ਤਾਜਾ ਖ਼ਬਰਾਂ


ਕਰਨਾਟਕ ਵਿਚ 4 ਮਈ ਤੱਕ ਰਾਤ ਦੇ ਕਰਫ਼ਿਊ ਦਾ ਐਲਾਨ
. . .  15 minutes ago
ਨਵੀਂ ਦਿੱਲੀ, 21 ਅਪ੍ਰੈਲ - ਦੇਸ਼ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਵਿਚਕਾਰ ਕਈ ਰਾਜਾਂ ਵਿਚ ਨਾਈਟ ਕਰਫ਼ਿਊ ਤੇ ਹਫ਼ਤਾਵਾਰ ਲਾਕਡਾਊਨ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ...
ਅੱਜ ਦਾ ਵਿਚਾਰ
. . .  36 minutes ago
ਇੰਡੀਅਨ ਪ੍ਰੀਮੀਅਰ ਲੀਗ 2021 : ਦਿੱਲੀ ਨੇ ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਗੁਜਰਾਤ ਵਿਚ ਨਿੱਜੀ ਹਸਪਤਾਲ, ਕਲੀਨਿਕਾਂ ਨੂੰ ਕੋਰੋਨਾ ਦੇ ਮਰੀਜ਼ਾਂ ਦੇ ਇਲਾਜ ਲਈ ਦਿੱਤੀ ਮਨਜ਼ੂਰੀ
. . .  1 day ago
ਇੰਡੀਅਨ ਪ੍ਰੀਮੀਅਰ ਲੀਗ 2021 : ਮੁੰਬਈ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20.0 ਓਵਰਾਂ ਵਿਚ 9 ਵਿਕਟਾਂ ਦੇ ਨੁਕਸਾਨ ‘ਤੇ 137 ਦੌੜਾਂ ਬਣਾਈਆਂ
. . .  1 day ago
ਕੋਰੋਨਾ ਪਾਜ਼ੀਟਿਵ ਮਰੀਜ਼ ਨੇ ਸਿਵਲ ਹਸਪਤਾਲ ਵਿਚ ਕੀਤੀ ਖੁਦਕੁਸ਼ੀ
. . .  1 day ago
ਲੁਧਿਆਣਾ , 20 ਅਪ੍ਰੈਲ { ਪਰਮਿੰਦਰ ਸਿੰਘ ਆਹੂਜਾ}- ਸਥਾਨਕ ਸਿਵਲ ਹਸਪਤਾਲ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ ਵੱਲੋਂ ਅੱਜ ਦੇਰ ਰਾਤ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਕੋਰੋਨਾ ...
ਨਵੀਂ ਦਿੱਲੀ : ਜਾਗਰੂਕਤਾ ਨਾਲ ਤਾਲਾਬੰਦੀ ਦੀ ਜ਼ਰੂਰਤ ਨਹੀਂ ਪਵੇਗੀ-- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਰਕਾਰੀ ਹਸਪਤਾਲਾਂ ਵਿਚ ਮੁਫਤ ਟੀਕਾ ਜਾਰੀ ਰਹੇਗਾ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਨੌਜਵਾਨ ਅੱਗੇ ਹੋ ਕੇ ਦੁੱਖ ਦੀ ਘੜੀ 'ਚ ਸਾਥ ਦੇਣ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਸਮਾਜ ਸੇਵੀ ਜੋ ਮਦਦ ਕਰ ਰਹੇ ਹਨ ਮੇਰੇ ਵੱਲੋਂ ਉਨ੍ਹਾਂ ਨੂੰ ਸਲਾਮ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਕੋਰੋਨਾ ਲਈ ਸਾਡੇ ਡਾਕਟਰ ਨਿਪੁੰਨ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : 1 ਮਈ ਤੋਂ 18 ਸਾਲ ਤੋਂ ਉਪਰ ਲਗਾਇਆ ਜਾਵੇਗਾ ਕੋਰੋਨਾ ਵੈਕਸਿਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਕੋਲ ਦੁਨੀਆ ਤੋਂ ਸਸਤੀ ਕੋਰੋਨਾ ਵੈਕਸਿਨ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਦੇਸ਼ ਵਿਚ ਫ਼ਰਮਾ ਸੈਕਟਰ ਕਾਫ਼ੀ ਮਜ਼ਬੂਤ ਹੈ , ਦਵਾਈ ਦੀ ਘਾਟ ਨਹੀਂ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਹਰੇਕ ਰਾਜ ਵਿਚ ਆਕਸੀਜਨ ਪਲਾਂਟ ਲਗਾਏ ਜਾਣਗੇ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਦੀ ਸਥਿਤੀ ਖ਼ਤਰਨਾਕ , ਲੋਕ ਹਦਾਇਤਾਂ ਦਾ ਕਰਨ ਪਾਲਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਕੋਰੋਨਾ ਦੀ ਚਣੌਤੀ ਵੱਡੀ ਹੈ , ਸਾਨੂੰ ਮੁਕਾਬਲਾ ਕਰਨਾ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਦੇਸ਼ ਵਿਚ ਕੋਰੋਨਾ ਦੀ ਖ਼ਤਰਨਾਕ ਸਥਿਤੀ 'ਤੇ ਬੋਲਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਸਬ ਜੇਲ੍ਹ ਪੱਟੀ ਬੰਦ ਨਹੀਂ ਕੀਤੀ ਜਾ ਰਹੀ ਤੇ ਗੋਇੰਦਵਾਲ ਸਾਹਿਬ ਵਾਲੀ ਜੇਲ੍ਹ ਵੀ ਸ਼ੁਰੂ ਕਰ ਦਿੱਤੀ ਜਾਵੇਗੀ
. . .  1 day ago
ਪੱਟੀ ,20 ਅਪ੍ਰੈਲ (ਕੁਲਵਿੰਦਰਪਾਲ ਸਿੰਘ ਬੋਨੀ)-ਸਬ ਜੇਲ੍ਹ ਪੱਟੀ ਬੰਦ ਨਹੀਂ ਕੀਤੀ ਜਾ ਰਹੀ ਅਤੇ ਨਾਲ ਹੀ ਗੋਇੰਦਵਾਲ ਸਾਹਿਬ ਵਾਲੀ ਜੇਲ੍ਹ ਵੀ ਮੁਕੰਮਲ ਹੋਣ ਉਪਰੰਤ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਪੱਟੀ ਦੇ ਵਿਧਾਇਕ ...
ਇੰਡੀਅਨ ਪ੍ਰੀਮੀਅਰ ਲੀਗ 2021 :ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
2 ਮਹੀਨੇ ਦੇ ਬੱਚੇ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਲੁਧਿਆਣਾ, 20 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਸ਼ਹਿਰ ਵਿਚ ਇੱਕ ਮਾਸੂਮ ਬੱਚੇ ਵਿਚ ਕੋਰੋਨਾ ਪਾਜ਼ੀਟਿਵ ਪਾਏ ਜਾਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ। ਸੀ. ਐੱਮ .ਸੀ. ਅਤੇ ਹਸਪਤਾਲ ਲੁਧਿਆਣਾ ਦੇ ਮੈਡੀਕਲ ਸੁਪਰਡੈਂਟ ਡਾ. ਅਨਿਲ ...
ਚਲਦੀ ਟਰੇਨ ਦੇ ਅੱਗਿਓਂ ਬੱਚੇ ਦੀ ਜਾਨ ਬਚਾਉਣ ਵਾਲੇ ਨੂੰ ਮਿਲੇਗਾ ਇਨਾਮ 'ਚ ਮੋਟਰਸਾਈਕਲ
. . .  1 day ago
ਮੁੰਬਈ , 20 ਅਪ੍ਰੈਲ -ਬੀਤੇ ਦਿਨੀਂ ਮੁੰਬਈ 'ਚ ਚਲਦੀ ਟਰੇਨ ਦੇ ਅੱਗੇ ਡਿੱਗੇ ਬੱਚੇ ਨੂੰ ਬਚਾਉਣ ਵਾਲੇ ਮਯੂਰ ਨੂੰ ਜਾਵਾ ਵੱਲੋਂ ਮੋਟਰ ਸਾਈਕਲ ਇਨਾਮ ਦਿਤਾ ਜਾਵੇਗਾ।
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ ਆਏ 23 ਹੋਰ ਨਵੇਂ ਮਾਮਲੇ
. . .  1 day ago
ਮੋਗਾ , 20 ਅਪ੍ਰੈਲ ( ਗੁਰਤੇਜ ਸਿੰਘ ਬੱਬੀ )- ਅੱਜ ਮੋਗਾ ਵਿਚ ਕੋਰੋਨਾ ਨਾਲ ਇਕ ਮੌਤ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ ਅਤੇ 23 ਨਵੇਂ ਮਾਮਲੇ ਆਏ ਹਨ । ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 114 ਹੋ ਗਿਆ ...
ਫ਼ਾਜ਼ਿਲਕਾ ਜ਼ਿਲੇ ਵਿਚ ਕੋਰੋਨਾ ਨਾਲ 3 ਮੌਤਾਂ, 165 ਨਵੇਂ ਕੇਸ ਆਏ
. . .  1 day ago
ਫ਼ਾਜ਼ਿਲਕਾ, 20 ਅਪ੍ਰੈਲ(ਦਵਿੰਦਰ ਪਾਲ ਸਿੰਘ) - ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ ਕੋਰੋਨਾ ਕਾਰਨ 3 ਮੌਤਾਂ ਹੋਈਆਂ ਹਨ, ਜਿਨਾਂ ਨਾਲ ਮੌਤਾਂ ਦੀ ਗਿਣਤੀ 102 ਹੋ ਗਈ ਹੈ। ਸਿਹਤ ਵਿਭਾਗ ...
ਪ੍ਰੋਫ਼ੈਸਰ ਅਰਵਿੰਦ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਨਿਯੁਕਤ
. . .  1 day ago
ਪਟਿਆਲਾ,20 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋਫ਼ੈਸਰ ਅਰਵਿੰਦ ਨੂੰ ਨਿਯੁਕਤ ਕੀਤਾ ਗਿਆ ਹੈ।ਪ੍ਰੋਫ਼ੈਸਰ ਅਰਵਿੰਦ ਦੀ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵਜੋਂ ਇਹ ਨਿਯੁਕਤੀ ਅਗਲੇ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮਾਘ ਸੰਮਤ 552
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਹੁਸ਼ਿਆਰਪੁਰ / ਮੁਕੇਰੀਆਂ

ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖੁੱਲ੍ਹੇ ਕਾਲਜ

.ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਸਰਕਾਰੀ ਤੇ ਪ੍ਰਾਈਵੇਟ ਯੂਨੀਵਰਸਿਟੀਆਂ ਸਮੇਤ ਸਰਕਾਰੀ ਸਹਾਇਤਾ ਪ੍ਰਾਪਤ ਤੇ ਗੈਰ-ਸਹਾਇਤਾ ਪ੍ਰਾਪਤ ਕਾਲਜ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਪੂਰਨ ਤੌਰ 'ਤੇ ਖੋਲ੍ਹਣ ਦੇ ਲਏ ਗਏ ਫ਼ੈਸਲੇ ਤੋਂ ਬਾਅਦ ਹੁਸ਼ਿਆਰਪੁਰ 'ਚ ਅਹਿਤਿਆਦ ਵਰਤਦਿਆਂ ਕਾਲਜਾਂ ਨੂੰ ਖੋਲ੍ਹ ਦਿੱਤਾ ਗਿਆ | ਇਥੇ ਜ਼ਿਕਰਯੋਗ ਹੈ ਕਿ ਕੋਵਿਡ-19 ਦੇ ਚੱਲਦਿਆਂ ਪਿਛਲੇ ਕਰੀਬ 10 ਮਹੀਨਿਆਂ ਤੋਂ ਕਾਲਜ ਪੂਰੀ ਤਰ੍ਹਾਂ ਬੰਦ ਸਨ | ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਦੇ ਘਟਣ ਤੋਂ ਬਾਅਦ ਹੁਣ ਸਰਕਾਰ ਵਲੋਂ ਕਾਲਜਾਂ ਨੂੰ ਖੋਲ੍ਹਣ ਦੇ ਲਏ ਫ਼ੈਸਲੇ ਦੇ ਬਾਵਜੂਦ ਕਾਲਜ ਤਾਂ ਖੋਲ੍ਹ ਦਿੱਤੇ ਗਏ, ਪਰ ਵਿਦਿਆਰਥੀਆਂ ਦੀ ਗਿਣਤੀ ਨਾ-ਮਾਤਰ ਹੀ ਰਹੀ | ਇਸ ਸਬੰਧੀ ਜਦੋਂ ਵੱਖ-ਵੱਖ ਕਾਲਜਾਂ 'ਚ ਜਾ ਕੇ ਦੇਖਿਆ ਗਿਆ ਤਾਂ ਕਾਲਜ ਪ੍ਰਬੰਧਕਾਂ ਵਲੋਂ ਕੋਰੋਨਾ ਤੋਂ ਬਚਾਅ ਲਈ ਪੂਰੇ ਪ੍ਰਬੰਧ ਕੀਤੇ ਗਏ ਸਨ | ਇਸ ਸਬੰਧੀ ਸਰਕਾਰੀ ਕਾਲਜ ਹੁਸ਼ਿਆਰਪੁਰ ਦਾ ਦੌਰਾ ਕਰਨ 'ਤੇ ਦੇਖਣ ਨੂੰ ਮਿਲਿਆ ਕਿ ਕਾਲਜ 'ਚ ਵਿਦਿਆਰਥੀਆਂ ਦੀ ਹਾਜ਼ਰੀ ਨਾ-ਮਾਤਰ ਹੀ ਸੀ | ਇਸ ਮੌਕੇ ਕਾਲਜ ਦੀ ਪਿ੍ੰਸੀਪਲ ਅਵਿਨਾਸ਼ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵਲੋਂ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਕੋਰੋਨਾ ਟੈੱਸਟ ਵੀ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਸਰਕਾਰੀ ਹਦਾਇਤਾਂ ਅਨੁਸਾਰ ਕਾਲਜ ਖੋਲ੍ਹਣ ਤੋਂ ਪਹਿਲਾਂ ਸਾਰੇ ਕਲਾਸ ਰੂਮਾਂ ਤੇ ਹੋਰਨਾਂ ਕਮਰਿਆਂ ਨੂੰ ਵੀ ਸੈਨੇਟਾਈਜ਼ ਕਰਵਾਇਆ ਗਿਆ ਹੈ | ਇਸ ਦੇ ਨਾਲ ਹੀ ਕਾਲਜ ਦੇ ਮੁੱਖ ਗੇਟ 'ਤੇ ਵੀ ਸੈਨੇਟਾਈਜ਼ਰ ਦਾ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਕਾਲਜ 'ਚ ਦਾਖਲ ਹੋਣ ਵਾਲਾ ਸਟਾਫ਼ ਤੇ ਵਿਦਿਆਰਥੀ ਖ਼ੁਦ ਨੂੰ ਸੈਨੇਟਾਈਜ਼ ਕਰ ਸਕਣ | ਉਨ੍ਹਾਂ ਕਿਹਾ ਕਿ ਕਾਲਜ 'ਚ ਵਿਦਿਆਰਥੀਆਂ ਦੀ ਪੜ੍ਹਾਈ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਸਰਕਾਰੀ ਹਦਾਇਤਾਂ ਨੂੰ ਪੂਰਾ ਧਿਆਨ 'ਚ ਰੱਖਿਆ ਗਿਆ ਹੈ |

ਨਵੀਂ ਵਾਰਡਬੰਦੀ ਕਾਰਨ ਨਗਰ ਕੌ ਾਸਲ ਚੋਣਾਂ ਲਈ ਪਾਰਟੀਆਂ ਕਰ ਰਹੀਆਂ ਹਨ ਨਵੇਂ ਤਜਰਬੇ

ਹੁਸ਼ਿਆਰਪੁਰ, 21 ਜਨਵਰੀ (ਹਰਪ੍ਰੀਤ ਕੌਰ)-ਨਗਰ ਨਿਗਮ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 30 ਜਨਵਰੀ ਤੋਂ ਸ਼ੁਰੂ ਹੋ ਰਹੀ ਹੈ ਪਰ ਅਜੇ ਤੱਕ ਕਿਸੇ ਪਾਰਟੀ ਨੇ ਉਮੀਦਵਾਰਾਂ ਦੀ ਸੂਚੀ ਜਾਰੀ ਨਹੀਂ ਕੀਤੀ | ਭਾਵੇਂ ਕੁਝ ਉਮੀਦਵਾਰਾਂ ਦਾ ਚੋਣ ਲੜਣਾ ...

ਪੂਰੀ ਖ਼ਬਰ »

21ਵਾਂ ਮਹਾਨ ਕਰਤਨ ਦਰਬਾਰ ਭਲਕੇ

ਨਸਰਾਲਾ, 21 ਜਨਵਰੀ (ਸਤਵੰਤ ਸਿੰਘ ਥਿਆੜਾ)-ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਬਾਬਾ ਸਤਪਾਲ ਸਿੰਘ ਸਾਹਰੀ ਵਾਲਿਆਂ ਤੇ ਐਨ. ਆਰ. ਆਈ. ਵੀਰਾਂ, ਸਮੂਹ ਇਲਾਕਾ ਤੇ ਪਿੰਡ ਵਾਸੀਆਂ ਵਲੋਂ 21ਵਾਂ ਮਹਾਨ ਕੀਰਤਨ ਦਰਬਾਰ 23 ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਤਲਵਾੜਾ, 21 ਜਨਵਰੀ (ਰਾਜੀਵ ਓਸ਼ੋ)-ਅਸਿਸਟੈਂਟ ਸਬ ਇੰਸਪੈਕਟਰ ਸ. ਹਰਜੀਤ ਸਿੰਘ ਨੇ ਪੁਲਿਸ ਪਾਰਟੀ ਨਾਲ ਚੈਕਿੰਗ ਦੌਰਾਨ ਸੈਕਟਰ ਇਕ ਵਿਸ਼ਵਕਰਮਾ ਮੰਦਰ ਦੌਰਾਨ ਸ਼ੱਕ ਦੇ ਆਧਾਰ 'ਤੇ ਇਕ ਨੌਜਵਾਨ ਨੂੰ ਰੋਕਿਆ ਤਾਂ ਉਸ ਨੇ ਡਰਦੇ ਜੇਬ 'ਚੋਂ ਲਿਫਾਫਾ ਸੁੱਟ ਦਿੱਤਾ | ਤਲਾਸ਼ੀ ...

ਪੂਰੀ ਖ਼ਬਰ »

ਐਸ. ਪੀ. ਐਨ. ਕਾਲਜ ਦੀ ਲਾਇਬ੍ਰੇਰੀ ਬਣੀ ਹੁਸ਼ਿਆਰਪੁਰ ਜ਼ਿਲ੍ਹੇ ਦੀ ਪਹਿਲੀ ਸੰਪੂਰਨ ਡਿਜੀਟਲ ਲਾਇਬ੍ਰੇਰੀ

ਮੁਕੇਰੀਆਂ, 21 ਜਨਵਰੀ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਦੀ ਲਾਇਬ੍ਰੇਰੀ ਹੁਣ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚ ਪਹਿਲੀ ਲਾਇਬ੍ਰੇਰੀ ਬਣ ਗਈ ਹੈ, ਜੋ ਪੂਰੀ ਤਰ੍ਹਾਂ ਨਾਲ ਆਨਲਾਈਨ ਸੰਚਾਲਿਤ ਕੀਤੀ ਜਾ ਸਕਦੀ ਹੈ | ਕਾਲਜ ਦੇ ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਡਾ: ਵਿਨੇ ਕੁਮਾਰ ਨੇ ਜ਼ਿਲ੍ਹੇ ਦੇ 25 ਕਿਸਾਨਾਂ ਨੂੰ ਸਿਖਲਾਈ ਲਈ ਕੀਤਾ ਰਵਾਨਾ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੁੱਖ ਖੇਤੀਬਾੜੀ ਅਫ਼ਸਰ ਡਾ: ਵਿਨੇ ਕੁਮਾਰ ਨੇ ਆਤਮਾ ਸਕੀਮ ਤਹਿਤ ਜ਼ਿਲ੍ਹੇ ਦੇ 25 ਕਿਸਾਨਾਂ ਦੀ ਬੱਸ ਨੂੰ ਸੈਂਟਰ ਆਫ਼ ਐਕਸੀਲੈਂਸ (ਸਬਜ਼ੀਆਂ) ਕਰਤਾਰਪੁਰ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਸਿਖਲਾਈ ...

ਪੂਰੀ ਖ਼ਬਰ »

ਸੰਘਣੀ ਧੁੰਦ ਕਾਰਨ ਕਾਰ ਟਰਾਲੀ ਪਿੱਛੇ ਵੱਜਣ ਕਾਰਨ ਕਾਰ ਸਵਾਰ ਜ਼ਖ਼ਮੀ

ਐਮਾਂ ਮਾਂਗਟ, 21 ਜਨਵਰੀ (ਗੁਰਾਇਆ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨਜ਼ਦੀਕ ਅੱਡਾ ਪੇਪਰ ਕੋਲ ਸੰਘਣੀ ਧੁੰਦ ਕਰ ਕੇ ਸ਼ੂਗਰ ਮਿਲ 'ਚ ਗੰਨਾ ਲੈ ਕੇ ਜਾ ਰਹੀ ਟਰੈਕਟਰ ਟਰਾਲੀ ਦੇ ਪਿੱਛੇ ਕਾਰ ਵਜਣ ਨਾਲ ਕਾਰ ਸਵਾਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸਥਾਨਕ ਸਰਕਾਰਾਂ ਦੀਆਂ ਚੋਣਾਂ 'ਚ 'ਨੋ-ਡਿਊ' ਸਰਟੀਫਿਕੇਟ ਦੀ ਲੋੜ ਨਹੀਂ-ਹਰਬੀਰ ਸਿੰਘ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਚੋਣ ਕਮਿਸ਼ਨ ਨੇ ਸਥਾਨਕ ਸਰਕਾਰਾਂ ਦੀਆਂ ਚੋਣਾਂ 'ਚ 'ਨੋ-ਡਿਊ (ਬਕਾਇਆ ਨਹੀਂ)' ਸਰਟੀਫਿਕੇਟ ਤੋਂ ਬਗੈਰ ਨਾਮਜ਼ਦਗੀਆਂ ਕੀਤੇ ਜਾਣ ਦੀ ਇਜਾਜ਼ਤ ਦਿੱਤੀ ਹੈ | ਇਸ ਸਬੰਧੀ ਹਰਬੀਰ ਸਿੰਘ ਆਈ. ਏ. ਐਸ. ਸਹਾਇਕ ਰਿਟਰਨਿੰਗ ...

ਪੂਰੀ ਖ਼ਬਰ »

ਅਵਾਜ਼-ਏ-ਕੌਮ ਤੇ ਕਿਸਾਨ ਜਥੇਬੰਦੀਆਂ ਨੇ ਭਾਜਪਾ ਆਗੂਆਂ ਪੁਤਲੇ ਸਾੜੇ

ਮਾਹਿਲਪੁਰ, 21 ਜਨਵਰੀ (ਰਜਿੰਦਰ ਸਿੰਘ, ਦੀਪਕ ਅਗਨੀਹੋਤਰੀ)-ਭਾਜਪਾ ਦੀ ਮੋਦੀ ਸਰਕਾਰ ਵਲੋਂ ਪਾਸ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਦਿੱਲੀ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਅੰਦੋਲਨ ਦੀ ਹਮਾਇਤ ਕਰਦਿਆਂ ਆਵਾਜ਼-ਏ-ਕੌਮ ਤੇ ਕਿਸਾਨ ...

ਪੂਰੀ ਖ਼ਬਰ »

ਅਕਾਲੀ ਦਲ (ਡੀ) ਦਿੱਲੀ 'ਚ 26 ਦੀ ਟਰੈਕਟਰ ਪਰੇਡ 'ਚ ਕਰੇਗਾ ਭਰਵੀਂ ਸ਼ਮੂਲੀਅਤ-ਪਰਮਿੰਦਰ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ 26 ਜਨਵਰੀ ਨੂੰ ਦਿੱਲੀ ਵਿਖੇ ਕੀਤੀ ਜਾ ਰਹੀ ਟਰੈਕਟਰ ਪਰੇਡ 'ਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰੇਗਾ | ਇਹ ਪ੍ਰਗਟਾਵਾ ਯੂਥ ਅਕਾਲੀ ਦਲ (ਡੀ) ਦੇ ...

ਪੂਰੀ ਖ਼ਬਰ »

ਅਧਿਆਪਕ ਆਗੂ ਹਰਮੇਸ਼ ਭਾਟੀਆ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ

ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ)-ਅਕਾਲ ਚਲਾਣਾ ਕਰ ਗਏ ਅਧਿਆਪਕ ਜਥੇ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਇਕਾਈ ਗੜ੍ਹਸ਼ੰਕਰ ਦੇ ਪ੍ਰਧਾਨ ਅਧਿਆਪਕ ਆਗੂ ਹਰਮੇਸ਼ ਭਾਟੀਆ ਨੂੰ ਪਿੰਡ ਚਾਹਲਪੁਰ ਦੇ ਸ਼ਮਸ਼ਾਨਘਾਟ 'ਚ ਅਨੇਕਾਂ ਸੇਜਲ ਅੱਖਾਂ ਨਾਲ ਅੰਤਿਮ ਵਿਦਾਈਬੰਦੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 24 ਨੂੰ

ਸ਼ਾਮਚੁਰਾਸੀ, 21 ਜਨਵਰੀ (ਗੁਰਮੀਤ ਸਿੰਘ ਖ਼ਾਨਪੁਰੀ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਵਿਖੇ ਸੰਗਤਾਂ ਦੀ ਇਕੱਤਰਤਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ ਦੀ ਪ੍ਰਧਾਨਗੀ ਵਿਚ ਹੋਈ, ਜਿਸ 'ਚ ਗੁਰੂ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ ਵਿਸ਼ਾਲ ਟਰੈਕਟਰ ਰੋਸ ਰੈਲੀ ਕੱਢੀ

ਅੱਡਾ ਸਰਾਂ, 21 ਜਨਵਰੀ (ਹਰਜਿੰਦਰ ਸਿੰਘ ਮਸੀਤੀ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੱਡਾ ਸਰਾਂ ਦੇ ਇਲਾਕੇ ਦੇ ਦੁਕਾਨਦਾਰਾਂ ਤੇ ਕਿਸਾਨਾਂ ਦੀ ਕਿਸਾਨ ਸੰਘਰਸ਼ ਕਮੇਟੀ ਵਲੋਂ ਇਲਾਕੇ 'ਚ ਵਿਸ਼ਾਲ ਟਰੈਕਟਰ ਰੋਸ ਰੈਲੀ ਕੱਢ ਕੇ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਕਿਸਾਨ ...

ਪੂਰੀ ਖ਼ਬਰ »

ਡੀ. ਐਚ. ਓ. ਨੇ ਦੁੱਧ, ਦੁੱਧ ਤੋਂ ਬਣਨ ਵਾਲੇ ਪਦਾਰਥ, ਗੁੜ ਤੇ ਸ਼ੱਕਰ ਦੇ ਸੈਂਪਲ ਭਰੇ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ਼ੁੱਧ ਤੇ ਮਿਆਰੀ ਖਾਣ-ਪੀਣ ਵਾਲੇ ਪਦਾਰਥਾਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ: ਲਖਵੀਰ ਸਿੰਘ ਨੇ ਵੱਖ-ਵੱਖ ਥਾਈਾ ਜਾ ਕੇ ਦੁੱਧ, ਦੁੱਧ ...

ਪੂਰੀ ਖ਼ਬਰ »

ਸੰਤਾਂ ਮਹਾਂਪੁਰਸ਼ਾਂ ਦਾ ਵਸਾਇਆ ਹੋਇਆ ਪਿੰਡ ਰਜਪਾਲਮਾ

ਜਗਤਾਰ ਸਿੰਘ ਰਜਪਾਲਮਾ 98144-90612 ਪੱਸੀ ਕੰਡੀ-ਦਸੂਹਾ ਸੰਸਾਰਪੁਰ ਰੋਡ 'ਤੇ ਚੜ੍ਹਦੇ ਪਾਸੇ ਪਿੰਡ ਰਜਪਾਲਮਾ ਜੋ ਕਿ ਇਹ ਪਿੰਡ ਸੰਤਾਂ ਮਹਾਪੁਰਸ਼ਾਂ ਦੇ ਅਸ਼ੀਰਵਾਦ ਨਾਲ ਚਾਰ-ਚੁਫੇਰੇ ਵਸਿਆ ਹੋਇਆ ਹੈ | ਇਸ ਪਿੰਡ 'ਚ ਸੰਤ ਬਾਪੂ ਮੰਗਲ ਦਾਸ ਦਾ ਇਕ ਇਤਿਹਾਸਿਕ ਡੇਰਾ ਹੈ ਜੋ ਕਿ ...

ਪੂਰੀ ਖ਼ਬਰ »

ਕੋਟਲਾ ਤੋਂ ਦਿੱਲੀ ਦੇ ਕਿਸਾਨ ਸੰਘਰਸ਼ ਲਈ 8 ਲੱਖ ਦੇ ਲੋੜੀਦੇ ਸਾਮਾਨ ਨਾਲ ਜਥਾ ਰਵਾਨਾ

ਕੋਟਫ਼ਤੂਹੀ, 21 ਜਨਵਰੀ (ਅਟਵਾਲ)-ਪਿੰਡ ਕੋਟਲਾ ਤੋਂ ਦਿੱਲੀ ਵਿਖੇ ਕੇਂਦਰ ਸਰਕਾਰ ਦੇ ਤਿੰਨ ਕਾਲੇ ਕਾਨੰੂਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੀ ਹਮਾਇਤ 'ਤੇ 26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਲਈ ਪਿੰਡ ਦੇ ਐਨ. ਆਰ. ਆਈ. ਰਣਵੀਰ ਸਿੰਘ ਨਗਾਰਾ ਯੂ. ਐੱਸ. ਏ., ਸੁਰਜੀਤ ਸਿੰਘ ...

ਪੂਰੀ ਖ਼ਬਰ »

ਭੰਗਾਲਾ ਵਿਖੇ 31 ਨਵ-ਜਨਮੀਆਂ ਬੱਚੀਆਂ ਦੀ ਬਲਾਕ ਪੱਧਰੀ ਲੋਹੜੀ ਮਨਾਈ

ਭੰਗਾਲਾ, 21 ਜਨਵਰੀ (ਬਲਵਿੰਦਰਜੀਤ ਸਿੰਘ ਸੈਣੀ)-ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਦਿਵਸ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹੁਸ਼ਿਆਰਪੁਰ ਸਰਦਾਰ ਅਮਰਜੀਤ ਸਿੰਘ ਭੁੱਲਰ ਦੀ ਯੋਗ ਅਗਵਾਈ ਹੇਠ ਸੀ. ਡੀ. ਪੀ. ...

ਪੂਰੀ ਖ਼ਬਰ »

ਜ਼ਿਲੇ੍ਹ ਭਰ 'ਚੋਂ ਅੱਵਲ ਰਹੀ ਵਿਦਿਆਰਥਣ ਦਾ ਸਨਮਾਨ

ਤਲਵਾੜਾ, ਰਾਮਗੜ੍ਹ ਸੀਕਰੀ, 21 ਜਨਵਰੀ (ਰਾਜੀਵ ਓਸ਼ੋ, ਕਟੋਚ)-ਬਲਾਕ ਤਲਵਾੜਾ ਅਧੀਨ ਸਰਕਾਰੀ ਹਾਈ ਸਕੂਲ ਫਤਹਿਪੁਰ ਦੀ ਹੋਣਹਾਰ ਵਿਦਿਆਰਥਣ ਰਾਸ਼ੀ ਕੁਮਾਰੀ ਜਿਸ ਨੇ ਇੰਗਲਿਸ਼ ਸਪੋਕਨ ਵੀਡੀਓ ਪ੍ਰਤੀਯੋਗਤਾ 'ਚ ਜ਼ਿਲ੍ਹੇ ਭਰ 'ਚੋਂ ਅੱਵਲ ਰਹਿਣ ਦਾ ਗੌਰਵ ਹਾਸਲ ਕੀਤਾ ਸੀ, ...

ਪੂਰੀ ਖ਼ਬਰ »

ਸੰਤ ਸੇਵਾ ਸਿੰਘ ਤੇ ਹੋਰਾਂ ਵਲੋਂ ਕਿਸਾਨ ਸੰਘਰਸ਼ ਦੇ ਮਿ੍ਤਕ ਪਰਿਵਾਰ ਦੀ ਮਾਲੀ ਸਹਾਇਤਾ

ਗੜ੍ਹਦੀਵਾਲਾ, 21 ਜਨਵਰੀ (ਚੱਗਰ)-ਪਿੰਡ ਰੰਧਾਵਾ ਦੇ ਕਿਸਾਨ ਨਿਰਮਲ ਸਿੰਘ (37) ਸਪੁੱਤਰ ਕਰਮ ਚੰਦ ਜਿਸ ਦੀ ਦਿੱਲੀ ਵਿਖੇ ਕਿਸਾਨ ਅੰਦੋਲਨ ਦੌਰਾਨ ਸਿੰਘੂ ਬਾਰਡਰ ਵਿਖੇ ਅਚਾਨਕ ਸਿਹਤ ਖ਼ਰਾਬ ਹੋਣ ਕਾਰਨ ਮੌਤ ਹੋ ਗਈ ਸੀ, ਦੇ ਗ੍ਰਹਿ ਵਿਖੇ ਸੰਤ ਬਾਬਾ ਸੇਵਾ ਸਿੰਘ ਮੁੱਖ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਪਿੰਡ ਰਾਜਪੁਰ 'ਚ ਨਗਰ ਕੀਰਤਨ ਸਜਾਇਆ ਟਾਂਡਾ ਉੜਮੁੜ, 21 ਜਨਵਰੀ (ਕੁਲਬੀਰ ਸਿੰਘ ਗੁਰਾਇਆ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਰਾਜਪੁਰ ਵਿਖੇ ਨਗਰ ਕੀਰਤਨ ਖ਼ਾਲਸਾਈ ਜਾਹੋ-ਜਲਾਲ ਨਾਲ ਸਜਾਏ ਗਏ | ਨਗਰ ਕੀਰਤਨ ਰਾਜਪੁਰ, ਗਹੋਤ ਤੇ ...

ਪੂਰੀ ਖ਼ਬਰ »

ਦਾਣਾ ਮੰਡੀ ਆਲਮਪੁਰ ਤੋਂ ਬੇਟ ਇਲਾਕੇ ਦੇ ਕਿਸਾਨਾਂ ਨੇ ਟਰੈਕਟਰ ਰੈਲੀ ਕੱਢੀ

ਮਿਆਣੀ, 21 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)-ਦਾਣਾ ਮੰਡੀ ਆਲਮਪੁਰ ਤੋਂ ਬੇਟ ਇਲਾਕੇ ਦੇ ਪਿੰਡਾਂ ਦੇ ਕਿਸਾਨਾਂ ਨੇ ਵਿਸ਼ਾਲ ਜਾਗਰੂਕਤਾ ਟਰੈਕਟਰ ਰੈਲੀ ਕੱਢੀ | ਕਿਸਾਨ ਆਗੂ ਬਲਾਕ ਸੰਮਤੀ ਮੈਂਬਰ ਕੁਲਦੀਪ ਸਿੰਘ ਬੱਬੂ, ਸਰਪੰਚ ਸਰਬਜੀਤ ਸਿੰਘ ਕੋਟਲਾ, ਸਰਪੰਚ ਮਹਿੰਦਰ ...

ਪੂਰੀ ਖ਼ਬਰ »

25 ਨੂੰ ਪੋਲਿੰਗ ਬੂਥਾਂ, ਵਿਭਾਗ ਤੇ ਵਿੱਦਿਅਕ ਅਦਾਰਿਆਂ 'ਚ ਮਨਾਇਆ ਜਾਵੇਗਾ ਰਾਸ਼ਟਰੀ ਵੋਟਰ ਦਿਵਸ-ਐੱਸ.ਡੀ.ਐੱਮ.

ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ)-ਐੱਸ. ਡੀ. ਐੱਮ. ਗੜ੍ਹਸ਼ੰਕਰ ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ 25 ਜਨਵਰੀ ਨੂੰ ਉਪ ਮੰਡਲ ਦੇ ਪੋਲਿੰਗ ਬੂਥਾਂ, ਵਿਭਾਗਾਂ ਤੇ ਸਕੂਲਾਂ/ਕਾਲਜਾਂ 'ਚ ...

ਪੂਰੀ ਖ਼ਬਰ »

ਖੁੱਡਾ ਤੋਂ 26 ਜਨਵਰੀ ਦੀ ਟਰੈਕਟਰ ਪਰੇਡ 'ਚ ਹਿੱਸਾ ਲੈਣ ਲਈ ਨੌਜਵਾਨਾਂ ਦਾ ਜਥਾ ਰਵਾਨਾ

ਖੁੱਡਾ, 21 ਜਨਵਰੀ (ਸਰਬਜੀਤ ਸਿੰਘ)-26 ਜਨਵਰੀ ਦਿੱਲੀ 'ਚ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਹੋਣ ਵਾਲੀ ਟਰੈਕਟਰ ਪਰੇਡ ਵਿਚ ਹਿੱਸਾ ਲੈਣ ਲਈ ਖੁੱਡਾ ਤੋਂ ਨੌਜਵਾਨਾਂ ਦਾ ਵਿਸ਼ਾਲ ਜਥਾ ਰਵਾਨਾ ਹੋਇਆ | ਇਸ ਮੌਕੇ ਸਰਪੰਚ ਜਸਵੀਰ ਸਿੰਘ, ਸਿੱਖ ਯੂਥ ਆਗੂ ਪੰਜਾਬ ਦੇ ਗੁਰਨਾਮ ਸਿੰਘ ...

ਪੂਰੀ ਖ਼ਬਰ »

ਬੀਬੀ ਜੋਸ਼ ਤੇ ਐਡਵੋਕੇਟ ਧਾਮੀ ਵਲੋਂ ਸ਼ਾਮਚੁਰਾਸੀ ਦੇ ਉਮੀਦਵਾਰਾਂ ਦਾ ਐਲਾਨ

ਸ਼ਾਮਚੁਰਾਸੀ, 21 ਜਨਵਰੀ (ਗੁਰਮੀਤ ਸਿੰਘ ਖ਼ਾਨਪੁਰੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ਾਮਚੁਰਾਸੀ ਦੀ ਇੰਚਾਰਜ ਤੇ ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਚਾਰ ...

ਪੂਰੀ ਖ਼ਬਰ »

ਟਰੱਕ ਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਜ਼ਖ਼ਮੀ

ਐਮਾ ਮਾਂਗਟ, 21 ਜਨਵਰੀ (ਗੁਰਾਇਆ)-ਬੀਤੀ ਰਾਤ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨਜ਼ਦੀਕ ਪੈਂਦੇ ਸੁਰਜੀਤ ਫੀਿਲੰਗ ਸਟੇਸ਼ਨ ਕੋਲ ਟਰੱਕ ਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਹਿੰਦੂ ਸੰਗਠਨਾਂ ਵਲੋਂ ਵੈੱਬ ਸੀਰੀਜ਼ 'ਤਾਂਡਵ' ਦੇ ਨਿਰਮਾਤਾ ਤੇ ਕਲਾਕਾਰਾਂ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਸ੍ਰੀ ਭਗਵਾਨ ਪਰਸ਼ੂਰਾਮ ਸੈਨਾ ਤੇ ਹਿੰਦੂ ਸੰਘ ਦੇ ਸੂਬਾ ਪ੍ਰਧਾਨ ਆਸ਼ੂਤੋਸ਼ ਦੀ ਪ੍ਰਧਾਨਗੀ 'ਚ ਸਥਾਨਕ ਕਣਕ ਮੰਡੀ ਚੌਕ 'ਚ ਸਮੂਹ ਹਿੰਦੂ ਸੰਗਠਨਾਂ ਵਲੋਂ ਐਮੇਜ਼ੋਨ ਦੀ ਕੰਟੈਂਟ ਹੈੱਡ ਅਰਪਨਾ ਪੁਰੋਹਿਤ ਸਮੇਤ ਵੈੱਬ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਚੋਣ ਮੁਹਿੰਮ ਦੀ ਸ਼ੁਰੂਆਤ

ਦਸੂਹਾ, 21 ਜਨਵਰੀ (ਭੁੱਲਰ)-ਦਸੂਹਾ ਨਗਰ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵਲੋਂ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਤੇ ਪ੍ਰਾਚੀਨ ਪਾਂਡਵ ਮੰਦਿਰ ਵਿਖੇ ਨਤਮਸਤਕ ਹੋ ਕੇ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਸਮੇਂ ਜਗਮੋਹਣ ਸਿੰਘ ਬੱਬੂ ਘੁੰਮਣ ਤੇ ...

ਪੂਰੀ ਖ਼ਬਰ »

ਸੰਸਥਾ ਹੋਮ-ਫ਼ਾਰ-ਹੋਮਲੈਸ ਵਲੋਂ ਪਿੰਡ ਸ਼ੇਰਗੜ੍ਹ 'ਚ 37ਵੇਂ ਘਰ ਦੀ ਸ਼ੁਰੂਆਤ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮਨਾਉਂਦਿਆਂ ਹੋਮ ਫ਼ਾਰ ਹੋਮਲੈੱਸ ਵਲੋਂ ਪਿੰਡ ਸ਼ੇਰਗੜ੍ਹ 'ਚ ਲੋੜਵੰਦ ਦੇ 37ਵੇਂ ਘਰ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਸਬੰਧੀ ਸੁਸਾਇਟੀ ...

ਪੂਰੀ ਖ਼ਬਰ »

ਗੁਰਚਰਨ ਕੌਰ ਨਮਿਤ ਅੰਤਿਮ ਅਰਦਾਸ 24 ਨੂੰ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਗੁਰਚਰਨ ਕੌਰ (72) ਰਿਟਾ: ਜੇ. ਬੀ. ਟੀ. ਟੀਚਰ ਪਤਨੀ ਹਰ ਅਜੀਤ ਸਿੰਘ ਸਾਬਕਾ ਸੁਪਰਡੈਂਟ ਡੀ. ਆਰ. ਦਫ਼ਤਰ ਤੇ ਕੋਆਪ੍ਰੇਟਿਵ ਬੈਂਕ ਹੁਸ਼ਿਆਰਪੁਰ, ਜੋ 15 ਜਨਵਰੀ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ 'ਚ ਜਾ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਬੁੱਢਾਬੜ ਵਿਖੇ ਕੋਰੋਨਾ ਟੀਕਾਕਰਨ ਦੀ ਸ਼ੁਰੂਆਤ

ਹਾਜੀਪੁਰ, 21 ਜਨਵਰੀ (ਜੋਗਿੰਦਰ ਸਿੰਘ)-ਸਿਵਲ ਸਰਜਨ ਡਾ: ਰਣਜੀਤ ਸਿੰਘ ਤੇ ਜ਼ਿਲ੍ਹਾ ਟੀਕਾਕਰਨ ਡਾ: ਸੀਮਾ ਗਰਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਹਸਪਤਾਲ ਬੁੱਢਾਬੜ ਵਿਖੇ ਕੋਰੋਨਾ ਟੀਕਾਕਰਨ ਦੀ ਸ਼ੁਰੂਆਤ ਐਸ. ਐਮ. ਓ. ਡਾਕਟਰ ਹਰਜੀਤ ਸਿੰਘ ਨੇ ਟੀਕਾ ਲਗਵਾ ਕੇ ਕੀਤੀ | ...

ਪੂਰੀ ਖ਼ਬਰ »

ਗਤਕਾ ਖੇਡ ਨੂੰ ਖੇਲੋਂ੍ਹ ਇੰਡੀਆ 'ਚ ਸ਼ਾਮਿਲ ਕਰਨਾ ਸ਼ਲਾਘਾਯੋਗ ਕਦਮ-ਐਡਵੋਕੇਟ ਸਿੱਧੂ

ਦਸੂਹਾ, 21 ਜਨਵਰੀ (ਭੁੱਲਰ)-ਗਤਕਾ ਖੇਡ ਨੂੰ ਖੇਡ ਨੂੰ ਖੇਲੋਂ੍ਹ ਇੰਡੀਆ ਵਿਚ ਸ਼ਾਮਿਲ ਕਰਨ ਦੀ ਸ਼ਲਾਘਾ ਕਰਦਿਆਂ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਇਹ ਸਿੱਖੀ ਵਿਰਾਸਤ ਖੇਡ ਹੈ | ਉਨ੍ਹਾਂ ਨੈਸ਼ਨਲ ਗਤਕਾ ਐਸੋਸੀਏਸ਼ਨ ਇੰਡੀਆ ਦੇ ਪ੍ਰਧਾਨ ਹਰਜੀਤ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਵਲੋਂ ਮੋਦੀ ਤੇ ਸ਼ਾਹ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 21 ਜਨਵਰੀ (ਨਰਿੰਦਰ ਸਿੰਘ ਬੱਡਲਾ)-ਯੂਥ ਅਕਾਲੀ ਦਲ ਵਲੋਂ ਮਿੰਨੀ ਸਕੱਤਰੇਤ ਸਾਹਮਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਫੂਕ ਦੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਲਡੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਹੁਸ਼ਿਆਰਪੁਰ 'ਚ ਕੋਵਿਡ ਟੀਕਾਕਰਨ ਦੀ ਸ਼ੁਰੂਆਤ

ਹੁਸ਼ਿਆਰਪੁਰ, 21 ਜਨਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸਿਵਲ ਹਸਪਤਾਲ ਹੁਸ਼ਿਆਰਪੁਰ 'ਚ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਹੋਈ | ਜ਼ਿਲ੍ਹਾ ਹਸਪਤਾਲ ਦੇ ਇੰਚਾਰਜ ਡਾ: ਜਸਵਿੰਦਰ ਸਿੰਘ ਨੇ ਆਪਣਾ ਟੀਕਾਕਰਨ ਕਰਵਾ ਕੇ ਇਸ ਦੀ ਸ਼ੁਰੂਆਤ ਕੀਤੀ | ਇਸ ਦੌਰਾਨ ਹਸਪਤਾਲ ਦੇ ...

ਪੂਰੀ ਖ਼ਬਰ »

ਬਲਾਕ ਪੱਧਰੀ ਕੁਇਜ਼ ਮੁਕਾਬਲੇ ਦੇ ਵਿਦਿਆਰਥੀਆਂ ਦਾ ਸਨਮਾਨ

ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ)-ਬਲਾਕ ਪੱਧਰ 'ਤੇ ਸਾਇੰਸ, ਗਣਿਤ, ਅੰਗਰੇਜ਼ੀ ਤੇ ਸਮਾਜਿਕ ਵਿਗਿਆਨ ਵਿਸ਼ੇ ਸਬੰਧੀ ਵਿਦਿਆਰਥੀਆਂ ਦੇ ਕਰਵਾਏ ਗਏ ਆਨ ਲਾਈਨ ਮੁਕਾਬਲੇ 'ਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਸਰਕਾਰੀ ਮਿਡਲ ਸਕੂਲ ਭੰਮੀਆਂ ਦੇ ਵਿਦਿਆਰਥੀਆਂ ਦਾ ਸਨਮਾਨ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਵਲੋਂ ਪੱਤਰਕਾਰ ਦੀਪਕ ਬਹਿਲ ਨਾਲ ਦੁੱਖ ਦਾ ਪ੍ਰਗਟ

ਟਾਂਡਾ ਉੜਮੁੜ, 21 ਜਨਵਰੀ (ਕੁਲਬੀਰ ਸਿੰਘ ਗੁਰਾਇਆ)-ਅਦਾਰਾ 'ਅਜੀਤ' ਦੇ ਪੱਤਰਕਾਰ ਦੀਪਕ ਬਹਿਲ ਦੇ ਪਿਤਾ ਤੇ ਉੱਘੇ ਸਮਾਜ ਸੇਵੀ ਸ੍ਰੀ ਸੁਭਾਸ਼ ਬਹਿਲ ਦੇ ਹੋਏ ਬੇਵਕਤੀ ਦਿਹਾਂਤ ਦੇ ਚੱਲਦਿਆਂ ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ...

ਪੂਰੀ ਖ਼ਬਰ »

ਪ੍ਰਵਾਸੀ ਸ਼ਾਇਰ ਗੁਰਮੀਤ ਹਯਾਤਪੁਰੀ ਦਾ ਸਨਮਾਨ

ਭੰਗਾਲਾ, 21 ਜਨਵਰੀ (ਬਲਵਿੰਦਰਜੀਤ ਸਿੰਘ ਸੈਣੀ)–ਭੰਗਾਲਾ ਦੇ ਨਜ਼ਦੀਕ ਪੈਂਦੇ ਪਿੰਡ ਹਿਯਾਤਪੁਰ ਵਿਖੇ ਪੰਜਾਬੀ ਸਾਹਿਤਕ ਮੰਚ ਭੰਗਾਲਾ ਮੁਕੇਰੀਆਂ ਦੀ ਟੀਮ ਵਲੋਂ ਅਮਰੀਕਾ ਤੋਂ ਵਤਨ ਪਰਤੇ ਪ੍ਰਵਾਸੀ ਸ਼ਾਇਰ ਗੁਰਮੀਤ ਹਯਾਤਪੁਰੀ ਦਾ ਸਨਮਾਨ ਕੀਤਾ ਗਿਆ | ਗੱਲਬਾਤ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਕਾਮਰਸ ਤੇ ਇਕਨਾਮਿਕਸ ਵਿਭਾਗ ਵਲੋਂ ਵੈਬੀਨਾਰ

ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਚੱਲ ਰਹੇ ਇਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਡਾ: ਤੇਜਿੰਦਰ ਕੌਰ ਧਾਲੀਵਾਲ ਡਾਇਰੈਕਟਰ ਸਿੱਖਿਆ ...

ਪੂਰੀ ਖ਼ਬਰ »

ਖਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਦਸੂਹਾ, 21 ਜਨਵਰੀ (ਕੌਸ਼ਲ)- ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਫਾਰ ਵੁਮੈਨ ਦਸੂਹਾ ਦੇ ਪੰਜਾਬੀ ਵਿਭਾਗ ਦੇ ਐਮ.ਏ. ਸਮੈਸਟਰ ਦੂਜੇ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ ਦੀਆਂ ਸਮੈਸਟਰ ਪ੍ਰੀਖਆਵਾਂ ਵਿੱਚੋਂ ਸ਼ਾਨਦਾਰ ਪ੍ਰਾਪਤੀ ਕਰਦੇ ਹੋਏ ਕਾਲਜ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ ਵਿਚੋਂ ਸਿਲਵਰ ਓਕ ਸਕੂਲ ਸਾਹਬਾਜਪੁਰ ਦੇ ਵਿਦਿਆਰਥੀਆਂ 5 ਤਗਮੇ ਹਾਸਲ ਕੀਤੇ

ਟਾਂਡਾ ਉੜਮੁੜ, 21 ਜਨਵਰੀ (ਭਗਵਾਨ ਸਿੰਘ ਸੈਣੀ)-ਸਿਲਵਰ ਓਕ ਸੀਨੀਅਰ ਸੈਕੰਡਰੀ ਸਕੂਲ ਸਾਹਬਾਜਪੁਰ ਟਾਂਡਾ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਪੱਧਰੀ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ ਵਿਚੋਂ 5 ਤਗਮੇ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਸਬੰਧੀ ਸਕੂਲ ਦੇ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਲਾਗਤ ਨਾਲ ਤਿਆਰ ਸੇਵਾ ਕੇਂਦਰ ਬਣੇ ਕਬੂਤਰਾਂ ਦਾ ਰੈਣ ਬਸੇਰਾ

ਘੋਗਰਾ, 21 ਜਨਵਰੀ (ਆਰ.ਐੱਸ. ਸਲਾਰੀਆ)- ਅਕਾਲੀ-ਭਾਜਪਾ ਸਰਕਾਰ ਵੱਲੋਂ ਲੱਖਾਂ ਰੁਪਏ ਖ਼ਰਚ ਕਰਕੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰ ਵਰਗੀਆਂ ਸਾਰੀਆਂ ਸੁੱਖ ਸਹੂਲਤਾਂ ਮੁਹੱਈਆ ਕਰਵਾਉਣ ਲਈ 20-20 ਪਿੰਡਾਂ ਨੂੰ ਇੱਕ ਸੇਵਾ ਕੇਂਦਰ ਮੁਹੱਈਆ ਕੀਤੇ ਗਏ ਪਰ ਸੂਬੇ ਦੀ ਕਾਂਗਰਸ ...

ਪੂਰੀ ਖ਼ਬਰ »

ਆਨਲਾਈਨ ਸਿੱਖਿਆ ਦੇ ਵਿਰੋਧ 'ਚ ਤੇ ਮੰਗਾਂ ਨੂੰ ਲੈ ਕੇ ਸਿੱਖਿਆ ਸਕੱਤਰ ਦਾ ਪੁਤਲਾ ਫੂਕਿਆ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਅਧਿਆਪਕ ਜਥੇਬੰਦੀ ਡੀ.ਟੀ. ਐੱਫ. ਦੇ ਸੂਬਾ ਪੱਧਰੀ 'ਸਕੱਤਰ ਹਟਾਓ ਸਿੱਖਿਆ ਬਚਾਓ' ਦੇ ਸੱਦੇ ਤਹਿਤ ਮਿਨੀ ਸਕੱਤਰੇਤ ਅੱਗੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦਾ ਪੁਤਲਾ ਫੂਕਿਆ ਗਿਆ | ਜ਼ਿਕਰਯੋਗ ਹੈ ਕਿ ਜਥੇਬੰਦੀ ਵੱਲੋਂ 14 ...

ਪੂਰੀ ਖ਼ਬਰ »

ਸੰਤ ਬਾਬਾ ਊਦੈ ਸਿੰਘ ਦੀ 68ਵੀਂ ਬਰਸੀ ਸਬੰਧੀ ਪੋਸਟਰ ਜਾਰੀ

ਹੁਸ਼ਿਆਰਪੁਰ, 21 ਜਨਵਰੀ (ਨਰਿੰਦਰ ਸਿੰਘ ਬੱਡਲਾ)- ਬਾਬਾ ਊਦੈ ਸਿੰਘ ਦੇ ਅਸਥਾਨ 'ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਊਦੈ ਸਿੰਘ ਦੀ 68ਵੀਂ ਬਰਸੀ 28 ਜਨਵਰੀ ਦਿਨ ਵੀਰਵਾਰ ਨੂੰ ਗੁਰਦੁਆਰਾ ਅੰਗੀਠਾ ਸਾਹਿਬ ਪਿੰਡ ਮੁੱਖਲਿਆਣਾ ਵਿਖੇ ਮਨਾਈ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਪਾਣੀ ਦੀਆਂ ਬੋਤਲਾਂ ਦਾ ਇਕ ਟਰੱਕ ਦਿੱਲੀ ਭੇਜਿਆ

ਖੁੱਡਾ, 21 ਜਨਵਰੀ (ਸਰਬਜੀਤ ਸਿੰਘ)-ਦਿੱਲੀ ਵਿਖੇ ਚੱਲ ਰਹੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ ਅੰਦੋਲਨ ਵਿਚ ਹਰੇਕ ਵਿਅਕਤੀ ਆਪੋ ਆਪਣੇ ਤਰੀਕੇ ਨਾਲ ਯੋਗਦਾਨ ਪਾ ਰਿਹਾ ਹੈ | ਇਸ ਲੜੀ ਤਹਿਤ ਪਿੰਡ ਝਿੰਗੜ ਖ਼ੁਰਦ ਤੇ ਪਿੰਡ ਪਵੇ ਵਾਸੀਆਂ ਤੇ ...

ਪੂਰੀ ਖ਼ਬਰ »

ਚਰਚ ਆਫ਼ ਗਾਡ ਵਿਖੇ ਸਾਲਾਨਾ ਮਸੀਹੀ ਸਤਿਸੰਗ ਕਰਵਾਇਆ

ਕੋਟਫਤੂਹੀ, 21 ਜਨਵਰੀ (ਅਟਵਾਲ)-ਪ੍ਰਭੂ ਯਿਸੂ ਮਸੀਹ ਦੇ ਜਨਮ ਦਿਹਾੜੇ ਦੇ ਸੰਬੰਧ ਵਿਚ 18 ਵਾਂ ਸਾਲਾਨਾ ਮਸੀਹੀ ਸਤਿਸੰਗ ਪਿੰਡ ਖੈਰੜ-ਅੱਛਰਵਾਲ ਦੇ ਚਰਚ ਆਫ਼ ਗਾਡ ਵਿਖੇ ਸਿਸਟਰ ਬਲਵਿੰਦਰ ਕÏਰ ਦੀ ਅਗਵਾਈ ਵਿਚ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਕਿ੍ਸਚੀਅਨ ...

ਪੂਰੀ ਖ਼ਬਰ »

ਖ਼ੈਰੜ ਵਾਸੀਆਂ ਦਾ ਫ਼ਰਮਾਨ 'ਭਾਜਪਾ ਲੀਡਰ ਦਾ ਆਉਣਾ ਮਨਾ ਹੈ'

ਮਾਹਿਲਪੁਰ, 21 ਜਨਵਰੀ (ਦੀਪਕ ਅਗਨੀਹੋਤਰੀ)-ਬਲਾਕ ਮਾਹਿਲਪੁਰ ਦੇ ਪਿੰਡ ਖ਼ੈਰੜ ਅੱਛਰਵਾਲ ਵਿਖੇ ਦੋਹਾਂ ਪਿੰਡਾਂ ਦੀਆਂ ਪੰਚਾਇਤਾਂ ਤੇ ਪਿੰਡ ਦੀ ਕਿਸਾਨ ਸੰਘਰਸ਼ ਕਮੇਟੀ ਨੇ ਪਿੰਡ 'ਚ ਭਾਜਪਾ ਆਗੂਆਂ ਦੇ ਆਉਣ ਦੀ ਮਨਾਹੀ ਦੇ ਪੋਸਟਰ ਲਗਾ ਕੇ ਨਾਅਰੇਬਾਜ਼ੀ ਕੀਤੀ ਤੇ ...

ਪੂਰੀ ਖ਼ਬਰ »

ਵਿਧਾਇਕ ਡੋਗਰਾ ਵਲੋਂ ਹਲਕਾ ਵਾਸੀਆਂ ਨਾਲ ਜਨ ਸੰਪਰਕ ਸ਼ੁਰੂ

ਰਾਮਗੜ੍ਹ ਸੀਕਰੀ, 21 ਜਨਵਰੀ (ਕਟੋਚ)-ਹਲਕੇ 'ਚ ਚੱਲ ਰਹੇ ਵਿਕਾਸ ਦੇ ਉਸਾਰੀ ਕੰਮਾਂ ਦਾ ਜਾਇਜ਼ਾ ਲੈਣ ਤੇ ਹੋਰ ਸਮੱਸਿਆਵਾਂ ਪ੍ਰਤੀ ਜਾਣੂੰ ਹੋਣ ਲਈ ਸਰਕਾਰ ਤੁਹਾਡੇ ਵਿਹੜੇ ਮੁਹਿੰਮ ਅਧੀਨ ਵਿਧਾਇਕ ਅਰੁਣ ਡੋਗਰਾ ਵਲੋਂ ਹਕਲੇ ਦੇ ਪਿੰਡਾਂ ਦਾ ਦੌਰਾ ਕਰਨਾ ਸ਼ੁਰੂ ਕੀਤਾ ਹੈ, ...

ਪੂਰੀ ਖ਼ਬਰ »

ਰਿਆਤ ਬਾਹਰਾ ਕਾਲਜ ਦੇ 12 ਵਿਦਿਆਰਥੀਆਂ ਦੀ ਪਲੇਸਮੈਂਟ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਮੈਨੇਜਮੈਂਟ ਕਾਲਜ ਹੁਸ਼ਿਆਰਪੁਰ ਦੇ 12 ਵਿਦਿਆਰਥੀਆਂ ਦੀ ਦੇਸ਼-ਵਿਦੇਸ਼ ਦੀਆਂ ਵੱਡੀਆਂ ਕੰਪਨੀਆਂ 'ਚ ਪਲੇਸਮੈਂਟ ਹੋਈ ਹੈ | ਇਸ ਸਬੰਧੀ ਡਾ: ਹਰਿੰਦਰ ਗਿੱਲ ਨੇ ਦੱਸਿਆ ਕਿ 9 ਵਿਦਿਆਰਥੀ ਐੱਮ. ਬੀ. ਏ. ਤੇ 3 ਬੀ. ...

ਪੂਰੀ ਖ਼ਬਰ »

ਪਿ੍ੰਸੀਪਲ ਹੇਮਰਾਜ ਮੈਮੋਰੀਅਲ ਲਾਇਬ੍ਰੇਰੀ ਦਾ ਉਦਘਾਟਨ

ਗੜ੍ਹਦੀਵਾਲਾ, 21 ਜਨਵਰੀ (ਚੱਗਰ) ਪਿ੍ੰਸੀਪਲ ਹੇਮਰਾਜ ਸਪੋਰਟਸ ਐਾਡ ਵੈੱਲਫੇਅਰ ਕਲੱਬ ਰਜਿ: ਡੱਫਰ ਵਲੋਂ ਪਿੰਡ ਵਿਖੇ ਸਥਾਪਿਤ ਕੀਤੀ ਪਿ੍ੰਸੀਪਲ ਹੇਮਰਾਜ ਮੈਮੋਰੀਅਲ ਲਾਇਬਰੇਰੀ ਦਾ ਉਦਘਾਟਨ ਦਲਜੀਤ ਸਿੰਘ ਲਾਖਾ ਡੀ. ਆਈ. ਜੀ. ਸੀ.ਆਰ.ਪੀ.ਐਫ ਵਲੋਂ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸੰਬੰਧੀ ਕਰਵਾਏ ਦਸਤਾਰ ਤੇ ਦਮਾਲਾ ਸਜਾਉਣ ਦੇ ਮੁਕਾਬਲੇ

ਗੜ੍ਹਦੀਵਾਲਾ, 21 ਜਨਵਰੀ (ਚੱਗਰ)- ਗੁਰਦੁਆਰਾ ਸਿੰਘ ਸਭਾ ਥੇਂਦਾ ਵਿਖੇ ਗੁਰਦੁਆਰਾ ਕਮੇਟੀ ਵਲੋਂ ਪਿੰਡ ਦੀਆਂ ਸਮੂਹ ਸੰਗਤਾਂ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਿੰਡ ਦੇ 14 ਸਾਲ ਤੱਕ ਦੇ ਬੱਚਿਆਂ ...

ਪੂਰੀ ਖ਼ਬਰ »

ਟਰੱਕ ਤੇ ਸਵਿਫਟ ਕਾਰ ਦੀ ਟੱਕਰ 'ਚ ਕਾਰ ਸਵਾਰ ਗੰਭੀਰ ਜ਼ਖਮੀ

ਐਮਾਂ ਮਾਂਗਟ, 21 ਜਨਵਰੀ (ਗੁਰਾਇਆ)-ਟਰੱਕ ਤੇ ਸਵਿਫਟ ਕਾਰ ਦੀ ਆਪਸੀ ਟੱਕਰ 'ਚ ਕਾਰ ਸਵਾਰ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਕਰਨੈਲ ਸਿੰਘ ਪੁੱਤਰ ਜਨਕ ਸਿੰਘ ਵਾਸੀ ਲੁਧਿਆਣਾ ਆਪਣੀ ਸਵਿਫਟ ਕਾਰ ਨੰਬਰ ਪੀਬੀ. 08 ਏ.ਟੀ. 3944 'ਤੇ ...

ਪੂਰੀ ਖ਼ਬਰ »

ਸਰਕਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਵਾਪਸ ਲਵੇ-ਆਸ਼ਾ ਨੰਦ

ਹਾਜੀਪੁਰ, 21 ਜਨਵਰੀ (ਜੋਗਿੰਦਰ ਸਿੰਘ)-ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਜੁਆਇੰਟ ਸਕੱਤਰ ਕਾਮਰੇਡ ਆਸ਼ਾ ਨੰਦ ਨੇ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ 'ਚ ਦਿਨ-ਬ-ਦਿਨ ਵਾਧੇ 'ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਤੇਲ ਦੀਆਂ ਕੀਮਤਾਂ ਦਾ ਅਸਰ ਹਰੇਕ ਵਸਤੂਆਂ 'ਤੇ ਪਵੇਗਾ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਲਾਇਸੰਸੀ ਅਸਲ੍ਹਾ ਲਿਜਾਣ 'ਤੇ ਪਾਬੰਦੀ ਦੇ ਹੁਕਮ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਸੂਬੇ 'ਚ ਨਗਰ ਨਿਗਮ, ਨਗਰ ਕੌਾਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਨੂੰ ਤਬਾਹ ਕਰਨ 'ਤੇ ਤੁਲੀ-ਪੱਪੀ

ਐਮਾ ਮਾਂਗਟ, 21 ਜਨਵਰੀ (ਗੁਰਾਇਆ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਤੇ ਕਾਲੇ ਕਾਨੰੂਨਾਂ ਕਰਕੇ ਕਿਸਾਨ ਅਤੇ ਕਿਸਾਨੀ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤੀ ਹੈ, ਜਿਸ ਦਾ ਸਭ ਤੋਂ ਵੱਡਾ ਅਸਰ ਖੇਤੀ ਆਧਾਰਤ ਪੰਜਾਬ ਸੂਬੇ ਵਿਚ ਪਵੇਗਾ | ਇਸ ਗੱਲ ਦਾ ਵਿਰੋਧ ਦੇਸ਼ ...

ਪੂਰੀ ਖ਼ਬਰ »

ਡੀ. ਏ. ਡੀ. ਏ. ਵੀ. ਕਾਲਜ ਦੇ ਅਧਿਆਪਕਾਂ ਵਲੋਂ ਮੰਗਾਂ ਸਬੰਧੀ ਰੋਸ ਪ੍ਰਦਰਸ਼ਨ

ਦਸੂਹਾ, 21 ਜਨਵਰੀ (ਭੁੱਲਰ)-ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਅਧਿਆਪਕਾਂ ਵਲੋਂ ਪਿ੍ੰਸੀਪਲ ਦੇ ਦਫ਼ਤਰ ਸਾਹਮਣੇ ਆਪਣੀਆਂ ਮੰਗਾਂ ਦੇ ਸਬੰਧ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪੀ. ਸੀ. ਸੀ. ਟੀ. ਯੂ. ਯੂਨਿਟ ਦੇ ਮੀਤ ਪ੍ਰਧਾਨ ਪ੍ਰੋਫ਼ੈਸਰ ਮੋਹਿਤ ਸ਼ਰਮਾ ਸੰਯੁਕਤ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਔਰਤਾਂ ਤੇ ਬੱਚਿਆਂ ਨੇ ਕੀਤਾ ਰੋਸ ਪ੍ਰਦਰਸ਼ਨ

ਹਾਜੀਪੁਰ, 21 ਜਨਵਰੀ (ਜੋਗਿੰਦਰ ਸਿੰਘ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਬਲਾਕ ਹਾਜੀਪੁਰ ਦੇ ਅਧੀਨ ਆਉਂਦੇ ਪਿੰਡ ਗੇਰਾ ਵਿਖੇ ਸਮਾਜ ਸੇਵਕਾ ਤੇ ਸਾਬਕਾ ਮਹਿਲਾ ਮੰਡਲ ਪ੍ਰਧਾਨ ਤੇ ਸਾਬਕਾ ਪੰਚ ਬੀਬੀ ਲਖਵਿੰਦਰ ਕੌਰ ਦੀ ਅਗਵਾਈ 'ਚ ਔਰਤਾਂ ਤੇ ਬੱਚਿਆਂ ਨੇ ਕੇਂਦਰ ...

ਪੂਰੀ ਖ਼ਬਰ »

ਵਾਰੀਅਰ ਸ਼ੂਟਿੰਗ ਅਕੈਡਮੀ ਦੇ ਬੱਚਿਆਂ ਨੇ ਜਿੱਤੇ ਤਗਮੇ

ਭੰਗਾਲਾ, 21 ਜਨਵਰੀ (ਬਲਵਿੰਦਰਜੀਤ ਸਿੰਘ ਸੈਣੀ)- ਬੀਤੇ ਦਿਨੀਂ ਵੁੱਡਲੈਂਡ ਸਕੂਲ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲੇ ਕਰਵਾਏ ਗਏ ਸਨ, ਵਿਚ ਵੱਖ-ਵੱਖ ਜ਼ਿਲਿ੍ਹਆਂ ਵਿਚੋਂ ਬੱਚਿਆਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ | ਇਸ ਵਿਚ ਭੰਗਾਲਾ ਦੀ ...

ਪੂਰੀ ਖ਼ਬਰ »

ਮਨਜੀਤ ਸਿੰਘ ਥੱਪਲ ਤਹਿਸੀਲ ਪ੍ਰਧਾਨ ਨਿਯੁਕਤ

ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ)- ਡੀ.ਸੀ. ਦਫ਼ਤਰ ਇੰਪਲਾਈਜ਼ ਯੂਨੀਅਨ ਹੁਸ਼ਿਆਰਪੁਰ ਤੇ ਜ਼ਿਲ੍ਹਾ ਪ੍ਰਧਾਨ ਵਿਕਰਮ ਦੀ ਅਗਵਾਈ ਹੇਠ ਗੜ੍ਹਸ਼ੰਕਰ ਵਿਖੇ ਸਬ-ਡਵੀਜ਼ਨ ਦੀ ਗੜ੍ਹਸ਼ੰਕਰ ਤਹਿਸੀਲ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਇਸ ਮੌਕੇ ਮਨਜੀਤ ਸਿੰਘ ਖੱਪਲ ਨੂੰ ...

ਪੂਰੀ ਖ਼ਬਰ »

ਚੇਅਰਪਰਸਨ ਸਵ. ਮੰਜੁਲਾ ਸੈਣੀ ਦੀ ਬਰਸੀ ਸਬੰਧੀ ਸਮਾਗਮ

ਦਸੂਹਾ, 21 ਜਨਵਰੀ (ਭੁੱਲਰ)- ਕੇ.ਐਮ.ਐਸ ਕਾਲਜ ਆਫ ਆਈ.ਟੀ ਐਾਡ ਮੈਨੇਜਮੈਂਟ ਦਸੂਹਾ ਦੀ ਚੇਅਰਪਰਸਨ ਸਵ. ਮੰਜੁਲਾ ਸੈਣੀ ਦੀ ਤੀਸਰੀ ਬਰਸੀ ਸਬੰਧੀ ਮੈਤਰੀ ਭਵਨ ਨਜ਼ਦੀਕ ਸ਼ਹੀਦ ਭਗਤ ਸਿੰਘ ਮਾਰਕਿਟ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ਪੰਡਿਤ ਤਰਦੀਪ ਮਿਸ਼ਰਾ ਵੱਲੋਂ ...

ਪੂਰੀ ਖ਼ਬਰ »

ਜਥੇ. ਕਿਰਪਾਲ ਸਿੰਘ ਗੇਰਾ ਦੀ ਧਰਮ ਪਤਨੀ ਨੂੰ ਦਿੱਤੀ ਅੰਤਿਮ ਵਿਦਾਈ

ਹਾਜੀਪੁਰ, 21 ਜਨਵਰੀ (ਪੁਨੀਤ ਭਾਰਦਵਾਜ, ਜੋਗਿੰਦਰ ਸਿੰਘ)-ਇਲਾਕੇ ਦੇ ਉੱਘੇ ਸਮਾਜ ਸੇਵਕ ਗੁਰੂ ਨਾਨਕ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਕਿਰਪਾਲ ਸਿੰਘ ਗੇਰਾ ਦੀ ਪਤਨੀ ਬੀਬੀ ਗਿਆਨ ਕੌਰ ਦੇ ਅੰਤਿਮ ਸੰਸਕਾਰ ਮੌਕੇ ਰਾਜਨੀਤੀ ਧਾਰਮਿਕ ਸਮਾਜ ਸੇਵੀ ਸੰਗਠਨਾਂ ...

ਪੂਰੀ ਖ਼ਬਰ »

ਗੜ੍ਹਸ਼ੰਕਰ ਇਲਾਕੇ 'ਚ ਚੋਰ ਸਰਗਰਮ, ਸੁੰਨੇ ਪਏ ਮਕਾਨਾਂ ਨੂੰ ਬਣਾ ਰਹੇ ਨੇ ਨਿਸ਼ਾਨਾ

ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ)- ਅੱਤ ਦੀ ਸਰਦੀ ਦੇ ਬਾਵਜੂਦ ਗੜ੍ਹਸ਼ੰਕਰ ਇਲਾਕੇ ਵਿਚ ਚੋਰ ਸਰਗਰਮ ਜਾਪ ਰਹੇ ਹਨ | ਇਲਾਕੇ ਵਿਚ ਨਿੱਤ ਕੋਈ ਨਾ ਕੋਈ ਚੋਰੀ ਦੀ ਘਟਨਾ ਵਾਪਰ ਰਹੀ ਹੈ | ਤਾਜ਼ਾ ਵਾਪਰੀਆਂ ਘਟਨਾਵਾਂ ਵਿਚ ਚੋਰਾਂ ਵਲੋਂ ਸੁੰਨੇ ਪਏ ਮਕਾਨਾਂ/ਕੋਠੀਆਂ ਨੂੰ ...

ਪੂਰੀ ਖ਼ਬਰ »

ਵਿਧਾਇਕ ਗਿਲਜੀਆਂ ਵਲੋਂ ਨਗਰ ਕੌਾਸਲ ਗੜ੍ਹਦੀਵਾਲਾ ਦੇ ਕਾਂਗਰਸੀ ਉਮੀਦਵਾਰਾਂ ਦੀ ਸੂਚੀ ਜਾਰੀ

ਗੜ੍ਹਦੀਵਾਲਾ, 21 ਜਨਵਰੀ (ਚੱਗਰ)-ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਨਗਰ ਕੌਾਸਲਾਂ ਦੀਆਂ 14 ਫਰਵਰੀ ਨੂੰ ਕਰਵਾਈਆਂ ਜਾ ਰਹੀਆ ਚੋਣਾਂ ਦੇ ਮੱਦੇਨਜ਼ਰ ਨਗਰ ਕੌਾਸਲ ਚੋਣਾਂ ਲਈ ਗੜ੍ਹਦੀਵਾਲਾ ਦੇ 11 ਵਾਰਡਾਂ ਲਈ ਕਾਂਗਰਸ ਪਾਰਟੀ ਨੇ ਪਹਿਲਾਂ ਕਰਦਿਆਂ ਉਮੀਦਵਾਰਾਂ ਦੀ ਸੂਚੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਅਭਿਨਵ ਸ਼ੂਟਿੰਗ ਸਪੋਰਟਸ ਅਕੈਡਮੀ ਦੇ ਖਿਡਾਰੀਆਂ ਨੇ ਕੀਤੇ ਸਥਾਨ ਹਾਸਲ

ਦਸੂਹਾ, 21 ਜਨਵਰੀ (ਕੌਸ਼ਲ)-ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਸਪੋਰਟਸ ਐਸੋਸੀਏਸ਼ਨ ਵਲੋਂ ਵੂਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਵਿਖੇ ਕਰਵਾਈ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ 'ਚ ਅਭਿਨਵ ਸ਼ੂਟਿੰਗ ਸਪੋਰਟਸ ਅਕੈਡਮੀ ਦੇ ਸ਼ੂਟਰਾਂ ਨੇ ...

ਪੂਰੀ ਖ਼ਬਰ »

ਵਿਧਾਇਕ ਡੋਗਰਾ ਨੇ ਸਮੱਸਿਆਵਾਂ ਸੁਣੀਆਂ

ਤਲਵਾੜਾ, 21 ਜਨਵਰੀ (ਮਹਿਤਾ)-ਵਿਧਾਇਕ ਅਰੁਣ ਡੋਗਰਾ ਨੇ ਬੀ. ਡੀ. ਪੀ. ਓ. ਦਫ਼ਤਰ ਤਲਵਾੜਾ ਵਿਖੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ | ਉਨ੍ਹਾਂ ਸਮੱਸਿਆਵਾਂ ਸੁਣਨ ਤੋਂ ਬਾਅਦ ਉਨ੍ਹਾਂ ਦਾ ਹੱਲ ਮੌਕੇ 'ਤੇ ਹੀ ਕਰਵਾ ਦਿੱਤਾ ਤੇ ਕੁੱਝ ਕੁ ਦੇ ਨਿਪਟਾਰੇ ਲਈ ਸਬੰਧਿਤ ...

ਪੂਰੀ ਖ਼ਬਰ »

ਸੁਸ਼ੀਲ ਪਿੰਕੀ ਵਲੋਂ ਸ੍ਰੀ ਰਾਮ ਮੰਦਰ ਦੇ ਨਿਰਮਾਣ ਲਈ 1 ਲੱਖ 11 ਹਜ਼ਾਰ 111 ਭੇਟ

ਤਲਵਾੜਾ, 21 ਜਨਵਰੀ (ਮਹਿਤਾ)-ਭਾਜਪਾ ਪ੍ਰਦੇਸ਼ ਕਾਰਜਕਾਰੀ ਦੇ ਮੈਂਬਰ ਸੁਸ਼ੀਲ ਪਿੰਕੀ ਨੇ ਆਯੋਧਿਆ ਵਿਖੇ ਸ੍ਰੀ ਰਾਮ ਮੰਦਰ ਦੇ ਨਿਰਮਾਣ ਦੇ ਲਈ 1 ਲੱਖ 11 ਹਜ਼ਾਰ 111 ਰੁਪਏ ਦਾ ਯੋਗਦਾਨ ਮੰਡਲ ਤਲਵਾੜਾ ਨੇ ਆਪਣੇ ਪਰਿਵਾਰ ਵਲੋਂ ਕੀਤਾ | ਇਸ ਮੌਕੇ ਸ੍ਰੀਮਤੀ ਪੁਸ਼ਪਾ ਦੇਵੀ, ...

ਪੂਰੀ ਖ਼ਬਰ »

ਨੋਡਲ ਅਫ਼ਸਰ ਵਲੋਂ ਸਕੂਲ ਅਧਿਆਪਕਾਂ ਨਾਲ ਮੀਟਿੰਗ

ਭੰਗਾਲਾ, 21 ਜਨਵਰੀ (ਬਲਵਿੰਦਰਜੀਤ ਸਿੰਘ ਸੈਣੀ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਚਲਾਏ ਜਾ ਰਹੇ ਸੱਤ ਪ੍ਰਤੀਸ਼ਤ ਦੀ ਪ੍ਰਾਪਤੀ ਲਈ ਬਲਾਕ ਨੋਡਲ ਅਫ਼ਸਰ ਪਿ੍ੰਸੀਪਲ ਗੁਰਾਦਾਸ ਵਲੋਂ ਚਰਨ ਸਿੰਘ ਮੰਝਪੁਰ ਸੀਨੀਅਰ ਸੈਕੰਡਰੀ ਸਕੂਲ ਭੰਗਾਲਾ ਦੇ ਅਧਿਆਪਕਾਂ ਨਾਲ ...

ਪੂਰੀ ਖ਼ਬਰ »

ਬਿਰਧ ਆਸ਼ਰਮ ਦੇਹਰੀਵਾਲ 'ਚ ਮੈਡੀਕਲ ਜਾਂਚ ਕੈਂਪ

ਅੱਡਾ ਸਰਾਂ, 21 ਜਨਵਰੀ (ਹਰਜਿੰਦਰ ਸਿੰਘ ਮਸੀਤੀ)-ਸਮਾਜ ਸੇਵੀ ਪ੍ਰਵਾਸੀ ਭਾਰਤੀ ਜਵਾਹਰ ਸਿੰਘ ਪੱਡਾ ਵਲੋਂ ਪਿੰਡ ਦੇਹਰੀਵਾਲ ਵਿਖੇ ਚਲਾਏ ਜਾ ਰਹੇ ਗੁਰੂ ਨਾਨਕ ਬਿਰਧ ਆਸ਼ਰਮ 'ਚ ਵੇਵਜ਼ ਹਸਪਤਾਲ ਟਾਂਡਾ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ...

ਪੂਰੀ ਖ਼ਬਰ »

ਸ੍ਰੀ ਰਾਮ ਮੰਦਰ ਦੇ ਨਿਰਮਾਣ ਲਈ ਪ੍ਰੋ: ਕਪੂਰ ਦੇ ਪਰਿਵਾਰ ਵਲੋਂ ਰਾਸ਼ੀ ਭੇਟ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਸ੍ਰੀ ਰਾਮ ਮੰਦਰ ਦੇ ਨਿਰਮਾਣ ਸਬੰਧੀ ਰਾਸ਼ੀ ਇਕੱਠੀ ਕਰਨ ਲਈ ਚਲਾਏ ਗਏ ਅਭਿਆਨ ਤਹਿਤ ਟਰਿੱਪਲ ਐਮ ਪਬਲਿਕ ਸਕੂਲ ਹੁਸ਼ਿਆਰਪੁਰ ਦੇ ਐਮ. ਡੀ. ਪ੍ਰੋ: ਮਨੋਜ ਕਪੂਰ ਨੇ ਆਪਣੀ ਮਾਤਾ ਸੁਦੇਸ਼ ਰਾਣੀ ਦੇ ਹੱਥੋਂ 1 ਲੱਖ 11 ਹਜ਼ਾਰ 111 ...

ਪੂਰੀ ਖ਼ਬਰ »

ਸੱਭਿਆਚਾਰ ਸੰਭਾਲ ਸੁਸਾਇਟੀ ਦੀ ਮੀਟਿੰਗ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਨੇ ਹਮੇਸ਼ਾਂ ਹੀ ਵਿਸ਼ਵ ਨੂੰ ਸ਼ਾਂਤੀ ਦਾ ਸੰਦੇਸ਼ ਦਿੱਤਾ ਹੈ ਤੇ ਪੰਜਾਬ ਦੀ ਧਰਤੀ 'ਤੇ ਅਵਤਾਰ ਲੈਣ ਵਾਲੇ ਗੁਰੂਆਂ ਨੇ ਹਮੇਸ਼ਾਂ ਮਾਨਵਤਾ ਦਾ ਹੀ ਪਾਠ ਪੜ੍ਹਾਇਆ ਹੈ | ਇਸ ਪ੍ਰੇਰਨਾ 'ਤੇ ਚੱਲਦਿਆਂ ਹੀ ਸੱਭਿਆਚਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX