ਜਲੰਧਰ, 22 ਜਨਵਰੀ (ਹਰਵਿੰਦਰ ਸਿੰਘ ਫੁੱਲ)- ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸ਼ੁੱਕਰਵਾਰ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੇ ਜਸ਼ਨਾਂ ਦੀ ਫ਼ੁਲ ਡਰੈੱਸ ਰਿਹਰਸਲ ਵਿਚ ਸ਼ਿਰਕਤ ਕੀਤੀ | ਫ਼ੁਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਪਰੇਡ ਕਮਾਂਡਰ ਨੌਜਵਾਨ ਆਈ.ਪੀ.ਐਸ ਅਧਿਕਾਰੀ ਜਯੋਤੀ ਯਾਦਵ ਦੀ ਅਗਵਾਈ ਵਾਲੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ | ਡਿਪਟੀ ਕਮਿਸ਼ਨਰ ਨੇ ਇਸ ਮਹੱਤਵਪੂਰਨ ਸਮਾਗਮ, ਜਿਸ ਵਿਚ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਤਿਰੰਗਾ ਲਹਿਰਾਉਣਗੇ, ਦੀਆਂ ਪੁਖ਼ਤਾ ਤਿਆਰੀਆਂ ਸੰਬੰਧੀ ਫੋਰਸਾਂ ਅਤੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਦਿੱਤੀਆਂ | ਥੋਰੀ ਨੇ ਇਸ ਵੱਡੇ ਸਮਾਗਮ ਨੂੰ ਬੇਮਿਸਾਲ ਤਰੀਕੇ ਨਾਲ ਮਨਾਉਣ ਲਈ ਪ੍ਰਸ਼ਾਸਨ ਦੀ ਦਿ੍ੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਕਿ ਇਸ ਸ਼ੁਭ ਦਿਵਸ ਨੂੰ ਪੂਰੀ ਦੇਸ਼ ਭਗਤੀ ਅਤੇ ਰਾਸ਼ਟਰਵਾਦੀ ਜੋਸ਼ ਨਾਲ ਮਨਾਇਆ ਜਾਵੇ | ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸਮਾਗਮ ਸੰਬੰਧੀ ਅਧਿਕਾਰੀਆਂ ਨੂੰ ਡਿਊਟੀਆਂ ਸੌਾਪੀਆਂ ਗਈਆਂ ਹਨ ਅਤੇ ਡਿਊਟੀ ਵਿਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹਾ ਪੱਧਰੀ 72ਵਾਂ ਗਣਤੰਤਰ ਦਿਵਸ ਸਮਾਰੋਹ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਸਾਦੇ ਢੰਗ ਨਾਲ ਮਨਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਵਾਰ ਇਕੱਠ ਸੀਮਤ ਹੋਵੇਗਾ ਅਤੇ ਸਮਾਗਮ ਸਾਦਗੀ ਨਾਲ ਮਨਾਇਆ ਜਾਵੇਗਾ | ਇਸ ਮੌਕੇ ਡੀ.ਸੀ.ਪੀ ਅਰੁਣ ਸੈਣੀ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਉਪ ਮੰਡਲ ਮੈਜਿਸਟ੍ਰੇਟ ਰਾਹੁਲ ਸਿੰਧੂ ਤੇ ਡਾ. ਜੈ ਇੰਦਰ ਸਿੰਘ, ਸਹਾਇਕ ਕਮਿਸ਼ਨਰ ਹਰਦੀਪ ਸਿੰਘ ਅਤੇ ਹੋਰ ਹਾਜ਼ਰ ਸਨ |
ਜਲੰਧਰ, 22 ਜਨਵਰੀ (ਮੇਜਰ ਸਿੰਘ)-ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਰਾਜਵਿੰਦਰ ਕੌਰ ਅਤੇ ਪਿ੍ੰ: ਪ੍ਰੇਮ ਕੁਮਾਰ ਜ਼ਿਲ੍ਹਾ ਦਿਹਾਤੀ ਪ੍ਰਧਾਨ ਨੇ ਕਿਹਾ ਕਿ ਸਮੂਹ ਪਾਰਟੀ ਵਰਕਰ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਟਰੈਕਟਰ ...
ਮਕਸੂਦਾਂ, 22 ਜਨਵਰੀ (ਲਖਵਿੰਦਰ ਪਾਠਕ)- ਬੀਤੇ ਦਿਨ ਥਾਣਾ ਮਕਸੂਦਾਂ ਦੀ ਪੁਲਿਸ ਅਤੇ ਸੀ.ਆਈ.ਏ ਵਲੋਂ ਇਕ ਲੜਕੀ ਵਲੋਂ ਆਪਣੇ ਦੋਸਤਾਂ ਨਾਲ ਮਿਲ ਕੇ ਹਨੀ ਟਰੈਪ ਦੇ ਜ਼ਰੀਏ ਇਕ ਸਟੂਡੈਂਟ ਦੀ ਹੌਾਡਾ ਸਿਟੀ ਕਾਰ, ਦੋ ਆਈ ਫ਼ੋਨ ਅਤੇ ਚਾਂਦੀ ਦਾ ਬ੍ਰੇਸਲੇਟ ਲੁੱਟਣ ਦੇ ਮਾਮਲੇ 'ਚ ...
ਜਲੰਧਰ, 22 ਜਨਵਰੀ (ਮੇਜਰ ਸਿੰਘ)-ਜਲੰਧਰ ਦੱਖਣੀ ਤੋਂ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਦੇ ਯਤਨਾਂ ਸਦਕਾ ਵਿਆਨਾ ਕਾਂਡ ਸੰਘਰਸ਼ ਕਮੇਟੀ ਦੀਆਂ ਮੰਗਾਂ ਨੂੰ ਲੈ ਕੇ ਇਕ ਉੱਚ ਪੱਧਰੀ ਮੀਟਿੰਗ ਪੰਜਾਬ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਰਾਜ ਕੁਮਾਰ ਵੇਰਕਾ ਦੀ ...
ਜਲੰਧਰ, 22 ਜਨਵਰੀ (ਐੱਮ. ਐੱਸ. ਲੋਹੀਆ) - ਅੱਜ ਕੋਰੋਨਾ ਪ੍ਰਭਾਵਿਤ 68 ਸਾਲ ਦੀਆਂ 2 ਔਰਤਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਮਿ੍ਤਕਾਂ ਦੀ ਗਿਣਤੀ 677 ਪਹੁੰਚ ਗਈ ਹੈ, ਜਦਕਿ 28 ਹੋਰ ਨਵੇਂ ਮਰੀਜ਼ ਮਿਲਣ ਨਾਲ ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤਾਂ ਦੀ ਗਿਣਤੀ 20,455 ਹੋ ਗਈ ਹੈ | ਮਿ੍ਤਕਾਂ ...
ਜਲੰਧਰ, 22 ਜਨਵਰੀ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ 30500 ਦੇ ਟੀਚੇ ਦੇ ਮੁਕਾਬਲੇ ਪਿਛਲੇ ਅੱਠ ਮਹੀਨਿਆਂ 'ਚ 54311 ਘਰਾਂ ਵਿਚ ਕਾਰਜਸ਼ੀਲ ਟੂਟੀ ਕੁਨੈਕਸ਼ਨ ਯਕੀਨੀ ਬਣਾ ਕੇ ਜਲੰਧਰ ਡਵੀਜ਼ਨ ਵਿਚ ਮੋਹਰੀ ਜ਼ਿਲ੍ਹਾ ...
ਜਲੰਧਰ, 22 ਜਨਵਰੀ (ਐੱਮ. ਐੱਸ. ਲੋਹੀਆ)- ਬੀਤੀ ਰਾਤ ਸੰਘਣੀ ਧੁੰਦ 'ਚ ਬੀ.ਐਮ.ਸੀ. ਚੌਕ ਨੇੜੇ ਪੈਦਲ ਜਾ ਰਹੇ 67 ਸਾਲ ਦੇ ਵਿਅਕਤੀ ਨੂੰ ਇਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਦੌਰਾਨ ਗੰਭੀਰ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਅਨਿਲ ਕੁਮਾਰ (67) ...
ਜਲੰਧਰ, 22 ਜਨਵਰੀ (ਐੱਮ. ਐੱਸ. ਲੋਹੀਆ) - ਅੱਜ ਕੋਰੋਨਾ ਪ੍ਰਭਾਵਿਤ 68 ਸਾਲ ਦੀਆਂ 2 ਔਰਤਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਮਿ੍ਤਕਾਂ ਦੀ ਗਿਣਤੀ 677 ਪਹੁੰਚ ਗਈ ਹੈ, ਜਦਕਿ 28 ਹੋਰ ਨਵੇਂ ਮਰੀਜ਼ ਮਿਲਣ ਨਾਲ ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤਾਂ ਦੀ ਗਿਣਤੀ 20,455 ਹੋ ਗਈ ਹੈ | ਮਿ੍ਤਕਾਂ ...
ਜਲੰਧਰ, 22 ਜਨਵਰੀ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦਰਬਾਰੀ ਲਾਲ ਦੀ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਅਭਿਸ਼ੇਕ ਕਟਾਰੀਆ ਉਰਫ ਪਿੰ੍ਰਸ ਪੁੱਤਰ ਅਸ਼ੋਕ ਕੁਮਾਰ ਵਾਸੀ ਅਵਤਾਰ ਨਗਰ, ਜਲੰਧਰ ਨੂੰ 10 ਸਾਲ ਦੀ ਕੈਦ ਅਤੇ 1 ...
ਸ਼ੈਲੀ
ਜਲੰਧਰ 22 ਜਨਵਰੀ- ਵਿਸ਼ਵ ਪ੍ਰਸਿੱਧ ਭਜਨ ਗਾਇਕ ਨਰਿੰਦਰ ਚੰਚਲ ਜਿਨ੍ਹਾਂ ਨੂੰ ਭਜਨ ਸਮਰਾਟ ਦੇ ਨਾਂਅ ਨਾਲ ਵੀ ਜਾਣਿਆਂ ਜਾਂਦਾ ਹੈ, ਦਾ ਸ਼ੁੱਕਰਵਾਰ ਲੰਬੀ ਬੀਮਾਰੀ ਕਾਰਨ ਇਲਾਜ ਦੌਰਾਨ ਦਿੱਲੀ ਦੇ ਇਕ ਹਸਪਤਾਲ ਵਿਚ ਦਿਹਾਂਤ ਹੋ ਗਿਆ | ਜਾਣਕਾਰੀ ਦੇ ਅਨੁਸਾਰ ...
ਜਲੰਧਰ/ਕਿਸ਼ਨਗੜ੍ਹ, 22 ਜਨਵਰੀ (ਸ਼ਿਵ/ਹਰਬੰਸ ਸਿੰਘ ਹੋਠੀ)- ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸ਼ੁੱਕਰਵਾਰ ਨੂੰ ਧੋਗੜੀ ਇੰਡਸਟਰੀਅਲ ਪਾਰਕ ਵਿਖੇ 2.62 ਕਰੋੜ ਰੁਪਏ ਦੀ ਲਾਗਤ ਨਾਲ ਉਦਯੋਗਿਕ ਜ਼ੋਨ ਵਿਚਲੀਆਂ ਲਿੰਕ ਸੜਕਾਂ ਦੇ ਨਿਰਮਾਣ ਸਮੇਤ ਉਨਾਂ ਨੂੰ ...
ਜਲੰਧਰ, 22 ਜਨਵਰੀ (ਸ਼ਿਵ)- ਸਈਪੁਰ ਰੋਡ 'ਤੇ ਇਕ ਨਾਜਾਇਜ ਬਣ ਰਹੀ ਉਸਾਰੀ ਦੇ ਮਾਮਲੇ ਵਿਚ ਬਿਲਡਿੰਗ ਵਿਭਾਗ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ | ਇਸ ਤੋਂ ਇਲਾਵਾ ਬਾਂਸਾਂ ਵਾਲੇ ਬਾਜ਼ਾਰ ਵਿਚ ਇਕ ਇਮਾਰਤ ਦੇ ਮਾਮਲੇ ਵਿਚ ਬਿਲਡਿੰਗ ਵਿਭਾਗ ਵੱਲੋਂ ਕਾਰਵਾਈ ਕੀਤੀ ਜਾ ...
ਜਲੰਧਰ, 22 ਜਨਵਰੀ (ਐੱਮ. ਐੱਸ. ਲੋਹੀਆ)- ਸਿਹਤ ਵਿਭਾਗ ਵਲੋਂ ਜ਼ਿਲ੍ਹੇ 'ਚ ਕੋਰੋਨਾ ਟੀਕਾਕਰਨ ਦੇ ਪਹਿਲੇ ਪੜਾਅ 'ਚ 11,800 ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾਣਾ ਹੈ, ਜਿਸ ਲਈ ਵਿਭਾਗ ਨੂੰ ਕੋਰੋਨਾ ਟੀਕਿਆਂ ਦੀਆਂ 16,490 ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ ਹਨ | ਇਸ ਟੀਕਾਕਰਨ ਲਈ ...
ਜਲੰਧਰ ਛਾਉਣੀ, 22 ਜਨਵਰੀ (ਪਵਨ ਖਰਬੰਦਾ)- ਕੇਂਦਰੀ ਹਲਕੇ ਦੇ ਅਧੀਨ ਆਉਂਦੇ ਵਾਰਡ ਨੰਬਰ 8 ਵਿਖੇ ਸਥਿਤ ਲੱਧੇਵਾਲੀ ਖੇਤਰ 'ਚ ਕਈ ਥਾਵਾਂ 'ਤੇ ਸ਼ਰੇਆਮ ਨਾਜਾਇਜ਼ ਉਸਾਰੀਆਂ ਹੋ ਰਹੀਆਂ ਹਨ, ਜਿਨ੍ਹਾਂ ਦੀ ਉਸਾਰੀ ਕਰਵਾਉਣ 'ਚ ਕੁਝ ਸੱਤਾਧਾਰੀ ਪਾਰਟੀ ਦੇ ਆਗੂਆਂ ਤੇ ਵਿਸ਼ੇਸ਼ ...
ਜਲੰਧਰ, 22 ਜਨਵਰੀ (ਚੰਦੀਪ ਭੱਲਾ)- ਇਕ ਪਾਸੇ ਕਾਂਗਰਸ ਸਰਕਾਰ ਵਲੋਂ ਪੰਜਾਬ 'ਚ ਗੈਰ ਕਾਨੂੰਨੀ ਧੰਦਿਆਂ ਨੂੰ ਰੋਕਣ ਦੀਆਂ ਗੱਲਾਂ ਕੀਤੀ ਜਾ ਰਹੀਆਂ ਹਨ ਤੇ ਦੂਜੇ ਪਾਸੇ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਕੁੱਝ ਛੋਟੇ ਮੋਟੇ ਰਾਜਸੀ ਆਗੂਆਂ ਅਤੇ ਕੁੱਝ ਭਿ੍ਸ਼ਟ ਪੁਲਿਸ ...
ਜਲੰਧਰ ਛਾਉਣੀ, 22 ਜਨਵਰੀ (ਪਵਨ ਖਰਬੰਦਾ)- ਕੇਂਦਰੀ ਦੀ ਮੋਦੀ ਸਰਕਾਰ ਵਲੋਂ ਦੇਸ਼ ਦੇ ਕਿਸਾਨਾਂ 'ਤੇ ਧੱਕੇ ਨਾਲ ਥੋਪੇ ਗਏ ਕਾਲੇ ਕਾਨੂੰਨਾਂ ਦੇ ਵਿਰੋਧ 'ਚ 26 ਜਨਵਰੀ ਨੂੰ ਦੇਸ਼ ਦੇ ਕਿਸਾਨਾਂ ਵਲੋਂ ਦਿੱਲੀ ਵਿਖੇ ਕੱਢੇ ਜਾਣ ਵਾਲੇ ਟਰੈਕਟਰ ਮਾਰਚ 'ਚ ਜਿਥੇ ਦੇਸ਼ ਦੇ ...
ਜਲੰਧਰ, 22 ਜਨਵਰੀ (ਰਣਜੀਤ ਸਿੰਘ ਸੋਢੀ)- ਡੀ. ਏ. ਵੀ. ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਦੇ ਪਿ੍ੰਸੀਪਲ ਡਾ. ਮਨੋਜ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਦੇ ਵੱਖ ਵੱਖ ਵਿਭਾਗਾਂ ਦੇ 7 ਵਿਦਿਆਰਥੀਆਂ ਨੂੰ 3.50 ਲੱਖ ਦੇ ਸਾਲਾਨਾ ਪੈਕੇਜ 'ਤੇ ...
ਜਲੰਧਰ, 22 ਜਨਵਰੀ (ਹਰਵਿੰਦਰ ਸਿੰਘ ਫੁੱਲ)- ਵਪਾਰਕ ਮੇਲੇ ਲਾਉਣ 'ਚ ਮੋਹਰੀ ਕੰਪਨੀ ਅਪੈਕਸ ਟਰੇਡ ਫੇਅਰ ਵਲੋਂ ਰਿਪਬਲਿਕ ਡੇ ਐਕਸਪੋ 2021 ਪ੍ਰਦਰਸ਼ਨੀ 22 ਤੋਂ 25 ਜਨਵਰੀ ਤੱਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਲਗਾਈ ਗਈ ਹੈ ਜਿਸ ਦਾ ਉਦਘਾਟਨ ਜਲੰਧਰ ਕੇਂਦਰੀ ਦੇ ਵਿਧਾਇਕ ਰਜਿੰਦਰ ...
ਜਲੰਧਰ, 22 ਜਨਵਰੀ (ਸ਼ਿਵ ਸ਼ਰਮਾ)- ਕੇਂਦਰ ਵਲੋਂ ਸੀਵਰਾਂ ਦੀ ਹੱਥੀਂ ਸਫ਼ਾਈ ਦਾ ਕੰਮ ਬੰਦ ਕਰਨ ਲਈ ਸਫ਼ਾਈ ਮਿੱਤਰ ਸੁਰੱਖਿਆ ਚੇਲੈਂਜ ਯੋਜਨਾ ਲਾਗੂ ਕਰ ਦਿੱਤੀ ਹੈ ਤੇ ਇਸ ਦੇ ਨਾਲ ਹੀ ਕੇਂਦਰ ਵਲੋਂ ਸੀਵਰ ਦੀ ਸਮੱਸਿਆ ਅਤੇ ਸੀਵਰਮੈਨਾਂ ਤੋਂ ਹੱਥੀਂ ਕੰਮ ਕਰਵਾਉਣ ਬਾਰੇ ...
ਜਲੰਧਰ, 22 ਜਨਵਰੀ (ਜਸਪਾਲ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਬਲਬੀਰ ਸਿੰਘ ਚੌਹਾਨ ਦੇ ਰਾਜਪੂਤ ਕਲਿਆਣ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਬਣਨ ਨਾਲ ਸਮੁੱਚੇ ਰਾਜਪੂਤ ਭਾਈਚਾਰੇ 'ਚ ਖੁਸ਼ੀ ਦੀ ਲਹਿਰ ਹੈ ਤੇ ਵਿਸ਼ਵ ਸਿੱਖ ਰਾਜਪੂਤ ਭਾਈਚਾਰੇ ...
ਜਲੰਧਰ, 22 ਜਨਵਰੀ (ਹਰਵਿੰਦਰ ਸਿੰਘ ਫੁੱਲ)- ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ) ਜ਼ਿਲੇ੍ਹ 'ਚ ਨੌਕਰੀ ਲੱਭਣ ਵਾਲਿਆਂ ਅਤੇ ਨੌਕਰੀ ਦੇਣ ਵਾਲਿਆਂ ਲਈ ਇਕ ਕੜੀ ਵਜੋਂ ਕੰਮ ਕਰ ਰਿਹਾ ਹੈ | ...
ਜਲੰਧਰ, 22 ਜਨਵਰੀ (ਰਣਜੀਤ ਸਿੰਘ ਸੋਢੀ)- ਡੀ.ਏ.ਵੀ. ਕਾਲਜ ਜਲੰਧਰ ਵਿਚ ਡੀ.ਏ.ਵੀ. ਕਾਲਜ ਕੋਆਰਡੀਨੇਸ਼ਨ ਕਮੇਟੀ ਦੇ ਪ੍ਰਧਾਨ ਡਾ. ਬੀ. ਬੀ. ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਥਾਨਕ ਪੀ.ਸੀ.ਸੀ.ਟੀ.ਯੂ. ਯੂਨਿਟ ਦੇ ਮੈਂਬਰ ਨੇ ਕਾਲਜ ਦੇ ਦੂਸਰੇ ਦਿਨ ਸਵੇਰੇ 11:00 ਵਜੇ ਤੋਂ ...
ਚੁਗਿੱਟੀ/ਜੰਡੂਸਿੰਘਾ, 22 ਜਨਵਰੀ (ਨਰਿੰਦਰ ਲਾਗੂ)-ਕਿਸਾਨਾਂ ਦੇ ਹੱਕਾਂ ਨੂੰ ਦਬਾਉਣ ਲਈ ਕੇਂਦਰ ਸਰਕਾਰ ਵਲੋਂ ਕੀਤੀ ਜਾ ਰਹੀ ਮਨਮਰਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਉਦੋਂ ਤੱਕ ਲੜਾਈ ਨੂੰ ਜਾਰੀ ਰੱਖਿਆ ...
ਜਲੰਧਰ, 22 ਜਨਵਰੀ (ਰਣਜੀਤ ਸਿੰਘ ਸੋਢੀ)- ਦੋਆਬਾ ਕਾਲਜ ਦੇ ਪੋਸਟ ਗ੍ਰੈਜੂਏਟ ਜਰਨਲਿਜ਼ਮ ਐਾਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਪੂਰਨ ਵਿਅਕਤੀਤਵ ਵਿਕਾਸ ਤੇ ਮੀਡੀਆ ਦੀ ਪੇਸ਼ੇਵਾਰ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਉਨ੍ਹਾਂ ਲਈ ਪੰਜ ...
ਜਲੰਧਰ, 22 ਜਨਵਰੀ (ਹਰਵਿੰਦਰ ਸਿੰਘ ਫੁੱਲ)- ਕਿ੍ਸਚੀਅਨ ਸਮਾਜ ਵਲੋਂ ਕਿਸਾਨਾਂ ਦੇ ਹੱਕ 'ਚ ਰੋਸ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਦੇ ਬਾਹਰ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿ੍ਸਚੀਅਨ ਸਮਾਜ ਦੇ ਆਗੂਆਂ ਨੇ ਕੇਂਦਰ ਸਰਕਾਰ ...
ਜਲੰਧਰ, 22 ਜਨਵਰੀ (ਸ਼ਿਵ)- ਪਲਾਜ਼ਾ ਚੌਕ, ਚੁੱਗਿੱਟੀ ਚੌਕ, ਲਾਡੋਵਾਲੀ ਰੋਡ ਸਮੇਤ ਹੋਰ ਵੀ 9 ਥਾਵਾਂ ਦੇ ਖੁੱਲੇ੍ਹ ਕੂੜੇ ਦੇ ਡੰਪ ਖ਼ਤਮ ਹੋਣ ਜਾ ਰਹੇ ਹਨ ਤੇ ਸਮਾਰਟ ਸਿਟੀ ਦੇ ਖ਼ਰਚੇ 'ਤੇ 9 ਕੰਪੈਕਟਰ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਜਿਨ੍ਹਾਂ 'ਚ ਈ-ਰਿਕਸ਼ੇ ਲਿਆ ਕੇ ...
ਜਲੰਧਰ, 22 ਜਨਵਰੀ (ਐਮ.ਐਸ. ਲੋਹੀਆ)- ਲੈਦਰ ਕੰਪਲੈਕਸ 'ਚ ਖੇਡਾਂ ਦਾ ਸਾਮਾਨ ਬਣਾਉਣ ਵਾਲੀ ਫੈਕਟਰੀ 'ਚ ਅਚਾਨਕ ਲੱਗੀ ਅੱਗ ਨਾਲ ਭਾਰੀ ਨੁਕਸਾਨ ਹੋ ਗਿਆ | ਦੇਰ ਰਾਤ ਫਾਇਰ ਬਿ੍ਗੇਡ ਦੀ ਟੀਮ ਵਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਸੀ | ਮਿਲੀ ਜਾਣਕਾਰੀ ਅਨੁਸਾਰ ...
ਮਕਸੂਦਾਂ, 22 ਜਨਵਰੀ (ਲਖਵਿੰਦਰ ਪਾਠਕ)- ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਤਿੰਨ ਕਿੱਲੋ ਡੋਡਿਆਂ ਸਮੇਤ ਕਾਬੂ ਕੀਤਾ | ਕਾਬੂ ਕੀਤੇ ਦੋਸ਼ੀ ਦੀ ਪਛਾਣ ਮੁਖੀ ਸਿੰਘ ਵਾਸੀ ਚਮਨ ਸਿੰਘ ਵਾਸੀ ਪਿੰਡ ਪਿੱਪਲੀ, ਲੋਹੀਆ ਦੇ ਤੌਰ 'ਤੇ ਹੋਈ ਹੈ | ਪੁਲਿਸ ਤੋਂ ਮਿਲੀ ...
ਚੁਗਿੱਟੀ/ਜੰਡੂਸਿੰਘਾ, 22 ਜਨਵਰੀ (ਨਰਿੰਦਰ ਲਾਗੂ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਪਿ੍ਥਵੀ ਨਗਰ ਵਿਖੇ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ...
ਜਲੰਧਰ, 22 ਜਨਵਰੀ (ਸਾਬੀ)- ਪੰਜਾਬ ਕੁਸ਼ਤੀ ਸੰਸਥਾ ਵਲੋਂ ਨੌਜਵਾਨਾਂ 'ਚ ਜੋਸ਼ ਤੇ ਅਨੁ ਸ਼ਾਸਨ ਭਰਨ ਦੇ ਲਈ ਸਿੰਘੂ ਬਾਰਡਰ 'ਤੇ ਕੁਸ਼ਤੀ ਮੁਕਾਬਲੇ ਕਰਵਾਉਣ ਦਾ ਫੈਸਲਾ ਕੀਤਾ ਹੈ | ਇਹ ਜਾਣਕਾਰੀ ਪੰਜਾਬ ਕੁਸ਼ਤੀ ਸੰਸਥਾ ਦੇ ਪ੍ਰਧਾਨ ਪਦਮਸ੍ਰੀ ਕਰਤਾਰ ਸਿੰਘ ਵਲੋਂ ਦਿੱਤੀ ...
ਜਲੰਧਰ, 22 ਜਨਵਰੀ (ਸਾਬੀ)- ਹੰਸ ਰਾਜ ਸਟੇਡੀਅਮ ਵਿਖੇ ਕਰਵਾਈ ਜਾ ਰਹੀ ਜ਼ਿਲ੍ਹਾ ਜਲੰਧਰ ਬੈਡਮਿੰਟਨ ਚੈਂਪੀਅਨਸ਼ਿਪ ਦੇ ਵਿਚ ਵੱਖ-ਵੱਖ ਵਰਗਾਂ ਦੇ ਫਾਈਨਲ ਮੁਕਾਬਲੇ ਖੇਡੇ ਗਏ ਤੇ ਜਿਸ 'ਚੋਂ ਵਿਰਾਜ, ਸਾਨਵੀ ਤੇ ਉਨਤੀ ਨੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਤੇ ਡਬਲਜ ਦੇ ...
ਚੁਗਿੱਟੀ/ਜੰਡੂਸਿਘਾ, 22 ਜਨਵਰੀ (ਨਰਿੰਦਰ ਲਾਗੂ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁ. ਸ਼ਹੀਦਾਂ ਪਾਤਸ਼ਾਹੀ ਛੇਵੀਂ ਜੰਡੂਸਿੰਘਾ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ...
ਜਲੰਧਰ, 22 ਜਨਵਰੀ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ 25 ਜਨਵਰੀ ਨੂੰ ਰਾਸ਼ਟਰ/ਰਾਜ/ਜ਼ਿਲ੍ਹਾ ਪੱਧਰ 'ਤੇ ਰਾਸ਼ਟਰੀ ਵੋਟਰ ਦਿਵਸ ਮੌਕੇ ਈ-ਈ.ਪੀ.ਆਈ.ਸੀ. (ਇਲੈਕਟ੍ਰਾਨਿਕ ਇਲੈਕਟੋਰਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX