ਪਟਨਾ ਸਾਹਿਬ, 21 ਜਨਵਰੀ-ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਸਮਾਗਮਾਂ ਦੀ ਅੱਜ ਅੰਮਿ੍ਤ ਵੇਲੇ ਪ੍ਰਚੱਲਿਤ ਮਰਿਆਦਾ ਅਨੁਸਾਰ ਸੰਪੂਰਨਤਾ ਹੋਈ | ਜਿਸ 'ਚ ਪਹਿਲੇ ਪਹਿਰ 2 ਵਜੇ ਦੇ ਕਰੀਬ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਵਲੋਂ ਸੰਗਤੀ ਰੂਪ 'ਚ ਕੀਤੀ ਗਈ ਆਰਤੀ ਦੌਰਾਨ ਗੁਲਾਬ ਦੀਆਂ ਪੰਖੜੀਆਂ ਤੇ ਮਹਿਕਦੇ ਫੁੱਲਾਂ ਦੀ ਹੋਈ ਵਰਖਾ ਨੇ ਜਿੱਥੇ ਆਲੌਕਿਕ ਮਾਹੌਲ ਸਿਰਜ ਦਿੱਤਾ | ਉੱਥੇ ਹੀ ਭਾਈ ਹਰਜੋਤ ਸਿੰਘ ਜ਼ਖਮੀ ਦੇ ਜਥੇ ਨੇ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ | ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਇਲਾਵਾ ਹੋਰ ਪੰਥਕ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ 'ਚ ਸੰਗਤ ਨੇ ਹਾਜ਼ਰੀ ਭਰੀ | ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਵਲੋਂ ਪਰੰਪਰਾ ਮੁਤਾਬਿਕ ਆਰਤੀ ਦਾ ਗਾਇਨ ਕੀਤਾ ਗਿਆ ਅਤੇ ਪ੍ਰਕਾਸ਼ ਪੁਰਬ ਸਮਾਗਮ ਦੀ ਸੰਪੂਰਨਤਾ ਦੀ ਅਰਦਾਸ ਕੀਤੀ | ਇਸ ਦੌਰਾਨ ਸੰਗਤ ਵਲੋਂ ਰੰਗ-ਬਿਰੰਗੇ ਫੁੱਲਾਂ ਦੀ ਕੀਤੀ ਗਈ ਬਾਰਿਸ਼ ਤੋਂ ਇਲਾਵਾ ਬੈਂਡ ਦੀਆਂ ਮਨਮੋਹਕ ਧੁਨਾਂ ਅਤੇ ਦੀਪਮਾਲਾ ਨੇ ਸਮਾਗਮ ਨੂੰ ਹੋਰ ਪ੍ਰਭਾਵਸ਼ਾਲੀ ਬਣਾ ਦਿੱਤਾ | ਇਸ ਦੌਰਾਨ ਗਿਆਨੀ ਰਣਜੀਤ ਸਿੰਘ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਪ੍ਰਕਾਸ਼ ਪੁਰਬ ਸਮਾਗਮਾਂ 'ਚ ਹਾਜ਼ਰੀ ਭਰਨ ਤੇ ਸੇਵਾ ਨਿਭਾਉਣ ਲਈ ਸੰਗਤ ਦਾ ਧੰਨਵਾਦ ਕੀਤਾ | ਇਸ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿਤ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਹਰਜਾਪ ਸਿੰਘ ਸੁਲਤਾਨਵਿੰਡ, ਬਾਵਾ ਸਿੰਘ ਗੁਮਾਨਪੁਰਾ, ਅਮਰੀਕ ਸਿੰਘ ਲਤੀਫ਼ਪੁਰ, ਭਾਈ ਚਮਨ ਸਿੰਘ ਲਾਲ, ਸੰਤ ਬਾਬਾ ਘਾਲਾ ਸਿੰਘ, ਬਾਬਾ ਕਰਮਜੀਤ ਸਿੰਘ ਯਮੁਨਾਨਗਰ, ਜਨਰਲ ਸਕੱਤਰ ਮਹਿੰਦਰਪਾਲ ਸਿੰਘ ਢਿੱਲੋਂ, ਮੁੱਖ ਪ੍ਰਬੰਧਕ ਜਗਜੀਤ ਸਿੰਘ ਜੱਗੀ, ਬਾਬਾ ਅਵਤਾਰ ਸਿੰਘ ਧੱਤਲ ਤੇ ਇੰਦਰਜੀਤ ਸਿੰਘ ਯੂ.ਕੇ. ਆਦਿ ਹਾਜ਼ਰ ਸਨ | ਗੌਰਤਲਬ ਹੈ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਚੱਲੀ ਆ ਰਹੀ ਮਰਿਆਦਾ ਅਨੁਸਾਰ ਹਰ ਸਾਲ ਪ੍ਰਕਾਸ਼ ਪੁਰਬ ਦੀ ਰਾਤ ਵੱਡੀ ਗਿਣਤੀ 'ਚ ਸੰਗਤ ਇਸ ਮੁਕੱਦਸ ਪ੍ਰਕਾਸ਼ ਅਸਥਾਨ ਵਿਖੇ ਇਕੱਤਰ ਹੁੰਦੀ ਹੈ | ਪ੍ਰਮੁੱਖ ਪੰਡਾਲ 'ਚ ਚੱਲ ਗੁਰਮਤਿ ਸਮਾਗਮ ਦੀ ਸਮਾਪਤੀ ਤੋਂ ਬਾਅਦ 1 ਵਜੇ ਦੇ ਕਰੀਬ ਨੌਵੇਂ ਮਹੱਲੇ ਦੇ ਸਲੋਕ ਆਰੰਭ ਹੁੰਦੇ ਹਨ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਦਸਮ ਪਾਤਸ਼ਾਹ ਦੀ ਜਨਮ ਗਾਥਾ ਦਾ ਕੀਰਤਨ ਕੀਤਾ ਜਾਂਦਾ ਹੈ | ਇਸ ਦੌਰਾਨ ਆਰਤੀ ਅਤੇ ਫੁੱਲਾਂ ਦੀ ਵਰਖਾ ਦੇਖਣਯੋਗ ਹੁੰਦੀ ਹੈ |
ਗੁਰਦੁਆਰਾ ਬਾਲ ਲੀਲ੍ਹਾ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 354ਵਾਂ ਪ੍ਰਕਾਸ਼ ਪੁਰਬ ਅੱਜ ਚਰਨ ਛੋਹ ਪਾਵਨ ਧਰਤੀ ਗੁਰਦੁਆਰਾ ਬਾਲ ਲੀਲ੍ਹਾ ਮੈਣੀ ਸੰਗਤ ਵਿਖੇ ਅਦਬ ਸਹਿਤ ਮਨਾਇਆ ਗਿਆ | ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਸਜੇ ਹੋਏ ਦੀਵਾਨ ਵਿਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਗੁਰਮੀਤ ਸਿੰਘ ਸ਼ਾਂਤ, ਭਾਈ ਹਰਜੋਤ ਸਿੰਘ ਜ਼ਖ਼ਮੀ ਦੇ ਜਥੇ ਵਲੋਂ ਜਿੱਥੇ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ ਉੱਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੱੁਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਪੰਥ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਵਲੋਂ ਸੰਗਤ ਨਾਲ ਗੁਰਇਤਿਹਾਸ ਦੀ ਸਾਂਝ ਪਾਈ ਗਈ | ਇਸ ਦੌਰਾਨ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਆਈਆਂ ਹੋਈਆਂ ਸੰਗਤਾਂ ਨੂੰ ਜੀ ਆਇਆਂ ਕਿਹਾ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਬਾਬਾ ਸੁਖਵਿੰਦਰ ਸਿੰਘ, ਬਾਬਾ ਗੁਰਵਿੰਦਰ ਸਿੰਘ, ਪ੍ਰੋ. ਸਰਦਾਰਾ ਸਿੰਘ, ਬਾਬਾ ਸੁੱਖਾ ਸਿੰਘ ਗਵਾਲੀਅਰ ਆਦਿ ਹਾਜ਼ਰ ਸਨ |
ਗੁਰਦੁਆਰਾ ਸ਼ੀਤਲ ਕੁੰਡ ਵਿਖੇ ਨਤਮਸਤਕ ਹੋਏ ਨਿਤਿਸ਼ ਕੁਮਾਰ
ਪਟਨਾ ਸਾਹਿਬ, 21 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਮੁਬਾਰਕ ਅਸਥਾਨ ਗੁਰਦੁਆਰਾ ਸ਼ੀਤਲ ਕੁੰਡ ਰਾਜਗੀਰ (ਬਿਹਾਰ) ਵਿਖੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 354ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ ਜਿਸ 'ਚ ਉਚੇਚੇ ਤੌਰ 'ਤੇ ਮੁੱਖ ਮੰਤਰੀ ਬਿਹਾਰ ਨਿਤੀਸ਼ ਕੁਮਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਿਰਕਤ ਕੀਤੀ | ਇਸ ਦੌਰਾਨ ਨਿਤਿਸ਼ ਕੁਮਾਰ ਨੇ ਕਿਹਾ ਕਿ ਇਤਿਹਾਸਕ ਇਲਾਕੇ ਰਾਜਗੀਰ ਵਿਖੇ ਗਰਮ ਕੁੰਡ ਸਨ ਜਦ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇੱਥੇ ਚਰਨ ਮੁਬਾਰਕ ਹੋਏ ਇਹ ਗਰਮ ਕੁੰਡ ਸ਼ੀਤਲ ਹੋ ਗਿਆ | ਇਸ ਦੌਰਾਨ ਨਿਤਿਸ਼ ਕੁਮਾਰ ਨੇ ਗੁਰਦੁਆਰਾ ਸਾਹਿਬ ਦੀ ਨਵ-ਉਸਾਰੀ ਅਧੀਨ ਇਮਾਰਤ ਦਾ ਜਾਇਜ਼ਾ ਲੈਂਦੇ ਹੋਏ ਸੰਤੁਸ਼ਟੀ ਦਾ ਇਜ਼ਹਾਰ ਕੀਤਾ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਨਿਤਿਸ਼ ਕੁਮਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸਨਮਾਨਿਤ ਕੀਤਾ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ , ਜਨਰਲ ਸਕੱਤਰ ਮਹਿੰਦਰਪਾਲ ਸਿੰਘ ਢਿੱਲੋਂ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਇੰਦਰਜੀਤ ਸਿੰਘ ਨਿਸ਼ਕਾਮ ਸੇਵਕ ਜਥਾ ਯੂ.ਕੇ, ਰਾਮ ਸਿੰਘ, ਸੁਮੀਤ ਸਿੰਘ ਕਲਸੀ, ਦਿੱਲੀ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ, ਬਾਬਾ ਹਰੀ ਸਿੰਘ, ਬਾਬਾ ਜੁਗਰਾਜ ਸਿੰਘ, ਬਾਬਾ ਸੁੱਚਾ ਸਿੰਘ, ਬਾਬਾ ਬਲਜਿੰਦਰ ਸਿੰਘ ਆਦਿ ਹਾਜ਼ਰ ਸਨ |
ਚੰਡੀਗੜ੍ਹ, 21 ਜਨਵਰੀ (ਹਰਕਵਲਜੀਤ ਸਿੰਘ)-ਕੇਂਦਰ ਸਰਕਾਰ ਵਲੋਂ ਪੰਜਾਬ ਦੇ ਰੋਕੇ ਗਏ 1200 ਕਰੋੜ ਦੇ ਦਿਹਾਤੀ ਵਿਕਾਸ ਫ਼ੰਡ 'ਚੋਂ ਹੁਣ ਕੇਂਦਰ ਸਰਕਾਰ ਵਲੋਂ 400 ਕਰੋੜ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ ਪਰ ਇਹ ਸਪਸ਼ਟ ਨਹੀਂ ਕੀਤਾ ਗਿਆ ਕਿ ਕੇਂਦਰ ਸਰਕਾਰ ਕੀ ਬਾਕੀ ਰਾਸ਼ੀ ...
ਚੰਡੀਗੜ੍ਹ, 21 ਜਨਵਰੀ (ਅਜੀਤ ਬਿਊਰੋ)-ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਜ਼ਿਲ੍ਹਾ ਸਦਰ ਮੁਕਾਮਾਂ 'ਤੇ ਝੰਡਾ ਲਹਿਰਾਉਣ ਸਬੰਧੀ ਮੰਤਰੀਆਂ ਦੀਆਂ ਲਗਾਈਆਂ ਡਿਊਟੀਆਂ 'ਚ ਅੰਸ਼ਕ ਸੋਧ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਨਵੇਂ ...
ਰਾਏਕੋਟ, 21 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਗੁਰੂਸਰ ਪੰਜੂਆਣਾ ਸਾਹਿਬ ਲੰਮਾ-ਜੱਟਪੁਰਾ ਵਿਖੇ ਮਨਾਏ ਜਾਂਦੇ ਜੋੜ ਮੇਲੇ ਦੇ ਅਖੀਰਲੇ ਦਿਨ ਮੁੱਖ ਸੇਵਾਦਾਰ ਦਮਦਮੀ ਟਕਸਾਲ ਦੇ ਮਹਾਂਪੁਰਸ਼ ...
ਬਰਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਸਾਬਕਾ ਸੈਨਿਕ ਵਿੰਗ ਦੇ ਪ੍ਰਧਾਨ ਇੰਜ: ਗੁਰਜਿੰਦਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਚਾਰ ਮਹੀਨਿਆਂ ਤੋਂ ਆਪਣੀ ਹੱਕੀ ਮੰਗਾਂ ਲਈ ਜੂਝ ਰਹੇ ਕਿਸਾਨ ਭਰਾਵਾਂ ਦੇ ...
ਸੰਗਰੂਰ, 21 ਜਨਵਰੀ (ਸੁਖਵਿੰਦਰ ਸਿੰਘ ਫੁੱਲ)-ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਦੇਸ਼ ਦੀਆਂ ਆਰਥਿਕ ਨੀਤੀਆਂ ਬਾਰੇ ਭਾਜਪਾ ਅਤੇ ਕਾਂਗਰਸ ਪਾਰਟੀ ਦੀ ਸੋਚ ਇਕੋ ਜਿਹੀ ਹੈ | ਜਿਹੜੀਆਂ ਆਰਥਿਕ ਨੀਤੀਆਂ ਉੱਪਰ ਕਾਂਗਰਸ ਸਰਕਾਰ ਨੇ ਵਿਸ਼ਵ ਵਪਾਰ ...
ਮਸਤੂਆਣਾ ਸਾਹਿਬ, 21 ਜਨਵਰੀ (ਦਮਦਮੀ)-ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ 94ਵੀਂ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ ਅਤੇ ਜੋੜ ਮੇਲਾ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ 30 ਜਨਵਰੀ ਤੋਂ 1 ਫਰਵਰੀ ਤੱਕ ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ...
ਚੰਡੀਗੜ੍ਹ, 21 ਜਨਵਰੀ (ਅਜੀਤ ਬਿਊਰੋ)-ਪੰਜਾਬ 'ਚ ਹੋਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ | ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ 'ਚ ਪਾਰਟੀ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ...
ਜਲੰਧਰ, 21 ਜਨਵਰੀ (ਮੇਜਰ ਸਿੰਘ)-ਕੇਂਦਰ ਸਰਕਾਰ ਵਲੋਂ ਬਣਾਏ ਗਏ ਖੇਤੀਬਾੜੀ ਸਬੰਧੀ ਤਿੰਨ ਕਾਨੂੰਨਾਂ ਖ਼ਿਲਾਫ਼ ਦੇਸ਼ ਭਰ 'ਚ ਚੱਲ ਰਹੇ ਅੰਦੋਲਨ 'ਚ ਜਿੱਥੇ ਵੱਖ-ਵੱਖ ਰਾਜਾਂ ਦੇ ਕਿਸਾਨ ਸਰਗਰਮ ਹਨ ਉੱਥੇ ਕਲਾਕਾਰ ਵੀ ਆਪਣੋ-ਆਪਣੇ ਤਰੀਕੇ ਨਾਲ ਸੰਘਰਸ਼ ਨੂੰ ਮਘਾ ਰਹੇ ਹਨ | ...
ਮੁੱਲਾਂਪੁਰ ਗਰੀਬਦਾਸ, 21 ਜਨਵਰੀ (ਦਿਲਬਰ ਸਿੰਘ ਖੈਰਪੁਰ)-ਦਿੱਲੀ ਵਿਖੇ ਜਾਰੀ ਕਿਸਾਨ ਅੰਦੋਲਨ ਦੌਰਾਨ ਘਾੜ ਖੇਤਰ ਦੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ | ਇਸ ਸਬੰਧੀ ਸੁਖਵਿੰਦਰ ਸਿੰਘ ਫ਼ੌਜੀ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਹਰਿੰਦਰ ਸਿੰਘ ਉਰਫ਼ ਗੋਲਾ ਜੋ ਕਿ ਕਿਸਾਨ ...
ਜਲੰਧਰ, 21 ਜਨਵਰੀ (ਹਰਵਿੰਦਰ ਸਿੰਘ ਫੁੱਲ)-ਸਥਾਨਕ ਪੰਜਾਬ ਪੈੱ੍ਰਸ ਕਲੱਬ ਵਿਖੇ ਕਰਵਾਏ ਸਮਾਗਮ 'ਚ ਪ੍ਰਵਾਸੀ ਲੇਖਕ ਅਤੇ ਸੀਨੀਅਰ ਪੱਤਰਕਾਰ ਐੱਸ.ਅਸ਼ੋਕ ਭੌਰਾ ਦੀਆਂ ਤਿੰਨ ਪੁਸਤਕਾਂ 'ਡੂਢ ਕਿੱਲਾ' ਕਹਾਣੀ ਸੰਗ੍ਰਹਿ, ਗੱਲ ਬਣੀ ਕਿ ਨਹੀਂ (ਕਾਵਿ ਵਿਅੰਗ) ਅਤੇ ਵਿਸ਼ਵ ...
ਬਠਿੰਡਾ, 21 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਯੂਥ ਅਕਾਲੀ ਦਲ ਨੇ ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਦੀ ਸ਼ਾਂਤੀਪੂਰਨ ਤਰੀਕੇ ਨਾਲ ਰੋਸ ਪ੍ਰਗਟਾਅ ਰਹੇ ਕਿਸਾਨਾਂ ਤੇ ਕਿਸਾਨਾਂ ਦੀ ਹਮਾਇਤ 'ਚ ਨਿਤਰਣ ਵਾਲਿਆਂ ਖ਼ਿਲਾਫ਼ ਦੁਰਵਰਤੋਂ ਦੇ ਰੋਸ ਵਜੋਂ ਯੂਥ ਅਕਾਲੀ ਦਲ ਦੇ ...
ਚੰਡੀਗੜ੍ਹ, 21 ਜਨਵਰੀ (ਅਜੀਤ ਬਿਊਰੋ)-ਏ.ਡੀ.ਜੀ.ਪੀ. (ਸੁਰੱਖਿਆ) ਸੁਧਾਂਸ਼ੂ ਐਸ. ਸ੍ਰੀਵਾਸਤਵਾ ਨੇ ਏ.ਡੀ.ਜੀ.ਪੀ. ਤਕਨੀਕੀ ਸੇਵਾਵਾਂ ਦਾ ਵਾਧੂ ਚਾਰਜ ਛੱਡ ਦਿੱਤਾ ਹੈ | ਜ਼ਿਕਰਯੋਗ ਹੈ ਕਿ ਸ੍ਰੀਵਾਸਤਵਾ ਨੇ ਏ.ਡੀ.ਜੀ.ਪੀ. ਕੁਲਦੀਪ ਸਿੰਘ, ਜੋ ਕਿ 4 ਜਨਵਰੀ, 2021 ਤੋਂ ਕਮਾਈ ਛੁੱਟੀ ...
ਜਲੰਧਰ, 21 ਜਨਵਰੀ (ਜਸਪਾਲ ਸਿੰਘ)-ਅਗਲੇ ਮਹੀਨੇ ਹੋਣ ਜਾ ਰਹੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਾਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਲੈ ਕੇ ਬੇਸ਼ੱਕ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ ਤੇ ਅਬਜ਼ਰ ਲਗਾ ਕੇ ਉਮੀਦਵਾਰਾਂ ਚੁਣਨ ...
ਚੰਡੀਗੜ੍ਹ, 21 ਜਨਵਰੀ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਵਰਕਰਾਂ ਨੂੰ ਆਦੇਸ਼ ਦਿੱਤਾ ਕਿ ਉਹ 26 ਜਨਵਰੀ ਦੇ ਕਿਸਾਨ ਗਣਤੰਤਰ ਦਿਵਸ ਮਾਰਚ ਦੀ ਅਪਾਰ ਸਫ਼ਲਤਾ ਲਈ ਯਤਨ ਹੋਰ ਤੇਜ਼ ਕਰ ਦੇਣ | ਸ. ਸੁਖਬੀਰ ਸਿੰਘ ਬਾਦਲ ...
ਚੰਡੀਗੜ੍ਹ, 21 ਜਨਵਰੀ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਕਾਨੂੰਨੀ ਸੈਲ ਅਤੇ ਐਸ.ਸੀ. ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ | ਪਾਰਟੀ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਸ. ਜਰਨੈਲ ਸਿੰਘ ਅਤੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ...
ਐੱਸ. ਏ. ਐੱਸ. ਨਗਰ, 21 ਜਨਵਰੀ (ਕੇ. ਐੱਸ. ਰਾਣਾ)-'ਆਜ਼ਾਦ ਗਰੁੱਪ' ਮੁਹਾਲੀ ਸ਼ਹਿਰ ਦੀਆਂ ਸਾਰੀਆਂ ਸੀਟਾਂ 'ਤੇ ਚੋਣ ਲੜ ਕੇ ਨਗਰ ਨਿਗਮ ਮੁਹਾਲੀ 'ਤੇ ਆਪਣਾ ਕਬਜ਼ਾ ਕਰੇਗਾ ਅਤੇ ਸ਼ਹਿਰ ਨੂੰ ਪਹਿਲਾਂ ਵਾਂਗ ਵਿਕਾਸ ਦੀ ਪੱਟੜੀ 'ਤੇ ਚਾੜ੍ਹੇਗਾ | ਇਹ ਵਿਚਾਰ ਅੱਜ ਇਥੇ 'ਆਜ਼ਾਦ ...
ਅੰਮਿ੍ਤਸਰ, 21 ਜਨਵਰੀ (ਹਰਮਿੰਦਰ ਸਿੰਘ)-ਪੰਜਾਬ 'ਚ ਕਰਵਾਈਆਂ ਜਾ ਰਹੀਆਂ ਨਗਰ ਨਿਗਮ, ਨਗਰ ਪੰਚਾਇਤਾਂ ਅਤੇ ਨਗਰ ਕੌਾਸਲਾਂ ਦੀਆਂ ਚੋਣਾਂ ਨੂੰ ਲੈ ਕੇ ਭਾਜਪਾ ਅਜੇ ਭਾਵੇਂ ਖੱੁਲ੍ਹਕੇ ਸਾਹਮਣੇ ਨਹੀਂ ਆਈ ਪਰ ਅੰਦਰਖਾਤੇ ਇਸ ਵਲੋਂ ਵੱਖਰੇ ਤੌਰ 'ਤੇ ਚੋਣ ਲੜਣ ਲਈ ਤਿਆਰੀਆਂ ...
ਐੱਸ. ਏ. ਐੱਸ. ਨਗਰ, 21 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਭਰਤੀ ਡਾਇਰੈਕਟੋਰੇਟ ਨੇ ਮਾਸਟਰ ਕਾਡਰ ਭਰਤੀ ਪ੍ਰੀਖਿਆ ਦੇ ਪੰਜਾਬੀ ਵਿਸ਼ੇ ਨੂੰ ਛੱਡ ਕੇ ਬਾਕੀ 5 ਵਿਸ਼ਿਆਂ ਦਾ ਨਤੀਜਾ ਐਲਾਨ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਸਿੱਖਿਆ ...
ਅੰਮਿ੍ਤਸਰ, 21 ਜਨਵਰੀ (ਹਰਮਿੰਦਰ ਸਿੰਘ)-ਭਾਜਪਾ ਦੀ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਪੰਜਾਬ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਕਿਸਾਨਾਂ ਨੂੰ 26 ਜਨਵਰੀ ਨੂੰ ਦਿੱਲੀ ਵਿਚ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਤੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਅਪੀਲ ਕਰਦੇ ਹੋਏ ...
ਅੰਮਿ੍ਤਸਰ, 21 ਜਨਵਰੀ (ਹਰਮਿੰਦਰ ਸਿੰਘ)-ਹੁਨਰ ਜਿਸ ਦਾ ਦੂਸਰਾ ਨਾਂਅ ਕਲਾ ਹੈ, ਹਰ ਵਿਅਕਤੀ ਵਿਚ ਕੋਈ ਨਾ ਕੋਈ ਹੁਨਰ ਜ਼ਰੂਰ ਹੰੁਦਾ ਹੈ ਜਿਸ ਰਾਹੀਂ ਉਹ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰਦਾ ਹੈ | ਅਜਿਹਾ ਹੀ ਇਕ ਕਲਾਕਾਰ ਹੈ ਅੰਮਿ੍ਤਸਰ ਦਾ ਪੇਂਟਿੰਗ ਆਰਟਿਸਟ ...
ਜਲੰਧਰ, 21 ਜਨਵਰੀ (ਮੇਜਰ ਸਿੰਘ)-ਖੱਬੇ ਪੱਖੀ ਵਿਚਾਰਧਾਰਾ ਵਾਲੇ ਜਨਤਕ ਜਥੇਬੰਦੀਆਂ ਦੇ ਸਾਂਝੇ ਮੰਚ ਵਲੋਂ ਦੇਸ਼ ਭਗਤ ਯਾਦਗਾਰ ਹਾਲ ਵਿਖੇ ਕੀਤੀ ਸੂਬਾਈ ਪੱਧਰ ਦੀ ਕਨਵੈਨਸ਼ਨ ਵਿਚ ਕਿਸਾਨ ਸੰਘਰਸ਼ ਦੀ ਹਿੱਕ ਠੋਕ ਕੇ ਹਮਾਇਤ ਕੀਤੀ ਗਈ ਅਤੇ ਮਤਾ ਪਾਸ ਕੀਤਾ ਗਿਆ ਕਿ ...
ਬਠਿੰਡਾ ਛਾਉਣੀ, 21 ਜਨਵਰੀ (ਪਰਵਿੰਦਰ ਸਿੰਘ ਜੌੜਾ)-ਦਿੱਲੀ ਮੋਰਚੇ 'ਤੇ ਕਿਸਾਨਾਂ ਵਲੋਂ ਭਾਰੀ ਮਾਤਰਾ 'ਚ ਖ਼ੂਨਦਾਨ ਕੀਤਾ ਜਾ ਚੁੱਕਾ ਹੈ | ਕਿਸਾਨਾਂ ਵਲੋਂ ਸਿਰਫ਼ 'ਖਾਣੇ' ਦੇ ਹੀ ਨਹੀਂ, ਸਗੋਂ 'ਖ਼ੂਨਦਾਨ' ਦੇ 'ਲੰਗਰ' ਵੀ ਲਾਏ ਜਾ ਰਹੇ ਹਨ | ਜੇਕਰ ਕਹਿ ਲਿਆ ਜਾਵੇ ਕਿ ਦਿੱਲੀ ...
ਜਲੰਧਰ, 21 ਜਨਵਰੀ (ਮੇਜਰ ਸਿੰਘ)-26 ਜਨਵਰੀ ਨੂੰ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਵਿਚ ਕੀਤੀ ਜਾ ਰਹੀ ਕਿਸਾਨ ਪਰੇਡ ਦੀ ਰਿਹਰਸਲ/ਤਿਆਰੀ ਵਜੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਅੱਜ ਦੂਜੇ ਦਿਨ 16 ਜ਼ਿਲਿ੍ਹਆਂ ਦੇ 1245 ਪਿੰਡਾਂ ਵਿਚ 15000 ਤੋਂ ਵੱਧ ਟਰੈਕਟਰਾਂ ...
ਪਟਿਆਲਾ, 21 ਜਨਵਰੀ (ਮਨਦੀਪ ਸਿੰਘ ਖਰੋੜ)-ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਨੇ ਅੱਜ ਸਥਾਨਕ ਅਦਾਲਤ 'ਚ ਲੁਧਿਆਣਾ ਤੋਂ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਦੇ ਖ਼ਿਲਾਫ਼ ਦਾਇਰ ਕੀਤੇ ਮਾਣਹਾਨੀ ਦੇ ਕੇਸ 'ਚ ਆਪਣੇ ਬਿਆਨ ਦਰਜ ਕਰਵਾਏ | ਬ੍ਰਹਮ ਮਹਿੰਦਰਾ ...
ਚੰਡੀਗੜ੍ਹ, 21 ਜਨਵਰੀ (ਮਾਨ)- ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 15 ਹੋਰ ਮੌਤਾਂ ਹੋ ਗਈਆਂ, ਉੱਥੇ 227 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ ਵਿਚ ਵੱਖ-ਵੱਖ ਥਾਵਾਂ ਤੋਂ 181 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਹੋਈਆਂ 15 ਮੌਤਾਂ ਵਿਚ ...
ਚੰਡੀਗੜ੍ਹ, 21 ਜਨਵਰੀ (ਅਜੀਤ ਬਿਊਰੋ)-ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ, ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੇਵਾ ਮੁਕਤ ਜੱਜ, ਜਸਟਿਸ ਐਸ. ਐਸ ਸਾਰੋਂ ਦੀ ਬਤੌਰ ਮੁੱਖ ਚੋਣ ਕਮਿਸ਼ਨਰ ਨਿਯੁਕਤੀ, ਪਿਛਲੇ ਸਾਲ ਅਕਤੂਬਰ 2020 ਵਿਚ ਹੋਈ ਸੀ | ਪ੍ਰੰਤੂ ਲਗਪਗ ਤਿੰਨ ...
ਚੰਡੀਗੜ੍ਹ, 21 ਜਨਵਰੀ (ਮਨਜੋਤ ਸਿੰਘ ਜੋਤ)-ਪੀ.ਜੀ.ਆਈ. ਦੇ ਡਾਕਟਰਾਂ ਨੇ ਦੁਨੀਆ ਦੇ ਸਭ ਤੋਂ ਛੋਟੀ ਉਮਰ ਦੇ ਮਰੀਜ਼ ਦਾ ਅਪ੍ਰੇਸ਼ਨ ਕਰਕੇ ਨੱਕ ਰਾਹੀਂ ਵੱਡਾ ਬਰੇਨ ਟਿਊਮਰ ਕੱਢ ਕੇ ਇਤਿਹਾਸ ਰਚ ਦਿੱਤਾ ਹੈ | ਪੀ.ਜੀ.ਆਈ. ਦੇ ਨਿਊਰੋ ਸਰਜਰੀ ਵਿਭਾਗ ਦੇ ਡਾ.ਢਾਂਡਾਪਾਣੀ ਐਸ.ਐਸ., ...
ਅੰਮਿ੍ਤਸਰ, 21 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਨਾਨਕਸ਼ਾਹੀ ਸੰਮਤ ਕੈਲੰਡਰ ਅਤੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਲੈ ਕੇ ਪਾਕਿ ਸਿੱਖ ਸੰਗਤ ਦੋ ਹਿੱਸਿਆਂ 'ਚ ਵੰਡੀ ਜਾ ਚੁੱਕੀ ਹੈ ਅਤੇ ਸੰਗਤ ਵਲੋਂ ਵੱਖ-ਵੱਖ ਦਿਨਾਂ 'ਚ ਸਭ ਧਾਰਮਿਕ ਦਿਹਾੜੇ ਅਤੇ ਗੁਰਪੁਰਬ ਮਨਾਏ ...
ਝਬਾਲ, 21 ਜਨਵਰੀ (ਸਰਬਜੀਤ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਲਾਕੇ ਦੀ ਮਸ਼ਹੂਰ ਵਿਦਿਅਕ ਸੰਸਥਾ ਰਵਿੰਦਰਾ ਇੰਟਰਨੈਸ਼ਨਲ ਸਕੂਲ ਪੰਜਵੜ ਮੋੜ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਉਪਰੰਤ ਬੱਚਿਆਂ ਵਲੋਂ ਗੁਰਬਾਣੀ ਦਾ ਸ਼ਬਦ ...
ਅੰਮਿ੍ਤਸਰ, 21 ਜਨਵਰੀ (ਸੁਰਿੰਦਰ ਕੋਛੜ)-ਅਮਰੀਕਾ ਦੀ ਨਵੀਂ ਸਰਕਾਰ ਵਲੋਂ ਅਜੇ ਤੱਕ ਪਾਕਿਸਤਾਨ ਨੂੰ ਕੋਈ ਤਵੱਜੋ ਨਾ ਦੇਣ ਕਰਕੇ ਪਾਕਿ ਸਰਕਾਰ ਦੀ ਭੜਕਾਹਟ ਵੱਧ ਗਈ ਹੈ | ਇਸ ਨੂੰ ਲੈ ਕੇ ਪਾਕਿ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸਪਸ਼ਟ ਤੌਰ 'ਤੇ ਕਿਹਾ ਹੈ ਕਿ ...
ਨਵੀਂ ਦਿੱਲੀ, 21 ਜਨਵਰੀ (ਏਜੰਸੀ)-ਬੰਗਲਾਦੇਸ਼ ਅਤੇ ਨਿਪਾਲ ਨੇ ਵੀਰਵਾਰ ਨੂੰ ਭਾਰਤ ਵਲੋਂ ਭੇਜੀ ਗਈ ਕੋਵਿਡ-19 ਵੈਕਸੀਨ ਹਾਸਲ ਕੀਤੀ | ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਆਪਣੇ ਟਵੀਟ 'ਚ ਕਿਹਾ, ਵੈਕਸੀਨ ਮੈਤਰੀ ਨੇ ਬੰਗਲਾਦੇਸ਼ ਨਾਲ ਸਬੰਧਾਂ ਨੂੰ ਭਾਰਤ ਦੁਆਰਾ ਦਿੱਤੀ ਗਈ ...
ਚੇਨਈ, 21 ਜਨਵਰੀ (ਏਜੰਸੀ)-ਤਾਮਿਲਨਾਡੂ ਦੇ ਮਛੇਰਿਆਂ 'ਤੇ ਸ੍ਰੀਲੰਕਨ ਜਲ ਸੈਨਾ ਵਲੋਂ ਕੀਤੇ ਹਮਲੇ ਦੀ ਸਖਤ ਨਿੰਦਾ ਕਰਦਿਆਂ ਇੱਥੋਂ ਦੇ ਮੁੱਖ ਮੰਤਰੀ ਐਡਪਾਡੀ ਕੇ. ਪਾਲਨੀਸਵਾਮੀ ਨੇ ਅੱਜ 4 ਮਿ੍ਤਕ ਮਛੇਰਿਆਂ ਦੇ ਪਰਿਵਾਰਕ ਮੈਂਬਰਾਂ ਲਈ 10 ਲੱਖ ਰੁਪਏ ਦੇ ਮੁਆਵਾਜ਼ੇ ਦਾ ...
ਨਵੀਂ ਦਿੱਲ, 21 ਜਨਵਰੀ (ਏਜੰਸੀ)-ਸਰਕਾਰ ਵਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੀ.ਐਮ.ਏ.ਵਾਈ.-ਯੂ) ਤਹਿਤ ਸ਼ਹਿਰੀ ਇਲਾਕਿਆਂ 'ਚ 1.68 ਲੱਖ ਘਰਾਂ ਦੀ ਉਸਾਰੀ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਨਾਲ ਮਨਜ਼ੂਰਸ਼ੁਦਾ ਘਰਾਂ ਦੀ ਗਿਣਤੀ 1.1 ਕਰੋੜ ਹੋ ਗਈ ਹੈ | ਕੇਂਦਰੀ ਮਕਾਨ ਉਸਾਰੀ ...
ਰੋਹਤਕ, 21 ਜਨਵਰੀ (ਏਜੰਸੀ)- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਵੀਰਵਾਰ ਨੂੰ ਕਿਹਾ ਹੈ ਕਿ ਸਰਕਾਰ ਨੂੰ ਅਗਲੇ ਦੌਰ ਦੀ ਗੱਲਬਾਤ ਮੌਕੇ ਅੰਦੋਲਨਕਾਰੀ ਕਿਸਾਨਾਂ ਦੀਆਂ ਮੰਗਾਂ ਲਾਜ਼ਮੀ ਤੌਰ 'ਤੇ ਮੰਨ ਲੈਣੀਆਂ ਚਾਹੀਦੀਆਂ ਹਨ ਅਤੇ ਇਸ ਮੁੱਦੇ ...
ਨਵੀਂ ਦਿੱਲੀ, 21 ਜਨਵਰੀ (ਏਜੰਸੀ)-ਫ਼ੌਜ ਮੁਖੀ ਜਨਰਲ ਐਮ.ਐਮ. ਨਰਵਾਣੇ ਨੇ ਕਿਹਾ ਕਿ ਭਾਰਤ ਨੂੰ ਆਪਣੇ ਵੱਧ ਰਹੇ ਕੱਦ ਤੇ ਪ੍ਰਭਾਵ ਦੇ ਅਨਕੂਲ ਉੱਚ ਸੁਰੱਖਿਆ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ | ਉਨ੍ਹਾਂ ਕਿਹਾ ਕਿ ਰਾਜਨੀਤਿਕ ਪ੍ਰਭਾਵ ਤੇ ਕਾਰਜਾਂ ਦੀ ਸੁਤੰਤਰਤਾ ...
ਬੀਜਿੰਗ, 21 ਜਨਵਰੀ (ਏਜੰਸੀ)-ਅਮਰੀਕਾ ਦੇ ਨਵੇਂ ਰਾਸ਼ਟਰਪਤੀ ਦੇ ਰੂਪ 'ਚ ਜੋ ਬਾਈਡਨ ਦੇ ਸਹੁੰ ਚੁੱਕਣ ਦੇ ਕੁਝ ਹੀ ਮਿੰਟਾਂ ਬਾਅਦ ਚੀਨ ਨੇ ਉਸ ਦੇ ਹਿੱਤਾਂ ਨੂੰ ਡੂੰਘੀ ਸੱਟ ਮਾਰਨ ਵਾਲੇ ਕਦਮ ਚੁੱਕਣ ਲਈ ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਮਾਈਕ ਪੋਂਪੀਓ ਅਤੇ ਟਰੰਪ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX