ਤਾਜਾ ਖ਼ਬਰਾਂ


ਅੱਜ ਮੇਰਠ 'ਚ ਕਿਸਾਨ ਮਹਾਪੰਚਾਇਤ ਨੂੰ ਸੰਬੋਧਿਤ ਕਰੇਗੀ ਪ੍ਰਿਯੰਕਾ ਗਾਂਧੀ
. . .  4 minutes ago
ਨਵੀਂ ਦਿੱਲੀ, 7 ਮਾਰਚ- ਕੇਂਦਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦਾ ਦਿੱਲੀ ਦੇ ਬਾਰਡਰਾਂ 'ਤੇ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕਾਂਗਰਸ ਵਲੋਂ ਵੀ ਖੇਤੀ ਕਾਨੂੰਨਾਂ ਦੇ ਵਿਰੋਧ 'ਚ...
ਟਰੱਕ ਅਤੇ ਟਰੈਕਟਰ-ਟਰਾਲੀ ਵਿਚਾਲੇ ਹੋਈ ਭਿਆਨਕ ਟੱਕਰ 'ਚ 3 ਲੋਕਾਂ ਦੀ ਮੌਤ, 17 ਜ਼ਖ਼ਮੀ
. . .  19 minutes ago
ਪੱਛਮੀ ਗੋਦਾਵਰੀ, 7 ਮਾਰਚ- ਆਂਧਰਾ ਪ੍ਰਦੇਸ਼ ਦੇ ਪੱਛਮੀ ਗੋਦਾਵਰੀ ਦੇ ਜ਼ਿਲ੍ਹੇ ਦੇ ਬੁੱਟਾਯੇਗੁਡੇਮ ਨੇੜੇ ਅੱਜ ਸਵੇਰੇ ਇਕ ਟਰੱਕ ਖੜ੍ਹੀ ਟਰੈਕਟਰ-ਟਰਾਲੀ ਨਾਲ ਟਕਰਾਅ ਗਿਆ। ਇਸ ਹਾਦਸੇ 'ਚ ਤਿੰਨ ਲੋਕਾਂ...
13 ਮਾਰਚ ਨੂੰ ਪੱਛਮੀ ਬੰਗਾਲ ਜਾਵਾਂਗਾ- ਰਾਕੇਸ਼ ਟਿਕੈਤ
. . .  32 minutes ago
ਨਵੀਂ ਦਿੱਲੀ, 7 ਮਾਰਚ- ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਅੱਜ ਕਿਹਾ ਕਿ ਉਹ 13 ਮਾਰਚ ਨੂੰ ਪੱਛਮੀ ਬੰਗਾਲ ਜਾਣਗੇ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ 'ਚ ਵੱਡੀ...
ਸਿੱਖਾਂ ਨੇ ਖੋਲ੍ਹਿਆ ਭਾਰਤ ਦਾ ਸਭ ਤੋਂ ਵੱਡਾ ਕਿਡਨੀ ਡਾਇਲੈਸਿਸ ਹਸਪਤਾਲ, ਹੋਵੇਗਾ ਮੁਫ਼ਤ ਇਲਾਜ
. . .  56 minutes ago
ਨਵੀਂ ਦਿੱਲੀ, 7 ਮਾਰਚ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ 'ਚ ਅੱਜ ਭਾਰਤ ਦਾ ਸਭ ਤੋਂ ਵੱਡਾ ਕਿਡਨੀ ਡਾਇਲੈਸਿਸ ਹਸਪਤਾਲ ਖੋਲ੍ਹਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ...
ਪ੍ਰਧਾਨ ਮੰਤਰੀ ਮੋਦੀ ਨੇ ਸ਼ਿਲਾਂਗ 'ਚ ਬਣੇ 7500ਵੇਂ ਜਨ ਔਸ਼ਧੀ ਕੇਂਦਰ ਦਾ ਕੀਤਾ ਉਦਘਾਟਨ
. . .  about 1 hour ago
ਨਵੀਂ ਦਿੱਲੀ, 7 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜਨ ਔਸ਼ਧੀ ਸਮਾਰੋਹ 'ਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਸ਼ਿਲਾਂਗ 'ਚ ਬਣੇ 7500ਵੇਂ ਜਨ ਔਸ਼ਧੀ ਕੇਂਦਰ ਦਾ ਉਦਘਾਟਨ...
ਲਦਾਖ਼ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਲੇਹ, 7 ਮਾਰਚ- ਲਦਾਖ਼ 'ਚ ਅੱਜ ਸਵੇਰੇ 9.57 ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.7 ਮਾਪੀ ਗਈ। ਇਸ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ ਜਾਨੀ...
11 ਮਾਰਚ ਨੂੰ ਜਲੰਧਰ 'ਚ ਮਨਾਏ ਜਾ ਰਹੇ ਵੈਟਨਰੀ ਇੰਸਪੈਕਟਰ ਦਿਵਸ ਦੀਆਂ ਤਿਆਰੀਆਂ ਮੁਕੰਮਲ -- ਸੱਚਰ,ਮਹਾਜ਼ਨ
. . .  about 2 hours ago
ਪਠਾਨਕੋਟ,7 ਮਾਰਚ (ਚੌਹਾਨ ) ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਵੱਲੋਂ 11 ਮਾਰਚ 2021 ਨੂੰ ਦੇਸ਼ ਭਗਤ ਯਾਦਗਾਰ ਹਾਲ ...
ਪ੍ਰਧਾਨ ਮੰਤਰੀ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਉਂਡ ਵਿਖੇ ਜਨਤਕ ਰੈਲੀ ਨੂੰ ਕਰਨਗੇ ਸੰਬੋਧਨ
. . .  about 3 hours ago
ਨਵੀਂ ਦਿੱਲੀ,07 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਉਂਡ ਵਿਖੇ...
ਜੰਮੂ-ਕਸ਼ਮੀਰ 'ਚ ਲੱਗੇ ਭੁਚਾਲ ਦੇ ਝਟਕੇ
. . .  about 3 hours ago
ਜੰਮੂ-ਕਸ਼ਮੀਰ,07 ਮਾਰਚ- ਜੰਮੂ-ਕਸ਼ਮੀਰ ਦੇ ਡੋਡਾ ਵਿਖੇ ਲੱਗੇ ਭੂਚਾਲ ਦੇ ਝਟਕੇ...
ਬਰਨਾਲਾ : ਇਕ ਸ਼ਰਾਰਤੀ ਨੌਜਵਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ
. . .  about 4 hours ago
ਹੰਡਿਆਇਆ /ਬਰਨਾਲਾ ,7 ਮਾਰਚ (ਗੁਰਜੀਤ ਸਿੰਘ ਖੁੱਡੀ )- ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਖੁਰਦ ਵਿਖੇ ਬੀਤੀ ਸ਼ਾਮ ਨੂੰ ਇਕ ਸ਼ਰਾਰਤੀ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ....
ਅੱਜ ਦਾ ਵਿਚਾਰ
. . .  about 4 hours ago
ਅੱਜ ਦਾ ਵਿਚਾਰ
ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਜ਼ਿਲ੍ਹੇ ’ਚ ਨਾਈਟ ਕਰਫਿਊ ਲਗਾਉਣ ਦੇ ਹੁਕਮ
. . .  1 day ago
ਟਿਕਰੀ ਬਾਰਡਰ ਤੇ ਰੋਸ ਧਰਨੇ ਤੇ ਬੈਠੇ ਪਿੰਡ ਗੰਢੂਆ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਮਾਰਚ (ਰੁਪਿੰਦਰ ਸਿੰਘ ਸੱਗੂ) - ਟਿਕਰੀ ਬਾਰਡਰ ਤੇ ਕਿਸਾਨੀ ਸੰਘਰਸ਼ ਦੇ ਵਿਚ ਗਏ ਪਿੰਡ ਗੰਢੂਆ ਦੇ ਕਿਸਾਨ ਜਨਕ ਸਿੰਘ ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ...
ਭਾਜਪਾ ਨੇ ਪੱਛਮੀ ਬੰਗਾਲ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਨੰਦੀਗ੍ਰਾਮ 'ਤੇ ਟਿੱਕੀਆਂ ਹੁਣ ਤੋਂ ਹੀ ਨਜ਼ਰਾਂ
. . .  1 day ago
ਨਵੀਂ ਦਿੱਲੀ, 6 ਮਾਰਚ - ਭਾਜਪਾ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੀਆਂ 57 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਸਭ ਤੋਂ ਅਹਿਮ ਨਾਮ ਸ਼ੁਭੇਂਦੂ ਅਧਿਕਾਰੀ ਦਾ ਹੈ, ਜੋ ਨੰਦੀਗ੍ਰਾਮ ਤੋਂ ਚੋਣ ਲੜੇਗਾ...
ਮਾਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਫਾਟਕ ਮੈਨ ਦੀ ਮੌਤ
. . .  1 day ago
ਬਹਿਰਾਮ, 6 ਮਾਰਚ {ਨਛੱਤਰ ਸਿੰਘ ਬਹਿਰਾਮ} ਮਾਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਰੇਲਵੇ ਫਾਟਕ ਮੈਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ।ਰੇਲਵੇ ਪੁਲਿਸ ਮਲਾਜਮਾਂ ਅਤੇ ਏ.ਐਸ.ਆਈ...
ਭਾਜਪਾ ਨੇਤਾ ਅਤੇ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਨੇ ਲਵਾਇਆ ਕੋਰੋਨਾ ਦਾ ਟੀਕਾ
. . .  1 day ago
ਮੁੰਬਈ, 6 ਮਾਰਚ- ਭਾਜਪਾ ਨੇਤਾ ਅਤੇ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਨੇ ਅੱਜ ਮੁੰਬਈ ਦੇ ਕੂਪਰ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਪਹਿਲੀ...
ਲੰਬੇ ਅਨੁਭਵਾਂ 'ਚੋਂ ਨਿਕਲਿਆ ਸੀ ਪੰਜਾਬੀ ਪੱਤਰਕਾਰ ਮੇਜਰ ਸਿੰਘ- ਛੋਟੇਪੁਰ
. . .  1 day ago
ਕਲਾਨੌਰ, 6 ਮਾਰਚ (ਪੁਰੇਵਾਲ)-ਪੰਜਾਬੀ ਪੱਤਰਕਾਰੀ 'ਚ ਅਹਿਮ ਨਾਂ ਨਾਲ ਜਾਣੇ ਜਾਂਦੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦਾ ਇਸ ਤਰ੍ਹਾਂ ਬੇਵਕਤ ਚਲੇ ਜਾਣ ਨਾਲ ਸਮਾਜ ਸਮੇਤ ਪੱਤਰਕਾਰੀ ਖੇਤਰ 'ਚ ਵੱਡਾ ਘਾਟਾ...
ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
. . .  1 day ago
ਪਠਾਨਕੋਟ, 6 ਮਾਰਚ (ਸੰਧੂ)- ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ 'ਰੋਜ਼ਾਨਾ ਅਜੀਤ' ਦੇ ਸੀਨੀਅਰ ਸਟਾਫ਼ ਰਿਪੋਰਟਰ ਮੇਜਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ...
ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਇਲਾਕਾ ਲੌਂਗੋਵਾਲ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 6 ਮਾਰਚ (ਸ. ਸ. ਖੰਨਾ, ਵਿਨੋਦ)- 'ਰੋਜ਼ਾਨਾ ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ, ਜਿਨ੍ਹਾਂ ਦੀ ਬੇਵਕਤੀ ਮੌਤ ਹੋ ਜਾਣ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ, ਜਿਨ੍ਹਾਂ 'ਚ...
ਕੋਰੋਨਾ ਕਾਰਨ 6 ਮਾਰਚ ਤੋਂ ਨਵਾਂਸ਼ਹਿਰ 'ਚ ਵੀ ਲੱਗੇਗਾ ਨਾਈਟ ਕਰਫ਼ਿਊ, ਰਾਤੀਂ 11 ਵਜੇ ਤੋਂ ਸਵੇਰੇ 5 ਵਜੇ ਤੱਕ ਦਾ ਹੋਵੇਗਾ ਸਮਾਂ
. . .  1 day ago
ਨਵਾਂਸ਼ਹਿਰ, 6 ਮਾਰਚ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਨਵਾਂਸ਼ਹਿਰ ਜ਼ਿਲ੍ਹੇ 'ਚ ਕੋਵਿਡ-19 (ਕੋਰੋਨਾ ਵਾਇਰਸ) ਦੇ ਕੇਸਾਂ 'ਚ ਮੁੜ ਤੋਂ ਦਿਨ-ਪ੍ਰਤੀ-ਦਿਨ ਹੋ ਰਹੇ ਵਾਧੇ ਦੇ ਮੱਦੇਨਜ਼ਰ ਲੋਕ ਹਿੱਤ...
ਕਿਸਾਨ ਜੀਤ ਸਿੰਘ ਨੱਥੂਵਾਲਾ ਦੇ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਿਆ ਤਾਂ ਪ੍ਰਸ਼ਾਸਨਿਕ ਦਫ਼ਤਰਾਂ ਮੂਹਰੇ ਲਾਸ਼ ਰੱਖ ਕੇ ਕਰਾਂਗੇ ਸੰਘਰਸ਼- ਕਿਸਾਨ ਆਗੂ
. . .  1 day ago
ਨੱਥੂਵਾਲਾ ਗਰਬੀ, 6 ਮਾਰਚ (ਸਾਧੂ ਰਾਮ ਲੰਗੇਆਣਾ)- ਕਿਸਾਨ ਜੀਤ ਸਿੰਘ ਪੁੱਤਰ ਲਾਲ ਸਿੰਘ ਮਿਸਤਰੀ ਵਾਸੀ ਨੱਥੂਵਾਲਾ ਗਰਬੀ, ਜੋ ਬੀਤੀ 1 ਮਾਰਚ ਨੂੰ ਕੁੰਡਲੀ ਬਾਰਡਰ ਦਿੱਲੀ ਵਿਖੇ ਕਿਸਾਨੀ ਹੱਕਾਂ ਲਈ ਲੜਾਈ ਲੜਦਿਆਂ ਸੜਕ...
ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਬਟਾਲਾ, 6 ਮਾਰਚ (ਕਾਹਲੋਂ)- ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ...
ਕੋਰੋਨਾ ਖ਼ਤਮ ਨਹੀਂ ਹੋਇਆ ਅਤੇ ਹੁਣ ਡੇਂਗੂ ਨੇ ਦਿੱਤੀ ਸਰਹੱਦੀ ਖੇਤਰ 'ਚ ਦਸਤਕ
. . .  1 day ago
ਅਜਨਾਲਾ, 6 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਚੀਨ ਦੇ ਵੂਹਾਨ ਸ਼ਹਿਰ ਤੋਂ ਸ਼ੁਰੂ ਹੋ ਕੇ ਵਿਸ਼ਵ ਭਰ 'ਚ ਫੈਲੇ ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦਾ ਕਹਿਰ ਅਜੇ ਖ਼ਤਮ ਨਹੀਂ ਹੋਇਆ ਸੀ ਕਿ ਠੰਢ ਦਾ ਸੀਜ਼ਨ ਖ਼ਤਮ ਹੁੰਦਿਆਂ...
ਬੀਬੀ ਜਗੀਰ ਕੌਰ ਨੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਚਲਾਣੇ 'ਤੇ ਪ੍ਰਗਟਾਇਆ ਦੁੱਖ
. . .  1 day ago
ਅੰਮ੍ਰਿਤਸਰ, 6 ਮਾਰਚ (ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ...
ਪੰਜ ਤੱਤਾਂ 'ਚ ਵਿਲੀਨ ਹੋਏ ਸੀਨੀਅਰ ਪੱਤਰਕਾਰ ਮੇਜਰ ਸਿੰਘ
. . .  1 day ago
ਜਲੰਧਰ, 6 ਮਾਰਚ (ਚਿਰਾਗ਼ ਸ਼ਰਮਾ)- 'ਅਜੀਤ' ਦੇ ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਜੀ ਦਾ ਅੰਤਿਮ ਸਸਕਾਰ ਜਲੰਧਰ ਦੇ ਮਾਡਲ ਟਾਊਨ ਸ਼ਮਸ਼ਾਨਘਾਟ 'ਚ ਕਰ ਦਿੱਤਾ ਗਿਆ। ਇਸ ਮੌਕੇ 'ਅਜੀਤ ਪ੍ਰਕਾਸ਼ਨ ਸਮੂਹ' ਦੇ ਮੁੱਖ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਮਾਘ ਸੰਮਤ 552
ਿਵਚਾਰ ਪ੍ਰਵਾਹ: ਇਸ ਤੋਂ ਪਹਿਲਾਂ ਕਿ ਸਮੱਸਿਆਵਾਂ ਵਿਕਰਾਲ ਰੂਪ ਧਾਰਨ ਕਰ ਜਾਣ, ਇਨ੍ਹਾਂ ਨੂੰ ਪਛਾਣ ਲੈਣਾ ਹੀ ਇਕ ਚੰਗੇ ਨੇਤਾ ਦਾ ਗੁਣ ਹੈ। -ਐਚ. ਗਲਾਸਗੋ

ਹੁਸ਼ਿਆਰਪੁਰ / ਮੁਕੇਰੀਆਂ

ਗਣਤੰਤਰਤਾ ਦਿਵਸ ਮੌਕੇ ਚਰਨਜੀਤ ਸਿੰਘ ਚੰਨੀ ਲਹਿਰਾਉਣਗੇ ਕੌਮੀ ਝੰਡਾ

ਹੁਸ਼ਿਆਰਪੁਰ, 24 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-72ਵੇਂ ਗਣਤੰਤਰਤਾ ਦਿਵਸ ਮੌਕੇ 26 ਜਨਵਰੀ ਨੂੰ ਸਥਾਨਕ ਪੁਲਿਸ ਲਾਈਨ ਗਰਾਊਾਡ 'ਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਕੌਮੀ ਝੰਡਾ ਲਹਿਰਾਉਣਗੇ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਣਤੰਤਰਤਾ ਦਿਵਸ ਸਮਾਗਮ ਦੇ ਮੱਦੇਨਜ਼ਰ ਲੋੜੀਂਦੀਆਂ ਤਿਆਰੀਆਂ ਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ | ਇਥੇ ਪੁਲਿਸ ਲਾਈਨ ਗਰਾਊਾਡ 'ਚ ਗਣਤੰਤਰਤਾ ਦਿਵਸ ਸਮਾਗਮ ਦੀ ਫ਼ੁਲ ਡਰੈੱਸ ਰਿਹਰਸਲ ਦੌਰਾਨ ਤਿਰੰਗਾ ਲਹਿਰਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੁਰੱਖਿਆ ਤੇ ਹੋਰ ਲੋੜੀਂਦੇ ਇੰਤਜ਼ਾਮ ਮੁਕੰਮਲ ਕਰ ਲਏ ਗਏ ਹਨ ਅਤੇ ਗਣਤੰਤਰਤਾ ਦਿਵਸ ਸਮਾਗਮ ਕੋਵਿਡ-19 ਨੂੰ ਲੈ ਕੇ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਸਿਹਤ ਸਲਾਹਕਾਰੀਆਂ ਦੇ ਅਨੁਸਾਰ ਸੁਚੱਜੇ ਢੰਗ ਨਾਲ ਮਨਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਵਾਰ ਸਮਾਗਮ ਦੌਰਾਨ ਚਾਰ ਟੁਕੜੀਆਂ, ਜਿਨ੍ਹਾਂ ਵਿਚ ਪੰਜਾਬ ਪੁਲਿਸ ਤੇ ਐਨ. ਸੀ. ਸੀ. ਦੇ ਕੈਡਟ ਸ਼ਾਮਿਲ ਹੋਣਗੇ, ਮਾਰਚ ਪਾਸਟ ਕਰਨਗੀਆਂ ਤੇ 5 ਝਾਕੀਆਂ ਵੱਖ-ਵੱਖ ਖੇਤਰਾਂ ਦੀ ਪੇਸ਼ਕਾਰੀ ਕਰਨਗੀਆਂ | ਫ਼ੁਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਨੇ ਐਸ. ਐਸ. ਪੀ. ਨਵਜੋਤ ਸਿੰਘ ਮਾਹਲ ਤੇ ਪਰੇਡ ਕਮਾਂਡਰ ਗੁਰਪ੍ਰੀਤ ਸਿੰਘ ਗਿੱਲ ਸਮੇਤ ਪਰੇਡ ਦਾ ਨਿਰੀਖਣ ਕਰਨ ਉਪਰੰਤ ਮਾਰਚ ਪਾਸਟ ਤੋਂ ਸਲਾਮੀ ਲਈ | ਇਸ ਮੌਕੇ ਮਾਰਚ ਪਾਸਟ ਸ਼ਾਮਿਲ ਪੰਜਾਬ ਪੁਲਿਸ ਹੁਸ਼ਿਆਰਪੁਰ ਦੀ ਟੁਕੜੀ ਦੀ ਅਗਵਾਈ ਸਬ-ਇੰਸਪੈਕਟਰ ਰਣਜੀਤ ਕੁਮਾਰ, ਪੀ. ਆਰ. ਟੀ. ਸੀ. ਜਹਾਨਖੇਲਾਂ ਦੀ ਟੁਕੜੀ ਦੀ ਅਗਵਾਈ ਏ. ਐਸ. ਆਈ. ਜੌਹਰ ਸਿੰਘ, ਪੰਜਾਬ ਪੁਲਿਸ (ਮਹਿਲਾ) ਹੁਸ਼ਿਆਰਪੁਰ ਦੀ ਟੁਕੜੀ ਦੀ ਅਗਵਾਈ ਸਬ-ਇੰਸਪੈਕਟਰ ਜਸਵੀਰ ਕੌਰ ਤੇ ਐਨ. ਸੀ. ਸੀ. ਕੈਡਟਾਂ ਦੀ ਟੁਕੜੀ ਦੀ ਅਗਵਾਈ ਰਾਜਵਿੰਦਰ ਕੌਰ ਵਲੋਂ ਕੀਤੀ ਗਈ | ਫ਼ੁਲ ਡਰੈੱਸ ਰਿਹਰਸਲ ਮੌਕੇ ਜਿਥੇ ਪੰਜਾਬ ਪੁਲਿਸ ਹੁਸ਼ਿਆਰਪੁਰ ਦੀ ਬਰਾਸ ਬੈਂਡ ਟੀਮ ਵਲੋਂ ਮਨਮੋਹਕ ਧੁਨਾਂ ਵਜਾਈਆਂ ਗਈਆਂ ਉਥੇ ਮੈਰੀ ਗੋਲਡ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗਾਨ ਪੇਸ਼ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ. ਡੀ. ਐਮ. ਅਮਿਤ ਮਹਾਜਨ, ਸਹਾਇਕ ਕਮਿਸ਼ਨਰ ਕਿਰਪਾਲ ਵੀਰ ਸਿੰਘ, ਐਸ. ਪੀ. (ਹੈਡਕੁਆਰਟਰ) ਰਮਿੰਦਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਅਮਨ ਪਾਲ ਸਿੰਘ, ਤਹਿਸੀਲਦਾਰ ਹਰਮਿੰਦਰ ਸਿੰਘ ਆਦਿ ਮੌਜੂਦ ਸਨ |

26 ਜਨਵਰੀ ਨੂੰ ਲੈ ਕੇ ਪੁਲਿਸ ਵਲੋਂ ਕੀਤੀ ਚੈਕਿੰਗ

ਭੰਗਾਲਾ, 24 ਜਨਵਰੀ (ਬਲਵਿੰਦਰਜੀਤ ਸਿੰਘ ਸੈਣੀ)-ਥਾਣਾ ਮੁਕੇਰੀਆਂ ਅਧੀਨ ਪੈਂਦੀ ਪੁਲਿਸ ਚੌਕੀ ਭੰਗਾਲਾ ਦੇ ਮੁਲਾਜ਼ਮਾਂ ਨੇ ਗਣਤੰਤਰਾ ਦਿਵਸ ਦੇ ਮੌਕੇ ਇਲਾਕੇ 'ਚ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਦੇ ਉਦੇਸ਼ ਨਾਲ ਭੰਗਾਲਾ ਸਮੇਤ ਨੇੜੇ ਲੱਗਦੇ ਸਰਹੱਦੀ ਇਲਾਕਿਆਂ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕੱਲ੍ਹ ਤੋਂ

ਕੋਟਫ਼ਤੂਹੀ, 24 ਜਨਵਰੀ (ਅਟਵਾਲ)-ਇਥੋਂ ਨਜ਼ਦੀਕੀ ਪਿੰਡ ਭਗਤੂਪੁਰ ਦੇ ਡੇਰਾ ਮਰ੍ਹਾਣਾ (ਫਲਾਹੀਆਣਾ) ਤਪ ਅਸਥਾਨ ਸੰਤ ਬਾਬਾ ਸ਼ਾਮ ਦਾਸ ਵਿਖੇ ਸਮੂਹ ਨਗਰ ਵਾਸੀਆਂ ਵਲੋਂ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਸ਼ਾਮ ਦਾਸ ਦਾ ਸਾਲਾਨਾ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਸਕੂਲਾਂ 'ਚ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਤੋਂ ਕੰਪਿਊਟਰ ਤੇ ਪਿ੍ੰਟਰ ਬਰਾਮਦ

ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਏ. ਐੱਸ. ਪੀ. ਤੁਸ਼ਾਰ ਗੁਪਤਾ ਦੀ ਨਿਗਰਾਨੀ ਹੇਠ ਐੱਸ. ਐੱਚ. ਓ. ਇਕਬਾਲ ਸਿੰਘ ਵਲੋਂ ਸਮੇਤ ਐੱਸ. ਆਈ. ਰਾਕੇਸ਼ ਕੁਮਾਰ ਦੀ ਪੁਲਿਸ ਪਾਰਟੀ ਨੇ ਸਕੂਲਾਂ 'ਚ ਚੋਰੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਇਕ ਗਰੋਹ ...

ਪੂਰੀ ਖ਼ਬਰ »

ਦਿਲਬਰ ਦੀ ਯਾਦ 'ਚ ਢਾਡੀ ਦਰਬਾਰ ਭਲਕੇ

ਦਸੂਹਾ, 24 ਜਨਵਰੀ (ਭੁੱਲਰ)-ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਵਲੋਂ ਸਿੱਖ ਕੌਮ ਦੇ ਮਹਾਨ ਵਿਦਵਾਨ ਢਾਡੀ ਗਿਆਨੀ ਦਇਆ ਸਿੰਘ ਦਿਲਬਰ ਦੀ ਯਾਦ ਵਿਚ ਢਾਡੀ ਦਰਬਾਰ ਅੰਬਾਲਾ ਜੱਟਾਂ ਵਿਖੇ 26 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ | ਮੁੱਖ ਬੁਲਾਰੇ ਭਾਈ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਬੱਸ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

ਹੁਸ਼ਿਆਰਪੁਰ, 24 ਜਨਵਰੀ (ਬਲਜਿੰਦਰਪਾਲ ਸਿੰਘ)-ਨਿੱਜੀ ਬੱਸ ਕੰਪਨੀ ਦੀ ਲਪੇਟ 'ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ | ਥਾਣਾ ਹਰਿਆਣਾ ਦੀ ਪੁਲਿਸ ਨੇ ਦੋਸ਼ੀ ਬੱਸ ਚਾਲਕ ਨੂੰ ਨਾਮਜ਼ਦ ਕਰ ਕੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ਬੱਸੀ ਬਜੀਰ ਦੇ ਨਿਵਾਸੀ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆ 'ਚ ਨਸ਼ੀਲੇ ਪਦਾਰਥ ਤੇ ਅਫ਼ੀਮ ਸਮੇਤ 4 ਕਾਬੂ

ਦਸੂਹਾ, 24 ਜਨਵਰੀ (ਭੁੱਲਰ)-ਥਾਣਾ ਦਸੂਹਾ ਦੀ ਪੁਲਿਸ ਵਲੋਂ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਵੱਖ-ਵੱਖ ਦੋਸ਼ੀਆਂ ਕੋਲੋਂ 575 ਗ੍ਰਾਮ ਨਸ਼ੀਲਾ ਪਦਾਰਥ ਤੇ 150 ਗ੍ਰਾਮ ਅਫੀਮ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਡੀ. ਐੱਸ. ਪੀ. ਦਸੂਹਾ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਸਮੇਤ ਔਰਤ ਗਿ੍ਫ਼ਤਾਰ

ਟਾਂਡਾ ਉੜਮੁੜ, 24 ਜਨਵਰੀ (ਕੁਲਬੀਰ ਸਿੰਘ ਗੁਰਾਇਆ)-ਟਾਂਡਾ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਔਰਤ ਨੂੰ 430 ਨਸ਼ੀਲੇ ਕੈਪਸੂਲਾਂ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਹੈ | ਗਿ੍ਫ਼ਤਾਰ ਕੀਤੀ ਔਰਤ ਦੀ ਪਹਿਚਾਣ ਕਿ੍ਸ਼ਨਾ ਪਤਨੀ ਬਲਵੰਤ ਰਾਏ ਵਾਸੀ ਮੁਹੱਲਾ ...

ਪੂਰੀ ਖ਼ਬਰ »

ਕੇ. ਐਮ. ਐਸ. ਕਾਲਜ ਦਸੂਹਾ ਵਿਖੇ ਕੁਮਾਰ ਆਡੀਟੋਰੀਅਮ ਦਾ ਉਦਘਾਟਨ

ਦਸੂਹਾ, 24 ਜਨਵਰੀ (ਭੁੱਲਰ)-ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵਲੋਂ ਸਥਾਪਿਤ ਕੇ. ਐੱਮ. ਐਸ. ਕਾਲਜ ਆਫ ਆਈ. ਟੀ. ਐਾਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਵਿਖੇ ਨੇਤਾ ਜੀ ਸੁਭਾਸ਼ ...

ਪੂਰੀ ਖ਼ਬਰ »

ਪਿੰਡ ਹਿਯਾਤਪੁਰ ਵਿਖੇ ਮੋਦੀ ਸਰਕਾਰ ਦਾ ਪੁਤਲਾ ਫ਼ੂਕਿਆ

ਭੰਗਾਲਾ, 24 ਜਨਵਰੀ (ਬਲਵਿੰਦਰਜੀਤ ਸਿੰਘ ਸੈਣੀ)-ਭੰਗਾਲਾ ਦੇ ਨਜ਼ਦੀਕ ਪੈਦੇ ਪਿੰਡ ਹਿਯਾਤਪੁਰ 'ਚ ਪੰਜਾਬੀ ਸਾਹਿਤਕ ਮੰਚ ਭੰਗਾਲਾ ਮੁਕੇਰੀਆਂ ਵਲੋਂ ਪ੍ਰਧਾਨ ਲਖਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿਚ ਕਿਸਾਨ ਸੰਘਰਸ਼ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ | ਕਵੀ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸ੍ਰੀ ਗੁਰੂ ਰਵਿਦਾਸ ਫਾਊਾਡੇਸ਼ਨ ਦੀ ਮੀਟਿੰਗ 28 ਨੂੰ -ਕ੍ਰਿਪਾਲ

ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ)-ਸ੍ਰੀ ਗੁਰੂ ਰਵਿਦਾਸ ਫਾਊਾਡੇਸ਼ਨ ਦੇ ਮੈਂਬਰ ਐਡਵੋਕੇਟ ਪੰਕਜ ਕ੍ਰਿਪਾਲ ਨੇ ਦੱਸਿਆ ਕਿ 28 ਜਨਵਰੀ ਨੂੰ ਸ੍ਰੀ ਗੁਰੂ ਰਵਿਦਾਸ ਮੈਮੋਰੀਅਲ ਫਾਊਾਡੇਸ਼ਨ ਦੀ ਇਕ ਅਹਿਮ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਕਾਮਰਸ ਵਿਭਾਗ ਨੇ ਵਪਾਰਕ ਮੇਲਾ ਲਗਾਇਆ

ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ)-ਇਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਪਿ੍ੰਸੀਪਲ ਡਾ: ਬਲਜੀਤ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਵਲੋਂ ਆਪਣੇ ਹੁਨਰ ਨੂੰ ਪ੍ਰਗਟ ਕਰਨ ਦੇ ਮੰਤਵ ਨਾਲ ਵਪਾਰਕ ਮੇਲਾ ਲਗਾਇਆ ਗਿਆ | ...

ਪੂਰੀ ਖ਼ਬਰ »

ਬਾਬਾ ਮੱਖਣ ਸ਼ਾਹ ਲੁਬਾਣਾ ਸਪੋਰਟਸ ਐਾਡ ਚੈਰੀਟੇਬਲ ਕਲੱਬ ਵਲੋਂ ਰੋਡ ਸੇਫ਼ਟੀ ਗਲਾਸ ਲਗਾਏ

ਮਿਆਣੀ, 24 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਮਿਆਣੀ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਸਪੋਰਟਸ ਐਾਡ ਚੈਰੀਟੇਬਲ ਕਲੱਬ ਵਲੋਂ ਪੰਚ ਸੰਨੀ ਸਿੰਘ ਦੀ ਅਗਵਾਈ 'ਚ ਪ੍ਰਵਾਸੀ ਭਾਰਤੀ ਪ੍ਰਧਾਨ ਸੁਖਵਿੰਦਰ ਸਿੰਘ ਸਾਬੀ, ਲੱਕੀ ਅਮਰੀਕਾ ਦੇ ਸਹਿਯੋਗ ਨਾਲ ਪਿੰਡ ਦੇ ...

ਪੂਰੀ ਖ਼ਬਰ »

ਹਰਸੇ ਮਾਨਸਰ ਟੋਲ ਪਲਾਜ਼ਾ ਤੋਂ ਕਿਸਾਨਾਂ ਦਾ ਵੱਡਾ ਜਥਾ ਹੋਇਆ ਰਵਾਨਾ

ਭੰਗਾਲਾ, 24 ਜਨਵਰੀ (ਬਲਵਿੰਦਰਜੀਤ ਸਿੰਘ ਸੈਣੀ)-ਭੰਗਾਲਾ ਦੇ ਨਜਦੀਕ ਪੈਂਦੇ ਕਸਬਾ ਹਰਸਾ ਮਾਨਸਰ ਟੋਲ ਪਲਾਜ਼ਾ 'ਤੇ 7 ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਲਗਾਇਆ ਧਰਨਾ 106ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਮਲਕਿੰਦਰ ਸਿੰਘ ...

ਪੂਰੀ ਖ਼ਬਰ »

ਐਡਵੋਕੇਟ ਕਾਹਲੋਂ ਵਲੋਂ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਨੂੰ ਐੱਲ. ਈ. ਡੀ. ਲਾਈਟਾਂ ਭੇਟ

ਦਸੂਹਾ, 24 ਜਨਵਰੀ (ਕੌਸ਼ਲ)-ਪ੍ਰਭ ਐਜੂਕੇਸ਼ਨਲ ਅਕੈਡਮੀ ਦੇ ਮਾਲਕ ਐਡਵੋਕੇਟ ਮਨਵੀਰ ਸਿੰਘ ਕਾਹਲੋਂ ਤੇ ਉਨ੍ਹਾਂ ਦੀ ਪਤਨੀ ਪ੍ਰਭਜੋਤ ਕੌਰ ਕਾਹਲੋਂ ਵਲੋਂ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਨੂੰ ਐੱਲ. ਈ. ਡੀ. ਲਾਈਟਾਂ ਭੇਟ ਕੀਤੀਆਂ ਗਈਆਂ | ਇਸ ਮੌਕੇ ਐਡਵੋਕੇਟ ...

ਪੂਰੀ ਖ਼ਬਰ »

ਬੇਕਾਬੂ ਕਾਰ ਰੇੜ੍ਹੀਆਂ ਤੇ ਬੱਸ ਸਟੈਂਡ ਨਾਲ ਟਕਰਾਈ - ਚਾਲਕ ਜ਼ਖ਼ਮੀ

ਮਾਹਿਲਪੁਰ, 24 ਜਨਵਰੀ (ਰਜਿੰਦਰ ਸਿੰਘ)-ਅੱਜ ਤੜਕਸਾਰ 3.30 ਕੁ ਵਜੇ ਮਾਹਿਲਪੁਰ-ਹੁਸ਼ਿਆਰਪੁਰ ਰੋਡ ਪਿੰਡ ਟੂਟੋ ਮਜਾਰਾ ਵਿਖੇ ਚੰਡੀਗੜ੍ਹ ਤੋਂ ਹੁਸ਼ਿਆਰਪੁਰ ਅਖ਼ਬਾਰਾਂ ਲੈ ਕੇ ਨੂੰ ਆ ਰਹੀ ਕਾਰ ਬੇਕਾਬੂ ਹੋ ਕੇ ਸੜਕ 'ਤੇ ਖੜ੍ਹੀਆਂ ਰੇੜੀਆਂ ਤੇ ਬੱਸ ਸਟੈਂਡ ਨਾਲ ਟਕਰਾਉਣ ...

ਪੂਰੀ ਖ਼ਬਰ »

ਭਾਰਤ-ਪਾਕਿ ਜੰਗ 'ਚ ਖੇਮਕਰਨ ਸਰਹੱਦ 'ਤੇ ਸ਼ਹੀਦ ਹੋਏ ਖੇਮ ਸਿੰਘ ਦਾ ਪਿੰਡ ਹੈ ਸਿੰਘੋਵਾਲ

ਵਿਨੋਦ ਮਹਾਜਨ 94132-61109 ਸਿੰਘੋਵਾਲ ਪਿੰਡ ਮੁਕੇਰੀਆਂ ਤੋਂ 8 ਕਿੱਲੋਮੀਟਰ ਦੂਰ, ਦਸੂਹਾ-ਹਾਜੀਪੁਰ ਲਿੰਕ ਸੜਕ ਤੋਂ 3 ਕਿੱਲੋਮੀਟਰ ਦੂਰ ਤੇ ਮੁਕੇਰੀਆਂ-ਹਾਜੀਪੁਰ ਸੜਕ 'ਤੇ ਸਥਿਤ ਅੱਡਾ ਦਗਨ ਤੋਂ 4 ਕਿੱਲੋਮੀਟਰ ਦੂਰੀ 'ਤੇ ਸਥਿਤ ਹੈ | ਇਹ ਪਿੰਡ ਦਰਜਨਾਂ ਪਿੰਡਾਂ ਨੂੰ ਆਪਣੇ ...

ਪੂਰੀ ਖ਼ਬਰ »

ਸੰਤ ਬਾਬਾ ਪ੍ਰੇਮ ਸਿੰਘ ਯਾਦਗਾਰੀ ਖੇਡ ਮੈਦਾਨ ਦੀ ਸਟੇਜ ਦਾ ਲੈਂਟਰ ਪਾਇਆ

ਮਿਆਣੀ, 22 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਮਿਆਣੀ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਯਾਦਗਾਰੀ ਖੇਡ ਮੈਦਾਨ 'ਚ ਸਟੇਜ ਦਾ ਲੈਂਟਰ ਪਾਇਆ ਗਿਆ | ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਬਣ ਰਹੇ ਇਸ ਖੇਡ ਮੈਦਾਨ ਦੀ ਸਟੇਜ ਦਾ ਲੈਂਟਰ ਪਾਉਣ ਤੋਂ ਪਹਿਲਾਂ ਪੰਚ ਗੁਰਜੀਤ ...

ਪੂਰੀ ਖ਼ਬਰ »

ਕਾਂਗਰਸ ਦੇ ਸਾਬਕਾ ਕੌਾਸਲਰ ਬ੍ਰਹਮ ਸ਼ੰਕਰ ਜਿੰਪਾ ਨੂੰ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ

ਹੁਸ਼ਿਆਰਪੁਰ, 24 ਜਨਵਰੀ (ਹਰਪ੍ਰੀਤ ਕੌਰ)-ਕਾਂਗਰਸ ਪਾਰਟੀ ਦੇ ਸਾਬਕਾ ਨਗਰ ਕੌਾਸਲਰ ਤੇ ਉਦਯੋਗ ਵਿਕਾਸ ਕਾਰਪੋਰੇਸ਼ਨ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਬ੍ਰਹਮ ਸ਼ੰਕਰ ਜਿੰਪਾ ਜੋ ਟਿਕਟ ਨਾ ਮਿਲਣ ਕਾਰਨ ਨਾਰਾਜ਼ ਸਨ, ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ...

ਪੂਰੀ ਖ਼ਬਰ »

ਗਿਆਨੀ ਮਲਕੀਤ ਸਿੰਘ ਨਮਿਤ ਅੰਤਿਮ ਅਰਦਾਸ 27 ਨੂੰ ਗੜ੍ਹਸ਼ੰਕਰ ਵਿਖੇ

ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ)-ਅੰਮਿ੍ਤਸਰੀ ਭਾਈਆਂ ਦੀ ਹੱਟੀ ਗੜ੍ਹਸ਼ੰਕਰ ਵਾਲਿਆਂ ਦੇ ਸਮਾਜ ਸੇਵੀ ਭਾਈ ਸਤਪਾਲ ਸਿੰਘ ਦੇ ਵੱਡੇ ਭਾਈ ਤੇ ਸਾਈਕਲਿੰਗ ਲੈਗਜ਼ ਐਾਡ ਪੈਡਲਜ਼ ਕਲੱਬ ਗੜ੍ਹਸ਼ੰਕਰ ਦੇ ਮੈਂਬਰ ਚਰਨਪ੍ਰੀਤ ਸਿੰਘ ਲਾਡੀ ਦੇ ਪਿਤਾ ਗਿਆਨੀ ਮਲਕੀਤ ਸਿੰਘ ਜੋ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਨੂੰ ਬਰਬਾਦ ਕਰਨ 'ਤੇ ਤੁਲੀ-ਰੰਧਾਵਾ

ਭੰਗਾਲਾ, 24 ਜਨਵਰੀ (ਬਲਵਿੰਦਰਜੀਤ ਸਿੰਘ ਸੈਣੀ)-ਭਾਜਪਾ ਦੀ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨਾਲ ਪੂਰੇ ਦੇਸ਼ ਦੀ ਆਰਥਿਕ ਵਿਵਸਥਾ ਨੂੰ ਬਹੁਤ ਨੁਕਸਾਨ ਹੋਵੇਗਾ | ਇਹ ਪ੍ਰਗਟਾਵਾ ਸਰਪੰਚ ਮਹਿਮੂਦਪੁਰ ਦਿਲਬਾਗ ਸਿੰਘ ਰੰਧਾਵਾ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਪਿੰਡ ਮਾਨਗੜ੍ਹ ਵਿਖੇ ਕੀਰਤਨ ਦਰਬਾਰ ਤੇ ਢਾਡੀ ਦਰਬਾਰ ਸਮਾਗਮ ਦਸੂਹਾ, 24 ਜਨਵਰੀ (ਭੁੱਲਰ)-ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਪਿੰਡ ਮਾਨਗੜ੍ਹ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਪਾਤਸ਼ਾਹ ਜੀ ...

ਪੂਰੀ ਖ਼ਬਰ »

ਭਾਮ 'ਚ ਮੈਡੀਕਲ ਕੈਂਪ 'ਚ 500 ਮਰੀਜ਼ਾਂ ਦੀ ਚੈੱਕਅਪ

ਕੋਟਫ਼ਤੂਹੀ, 24 ਜਨਵਰੀ (ਅਟਵਾਲ)-ਇਥੋਂ ਨਜ਼ਦੀਕੀ ਪਿੰਡ ਭਾਮ ਦੇ ਮਾਂ ਦੁਰਗਾ ਮੰਦਰ ਭਾਮੇਸ਼ਵਰੀ ਮਿਸ਼ਨਰੀ ਟਰੱਸਟ ਵਲੋਂ ਮੁਫ਼ਤ ਮੈਡੀਕਲ ਲਗਾਇਆ ਗਿਆ | ਮੈਡੀਕਲ ਕੈਂਪ ਦਾ ਉਦਘਾਟਨ ਟਰੱਸਟ ਭਾਮ ਦੇ ਮੁੱਖ ਸੇਵਾਦਾਰ ਭੈਣ ਵਿਨੋਦ ਕੁਮਾਰੀ ਕੀਤਾ | ਇਸ ਮੌਕੇ ਵੈਦ ਸੁਮਨ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਵਲੋਂ ਚੌਲਾਂਗ ਟੋਲ ਪਲਾਜ਼ਾ 'ਤੇ ਧਰਨਾ ਜਾਰੀ

ਚੌਲਾਂਗ, 24 ਜਨਵਰੀ (ਸੁਖਦੇਵ ਸਿੰਘ)-ਦੋਆਬਾ ਕਿਸਾਨ ਕਮੇਟੀ ਵਲੋਂ ਅਣਮਿੱਥੇ ਸਮੇਂ ਲਈ ਚੌਲਾਂਗ ਟੋਲ ਪਲਾਜ਼ਾ 'ਤੇ ਧਰਨਾ 112ਵੇਂ ਦਿਨ ਵੀ ਜਾਰੀ ਰਿਹਾ | ਦੋਆਬਾ ਕਿਸਾਨ ਕਮੇਟੀ ਦੇ ਅਹੁਦੇਦਾਰ ਸਤਪਾਲ ਸਿੰਘ ਮਿਰਜ਼ਾਪੁਰ, ਮਾਟਾਂ ਕੁਰਾਲਾ, ਬਲਵੀਰ ਸਿੰਘ ਸੋਹੀਆ, ਮਹਿਤਾਬ ...

ਪੂਰੀ ਖ਼ਬਰ »

ਕੈਨੇਡਾ ਦੀ ਪੀ. ਆਰ. ਹਾਸਲ ਕਰਨ ਲਈ ਵਿਦਿਆਰਥੀ ਪੜ੍ਹਾਈ ਦੇ ਕੋਰਸਾਂ ਦੀ ਚੋਣ ਨੂੰ ਮਹੱਤਵ ਦੇਣ-ਕੌਸ਼ਲ

ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ)-ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਆਈ. ਸੀ. ਸੀ. ਆਰ. ਸੀ. ਤੇ ਡਾਇਰੈਕਟਰ ਕੌਾਸ਼ਲ ਇਮੀਗ੍ਰੇਸ਼ਨ ਬੀਰਮਪੁਰ ਰੋਡ ਗੜ੍ਹਸ਼ੰਕਰ ਨੇ ਕਿਹਾ ਕਿ ਕੈਨੇਡਾ ਦੇ ਵਰਕ ਪਰਮਿਟ ਦੀਆਂ ਅਰਜ਼ੀਆਂ ਲਈ ਫਿੰਗਰ ...

ਪੂਰੀ ਖ਼ਬਰ »

ਕਿਸਾਨ ਤੇ ਪੰਥਕ ਜਥੇਬੰਦੀਆਂ ਵਲੋਂ ਦਿੱਲੀ ਚਲੋ ਸਬੰਧੀ ਮਾਰਚ ਕੱਢਿਆ

ਹਰਿਆਣਾ, 24 ਜਨਵਰੀ (ਹਰਮੇਲ ਸਿੰਘ ਖੱਖ)-ਗੁਰਦੁਆਰਾ ਬਾਬਾ ਬਘੇਲ ਸਿੰਘ ਜੀ ਹਰਿਆਣਾ ਤੋਂ ਕਿਸਾਨ ਤੇ ਪੰਥਕ ਜਥੇਬੰਦੀਆਂ ਵਲੋਂ ਦਿੱਲੀ ਚਲੋ ਮਾਰਚ ਕੱਢਿਆ ਗਿਆ, ਜਿਸ 'ਚ ਵੱਡੇ ਪੱਧਰ 'ਤੇ ਟਰੈਕਟਰ ਤੇ ਕਾਰਾ 'ਤੇ ਸਵਾਰ ਹੋ ਕੇ ਕਿਸਾਨ ਅਤੇ ਪੰਥਕ ਆਗੂਆਂ ਨੇ ਹਿੱਸਾ ਲਿਆ | ਮਾਰਚ ...

ਪੂਰੀ ਖ਼ਬਰ »

ਜੀਓ ਦਫਤਰ ਅੱਗੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਮਾਹਿਲਪੁਰ, 24 ਜਨਵਰੀ (ਰਜਿੰਦਰ ਸਿੰਘ)-ਕੁੱਲ ਹਿੰਦ ਕਿਸਾਨ ਸਭਾ ਪੰਜਾਬ ਤੇ ਜਨਵਾਦੀ ਇਸਤਰੀ ਸਭਾ ਪੰਜਾਬ ਵਲੋਂ ਗੜਸ਼ੰਕਰ ਰੋਡ ਮਾਹਿਲਪੁਰ ਵਿਖੇ ਚਲ ਰਹੇ ਰਿਲਾਇੰਸ (ਜੀਓ) ਦਫਤਰ ਲਾਲ ਸਿੰਘ ਬਾੜੀਆਂ ਦੀ ਦਰਸ਼ਨ ਸਿੰਘ ਮੱਟੂ ਮੀਤ ਪ੍ਰਧਾਨ ਕੁੱਲ ਹਿੰਦ ਕਿਸਾਨ ਸਭਾ ...

ਪੂਰੀ ਖ਼ਬਰ »

ਕੇਂਦਰ ਖੇਤੀ ਸਬੰਧੀ ਬਣਾਏ ਤਿੰਨਾਂ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ-ਪਰਮਿੰਦਰ

ਹਰਿਆਣਾ, 24 ਜਨਵਰੀ (ਹਰਮੇਲ ਸਿੰਘ ਖੱਖ)-ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਲਿਆਂਦੇ ਗਏ ਕਿਸਾਨ ਮਾਰੂ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦਾ ਹੈ | ਇਹ ਪ੍ਰਗਟਾਵਾ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਧੁੱਗਾ ਧਰਮ ਕੰਡਾ ਡੱਲੇਵਾਲ ਵਿਖੇ ਹੋਈ ਮੀਟਿੰਗ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਐਕਸ਼ਨ ਨੇ ਬਿਮਾਰ ਮਹਿਲਾ ਦੇ ਇਲਾਜ ਲਈ ਦਿੱਤੀ ਮਦਦ

ਹੁਸ਼ਿਆਰਪੁਰ, 24 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲਾਇਨਜ਼ ਕਲੱਬ ਹੁਸ਼ਿਆਰਪੁਰ ਐਕਸ਼ਨ ਵਲੋਂ ਹੁਸ਼ਿਆਰਪੁਰ ਦੇ ਇਕ ਲੌੜਵੰਦ ਪਰਿਵਾਰ ਦੀ ਮਦਦ ਉਨ੍ਹਾਂ ਦੀ ਬਜ਼ੁਰਗ ਮਾਤਾ ਦੇ ਇਲਾਜ ਲਈ ਨਕਦ ਰਾਸ਼ੀ ਦੇ ਕੇ ਕੀਤੀ ਗਈ | ਇਸ ਮੌਕੇ ਲਾਇਨ ਦਲਜਿੰਦਰ ਸਿੰਘ ਨੇ ...

ਪੂਰੀ ਖ਼ਬਰ »

ਬਲਾਕ ਨੋਡਲ ਅਫ਼ਸਰ ਪਿ੍ੰਸੀਪਲ ਕ੍ਰਿਪਾਲ ਸਿੰਘ ਵਲੋਂ ਬੀਤ ਖੇਤਰ ਦੇ ਸਕੂਲਾਂ ਦਾ ਦੌਰਾ

ਬੀਣੇਵਾਲ, 24 ਜਨਵਰੀ (ਬੈਜ ਚੌਧਰੀ)-ਬਲਾਕ ਗੜ੍ਹਸ਼ੰਕਰ-2 ਅਧੀਨ ਆਉਂਦੇ ਸਕੂਲਾਂ ਦੀ ਕਾਰਗੁਜ਼ਾਰੀ ਨੂੰ ਬਿਹਤਰ ਬਣਾਉਣ ਲਈ ਨਿਯੁਕਤ ਕੀਤੇ ਬਲਾਕ ਨੋਡਲ ਅਫ਼ਸਰ ਕ੍ਰਿਪਾਲ ਸਿੰਘ ਵਲੋਂ ਬੀਤ ਇਲਾਕੇ ਦੇ ਸਕੂਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੈਬੋਵਾਲ, ...

ਪੂਰੀ ਖ਼ਬਰ »

ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਲਗਾਇਆ ਧਰਨਾ ਜਾਰੀ

ਹੁਸ਼ਿਆਰਪੁਰ, 24 ਜਨਵਰੀ (ਬਲਜਿੰਦਰਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਜੀਓ ਰਿਲਾਇੰਸ ਕਾਰਪੋਰੇਟ ਦੇ ਦਫ਼ਤਰਾਂ ਸਾਹਮਣੇ (ਨੇੜੇ ਮਿੰਨੀ ਸੈਕਟਰੀਏਟ) ਪਿਛਲੇ 74 ਦਿਨਾਂ ਤੋਂ ਚੱਲ ਰਹੇ ਦਿਨ ਰਾਤ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਦੇਸ਼ ਦੇ ਮਹਾਨ ...

ਪੂਰੀ ਖ਼ਬਰ »

ਮਾਤਾ ਖੀਵੀ ਸੇਵਾ ਸੁਸਾਇਟੀ ਦੇ ਅਹੁਦੇਦਾਰਾਂ ਦੀ ਮੀਟਿੰਗ

ਗੜ੍ਹਦੀਵਾਲਾ, 24 ਜਨਵਰੀ (ਚੱਗਰ)-ਮਾਤਾ ਖੀਵੀ ਸੇਵਾ ਸੁਸਾਇਟੀ ਨੰਦਾਚੌਰ ਦੀ ਜ਼ਰੂਰੀ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਸਤਨਾਮ ਸਿੰਘ ਤੇ ਮੀਤ ਪ੍ਰਧਾਨ ਚਰਨਜੀਤ ਸਿੰਘ ਦੀ ਅਗਵਾਈ ਹੇਠ ਹੋਈ ਜਿਸ 'ਚ ਅਜਾਇਬ ਸਿੰਘ, ਗੁਰਬਿੰਦਰ ਸਿੰਘ, ਦਲਜੀਤ ਸਿੰਘ, ਮਨਜੀਤ ਸਿੰਘ, ਪਰਮਿੰਦਰ ...

ਪੂਰੀ ਖ਼ਬਰ »

ਪਟਿਆਲਾ ਵਿਖੇ ਰੋਸ ਰੈਲੀ 7 ਨੂੰ

ਮਾਹਿਲਪੁਰ, 24 ਜਨਵਰੀ (ਰਜਿੰਦਰ ਸਿੰਘ)-ਮਾਹਿਲਪੁਰ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਬਲਾਕ ਮਾਹਿਲਪੁਰ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਵਿੰਦਰ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸ਼ਾਮਿਲ ਮੁਲਾਜ਼ਮ ਆਗੂਆਂ ਵਲੋਂ ਪੁਰਾਣੀ ਪੈਨਸ਼ਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX