ਮਾਨਸਾ, 23 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- 3 ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਜ਼ਿਲ੍ਹੇ ਭਰ 'ਚ ਹੱਡ ਚੀਰਵੀਂ ਠੰਢ ਦੇ ਚੱਲਦਿਆਂ 116ਵੇਂ ਦਿਨ ਵੀ ਰੋਸ ਮੁਜ਼ਾਹਰੇ ਜਾਰੀ ਰੱਖੇ ਗਏ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਗੱਲਬਾਤ ਦੇ ਬਹਾਨੇ ਸੰਘਰਸ਼ ਨੂੰ ਲਮਕਾ ਰਹੀ ਹੈ ਜਦਕਿ ਕਿਸਾਨਾਂ ਦਾ ਦੋ ਟੁੱਕ ਫ਼ੈਸਲਾ ਹੈ ਕਿ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਸੰਘਰਸ਼ ਖ਼ਤਮ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਗੱਲਬਾਤ ਦੇ ਦੌਰ 'ਚੋਂ ਭੱਜਣ ਵਾਲੀਆਂ ਨਹੀਂ ਅਤੇ ਨਾ ਹੀ ਸੋਧਾਂ ਕਰ ਕੇ ਕਾਨੂੰਨ ਲਾਗੂ ਕਰਵਾਉਣ ਲਈ ਸਹਿਮਤ ਹੋਣਗੇ | ਸਥਾਨਕ ਰੇਲਵੇ ਪਾਰਕਿੰਗ 'ਚ ਚੱਲ ਰਹੇ ਧਰਨੇ ਦੌਰਾਨ ਅੱਜ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਹਾੜਾ ਮਨਾਇਆ ਗਿਆ | ਕਿਸਾਨ ਆਗੂਆਂ ਮਹਿੰਦਰ ਸਿੰਘ ਭੈਣੀ ਬਾਘਾ, ਤੇਜ ਸਿੰਘ ਚਕੇਰੀਆਂ, ਮੱਖਣ ਸਿੰਘ ਭੈਣੀਬਾਘਾ, ਜਗਦੇਵ ਸਿੰਘ ਭੁਪਾਲ, ਮੇਜ਼ਰ ਸਿੰਘ ਦੂਲੋਵਾਲ, ਭਜਨ ਸਿੰਘ ਘੁੰਮਣ, ਜਸਪਾਲ ਸਿੰਘ ਉੱਭਾ, ਨਿਹਾਲ ਸਿੰਘ, ਬਲਵਿੰਦਰ ਸ਼ਰਮਾ ਖ਼ਿਆਲਾ, ਸੀਤਾ ਰਾਮ, ਇਕਬਾਲ ਸਿੰਘ ਆਦਿ ਨੇ ਸੰਬੋਧਨ ਕੀਤਾ |
ਪਿੰਡਾਂ 'ਚ ਟਰੈਕਟਰ ਮਾਰਚ ਦੀ ਤਿਆਰੀ ਲਈ ਰੈਲੀਆਂ ਕੀਤੀਆਂ
ਪੰਜਾਬ ਕਿਸਾਨ ਯੂਨੀਅਨ ਵਲੋਂ ਪਿੰਡ ਮਾਨ ਬੀਬੜੀਆਂ ਤੇ ਸੱਦਾ ਸਿੰਘ ਵਾਲਾ ਵਿਖੇ 26 ਜਨਵਰੀ ਦੀ ਟਰੈਕਟਰ ਪਰੇਡ ਦੀ ਤਿਆਰੀ ਲਈ ਰੈਲੀਆਂ ਕੀਤੀਆਂ ਗਈਆਂ | ਸੂਬਾ ਮੀਤ ਪ੍ਰਧਾਨ ਗੋਰਾ ਸਿੰਘ ਭੈਣੀ ਬਾਘਾ, ਕਾਮਰੇਡ ਰਾਜਵਿੰਦਰ ਸਿੰਘ ਰਾਣਾ, ਗੁਰਜੰਟ ਸਿੰਘ ਮਾਨਸਾ, ਗੋਗੀ ਸਿੰਘ ਸੱਦਾ ਸਿੰਘ ਵਾਲਾ ਨੇ ਦੱਸਿਆ ਕਿ 26 ਜਨਵਰੀ ਦਿੱਲੀ ਪਰੇਡ ਵਿਚ ਕਿਸਾਨ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ | ਉਨ੍ਹਾਂ ਕਿਹਾ ਕਿ ਜਿੰਨਾ ਚਿਰ ਮੋਦੀ ਸਰਕਾਰ ਇਨ੍ਹਾਂ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਲਹਿਰ ਜਾਰੀ ਰਹੇਗੀ | ਇਸ ਮੌਕੇ ਪਿੰਡ ਸੱਦਾ ਸਿੰਘ ਵਾਲਾ ਦੀ 13 ਮੈਂਬਰੀ ਕਮੇਟੀ ਦੀ ਚੋਣ ਵੀ ਕੀਤੀ ਗਈ, ਜਿਸ ਵਿਚ ਪਿੰਡ ਪ੍ਰਧਾਨ ਗੁਰਦਾਸ ਸਿੰਘ, ਜਨਰਲ ਸਕੱਤਰ ਗੋਗੀ ਸਿੰਘ, ਖਜਾਨਚੀ ਅਵਤਾਰ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਪ੍ਰੈਸ ਸਕੱਤਰ ਬਲਜਿੰਦਰ ਸਿੰਘ ਅਤੇ 5 ਅਹੁਦੇਦਾਰਾਂ ਸਣੇ ਛੇ ਕਮੇਟੀ ਮੈਂਬਰ ਚੁਣੇ ਗਏ |
ਗੱਡੀਆਂ ਦੇ ਕਾਫ਼ਲਿਆਂ ਨਾਲ ਰੋਡ ਮਾਰਚ ਕੱਢਿਆ
ਮਾਨਸਾ ਅਤੇ ਬਠਿੰਡੇ ਜਿਲ੍ਹੇ ਦੇ ਸਾਬਕਾ ਸੈਨਿਕਾਂ ਵਲੋਂ ਬਠਿੰਡਾ ਥਰਮਲ ਝੀਲਾਂ ਕੋਲੋਂ ਸ਼ੁਰੂ ਕਰ ਕੇ ਮਾਨਸਾ ਸ਼ਹਿਰ ਤੱਕ ਗੱਡੀਆਂ ਦੇ ਕਾਫ਼ਲਿਆਂ ਨਾਲ ਰੋਡ ਮਾਰਚ ਕੀਤਾ ਗਿਆ, ਜਿਸ ਵਿਚ ਕਿਸਾਨ-ਮਜ਼ਦੂਰ ਵਿਰੋਧੀ ਕਾਲੇ ਕਾਨੂੰਨ ਨੂੰ ਵਾਪਸ ਕਰਵਾਉਣ ਲਈ ਸਰਕਾਰ ਦੇ ਅੜੀਅਲ ਰਵੱਈਏ ਪ੍ਰਤੀ ਰੋਸ ਪ੍ਰਗਟ ਕੀਤਾ ਗਿਆ | ਸੰਬੋਧਨ ਕਰਦਿਆਂ ਕੈਪਟਨ ਜੀਤ ਸਿੰਘ ਨੇ ਮੰਗ ਕੀਤੀ ਕਿ ਕਾਲੇ ਕਾਨੂੰਨ ਰੱਦ ਕੀਤੇ ਜਾਣ | ਉਨ੍ਹਾਂ ਸਾਬਕਾ ਸੈਨਿਕ ਅਤੇ ਕੇਂਦਰੀ ਕਰਮਚਾਰੀਆਂ ਦੇ ਡੀ. ਏ. ਕਟੌਤੀ ਨੂੰ ਪਿਛਲੇ ਬਕਾਏ ਸਮੇਤ ਚਾਲੂ ਕਰਵਾਉਣ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ | ਇਸ ਮੌਕੇ ਸੂਬੇਦਾਰ ਮੇਜਰ ਸਿੰਘ ਦਰਸ਼ਨ ਸਿੰਘ, ਕੈਪਟਨ ਮਨਜੀਤ ਸਿੰਘ ਨੇ ਇਸ ਕਿਸਾਨ ਮੋਰਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸ਼ਾਂਤੀ ਪੂਰਵਕ ਨੇਪਰੇ ਚਾੜ੍ਹਨ ਲਈ ਕਿਹਾ |
ਰਿਲਾਇੰਸ ਪੈਟਰੋਲ ਪੰਪ 'ਤੇ ਧਰਨਾ ਜਾਰੀ
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ-ਕਿਸਾਨ ਜਥੇਬੰਦੀਆਂ ਦੇ ਕਿਸਾਨਾਂ ਨੇ ਉੱਘੇ ਸੁਤੰਤਰਤਾ ਸੈਨਾਨੀ ਅਤੇ ਆਜ਼ਾਦ ਹਿੰਦ ਫ਼ੌਜ ਦੇ ਮੋਢੀ ਸੁਭਾਸ਼ ਚੰਦਰ ਬੋਸ ਜੀ ਦੇ 125 ਵੇਂ ਜਨਮ ਦਿਹਾੜੇ ਮੌਕੇ ਸ਼ਹਿਰ ਦੇ ਰਿਲਾਇੰਸ ਪੈਟਰੋਲ ਪੰਪ 'ਤੇ ਸ਼ਰਧਾਂਜਲੀਆਂ ਭੇਟ ਕੀਤੀਆਂ | ਕਿਸਾਨਾਂ ਨੇ ਸੰਕਲਪ ਲਿਆ ਕਿ ਉਹ ਸੁਭਾਸ਼ ਚੰਦਰ ਬੋਸ ਜਿਹੇ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਦੀ ਜੱਦੋ-ਜਹਿਦ ਨੂੰ ਅੱਗੇ ਵਧਾਉਣ ਲਈ ਅਤੇ ਇਸ ਅੰਦੋਲਨ ਦੀ ਸਫਲਤਾ ਲਈ ਦਿਨ-ਰਾਤ ਇੱਕ ਕਰ ਦੇਣਗੇ | ਸਥਾਨਕ ਪੈਟਰੋਲ ਪੰਪ 'ਤੇ ਇਕੱਠੇ ਹੋਏ ਕਿਸਾਨਾਂ ਅਤੇ ਵੱਖ-ਵੱਖ ਆਗੂਆਂ ਨੇ ਸੁਭਾਸ਼ ਚੰਦਰ ਬੋਸ ਜੀ ਦੀ ਤਸਵੀਰ ਨੂੰ ਸਿੱਜਦਾ ਕਰ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ | ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ 'ਚ ਸਵਰਨ ਸਿੰਘ ਬੋੜਾਵਾਲ, ਮਹਿੰਦਰ ਸਿੰਘ ਦਿਆਲਪੁਰਾ, ਸੁਖਦੇਵ ਸਿੰਘ ਬੋੜਾਵਾਲ, ਐਡਵੋਕੇਟ ਸਵਰਨਜੀਤ ਸਿੰਘ ਦਲਿਓ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਨੂੰ ਆਰਥਿਕ ਪੱਖੋਂ ਖੋਖਲਾ ਕਰਕੇ ਸਾਮਰਾਜੀ ਮੁਲਕਾਂ ਦੀ ਜਕੜ ਵਿਚ ਲਿਆਉਣ ਦਾ ਤਾਣਾ ਬੁਣ ਰਹੀ ਹੈ | ਇਕੱਠ ਨੂੰ ਡਾ: ਜੱਗਾ ਸਿੰਘ ਗੁੜੱਦੀ, ਡਾ: ਨਛੱਤਰ ਸਿੰਘ ਖੀਵਾ, ਨੰਬਰਦਾਰ ਜਰਨੈਲ ਸਿੰਘ ਗੁਰਨੇ ਕਲਾਂ, ਮੇਜਰ ਸਿੰਘ ਰੱਲੀ, ਗੁਰਚਰਨ ਦਾਸ ਬੋੜਾਵਾਲ, ਕਿ੍ਸ਼ਨ ਸਿੰਘ ਗੁਰਨੇ ਆਦਿ ਨੇ ਵੀ ਸੰਬੋਧਨ ਕੀਤਾ |
ਰੇਲਵੇ ਸਟੇਸ਼ਨ ਨੇੜੇ ਕਿਸਾਨ ਸੰਘਰਸ਼ ਜਾਰੀ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਸਾਂਝੇ ਕਿਸਾਨ ਮੋਰਚੇ ਵਲੋਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਜਾਰੀ ਹੈ | ਬਰੇਟਾ ਰੇਲਵੇ ਸਟੇਸ਼ਨ ਨੇੜੇ ਪਾਰਕਿੰਗ ਵਾਲੀ ਜਗ੍ਹਾ 'ਤੇ ਚੱਲ ਰਹੇ ਧਰਨੇ ਨੂੰ ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਸੱਤਾ ਦੇ ਨਸ਼ੇ ਵਿਚ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰਾਂ ਨੂੰ ਪ੍ਰਫੁੱਲਿਤ ਕਰ ਰਹੀ ਹੈ ਅਤੇ ਕਿਰਤੀ ਵਰਗ ਦੇ ਹਿਤਾਂ ਨੂੰ ਲੁੱਟ ਰਹੀ ਹੈ | ਆਗੂਆਂ ਨੇ ਕਿਹਾ ਕਿ 26 ਨੂੰ ਦਿੱਲੀ ਕਿਸਾਨ ਪਰੇਡ ਲਈ ਵੱਡੀ ਗਿਣਤੀ ਵਿਚ ਹਿੱਸਾ ਪਾਉਣ ਲਈ ਕਾਫ਼ਲੇ ਚੱਲਣੇ ਸ਼ੁਰੂ ਹੋ ਗਏ ਹਨ ਅਤੇ 26 ਦੀ ਕਿਸਾਨ ਟਰੈਕਟਰ ਪਰੇਡ ਕੇਂਦਰ ਸਰਕਾਰ ਦੇ ਸਾਰੇ ਭੁਲੇਖੇ ਦੂਰ ਕਰ ਦੇਵੇਗੀ | ਉਨ੍ਹਾਂ ਕਿਹਾ ਕਿ ਹੁਣ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਸੰਘਰਸ਼ ਸਮਾਪਤ ਹੋਵੇਗਾ | ਇਸ ਮੌਕੇ ਕੁਲਵੰਤ ਸਿੰਘ ਕਿਸ਼ਨਗੜ੍ਹ, ਮੇਜਰ ਸਿੰਘ ਦਰੀਆਪੁਰ, ਗੁਰਜੰਟ ਸਿੰਘ ਬਖਸ਼ੀਵਾਲਾ, ਮਾਸਟਰ ਗੁਰਦੀਪ ਸਿੰਘ ਮੰਡੇਰ, ਜਗਰੂਪ ਸਿੰਘ ਮੰਘਾਣੀਆਂ, ਅਮਰੀਕ ਸਿੰਘ ਬਰੇਟਾ, ਗਗਨਦੀਪ ਸਿੰਘ ਜਲਵੇਹੜਾ, ਤਾਰ ਸਿੰਘ ਚੱਕ ਅਲੀਸ਼ੇਰ, ਬਲਜੀਤ ਕੌਰ ਧਰਮਪੁਰਾ ਨੇ ਸੰਬੋਧਨ ਕੀਤਾ |
ਰਿਲਾਇੰਸ ਪੰਪ 'ਤੇ ਕਿਸਾਨਾਂ ਦਾ ਮੋਰਚਾ ਜਾਰੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਰਿਲਾਇੰਸ ਪੰਪ ਬਰੇਟਾ ਦਾ ਘਿਰਾਓ ਜਾਰੀ ਹੈ | ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਕਾਲੇ ਕਾਨੂੰਨਾਂ ਨੂੰ ਜ਼ਬਰਦਸਤੀ ਨਾਲ ਲਾਗੂ ਕਰਨਾ ਚਾਹੁੰਦੀ ਹੈ ਪਰ ਕਿਸਾਨ ਇਸ ਦਾ ਮੰੂਹ ਤੋੜਵਾਂ ਜਵਾਬ ਦੇਣਗੇ | ਆਗੂਆਂ ਨੇ ਕਿਹਾ ਪੰਜਾਬ ਵਿਚ ਭਾਜਪਾ ਦਾ ਵਿਰੋਧ ਜਾਰੀ ਰਹੇਗਾ ਅਤੇ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰਾਂ ਦਾ ਬਾਈਕਾਟ ਰਹੇਗਾ | ਉਨ੍ਹਾਂ ਕਿਹਾ ਕਿ ਇਲਾਕੇ ਵਿਚੋਂ 26 ਨੂੰ ਦਿੱਲੀ ਪੁੱਜਣ ਲਈ ਕਿਸਾਨ ਟਰੈਕਟਰਾਂ ਸਮੇਂ ਤੇ ਤਿਆਰ ਹਨ ਤੇ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਦਮ ਲਵਾਂਗੇ | ਇਸ ਮੌਕੇ ਕਰਮਜੀਤ ਸਿੰਘ ਸੰਘਰੇੜੀ, ਬਸੰਤ ਸਿੰਘ ਬਹਾਦਰਪੁਰ, ਲੀਲਾ ਸਿੰਘ ਕਿਸ਼ਨਗੜ੍ਹ, ਬੂਟਾ ਸਿੰਘ ਜਲਵੇਹੜਾ, ਗੁਰਮੇਲ ਸਿੰਘ ਰੰਘੜਿਆਲ, ਜਸਵਿੰਦਰ ਕੌਰ ਬਹਾਦਰਪੁਰ ਨੇ ਸੰਬੋਧਨ ਕੀਤਾ |
ਮਾਨਸਾ, 23 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਕਿਸਾਨ ਅੰਦੋਲਨ ਦੇ ਹੱਕ 'ਚ ਅਤੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਸਥਾਨਕ ਸ਼ਹਿਰ ਵਿੱਚ ਮੋਟਰਸਾਈਕਲ ਰੈਲੀ ਵਿਧਾਇਕ ਬੁੱਧ ਰਾਮ ਦੀ ਅਗਵਾਈ ਵਿਚ ਕੱਢੀ ਗਈ | ਰੈਲੀ ਨੂੰ ਸੰਬੋਧਨ ...
ਤਲਵੰਡੀ ਸਾਬੋ, 23 ਜਨਵਰੀ (ਰਵਜੋਤ ਸਿੰਘ ਰਾਹੀ)- ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਤਲਵੰਡੀ ਸਾਬੋ ਦੇ ਪ੍ਰਧਾਨ ਭੋਲਾ ਰਾਮ ਅਤੇ ਸਕੱਤਰ ਬਲਜਿੰਦਰ ਕੌਰ ਦੀ ਅਗਵਾਈ 'ਚ ਅਧਿਆਪਕਾਂ ਦੇ ਵਫ਼ਦ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬਲਾਕ ਸਿੱਖਿਆ ਅਫ਼ਸਰ ਤਲਵੰਡੀ ਸਾਬੋ ਨੂੰ ...
ਬੁਢਲਾਡਾ, 23 ਜਨਵਰੀ (ਸਵਰਨ ਸਿੰਘ ਰਾਹੀ)- ਮਾਤਾ ਗੁਜਰੀ ਜੀ ਭਲਾਈ ਕੇਂਦਰ ਬੁਢਲਾਡਾ ਵਲੋਂ ਇਲਾਕੇ ਦੇ ਦਾਨੀ ਸੱਜਣਾਂ ਅਤੇ ਸੰਸਥਾਵਾਂ ਦੇ ਸਹਿਯੋਗ ਨਾਲ 7 ਮਾਰਚ ਨੂੰ ਮਹਿਲਾ ਦਿਵਸ ਮੌਕੇ ਕਰਵਾਏ ਜਾ ਰਹੇ ਵਿਧਵਾ ਆਸ਼ਰਿਤ ਅਤੇ ਜ਼ਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ...
ਵਿਧਾਇਕ ਤੇ ਹੋਰਨਾਂ ਆਗੂਆਂ ਨੇ ਵਾਰਡ ਨੰਬਰ 1 ਤੋਂ ਕੀਤੀ ਸ਼ੁਰੂਆਤ
ਬੁਢਲਾਡਾ, 23 ਜਨਵਰੀ (ਸਵਰਨ ਸਿੰਘ ਰਾਹੀ)-ਆਮ ਆਦਮੀ ਪਾਰਟੀ ਵਲੋਂ ਨਗਰ ਕੌਾਸਲ ਬੁਢਲਾਡਾ ਦੇ ਵੱਖ-ਵੱਖ ਵਾਰਡਾਂ 'ਚ ਖੜੇ੍ਹ ਕੀਤੇ ਆਪਣੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਆਰੰਭ ਦਿੱਤਾ ਹੈ | ਸ਼ਹਿਰ ਦੇ ...
ਮਾਨਸਾ, 23 ਜਨਵਰੀ (ਸ. ਰਿ.)- ਪੀ. ਓ. ਸਟਾਫ਼ ਮਾਨਸਾ ਨੇ ਇੱਕ ਭਗੌੜਾ ਕਾਬੂ ਕੀਤਾ ਹੈ | ਸੁਰੇਂਦਰ ਲਾਂਬਾ ਐਸ. ਐਸ. ਪੀ. ਮਾਨਸਾ ਨੇ ਦੱਸਿਆ ਕਿ ਹਰੀਸ਼ ਕੁਮਾਰ ਉਰਫ਼ ਬੰਟੀ ਵਾਸੀ ਸੈਕਟਰ 44 ਸੀ ਚੰਡੀਗੜ੍ਹ, ਜਿਸ ਵਿਰੁੱਧ ਅਦਾਲਤ ਵਿੱਚ ਅ/ਧ 138 ਐਨ. ਆਈ. ਐਕਟ ਅਧੀਨ ਕੇਸ ਚੱਲ ਰਿਹਾ ਸੀ | ...
ਮਾਨਸਾ, 23 ਜਨਵਰੀ (ਸਟਾਫ਼ ਰਿਪੋਰਟਰ) - ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਗਣਤੰਤਰਤਾ ਦਿਵਸ ਮÏਕੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੰਤਿਮ ਰਿਹਰਸਲ ਕੀਤੀ ਗਈ¢ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ...
ਮਾਨਸਾ, 23 ਜਨਵਰੀ (ਸਟਾਫ਼ ਰਿਪੋਰਟਰ)- ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਕੈਬਨਿਟ ਮੰਤਰੀਆਂ ਦੇ ਦਫ਼ਤਰਾਂ ਤੇ ਘਰਾਂ ਅੱਗੇ ਦਿਨ ਰਾਤ ਦੇ 15 ਰੋਜ਼ੇ ਧਰਨੇ ਅੱਜ ਤੋਂ ਸ਼ੁਰੂ ਕੀਤੇ ਜਾਣਗੇ | ਇਹ ਪ੍ਰਗਟਾਵਾ ਨੇੜਲੇ ਪਿੰਡ ਫਫੜੇ ਭਾਈਕੇ ਵਿਖੇ ਇਕੱਠ ਨੂੰ ਸੰਬੋਧਨ ...
ਜੋਗਾ, 23 ਜਨਵਰੀ (ਹਰਜਿੰਦਰ ਸਿੰਘ ਚਹਿਲ)- ਸਥਾਨਕ ਪੁਲਿਸ ਨੇ ਤਪਾ ਵਾਸੀ ਇੱਕ ਪਰਿਵਾਰ ਵਲੋਂ ਆਪਣੀ ਨੂੰ ਹ ਨੂੰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਲੜਕੇ ਅਤੇ ਉਸ ਦੀ ਮਾਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ | ਲੜਕੀ ਦੇ ਪਿਤਾ ਰਣਧੀਰ ਸਿੰਘ ਵਾਸੀ ਬੁਰਜ ਝੱਬਰ ਨੇ ...
ਗੋਨਿਆਣਾ, 23 ਜਨਵਰੀ (ਲਛਮਣ ਦਾਸ ਗਰਗ)- ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਲੈ ਕੇ ਤਿੰਨ ਦਿਨ ਗੋਨਿਆਣਾ ਮੰਡੀ ਦੀਆਂ ਆੜ੍ਹਤ ਦੀਆਂ ਦੁਕਾਨਾਂ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ | ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੀਪ ਸਿੰਘ ਭੋਖੜਾ ਨੇ ਪੈੱ੍ਰਸ ਨੂੰ ...
ਬਠਿੰਡਾ, 23 ਜਨਵਰੀ (ਕੰਵਲਜੀਤ ਸਿੰਘ ਸਿੱਧੂ)- 26 ਦੇ ਟਰੈਕਟਰ ਮਾਰਚ 'ਚ ਸ਼ਾਮਿਲ ਹੋਣ ਲਈ ਦਿੱਲੀ ਵੱਲ ਵੱਡੀ ਪੱਧਰ 'ਤੇ ਮਾਲਵੇ ਇਲਾਕੇ 'ਚੋਂ ਕਿਸਾਨਾਂ ਮਜ਼ਦੂਰਾਂ ਵਲੋਂ ਟਰੈਕਟਰ ਟਰਾਲੀਆਂ ਦੇ ਕਾਫ਼ਲਿਆਂ ਨਾਲ ਆਵਾਗਮਨ 'ਚ ਤੇਜ਼ੀ ਆ ਗਈ ਹੈ | ਇਸ ਤੋਂ ਪਹਿਲਾਂ ਬੀਤੇ ਦਿਨ ...
ਤਲਵੰਡੀ ਸਾਬੋ, 23 ਜਨਵਰੀ (ਰਵਜੋਤ ਸਿੰਘ ਰਾਹੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀ ਗੁਰਮਤਿ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜ਼ਾ ...
ਮਾਨਸਾ, 23 ਜਨਵਰੀ (ਸਟਾਫ਼ ਰਿਪੋਰਟਰ)- ਜੀ.ਐਚ. ਇਮੀਗਰੇਸ਼ਨ ਮਾਨਸਾ ਦੀ ਵਿਦਿਆਰਥਣ ਗੁਰਕਾਬਲਪ੍ਰੀਤ ਕੌਰ ਪੁੱਤਰੀ ਹਰਚਰਨ ਸਿੰਘ ਵਾਸੀ ਖੋਖਰ ਖੁਰਦ ਨੇ ਆਈਲੈਟਸ ਦੀ ਪ੍ਰੀਖਿਆ 'ਚੋਂ 7 ਬੈਂਡ ਪ੍ਰਾਪਤ ਕੀਤੇ ਹਨ | ਸੰਸਥਾ ਦੇ ਐਮ.ਡੀ. ਨਿਰਵੈਰ ਸਿੰਘ ਬੁਰਜ ਹਰੀ ਨੇ ਉਸ ਦੇ ...
ਮਾਨਸਾ, 23 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਕ੍ਰਿਸ਼ਨ ਕੁਮਾਰ ਸਿੱਖਿਆ ਸਕੱਤਰ ਪੰਜਾਬ ਨੇ ਮਾਨਸਾ ਜ਼ਿਲ੍ਹੇ ਦੇ ਦੋ ਸਕੂਲਾਂ ਦੇ ਦੌਰੇ ਦੌਰਾਨ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੇ ਮਿਸ਼ਨ ਸਤ ਪ੍ਰਤੀਸ਼ਤ ਅਤੇ ਹੋਰਨਾਂ ਕਾਰਜਾਂ ਲਈ ਪਾਏ ਯੋਗਦਾਨ ਦੀ ਪ੍ਰਸੰਸਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX