ਲਾਢੋਵਾਲ , 22 ਜਨਵਰੀ (ਬਲਬੀਰ ਸਿੰਘ ਰਾਣਾ)-ਆਂਗਨਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਪੰਜਾਬ ਦੀਆਂ ਬੀਬੀਆਂ ਦੇ ਜਥੇ ਵਲੋਂ ਅੱਜ ਲਾਡੋਵਾਲ ਟੋਲ ਪਲਾਜ਼ਾ ਵਿਖੇ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣੇ ਦੇ ਅੰਬਾਨੀ-ਅਡਾਨੀ ਖ਼ਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਦਾ ਐਲਾਨ ਵੀ ਕੀਤਾ | ਇਸ ਮੌਕੇ ਬੀਬੀਆਂ ਦੇ ਜਥੇ ਦੀ ਆਗੂ ਬੀਬੀ ਨਿਰਲੇਪ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਿਰਫ਼ ਕਿਸਾਨ ਹੀ ਨਹੀਂ, ਸਗੋਂ ਹਰ ਵਰਗ ਦੇ ਲੋਕਾਂ ਨੂੰ ਦਿੱਲੀ ਦੀਆਂ ਠੰਢੀਆਂ ਸੜਕਾਂ 'ਤੇ ਬੈਠਣ ਲਈ ਮਜਬੂਰ ਕੀਤਾ ਹੋਇਆ ਹੈ, ਕਿਉਂਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਜ਼ੋਰਾਜਬਰੀ ਦੇਸ਼ ਦੇ ਲੋਕਾਂ ਨੂੰ ਗ਼ੁਲਾਮ ਬਣਾਉਣਾ ਚਾਹੁੰਦੀ ਹੈ | ਬੀਬੀ ਨਿਰਲੇਪ ਕੌਰ ਨੇ ਕਿਹਾ ਕਿ 26 ਜਨਵਰੀ ਨੂੰ ਦਿੱਲੀ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਦੇ ਵਿਚ ਸ਼ਾਮਲ ਹੋਣ ਲਈ ਹਰ ਘਰ ਵਿਚੋਂ ਇਕ ਜਾਂ ਦੋ ਵਿਅਕਤੀਆਂ ਨੂੰ ਜ਼ਰੂਰੀ ਜਾਣਾ ਚਾਹੀਦਾ ਹੈ, ਤਾਂ ਜੋ ਮੋਦੀ ਸਰਕਾਰ ਨੂੰ ਪਤਾ ਲੱਗੇ ਕਿ ਪੰਜਾਬੀ ਨਾ ਤਾਂ ਪਹਿਲਾਂ ਕਦੀ ਕਿਸੇ ਵੀ ਸੰਘਰਸ਼ ਵਿਚੋਂ ਪਿਛੇ ਨਹੀਂ ਹਟੇ ਅਤੇ ਨਾ ਹੀ ਹੁਣ ਪਿਛੇ ਹਟਣਗੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੂਰੇ ਭਾਰਤ ਵਰਸ਼ ਦੇ ਕਿਸਾਨਾਂ ਦੇ ਬੁਲੰਦ ਹੌਸਲਿਆ ਨੂੰ ਦੇਖ ਇਕ ਨਾ ਇਕ ਦਿਨ ਚੁੱਕਣਾ ਹੀ ਪਵੇਗਾ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਪੰਜਾਬ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਅਗਵਾਈ ਵਿਚ ਦੋਆਬਾ ਚੋਂ 50 ਟਰੈਕਟਰ ਲੈ ਕੇ ਕਿਸਾਨਾਂ ਦਾ ਜਥਾ ਲਾਢੋਵਾਲ ਟੋਲ ਪਲਾਜ਼ਾ 'ਤੇ ਪੁੱਜਾ | ਜਥੇ ਨੂੰ ਰਵਾਨਾ ਕਰਦਿਆਂ ਸੀਨੀਅਰ ਮੀਤ ਪ੍ਰਧਾਨ ਜਲੰਧਰ ਗੁਰਚੇਤਨ ਸਿੰਘ ਤੱਖਰ, ਕਮਲਜੀਤ ਸਿੰਘ ਸੈਕਟਰੀ, ਸੁਰਿੰਦਰ ਸਿੰਘ ਪੁਵਾਰ ਅਤੇ ਜਸਵੰਤ ਸਿੰਘ ਕਾਹਲੋਂ ਨੇ ਕਿਹਾ ਕਿ ਪੰਜਾਬ ਅੰਦਰ ਕਿਸਾਨਾਂ ਅਤੇ ਨੌਜਵਾਨਾਂ ਵਿਚ ਟਰੈਕਟਰ ਪਰੇਡ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਜਿਸ ਤਹਿਤ ਰੋਜ਼ਾਨਾ ਦਰਜਨਾਂ ਟਰੈਕਟਰ ਲਾਡੋਵਾਲ ਟੋਲ ਪਲਾਜ਼ਾ ਤੋਂ ਰਵਾਨਾ ਕੀਤੇ ਜਾ ਰਹੇ ਹਨ | ਇਸ ਮੌਕੇ ਕਮਲਜੀਤ ਸਿੰਘ ਮੋਤੀਪੁਰ, ਸਰਪੰਚ ਬਾਦਸ਼ਾਹ ਸਿੰਘ ਦਿਓਲ, ਪਿ੍ਥੀਪਾਲ ਸਿੰਘ ਖਹਿਰਾ, ਜਗਦੇਵ ਸਿੰਘ ਕਾਹਲੋਂ, ਦੀਪਾ ਮੁਠੱਡਾ, ਅਮਰਜੀਤ ਸਿੰਘ ਲਾਡੋਵਾਲ, ਬੀਬੀ ਕਿ੍ਸ਼ਨਾ ਕੁਮਾਰੀ ਪੁਆਦੜਾ, ਅਮਨਦੀਪ ਕੌਰ, ਸੋਮਾ ਰਾਣੀ ਤੇਹਿੰਗ ਆਦਿ ਵੀ ਹਾਜ਼ਰ ਸਨ |
ਲੁਧਿਆਣਾ, 22 ਜਨਵਰੀ (ਸਲੇਮਪੁਰੀ)-ਦਿੱਲੀ ਵਿਚ ਗਣਤੰਤਰ ਦਿਵਸ ਦੇ ਮੌਕੇ ਅੰਦੋਲਨਕਾਰੀ ਕਿਰਤੀ-ਕਿਸਾਨਾਂ ਵਲੋਂ ਆਪਣੇ ਹੱਕਾਂ ਅਤੇ ਦੇਸ਼ ਦੇ ਲੋਕਾਂ ਦੇ ਹਿੱਤਾਂ ਨੂੰ ਮੱਦੇਨਜ਼ਰ ਰੱਖਦਿਆਂ ਟਰੈਕਟਰ ਰੈਲੀ ਕੱਢੀ ਜਾ ਰਹੀ ਹੈ, ਦੇ ਦੌਰਾਨ ਅੰਦੋਲਨਕਾਰੀਆਂ ਨੂੰ ਸਿਹਤ ...
ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਕੱਲ੍ਹ
ਲੁਧਿਆਣਾ, 22 ਜਨਵਰੀ (ਕਵਿਤਾ ਖੁੱਲਰ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਦੀ ਪ੍ਰਧਾਨ ਗੁਰਿੰਦਰਪਾਲ ਸਿੰਘ ਪੱਪੂ ਦੀ ਅਗਵਾਈ 'ਚ ਗੁਰਦੁਆਰਾ ਭਗਤ ਰਵਿਦਾਸ ਜੀ ਪਿੰਡ ...
ਲੁਧਿਆਣਾ, 22 ਜਨਵਰੀ (ਸਲੇਮਪੁਰੀ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਸੂਬੇ ਦੇ ਸਾਰੇ ਬਲਾਕਾਂ ਦੀ ਤਰ੍ਹਾਂ ਲੁਧਿਆਣਾ ਵਿਚ ਵੀ ਵੱਖ-ਵੱਖ ਬਲਾਕਾਂ ਵਿਚ ਵੱਖ-ਵੱਖ ਮੰਗਾਂ ਨੂੰ ਲੈ ਕੇ ਅਤੇ ਆਈ.ਸੀ.ਡੀ.ਐਸ. ਸਕੀਮ ਸਕੀਮ ਨੂੰ ਪੂਰਨ ਰੂਪ ਵਿਚ ਲਾਗੂ ਕਰਨ ਲਈ ...
ਲੁਧਿਆਣਾ, 22 ਜਨਵਰੀ (ਕਵਿਤਾ ਖੁੱਲਰ)-ਸਵਰਨ ਸਿੰਘ ਪ੍ਰਧਾਨ ਇੰਟਕ ਦੀ ਪ੍ਰਧਾਨਗੀ ਹੇਠ ਵਰਕਰਜ਼ ਫੈਡਰੇਸ਼ਨ ਇੰਟਕ ਪੀ. ਐਸ. ਪੀ. ਐਸ. ਸੀ. ਐਲ. ਤੇ ਪੀ. ਐਸ. ਟੀ. ਸੀ. ਐਲ. ਦੇ ਮੁਲਾਜ਼ਮਾਂ ਨੇ ਕੇਦਰ ਦੀਆਂ ਗਲਤ ਨੀਤੀਆਂ ਦੇ ਵਿਰੋਧ ਵਿਚ ਅਗਰ ਨਗਰ ਬਿਜਲੀ ਦਫ਼ਤਰ ਵਿਖੇ ਮੋਦੀ ...
ਲੁਧਿਆਣਾ, 22 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਖਤਰਨਾਕ ਗਿਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 6 ਮੋਬਾਇਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...
ਲੁਧਿਆਣਾ, 22 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਨਕਪੁਰੀ ਵਿਚ ਬੀਤੇ ਦਿਨ ਪੁਲਿਸ ਅਤੇ ਦੁਕਾਨਦਾਰਾਂ ਵਿਚਾਲੇ ਹੋਏ ਮਾਮਲੇ ਵਿਚ ਪੁਲਿਸ ਨੇ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਹਾਲ ਦੀ ਘੜੀ ਇਸ ਮਾਮਲੇ ਵਿਚ ਪੁਲਿਸ ਨੇ ਕਿਸੇ ਨੂੰ ਨਾਮਜ਼ਦ ...
ਲੁਧਿਆਣਾ, 22 ਜਨਵਰੀ (ਪੁਨੀਤ ਬਾਵਾ)-ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਤੇ ਕਿਸਾਨਾਂ ਦੇ ਹੱਕ ਵਿਚ ਕਿਸਾਨਾਂ ਵਲੋਂ 24 ਮਾਰਚ ਨੂੰ ਲੁਧਿਆਣਾ ਦੇ ਸਾਊਥ ਸਿਟੀ ਤੋਂ ਜਲੰਧਰ ਬਾਈਪਾਸ ਲੁਧਿਆਣਾ ਤੱਕ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ | ਇਹ ਮਾਰਚ 24 ...
ਲੁਧਿਆਣਾ, 22 ਜਨਵਰੀ (ਅਮਰੀਕ ਸਿੰਘ ਬੱਤਰਾ)-ਨਵੀਂ ਸਬਜ਼ੀ ਮੰਡੀ ਵਿਚ ਆਊਟਸੋਰਸ ਕੰਪਨੀ ਰਾਹੀਂ ਤੈਨਾਤ ਕਰਮਚਾਰੀ ਗੁਰਜੀਤ ਸਿੰਘ ਬਾਵਾ ਵਲੋਂ ਇਕੱਤਰ ਕੀਤੀ ਪਾਰਕਿੰਗ ਫੀਸ ਦੀਆਂ 90 ਫੀਸਦੀ ਕਾਪੀਆਂ ਸ਼ਨੀਵਾਰ ਨੂੰ ਮਾਰਕੀਟ ਕਮੇਟੀ ਅਧਿਕਾਰੀਆਂ ਕੋਲ ਜਮ੍ਹਾਂ ਕਰਾਉਣ ...
ਫੁੱਲਾਂਵਾਲ, 22 ਜਨਵਰੀ (ਮਨਜੀਤ ਸਿੰਘ ਦੁੱਗਰੀ)-ਸ੍ਰੀਮਾਨ ਸੰਤ ਬਾਬਾ ਬਲਵੰਤ ਸਿੰਘ ਜੀ ਰਾੜਾ ਸਾਹਿਬ ਲੰਗਰਾਂ ਵਾਲਿਆਂ ਦੀ 15ਵੀਂ ਬਰਸੀ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਭਲਵਾਨ ਜ਼ਿਲ੍ਹਾ ਸੰਗਰੂਰ ਵਿਖੇ 24 ਜਨਵਰੀ ਦਿਨ ਐਤਵਾਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾ ...
ਭਾਮੀਆਂ ਕਲਾਂ, 22 ਜਨਵਰੀ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਲੋਕ ਇਨਸਾਫ ਪਾਰਟੀ ਦੇ ਹਲਕਾ ਇੰਚਾਰਜ ਗੁਰਮੀਤ ਸਿੰਘ ਮੁੰਡੀਆਂ ਦੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਉਨ੍ਹਾਂ ਨੂੰ ਹਲਕਾ ...
ਲੁਧਿਆਣਾ, 22 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਪੰਜਾਬ ਦੇ ਗੁਆਂਢੀ ਸੂਬਿਆਂ ਵਿਚ ਬਰਫ਼ਬਾਰੀ ਹੋਣ ਕਾਰਨ ਸਰਦੀ ਦਾ ਜੋਰ ਵੱਧ ਗਿਆ ਹੈ ਅਤੇ ਤਾਪਮਾਨ ਕਾਫੀ ਹੇਠਾਂ ਆ ਜਾਣ ਕਾਰਨ ਲੋਕ ਵੱਖ-ਵੱਖ ਤਰੀਕਿਆਂ ਰਾਹੀਂ ਆਪਣਾ ਬਚਾਅ ਕਰਦੇ ਹੋਏ ਨਜ਼ਰ ਆ ਰਹੇ ਹਨ ਅਤੇ ਲੋਕਾਂ ਵਲੋਂ ...
ਫੁੱਲਾਂਵਾਲ, 22 ਜਨਵਰੀ (ਮਨਜੀਤ ਸਿੰਘ ਦੁੱਗਰੀ)-ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅਰੰਭੇ ਸੰਘਰਸ਼ ਦੌਰਾਨ ਦੇਸ਼ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਵੱਲੋਂ ਕੀਤੀ ਜਾਣ ਵਾਲੀ ਦਿੱਲੀ ...
ਲੁਧਿਆਣਾ, 22 ਜਨਵਰੀ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟ੍ਰੀਅਲ ਐਾਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫਿਕੋ) ਦੀ ਅਗਵਾਈ ਹੇਠ ਕੇ.ਕੇ. ਸੇਠ ਦੇ ਚੇਅਰਮੈਨ, ਗੁਰਮੀਤ ਸਿੰਘ ਕੁਲਾਰ ਪ੍ਰਧਾਨ ਅਤੇ ਸਤਨਾਮ ਸਿੰਘ ਮੱਕੜ ਪ੍ਰਚਾਰ ਸਕੱਤਰ ਨੇ ਨਿਰਮਲਾ ਸੀਤਾਰਮਨ ਵਿੱਤ ...
ਲੁਧਿਆਣਾ, 22 ਜਨਵਰੀ (ਸਲੇਮਪੁਰੀ)-ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ਼ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ, ਪਰ ਇਸ ਦੇ ਨਾਲ ਚਿੰਤਾ ਦਾ ਵਿਸ਼ਾ ਇਹ ਹੈ ਕਿ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ...
ਢੰਡਾਰੀ ਕਲਾਂ, 22 ਜਨਵਰੀ (ਪਰਮਜੀਤ ਸਿੰਘ ਮਠਾੜੂ)-ਸਿਆਸਤ ਅੱਜ ਕੱਲ੍ਹ ਵਪਾਰ ਬਣ ਕੇ ਰਹਿ ਗਈ ਹੈ ਅਤੇ ਦੇਸ਼ ਦੇ ਕੁਝ ਪੂੰਜੀ ਵਾਦੀ ਉਦਯੋਗਪਤੀਆਂ ਅਤੇ ਸਿਆਸਤਦਾਨਾਂ ਨੇ ਲੋਕਤੰਤਰ ਦਾ ਗਲਾ ਹੀ ਘੋਟ ਕੇ ਰੱਖ ਦਿੱਤਾ ਹੈ | ਫੈਡਰਲ ਢਾਂਚੇ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ...
ਲੁਧਿਆਣਾ, 22 ਜਨਵਰੀ (ਸਲੇਮਪੁਰੀ)-ਸੰਭਾਵੀ ਕੋਰੋਨਾ ਵਾਇਰਸ ਤੋਂ ਅਗਾਊਾ ਬਚਾਅ ਲਈ ਅੱਜ ਜਿਲ੍ਹਾ ਲੁਧਿਆਣਾ ਸਮੇਤ ਸਮੁੱਚੇ ਪੰਜਾਬ ਵਿਚ 8563 ਲਾਭਪਾਤਰੀਆਂ ਦੇ ਟੀਕਾਕਰਨ ਕੀਤਾ ਗਿਆ | ਅੱਜ ਲੁਧਿਆਣਾ ਵਿਚ ਸਿਵਲ ਸਰਜਨ ਡਾ. ਸੁਖਜੀਵਨ ਕੱਕੜ ਨੇ ਵੀ ਆਪਣੇ ਟੀਕਾ ਲਗਵਾਇਆ ਅਤੇ ...
ਲੁਧਿਆਣਾ, 22 ਜਨਵਰੀ (ਪੁਨੀਤ ਬਾਵਾ)-ਪੰਜਾਬ ਕਾਂਗਰਸ ਦੇ ਸਕੱਤਰ ਸਤਵਿੰਦਰ ਸਿੰਘ ਜਵੱਦੀ ਦੇ ਪਿਤਾ ਮਨਜੀਤ ਸਿੰਘ ਜਵੱਦੀ (77) ਦਾ ਬੀਤੇ ਦਿਨ ਅਚਾਨਕ ਦਿਹਾਂਤ ਹੋ ਗਿਆ | ਜਿੰਨ੍ਹਾਂ ਦਾ ਅੱਜ ਜਵੱਦੀ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ | ਅੰਤਿਮ ਸਸਕਾਰ ਮੌਕੇ ਪਰਿਵਾਰ ਵਲੋਂ ...
ਇਯਾਲੀ/ਥਰੀਕੇ, 22 ਜਨਵਰੀ (ਮਨਜੀਤ ਸਿੰਘ ਦੁੱਗਰੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਮੁੱਲਾਂਪੁਰ, ਸੁਧਾਰ ਅਤੇ ਰਾਏਕੋਟ ਸੈਲ ਦੀ ਮੀਟਿੰਗ ਅੱਜ ਫਿਰੋਜ਼ਪੁਰ ਸੜਕ ਸਥਿਤ ਐਮ.ਬੀ.ਡੀ. ਮਾਲ ਦੇ ਸਾਹਮਣੇ ਲਗਾਏ ਧਰਨੇ 'ਤੇ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ...
ਆਲਮਗੀਰ, 22 ਜਨਵਰੀ (ਜਰਨੈਲ ਸਿੰਘ ਪੱਟੀ)-ਕੇਂਦਰ ਸਰਕਾਰ ਵੱਲੋਂ ਹਾਲ ਹੀ 'ਚ ਪਾਸ ਕੀਤੇ ਤਿੰਨ ਖੇਤੀ ਸੋਧ ਕਾਨੂੰਨਾਂ ਖਿਲਾਫ਼ ਦਿੱਲੀ ਦੇ ਬਾਰਡਰਾਂ ਤੇ ਦੇਸ਼ ਭਰ ਦੇ ਕਿਸਾਨਾਂ ਵੱਲੋਂ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਦਿਆਂ ਬੀਤੇ ਦੋ ਮਹੀਨਿਆਂ ਤੋਂ ਰੋਸ ਧਰਨਾ ...
ਲੁਧਿਆਣਾ, 22 ਜਨਵਰੀ (ਪੁਨੀਤ ਬਾਵਾ)-ਪੰਜਾਬ ਮੱਧਮ ਸਨਅਤਾਂ ਵਿਕਾਸ ਬੋਰਡ ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਕਾਲੇ ਖੇਤੀ ਵਿਰੋਧੀ ਕਾਨੂੰਨਾਂ ਦੇ ਖਿਲਾਫ਼ ਕਿਸਾਨਾ ਵਲੋਂ ਸੰਘਰਸ਼ ਕੀਤਾ ਜਾ ਰਿਹਾ ਹੈ, ਜਿਸ ਨੂੰ ਦਬਾਉਣ ਲਈ ਕੇਂਦਰ ...
ਲੁਧਿਆਣਾ, 22 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਲੰਧਰ ਬਾਈਪਾਸ ਨੇੜੇ ਸਥਿਤ ਐਲਡਿਕੋ ਅਸਟੇਟ ਵਿਚ ਖੇਡ ਦਿਵਸ ਮੌਕੇ ਰੰਗਾਰੰਗ ਪ੍ਰੋਗਰਾਮ ਕੀਤਾ ਗਿਆ, ਜਿੱਥੇ ਕਾਲੋਨੀ ਦੀਆਂ ਔਰਤਾਂ ਵਲੋਂ ਗਿੱਧਾ ਪੇਸ਼ ਕੀਤਾ ਗਿਆ | ਇਸ ਮੌਕੇ ਕਰਵਾਏ ਗਏ ਮੁਕਾਬਲਿਆਂ ਵਿਚ ...
ਲੁਧਿਆਣਾ, 22 ਜਨਵਰੀ (ਕਵਿਤਾ ਖੁੱਲਰ)-ਖੇਤੀਬਾੜੀ ਬਿੱਲਾਂ ਦੇ ਖਿਲਾਫ ਚੱਲ ਰਹੇ ਸੰਘਰਸ਼ ਬਾਰੇ ਗੱਲ ਕਰਦਿਆਂ ਅਕਾਲੀ ਦਲ ਸ਼ਹਿਰੀ ਦੇ ਮੀਤ ਪ੍ਰਧਾਨ ਜਗਜੀਤ ਸਿੰਘ ਅਰੋੜਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਜਿੱਥੇ ਇਕ ਪਾਸੇ ਗੱਲਬਾਤ ਦੇ ਨਾਮ 'ਤੇ ਸਿਆਸੀ ਡਰਾਮਾ ਖੇਡ ...
ਲੁਧਿਆਣਾ, 22 ਜਨਵਰੀ (ਕਵਿਤਾ ਖੁੱਲਰ)-ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੇ ਗ੍ਰਹਿ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ...
ਲੁਧਿਆਣਾ, 22 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਾਦੀਆਂ ਪਿੰਡ ਨੇੜੇ ਚਾਰ ਅਣਪਛਾਤੇ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਪਾਸੋਂ ਹਜ਼ਾਰਾਂ ਰੁਪਏ ਦੀ ਨਗਦੀ ਅਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਮਾਮਲੇ ਵਿਚ ਰਣਜੀਤ ਸਿੰਘ ...
ਲੁਧਿਆਣਾ, 22 ਜਨਵਰੀ (ਅਮਰੀਕ ਸਿੰਘ ਬੱਤਰਾ)-ਬੁੱਢੇ ਦਰਿਆ ਨੂੰ ਕੂੜਾਮੁਕਤ ਕਰਨ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੀ ਮੁਹਿੰਮ ਦਾ ਕਮਿਸ਼ਨਰ ਪ੍ਰਦੀਪ ਕਮਾਰ ਸਭਰਵਾਲ ਨੇ ਜਾਇਜ਼ਾ ਲਿਆ ਅਤੇ ਬੁੱਢੇ ਦਰਿਆ ਵਿਚ ਕੂੜਾ ਸੁੱਟਣ ਤੋਂ ਰੋਕਣ ਲਈ ਸ਼ਹਿਰ ਵਾਸੀਆਂ ਨੂੰ ...
ਲੁਧਿਆਣਾ, 22 ਜਨਵਰੀ (ਸਲੇਮਪੁਰੀ)-ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਅੱਜ ਲੁਧਿਆਣਾ ਸਥਿਤ ਬੋਤਲਬੰਦ ਪਾਣੀ ਤਿਆਰ ਕਰਨ ਵਾਲੀ ਇਕ ਫੈਕਟਰੀ ਦੇ ਤਿੰਨ ਯੂਨਿਟ ਸੀਲ ਕੀਤੇ ਗਏ ਹਨ ਜਦ ਕਿ ਫੈਕਟਰੀ ਦਾ ਮਾਲਕ ਫ਼ਰਾਰ ਹੋ ਜਾਣ ਬਾਰੇ ਸਮਾਚਾਰ ਪ੍ਰਾਪਤ ਹੋਇਆ ਹੈ | ਜ਼ਿਲ੍ਹਾ ...
ਲੁਧਿਆਣਾ, 22 ਜਨਵਰੀ (ਕਵਿਤਾ ਖੁੱਲਰ)-ਸਰਗਰਮ ਵਿਦਿਆਰਥੀ ਜੱਥੇਬੰਦੀ ਸਟੂਡੈਂਟਸ ਡੈਮੋਕ੍ਰੈਟਿਕ ਫੈਡਰੇਸ਼ਨ (ਐੱਸ.ਡੀ.ਐੱਫ) ਦੀ ਕੌਮੀ ਕਾਰਜਕਾਰੀ ਕਮੇਟੀ ਅੱਜ ਸਰਬਸੰਮਤੀ ਨਾਲ ਭੰਗ ਕੀਤੀ ਗਈ ਅਤੇ 2021 ਦੀ ਨਵੀਂ 21 ਮੈਂਬਰੀ ਕਾਰਜਕਾਰੀ ਕਮੇਟੀ ਸਮੇਤ ਕੌਮੀ ਪ੍ਰਧਾਨ ਦੀ ...
ਲੁਧਿਆਣਾ, 22 ਜਨਵਰੀ (ਸਲੇਮਪੁਰੀ)-ਦੰਦ ਰੋਗਾਂ ਦੇ ਮਾਹਿਰ ਡਾਕਟਰਾਂ ਦੀ ਜਥੇਬੰਦੀ ਇੰਡੀਅਨ ਡੈਂਟਲ ਅਸੋਸੀਏਸ਼ਨ (ਆਈ.ਡੀ.ਏ.) ਦੀ ਪਿਛਲੇ ਸਾਲ ਦੌਰਾਨ ਚੁਣੀ ਹੋਈ ਕਮੇਟੀ ਹੀ ਸਾਲ 2021 ਵਿਚ ਵੀ ਕੰਮ ਕਰਦੀ ਰਹੇਗੀ, ਹਾਲਾਂਕਿ ਇਸ ਦਾ ਕਾਰਜ ਕਾਲ ਦਸੰਬਰ 2020 ਤੱਕ ਸੀ, ਪ੍ਰੰਤੁ ...
ਲੁਧਿਆਣਾ, 22 ਜਨਵਰੀ (ਸਲੇਮਪੁਰੀ)-ਅੱਜ ਸਰਕਟ ਹਾਊਸ ਲੁਧਿਆਣਾ ਵਿਖੇ ਸ਼ਡਿਊਲਡ ਕਾਸਟਸ ਅਤੇ ਬੈਕਵਰਡ ਕਲਾਸਿਜ ਇੰਪਲਾਈਜ ਫੈਡਰੇਸ਼ਨ ਦੇ ਜ਼ਿਲ੍ਹਾ ਯੂਨਿਟ ਲੁਧਿਆਣਾ ਦੀ ਚੋਣ ਕਰਨ ਲਈ ਮੁਲਾਜ਼ਮਾਂ ਦੀ ਮੀਟਿੰਗ ਹੋਈ, ਜਿਸ ਵਿਚ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਵਿੰਦਰ ...
ਲਾਡੋਵਾਲ, 22 ਜਨਵਰੀ (ਬਲਬੀਰ ਸਿੰਘ ਰਾਣਾ)-ਕਿਸਾਨ ਅੰਦੋਲਨ ਦਿੱਲੀ ਵਿਖੇ ਵੱਖ-ਵੱਖ ਵਾਰਡਾਂ ਦੇ ਚੱਲ ਰਹੇ ਸੰਘਰਸ਼ ਵਿਚ ਬੈਠੇ ਕਿਸਾਨਾਂ ਅਤੇ ਹੋਰਾਂ ਲਈ ਇਨਸਾਨੀਅਤ ਦੇ ਨਾਤੇ ਲੰਗਰਾਂ ਅਤੇ ਹੋਰ ਖਾਣ ਪੀਣ ਦੀਆਂ ਵਸਤਾਂ ਖ਼ਰੀਦਣ ਲਈ ਹਰ ਵਿਅਕਤੀ ਆਪਣੀ ਵਿਤ ਅਨੁਸਾਰ ...
ਡਾਬਾ/ਲੁਹਾਰਾ, 22 ਜਨਵਰੀ (ਕੁਲਵੰਤ ਸਿੰਘ ਸੱਪਲ)-ਵਾਰਡ ਨੰਬਰ 38 ਦੇ ਇੰਚਾਰਜ ਜਗਮੀਤ ਸਿੰਘ ਨੋਨੀ ਨੇ ਗੁਰਪੁਰਬ ਮੌਕੇ ਗੁਰਦੁਆਰਾ ਨਾਮ ਸਿਮਰਨ ਸਾਹਿਬ ਵਾਲੀ ਗਲੀ ਨੰਬਰ 1/3 ਦਾ ਪੁਟਾਈ ਦਾ ਕੰਮ ਸ਼ੁਰੂ ਕਰਵਾਇਆ | ਇਸ ਮੌਕੇ ਸ. ਨੋਨੀ ਨੇ ਕਿਹਾ ਕਿ ਇਹ ਗਲੀ ਬਹੁਤ ਟੁੱਟੀ ਹੋਈ ...
ਲੁਧਿਆਣਾ, 22 ਜਨਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਬਿਨ੍ਹਾਂ ਮਨਜੂਰੀ ਬਣ ਰਹੀਆਂ ਕਲੋਨੀਆਂ/ ਉਸਾਰੀਆਂ ਖਿਲਾਫ ਸ਼ੁਰੂ ਕੀਤੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਜੋਨ-ਡੀ ਅਧੀਨ ਪੈਂਦੇ ਹੈਬੋਵਾਲ ਵਿਚ ਕਥਿਤ ਤੌਰ ਤੇ ਗੈਰਕਾਨੂੰਨੀ ...
ਡਾਬਾ/ਲੁਹਾਰਾ, 22 ਜਨਵਰੀ (ਕੁਲਵੰਤ ਸਿੰਘ ਸੱਪਲ)-ਮਾਘ ਮਹੀਨੇ ਸਬੰਧੀ ਅਵਤਾਰ ਸਿੰਘ ਲੁਹਾਰਾ ਵੱਲੋਂ ਢਿਲੋਂ ਨਗਰ ਲੁਹਾਰਾ ਵਿਖੇ ਧਾਰਮਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ ਉਪਰੰਤ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਗੁਰਬਾਣੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX