ਬਠਿੰਡਾ, 24 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਦੇਸ਼ ਦੇ 72ਵੇਂ ਗਣਤੰਤਰਤਾ ਦਿਵਸ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਸਰਕਾਰੀ ਰਜਿੰਦਰਾ ਕਾਲਜ ਦੇ ਹਾਕੀ ਸਟੇਡੀਅਮ 'ਚ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲਿਆ | ਇਸ ਦੌਰਾਨ ਪਰੇਡ ਕਮਾਂਡਰ ਡੀ.ਐਸ.ਪੀ. ਮਨੋਜ ਗੋਰਸੀ ਦੀ ਅਗਵਾਈ ਹੇਠ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ., ਸਕਾਊਟਸ ਅਤੇ ਗਾਈਡ ਦੀਆਂ ਟੁਕੜੀਆਂ ਨੇ ਬੈਂਡ ਦੀਆਂ ਧੁੰਨਾਂ 'ਤੇ ਮਾਰਚ ਪਾਸਟ ਕਰਦਿਆਂ ਕੌਮੀ ਤਿਰੰਗੇ ਝੰਡੇ ਅਤੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ | ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਬੰਧੀ ਚੱਲ ਰਹੀਆਂ ਤਿਆਰੀਆਂ ਬਾਰੇ ਰੀਵਿਊ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਦੱਸਿਆ ਕਿ 72ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨਿਭਾਉਣਗੇ | ਬੈਠਕ ਦੀ ਪ੍ਰਧਾਨਗੀ ਕਰਦਿਆਂ ਬੀ. ਸ੍ਰੀਨਿਵਾਸਨ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ | ਉਨ੍ਹਾਂ ਕਿਹਾ ਕਿ ਸਾਰੇ ਇੰਤਜ਼ਾਮ ਸਮੇਂ-ਸਿਰ ਮੁਕੰਮਲ ਕਰ ਲਏ ਜਾਣ ਤਾਂ ਜੋ ਸਮਾਗਮ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜਿ੍ਹਆ ਜਾ ਸਕੇ | ਇਸ ਮੌਕੇ ਐਸ.ਐਸ.ਪੀ. ਭੁਪਿੰਦਰਜੀਤ ਸਿੰਘ ਵਿਰਕ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜਦੀਪ ਸਿੰਘ ਬਰਾੜ, ਐਸ.ਪੀ. ਮੇਜਰ ਸਿੰਘ, ਐਸ.ਪੀ. ਜਸਪਾਲ ਸਿੰਘ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਗੁਰਬੀਰ ਸਿੰਘ ਕੋਹਲੀ, ਸਹਾਇਕ ਕਮਿਸ਼ਨਰ ਜਨਰਲ ਹਰਕੰਵਲਜੀਤ ਸਿੰਘ, ਤਹਿਸੀਲਦਾਰ ਸੁਖਬੀਰ ਸਿੰਘ ਬਰਾੜ, ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |
ਬਠਿੰਡਾ, 24 ਜਨਵਰੀ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੇ ਨੇੜੇ ਨਿਵਾਸੀ ਪਿੰਡ ਹਰਰਾਏਪੁਰ ਜ਼ਿਲ੍ਹਾ ਬਠਿੰਡਾ ਦੀ ਬਜ਼ੁਰਗ ਔਰਤ ਹਰਬੰਸ ਕੌਰ (65) ਜੋ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਇਲਾਜ ਹਿਤ 13 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿਚ ਦਾਖ਼ਲ ...
ਭਗਤਾ ਭਾਈਕਾ, 24 ਜਨਵਰੀ (ਸੁਖਪਾਲ ਸਿੰਘ ਸੋਨੀ)- ਬੀਤੀ ਰਾਤ ਸਥਾਨਕ ਮੁੱਖ ਬਾਜ਼ਾਰ ਵਿਚੋਂ ਇਕ ਕਰਿਆਨੇ ਦੀ ਦੁਕਾਨ ਦਾ ਸ਼ਟਰ ਭੰਨ ਕੇ ਸਮਾਨ ਅਤੇ 10 ਹਜ਼ਾਰ ਰੁ: ਦੇ ਕਰੀਬ ਚੋਰੀ ਹੋਣ ਦੀ ਘਟਨਾ ਵਾਪਰੀ ਹੈ | ਇਸ ਸਬੰਧੀ ਵਰਮਾ ਕਰਿਆਨਾ ਸਟੋਰ ਦੇ ਮਾਲਕ ਹਰ ਗੋਪਾਲ ਦਾਸ ਨੇ ...
ਬਠਿੰਡਾ, 24 ਜਨਵਰੀ (ਅਵਤਾਰ ਸਿੰਘ)-ਬਠਿੰਡਾ-ਮਾਨਸਾ ਰੋਡ 'ਤੇ ਪਿੰਡ ਭਾਈ ਬਖਤੌਰ ਕੋਲ ਲੱਗੀ ਰਾਤ ਮਹਿੰਦਰਾ ਪਿਕਅਪ ਡਾਲਾ ਪੀ.ਬੀ. 03ਬੀ.ਡੀ. 0155 ਦੀ ਟੱਕਰ ਕਿਸੇ ਅਣਪਛਾਤੇ ਵਾਹਨ ਨਾਲ ਹੋਣ ਕਾਰਨ ਪਿਕਅਪ ਡਾਲਾ ਦਾ ਡਰਾਈਵਰ ਅਤੇ ਸਹਾਇਕ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਏ | ...
ਬਠਿੰਡਾ, 24 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਮਜ਼ਦੂਰ ਮੁਕਤੀ ਮੋਰਚਾ, ਪੰਜਾਬ ਦੇ ਸੱਦੇ 'ਤੇ ਔਰਤ ਕਰਜਾ ਮੁਆਫ਼ੀ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਵਾਉਣ ਲਈ ਅੱਜ ਮਜ਼ਦੂਰ ਸੜਕਾਂ 'ਤੇ ਉਤਰ ਆਏ ਹਨ, ਜਿਨ੍ਹਾਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ...
ਤਲਵੰਡੀ ਸਾਬੋ, 24 ਜਨਵਰੀ (ਰਣਜੀਤ ਸਿੰਘ ਰਾਜੂ)- ਥਾਣਾ ਤਲਵੰਡੀ ਸਾਬੋ ਦੇ ਨਵੇਂ ਨਿਯੁਕਤ ਹੋ ਕੇ ਆਏ ਮੁਖੀ ਬਲਵਿੰਦਰ ਸਿੰਘ ਨੇ ਅਹੁਦਾ ਸੰਭਾਲਣ ਉਪਰੰਤ ਅੱਜ ਪੱਤਰਕਾਰਾਂ ਨਾਲ ਮੁਲਾਕਾਤ ਦੌਰਾਨ ਇਤਿਹਾਸਿਕ ਨਗਰ ਤਲਵੰਡੀ ਸਾਬੋ ਤੇ ਸਮੁੱਚੇ ਇਲਾਕੇ ਵਿਚ ਅਮਨ ਸ਼ਾਂਤੀ ਤੇ ...
ਰਾਮਾਂ ਮੰਡੀ, 24 ਜਨਵਰੀ (ਅਮਰਜੀਤ ਸਿੰਘ ਲਹਿਰੀ)-14 ਫਰਵਰੀ ਨੂੰ ਹੋਣ ਜਾ ਰਹੀਆਂ ਨਗਰ ਕੌਾਸਲ ਚੋਣਾਂ ਲਈ ਆਮ ਆਦਮੀ ਪਾਰਟੀ ਦੀ ਕੇਂਦਰੀ ਕਾਰਜਕਾਰਨੀ ਮੈਂਬਰ ਅਤੇ ਹਲਕਾ ਤਲਵੰਡੀ ਸਾਬੋ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ ਦੇ ਉਮੀਦਵਾਰਾਂ ਦੀ ਪਹਿਲੀ ...
ਰਾਮਾਂ ਮੰਡੀ, 24 ਜਨਵਰੀ (ਤਰਸੇਮ ਸਿੰਗਲਾ)- ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਯੂਨੀਅਨਾਂ ਵਲੋਂ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਦਿੱਲੀ ਵਿਖੇ ਕੱਢੇ ਜਾ ਰਹੇ ਵਿਸ਼ਾਲ ਟਰੈਕਟਰ ਮਾਰਚ ਦੀ ਹਮਾਇਤ ਕਰਦਿਆਂ ਅੱਜ ਆੜ੍ਹਤੀ ਐਸੋਸੀਏਸ਼ਨ ਰਾਮਾਂ ...
ਰਾਮਾਂ ਮੰਡੀ, 24 ਜਨਵਰੀ (ਤਰਸੇਮ ਸਿੰਗਲਾ)-ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਯੂਨੀਅਨਾਂ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਦਿੱਲੀ ਵਿਖੇ ਕੱਢੇ ਜਾ ਰਹੇ ਵਿਸ਼ਾਲ ਟਰੈਕਟਰ ਮਾਰਚ ਨੂੰ ਲੈ ਕੇ ਦੇਸ਼ ਦੇ ਸਮੂਹ ਕਿਸਾਨਾਂ ਦੇ ਨਾਲ ਨਾਲ ਆਮ ...
ਬਠਿੰਡਾ, 24 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਆਮ ਆਦਮੀ ਪਾਰਟੀ ਤੋਂ ਵਾਰਡ ਨੰ. 34 ਦੇ ਉਮੀਦਵਾਰ ਭੂਸ਼ਨ ਅਰੋੜਾ ਅਤੇ ਵਾਰਡ ਨੰ. 7 ਤੋਂ ਅਮਰਜੀਤ ਕੌਰ ਨੇ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ | ਭੂਸ਼ਨ ਅਰੋੜਾ ਨੇ ਅੰਨਪੁਰਨਾ ਮੰਦਰ ਵਿਚ ਮੱਥਾ ਟੇਕਣ ਉਪਰੰਤ ਆਪਣੀ ...
ਭਾਈਰੂਪਾ, 24 ਜਨਵਰੀ (ਵਰਿੰਦਰ ਲੱਕੀ)- ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ 'ਚ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਬਾਬਾ ਭਾਈ ਰੂਪ ਚੰਦ ਲੰਗਰ ਕਮੇਟੀ ਵਲੋਂ ਅਖੰਡ ਪਾਠ ਦੇ ਭੋਗ ਪਾਏ ਗਏ | ਭੋਗ ਉਪਰੰਤ ਸੰਗਤਾਂ ਨੂੰ ...
ਮੌੜ ਮੰਡੀ, 24 ਜਨਵਰੀ (ਲਖਵਿੰਦਰ ਸਿੰਘ ਮੌੜ)- ਸਥਾਨਕ ਟਰੱਕ ਯੂਨੀਅਨ ਤੋਂ ਬੱਸ ਅੱਡਾ ਵੱਲ ਜਾਣ ਵਾਲੀ ਸੜਕ ਦੇ ਪੁਨਰ ਨਿਰਮਾਣ ਲਈ ਇਸ ਨੂੰ ਪੁੱਟਿਆ ਗਿਆ ਹੈ ਤੇ ਹਰ ਕਿਸਮ ਦੀ ਆਵਾਜਾਈ ਬੰਦ ਹੋ ਗਈ ਹੈ ਤੇ ਬੱਸਾਂ ਨੂੰ ਮੌੜ ਮੰਡੀ ਦੇ ਦੋ ਬਾਈਪਾਸ ਲੰਘ ਕੇ ਬੱਸ ਅੱਡੇ ਵਿਚ ...
ਬਠਿੰਡਾ, 24 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਬੀ.ਐੱਫ.ਜੀ.ਆਈ. ਵਲੋਂ ਸਮਾਜ ਸੇਵਾ ਲਈ ਹਰ ਸਾਲ ਕਿਸੇ ਨਾ ਕਿਸੇ ਨੇਕ ਕਾਰਜ ਨੂੰ ਸਮਰਪਿਤ ਕੀਤਾ ਜਾਂਦਾ ਹੈ | ਇਸੇ ਪਰੰਪਰਾ ਨੂੰ ਲਗਾਤਾਰ ਜਾਰੀ ਰੱਖਦਿਆਂ ਸੰਸਥਾ ਵਲੋਂ ਹਰ ਵਾਰ ਦੀ ਤਰ੍ਹਾਂ ਇਹ ਵਰ੍ਹਾ 2021 'ਕਮਿਊਨਿਟੀ ...
ਬਠਿੰਡਾ, 24 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਪੂਰੇ ਦੇਸ਼ 'ਚ 24 ਜਨਵਰੀ ਨੂੰ ਰਾਸ਼ਟਰੀ ਬਾਲੜੀ ਦਿਵਸ ਵਜੋਂ ਮਨਾਇਆ ਜਾਂਦਾ ਹੈ | ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇਸ ਵਾਰ ਜ਼ਿਲੇ੍ਹ ਦੀਆਂ ਬਾਲੜੀਆਂ ਨੂੰ ਸਮਾਰਟ ਫ਼ੋਨ ਦਾ ਤੋਹਫ਼ਾ ਦਿੱਤਾ ਹੈ ...
ਸੀਂਗੋ ਮੰਡੀ, 24 ਜਨਵਰੀ (ਪਿ੍ੰਸ ਗਰਗ)- ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੰਕੈਡਰੀ ਸਕੂਲ ਜੋਗੇਵਾਲਾ ਵਿਖੇ ਮਿਲਣ ਪਾਰਟਨਰਸ਼ਿਪ ਪ੍ਰੋਗਰਾਮ ਨੂੰ ਮੁੱਖ ਰੱਖਦਿਆਂ ਸਰਕਾਰੀ ਹਾਈ ਸਕੂਲ ਸਿੰਘਪੁਰਾ ਅਤੇ ਸਰਕਾਰੀ ਹਾਈ ਸਕੂਲ ਦਾਦੂ ਦੇ ਅਧਿਆਪਕ ਸਾਹਿਬਾਨ ਤੇ ਤੀਹ ...
ਭਗਤਾ ਭਾਈਕਾ, 24 ਜਨਵਰੀ (ਸੁਖਪਾਲ ਸਿੰਘ ਸੋਨੀ)-ਆਮ ਆਦਮੀ ਪਾਰਟੀ ਰਾਮਪੁਰਾ ਫੂਲ ਦੇ ਸੀਨੀਅਰ ਆਗੂ ਮਨਜੀਤ ਸਿੰਘ ਸਿੱਧੂ ਬਿੱਟੀ ਨੇ ਹਲਕਾ ਰਾਮਪੁਰਾ ਫੂਲ ਦੇ ਵਾਸੀਆਂ ਸਮੇਤ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੀ ਹੋਂਦ ਦੀ ਲੜਾਈ ਜਿੱਤਣ ਲਈ ...
ਭਗਤਾ ਭਾਈਕਾ, 24 ਜਨਵਰੀ (ਸੁਖਪਾਲ ਸਿੰਘ ਸੋਨੀ)- ਸਥਾਨਕ ਸ਼ਹਿਰ ਦੇ ਜੰਮਪਲ ਪੰਜਾਬੀ ਲੋਕ ਗਾਇਕ ਸੱਜਣ ਅਦੀਬ ਵਲੋਂ ਅੱਜ ਭੂਤਾਂ ਵਾਲੇ ਖੂਹ ਉੱਪਰ ਪਹੁੰਚ ਕੇ ਕਿਸਾਨੀ ਮੋਰਚੇ ਲਈ 50 ਹਜ਼ਾਰ ਦੀ ਆਰਥਿਕ ਮਦਦ ਪ੍ਰਦਾਨ ਕੀਤੀ ਗਈ | ਇਹ ਮਦਦ ਰਾਸੀ ਸਥਾਨਕ ਭੂਤਾਂ ਵਾਲਾ ਖੂਹ ...
ਭਾਈਰੂਪਾ, 24 ਜਨਵਰੀ (ਵਰਿੰਦਰ ਲੱਕੀ)- ਅੰਮਿ੍ਤਸਰ-ਯਾਮਨਗਰ ਵਾਇਆ ਬਠਿੰਡਾ ਦੇ ਪਿੰਡਾਂ ਅੰਦਰ ਦੀ ਕੱਢੇ ਜਾ ਰਹੇ ਕੌਮੀ ਰਾਜ ਮਾਰਗ ਦਾ ਵਿਰੋਧ ਕਰ ਰਹੇ ਪਿੰਡ ਸੇਲਬਰਾਹ ਦੇ ਕਿਸਾਨਾਂ ਵਲੋਂ ਆਪਣੇ ਸੰਘਰਸ਼ ਨੂੰ ਹੋਰ ਤੇਜ ਕਰਦੇ ਹੋਏ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ...
ਤਲਵੰਡੀ ਸਾਬੋ, 24 ਜਨਵਰੀ (ਰਵਜੋਤ ਸਿੰਘ ਰਾਹੀ)- ਸੁਦੇਸ਼ ਵਾਟਿਕਾ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਭਾਗੀਵਾਂਦਰ ਦੀ ਪਿ੍ੰਸੀਪਲ ਮੀਨੂੰ ਗਰਗ ਨੂੰ ਬੀਤੇ ਦਿਨੀਂ ਆਲ ਇੰਡੀਆ ਪਿ੍ੰਸੀਪਲਜ਼ ਐਸੋਸੀਏਸ਼ਨ ਵਲੋਂ 'ਭੀਸ਼ਮ' ਦਾ ਡੀਟਰਮੀਨੇਸ਼ਨ ਐਵਾਰਡ 2021' ਨਾਲ ਸਨਮਾਨਿਤ ...
ਸੁਖਪਾਲ ਸਿੰਘ ਸੁੱਖੀ 97805-33204 ਲਹਿਰਾ ਮੁਹੱਬਤ-ਬਠਿੰਡਾ ਤੋਂ 19 ਕਿੱਲੋਮੀਟਰ ਦੂਰੀ 'ਤੇ ਭੁੱਚੋ ਮੰਡੀ ਨੇੜੇ ਮਾਲਵਾ ਖੇਤਰ ਦੇ ਬਾਹੀਆ 'ਚੋਂ ਵੱਡੇ ਪਿੰਡ ਮਹਿਰਾਜ ਦੇ ਬਾਬਾ ਮੋਹਨ ਦੀ ਔਲਾਦ ਪੱਤੀ ਕਰਮਚੰਦ ਦੀ ਅੰਸ-ਵੰਸ਼ ਬਾਬੇ ਖਾਨਾ ਨੇ ਵਸਾਇਆ ਪਿੰਡ ਲਹਿਰਾ ਖਾਨਾ 1708 ਦੇ ...
ਭਗਤਾ ਭਾਈਕਾ, 24 ਜਨਵਰੀ (ਸੁਖਪਾਲ ਸਿੰਘ ਸੋਨੀ)- ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਅੰਦਰ ਹੋ ਰਹੀਆ ਆਗਾਮੀ ਨਗਰ ਪੰਚਾਇਤ ਚੋਣਾਂ ਨੂੰ ਮੱਦੇ-ਨਜ਼ਰ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 7 ਫਰਵਰੀ ਨੂੰ ਹਲਕੇ ਅੰਦਰ ਦੌਰਾ ਕੀਤਾ ਜਾ ...
ਭਗਤਾ ਭਾਈਕਾ, 24 ਜਨਵਰੀ (ਸੁਖਪਾਲ ਸਿੰਘ ਸੋਨੀ)- ਪੰਜਾਬ ਸਰਕਾਰ ਦੇ ਮਿਸ਼ਨ ਫ਼ਤਹਿ ਤਹਿਤ ਕੋਵਿਡ-19 ਟੀਕਾਕਰਨ ਦੀ ਸ਼ੁਰੂਆਤ ਸਰਕਾਰੀ ਹਸਪਤਾਲ ਭਗਤਾ ਭਾਈਕਾ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜਪਾਲ ਸਿੰਘ ਦੀ ਅਗਵਾਈ ਵਿਚ ਕੀਤੀ ਗਈ ਅੱਜ ਸਿਹਤ ਵਿਭਾਗ ਦੇ ...
ਭਗਤਾ ਭਾਈਕਾ, 24 ਜਨਵਰੀ (ਸੁਖਪਾਲ ਸਿੰਘ ਸੋਨੀ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਵਲੋਂ ਪਿੰਡਾਂ ਅੰਦਰ ਲਾਭਪਾਤਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਕੀਮਾਂ ਲਈ ਲਗਾਏ ਗਏ ਖ਼ੁਸ਼ਹਾਲੀ ਦੇ ਰਾਖੇ ਸਰਕਾਰ ਦੀਆਂ ਅੱਖਾਂ ਤੇ ਕੰਨਾਂ ਦਾ ਕੰਮ ਕਰ ਰਹੇ ਹਨ, ਜਿਸ ...
ਭਗਤਾ ਭਾਈਕਾ, 24 ਜਨਵਰੀ (ਸੁਖਪਾਲ ਸਿੰਘ ਸੋਨੀ)-ਆਮ ਆਦਮੀ ਪਾਰਟੀ ਰਾਮਪੁਰਾ ਫੂਲ ਦੇ ਸੀਨੀਅਰ ਆਗੂ ਮਨਜੀਤ ਸਿੰਘ ਸਿੱਧੂ ਬਿੱਟੀ ਨੇ ਹਲਕਾ ਰਾਮਪੁਰਾ ਫੂਲ ਦੇ ਵਾਸੀਆਂ ਸਮੇਤ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੀ ਹੋਂਦ ਦੀ ਲੜਾਈ ਜਿੱਤਣ ਲਈ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX