ਵੇਰਕਾ, 23 ਜਨਵਰੀ (ਪਰਮਜੀਤ ਸਿੰਘ ਬੱਗਾ)-ਕੇਂਦਰ ਸਰਕਾਰ ਵਲੋਂ ਲਾਗੂ ਕੀਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਨਿਰੰਤਰ ਸ਼ਾਂਤਮਈ ਰੋਸ ਧਰਨਾ ਦੇ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ 26 ਜਨਵਰੀ ਨੂੰ ਦਿੱਲੀ ਵਿਖੇ ਕੀਤੇ ਜਾਣ ਵਾਲੀ ਟਰੈਕਟਰ ਮਾਰਚ 'ਚ ਸ਼ਿਰਕਤ ਕਰਨ ਲਈ ਵੱਖ ਵੱਖ ਕਿਸਾਨ ਜਥੇਬੰਦੀਆਂ ਜਿਨ੍ਹਾਂ 'ਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ, ਕਿਸਾਨ ਸੰਘਰਸ਼ ਕਮੇਟੀ ਵੇਰਕਾ ਆਦਿ ਸ਼ਾਮਿਲ ਸਨ ਜਿਨ੍ਹਾਂ ਦੇ ਕਾਫ਼ਲੇ ਅੱਜ ਕਸਬਾ ਵੇਰਕਾ, ਮਜੀਠਾ ਬਾਈਪਾਸ, ਪੰਡੋਰੀ ਵੜੈਚ, ਮੂਧਲ, ਕਸਬਾ ਵੱਲਾ ਅਤੇ ਸਿਲਵਰ ਅਸਟੇਟ ਤੋਂ ਕਿਸਾਨਾਂ ਤੇ ਕਿਸਾਨ ਹਿਤੈਸ਼ੀਆਂ ਦੇ ਵਿਸ਼ਾਲ ਕਾਫ਼ਲੇ ਟਰੈਕਟਰ ਟਰਾਲੀਆਂ ਰਾਹੀਂ ਰਾਸ਼ਨ ਤੇ ਹੋਰ ਲੋੜੀਂਦੀ ਸਮੱਗਰੀ ਲੈਕੇ ਜੈਕਾਰਿਆਂ ਨਾਲ ਰਵਾਨਾ ਹੋਏ | ਇਨ੍ਹਾਂ ਕਾਫ਼ਲਿਆਂ 'ਚ ਵਿਸ਼ੇਸ਼ ਤੌਰ 'ਤੇ ਪਲਵਿੰਦਰ ਸਿੰਘ ਮਾਹਲ, ਡਾ: ਪਰਮਿੰਦਰ ਸਿੰਘ ਲਾਲੀ ਵੜੈਚ, ਬਾਬਾ ਕਰਮਜੀਤ ਸਿੰਘ, ਹਰਜਿੰਦਰ ਸਿੰਘ, ਹੀਰਾ ਸਿੰਘ, ਕੁਲਬੀਰ ਸਿੰਘ, ਲੱਖਾ ਦੋਧੀ, ਲੱਕੀ ਸੰਧੂ, ਧਰਮਬੀਰ ਸਿੰਘ ਹੁੰਦਲ, ਨਵਤੇਜ ਸਿੰਘ ਜੋਬਰਵਾਲੀਆ, ਪ੍ਰੋਫੈਸਰ ਬਲਦੇਵ ਸਿੰਘ, ਪ੍ਰੋਫੈਸਰ ਸਰਦਾਰਾ ਸਿੰਘ, ਅਮੋਲਕ ਸਿੰਘ, ਗੁਰਮੁਖ ਸਿੰਘ, ਰਜਿੰਦਰ ਸਿੰਘ, ਸੋਨਾ ਦੁਆਬੀਆ, ਮਲਕੀਅਤ ਸਿੰਘ, ਤਰਲੋਚਨ ਸਿੰਘ, ਮਲਵਿੰਦਰ ਸਿੰਘ ਮੱਲੀ, ਹਰਪਾਲ ਸਿੰਘ, ਮਨਜੀਤ ਸਿੰਘ, ਤਰਲੋਚਨ ਸਿੰਘ, ਬਾਬਾ ਰਣਜੀਤ ਸਿੰਘ ਆਦਿ ਸ਼ਾਮਿਲ ਸਨ |
26 ਦੇ ਟਰੈਕਟਰ ਪਰੇਡ 'ਚ ਸ਼ਾਮਿਲ ਹੋਣ ਲਈ ਫ਼ਤਿਹਪੁਰ ਰਾਜਪੂਤਾਂ ਤੋਂ ਕਿਸਾਨ ਕਾਫ਼ਲਾ ਰਵਾਨਾ
ਨਵਾਂ ਪਿੰਡ, (ਜਸਪਾਲ ਸਿੰਘ)-3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ 'ਤੇ ਦਿੱਲੀ ਵਿਖੇ ਹੋਣ ਵਾਲੀ ਕਿਸਾਨ ਟਰੈਕਟਰ ਪਰੇਡ ਨੂੰ ਲੈ ਕੇ ਪਿੰਡਾਂ ਅੰਦਰ ਵੱਖ-ਵੱਖ ਵਰਗਾਂ ਨਾਲ ਸਬੰਧਿਤ ਲੋਕਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਵਲੋਂ ਪਰੇਡ ਨੂੰ ਕਾਮਯਾਬ ਬਣਾਉਣ ਦੇ ਲਈ ਹੁਣ ਤੋਂ ਹੀ ਦਿੱਲੀ ਪਹੁੰਚਣਾ ਆਰੰਭ ਕਰ ਦਿੱਤਾ ਗਿਆ ਹੈ, ਦੇ ਚੱਲਦਿਆਂ ਅੱਜ ਪਿੰਡ ਫ਼ਤਿਹਪੁਰ ਰਾਜਪੂਤਾਂ ਤੋਂ ਜਥੇਦਾਰ ਭੁਪਿੰਦਰ ਸਿੰਘ ਤੀਰਥਪੁਰ ਪ੍ਰਧਾਨ ਸਬਜ਼ੀ ਉਤਪਾਦਕ ਕਿਸਾਨ ਸੰਗਠਨ ਦੀ ਅਗਵਾਈ ਹੇਠ ਕਿਸਾਨ-ਮਜ਼ਦੂਰਾਂ ਦਾ ਇਕ ਵੱਡਾ ਕਾਫ਼ਲਾ ਟਰੈਕਟਰ ਲੈ ਕੇ ਦਿੱਲੀ ਲਈ ਰਵਾਨਾ ਹੋਇਆ | ਇਸ ਮੌਕੇ ਰਾਜਬੀਰ ਸਿੰਘ ਫ਼ਤਹਿਪੁਰ ਯੂਥ ਕਿਸਾਨ ਆਗੂ, ਕਰਨੈਲ ਸਿੰਘ ਸੈਕਟਰੀ ਨਵਾਂ ਪਿੰਡ, ਧਰਮਿੰਦਰ ਸਿੰਘ ਕਿਲ੍ਹਾ, ਕਾਮਰੇਡ ਗੁਰਦਿਆਲ ਸਿੰਘ, ਸੂਬੇਦਾਰ ਛਨਾਖ ਸਿੰਘ, ਬਲਵਿੰਦਰ ਸਿੰਘ ਤੇ ਅਵਤਾਰ ਸਿੰਘ ਵਡਾਲ, ਸੁੱਖਬੀਰ ਸਿੰਘ, ਈਮਾਨਬੀਰ ਸਿੰਘ ਤੇ ਮਨਬੀਰ ਸਿੰਘ ਫਤਿਹਪੁਰ, ਕਾਮਰੇਡ ਹਰਜੀਤ ਸਿੰਘ ਤੇ ਜਗਜੀਤ ਸਿੰਘ ਨਵਾਂ ਪਿੰਡ, ਪ੍ਰਤਾਪ ਸਿੰਘ ਤੇ ਸਾਬਕਾ ਸਰਪੰਚ ਮੰਗਦੇਵ ਸਿੰਘ ਛੀਨਾ, ਰਾਜਬੀਰ ਸਿੰਘ ਰਾਜੂ ਮਲਕਪੁਰ, ਮਨਜਿੰਦਰ ਸਿੰਘ ਸਾਬਾ ਨੰਗਲ ਦਿਆਲ, ਸੰਤੋਖ ਸਿੰਘ ਜੰਡ, ਗੁਰਜੀਤ ਸਿੰਘ ਤੇ ਹਰਜੀਤ ਸਿੰਘ ਨਿਜਾਮਪੁਰ, ਦਲਜੀਤ ਸਿੰਘ ਭੋਲਾ ਫ਼ਤਿਹਪੁਰ, ਸੁਖਦੇਵ ਸਿੰਘ ਤੇ ਇੱਕਬਾਲ ਨਵਾਂ ਪਿੰਡ ਅਤੇ ਵੱਡੀ ਗਿਣਤੀ 'ਚ ਨੌਜਵਾਨ ਤੇ ਕਿਸਾਨ ਹਾਜ਼ਰ ਸਨ |
ਅੰਮਿ੍ਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਵਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਨੂੰ ਮਹੰਤਾਂ ਪਾਸੋਂ ਅਜ਼ਾਦ ਕਰਵਾਉਣ ਦੌਰਾਨ ਸ਼ਹੀਦ ਹੋਏ ਗੁਰਦੁਆਰਾ ...
ਅੰਮਿ੍ਤਸਰ, 23 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ 'ਚ 26 ਜਨਵਰੀ ਨੂੰ ਟਰੈਕਟਰ ਪਰੇਡ ਕੀਤੇ ਜਾਣ ਦੇ ਸਮਰਥਨ 'ਚ ਆੜਤੀਆਂ ਵਲੋਂ 3 ਦਿਨ ਸੂਬੇ ਦੀਆਂ ...
ਅੰਮਿ੍ਤਸਰ, 23 ਜਨਵਰੀ (ਰੇਸ਼ਮ ਸਿੰਘ)-ਕੋਰੋਨਾ ਦੇ ਲਗਾਤਾਰ ਘੱਟ ਰਹੇ ਮਾਮਲਿਆਂ ਤਹਿਤ ਅੱਜ ਕੇਵਲ 12 ਨਵੇਂ ਮਾਮਲੇ ਹੀ ਰਿਪੋਰਟ ਹੋਏ ਹਨ, ਜਦੋਂ ਕਿ ਕੋਰੋਨਾ ਵੈਕਸੀਨ ਲਗਵਾਉਣ ਵਾਲਿਆਂ ਦਾ ਅੰਕੜਾ 800 ਤੋਂ ਪਾਰ ਹੋ ਗਿਆ ਹੈ | ਅੱਜ ਮਿਲੇ 12 ਨਵੇਂ ਮਾਮਲਿਆਂ 'ਚੋਂ 7 ਮਾਮਲੇ ਨਵੇਂ ...
ਬਾਬਾ ਬਕਾਲਾ ਸਾਹਿਬ, 23 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸੰਤ ਬਾਬਾ ਸ਼ੁਬੇਗ ਸਿੰਘ ਕਾਰ ਸੇਵਾ ਸ੍ਰੀ ਗੋਇੰਦਵਾਲ ਸਾਹਿਬ ਵਾਲਿਆਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 400 ਸਾਲਾ ਸ਼ਤਾਬਦੀ ਨੂੰ ਸਮਰਪਿਤ 'ਬੇਬੇ ...
ਅੰਮਿ੍ਤਸਰ, 23 ਜਨਵਰੀ (ਜੱਸ)-ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜ-ਪੰਜ ਲੱਖ ਰੁਪਏ ਮੁਆਵਜ਼ਾ ਅਤੇ ਇਕ-ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ ਕੀਤੇ ਜਾਣ 'ਤੇ ...
ਜੰਡਿਆਲਾ ਗੁਰੂ, 23 ਜਨਵਰੀ (ਰਣਜੀਤ ਸਿੰਘ ਜੋਸਨ)-ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਦਿੱਲੀ ਵਿਖੇ ਕੀਤੀ ਜਾ ਰਹੀ ਟਰੈਕਟਰ ਪਰੇਡ ਵਿਚ ਸ਼ਾਮਿਲ ਹੋਣ ਲਈ ਇਕ ਵਿਸ਼ਾਲ ਜਥਾ ਦੇਰ ਸ਼ਾਮ ਇੰਟਰਨੈਸ਼ਨਲ ਫਤਿਹ ਅਕੈਡਮੀ ਜੰਡਿਆਲਾ ਗੁਰੂ ਦੇ ਚੇਅਰਮੈਨ ਜਗਬੀਰ ਸਿੰਘ ਦੀ ...
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ ਪ੍ਰਸ਼ੋਤਮ)-ਪਿਛਲੇ ਦਿਨੀਂ ਸਥਾਨਕ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲੇ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਇਕ ...
ਰਮਦਾਸ, 23 ਜਨਵਰੀ (ਜਸਵੰਤ ਸਿੰਘ ਵਾਹਲਾ)-ਥਾਣਾ ਰਮਦਾਸ ਦੇ ਐੱਸ.ਐੱਚ.ਓ. ਮਨਤੇਜ ਸਿੰਘ ਬਦਲ ਕੇ ਥਾਣਾ ਝੰਡੇਰ ਚਲੇ ਗਏ ਹਨ ਉਨ੍ਹਾਂ ਦੀ ਥਾਂ ਅਵਤਾਰ ਸਿੰਘ ਨੇ ਚਾਰਜ ਸੰਭਾਲ ਲਿਆ ਹੈ | ਨਵਨਿਯੁਕਤ ਐੱਸ.ਐੱਚ.ਓ. ਅਵਤਾਰ ਸਿੰਘ ਨੇ ਕਿਹਾ ਕਿ ਕਿਸੇ ਵੀ ਵਿਆਕਤੀ ਨੂੰ ਕੋਈ ਸ਼ਕਾਇਤ ...
ਅੰਮਿ੍ਤਸਰ, 23 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਇਮਰਾਨ ਸਰਕਾਰ ਨੂੰ ਸੱਤਾ ਤੋਂ ਹਟਾਉਣ ਲਈ ਵਿਰੋਧੀ ਪਾਰਟੀਆਂ ਹੁਣ ਫ਼ੈਸਲਾਕੁੰਨ ਲੜਾਈ ਦੀ ਤਿਆਰੀ ਕਰ ਰਹੀਆਂ ਹਨ | ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਦੇ ਮੁਖੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਸਾਰੀਆਂ ...
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਨੰਗਲ ਵੰਝਾਂਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX