ਅੰਮਿ੍ਤਸਰ, 24 ਜਨਵਰੀ (ਹਰਮਿੰਦਰ ਸਿੰਘ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ 26, 27 ਜਨਵਰੀ ਨੂੰ ਗੁ: ਸ਼ਹੀਦ ਬਾਬਾ ਦੀਪ ਸਿੰਘ ਜੀ (ਸ਼ਹੀਦਗੰਜ) ਵਿਖੇ ਸ਼ੋ੍ਰਮਣੀ ਕਮੇਟੀ ਵਲੋਂ ਵੱਖ-ਵੱਖ ਧਾਰਮਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਇਸ ਪਵਿੱਤਰ ਦਿਹਾੜੇ ਨੂੰ ਲੈ ਕੇ ਤਿਆਰੀਆਂ ਵੱਡੇ ਪੱਧਰ 'ਤੇ ਚਲ ਰਹੀਆਂ ਹਨ | ਗੁਰਦੁਆਰਾ ਸਾਹਿਬ ਦੀ ਖੂਬਸੂਰਤ ਸਜਾਵਟ ਕੀਤੀ ਜਾ ਰਹੀ ਹੈ ਜਿਸ ਦੇ ਤਹਿਤ ਗੁਰਦੁਆਰਾ ਸਾਹਿਬ ਦੀ ਇਮਾਰਤ 'ਤੇ ਰੰਗ ਬਿਰੰਗੀਆਂ ਰੌਸ਼ਨੀਆਂ ਨਾਲ ਦੀਪਮਾਲਾ ਕੀਤੀ ਜਾ ਰਹੀ ਹੈ | ਇਸ ਤੋਂ ਇਲਾਵਾ ਗੁ: ਸਾਹਿਬ ਦੇ ਅੰਦਰ ਦਰਸ਼ਨੀ ਡਿਊੜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਸਥਾਨ ਤੱਕ ਵੱਖ-ਵੱਖ ਕਿਸਮ ਦੇ ਫੁੱਲਾਂ ਨਾਲ ਸਜਾਵਟ ਕੀਤੀ ਜਾ ਰਹੀ ਹੈ | ਇਸ ਤੋਂ ਇਲਾਵਾ ਕੁਝ ਸਥਾਨਾਂ 'ਤੇ ਬਣਾਵਟੀ ਫੁੱਲਾਂ ਦੇ ਗੁਲਦਸਤੇ ਲਗਾਏ ਜਾਣਗੇ | ਜਿਸ ਦੇ ਲਈ ਦਿੱਲੀ ਤੋਂ ਕਾਰੀਗਰ ਮੰਗਵਾਏ ਗਏ ਹਨ | ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਗੁ: ਸ਼ਹੀਦਗੰਜ ਦੇ ਮੈਨੇਜਰ ਸ: ਹਰਪ੍ਰੀਤ ਸਿੰਘ ਤੇ ਸੇਵਕ ਜਥਾ ਕੜਾਹ ਪ੍ਰਸ਼ਾਦਿ ਗੁ: ਸ਼ਹੀਦਗੰਜ ਸਾਹਿਬ ਦੇ ਸੇਵਾਦਾਰ ਭਾਈ ਜਗਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਇਸ ਪਾਵਨ ਦਿਹਾੜੇ ਦੇ ਸਬੰਧ ਵਿਚ 26 ਜਨਵਰੀ ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ | ਇਸ ਦਿਨ ਰਾਤ 7 ਵਜੇ ਤੋਂ 12 ਵਜੇ ਤੱਕ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਭਾਈ ਪਿੰਦਰਪਾਲ ਸਿੰਘ ਲੁਧਿਆਣੇ ਵਾਲੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ | 27 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਢਾਡੀ ਅਤੇ ਕਵੀ ਦਰਬਾਰ ਕਰਵਾਇਆ ਜਾਵੇਗਾ ਤੇ ਸਵੇਰੇ 9 ਵਜੇ ਅੰਮਿ੍ਤ ਸੰਚਾਰ ਕੀਤਾ ਜਾਵੇਗਾ | ਇਸ ਉਪਰੰਤ ਦੁਪਹਿਰ 2 ਵਜੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪੈਣ ਉਪਰੰਤ ਕੀਰਤਨ ਦਰਬਾਰ ਸਜਾਇਆ ਜਾਵੇਗਾ | ਜਿਸ ਵਿਚ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ |
ਛੇਹਰਟਾ, 24 ਜਨਵਰੀ (ਸੁੱਖ ਵਡਾਲੀ)-ਕਿਸਾਨ ਜਸਬੀਰ ਸਿੰਘ ਪੁੱਤਰ ਦਰਸ਼ਨ ਸਿੰਘ (60) ਵਾਸੀ ਖੁਸੂਪੁਰ ਜ਼ਿਲ੍ਹਾ ਅੰਮਿ੍ਤਸਰ ਵਲੋਂ ਕਿਸਾਨ ਮਾਰੂ ਕਾਨੂੰਨਾਂ ਨੂੰ ਲੈ ਕੇ ਤੇ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਤੋਂ ਤੰਗ ਆ ਕੇ ਸਲਫਾਸ ਦੀ ਗੋਲੀ ਖਾ ਕੇ ਤੜਕਸਾਰ ...
ਅੰਮਿ੍ਤਸਰ, 24 ਜਨਵਰੀ (ਹਰਮਿੰਦਰ ਸਿੰਘ)-ਬੀਤੇ 24 ਘੰਟਿਆ 'ਚ ਕੋਰੋਨਾ ਦੇ 13 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਹੁਣ ਤੱਕ ਅੰਮਿ੍ਤਸਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 14946 ਹੋ ਗਈ ਹੈ | ਇਸ ਤੋਂ ਇਲਾਵਾ 10 ਹੋਰ ਲੋਕ ਕੋਰੋਨਾ ਨੂੰ ਮਾਤ ਪਾ ਕੇ ਸਿਹਤਯਾਬ ਹੋ ਗਏ ਹਨ ਜਿਸ ਨਾਲ ...
ਅੰਮਿ੍ਤਸਰ, 24 ਜਨਵਰੀ (ਹਰਮਿੰਦਰ ਸਿੰਘ)ਥਾਣਾ ਗੇਟ ਹਕੀਮਾਂ ਦੀ ਪੁਲਿਸ ਨੇ ਘਰਾਂ, ਫੈਕਟਰੀਆਂ, ਗੁਦਾਮਾਂ ਦੇ ਤਾਲੇ ਤੋੜ ਕੇ ਉਥੋਂ ਸਾਮਾਨ ਚੋਰੀ ਕਰਨ ਵਾਲੇ 4 ਮੈਂਬਰਾਂ ਨੂੰ ਨਾਮਜ਼ਦ ਕੀਤਾ ਹੈ | ਜਿਨ੍ਹਾਂ ਦੀ ਗਿ੍ਫ਼ਤਾਰੀ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ...
ਅਜਨਾਲਾ, 24 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਐਸ ਪ੍ਰਸ਼ੋਤਮ)-19 ਜਨਵਰੀ ਨੂੰ ਅਜਨਾਲਾ ਸ਼ਹਿਰ ਦੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਕਰਨ ਵਾਲੇ ਕਥਿਤ ਦੋਸ਼ੀਆਂ ਦੀ ਭਾਲ ਲਈ ਪ੍ਰਬੰਧਕ ਕਮੇਟੀ ...
ਸਠਿਆਲਾ, 24 ਜਨਵਰੀ (ਸਫਰੀ)ਪੰਜਾਬ ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ.ਐੱਸ.ਪੀ. ਧਰੁਵ ਦਹੀਆ ਦੇ ਨਿਰਦੇਸ਼ਾਂ ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਇਕ ਨੌਜਵਾਨ ਖਿਲਾਫ ਪਰਚਾ ਦਰਜ ਕਰਨ ਬਾਰੇ ਖ਼ਬਰ ਹੈ | ਇਸ ਬਾਰੇ ਪੁਲਿਸ ਚੌਕੀ ...
ਜੰਡਿਆਲਾ ਗੁਰੂ, 24 ਜਨਵਰੀ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ 123ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ...
ਵੇਰਕਾ, 24 ਜਨਵਰੀ (ਪਰਮਜੀਤ ਸਿੰਘ ਬੱਗਾ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਧਰਨਾ ਦੇ ਰਹੇ ਕਿਸਾਨਾਂ ਦੇ ਹੱਕ 'ਚ ਅੱਜ ਹਲਕਾ ਉੱਤਰੀ ਦੇ ਇਲਾਕਿਆਂ 'ਚ ਆਮ ਆਦਮੀ ਪਾਰਟੀ ਦੇ ਸੈਂਕੜੇ ...
ਅੰਮਿ੍ਤਸਰ, 24 ਜਨਵਰੀ (ਰੇਸ਼ਮ ਸਿੰਘ)-ਅੰਮਿ੍ਤਸਰ ਗੇਮਜ਼ ਐਸੋਸੀਏਸ਼ਨ ਵਲੋਂ ਕਰਵਾਏ ਜਾ ਰਹੇ ਰਿਚਕੁਕ ਜੂਨੀਅਰ ਲੀਗ ਅੰਡਰ-16 ਕਿ੍ਕੇਟ ਟੂਰਨਾਮੈਂਟ ਦਾ ਉਦਘਾਟਨ ਮੁੱਖ ਮਹਿਮਾਨ ਨਗਰ ਨਿਗਮ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਡੀ. ਸੀ. ...
ਅਜਨਾਲਾ, 24 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਹਾਇਕ ਮੈਡੀਕਲ ਸਮੱਗਰੀ ਮੁਹੱਈਆ ਕਰਵਾਉਣ ਲਈ ਸਰਕਾਰੀ ਐਲੀਮੈਂਟਰੀ ਸਕੂਲ ਕਚਿਹਰੀ ਵਾਲਾ ਵਿਖੇ ਬਲਾਕ ਅਜਨਾਲਾ 1, 2 ਤੇ ਚੁਗਾਵਾਂ 1, 2 ਨਾਲ ਸਬੰਧਤ ਖੇਤਰ ਦੇ ਬੱਚਿਆਂ ਲਈ ਬਲਾਕ ...
ਚੌਕ ਮਹਿਤਾ, 24 ਜਨਵਰੀ (ਜਗਦੀਸ਼ ਸਿੰਘ ਬਮਰਾਹ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉੱਤਸਵ ਮੌਕੇ ਪਿੰਡ ਸਦਾਰੰਗ ਵਿਖੇ ਨਗਰ ਦੀਆਂ ਸਮੂਹ ਸੰਗਤਾਂ ਵਲੋਂ ਇਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ...
ਜਸਵੰਤ ਸਿੰਘ ਵਾਹਲਾ ਮੋਬਾਈਲ :98763-32695 ਰਮਦਾਸ-ਸਰਹੱਦੀ ਪਿੰਡ ਮਾਛੀਵਾਲਾ ਭਾਰਤ ਪਾਕਿਸਤਾਨ ਦੀ ਵੰਡ ਤੋਂ ਪਹਿਲਾਂ ਦਾ ਵਸਿਆ ਹੋਇਆ ਹੈ | ਇਸ ਪਿੰਡ ਨੇ ਦਰਿਆ ਰਾਵੀ ਦੇ ਹੜ੍ਹਾਂ ਦੀ ਮਾਰ ਵੀ ਆਪਣੇ ਪਿੰਡੇ 'ਤੇ ਹੰਢਾਈ ਹੈ ਤੇ 1965, 1971 ਤੇ 1999 ਕਾਰਗਿਲ ਜੰਗ ਦਾ ਵੀ ਸੰਤਾਪ ਭੋਗਿਆ ...
ਮਾਨਾਂਵਾਲਾ, 24 ਜਨਵਰੀ (ਗੁਰਦੀਪ ਸਿੰਘ ਨਾਗੀ)-ਇਨਸਾਫ ਦੀ ਲਹਿਰ ਖਾਤੇਦਾਰ ਯੂਨੀਅਨ ਪੰਜਾਬ ਵਲੋਂ ਕਿੱਮ ਕੰਪਨੀ ਤੋਂ ਪੀੜਤ ਸਾਥੀਆਂ ਦੀ ਇਕ ਅਹਿਮ ਮੀਟਿੰਗ ਜਥੇਬੰਦੀ ਦੇ ਚੇਅਰਮੈਨ ਗੁਰਭੇਜ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਕੰਪਨੀ ਦੇ ਫਾਰਮ ਹਾਊਸ ਮਾਨਾਂਵਾਲਾ ਵਿਖੇ ...
ਅੰਮਿ੍ਤਸਰ, 24 ਜਨਵਰੀ (ਹਰਮਿੰਦਰ ਸਿੰਘ)-ਅਣਅਧਿਕਾਰਤ ਤੌਰ 'ਤੇ ਬਣੀਆਂ ਇਮਾਰਤਾਂ ਨੂੰ ਯੱਕਮੁਸ਼ਤ ਅਦਾਇਗੀ ਨਾਲ ਰੈਗੂਲਰ ਕਰਨ ਸਬੰਧੀ 20 ਸਾਲ ਤੋਂ ਚੱਲ ਰਹੀ ਪ੍ਰਕਿਰਿਆ ਹੁਣ ਕਾਨੂੰਨੀ ਮਹਿਰਾਂ ਦੀ ਰਾਏ ਤੋਂ ਬਾਅਦ ਕਿਸੇ ਪਾਸੇ ਲੱਗਣ ਦੀ ਸੰਭਾਵਨਾ ਹੈ | ਇਸ ਸਬੰਧ ਵਿਚ ...
ਅਜਨਾਲਾ, 24 ਜਨਵਰੀ (ਐਸ. ਪ੍ਰਸ਼ੋਤਮ)-ਇਥੇ ਸਾਬਕਾ ਅਕਾਲੀ ਵਿਧਾਇਕ ਤੇ ਹਲਕਾ ਇੰਚਾਰਜ ਸ: ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ ਅਕਾਲੀ ਵਰਕਰਾਂ ਤੇ ਸਮਰਥਕਾਂ ਦੀ ਕਰਵਾਈ ਗਈ ਮੀਟਿੰਗ 'ਚ 26 ਜਨਵਰੀ ਕਿਸਾਨ ਟਰੈਕਟਰ ਪਰੇਡ ਦਿੱਲੀ ਦਾ ਸਮਰਥਨ ਕਰਦਿਆਂ ਕੇਂਦਰੀ ...
ਅੰਮਿ੍ਤਸਰ, 24 ਜਨਵਰੀ (ਜੱਸ)-ਕਿਸਾਨ ਆਗੂਆਂ ਅਤੇ ਸਰਕਾਰ ਵਿਚਾਲੇ ਤਿੰਨ ਕਿਸਾਨ ਮਾਰੂ ਖੇਤੀ ਬਿੱਲਾਂ ਸਬੰਧੀ 11ਵੇਂ ਗੇੜ ਦੀ ਬੈਠਕ ਅਸਫ਼ਲ ਰਹਿਣ ਅਤੇ ਅੱਗੋਂ ਗੱਲਬਾਤ ਦਾ ਸਿਲਸਿਲਾ ਟੁੱਟਣ 'ਤੇ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਵਲੋਂ ਚਿੰਤਾ ਦਾ ...
ਅੰਮਿ੍ਤਸਰ, 24 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਵਲੋਂ ਲੜਕੀਆਂ ਨੂੰ ਆਧੁਨਿਕ ਤਕਨੀਕ ਨਾਲ ਜੋੜਦਿਆਂ ਜਿੱਥੇ ਮਿਆਰੀ ਤੇ ਉਚੇਰੀ ਮੁਫ਼ਤ ਸਿੱਖਿਆ ਦਿੱਤੀ ਜਾ ਰਹੀ ਹੈ, ਉਥੇ ਹੀ ਵਿਭਾਗ ਵਲੋਂ ਉਨ੍ਹਾਂ ਨੂੰ ਮੁਫ਼ਤ ਸਮਾਰਟਫੋਨ ਵੰਡੇ ਗਏ ਹਨ ਤਾਂ ਕਿ ...
ਜੈਂਤੀਪੁਰ, 24 ਜਨਵਰੀ (ਭੁਪਿੰਦਰ ਸਿੰਘ ਗਿੱਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਵਿਖੇ ਚਲ ਰਹੇ ਸੰਘਰਸ਼ ਵਿਚ ਹਲਕਾ ਮਜੀਠਾ ਦੇ ਪਿੰਡ ਕੋਟਲੀ ਢੋਲੇਸ਼ਾਹ ਦੇ ਕਿਸਾਨ ਬਾਪੂ ਰਤਨ ਸਿੰਘ ਨੇ ਜਾਨ ਗੁਆ ...
ਜੰਡਿਆਲਾ ਗੁਰੂ, 24 ਜਨਵਰੀ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੱਜ ਭੁੱਖ ਹੜਤਾਲ 28ਵੇਂ ਦਿਨ 'ਚ ਦਾਖ਼ਲ ਹੋ ਗਈ ਤੇ ਧਰਨਾ ਲਗਾਤਾਰ 114ਵੇਂ ਦਿਨ 'ਚ ਦਾਖ਼ਲ ਹੋ ਗਿਆ ਹੈ | ਭੁੱਖ ਹੜਤਾਲ ਵਿਚ ਸੁਲਤਾਨਵਿੰਡ ਪਿੰਡ ਤੋਂ 25 ...
ਅੰਮਿ੍ਤਸਰ, 24 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਫੁੱਲ ਡਰੈੱਸ ਰਿਹਰਸਲ ਗੁਰੂ ਨਾਨਕ ਸਟੇਡੀਅਮ ਵਿਖੇ ਹੋਈ, ਜਿਸ 'ਚ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਰਾਸ਼ਟਰੀ ਝੰਡਾ ...
ਸੁਲਤਾਨਵਿੰਡ, 24 ਜਨਵਰੀ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਹਰਿਗੋਬਿੰਦ ਸਪੋਰਟਸ ਕਲੱਬ ਤੇ 21 ਮੈਂਬਰੀ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਪਿੰਡ ਸੁਲਤਾਨਵਿੰਡ ਵਿਖੇ ਕਬੱਡੀ ਟੂਰਨਾਮੈਂਟ ਕਰਵਾਇਆ ...
ਚੱਬਾ, 24 ਜਨਵਰੀ (ਜੱਸਾ ਅਨਜਾਣ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਚੱਬਾ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਬਾਬਾ ਦਰਸ਼ਨ ਸਿੰਘ ਜੀ ਦੀ ਰਹਿਨੁਮਾਈ ਹੇਠ 27 ...
ਮਜੀਠਾ, 24 ਜਨਵਰੀ (ਸਹਿਮੀ)-ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਮਿੰਦਰ ਕੌਰ ਹਰੀਆਂ ਤੇ ਸੁਰਜੀਤ ਕੌਰ ਬੋੜੇਵਾਲ ਦੀ ਸਾਂਝੀ ਅਗਵਾਈ ਵਿਚ ਸੀ. ਡੀ. ਪੀ. ਓ. ਦਫਤਰ ਮਜੀਠਾ ਦੇ ਸਾਹਮਣੇ ਇਕੱਠੇ ਹੋ ਕੇਦਰ ਸਰਕਾਰ ਦੇ ਖ਼ਿਲਾਫ਼ ਰੋਸ ...
ਬਿਆਸ, 24 ਜਨਵਰੀ (ਪਰਮਜੀਤ ਸਿੰਘ ਰੱਖੜਾ)-ਪੰਜਾਬ ਸਰਕਾਰ ਵਲੋਂ ਬਾਬਾ ਗੁਰਮੁੱਖ ਸਿੰਘ ਸੁਲਤਾਨਵਿੰਡ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਸੀਨੀਅਰ ਵਾਈਸ ਚੇਅਰਮੈਨ (ਐਸ. ਸੀ. ਦਲਿਤ ਵਿਕਾਸ ਬੋਰਡ) ਪੰਜਾਬ ਨਿਯੁਕਤ ਕੀਤੇ ਜਾਣ 'ਤੇ ਸਮੂਹ ਆਗੂਆਂ ਅਤੇ ਵਰਕਰਾਂ ਵਿਚ ਭਾਰੀ ...
ਬਾਬਾ ਬਕਾਲਾ ਸਾਹਿਬ, 24 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਰਕਾਰੀ ਆਈ. ਟੀ. ਆਈ. ਬਾਬਾ ਬਕਾਲਾ ਸਾਹਿਬ ਵਿਚ ਪਿ੍ੰਸੀਪਲ ਸ੍ਰੀ ਪਰਮਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਇੰਸਟਰਕਟਰ ਸ੍ਰੀ ਸਰਬਜੀਤ ਸਿੰਘ ਦੀ ਅਗਵਾਈ ਹੇਠ 'ਸੜਕ ਸੁਰੱਖਿਆ, ਜੀਵਨ ...
ਅੰਮਿ੍ਤਸਰ, 24 ਜਨਵਰੀ (ਰੇਸ਼ਮ ਸਿੰਘ)-ਲਾਲ ਬੱਤੀ ਦੀ ਉਲੰਘਣਾ ਕਰਨ ਵਾਲੇ, ਤਿਹਰੀ ਸਵਾਰੀ, ਸੀਟ ਬੈਲਟ ਨਾ ਲਾ ਕੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਟਰੈਫਿਕ ਪੁਲਿਸ ਜਿਥੇ ਚਲਾਨ ਕੱਟ ਕੇ ਜ਼ੁਰਮਾਨਾ ਲਾਉਂਦੀ ਹੈ ਉਥੇ ਆਵਾਜਾਈ ਨਿਯਮਾਂ ਦੀ ...
ਮਜੀਠਾ, 24 ਜਨਵਰੀ (ਸਹਿਮੀ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਰਾਜ ਬਿਜਲੀ ਬੋਰਡ ਦਿਹਾਤੀ ਸਰਕਲ ਅੰਮਿ੍ਤਸਰ ਦੀ ਮੀਟਿੰਗ ਪ੍ਰਧਾਨ ਸਾਥੀ ਮਲਕੀਅਤ ਸਿੰਘ ਸੈਂਸਰਾ ਦੀ ਪ੍ਰਧਾਨਗੀ ਹੇਠ ਹੋਈ¢ ਮੀਟਿੰਗ ਵਿਚ ਹੋਏ ਫ਼ੈਸਲਿਆਂ ਦੀ ਜਾਣਕਾਰੀ ਦਿੰਦਿਆਂ ਸਕੱਤਰ ਕ੍ਰਿਸ਼ਨ ...
ਅੰਮਿ੍ਤਸਰ, 24 ਜਨਵਰੀ (ਹਰਮਿੰਦਰ ਸਿੰਘ)- ਸੀ.ਆਈ.ਏ. ਸਟਾਫ ਦੀ ਪੁਲਿਸ ਨੇ ਪਾਕਿਸਤਾਨੀ ਤਸਕਰਾਂ ਨਾਲ ਸਬੰਧ ਰੱਖ ਕੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਦੋ ਵਿਆਕਤੀ ਨੂੰ 255 ਗ੍ਰਾਮ ਹੈਰੋਇਨ ਤੇ ਮੋਟਰਸਾਈਕਲ ਨਾਲ ਕਾਬੂ ਕਰਕੇ ਥਾਣਾ ਛੇਹਰਟਾ ਵਿਖੇ ਮਾਮਲਾ ਦਰਜ ਕੀਤਾ | ਇਸ ...
ਅਜਨਾਲਾ, 24 ਜਨਵਰੀ (ਐਸ. ਪ੍ਰਸ਼ੋਤਮ)-ਇੱਥੇ ਬਲਾਕ ਸੰਮਤੀ ਅਜਨਾਲਾ ਦੇ ਚੇਅਰਮੈਨ ਅਤੇ ਬਲਾਕ ਕਾਂਗਰਸ ਕਮੇਟੀ ਅਜਨਾਲਾ ਪ੍ਰਧਾਨ ਸ: ਹਰਪਾਲ ਸਿੰਘ ਖਾਨੋਵਾਲ, ਜ਼ਿਲ੍ਹਾ ਦਿਹਾਤੀ ਮੀਤ ਪ੍ਰਧਾਨ ਸਰਪੰਚ ਅਰਵਿੰਦਰਪਾਲ ਜੈਂਟੀ ਅੱਬੂਸੈਦ ਤੇ ਰਾਜਬੀਰ ਮੱਦੂਛਾਂਗਾ ਦੀ ਸਾਂਝੀ ...
ਜੰਡਿਆਲਾ ਗੁਰੂ, 24 ਜਨਵਰੀ (ਰਣਜੀਤ ਸਿੰਘ ਜੋਸਨ)-ਵੱਖ-ਵੱਖ ਰਾਜਨੀਤਿਕ ਪਾਰਟੀਆਂ ਵਲੋਂ ਜੰਡਿਆਲਾ ਗੁਰੂ ਨਗਰ ਕੌਾਸਲ ਚੋਣਾਂ ਲਈ ਜਿੱਥੇ ਆਪਣੇ ਉਮੀਦਵਾਰ ਖੜੇ ਕੀਤੇ ਗਏ ਹਨ, ਉਥੇ ਹੀ ਅੱਜ ਭਾਜਪਾ ਵਲੋਂ ਵੀ ਨਗਰ ਕੌਾਸਲ ਚੋਣਾਂ ਲਈ ਉਮੀਦਵਾਰ ਖੜ੍ਹੇ ਕਰਨ ਦਾ ਫ਼ੈਸਲਾ ਲਿਆ ...
ਅੰਮਿ੍ਤਸਰ, 24 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਮੰਡੀ ਬੋਰਡ/ਮਾਰਕੀਟ ਕਮੇਟੀਆਂ ਦੇ ਜ਼ਿਲ੍ਹਾ ਅੰਮਿ੍ਤਸਰ ਤੇ ਤਰਨ ਤਾਰਨ ਦੇ ਪੈਨਸ਼ਨਰਾਂ ਦੀ ਮੀਟਿੰਗ ਕੰਪਨੀ ਬਾਗ ਵਿਖੇ ਹੋਈ | ਇਸ ਦੌਰਾਨ ਹਰਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਖੇਤੀ ...
ਹਰਸਾ ਛੀਨਾ, 24 ਜਨਵਰੀ (ਕੜਿਆਲ)-ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ 'ਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਝੰਡੇ ਹੇਠ ਹਰਸਾ ਛੀਨਾ ਤੋਂ ਸੈਂਕੜੇ ਕਿਸਾਨ ਦਿੱਲੀ ਵਿਖੇ 26 ਜਨਵਰੀ ਦੇ ਟਰੈਕਟਰ ਮਾਰਚ ਵਿਚ ਸ਼ਾਮਿਲ ਹੋਣ ਲਈ 7 ਟਰੈਕਟਰ ਟਰਾਲੀਆਂ ਰਾਹੀਂ ਜੈਕਿਾਰਆਂ ਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX