ਤਾਜਾ ਖ਼ਬਰਾਂ


ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ...
ਕੋਵਿਡ ਮਰੀਜ਼ਾਂ ਨੂੰ ਦਰਪੇਸ਼ ਆ ਰਹੀਆਂ ਦਿੱਕਤਾਂ 'ਤੇ ਮੋਦੀ ਨੇ ਕੀਤੀ ਮੀਟਿੰਗ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ...
ਆਈ.ਪੀ.ਐਲ. 2021 : ਮੁੰਬਈ ਨੇ 5 ਵਿਕਟਾਂ ’ਤੇ ਬਣਾਈਆਂ 150 ਦੌੜਾਂ, ਹੈਦਰਾਬਾਦ ਨੂੰ ਮਿਲਿਆ 151 ਦੌੜਾਂ ਦਾ ਟੀਚਾ
. . .  1 day ago
ਕੇਂਦਰੀ ਮੰਤਰੀ ਕਿਰੇਨ ਰਿਜਿਜੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਕੇਂਦਰੀ ਖੇਡ ਮੰਤਰੀ ਕਿਰੇਨ ਰਿਜਿਜੂ ਕੋਵਿਡ19 ਪਾਜ਼ੀਟਿਵ ਪਾਏ ਗਏ ਹਨ। ਇਸ ਬਾਰੇ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ...
ਪੰਜਾਬ ਪੁਲਿਸ ਦੇ ਥਾਣੇਦਾਰ ਦੀ ਕੋਰੋਨਾ ਨਾਲ ਹੋਈ ਮੌਤ
. . .  1 day ago
ਅਜਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵਿਚ ਤਾਇਨਾਤ ਏ.ਐਸ.ਆਈ. ਬਲਵਿੰਦਰ ਸਿੰਘ ਦੀ ਅੱਜ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਕੋਰੋਨਾ ਕਾਰਨ ਮੌਤ ਹੋ ਗਈ। ਸਿਵਲ ਹਸਪਤਾਲ...
 
ਨਸ਼ੇੜੀ ਨੌਜਵਾਨ ਵਲੋਂ ਕੁਲਹਾੜੀ ਮਾਰ ਕੇ ਔਰਤ ਦਾ ਕਤਲ
. . .  1 day ago
ਮੋਗਾ, 17 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਰੌਲੀ ਵਿਖੇ ਇਕ ਨਸ਼ੇੜੀ ਨੌਜਵਾਨ ਵਲੋਂ ਆਪਣੇ ਗਵਾਂਢ ਵਿਚ ਰਹਿੰਦੀ ਇਕ ਔਰਤ ਦਾ ਕੁਲਹਾੜੀ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ...
ਦੇਸ਼ ਵਿਚ ਕੋਰੋਨਾ ਦਾ ਕਹਿਰ ਜਾਰੀ, ਪ੍ਰਧਾਨ ਮੰਤਰੀ ਵਲੋਂ ਚੋਟੀ ਦੇ ਅਧਿਕਾਰੀਆਂ ਤੇ ਵੱਖ ਵੱਖ ਮੰਤਰਾਲਿਆਂ ਨਾਲ ਬੈਠਕ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ ਕੋਵਿਡ19 ਦੀ ਮੌਜੂਦਾ ਸਥਿਤੀ 'ਤੇ ਅਤੇ ਜਾਰੀ...
ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ
. . .  1 day ago
ਲੁਧਿਆਣਾ/ਅੰਮ੍ਰਿਤਸਰ/ਹੁਸ਼ਿਆਰਪੁਰ/ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਸਲੇਮਪੁਰੀ/ਰੇਸ਼ਮ ਸਿੰਘ/ਬਲਜਿੰਦਰਪਾਲ ਸਿੰਘ/ਰਣਜੀਤ ਸਿੰਘ ਢਿੱਲੋਂ) - ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ, ਅੰਮ੍ਰਿਤਸਰ ਵਿਚ ਕੋਰੋਨਾ ਦੇ 357 ਮਰੀਜ਼ ਆਏ ਪਾਜ਼ੀਟਿਵ, 6 ਦੀ ਮੌਤ
ਸੀ.ਬੀ.ਆਈ. ਦੀ ਟੀਮ ਵਲੋਂ ਐਫ.ਸੀ.ਆਈ ਡਿਪੂ 'ਤੇ ਛਾਪਾ
. . .  1 day ago
ਰਾਏਕੋਟ,17 ਅਪ੍ਰੈਲ (ਸੁਸ਼ੀਲ) - ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. ਦੀ ਇਕ ਟੀਮ ਵਲੋਂ ਅੱਜ ਸਥਾਨਕ ਸ਼ਹਿਰ ਦੇ ਐਫ.ਸੀ.ਆਈ. ਡਿਪੂ ਵਿਚ ਛਾਪੇਮਾਰੀ ਕੀਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸੀ.ਬੀ.ਆਈ. ਟੀਮ ਵਲੋਂ ਡਿਪੂ ਵਿਚ ਦਫ਼ਤਰ ਦੇ ਰਿਕਾਰਡ...
ਆਈ.ਪੀ.ਐਲ. 2021 : ਮੁੰਬਈ ਬਨਾਮ ਹੈਦਰਾਬਾਦ - ਮੁੰਬਈ ਨੇ ਜਿੱਤੀ ਟਾਸ, ਪਹਿਲਾ ਕਰੇਗਾ ਬੱਲੇਬਾਜ਼ੀ
. . .  1 day ago
ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਲਾਇਆ ਧਰਨਾ ਸਮਾਪਤ
. . .  1 day ago
ਗੁਰੂ ਹਰ ਸਹਾਏ, 17 ਅਪ੍ਰੈਲ (ਹਰਚਰਨ ਸਿੰਘ ਸੰਧੂ) - ਗੋਲੀ ਮਾਰ ਕੇ ਹਲਾਕ ਕੀਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰ ਦੇ ਹਤਿਆਰਿਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਗੁਰੂ ਹਰ ਸਹਾਏ ਵਿਖੇ ਲਾਏ...
ਗੜੇਮਾਰੀ ਅਤੇ ਮੂਸਲਾਧਾਰ ਮੀਂਹ ਨਾਲ ਕਣਕ ਦੀ ਪੱਕੀ ਫ਼ਸਲ ਦਾ ਭਾਰੀ ਨੁਕਸਾਨ
. . .  1 day ago
ਸਮੁੰਦੜਾ/ਖੇਮਕਰਨ/ਫ਼ਿਰੋਜ਼ਪੁਰ, 17 ਅਪ੍ਰੈਲ (ਤੀਰਥ ਸਿੰਘ ਰੱਕੜ/ਰਾਕੇਸ਼ ਬਿੱਲਾ/ਜਸਵਿੰਦਰ ਸਿੰਘ ਸੰਧੂ) - ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਸਮੁੰਦੜਾ ਅਤੇ ਨਾਲ ਲੱਗਦੇ ਪਿੰਡਾਂ 'ਚ ਬਾਅਦ ਦੁਪਹਿਰ ਪਏ ਮੂਸਲਾਧਾਰ ਮੀਂਹ, ਗੜੇਮਾਰੀ ਅਤੇ ਚਲੀਆਂ...
ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੀਆਂ ਚੋਣ ਮੀਟਿੰਗਾਂ ਮੁਲਤਵੀ ਹੋਣ ਨਾਲ ਪ੍ਰਧਾਨਗੀ ਦੇ ਦਾਅਵੇਦਾਰ ਮਾਯੂਸ
. . .  1 day ago
ਬੁਢਲਾਡਾ, 17 ਅਪ੍ਰੈਲ (ਸਵਰਨ ਸਿੰਘ ਰਾਹੀ) - ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਉਣ ਅਤੇ ਇਨ੍ਹਾਂ ਕੌਂਸਲਰਾਂ ਵਿਚੋਂ ਹੀ ਪ੍ਰਧਾਨ ਚੁਣਨ ਸਬੰਧੀ ਅੱਜ...
ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਸਪੀਕਰ ਕੇ.ਪੀ. ਸਿੰਘ ਰਾਣਾ ਨਾਲ ਮੁਲਾਕਾਤ
. . .  1 day ago
ਰੂਪਨਗਰ, 17 ਅਪ੍ਰੈਲ (ਸਤਨਾਮ ਸਿੰਘ ਸੱਤੀ/ਵਰੁਣ ਲਾਂਬਾ) - ਅਸਤੀਫ਼ਾ ਦੇ ਚੁੱਕੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਜਿਥੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ ਸੀ। ਅੱਜ ਉਨ੍ਹਾਂ ਨੇ ਸਪੀਕਰ ਵਿਧਾਨ ਸਭਾ...
ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ
. . .  1 day ago
ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ) - ਸਵੇਰ ਤੋਂ ਮੌਸਮ ਦੇ ਵਿਗੜੇ ਮਿਜ਼ਾਜ ਦੌਰਾਨ ਬਾਅਦ ਦੁਪਹਿਰ ਕੁਝ ਸਮੇਂ ਲਈ ਹੋਈ ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫੇਰਦੇ...
ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਘਟਿਆ, ਆਏ 17 ਨਵੇਂ ਮਾਮਲੇ
. . .  1 day ago
ਮੋਗਾ, 17 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਅੱਜ ਕੋਰੋਨਾ ਦੇ ਦੂਸਰੇ ਮਹਾਂ ਦੌਰ ਦੇ ਚੱਲਦਿਆਂ ਮੋਗਾ ਵਿਚ ਪਹਿਲੀ ਵਾਰ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਅੱਜ ਇਸ ਦੇ ਬਾਵਜੂਦ 17 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ...
ਕਾਂਗਰਸ ਸਰਕਾਰ ਨੇ ਪਾਵਨ ਸਰੂਪਾਂ ਦੀ ਜਾਂਚ ਦਾ ਸਿਆਸੀ ਕਰਨ ਕੀਤਾ : ਬੰਟੀ ਰੋਮਾਣਾ
. . .  1 day ago
ਅੰਮ੍ਰਿਤਸਰ, 17 ਅਪ੍ਰੈਲ (ਰਾਜੇਸ਼ ਕੁਮਾਰ) - ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ, ਕਾਂਗਰਸ ਸਰਕਾਰ...
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਬੀ.ਕੇ.ਯੂ. ਉਗਰਾਹਾਂ ਨੇ ਮਾਨਸਾ - ਪਟਿਆਲਾ ਮੁੱਖ ਮਾਰਗ ਕੀਤਾ ਜਾਮ
. . .  1 day ago
ਭੀਖੀ, 17 ਅਪ੍ਰੈਲ (ਗੁਰਿੰਦਰ ਸਿੰਘ ਔਲਖ) - ਭੀਖੀ ਨੇੜਲੇ ਪਿੰਡ ਹੀਰੋ ਖ਼ੁਰਦ ਅਤੇ ਖੀਵਾ ਮੀਂਹਾ ਸਿੰਘ ਵਾਲਾ ਵਿਖੇ ਖ਼ਰੀਦ ਕੇਂਦਰਾਂ 'ਚ ਕਣਕ ਦੀ ਖ਼ਰੀਦ ਸ਼ੁਰੂ ਨਾ ਕਰਨ ਦੇ ਰੋਸ ਵਜੋਂ ਬੀ.ਕੇ.ਯੂ. ਉਗਰਾਹਾਂ ...
ਸਿਹਤ ਵਿਭਾਗ ਦੀ ਟੀਮ ਨੇ ਪੁਲਿਸ ਦੀ ਮਦਦ ਨਾਲ ਕੰਟੇਨਮੈਂਟ ਐਲਾਨੇ ਜ਼ੋਨ ਵਿਚ ਲੋਕਾਂ ਦੀ ਕੀਤੀ ਪੀ.ਸੀ.ਆਰ. ਸੈਂਪਲਿੰਗ
. . .  1 day ago
ਤਪਾ ਮੰਡੀ 17 ਅਪ੍ਰੈਲ ਵਿਜੇ ਸ਼ਰਮਾ - ਸੂਬੇ ਅੰਦਰ ਦਿਨ ਬ ਦਿਨ ਮਹਾਂਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ, ਜਿਸ ਤਹਿਤ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਇਸੇ ਲੜੀ ਤਹਿਤ ਪੰਜਾਬ...
ਝੱਖੜ ਅਤੇ ਮੀਂਹ ਨੇ ਕਿਸਾਨਾਂ ਦੀ ਫ਼ਸਲ ਕੀਤੀ ਪਾਣੀ
. . .  1 day ago
ਬਟਾਲਾ, 17 ਅਪ੍ਰੈਲ (ਕਾਹਲੋਂ) - ਬਟਾਲਾ ਤੇ ਆਸ-ਪਾਸ ਦੇ ੲਲਾਿਕਆਂ 'ਚ ਤੇਜ਼ ਝੱਖੜ ਤੇ ਮੀਂਹ ਨੇ ਦਾਣਾ ਮੰਡੀਆਂ 'ਚ ਕਿਸਾਨਾਂ ਦੀ ਫ਼ਸਲ ਪਾਣੀ 'ਚ ਡੋਬ ਦਿੱਤੀ। ਅਚਨਚੇਤ ਹੋਏ ਮੌਸਮ ਖ਼ਰਾਬ ...
ਚੇਅਰਮੈਨ ਕਿਰਤੋਵਾਲ ਨੇ ਦਾਣਾ ਮੰਡੀ ਗੰਡੀਵਿੰਡ ਵਿਖੇ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ
. . .  1 day ago
ਹਰੀਕੇ ਪੱਤਣ, 17 ਅਪ੍ਰੈਲ (ਸੰਜੀਵ ਕੁੰਦਰਾ) - ਮਾਰਕੀਟ ਕਮੇਟੀ ਹਰੀਕੇ ਅਧੀਨ ਆਉਂਦੀ ਦਾਣਾ ਮੰਡੀ ਗੰਡੀਵਿੰਡ ਵਿਖੇ ਚੇਅਰਮੈਨ ਸੁਖਰਾਜ ਸਿੰਘ ਕਿਰਤੋਵਾਲ ਨੇ ਅੱਜ ਕਣਕ ਦੀ ਖ਼ਰੀਦ ਸ਼ੁਰੂ...
ਦੀਪ ਸਿੱਧੂ ਨੂੰ ਮੁੜ ਕੀਤਾ ਗਿਆ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ , 17 ਅਪ੍ਰੈਲ - ਦੀਪ ਸਿੱਧੂ ਨੂੰ ਮੁੜ ਗ੍ਰਿਫ਼ਤਾਰ ਕੀਤਾ ਗਿਆ ਹੈ , ਅੱਜ ਸਵੇਰੇ ਹੀ ਖ਼ਬਰ ਸਾਹਮਣੇ ਆਈ ...
ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  1 day ago
ਅਮਰਕੋਟ, 17 ਅਪ੍ਰੈਲ (ਗੁਰਚਰਨ ਸਿੰਘ ਭੱਟੀ) - ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਅੱਜ ਸ਼ੁਰੂ ਹੋ ਗਈ । ਅਮਰਕੋਟ ਮੰਡੀ 'ਚ ਐੱਸ ਡੀ ਐਮ ਰਾਜੇਸ਼ ਸ਼ਰਮਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਮਾਘ ਸੰਮਤ 552
ਿਵਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਸ੍ਰੀ ਮੁਕਤਸਰ ਸਾਹਿਬ

ਡਾ: ਐੱਸ. ਪੀ. ਸਿੰਘ ਉਬਰਾਏ ਦੇ ਯਤਨਾਂ ਸਦਕਾ ਦੁਬਈ 'ਚ ਫਸੀ ਔਰਤ ਆਪਣੇ ਘਰ ਪਰਤੀ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਅਤੇ ਉੱਘੇ ਸਮਾਜ ਸੇਵਕ ਡਾ: ਐੱਸ.ਪੀ. ਸਿੰਘ ਉਬਰਾਏ ਦੇ ਯਤਨਾਂ ਸਦਕਾ ਦੁਬਈ ਵਿਚ ਫਸੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਔਰਤ ਅੱਜ ਆਪਣੇ ਘਰ ਪਰਤੀ ਆਈ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀੜਤ ਔਰਤ ਨੇ ਦੱਸਿਆ ਕਿ ਉਸ ਦੀ ਰਿਸ਼ਤੇਦਾਰੀ ਵਿਚੋਂ ਹੀ ਇਕ ਔਰਤ ਉਸ ਨੂੰ ਹਾਊਸ ਮੇਡ ਦਾ ਕੰਮ ਦਿਵਾਉਣ ਦਾ ਝਾਂਸਾ ਦੇ ਕੇ ਦੁਬਈ ਲੈ ਗਈ ਸੀ ਅਤੇ ਉਨ੍ਹਾਂ ਤੋਂ ਇਸ ਕੰਮ ਬਦਲੇ 50 ਹਜ਼ਾਰ ਰੁਪਏ ਵੀ ਲਏ ਗਏ | ਉਸ ਨੇ ਮੈਨੂੰ ਇਕ ਏਜੰਟ ਕੋਲ ਛੱਡ ਦਿੱਤਾ ਅਤੇ ਏਜੰਟ ਵਲੋਂ ਇਕ ਕੰਪਨੀ ਵਿਚ ਭੇਜ ਦਿੱਤਾ ਗਿਆ | ਪੀੜਤਾ ਨੇ ਦੱਸਿਆ ਕਿ ਉਸ ਕੰਪਨੀ ਵਿਚ ਸਾਡੀ ਕੋਈ ਇੰਟਰਵਿਊ ਨਹੀਂ ਹੋਈ ਅਤੇ ਨਾ ਹੀ ਕੋਈ ਕੰਮ ਦਿੱਤਾ ਗਿਆ ਅਤੇ ਖਾਣ-ਪੀਣ ਨੂੰ ਵੀ ਥੋੜ੍ਹਾ-ਬਹੁਤਾ ਦਿੱਤਾ ਜਾਂਦਾ ਸੀ | ਇਸ ਤੋਂ ਇਲਾਵਾ ਮੇਰੇ ਸਮੇਤ ਕਈ ਹੋਰ ਪੰਜਾਬ ਦੀਆਂ ਔਰਤਾਂ ਨੂੰ ਇਕ ਕਮਰੇ ਵਿਚ ਬੰਦ ਰੱਖਿਆ ਜਾਂਦਾ ਸੀ | ਜਦੋਂ ਸਾਡੇ ਵਲੋਂ ਇਸ ਦਾ ਵਿਰੋਧ ਕੀਤਾ ਗਿਆ, ਤਾਂ ਉਕਤ ਕੰਪਨੀ ਦੇ ਮਾਲਕ ਨੇ ਦੱਸਿਆ ਕਿ ਤੁਹਾਡੇ ਏਜੰਟ ਤੁਹਾਨੂੰ ਸਾਡੇ ਕੋਲ ਛੱਡ ਕੇ ਗਏ ਹਨ ਅਤੇ ਇਕ ਔਰਤ ਦੇ 10 ਹਜ਼ਾਰ ਰੁਪਏ ਉਨ੍ਹਾਂ ਨੂੰ ਦਿੱਤੇ ਗਏ ਹਨ | ਇਸ ਤੋਂ ਇਲਾਵਾ ਉਨ੍ਹਾਂ ਨੂੰ ਧਮਕੀ ਦਿੱਤੀ ਗਈ ਕਿ ਜੇਕਰ ਤੁਹਾਡੇ ਵਲੋਂ ਭਾਰਤ ਜਾਣ ਦਾ ਨਾਂਅ ਲਿਆ ਗਿਆ, ਤਾਂ ਤੁਹਾਨੂੰ ਜੇਲ੍ਹ ਵਿਚ ਬੰਦ ਕਰ ਦਿੱਤਾ ਜਾਵੇਗਾ | ਜਿਸ ਤੋਂ ਬਾਅਦ ਉਨ੍ਹਾਂ ਵਲੋਂ ਆਪਣੀ ਰਿਸ਼ਤੇਦਾਰ ਔਰਤ ਅਤੇ ਏਜੰਟ ਕੋਲ ਬਹੁਤ ਤਰਲੇ ਕੀਤੇ ਗਏ, ਜਿਨ੍ਹਾਂ ਵਲੋਂ ਮੇਰੀ ਕੋਈ ਗੱਲ ਨਹੀਂ ਸੁਣੀ ਗਈ ਅਤੇ ਉਸ ਤੋਂ ਬਾਅਦ 30 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ, ਜੋ ਕਿ ਅਸੀਂ ਆਪਣੇ ਰਿਸ਼ਤੇਦਾਰਾਂ ਤੋਂ ਫ਼ੜ੍ਹ-ਫ਼ੜ੍ਹਾ ਕੇ ਦੇ ਦਿੱਤੇ, ਪਰ ਮੈਨੂੰ ਭਾਰਤ ਨਹੀਂ ਲਿਆਂਦਾ ਗਿਆ | ਇਸ ਤੋਂ ਬਾਅਦ ਮੇਰੇ ਪਰਿਵਾਰਕ ਮੈਂਬਰਾਂ ਵਲੋਂ ਡਾ: ਐੱਸ.ਪੀ. ਸਿੰਘ ਉਬਰਾਏ ਨਾਲ ਸੰਪਰਕ ਕੀਤਾ ਗਿਆ ਅਤੇ ਇਨ੍ਹਾਂ ਦੇ ਯਤਨਾਂ ਸਦਕਾ ਹੀ ਅੱਜ ਮੈਂ ਆਪਣੇ ਘਰ ਪਹੁੰਚੀ ਹਾਂ | ਉਨ੍ਹਾਂ ਸ: ਉਬਰਾਏ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਔਰਤਾਂ ਨੂੰ ਅਪੀਲ ਕੀਤੀ ਕਿ ਅਜਿਹੇ ਲੋਕਾਂ ਦੇ ਝਾਂਸੇ ਵਿਚ ਨਾ ਆਇਆ ਜਾਵੇ | ਇਸ ਮੌਕੇ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਸ: ਉਬਰਾਏ ਦੇ ਯਤਨਾਂ ਸਦਕਾ ਹੀ ਦੁਬਈ ਵਿਚ ਫਸੀਆਂ ਪੰਜਾਬ ਨਾਲ ਸਬੰਧਿਤ 12 ਔਰਤਾਂ ਨੂੰ ਆਪਣੇ ਘਰ ਲਿਆਂਦਾ ਗਿਆ ਹੈ | ਉਨ੍ਹਾਂ ਕਿਹਾ ਕਿ ਸ: ਉਬਰਾਏ ਵਲੋਂ ਲਗਾਤਾਰ ਹੀ ਅਜਿਹੇ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ |  

ਕਾਂਗਰਸ ਨੇ ਗਿੱਦੜਬਾਹਾ ਦੇ ਵੱਖ-ਵੱਖ ਵਾਰਡਾਂ ਤੋਂ ਉਮੀਦਵਾਰ ਐਲਾਨੇ

ਗਿੱਦੜਬਾਹਾ, 23 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਤੋਂ ਕਾਂਗਰਸ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਨਗਰ ਕੌਾਸਲ ਚੋਣਾਂ ਲਈ ਕਾਂਗਰਸੀ ਉਮੀਦਵਾਰਾਂ ਦਾ ਐਲਾਨ ਕੀਤਾ | ਵਿਧਾਇਕ ਰਾਜਾ ਵੜਿੰਗ ਨੇ ਵਾਰਡ ਨੰਬਰ 1 ਤੋਂ ਜਸ਼ਨਦੀਪ ਕੌਰ ਪਤਨੀ ...

ਪੂਰੀ ਖ਼ਬਰ »

ਪਿੰਡ ਜੰਡਵਾਲਾ ਚੜ੍ਹਤ ਸਿੰਘ ਤੋਂ ਕਿਸਾਨਾਂ ਦਾ ਜਥਾ ਦਿੱਲੀ ਰਵਾਨਾ

ਮਲੋਟ, 23 ਜਨਵਰੀ (ਪਾਟਿਲ)-ਅੱਜ ਪਿੰਡ ਜੰਡਵਾਲਾ ਚੜ੍ਹਤ ਸਿੰਘ ਤੋਂ 26 ਜਨਵਰੀ ਨੂੰ ਦਿੱਲੀ ਦੀ ਕਿਸਾਨ ਪਰੇਡ ਵਿਚ ਸ਼ਾਮਲ ਹੋਣ ਲਈ ਵੱਡਾ ਜਥਾ ਦਿੱਲੀ ਵਲ ਨੂੰ ਗੁਰਦੁਆਰਾ ਸਾਹਿਬ ਤੋਂ ਅਰਦਾਸ ਕਰਕੇ ਰਵਾਨਾ ਹੋਇਆ | ਇਸ ਮੌਕੇ ਪ੍ਰਧਾਨ ਰਾਜੂ ਢਿੱਲੋਂ, ਹਰਜਿੰਦਰ ਢਿੱਲੋਂ, ...

ਪੂਰੀ ਖ਼ਬਰ »

20 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਦੋ ਕਾਬੂ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਚੈਕਿੰਗ ਦੌਰਾਨ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਪਿੰਡ ਮੱਲਵਾਲਾ ਵਿਖੇ ਰੈਲੀ ਕੱਢੀ

ਮਲੋਟ, 23 ਜਨਵਰੀ (ਪਾਟਿਲ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਅਤੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਬਾਬਾ ਹਰਨੇਕ ਦਾਸ ਵੈੱਲਫ਼ੇਅਰ ਕਲੱਬ ਮੱਲਵਾਲਾ ਦੇ ਸਹਿਯੋਗ ਨਾਲ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਵਰ੍ਹੇਗੰਢ ਮਨਾਈ ਗਈ | ...

ਪੂਰੀ ਖ਼ਬਰ »

ਵਾਰਡਾਂ ਅੰਦਰ ਇਕੋ ਪਾਰਟੀ ਦੇ ਇਕ ਤੋਂ ਵੱਧ ਉਮੀਦਵਾਰ ਵੋਟਰਾਂ ਕੋਲ ਮਾਰਨ ਲੱਗੇ ਗੇੜੇ

ਮਲੋਟ, 23 ਜਨਵਰੀ (ਅਜਮੇਰ ਸਿੰਘ ਬਰਾੜ)-ਨਗਰ ਕੌਾਸਲ ਚੋਣਾਂ ਦੀ ਤਰੀਕ ਐਲਾਨ ਹੁੰਦਿਆਂ ਹੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੇ ਟਿਕਟ ਲੈਣ ਲਈ ਜਿਥੇ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ, ਉੱਥੇ ਹੀ ਵਾਰਡਾਂ ਅੰਦਰ ਇਕ-ਇਕ ਪਾਰਟੀ ਦੇ ਤਿੰਨ-ਤਿੰਨ ਉਮੀਦਵਾਰ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ 279 ਨੈਗੇਟਿਵ ਤੇ ਇਕ ਰਿਪੋਟਰ ਕੋਰੋਨਾ ਪਾਜ਼ੀਟਿਵ ਆਈ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਇਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ਹੋਈ ਹੈ, ਜੋ ਕਿ ਜ਼ਿਲ੍ਹਾ ਜੇਲ੍ਹ ਨਾਲ ਸਬੰਧਿਤ ਹੈ | ਇਸ ਤੋਂ ਇਲਾਵਾ 279 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਨਗਰ ਕੌ ਾਸਲ ਚੋਣਾਂ ਲਈ ਸ੍ਰੀ ਮੁਕਤਸਰ ਸਾਹਿਬ ਅਤੇ ਮਲੋਟ ਦੇ ਉਮੀਦਵਾਰਾਂ ਦੀ ਸੂਚੀ ਜਾਰੀ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਨੇ ਨਗਰ ਕੌਾਸਲ ਚੋਣਾਂ ਲਈ ਅੱਜ ਸ੍ਰੀ ਮੁਕਤਸਰ ਸਾਹਿਬ ਅਤੇ ਮਲੋਟ ਦੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੀਡੀਆ ਇੰਚਾਰਜ ਜਗਮੋਹਨ ਸਿੰਘ ਸੁਖਨਾ ਨੇ ...

ਪੂਰੀ ਖ਼ਬਰ »

ਦੁਨੀਆ 'ਚ ਵਿਲੱਖਣ ਇਤਿਹਾਸ ਸਿਰਜੇਗੀ ਦਿੱਲੀ ਵਿਚ ਕਿਸਾਨਾਂ ਦੀ ਟਰੈਕਟਰ ਪਰੇਡ

ਰਣਜੀਤ ਸਿੰਘ ਢਿੱਲੋਂ ਸ੍ਰੀ ਮੁਕਤਸਰ ਸਾਹਿਬ, 23 ਜਨਵਰੀ- ਇਸ ਸਮੇਂ ਪੰਜਾਬ ਦੀਆਂ ਸੜਕਾਂ 'ਤੇ ਕੇਸਰੀ, ਤਿਰੰਗੇ ਅਤੇ ਕਿਸਾਨੀ ਝੰਡੇ ਨਾਲ ਸ਼ਿੰਗਾਰੇ ਟਰੈਕਟਰ-ਟਰਾਲੀਆਂ ਵਿਖਾਈ ਦੇ ਰਹੇ ਹਨ। ਪੂਰੀ ਤਿਆਰੀ ਨਾਲ ਕਿਸਾਨ ਗਣਤੰਤਰ ਦਿਵਸ 'ਤੇ ਦਿੱਲੀ ਵਿਖੇ ਸੰਯੁਕਤ ਕਿਸਾਨ ...

ਪੂਰੀ ਖ਼ਬਰ »

ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਕੈਂਪ ਅੱਜ ਗਿੱਦੜਬਾਹਾ ਤੇ ਕੱਲ੍ਹ ਮੁਕਤਸਰ ਸਾਹਿਬ 'ਚ

ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਬਲਜਿੰਦਰ ਸਿੰਘ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ ਚੁਣੇ ਗਏ ਨੌਜਵਾਨਾਂ ਦੀ ਸਕਿਉਰਿਟੀ ਐਾਡ ਇੰਟੈਲੀਜੈਂਸ ਇੰਡੀਆ ਲਿਮਟਿਡ 'ਚ 65 ਸਾਲ ਤੱਕ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਗੋਪਾਲ ਸਿੰਘ ਨਿਭਾਉਣਗੇ ਝੰਡਾ ਲਹਿਰਾਉਣ ਦੀ ਰਸਮ

ਮਲੋਟ, 23 ਜਨਵਰੀ (ਅਜਮੇਰ ਸਿੰਘ ਬਰਾੜ)-ਗਣਤੰਤਰ ਦਿਵਸ ਨੂੰ ਲੈ ਕੇ ਅਨਾਜ ਮੰਡੀ ਵਿਚ ਸਮਾਰੋਹ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਭਾਵੇਂ ਕਿ ਇਸ ਵਾਰ ਗਣਤੰਤਰ ਦਿਹਾੜੇ ਦੀਆਂ ਰੌਣਕਾਂ ਫਿੱਕੀਆਂ ਰਹਿਣਗੀਆਂ, ਇਸ ਦੇ ਬਾਵਜੂਦ ਵੀ ਪੁਲਿਸ ਅਤੇ ਐੱਨ.ਸੀ.ਸੀ. ਕੈਡਿਟਾਂ ...

ਪੂਰੀ ਖ਼ਬਰ »

ਸੁਭਾਸ਼ ਚੰਦਰ ਬੋਸ ਦੇ ਜਨਮ ਦਿਵਸ ਨੂੰ ਪਰਾਕ੍ਰਮ ਦਿਵਸ ਵਜੋਂ ਮਨਾਇਆ

ਮਲੋਟ, 23 ਜਨਵਰੀ (ਪਾਟਿਲ, ਅਜਮੇਰ ਸਿੰਘ ਬਰਾੜ)-ਡੀ.ਏ.ਵੀ. ਕਾਲਜ ਮਲੋਟ ਵਿਖੇ ਪਿ੍ੰਸੀਪਲ ਡਾ: ਏਕਤਾ ਖੋਸਲਾ ਦੀ ਅਗਵਾਈ ਵਿਚ ਐੱਨ.ਐੱਸ.ਐੱਸ. ਅਤੇ ਸਪੋਰਟਸ ਵਿਭਾਗ ਵਲੋਂ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ 125ਵੇਂ ਜਨਮ ਦਿਵਸ ਨੂੰ ਪਰਾਕ੍ਰਮ ਦਿਵਸ ਵਜੋਂ ਮਨਾਇਆ ਗਿਆ | ਨੇਤਾ ਜੀ ...

ਪੂਰੀ ਖ਼ਬਰ »

26 ਜਨਵਰੀ ਨੂੰ ਵੱਡੀ ਗਿਣਤੀ 'ਚ ਲੋਕ ਦਿੱਲੀ ਪਹੁੰਚਣ-ਸੰਨੀ ਢਿੱਲੋਂ

ਗਿੱਦੜਬਾਹਾ, 23 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਕਿਸਾਨ ਅੰਦੋਲਨ ਨੂੰ ਸਮਰਪਿਤ ਕਿਸਾਨ-ਮਜ਼ਦੂਰ ਏਕਤਾ ਨੂੰ ਬਿਆਨ ਕਰਦੇ ਰਮਨਦੀਪ ਸਿੰਘ ਬੁੱਟਰ ਵਲੋਂ ਤਿਆਰ ਕੀਤੇ ਨਵੇਂ ਸਾਲ ਦੇ ਕੈਲੰਡਰ ਨੂੰ ਸੰਦੀਪ ਸਿੰਘ ਸੰਨੀ ਢਿੱਲੋਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ...

ਪੂਰੀ ਖ਼ਬਰ »

ਪਿੰਡ ਪੱਕੀ ਟਿੱਬੀ ਦੀ ਪੰਚਾਇਤ 33ਵੇਂ ਦਿਨ ਦੀ ਭੁੱਖ ਹੜਤਾਲ 'ਚ ਬੈਠੀ

ਮਲੋਟ, 23 ਜਨਵਰੀ (ਪਾਟਿਲ)- ਅੱਜ 33ਵੇਂ ਦਿਨ ਦੀ ਭੁੱਖ ਹੜਤਾਲ 'ਚ ਪਿੰਡ ਪੱਕੀ ਟਿੱਬੀ ਦੇ ਸਰਪੰਚ ਮੋਹਣ ਲਾਲ ਅਤੇ ਸਮੂਹ ਪੰਚਾਇਤ ਸ੍ਰੀ ਗੁਰੂ ਨਾਨਕ ਦੇਵ ਜੀ ਚੌਾਕ ਮਲੋਟ ਵਿਖੇ ਬੈਠੀ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਖੇਤੀ ਕਾਲ਼ੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ | ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਸੱਭਿਆਚਾਰਕ ਪ੍ਰੋਗਰਾਮ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਕੋਆਰਡੀਨੇਟਰ ਮੈਡਮ ਕੋਮਲ ਨਿਗਮ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਨੈਸ਼ਨਲ ਯੂਥ ਵੀਕ ਦੌਰਾਨ ਮੁਕਤੀਸਰ ਇੰਸਟੀਚਿਊਟ ਵਿਖੇ ਡਾ: ਭੀਮ ਰਾਓ ਅੰਬੇਦਕਰ ਸੋਸ਼ਲ ...

ਪੂਰੀ ਖ਼ਬਰ »

ਲੰਬੀ ਹਲਕੇ ਵਿਚੋਂ ਸੈਂਕੜੇ ਟਰੈਕਟਰ ਦਿੱਲੀ ਰਵਾਨਾ

ਲੰਬੀ, 23 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ 26 ਜਨਵਰੀ ਦੀ ਦਿੱਲੀ ਵਿਖੇ ਟਰੈਕਟਰ ਪਰੇਡ ਵਿਚ ਸ਼ਾਮਿਲ ਹੋਣ ਲਈ ਲੰਬੀ ਹਲਕੇ ਵਿਚੋਂ 250 ਦੇ ਲਗਪਗ ਟਰੈਕਟਰ ਦਿੱਲੀ ਵੱਲ ਕੂਚ ਕਰ ਗਏ ਹਨ | ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ...

ਪੂਰੀ ਖ਼ਬਰ »

ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਫ਼ਰੀਦਕੋਟ, 23 ਜਨਵਰੀ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ 'ਚ ਟਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਦੀ ਅਗਵਾਈ ਇੰਸਪੈਕਟਰ ਬਲਦੇਵ ਸਿੰਘ ਇੰਚਾਰਜ ਸਿਟੀ ਟਰੈਫ਼ਿਕ ਫ਼ਰੀਦਕੋਟ, ਬਲਕਾਰ ਸਿੰਘ ਸਿਟੀ ਟਰੈਫ਼ਿਕ ਐਜੂਕੇਸ਼ਨ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਮੁਕਾਬਲੇ ਕਰਵਾਏ

ਜੈਤੋ, 23 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਵਲੋਂ ਪਿੰਡ ਖੱਚੜਾਂ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਸ ਵਿਚ ਕਰੀਬ 60 ਬੱਚਿਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਸੁਰਜੀਤ ਸਿੰਘ ਢਿੱਲੋਂ ਬਣੇ ਜਲ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਡਾਇਰੈਕਟਰ

ਸਾਦਿਕ, 23 ਜਨਵਰੀ (ਗੁਰਭੇਜ ਸਿੰਘ ਚੌਹਾਨ)-ਕਾਂਗਰਸ ਪਾਰਟੀ ਦੇ ਟਕਸਾਲੀ ਆਗੂ ਸੁਰਜੀਤ ਸਿੰਘ ਢਿੱਲੋਂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸਾਦਿਕ ਨੂੰ ਪੰਜਾਬ ਸਰਕਾਰ ਵਲੋਂ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਪੰਜਾਬ ਦੇ ਡਾਇਰੈਕਟਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ...

ਪੂਰੀ ਖ਼ਬਰ »

ਜ਼ਿਲੇ੍ਹ ਦੀਆਂ 1371 ਵਿਦਿਆਰਥਣਾਂ ਨੂੰ ਦਿੱਤੇ ਗਏ ਸਮਾਰਟ ਫ਼ੋਨ-ਸਿੱਖਿਆ ਵਿਭਾਗ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਪੜ੍ਹਣ ਵਾਲੀਆਂ ਵਿਦਿਆਰਥਣਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ ਨਹੀਂ ਛੱਡੀ ਜਾ ਰਹੀ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪਿੰਡ ਬੱਲਮਗੜ੍ਹ ਤੋਂ 6 ਟਰੈਕਟਰ-ਟਰਾਲੀਆਂ ਦਾ ਜਥਾ ਦਿੱਲੀ ਲਈ ਰਵਾਨਾ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਬੱਲਮਗੜ੍ਹ ਤੋਂ ਦਿੱਲੀ ਟਰੈਕਟਰ ਪਰੇਡ ਵਿਚ ਸ਼ਾਮਿਲ ਹੋਣ ਲਈ 6 ਟਰੈਕਟਰ-ਟਰਾਲੀਆਂ ਦਾ ਜਥਾ ਦਿੱਲੀ ਲਈ ਰਵਾਨਾ ਹੋਇਆ | ਜਥੇ ਨੂੰ ਰਵਾਨਾ ਕਰਨ ਸਮੇਂ ਸਰਪੰਚ ਬੋਹੜ ਸਿੰਘ ਜਟਾਣਾ ਨੇ ਕਿਹਾ ਕਿ ਖੇਤੀ ...

ਪੂਰੀ ਖ਼ਬਰ »

ਰਾਸ਼ਟਰੀ ਵੋਟਰ ਦਿਵਸ ਕੱਲ੍ਹ ਮਨਾਇਆ ਜਾਵੇਗਾ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ 25 ਜਨਵਰੀ ਨੂੰ ਆਡੀਟੋਰੀਅਮ ਹਾਲ ਰੈੱਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਸਵੇਰੇ 9:30 ਵਜੇ ਮਨਾਇਆ ਜਾਵੇਗਾ | ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਐੱਮ.ਕੇ. ...

ਪੂਰੀ ਖ਼ਬਰ »

ਸਾਂਝਾ ਮੰਚ ਵਲੋਂ ਦਸਮੇਸ਼ ਕਾਲੋਨੀ 'ਚ ਮਸ਼ਾਲ ਮਾਰਚ

ਮਲੋਟ, 23 ਜਨਵਰੀ (ਪਾਟਿਲ)-ਕਿਸਾਨ ਅੰਦੋਲਨ ਦੀ ਹਮਾਇਤ 'ਚ ਅਤੇ ਦਿੱਲੀ ਬਾਰਡਰਾਂ 'ਤੇ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅੱਜ ਮਲੋਟ ਦੀ ਦਸਮੇਸ਼ ਕਾਲੋਨੀ ਵਿਖੇ ਸਾਂਝਾ ਮੰਚ ਮਲੋਟ ਵਲੋਂ ਮਸ਼ਾਲ ਮਾਰਚ ਕੱਢਿਆ ਗਿਆ, ਜਿਸ 'ਚ ਮਲੋਟ ਲਾਗਲੇ ਪਿੰਡਾਂ ਦੇ ...

ਪੂਰੀ ਖ਼ਬਰ »

ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੀ ਮੀਟਿੰਗ

ਗਿੱਦੜਬਾਹਾ, 23 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਛੱਤਿਆਣਾ ਦੀ ਮੀਟਿੰਗ ਕੀਤੀ ਗਈ | ਮੀਟਿੰਗ ਨੰੂ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਕਾਮਰੇਡ ਬੋਹੜ ਸਿੰਘ ਸੁਖਨਾ ਨੇ ਨਰੇਗਾ ਵਿਚ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ...

ਪੂਰੀ ਖ਼ਬਰ »

ਅਧਿਆਪਕਾਂ ਨੇ ਮੰਗਾਂ ਨੂੰ ਲੈ ਕੇ ਤੀਜੇ ਦਿਨ ਵੀ ਧਰਨਾ ਦਿੱਤਾ

ਗਿੱਦੜਬਾਹਾ, 23 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਐੱਮ.ਐੱਮ.ਡੀ. ਡੀ.ਏ.ਵੀ. ਕਾਲਜ ਗਿੱਦੜਬਾਹਾ ਵਿਖੇ ਪੰਜਾਬ ਐਾਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਸੱਦੇ 'ਤੇ ਲੋਕਲ ਯੂਨਿਟ ਦੇ ਪ੍ਰਧਾਨ ਸਤਮੇਲ ਕੌਰ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਧਰਨਾ ਤੀਜੇ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ

ਦੋਦਾ, 23 ਜਨਵਰੀ (ਰਵੀਪਾਲ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ 26 ਜਨਵਰੀ ਨੂੰ ਖੇਤੀ ਕਾਨੂੰਨਾਂ ਅਤੇ ਐੱਸ.ਸੀ. ਵਰਗ 'ਤੇ ਜਬਰ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ 'ਚ ਰੋਸ ਪ੍ਰਦਰਸ਼ਨ ਦੌਰਾਨ ਪਰਿਵਾਰਾਂ ਸਮੇਤ ਸ਼ਮੂਲੀਅਤ ਕੀਤੀ ਜਾਵੇਗੀ | ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX