ਫ਼ਾਜ਼ਿਲਕਾ, 24 ਜਨਵਰੀ (ਦਵਿੰਦਰ ਪਾਲ ਸਿੰਘ)-17 ਫਰਵਰੀ 2021 ਤੱਕ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨਾ ਦੇ ਮੰਤਵ ਤਹਿਤ ਸੜਕ ਸੁਰੱਖਿਆ ਨਿਯਮਾਂ ਦੀ ਪਾਲਨਾ ਕਰਨ ਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਅਧਿਕਾਰੀਆਂ, ਸਕੂਲੀ ਵਿਦਿਆਰਥੀਆਂ ਤੇ ਪੁਲਿਸ ਮੁਲਾਜ਼ਮਾਂ ਵੱਲੋਂ ਪੈਦਲ ਮਾਰਚ ਕੱਢਿਆ ਗਿਆ | ਇਸ ਪੈਦਲ ਮਾਰਚ ਨੂੰ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਹ ਪੈਦਲ ਮਾਰਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸ਼ੁਰੂ ਹੋ ਕੇ ਸੰਜੀਵ ਸਿਨੇਮਾ ਚੌਾਕ ਤੋਂ ਹੁੰਦਾ ਹੋਇਆ ਸ਼ਾਸਤਰੀ ਚੌਾਕ, ਪ੍ਰਤਾਪ ਬਾਗ਼ ਵਿਖੇ ਜਾ ਕੇ ਸਮਾਪਤ ਹੋਇਆ | ਮਾਰਚ ਨੂੰ ਰਵਾਨਾ ਕਰਨ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ ਇਹ ਮਾਰਚ ਕੱਢਿਆ ਜਾ ਰਿਹਾ ਹੈ ਜਿਸ ਨਾਲ ਲੋਕਾਂ ਅੰਦਰ ਸੜਕ ਸੁਰੱਖਿਆ ਦੇ ਨਿਯਮਾਂ ਦੀ ਪਾਲਨਾ ਯਕੀਨੀ ਬਣਾਉਣ ਦੀ ਭਾਵਨਾ ਪੈਦਾ ਕਰਨਾ ਹੈ | ਇਸ ਉਪਰੰਤ ਪ੍ਰਤਾਪ ਬਾਗ਼ ਵਿਖੇ ਸੰਬੋਧਨ ਕਰਦਿਆਂ ਐੱਸ. ਡੀ. ਐੱਮ. ਕੇਸ਼ਵ ਗੋਇਲ ਨੇ ਕਿਹਾ ਕਿ ਸੜਕ ਸੁਰੱਖਿਆ ਦੇ ਨਿਯਮਾਂ ਦੀ ਪਾਲਨਾ ਕਰਨਾ ਸਾਡਾ ਮੁੱਢਲਾ ਫ਼ਰਜ਼ ਬਣਦਾ ਹੈ | ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਨਿਯਮਾਂ ਦੀ ਪਾਲਨਾ ਕਰ ਕੇ ਅਸੀਂ ਆਪਣੀਆਂ ਕੀਮਤੀ ਜਾਨਾਂ ਨੂੰ ਬਚਾ ਸਕਦੇ ਹਾਂ | ਉਨ੍ਹਾਂ ਕਿਹਾ ਕਿ ਸੜਕ 'ਤੇ ਚੱਲਦੇ ਸਮੇਂ ਹਮੇਸ਼ਾ ਵਹੀਕਲ ਦੀ ਗਤੀ ਹੋਲੀ ਰੱਖੀ ਜਾਵੇ ਤਾਂ ਜੋ ਘਟਨਾ ਦਾ ਸ਼ਿਕਾਰ ਹੋਣ ਤੋਂ ਬਚਿਆ ਜਾ ਸਕੇ | ਉਨ੍ਹਾਂ ਕਿਹਾ ਕਿ ਸਾਵਧਾਨੀਆਂ ਵਿਚ ਹੀ ਬਚਾਅ ਹੈ | ਉਨ੍ਹਾਂ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੁਰਘਟਨਾ ਦਾ ਸ਼ਿਕਾਰ ਹੋਣ 'ਤੇ ਜਾਨ ਗਵਾਉਣ ਵਾਲੇ ਇਕੱਲੇ ਵਿਅਕਤੀ ਦਾ ਨੁਕਸਾਨ ਨਹੀਂ ਹੁੰਦਾ ਬਲਕਿ ਪੂਰੇ ਪਰਿਵਾਰ ਨੂੰ ਇਸ ਦਾ ਘਾਟਾ ਝੱਲਣਾ ਪੈਂਦਾ ਹੈ | ਇਸ ਮੌਕੇ ਸਹਾਇਕ ਕਮਿਸ਼ਨਰ ਕੰਵਰਜੀਤ ਸਿੰਘ ਨੇ ਸੈਮੀਨਾਰ ਦੌਰਾਨ ਕਿਹਾ ਕਿ ਬੱਚੇ ਆਪਣੇ ਮਾਪਿਆਂ ਤੇ ਲੋਕਾਂ ਤੱਕ ਕਿਸੇ ਵੀ ਗੱਲ ਨੂੰ ਪਹੰੁਚਾਉਣ ਦਾ ਬਹੁਤ ਹੀ ਢੁਕਵਾਂ ਮਾਧਿਅਮ ਹਨ | ਉਨ੍ਹਾਂ ਕਿਹਾ ਕਿ ਜੇਕਰ ਬੱਚਿਆਂ ਦੇ ਅੰਦਰ ਸ਼ੁਰੂਆਤੀ ਦੌਰ 'ਤੇ ਹੀ ਗੱਲ ਬੈਠ ਜਾਵੇ ਕਿ ਸੜਕ 'ਤੇ ਚੱਲਦੇ ਸਮੇਂ ਹਮੇਸ਼ਾ ਨਿਯਮਾਂ ਦੀ ਪਾਲਨਾ ਕਰਾਂਗੇ ਤੇ ਹੋਰਨਾਂ ਨੂੰ ਨਿਯਮਾਂ ਦੀ ਪਾਲਨਾ ਕਰਨੀ ਯਕੀਨੀ ਬਣਾਉਣਗੇ | ਉਨ੍ਹਾਂ ਕਿਹਾ ਕਿ ਆਪਣੇ ਮਾਪਿਆਂ ਨੂੰ ਸਮਝਾਇਆ ਜਾਵੇ ਕਿ ਬਾਹਰ ਜਾਣ ਸਮੇਂ ਹੈਲਮਟ, ਸੀਟ ਬੈਲਟ ਜ਼ਰੂਰ ਲਗਾਈ ਜਾਵੇ | ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਆਪਣੇ ਬੱਚਿਆਂ ਦੀ ਉਮਰ 18 ਸਾਲ ਪੂਰੀ ਹੋਣ ਮਗਰੋਂ ਹੀ ਵਹੀਕਲ ਚਲਾਉਣ ਲਈ ਦਿੱਤਾ ਜਾਵੇ | ਇਸ ਮੌਕੇ ਟਰੈਫ਼ਿਕ ਇੰਚਾਰਜ ਜੰਗੀਰ ਸਿੰਘ ਨੇ ਕਿਹਾ ਕਿ ਦੁਰਘਟਨਾਵਾਂ ਹੋਣ ਤੋਂ ਰੋਕਣ ਲਈ ਸੜਕ 'ਤੇ ਚੱਲਦੇ ਸਮੇਂ ਟਰੈਫ਼ਿਕ ਚਿੰਨ੍ਹਾਂ ਦੀ ਪਾਲਨਾ ਜ਼ਰੂਰ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਟਰੈਫ਼ਿਕ ਚਿੰਨ੍ਹਾਂ ਦੀ ਪਾਲਨਾ ਕਰ ਕੇ ਜਿੱਥੇ ਘਟਨਾ ਹੋਣ ਤੋਂ ਬਚਿਆ ਜਾ ਸਕਦਾ ਹੈ, ਉੱਥੇ ਹੀ ਸਹੀ ਮੰਜ਼ਲ 'ਤੇ ਸਮੇਂ ਸਿਰ ਪਹੁੰਚਿਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਵਹੀਕਲ ਚਲਾਉਣ ਸਮੇਂ ਹੈਲਮਟ ਦੀ ਵਰਤੋਂ ਲਾਜ਼ਮੀ ਬਣਾਈ ਜਾਵੇ | ਇਸ ਮੌਕੇ ਉਨ੍ਹਾਂ ਸੜਕ ਸੁਰੱਖਿਆ ਨਿਯਮਾਂ ਨੂੰ ਦਰਸਾਉਂਦੀ ਕਵਿਤਾ ਵੀ ਸੁਣਾਈ | ਇਸ ਦੌਰਾਨ ਆਰ. ਟੀ. ਏ. ਵਿਭਾਗ ਤੋਂ ਜਸਵਿੰਦਰ ਸਿੰਘ ਚਾਵਲਾ ਨੇ ਨਿਯਮਾਂ ਦਾ ਪਾਲਨ ਨਾ ਕਰਨ ਸਬੰਧੀ ਲਗਾਏ ਜਾਂਦੇ ਵੱਖ-ਵੱਖ ਜੁਰਮਾਨਿਆਂ ਬਾਰੇ ਸੰਖੇਪ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਇਹ ਜੁਰਮਾਨੇ ਕੋਈ ਪੈਸੇ ਇਕੱਠੇ ਕਰਨ ਲਈ ਨਹੀਂ ਲਗਾਏ ਜਾਂਦੇ ਬਲਕਿ ਲੋਕਾਂ ਦੇ ਹਿਤ ਲਈ ਲਗਾਏ ਜਾਂਦੇ ਹਨ ਤਾਂ ਜੋ ਜੁਰਮਾਨਿਆਂ ਦੇ ਡਰ ਨਾਲ ਲੋਕ ਸੜਕ ਸੁਰੱਖਿਆ ਨਿਯਮਾਂ ਦੀ ਪਾਲਨਾ ਕਰ ਸਕਣ | ਇਸ ਮੌਕੇ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਸ਼ੈਲੰਦਰ ਸਿੰਘ ਅਤੇ ਗੁਰ ਸ਼ਿੰਦਰਪਾਲ ਸਿੰਘ ਵਲੋਂ ਵੀ ਸੜਕ ਸੁਰੱਖਿਆ ਨਿਯਮਾਂ ਦੀ ਪਾਲਨਾ ਕਰਨ ਸਬੰਧੀ ਵਡਮੁੱਲੇ ਵਿਚਾਰ ਪੇਸ਼ ਕੀਤੇ ਗਏ | ਇਸ ਮੌਕੇ ਸਟੇਜ ਸੰਚਾਲਨ ਦੀ ਭੂਮਿਕਾ ਸਿੱਖਿਆ ਵਿਭਾਗ ਤੋਂ ਵਿਜੈ ਪਾਲ ਵਲੋਂ ਨਿਭਾਈ ਗਈ | ਇਸ ਦੌਰਾਨ ਲੋਕ ਭਲਾਈ ਵਿਚ ਵਧੀਆ ਕਾਰਗੁਜ਼ਾਰੀ ਦੇਣ ਵਾਲੇ ਰਮਨਦੀਪ ਸਿੰਘ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨਾਇਬ ਤਹਿਸੀਲਦਾਰ ਵਿਜੈ ਬਹਿਲ, ਡੀ. ਐੱਸ. ਪੀ. ਗੁਰਮੀਤ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਬਰਿੰਦਰ ਸਿੰਘ, ਸਮਾਜਸੇਵੀ ਸੰਜੀਵ ਮਾਰਸ਼ਲ, ਪਵਨ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ, ਕਰਮਚਾਰੀ ਅਤੇ ਵਿਦਿਆਰਥੀ ਮੌਜੂਦ ਸਨ |
ਮੰਡੀ ਲਾਧੂਕਾ, 24 ਜਨਵਰੀ (ਰਾਕੇਸ਼ ਛਾਬੜਾ)-ਕਿਸਾਨ ਅੰਦੋਲਨ ਦੌਰਾਨ ਦਿੱਲੀ ਦੀਆਂ ਬਰੰੂਹਾਂ 'ਤੇ ਚੱਲ ਰਿਹਾ ਪੱਕਾ ਮੋਰਚਾ ਹਰਿਆਣਾ ਤੇ ਪੰਜਾਬ ਤੋਂ ਬਾਅਦ ਜਨ ਅੰਦੋਲਨ ਦਾ ਰੂਪ ਇਖ਼ਤਿਆਰ ਕਰ ਕੇ ਸਮੁੱਚੇ ਦੇਸ਼ ਵਿਚ ਫੈਲ ਚੁੱਕਿਆ ਹੈ | ਇਹ ਘੋਲ ਹੁਣ ਆਪਣੇ ਟੀਚੇ ਨੂੰ ...
ਜਲਾਲਾਬਾਦ 24 ਜਨਵਰੀ (ਕਰਨ ਚੁਚਰਾ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੱਦੇ 'ਤੇ ਦਿੱਲੀ 'ਚ 26 ਜਨਵਰੀ ਨੂੰ ਹੋਣ ਜਾ ਰਹੀ ਕਿਸਾਨ ਟਰੈਕਟਰ ਪਰੇਡ 'ਚ ਪਿੰਡ ਚੱਕ ਲਮੋਚੜ੍ਹ ( ਮੁਰਕ ਵਾਲਾ ) ਤੋਂ ਕਿਸਾਨਾਂ ਦਾ ਤੀਜਾ ਜਥਾ ਰਵਾਨਾ ਹੋਇਆ | ਰਵਾਨਾ ਹੋਣ ਵਾਲੇ ਜਥੇ 'ਚ ਗੁਰਪ੍ਰੀਤ ...
ਫ਼ਾਜ਼ਿਲਕਾ, 24 ਜਨਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ | ਇਹ ਸ਼ਬਦ ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁੁਬਾਇਆ ਨੇ ਪਿੰਡ ਬੋਦੀਵਾਲਾ ਪੀਥਾ ਵਿਖੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ...
ਅਬੋਹਰ, 24 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਇੱਥੇ ਬਾਰ ਰੂਮ ਵਿਚ ਮੀਡੀਏਸ਼ਨ ਅਤੇ ਕੰਸੋਲੇਸ਼ਨ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਬੀ. ਐੱਲ. ਸਿੱਕਾ, ਵਿਸ਼ੇਸ਼ ਮਹਿਮਾਨ ਵਜੋਂ ...
ਅਬੋਹਰ, 24 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਘੇਰ ਕੇ ਬੈਠੇ ਕਿਸਾਨਾਂ ਵਲੋਂ ਜਿੱਥੇ 26 ਜਨਵਰੀ ਨੂੰ ਇਤਿਹਾਸਕ ਟਰੈਕਟਰ ਪਰੇਡ ...
ਫ਼ਾਜ਼ਿਲਕਾ, 24 ਜਨਵਰੀ (ਦਵਿੰਦਰ ਪਾਲ ਸਿੰਘ)-ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ 26 ਜਨਵਰੀ ਨੂੰ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਵਲੋਂ ਆਸਫ ਵਾਲਾ ਸ਼ਹੀਦੀ ਸਮਾਰਕ ਵਿਖੇ ਸ਼ਹੀਦਾਂ ਨੂੰ ...
ਫ਼ਾਜ਼ਿਲਕਾ, 24 ਜਨਵਰੀ (ਦਵਿੰਦਰ ਪਾਲ ਸਿੰਘ)-ਸਿਟੀ ਥਾਣਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ 17 ਜੂਨ 2020 ਨੂੰ ਪੁਸ਼ਪਿੰਦਰ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਬਸਤੀ ਹਜ਼ੂਰ ਸਿੰਘ ਫ਼ਾਜ਼ਿਲਕਾ ਨੇ ਸ਼ਿਕਾਇਤ ਦਿੱਤੀ ਕਿ ...
ਅਬੋਹਰ, 24 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਇੱਥੇ ਹੋਈ 55ਵੀਂ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਇੱਥੋਂ ਦੇ ਸਿਮੀਗੋ ਇੰਟਰਨੈਸ਼ਨਲ ਸਕੂਲ ਦੇ ਪ੍ਰਭਜੋਤ ਸਿੰਘ ਨੇ ਵਧੀਆ ਪ੍ਰਦਰਸ਼ਨ ਕਰ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ | ਇੱਥੇ 10 ਐਕਸ ...
ਫ਼ਾਜ਼ਿਲਕਾ, 24 ਜਨਵਰੀ (ਦਵਿੰਦਰ ਪਾਲ ਸਿੰਘ)-ਚੰਡੀਗੜ੍ਹ ਕਮਿਸ਼ਨ ਫ਼ਾਰ ਪੋ੍ਰਟੈਕਸ਼ਨ ਆਫ਼ ਚਾਈਲਡ ਰਾਈਟ ਵਲੋਂ ਰਾਸ਼ਟਰੀ ਗਰਲਜ਼ ਚਾਈਲਡ ਡੇਅ ਮੌਕੇ ਆਯੋਜਿਤ ਪ੍ਰੋਗਰਾਮ ਵਿਚ ਸਮਾਜਸੇਵੀ ਕਰਨ ਗਿਲਹੋਤਰਾ ਨੇ 20 ਵਿਦਿਆਰਥਣਾਂ ਨੂੰ ਸਮਾਰਟ ਫ਼ੋਨ ਵੰਡੇ | ਸ੍ਰੀ ...
ਮੰਡੀ ਲਾਧੂਕਾ, 24 ਜਨਵਰੀ (ਰਾਕੇਸ਼ ਛਾਬੜਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਪਿੰਡ ਭੰਬਾ ਵੱਟੂ ਵਿਖੇ ਇਕਾਈ ਦਾ ਗਠਨ ਕੀਤਾ ਗਿਆ ਹੈ | ਪਿੰਡ ਦੇ ਕਿਸਾਨਾਂ ਦੀ ਇਕ ਮੀਟਿੰਗ ਰਾਜ ਕੁਮਾਰ ਜ਼ਿਲ੍ਹਾ ਖ਼ਜ਼ਾਨਚੀ, ਦਰਸ਼ਨ ਸਿੰਘ ਅਤੇ ਬਲਵਿੰਦਰ ਸਿੰਘ ਦੀ ਹਾਜ਼ਰੀ ...
ਫ਼ਾਜ਼ਿਲਕਾ, 24 ਜਨਵਰੀ (ਦਵਿੰਦਰ ਪਾਲ ਸਿੰਘ)-ਹਲਕਾ ਜਲਾਲਾਬਾਦ ਅੰਦਰ ਦੂਸਰੀਆਂ ਪਾਰਟੀਆਂ ਨੂੰ ਛੱਡ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਵਾਲਿਆਂ ਦਾ ਸਿਲਸਿਲਾ ਜਾਰੀ ਹੈ | ਇਸੇ ਤਰ੍ਹਾਂ ਬੀਤੀ ਸ਼ਾਮ ਪਿੰਡ ਛਪੜੀ ਵਾਲਾ 12 ਪਰਿਵਾਰ ਵਿਧਾਇਕ ਰਮਿੰਦਰ ਆਵਲਾ ਦੀ ਰਹਿਨੁਮਾਈ ...
ਜਲਾਲਾਬਾਦ, 24 ਜਨਵਰੀ (ਜਤਿੰਦਰ ਪਾਲ ਸਿੰਘ)-ਕੇਂਦਰੀ ਦੀ ਮੋਦੀ ਹਕੂਮਤ ਵਲ਼ੋਂ ਜਬਰੀ ਥੋਪੇ ਗਏ ਕਿਸਾਨ ਤੇ ਖੇਤੀ ਵਿਰੋਧੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਵਿਚ 26 ਜਨਵਰੀ ਨੂੰ ਦਿੱਲੀ ਵਿਖੇ ਹੋਣ ਵਾਲੇ ਟਰੈਕਟਰ ਮਾਰਚ ਰਾਹੀਂ ਮੋਦੀ ਸਰਕਾਰ ਦੀਆਂ ਜੜ੍ਹਾਂ ...
ਮੰਡੀ ਅਰਨੀਵਾਲਾ, 24 ਜਨਵਰੀ (ਨਿਸ਼ਾਨ ਸਿੰਘ ਸੰਧੂ)-ਨਗਰ ਪੰਚਾਇਤ ਅਰਨੀਵਾਲਾ ਦੇ ਵਾਰਡ ਨੰਬਰ ਇਕ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਲਖਵੀਰ ਸਿੰਘ ਵਾਰਵਲ ਸਾਬਕਾ ਸਰਪੰਚ ਢਾਣੀ ਵਿਸਾਖਾ ਸਿੰਘ ਨੇ ਕਿਹਾ ਕਿ ਅਰਨੀਵਾਲਾ ਦੇ ਸਾਰੇ ਵਾਰਡਾਂ ਵਿਚੋਂ ਕਾਂਗਰਸ ...
ਜਲਾਲਾਬਾਦ, 24 ਜਨਵਰੀ (ਜਤਿੰਦਰ ਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਅਨੇਜਾ ਨੇ ਗੱਲਬਾਤ ਦੌਰਾਨ ਕਿਹਾ ਕਿ 14 ਫ਼ਰਵਰੀ ਨੂੰ ਹੋਣ ਵਾਲੀਆਂ ਨਗਰ ਕੌਾਸਲ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਸਾਰੀਆਂ ਸੀਟਾਂ 'ਤੇ ਪੂਰੀ ਤਾਕਤ ਨਾਲ ...
ਫ਼ਾਜ਼ਿਲਕਾ, 24 ਜਨਵਰੀ (ਦਵਿੰਦਰ ਪਾਲ ਸਿੰਘ)-ਕੇਂਦਰ ਦੇ ਖੇਤੀ ਸੋਧ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨ ਸੰਗਠਨਾਂ ਵਲੋਂ ਕੀਤੇ ਜਾ ਰਹੇ ਅੰਦੋਲਨ ਦੇ ਪੱਖ ਵਿਚ ਨਵੀਂ ਅਨਾਜ ਮੰਡੀ ਫ਼ਾਜ਼ਿਲਕਾ ਅੱਜ 25 ਜਨਵਰੀ ਤੋਂ 27 ਜਨਵਰੀ ਤੱਕ ਬੰਦ ਰਹੇਗੀ | ਜਾਣਕਾਰੀ ਦਿੰਦਿਆਂ ਆੜ੍ਹਤੀਆ ...
ਅਬੋਹਰ,24 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਸ਼ਹਿਰ ਵਿਚ ਨਗਰ ਨਿਗਮ ਦੇ ਕਮਿਸ਼ਨਰ ਅਭਿਜੀਤ ਕਪਲਿਸ਼ ਵਲੋਂ ਕਾਫ਼ੀ ਸੁਧਾਰ ਕੀਤੇ ਜਾ ਰਹੇ ਹਨ | ਇਸ ਤਹਿਤ ਉਨ੍ਹਾਂ ਵਲੋਂ ਸ਼ਹਿਰ ਵਿਚ ਪੋਲੀਥੀਨ ਦੇ ਲਿਫ਼ਾਫ਼ਿਆਂ 'ਤੇ ਪਾਬੰਦੀ ਲਗਾਈ ਹੋਈ ਹੈ | ਇਸ ਦੇ ਬਾਵਜੂਦ ਵੀ ਕਈ ਲੋਕ ...
ਜ਼ੀਰਾ, 24 ਜਨਵਰੀ (ਜੋਗਿੰਦਰ ਸਿੰਘ ਕੰਡਿਆਲ)-ਸਮਾਜ ਸੇਵੀ ਸੰਸਥਾ ਐੱਨ. ਜੀ. ਓ. ਜ਼ੀਰਾ ਵੈੱਲਫੇਅਰ ਕਲੱਬ (ਰਜ਼ਿ:) ਵਲੋਂ ਰਵਿੰਦਰ-ਦਲਜੀਤ ਵੈਲਫੇਅਰ ਐਾਡ ਸਪੋਰਟਸ ਕਲੱਬ ਜ਼ੀਰਾ ਅਤੇ ਨਿਊ ਸਿਟੀ ਲੈਬ ਦੇ ਸਹਿਯੋਗ ਨਾਲ ਮੁਫ਼ਤ ਬਲੱਡ ਗਰੁੱਪ ਚੈੱਕਅਪ ਕੈਂਪ 26 ਜਨਵਰੀ ਨੂੰ ...
ਫ਼ਿਰੋਜ਼ਪੁਰ, 24 ਜਨਵਰੀ (ਰਾਕੇਸ਼ ਚਾਵਲਾ)-ਮੈਡੀਕਲ ਨਸ਼ੇ ਦੀਆਂ ਗੋਲੀਆਂ ਰੱਖਣ ਦੇ ਮਾਮਲੇ ਵਿਚ ਗਿ੍ਫ਼ਤਾਰ ਇਕ ਔਰਤ ਨੂੰ ਜ਼ਿਲ੍ਹਾ ਅਦਾਲਤ ਨੇ ਅੰਤਰਿਮ ਰੈਗੂਲਰ ਜ਼ਮਾਨਤ 'ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ | ਜਾਣਕਾਰੀ ਅਨੁਸਾਰ ਥਾਣਾ ਗੁਰੂਹਰਸਹਾਏ ਵਲੋਂ 2 ਦਸੰਬਰ ...
ਗੁਰੂਹਰਸਹਾਏ, 24 ਜਨਵਰੀ (ਹਰਚਰਨ ਸੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੇ ਪੰਜਾਬ ਪ੍ਰਧਾਨ ਹਰਨੇਕ ਸਿੰਘ ਮਹਿਮਾ ਤੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਕੜਮਾਂ ਦੀ ਅਗਵਾਈ ਹੇਠ ਬਲਾਕ ਗੁਰੂਹਰਸਹਾਏ ਦੇ ਪੰਜ ਪਿੰਡਾਂ ਦੇ ਕਿਸਾਨ 26 ਜਨਵਰੀ ਨੂੰ ਹੋਣ ਜਾ ਰਹੀ ...
ਗੁਰੂਹਰਸਹਾਏ, 24 ਜਨਵਰੀ (ਹਰਚਰਨ ਸਿੰਘ ਸੰਧੂ)- ਆਪਣੇ ਹਲਕੇ ਗੁਰੂਹਰਸਹਾਏ ਦੇ ਵਿਕਾਸ ਕਾਰਜਾਂ ਲਈ ਦਿੱਤੀਆਂ ਜਾ ਰਹੀਆਂ ਗਰਾਂਟਾਂ ਦੀ ਲੜੀ ਤਹਿਤ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਗ੍ਰਾਮ ਪੰਚਾਇਤ ਕੋਹਰ ਸਿੰਘ ਵਾਲਾ ਤੇ ਗ੍ਰਾਮ ਪੰਚਾਇਤ ਪੱਤੀ ਸੁੱਧ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX