ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀ. ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਸਲਾਹ ਮਸ਼ਵਰੇ ਤੋਂ ਬਾਅਦ ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਵਲੋਂ ਭੁਪਿੰਦਰ ਸਿੰਘ ਸਾਹੋਕੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਨੂੰ ਤੀਸਰੀ ਵਾਰ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ | ਜਿਸ ਨੂੰ ਲੈ ਕੇ ਅਕਾਲੀ ਖ਼ੈਮਿਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ | ਭੁਪਿੰਦਰ ਸਿੰਘ ਸਾਹੋਕੇ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਕੀਤੀਆਂ ਸੇਵਾਵਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਜ਼ਿਲ੍ਹੇ ਦਾ ਤੀਸਰੀ ਵਾਰ ਐਸ.ਸੀ. ਵਿੰਗ ਦਾ ਪ੍ਰਧਾਨ ਥਾਪਿਆ ਗਿਆ ਹੈ | ਉਨ੍ਹਾਂ ਦੀ ਨਿਯੁਕਤੀ 'ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਤੀਰਥ ਸਿੰਘ ਮਾਹਲਾ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਬਾਘਾ ਪੁਰਾਣਾ, ਬਰਜਿੰਦਰ ਸਿੰਘ ਮੱਖਣ ਬਰਾੜ ਹਲਕਾ ਇੰਚਾਰਜ ਮੋਗਾ ਨੇ ਇਸ ਨਿਯੁਕਤੀ 'ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਕਿ ਜਿਨ੍ਹਾਂ ਨੇ ਭੁਪਿੰਦਰ ਸਿੰਘ ਸਾਹੋਕੇ ਨੂੰ ਤੀਸਰੀ ਵਾਰ ਐਸ.ਸੀ. ਵਿੰਗ ਦਾ ਪਾਰਟੀ ਪ੍ਰਧਾਨ ਬਣਾ ਕੇ ਜ਼ਿਲ੍ਹਾ ਮੋਗਾ ਨੂੰ ਮਾਣ ਬਖ਼ਸ਼ਿਆ ਹੈ | ਭੁਪਿੰਦਰ ਸਿੰਘ ਦੀ ਇਸ ਨਿਯੁਕਤੀ 'ਤੇ ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ਵਿਚ ਜਗਦੀਪ ਸਿੰਘ ਗਟਰਾ ਪ੍ਰਧਾਨ ਯੂਥ ਅਕਾਲੀ ਦਲ, ਹਰਿੰਦਰ ਸਿੰਘ ਰਣੀਆ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ, ਗੁਰਮੇਲ ਸਿੰਘ ਸੰਗਤਪੁਰਾ ਮੈਂਬਰ ਸ਼੍ਰੋਮਣੀ ਕਮੇਟੀ, ਸਾਬਕਾ ਚੇਅਰਮੈਨ ਜਗਰੂਪ ਸਿੰਘ ਕੁੱਸਾ, ਚੇਅਰਮੈਨ ਖਣਮੁਖ ਭਾਰਤੀ ਪੱਤੋ, ਸੁਖਵਿੰਦਰ ਸਿੰਘ ਦਾਤੇਵਾਲ ਸਾਬਕਾ ਚੇਅਰਮੈਨ, ਗੁਰਮੇਲ ਸਿੰਘ ਸਿੱਧੂ ਸਾਬਕਾ ਪ੍ਰਧਾਨ ਧਰਮਕੋਟ, ਅਸ਼ਵਨੀ ਕੁਮਾਰ ਪਿੰਟੂ ਸਾਬਕਾ ਪ੍ਰਧਾਨ ਕੋਟ ਈਸੇ ਖਾਂ, ਗੁਰਜੰਟ ਸਿੰਘ ਭੁੱਟੋ ਸਰਕਲ ਪ੍ਰਧਾਨ, ਬਲਤੇਜ ਸਿੰਘ ਲੰਗੇਆਣਾ, ਜੋਗਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਬਲਵਿੰਦਰਪਾਲ ਸਿੰਘ ਹੈਪੀ ਪ੍ਰਧਾਨ ਮਾਲਵਾ ਜ਼ੋਨ ਇਕ, ਬਲਤੇਜ ਸਿੰਘ ਮਹਿਰੋ, ਹੈਪੀ ਭੁੱਲਰ, ਗੁਰਬਿੰਦ ਸਿੰਘ ਸਿੰਘਾਂਵਾਲਾ, ਅਮਰਜੀਤ ਸਿੰਘ ਲੰਢੇਕੇ ਸਾਬਕਾ ਚੇਅਰਮੈਨ, ਲਾਲ ਸਿੰਘ ਸਾਬਕਾ ਸਰਪੰਚ, ਬੂਟਾ ਸਿੰਘ ਦੌਲਤਪੁਰਾ, ਰਵਦੀਪ ਸਿੰਘ ਦਾਰਾਪੁਰ ਹਲਕਾ ਇੰਚਾਰਜ ਘੱਲ ਕਲਾਂ, ਗੁਰਪ੍ਰੀਤ ਸਿੰਘ ਧੱਲੇਕੇ ਸਮੇਤ ਸਮੂਹ ਐਸ.ਸੀ. ਵਿੰਗ ਦੇ ਸਰਕਲ ਪ੍ਰਧਾਨ ਤੇ ਸਮੂਹ ਜ਼ਿਲ੍ਹੇ ਦੀ ਜਥੇਬੰਦੀ ਸ਼ਾਮਿਲ ਹੈ | ਭੁਪਿੰਦਰ ਸਿੰਘ ਸਾਹੋਕੇ ਨੇ ਆਪਣੀ ਨਿਯੁਕਤੀ 'ਤੇ ਪਾਰਟੀ ਪ੍ਰਧਾਨ ਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਉਨ੍ਹਾਂ ਨੂੰ ਤੀਸਰੀ ਵਾਰ ਜ਼ਿਲ੍ਹਾ ਪ੍ਰਧਾਨ ਬਣਾ ਕੇ ਜੋ ਮਾਣ ਦਿੱਤਾ ਹੈ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ |
ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ/ਅਸ਼ੋਕ ਬਾਂਸਲ)-ਐਸ.ਸੀ.ਬੀ.ਬੀ. ਅਧਿਆਪਕ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਵਲੋਂ ਦਿੱਤੇ ਸੱਦੇ 'ਤੇ ਅੱਜ ਸੈਂਕੜੇ ਅਧਿਆਪਕਾਂ ਨੇ ਡੀ.ਈ.ਓ. ਐਲੀਮੈਂਟਰੀ ਮੋਗਾ ਦੇ ਦਫ਼ਤਰ ਦਾ ਘਿਰਾਓ ਕਰਕੇ ਜ਼ਬਰਦਸਤ ਨਾਅਰੇਬਾਜ਼ੀ ਕੀਤੀ | ਇਸ ...
ਨਿਹਾਲ ਸਿੰਘ ਵਾਲਾ, 21 ਜਨਵਰੀ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਪਰਸਨ ਸਿੰਘ ਵਲੋਂ ਨਸ਼ਾ ਸਮਗਲਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਪ੍ਰੀਤ ਸਿੰਘ ਸਰਾਂ ...
ਕਿਸ਼ਨਪੁਰਾ ਕਲਾਂ, 21 ਜਨਵਰੀ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਪਿੰਡ ਭਿੰਡਰ ਕਲਾਂ, ਭਿੰਡਰ ਖ਼ੁਰਦ, ਦਾਤਾ ਅਤੇ ਵਹਿਣੀਵਾਲ ਦੀ ਬਹੁਮੰਤਵੀ ਸਹਿਕਾਰੀ ਸਭਾ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਹੋਈ | ਜਿਸ ਵਿਚ ਸਰਬਸੰਮਤੀ ਨਾਲ ਰਵਜੀਤ ਕੌਰ ਤੂਰ ...
ਸਮਾਲਸਰ, 21 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)-ਕਸਬਾ ਸਮਾਲਸਰ (ਮੋਗਾ) ਵਿਖੇ ਦਿਨ ਦਿਹਾੜੇ ਸਕੂਲ ਅਧਿਆਪਕਾ 'ਤੇ ਹਮਲਾ ਕਰ ਕੇ ਗੰਭੀਰ ਜ਼ਖ਼ਮੀ ਕਰ ਦੇਣ ਦਾ ਸਮਾਚਾਰ ਹੈ | ਇਕੱਤਰ ਜਾਣਕਾਰੀ ਅਨੁਸਾਰ ਕਸਬਾ ਸਮਾਲਸਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪੜ੍ਹਾ ਰਹੀ ...
ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ 14 ਫਰਵਰੀ ਨੂੰ 8 ਨਗਰ-ਨਿਗਮਾਂ, 109 ਨਗਰ ਕੌਾਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਜਿਸ ਨੂੰ ਲੈ ਕੇ ਵੱਖ-ਵੱਖ ਰਾਜਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ...
ਬਾਘਾ ਪੁਰਾਣਾ, 21 ਜਨਵਰੀ (ਬਲਰਾਜ ਸਿੰਗਲਾ)-ਬੀਤੀ ਰਾਤ ਸਥਾਨਕ ਸ਼ਹਿਰ ਵਿਚ ਅਣਪਛਾਤੇ ਚੋਰਾਂ ਵਲੋਂ ਇਕੋ ਰਾਤ ਮੋਬਾਈਲਾਂ ਦੇ ਸ਼ੋਅਰੂਮਾਂ ਸਮੇਤ ਦੋ ਦੁਕਾਨਾਂ ਨੂੰ ਨਿਸ਼ਾਨਾ ਬਣਾਉਣ ਦਾ ਸਮਾਚਾਰ ਮਿਲਿਆ ਹੈ | ਮਿਲੀ ਜਾਣਕਾਰੀ ਮੁਤਾਬਿਕ ਬੀਤੀ ਰਾਤ ਕਰੀਬ 9:30 ਵਜੇ ...
ਬਾਘਾ ਪੁਰਾਣਾ, 21 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਗੁਰਦੁਆਰਾ ਮੁਗਲੂ ਪੱਤੀ ਤੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਦਿੱਲੀ ਵਿਖੇ 26 ਜਨਵਰੀ ਨੂੰ ਕੀਤੀ ਜਾ ਰਹੀ ਟਰੈਕਟਰ ਪਰੇਡ ਵਿਚ ਸ਼ਾਮਿਲ ਹੋਣ ਲਈ ਜਥਾ ਰਵਾਨਾ ਕੀਤਾ | ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ 22 ...
ਮੋਗਾ, 21 ਜਨਵਰੀ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਮੋਗਾ ਦੇ ਸਕੂਲ ਪਿ੍ੰਸੀਪਲ, ਹੈੱਡਮਾਸਟਰ, ਸਕੂਲ ਇੰਚਾਰਜਾਂ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਰਾਜੀਵ ਕੁਮਾਰ ਛਾਬੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਰਾਕੇਸ਼ ਕੁਮਾਰ ਦੀ ...
ਮੋਗਾ, 21 ਜਨਵਰੀ (ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੇ ਦਸਮੇਸ਼ ਨਗਰ ਨਿਵਾਸੀ ਵਿਅਕਤੀ ਨੂੰ ਵਿਦੇਸ਼ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 3 ਲੱਖ 95 ਹਜਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਪੁਲਿਸ ਵਲੋਂ ਕਥਿਤ ਦੋਸ਼ੀ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਐਾਟੀ ...
ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਨਗਰ ਨਿਗਮ ਮੋਗਾ ਅਤੇ ਨਗਰ ਪੰਚਾਇਤਾਂ ਬੱਧਨੀ ਕਲਾਂ, ਨਿਹਾਲ ਸਿੰਘ ਵਾਲਾ ਅਤੇ ਕੋਟ ਈਸੇ ਖਾਂ ਦੀਆਂ ਆਮ ਚੋਣਾਂ ਦੀ ਸਮਾਂ ਸਾਰਨੀ ਦਾ ਐਲਾਨ ਅਤੇ ਉਮੀਦਵਾਰਾਂ ਵਲੋਂ ਕੀਤੇ ਜਾਣ ...
ਮੋਗਾ, 21 ਜਨਵਰੀ (ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੇ ਕੋਟਕਪੂਰਾ ਬਾਈਪਾਸ 'ਤੇ ਰਾਮ ਨਗਰ 'ਚ ਚੋਰਾਂ ਨੇ ਇਕ ਘਰ 'ਚ ਹੱਥ ਸਾਫ਼ ਕਰਦਿਆਂ ਆਈਫੋਨ-6, ਮੋਬਾਈਲ ਫ਼ੋਨ, ਇਕ ਸੋਨੇ ਦਾ ਸੈੱਟ ਵਜ਼ਨੀ ਡੇਢ ਤੋਲਾ, ਇਕ ਡਾਇਮੰਡ ਦਾ ਸੈੱਟ, ਇਕ ਲੌਕਟ ਵਾਲੀ ਚੈਨ ਸੋਨਾ, ਪਿੱਤਲ ਤੇ ਕਾਂਸੇ ਦੇ ...
ਮੋਗਾ, 21 ਜਨਵਰੀ (ਗੁਰਤੇਜ ਸਿੰਘ)-ਬੀਤੇ ਕੱਲ੍ਹ ਕੋਰੋਨਾ ਦੇ 10 ਕੇਸ ਆਉਣ ਤੋਂ ਬਾਅਦ ਅੱਜ ਮੋਗਾ ਜ਼ਿਲ੍ਹੇ ਨੂੰ ਕੋਰੋਨਾ ਤੋਂ ਰਾਹਤ ਮਿਲੀ ਕਿਉਂਕਿ ਸਿਹਤ ਵਿਭਾਗ ਮੋਗਾ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਮੁਤਾਬਿਕ ਅੱਜ ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕੋਈ ਵੀ ਨਵਾਂ ...
ਮੋਗਾ, 21 ਜਨਵਰੀ (ਜਸਪਾਲ ਸਿੰਘ ਬੱਬੀ)- ਭਾਰਤੀ ਕਿਸਾਨ ਯੂਨੀਅਨ ਰਜਿ. (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ, ਪੰਜਾਬ ਵਿੱਤ ਸਕੱਤਰ ਸੁਖਜਿੰਦਰ ਸਿੰਘ ਖੋਸਾ, ਜ਼ਿਲ੍ਹਾ ਵਿੱਤ ਸਕੱਤਰ ਗੁਰਬਚਨ ਸਿੰਘ ਚੰਨੂਵਾਲਾ ਅਤੇ ਬਲਾਕ ਬਾਘਾ ਪੁਰਾਣਾ ਪ੍ਰਧਾਨ ...
ਬਾਘਾ ਪੁਰਾਣਾ, 21 ਜਨਵਰੀ (ਬਲਰਾਜ ਸਿੰਗਲਾ)-ਸਾਹਿਤ ਸਭਾ ਬਾਘਾ ਪੁਰਾਣਾ ਦੇ ਸਮੂਹ ਆਗੂਆਂ ਦੀ ਇਕ ਅਹਿਮ ਇਕੱਤਰਤਾ ਹੋਈ | ਇਸ ਮੌਕੇ ਸਭਾ ਵਲੋਂ ਪ੍ਰੀਤਮ ਸਿੰਘ ਭੱਟੀ ਦੀ ਲਿਖੀ ਪਲੇਠੀ ਕਿਤਾਬ 'ਜੰਗਬੰਦੀ' ਰਿਲੀਜ਼ ਕੀਤੀ ਗਈ | ਇਸ ਮੌਕੇ ਬੋਲਦਿਆਂ ਪ੍ਰਸਿੱਧ ਆਲੋਚਕ ਡਾ. ...
ਨਿਹਾਲ ਸਿੰਘ ਵਾਲਾ, 21 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰਾਇਲ ਕਾਨਵੈਂਟ ਸਕੂਲ ਨਿਹਾਲ ਸਿੰਘ ਵਾਲਾ ਨੇ ਵਿੱਦਿਆ ਦੇ ਖੇਤਰ 'ਚ ਸਫਲਤਾ ਪੂਰਵਕ ਅੱਜ 22 ਸਾਲ ਪੂਰੇ ਕਰ ਲਏ ਹਨ | ਇਸ ਮੌਕੇ ਰਾਇਲ ਪਰਿਵਾਰ ਇਲਾਕਾ ਨਿਵਾਸੀਆਂ ਦਾ ਤਹਿ ...
ਠੱਠੀ ਭਾਈ, 21 ਜਨਵਰੀ (ਜਗਰੂਪ ਸਿੰਘ ਮਠਾੜੂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ 26 ਜਨਵਰੀ ਦੇ ਦਿੱਲੀ ਟਰੈਕਟਰ ਮਾਰਚ ਸੰਬੰਧੀ ਲੋਕਾਂ ਨੂੰ ਲਾਮਬੰਦ ...
ਠੱਠੀ ਭਾਈ, 21 ਜਨਵਰੀ (ਜਗਰੂਪ ਸਿੰਘ ਮਠਾੜੂ)-ਪ੍ਰਵਾਸੀ ਭਾਰਤੀ ਕੁਲਦੀਪ ਸਿੰਘ ਬਰਾੜ, ਸਵ. ਗੁਰਸੇਵਕ ਸਿੰਘ ਬਰਾੜ ਦੇ ਸਤਿਕਾਰਯੋਗ ਪਿਤਾ ਅਤੇ ਨੰਬਰਦਾਰ ਰਣਧੀਰ ਸਿੰਘ ਬਰਾੜ ਸਾਹੋਕੇ ਤੇ ਧਰਮਪਾਲ ਬਰਾੜ ਕੈਨੇਡਾ ਦੇ ਤਾਇਆ ਜੀ ਹਰਜੀਤ ਸਿੰਘ ਬਰਾੜ ਨਮਿਤ ਰੱਖੇ ਹੋਏ ਸ੍ਰੀ ...
ਠੱਠੀ ਭਾਈ, 21 ਜਨਵਰੀ (ਜਗਰੂਪ ਸਿੰਘ ਮਠਾੜੂ)-ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਸੁਖਾਨੰਦ ਦੀ ਕਮੇਟੀ ਲਈ ਹੋਣ ਵਾਲੀ ਚੋਣ ਲਈ ਹੋਈਆਂ ਨਾਮਜ਼ਦਗੀਆਂ ਸਮੇਂ ਅਕਾਲੀ ਦਲ ਵਲੋਂ ਕਾਂਗਰਸ ਪਾਰਟੀ 'ਤੇ ਧੱਕੇਸ਼ਾਹੀ ਦੇ ਦੋਸ਼ ਲਗਾਏ ਗਏ ਹਨ | ਪਿੰਡ ਸੁਖਾਨੰਦ ਦੇ ਸੀਨੀਅਰ ...
ਨਿਹਾਲ ਸਿੰਘ ਵਾਲਾ, 21 ਜਨਵਰੀ (ਸੁਖਦੇਵ ਸਿੰਘ ਖ਼ਾਲਸਾ)-ਦਰਬਾਰ ਸੰਪਰਦਾਇ ਸੰਤ ਆਸ਼ਰਮ ਲੋਪੋ ਵਿਖੇ ਮੌਜੂਦਾ ਮੁਖੀ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੀ ਅਗਵਾਈ ਹੇਠ ਗੁਰੂ ਗੋਬਿੰਦ ਸਿੰਘ ਜੀ ਦਾ 355ਵਾਂ ਪ੍ਰਕਾਸ਼ ਪੁਰਬ ਦਰਬਾਰ ਸੰਪਰਦਾਇ ਅਤੇ ਇਲਾਕੇ ਭਰ ਦੀਆਂ ...
ਕੋਟ ਈਸੇ ਖਾਂ, 21 ਜਨਵਰੀ (ਨਿਰਮਲ ਸਿੰਘ ਕਾਲੜਾ)-ਅੱਜ ਤੋਤਾ ਸਿੰਘ ਆਗੂ, ਜਸਵਿੰਦਰ ਸਿੰਘ ਸਿੱਧੂ ਪ੍ਰਧਾਨ ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ, ਸਾਰਜ ਸਿੰਘ ਰਿੰਕਾ ਦੀ ਅਗਵਾਈ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਗਿਆ | ਇਸ ਸਬੰਧੀ ਗੱਲਬਾਤ ਕਰਦਿਆਂ ਤੋਤਾ ਸਿੰਘ, ਬੰਤਾ ਸਿੰਘ ...
ਬਾਘਾ ਪੁਰਾਣਾ, 21 ਜਨਵਰੀ (ਬਲਰਾਜ ਸਿੰਗਲਾ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਖੇਤੀ ਸਬੰਧੀ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ 26 ਜਨਵਰੀ ਨੂੰ ਦਿੱਲੀ ਵਿਖੇ ਕਿਸਾਨਾਂ ਵਲੋਂ ਕੀਤੀ ਜਾ ਰਹੀ ਟਰੈਕਟਰ ਪਰੇਡ ਦੀਆਂ ...
ਕੋਟ ਈਸੇ ਖਾਂ, 21 ਜਨਵਰੀ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)-ਹਲਕਾ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਲੋਹਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਂਗਰਸੀ ਆਗੂਆਂ ਵਲੋਂ ਕਸਬਾ ਵਾਸੀਆਂ ਦੇ ਸਹਿਯੋਗ ਨਾਲ ਜੋ ਕਸਬੇ ਦੇ ਵਿਕਾਸ ਕਾਰਜ ਨੇਪਰੇ ਚੜਾਏ ਹਨ | ਉਸ ਤੋਂ ...
ਬਾਘਾ ਪੁਰਾਣਾ, 21 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਪੰਜਾਬ ਕੌਰ ਪਾਰਕ ਗਲੀ ਵਿਚ ਸਥਿਤ ਬੁਰਸ਼ ਆਰਟ ਅਕੈਡਮੀ ਵਿਖੇ 26 ਜਨਵਰੀ ਨੂੰ ਇਕ ਮੁਫ਼ਤ ਪੇਂਟਿੰਗ ਮੁਕਾਬਲਾ ਕਰਵਾਇਆ ਜਾ ਰਿਹਾ ਹੈ, ਜਿਸ ਵਿਚ 7 ਤੋਂ 16 ਸਾਲ ਦੇ ਬੱਚੇ ਹਿੱਸਾ ਲੈ ਸਕਦੇ ਹਨ | ਬੱਚੇ ਆਪਣੀ ਕਲਾ ...
ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ)-ਸਰਬੰਸ ਦਾਨੀ ਦਸਵੇਂ ਪਾਤਸ਼ਾਹ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਟਾਂਕ ਕਸ਼ੱਤਰੀ ਜਮੀਅਤ ਸਿੰਘ ਰੋਡ ਮੋਗਾ ਵਿਖੇ ਸਤਿਕਾਰ ਨਾਲ ਮਨਾਇਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ...
ਕਿਸ਼ਨਪੁਰਾ ਕਲਾਂ, 21 ਜਨਵਰੀ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-26 ਜਨਵਰੀ ਨੂੰ ਦਿੱਲੀ ਵਿਖੇ ਕੱਢੀ ਜਾ ਰਹੀ ਟਰੈਕਟਰ ਪਰੇਡ ਦੀ ਹਮਾਇਤ ਵਿਚ ਪਿੰਡ ਭਿੰਡਰ ਕਲਾਂ ਤੋਂ ਇਕ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਗਿਆ | ਇਸ ਮਾਰਚ ਦੀ ਰਵਾਨਗੀ ਤੋਂ ਪਹਿਲਾ ਗੱਲਬਾਤ ...
ਸਮਾਲਸਰ, 21 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)-ਵਿਵੇਕ ਪਬਲਿਕ ਸਕੂਲ ਬਰਗਾੜੀ ਦੀ ਪ੍ਰਬੰਧਕੀ ਕਮੇਟੀ ਦੇ ਸਰਪ੍ਰਸਤ ਚਰਨਜੀਤ ਸਿੰਘ ਵਲੋਂ ਸੰਤ ਬਾਬਾ ਕਰਨੈਲ ਦਾਸ ਜੀ ਜਲਾਲ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਵਿਵੇਕ ਆਸ਼ਰਮ ਬਰਗਾੜੀ ਵਿਖੇ ...
ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ)-ਅਕਾਲੀ ਆਗੂ ਜਸਵੰਤ ਸਿੰਘ ਰਾਜਾ ਦੇ ਸਤਿਕਾਰਯੋਗ ਪਿਤਾ ਸਾਬਕਾ ਸਰਪੰਚ, ਸਾਬਕਾ ਡਾਇਰੈਕਟਰ ਲੈਡਮਾਰਗੇਜ ਬੈਂਕ ਮੋਗਾ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਦੇਵ ਸਿੰਘ ਗਿੱਲ ਜੋ ਕੋਰੋਨਾ ...
ਸਮਾਧ ਭਾਈ, 21 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਕਿਸਾਨ ਅੰਦੋਲਨ ਨੂੰ ਮਜ਼ਬੂਤ ਕਰਨ ਦੇ ਮਨੋਰਥ ਤਹਿਤ ਦਿੱਲੀ 'ਚ ਟਿਕਰੀ ਬਾਰਡਰ 'ਤੇ ਬੈਠੇ ਪਿੰਡ ਮਾਣੂੰਕੇ ਦੇ ਕਿਸਾਨਾਂ ਨੂੰ ਦਿੱਲੀ ਦੇ ਸਿੱਖ ਭਾਈਚਾਰੇ ਵਲੋਂ ਵਿੱਤੀ ਸਹਾਇਤਾ ਦਿੱਤੀ ਗਈ | ਇਸ ਮੌਕੇ ਕਿਸਾਨ ਆਗੂ ...
ਕੋਟ ਈਸੇ ਖਾਂ, 21 ਜਨਵਰੀ (ਨਿਰਮਲ ਸਿੰਘ ਕਾਲੜਾ)-ਬੀਤੀ 15 ਜਨਵਰੀ ਨੂੰ ਮੋਗਾ ਜ਼ਿਲ੍ਹਾ ਦੇ ਗੁਰੂਕੁਲ ਸਕੂਲ ਦੇ ਸਟੇਡੀਅਮ ਵਿਖੇ ਹੋਇਆ ਜ਼ਿਲ੍ਹਾ ਪੱਧਰੀ ਓਪਨ ਕ੍ਰਿਕਟ ਖੇਡਾਂ ਵਿਚ ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ | ਇਨ੍ਹਾਂ ...
ਕੋਟ ਈਸੇ ਖਾਂ, 21 ਜਨਵਰੀ (ਨਿਰਮਲ ਸਿੰਘ ਕਾਲੜਾ)-ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੀ ਯੋਗ ਅਗਵਾਈ ਹੇਠ ਅਤੇ ਸਾਬਕਾ ਡਾਇਰੈਕਟਰ ਨੰਬਰਦਾਰ ਗੁਰਜੰਟ ਸਿੰਘ ਅਤੇ ਯੂਥ ਆਗੂ ਹੈਰੀ ਖੋਸਾ ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਖੋਸਾ ਰਣਧੀਰ ਦੀ ਸਹਿਕਾਰੀ ਸਭਾ ਦੀ ਚੋਣ ਹੋਈ ...
ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ. ਟੀ. ਰੋਡ 'ਤੇ ਜੀ. ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਸੰਸਥਾ ਦੇ ਵਿਦਿਆਰਥੀ ਦਿਲਪ੍ਰੀਤ ਸਿੰਘ ਨੇ ਰੀਡਿੰਗ ਵਿਚ 7.0 ਬੈਂਡ ਲੈ ਕੇ ...
ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ)-ਅਕਾਲੀ ਆਗੂ ਜਸਵੰਤ ਸਿੰਘ ਰਾਜਾ ਦੇ ਸਤਿਕਾਰਯੋਗ ਪਿਤਾ ਸਾਬਕਾ ਸਰਪੰਚ, ਸਾਬਕਾ ਡਾਇਰੈਕਟਰ ਲੈਡਮਾਰਗੇਜ ਬੈਂਕ ਮੋਗਾ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਦੇਵ ਸਿੰਘ ਗਿੱਲ ਜੋ ਕੋਰੋਨਾ ...
ਮੋਗਾ, 21 ਜਨਵਰੀ (ਜਸਪਾਲ ਸਿੰਘ ਬੱਬੀ)-ਗੁਰਪੁਰਬ ਕਮੇਟੀ ਮੋਗਾ ਵਲੋਂ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਚੌਕ ਸ਼ੇਖਾ ਮੋਗਾ ਵਿਖੇ ਮਨਾਇਆ ਗਿਆ | ਜਿਸ ਵਿਚ ਰਹਿਰਾਸ ਉਪਰੰਤ ਇਸਤਰੀ ਸਤਸੰਗ ਸਭਾ ...
ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ. ਗਰੁੱਪ ਆਫ਼ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਅਤੇ ਮੈਨੇਜਮੈਂਟ ਮੈਂਬਰ ਮਿਸ ਨਿਤਾਸ਼ਾ ਸੈਣੀ ਦੀ ਯੋਗ ਸਰਪ੍ਰਸਤੀ ਹੇਠ ...
ਮੋਗਾ, 21 ਜਨਵਰੀ (ਜਸਪਾਲ ਸਿੰਘ ਬੱਬੀ)-ਮਾਤਾ ਦਮੋਦਰੀ ਖ਼ਾਲਸਾ ਕੰਨਿਆ ਮਹਾਂਵਿਦਿਆਲਾ ਡਰੋਲੀ ਭਾਈ (ਮੋਗਾ) ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ ਜਿਸ ਵਿਚ ਡਾ.ਰਾਗਨੀ ਸ਼ਰਮਾ ਪਿ੍ੰਸੀਪਲ, ਸਟਾਫ਼ ਅਤੇ ...
ਬਾਘਾ ਪੁਰਾਣਾ, 21 ਜਨਵਰੀ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਦੀ ਕੋਟਕਪੂਰਾ ਸੜਕ ਉੱਪਰ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਵਿਖੇ ਆਏ ਦਿਨ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਬਹੁਤ ...
ਬਾਘਾ ਪੁਰਾਣਾ, 21 ਜਨਵਰੀ (ਬਲਰਾਜ ਸਿੰਗਲਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਧੰਨਾ ਮੱਲ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਕੇਵਲ ਸਿੰਘ ਬਰਾੜ ਬਲਾਕ ਪ੍ਰਧਾਨ ਦੀ ਅਗਵਾਈ ਹੇਠ ਮੋਟਰਸਾਈਕਲਾਂ ਉੱਪਰ ਮੈਡੀਕਲ ਪ੍ਰੈਕਟੀਸ਼ਨਰਾਂ ...
ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਵਿਚ ਪਹਿਲੀ ਵਾਰ ਨਿਰਮਾਤਾ ਦੀਪਕ ਸ਼ਰਮਾ ਵਲੋਂ ਕ੍ਰਾਂਤੀਕਾਰੀਆਂ ਉੱਪਰ ਇਕ ਡਾਕੂਮੈਂਟਰੀ ਫ਼ਿਲਮ ਬਣਾਈ ਜਾ ਰਹੀ ਹੈ | ਜਿਸ ਦਾ ਨਿਰਦੇਸ਼ਨ ਸੰਨੀ ਸ਼ਰਮਾ ਕਰ ਰਹੇ ਹਨ | ਅੱਜ ਇਸ ਫ਼ਿਲਮ ਦਾ ਸ਼ੁੱਭ ...
ਬਾਘਾ ਪੁਰਾਣਾ, 21 ਜਨਵਰੀ (ਬਲਰਾਜ ਸਿੰਗਲਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਸਕੱਤਰ ਜੋਧਾ ਸਿੰਘ ਬਰਾੜ ਅਤੇ ਕੈਨੇਡੀਅਨ ਰੁਪਿੰਦਰ ਸਿੰਘ ਬਰਾੜ ਦੀ ਮਾਤਾ ਹਰਵਿੰਦਰ ਕੌਰ ਬਰਾੜ ਧਰਮ-ਪਤਨੀ ਪ੍ਰੀਤਮ ਸਿੰਘ ਬਰਾੜ ਵਾਸੀ ਬਾਘਾ ਪੁਰਾਣਾ ਜੋ ਬੀਤੇ ਦਿਨੀਂ ਸਵਰਗ ਸੁਧਾਰ ...
ਅਜੀਤਵਾਲ, 21 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ/ਹਰਦੇਵ ਸਿੰਘ ਮਾਨ)-26 ਜਨਵਰੀ ਨੂੰ 31 ਜਥੇਬੰਦੀਆਂ ਵਲੋਂ ਦਿੱਲੀ ਕੱਢੇ ਜਾ ਰਹੇ ਟਰੈਕਟਰ ਸ਼ੋਅ ਦੀਆਂ ਕਿਸਾਨਾਂ ਨੇ ਤਿਆਰੀਆਂ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਲੀ ਚਾਹਲਾਂ ਮੁੱਖ ਮਾਰਗ 'ਤੇ 40 ...
ਠੱਠੀ ਭਾਈ, 21 ਜਨਵਰੀ (ਜਗਰੂਪ ਸਿੰਘ ਮਠਾੜੂ)-14 ਫਰਵਰੀ ਨੂੰ ਹੋਣ ਵਾਲੀਆਂ ਮਿਊਾਸੀਪਲ ਕੌਾਸਲ ਕੋਟਕਪੂਰਾ ਦੀਆਂ ਚੋਣਾਂ ਲਈ ਵਾਰਡ ਨੰਬਰ 22 ਜਿਸ ਅਧੀਨ ਦੋਵੇਂ ਕੋਠੇ ਵੜਿੰਗ ਅਤੇ ਧੰਨਾ ਬਸਤੀ ਦਾ ਇਲਾਕਾ ਆਉਂਦਾ ਹੈ 'ਚੋਂ ਕਾਂਗਰਸੀ ਉਮੀਦਵਾਰ ਸੁਖਦੀਪ ਸਿੰਘ ਵੜਿੰਗ ਵਲੋਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX