ਤਾਜਾ ਖ਼ਬਰਾਂ


ਭਾਰਤੀ ਅਮਰੀਕੀ ਕਾਂਗਰਸੀ ਨੇ ਅਮਰੀਕਾ ਵਿਚ ਸਿੱਖਾਂ ਖਿਲਾਫ ਨਫ਼ਰਤੀ ਜੁਰਮ 'ਚ ਹੋਏ ਵਾਧੇ ਨੂੰ ਪ੍ਰੇਸ਼ਾਨਕੁਨ ਦੱਸਿਆ
. . .  13 minutes ago
ਵਾਸ਼ਿੰਗਟਨ, 21 ਅਪ੍ਰੈਲ - ਅਮਰੀਕਾ ਦੇ ਸੂਬੇ ਇਲੀਨਾਇਸ ਤੋਂ ਭਾਰਤੀ ਅਮਰੀਕੀ ਕਾਂਗਰਸੀ (ਸਦਨ ਵਿਚ ਨੁਮਾਇੰਦੇ) ਰਾਜਾ ਕ੍ਰਿਸ਼ਨਾਮੂਰਥੀ ਨੇ...
ਕਰਨਾਟਕ ਵਿਚ 4 ਮਈ ਤੱਕ ਰਾਤ ਦੇ ਕਰਫ਼ਿਊ ਦਾ ਐਲਾਨ
. . .  40 minutes ago
ਨਵੀਂ ਦਿੱਲੀ, 21 ਅਪ੍ਰੈਲ - ਦੇਸ਼ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਵਿਚਕਾਰ ਕਈ ਰਾਜਾਂ ਵਿਚ ਨਾਈਟ ਕਰਫ਼ਿਊ ਤੇ ਹਫ਼ਤਾਵਾਰ ਲਾਕਡਾਊਨ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ...
ਅੱਜ ਦਾ ਵਿਚਾਰ
. . .  1 minute ago
ਇੰਡੀਅਨ ਪ੍ਰੀਮੀਅਰ ਲੀਗ 2021 : ਦਿੱਲੀ ਨੇ ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਗੁਜਰਾਤ ਵਿਚ ਨਿੱਜੀ ਹਸਪਤਾਲ, ਕਲੀਨਿਕਾਂ ਨੂੰ ਕੋਰੋਨਾ ਦੇ ਮਰੀਜ਼ਾਂ ਦੇ ਇਲਾਜ ਲਈ ਦਿੱਤੀ ਮਨਜ਼ੂਰੀ
. . .  1 day ago
ਇੰਡੀਅਨ ਪ੍ਰੀਮੀਅਰ ਲੀਗ 2021 : ਮੁੰਬਈ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20.0 ਓਵਰਾਂ ਵਿਚ 9 ਵਿਕਟਾਂ ਦੇ ਨੁਕਸਾਨ ‘ਤੇ 137 ਦੌੜਾਂ ਬਣਾਈਆਂ
. . .  1 day ago
ਕੋਰੋਨਾ ਪਾਜ਼ੀਟਿਵ ਮਰੀਜ਼ ਨੇ ਸਿਵਲ ਹਸਪਤਾਲ ਵਿਚ ਕੀਤੀ ਖੁਦਕੁਸ਼ੀ
. . .  1 day ago
ਲੁਧਿਆਣਾ , 20 ਅਪ੍ਰੈਲ { ਪਰਮਿੰਦਰ ਸਿੰਘ ਆਹੂਜਾ}- ਸਥਾਨਕ ਸਿਵਲ ਹਸਪਤਾਲ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ ਵੱਲੋਂ ਅੱਜ ਦੇਰ ਰਾਤ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਕੋਰੋਨਾ ...
ਨਵੀਂ ਦਿੱਲੀ : ਜਾਗਰੂਕਤਾ ਨਾਲ ਤਾਲਾਬੰਦੀ ਦੀ ਜ਼ਰੂਰਤ ਨਹੀਂ ਪਵੇਗੀ-- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਰਕਾਰੀ ਹਸਪਤਾਲਾਂ ਵਿਚ ਮੁਫਤ ਟੀਕਾ ਜਾਰੀ ਰਹੇਗਾ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਨੌਜਵਾਨ ਅੱਗੇ ਹੋ ਕੇ ਦੁੱਖ ਦੀ ਘੜੀ 'ਚ ਸਾਥ ਦੇਣ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਸਮਾਜ ਸੇਵੀ ਜੋ ਮਦਦ ਕਰ ਰਹੇ ਹਨ ਮੇਰੇ ਵੱਲੋਂ ਉਨ੍ਹਾਂ ਨੂੰ ਸਲਾਮ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਕੋਰੋਨਾ ਲਈ ਸਾਡੇ ਡਾਕਟਰ ਨਿਪੁੰਨ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : 1 ਮਈ ਤੋਂ 18 ਸਾਲ ਤੋਂ ਉਪਰ ਲਗਾਇਆ ਜਾਵੇਗਾ ਕੋਰੋਨਾ ਵੈਕਸਿਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਕੋਲ ਦੁਨੀਆ ਤੋਂ ਸਸਤੀ ਕੋਰੋਨਾ ਵੈਕਸਿਨ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਦੇਸ਼ ਵਿਚ ਫ਼ਰਮਾ ਸੈਕਟਰ ਕਾਫ਼ੀ ਮਜ਼ਬੂਤ ਹੈ , ਦਵਾਈ ਦੀ ਘਾਟ ਨਹੀਂ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਹਰੇਕ ਰਾਜ ਵਿਚ ਆਕਸੀਜਨ ਪਲਾਂਟ ਲਗਾਏ ਜਾਣਗੇ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਦੀ ਸਥਿਤੀ ਖ਼ਤਰਨਾਕ , ਲੋਕ ਹਦਾਇਤਾਂ ਦਾ ਕਰਨ ਪਾਲਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਕੋਰੋਨਾ ਦੀ ਚਣੌਤੀ ਵੱਡੀ ਹੈ , ਸਾਨੂੰ ਮੁਕਾਬਲਾ ਕਰਨਾ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਦੇਸ਼ ਵਿਚ ਕੋਰੋਨਾ ਦੀ ਖ਼ਤਰਨਾਕ ਸਥਿਤੀ 'ਤੇ ਬੋਲਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਸਬ ਜੇਲ੍ਹ ਪੱਟੀ ਬੰਦ ਨਹੀਂ ਕੀਤੀ ਜਾ ਰਹੀ ਤੇ ਗੋਇੰਦਵਾਲ ਸਾਹਿਬ ਵਾਲੀ ਜੇਲ੍ਹ ਵੀ ਸ਼ੁਰੂ ਕਰ ਦਿੱਤੀ ਜਾਵੇਗੀ
. . .  1 day ago
ਪੱਟੀ ,20 ਅਪ੍ਰੈਲ (ਕੁਲਵਿੰਦਰਪਾਲ ਸਿੰਘ ਬੋਨੀ)-ਸਬ ਜੇਲ੍ਹ ਪੱਟੀ ਬੰਦ ਨਹੀਂ ਕੀਤੀ ਜਾ ਰਹੀ ਅਤੇ ਨਾਲ ਹੀ ਗੋਇੰਦਵਾਲ ਸਾਹਿਬ ਵਾਲੀ ਜੇਲ੍ਹ ਵੀ ਮੁਕੰਮਲ ਹੋਣ ਉਪਰੰਤ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਪੱਟੀ ਦੇ ਵਿਧਾਇਕ ...
ਇੰਡੀਅਨ ਪ੍ਰੀਮੀਅਰ ਲੀਗ 2021 :ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
2 ਮਹੀਨੇ ਦੇ ਬੱਚੇ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਲੁਧਿਆਣਾ, 20 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਸ਼ਹਿਰ ਵਿਚ ਇੱਕ ਮਾਸੂਮ ਬੱਚੇ ਵਿਚ ਕੋਰੋਨਾ ਪਾਜ਼ੀਟਿਵ ਪਾਏ ਜਾਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ। ਸੀ. ਐੱਮ .ਸੀ. ਅਤੇ ਹਸਪਤਾਲ ਲੁਧਿਆਣਾ ਦੇ ਮੈਡੀਕਲ ਸੁਪਰਡੈਂਟ ਡਾ. ਅਨਿਲ ...
ਚਲਦੀ ਟਰੇਨ ਦੇ ਅੱਗਿਓਂ ਬੱਚੇ ਦੀ ਜਾਨ ਬਚਾਉਣ ਵਾਲੇ ਨੂੰ ਮਿਲੇਗਾ ਇਨਾਮ 'ਚ ਮੋਟਰਸਾਈਕਲ
. . .  1 day ago
ਮੁੰਬਈ , 20 ਅਪ੍ਰੈਲ -ਬੀਤੇ ਦਿਨੀਂ ਮੁੰਬਈ 'ਚ ਚਲਦੀ ਟਰੇਨ ਦੇ ਅੱਗੇ ਡਿੱਗੇ ਬੱਚੇ ਨੂੰ ਬਚਾਉਣ ਵਾਲੇ ਮਯੂਰ ਨੂੰ ਜਾਵਾ ਵੱਲੋਂ ਮੋਟਰ ਸਾਈਕਲ ਇਨਾਮ ਦਿਤਾ ਜਾਵੇਗਾ।
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ ਆਏ 23 ਹੋਰ ਨਵੇਂ ਮਾਮਲੇ
. . .  1 day ago
ਮੋਗਾ , 20 ਅਪ੍ਰੈਲ ( ਗੁਰਤੇਜ ਸਿੰਘ ਬੱਬੀ )- ਅੱਜ ਮੋਗਾ ਵਿਚ ਕੋਰੋਨਾ ਨਾਲ ਇਕ ਮੌਤ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ ਅਤੇ 23 ਨਵੇਂ ਮਾਮਲੇ ਆਏ ਹਨ । ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 114 ਹੋ ਗਿਆ ...
ਫ਼ਾਜ਼ਿਲਕਾ ਜ਼ਿਲੇ ਵਿਚ ਕੋਰੋਨਾ ਨਾਲ 3 ਮੌਤਾਂ, 165 ਨਵੇਂ ਕੇਸ ਆਏ
. . .  1 day ago
ਫ਼ਾਜ਼ਿਲਕਾ, 20 ਅਪ੍ਰੈਲ(ਦਵਿੰਦਰ ਪਾਲ ਸਿੰਘ) - ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ ਕੋਰੋਨਾ ਕਾਰਨ 3 ਮੌਤਾਂ ਹੋਈਆਂ ਹਨ, ਜਿਨਾਂ ਨਾਲ ਮੌਤਾਂ ਦੀ ਗਿਣਤੀ 102 ਹੋ ਗਈ ਹੈ। ਸਿਹਤ ਵਿਭਾਗ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮਾਘ ਸੰਮਤ 552
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਖੰਨਾ / ਸਮਰਾਲਾ

ਐੱਸ. ਐੱਸ. ਪੀ. ਦੀ ਰਿਹਾਇਸ਼ ਤੇ ਐੱਸ. ਡੀ. ਐੱਮ. ਦਫ਼ਤਰ ਨੇੜੇ ਬਣੇ ਸੁਵਿਧਾ ਸੈਂਟਰ 'ਚ ਚੋਰੀ


ਖੰਨਾ, 21 ਜਨਵਰੀ (ਹਰਜਿੰਦਰ ਸਿੰਘ ਲਾਲ)-ਖੰਨਾ 'ਚ ਆਏ ਦਿਨ ਚੋਰੀ ਦੀਆਂ ਵਾਰਦਾਤਾਂ 'ਚ ਵਾਧਾ ਹੋ ਰਿਹਾ ਹੈ, ਹੁਣ ਚੋਰਾਂ ਦੇ ਹੌਾਸਲੇ ਏਨੇ ਬੁਲੰਦ ਹੋ ਗਏ ਹਨ ਕਿ ਉਹ ਕਿਸੇ ਸਰਕਾਰੀ ਦਫ਼ਤਰ ਨੂੰ ਵੀ ਨਹੀਂ ਛੱਡ ਰਹੇ, ਇਸ ਤਰ੍ਹਾਂ ਦਾ ਤਾਜ਼ਾ ਮਾਮਲਾ ਖੰਨਾ ਦੇ ਕੋਰਟ ਕੰਪਲੈਕਸ ਦੇ ਐੱਸ. ਐੱਸ. ਪੀ. ਦੀ ਰਿਹਾਇਸ਼ ਨੇੜੇ ਬਣੇ ਸੇਵਾ ਕੇਂਦਰ 'ਚ ਆਇਆ ਜਿੱਥੇ ਬੀਤੀ ਰਾਤ ਚੋਰ ਸੁਵਿਧਾ ਸੈਂਟਰ ਦੇ ਤਾਲੇ ਤੋੜ ਕੇ 4 ਕੰਪਿਊਟਰ ਦੀਆਂ ਸਕਰੀਨਾਂ ਅਤੇ ਇਕ ਆਧਾਰ ਕਾਰਡ ਕਿੱਟ ਸਕੈਨਰ ਚੋਰੀ ਕਰਕੇ ਫ਼ਰਾਰ ਹੋ ਗਏ | ਸੁਵਿਧਾ ਸੈਂਟਰ ਦੇ ਇੰਚਾਰਜ ਮੁਤਾਬਿਕ ਆਧਾਰ ਕਾਰਡ ਕਿੱਟ ਸਕੈਨਰ ਅਤੇ ਕੰਪਿਊਟਰ ਸਕਰੀਨਾਂ ਦੀ ਜਿਨ੍ਹਾਂ ਦੀ ਕੀਮਤ ਲੱਖਾਂ ਰੁਪਏ ਵਿਚ ਹੈ, ਚੋਰੀ ਹੋ ਗਏ ਹਨ ਅਤੇ ਸੁਵਿਧਾ ਸੈਂਟਰ ਦੇ ਰਿਕਾਰਡ ਨਾਲ ਵੀ ਛੇੜਛਾੜ ਹੋਈ ਲੱਗਦੀ ਹੈ | ਚੋਰਾਂ ਨੇ ਸੁਵਿਧਾ ਸੈਂਟਰ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੇ ਡੀ. ਵੀ. ਆਰ. ਨੂੰ ਵੀ ਤੋੜਨ ਦੀ ਕੋਸ਼ਿਸ਼ ਕੀਤੀ ਹੈ | ਸੁਵਿਧਾ ਸੈਂਟਰ ਇੰਚਾਰਜ ਮਨਵੀਰ ਸਿੰਘ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਕਰੀਬ 8.30 ਵਜੇ ਚੌਕੀਦਾਰ ਦਾ ਫ਼ੋਨ ਆਇਆ ਕਿ ਸੁਵਿਧਾ ਸੈਂਟਰ ਦੇ ਤਾਲੇ ਟੁੱਟੇ ਹਨ ਅਤੇ ਚੋਰੀ ਹੋਈ ਲੱਗਦੀ ਹੈ ਅਤੇ ਅਸੀਂ ਜਦ ਆ ਕੇ ਦੇਖਿਆ ਤਾ 4 ਕੰਪਿਊਟਰ ਟੀ. ਐੱਫ. ਟੀ. ਅਤੇ ਇਕ ਆਧਾਰ ਕਾਰਡ ਮਸ਼ੀਨ ਦੀ ਕਿੱਟ ਚੋਰੀ ਹੋ ਚੁੱਕੀ ਸੀ, ਜਿਸ ਸਬੰਧੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਹੈ | ਇਸ ਮੌਕੇ ਡੀ. ਐੱਸ. ਪੀ. ਰਾਜਨ ਪਰਮਿੰਦਰ, ਸਿਟੀ-1 ਦੇ ਐੱਸ. ਐੱਚ. ਓ. ਆਕਾਸ਼ ਦੱਤ, ਸੀ. ਆਈ. ਏ. ਇੰਚਾਰਜ ਵਿਨੋਦ ਕੁਮਾਰ ਪਹੁੰਚੇ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ | ਇਸ ਮੌਕੇ ਐੱਸ. ਐੱਚ. ਓ. ਨੇ ਦੱਸਿਆ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਕਿ ਰਾਤ ਸੁਵਿਧਾ ਸੈਂਟਰ 'ਚ ਚੋਰੀ ਹੋਈ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਘਾਲ ਕੇ ਮਾਮਲੇ ਦੀ ਪੜਤਾਲ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਮਾਮਲਾ ਦਰਜ ਕਰਕੇ ਜਲਦੀ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ |

ਡੇਰਾ ਸਮਾਧਾਂ 'ਚੋਂ ਸੇਵਾਦਾਰਾਂ ਦੀ ਕੁੱਟਮਾਰ ਕਰਕੇ ਅਣਪਛਾਤੇ ਵਿਅਕਤੀ ਨਕਦੀ ਤੇ ਮੋਬਾਈਲ ਲੈ ਕੇ ਫਰਾਰ

ਰਾੜਾ ਸਾਹਿਬ, 21 ਜਨਵਰੀ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਘੁਡਾਣੀ ਕਲਾਂ ਦੇ ਡੇਰਾ ਸੰਨਿਆਸ ਆਸ਼ਰਮ ਸਮਾਧਾਂ ਵਿਖੇ ਬੀਤੀ ਰਾਤ 5-6 ਅਣਪਛਾਤੇ ਵਿਅਕਤੀਆਂ ਵਲੋਂ ਡੇਰੇ ਦੇ ਸੇਵਾਦਾਰਾਂ ਦੀ ਕੁੱਟਮਾਰ ਕਰਨ 'ਤੇ ਉਨ੍ਹਾਂ ਤੋਂ ਨਕਦੀ ਵਗ਼ੈਰਾ ਲੈ ਕੇ ਜਾਣ ਦੀ ਖ਼ਬਰ ਮਿਲੀ ਹੈ | ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਨੇ 26 ਦੀ ਤਿਆਰੀ ਵਜੋਂ ਸੈਂਕੜੇ ਟਰੈਕਟਰਾਂ ਨਾਲ ਕੱਢੀ ਰੈਲੀ

ਮਾਛੀਵਾੜਾ ਸਾਹਿਬ, 21 ਜਨਵਰੀ (ਸੁਖਵੰਤ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਮਾਛੀਵਾੜਾ ਵਲੋਂ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਗਰੇਵਾਲ ਅਤੇ ਬਲਾਕ ਪ੍ਰਧਾਨ ਲਖਵੀਰ ਸਿੰਘ ਨਾਨੋਵਾਲ ਦੀ ਅਗਵਾਈ ਹੇਠ ਸੈਂਕੜਿਆਂ ਦੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਈਸੜੂ, 21 ਜਨਵਰੀ (ਬਲਵਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਈਸੜੂ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ 'ਚ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੋਂ ਆਰੰਭ ਹੋਇਆ ਅਤੇ ਸਾਰੇ ਪਿੰਡ ਦੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਕਿਯੂ ਲੱਖੋਵਾਲ ਵਲੋਂ ਟਰੈਕਟਰ ਮਾਰਚ

ਕੁਹਾੜਾ, 21 ਜਨਵਰੀ (ਸੰਦੀਪ ਸਿੰਘ ਕੁਹਾੜਾ)-ਸੰਯੁਕਤ ਕਿਸਾਨ ਮੋਰਚੇ ਦੇ ਨਿਰਦੇਸ਼ਾਂ ਅਨੁਸਾਰ ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਕਰਵਾਉਣ ਅਤੇ ਫ਼ਸਲਾਂ ਦੀ ਐੱਮ. ਐੱਸ. ਪੀ. ਤੇ ਕਾਨੂੰਨੀ ਗਰੰਟੀ, ਬਿਜਲੀ ਤੇ ਪਰਾਲੀ ਆਰਡੀਨੈਂਸ ਮੰਗਾਂ ਲਈ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਏ. ਐੱਸ. ਸਕੂਲਾਂ ਕਾਲਜਾਂ ਦੇ ਆਧੁਨਿਕੀਕਰਨ ਲਈ ਕਰਾਂਗਾ ਕੰਮ-ਵਿਜ

ਖੰਨਾ, 21 ਜਨਵਰੀ (ਹਰਜਿੰਦਰ ਸਿੰਘ ਲਾਲ)-ਏ. ਐੱਸ. ਹਾਈ. ਸਕੂਲ ਟਰੱਸਟ ਐਾਡ ਮੈਨੇਜਮੈਂਟ ਸੁਸਾਇਟੀ ਦੀਆਂ 24 ਜਨਵਰੀ ਨੂੰ ਹੋਣ ਜਾ ਰਹੀਆਂ ਚੋਣਾਂ 'ਚ ਸੰਸਥਾ ਦੇ ਸੂਝਵਾਨ ਵੋਟਰ ਉਨ੍ਹਾਂ ਨੂੰ ਮੌਕੇ ਦੇਣ ਤਾਂ ਕਿ ਸੰਸਥਾ ਦੀ ਭਲਾਈ ਦੇ ਜਿਸ ਜਜ਼ਬੇ ਦੇ ਨਾਲ ਉਹ ਮੈਦਾਨ ਵਿਚ ...

ਪੂਰੀ ਖ਼ਬਰ »

ਮਾਛੀਵਾੜਾ ਇਲਾਕੇ 'ਚ ਬਰਡ ਫਲੂ ਹੋਣ ਦਾ ਅੰਦੇਸ਼ਾ

ਮਾਛੀਵਾੜਾ ਸਾਹਿਬ, 21 ਜਨਵਰੀ (ਮਨੋਜ ਕੁਮਾਰ)-ਇਸ ਨੂੰ ਪੱਕੇ ਤੌਰ 'ਤੇ ਪ੍ਮਾਣਿਤ ਕਰਨਾ ਅਜੇ ਜਲਦਬਾਜ਼ੀ ਹੋਵੇਗੀ ਪਰ ਜੇਕਰ ਅਚਾਨਕ ਹੋਈ ਦੋ ਤੋਤਿਆਂ ਦੀ ਮੌਤ 'ਤੇ ਧਿਆਨ ਦਿੱਤਾ ਜਾਵੇ ਤਾਂ ਇਸ ਨੰੂ ਮਾਛੀਵਾੜਾ ਇਲਾਕੇ 'ਚ ਬਰਡ ਫਲੂ ਦੀ ਦਸਤਕ ਸਮਝਿਆ ਜਾ ਸਕਦਾ ਹੈ | ਮਿਲੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਨਗਰ ਕੀਰਤਨ ਸਜਾਇਆ

ਮਲੌਦ, 21 ਜਨਵਰੀ (ਸਹਾਰਨ ਮਾਜਰਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਸ਼ਹੀਦਾਂ ਰੱਬੋਂ ਉੱਚੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਮਾਗਮ ਕਰਵਾਏ ਗਏ | ਸ੍ਰੀ ਅਖੰਡ ਪਾਠਾਂ ਦੇ ...

ਪੂਰੀ ਖ਼ਬਰ »

'ਆਪ' ਵਲੋਂ ਸਮਰਾਲਾ ਕੌਾਸਲ ਲਈ 6 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਸਮਰਾਲਾ, 21 ਜਨਵਰੀ (ਗੋਪਾਲ ਸੋਫਤ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਦੀਆਂ ਸਾਰੀਆਂ ਨਗਰ ਕੌਾਸਲ ਚੋਣਾਂ ਲੜਨ ਦੇ ਐਲਾਨ ਪਿੱਛੋਂ ਅੱਜ ਸਮਰਾਲਾ ਨਗਰ ਕੌਾਸਲ ਲਈ 15 ਉਮੀਦਵਾਰਾਂ ਵਿਚੋਂ ਪਹਿਲੀ ਸੂਚੀ ਜਾਰੀ ਕਰਦੇ ਹੋਏ 6 ਉਮੀਦਵਾਰ ਮੈਦਾਨ 'ਚ ਉਤਾਰ ਦਿੱਤੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਕੁੱਟਮਾਰ ਕਰਨ 'ਤੇ 4 ਖ਼ਿਲਾਫ਼ ਮਾਮਲਾ ਦਰਜ

ਖੰਨਾ, 21 ਜਨਵਰੀ (ਮਨਜੀਤ ਸਿੰਘ ਧੀਮਾਨ)-ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਦਰ ਦੇ ਏ. ਐੱਸ. ਆਈ. ਅਵਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਸ਼ਿਕਾਇਤਕਰਤਾ ...

ਪੂਰੀ ਖ਼ਬਰ »

ਬੀ. ਪੀ. ਓ. ਮੇਲਾ ਸਿੰਘ ਨੇ ਬਣਵਾਏ ਦਿਵਿਆਂਗ ਬੱਚਿਆਂ ਦੇ ਸਰਟੀਫਿਕੇਟ

ਖੰਨਾ, 21 ਜਨਵਰੀ (ਹਰਜਿੰਦਰ ਸਿੰਘ ਲਾਲ)-ਸਮੱਗਰ ਸਿੱਖਿਆ ਅਭਿਆਨ ਦਫ਼ਤਰ ਬੀ. ਪੀ. ਈ. ਓ. ਖੰਨਾ-2 ਦੇ ਅਧੀਨ ਦਿਵਿਆਂਗ ਬੱਚਿਆਂ ਦੇ ਅੰਪਗਤਾ ਦੇ ਸਰਟੀਫਿਕੇਟ ਦਿੱਤੇ ਗਏ | ਉਨ੍ਹਾਂ ਦੇ ਯੂ. ਡੀ. ਆਈ. ਡੀ. ਕਾਰਡ ਵੀ ਆਨਲਾਈਨ ਅਪਲਾਈ ਕਰਵਾਏ ਗਏ | ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ...

ਪੂਰੀ ਖ਼ਬਰ »

ਨਿਜ਼ਾਮਪੁਰ ਵਿਖੇ ਧਾਰਮਿਕ ਸਮਾਗਮ ਦੌਰਾਨ ਅਨੇਕਾਂ ਸੰਤਾਂ ਮਹਾਂਪੁਰਸ਼ਾਂ ਨੇ ਭਰੀ ਹਾਜ਼ਰੀ

ਪਾਇਲ/ਮਲੌਦ, 21 ਜਨਵਰੀ (ਨਿਜ਼ਾਮਪੁਰ)-ਸੰਤ ਅਤਰ ਸਿੰਘ ਜੀ ਰੇਰੂ ਸਾਹਿਬ, ਸੰਤ ਬਲਵੰਤ ਸਿੰਘ ਲੰਗਰ ਰਾੜਾ ਸਾਹਿਬ, ਬਾਬਾ ਬਘੇਲ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਸਾਲਾਨਾ ਯਾਦ ਨੂੰ ਸਮਰਪਿਤ ਗੁਰਦੁਆਰਾ ਸ਼ਹੀਦਗੜ੍ਹ ਸਾਹਿਬ ਨਿਜ਼ਾਮਪੁਰ ਵਿਖੇ ਸਾਲਾਨਾ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਪਿੰਡ ਕੋਟ ਸੇਖੋਂ ਵਿਖੇ ਦੁੱਧ ਉਤਪਾਦਕ ਸਹਿਕਾਰੀ ਸਭਾ ਦੀ ਚੋਣ

ਬੀਜਾ, 21 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਕੋਟ ਸੇਖੋਂ ਵਿਖੇ ਦੁੱਧ ਉਤਪਾਦਕ ਸਹਿਕਾਰੀ ਸਭਾ ਦੀ ਸਭਾ ਦੇ ਸਕੱਤਰ ਕੁਲਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਚੋਣ ਕੀਤੀ ਗਈ ¢ ਇਹ ਚੋਣ ਕਰਵਾਉਣ ਲਈ ਮੁੱਖ ਤੌਰ 'ਤੇ ਸਾਬਕਾ ਅਫ਼ਸਰ ਸਾਬਰ ਅਲੀ ਪਹੁੰਚੇ ਸਨ | ਇਸ ਚੋਣ ਦੌਰਾਨ ...

ਪੂਰੀ ਖ਼ਬਰ »

ਇਤਿਹਾਸਕ ਨਗਰ ਰੱਬੋਂ ਉੱਚੀ ਤੋਂ ਕਿਸਾਨਾਂ ਦਾ ਜਥਾ 9ਵੀਂ ਵਾਰ ਸਮੱਗਰੀ ਸਮੇਤ ਦਿੱਲੀ ਲਈ ਰਵਾਨਾ

ਮਲੌਦ, 21 ਜਨਵਰੀ (ਸਹਾਰਨ ਮਾਜਰਾ)-ਜੰਗ-ਏ-ਅਜ਼ਾਦੀ ਦੇ ਮੁੱਢਲੇ ਘੁਲਾਟੀਏ ਅਤੇ ਪਹਿਲੇ ਸ਼ਹੀਦ ਬਾਬਾ ਮਹਾਰਾਜ ਸਿੰਘ ਦੇ ਜਨਮ ਨਗਰ ਰੱਬੋਂ ਉੱਚੀ ਤੋਂ ਬੀਬੀਆਂ, ਬਜ਼ੁਰਗਾਂ, ਨੌਜਵਾਨਾਂ ਵੱਡੀ ਗਿਣਤੀ 'ਚ ਕਿਸਾਨ ਆਗੂਆਂ ਦਾ ਜਥਾ 9ਵੀਂ ਵਾਰ ਦਿੱਲੀ ਕਿਸਾਨੀ ਸੰਘਰਸ਼ 'ਚ ਆਪਣਾ ...

ਪੂਰੀ ਖ਼ਬਰ »

ਬੀ. ਪੀ. ਈ. ਓ. ਨਿਰਮਲ ਸਿੰਘ ਨੂੰ ਸੇਵਾ-ਮੁਕਤੀ 'ਤੇ ਨਿੱਘੀ ਵਿਦਾਇਗੀ

ਮਲੌਦ, 21 ਜਨਵਰੀ (ਸਹਾਰਨ ਮਾਜਰਾ)-ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਯੋਗ ਅਗਵਾਈ ਦੇ ਕੇ ਤਰੱਕੀ ਵੱਲ ਲੈ ਕੇ ਜਾਣ ਵਾਲੇ ਮਿਹਨਤੀ, ਇਮਾਨਦਾਰ, ਸਾਊ ਸੁਭਾਅ ਦੇ ਮਾਲਕ ਬਲਾਕ ਮਲੇਰਕੋਟਲਾ-1 ਅਤੇ ਮਲੇਰਕੋਟਲਾ-2 'ਚ ਬਤੌਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਆਪਣੀਆਂ 38 ਸਾਲ ...

ਪੂਰੀ ਖ਼ਬਰ »

ਅਕਾਲੀ ਦਲ ਨੇ 26 ਦੀ ਟਰੈਕਟਰ ਪਰੇਡ ਦੀਆਂ ਤਿਆਰੀਆਂ 'ਚ ਕੱਢਿਆ ਮਾਰਚ

ਮਾਛੀਵਾੜਾ ਸਾਹਿਬ, 21 ਜਨਵਰੀ (ਸੁਖਵੰਤ ਸਿੰਘ ਗਿੱਲ)-ਦਿੱਲੀ 'ਚ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਟਰੈਕਟਰ ਪਰੇਡ ਮਾਰਚ ਕੱਢਣ ਦੇ ਦਿੱਤੇ ਗਏ ਸੱਦੇ 'ਤੇ ਸ਼ੋ੍ਰਮਣੀ ਅਕਾਲੀ ਦਲ ਸਰਕਲ ਮਾਛੀਵਾੜਾ ਵਲੋਂ ...

ਪੂਰੀ ਖ਼ਬਰ »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਘੁਡਾਣੀ ਖ਼ੁਰਦ 'ਚ ਕੈਂਪ

ਪਾਇਲ, 21 ਜਨਵਰੀ (ਨਿਜ਼ਾਮਪੁਰ)-ਬਲਾਕ ਖੇਤੀਬਾੜੀ ਅਫ਼ਸਰ ਦੋਰਾਹਾ ਡਾ. ਦਿਲਬਾਗ ਸਿੰਘ ਦੀ ਅਗਵਾਈ ਹੇਠ ਆਤਮਾ ਸਕੀਮ ਅਧੀਨ ਹਾੜ੍ਹੀ ਦੀਆਂ ਫ਼ਸਲਾਂ ਵਿਚ ਨਦੀਨ ਨਾਸ਼ਕ, ਉੱਲੀ ਨਾਸ਼ਕ ਅਤੇ ਕੀਟਨਾਸ਼ਕ ਜ਼ਹਿਰਾਂ ਦੀ ਸਪਰੇਅ ਤਕਨੀਕ ਅਤੇ ਕੀਟਨਾਸ਼ਕਾਂ ਦੇ ਲੋੜ ਅਨੁਸਾਰ ...

ਪੂਰੀ ਖ਼ਬਰ »

ਮੁੱਖ ਅਧਿਆਪਕ ਜਗਮੇਲ ਸਿੰਘ ਮਾਂਗਟ ਨੂੰ ਸਦਮਾ, ਪਤਨੀ ਸੁਰਗਵਾਸ

ਦੋਰਾਹਾ, 21 ਜਨਵਰੀ (ਜਸਵੀਰ ਝੱਜ)- ਮੁੱਖ ਅਧਿਆਪਕ ਜਗਮੇਲ ਸਿੰਘ ਮਾਂਗਟ (ਰਾਮਪੁਰ ਵਾਲੇ) ਨੂੰ ਉਨ੍ਹਾਂ ਦੀ ਪਤਨੀ ਚਰਨਜੀਤ ਕੌਰ ਝੱਜ-ਮਾਂਗਟ (68 ਸਾਲ) ਵਾਸੀ ਪਿੰਡ ਬਿਲਾਸਪੁਰ ਦੇ 19 ਜਨਵਰੀ ਨੂੰ ਅਚਾਨਕ ਸਦੀਵੀ ਵਿਛੋੜਾ ਦੇ ਜਾਣ ਕਾਰਨ ਅਸਹਿ ਸਦਮਾ ਪੁੱਜਾ ਹੈ | ਜਗਮੇਲ ਸਿੰਘ ...

ਪੂਰੀ ਖ਼ਬਰ »

ਐੱਸ. ਜੀ. ਪੀ. ਸੀ. ਮੈਂਬਰ ਰੰਧਾਵਾ ਦੀ ਅਗਵਾਈ 'ਚ ਕਈ ਪ੍ਰਮੁੱਖ ਵਿਅਕਤੀ ਪੰਥਕ ਅਕਾਲੀ ਲਹਿਰ 'ਚ ਸ਼ਾਮਿਲ

ਖੰਨਾ, 21 ਜਨਵਰੀ (ਹਰਜਿੰਦਰ ਸਿੰਘ ਲਾਲ)-ਪੰਥਕ ਅਕਾਲੀ ਲਹਿਰ ਵਲੋਂ ਅੱਜ ਖੰਨਾ ਵਿਖੇ ਇਕ ਮੀਟਿੰਗ 'ਚ ਹਲਕਾ ਲੁਧਿਆਣਾ ਦੇ ਪੰਚਾਇਤ ਯੂਨੀਅਨ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਅਤੇ ਉੇੱਘੇ ਕਾਰੋਬਾਰੀ ਗੁਰਚਰਨ ਸਿੰਘ ਆਪਣੇ ਸਾਥੀ ਸਰਪੰਚਾਂ, ਪੰਚਾਂ ਅਤੇ ਬਲਾਕ ਸੰਮਤੀ ...

ਪੂਰੀ ਖ਼ਬਰ »

7 ਕਰੋੜ 45 ਲੱਖ ਰੁਪਏ ਦੀ ਰਾਸ਼ੀ ਦੇ ਨਾਲ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲੇਗੀ- ਚੇਅਰਪਰਸਨ ਦਾਊਮਾਜਰਾ

ਦੋਰਾਹਾ, 21 ਜਨਵਰੀ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਪਿੰਡਾਂ ਦੇ ਵਿਕਾਸ ਲਈ ਸਰਕਾਰ ਵਲੋਂ ਜਾਰੀ ਕੀਤੀ ਗਈ 7 ਕਰੋੜ 45 ਲੱਖ ਰੁਪਏ ਦੀ ਰਾਸ਼ੀ ਦੇ ਨਾਲ ਜਿੱਥੇ ਹਲਕਾ ਪਾਇਲ ਦੇ ਪਿੰਡਾਂ ਵਿਚ ਆਧੁਨਿਕ ਸਹੂਲਤਾਂ ਦੇ ਨਾਲ ਨਾਲ ਰੈਨੋਵੇਸ਼ਨ ਕੀਤੀ ਜਾਵੇਗੀ, ਉੱਥੇ ਹੀ ਹਲਕਾ ...

ਪੂਰੀ ਖ਼ਬਰ »

ਵਾਲਮੀਕਿ ਮੰਦਰ ਕਮੇਟੀ ਤੇ ਸਫ਼ਾਈ ਸੇਵਕ ਯੂਨੀਅਨ ਵਲੋਂ ਡੀ. ਐੱਸ. ਪੀ. ਖਹਿਰਾ ਸਨਮਾਨਿਤ

ਖੰਨਾ, 21 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਭਗਵਾਨ ਵਾਲਮੀਕਿ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਰਾਮ ਬਾਲੂ ਅਤੇ ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਗ਼ਰੀਬ ਦਾਸ ਵਲੋਂ ਖੰਨਾ ਦੇ ਨਵੇਂ ਡੀ. ਐੱਸ. ਪੀ. ਹਰਵਿੰਦਰ ਸਿੰਘ ਖਹਿਰਾ ਦਾ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਖੰਨਾ 'ਚ ਲੰਬੇ ਸਮੇਂ ਤੋਂ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਪਾਵਰਕਾਮ ਪੈਨਸ਼ਨਰਾਂ ਨੇ ਵੀ ਦਿੱਤਾ ਸਮਰਥਨ

ਖੰਨਾ, 21 ਜਨਵਰੀ (ਹਰਜਿੰਦਰ ਸਿੰਘ ਲਾਲ)-ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨ ਪਿਛਲੇ ਕਰੀਬ ਸਾਢੇ 4 ਮਹੀਨੇ ਤੋਂ ਲਗਾਤਾਰ ਸੰਘਰਸ਼ ਕਰ ਰਹੇ ਹਨ, ਖੰਨਾ ਦੇ ਰੇਲਵੇ ਸਟੇਸ਼ਨ 'ਤੇ ਪਿਛਲੇ ਲੰਮੇ ਸਮੇਂ ਤੋਂ ਧਰਨੇ 'ਤੇ ਬੈਠੇ ਅਤੇ ਭੁੱਖ ਹੜਤਾਲ ਕਰ ਰਹੀ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

92 ਸਾਲਾ ਮਾਤਾ ਨੇ ਦਿੱਲੀ ਟਰੈਕਟਰ ਪਰੇਡ 'ਚ ਜਥਾ ਲੈ ਕੇ ਜਾਣ ਦਾ ਕੀਤਾ ਐਲਾਨ

ਖੰਨਾ, 21 ਜਨਵਰੀ (ਹਰਜਿੰਦਰ ਸਿੰਘ ਲਾਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਤੋਂ ਦੇਸ਼ ਦਾ ਹਰ ਵਰਗ ਦੁਖੀ ਹੈ | ਪਿਛਲੇ ਕਈ ਮਹੀਨਿਆਂ ਤੋਂ ਇਸ ਕਾਨੂੰਨ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਦੀਆਂ ਹੱਦਾਂ 'ਤੇ ਡੱਟੇ ਹੋਏ ਹਨ ਅਤੇ ਜਦ ਤੱਕ ਸਰਕਾਰ ...

ਪੂਰੀ ਖ਼ਬਰ »

ਐਗਰੀਕਲਚਰ ਟੈਕਨੋਕਰੇਟਸ ਐਕਸ਼ਨ ਕਮੇਟੀ ਨੇ ਵਿਧਾਇਕ ਲੱਖਾ ਨੂੰ ਦਿੱਤਾ ਮੰਗ ਪੱਤਰ

ਦੋਰਾਹਾ, 21 ਜਨਵਰੀ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਐਗਰੀਕਲਚਰ ਟੈਕਨੋਕਰੇਟਸ ਐਕਸ਼ਨ ਕਮੇਟੀ ਪੰਜਾਬ ਦੇ ਅਹੁਦੇਦਾਰ ਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਡਾ. ਨਿਰਮਲ ਸਿੰਘ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਬੂਟਾ ਸਿੰਘ ...

ਪੂਰੀ ਖ਼ਬਰ »

ਬੀ. ਐੱਡ. ਅਧਿਆਪਕ ਫ਼ਰੰਟ ਬਲਾਕ ਦੋਰਾਹਾ ਵਲੋਂ ਅਰਥੀ ਫੂਕ ਮੁਜ਼ਾਹਰਾ ਅੱਜ

ਦੋਰਾਹਾ, 21 ਜਨਵਰੀ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਦੋਰਾਹਾ ਵਿਖੇ, ਪੇ-ਕਮਿਸ਼ਨ, ਡੀ. ਏ., ਕਿਸਾਨੀ ਕਾਨੂੰਨ ਰੱਦ ਨਾ ਕਰਨਾ ਅਤੇ ਪੁਰਾਣੀ ਪੈਨਸ਼ਨ ਆਦਿ ਦੇ ਮਸਲਿਆਂ ਨੂੰ ਲੈ ਕੇ ਇਕ ਅਰਥੀ ਫੂਕ ਮੁਜ਼ਾਹਰਾ ਕੀਤਾ ਜਾ ਰਿਹਾ ਹੈ | ਅਧਿਆਪਕ ਸੰਘਰਸ਼ ਕਮੇਟੀ ਦੇ ਸੂਬਾ ...

ਪੂਰੀ ਖ਼ਬਰ »

ਕਿਸਾਨ ਸਰਕਾਰ ਦੀਆਂ ਗੱਲਾਂ 'ਚ ਨਾ ਆਉਣ-ਸਾਬਕਾ ਸੈਨਿਕ

ਖੰਨਾ, 21 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਇੱਥੇ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਖੰਨਾ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਕੈਪਟਨ ਜਰਨੈਲ ਸਿੰਘ ਜਲਾਜਣ ਦੀ ਅਗਵਾਈ 'ਚ ਜਨਰਲ ਸਕੱਤਰ ਕੈਪਟਨ ਨੰਦ ਲਾਲ ਮਾਜਰੀ ਦੀ ਪ੍ਰਧਾਨਗੀ ਹੇਠ ਹੋਈ | ਸਾਬਕਾ ਸੈਨਿਕਾਂ ਨੇ ...

ਪੂਰੀ ਖ਼ਬਰ »

ਪਿੰਡ ਸੁਲਤਾਨਪੁਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਬੀਜਾ, 21 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਨਰਿੰਦਰਪਾਲ ਸਿੰਘ ਬੈਨੀਪਾਲ ਦੇ ਨਿਰਦੇਸ਼ਾਂ ਅਨੁਸਾਰ ਤੇ ਡਾ. ਦਿਲਬਾਗ ਸਿੰਘ, ਬਲਾਕ ਖੇਤੀਬਾੜੀ ਅਫ਼ਸਰ, ਦੋਰਾਹਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਓਲੰਪੀਅਨ ਰਾਜਵੀਰ ਸਿੰਘ ਸਿਆੜ੍ਹ ਨਮਿਤ ਪਾਠ ਦੇ ਭੋਗ ਅੱਜ

ਮਲੌਦ, 21 ਜਨਵਰੀ (ਸਹਾਰਨ ਮਾਜਰਾ)-ਇਹ ਖ਼ਬਰ ਬਹੁਤ ਹੀ ਦੁਖਦਾਈ ਹੈ ਕਿ ਪਿੰਡ ਸਿਆੜ੍ਹ ਦੇ ਓਲੰਪੀਅਨ ਰਾਜਵੀਰ ਸਿੰਘ ਪੁੱਤਰ ਬਲਵੀਰ ਸਿੰਘ ਜਿਸ ਨੇ ਅਮਰੀਕਾ ਦੇ ਲਾਸ ਏਾਜਲਸ ਵਿਖੇ ਸਪੈਸ਼ਿਲ ਉਲੰਪਿਕ ਖੇਡਾਂ ਦੌਰਾਨ 200 ਤੇ 400 ਮੀਟਰ ਸਾਈਕਿਲੰਗ ਮੁਕਾਬਲਿਆਂ 'ਚ ਸ਼ਾਨਦਾਰ ...

ਪੂਰੀ ਖ਼ਬਰ »

ਹਰਪਾਲ ਕੌਰ ਨਰਸਿੰਗ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਬਣੇ

ਖੰਨਾ, 21 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਨਰਸਿੰਗ ਯੂਨੀਅਨ ਖੰਨਾ, ਮਾਨੂੰਪੁਰ ਬਲਾਕ ਦੀ ਚੋਣ ਪੰਜਾਬ ਨਰਸਿੰਗ ਐਸੋਸੀਏਸ਼ਨ ਦੀ ਅਗਵਾਈ 'ਚ ਹੋਈ, ਜਿਸ 'ਚ ਸਿਵਲ ਹਸਪਤਾਲ ਖੰਨਾ ਦੀ ਨਰਸਿੰਗ ਸਿਸਟਰ ਹਰਪਾਲ ਕੌਰ ਨੂੰ ਪ੍ਰਧਾਨ, ਮਾਨੂੰਪੁਰ ਦੀ ਨਰਸਿੰਗ ਸਿਸਟਰ ਬਲਵਿੰਦਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ

ਬੀਜਾ, 21 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)- ਸ੍ਰੀ ਗੁਰੂ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਪਿੰਡ ਮੰਡਿਆਲਾ ਖ਼ੁਰਦ, ਪਿੰਡ ਲਿਬੜਾ ਆਦਿ ਪਿੰਡਾਂ ਵਿਚ ਸਮੂਹ ਸੰਗਤਾਂ ਵਲੋਂ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX