ਤਾਜਾ ਖ਼ਬਰਾਂ


ਅੱਜ ਮੇਰਠ 'ਚ ਕਿਸਾਨ ਮਹਾਪੰਚਾਇਤ ਨੂੰ ਸੰਬੋਧਿਤ ਕਰੇਗੀ ਪ੍ਰਿਯੰਕਾ ਗਾਂਧੀ
. . .  3 minutes ago
ਨਵੀਂ ਦਿੱਲੀ, 7 ਮਾਰਚ- ਕੇਂਦਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦਾ ਦਿੱਲੀ ਦੇ ਬਾਰਡਰਾਂ 'ਤੇ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕਾਂਗਰਸ ਵਲੋਂ ਵੀ ਖੇਤੀ ਕਾਨੂੰਨਾਂ ਦੇ ਵਿਰੋਧ 'ਚ...
ਟਰੱਕ ਅਤੇ ਟਰੈਕਟਰ-ਟਰਾਲੀ ਵਿਚਾਲੇ ਹੋਈ ਭਿਆਨਕ ਟੱਕਰ 'ਚ 3 ਲੋਕਾਂ ਦੀ ਮੌਤ, 17 ਜ਼ਖ਼ਮੀ
. . .  18 minutes ago
ਪੱਛਮੀ ਗੋਦਾਵਰੀ, 7 ਮਾਰਚ- ਆਂਧਰਾ ਪ੍ਰਦੇਸ਼ ਦੇ ਪੱਛਮੀ ਗੋਦਾਵਰੀ ਦੇ ਜ਼ਿਲ੍ਹੇ ਦੇ ਬੁੱਟਾਯੇਗੁਡੇਮ ਨੇੜੇ ਅੱਜ ਸਵੇਰੇ ਇਕ ਟਰੱਕ ਖੜ੍ਹੀ ਟਰੈਕਟਰ-ਟਰਾਲੀ ਨਾਲ ਟਕਰਾਅ ਗਿਆ। ਇਸ ਹਾਦਸੇ 'ਚ ਤਿੰਨ ਲੋਕਾਂ...
13 ਮਾਰਚ ਨੂੰ ਪੱਛਮੀ ਬੰਗਾਲ ਜਾਵਾਂਗਾ- ਰਾਕੇਸ਼ ਟਿਕੈਤ
. . .  31 minutes ago
ਨਵੀਂ ਦਿੱਲੀ, 7 ਮਾਰਚ- ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਅੱਜ ਕਿਹਾ ਕਿ ਉਹ 13 ਮਾਰਚ ਨੂੰ ਪੱਛਮੀ ਬੰਗਾਲ ਜਾਣਗੇ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ 'ਚ ਵੱਡੀ...
ਸਿੱਖਾਂ ਨੇ ਖੋਲ੍ਹਿਆ ਭਾਰਤ ਦਾ ਸਭ ਤੋਂ ਵੱਡਾ ਕਿਡਨੀ ਡਾਇਲੈਸਿਸ ਹਸਪਤਾਲ, ਹੋਵੇਗਾ ਮੁਫ਼ਤ ਇਲਾਜ
. . .  55 minutes ago
ਨਵੀਂ ਦਿੱਲੀ, 7 ਮਾਰਚ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ 'ਚ ਅੱਜ ਭਾਰਤ ਦਾ ਸਭ ਤੋਂ ਵੱਡਾ ਕਿਡਨੀ ਡਾਇਲੈਸਿਸ ਹਸਪਤਾਲ ਖੋਲ੍ਹਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ...
ਪ੍ਰਧਾਨ ਮੰਤਰੀ ਮੋਦੀ ਨੇ ਸ਼ਿਲਾਂਗ 'ਚ ਬਣੇ 7500ਵੇਂ ਜਨ ਔਸ਼ਧੀ ਕੇਂਦਰ ਦਾ ਕੀਤਾ ਉਦਘਾਟਨ
. . .  about 1 hour ago
ਨਵੀਂ ਦਿੱਲੀ, 7 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜਨ ਔਸ਼ਧੀ ਸਮਾਰੋਹ 'ਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਸ਼ਿਲਾਂਗ 'ਚ ਬਣੇ 7500ਵੇਂ ਜਨ ਔਸ਼ਧੀ ਕੇਂਦਰ ਦਾ ਉਦਘਾਟਨ...
ਲਦਾਖ਼ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਲੇਹ, 7 ਮਾਰਚ- ਲਦਾਖ਼ 'ਚ ਅੱਜ ਸਵੇਰੇ 9.57 ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.7 ਮਾਪੀ ਗਈ। ਇਸ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ ਜਾਨੀ...
11 ਮਾਰਚ ਨੂੰ ਜਲੰਧਰ 'ਚ ਮਨਾਏ ਜਾ ਰਹੇ ਵੈਟਨਰੀ ਇੰਸਪੈਕਟਰ ਦਿਵਸ ਦੀਆਂ ਤਿਆਰੀਆਂ ਮੁਕੰਮਲ -- ਸੱਚਰ,ਮਹਾਜ਼ਨ
. . .  about 2 hours ago
ਪਠਾਨਕੋਟ,7 ਮਾਰਚ (ਚੌਹਾਨ ) ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਵੱਲੋਂ 11 ਮਾਰਚ 2021 ਨੂੰ ਦੇਸ਼ ਭਗਤ ਯਾਦਗਾਰ ਹਾਲ ...
ਪ੍ਰਧਾਨ ਮੰਤਰੀ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਉਂਡ ਵਿਖੇ ਜਨਤਕ ਰੈਲੀ ਨੂੰ ਕਰਨਗੇ ਸੰਬੋਧਨ
. . .  about 3 hours ago
ਨਵੀਂ ਦਿੱਲੀ,07 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਉਂਡ ਵਿਖੇ...
ਜੰਮੂ-ਕਸ਼ਮੀਰ 'ਚ ਲੱਗੇ ਭੁਚਾਲ ਦੇ ਝਟਕੇ
. . .  about 3 hours ago
ਜੰਮੂ-ਕਸ਼ਮੀਰ,07 ਮਾਰਚ- ਜੰਮੂ-ਕਸ਼ਮੀਰ ਦੇ ਡੋਡਾ ਵਿਖੇ ਲੱਗੇ ਭੂਚਾਲ ਦੇ ਝਟਕੇ...
ਬਰਨਾਲਾ : ਇਕ ਸ਼ਰਾਰਤੀ ਨੌਜਵਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ
. . .  about 4 hours ago
ਹੰਡਿਆਇਆ /ਬਰਨਾਲਾ ,7 ਮਾਰਚ (ਗੁਰਜੀਤ ਸਿੰਘ ਖੁੱਡੀ )- ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਖੁਰਦ ਵਿਖੇ ਬੀਤੀ ਸ਼ਾਮ ਨੂੰ ਇਕ ਸ਼ਰਾਰਤੀ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ....
ਅੱਜ ਦਾ ਵਿਚਾਰ
. . .  about 4 hours ago
ਅੱਜ ਦਾ ਵਿਚਾਰ
ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਜ਼ਿਲ੍ਹੇ ’ਚ ਨਾਈਟ ਕਰਫਿਊ ਲਗਾਉਣ ਦੇ ਹੁਕਮ
. . .  1 day ago
ਟਿਕਰੀ ਬਾਰਡਰ ਤੇ ਰੋਸ ਧਰਨੇ ਤੇ ਬੈਠੇ ਪਿੰਡ ਗੰਢੂਆ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਮਾਰਚ (ਰੁਪਿੰਦਰ ਸਿੰਘ ਸੱਗੂ) - ਟਿਕਰੀ ਬਾਰਡਰ ਤੇ ਕਿਸਾਨੀ ਸੰਘਰਸ਼ ਦੇ ਵਿਚ ਗਏ ਪਿੰਡ ਗੰਢੂਆ ਦੇ ਕਿਸਾਨ ਜਨਕ ਸਿੰਘ ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ...
ਭਾਜਪਾ ਨੇ ਪੱਛਮੀ ਬੰਗਾਲ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਨੰਦੀਗ੍ਰਾਮ 'ਤੇ ਟਿੱਕੀਆਂ ਹੁਣ ਤੋਂ ਹੀ ਨਜ਼ਰਾਂ
. . .  1 day ago
ਨਵੀਂ ਦਿੱਲੀ, 6 ਮਾਰਚ - ਭਾਜਪਾ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੀਆਂ 57 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਸਭ ਤੋਂ ਅਹਿਮ ਨਾਮ ਸ਼ੁਭੇਂਦੂ ਅਧਿਕਾਰੀ ਦਾ ਹੈ, ਜੋ ਨੰਦੀਗ੍ਰਾਮ ਤੋਂ ਚੋਣ ਲੜੇਗਾ...
ਮਾਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਫਾਟਕ ਮੈਨ ਦੀ ਮੌਤ
. . .  1 day ago
ਬਹਿਰਾਮ, 6 ਮਾਰਚ {ਨਛੱਤਰ ਸਿੰਘ ਬਹਿਰਾਮ} ਮਾਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਰੇਲਵੇ ਫਾਟਕ ਮੈਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ।ਰੇਲਵੇ ਪੁਲਿਸ ਮਲਾਜਮਾਂ ਅਤੇ ਏ.ਐਸ.ਆਈ...
ਭਾਜਪਾ ਨੇਤਾ ਅਤੇ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਨੇ ਲਵਾਇਆ ਕੋਰੋਨਾ ਦਾ ਟੀਕਾ
. . .  1 day ago
ਮੁੰਬਈ, 6 ਮਾਰਚ- ਭਾਜਪਾ ਨੇਤਾ ਅਤੇ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਨੇ ਅੱਜ ਮੁੰਬਈ ਦੇ ਕੂਪਰ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਪਹਿਲੀ...
ਲੰਬੇ ਅਨੁਭਵਾਂ 'ਚੋਂ ਨਿਕਲਿਆ ਸੀ ਪੰਜਾਬੀ ਪੱਤਰਕਾਰ ਮੇਜਰ ਸਿੰਘ- ਛੋਟੇਪੁਰ
. . .  1 day ago
ਕਲਾਨੌਰ, 6 ਮਾਰਚ (ਪੁਰੇਵਾਲ)-ਪੰਜਾਬੀ ਪੱਤਰਕਾਰੀ 'ਚ ਅਹਿਮ ਨਾਂ ਨਾਲ ਜਾਣੇ ਜਾਂਦੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦਾ ਇਸ ਤਰ੍ਹਾਂ ਬੇਵਕਤ ਚਲੇ ਜਾਣ ਨਾਲ ਸਮਾਜ ਸਮੇਤ ਪੱਤਰਕਾਰੀ ਖੇਤਰ 'ਚ ਵੱਡਾ ਘਾਟਾ...
ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
. . .  1 day ago
ਪਠਾਨਕੋਟ, 6 ਮਾਰਚ (ਸੰਧੂ)- ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ 'ਰੋਜ਼ਾਨਾ ਅਜੀਤ' ਦੇ ਸੀਨੀਅਰ ਸਟਾਫ਼ ਰਿਪੋਰਟਰ ਮੇਜਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ...
ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਇਲਾਕਾ ਲੌਂਗੋਵਾਲ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 6 ਮਾਰਚ (ਸ. ਸ. ਖੰਨਾ, ਵਿਨੋਦ)- 'ਰੋਜ਼ਾਨਾ ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ, ਜਿਨ੍ਹਾਂ ਦੀ ਬੇਵਕਤੀ ਮੌਤ ਹੋ ਜਾਣ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ, ਜਿਨ੍ਹਾਂ 'ਚ...
ਕੋਰੋਨਾ ਕਾਰਨ 6 ਮਾਰਚ ਤੋਂ ਨਵਾਂਸ਼ਹਿਰ 'ਚ ਵੀ ਲੱਗੇਗਾ ਨਾਈਟ ਕਰਫ਼ਿਊ, ਰਾਤੀਂ 11 ਵਜੇ ਤੋਂ ਸਵੇਰੇ 5 ਵਜੇ ਤੱਕ ਦਾ ਹੋਵੇਗਾ ਸਮਾਂ
. . .  1 day ago
ਨਵਾਂਸ਼ਹਿਰ, 6 ਮਾਰਚ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਨਵਾਂਸ਼ਹਿਰ ਜ਼ਿਲ੍ਹੇ 'ਚ ਕੋਵਿਡ-19 (ਕੋਰੋਨਾ ਵਾਇਰਸ) ਦੇ ਕੇਸਾਂ 'ਚ ਮੁੜ ਤੋਂ ਦਿਨ-ਪ੍ਰਤੀ-ਦਿਨ ਹੋ ਰਹੇ ਵਾਧੇ ਦੇ ਮੱਦੇਨਜ਼ਰ ਲੋਕ ਹਿੱਤ...
ਕਿਸਾਨ ਜੀਤ ਸਿੰਘ ਨੱਥੂਵਾਲਾ ਦੇ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਿਆ ਤਾਂ ਪ੍ਰਸ਼ਾਸਨਿਕ ਦਫ਼ਤਰਾਂ ਮੂਹਰੇ ਲਾਸ਼ ਰੱਖ ਕੇ ਕਰਾਂਗੇ ਸੰਘਰਸ਼- ਕਿਸਾਨ ਆਗੂ
. . .  1 day ago
ਨੱਥੂਵਾਲਾ ਗਰਬੀ, 6 ਮਾਰਚ (ਸਾਧੂ ਰਾਮ ਲੰਗੇਆਣਾ)- ਕਿਸਾਨ ਜੀਤ ਸਿੰਘ ਪੁੱਤਰ ਲਾਲ ਸਿੰਘ ਮਿਸਤਰੀ ਵਾਸੀ ਨੱਥੂਵਾਲਾ ਗਰਬੀ, ਜੋ ਬੀਤੀ 1 ਮਾਰਚ ਨੂੰ ਕੁੰਡਲੀ ਬਾਰਡਰ ਦਿੱਲੀ ਵਿਖੇ ਕਿਸਾਨੀ ਹੱਕਾਂ ਲਈ ਲੜਾਈ ਲੜਦਿਆਂ ਸੜਕ...
ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਬਟਾਲਾ, 6 ਮਾਰਚ (ਕਾਹਲੋਂ)- ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ...
ਕੋਰੋਨਾ ਖ਼ਤਮ ਨਹੀਂ ਹੋਇਆ ਅਤੇ ਹੁਣ ਡੇਂਗੂ ਨੇ ਦਿੱਤੀ ਸਰਹੱਦੀ ਖੇਤਰ 'ਚ ਦਸਤਕ
. . .  1 day ago
ਅਜਨਾਲਾ, 6 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਚੀਨ ਦੇ ਵੂਹਾਨ ਸ਼ਹਿਰ ਤੋਂ ਸ਼ੁਰੂ ਹੋ ਕੇ ਵਿਸ਼ਵ ਭਰ 'ਚ ਫੈਲੇ ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦਾ ਕਹਿਰ ਅਜੇ ਖ਼ਤਮ ਨਹੀਂ ਹੋਇਆ ਸੀ ਕਿ ਠੰਢ ਦਾ ਸੀਜ਼ਨ ਖ਼ਤਮ ਹੁੰਦਿਆਂ...
ਬੀਬੀ ਜਗੀਰ ਕੌਰ ਨੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਚਲਾਣੇ 'ਤੇ ਪ੍ਰਗਟਾਇਆ ਦੁੱਖ
. . .  1 day ago
ਅੰਮ੍ਰਿਤਸਰ, 6 ਮਾਰਚ (ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ...
ਪੰਜ ਤੱਤਾਂ 'ਚ ਵਿਲੀਨ ਹੋਏ ਸੀਨੀਅਰ ਪੱਤਰਕਾਰ ਮੇਜਰ ਸਿੰਘ
. . .  1 day ago
ਜਲੰਧਰ, 6 ਮਾਰਚ (ਚਿਰਾਗ਼ ਸ਼ਰਮਾ)- 'ਅਜੀਤ' ਦੇ ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਜੀ ਦਾ ਅੰਤਿਮ ਸਸਕਾਰ ਜਲੰਧਰ ਦੇ ਮਾਡਲ ਟਾਊਨ ਸ਼ਮਸ਼ਾਨਘਾਟ 'ਚ ਕਰ ਦਿੱਤਾ ਗਿਆ। ਇਸ ਮੌਕੇ 'ਅਜੀਤ ਪ੍ਰਕਾਸ਼ਨ ਸਮੂਹ' ਦੇ ਮੁੱਖ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਮਾਘ ਸੰਮਤ 552
ਿਵਚਾਰ ਪ੍ਰਵਾਹ: ਇਸ ਤੋਂ ਪਹਿਲਾਂ ਕਿ ਸਮੱਸਿਆਵਾਂ ਵਿਕਰਾਲ ਰੂਪ ਧਾਰਨ ਕਰ ਜਾਣ, ਇਨ੍ਹਾਂ ਨੂੰ ਪਛਾਣ ਲੈਣਾ ਹੀ ਇਕ ਚੰਗੇ ਨੇਤਾ ਦਾ ਗੁਣ ਹੈ। -ਐਚ. ਗਲਾਸਗੋ

ਰੂਪਨਗਰ

ਵਾਰਡ ਨੰਬਰ 13 ਤੇ 21 'ਚ ਕਾਂਗਰਸ ਦੀਆਂ ਚੋਣ ਸਰਗਰਮੀਆਂ

ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ)-ਕਾਂਗਰਸ ਪਾਰਟੀ ਨਗਰ ਕੌਾਸਲ ਰੂਪਨਗਰ ਦੀਆਂ ਚੋਣਾਂ ਸ਼ਾਨ ਦੇ ਨਾਲ ਜਿੱਤੇਗੀ ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ਹਿਰ ਵਾਸੀਆਂ ਦੀਆਂ ਉਮੀਦਾਂ 'ਤੇ ਖਰਾ ਉੱਤਰਨਗੇ | ਇਹ ਗੱਲ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਤੇ ਹਲਕੇ ਦੇ ਸੇਵਾਦਾਰ ਬਰਿੰਦਰ ਸਿੰਘ ਢਿੱਲੋਂ ਨੇ ਵਾਰਡ ਨੰਬਰ 13 ਅਤੇ 21 ਵਿਚ ਰੱਖੇ ਸਧਾਰਨ ਪ੍ਰੋਗਰਾਮਾਂ ਦੌਰਾਨ ਕਹੀ | ਕਾਂਗਰਸ ਪਾਰਟੀ ਨੂੰ ਨਗਰ ਕੌਾਸਲ ਚੋਣਾਂ ਦੌਰਾਨ ਉਦੋਂ ਬਲ ਮਿਲਿਆ ਜਦੋਂ ਸ਼ਹਿਰ ਦੇ ਵਾਰਡ ਨੰਬਰ 13 ਦੇ ਵਾਸੀ ਨੰਬਰਦਾਰ ਅਮਰਜੀਤ ਸਿੰਘ ਸੈਣੀ ਦੇ ਅਕਾਲੀ ਪਰਿਵਾਰ ਨੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵਲੋਂ ਨੰਬਰਦਾਰ ਅਮਰਜੀਤ ਸਿੰਘ ਸੈਣੀ ਅਤੇ ਉਨ੍ਹਾਂ ਦੀ ਪਤਨੀ ਜਸਵਿੰਦਰ ਕੌਰ ਸੈਣੀ ਸਮੇਤ ਕਾਂਗਰਸ ਪਾਰਟੀ 'ਚ ਸ਼ਾਮਲ ਹੋਣ ਵਾਲੇ ਲੋਕਾਂ ਦਾ ਸਵਾਗਤ ਕੀਤਾ ਗਿਆ | ਇਸ ਤੋਂ ਬਾਅਦ ਬਰਿੰਦਰ ਸਿੰਘ ਢਿੱਲੋਂ ਵਾਰਡ ਨੰਬਰ 21 ਦੇ ਬਾਲਮੀਕ ਆਸ਼ਰਮ ਵਿਖੇ ਨਤਮਸਤਕ ਹੋਣ ਪੁੱਜੇ | ਉਨ੍ਹਾਂ ਬਾਲਮੀਕ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ ਤੇ ਉਨ੍ਹਾਂ ਦੀਆ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਵੀ ਦਿੱਤਾ | ਢਿੱਲੋਂ ਨੇ ਭਗਵਾਨ ਬਾਲਮੀਕ ਦੇ ਚਰਨਾਂ ਵਿਚ ਕਾਂਗਰਸੀ ਉਮੀਦਵਾਰਾਂ ਦੀ ਜਿੱਤ ਦੇ ਲਈ ਅਰਦਾਸ ਕੀਤੀ ਗਈ | ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਚਾਰ ਸਾਲ ਵਿਚ ਕੀਤੇ ਗਏ ਲੋਕ ਪੱਖੀ ਕੰਮਾਂ ਨੂੰ ਵੋਟਰਾਂ ਦੀ ਕਚਹਿਰੀ ਵਿਚ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਦੀ ਅਗਵਾਈ ਵਾਲੀ ਪਿਛਲੀ ਨਗਰ ਕੌਾਸਲ ਦੀ ਟੀਮ ਵਲੋਂ ਜੋ ਸ਼ਹਿਰ ਦਾ ਬੇੜਾ ਗ਼ਰਕ ਕੀਤਾ ਗਿਆ ਉਹ ਲੋਕਾਂ ਦੇ ਸਾਹਮਣੇ ਹੈ ਤੇ ਇਸ ਕੌਾਸਲ ਦੀ ਅਗਵਾਈ ਕਰਨ ਵਾਲੇ ਅਕਾਲੀ ਨੇਤਾਵਾਂ ਨੇ ਜਿਸ ਤਰ੍ਹਾਂ ਨਾਲ ਲੋਕਾਂ ਦੇ ਟੈਕਸਾਂ ਨਾਲ ਇਕੱਠੇ ਹੋਏ ਲੱਖਾਂ ਰੁਪਏ ਦੀ ਦੁਰਵਰਤੋਂ ਕੀਤੀ ਹੈ | ਉਸ ਤੋਂ ਲੋਕ ਜਾਣੂ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਸ਼ਹਿਰ ਦੇ ਵੋਟਰ ਅਕਾਲੀ ਦਲ, ਭਾਜਪਾ ਤੇ ਆਮ ਆਦਮੀ ਪਾਰਟੀ ਨੂੰ ਮੂੰਹ ਨਹੀਂ ਲਗਾਉਣਗੇ ਤੇ ਕਾਂਗਰਸ ਪਾਰਟੀ ਪੂਰੀ ਮਜ਼ਬੂਤੀ ਨਾਲ ਇਨ੍ਹਾਂ ਚੋਣਾਂ ਵਿਚ ਜਿੱਤ ਹਾਸਲ ਕਰਕੇ ਆਪਣੀ ਕੌਾਸਲ ਬਣਾਉਣ ਵਿਚ ਕਾਮਯਾਬ ਹੋਵੇਗੀ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਕੌਾਸਲ ਬਣਨ ਤੋਂ ਬਾਅਦ ਸ਼ਹਿਰ ਵਿਚ ਰੁਕੇ ਹਰ ਤਰਾਂ ਦੇ ਵਿਕਾਸ ਕਾਰਜ ਕਰਵਾਏ ਜਾਣਗੇ ਤੇ ਸ਼ਹਿਰ ਦੀ ਨੁਹਾਰ ਬਦਲਣ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਢਿੱਲੋਂ ਨੇ ਸ਼ਹਿਰ ਦੇ ਲੋਕਾਂ ਨੂੰ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣਾ ਅਤੇ ਸੀਵਰੇਜ ਦੀ ਸਮੱਸਿਆ ਦਾ ਪੱਕਾ ਹੱਲ ਕਰਨਾ ਉਨ੍ਹਾਂ ਦੀ ਪਹਿਲਕਦਮੀ ਰਹੇਗੀ | ਇਸ ਮੌਕੇ ਸਾਬਕਾ ਕੌਾਸਲਰ ਰਵਿੰਦਰ ਕੌਰ ਜੱਗੀ, ਗੁਰਵਿੰਦਰ ਸਿੰਘ ਮੋਟੂ, ਮੰਗਲ ਪ੍ਰਕਾਸ਼ ਭੱਟੀ, ਭਰਤ ਵਾਲੀਆ, ਸਾਬਕਾ ਕੌਾਸਲਰ ਅਮਰਜੀਤ ਸਿੰਘ ਜੌਲੀ, ਪਰਵਿੰਦਰਪਾਲ ਸਿੰਘ ਬਿੰਟਾਂ, ਜਗਤਾਰ ਸਿੰਘ, ਦਿਲਬਰ ਸਿੰਘ ਸਿੱਧੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਲੋਕ ਹਾਜ਼ਰ ਸਨ |

ਮੰਤਰੀ ਚੰਨੀ ਤੇ ਡੀ.ਸੀ. ਨੇ ਸ੍ਰੀ ਚਮਕੌਰ ਸਾਹਿਬ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਸ੍ਰੀ ਚਮਕੌਰ ਸਾਹਿਬ, 24 ਜਨਵਰੀ (ਜਗਮੋਹਨ ਸਿੰਘ ਨਾਰੰਗ)-ਦੇਸ਼ ਦੀ ਅਜ਼ਾਦੀ ਤੋਂ ਬਾਅਦ ਇਹ ਪਹਿਲੀ ਵਾਰ ਸੰਭਵ ਹੋਇਆ ਹੈ ਕਿ ਸ੍ਰੀ ਚਮਕੌਰ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ | ਇਹ ਹੀ ਨਹੀਂ ਮੌਜੂਦਾ ਸਰਕਾਰ ਨੇ ਗੁਰੂ ਸਾਹਿਬ ਦੇ ...

ਪੂਰੀ ਖ਼ਬਰ »

ਸਮੂਹ ਮੈਡੀਕਲ ਪ੍ਰੈਕਟੀਸ਼ਨਰ ਆਪਣੇ ਘਰਾਂ 'ਤੇ ਲਹਿਰਾਉਣਗੇ ਕਿਸਾਨੀ ਝੰਡੇ

ਨੂਰਪੁਰ ਬੇਦੀ, 24 ਜਨਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-ਕਿਸਾਨ ਆਰਡੀਨੈਂਸ ਨੂੰ ਰੱਦ ਕਰਵਾਉਣ ਲਈ ਦਿੱਲੀ ਦੀ ਹਿੱਕ 'ਤੇ ਬੈਠੀਆਂ ਕਿਸਾਨ ਜੱਥੇਬੰਦੀਆਂ ਵਲੋਂ ਜਿੱਥੇ ਕੇਂਦਰ ਦੇ ਬੋਲੇ ਕੰਨਾਂ ਨੂੰ ਖੋਲਣ ਲਈ ਦਿੱਲੀ 'ਚ ਵਿਸ਼ਾਲ ਟਰੈਕਟਰ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਦਸਮੇਸ਼ ਨਗਰ ਵਲੋਂ ਇੰਟਰਲਾਕ ਟਾਈਲ ਗਲੀ ਦੇ ਨਿਰਮਾਣ ਦਾ ਕਾਰਜ ਸ਼ੁਰੂ

ਘਨੌਲੀ, 24 ਜਨਵਰੀ (ਜਸਵੀਰ ਸਿੰਘ ਸੈਣੀ)-ਗ੍ਰਾਮ ਪੰਚਾਇਤ ਦਸ਼ਮੇਸ ਨਗਰ ਘਨੌਲੀ ਵਲੋਂ ਦਸਮੇਸ਼ ਨਗਰ 'ਚ ਵਿਕਾਸ ਕਾਰਜਾਂ ਦੇ ਤਹਿਤ ਸਮੂਹ ਪੰਚਾਇਤ ਮੈਂਬਰਾਂ ਵਲੋਂ ਇੰਟਰਲਾਕ ਟਾਈਲ ਦੀ ਗਲੀ ਦਾ ਨਿਰਮਾਣ ਕਾਰਜ ਸ਼ੁਰੂ ਹੋ ਗਿਆ ਹੈ | ਇਸ ਮੌਕੇ ਸਰਪੰਚ ਬਲਜੀਤ ਸਿੰਘ ਦਸਮੇਸ਼ ...

ਪੂਰੀ ਖ਼ਬਰ »

1250 ਲੋਮੋਟਿਲ ਗੋਲੀਆਂ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ

ਨੰਗਲ, 24 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਇਕ ਕਥਿਤ ਨੌਜਵਾਨ ਨੂੰ 1250 ਪੁਲਿਸ ਵਲੋਂ ਲੋਮੋਟਿਲ ਗੋਲੀਆਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਰਸਦਾਂ, ਵਸਤਾਂ ਲੈ ਕੇ ਨੰਗਲ ਤੇ ਨਵਾਂ ਨੰਗਲ ਦੀਆਂ ਸੰਗਤਾਂ ਨੇ ਕਿਸਾਨੀ ਸੰਘਰਸ਼ 'ਚ ਪਾਇਆ ਯੋਗਦਾਨ

ਨੰਗਲ, 24 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਕਿਸਾਨ ਸੰਘਰਸ਼ ਲਈ ਨੰਗਲ ਅਤੇ ਨਵਾਂ ਨੰਗਲ ਦੀਆਂ ਸੰਗਤਾਂ ਆਪਣਾ ਯੋਗਦਾਨ ਪਾਉਣ ਲਈ ਰਸਦਾਂ, ਵਸਤਾਂ ਲੈ ਕੇ ਕਰਨੈਲ ਸਿੰਘ ਭਾਉਵਾਲ ਅਤੇ ਸ਼ਰਨਜੀਤ ਸਿੰਘ ਨੰਗਲ ਦੀ ਅਗਵਾਈ ਹੇਠ ਰਵਾਨਾ ਹੋਈਆਂ | ਇਹਨਾਂ ਸੰਗਤਾਂ ਵਲੋਂ ਡੇਢ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀ ਬਿੰਦਰਖ ਦੇ ਪ੍ਰਧਾਨ ਵਲੋਂ ਦਿੱਲੀ ਲਈ ਟਰੈਕਟਰ ਕੀਤੇ ਰਵਾਨਾ

ਪੁਰਖਾਲੀ, 24 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)-ਖੇਤੀ ਬਿੱਲਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਅਤੇ ਕਿਸਾਨਾਂ ਵਲੋਂ 26 ਜਨਵਰੀ ਨੂੰ ਦਿੱਲੀ ਵਿਖੇ ਹੋ ਰਹੀ ਕਿਸਾਨ ਟਰੈਕਟਰ ਪਰੇਡ 'ਚ ਸ਼ਾਮਿਲ ਹੋਣ ਪਿੰਡ ਬਿੰਦਰਖ ਤੋਂ ਟਰੈਕਟਰ-ਟਰਾਲੀਆਂ ਨੂੰ ਗੁਰਦੁਆਰਾ ਧੰਨ ਧੰਨ ਬਾਬਾ ...

ਪੂਰੀ ਖ਼ਬਰ »

26 ਜਨਵਰੀ ਦੀ ਕਿਸਾਨ ਪਰੇਡ ਲਈ ਸੈਂਕੜੇ ਟਰੈਕਟਰ ਦਿੱਲੀ ਹੋਏ ਰਵਾਨਾ

ਨੂਰਪੁਰ ਬੇਦੀ, 24 ਜਨਵਰੀ (ਹਰਦੀਪ ਸਿੰਘ ਢੀਂਡਸਾ)-26 ਜਨਵਰੀ ਦੀ ਕਿਸਾਨ ਪਰੇਡ ਲਈ ਸੈਂਕੜੇ ਟਰੈਕਟਰ ਪਿੰਡ ਸਰਥਲੀ ਤੋਂ ਕਿਰਤੀ ਕਿਸਾਨ ਮੋਰਚਾ ਦੀ ਅਗਵਾਈ ਵਿਚ ਦਿੱਲੀ ਲਈ ਰਵਾਨਾ ਹੋਏ | ਨੂਰਪੁਰ ਬੇਦੀ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਟਰੈਕਟਰ ਟਰਾਲੀਆਂ ਸਰਥਲੀ ਖੇਡ ...

ਪੂਰੀ ਖ਼ਬਰ »

ਮੰਗਾਂ ਨਾ ਮੰਨਣ 'ਤੇ ਬੀ.ਐੱਡ.ਫਰੰਟ ਵਲੋਂ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜਾਹਰਾ

ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਪੱਤਰ ਪ੍ਰੇਰਕ)-ਬੀ.ਐੱਡ. ਅਧਿਆਪਕ ਫ਼ਰੰਟ ਪੰਜਾਬ ਵਲੋਂ ਤਨਖ਼ਾਹ ਕਮਿਸ਼ਨ ਲਾਗੂ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ ਆਦਿ ਦੀਆਂ ਮੰਗਾ ਨੂੰ ਲੈ ਕੇ ਬੀ ਐਡ ਫ਼ਰੰਟ ਦੇ ਮੈਂਬਰਾਂ ਨੇ ਬਲਾਕ ਪ੍ਰਾਇਮਰੀ ਦਫ਼ਤਰ ਵਿਖੇ ਪੰਜਾਬ ਸਰਕਾਰ ਦੀ ...

ਪੂਰੀ ਖ਼ਬਰ »

ਪਿੰਡ ਸਰਾਂ ਤੋਂ 6 ਟਰੈਕਟਰ ਟਰਾਲੀਆਂ ਲੈ ਕੇ ਕਿਸਾਨ ਦਿੱਲੀ ਰਵਾਨਾ

ਨੂਰਪੁਰ ਬੇਦੀ, 24 ਜਨਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-ਪਿੰਡ ਸਰਾਂ ਤੋਂ ਕਿਸਾਨਾਂ ਦਾ ਜਥਾ ਦਿੱਲੀ ਸੰਘਰਸ਼ ਲਈ ਰਵਾਨਾ ਹੋਇਆ | ਇਸ ਦੌਰਾਨ ਇੱਥੋਂ ਕੁਸ਼ਾਨ ਛੇ ਟਰੈਕਟਰ ਟਰਾਲੀਆਂ ਲੈ ਕੇ ਭਾਰੀ ਤਾਦਾਦ 'ਚ ਗਏ | ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਦਾ ਅੜੀਅਲ ਰਵੱਈਆ ਹੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਮੋਰਿੰਡਾ ਵਿਖੇ 4 ਵਾਰਡਾਂ ਤੋਂ ਉਮੀਦਵਾਰ ਐਲਾਨੇ

ਮੋਰਿੰਡਾ, 24 ਜਨਵਰੀ (ਪਿ੍ਤਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਮੋਰਿੰਡਾ ਵਿਖੇ 4 ਵਾਰਡਾਂ ਤੋ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ | ਇਸ ਸਬੰਧੀ ਆਪ ਦੇ ਸਰਕਲ ਪ੍ਰਧਾਨ ਕੁਲਦੀਪ ਸਿੰਘ ਖੇੜੀ ਨੇ ਦੱਸਿਆ ਕਿ ਇਸ ਸਬੰਧੀ ਆਪ ਦੇ ਅਹੁਦੇਦਾਰਾਂ ਦੀ ਮੀਟਿੰਗ ਮੋਰਿੰਡਾ ਵਿਖੇ ...

ਪੂਰੀ ਖ਼ਬਰ »

72ਵਾਂ ਗਣਤੰਤਰ ਦਿਵਸ ਸਮਾਗਮ ਐਸ.ਜੀ.ਐਸ. ਖ਼ਾਲਸਾ ਸਕੂਲ ਵਿਖੇ ਮਨਾਇਆ ਜਾਵੇਗਾ

ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ, ਕਰਨੈਲ ਸਿੰਘ)-ਉੱਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਗਮ ਐਸ.ਜੀ.ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ | ਬੁਲਾਰੇ ਨੇ ਦੱਸਿਆ ਕਿ ਉਪ ਮੰਡਲ ਮੈਜਿਸਟਰੇਟ ਸ੍ਰੀ ਅਨੰਦਪੁਰ ...

ਪੂਰੀ ਖ਼ਬਰ »

ਕਲਵਾਂ ਪਿੰਡ ਤੋਂ ਇਕ ਵੱਡਾ ਜਥਾ ਦਿੱਲੀ ਲਈ ਰਵਾਨਾ

ਕਾਹਨਪੁਰ ਖੂਹੀ, 24 ਜਨਵਰੀ (ਗੁਰਬੀਰ ਸਿੰਘ ਵਾਲੀਆ)-ਦਿੱਲੀ ਵਿਖੇ ਹੋਣ ਜਾ ਰਹੀ ਇਤਿਹਾਸਕ ਟਰੈਕਟਰ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਜਿੱਥੇ ਸਮੁੱਚੇ ਪੰਜਾਬ ਵਿਚੋਂ ਵੱਡੀ ਗਿਣਤੀ ਵਿਚ ਟਰੈਕਟਰ ਦਿੱਲੀ ਲਈ ਰਵਾਨਾ ਹੋ ਰਹੇ ਹਨ, ਉੱਥੇ ਨਜ਼ਦੀਕੀ ਪਿੰਡ ਕਲਵਾਂ ਤੋਂ ...

ਪੂਰੀ ਖ਼ਬਰ »

ਪਿੰਡ ਕਲਿੱਤਰਾ ਤੇ ਦਬਕੇੜਾ ਦੇ ਨੌਜਵਾਨਾਂ ਦਾ ਤੀਜਾ ਜਥਾ ਦਿੱਲੀ ਲਈ ਰਵਾਨਾ

ਢੇਰ, 24 ਜਨਵਰੀ (ਸ਼ਿਵ ਕੁਮਾਰ ਕਾਲੀਆ)-ਪਿੰਡ ਕਲਿੱਤਰਾਂ ਤੇ ਦਬਕੇੜਾ ਦੇ ਨੌਜਵਾਨਾਂ ਦਾ ਤੀਜਾ ਜਥਾ ਕਿਸਾਨ ਸੰਘਰਸ਼ ਹਿਮਾਇਤ ਦੇ ਲਈ ਦਿੱਲੀ ਨੂੰ ਰਵਾਨਾ ਹੋਇਆ | ਇਸ ਮੌਕੇ ਦੀਪੀ ਬੈਂਸ ਦਬਕੇੜਾ ਤੇ ਕਿਰਪਾਲ ਸਿੰਘ ਨੇ ਦੱਸਿਆ ਕਿ ਪਿੰਡ ਦੇ ਨੌਜਵਾਨ ਤੀਜੀ ਵਾਰ ਦਿੱਲੀ ਲਈ ...

ਪੂਰੀ ਖ਼ਬਰ »

ਪਿੰਡ ਦੜੋਲੀ ਦੇ ਨੌਜਵਾਨਾਂ ਵਲੋਂ ਕਬੱਡੀ ਟੂਰਨਾਮੈਂਟ ਕਰਵਾਇਆ

ਢੇਰ, 24 ਜਨਵਰੀ (ਸ਼ਿਵ ਕੁਮਾਰ ਕਾਲੀਆ)-ਪਿੰਡ ਦੜੋਲੀ (ਹੇਠਲੀ) ਦੇ ਨੌਜਵਾਨਾਂ ਵਲੋਂ ਪਿੰਡ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਭਨੂਪਲੀ ਗਰਾਊਾਡ ਵਿਚ ਕਰਵਾਏ ਜਾ ਰਹੇ ਇਸ ਟੂਰਨਾਮੈਂਟ ਵਿਚ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ...

ਪੂਰੀ ਖ਼ਬਰ »

ਮੋਰਿੰਡਾ ਦੇ ਵਾਰਡ ਨੰਬਰ 9 ਤੋਂ ਉਮੀਦਵਾਰ ਬਬਲੀ ਰਾਣੀ ਵਲੋਂ ਚੋਣ ਪ੍ਰਚਾਰ ਜ਼ੋਰਾਂ 'ਤੇ

ਮੋਰਿੰਡਾ, 24 ਜਨਵਰੀ (ਕੰਗ)-ਮੋਰਿੰਡਾ ਦੇ ਵਾਰਡ ਨੰਬਰ 9 (ਮਹਿਲਾ ਜਨਰਲ) ਤੋਂ ਨਗਰ ਕੌਾਸਲ ਉਮੀਦਵਾਰ ਬਬਲੀ ਰਾਣੀ ਵਲੋਂ ਚੋਣ ਪ੍ਰਚਾਰ ਪੂਰੇ ਜ਼ੋਰਾਂ 'ਤੇ ਕੀਤਾ ਜਾ ਰਿਹਾ ਹੈ | ਉਨ੍ਹਾਂ ਵਲੋਂ ਵਾਰਡ ਦੇ ਵੱਖ-ਵੱਖ ਮੁਹੱਲਿਆਂ ਵਿਚ ਚੋਣ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ | ...

ਪੂਰੀ ਖ਼ਬਰ »

ਭਾਓਵਾਲ ਤੋਂ ਕਿਸਾਨਾਂ ਦਾ ਪੰਜਵਾਂ ਜਥਾ ਦਿੱਲੀ ਸੰਘਰਸ਼ ਲਈ ਰਵਾਨਾ

ਨੂਰਪੁਰ ਬੇਦੀ, 24 ਜਨਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਦਿੱਲੀ ਵਿਖੇ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਲਈ ਪਿੰਡ ਭਾਓਵਾਲ ਤੋਂ ਪੰਜਵਾਂ ਕਿਸਾਨਾਂ ਦਾ ਜਥਾ ਦਿੱਲੀ ਸੰਘਰਸ਼ ਲਈ ਰਵਾਨਾ ਹੋਇਆ | ਇਸ ਮੌਕੇ ਹਰਜਿੰਦਰ ਸਿੰਘ ਭਾਉਵਾਲ, ਜ਼ੋਰਾਵਰ ਸਿੰਘ ...

ਪੂਰੀ ਖ਼ਬਰ »

ਸੀਵਰੇਜ ਰਿਸਣ ਕਾਰਨ ਗੰਦੇ ਪਾਣੀ ਨਾਲ ਭਰਿਆ ਨਹਿਰ ਦਾ ਪੁਲ

ਨੰਗਲ, 24 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਅੱਜ ਪਈ ਭਾਰੀ ਧੁੰਦ ਦੇ ਮੌਸਮ ਦੌਰਾਨ ਸਥਾਨਕ ਖੁਆਜਾ ਪੀਰ ਮੰਦਰ ਤੋਂ ਪਿੰਡ ਨੰਗਲ ਨਿੱਕੂ ਨੂੰ ਜਾਂਦੀ ਮੁੱਖ ਸੜਕ ਉੱਤੇ ਚੁਰਾਹੇ ਵਿਚੋਂ ਸੀਵਰੇਜ ਰਿਸਣ ਕਾਰਨ ਗੰਦਾ ਪਾਣੀ ਪੁਲ ਵਿਚ ਭਰ ਗਿਆ, ਜਿਸ ਕਾਰਨ ਰਾਹਗੀਰਾਂ ਨੂੰ ਪੁਲ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੇ ਹੱਕ ਤੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਲੜੀਵਾਰ ਭੁੱਖ ਹੜਤਾਲ 30ਵੇਂ ਦਿਨ 'ਚ

ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਖੇਤੀਬਾੜੀ ਕਾਨੂੰਨਾਂ ਦੇ ਰੋਸ ਅਤੇ ਕਿਸਾਨੀ ਸੰਘਰਸ਼ ਦੇ ਹੱਕ 'ਚ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਨੇ ਅੱਜ 30ਵਾਂ ਦਿਨ ਪਾਰ ਕਰ ਲਿਆ ਹੈ | ਲਗਾਤਾਰ ਕਰੀਬ ਇਕ ਮਹੀਨੇ ...

ਪੂਰੀ ਖ਼ਬਰ »

ਮੂਸਾਪੁਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਨੂਰਪੁਰ ਬੇਦੀ, 24 ਜਨਵਰੀ (ਵਿੰਦਰਪਾਲ ਝਾਂਡੀਆਂ)-ਸਾਹਿਬ-ਏ-ਕਮਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦਾਂ ਸਿੰਘਾਂ ਵਿਖੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਤਿੰਨ ਰੋਜ਼ਾ ਧਾਰਮਿਕ ...

ਪੂਰੀ ਖ਼ਬਰ »

ਨਗਰ ਕੌਾਸਲ ਚੋਣਾਂ ਲੜਨ ਦੇ ਉਮੀਦਵਾਰਾਂ ਦਰੱਖਤਾਂ 'ਤੇ ਲਗਾਏ ਬੋਰਡ

ਮੋਰਿੰਡਾ, 24 ਜਨਵਰੀ (ਪਿ੍ਤਪਾਲ ਸਿੰਘ)-ਨਗਰ ਕੌਾਸਲ ਚੋਣਾਂ ਦਾ ਐਲਾਨ ਹੰੁਦਿਆਂ ਹੀ ਵੱਖ-ਵੱਖ ਵਾਰਡਾਂ ਵਿਚ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਚੋਣ ਲੜਨ ਵਾਲੇ ਉਮੀਦਵਾਰਾਂ ਵਲੋਂ ਜਿੱਥੇ ਚੋਣ ਪ੍ਰਚਾਰ ਨੂੰ ਤੇਜ਼ ...

ਪੂਰੀ ਖ਼ਬਰ »

ਜਸਬੀਰ ਕੌਰ ਵਲੋਂ ਵਾਰਡ 'ਚ ਭਰਵੀਂ ਮੀਟਿੰਗ ਕਰਕੇ ਚੋਣ ਦਾ ਆਗਾਜ਼

ਮੋਰਿੰਡਾ, 24 ਜਨਵਰੀ (ਪਿ੍ਤਪਾਲ ਸਿੰਘ)-ਵਾਰਡ ਨੰਬਰ 5 ਤੋਂ ਸੰਭਾਵੀ ਉਮੀਦਵਾਰ ਜਸਬੀਰ ਕੌਰ ਵਲੋਂ ਵਾਰਡ ਵਿਚ ਭਰਵੀਂ ਮੀਟਿੰਗ ਕਰਕੇ ਚੋਣ ਦਾ ਆਗਾਜ਼ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਮੈ ਵਾਰਡ ਨੰਬਰ 5 ਦੀ ਵਸਨੀਕ ਹੋਣ ਕਾਰਨ ਵਾਰਡ ਦੀਆਂ ਮੁਸ਼ਕਲਾਂ ਤੋ ਜਾਣੂ ਹਾਂ | ...

ਪੂਰੀ ਖ਼ਬਰ »

ਕੌਮੀ ਬਾਲੜੀ ਦਿਵਸ ਸਮਾਜ ਸੇਵੀਆਂ ਨੇ ਨੰਨੀਆਂ ਦਾ ਕੇਕ ਕੱਟ ਮਨਾਇਆ

ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ)-ਕੌਮੀ ਬਾਲੜੀ ਦਿਵਸ ਕੁਝ ਸਮਾਜ ਸੇਵੀਆਂ ਨੇ ਹਸਪਤਾਲ 'ਚ ਨਵਜੰਨਮੀਆਂ ਬੱਚੀਆਂ ਦਾ ਕੇਕ ਕੱਟ ਕੇ ਮਨਾਇਆ ਗਿਆ | ਇਹ ਦਿਵਸ ਹਰ ਸਾਲ 24 ਜਨਵਰੀ ਨੂੰ ਮਨਾਇਆ ਜਾਂਦਾ ਹੈ ਜਿਸ ਦਾ ਆਰੰਭ 2008 'ਚ ਹੋਇਆ ਸੀ | ਸਮਾਜ ਸੇਵੀਆਂ ਸਿੰਮੀ ਮੋਦਗਿੱਲ, ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ, ਇਕ ਫ਼ਰਾਰ

ਮੋਰਿੰਡਾ, 24 ਜਨਵਰੀ (ਕੰਗ)-ਅੱਜ ਪੰਜਕੋਹਾ ਪੈਲੇਸ ਲਾਗੇ ਰੂਪਨਗਰ ਦੇ ਸਪੈਸ਼ਲ ਸੈੱਲ ਦੇ ਏ.ਐੱਸ.ਆਈ. ਬਲਵੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਿਸੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾ ਲਗਾਇਆ ਹੋਇਆ ਸੀ | ਜਿਸ ਵਿਚ ਉਨ੍ਹਾਂ ਨੇ ਪੰਜਕੋਹਾ ਪੈਲੇਸ ਨੇੜਿਉਂ ਕਾਰ ਨੰਬਰ ਐੱਚ.ਆਰ. ...

ਪੂਰੀ ਖ਼ਬਰ »

ਇੰਸਪੈਕਟਰ ਰਜਨੀਸ਼ ਬੱਤਰਾ ਐਕਸਾਈਜ਼ ਵਿਭਾਗ ਮੋਰਿੰਡਾ ਨਿਯੁਕਤ

ਮੋਰਿੰਡਾ, 24 ਜਨਵਰੀ (ਪਿ੍ਤਪਾਲ ਸਿੰਘ)-ਰਜਨੀਸ਼ ਬਤਰਾ ਨੇ ਐਕਸਾਈਜ ਵਿਭਾਗ ਮੋਰਿੰਡਾ ਦੇ ਇੰਸਪੈਕਟਰ ਵਜੋਂ ਅਪਣਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਇੰਸਪੈਕਟਰ ਰਜਨੀਸ਼ ਬਤਰਾ ਨੇ ਕਿਹਾ ਕਿ ਮੋਰਿੰਡਾ ਸ਼ਹਿਰ ਅਤੇ ਇਲਾਕੇ ਵਿਚ ਨਾਜਾਇਜ਼ ਸ਼ਰਾਬ ਦੀ ਵਿੱਕਰੀ ਵਿਰੁੱਧ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਨਵੀਆਂ ਵੋਟਾਂ ਬਣਾਉਣ ਤੇ ਵੋਟਾਂ 'ਚ ਤਬਦੀਲੀ ਨੂੰ ਲੈ ਕੇ ਭੇਦਭਾਵ ਕਰਨ ਦੇ ਦੋਸ਼

ਮੋਰਿੰਡਾ, 24 ਜਨਵਰੀ (ਪਿ੍ਤਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੇ ਦੋਸ਼ ਲਗਾਏ ਕਿ ਨਗਰ ਕੌਾਸਲ ਮੋਰਿੰਡਾ ਦੇ ਅਧਿਕਾਰੀ ਸੱਤਾਧਿਰ ਨਾਲ ਸਬੰਧਿਤ ਉਮੀਦਵਾਰਾਂ ਨੂੰ ਲਾਭ ਪਹੁੰਚਾਉਣ ਲਈ ਨਵੀਆਂ ਵੋਟਾਂ ਬਣਾਉਣ ਅਤੇ ਵੋਟਾਂ ਤਬਦੀਲ ਕਰਨ ਨੂੰ ਲੈ ਕੇ ਭੇਦਭਾਵ ...

ਪੂਰੀ ਖ਼ਬਰ »

ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਟਰੈਕਟਰ ਰੈਲੀ ਨੂੰ ਦਿੱਲੀ ਲਈ ਕੀਤਾ ਰਵਾਨਾ

ਕਾਹਨਪੁਰ ਖੂਹੀ, 24 ਜਨਵਰੀ (ਗੁਰਬੀਰ ਸਿੰਘ ਵਾਲੀਆ)-ਕੇਂਦਰ ਸਰਕਾਰ ਵਲੋਂ ਕਿਸਾਨ ਮਾਰੂ ਬਿੱਲਾਂ ਨੂੰ ਰੱਦ ਕਰਵਾਉਣ ਲਈ ਅਤੇ ਕਿਸਾਨ ਸ਼ਕਤੀ ਦਾ ਪ੍ਰਦਰਸ਼ਨ ਕਰਨ ਦੇ ਮਕਸਦ ਨਾਲ, ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਦੀ ਟਰੈਕਟਰ ਰੈਲੀ ਦੇ ਕੀਤੇ ਐਲਾਨ ਦੇ ਚੱਲਦਿਆਂ, ਅੱਜ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੰਗਲ ਯੂਨਿਟ ਵਲੋਂ ਗੁਰੂ ਨਾਨਕ ਮੋਦੀਖਾਨਾ ਦੀ ਕੀਤੀ ਸ਼ੁਰੂਆਤ

ਨੰਗਲ, 24 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਰੂਪਨਗਰ-ਨਵਾਂ ਸ਼ਹਿਰ ਜ਼ੋਨ ਦੇ ਨੰਗਲ ਡੈਮ ਯੂਨਿਟ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਨਾਨਕ ਮੋਦੀਖ਼ਾਨਾ ਦੀ ਸ਼ੁਰੂਆਤ ਕੀਤੀ ਗਈ | ਇਸ ਨੰੂ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਸਰਗਰਮ ਕਿਸਾਨ ਜਥੇਬੰਦੀਆਂ ਦੀ 26 ਦੀ ਪਰੇਡ ਨੂੰ ਲੈ ਕੇ ਅਪੀਲ

ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ)-ਜ਼ਿਲ੍ਹੇ ਵਿਚ ਸਰਗਰਮ ਕਿਸਾਨ ਜਥੇਬੰਦੀਆਂ ਪੰਜਾਬ ਕਿਸਾਨ ਸਭਾਵਾਂ, ਜਮਹੂਰੀ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ), ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ), ਭਾਰਤੀ ਕਿਸਾਨ ...

ਪੂਰੀ ਖ਼ਬਰ »

ਗੁਰੂ ਨਗਰੀ 'ਚ ਚੱਲ ਰਹੀ ਭੁੱਖ ਹੜਤਾਲ 32ਵੇਂ ਦਿਨ ਵੀ ਜਾਰੀ

ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਕੇਂਦਰ ਸਰਕਾਰ ਵਲੋਂ ਦੇਸ਼ ਭਰ ਦੇ ਕਿਸਾਨ ਭਰਾਵਾਂ ਤੇ ਜਬਰੀ ਥੋਪੇ ਜਾ ਰਹੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਧਾਰਮਿਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲ ਰਹੀ ਲੜੀਵਾਰ ਭੁੱਖ ਹੜਤਾਲ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਖੇਤਰ 'ਚੋਂ ਦਰਜਨਾਂ ਟਰੈਕਟਰ ਰਵਾਨਾ

ਸ੍ਰੀ ਚਮਕੌਰ ਸਾਹਿਬ, 24 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਖੇਤਰ 'ਚੋਂ ਦਰਜਨਾਂ ਟਰੈਕਟਰ ਟਰਾਲੀਆਂ 'ਤੇ ਸਵਾਰ ਹੋ ਕੇ ਸੈਂਕੜੇ ਕਿਸਾਨ ਦਿੱਲੀ ਵੱਲ ਰਵਾਨਾ ਹੋਏ | ਪਿੰਡ ਝੱਲੀਆਂ ਕਲਾਂ ਤੋਂ ਕਿਸਾਨ ਆਗੂ ਜਤਿੰਦਰ ਸਿੰਘ ਗੋਗੀ ਗਿੱਲ ਦੀ ਅਗਵਾਈ ਹੇਠ ਦੋ ...

ਪੂਰੀ ਖ਼ਬਰ »

17ਵੇਂ ਕਾਫ਼ਲੇ ਨੂੰ ਲੈ ਦਿੱਲੀ ਰਵਾਨਾ ਹੋਈ ਬੱਸ

ਸ੍ਰੀ ਚਮਕੌਰ ਸਾਹਿਬ,24 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸ੍ਰੀ ਉਪਕਾਰ ਸੇਵਾ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਵਲੋਂ ਕਿਸਾਨਾਂ ਦੀ ਸਹੂਲਤ ਲਈ ਦਿੱਲੀ ਅੰਦੋਲਨ ਲਈ ਸ਼ੁਰੂ ਕੀਤੀ ਮੁਫ਼ਤ ਬੱਸ ਸੇਵਾ ਅੱਜ 17ਵਾਂ ਕਾਫ਼ਲਾ ਲੈ ਕੇ ਦਿੱਲੀ ਲਈ ਰਵਾਨਾ ਹੋਈ | ਨੌਜਵਾਨ ਕਿਸਾਨ ਆਗੂ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਘਨੌਲੀ/ ਭਰਤਗੜ੍ਹ, 24 ਜਨਵਰੀ (ਜਸਵੀਰ ਸਿੰਘ ਸੈਣੀ)-ਸ੍ਰੀ ਗੁਰੂ ਗੋਬਿੰਦ ਸਿੰਘ ਦੇ 354ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੜਾ ਪਿੰਡ ਸਮੇਤ ਨੇੜਲੇ ਪਿੰਡਾਂ ਦੀ ਸਮੂਹ ਸਾਧ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਦੁਖਭੰਜਨ ਸਾਹਿਬ ਵਿਖੇ ਮਹਾਨ ਧਾਰਮਿਕ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਪਿੰਡ ਪਤਿਆਲਾ ਤੋਂ ਟਰੈਕਟਰ ਪਰੇਡ ਦਾ ਹਿੱਸ ਬਣਨ ਲਈ ਚੌਥਾ ਜਥਾ ਰਵਾਨਾ

ਘਨੌਲੀ, 24 ਜਨਵਰੀ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਪਤਿਆਲਾ ਤੋਂ ਦਿੱਲੀ ਕਿਸਾਨ ਸੰਘਰਸ਼ ਲਈ ਕਿਸਾਨ ਜਥੇਬੰਦੀਆਂ ਵਲੋਂ ਉਲੀਕੇ ਸੰਘਰਸ਼ ਦੇ ਤਹਿਤ ਟਰੈਕਟਰ ਪਰੇਡ ਦਾ ਹਿੱਸਾ ਬਣਨ ਲਈ ਭਾਈ ਹਰਬੰਸ ਸਿੰਘ ਪਤਿਆਲਾ ਵਲੋਂ ਗੁਰਦੁਆਰਾ ਸਾਹਿਬ ਅਰਦਾਸ ਕਰਨ ਉਪਰੰਤ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਸਮਾਗਮ

ਸ੍ਰੀ ਚਮਕੌਰ ਸਾਹਿਬ, 24 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਗੁ: ਯਾਦਗਾਰ ਸ਼ਹੀਦਾਂ ਸ੍ਰੀ ਹੇਮਕੁੰਟ ਸਾਹਿਬ ਲੰਗਰ ਅਸਥਾਨ (ਮਾਣੇਮਾਜਰਾ) ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਕਿਸਾਨ ਅੰਦੋਲਨ ਦੀ ਚੜ੍ਹਦੀ ਕਲਾ ਲਈ ...

ਪੂਰੀ ਖ਼ਬਰ »

ਨੰਗਲ ਬਾਸਕਟਬਾਲ ਕਲੱਬ ਵਲੋਂ ਦੋ ਰੋਜ਼ਾ ਤੀਜਾ ਬਾਸਕਟਬਾਲ ਟੂਰਨਾਮੈਂਟ

ਨੰਗਲ, 24 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਨੰਗਲ ਬਾਸਕਟਬਾਲ ਕਲੱਬ ਵਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਬੀਬੀਐਮਬੀ ਦੇ ਸਟਾਫ਼ ਕਲੱਬ ਗਰਾਊਾਡ ਵਿਖੇ ਦੋ ਰੋਜ਼ਾ ਤੀਜਾ ਬਾਸਕਟਬਾਲ ਟੂਰਨਾਮੈਂਟ ਸ਼ੁਰੂ ਕਰਵਾਇਆ ਗਿਆ | ...

ਪੂਰੀ ਖ਼ਬਰ »

ਨੂਰਪੁਰ ਬੇਦੀ ਤੋਂ ਕਿਸਾਨ ਪਰੇਡ 'ਚ ਵਪਾਰੀ ਵਰਗ ਵਲੋਂ ਸ਼ਾਮਿਲ ਹੋਣ ਦਾ ਐਲਾਨ

ਨੂਰਪੁਰ ਬੇਦੀ, 24 ਜਨਵਰੀ (ਵਿੰਦਰਪਾਲ ਝਾਂਡੀਆਂ)-ਕੇਂਦਰ ਦੇ ਤਿੰਨ ਕਾਲੇ ਖੇਤੀ ਕਾਨੰੂਨਾਂ ਦੇ ਖ਼ਿਲਾਫ਼ 26 ਜਨਵਰੀ ਨੂੰ ਦਿੱਲੀ ਵਿਖੇ ਹੋਣ ਵਾਲੀ ਕਿਸਾਨ ਪਰੇਡ ਵਿਚ ਨੂਰਪੁਰ ਬੇਦੀ ਇਲਾਕੇ ਦੇ ਵਪਾਰੀ ਵਰਗ ਨੇ ਵੀ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਏਟਕ ਰੂਪਨਗਰ ਦੀ ਸਰਬ ਸੰਮਤੀ ਨਾਲ ਚੋਣ

ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ)-ਅਣਖੀ ਭਵਨ ਰੂਪਨਗਰ ਵਿਖੇ ਜ਼ਿਲ੍ਹਾ ਏਟਕ ਦਾ ਡੈਲੀਗੇਟ ਇਜਲਾਸ ਰਾਜ ਕੁਮਾਰ ਤਿਵਾੜੀ ਪ੍ਰਧਾਨ ਜ਼ਿਲ੍ਹਾ ਏਟਕ ਰੋਪੜ, ਮਹਿੰਗਾ ਰਾਮ, ਰਣਜੀਤ ਗਿੱਲ ਰਾਮ ਕੁਮਾਰ ਅਤੇ ਤਰਲੋਚਨ ਸਿੰਘ ਪੰਜਾਬ ਰੋਡਵੇਜ਼ ਦੀ ਪ੍ਰਧਾਨਗੀ ਹੇਠ ਹੋਇਆ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX