ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੋਗਾ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਮਨਾਇਆ ਜਾਵੇਗਾ, ਜਿਸ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਫ਼ੁੱਲ ਡਰੈੱਸ ਰਿਹਰਸਲ ਅੱਜ ਨਵੀਂ ਦਾਣਾ ਮੰਡੀ ਵਿਖੇ ਕੀਤੀ ਗਈ, ਜਿਸ ਵਿਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਅਤੇ ਵਿਸ਼ੇਸ਼ ਮਹਿਮਾਨ ਵਜੋਂ ਜਿੱਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਸ਼ਿਰਕਤ ਕੀਤੀ | ਰਿਹਰਸਲ ਤੋਂ ਬਾਅਦ ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਮਿਤੀ 26 ਜਨਵਰੀ ਨੂੰ ਪੰਜਾਬ ਦੇ ਟਰਾਂਸਪੋਰਟ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੈਬਿਨੇਟ ਮੰਤਰੀ ਸ਼੍ਰੀਮਤੀ ਰਜ਼ੀਆ ਸੁਲਤਾਨਾ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਸ਼੍ਰੀ ਹੰਸ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਡੇ ਦੇਸ਼ ਦੇ ਇਸ ਰਾਸ਼ਟਰੀ ਤਿਉਹਾਰ ਨੂੰ ਪੂਰੀ ਸ਼ਾਨ ਅਤੇ ਉਤਸ਼ਾਹ ਨਾਲ ਮਨਾਉਣ ਲਈ ਕੋਈ ਵੀ ਕਸਰ ਬਾਕੀ ਨਾ ਛੱਡੀ ਜਾਵੇ | ਉਨ੍ਹਾਂ ਕਿਹਾ ਕਿ ਇਸ ਸਮਾਗਮ ਦੀਆਂ ਤਿਆਰੀਆਂ ਜਲਦ ਤੋਂ ਜਲਦ ਮੁਕੰਮਲ ਕਰ ਲਈਆਂ ਜਾਣ | ਉਨ੍ਹਾਂ ਦੱਸਿਆ ਕਿ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਇਸ ਸਾਲ ਸਮਾਗਮ ਵਿਚ ਇਕੱਠ ਅਤੇ ਝਾਕੀਆਂ 50 ਫ਼ੀਸਦੀ ਹੀ ਰੱਖੀਆਂ ਜਾਣਗੀਆਂ | ਬੱਚਿਆਂ ਦੀ ਹਾਜ਼ਰੀ ਘੱਟ ਤੋਂ ਘੱਟ ਰੱਖੀ ਜਾਵੇਗੀ | ਸਭਿਆਚਾਰਕ ਸਮਾਗਮ ਵੀ ਨਹੀਂ ਹੋਵੇਗਾ | ਚੁਣਵੇਂ ਵਿਸ਼ੇਸ਼ ਵਿਅਕਤੀਆਂ ਦਾ ਸਨਮਾਨ ਅਤੇ ਮਾਰਚ ਪਾਸਟ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਪੰਜਾਬ ਸਰਕਾਰ ਦੇ ਕਈ ਨੁਮਾਇੰਦੇ ਭਾਗ ਲੈਣਗੇ | ਸ਼੍ਰੀ ਹੰਸ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਮਾਗਮ ਦੀਆਂ ਤਿਆਰੀਆਂ ਵਿਚ ਕੋਈ ਵੀ ਕਸਰ ਬਾਕੀ ਨਾ ਛੱਡੀ ਜਾਵੇ | ਇਸ ਸਮਾਗਮ ਨੂੰ ਦੇਸ਼ ਭਗਤੀ ਦੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਪਣੇ ਘਰਾਂ ਜਾਂ ਖੇਤਰਾਂ ਵਿਚ ਇਸ ਸਮਾਗਮ ਨੂੰ ਮਨਾਉਣਾ ਯਕੀਨੀ ਬਣਾਉਣ ਪਰ ਇਸ ਮੌਕੇ ਕੋਰੋਨਾ ਸਬੰਧੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ |
ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਯੂਥ ਆਗੂ ਗੁਰਮੁਖ ਸਿੰਘ ਸੰਧੂ ਅਤੇ ਜ਼ਿਲ੍ਹਾ ਟਕਸਾਲੀ ਜਥੇਦਾਰ ਡਾ. ਕਾਰਜ ਸਿੰਘ ਧਰਮ ਸਿੰਘ ਵਾਲਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਤਿੰਨ ਮੰਤਰੀ ਕਿਸਾਨ ਯੂਨੀਅਨਾਂ ਨਾਲ ...
ਕੋਟ ਈਸੇ ਖਾਂ, 24 ਜਨਵਰੀ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)-ਨਜਦੀਕੀ ਉੱਘੇ ਪਿੰਡ ਭਾਗਪੁਰ ਗਗੜਾ ਵਿਖੇ ਝੋਨੇ ਦੀਆਂ ਗੱਠਾਂ ਨੂੰ ਅਚਾਨਕ ਅੱਗ ਲੱਗਣ ਕਰਕੇ ਕਰੀਬ ਪੰਜ ਲੱਖ ਰੁਪਏ ਦਾ ਨੁਕਸਾਨ ਹੋ ਦਾ ਸਮਾਚਾਰ ਹੈ | ਪੱਤਰਕਾਰਾਂ ਵਲੋਂ ਮੌਕੇ 'ਤੇ ਪੁੱਜਣ ਸਮੇਂ ਦੀ ...
ਨਿਹਾਲ ਸਿੰਘ ਵਾਲਾ, 24 ਜਨਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਰਣਸੀਂਹ ਵਿਖੇ ਅਣਪਛਾਤੇ ਚੋਰਾਂ ਵਲੋਂ ਦਿਨ-ਦਿਹਾੜੇ ਇਕ ਘਰ ਦੇ ਜਿੰਦਰੇ ਭੰਨ ਕੇ 5 ਤੋਲੇ ਸੋਨਾ ਅਤੇ ਲਗਪਗ 14 ਹਜ਼ਾਰ ਰੁਪਏ ਦੀ ਨਗਦੀ ...
ਮੋਗਾ, 24 ਜਨਵਰੀ (ਅਸ਼ੋਕ ਬਾਂਸਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਿਸਾਨ ਮਾਰੂ ਕਾਲੇ ਕਾਨੰੂਨਾਂ ਦੇ ਖ਼ਿਲਾਫ਼ ਅੱਜ ਮੋਗਾ ਮੰਡੀ ਵਿਚ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਰਣਬੀਰ ਸਿੰਘ ਲਾਲੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਜਿਸ ਵਿਚ ਕਿਸਾਨਾਂ ਦੀ ਹਮਾਇਤ ...
ਕੋਟ ਈਸੇ ਖਾਂ, 24 ਜਨਵਰੀ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਸੰਘਣੀ ਧੁੰਦ ਕਾਰਨ ਸਥਾਨਕ ਸ਼ਹਿਰ ਦੇ ਜ਼ੀਰਾ ਰੋਡ 'ਤੇ ਪੈਟਰੋਲ ਪੰਪ ਨਜ਼ਦੀਕ ਬੱਸ ਤੇ ਕਾਰ ਦੀ ਆਹਮੋ ਸਾਹਮਣੀ ਟੱਕਰ ਹੋ ਗਈ ਜਦਕਿ ਜਾਨੀ ਨੁਕਸਾਨ ਹੋਣੋਂ ਮਸਾਂ ਬਚਿਆ | ਮੌਕੇ 'ਤੇ ਇਕੱਤਰ ਜਾਣਕਾਰੀ ...
ਕੋਟ ਈਸੇ ਖਾਂ, 24 ਜਨਵਰੀ (ਨਿਰਮਲ ਸਿੰਘ ਕਾਲੜਾ)-ਕਿਸਾਨੀ ਨੂੰ ਤਬਾਹ ਹੋਣ ਤੋ ਬਚਾਉਣ ਲਈ ਕਿਸਾਨ-ਮਜਦੀਰ ਤੇ ਹੋਰ ਆਪਣੇ ਘਰ ਬਾਰ ਬਾਲ-ਬੱਚੇ ਛੱਡ ਕੇ ਰੱਦ ਕਰਾਉਣ ਲਈ ਦਿੱਲੀ ਬਾਰਡਰਾਂ 'ਤੇ ਡੇਰੇ ਲਾਈ ਬੈਠੇ ਹਨ ਤੇ 26 ਜਨਵਰੀ ਨੂੰ ਸ਼ਾਂਤਮਈ ਟਰੈਕਟਰ ਪਰੇਡ ਕਰਕੇ ਆਪਣਾ ਰੋਸ ...
ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਕਾਲੇ ਕਾਨੰੂਨਾਂ ਨੂੰ ਲੈ ਕੇ ਕਿਸਾਨਾਂ ਦਾ ਸੰਘਰਸ਼ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਚੱਲ ਰਿਹਾ ਹੈ, ਉੱਥੇ ਇਹ ਅੰਦੋਲਨ ...
ਅਜੀਤਵਾਲ, 24 ਜਨਵਰੀ (ਗਾਲਿਬ)-ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਬਾਰਡਰਾਂ ਗਾਜੀਪੁਰ, ਸਿੰਘੂ, ਟਿੱਕਰੀ ਆਦਿ ਤੇ ਕਿਸਾਨਾਂ ਸਿਰ ਥੋਪੇ ਤਿੰਨ ਮਾਰੂ ਕਾਨੰੂਨ ਰੱਦ ਕਰਵਾਉਣ ਲਈ ਲੱਖਾਂ ਕਿਸਾਨ ਡਟੇ ਹੋਏ ਹਨ ਜੋ ਸਬਰ, ਸੰਤੋਖ ਅਨੁਸ਼ਾਸਨ ਬਣਾ ਕੇ ਠੰਢੀਆਂ ਰਾਤਾਂ 'ਚ ਦਿਨ ...
ਠੱਠੀ ਭਾਈ, ਸਮਾਲਸਰ 22 ਜਨਵਰੀ (ਜਗਰੂਪ ਸਿੰਘ ਮਠਾੜੂ,ਕਿਰਨਦੀਪ ਸਿੰਘ ਬੰਬੀਹਾ)-ਮੋਗਾ ਜ਼ਿਲ੍ਹੇ ਦੇ ਪਿੰਡ ਸੇਖਾ ਖ਼ੁਰਦ ਵਿਖੇ ਸਥਿਤ ਉਦਾਸੀਨ ਸੰਪਰਦਾਇ ਨਾਲ ਸਬੰਧਿਤ ਪੁਰਾਤਨ ਧਾਰਮਿਕ ਸਥਾਨ ਸੇਖਾ ਝਿੜੀ ਦੇ ਮੌਜੂਦਾ ਮੁਖੀ ਮਹੰਤ ਸੁਖਦੇਵ ਮੁਨੀ ਜੀ ਦੀ ਅਗਵਾਈ ਵਿਚ ...
ਬਾਘਾ ਪੁਰਾਣਾ, 24 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਡੀ. ਐਸ. ਆਈਲਟਸ ਇੰਸਟੀਚਿਊਟ ਦੇ ਡਾਇਰੈਕਟਰ ਦੇਵਰਾਜ ਚਾਵਲਾ ਨੇ ਕਿਸਾਨ ਮੋਰਚਾ ਦਿੱਲੀ ਵਿਚ ਬੈਠੇ ਕਿਸਾਨਾਂ ਦੇ ਬੱਚਿਆਂ ਨੂੰ ਆਈਲਟਸ ਦੀ ਫ਼ੀਸ ਵਿਚ ...
ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਆਈਲਟਸ ਅਤੇ ਵੀਜ਼ਾ ਸਬੰਧੀ ਸੇਵਾਵਾਂ ਵਿਚ ਨੰਬਰ ਇਕ ਸੰਸਥਾ ਬਣ ਚੁੱਕੀ ਹੈ, ਉੱਥੇ ਹੀ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ | ਸੰਸਥਾ ਦਾ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ...
ਬਾਘਾ ਪੁਰਾਣਾ, 24 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ ਉੱਪਰ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇੰਗਲਿਸ਼ ਸਟੂਡੀਓ ਸੰਸਥਾ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ, ਜਿਸ ਦੇ ਤਹਿਤ ਸੰਸਥਾ ਵਲੋਂ ਇਸ ਵਾਰ ਰਮਨਦੀਪ ...
ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ)-ਕੈਂਬਰਿਜ ਸਕੂਲ ਦੀ ਸੱਤਵੀਂ ਕਲਾਸ ਦੀ ਵਿਦਿਆਰਥਣ ਤੇਜਿੰਦਰ ਕੌਰ ਪੁੱਤਰੀ ਪਰਮਜੀਤ ਸਿੰਘ ਅਤੇ ਕਮਲਜੀਤ ਕੌਰ ਨੇ ਪੌਲੀਵੁੱਡ ਸਕਰੀਨ ਚੈਨਲ ਦੇ ਮੋਗਾ ਗੌਟ ਟੇਲੈਂਟ ਵਿਚ ਸਿੰਗਿੰਗ ਮੁਕਾਬਲੇ ਵਿਚ ਭਾਗ ਲਿਆ | ਇਸ ਮੁਕਾਬਲੇ ਵਿਚ ਇਸ ...
ਬਾਘਾ ਪੁਰਾਣਾ, 23 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਕੋਟਕਪੂਰਾ ਰੋਡ ਵਿਖੇ ਸੈਂਟਰਲ ਬੈਂਕ ਆਫ਼ ਇੰਡੀਆ ਦੇ ਉੱਪਰ ਸਥਿਤ ਪ੍ਰਫੈਕਟ ਆਈਲਟਸ ਐਾਡ ਇਮੀਗ੍ਰੇਸ਼ਨ ਸੰਸਥਾ ਵਿਖੇ ਵਿਦਿਆਰਥੀਆਂ ਨੂੰ ਬਹੁਤ ਹੀ ਸਰਲ ਢੰਗ ਤਰੀਕਿਆਂ ਰਾਹੀਂ ਕੋਚਿੰਗ ਦਿੱਤੀ ਜਾਂਦੀ ਹੈ ਜਿਸ ਦੇ ...
ਬਾਘਾ ਪੁਰਾਣਾ, 24 ਜਨਵਰੀ (ਬਲਰਾਜ ਸਿੰਗਲਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਸਕੱਤਰ ਜੋਧਾ ਸਿੰਘ ਬਰਾੜ ਅਤੇ ਰੁਪਿੰਦਰ ਸਿੰਘ ਪਿੰਦਾ ਬਰਾੜ ਕੈਨੇਡੀਅਨ ਦੀ ਮਾਤਾ ਹਰਵਿੰਦਰ ਕੌਰ ਬਰਾੜ ਧਰਮ-ਪਤਨੀ ਸਵ. ਮਾਸਟਰ ਪ੍ਰੀਤਮ ਸਿੰਘ ਬਰਾੜ ਨਮਿਤ ਅੱਜ ਸਥਾਨਕ ਗੁਰਦੁਆਰਾ ...
ਕਿਸ਼ਨਪੁਰਾ ਕਲਾਂ, 24 ਜਨਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸਮਾਜ ਸੇਵੀ ਬਲਜੀਤ ਸਿੰਘ ਸਿੱਧੂ ਅਤੇ ਅਮਨਦੀਪ ਸਿੰਘ ਸੋਨੀ ਸਿੱਧੂ ਦੇ ਸਤਿਕਾਰਯੋਗ ਪਿਤਾ ਕਿਰਪਾਲ ਸਿੰਘ ਸਿੱਧੂ ਜੋ ਕਿ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX