ਬਰਨਾਲਾ, 24 ਜਨਵਰੀ (ਅਸ਼ੋਕ ਭਾਰਤੀ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਰੇਲਵੇ ਸਟੇਸ਼ਨ ਦੀ ਪਾਰਕਿੰਗ 'ਚ ਚੱਲ ਰਹੇ ਕਿਸਾਨ ਧਰਨੇ ਦੇ 116ਵੇਂ ਦਿਨ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਉਜਾਗਰ ਸਿੰਘ ਬੀਹਲਾ, ਮਾ: ਜਸਪਾਲ ਸਿੰਘ, ਬਾਬੂ ਸਿੰਘ, ਯਾਦਵਿੰਦਰ ਸਿੰਘ ਚੁਹਾਨਕੇ, ਖੁਸ਼ੀਆ ਸਿੰਘ, ਮੇਲਾ ਸਿੰਘ ਕੱਟੂ, ਅਮਰਜੀਤ ਕੌਰ, ਪਰਮਿੰਦਰ ਸਿੰਘ, ਸਾਹਿਬ ਸਿੰਘ ਬਡਬਰ, ਕਰਨੈਲ ਸਿੰਘ ਗਾਂਧੀ ਅਤੇ ਸ਼ੇਰ ਸਿੰਘ ਫਰਵਾਹੀ ਨੇ 26 ਜਨਵਰੀ ਨੂੰ ਦਿੱਲੀ 'ਚ ਹੋਣ ਵਾਲੀ ਟਰੈਕਟਰ ਪਰੇਡ ਦੇ ਨਾਲ-ਨਾਲ ਬਰਨਾਲਾ ਜ਼ਿਲੇ੍ਹ ਵਿਚ ਵੀ ਪੰਜ ਥਾਵਾਂ 'ਤੇ ਟਰੈਕਟਰ ਪਰੇਡ ਕੀਤੇ ਜਾਣ ਬਾਰੇ ਰੂਟ ਸਾਹਿਤ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਦਿੱਲੀ ਵਿਚ ਟਰੈਕਟਰ ਪਰੇਡ ਦੀ ਇਜਾਜ਼ਤ ਮਿਲਣਾ ਕਿਸਾਨ ਘੋਲ ਦੀ ਇਕ ਵੱਡੀ ਪ੍ਰਾਪਤੀ ਹੈ | ਸਰਕਾਰ ਟਾਲ-ਮਟੋਲ ਦੀ ਨੀਤੀ ਅਪਣਾ ਕੇ ਸਾਡੇ ਸਿਰੜ ਦਾ ਇਮਤਿਹਾਨ ਲੈ ਰਹੀ ਹੈ ਅਤੇ ਅਸੀਂ ਘੋਲ ਦੇ ਪਹਿਲੇ ਦਿਨ ਤੋਂ ਹੀ ਸਪਸ਼ਟ ਕੀਤਾ ਹੋਇਆ ਹੈ ਕਿ 'ਘਰ ਵਾਪਸੀ ਤਦ ਹੀ ਹੋਵੇਗੀ ਜਦ ਕਾਨੂੰਨ ਵਾਪਸੀ' ਹੋਵੇਗੀ | ਆਗੂਆਂ ਕਿਹਾ ਕਿ ਜ਼ਿਲੇ੍ਹ ਵਿਚ ਪੰਜ ਥਾਵਾਂ ਮਹਿਲ ਕਲਾਂ, ਬਰਨਾਲਾ, ਭਦੌੜ, ਤਪਾ ਤੇ ਧਨੌਲਾ ਵਿਖੇ ਇਹ ਟਰੈਕਟਰ ਮਾਰਚ ਕਰ ਕੇ ਲੋਕਾਂ ਨੂੰ ਕਿਸਾਨੀ ਸੰਘਰਸ਼ ਨਾਲ ਜੋੜਿਆ ਜਾਵੇਗਾ | ਧਰਨੇ 'ਚ ਬੀ.ਐਡ ਟੀਚਰਜ਼ ਫ਼ਰੰਟ ਅਤੇ ਇਨਕਲਾਬੀ ਕੇਂਦਰ ਦੀ ਨੌਜਵਾਨ ਟੀਮ ਨੇ ਵੀ ਸ਼ਿਰਕਤ ਕੀਤੀ | ਮਾਸਟਰ ਸੁਦਰਸ਼ਨ ਗੁਡੂ, ਸੋਹਨ ਸਿੰਘ ਮਾਝੀ ਤੇ ਅਵਤਾਰ ਬਰਨਾਲਾ ਨੇ ਗੀਤ ਪੇਸ਼ ਕੀਤੇ | ਅੱਜ ਕਾਮਰੇਡ ਜੀਤ ਸਿੰਘ ਪੱਖੋਂ ਕਲਾਂ, ਦਲੀਪ ਸਿੰਘ ਬਰਨਾਲਾ, ਖ਼ੁਸ਼ਹਾਲ ਸਿੰਘ ਠੀਕਰੀਵਾਲਾ, ਨਿਰਮਲ ਸਿੰਘ ਭੱਠਲ ਅਤੇ ਬਲਵੰਤ ਸਿੰਘ ਰਾਏ 24 ਘੰਟੇ ਦੀ ਰਿਲੇਅ ਭੁੱਖ ਹੜਤਾਲ 'ਤੇ ਬੈਠੇ ਹਨ | ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਮਰਦ-ਔਰਤਾਂ ਨੇ ਧਰਨੇ ਵਿਚ ਸ਼ਮੂਲੀਅਤ ਕੀਤੀ |
ਸ਼ਹਿਣਾ, 24 ਜਨਵਰੀ (ਸੁਰੇਸ਼ ਗੋਗੀ)-ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਲਈ ਸ਼ਹਿਣਾ ਤੋਂ ਚੌਥਾ ਜਥਾ ਰਾਸ਼ਨ ਸਮਗਰੀ ਅਤੇ ਹੋਰ ਸਮਾਨ ਲੈ ਕੇ ਅੱਜ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੋਂ ਰਵਾਨਾ ਹੋਇਆ | ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਕਲਕੱਤਾ ਨੇ ਦੱਸਿਆ ਕਿ ...
ਬਰਨਾਲਾ, 24 ਜਨਵਰੀ (ਅਸ਼ੋਕ ਭਾਰਤੀ)-ਸੂਬੇ ਦੇ ਸਕੂਲ ਸਿੱਖਿਆ ਵਿਭਾਗ ਅਤੇ ਭਾਰਤ ਸਰਕਾਰ ਦੇ ਸਾਖਰਤਾ ਮੰਤਰਾਲੇ ਵਲੋਂ ਡਿਫੈਂਸ ਮੰਤਰਾਲੇ ਦੇ ਸਹਿਯੋਗ ਨਾਲ ਗਣਤੰਤਰ ਦਿਵਸ ਮੌਕੇ ਵਿਦਿਆਰਥੀਆਂ ਦੇ ਆਨਲਾਈਨ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ | 'ਭਾਰਤੀ ਸੰਵਿਧਾਨ, ...
ਟੱਲੇਵਾਲ, 24 ਜਨਵਰੀ (ਸੋਨੀ ਚੀਮਾ)-ਪਿੰਡ ਬੀਹਲਾ ਤੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦਾ ਜਥਾ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਛੀਨੀਵਾਲ ਦੀ ਅਗਵਾਈ ਵਿਚ ਰਵਾਨਾ ਹੋਇਆ | ਇਸ ਮੌਕੇ ਜਾਣਕਾਰੀ ਦਿੰਦਿਆਂ ਅਮਨਾ ਬੀਹਲਾ ਨੇ ਦੱਸਿਆ ਕਿ ਸਿਮਰਜੀਤ ਸਿੰਘ ਆਸਟਰੇਲੀਆ, ...
ਟੱਲੇਵਾਲ, 24 ਜਨਵਰੀ (ਸੋਨੀ ਚੀਮਾ)-ਪਿੰਡ ਗਾਗੇਵਾਲ ਤੋਂ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ 26 ਜਨਵਰੀ ਨੂੰ ਦਿੱਲੀ ਵਿਖੇ ਗਣਤੰਤਰ ਦਿਵਸ ਮੌਕੇ ਕੀਤੀ ਜਾ ਰਹੀ ਪਰੇਡ ਵਿਚ ਕਿਸਾਨਾਂ ਦੇ ਕਾਫ਼ਲਿਆਂ ਵਿਚ ਸ਼ਮੂਲੀਅਤ ਕਰਨ ਹਿਤ ਜਥੇਬੰਦੀ ਦੇ ਬਲਾਕ ਆਗੂ ਮਿੱਤਰਪਾਲ ਸਿੰਘ ...
ਭਦੌੜ, 24 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-26 ਜਨਵਰੀ ਦੀ ਪਰੇਡ ਵਿਚ ਸ਼ਾਮਿਲ ਹੋਣ ਲਈ ਸੋਨੂੰ ਵਿਰਕ ਦੀ ਨਿਗਰਾਨੀ ਹੇਠ ਇਕ ਜਥਾ ਰਵਾਨਾ ਹੋਇਆ | ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਆਗੂ ਗੋਰਾ ਸਿੰਘ ਅਤੇ ਸਾਬਕਾ ਕੌਾਸਲਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਜਿੱਥੇ ...
ਬਰਨਾਲਾ, 24 ਜਨਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ ਵਿਚ ਪਿਛਲੇ ਪੰਜ ਦਿਨਾਂ ਤੋਂ ਬਾਅਦ ਅੱਜ ਕੋਰੋਨਾ ਵਾਇਰਸ ਦੇ ਦੋ ਨਵੇਂ ਕੇਸ ਆਏ ਹਨ ਜਦਕਿ ਇਨ੍ਹਾਂ ਦਿਨਾਂ ਵਿਚ ਚਾਰ ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ...
ਬਰਨਾਲਾ, 24 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਭਾਵੇਂਕਿ ਗਣਤੰਤਰ ਦਿਵਸ ਸਮਾਗਮ ਨੂੰ ਲੈ ਕੇ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਸੁਰੱਖਿਆ ਅਤੇ ਚੌਕਸੀ ਵਿਚ ਵਾਧਾ ਕੀਤਾ ਗਿਆ ਹੈ ਪਰ ਪੁਲਿਸ ਦੀ ਇਸ ਚੌਕਸੀ ਨੂੰ ਟਿੱਚ ਜਾਣਦਿਆਂ ਚੋਰਾਂ ਵਲੋਂ ਬੇਖ਼ੌਫ਼ ਆਪਣਾ ਕੰਮ ਕੀਤਾ ਜਾ ...
ਬਰਨਾਲਾ, 24 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਸੀ.ਆਈ.ਏ. ਸਟਾਫ਼ ਬਰਨਾਲਾ ਵਲੋਂ ਦੋ ਔਰਤਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੇ ਥਾਣੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਗੁਰਬਚਨ ਸਿੰਘ ...
ਬਰਨਾਲਾ, 24 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਪੁਲਿਸ ਵਲੋਂ ਜਨਤਕ ਥਾਂ 'ਤੇ ਸ਼ਰਾਬ ਪੀਣ ਵਾਲਿਆਂ ਖ਼ਿਲਾਫ਼ ਸ਼ਿਕੰਜਾ ਕੱਸਣ ਦੀ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਸਿਟੀ ਪੁਲਿਸ ਬਰਨਾਲਾ ਵਲੋਂ ਪੁਰਾਣਾ ਬੱਸ ਸਟੈਂਡ ਨਜ਼ਦੀਕ ਇਕ ਵਿਅਕਤੀ ਖ਼ਿਲਾਫ਼ ਜਨਤਕ ਥਾਂ 'ਤੇ ...
ਬਰਨਾਲਾ, 24 ਜਨਵਰੀ (ਅਸ਼ੋਕ ਭਾਰਤੀ)-ਬੀ.ਐੱਡ ਅਧਿਆਪਕ ਫ਼ਰੰਟ ਪੰਜਾਬ ਵਲੋਂ ਪੇ-ਕਮਿਸ਼ਨ ਲਾਗੂ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਬਤੌਰ ਟੀਚਿੰਗ ਫੈਲੋ ਅਤੇ ਸਰਵਿਸ ਪ੍ਰੋਵਾਈਡਰ ਠੇਕੇ 'ਤੇ ਕੀਤੀ ਸਰਵਿਸ ਦੇ ਲਾਭ ਦੇਣ, ਈ.ਟੀ.ਟੀ. ਤੋਂ ਮਾਸਟਰ ਕਾਡਰ ਪਦਉੱਨਤੀ ਕੋਟਾ 37 ...
ਬਰਨਾਲਾ, 24 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਨਗਰ ਕੌਾਸਲ ਬਰਨਾਲਾ ਦੇ ਵਾਰਡ ਨੰ: 16 ਤੋਂ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਚੋਣ ਲੜ ਰਹੇ ਸਾਬਕਾ ਐਮ.ਸੀ. ਹੇਮ ਰਾਜ ਗਰਗ ਨੇ 40 ਫੱੁਟੀ ਗਲੀ ਵਿਚ ਆਪਣਾ ਦਫ਼ਤਰ ਖੋਲ ਕੇ ਚੋਣ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ | ਉਨ੍ਹਾਂ ਦੇ ...
ਤਪਾ ਮੰਡੀ, 24 ਜਨਵਰੀ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਨਾਮਾਲੂਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਸ ਮੁੱਦਈ ਦੀਪਕ ਮਿੱਤਲ ਵਾਸੀ ਢਿਲਵਾਂ ਰੋਡ ...
ਤਪਾ ਮੰਡੀ, 24 ਜਨਵਰੀ (ਪ੍ਰਵੀਨ ਗਰਗ)-ਸੰਤ ਨਿਰੰਕਾਰੀ ਮਿਸ਼ਨ ਬ੍ਰਾਂਚ ਤਪਾ ਦੇ ਮੁਖੀ ਗੋਰਾ ਲਾਲ ਦੀ ਦੇਖ-ਰੇਖ ਹੇਠ ਸਮੁੱਚੇ ਮੰਡਲ ਦੇ ਸਹਿਯੋਗ ਸਦਕਾ ਸਿਵਲ ਹਸਪਤਾਲ ਤਪਾ ਵਿਖੇ ਇਕ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਸੀਨੀਅਰ ਮੈਡੀਕਲ ਅਫ਼ਸਰ ...
ਹੰਡਿਆਇਆ, 24 ਜਨਵਰੀ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਦੇ ਨੇੜਲੇ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਦੀ ਮੀਟਿੰਗ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਖੇ ਹੋਈ, ਜਿਸ ਵਿਚ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਤੇ ਕਾਰਜਕਾਰਨੀ ਮੈਂਬਰਾਂ ਦੀ ਚੋਣ ਸਰਬਸੰਮਤੀ ...
ਬਰਨਾਲਾ, 24 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਿਹਤ ਤੇ ਪਰਿਵਾਰ ਭਲਾਈ ਸ: ਬਲਬੀਰ ਸਿੰਘ ਸਿੱਧੂ ਕੌਮੀ ਝੰਡਾ ਲਹਿਰਾਉਣਗੇ | ਇਸ ਸਬੰਧੀ ਅੱਜ ...
ਸ਼ਹਿਣਾ, 24 ਜਨਵਰੀ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੇ ਬਲਾਕ ਆਗੂਆਂ ਨੇ ਵੱਖ-ਵੱਖ ਪਿੰਡਾਂ ਵਿਚ 26 ਜਨਵਰੀ ਦੇ ਟਰੈਕਟਰ ਮਾਰਚ ਨੂੰ ਲੈ ਕੇ ਮੀਟਿੰਗਾਂ ਕੀਤੀਆਂ ਹਨ | ਲਖਵੀਰ ਸਿੰਘ ਦੁੱਲਮਸਰ ਬਲਾਕ ਮੀਤ ਪ੍ਰਧਾਨ ਨੇ ਸ਼ਹਿਣਾ, ਮੌੜ ਨਾਭਾ, ...
ਭਦੌੜ, 24 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਭਾਰਤੀ ਜਨਤਾ ਪਾਰਟੀ ਦੇ ਸਰਗਰਮ ਆਗੂ ਕੁਲਵੰਤ ਸਿੰਘ ਨੇ ਪਾਰਟੀ ਦੀਆਂ ਗਤੀਵਿਧੀਆਂ ਤੋਂ ਕਿਨਾਰਾ ਕਰਦੇ ਹੋਏ ਵਾਰਡ ਨੰਬਰ 10 ਵਿਚੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ | ਕੁਲਵੰਤ ਸਿੰਘ ਨੇ ਦੱਸਿਆ ਕਿ ...
ਮਹਿਲ ਕਲਾਂ, 24 ਜਨਵਰੀ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਰਾਏਸਰ ਨਜ਼ਦੀਕ, ਬਖ਼ਤਗੜ੍ਹ ਨੂੰ ਜਾਂਦੀ ਲਿੰਕ ਸੜਕ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ 'ਤੇ ਮੌਤ ਹੋਣ ਦਾ ਸਮਾਚਾਰ ...
ਅਵਤਾਰ ਸਿੰਘ ਅਣਖੀ 98762-01118 ਮਹਿਲ ਕਲਾਂ-ਵਿਧਾਨ ਸਭਾ ਹਲਕਾ ਮਹਿਲ ਕਲਾਂ ਦਾ ਪਿੰਡ ਮਾਂਗੇਵਾਲ, ਸਾਦਗੀ ਦੇ ਪੁੰਜ ਸੰਤ ਬਾਬਾ ਉੱਤਰਦੇਵ ਮਾਹਮਦਪੁਰ ਵਾਲਿਆਂ ਦੀ ਚਰਨ ਛੋਹ ਪ੍ਰਾਪਤ ਹੈ | ਪੁਰਾਣੇ ਬਜ਼ੁਰਗਾਂ ਅਨੁਸਾਰ ਇਤਿਹਾਸਕ ਨਗਰੀ ਖਡੂਰ ਸਾਹਿਬ ਤੋ ਆਏ ਬਜ਼ੁਰਗ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX