ਮੋਗਾ, 20 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸਾਹਿਬ ਏ ਕਮਾਲ, ਸਰਬੰਸਦਾਨੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਮੋਗਾ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ਵਿਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਕੀਰਤਨੀ ਜਥਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ | ਕਵੀਸ਼ਰੀ ਅਤੇ ਢਾਡੀ ਜਥਿਆਂ ਨੇ ਆਪਣੀ ਕਵੀਸ਼ਰੀ ਅਤੇ ਢਾਡੀ ਵਾਰਾਂ ਰਾਹੀ ਗੁਰੂ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ 'ਤੇ ਵਿਸਥਾਰ ਸਹਿਤ ਚਾਨਣਾ ਪਾਇਆ | ਸਵੇਰ ਤੋਂ ਹੀ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਣੀਆਂ ਸ਼ੁਰੂ ਹੋ ਗਈਆਂ ਸਨ | ਸਥਾਨਕ ਸ਼ਹਿਰ ਦੇ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਅੱਜ ਸਵੇਰੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਇਸਤਰੀ ਸਤਿਸੰਗ ਸਭਾ ਬੀਬੀ ਕਾਹਨ ਕੌਰ ਦੇ ਕੀਰਤਨੀ ਜਥੇ, ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਅਤੇ ਭਾਈ ਪਰਮਜੀਤ ਸਿੰਘ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਮੰਤਰ ਮੁਗਧ ਕੀਤਾ | ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਚਰਨ ਸਿੰਘ ਨੇ ਕਥਾ ਵਿਚਾਰਾਂ ਰਾਹੀ ਸੰਗਤਾਂ ਨਾਲ ਆਪਣੀ ਸਾਂਝ ਪਾਈ ਅਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸੰਗਤਾਂ ਨੂੰ ਮੁਬਾਰਕਬਾਦ ਦਿੱਤੀ | ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਤੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਤੋਤਾ ਸਿੰਘ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਵਾਈ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਰਜਿੰਦਰ ਸਿੰਘ ਮੱਖਣ ਬਰਾੜ, ਦਿਆਲ ਸਿੰਘ ਮੈਨੇਜਰ, ਖੁਸ਼ਵਿੰਦਰਪਾਲ ਸਿੰਘ, ਜੁਗਰਾਜ ਸਿੰਘ ਸਿਵੀਆ, ਬਲਜੀਤ ਸਿੰਘ ਵਿੱਕੀ, ਡਾ. ਮਹਿੰਦਰਜੀਤ ਸਿੰਘ, ਪਰਮਜੀਤ ਸਿੰਘ ਪੰਮੀ, ਅਮਰਜੀਤ ਸਿੰਘ ਜੀਤੀ, ਅਮਰੀਕ ਸਿੰਘ, ਭੋਲਾ ਸਿੰਘ, ਸਤਨਾਮ ਸਿੰਘ ਬੀ.ਏ., ਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | • ਬਾਕੀ ਸਫ਼ਾ 8 'ਤੇ
ਇਸੇ ਤਰਾਂ ਗੁਰਦੁਆਰਾ ਸਾਹਿਬ ਦਸਮੇਸ਼ ਨਗਰ ਅੰਮਿ੍ਤਸਰ ਰੋਡ ਮੋਗਾ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਚਰਨ ਸਿੰਘ ਨੇ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਦੀਪ ਸਿੰਘ ਮੁੱਖ ਸੇਵਾਦਾਰ, ਸਰਦੂਲ ਸਿੰਘ ਸੂਬੇਦਾਰ, ਸੂਰਤਪਾਲ ਸਿੰਘ ਮੀਤ ਪ੍ਰਧਾਨ, ਨਰੰਜਣ ਸਿੰਘ ਡੀ.ਐਸ.ਪੀ., ਲਾਲ ਸਿੰਘ ਸੇਵਾਦਾਰ, ਮੰਗਲ ਸਿੰਘ ਰੋਡਵੇਜ਼ ਵਾਲੇ ਸੇਵਾਦਾਰ, ਰੂਪ ਸਿੰਘ ਮੀਤ ਪ੍ਰਧਾਨ, ਗੁਰਮੇਲ ਸਿੰਘ ਖੂਹ ਵਾਲੇ, ਹਰਜੀਤ ਸਿੰਘ ਐਡਵੋਕੇਟ, ਕਾਕਾ ਖੂਹ ਵਾਲਾ, ਸੁਖਵਿੰਦਰ ਸਿੰਘ ਲੱਡੂ, ਗੁਰਦੀਪ ਸਿੰਘ, ਸੁਰਿੰਦਰ ਸਿੰਘ, ਸੁਰਜੀਤ ਸਿੰਘ ਥਾਣੇਦਾਰ, ਗੁਰਮੇਲ ਸਿੰਘ, ਮੱਖਣ ਬਰਾੜ, ਦਲਜੀਤ ਸਿੰਘ ਭਲੂਰ ਰੋਡਵੇਜ਼ ਵਾਲੇ, ਸੁਖਵਿੰਦਰ ਸਿੰਘ ਆਜ਼ਾਦ, ਸੁਰਜੀਤ ਸਿੰਘ ਕਾਉਂਕੇ, ਸੁਰਜੀਤ ਸਿੰਘ ਸੈਕਟਰੀ, ਐਡਵੋਕੇਟ ਦੀਦਾਰ ਸਿੰਘ ਮੱਤਾ ਪ੍ਰਧਾਨ ਬਾਰ ਐਸੋਸੀਏਸ਼ਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |
ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਵਲੋਂ ਪ੍ਰਕਾਸ਼ ਪੁਰਬ ਮਨਾਇਆ
ਮੋਗਾ, (ਜਸਪਾਲ ਸਿੰਘ ਬੱਬੀ)-ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਵਕਰਮਾ ਭਵਨ ਮੋਗਾ ਵਿਖੇ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਰਵਿੰਦਰ ਸਿੰਘ ਫ਼ਰੀਦਕੋਟ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਸੀ੍ਰ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਸਬੰਧੀ ਜਾਣੂੰ ਕਰਵਾਇਆ | ਭਾਈ ਚਮਕੌਰ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਇਸ ਮੌਕੇ ਪ੍ਰਧਾਨ ਮਾ. ਇੰਦਰਜੀਤ ਸਿੰਘ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਇਸ ਮੌਕੇ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਦੇ ਸਰਪ੍ਰਸਤ ਸੋਹਣ ਸਿੰਘ ਸੱਗੂ, ਰਾਜਾ ਸਿੰਘ ਭਾਰਤ ਵਾਲੇ, ਚਮਕੌਰ ਸਿੰਘ ਝੰਡੇਆਣਾ, ਮੁਖ਼ਤਿਆਰ ਸਿੰਘ ਪਤੰਗਾ, ਚਰਨਜੀਤ ਸਿੰਘ ਝੰਡੇਆਣਾ, ਇੰਜ. ਪ੍ਰੀਤਮ ਸਿੰਘ, ਜੋਗਿੰਦਰ ਸਿੰਘ, ਰਣਜੀਤ ਸਿੰਘ ਬੰਟੀ, ਹਾਕਮ ਸਿੰਘ ਖੋਸਾ, ਗਿਆਨ ਸਿੰਘ ਸਾਬਕਾ ਡੀ.ਪੀ.ਆਰ.ਓ., ਗੁਰਪ੍ਰੀਤਮ ਸਿੰਘ ਚੀਮਾ, ਗੁਰਜੰਟ ਸਿੰਘ, ਬਲਦੇਵ ਸਿੰਘ ਸੈਂਭੀ, ਅਵਤਾਰ ਸਿੰਘ, ਬਲਜੀਤ ਸਿੰਘ, ਪੂਰਨ ਭਗਤ ਸਿੰਘ, ਬੀਬੀ ਮਨਜੀਤ ਕੌਰ, ਬੀਬੀ ਗੁਰਮੀਤ ਕੌਰ, ਬੀਬੀ ਸੁਰਿੰਦਰ ਕੌਰ ਖੋਸਾ, ਬੀਬੀ ਬਲਜੀਤ ਕੌਰ ਮੱਲੇਆਣਾ, ਬੀਬੀ ਗੁਰਮੀਤ ਕੌਰ ਮੱਲਕੇ ਆਦਿ ਹਾਜ਼ਰ ਸਨ | ਇਸ ਮੌਕੇ ਗੁਰੂ ਕਾ ਲੰਗਰ ਵਰਤਾਇਆ |
ਪਿੰਡ ਸੇਖਾ ਕਲਾਂ ਵਿਖੇ ਸਜਾਏ ਨਗਰ ਕੀਰਤਨ
ਠੱਠੀ ਭਾਈ, (ਜਗਰੂਪ ਸਿੰਘ ਮਠਾੜੂ)-ਸਰਬੰਸਦਾਨੀ ਸਾਹਿਬ-ਏ-ਕਮਾਲ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਨਿਵੇਕਲਾ ਵਿਸ਼ਾਲ ਨਗਰ ਕੀਰਤਨ ਫੁੱਲਾਂ ਨਾਲ ਸਜੀ ਪਾਲਕੀ ਸਾਹਿਬ 'ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਇਹ ਨਗਰ ਕੀਰਤਨ ਗੁਰਦੁਆਰਾ ਕੇਰ ਵਾਲਾ ਤੋਂ ਸਵੇਰੇ ਰਵਾਨਾ ਹੋਇਆ ਉਪਰੰਤ ਨਗਰ ਦੇ ਵੱਖ-ਵੱਖ ਪੜਾਵਾਂ 'ਤੇ ਹੁੰਦਾ ਹੋਇਆ ਦੇਰ ਰਾਤ ਗੁਰਦੁਆਰਾ ਸਾਹਿਬ ਪਹੁੰਚਿਆ | ਨਗਰ ਕੀਰਤਨ ਦੌਰਾਨ ਪ੍ਰਸਿੱਧ ਕੀਰਤਨੀ, ਕਵੀਸ਼ਰੀ ਅਤੇ ਢਾਡੀ ਜਥਿਆਂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ਪ੍ਰਸਿੱਧ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿੱਧੂ, ਬਾਬਾ ਕਸਤੂਰੀ ਜੀ ਅਤੇ ਹਰਦੀਸ਼ ਸਿੰਘ ਸਿੱਧੂ ਨੇ ਦੱਸਿਆ ਕੇ. ਐਸ. ਨਗਰ ਵਿਖੇ ਪੁਰਾਤਨ ਸਮੇਂ ਤੋਂ ਚੱਲੀ ਆ ਰਹੀ ਰੀਤ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਵਾਲੀ ਪਾਲਕੀ ਕਿਸੇ ਵਾਹਨ ਵਿਚ ਰੱਖ ਕੇ ਨਗਰ ਕੀਰਤਨ ਕਰਨ ਦੀ ਬਜਾਏ ਨਗਰ ਦੀਆਂ ਸਿੱਖ ਸੰਗਤਾਂ ਵਲੋਂ ਗੁਰੂ ਸਾਹਿਬ ਦੀ ਸਵਾਰੀ ਵਾਲੀ ਪਾਲਕੀ ਮੋਢਿਆਂ ਉੱਪਰ ਚੁੱਕ ਕੇ ਨਗਰ ਕੀਰਤਨ ਕਰਨ ਦੀ ਪੁਰਾਣੀ ਪ੍ਰੰਪਰਾ ਨੂੰ ਸਿੱਖ ਸੰਗਤਾਂ ਕਾਇਮ ਰੱਖ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਸਿੱਖ ਸੰਗਤਾਂ ਵਿਚ ਪ੍ਰੇਮ ਭਾਵ ਸ਼ਰਧਾ ਅਤੇ ਭਾਰੀ ਉਤਸ਼ਾਹ ਕਾਰਨ ਸੇਖਾ ਕਲਾਂ ਦਾ ਇਹ ਨਗਰ ਕੀਰਤਨ ਹਮੇਸ਼ਾ ਵਿਲੱਖਣ ਅਤੇ ਅਲੌਕਿਕ ਦਿ੍ਸ਼ ਪੇਸ਼ ਕਰਦਾ ਹੈ | ਗੁਰੂ ਸਾਹਿਬ ਵਾਲੀ ਪਾਲਕੀ ਦੇ ਨਾਲ ਨਾਲ ਚੱਲ ਰਹੀਆਂ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ | ਸੇਵਾਦਾਰ ਸੰਗਤਾਂ ਨੇ ਨਗਰ ਕੀਰਤਨ ਦੇ ਨਾਲ ਚੱਲਣ ਵਾਲੀਆਂ ਸੰਗਤਾਂ ਲਈ ਵੱਖ-ਵੱਖ ਪੜਾਵਾਂ 'ਤੇ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾ ਕੇ ਸੇਵਾ ਕੀਤੀ |
ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਕਿਸ਼ਨਪੁਰਾ ਕਲਾਂ, (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਜਿਸ 'ਚ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਹਜ਼ੂਰੀ ਰਾਗੀ ਭਾਈ ਅੰਮਿ੍ਤਪਾਲ ਸਿੰਘ ਜਥੇ ਨੇ ਕੀਰਤਨ ਕੀਤਾ ਤੇ ਹੁਕਮਨਾਮੇ ਦੀ ਕਥਾ ਭਾਈ ਅਰਜਿੰਦਰ ਸਿੰਘ ਕਾਲਾ ਨੇ ਕੀਤੀ | ਸਰਬੱਤ ਦੇ ਭਲੇ ਦੀ ਅਰਦਾਸ ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ ਨੇ ਕੀਤੀ | ਇਸ ਮੌਕੇ ਪ੍ਰਧਾਨ ਵਜ਼ੀਰ ਸਿੰਘ ਮਾਨ ਵਲੋਂ ਆਈਆਂ ਹੋਈਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਲੱਖ-ਲੱਖ ਵਧਾਈ ਦਿੰਦਿਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਮੀਤ ਪ੍ਰਧਾਨ ਚਮਕੌਰ ਸਿੰਘ ਮਾਨ, ਸਰਪੰਚ ਹਰਿੰਦਰ ਕੌਰ ਸ਼ਾਹ, ਖ਼ਜ਼ਾਨਚੀ ਰਣਜੀਤ ਸਿੰਘ, ਸੈਕਟਰੀ ਸੁਖਚੈਨ ਸਿੰਘ, ਜਰਨੈਲ ਸਿੰਘ ਗੁਗਲਾ, ਸਾਬਕਾ ਸਰਪੰਚ ਸਵਰਨਜੀਤ ਸਿੰਘ ਕਾਕਾ ਜ਼ੈਲਦਾਰ, ਹਰਭਜਨ ਸਿੰਘ ਬਾਬਾ, ਗੁਰਮੀਤ ਸਿੰਘ ਰਾਜਾ ਮੱਟੂ, ਇਕਬਾਲ ਸਿੰਘ ਮਾਨ, ਸਾਬਕਾ ਪ੍ਰਧਾਨ ਜਸਵੀਰ ਸਿੰਘ ਸ਼ਾਹ, ਸਾਬਕਾ ਪ੍ਰਧਾਨ ਅਵਤਾਰ ਸਿੰਘ ਮਾਨ, ਮਾਸਟਰ ਸੁਦਰਸ਼ਨ ਸਿੰਘ, ਡਾ. ਰਘਬੀਰ ਸਿੰਘ ਰਾਜੂ, ਦਰਸ਼ਨ ਸਿੰਘ, ਹਰਜਿੰਦਰ ਸਿੰਘ ਔਲਖ, ਪੱਪੂ ਕੰਨੀਆਂ, ਗੁਰਮੇਲ ਸਿੰਘ ਆਦਿ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਕੋਟ ਈਸੇ ਖਾਂ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਕੋਟ ਈਸੇ ਖਾਂ, (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਇਲਾਕਾ ਕੋਟ ਈਸੇ ਖਾਂ ਵਿਖੇ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਕੋਟ ਈਸੇ ਖਾਂ ਦੇ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ, ਕੀਰਤਨ ਦਰਬਾਰ ਸਜਾਏ ਗਏ ਅਤੇ ਗੁਰੂ ਕੇ ਅਤੁੱਟ ਲੰਗਰ ਵੀ ਵਰਤਾਏ ਗਏ | ਮਸੀਤਾਂ ਰੋਡ ਸਥਿਤ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਸਵੇਰੇ 10.30 ਵਜੇ ਅਖੰਡ ਪਾਠਾਂ ਦੇ ਭੋਗ ਪਾਉਣ ਸਮੇਂ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਭਾਈ ਬਾਜ ਸਿੰਘ ਹੈੱਡ ਗ੍ਰੰਥੀ ਦੇ ਰਾਗੀ ਜਥੇ ਨੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਸਰਬੱਤ ਦੇ ਭਲੇ ਲਈ ਅਰਦਾਸ ਬਾਬਾ ਬਾਜ ਸਿੰਘ ਵਲੋਂ ਕੀਤੀ ਗਈ | ਵੱਖ ਵੱਖ ਬੱਚਿਆਂ ਵਲੋਂ ਸ਼ਬਦ, ਧਾਰਮਿਕ ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ ਗਏ | ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਅਮਰਜੀਤ ਸਿੰਘ ਸਿੱਧੂ, ਡਾ. ਜਸਪਾਲ ਸਿੰਘ ਸੰਧੂ, ਬਾਬਾ ਸਾਧਾ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅੰਮਿ੍ਤ ਦੀ ਦਾਤ ਨਾਲ ਨਿਮਾਣਿਆਂ ਨੂੰ ਮਾਣ, ਨਿਤਾਣਿਆਂ ਨੂੰ ਤਾਣ ਅਤੇ ਨਿਉਟਿਆਂ ਨੂੰ ਓਟ ਪ੍ਰਦਾਨ ਕਰਦਿਆਂ ਸਭਨਾਂ ਨੂੰ ਇਕੋ ਨਾਂਅ ਅਤੇ ਸਰੂਪ ਦੀ ਬਖ਼ਸ਼ੀਸ਼ ਕੀਤੀ | ਇਸ ਸਮੇਂ ਅਮਰੀਕ ਸਿੰਘ, ਮਾ. ਸ਼ਮਸ਼ੇਰ ਸਿੰਘ, ਬਲਦੇਵ ਸਿੰਘ ਸ਼ਤੀਰੀਆਂ ਵਾਲੇ, ਅੰਮਿ੍ਤਪਾਲ ਸਿੰਘ, ਟਹਿਲ ਸਿੰਘ, ਸਤਨਾਮ ਸਿੰਘ, ਗੁਰਵਿੰਦਰ ਸਿੰਘ, ਹਰਭਜਨ ਸਿੰਘ ਚਮਕ, ਤਾਰ ਸਿੰਘ, ਗੁਰਬਖ਼ਸ਼ ਸਿੰਘ, ਸੋਨੂੰ ਸਿੱਧੂ ਆਦਿ ਹਾਜ਼ਰ ਸਨ |
ਪ੍ਰਕਾਸ਼ ਪੁਰਬ ਮਨਾਇਆ
ਅਜੀਤਵਾਲ, (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ਼ ਕਾਲਜਿਜ਼ ਅਜੀਤਵਾਲ (ਮੋਗਾ) ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਂਦਿਆਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਇਸ ਮੌਕੇ ਮੈਨੇਜਮੈਂਟ, ਸਮੂਹ ਸਟਾਫ਼ ਨੇ ਗੁਰਦੁਆਰਾ ਸਾਹਿਬ ਪਹੁੰਚ ਕੇ ਪਾਠ ਸਰਬਣ ਕੀਤਾ | ਸੰਸਥਾ ਦੇ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਪਟਨਾ (ਬਿਹਾਰ) ਵਿਖੇ ਹੋਇਆ | ਨੇਕੀ ਨੂੰ ਬਚਾਉਣਾ ਅਤੇ ਬਦੀ ਨੂੰ ਨਸ਼ਟ ਕਰਨਾ ਉਨ੍ਹਾਂ ਦੇ ਜੀਵਨ ਦਾ ਮਨੋਰਥ ਸੀ | 1699 ਈ. ਨੂੰ ਵਿਸਾਖੀ ਵਾਲੇ ਦਿਨ ਅਨੰਦਪੁਰ ਸਾਹਿਬ ਵਿਖੇ ਆਪ ਜੀ ਨੇ ਖ਼ਾਲਸਾ ਪੰਥ ਦੀ ਨੀਂਹ ਰੱਖੀ | ਆਪ ਜੀ ਨੇ ਹਮੇਸ਼ਾ ਦੁਨੀਆ ਦੇ ਪਰਉਪਕਾਰ ਲਈ ਕੰਮ ਕੀਤਾ | ਆਪ ਜੀ ਦਾ ਜੀਵਨ ਸਰਬੱਤ ਦੀ ਭਲਾਈ ਵਿਚ ਹੀ ਬਤੀਤ ਹੋਇਆ | ਪ੍ਰੋਜੈਕਟ ਇੰਚਾਰਜ ਜਗਦੇਵ ਸਿੰਘ ਨੇ ਦੱਸਿਆ ਕਿ ਗੁਰੂ ਜੀ ਚੰਗੀ ਵਿੱਦਿਆ ਹਾਸਲ ਕਰਨ ਦੇ ਨਾਲ-ਨਾਲ ਸ਼ਾਸਤਰ ਵਿੱਦਿਆ ਵਿਚ ਵੀ ਨਿਪੁੰਨ ਸਨ | ਗੁਰੂ ਜੀ ਨੇ ਪੰਜਾਬੀ, ਹਿੰਦੀ, ਸੰਸਕਿ੍ਤ ਅਤੇ ਫ਼ਾਰਸੀ ਵਿਚ ਗੁਰਬਾਣੀ ਲਿਖੀ | ਸ੍ਰੀ ਦਸਮ ਗ੍ਰੰਥ ਆਪ ਜੀ ਦੀ ਮੁੱਢਲੀ ਰਚਨਾ ਹੈ | ਇਸ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਗਈ |
ਗੁਰਦੁਆਰਾ ਕਲਿਆਣਸਰ ਪਿੰਡ ਲਧਾਈਕੇ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
ਠੱਠੀ ਭਾਈ, (ਜਗਰੂਪ ਸਿੰਘ ਮਠਾੜੂ)-ਸਰਬੰਸਦਾਨੀ ਸਾਹਿਬ-ਏ-ਕਮਾਲ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਫੁੱਲਾਂ ਨਾਲ ਸਜੀ ਪਾਲਕੀ ਸਾਹਿਬ 'ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ਕਲਿਆਣਸਰ ਸਾਹਿਬ ਤੋਂ ਸਥਾਨ ਦੇ ਮੁਖੀ ਸੰਤ ਬਾਬਾ ਸੁਰਜੀਤ ਸਿੰਘ ਸੋਧੀ ਦੇ ਸੁਚੱਜੇ ਪ੍ਰਬੰਧਾਂ ਹੇਠ ਸਜਾਇਆ ਗਿਆ ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਇਹ ਨਗਰ ਕੀਰਤਨ ਗੁਰਦੁਆਰਾ ਤੋਂ ਸਵੇਰੇ ਰਵਾਨਾ ਹੋਇਆ | ਉਪਰੰਤ ਨਗਰ ਦੇ ਵੱਖ-ਵੱਖ ਪੜਾਵਾਂ 'ਤੇ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਪਹੁੰਚਿਆ | ਨਗਰ ਕੀਰਤਨ ਦੌਰਾਨ ਭਾਈ ਅੰਮਿ੍ਤਪਾਲ ਸਿੰਘ ਨੇ ਕੀਰਤਨ ਹਾਜ਼ਰੀ ਭਰੀ | ਕਵੀਸ਼ਰੀ ਜਥੇ ਭਾਈ ਵਰਿਆਮ ਸਿੰਘ ਜਨੇਰ ਟਕਸਾਲ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਟਰਾਂਟੋ ਤੋਂ ਵਿਸ਼ੇਸ਼ ਤੌਰ 'ਤੇ ਪੁੱਜੇ ਗਿਆਨੀ ਸੁਰਜੀਤ ਸਿੰਘ ਨੇ ਵੀ ਸੰਬੋਧਨ ਕੀਤਾ | ਗੁਰੂ ਸਾਹਿਬ ਵਾਲੀ ਪਾਲਕੀ ਦੇ ਨਾਲ-ਨਾਲ ਚੱਲ ਰਹੀਆਂ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ |
ਨਿਹਾਲ ਸਿੰਘ ਵਾਲਾ, 20 ਜਨਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਪਿਛਲੇ ਕਈ ਦਿਨਾਂ ਤੋਂ ਨਿਹਾਲ ਸਿੰਘ ਵਾਲਾ ਦੇ ਸਿਵਲ ਹਸਪਤਾਲ 'ਚ ਦਾਖ਼ਲ ਰਹੀ ਵਿਆਹੁਤਾ ਲੜਕੀ ਦੀ ਕੀਤੀ ਕੁੱਟਮਾਰ ਕਰਨ ਉਪਰੰਤ ਹਸਪਤਾਲ ਦੇ ਡਾਕਟਰਾਂ ਵਲੋਂ ਐਮ.ਐਲ.ਆਰ. ਕੱਟੇ ਜਾਣ 'ਤੇ ...
ਮੋਗਾ, 20 ਜਨਵਰੀ (ਅਸ਼ੋਕ ਬਾਂਸਲ)-ਜਿੱਥੇ ਭਾਰਤ ਸਰਕਾਰ ਵਲੋਂ ਕੋਵਿਡ-19 ਦੀ ਰੋਕਥਾਮ ਲਈ ਸੁਰੱਖਿਅਤ ਟੀਕਾ ਜਾਰੀ ਕਰਨ ਤੋਂ ਬਾਅਦ ਸਿਹਤ ਵਿਭਾਗ ਪੰਜਾਬ ਵਲੋਂ ਭੇਜੀ ਗਈ ਵੈਕਸੀਨ ਜ਼ਿਲ੍ਹਾ ਮੋਗਾ ਦੇ ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲ ਤੋਂ ਸਰਕਾਰੀ ਅਧਿਕਾਰੀਆਂ, ਸਿਹਤ ...
ਠੱਠੀ ਭਾਈ, 20 ਜਨਵਰੀ (ਜਗਰੂਪ ਸਿੰਘ ਮਠਾੜੂ)-ਪਿੰਡ ਢਿਲਵਾਂ ਵਾਲਾ ਜ਼ਿਲ੍ਹਾ ਮੋਗਾ ਵਿਖੇ ਡੈਮੋਕ੍ਰੇਟਿਕ ਭਾਰਤੀਯ ਲੋਕ ਦਲ ਦੀ ਅਹਿਮ ਮੀਟਿੰਗ ਡੈਮੋਕ੍ਰੇਟਿਕ ਭਾਰਤੀਯ ਲੋਕ ਦਲ ਦੇ ਰਾਸ਼ਟਰੀ ਪ੍ਰਧਾਨ ਗੁਰਮੁਖ ਸਿੰਘ ਖੋਸਲਾ ਦੀ ਅਗਵਾਈ ਹੇਠ ਹੋਈ ਮੀਟਿੰਗ ਹੋਈ | ...
ਕੋਟ ਈਸੇ ਖਾਂ, 20 ਜਨਵਰੀ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਕੋਟ ਈਸੇ ਖਾਂ ਦੀਆਂ ਨਗਰ ਪੰਚਾਇਤ ਚੋਣਾਂ ਲਈ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵਲੋਂ ਪਾਰਟੀ ਦੇ ਚੋਣ ਨਿਗਰਾਨ ਜਗਸੀਰ ਸਿੰਘ ਨੰਗਲ ਅਤੇ ਵਰਕਰਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ...
ਮੋਗਾ, 20 ਜਨਵਰੀ (ਗੁਰਤੇਜ ਸਿੰਘ)-ਇਕ ਪਾਸੇ ਸਿਹਤ ਵਿਭਾਗ ਪੰਜਾਬ ਸਰਕਾਰ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੋਰੋਨਾ ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ ਪਰ ਦੂਸਰੇ ਪਾਸੇ ਕੋਰੋਨਾ ਅਜੇ ਵੀ ਥੰਮਿ੍ਹਆਂ ਨਹੀਂ ਅਤੇ ਅੱਜ ਫਿਰ ਕੋਰੋਨਾ ਨੇ ਤੇਜੀ ...
ਬਾਘਾ ਪੁਰਾਣਾ, 20 ਜਨਵਰੀ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਨਗਰ ਕੌਾਸਲ ਆਏ ਦਿਨ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਸ਼ਹਿਰ ਵਾਸੀਆ ਲਈ ਚਰਚਾ ਵਿਚ ਰਹਿੰਦੀ ਹੈ | ਹੁਣ ਲੋਕਾਂ ਨੇ ਸਾਫ਼ ਸਫ਼ਾਈ ਨਿਰੰਤਰ ਨਾ ਹੋਣ ਕਾਰਨ ਗੰਦਗੀ ਨਾਲ ਭਰੇ ਨਾਲਿਆਂ ਕਰਕੇ ਨਗਰ ਕੌਾਸਲ ਬਾਘਾ ...
ਮੋਗਾ, 19 ਜਨਵਰੀ (ਅਸ਼ੋਕ ਬਾਂਸਲ)-ਮਾਣਯੋਗ ਸੀਨੀਅਰ ਕਪਤਾਨ ਪੁਲਿਸ ਮੋਗਾ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਟਰੱਕ ਯੂਨੀਅਨ ਮੋਗਾ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਵਲੋਂ ਰਾਸ਼ਟਰੀ ਰੋਡ ਸੇਫ਼ਟੀ ਮਹੀਨਾ 2021 ...
ਮੋਗਾ, 20 ਜਨਵਰੀ (ਜਸਪਾਲ ਸਿੰਘ ਬੱਬੀ)-ਦਫ਼ਤਰ ਉਪ ਕਪਤਾਨ ਪੁਲਿਸ ਮੋਗਾ ਵਿਖੇ ਲਾਇਨਜ਼ ਕਲੱਬ ਮੋਗਾ ਸੈਂਟਰਲ ਦੇ ਅਹੁਦੇਦਾਰਾਂ ਦਾ ਵਫ਼ਦ ਬਰਜਿੰਦਰ ਸਿੰਘ ਭੁੱਲਰ ਡੀ.ਐਸ.ਪੀ. (ਸਿਟੀ) ਨੂੰ ਮਿਲਿਆ ਅਤੇ ਸ਼ਹਿਰ ਵਿਚ ਟਰੈਫ਼ਿਕ ਅਤੇ ਅਮਨ ਕਾਨੂੰਨ ਸਬੰਧੀ ਵਿਚਾਰ ਚਰਚਾ ...
ਬਾਘਾ ਪੁਰਾਣਾ, 20 ਜਨਵਰੀ (ਬਲਰਾਜ ਸਿੰਗਲਾ)- ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਫ਼ਰੀਦਕੋਟ ਦੀ ਵਧਵੀਂ ਮੀਟਿੰਗ ਸਰਕਲ ਪ੍ਰਧਾਨ ਸਵਰਨ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਬਾਘਾ ਪੁਰਾਣਾ ਵਿਖੇ ਹੋਈ ਜਿਸ ਵਿਚ ਸਰਕਲ ਸਕੱਤਰ ਤੀਰਥ ਸਿੰਘ ਬੱਧਨੀ, ਸਰਕਲ ਮੀਤ ਪ੍ਰਧਾਨ ...
ਬਾਘਾ ਪੁਰਾਣਾ, 20 ਜਨਵਰੀ (ਬਲਰਾਜ ਸਿੰਗਲਾ)- ਸਥਾਨਕ ਮੁਦਕੀ ਰੋਡ ਉੱਪਰਲੇ ਸਿਵਲ ਹਸਪਤਾਲ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ ਅਤੇ ਲੋੜਵੰਦ ਵਿਦਿਆਰਥੀਆਂ ਦੇ ਕਾਰਡ ਵੀ ਬਣਾਏ ਗਏ | ਇਸ ਮੌਕੇ ਸਰਕਾਰੀ ਹਾਈ ਸਕੂਲ ਨਾਨਕਸਰ ਘੋਲੀਆ ...
ਠੱਠੀ ਭਾਈ, 20 ਜਨਵਰੀ (ਜਗਰੂਪ ਸਿੰਘ ਮਠਾੜੂ)-ਹਲਕਾ ਬਾਘਾ ਪੁਰਾਣਾ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ ਵਲੋਂ ਪਿੰਡ ਥਰਾਜ ਦੇ ਸਰਪੰਚ ਸਵਰਨਜੀਤ ਸਿੰਘ ਬਿੱਟੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਬਲਾਕ ਸਮਾਲਸਰ ਦੇ ਪ੍ਰਧਾਨ ਹਰਦੀਸ਼ ਸਿੰਘ ਸੇਖਾ ਨੂੰ ਪਿੰਡ ਸੇਖਾ ਕਲਾ ...
ਬਾਘਾ ਪੁਰਾਣਾ, 20 ਜਨਵਰੀ (ਬਲਰਾਜ ਸਿੰਗਲਾ)-26 ਜਨਵਰੀ ਨੂੰ ਕਿਸਾਨ ਸੰਯੁਕਤ ਮੋਰਚਾ ਵਲੋਂ ਦਿੱਲੀ ਵਿਚ ਕੀਤੀ ਜਾ ਰਹੀ ਟਰੈਕਟਰ ਪਰੇਡ ਦੇ ਸਬੰਧ ਵਿਚ ਭਾਰਤੀ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਵਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕਰਨ ਦੀ ਮੁਹਿੰਮ ਤਹਿਤ ...
ਕਿਸ਼ਨਪੁਰਾ ਕਲਾਂ, 20 ਜਨਵਰੀ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਪੰਜਾਬੀ ਸਾਹਿਤ ਜਗਤ ਦੇ ਉੱਘੇ ਸਾਹਿਤਕਾਰ, ਬੁੱਧੀਜੀਵੀ ਤੇ ਕਾਂਗਰਸ ਪਾਰਟੀ ਦੇ ਸਪੋਕਸਮੈਨ ਡਾ. ਤਾਰਾ ਸਿੰਘ ਸੰਧੂ ਪੀ.ਐਚ.ਡੀ. ਭਿੰਡਰ ਖ਼ੁਰਦ (ਮੋਗਾ) ਨਹੀਂ ਰਹੇ | ਉਹ ਪਿਛਲੇ ਇਕ ਮਹੀਨੇ ਤੋਂ ...
ਅਜੀਤਵਾਲ, 20 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)-ਕਾਂਗਰਸ ਦੇ ਕੌਮੀ ਬੁਲਾਰੇ ਅਤੇ ਮੋਗਾ ਜ਼ਿਲ੍ਹਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਤਾਰਾ ਸਿੰਘ ਸੰਧੂ ਦੇ ਅਕਾਲ ਚਲਾਣਾ ਕਰਨ 'ਤੇ ਸਾਈ ਮੀਆਂ ਮੀਰ ਫਾੳਾੂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਹਰਭਜਨ ਸਿੰਘ ਬਰਾੜ ਨੇ ਦੁੱਖ ...
ਮੋਗਾ, 20 ਜਨਵਰੀ (ਅਸ਼ੋਕ ਬਾਂਸਲ)- ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਕਿਸਾਨਾਂ ਅਤੇ ਵਿਭਾਗ ਪਾਸੋਂ ਲਾਹੇਵੰਦ ਧੰਦਿਆਂ ਦੀ ਜਾਣਕਾਰੀ ਹਾਸਲ ਕਰਨ ਵਾਲੇ ਉਮੀਦਵਾਰਾਂ ਨੂੰ ਤਕਨੀਕੀ ਜਾਣਕਾਰੀ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ...
ਬਾਘਾ ਪੁਰਾਣਾ, 20 ਜਨਵਰੀ (ਬਲਰਾਜ ਸਿੰਗਲਾ)-ਸਾਹਿਤ ਸਭਾ ਬਾਘਾ ਪੁਰਾਣਾ ਨੇ ਰਿਲਾਇੰਸ ਪੈਟਰੋਲ ਪੰਪ ਰਾਜੇਆਣਾ ਵਿਖੇ ਕੇਂਦਰ ਸਰਕਾਰ ਵਿਰੁੱਧ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਲਗਾਏ ਗਏ ਪੱਕੇ ਮੋਰਚੇ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਸਾਹਿਤ ਸਭਾ ਦੇ ...
ਮੋਗਾ, 20 ਜਨਵਰੀ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ. ਟੀ. ਰੋਡ 'ਤੇ ਜੀ. ਕੇ. ਪਲਾਜ਼ਾ ਬਿਲਡਿੰਗ ਦੀ ਪਹਿਲੀ ਮੰਜ਼ਿਲ 'ਤੇ ਸਥਿਤ ਮਾਲਵਾ ਦੀ ਪ੍ਰਮੁੱਖ ਸੰਸਥਾ ਜੂਰੀ ਇੰਟਰਨੈਸ਼ਨਲ ਬਿਊਟੀ ਅਕੈਡਮੀ ਤੇ ਸੈਲੂਨ ਵਲੋਂ ਨਵੇਂ ਸੈਸ਼ਨ ਦੀ ਐਡਮਿਸ਼ਨ ਸ਼ੁਰੂ ਕਰ ...
ਬਾਘਾ ਪੁਰਾਣਾ, 20 ਜਨਵਰੀ (ਬਲਰਾਜ ਸਿੰਗਲਾ)- ਬਾਘਾ ਪੁਰਾਣਾ ਸ਼ਹਿਰ ਅੰਦਰ ਟਰੈਫਿਕ ਦੀ ਗੰਭੀਰ ਹੋਈ ਸਮੱਸਿਆ 'ਤੇ ਧਿਆਨ ਦਿੰਦੇ ਹੋਇਆਂ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਅਤੇ ਉੱਪ ਕਪਤਾਨ ਪੁਲਿਸ ਸਪੈਸ਼ਲ ਬਰਾਂਚ ਇੰਦਰਪ੍ਰੀਤ ਸਿੰਘ ਇੰਚਾਰਜ ਟਰੈਫਿਕ ...
ਬਾਘਾ ਪੁਰਾਣਾ, 20 ਜਨਵਰੀ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਵਲੋਂ ਵੱਖ-ਵੱਖ ਮਹਿਕਮਿਆਂ ਵਿਚ ਵਧੀਆ ਸੇਵਾਵਾਂ ਨਿਭਾ ਰਹੇ ਕਰਮਚਾਰੀਆਂ ਨੂੰ ਪਦਉੱਨਤ ਕਰਨ ਲਈ ਵਿੱਢੀ ਮੁਹਿੰਮ ਦੇ ਤਹਿਤ ਸਥਾਨਕ ਮਾਰਕੀਟ ਕਮੇਟੀ ਵਿਚ ਵਧੀਆ ਸੇਵਾਵਾਂ ਨਿਭਾਉਣ ਬਦਲੇ ਅੰਮਿ੍ਤਪਾਲ ਸਿੰਘ ...
ਕੋਟ ਈਸੇ ਖਾਂ, 20 ਜਨਵਰੀ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)-ਸਥਾਨਕ ਮੇਨ ਬਾਜ਼ਾਰ ਸਥਿਤ ਬਾਬਾ ਸਾਈ ਦਾਸ ਜੀ ਅਸਥਾਨ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਜੋ ਸਾਲਾਨਾ ਮੇਲਾ, ਭੰਡਾਰਾ ਲਗਾਇਆ ਜਾ ਰਿਹਾ ਹੈ, ਉਸ ਸਬੰਧੀ ਕਸਬੇ ਦੀਆਂ ਸੰਗਤਾਂ ਨੂੰ ਜਾਗਰੂਕ ਕਰਨ ...
ਬਾਘਾ ਪੁਰਾਣਾ, 20 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਸਥਿਤ ਇਲਾਕੇ ਦੀ ਨਾਮਵਰ ਗੋਲਡਨ ਐਜੂਕੇਸ਼ਨ ਸੰਸਥਾ ਨੇ ਕੀਰਤ ਸਿੰਘ ਕਿੰਗਰਾ ਪੁੱਤਰ ਜਗਸੀਰ ਸਿੰਘ ਵਾਸੀ ਠੱਠੀ ਭਾਈ ਦਾ ਇਕ ਮਡਿਉਲ ਵਿਚੋਂ 5.5 ਬੈਂਡ ਹੋਣ ਦੇ ਬਾਵਜੂਦ ਕੈਨੇਡਾ ਦਾ ...
ਮੋਗਾ, 20 ਜਨਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਸਰਕਲ ਗੋਧੇ ਵਾਲਾ ਵਾਰਡ ਨੰਬਰ 13 ਵਿਚ ਸਰਕਲ ਪ੍ਰਧਾਨ ਅਵਨੀਤ ਸਿੰਘ ਸੋਢੀ ਦੀ ਅਗਵਾਈ ਵਿਚ ਰਾਜਬੀਰ ਸਿੰਘ ਨੂੰ ਮੀਤ ਪ੍ਰਧਾਨ ਨਿਯੁਕਤ ...
ਮੋਗਾ, 20 ਜਨਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਨੰਬਰ ਇਕ ਸੰਸਥਾ ਬਣ ਚੁੱਕੀ ਹੈ | ਸੰਸਥਾ ਦੁਆਰਾ ਆਈਲਟਸ ਦੀਆਂ ਸੇਵਾਵਾਂ ਦੇ ਨਾਲ ਨਾਲ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੀਆਂ ...
ਬੱਧਨੀ ਕਲਾਂ, 20 ਜਨਵਰੀ (ਸੰਜੀਵ ਕੋਛੜ)-ਆਪਣੇ ਹੱਕਾਂ ਦੀ ਖ਼ਾਤਰ ਕੜਾਕੇ ਦੀ ਪੈ ਰਹੀ ਠੰਢ 'ਚ ਬੀਤੇ 26 ਨਵੰਬਰ ਤੋਂ ਦਿੱਲੀ ਦੀਆਂ ਜੂਹਾਂ 'ਤੇ ਬੈਠੇ ਕਿਸਾਨਾਂ ਲਈ ਜਿੱਥੇ ਹਰ ਕੋਈ ਫ਼ਿਕਰਮੰਦ ਹੈ, ਉੱਥੇ ਹੀ ਬੱਧਨੀ ਕਲਾਂ ਦੇ ਰਾਊਕੇ ਰੋਡ ਉੱਪਰ ਬਣੇ ਸੋਢੀ ਬਿਰਧ ਆਸ਼ਰਮ ...
ਮੋਗਾ, 20 ਜਨਵਰੀ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਆਈਲਟਸ ਦੀ ਤਿਆਰੀ ਅਤੇ ਇੰਗਲਿਸ਼ ਕੋਰਸਾਂ ਵਾਸਤੇ ਮੰਨੀ ਪ੍ਰਮੰਨੀ ਸੰਸਥਾ ਹੈ | ਇਹ ਸੰਸਥਾ ਹਰ ਇਕ ਵਿਦਿਆਰਥੀ ਲਈ ਉਨ੍ਹਾਂ ਦਾ ਵਿਦੇਸ਼ ਜਾਨ ਦਾ ਸੁਪਨਾ ਸਾਕਾਰ ਕਰ ਰਹੀ ਹੈ | ...
ਐਡਮਿੰਟਨ, 20 ਜਨਵਰੀ (ਦਰਸ਼ਨ ਸਿੰਘ ਜਟਾਣਾ)-ਹਰਜੀਤ ਸਿੰਘ ਬਰਾੜ ਦੇ ਦਿਹਾਂਤ ਦੀ ਤੇ ਇਸ ਦੁੱਖ ਦੀ ਘੜੀ ਵਿਚ ਦੇਸ਼-ਵਿਦੇਸ਼ ਤੋਂ ਰਹਿੰਦੇ ਸਾਰੇ ਵੀਰਾਂ ਨੇ ਉਨ੍ਹਾਂ ਦੇ ਪੁੱਤਰ ਕੁਲਦੀਪ ਸਿੰਘ ਬਰਾੜ ਨਾਲ ਦੁੱਖ ਸਾਂਝਾ ਕੀਤਾ ਹੈ | ਇਸ ਸਮੇਂ ਧਰਮ ਬਰਾੜ, ਸ਼ਾਹਬਾਜ਼ ਸ਼ਰਾਂ, ...
ਮੋਗਾ, 20 ਜਨਵਰੀ (ਸੁਰਿੰਦਰਪਾਲ ਸਿੰਘ)-ਚੇਅਰਮੈਨ ਗੁਰਪ੍ਰੀਤ ਸਿੰਘ ਸਿੱਧੂ ਦੀ ਯੋਗ ਅਗਵਾਈ ਵਿਚ ਚੱਲ ਰਹੇ ਆਕਸਫੋਰਡ ਸਕੂਲ ਮੋਗਾ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੂਰਵ ਬਹੁਤ ਹੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ¢ ਚੇਅਰਪਰਸਨ ਮੈਡਮ ...
ਕੋਟ ਈਸੇ ਖਾਂ, 20 ਜਨਵਰੀ (ਨਿਰਮਲ ਸਿੰਘ ਕਾਲੜਾ)-ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਵਿਖੇ ਪਿ੍ੰਸੀਪਲ ਪੀ.ਕੇ. ਠਾਕਰ ਦੀ ਅਗਵਾਈ ਹੇਠ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਸਕੂਲ ਦੇ ਸਟਾਫ਼ ਅਤੇ ...
ਠੱਠੀ ਭਾਈ, 20 ਜਨਵਰੀ (ਜਗਰੂਪ ਸਿੰਘ ਮਠਾੜੂ)-ਪਿੰਡ ਲਧਾਈਕੇ ਦੇ ਨਾਮੀ ਪਰਿਵਾਰ ਲਖਵੰਤ ਸਿੰਘ ਬਰਾੜ ਮਨੀਲਾ, ਰਛਪਾਲ ਸਿੰਘ ਬਰਾੜ ਕੈਨੇਡਾ, ਗੁਰਪਾਲ ਸਿੰਘ ਬਰਾੜ ਕੈਨੇਡਾ ਦੇ ਸਤਿਕਾਰਯੋਗ ਪਿਤਾ, ਅਵਤਾਰ ਸਿੰਘ ਬਰਾੜ, ਸਾਬਕਾ ਸਰਪੰਚ ਅਜਮੇਰ ਸਿੰਘ ਬਰਾੜ ਦੇ ਭਰਾ ਅਤੇ ...
ਕਿਸ਼ਨਪੁਰਾ ਕਲਾਂ, 20 ਜਨਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸੰਤ ਬਾਬਾ ਵਿਸਾਖਾ ਸਿੰਘ ਤੋਂ ਵਰੋਸਾਏ ਹੋਏ ਸੰਤ ਮਾਨ ਸਿੰਘ ਦੀ ਬਰਸੀ ਪੰਥਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਗਰਾਮ ਪੰਚਾਇਤ ਸਮੂਹ ਨਗਰ ਨਿਵਾਸੀ, ਐਨ.ਆਰ.ਆਈ. ਵੀਰਾਂ ਤੇ ਇਲਾਕਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX