ਬਰਨਾਲਾ, 22 ਜਨਵਰੀ (ਧਰਮਪਾਲ ਸਿੰਘ)-ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਬਰਨਾਲਾ ਦੇ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿਚ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਚੱਲ ਰਹੇ ਧਰਨੇ ਦੇ 114ਵੇਂ ਦਿਨ ਵੱਡੀ ਗਿਣਤੀ ਵਿਚ ਕਿਸਾਨ ਮਰਦ ਔਰਤਾਂ ਨੇ ਪਹੁੰਚ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ ਅਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ | ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਗੁਰਦੇਵ ਸਿੰਘ ਮਾਂਗੇਵਾਲ, ਬਾਬੂ ਸਿੰਘ ਖੁੱਡੀ ਕਲਾਂ, ਅਮਰਜੀਤ ਕੌਰ, ਹਰਚਰਨ ਚੰਨਾ, ਮੇਲਾ ਸਿੰਘ ਕੱਟੂ, ਗੁਰਮੇਲ ਸ਼ਰਮਾ, ਨਿਰੰਜਨ ਸਿੰਘ ਠੀਕਰੀਵਾਲ, ਸੁਖਦਰਸ਼ਨ ਗੁੱਡ, ਯਾਦਵਿੰਦਰ ਸਿੰਘ, ਨਛੱਤਰ ਸਿੰਘ ਸਹੌਰ ਅਤੇ ਗੁਰਜੰਟ ਸਿੰਘ ਕੈਰੇ ਨੇ ਮੋਦੀ ਹਕੂਮਤ ਦੇ ਤਿੰਨ ਮੰਤਰੀਆਂ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਕੀਤੀ ਮੀਟਿੰਗ ਵਿਚ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਦੋ ਸਾਲ ਲਈ ਮੁਅੱਤਲ ਕਰਨ ਅਤੇ ਸਾਂਝੀ ਕਮੇਟੀ ਬਣਾਉਣ ਉੱਪਰ ਸੰਯੁਕਤ ਕਿਸਾਨ ਮੋਰਚੇ ਵਲੋਂ ਲਏ ਸਟੈਂਡ ਦੀ ਵਿਆਖਿਆ ਕੀਤੀ | ਬੁਲਾਰਿਆਂ ਕਿਹਾ ਕਿ ਸੰਯੁਕਤ ਮੋਰਚੇ ਦੀ ਮੰਗ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣਾ ਅਤੇ ਘੱਟੋ-ਘੱਟ ਕੀਮਤ ਸਮੁੱਚੇ ਮੁਲਕ ਵਿਚ ਲਾਗੂ ਕਰਨ ਦਾ ਕਾਨੂੰਨ ਬਣਾਉਣਾ ਹੈ | ਇਸ ਤੋਂ ਘੱਟ ਅਤੇ ਇਸ ਤੋਂ ਪਿੱਛੇ ਹਟਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ | ਇਹ ਕਿਸਾਨਾਂ ਦੇ ਨਾਂਅ 'ਤੇ ਬਣਾਏ ਕਾਨੂੰਨਾਂ ਦਾ ਕਿਸਾਨਾਂ ਹਿਤਾਂ ਨਾਲ ਕੋਈ ਸਰੋਕਾਰ ਨਹੀਂ ਹੈ | ਸਗੋਂ ਸਾਮਰਾਜੀ ਸੰਸਥਾਵਾਂ ਦੇ ਦਾਲਾਂ ਭਾਰਤੀ ਹਾਕਮ ਅਡਾਨੀਆਂ-ਅੰਬਾਨੀਆਂ ਦੇ ਹਿਤਾਂ ਲਈ ਇਹ ਕਾਨੂੰਨ ਲਿਆ ਰਹੇ ਹਨ | ਇਹ ਕਾਨੂੰਨ ਖੇਤੀ ਧੰਦੇ ਦਾ ਉਜਾੜਾ ਤਾਂ ਕਰਨਗੇ ਹੀ ਸਮੁੱਚੀ ਪੇਂਡੂ ਸਭਿਅਤਾ ਵੀ ਉੱਜੜ ਜਾਵੇਗੀ | 26 ਜਨਵਰੀ ਗਣਤੰਤਰ ਦਿਵਸ ਮੌਕੇ ਕਿਸਾਨ ਪਰੇਡ ਕੱਢਣ ਦੀਆਂ ਮੁਲਕ ਪੱਧਰੀਆਂ ਤਿਆਰੀਆਂ ਪੂਰੇ ਜੋਰ ਸ਼ੋਰ ਨਾਲ ਚੱਲ ਰਹੀਆਂ ਹਨ | ਉਨ੍ਹਾਂ ਕਿਹਾ ਕਿ 23 ਜਨਵਰੀ ਨੂੰ ਆਜ਼ਾਦ ਹਿੰਦ ਫ਼ੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਹਾੜਾ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿਚ ਚੱਲ ਰਹੇ ਮੋਰਚੇ 'ਚ ਹੀ ਮਨਾਇਆ ਜਾਵੇਗਾ | ਸੰਘਰਸ਼ ਵਿਚ ਮੁਨਸ਼ੀ ਖਾਨ ਰੂੜੇਕੇ, ਜਗਰੂਪ ਸਿੰਘ ਠੁੱਲੀਵਾਲ, ਗੁਰਚਰਨ ਸਿੰਘ ਭੋਤਨਾ ਨੇ ਗੀਤ ਕਵੀਸ਼ਰੀਆਂ ਪੇਸ਼ ਕੀਤੀਆਂ | ਇਸ ਮੌਕੇ ਵੈਰਾਗੀ ਮਹਾਂ ਮੰਡਲ ਪੰਜਾਬ ਦੇ ਜਨਰਲ ਸਕੱਤਰ ਮਹੰਤ ਭੋਜ ਰਾਜ ਫਰਵਾਹੀ, ਸਰਕਲ ਪ੍ਰਧਾਨ ਰਣਜੀਤ ਸਿੰਘ ਰਹਿਲ, ਅੱਛਰਾ ਸਿੰਘ ਸੰਧੂ, ਤਾਰਾ ਸਿੰਘ ਗਿੱਲ, ਰੇਸ਼ਮ ਸਿੰਘ ਵੜੈਚ, ਕਾਕਾ ਸਿੰਘ ਫਰਵਾਹੀ, ਰਾਮ ਸਿੰਘ, ਅਵਤਾਰ ਸਿੰਘ, ਸ਼ਿੰਗਾਰਾ ਸਿੰਘ, ਨਛੱਤਰ ਸਿੰਘ, ਜਗਤਾਰ ਸਿੰਘ, ਪਰਵਿੰਦਰ ਸਿੰਘ ਆਦਿ ਹਾਜ਼ਰ ਸਨ | ਇਸੇ ਤਰ੍ਹਾਂ ਹੀ ਬਰਨਾਲਾ ਬਾਜਾਖਾਨਾ ਰੋਡ 'ਤੇ ਸਥਿਤ ਰਿਲਾਇੰਸ ਸਮਾਰਟ ਸੁਪਰ ਸਟੋਰ ਅੱਗੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਵਲੋਂ ਘਿਰਾਓ ਜਾਰੀ ਹੈ | ਬੁਲਾਰਿਆਂ ਰਾਮ ਸਿੰਘ ਕਲੇਰ, ਨਿਰਮਲ ਸਿੰਘ, ਬਲਵੀਰ ਸਿੰਘ ਪੱਪੂ, ਭੋਲਾ ਸਿੰਘ, ਅਜਮੇਰ ਸਿੰਘ ਕਰਮਗੜ੍ਹ ਅਤੇ ਮਨਜੀਤ ਸਿੰਘ ਕਰਮਗੜ੍ਹ ਆਦਿ ਨੇ ਕਿਹਾ ਕਿ ਕੇਂਦਰੀ ਮੰਤਰੀਆਂ ਨਾਲ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਅੱਜ ਹੋਣ ਵਾਲੀ ਮੀਟਿੰਗ ਵਿਚੋਂ ਵੀ ਬਹੁਤੀ ਉਮੀਦ ਦੀ ਝਾਕ ਨਹੀਂ ਰੱਖਣੀ ਚਾਹੀਦੀ | ਮੋਦੀ ਹਕੂਮਤ ਦੀ ਮਨਸ਼ਾ ਖੇਤੀ ਕਾਨੂੰਨਾਂ ਪ੍ਰਤੀ ਸਾਫ਼ ਨਹੀਂ ਹੈ | ਇਸ ਤੋਂ ਇਲਾਵਾ ਭਾਕਿਯੂ ਏਕਤਾ ਉਗਰਾਹਾਂ ਵਲੋਂ ਬਰਨਾਲਾ ਵਿਖੇ ਭਾਜਪਾ ਦੀ ਸੂਬਾ ਆਗੂ ਅਰਚਨਾ ਦੱਤ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਅਤੇ ਰਾਏਕੋਟ ਰੋਡ 'ਤੇ ਰਿਲਾਇੰਸ ਪੈਟਰੋਲ ਪੰਪ ਅੱਗੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਲਗਾਤਾਰ ਧਰਨੇ ਜਾਰੀ ਹਨ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਜਰਨੈਲ ਸਿੰਘ ਬਦਰਾ, ਬਲਵਿੰਦਰ ਸਿੰਘ ਕਾਲਾਬੂਲਾ, ਗੁਰਚਰਨ ਸਿੰਘ ਭਦੌੜ, ਜਗਤਾਰ ਸਿੰਘ ਚੀਮਾ, ਕੁਲਜੀਤ ਸਿੰਘ, ਨਾਹਰ ਸਿੰਘ ਗੁੰਮਟੀ, ਗੁਰਚਰਨ ਸਿੰਘ ਭਦੌੜ, ਜਗਤਾਰ ਸਿੰਘ ਚੀਮਾ, ਕਰਨੈਲ ਸਿੰਘ, ਗੁਰਨਾਮ ਸਿੰਘ, ਸੁਖਦੇਵ ਸਿੰਘ ਭੋਤਨਾ ਨੇ ਕਿਹਾ ਕਿ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਦਾ ਅਤੇ ਪੰਜਾਬ ਅਤੇ ਦਿੱਲੀ ਵਿਖੇ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਦਿੱਲੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਵਰਕਰ ਟਰੈਕਟਰ ਪਰੇਡ 'ਚ ਵੱਡੀ ਗਿਣਤੀ ਵਿਚ ਟਰੈਕਟਰ ਦਿੱਲੀ ਲਿਜਾ ਕੇ ਪਰੇਡ ਵਿਚ ਹਿੱਸਾ ਲੈਣਗੇ | ਇਸ ਮੌਕੇ ਨਿੱਕਾ ਸਿੰਘ, ਭੋਲਾ ਸਿੰਘ, ਟੇਕ ਸਿੰਘ, ਗੋਰਾ ਸਿੰਘ, ਅਵਤਾਰ ਸਿੰਘ ਸੇਖਾ, ਗੁਰਬਚਨ ਕੌਰ, ਹਰਬੰਸ ਕੌਰ, ਗਿਆਨ ਕੌਰ, ਬਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਜਥੇਬੰਦੀ ਦੇ ਆਗੂ ਵਰਕਰ ਹਾਜ਼ਰ ਸਨ |
ਸ਼ਹਿਣਾ/ਟੱਲੇਵਾਲ, 22 ਜਨਵਰੀ (ਸੁਰੇਸ਼ ਗੋਗੀ, ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਅਤੇ 26 ਜਨਵਰੀ ਦੀ ਦਿੱਲੀ ਟਰੈਕਟਰ ਪਰੇਡ ਨੂੰ ਲੈ ਕੇ ਦਰਜਨਾਂ ਪਿੰਡਾਂ ਵਿਚ ਸੈਂਕੜਿਆਂ ਦੀ ...
ਮਹਿਲ ਕਲਾਂ, 22 ਜਨਵਰੀ (ਤਰਸੇਮ ਸਿੰਘ ਗਹਿਲ)-ਸਮਾਜ ਵਿਚ ਦਿਨੋਂ ਦਿਨ ਵੱਧ ਰਹੀਆਂ ਮਾੜੀਆਂ ਘਟਨਾਵਾਂ ਨੂੰ ਰੋਕਣ ਲਈ ਸਮਾਜ ਵਿਰੋਧੀ ਮਾੜੇ ਅਨਸਰਾਂ ਨੂੰ ਨੱਥ ਪਾਉਣਾ ਸਮੇਂ ਦੀ ਜ਼ਰੂਰੀ ਲੋੜ ਹੈ | ਇਸ ਲਈ ਪੁਲਿਸ ਅਤੇ ਪਬਲਿਕ ਦਾ ਸਹਿਯੋਗ ਵਧੇਰੇ ਜ਼ਰੂਰੀ ਹੈ, ਪ੍ਰੰਤੂ ...
ਸ਼ਹਿਣਾ, 22 ਜਨਵਰੀ (ਸੁਰੇਸ਼ ਗੋਗੀ)-ਬਲਾਕ ਸ਼ਹਿਣਾ ਦੀਆਂ ਆਂਗਣਵਾੜੀ ਵਰਕਰਜ਼ ਅਤੇ ਹੈਲਪਰਜ ਨੇ ਆਂਗਣਵਾੜੀ ਯੂਨੀਅਨ ਪੰਜਾਬ ਸੀਟੂ ਦੇ ਸੱਦੇ 'ਤੇ ਸੀ.ਡੀ.ਪੀ.ਓ. ਦਫ਼ਤਰ ਸ਼ਹਿਣਾ ਵਿਖੇ ਇਕੱਤਰ ਹੋਈਆਂ ਰੁਪਿੰਦਰ ਬਾਵਾ ਸ਼ਹਿਣਾ ਬਲਾਕ ਪ੍ਰਧਾਨ ਦੀ ਅਗਵਾਈ ਵਿਚ ਪ੍ਰੀ ...
ਮਹਿਲ ਕਲਾਂ, 22 ਜਨਵਰੀ (ਅਵਤਾਰ ਸਿੰਘ ਅਣਖੀ)-ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਕੀਤੀ ਜਾ ਰਹੀ ਕਿਸਾਨ ਪਰੇਡ 'ਚ ਪਿੰਡ-ਪਿੰਡ ਤੋਂ ਆਪ ਮੁਹਾਰੇ ਜਥੇ ਰਵਾਨਾ ਹੋਣੇ ਸ਼ੁਰੂ ਹੋ ਚੁੱਕੇ ਹਨ | ਪਿੰਡ ਮਹਿਲ ਖ਼ੁਰਦ ਤੋਂ ਪ੍ਰਵਾਸੀ ਭਾਰਤੀ ...
ਬਰਨਾਲਾ, 22 ਜਨਵਰੀ (ਧਰਮਪਾਲ ਸਿੰਘ)-ਲਾਲ ਝੰਡਾ ਪੰਜਾਬ ਭੱਠਾ ਲੇਬਰ ਯੂਨੀਅਨ ਨੇ ਪ੍ਰਧਾਨ ਸਰਬਜੀਤ ਸਿੰਘ ਵੜੈਚ ਤੇ ਜਥੇਬੰਦਕ ਸਕੱਤਰ ਦੇਵ ਰਾਜ ਵਰਮਾ ਦੀ ਅਗਵਾਈ 'ਚ ਭੱਠਾ ਮਜ਼ਦੂਰਾਂ ਨੇ ਆਪਣੀਆਂ ਹੱਕੀ ਮੰਗਾਂ ਲਈ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇ ਕੇ ਰੋਸ ...
ਬਰਨਾਲਾ, 22 ਜਨਵਰੀ (ਧਰਮਪਾਲ ਸਿੰਘ)-ਸਥਾਨਕ ਕਚਹਿਰੀ ਚੌਕ ਨਜ਼ਦੀਕ ਲੰਘੀ ਰਾਤ ਬਿਜਲੀ ਤਾਰਾਂ ਦੀ ਸਪਾਰਕਿੰਗ ਹੋਣ ਕਾਰਨ ਖੋਖੇ ਨੂੰ ਅੱਗ ਲੱਗ ਜਾਣ ਕਾਰਨ ਖੋਖੇ ਵਿਚ ਪਿਆ ਸਾਈਕਲਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿ: ਰਾਣਾ ਸਿੰਘ ...
ਬਰਨਾਲਾ, 22 ਜਨਵਰੀ (ਧਰਮਪਾਲ ਸਿੰਘ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਬਲਾਕ ਬਰਨਾਲਾ ਵਲੋਂ ਜ਼ਿਲ੍ਹਾ ਆਗੂ ਊਸ਼ਾ ਦੇਵੀ ਦੀ ਅਗਵਾਈ 'ਚ ਆਂਗਣਵਾੜੀ ਵਰਕਰਾਂ/ਹੈਲਪਰਾਂ ਵਲੋਂ ਸਥਾਨਕ ਸੀ.ਡੀ.ਪੀ.ਓ. ਦਫ਼ਤਰ ਵਿਖੇ ਧਰਨਾ ਦੇ ਕੇ ਕੇਂਦਰ ਸਰਕਾਰ ਖ਼ਿਲਾਫ਼ ...
ਬਰਨਾਲਾ, 22 ਜਨਵਰੀ (ਰਾਜ ਪਨੇਸਰ)-ਜ਼ਿਲ੍ਹਾ ਜੇਲ੍ਹ ਬਰਨਾਲਾ 'ਚੋਂ ਦੋ ਮੋਬਾਈਲ ਮਿਲਣ ਦੇ ਮਾਮਲੇ 'ਚ ਥਾਣਾ ਸਿਟੀ ਬਰਨਾਲਾ ਵਿਖੇ ਨਾਮਾਲੂਮ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਦਲਵਿੰਦਰ ...
ਬਰਨਾਲਾ, 22 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਈ.ਸੀ.ਐਚ.ਐਸ. ਅਤੇ ਕੰਟੀਨ ਵਿਚ ਆ ਰਹੀਆਂ ਮੁਸ਼ਕਿਲਾਂ ਸਬੰਧੀ ਸਾਬਕਾ ਸੈਨਿਕ ਵਿੰਗ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਸੂਬਾ ਪ੍ਰਧਾਨ ਇੰਜ: ਗੁਰਜਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਏਅਰ ਫੋਰਸ ਸਟੇਸ਼ਨ ਬਰਨਾਲਾ ਵਿਖੇ ...
ਬਰਨਾਲਾ, 22 ਜਨਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਕੇਂਦਰ ਸਰਕਾਰ ਵਲੋਂ 11ਵੇਂ ਦੌਰ ਦੀ ਬੈਠਕ ਦੌਰਾਨ ਕਿਸਾਨਾਂ ਪ੍ਰਤੀ ਅਪਣਾਏ ਗਏ ਅੜੀਅਲ ਰਵੱਈਏ ਅਤੇ ਮੰਤਰੀਆਂ ਵਲੋਂ ਸਰਕਾਰ ਦੁਆਰਾ ਦਿੱਤੇ ਗਏ ਪ੍ਰਸਤਾਵ ਤੋਂ ਬਿਨਾਂ ਹੋਰ ਕੋਈ ਵੀ ਗੱਲਬਾਤ ਨਾ ਕਰਨ ਦਾ ਲਿਆ ...
ਭਦੌੜ, 22 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਭਦੌੜ ਨਗਰ ਕੌਾਸਲ ਚੋਣਾਂ ਲਈ ਉਮੀਦਵਾਰਾਂ ਵਲੋਂ ਆਪਣੀਆਂ ਗਤੀਵਿਧੀਆਂ ਨੂੰ ਤੇਜ ਕੀਤਾ ਜਾ ਰਿਹਾ ਹੈ ਵਾਰਡ ਨੰਬਰ 4 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਅਸ਼ੋਕ ਕੁਮਾਰ ਸਿੰਗਲਾ ਨੇ ਆਪਣੇ ਸਮਰਥਕਾਂ ਨਾਲ ਘਰ-ਘਰ ਜਾ ...
ਭਦੌੜ, 22 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਤਿ੍ਵੇਣੀ ਬਗੀਚੀ ਰਾਮਗੜ੍ਹ ਵਿਖੇ ਪਿਛਲੇ ਲੰਮੇ ਸਮੇਂ ਤੋਂ ਮੁੱਖ ਸੇਵਾਦਾਰ ਵਜੋਂ ਸੇਵਾ ਨਿਭਾਅ ਰਹੇ ਸੰਤ ਨਰਾਇਣ ਮੁਨੀ ਜੋ ਪਿਛਲੇ ਦਿਨੀਂ ਸੰਖੇਪ ਬਿਮਾਰੀ ਕਾਰਨ ਅਕਾਲ ਚਲਾਣਾ ਕਰ ਗਏ ਸਨ | ਪਿੰਡ ਰਾਮਗੜ੍ਹ ਦੇ ...
ਮਹਿਲ ਕਲਾਂ, 22 ਜਨਵਰੀ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ (ਡੀ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਵਲੋਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਤ ਦਲਬਾਰ ਸਿੰਘ ਛੀਨੀਵਾਲ ਦੇ ਪੋਤਰੇ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ...
ਸ਼ਹਿਣਾ, 22 ਜਨਵਰੀ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਟਰੈਕਟਰ ਮਾਰਚ ਕਰ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ | ਦਾਣਾ ਮੰਡੀ ਸ਼ਹਿਣਾ ਤੋਂ ਰੋਸ ਮਾਰਚ ਸ਼ੁਰੂ ਕਰਨ ਸਮੇਂ ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਆਗੂ ਜਗਸੀਰ ਸਿੰਘ ਸੀਰਾ ਬਬਲੀ ਸ਼ਹਿਣਾ, ਦੀਦਾਰ ...
ਸ਼ਹਿਣਾ, 22 ਜਨਵਰੀ (ਸੁਰੇਸ਼ ਗੋਗੀ)-ਪਿੰਡ ਮੌੜ ਨਾਭਾ ਵਿਖੇ ਪੇਂਡੂ ਪਸ਼ੂ ਵਪਾਰੀ ਯੂਨੀਅਨ ਦੀ ਮੀਟਿੰਗ ਹੋਈ | ਜਿਸ ਵਿਚ ਪਰਮਜੀਤ ਸਿੰਘ ਮੌੜ ਚੇਅਰਮੈਨ ਬਲਾਕ ਸੰਮਤੀ ਸ਼ਹਿਣਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੀਟਿੰਗ ਤੋਂ ਪਹਿਲਾਂ ਪਸ਼ੂ ਵਪਾਰੀਆਂ ਨੇ ਕੀਤੀ ...
ਗੁਰਜੀਤ ਸਿੰਘ ਖੁੱਡੀ 98725-45131 ਹੰਡਿਆਇਆ: ਪਿੰਡ ਕੋਠੇ ਸਰ੍ਹਾਂ ਹੰਡਿਆਇਆ ਤੋਂ ਪੂਰਬ ਵੱਲ ਧਨੌਲਾ-ਹੰਡਿਆਇਆ, ਧਨੌਲਾ ਖ਼ੁਰਦ, ਭੈਣੀ ਜੱਸਾ, ਫ਼ਤਿਹਗੜ੍ਹ ਛੰਨਾ, ਧੌਲਾ ਦੀਆਂ ਹੱਦਾਂ ਤੱਕ ਫੈਲਿਆ ਹੋਇਆ ਹੈ | ਇਹ ਰਾਜ ਮਾਰਗ ਬਰਨਾਲਾ ਮਾਨਸਾ 'ਤੇ ਸਥਿਤ ਹੈ | ਪੱਕਾ ...
ਚਚੇਰੇ ਭੈਣ-ਭਰਾ ਗੰਭੀਰ ਜ਼ਖ਼ਮੀ ਬਰਨਾਲਾ, 22 ਜਨਵਰੀ (ਧਰਮਪਾਲ ਸਿੰਘ)-ਸਥਾਨਕ ਠੀਕਰੀਵਾਲਾ ਰੋਡ 'ਤੇ ਜ਼ੀਰੋ ਪੁਆਇੰਟ ਨਜ਼ਦੀਕ ਇਕ ਸਕਾਰਪੀਓ ਗੱਡੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਮੋਟਰਸਾਈਕਲ 'ਤੇ ਸਵਾਰ ਟਿਊਸ਼ਨ 'ਤੇ ਜਾ ਰਹੇ ਭੈਣ ਭਰਾ ਗੰਭੀਰ ...
ਮਹਿਲ ਕਲਾਂ, 22 ਜਨਵਰੀ (ਤਰਸੇਮ ਸਿੰਘ ਗਹਿਲ)-ਪਿਛਲੇ ਕਰੀਬ ਤਿੰਨ ਦਹਾਕਿਆਂ ਤੋਂ ਖੇਡਾਂ ਦੇ ਖੇਤਰ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਫੁੱਟਬਾਲ ਅਤੇ ਸਪੋਰਟਸ ਕਲੱਬ ਮਹਿਲ ਕਲਾਂ ਵਲੋਂ ਨੌਜਵਾਨਾਂ ਵਿਚ ਉਸਾਰੂ ਸੋਚ ਪੈਦਾ ਕਰਨ ਲਈ ...
ਤਪਾ ਮੰਡੀ, 22 ਜਨਵਰੀ (ਪ੍ਰਵੀਨ ਗਰਗ)-ਤਪਾ ਢਿਲਵਾਂ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਲੋਕਾਂ ਵਲੋਂ ਵਿਭਾਗ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਲੋਕਾਂ ਨੇ ਦੱਸਿਆ ਕਿ ਤਪਾ ਫਾਟਕਾਂ ਤੋਂ ਲੈ ਕੇ ਢਿਲਵਾਂ ਤੱਕ ਇਸ ਸੜਕ ਦਾ ਕੰਮ ਕਈ ਮਹੀਨਿਆਂ ਤੋਂ ਬੰਦ ਪਿਆ ਹੈ, ਇਸ ਸੜਕ 'ਚ ...
ਮਹਿਲ ਕਲਾਂ, 22 ਜਨਵਰੀ (ਅਵਤਾਰ ਸਿੰਘ ਅਣਖੀ)-ਐਸ.ਐਸ.ਪੀ. ਬਰਨਾਲਾ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਐਸ.ਪੀ. ਮਹਿਲ ਕਲਾਂ ਕੁਲਦੀਪ ਸਿੰਘ ਵਲੋਂ ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ | ਇਸ ਮੌਕੇ ਬੋਲਦਿਆਂ ਡੀ.ਐਸ.ਪੀ. ਕੁਲਦੀਪ ਸਿੰਘ ...
ਤਪਾ ਮੰਡੀ, 22 ਜਨਵਰੀ (ਪ੍ਰਵੀਨ ਗਰਗ)-ਸਿਵਲ ਸਰਜਨ ਬਰਨਾਲਾ ਡਾ: ਹਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਸਬੀਰ ਸਿੰਘ ਔਲਖ ਦੀ ਅਗਵਾਈ ਵਿਚ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ਼ ਦੇ 55 ਲਾਭਪਾਤਰੀਆਂ ਨੂੰ ਸਬ ਡਵੀਜ਼ਨਲ ਹਸਪਤਾਲ ਤਪਾ ...
ਮਹਿਲ ਕਲਾਂ, 22 ਜਨਵਰੀ (ਤਰਸੇਮ ਸਿੰਘ ਗਹਿਲ)-ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਔਰਤ ਕਰਜ਼ਾ ਮੁਆਫ਼ ਅਤੇ ਮਜ਼ਦੂਰ ਦੇ ਵੱਧ ਅਧਿਕਾਰਾਂ ਲਈ 24 ਜਨਵਰੀ ਨੂੰ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਸਰਕਾਰ ਦੀ ਰਿਹਾਇਸ਼ ਅੱਗੇ ਲਗਾਏ ਜਾ ਰਹੇ ਦਿਨ-ਰਾਤ ਦੇ ਧਰਨੇ ਦੀਆਂ ...
ਟੱਲੇਵਾਲ, 22 ਜਨਵਰੀ (ਸੋਨੀ ਚੀਮਾ)-ਪਿੰਡ ਰਾਮਗੜ੍ਹ ਦੀ ਪੰਚਾਇਤ ਵਲੋਂ ਸਰਪੰਚ ਰਾਜਵਿੰਦਰ ਸਿੰਘ ਰਾਜਾ ਦੀ ਅਗਵਾਈ ਵਿਚ ਪਿੰਡ ਦੇ ਛੱਪੜ ਦੇ ਨਵੀਨੀਕਰਨ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਜਾਣਕਾਰੀ ਦਿੰਦਿਆਂ ਸਰਪੰਚ ਰਾਜਾ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੇ ਮੀਤ ...
ਟੱਲੇਵਾਲ, 22 ਜਨਵਰੀ (ਸੋਨੀ ਚੀਮਾ)-ਕੇਂਦਰ ਸਰਕਾਰ ਅਤੇ ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਇਲਾਕੇ ਦੇ ਪਿੰਡਾਂ ਦੀ ਜ਼ਮੀਨ 754ਏ ਗਰੀਨ ਫ਼ੀਲਡ ਹਾਈਵੇ ਲਈ ਐਕਵਾਇਰ ਕਰਨ ਦੇ ਜਾਰੀ ਕੀਤੇ ਨੋਟੀਫ਼ਿਕੇਸ਼ਨ ਉਪਰੰਤ ਇਲਾਕੇ ਦੇ ਕਿਸਾਨਾਂ ਵਿਚ ਗ਼ੁੱਸੇ ਦੀ ਲਹਿਰ ਪਾਈ ਜਾ ਰਹੀ ਹੈ ...
ਮਹਿਲ ਕਲਾਂ, 22 ਜਨਵਰੀ (ਤਰਸੇਮ ਸਿੰਘ ਗਹਿਲ)-ਬਲਾਕ ਖੇਤੀਬਾੜੀ ਦਫ਼ਤਰ ਮਹਿਲ ਕਲਾਂ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ: ਚਰਨਜੀਤ ਸਿੰਘ ਕੈਂਥ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਤਮਾ ਸਕੀਮ ਦੇ ਤਹਿਤ ਕਿਸਾਨ ਗੋਸ਼ਟੀ ਕਰਵਾਈ ਗਈ | ਇਸ ਸਮੇਂ ਬਲਾਕ ਖੇਤੀਬਾੜੀ ...
ਮਹਿਲ ਕਲਾਂ, 22 ਜਨਵਰੀ (ਤਰਸੇਮ ਸਿੰਘ ਗਹਿਲ)-ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਯੁਕਤ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਵਿਚ 26 ਜਨਵਰੀ ਨੂੰ ਟਰੈਕਟਰ ਪਰੇਡ ਕਰਨ ਦੇ ਦਿੱਤੇ ਸੱਦੇ ਦੇ ਤਹਿਤ ਪ੍ਰਵਾਸੀ ਭਾਰਤੀਆਂ ਵਲੋਂ ਕਿਸਾਨਾਂ ਨੂੰ ਦਿੱਲੀ ਟਰੈਕਟਰ ਪਰੇਡ ਵਿਚ ਭਰਵੀਂ ...
ਤਪਾ ਮੰਡੀ, 22 ਜਨਵਰੀ (ਵਿਜੇ ਸ਼ਰਮਾ)-ਕੇਂਦਰ ਸਰਕਾਰ ਵਲੋਂ ਬਣਾਏ ਤਿੰਨ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਵੱਖ-ਵੱਖ ਬਾਰਡਰਾਂ 'ਤੇ ਚੱਲ ਰਿਹਾ ਸੰਘਰਸ਼ ਦਿਨ ਪ੍ਰਤੀ ਦਿਨ ਵਿਸ਼ਾਲ ਰੂਪ ਧਾਰਨ ਕਰਦਾ ਜਾ ਰਿਹਾ ਹੈ | ਜਿਸ ਦੇ ਸਬੰਧ 'ਚ ਕਿਸਾਨ ...
ਧਨੌਲਾ, 22 ਜਨਵਰੀ (ਰਘਵੀਰ ਸਿੰਘ ਚੰਗਾਲ)-ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ 94ਵੀਂ ਬਰਸੀ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 30, 31 ਜਨਵਰੀ ਤੇ 1 ਫਰਵਰੀ 2021 ਦਿਨ ਸ਼ਨੀਵਾਰ, ਐਤਵਾਰ ਤੇ ਸੋਮਵਾਰ ਨੂੰ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਜਾ ...
ਤਪਾ ਮੰਡੀ, 22 ਜਨਵਰੀ (ਵਿਜੇ ਸ਼ਰਮਾ)-ਨਗਰ ਕੌਾਸਲ ਦੀਆਂ 14 ਫਰਵਰੀ ਨੂੰ ਹੋਣ ਜਾ ਰਹੀਆਂ ਚੋਣਾਂ ਸਬੰਧੀ ਚੋਣ ਅਖਾੜਾ ਭਖਦਾ ਨਜ਼ਰ ਆ ਰਿਹਾ ਹੈ | ਜਿਸ ਨੂੰ ਮੁੱਖ ਰੱਖਦੇ ਹੋਏ ਵਾਰਡ ਨੰਬਰ 5 ਵਿਚੋਂ ਕਾਂਗਰਸ ਦੇ ਸੀਨੀਅਰ ਆਗੂ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਮਰਜੀਤ ਸਿੰਘ ...
ਤਪਾ ਮੰਡੀ, 22 ਜਨਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਨਗਰ ਕੌਾਸਲ ਚੋਣਾਂ ਨੂੰ ਲੈ ਕੇ ਰਾਜਸੀ ਪਾਰਟੀਆਂ ਦੇ ਉਮੀਦਵਾਰਾਂ ਨੇ ਆਪੋ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਇਸੇ ਲੜੀ ਤਹਿਤ ਨਗਰ ਕੌਾਸਲ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਵਾਰਡ ਨੰ: 9 ਜੋ ਔਰਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX