ਤਾਜਾ ਖ਼ਬਰਾਂ


ਸੁਰ ਸਿੰਘ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  4 minutes ago
ਸੁਰ ਸਿੰਘ, 19 ਅਪ੍ਰੈਲ (ਧਰਮਜੀਤ ਸਿੰਘ) - ਦਾਣਾ ਮੰਡੀ ਸੁਰ ਸਿੰਘ ਵਿਚ ਅੱਜ ਮਾਰਕੀਟ ਕਮੇਟੀ ਭਿੱਖੀਵਿੰਡ ਦੇ ਚੇਅਰਮੈਨ ਰਾਜਵੰਤ ਸਿੰਘ ਰਾਜ ਪਹੁੰਵਿੰਡ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਾਰਵਾਈ...
ਕਣਕ ਦੇ ਸੀਜ਼ਨ ਵਿਚ ਫੇਲ੍ਹ ਸਾਬਿਤ ਹੋਈ ਸਰਕਾਰ - ਬਰਜਿੰਦਰ ਸਿੰਘ ਮੱਖਣ ਬਰਾੜ
. . .  14 minutes ago
ਮੋਗਾ 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਕਣਕ ਦੇ ਸੀਜ਼ਨ ਵਿਚ ਪੰਜਾਬ ਦੀ ਕੈਪਟਨ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ ਅਤੇ ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਦੀ ਮਾਰ ਝੱਲ ਰਿਹਾ ਹੈ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ...
ਦਿੱਲੀ ਮੋਰਚੇ ਤੋਂ ਪਿੰਡ ਪਰਤੇ ਕਿਸਾਨ ਦੀ ਮੌਤ
. . .  23 minutes ago
ਬਰਨਾਲਾ, 19 ਅਪ੍ਰੈਲ (ਧਰਮਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਟਿਕਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿਚ ਗਏ ਕਿਸਾਨ...
ਪ੍ਰਬੰਧਾਂ ਦੀ ਘਾਟ ਕਾਰਨ ਮੰਡੀਆਂ ਵਿਚ ਫ਼ਸਲ ਸਮੇਤ ਰੁਲ ਰਹੇ ਕਿਸਾਨ - ਨਿੱਝਰ, ਮੱਲ
. . .  28 minutes ago
ਲਾਂਬੜਾ, 19 ਅਪ੍ਰੈਲ (ਪਰਮੀਤ ਗੁਪਤਾ) - ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਵਾਸਤੇ ਚੰਗੇ ਪ੍ਰਬੰਧ ਕਰਨ ਦੇ ਜੋ ਵੱਡੇ - ਵੱਡੇ ...
ਵਾਪਰਿਆ ਹਾਦਸਾ ਤਿੰਨ ਨੌਜਵਾਨਾਂ ਦੀ ਮੌਤ
. . .  36 minutes ago
ਕਲਾਯਤ ( ਕੈਥਲ ) - 19 ਅਪ੍ਰੈਲ - ਕੈਥਲ ਜ਼ਿਲ੍ਹੇ ਦੇ ਕਸਬਾ ਕਲਾਯਤ ਵਿਚ 6 ਨੌਜਵਾਨਾਂ ਦਾ ਸਨਸ਼ਾਇਨ ਸਕੂਲ ਦੇ ਨੇੜੇ ਐਕਸੀਡੈਂਟ ਹੋ ਗਿਆ ਹੈ | ਇਸ ਘਟਨਾ ਵਿਚ ਤਿੰਨ ਨੌਜਵਾਨਾਂ...
ਨਗਰ ਕੌਂਸਲ ਖਰੜ ਚੋਣ ਪ੍ਰਕਿਰਿਆ ਦੌਰਾਨ ਹੋਈ ਭੰਨਤੋੜ
. . .  45 minutes ago
ਖਰੜ,19 ਅਪ੍ਰੈਲ ( ਗੁਰਮੁੱਖ ਸਿੰਘ ਮਾਨ) - ਨਗਰ ਕੌਂਸਲ ਖਰੜ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਨੂੰ ਸਹੁੰ ਚੁਕਵਾਉਣ ਤੋਂ ਬਾਅਦ ਉਸ ਸਮੇਂ ਸਥਿਤੀ ਖ਼ਰਾਬ ਹੋ ਗਈ ਜਦੋਂ ਮੀਟਿੰਗ ਹਾਲ ਵਿਚ ਕਾਂਗਰਸ ਤੇ ਅਕਾਲੀ ਦਲ ਤੇ...
ਜਗਜੀਤ ਸਿੰਘ ਨੋਨੀ ਨਗਰ ਪੰਚਾਇਤ ਲੋਹੀਆਂ ਖਾਸ ਦੇ ਪ੍ਰਧਾਨ ਨਿਯੁਕਤ
. . .  about 1 hour ago
ਲੋਹੀਆਂ ਖਾਸ, 19 ਅਪ੍ਰੈਲ (ਬਲਵਿੰਦਰ ਸਿੰਘ ਵਿਕੀ) - ਨਗਰ ਪੰਚਾਇਤ ਲੋਹੀਆਂ ਖਾਸ ਦੀ ਪ੍ਰਧਾਨਗੀ ਪਦ ਲਈ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਨਾਲ ਸਬੰਧਿਤ ਜਗਜੀਤ ਸਿੰਘ ਨੋਨੀ ਨੂੰ ਪ੍ਰਧਾਨ...
ਆਮ ਆਦਮੀ ਪਾਰਟੀ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ
. . .  about 1 hour ago
ਚੰਡੀਗੜ੍ਹ ,19 ਅਪ੍ਰੈਲ( ਗੁਰਿੰਦਰ ) - ਆਮ ਆਦਮੀ ਪਾਰਟੀ ਪੰਜਾਬ ਵਲੋਂ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ
ਡੀ.ਆਰ. ਸਹਿਕਾਰੀ ਸਭਾਵਾਂ ਨੇ ਸਹਿਕਾਰੀ ਸਭਾ ਠੱਠੀ ਭਾਈ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਨ ਦਾ ਲਿਆ ਗੰਭੀਰ ਨੋਟਿਸ
. . .  about 1 hour ago
ਠੱਠੀ ਭਾਈ, 19 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮੌੜ ਨੌਂ ਅਬਾਦ ਦੋਹਾਂ ਪਿੰਡਾਂ ਦੀ ਸਾਂਝੀ ਦੀ ਠੱਠੀ ਭਾਈ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਲੋਂ ਕਿਸਾਨਾਂ ...
ਬਾਰਦਾਨੇ ਦੀ ਕਮੀ ਨੂੰ ਲੈ ਕੇ ਸਾਬਕਾ ਮੰਤਰੀ ਸੇਖੋਂ ਦਾ ਕੈਪਟਨ ਸਰਕਾਰ 'ਤੇ ਫੇਲ੍ਹ ਹੋਣ ਦਾ ਦੋਸ਼
. . .  about 1 hour ago
ਲਖੋ ਕੇ ਬਹਿਰਾਮ, 19 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ ) - ਕਣਕ ਦੀ ਖ਼ਰੀਦ ਲਈ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਅਕਾਲੀ ਦਲ ਦੇ...
ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ
. . .  about 2 hours ago
ਨਵੀਂ ਦਿੱਲੀ, 19 ਅਪ੍ਰੈਲ - ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ , ਅੱਜ ਸੋਮਵਾਰ ਤੋਂ ਅਗਲੇ ਸੋਮਵਾਰ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ...
ਕੋਹਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਦਿੱਲੀ ਧਰਨੇ ਲਈ ਰਵਾਨਾ
. . .  about 2 hours ago
ਚੋਗਾਵਾ, 19 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਬਲਾਕ ਚੋਗਾਵਾ ਦੇ ਪ੍ਰਧਾਨ ਹਰਵੰਤ ਸਿੰਘ ਅੋਲਖ, ਨੰਬਰਦਾਰ ਸੁਰਜੀਤ ਸਿੰਘ, ਬਲਵਿੰਦਰ ਸਿੰਘ ਅੋਲਖ, ਤਰਲੋਕ ਸਿੰਘ, ਸਤਨਾਮ ਸਿੰਘ ਦੀ ਅਗਵਾਈ ਹੇਠ ਅੱਜ...
ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ
. . .  about 2 hours ago
ਮੁੰਬਈ , 19 ਅਪ੍ਰੈਲ - ਮਹਾਰਾਸ਼ਟਰ ਦੇ ਮੁੰਬਈ ਡਿਵੀਜ਼ਨ ਦੀ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਵੇਖ ਹਰੇਕ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਏਗੀ ਤੇ ਇਕ ਪਲ ਲਈ ਮੂੰਹ 'ਚੋਂ ਇਹ ਜ਼ਰੂਰ ਨਿਕਲੇਗਾ ਜਾ...
ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਹੋਇਆ ਜ਼ਬਰਦਸਤ ਧਮਾਕਾ
. . .  about 2 hours ago
ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ) - ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਅੱਜ ਸਵੇਰੇ 6 ਵਜੇ ਇਕ ਪਟਾਕਿਆਂ ਨਾਲ਼ ਭਰੀ ਰਿਕਸ਼ਾ ਰੇਹੜੀ ਵਿਚ ਜ਼ਬਰਦਸਤ ...
ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ ਵਿਚ ਦਿਹਾਂਤ
. . .  about 3 hours ago
ਬੰਗਲੁਰੂ, 19 ਅਪ੍ਰੈਲ - ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ...
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਏ ਕੋਰੋਨਾ ਪਾਜ਼ੀਟਿਵ
. . .  about 4 hours ago
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਅਹੂਜਾ,ਰੁਪੇਸ਼ ਕੁਮਾਰ) - ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਹੋਏ ਕੋਰੋਨਾ ਦੇ ਸ਼ਿਕਾਰ...
ਕਿਸਾਨ ਆਗੂ, ਅਦਾਕਾਰਾ ਸੋਨੀਆ ਮਾਨ ਤੇ ਰਾਕੇਸ਼ ਟਿਕੈਤ ਦੇ ਬੇਟੇ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 3 hours ago
ਅੰਮ੍ਰਿਤਸਰ, 19 ਅਪ੍ਰੈਲ - ਕਿਸਾਨ ਆਗੂ ,ਅਦਾਕਾਰਾ ਸੋਨੀਆ ਮਾਨ ਅਤੇ ਰਾਕੇਸ਼ ਟਿਕੈਤ ਦੇ ਬੇਟੇ ਗੌਰਵ ਟਿਕੈਤ ਨੇ...
ਬਿਹਾਰ: 2 ਕੈਦੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ 'ਚ
. . .  about 4 hours ago
ਬਿਹਾਰ, 19 ਅਪ੍ਰੈਲ - ਬੀਤੀ ਰਾਤ ਦੋ ਕੈਦੀ ਮੁਜ਼ੱਫਰਪੁਰ ਦੀ ਸ਼ਹੀਦ ਖੂਦੀਰਾਮ ਬੋਸ ਕੇਂਦਰੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼...
ਲੁਧਿਆਣਾ : ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ
. . .  about 4 hours ago
ਲੁਧਿਆਣਾ, 19 ਅਪ੍ਰੈਲ - ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ ...
ਪੱਛਮੀ ਬੰਗਾਲ: ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਸੁੱਟੇ ਬੰਬ
. . .  about 4 hours ago
ਪੱਛਮੀ ਬੰਗਾਲ, 19 ਅਪ੍ਰੈਲ - ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਬੰਬ ਸੁੱਟੇ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,73,810 ਨਵੇਂ ਮਾਮਲੇ, 1,619 ਮੌਤਾਂ
. . .  about 4 hours ago
ਨਵੀਂ ਦਿੱਲੀ, 19 ਅਪ੍ਰੈਲ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਕੋਰੋਨਾ ਦੇ 2,73,810 ਨਵੇਂ ਮਾਮਲੇ ...
ਦਿੱਲੀ ਵਿਚ ਵੀਕੈਂਡ ਕਰਫ਼ਿਊ ਵਧਣ ਦੇ ਸੰਕੇਤ
. . .  about 5 hours ago
ਨਵੀਂ ਦਿੱਲੀ, 19 ਅਪ੍ਰੈਲ - ਪਿਛਲੇ ਦਿਨ ਦਿੱਲੀ ਵਿਚ ਕੋਰੋਨਾ ਦੇ 25 ਹਜ਼ਾਰ ਤੋਂ ਵੱਧ ਨਵੇਂ ਮਰੀਜ਼ ਪਾਏ ...
ਜੰਮੂ ਕਸ਼ਮੀਰ 'ਚ ਕੰਮ ਕਰਨ ਵਾਲੇ ਕਾਮਿਆਂ ਵਲੋਂ ਗ਼ੁੱਸੇ 'ਚ ਆ ਕੇ ਇਕ ਵਾਰ ਫਿਰ ਤੋਂ ਧਰਨਾ ਪ੍ਰਦਰਸ਼ਨ ਤੇ ਚੱਕਾ ਜਾਮ ਕੀਤਾ ਸ਼ੁਰੂ
. . .  about 5 hours ago
ਮਾਧੋਪੁਰ,19 ਅਪ੍ਰੈਲ (ਨਰੇਸ਼ ਮਹਿਰਾ):- ਜੰਮੂ ਕਸ਼ਮੀਰ ਵਿਚ ਕੰਮ ਕਰਦੇ ਕਾਮਿਆਂ ਨੂੰ ਜੰਮੂ ਕਸ਼ਮੀਰ ਪ੍ਰਸ਼ਾਸਨ ਵਲੋਂ ਲਖਨਪੁਰ ਪ੍ਰਵੇਸ਼ ਦਵਾਰ 'ਚ ਦਾਖ਼ਲ ਨਾ ਹੋਣ ਦੇਣ ਦੇ ...
ਰਾਜਸਥਾਨ 'ਚ ਅੱਜ ਤੋਂ 3 ਮਈ ਤੱਕ ਲਾਕਡਾਊਨ
. . .  about 5 hours ago
ਜੈਪੁਰ, 19 ਅਪ੍ਰੈਲ - ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਵਿਚਾਲੇ ਰਾਜ ਸਰਕਾਰ ਦੀ ਨਵੀਂ ਗਾਈਡ ਲਾਈਨ ਜਾਰੀ ਹੋਈ...
ਬਿਹਾਰ: ਲਾਲੂ ਦੀ ਅੱਜ ਜੇਲ੍ਹ ਤੋਂ ਰਿਹਾਈ, ਪਰ ਪੂਰੀ ਤਰ੍ਹਾਂ ਸਿਹਤਮੰਦ ਹੋਣ 'ਤੇ ਜਾਣਗੇ ਪਟਨਾ
. . .  about 3 hours ago
ਬਿਹਾਰ, 19 ਅਪ੍ਰੈਲ - ਰਾਜਦ ਮੁੱਖ ਲਾਲੂ ਯਾਦਵ ਚਾਰਾ ਘੋਟਾਲੇ ਨਾਲ ਜੁੜੇ ਦੁਮਕਾ ਕੋਸ਼ਾਗਰ ਮਾਮਲੇ ਵਿਚ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜੇਲ੍ਹ ਤੋਂ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਮਾਘ ਸੰਮਤ 552
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਜ਼ਿਲ੍ਹੇ ਭਰ 'ਚ ਸ਼ਰਧਾ ਪੂਰਵਕ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ

ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਜ਼ਿਲ੍ਹੇ ਭਰ 'ਚ ਪੂਰੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਾ ਕਰਮਸਰ ਸਾਹਿਬ ਝੋਕ ਹਰੀ ਹਰ, ਪਿੰਡ ਨੂਰਪੁਰ ਸੇਠਾਂ, ਮੱਲਵਾਲ, ਬੁੱਕਣ ਖਾਂ ਵਾਲਾ, ਧੀਰਾ ਪੱਤਰਾ, ਸ਼ੇਰਖਾਂ, ਖਾਈ ਫੇਮੇ ਕੀ, ਭੂਰੇ ਕਲਾਂ, ਅਟਾਰੀ, ਦੁਲਚੀ ਕੇ, ਗੁਰਦੁਆਰਾ ਗਾਂਧੀ ਨਗਰ ਫ਼ਿਰੋਜ਼ਪੁਰ ਸ਼ਹਿਰ, ਗੁਰਦੁਆਰਾ ਗੋਬਿੰਦ ਨਗਰੀ, ਮਖੂ ਗੇਟ, ਕੰਬੋਜ ਨਗਰ ਆਦਿ ਪਿੰਡਾਂ ਅਤੇ ਮੁਹੱਲਿਆਂ 'ਚ ਪਾਠਾਂ ਦੇ ਭੋਗ ਪਾਏ ਜਾਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਸਮਾਗਮਾਂ ਦੀ ਸਮਾਪਤੀ 'ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |
ਖ਼ਾਲਸਾ ਗੁਰਦੁਆਰਾ ਸਾਹਿਬ ਫ਼ਿਰੋਜ਼ਪੁਰ ਛਾਉਣੀ ਵਿਖੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ
ਖ਼ਾਲਸਾ ਗੁਰਦੁਆਰਾ ਫ਼ਿਰੋਜ਼ਪੁਰ ਛਾਉਣੀ ਅੰਦਰ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਸਤਿੰਦਰਜੀਤ ਸਿੰਘ ਦੀ ਦੇਖ-ਰੇਖ 'ਚ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਬੀਤੇ ਦਿਨਾਂ ਤੋਂ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਸਨ | ਬੀਤੇ ਦਿਨ ਨਗਰ ਕੀਰਤਨ ਸਜਾਏ ਜਾਣ ਉਪਰੰਤ ਅੱਜ ਪਾਠਾਂ ਦੇ ਭੋਗ ਪਾਏ ਗਏ ਤੇ ਧਾਰਮਿਕ ਦੀਵਾਨ ਸਜਾਏ, ਜਿਨ੍ਹਾਂ ਵਿਚ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਛਪਾਲ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਗੁਰੂ ਸਾਹਿਬ ਦੇ ਜੀਵਨ 'ਤੇ ਚਾਨਣਾ ਪਾਇਆ | ਹਜ਼ੂਰੀ ਰਾਗੀ ਭਾਈ ਨਿਰਵੈਰ ਸਿੰਘ ਵਲੋਂ ਸ਼ਬਦ ਕੀਰਤਨ, ਖ਼ਾਲਸਾ ਗਰਲਜ਼ ਹਾਈ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਸ਼ਬਦ ਕੀਰਤਨ, ਗੋਬਿੰਦ ਕਾਨਵੈਂਟ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਸ਼ਬਦ ਕੀਰਤਨ, ਬਾਬੇ ਨਾਨਕੀ ਇਸਤਰੀ ਸਤਿਸੰਗ ਸਭਾ ਵਲੋਂ ਸ਼ਬਦ ਕੀਰਤਨ, ਖ਼ਾਲਸਾ ਇਸਤਰੀ ਸਤਿਸੰਗ ਸਭਾ ਵਲੋਂ ਸ਼ਬਦ ਕੀਰਤਨ, ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ, ਭਾਈ ਗੁਰਪਾਲ ਸਿੰਘ ਸੇਵਾਦਾਰ ਗੁਰਦੁਆਰਾ ਬਾਬਾ ਨਾਮਦੇਵ ਜੀ ਵਲੋਂ ਕਥਾ ਵਿਚਾਰਾਂ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਤੋਂ ਹਜ਼ੂਰੀ ਰਾਗੀ ਭਾਈ ਧਰਮਵੀਰ ਸਿੰਘ ਦੇ ਜਥੇ ਨੇ ਹਾਜ਼ਰੀਆਂ ਭਰਦਿਆਂ ਸੰਗਤਾਂ ਨੂੰ ਗੁਰ ਇਤਿਹਾਸ ਤੇ ਮਨੋਹਰ ਕੀਰਤਨ ਸਰਵਨ ਕਰਵਾ ਕੇ ਨਿਹਾਲ ਕੀਤਾ | ਸਮਾਗਮ ਦੀ ਸਮਾਪਤੀ 'ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |
ਇਤਿਹਾਸਕ ਗੁਰਦੁਆਰਾ ਜ਼ਾਮਨੀ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਧਰਤੀ ਬਾਜੀਦਪੁਰ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਜ਼ਾਮਨੀ ਸਾਹਿਬ ਅੰਦਰ ਪ੍ਰਬੰਧਕ ਕਮੇਟੀ ਮੈਨੇਜਰ ਸਾਰਜ ਸਿੰਘ ਦੀ ਦੇਖ-ਰੇਖ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਗੁਰਦੁਆਰਾ ਸਾਹਿਬ ਨੂੰ ਪੂਰੀ ਤਰ੍ਹਾਂ ਲਾਈਟਾਂ ਆਦਿ ਨਾਲ ਸਜਾਇਆ ਹੋਇਆ ਸੀ | ਬੀਤੇ ਦਿਨ ਨਗਰ ਕੀਰਤਨ ਸਜਾਏ ਜਾਣ ਉਪਰੰਤ ਅੱਜ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ 'ਚ ਹੈੱਡ ਗ੍ਰੰਥੀ ਬਲਵਿੰਦਰ ਸਿੰਘ ਵਲੋਂ ਕਥਾ ਵਿਚਾਰ ਕਰਨ ਸਮੇਂ ਖ਼ਾਲਸੇ ਦਾ ਗੌਰਵਮਈ ਇਤਿਹਾਸ 'ਤੇ ਚਾਨਣਾ ਪਾਉਂਦੇ ਹੋਏ ਗੁਰੂ ਸਾਹਿਬ ਦੇ ਜੀਵਨ 'ਤੇ ਚਾਨਣਾ ਪਾਇਆ | ਰਾਗੀ ਜਥਾ ਭਾਈ ਬੂਟਾ ਸਿੰਘ, ਰਾਗੀ ਜਥਾ ਭਾਈ ਸੁਖਵਿੰਦਰ ਸਿੰਘ, ਰੇਸ਼ਮ ਸਿੰਘ ਢਾਡੀ ਜਥਾ, ਬੀਬੀ ਬੇਅੰਤ ਕੌਰ ਪਾਸਲਾ ਢਾਡੀ ਜਥਾ ਆਦਿ ਰਾਗੀ ਤੇ ਢਾਡੀ ਜਥਿਆਂ ਨੇ ਹਾਜ਼ਰੀਆਂ ਭਰਦਿਆਂ ਸੰਗਤ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਵੱਡੀ ਗਿਣਤੀ 'ਚ ਸੰਗਤਾਂ ਨੇ ਪਹੰੁਚ ਸਰੋਵਰ 'ਚ ਇਸ਼ਨਾਨ ਕਰਨ ਉਪਰੰਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ | ਸਮਾਗਮਾਂ 'ਚ ਸ਼ੋ੍ਰਮਣੀ ਕਮੇਟੀ ਅੰਤਿ੍ਮ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ਸ਼ੇਰਖਾਂ, ਜਥੇਦਾਰ ਪ੍ਰੀਤਮ ਸਿੰਘ ਮਲਸੀਆਂ ਮੈਂਬਰ ਸ਼ੋ੍ਰਮਣੀ ਕਮੇਟੀ, ਜਥੇਦਾਰ ਸਤਪਾਲ ਸਿੰਘ ਤਲਵੰਡੀ ਮੈਂਬਰ ਸ਼ੋ੍ਰਮਣੀ ਕਮੇਟੀ, ਜਥੇਦਾਰ ਬਲਵਿੰਦਰ ਸਿੰਘ ਭੰਬਾ ਲੰਡਾ ਮੈਂਬਰ ਸ਼ੋ੍ਰਮਣੀ ਕਮੇਟੀ ਹਾਜ਼ਰੀਆਂ ਭਰ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ |
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ
ਜ਼ੀਰਾ, (ਮਨਜੀਤ ਸਿੰਘ ਢਿੱਲੋਂ)- ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਸਬੰਧੀ ਗੁਰਦੁਆਰਾ ਸਤਿਸੰਗ ਸਭਾ ਬਸਤੀ ਮਾਛੀਆਂ ਜ਼ੀਰਾ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋ ਕੇ ਵੱਖ-ਵੱਖ ਪੜਾਵਾਂ ਵਿਚੋਂ ਹੁੰਦਿਆਂ ਹੋਇਆ ਵਾਪਸ ਪਰਤਿਆਂ ਅਤੇ ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਇਸ ਮੌਕੇ ਪ੍ਰਸਿੱਧ ਰਾਗੀ, ਢਾਡੀ ਅਤੇ ਕਥਾ ਵਾਚਕਾਂ ਵਲੋਂ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਸਬੰਧੀ ਚਾਨਣਾ ਪਾਉਂਦਿਆਂ ਗੁਰੂ ਸਾਹਿਬ ਵਲੋਂ ਮਨੁੱਖਤਾ ਅਤੇ ਸਿੱਖ ਪੰਥ ਲਈ ਕੀਤੀ ਗਈ ਕੁਰਬਾਨੀ ਬਾਰੇ ਜਾਗਰੂਕ ਕੀਤਾ ਅਤੇ ਬੁਲਾਰਿਆਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਲੋਂ ਦਰਸਾਏ ਗਏ ਮਾਰਗ 'ਤੇ ਚੱਲਦਿਆਂ ਖੰਡੇ ਬਾਟੇ ਦੀ ਪਾਹੁਲ ਅੰਮਿ੍ਤ ਛਕ ਕੇ ਸਿੰਘ ਸਜਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਯਾਤਰਾ ਸੇਵਾ ਸੁਸਾਇਟੀ ਵਲੋਂ ਪੰਜ ਪਿਆਰਿਆਂ ਨੂੰ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਸ਼ਰਧਾਲੂਆਂ ਵਲੋਂ ਥਾਂ-ਥਾਂ 'ਤੇ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਸੰਗਤਾਂ ਲਈ ਚਾਹ, ਬਰੈੱਡ-ਪਕੌੜੇ, ਫਲਾਂ ਦੇ ਲੰਗਰ ਲਗਾਏ ਗਏ | ਇਸ ਮੌਕੇ ਪ੍ਰਧਾਨ ਕਸ਼ਮੀਰ ਸਿੰਘ ਖ਼ਾਲਸਾ, ਸਕੱਤਰ ਅਮਰੀਕ ਸਿੰਘ, ਮੈਂਬਰ ਸੁਖਵਿੰਦਰ ਸਿੰਘ ਬੱਠਲਾ, ਅਮਰਜੀਤ ਸਿੰਘ ਪੰਨੂੰ, ਬਾਬਾ ਸਤਨਾਮ ਸਿੰਘ, ਨਿਰੰਜਣ ਸਿੰਘ, ਡਾ: ਰਸ਼ਪਾਲ ਸਿੰਘ, ਮੁਖਤਿਆਰ ਸਿੰਘ, ਰਾਜ ਕੁਮਾਰ, ਗੁਰਬਚਨ ਸਿੰਘ ਮਿਗਲਾਨੀ ਆਦਿ ਤੋਂ ਇਲਾਵਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਯਾਤਰਾ ਸੇਵਾ ਸੁਸਾਇਟੀ ਦੇ ਪ੍ਰਧਾਨ ਅਜੀਤ ਸਿੰਘ ਮਿਗਲਾਨੀ, ਹਰਿੰਦਰ ਸਿੰਘ ਚੇਅਰਮੈਨ, ਬਾਜ਼ ਸਿੰਘ ਬੱਡਾ ਮੀਤ ਪ੍ਰਧਾਨ, ਕੁਲਦੀਪ ਸਿੰਘ ਮਾਣਕ ਸਕੱਤਰ, ਦਲਜੀਤ ਸਿੰਘ ਪ੍ਰੈੱਸ ਸਕੱਤਰ, ਪ੍ਰਦੀਪ ਸਿੰਘ ਰਾਜੂ, ਗਿਆਨ ਸਿੰਘ, ਗੁਰਵਿੰਦਰ ਸਿੰਘ ਲੱਕੀ, ਹਰਜੀਤ ਸਿੰਘ, ਸੁਰਿੰਦਰ ਸਿੰਘ ਬੇਦੀ ਆਦਿ ਹਾਜ਼ਰ ਸਨ |
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਮਖੂ, (ਵਿਸ਼ੇਸ਼ ਪ੍ਰਤੀਨਿਧ)- ਮਖੂ ਸ਼ਹਿਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ | ਪ੍ਰਕਾਸ਼ ਦਿਵਸ ਤੋਂ ਪਹਿਲਾਂ ਨਿਰੰਤਰ ਪ੍ਰਭਾਤ ਫੇਰੀਆਂ ਸ਼ਹਿਰ ਵਿਚ ਕੱਢੀਆਂ ਗਈਆਂ | ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ ਅਤੇ ਗੁਰੂ ਜੀ ਦੀ ਜੀਵਨ ਬਾਰੇ ਸਾਖੀਆਂ ਸੁਣਾ ਗੁਰੂ ਸਾਹਿਬ ਦੇ ਜੀਵਨ ਬਾਰੇ ਦੱਸਿਆ ਗਿਆ | ਇਸ ਮੌਕੇ ਰਬਾਬੀ ਭਾਈ ਕੰਵਲਜੀਤ ਸਿੰਘ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਗੁਰ ਇਤਿਹਾਸ ਸੁਣਾ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ | ਸਮਾਗਮ ਦੀ ਸਮਾਪਤੀ ਸਮੇਂ ਗੁਰੂ ਕਾ ਅਤੁੱਟ ਲੰਗਰ ਵਰਤਿਆ |
ਵੱਖ-ਵੱਖ ਥਾਈਾ ਮਨਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
ਮਮਦੋਟ, (ਸੁਖਦੇਵ ਸਿੰਘ ਸੰਗਮ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਮਦੋਟ ਇਲਾਕੇ ਵਿਚ ਵੱਖ-ਵੱਖ ਥਾਈਾ ਧਾਰਮਿਕ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ 'ਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਹਾਜ਼ਰੀ ਭਰਦਿਆਂ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਇਸ ਦੌਰਾਨ ਪਿੰਡ ਹਾਮਦ, ਅਲਫੂ ਕੇ, ਸ਼ਾਮ ਸਿੰਘ ਵਾਲਾ, ਮਮਦੋਟ ਹਿਠਾੜ, ਦਰੀਏ ਕੇ, ਸਦਰਦੀਨ ਵਾਲਾ, ਟਿੱਬੀ ਖ਼ੁਰਦ, ਕਰੀ ਕਲਾਂ ਆਦਿ ਦੇ ਗੁਰਦੁਆਰਾ ਸਾਹਿਬਾਨਾਂ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਦੀਵਾਨ ਸਮੇਂ ਰਾਗੀ, ਢਾਡੀ ਅਤੇ ਕੀਰਤਨੀ ਜਥਿਆਂ ਵਲੋਂ ਦਸਮ ਪਾਤਸ਼ਾਹ ਜੀ ਦੇ ਜਨਮ ਅਤੇ ਸਿੱਖ ਧਰਮ ਦੇ ਪ੍ਰਚਾਰ ਤੇ ਲਾਸਾਨੀ ਕੁਰਬਾਨੀਆਂ ਸਬੰਧੀ ਸਾਧ ਸੰਗਤ ਨਾਲ ਸਾਂਝ ਪਾਉਂਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਵੀ ਕੀਤੀ | ਇਸ ਮੌਕੇ ਕਈ ਤਰ੍ਹਾਂ ਦੇ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ |

ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੀ ਅਗਵਾਈ 'ਚ ਕਿਸਾਨਾਂ ਦਾ ਜਥਾ ਦਿੱਲੀ ਰਵਾਨਾ

ਮਖੂ, 20 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮੰਡ, ਕਰਨੈਲ ਸਿੰਘ ਭੋਲਾ, ਕਾਬਲ ਸਿੰਘ ਲਖਨਪਾਲ ਮਖੂ, ਸਰਪੰਚ ਕੁਲਦੀਪ ਸਿੰਘ ਦੀ ਅਗਵਾਈ 'ਚ ਪਿੰਡ ਚਿਰਾਗਵਾਲੀ 'ਚ ਕਿਸਾਨਾਂ ਦੀ 51 ਮੈਂਬਰੀ ...

ਪੂਰੀ ਖ਼ਬਰ »

ਰਟੌਲ ਰੋਹੀ ਦੇ ਕਿਸਾਨਾਂ ਵਲੋਂ ਦਿੱਲੀ ਦੀ ਕਿਸਾਨ ਪਰੇਡ ਦੀ ਤਿਆਰੀ ਲਈ ਟਰੈਕਟਰ ਮਾਰਚ

ਤਲਵੰਡੀ ਭਾਈ, 20 ਜਨਵਰੀ (ਕੁਲਜਿੰਦਰ ਸਿੰਘ ਗਿੱਲ)- 26 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਲੀ ਵਿਖੇ ਕੀਤੀ ਜਾਣ ਵਾਲੀ ਕਿਸਾਨ ਪਰੇਡ ਦੀ ਰਿਹਰਸਲ ਲਈ ਪਿੰਡ ਰਟੌਲ ਰੋਹੀ ਦੇ ਕਿਸਾਨ ਵਲੋਂ ਟਰੈਕਟਰ ਮਾਰਚ ਕੀਤਾ ਗਿਆ | ਪਿੰਡ ਰਟੌਲ ਰੋਹੀ ਤੋਂ ਟਰੈਕਟਰਾਂ ਦੇ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਪੁਲਿਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ, 5 ਦੋਸ਼ੀ ਨਾਜਾਇਜ਼ ਅਸਲੇ ਸਮੇਤ ਕਾਬੂ

ਫ਼ਿਰੋਜ਼ਪੁਰ, 20 ਜਨਵਰੀ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਵਿਚ ਲਗਾਤਾਰ ਵਾਪਰੀਆਂ ਗੋਲੀ ਬਾਰੀ ਦੀਆਂ ਘਟਨਾਵਾਂ ਤੋਂ ਬਾਅਦ ਹਰਕਤ ਵਿਚ ਆਈ ਪੁਲਿਸ ਨੇ ਬੀਤੀ 4 ਜਨਵਰੀ ਦੀ ਰਾਤ ਨੂੰ ਫ਼ਿਰੋਜ਼ਪੁਰ ਸ਼ਹਿਰ ਦੇ ਜੰਡੀ ਮੁਹੱਲੇ ਵਿਚ ਕਾਰ ਸਵਾਰ ਨੂੰ ਸ਼ਰੇਆਮ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਜੇਲ੍ਹ ਪ੍ਰਸ਼ਾਸਨ ਦੀ ਕਾਰਜਕੁਸ਼ਲਤਾ ਸਵਾਲਾਂ ਦੇ ਘੇਰੇ 'ਚ

ਫ਼ਿਰੋਜ਼ਪੁਰ, 20 ਜਨਵਰੀ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਜੇਲ੍ਹ ਪ੍ਰਸ਼ਾਸਨ ਦੇ ਦਾਅਵਿਆਂ ਦੇ ਉਲਟ ਸਥਾਨਕ ਕੇਂਦਰੀ ਜੇਲ੍ਹ ਵਿਚੋਂ ਮੋਬਾਈਲ ਫੋਨਾਂ ਤੇ ਨਸ਼ੀਲੇ ਪਦਾਰਥਾਂ ਦਾ ਮਿਲਣਾ ਨਿਰੰਤਰ ਜਾਰੀ ਹੈ | ਇਹ ਬਰਾਮਦਗੀਆਂ ਭਾਵੇਂ ਕੈਦੀਆਂ ਦੀ ਤਲਾਸ਼ੀ ਦੌਰਾਨ ਹੋਣ ...

ਪੂਰੀ ਖ਼ਬਰ »

ਕਿ੍ਕਟ ਖੇਡਦੇ ਬੱਚਿਆਂ ਦੇ ਝਗੜੇ ਤੋਂ ਵਿਅਕਤੀ ਦੀ ਕੁੱਟਮਾਰ

ਫ਼ਿਰੋਜ਼ਪੁਰ, 20 ਜਨਵਰੀ (ਗੁਰਿੰਦਰ ਸਿੰਘ)- ਕਿ੍ਕਟ ਖੇਡਦੇ ਬੱਚਿਆਂ ਦੇ ਹੋਏ ਝਗੜੇ ਤੋਂ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਥਾਣਾ ਸਿਟੀ ਪੁਲਿਸ ਨੇ ਪਤੀ-ਪਤਨੀ ਤੇ ਸਕੇ ਭਰਾਵਾਂ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਫ਼ਰੰਟ ਵਲੋਂ ਸੰਘਰਸ਼ ਦਾ ਐਲਾਨ

ਫ਼ਿਰੋਜ਼ਪੁਰ, 20 ਜਨਵਰੀ (ਤਪਿੰਦਰ ਸਿੰਘ)- ਸੂਬਾਈ ਕਮੇਟੀ ਦੇ ਫ਼ੈਸਲੇ ਅਨੁਸਾਰ ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਫ਼ਿਰੋਜ਼ਪੁਰ ਵਲੋਂ 27 ਤੋਂ 31 ਜਨਵਰੀ ਤੱਕ ਕਾਂਗਰਸੀ ਵਿਧਾਇਕਾਂ ਤੇ ਮੰਤਰੀਆਂ ਦੀਆਂ ਕੋਠੀਆਂ ਵੱਲ ਰੋਸ ਮਾਰਚ ਕਰਕੇ ਮੁਲਾਜ਼ਮਾਂ ...

ਪੂਰੀ ਖ਼ਬਰ »

ਖਾਣ-ਪੀਣ ਦੇ ਪੈਸੇ ਮੰਗਣ 'ਤੇ ਮੁਲਜ਼ਮਾਂ ਨੇ ਕੀਤੀ ਰੇਹੜੀ ਵਾਲੇ ਦੀ ਨੂੰ ਹ ਦੀ ਕੁੱਟਮਾਰ

ਫ਼ਿਰੋਜ਼ਪੁਰ, 20 ਜਨਵਰੀ (ਕੁਲਬੀਰ ਸਿੰਘ ਸੋਢੀ)- ਥਾਣਾ ਆਰਿਫ਼ ਕੇ ਅਧੀਨ ਆਉਂਦੇ ਪਿੰਡ ਅਟਾਰੀ ਵਿਖੇ ਬੀਤੇ ਦਿਨ ਪੈਸੇ ਦੀ ਮਾਮਲੇ ਵਿਚ ਇਕ ਮਹਿਲਾ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਤੇ ਕਾਰਵਾਈ ਕਰਦੇ ਹੋਏ ਥਾਣਾ ਆਰਿਫ਼ ਕੇ ਦੇ ਹੌਲਦਾਰ ਜਗਦੀਪ ਸਿੰਘ ਨੇ ...

ਪੂਰੀ ਖ਼ਬਰ »

ਵੀਨਾ ਨਾਰੰਗ ਤੇ ਅਮਨਦੀਪ ਕੌਰ ਬਣੀ ਮਹਿਲਾ ਵਿੰਗ ਫ਼ਾਜ਼ਿਲਕਾ 1 ਤੇ 2 ਦੀ ਪ੍ਰਧਾਨ

ਫ਼ਾਜ਼ਿਲਕਾ, 20 ਜਨਵਰੀ (ਦਵਿੰਦਰ ਪਾਲ ਸਿੰਘ)- ਭਾਜਪਾ ਨੂੰ ਅਲਵਿਦਾ ਕਹਿ ਕੇ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੀ ਮਹਿਲਾ ਆਗੂ ਵੀਨਾ ਨਾਰੰਗ ਨੂੰ ਅਕਾਲੀ ਦਲ ਨੇ ਸ਼ਹਿਰੀ ਮਹਿਲਾ ਵਿੰਗ ਫ਼ਾਜ਼ਿਲਕਾ ਸ਼ਹਿਰੀ-1 ਦਾ ਪ੍ਰਧਾਨ ਬਣਾਇਆ ਹੈ | ਇਸ ਤਰ੍ਹਾਂ ਅਮਨਦੀਪ ...

ਪੂਰੀ ਖ਼ਬਰ »

ਬਾਜ਼ਾਰ 'ਚ ਦੁਕਾਨਦਾਰ ਵਲੋਂ ਕਿਸਾਨ ਨੂੰ ਗੋਭੀ ਵੇਚਣ ਤੋਂ ਰੋਕਣ 'ਤੇ ਮਾਮਲਾ ਭਖਿਆ

ਮੰਡੀ ਅਰਨੀਵਾਲਾ, 20 ਜਨਵਰੀ (ਨਿਸ਼ਾਨ ਸਿੰਘ ਸੰਧੂ)- ਸਥਾਨਕ ਕਸਬੇ ਦੇ ਬਾਜ਼ਾਰ ਵਿਚ ਗੋਭੀ ਵੇਚਣ ਆਏ ਕਿਸਾਨ ਨੂੰ ਦੁਕਾਨਦਾਰਾਂ ਵਲੋਂ ਰੋਕੇ ਜਾਣ ਦੇ ਮਾਮਲੇ ਨੇ ਤੂਲ ਫੜ੍ਹ ਲਿਆ ਅਤੇ ਅਖੀਰ ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਦੁਕਾਨਦਾਰ ਵਲੋਂ ਮਾਫ਼ੀ ਮੰਗ ਲਏ ਜਾਣ ਤੇ ...

ਪੂਰੀ ਖ਼ਬਰ »

ਟਿਕਰੀ ਬਾਰਡਰ 'ਤੇ ਭੁੱਖ ਹੜਤਾਲ 'ਚ ਸ਼ਾਮਿਲ ਹੋਏ ਬਜ਼ੁਰਗ ਕਿਸਾਨ ਦਾ ਜੱਦੀ ਪਿੰਡ ਅਲਿਆਣਾ 'ਚ ਪੁੱਜਣ 'ਤੇ ਕੀਤਾ ਸਵਾਗਤ

ਮੰਡੀ ਅਰਨੀਵਾਲਾ, 20 ਜਨਵਰੀ (ਨਿਸ਼ਾਨ ਸਿੰਘ ਸੰਧੂ)- ਸਮੁੱਚੇ ਦੇਸ਼ ਵਿਚ ਹਰ ਕਿਸਾਨ ਅੱਜ ਕਿਸਾਨ ਅੰਦੋਲਨ ਦਾ ਹਿੱਸਾ ਬਣਨਾ ਚਾਹੁੰਦਾ ਹੈ | ਹਰ ਕਿਸਾਨ ਨੂੰ ਚਿੰਤਾ ਹੈ ਕਿ ਇਹ ਖੇਤੀ ਕਾਨੂੰਨ ਲਾਗੂ ਹੋਣ ਨਾਲ ਹਰ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਛੋਟੇ ਵਪਾਰੀ ਤੇ ਬੁਰਾ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦਿੱਤੀ ਵਧਾਈ

ਫ਼ਾਜ਼ਿਲਕਾ, 20 ਜਨਵਰੀ (ਦਵਿੰਦਰ ਪਾਲ ਸਿੰਘ)-ਜ਼ਿਲ•੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸਕੈਂਡਰੀ ਡਾ. ਸੁਖਬੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਅਤੇ ਉਪ ਜ਼ਿਲ•੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਵੱਲੋਂ ਜ਼ਿਲ•੍ਹਾ ਫ਼ਾਜ਼ਿਲਕਾ ਦੇ ਸਰਕਾਰੀ ...

ਪੂਰੀ ਖ਼ਬਰ »

ਮਾਡਲ ਟਾਊਨ 'ਚ ਕਾਂਗਰਸ ਹੋਈ ਮਜ਼ਬੂਤ

ਅਬੋਹਰ,20 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)- ਵਾਰਡ ਨੰਬਰ 35 ਵਿਚ ਪੈਂਦੇ ਮੁੱਖ ਇਲਾਕੇ ਮਾਡਲ ਟਾਊਨ ਵਿਚ ਅੱਜ ਕਾਂਗਰਸ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਮਾਡਲ ਟਾਊਨ ਦੇ ਕਈ ਲੋਕ ਕਾਂਗਰਸ ਦੇ ਹੱਕ ਵਿਚ ਤੁਰ ਪਏ | ਇਹ ਉਹ ਸਾਰੇ ਟੀਮ ਮੈਂਬਰ ਸਨ ਜੋ ਪਿਛਲੀਆਂ ...

ਪੂਰੀ ਖ਼ਬਰ »

ਪਿੰਡ ਸਰਦਾਰ ਪੁਰਾ ਵਿਖੇ ਆਯੁਰਵੈਦਿਕ ਪ੍ਰੀਤ ਮਲਟੀਮੋਲ 'ਤੇ ਦਵਾਈਆਂ ਅੱਧੇ ਮੁੱਲ 'ਤੇ ਮਿਲਣਗੀਆਂ- ਰਾਜਾ

ਬੱਲੂਆਣਾ, 20 ਜਨਵਰੀ (ਸੁਖਜੀਤ ਸਿੰਘ ਬਰਾੜ)- ਆਪਣਾ ਹਸਪਤਾਲ ਚੈਰੀਟੇਬਲ ਟਰੱਸਟ ਵਲੋਂ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਸਰਦਾਰ ਪੁਰਾ ਵਿਖੇ ਪਿੰਡ ਦੇ ਸਰਪੰਚ ਕ੍ਰਿਸ਼ਨ ਕੁਮਾਰ ਵਲੋਂ ਪਿੰਡ 'ਚ ਆਯੁਰਵੈਦਿਕ ਸੈਂਟਰ ਪ੍ਰੀਤ ਮਲਟੀਮੋਲ ਅਤੇ ਮੈਡੀਕਲ ਕੈਂਪ ਦੀ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਲੈਣ ਤੋਂ ਬਾਅਦ ਆਸ਼ਾ ਵਰਕਰ ਦੀ ਤਬੀਅਤ ਹੋਈ ਖ਼ਰਾਬ

ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ)- ਦੁਨੀਆਂ 'ਚ ਫੈਲੀ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਿਹਤ ਵਿਭਾਗ ਵਲੋਂ ਕੀਤੇ ਜਾ ਰਹੇ ਕੋਵਿਡ ਟੀਕਾਕਰਨ ਦੌਰਾਨ ਕੋਰੋਨਾ ਵੈਕਸੀਨ ਲੈਣ ਵਾਲੀ ਇਕ ਆਸ਼ਾ ਵਰਕਰ ਦੀ ਤਬੀਅਤ ...

ਪੂਰੀ ਖ਼ਬਰ »

ਖੇਤੀ ਕਾਨੂੰਨ ਰੱਦ ਕਰਵਾਉਣ ਲਈ ਆਮ ਲੋਕ ਆਉਣ ਲੱਗੇ ਸਾਹਮਣੇ

ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ)-ਕੇਂਦਰ ਮੋਦੀ ਸਰਕਾਰ ਵਲੋਂ ਖੇਤੀ ਨੁਮਾ ਬਣਾਏ ਗਏ ਨਵੇਂ ਤਿੰਨ ਕਾਨੂੰਨਾਂ ਨੂੰ ਕਿਸਾਨ ਮਾਰੂ ਤੇ ਖੇਤੀ ਵਿਰੋਧੀ ਦੱਸ ਦੇਸ਼ ਦੇ ਕਿਸਾਨਾਂ ਵਲੋਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਦਿੱਲੀ ਅੰਦਰ ਚਲਾਏ ਜਾ ਰਹੇ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਲੈਣ ਤੋਂ ਬਾਅਦ ਆਸ਼ਾ ਵਰਕਰ ਦੀ ਤਬੀਅਤ ਹੋਈ ਖ਼ਰਾਬ

ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ)- ਦੁਨੀਆਂ 'ਚ ਫੈਲੀ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਿਹਤ ਵਿਭਾਗ ਵਲੋਂ ਕੀਤੇ ਜਾ ਰਹੇ ਕੋਵਿਡ ਟੀਕਾਕਰਨ ਦੌਰਾਨ ਕੋਰੋਨਾ ਵੈਕਸੀਨ ਲੈਣ ਵਾਲੀ ਇਕ ਆਸ਼ਾ ਵਰਕਰ ਦੀ ਤਬੀਅਤ ...

ਪੂਰੀ ਖ਼ਬਰ »

ਸੁਖਬੀਰ ਮਮਦੋਟ ਵਿਖੇ 23 ਨੂੰ ਕਰਨਗੇ ਵਰਕਰਾਂ ਨਾਲ ਮੀਟਿੰਗ

ਮਮਦੋਟ, 20 ਜਨਵਰੀ (ਸੁਖਦੇਵ ਸਿੰਘ ਸੰਗਮ)- ਨਗਰ ਕੌਾਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਐਲਾਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿੱਢੀਆਂ ਗਈਆਂ ਚੋਣ ਸਰਗਰਮੀਆਂ ਦੌਰਾਨ 23 ਜਨਵਰੀ ਨੂੰ ਕਸਬਾ ਮਮਦੋਟ ਵਿਖੇ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਕਾਰਨ ਜਲ ਸਪਲਾਈ ਕਾਮਿਆਂ ਦੇ ਚੁੱਲ੍ਹੇ ਹੋਏ ਠੰਢੇ

ਫ਼ਿਰੋਜ਼ਪੁਰ, 20 ਜਨਵਰੀ (ਤਪਿੰਦਰ ਸਿੰਘ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਬਤੌਰ ਠੇਕੇ 'ਤੇ ਆਪਣੀਆਂ ਸੇਵਾਵਾਂ ਦੇ ਰਹੇ ਕਾਮਿਆਂ ਨੂੰ ਤਨਖ਼ਾਹਾਂ ਨਾ ਮਿਲਣ ਕਾਰਨ ਇਨ੍ਹਾਂ ਵਰਕਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਜਲ ...

ਪੂਰੀ ਖ਼ਬਰ »

23 ਹਜ਼ਾਰ ਲੀਟਰ ਲਾਹਣ ਸਮੇਤ 4 ਖਿਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 20 ਜਨਵਰੀ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਪੁਲਿਸ ਵਲੋਂ ਸ਼ਰਾਬ ਦੀ ਨਾਜਾਇਜ਼ ਤਸਕਰੀ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਦੇ ਹੋਏ ਛਾਪੇਮਾਰੀ ਦੌਰਾਨ ਹਜ਼ਾਰਾਂ ਲੀਟਰ ਲਾਹਣ ਬਰਾਮਦ ਕੀਤੇ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਥਾਣਾ ਸਦਰ ਦੇ ਸਹਾਇਕ ...

ਪੂਰੀ ਖ਼ਬਰ »

ਕੈਂਟ ਪੁਲਿਸ ਵਲੋਂ ਵਾਹਨ ਚੋਰ ਗਰੋਹ ਦਾ ਪਰਦਾਫਾਸ਼

ਫ਼ਿਰੋਜ਼ਪੁਰ, 20 ਜਨਵਰੀ (ਰਾਕੇਸ਼ ਚਾਵਲਾ)- ਜ਼ਿਲ੍ਹਾ ਪੁਲਿਸ ਕਪਤਾਨ ਭੁਪਿੰਦਰ ਸਿੰਘ ਦੇ ਨਿਰਦੇਸ਼ਾਂ ਤਹਿਤ ਥਾਣਾ ਕੈਂਟ ਪੁਲਿਸ ਨੇ ਇਕ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਹੋਏ 2 ਵਿਅਕਤੀਆਂ ਪਾਸੋਂ ਚੋਰੀ ਦੇ 10 ਵਾਹਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

4 ਕਰੋੜ 63 ਲੱਖ ਦੇ ਫ਼ੰਡਾਂ ਨਾਲ ਸਿਵਲ ਹਸਪਤਾਲ/ਡਿਸਪੈਂਸਰੀਆਂ ਦੀ ਬਦਲੀ ਜਾਵੇਗੀ ਨੁਹਾਰ- ਪਿੰਕੀ

ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ)- ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਚ ਹੈਲਥ ਸਿਸਟਮ ਕਾਰਪੋਰੇਸ਼ਨ ਅਤੇ ਨੀਤੀ ਆਯੋਗ ਭਾਰਤ ਸਰਕਾਰ ਵਲੋਂ ਜਾਰੀ ਕੀਤੀ ਗਈ 4 ਕਰੋੜ 63 ਲੱਖ ਰੁਪਏ ਦੀ ਰਾਸ਼ੀ ਦੇ ਨਾਲ ਜਿੱਥੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਚ ਆਧੁਨਿਕ ਸਿਹਤ ...

ਪੂਰੀ ਖ਼ਬਰ »

ਮੁੱਦਕੀ ਦੀਆਂ ਨਗਰ ਪੰਚਾਇਤ ਚੋਣਾਂ 'ਚ ਘਪਲੇਬਾਜ਼ੀ ਹੋਣ ਦਾ ਖ਼ਦਸ਼ਾ- ਸ਼ਰਮਾ

ਮੁੱਦਕੀ, 20 ਜਨਵਰੀ (ਭੁਪਿੰਦਰ ਸਿੰਘ)- ਫਰਵਰੀ ਮਹੀਨੇ 'ਚ ਹੋਣ ਜਾ ਰਹੀਆਂ ਨਗਰ ਪੰਚਾਇਤ ਮੁੱਦਕੀ ਦੀਆਂ ਚੋਣਾਂ ਵਿਚ ਵੋਟਾਂ ਦੀ ਗਿਣਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਘਪਲੇਬਾਜ਼ੀ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ | ਵੋਟਾਂ ਦੀ ਗਿਣਤੀ ਨੂੰ ਲੈ ...

ਪੂਰੀ ਖ਼ਬਰ »

ਤਿੰਨ ਦਿਨਾਂ ਜ਼ਿਲ੍ਹਾ ਸ਼ੂਟਿੰਗ ਚੈਂਪੀਅਨਸ਼ਿਪ ਦੀ ਸ਼ੁਰੂਆਤ

ਫ਼ਿਰੋਜ਼ਪੁਰ, 20 ਜਨਵਰੀ (ਗੁਰਿੰਦਰ ਸਿੰਘ)- ਜ਼ਿਲ੍ਹਾ ਰਾਈਫ਼ਲ ਐਸੋਸੀਏਸ਼ਨ ਵਲੋਂ ਪੰਜਾਬ ਰਾਈਫ਼ਲ ਸ਼ੂਟਿੰਗ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਤਿੰਨ ਦਿਨਾਂ ਜ਼ਿਲ੍ਹਾ ਸ਼ੂਟਿੰਗ ਚੈਂਪੀਅਨਸ਼ਿਪ ਸੀਨੀਅਰ ਤੇ ਜੂਨੀਅਰ ਵਰਗ (ਲੜਕੇ ਤੇ ਲੜਕੀਆਂ) ਅੱਜ ...

ਪੂਰੀ ਖ਼ਬਰ »

ਸਰਦਾਰ-ਏ-ਖ਼ਾਲਸਾ ਫ਼ੌਜੀ ਗਰੁੱਪ ਵਲੋਂ ਨੌਜਵਾਨਾਂ ਨੂੰ ਫ਼ੌਜੀ ਭਰਤੀ ਦੀ ਸਿਖਲਾਈ ਦੇਣ ਦਾ ਉਪਰਾਲਾ

ਤਲਵੰਡੀ ਭਾਈ, 20 ਜਨਵਰੀ (ਕੁਲਜਿੰਦਰ ਸਿੰਘ ਗਿੱਲ)- ਸਰਦਾਰ-ਏ-ਖ਼ਾਲਸਾ ਫ਼ੌਜੀ ਗਰੁੱਪ ਕੋਟ ਕਰੋੜ ਕਲਾਂ ਵਲੋਂ ਨੌਜਵਾਨਾਂ ਨੂੰ ਰੱਖਿਆ ਸੈਨਾਵਾਂ ਵਿਚ ਭਰਤੀ ਹੋਣ ਦੀ ਤਿਆਰੀ ਕਰਵਾਉਣ ਲਈ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਲਈ ਅੱਜ ਨੌਜਵਾਨਾਂ ਦੀ ਰਜਿਸਟ੍ਰੇਸ਼ਨ ...

ਪੂਰੀ ਖ਼ਬਰ »

ਸੁਖਬੀਰ ਦੀ ਫ਼ਿਰੋਜ਼ਪੁਰ ਦਿਹਾਤੀ ਹਲਕੇ 'ਚ ਫੇਰੀ 23 ਨੂੰ

ਫ਼ਿਰੋਜ਼ਪੁਰ, 20 ਜਨਵਰੀ (ਗੁਰਿੰਦਰ ਸਿੰਘ)- ਫਰਵਰੀ ਮਹੀਨੇ ਹੋਣ ਜਾ ਰਹੀਆਂ ਨਗਰ ਕੌਾਸਲ ਤੇ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਸ਼ੁਰੂ ਕੀਤੀ ਹਲਕਾ ਵਾਰ ਵਰਕਰ ਮੀਟਿੰਗਾਂ ਦੀ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 23 ਜਨਵਰੀ ਨੂੰ ...

ਪੂਰੀ ਖ਼ਬਰ »

ਦਿੱਲੀ ਟਰੈਕਟਰ ਰੈਲੀ 'ਚ ਸ਼ਮੂਲੀਅਤ ਕਰਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤਾ ਲੋਕਾਂ ਨੂੰ ਲਾਮਬੰਦ

ਫ਼ਿਰੋਜ਼ਪੁਰ, 20 ਜਨਵਰੀ (ਕੁਲਬੀਰ ਸਿੰਘ ਸੋਢੀ)- ਖੇਤੀ ਸਬੰਧੀ ਪਾਸ ਕੀਤੇ ਕੇਂਦਰ ਸਰਕਾਰ ਵਲੋਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਕਿਸਾਨ ਜਥੇਬੰਦੀਆਂ ਦਾ ਧਰਨਾ ਲਗਾਤਾਰ ਜਾਰੀ ਹੈ, ਜਿਸ ਦੇ ਚੱਲਦੇ ਕਿਸਾਨ ਜਥੇਬੰਦੀਆਂ ਤੇ ਆਮ ਜਨਤਾ ਵਿਚ ਲਗਾਤਾਰ ਭਾਰੀ ਰੋਸ ਵੱਧ ...

ਪੂਰੀ ਖ਼ਬਰ »

ਗੁਰੂ ਸਾਹਿਬਾਨਾਂ ਦੇ ਇਤਿਹਾਸ ਨਾਲ ਸਬੰਧਿਤ ਧਾਰਮਿਕ ਪ੍ਰੀਖਿਆ ਕਰਵਾਈ

ਗੁਰੂਹਰਸਹਾਏ, 20 ਜਨਵਰੀ (ਹਰਚਰਨ ਸਿੰਘ ਸੰਧੂ)- ਕੋਰੋਨਾ ਵਾਇਰਸ ਦੌਰਾਨ ਲੱਗੇ ਲਾਕਡਾਊਨ ਤੋਂ ਬਾਅਦ ਸਕੂਲ ਖੁੱਲ੍ਹਣ ਕਾਰਨ ਸਕੂਲਾਂ ਵਿਚ ਹੁਣ ਪੂਰੀ ਤਰ੍ਹਾਂ ਰੌਣਕ ਪਰਤ ਆਈ ਹੈ | ਸ਼ਹਿਰ ਦੇ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਗੁਰੂ ...

ਪੂਰੀ ਖ਼ਬਰ »

ਟੈ੍ਰਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ

ਮੱਲਾਂਵਾਲਾ, 20 ਜਨਵਰੀ (ਸੁਰਜਨ ਸਿੰਘ ਸੰਧੂ)- ਅੱਜ ਟਰੈਫ਼ਿਕ ਪੁਲਿਸ ਫ਼ਿਰੋਜ਼ਪੁਰ ਨੇ ਭੁਪਿੰਦਰ ਸਿੰਘ ਐੱਸ.ਐੱਸ.ਪੀ. ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਪੰਜਾਬ ਪੁਲਿਸ ਮੱਲਾਂਵਾਲਾ ਨੇ ਟਰੱਕ ਯੂਨੀਅਨ ਮੱਲਾਂਵਾਲਾ ਵਿਖੇ ਟਰੈਫ਼ਿਕ ਨਿਯਮਾਂ ਸਬੰਧੀ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਜਯੰਤੀ ਨੂੰ ਸਮਰਪਿਤ ਸੈਮੀਨਾਰ

ਤਲਵੰਡੀ ਭਾਈ, 20 ਜਨਵਰੀ (ਕੁਲਜਿੰਦਰ ਸਿੰਘ ਗਿੱਲ)- ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਵਲੋਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਲਖਵਿੰਦਰ ਸਿੰਘ ਢਿੱਲੋਂ ਦੇ ਆਦੇਸ਼ਾਂ 'ਤੇ ਸਵਾਮੀ ਵਿਵੇਕਾਨੰਦ ਦੀ ਜਯੰਤੀ ਨੂੰ ਸਮਰਪਿਤ ਸੈਮੀਨਾਰ ਪਿੰਡ ਹਰਦਾਸਾ ਵਿਖੇ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਦੇ ਚਲਦੇ ਰੇਲ ਵਿਭਾਗ ਵਲੋਂ ਰੇਲ ਗੱਡੀਆਂ ਦੀ ਸ਼ੁਰੂਆਤ, ਪਰਿਵਰਤਨ ਤੇ ਰੱਦ ਸਬੰਧੀ ਲਿਆ ਅਹਿਮ ਫ਼ੈਸਲਾ

ਫ਼ਿਰੋਜ਼ਪੁਰ, 20 ਜਨਵਰੀ (ਕੁਲਬੀਰ ਸਿੰਘ ਸੋਢੀ)- ਪੰਜਾਬ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਰੇਲ ਵਿਭਾਗ ਵਲੋਂ ਰੇਲ ਗੱਡੀਆਂ ਦੇ ਰੱਦ, ਰੂਟ ਵਿਚ ਤਬਦੀਲੀ ਤੇ ਰੇਲ ਗੱਡੀਆਂ ਦੇ ਛੋਟੇ ਰੂਟਾਂ ਸਬੰਧੀ ਫ਼ੈਸਲਾ ਲਿਆ ਗਿਆ ਹੈ ਤਾਂ ਕਿ ਯਾਤਰੀਆਂ ਨੂੰ ਸਫ਼ਰ ...

ਪੂਰੀ ਖ਼ਬਰ »

ਜਨਰਲ ਕੈਟਾਗਰੀ ਦਾ ਕਮਿਸ਼ਨ ਤੇ ਬੋਰਡ ਸਥਾਪਿਤ ਕਰਨ ਲਈ ਵਿਧਾਇਕਾਂ ਤੇ ਮੰਤਰੀਆਂ ਨੂੰ ਸੌਾਪੇ ਜਾਣਗੇ ਮੰਗ ਪੱਤਰ

ਗੁਰੂਹਰਸਹਾਏ, 20 ਜਨਵਰੀ (ਹਰਚਰਨ ਸਿੰਘ ਸੰਧੂ)- ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਪ੍ਰਾਇਮਰੀ ਸਕੂਲ ਗੁਰੂਹਰਸਹਾਏ ਵਿਖੇ ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਰਜਿ: ਪੰਜਾਬ ਦੀ ਇਕਾਈ ਵਲੋਂ ਕਿਸਾਨ ਮਜ਼ਦੂਰ ਸੰਘਰਸ਼ ਨੂੰ ਸਮਰਪਿਤ ਇਕੱਤਰਤਾ ਕਰਵਾਈ ਗਈ, ਜਿਸ ਵਿਚ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਕਮੇਟੀ ਦਾ ਗਠਨ

ਫ਼ਿਰੋਜ਼ਪੁਰ, 20 ਜਨਵਰੀ (ਕੁਲਬੀਰ ਸਿੰਘ ਸੋਢੀ)- ਕਾਲੇ ਕਾਨੰੂਨ ਰੱਦ ਕਰਵਾਉਣ ਲਈ ਪੰਜਾਬ ਤੇ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਦਿੱਤਾ ਧਰਨਾ ਲਗਾਤਾਰ ਜਾਰੀ ਹੈ | ਦੂਸਰੇ ਪਾਸੇ ਕਿਸਾਨ ਜਥੇਬੰਦੀਆਂ ਵਲੋਂ ਲੋਕਾਂ ਨੂੰ ...

ਪੂਰੀ ਖ਼ਬਰ »

ਬਰਾੜ ਕੇ.ਐਸ.ਕੇ ਪੈਟਰੋਲ ਪੰਪ ਸੋਢੀ ਨਗਰ 'ਤੇ ਲੱਗਿਆ ਮੁਫ਼ਤ ਮੋਟਰਸਾਈਕਲ ਸਰਵਿਸ ਕੈਂਪ

ਕੁੱਲਗੜ੍ਹੀ, 20 ਜਨਵਰੀ (ਸੁਖਜਿੰਦਰ ਸਿੰਘ ਸੰਧੂ)- ਪਿੰਡ ਸੋਢੀ ਨਗਰ ਵਿਚ ਸਥਿਤ ਬਰਾੜ ਕਿਸਾਨ ਸੇਵਾ ਕੇਂਦਰ ਪੈਟਰੋਲ ਪੰਪ 'ਤੇ ਅੱਜ ਸਰਵੋ ਮੌਬੇਲ ਆਇਲ ਕੰਪਨੀ ਦੇ ਸਹਿਯੋਗ ਨਾਲ ਫ਼ਰੀ ਸਰਵਿਸ ਕੈਂਪ ਲਗਾਇਆ ਗਿਆ, ਜਿੱਥੇ ਮੋਟਰਸਾਈਕਲਾਂ ਦੀ ਫ਼ਰੀ ਸਰਵਿਸ ਕੀਤੀ ਗਈ | ਇਸ ...

ਪੂਰੀ ਖ਼ਬਰ »

ਆਪ ਪਾਰਟੀ 'ਚ ਸ਼ਾਮਿਲ ਹੋਏ ਪੰਜਾਬ ਹਰਿਆਣਾ ਹਾਈਕੋਰਟ ਦੇ ਵਕੀਲ, ਪੱਤਰਕਾਰਾਂ ਦੇ ਹੋਏ ਰੂਬਰੂ

ਫ਼ਿਰੋਜ਼ਪੁਰ, 20 ਜਨਵਰੀ (ਕੁਲਬੀਰ ਸਿੰਘ ਸੋਢੀ)- ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਲੋਕ ਪ੍ਰਤੀ ਭਾਵਨਾਵਾਂ ਨੂੰ ਦੇਖਦੇ ਹੋਏ ਬੀਤੇ ਦਿਨੀਂ ਚੰਡੀਗੜ੍ਹ ਵਿਖੇ ਆਪ 'ਚ ਸ਼ਮੂਲੀਅਤ ਕਰਨ ਵਾਲੇ ਸਮਾਜ ਸੇਵੀ ਐਡਵੋਕੇਟ ਮਨਜਿੰਦਰ ਸਿੰਘ ਭੁੱਲਰ ਪ੍ਰੈੱਸ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਤੋਂ ਲਈਆਂ ਜਾ ਰਹੀਆਂ ਫ਼ੀਸਾਂ ਦਾ ਜੀ.ਐਸ.ਟੀ.ਯੂ ਨੇ ਲਿਆ ਨੋਟਿਸ

ਜ਼ੀਰਾ, 20 ਜਨਵਰੀ (ਜੋਗਿੰਦਰ ਸਿੰਘ ਕੰਡਿਆਲ)- ਕੋਰੋਨਾ ਮਹਾਂਮਾਰੀ ਦੌਰਾਨ ਸਰਕਾਰੀ ਸਕੂਲ ਮੁਕੰਮਲ ਤੌਰ 'ਤੇ ਬੰਦ ਰਹਿਣ ਦੌਰਾਨ ਵੱਖ-ਵੱਖ ਸਕੂਲਾਂ ਦੇ ਮੁਖੀਆਂ ਵਲੋਂ ਵਿਦਿਆਰਥੀਆਂ ਤੋਂ ਪੀ. ਟੀ. ਏ. ਫ਼ੰਡ, ਕਲਚਰਲ ਫ਼ੰਡ, ਅਮਲਗਾਮੇਟਿਡ ਫ਼ੰਡ, ਸਪੋਰਟਸ ਫ਼ੰਡ ਤੋਂ ਇਲਾਵਾ ...

ਪੂਰੀ ਖ਼ਬਰ »

ਸੜਕ ਸੁਰੱਖਿਆ ਮਹੀਨਾ ਤਹਿਤ ਟੈ੍ਰਫ਼ਿਕ ਨਿਯਮਾਂ ਸਬੰਧੀ ਵਿਦਿਆਰਥਣਾਂ ਨੂੰ ਦਿੱਤੀ ਜਾਣਕਾਰੀ

ਜ਼ੀਰਾ, 20 ਜਨਵਰੀ (ਜੋਗਿੰਦਰ ਸਿੰਘ ਕੰਡਿਆਲ)- ਪੁਲਿਸ ਵਿਭਾਗ ਵਲੋਂ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨਾ ਤਹਿਤ ਉੱਚ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਟਰੈਫ਼ਿਕ ਨਿਯਮਾਂ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਮਾਨਾ ਸਿੰਘ ਵਾਲਾ ਦੇ ਵਿਦਿਆਰਥੀ ਸਨਮਾਨਿਤ

ਫ਼ਿਰੋਜ਼ਪੁਰ, 20 ਜਨਵਰੀ (ਤਪਿੰਦਰ ਸਿੰਘ)- ਸਿੱਖਿਆ ਮੰਤਰੀ ਵਲੋਂ ਕਰਵਾਏ ਗਏ 'ਅੰਬੈਸਡਰ ਆਫ਼ ਹੋਪ' ਦੇ ਮੁਕਾਬਲਿਆਂ 'ਚ ਸ.ਸ. ਸਕੂਲ ਮਾਨਾ ਸਿੰਘ ਵਾਲਾ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਮਹਿਕਦੀਪ ਕੌਰ ਅਤੇ ਸੰਦੀਪ ਸਿੰਘ ਨੇ ਪੂਰੇ ਫ਼ਿਰੋਜ਼ਪੁਰ ਜ਼ਿਲ੍ਹੇ ਵਿਚੋਂ ਪਹਿਲਾ ...

ਪੂਰੀ ਖ਼ਬਰ »

ਸੈਨ ਸਮਾਜ ਨੇ ਦਿੱਲੀ ਸੰਘਰਸ਼ ਦੀ ਹਮਾਇਤ ਕਰਦਿਆਂ ਸ਼ਹੀਦ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ

ਜ਼ੀਰਾ, 20 ਜਨਵਰੀ (ਮਨਜੀਤ ਸਿੰਘ ਢਿੱਲੋਂ)- ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਦੀ ਹਮਾਇਤ ਕਰਦਿਆਂ ਸੈਨ ਸਮਾਜ ਜ਼ੀਰਾ ਵਲੋਂ ਮੋਤੀ ਬਾਗ਼ ਪਾਰਕ ਜ਼ੀਰਾ ਵਿਖੇ ਪ੍ਰਧਾਨ ਪਿੱਪਲ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਕੇ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਨਵੇਂ ਖੇਤੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਮੁੱਦਕੀ 'ਚ ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ

ਮੁੱਦਕੀ, 20 ਜਨਵਰੀ (ਭੁਪਿੰਦਰ ਸਿੰਘ)- ਮਾਨਵਤਾ ਦੀ ਭਲਾਈ ਲਈ ਕੰਮ ਕਰ ਰਹੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਮੁੱਦਕੀ ਵਲੋਂ ਲੋੜਵੰਦ ਪਰਿਵਾਰਾਂ ਨੂੰ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਦੀ ਅਗਵਾਈ ਹੇਠ ਪੈਨਸ਼ਨਾਂ ਵੰਡੀਆਂ ਗਈਆਂ | ਇਹ ਪੈਨਸ਼ਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX