ਫ਼ਤਹਿਗੜ੍ਹ ਸਾਹਿਬ, 24 ਜਨਵਰੀ (ਬਲਜਿੰਦਰ ਸਿੰਘ)-ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਖੇਡ ਸਟੇਡੀਅਮ ਸਰਹਿੰਦ ਵਿਖੇ ਹੋਈ | ਇਸ ਮੌਕੇ ਡਿਪਟੀ ਕਮਿਸ਼ਨਰ ਅੰਮਿ੍ਤ ਕੌਰ ਗਿੱਲ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ, ਪਰੇਡ ਦਾ ਨਰੀਖਣ ਕੀਤਾ ਅਤੇ ਪੰਜਾਬ ਪੁਲਿਸ ਦੀਆਂ ਟੁਕੜੀਆਂ ਤੋਂ ਸਲਾਮੀ ਲਈ | ਇਸ ਉਪਰੰਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਕਿਹਾ ਕਿ ਕੋਵਿਡ-19 ਕਾਰਨ ਇਸ ਵਾਰ ਗਣਤੰਤਰ ਦਿਵਸ ਸਮਾਗਮ ਸਾਦਗੀ ਨਾਲ ਮਨਾਇਆ ਜਾਵੇਗਾ, ਜਿਸ ਵਿਚ ਪੰਜਾਬ ਪੁਲਿਸ ਦੀਆਂ ਟੁਕੜੀਆਂ ਵਲੋਂ ਸਲਾਮੀ ਦਿੱਤੀ ਜਾਵੇਗੀ ਤੇ ਮਾਰਚ ਪਾਸਟ ਹੋਵੇਗਾ, ਪਰ ਕਿਸੇ ਵੀ ਤਰ੍ਹਾਂ ਦਾ ਰੰਗਾਰੰਗ ਪ੍ਰੋਗਰਾਮ ਨਹੀਂ ਹੋਵੇਗਾ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਕੋਰੋਨਾ ਦੌਰਾਨ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਕੋਰੋਨਾ ਯੋਧਿਆਂ ਦੇ ਨਾਲ ਹੀ ਚੰਗੇ ਅੰਕ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ | ਇਸ ਮੌਕੇ ਐਸ.ਪੀ. ਹਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਗਣਤੰਤਰ ਦਿਵਸ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਇਸ ਮੌਕੇ ਐਸ.ਪੀ. (ਜਾਂਚ) ਜਗਜੀਤ ਸਿੰਘ, ਐਸ.ਡੀ.ਐਮ. ਸੰਜੀਵ ਕੁਮਾਰ, ਸਹਾਇਕ ਕਮਿਸ਼ਨਰ (ਜਨਰਲ) ਜਸਪ੍ਰੀਤ ਸਿੰਘ, ਡੀ.ਐਸ.ਪੀ. ਹਰਦੀਪ ਸਿੰਘ ਬਡੂੰਗਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
ਜਖਵਾਲੀ, 24 ਜਨਵਰੀ (ਨਿਰਭੈ ਸਿੰਘ)-ਸਰਹਿੰਦ-ਪਟਿਆਲਾ ਮਾਰਗ 'ਤੇ ਸਥਿਤ ਪਿੰਡ ਚੌਰਵਾਲਾ ਨਜ਼ਦੀਕ ਵਾਪਰੇ ਸੜਕ ਹਾਦਸੇ ਦੌਰਾਨ ਇਕ 39 ਸਾਲਾ ਸਾਬਕਾ ਫ਼ੌਜੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੂਲੇਪੁਰ ਦੇ ਸਹਾਇਕ ਥਾਣੇਦਾਰ ...
ਫ਼ਤਹਿਗੜ੍ਹ ਸਾਹਿਬ, 24 ਜਨਵਰੀ (ਮਨਪ੍ਰੀਤ ਸਿੰਘ)-ਇਕ ਪਾਸੇ ਜਿੱਥੇ ਕੇਂਦਰ ਦੀ ਨਿਰਦਈ ਸਰਕਾਰ ਕਾਲੇ ਕਾਨੂੰਨਾਂ ਬਣਾ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੰੁਚਾਉਣ ਤੇ ਅੜੀ ਹੋਈ ਹੈ, ਉੱਥੇ ਹੀ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਮਾਜ ਸੇਵੀ ਸੰਸਥਾਵਾਂ ਦੇ ...
ਨੰਦਪੁਰ ਕਲੌੜ, 24 ਜਨਵਰੀ (ਜਰਨੈਲ ਸਿੰਘ ਧੁੰਦਾ)-ਨਿਰਮਲ ਡੇਰਾ ਲੂਲੋਂ ਵਿਖੇ ਮੁੱਖ ਸੇਵਾਦਾਰ ਭਾਈ ਜਗਦੀਸ਼ ਸਿੰਘ ਦੀ ਅਗਵਾਈ ਵਿਚ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਦਿੱਲੀ ਸਰਹੱਦਾਂ 'ਤੇ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ...
ਖਮਾਣੋਂ, 24 ਜਨਵਰੀ (ਜੋਗਿੰਦਰ ਪਾਲ)-ਪੰਜਾਬੀ ਗਾਇਕ ਜੱਸੀ ਧਨੌਲਾ ਦਾ ਕਿਸਾਨ ਅੰਦੋਲਨ ਨੂੰ ਸਮਰਪਿਤ ਗੀਤ 'ਛੱਲਾ ਬਨਾਮ ਦਿੱਲੀ' ਪ੍ਰਸਿੱਧ ਮਿਊਜ਼ਿਕ ਕੰਪਨੀ ਗੋਲਡਨ ਰਿਕਾਰਡਜ਼ ਦੇ ਨਿਰਮਾਤਾ ਗੁਰੀ ਮਾਂਗਟ ਵਲੋਂ ਜਾਰੀ ਕੀਤਾ ਗਿਆ | ਇਸ ਗੀਤ ਨੂੰ ਸੁੱਖਾ ਕਾਹਲਵਾਂ ਨੇ ...
ਖਮਾਣੋਂ, 24 ਜਨਵਰੀ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਦੇ ਸਬ ਇੰਸਪੈਕਟਰ ਅਵਤਾਰ ਅਲੀ ਵਲੋਂ ਰਿਸ਼ਤੇ 'ਚ ਲਗਦੇ ਚਾਚਾ-ਭਤੀਜਾ ਕੋਲੋਂ 30 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਅਵਤਾਰ ...
ਫ਼ਤਹਿਗੜ੍ਹ ਸਾਹਿਬ, 24 ਜਨਵਰੀ (ਮਨਪ੍ਰੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਖੇੜਾ ਤੋਂ ਅੱਜ ਵੱਡੀ ਗਿਣਤੀ 'ਚ ਕਿਸਾਨ ਟਰੈਕਟਰ ਟਰਾਲੀਆਂ ਸਮੇਤ ਦਿੱਲੀ ਮਾਰਚ ਲਈ ਰਵਾਨਾ ਹੋਏ | ਇਸ ਮੌਕੇ ਬਲਾਕ ਪ੍ਰਧਾਨ ਪ੍ਰਕਾਸ਼ ਸਿੰਘ ਬੱਬਲ ਨੇ ਕਿਹਾ ਕਿ ਕੇਂਦਰ ...
ਫ਼ਤਹਿਗੜ੍ਹ ਸਾਹਿਬ, 24 ਜਨਵਰੀ (ਮਨਪ੍ਰੀਤ ਸਿੰਘ)-ਥਾਣਾ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਕਾਰ 'ਚੋਂ ਪਰਸ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਮੁਕੱਦਮਾ ਦਰਜ ਕੀਤਾ ਹੈ | ਥਾਣਾ ਇੰਚਾਰਜ ਇੰਸਪੈਕਟਰ ਰਜਨੀਸ਼ ...
ਫ਼ਤਹਿਗੜ੍ਹ ਸਾਹਿਬ, 24 ਜਨਵਰੀ (ਮਨਪ੍ਰੀਤ ਸਿੰਘ)-ਸੀ.ਆਈ.ਏ. ਪੁਲਿਸ ਸਰਹਿੰਦ ਨੇ ਦੋ ਵਿਅਕਤੀਆਂ ਨੂੰ 30 ਕਿੱਲੋ ਭੁੱਕੀ ਚੂਰਾ ਸਮੇਤ ਗਿ੍ਫ਼ਤਾਰ ਕਰ ਥਾਣਾ ਖਮਾਣੋਂ ਵਿਖੇ ਮੁਕੱਦਮਾ ਦਰਜ ਕੀਤਾ ਹੈ | ਐਸ.ਪੀ.ਡੀ. ਜਗਜੀਤ ਸਿੰਘ ਜੱਲ੍ਹਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ...
ਮੰਡੀ ਗੋਬਿੰਦਗੜ੍ਹ, 24 ਜਨਵਰੀ (ਮੁਕੇਸ਼ ਘਈ)-ਮੰਦਰ ਸ੍ਰੀ ਸਿੱਧ ਬਾਬਾ ਬਾਲਕ ਨਾਥ ਤੇ ਦੁਰਗਾ ਮਾਤਾ ਸੰਗਤਪੁਰਾ ਚੌਾਕ ਐਰੀ ਮਿੱਲ ਰੋਡ ਮੰਡੀ ਗੋਬਿੰਦਗੜ੍ਹ ਤੋਂ ਸਜਾਈ ਗਈ ਬਾਬਾ ਬਾਲਕ ਨਾਥ ਦੇ ਪਵਿੱਤਰ ਝੰਡੇ ਦੀ ਨੌਵੀਂ ਫੇਰੀ ਅੱਜ ਸ਼ਾਨੋ ਸ਼ੌਕਤ ਨਾਲ ਸੰਪੂਰਨ ਹੋਈ | ...
ਫ਼ਤਹਿਗੜ੍ਹ ਸਾਹਿਬ, 24 ਜਨਵਰੀ (ਮਨਪ੍ਰੀਤ ਸਿੰਘ)-ਚਾਈਲਡ ਪ੍ਰੋਟੈਕਸ਼ਨ ਸਰਵਿਸਿਜ਼ ਇਕ ਸਪਾਂਸਰ ਸਕੀਮ ਹੈ, ਜਿਸ ਦਾ ਉਦੇਸ਼ ਮੁਸ਼ਕਿਲ ਹਾਲਾਤਾਂ ਵਿਚ ਰਹਿ ਰਹੇ ਬੱਚਿਆਂ ਦੇ ਨਾਲ-ਨਾਲ ਕਮਜ਼ੋਰ ਵਰਗ ਦੇ ਬੱਚਿਆਂ ਲਈ ਸੁਰੱਖਿਅਤ ਵਾਤਾਵਰਨ ਦਾ ਨਿਰਮਾਣ ਕਰਨਾ ਹੈ | ਇਹ ...
ਬਸੀ ਪਠਾਣਾਂ, 24 ਜਨਵਰੀ (ਗੁਰਬਚਨ ਸਿੰਘ ਰੁਪਾਲ)-ਇਕਬਾਲ ਸਿੰਘ ਬਰੀਵਾਲਾ ਜ਼ਿਲ੍ਹਾ ਪ੍ਰਧਾਨ ਮੁਕਤਸਰ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਮੈਂਬਰ ਅਤੇ ਗੁਰਦੀਪ ਸਿੰਘ ਢੁੱਡੀ ਨੂੰ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜਾਣਕਾਰੀ ਇਕਬਾਲ ਸਿੰਘ ...
ਜਟਾਣਾ ਉੱਚਾ, 24 ਜਨਵਰੀ (ਮਨਮੋਹਨ ਸਿੰਘ ਕਲੇਰ)-ਨਿਊ ਲੁਧਿਆਣਾ-ਚੰਡੀਗੜ੍ਹ ਰੇਲਵੇ ਟਰੈਕ 'ਤੇ ਪਿੰਡ ਜਟਾਣਾ ਉੱਚਾ ਵਿਖੇ ਸਥਿਤ ਰੇਲਵੇ ਅੰਡਰ ਪਾਸ ਬਿ੍ਜ ਦੇ ਅੱਗੇ ਲੱਗੇ ਲੋਹੇ ਦੇ ਸੇਫ਼ਟੀ ਗਾਡਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਸਥਾਨਕ ਪਿੰਡ ਦੇ ਲੋਕਾਂ ਦੇ ...
ਖਮਾਣੋਂ, 24 ਜਨਵਰੀ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਲੋਂ ਇਲਾਕੇ ਵਿਚ ਚਲਾਏ ਜਾ ਰਹੇ ਸੰਸਕਾਰ ਕੇਂਦਰਾਂ ਵਿਚ ਸਿੱਖਿਆ ਪ੍ਰਾਪਤ ਕਰ ਰਹੇ ਬੱਚਿਆਂ ਨੂੰ ਰੋਜ਼ਾਨਾ ਸਰੀਰਕ ਕਸਰਤਾਂ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਬੱਚਿਆਂ ਨੂੰ ਸਿਹਤ ਪੱਖੋਂ ...
ਫ਼ਤਹਿਗੜ੍ਹ ਸਾਹਿਬ, 24 ਜਨਵਰੀ (ਮਨਪ੍ਰੀਤ ਸਿੰਘ)-ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਪੂਰੇ ਦੇਸ਼ ਦੇ ਕਿਸਾਨਾਂ 'ਚ ਰੋਹ ਦੀ ਲਹਿਰ ਹੈ, ਪਰ ਕੇਂਦਰ ਸਰਕਾਰ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣਾ ਅੜੀਅਲ ਰਵੱਈਆ ਛੱਡਣ ਨੂੰ ਤਿਆਰ ਨਹੀਂ ਹਨ, ਜਿਸ ਕਾਰਨ ਪੂਰੀ ...
ਅਮਲੋਹ, 24 ਜਨਵਰੀ (ਰਿਸ਼ੂ ਗੋਇਲ)-ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਤੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ 'ਤੇ ਅੱਜ ਹਲਕਾ ਅਮਲੋਹ ਦੇ ਪਿੰਡ ਕੌਲਗੜ੍ਹ, ਸੌਾਟੀ ਤੇ ਹੋਰ ਦਰਜਨਾਂ ਪਿੰਡਾਂ ਵਿਚੋਂ ਹਜ਼ਾਰਾਂ ...
ਮੰਡੀ ਗੋਬਿੰਦਗੜ੍ਹ, 24 ਜਨਵਰੀ (ਮੁਕੇਸ਼ ਘਈ)-ਮੰਦਰ ਸ੍ਰੀ ਸਿੱਧ ਬਾਬਾ ਬਾਲਕ ਨਾਥ ਤੇ ਦੁਰਗਾ ਮਾਤਾ ਸੰਗਤਪੁਰਾ ਚੌਾਕ ਐਰੀ ਮਿੱਲ ਰੋਡ ਮੰਡੀ ਗੋਬਿੰਦਗੜ੍ਹ ਤੋਂ ਸਜਾਈ ਗਈ ਬਾਬਾ ਬਾਲਕ ਨਾਥ ਦੇ ਪਵਿੱਤਰ ਝੰਡੇ ਦੀ ਨੌਵੀਂ ਫੇਰੀ ਅੱਜ ਸ਼ਾਨੋ ਸ਼ੌਕਤ ਨਾਲ ਸੰਪੂਰਨ ਹੋਈ | ...
ਫ਼ਤਹਿਗੜ੍ਹ ਸਾਹਿਬ, 24 ਜਨਵਰੀ (ਮਨਪ੍ਰੀਤ ਸਿੰਘ)-ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ 32ਵਾਂ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ, ਜਿਸ ਸਬੰਧੀ ਟਰੈਫ਼ਿਕ ਪੁਲਿਸ ਵਲੋਂ ਸਰਹਿੰਦ ਦੇ ਬਾਜ਼ਾਰਾਂ 'ਚ ਮੋਟਰਸਾਈਕਲ ਰੈਲੀ ਕੱਢੀ ਗਈ, ਜਿਸ ਨੰੂ ਐਸ.ਪੀ. ਹੈੱਡਕੁਆਟਰ ...
ਫ਼ਤਹਿਗੜ੍ਹ ਸਾਹਿਬ, 24 ਜਨਵਰੀ (ਮਨਪ੍ਰੀਤ ਸਿੰਘ)-ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਛੋਟੇ ਬੱਚਿਆਂ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸਰਹਿੰਦ ਮੰਡੀ ਤੱਕ ਕਿਸਾਨਾਂ ਦੇ ਹੱਕ 'ਚ ਪੈਦਲ ਮਾਰਚ ਕੱਢਿਆ ਗਿਆ | ਇਸ ਮੌਕੇ ਬੱਚਿਆਂ ਨੇ ਪੈੱ੍ਰਸ ਨੂੰ ਜਾਣਕਾਰੀ ...
ਖਮਾਣੋਂ, 24 ਜਨਵਰੀ (ਜੋਗਿੰਦਰ ਪਾਲ)-ਅਮਰੀਕ ਸਿੰਘ ਢਿੱਲੋਂ ਹਲਕਾ ਵਿਧਾਇਕ ਸਮਰਾਲਾ ਨੇ ਨਜ਼ਦੀਕੀ ਪਿੰਡ ਕਕਰਾਲਾ ਖ਼ੁਰਦ ਵਿਖੇ ਐਸ.ਸੀ. ਸ਼ਮਸ਼ਾਨਘਾਟ ਦੇ ਰਸਤੇ ਦਾ ਉਦਘਾਟਨ ਕੀਤਾ ਅਤੇ ਇਸ ਉਪਰੰਤ ਚਾਰ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਚੈੱਕ ਵੀ ਤਕਸੀਮ ...
ਖਮਾਣੋਂ, 24 ਜਨਵਰੀ (ਜੋਗਿੰਦਰ ਪਾਲ) -ਮਾਰਕੀਟ ਕਮੇਟੀ ਖਮਾਣੋਂ ਦੇ ਚੇਅਰਮੈਨ ਸੁਰਿੰਦਰ ਸਿੰਘ ਰਾਮਗੜ੍ਹ ਅਤੇ ਆੜ੍ਹਤੀ ਐਸੋਸੀਏਸ਼ਨ ਖਮਾਣੋਂ ਦੇ ਪ੍ਰਧਾਨ ਤੇਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸੂਬਾ ਆੜ੍ਹਤੀ ਐਸੋਸੀਏਸ਼ਨ ਵਲੋਂ ਦਿੱਤੇ ਸੱਦੇ ਉੱਤੇ ਕੇਂਦਰ ਦੇ ...
ਬਸੀ ਪਠਾਣਾਂ, 24 ਜਨਵਰੀ (ਗੁਰਬਚਨ ਸਿੰਘ ਰੁਪਾਲ)-ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ (ਆਈ.ਏ.ਐੱਸ) ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੋਕ ਰਾਜ ਵਿਚ ਲੋਕਾਂ ਦੀ ਗੱਲ ਸੁਣ ਕੇ ਮੰਨ ਲੈਣੀ ਚਾਹੀਦੀ ਹੈ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX