾਹਾ ਦੇ ਗ੍ਰੰਥੀ ਭਾਈ ਸੁਖਪ੍ਰੀਤ ਸਿੰਘ ਨੇ ਸੰਗਤਾਂ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਦੇ ਦੱਸੇ ਰਾਹ 'ਤੇ ਚੱਲਣ ਲਈ ਪ੍ਰੇਰਿਆ | ਇਸ ਮੌਕੇ ਸੰਗਤਾਂ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਸਾਹਿਬ ਗਿੱਦੜਬਾਹਾ ਅਤੇ ਇਤਿਹਾਸਕ ਗੁਰਦੁਆਰਾ ਦਸਵੀਂ ਪਾਤਸ਼ਾਹੀ ਪਿਉਰੀ ਰੋਡ ਗਿੱਦੜਬਾਹਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ ਸ਼ਰਧਾ 'ਤੇ ਉਤਸ਼ਾਹ ਨਾਲ ਮਨਾਇਆ ਗਿਆ |
ਪ੍ਰਕਾਸ਼ ਪੁਰਬ ਮੌਕੇ ਲੰਗਰ ਲਾਇਆ
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਬਠਿੰਡਾ ਰੋਡ ਸਥਿਤ ਗਿਆਨ ਟਾਇਰ ਵਰਕਸ ਵਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਚਾਹ ਅਤੇ ਬਿਸਕੁਟਾਂ ਦਾ ਲੰਗਰ ਲਗਾਇਆ ਗਿਆ | ਇਸ ਦੌਰਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਵਿਸ਼ੇਸ਼ ਤੌਰ 'ਤੇ ਪਹੰੁਚ ਕੇ ਸੇਵਾਦਾਰਾਂ ਨਾਲ ਲੰਗਰ ਵਰਤਾਉਣ ਦੀ ਸੇਵਾ ਕੀਤੀ | ਇਸ ਦੌਰਾਨ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ਗਈ | ਇਸ ਮੌਕੇ ਡਾ: ਸੁਰਿੰਦਰ ਗਿਰਧਰ, ਵਿਜੈ ਵਰਮਾ ਐਡਵੋਕੇਟ, ਸੰਜੈ ਕੁਮਾਰ, ਬਲਵਿੰਦਰ ਸਿੰਘ, ਪਾਰਸ ਲੂਣਾ, ਦੀਪਾ ਸਿੰਘ, ਬਿੱਟੂ ਕੁਮਾਰ, ਤਿਲਕ ਰਾਜ, ਲਵਲੀ, ਬਿੱਟੂ, ਹਰਪ੍ਰੀਤ ਸਿੰਘ ਬਰਾੜ, ਮਨੋਹਰ ਲਾਲ ਆਦਿ ਹਾਜ਼ਰ ਸਨ |
ਗੁਰਦੁਆਰਾ ਸਾਹਿਬ ਬਲਵੀਰ ਐਵੇਨਿਊ ਵਲੋਂ ਨਗਰ ਕੀਰਤਨ ਸਜਾਇਆ
ਫ਼ਰੀਦਕੋਟ, (ਸਤੀਸ਼ ਬਾਗ਼ੀ)-ਸਮੂਹ ਸੰਗਤਾਂ ਦੇ ਸਹਿਯੋਗ ਦੇ ਨਾਲ ਅੱਜ ਗੁਰਦੁਆਰਾ ਸਾਹਿਬ ਬਲਵੀਰ ਐਵਿਨਿਊ ਫ਼ਰੀਦਕੋਟ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਗਿਆ ਜਿਸ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਫ਼ੁੱਲਾਂ ਨਾਲ ਸਜਾਈ ਹੋਈ ਪਾਲਕੀ ਸਾਹਿਬ ਵਿਚ ਸ਼ੁਸ਼ੋਭਿਤ ਸਨ | ਇਸ ਮੌਕੇ ਸੰਗਤਾਂ ਬਾਣੀ ਦਾ ਜਪ ਕਰ ਰਹੀਆਂ ਸਨ | ਇਸੇ ਤਰਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਉੱਜਲ ਸਿੰਘ ਦੀ ਅਗਵਾਈ ਹੇਠ ਵੀ ਲੰਗਰ ਲਗਾਇਆ ਗਿਆ ਸੀ | ਇਸ ਮੌਕੇ ਗੁਰਦੁਆਰਾ ਸਾਹਿਬ ਬਲਵੀਰ ਐਵਿਨਿਊ ਦੇ ਮੁੱਖ ਸੇਵਾਦਾਰ ਸੁਖਵਿੰਦਰ ਸਿੰਘ ਖਾਲਸਾ, ਗੁਰਤੇਜ ਸਿੰਘ ਤੇਜਾ, ਰਘੁਬੀਰ ਸਿੰਘ ਠੇਠੀ, ਅਮਰਜੀਤ ਸਿੰਘ ਠੇਠੀ, ਮਾਸਟਰ ਇਕਬਾਲ ਸਿੰਘ, ਅਮਰਦੀਪ ਸਿੰਘ, ਭਾਈ ਸਾਹਿਬ ਜਗਤਾਰ ਸਿੰਘ ਜੀ, ਅਤਿੰਦਰਪਾਲ ਸਿੰਘ ਸੋਢੀ, ਗੁਰਵਿੰਦਰ ਸਿੰਘ ਟਿੰਕੂ, ਹਰਪ੍ਰੀਤ ਸਿੰਘ ਕੂਕਾ, ਜੀਤ ਸਿੰਘ, ਗੁਰਵਿੰਦਰ ਸਿੰਘ ਢੱਲ, ਸ਼ਰਨਦੀਪ ਸਿੰਘ ਸਨੀ ਪੰਜਗਰਾਈ, ਇਕਬਾਲ ਸਿੰਘ ਸੰਧੂ, ਗੋੋਪਾਲ ਕਿ੍ਸ਼ਨ ਅਤੇ ਸ਼ੰਟੀ ਕਪੂਰ ਤੋਂ ਇਲਾਵਾ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਇਸ ਨਗਰ ਕੀਰਤਨ ਦੌਰਾਨ ਸਿਟੀ ਕੋਤਵਾਲੀ ਅਤੇ ਟ੍ਰੈਫ਼ਿਕ ਪੁਲਿਸ ਦੇ ਅਧਿਕਾਰੀ ਤੇ ਕਰਮਚਾਰੀ ਅਪਣੇ ਫ਼ਰਜ਼ਾਂ ਦੀ ਪਾਲਣਾ ਸ਼ਰਧਾ ਪੂਰਵਕ ਕਰ ਰਹੇ ਸਨ |
ਕੋਟਕਪੂਰਾ ਵਿਖੇ ਵਿਸ਼ਾਲ ਨਗਰ ਕੀਰਤਨ
ਕੋਟਕਪੂਰਾ, (ਮੋਹਰ ਸਿੰਘ ਗਿੱਲ)-ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਮੌਕੇ ਇੱਥੋਂ ਦੇ ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿਖੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਜੀ ਅਗਵਾਈ ਹੇਠ ਸਮੂਹ ਸੰਗਤ ਦੇ ਸਹਿਯੋਗ ਨਾਲ ਸ਼ਹਿਰ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮੌਜੂਦਗੀ 'ਚ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਇਸ ਮੌਕੇ ਰਾਗੀ ਤੇ ਕੀਰਤਨੀ ਜਥਿਆਂ ਨੇ ਸਿੱਖ ਇਤਿਹਾਸ 'ਤੇ ਚਾਨਣਾ ਪਾਇਆ ਅਤੇ ਸ਼ਰਧਾਲੂਆਂ ਵਲੋਂ ਥਾਂ-ਥਾਂ ਲੰਗਰ ਲਾਏ ਗਏ | ਨਗਰ ਕੀਰਤਨ 'ਚ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਮੈਂਬਰ ਐਸ.ਜੀ.ਪੀ.ਸੀ, ਅਜੇਪਾਲ ਸਿੰਘ ਸੰਧੂ ਪ੍ਰਧਾਨ ਜ਼ਿਲ੍ਹਾ ਕਾਂਗਰਸ ਫ਼ਰੀਦਕੋਟ, ਸਾਬਕਾ ਚੇਅਰਮੈਨ ਜਸਪਾਲ ਸਿੰਘ ਮੌੜ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ |
ਬਰਗਾੜੀ ਵਿਖੇ ਨਗਰ ਕੀਰਤਨ
ਬਰਗਾੜੀ, (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਸ੍ਰੀ ਗੁਰੂ ਗੋਂਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਗੁਰਦੁਆਰਾ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਸ਼ਾਨਦਾਰ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਜਿਸ ਦੀ ਦੇਖ-ਰੇਖ ਗੁਰਦੁਆਰਾ ਸਾਹਿਬ ਦੇ ਮੈਨੇਜਰ ਕੁਲਵਿੰਦਰ ਸਿੰਘ ਖ਼ਾਲਸਾ ਕਰ ਰਹੇ ਸਨ | ਰਾਗੀ ਢਾਡੀ ਸਿੰਘ ਇਤਿਹਾਸਕ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰ ਰਹੇ ਸਨ | ਗਤਕਾ ਟੀਮ ਨੇ ਗ੍ਰੰਥੀ ਬੁੱਧ ਸਿੰਘ ਦੀ ਅਗਵਾਈ ਹੇਠ ਸ਼ਾਨਦਾਰ ਪ੍ਰਦਰਸ਼ਨ ਕਰਕੇ ਵਾਹ ਵਾਹ ਖੱਟੀ | ਕਸਬਾ ਬਰਗਾੜੀ ਦੇ ਰੁਲੀਆ ਸਿੰਘ ਨਗਰ, ਦਸ਼ਮੇਸ਼ ਨਗਰ ਅਤੇ ਬਰਗਾੜੀ ਦੀਆਂ ਸੰਗਤਾਂ, ਦੁਕਾਨਦਾਰਾਂ ਆਦਿ ਨੇ ਥਾਂ ਥਾਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਸ਼ਰਧਾ ਨਾਲ ਮੱਥਾ ਟੇਕਿਆ ਅਤੇ ਗੁਰੂ ਕੇ ਲੰਗਰਾਂ ਦੇ ਪ੍ਰਬੰਧ ਕੀਤੇ | ਇਸ ਮੌਕੇ ਮੌਜੂਦਾ ਅਤੇ ਸਾਬਕਾ ਪੰਚਾਇਤਾਂ, ਸਮੂਹ ਸਿਆਸੀ ਨੇਤਾਵਾਂ, ਸਮੂਹ ਸਮਾਜ ਸੇਵੀ ਸੰਸਥਾਵਾਂ, ਸਮੂਹ ਭਾਈਚਾਰਿਆਂ ਆਦਿ ਦੇ ਲੋਕ ਹਾਜ਼ਰ ਸਨ |
ਪਿੰਡ ਔਲਖ 'ਚ ਨਗਰ ਕੀਰਤਨ
ਪੰਜਗਰਾੲੀਂ ਕਲਾਂ, (ਸੁਖਮੰਦਰ ਸਿੰਘ ਬਰਾੜ)-ਪਿੰਡ ਔਲਖ 'ਚ ਗਰਾਮ ਪੰਚਾਇਤ ਅਤੇ ਏਕਨੂਰ ਸਪੋਰਟਸ ਕਲੱਬ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਫੁੱਲਾਂ ਵਾਲੀ ਸੁੰਦਰ ਪਾਲਕੀ 'ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਆਪਣੇ ਆਰੰਭਿਕ ਸਥਾਨ 'ਤੇ ਸੰਪੂਰਨ ਹੋਇਆ | ਨਗਰ ਕੀਰਤਨ 'ਚ ਸੰਗਤਾਂ ਵਲੋਂ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਦਿਆਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਇਸ ਨਗਰ ਕੀਰਤਨ 'ਚ ਰਾਗੀ ਤੇ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਗੁਰਬਾਣੀ ਕੀਰਤਨ ਨਾਲ਼ ਨਿਹਾਲ ਕੀਤਾ | ਨਗਰ ਕੀਰਤਨ ਦੇ ਸਤਿਕਾਰ ਵਜੋਂ ਪਿੰਡ ਵਾਸੀਆਂ ਵਲੋਂ ਸੰਗਤਾਂ ਦੀ ਸੇਵਾ ਲਈ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ | ਨਗਰ ਕੀਰਤਨ ਦੌਰਾਨ ਸਰਪੰਚ ਊਧਮ ਸਿੰਘ ਔਲਖ ਤੇ ਸਮੂਹ ਪੰਚਾਇਤ ਅਤੇ ਕਿਸਾਨੀ ਅੰਦੋਲਨ ਦੌਰਾਨ ਟਰੈਕਟਰਾਂ ਲਈ ਡੀਜ਼ਲ ਸੇਵਾ ਕਰਨ ਵਾਲੇ ਨੌਜਵਾਨ ਪਿ੍ਤਪਾਲ ਸਿੰਘ ਔਲਖ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਨਗਰ ਕੀਰਤਨ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਨਿਰਮਲ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਹਰਵਿੰਦਰ ਸਿੰਘ, ਗੁਰਦੁਆਰਾ ਪੰਥ ਪ੍ਰਕਾਸ਼ ਦੇ ਮੁੱਖ ਸੇਵਾਦਾਰ ਭਾਈ ਹਰਭਜਨ ਸਿੰਘ ਅਤੇ ਭਾਈ ਲੱਖਾ ਸਿੰਘ, ਭਾਈ ਜਗਸੀਰ ਸਿੰਘ ਨੇ ਅਹਿਮ ਭੂਮਿਕਾ ਨਿਭਾਈ ਅਤੇ ਨਗਰ ਕੀਰਤਨ 'ਚ ਸ਼ਾਮਿਲ ਸੰਗਤਾਂ ਦਾ ਧੰਨਵਾਦ ਕੀਤਾ |
ਗਿੱਦੜਬਾਹਾ, 20 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਭਾਰਤ ਪੱਧਰ ਦੀਆਂ 500 ਕਿਸਾਨ ਮਜ਼ਦੂਰ ਜਥੇਬੰਦੀਆਂ ਨਾਲ ਤਾਲਮੇਲਵਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਕਮੇਟੀ ਦੇ ਸੱਦੇ 'ਤੇ ਬਲਾਕ ਗਿੱਦੜਬਾਹਾ ਦੇ ਮੀਤ ਪ੍ਰਧਾਨ ਜੋਗਿੰਦਰ ਸਿੰਘ ਬੁੱਟਰ ਸ਼ਰੀਂਹ ਤੇ ...
ਫ਼ਰੀਦਕੋਟ, 20 ਜਨਵਰੀ (ਜਸਵੰਤ ਸਿੰਘ ਪੁਰਬਾ)-ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਪੜ੍ਹ ਰਹੇ ਪੰਜਾਬ ਰਾਜ ਨਾਲ ਸਬੰਧਿਤ ਵਿਦਿਆਰਥੀਆਂ ਦਾ ਖੋਜ, ਪਲੇਸਮੈਂਟ, ਸਵੈ-ਰੁਜ਼ਗਾਰ, ਅਕਾਦਮਿਕ ਨਤੀਜਿਆਂ ਸਮੇਤ ਖੇਡ ਅਤੇ ਸੱਭਿਆਚਾਰਕ ਸਬੰਧੀ ਗਤੀਵਿਧੀਆਂ 'ਚ ਦੂਜੇ ...
ਫ਼ਰੀਦਕੋਟ, 20 ਜਨਵਰੀ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਵਿਖੇ ਮਿਲਟਰੀ ਇੰਜੀਨੀਅਰਿੰਗ ਸੇਵਾਵਾਂ ਨੂੰ ਸ਼ਾਨਦਾਰ ਢੰਗ ਨਿਭਾਉਣ ਵਾਲੇ ਇੰਜੀਨੀਅਰ ਬਲਤੇਜ ਸਿੰਘ ਉਰਫ਼ ਤੇਜੀ ਜੌੜਾ ਨੂੰ ਕਮਾਂਡਰ ਵਰਕਸ ਇੰਜੀਨੀਅਰ ਸ੍ਰੀ ਗੰਗਾਨਗਰ, ਗੈਰੀਸਨ ਇੰਜੀਨੀਅਰ ਫ਼ਰੀਦਕੋਟ ...
ਮਲੋਟ, 20 ਜਨਵਰੀ (ਪਾਟਿਲ)-ਮਲੋਟ ਵਿਕਾਸ ਮੰਚ ਦੇ ਕਨਵੀਨਰ ਡਾ: ਸੁਖਦੇਵ ਸਿੰਘ ਗਿੱਲ ਦੀ ਅਗਵਾਈ 'ਚ ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿਚ ਸ਼ਾਂਤਮਈ ਰੋਸ ਧਰਨੇ ਦੇ 30ਵੇਂ ਦਿਨ ਦੀ ਭੁੱਖ ਹੜਤਾਲ ਵਿਚ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਮਿਸ਼ਨ ਦੇ ਅਹੁਦੇਦਾਰ ਭਾਈ ਕਾਬਲ ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਇਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ਹੋਈ ਹੈ, ਜੋ ਕਿ ਗਿੱਦੜਬਾਹਾ ਨਾਲ ਸਬੰਧਿਤ ਹੈ | ਇਸ ਤੋਂ ਇਲਾਵਾ 315 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ, ...
ਫ਼ਰੀਦਕੋਟ, 20 ਜਨਵਰੀ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ 'ਚ ਜ਼ਿਲ੍ਹੇ ਅੰਦਰ 2 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | ਜ਼ਿਲੇ੍ਹ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 53 ਹੋ ਗਈ ਹੈ | ...
ਕੋਟਕਪੂਰਾ, 20 ਜਨਵਰੀ (ਮੋਹਰ ਸਿੰਘ ਗਿੱਲ)-ਇਸ ਇਲਾਕੇ ਅੰਦਰ ਉਤੇ ਦੀ ਉਤੇ ਨਿੱਤਾਪ੍ਰਤੀ ਹੋ ਰਹੀਆਂ ਲੁੱਟ ਖੋਹ ਦੀਆਂ ਘਟਨਾਵਾਂ ਤੋਂ ਇਹ ਪ੍ਰਤੀਤ ਹੋਣ ਲੱਗ ਪਿਆ ਹੈ ਜਿਵੇਂ ਦਿਨ ਛਿਪਦਿਆਂ ਹੀ ਸ਼ਹਿਰ ਦੇ ਬਾਹਰਵਾਰ ਲੁਟੇਰਿਆਂ ਦਾ ਰਾਜ ਹੋ ਗਿਆ ਹੋਵੇ ਅਤੇ ਅਜਿਹੇ ਗਲਤ ...
Êਪੰਜਗਰਾੲੀਂ ਕਲਾਂ, 20 ਜਨਵਰੀ (ਸੁਖਮੰਦਰ ਸਿੰਘ ਬਰਾੜ)-ਸਮੇਂ ਦੀਆਂ ਸਰਕਾਰਾਂ ਵਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਸੂਬੇ ਦੇ ਹਰ ਖੇਤਰ 'ਚ ਵਿਕਾਸ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪ੍ਰੰਤੂ ਆਜ਼ਾਦੀ ਤੋਂ ਬਾਅਦ ਪੌਣੀ ਸਦੀ ਦੇ ਕਰੀਬ ਸਮਾਂ ਬੀਤ ਜਾਣ ਦੇ ਬਾਅਦ ...
ਪੰਜਗਰਾੲੀਂ ਕਲਾਂ, 20 ਜਨਵਰੀ (ਸੁਖਮੰਦਰ ਸਿੰਘ ਬਰਾੜ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀਬਾੜੀ ਬਿੱਲਾਂ ਦੇ ਵਿਰੋਧ 'ਚ ਜਿੱਥੇ ਕਿਸਾਨਾਂ ਵਲੋਂ ਭਾਜਪਾ ਆਗੂਆਂ ਦਾ ਸਮਾਜਿਕ ਬਾਈਕਾਟ ਕੀਤਾ ਜਾ ਰਿਹਾ ਹੈ ਉੱਥੇ ਕੁਝ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ...
ਫ਼ਰੀਦਕੋਟ, 20 ਜਨਵਰੀ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਪਣੀ ਫ਼ਰੀਦਕੋਟ ਫ਼ੇਰੀ ਦੌਰਾਨ ਵਿਸ਼ੇਸ਼ ਤੌਰ 'ਤੇ ਤੀਸਰੀ ਵਾਰ ਅਕਾਲੀ ਦਲ ਐਸ.ਸੀ. ਵਿੰਗ ਦੇ ਪ੍ਰਧਾਨ ਬਣੇ ...
ਬਰਗਾੜੀ, 20 ਜਨਵਰੀ (ਲਖਵਿੰਦਰ ਸ਼ਰਮਾ)-ਵਿਵੇਕ ਆਸ਼ਰਮ ਬਰਗਾੜੀ ਦੇ ਮੁਖੀ ਸੰਤ ਮੋਹਨ ਦਾਸ ਜੀ ਨੇ ਦੱਸਿਆ ਕਿ ਸ੍ਰੀ ਸ੍ਰੀ 1008 ਸੰਤ ਬਾਬਾ ਕਰਨੈਲ ਦਾਸ ਦੀ ਬਰਸੀ 23 ਜਨਵਰੀ ਦਿਨ ਸ਼ਨੀਵਾਰ ਨੂੰ ਵਿਵੇਕ ਆਸ਼ਰਮ ਬਰਗਾੜੀ ਵਿਖੇ ਮਨਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ...
ਫ਼ਰੀਦਕੋਟ, 20 ਜਨਵਰੀ (ਸਤੀਸ਼ ਬਾਗ਼ੀ)-ਜੈਨ ਸਥਾਨਕ ਵਿਖੇ ਪੂਜਨੀਕ ਜੈਨ ਗੁਰੂਦੇਵ ਸ੍ਰੀ ਸੁਦਰਸ਼ਨ ਲਾਲ ਜੀ ਮਹਾਰਾਜ ਜੀ ਦੇ ਸ਼ਿਸ਼ ਯੋਗੀਰਾਜ ਗੁਰੂਦੇਵ ਸ੍ਰੀ ਅਰੁਣ ਮੁਨੀ ਜੀ ਮਹਾਰਾਜ ਵਲੋਂ ਆਰੰਭ ਕੀਤੇ ਗਏ ਗਿਆਨ ਗੰਗਾ ਪ੍ਰੋਗਰਾਮ ਜੋ 24 ਜਨਵਰੀ ਤੱਕ ਚੱਲੇਗਾ, ਉਸ ਦੇ ...
ਕੋਟਕਪੂਰਾ, 20 ਜਨਵਰੀ (ਮੇਘਰਾਜ, ਮੋਹਰ ਸਿੰਘ ਗਿੱਲ)-ਇੱਥੋਂ ਦੇ ਚੰਡੀਗੜ੍ਹ ਚਾਈਲਡ ਕੇਅਰ ਸੈਂਟਰ ਨੂੰ ਪੰਜਾਬ ਸਰਕਾਰ ਵਲੋਂ ਕੋਵਿਡ-19 ਵੈਕਸੀਨੇਸ਼ਨ ਸੈਂਟਰ ਬਣਾਏ ਜਾਣ ਅਤੇ ਹਸਪਤਾਲ ਦੀ ਸਿਲਵਰ ਜੁਬਲੀ ਮੌਕੇ ਡਾ. ਰਵੀ ਬਾਂਸਲ ਦੀ ਅਗਵਾਈ ਹੇਠ ਹਸਪਤਾਲ 'ਚ ਇਕ ਵਿਸ਼ੇਸ਼ ...
ਕੋਟਕਪੂਰਾ, 20 ਜਨਵਰੀ (ਮੋਹਰ ਸਿੰਘ ਗਿੱਲ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 10 ਕਿਲੋਗਰਾਮ ਡੋਡਾ ਪੋਸਤ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਐਸ.ਆਈ ਗੁਰਚਰਨ ਸਿੰਘ ਆਧਾਰਿਤ ਪੁਲਿਸ ਪਾਰਟੀ ਨੇ ਪੁਲ਼ ...
ਜੈਤੋ, 20 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਜੈਤੋ ਦੇ ਪ੍ਰਧਾਨ ਡਾ. ਹਰਭਜਨ ਸਿੰਘ ਸੇਵੇਵਾਲਾ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਡੇਰਾ ਬਾਬਾ ਭਾਈ ਭਗਤੂ ਰਾਮਗੜ੍ਹ (ਭਗਤੂਆਣਾ) ਵਿਖੇ ਹੋਈ | ਜਿਸ ਵਿਚ ਡੇਰੇ ਦੇ ਸੰਚਾਲਕ ਸਵਾਮੀ ...
ਜੈਤੋ, 20 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ ਜੈਤੋ ਸ਼ਹਿਰ ਦੇ 17 ਵਾਰਡਾਂ 'ਚ ਆਪਣੇ ਉਮੀਦਵਾਰ ਖੜ੍ਹੇ ਕਰ ਕੇ ਨਗਰ ਕੌਾਸਲ 'ਤੇ ਤੀਜੀ ਵਾਰ ਲੋਕਾਂ ਦੇ ਸਹਿਯੋਗ ਨਾਲ ਕਾਬਜ਼ ਹੋਵੇਗਾ | ਇਨ੍ਹਾਂ ਵਿਚਾਰ ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ.ਸੁਡਰਵਿਲੀ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਲੋਕਾਂ ਨੂੰ ਆਨਲਾਈਨ ਹੁੰਦੀ ਠੱਗੀ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਤਹਿਤ ਜਸਮੀਤ ਸਿੰਘ ਡੀ.ਐੱਸ.ਪੀ. ...
ਫ਼ਰੀਦਕੋਟ, 20 ਜਨਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ 'ਚ ਚੱਲ ਰਹੀ ਸੀਤ ਲਹਿਰ ਕਾਰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਵਸ 'ਤੇ ਕਿ੍ਸ਼ਨਾਵੰਤੀ ਸੇਵਾ ਸੁਸਾਇਟੀ ਫ਼ਰੀਦਕੋਟ ਤੇ ਸਮਾਜ ਸੇਵੀ ਸ੍ਰੀ ਬਜਰੰਗ ਸਿੰਗਲਾ ਦੇ ਪੂਰਨ ਸਹਿਯੋਗ ਨਾਲ ਲੋੜਵੰਦਾਂ ਨੂੰ ਘਰ ਘਰ ...
ਕੋਟਕਪੂਰਾ, 20 ਜਨਵਰੀ (ਮੋਹਰ ਸਿੰਘ ਗਿੱਲ, ਮੇਘਰਾਜ)-ਚੈਂਬਰ ਆਫ਼ ਕਾਮਰਸ ਐਾਡ ਇੰਡਸਟਰੀਜ਼ ਕੋਟਕਪੂਰਾ ਵਲੋਂ ਮੋਟਰਸਾਈਕਲ ਪਾਰਟਸ ਐਸੋਸੀਏਸ਼ਨ ਅਤੇ ਰਿਟੇਲ ਕਰਿਆਨਾ ਮਰਚੈਂਟਸ ਐਸੋਸੀਏਸ਼ਨ ਦੇ ਸਹਿਯੋਗ ਨਾਲ ਪਹਿਲੀ ਵਾਰ ਕੈਲੰਡਰ ਜਾਰੀ ਕੀਤਾ ਗਿਆ | ਸੰਸਥਾ ਦੇ ...
ਜੈਤੋ, 20 ਜਨਵਰੀ (ਭੋਲਾ ਸ਼ਰਮਾ)-ਕੌਮੀ ਪੱਧਰ 'ਤੇ ਸਵਾਮੀ ਵਿਵੇਕਾਨੰਦ ਜੀ ਦੇ ਜਨਮ ਦਿਨ 12 ਜਨਵਰੀ ਤੋਂ ਲੈ ਕੇ 19 ਜਨਵਰੀ ਤੱਕ ਮਨਾਏ ਗਏ 'ਕੌਮੀ ਯੁਵਕ ਸਪਤਾਹ' ਨੂੰ ਸਮਰਪਿਤ ਯੂਨੀਵਰਸਿਟੀ ਕਾਲਜ ਜੈਤੋ ਵਿਖੇ ਪਿ੍ੰਸੀਪਲ ਡਾ. ਪਰਮਿੰਦਰ ਸਿੰਘ ਤੱਗੜ ਦੀ ਪ੍ਰੇਰਨਾ ਸਦਕਾ ਲੇਖ ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਚੱਕ ਸੁਹੇਲੇਵਾਲਾ ਦੇ ਕਿਸਾਨ ਆਗੂ ਦਿਲਬਾਗ ਸਿੰਘ ਮਾਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਵਾਰ-ਵਾਰ ਮੀਟਿੰਗਾਂ ਕਰਕੇ ਮਸਲੇ ਦਾ ਹੱਲ ਨਹੀਂ ਕੀਤਾ ਜਾ ਰਿਹਾ ਅਤੇ ਕਿਸਾਨਾਂ ਵਿਚ ...
ਗਿੱਦੜਬਾਹਾ, 20 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਨਗਰ ਕੌਾਸਲ ਗਿੱਦੜਬਾਹਾ ਦੀਆਂ ਚੋਣਾਂ ਦਾ ਐਲਾਨ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਤੇ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮਨਰੇਗਾ ਵਰਕਰਜ਼ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਮੀਨਾਰ-ਏ-ਮੁਕਤੇ ਵਿਖੇ ਬਲਾਕ ਪ੍ਰਧਾਨ ਕਾਲਾ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਸਰਕਲਾਂ ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਾਰਟੀ ਯੂਥ ਵਿੰਗ ਦੇ ਸੂਬਾ ਉੱਪ ਪ੍ਰਧਾਨ ਜਗਦੀਪ ਸਿੰਘ ਸੰਧੂ ਫ਼ੱਤਣਵਾਲਾ ਦੀ ਅਗਵਾਈ ਵਿਚ ਸ਼ਹਿਰ ਦੇ ਵਾਰਡ ਨੰਬਰ ਚਾਰ (ਬਠਿੰਡਾ ਰੋਡ) ਦੇ 22 ਪਰਿਵਾਰਾਂ ਨੇ ਰਵਾਇਤੀ ...
ਲੰਬੀ, 20 ਜਨਵਰੀ (ਸ਼ਿਵਰਾਜ ਸਿੰਘ ਬਰਾੜ, ਮੇਵਾ ਸਿੰਘ)-ਦਿੱਲੀ ਦੇ ਟਿਕਰੀ ਬਾਰਡਰ 'ਤੇ ਸ਼ਹੀਦ ਹੋਏ ਪਿੰਡ ਭੀਟੀਵਾਲਾ ਦੇ ਨੌਜਵਾਨ ਕਿਸਾਨ ਦੇ ਪਰਿਵਾਰ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁੱਖ ਸਾਂਝਾ ਕੀਤਾ | ਜ਼ਿਕਰਯੋਗ ਹੈ ਕਿ ਪਿੰਡ ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜ਼ੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਜਸਪ੍ਰੀਤ ਕੌਰ ਅਤੇ ਗੁਰਜੀਤ ਸਿੰਘ ਬਰਾੜ ਵਾਸੀ ਪਿੰਡ ਖਾਰਾ (ਫ਼ਰੀਦਕੋਟ) ਦਾ ਸਟੱਡੀ ਸਪਾਊਸ ਵੀਜ਼ਾ ...
ਫ਼ਰੀਦਕੋਟ, 20 ਜਨਵਰੀ (ਚਰਨਜੀਤ ਸਿੰਘ ਗੋਂਦਾਰਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵੇਰਕਾ ਫ਼ਰੀਦਕੋਟ ਡੇਅਰੀ 'ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਖਾਲਸਾ ਦੇ ਕੀਰਤਨੀ ਜਥੇ ਵਲੋਂ ...
ਜੈਤੋ, 20 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਪਿੰਡ ਦਲ ਸਿੰਘ ਵਾਲਾ ਦੇ ਡਾਕਟਰ ਜਸਪਾਲ ਸਿੰਘ ਨੂੰ ਉਸ ਵਕਤ ਭਾਰੀ ਸਦਮਾ ਲੱਗਿਆ ਜਦ ਉਨ੍ਹਾਂ ਦੇ ਸਤਿਕਾਰਯੋਗ ਦਾਦਾ ਮੋਧਾ ਸਿੰਘ ਉਮਰ 109 ਸਾਲ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ | ਉਨ੍ਹਾਂ ਦੇ ਨਮਿਤ ਰੱਖੇ ਗਏ, ਪਾਠ ਦਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX