ਤਾਜਾ ਖ਼ਬਰਾਂ


ਸਿੱਖਾਂ ਨੇ ਖੋਲ੍ਹਿਆ ਭਾਰਤ ਦਾ ਸਭ ਤੋਂ ਵੱਡਾ ਕਿਡਨੀ ਡਾਇਲੈਸਿਸ ਹਸਪਤਾਲ, ਹੋਵੇਗਾ ਮੁਫ਼ਤ ਇਲਾਜ
. . .  14 minutes ago
ਨਵੀਂ ਦਿੱਲੀ, 7 ਮਾਰਚ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ 'ਚ ਅੱਜ ਭਾਰਤ ਦਾ ਸਭ ਤੋਂ ਵੱਡਾ ਕਿਡਨੀ ਡਾਇਲੈਸਿਸ ਹਸਪਤਾਲ ਖੋਲ੍ਹਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ...
ਪ੍ਰਧਾਨ ਮੰਤਰੀ ਮੋਦੀ ਨੇ ਸ਼ਿਲਾਂਗ 'ਚ ਬਣੇ 7500ਵੇਂ ਜਨ ਔਸ਼ਧੀ ਕੇਂਦਰ ਦਾ ਕੀਤਾ ਉਦਘਾਟਨ
. . .  22 minutes ago
ਨਵੀਂ ਦਿੱਲੀ, 7 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜਨ ਔਸ਼ਧੀ ਸਮਾਰੋਹ 'ਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਸ਼ਿਲਾਂਗ 'ਚ ਬਣੇ 7500ਵੇਂ ਜਨ ਔਸ਼ਧੀ ਕੇਂਦਰ ਦਾ ਉਦਘਾਟਨ...
ਲਦਾਖ਼ 'ਚ ਲੱਗੇ ਭੂਚਾਲ ਦੇ ਝਟਕੇ
. . .  40 minutes ago
ਲੇਹ, 7 ਮਾਰਚ- ਲਦਾਖ਼ 'ਚ ਅੱਜ ਸਵੇਰੇ 9.57 ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.7 ਮਾਪੀ ਗਈ। ਇਸ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ ਜਾਨੀ...
11 ਮਾਰਚ ਨੂੰ ਜਲੰਧਰ 'ਚ ਮਨਾਏ ਜਾ ਰਹੇ ਵੈਟਨਰੀ ਇੰਸਪੈਕਟਰ ਦਿਵਸ ਦੀਆਂ ਤਿਆਰੀਆਂ ਮੁਕੰਮਲ -- ਸੱਚਰ,ਮਹਾਜ਼ਨ
. . .  about 1 hour ago
ਪਠਾਨਕੋਟ,7 ਮਾਰਚ (ਚੌਹਾਨ ) ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਵੱਲੋਂ 11 ਮਾਰਚ 2021 ਨੂੰ ਦੇਸ਼ ਭਗਤ ਯਾਦਗਾਰ ਹਾਲ ...
ਪ੍ਰਧਾਨ ਮੰਤਰੀ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਉਂਡ ਵਿਖੇ ਜਨਤਕ ਰੈਲੀ ਨੂੰ ਕਰਨਗੇ ਸੰਬੋਧਨ
. . .  about 2 hours ago
ਨਵੀਂ ਦਿੱਲੀ,07 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਉਂਡ ਵਿਖੇ...
ਜੰਮੂ-ਕਸ਼ਮੀਰ 'ਚ ਲੱਗੇ ਭੁਚਾਲ ਦੇ ਝਟਕੇ
. . .  1 minute ago
ਜੰਮੂ-ਕਸ਼ਮੀਰ,07 ਮਾਰਚ- ਜੰਮੂ-ਕਸ਼ਮੀਰ ਦੇ ਡੋਡਾ ਵਿਖੇ ਲੱਗੇ ਭੂਚਾਲ ਦੇ ਝਟਕੇ...
ਬਰਨਾਲਾ : ਇਕ ਸ਼ਰਾਰਤੀ ਨੌਜਵਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ
. . .  about 3 hours ago
ਹੰਡਿਆਇਆ /ਬਰਨਾਲਾ ,7 ਮਾਰਚ (ਗੁਰਜੀਤ ਸਿੰਘ ਖੁੱਡੀ )- ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਖੁਰਦ ਵਿਖੇ ਬੀਤੀ ਸ਼ਾਮ ਨੂੰ ਇਕ ਸ਼ਰਾਰਤੀ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ....
ਅੱਜ ਦਾ ਵਿਚਾਰ
. . .  about 3 hours ago
ਅੱਜ ਦਾ ਵਿਚਾਰ
ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਜ਼ਿਲ੍ਹੇ ’ਚ ਨਾਈਟ ਕਰਫਿਊ ਲਗਾਉਣ ਦੇ ਹੁਕਮ
. . .  1 day ago
ਟਿਕਰੀ ਬਾਰਡਰ ਤੇ ਰੋਸ ਧਰਨੇ ਤੇ ਬੈਠੇ ਪਿੰਡ ਗੰਢੂਆ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਮਾਰਚ (ਰੁਪਿੰਦਰ ਸਿੰਘ ਸੱਗੂ) - ਟਿਕਰੀ ਬਾਰਡਰ ਤੇ ਕਿਸਾਨੀ ਸੰਘਰਸ਼ ਦੇ ਵਿਚ ਗਏ ਪਿੰਡ ਗੰਢੂਆ ਦੇ ਕਿਸਾਨ ਜਨਕ ਸਿੰਘ ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ...
ਭਾਜਪਾ ਨੇ ਪੱਛਮੀ ਬੰਗਾਲ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਨੰਦੀਗ੍ਰਾਮ 'ਤੇ ਟਿੱਕੀਆਂ ਹੁਣ ਤੋਂ ਹੀ ਨਜ਼ਰਾਂ
. . .  1 day ago
ਨਵੀਂ ਦਿੱਲੀ, 6 ਮਾਰਚ - ਭਾਜਪਾ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੀਆਂ 57 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਸਭ ਤੋਂ ਅਹਿਮ ਨਾਮ ਸ਼ੁਭੇਂਦੂ ਅਧਿਕਾਰੀ ਦਾ ਹੈ, ਜੋ ਨੰਦੀਗ੍ਰਾਮ ਤੋਂ ਚੋਣ ਲੜੇਗਾ...
ਮਾਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਫਾਟਕ ਮੈਨ ਦੀ ਮੌਤ
. . .  1 day ago
ਬਹਿਰਾਮ, 6 ਮਾਰਚ {ਨਛੱਤਰ ਸਿੰਘ ਬਹਿਰਾਮ} ਮਾਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਰੇਲਵੇ ਫਾਟਕ ਮੈਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ।ਰੇਲਵੇ ਪੁਲਿਸ ਮਲਾਜਮਾਂ ਅਤੇ ਏ.ਐਸ.ਆਈ...
ਭਾਜਪਾ ਨੇਤਾ ਅਤੇ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਨੇ ਲਵਾਇਆ ਕੋਰੋਨਾ ਦਾ ਟੀਕਾ
. . .  1 day ago
ਮੁੰਬਈ, 6 ਮਾਰਚ- ਭਾਜਪਾ ਨੇਤਾ ਅਤੇ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਨੇ ਅੱਜ ਮੁੰਬਈ ਦੇ ਕੂਪਰ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਪਹਿਲੀ...
ਲੰਬੇ ਅਨੁਭਵਾਂ 'ਚੋਂ ਨਿਕਲਿਆ ਸੀ ਪੰਜਾਬੀ ਪੱਤਰਕਾਰ ਮੇਜਰ ਸਿੰਘ- ਛੋਟੇਪੁਰ
. . .  1 day ago
ਕਲਾਨੌਰ, 6 ਮਾਰਚ (ਪੁਰੇਵਾਲ)-ਪੰਜਾਬੀ ਪੱਤਰਕਾਰੀ 'ਚ ਅਹਿਮ ਨਾਂ ਨਾਲ ਜਾਣੇ ਜਾਂਦੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦਾ ਇਸ ਤਰ੍ਹਾਂ ਬੇਵਕਤ ਚਲੇ ਜਾਣ ਨਾਲ ਸਮਾਜ ਸਮੇਤ ਪੱਤਰਕਾਰੀ ਖੇਤਰ 'ਚ ਵੱਡਾ ਘਾਟਾ...
ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
. . .  1 day ago
ਪਠਾਨਕੋਟ, 6 ਮਾਰਚ (ਸੰਧੂ)- ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ 'ਰੋਜ਼ਾਨਾ ਅਜੀਤ' ਦੇ ਸੀਨੀਅਰ ਸਟਾਫ਼ ਰਿਪੋਰਟਰ ਮੇਜਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ...
ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਇਲਾਕਾ ਲੌਂਗੋਵਾਲ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 6 ਮਾਰਚ (ਸ. ਸ. ਖੰਨਾ, ਵਿਨੋਦ)- 'ਰੋਜ਼ਾਨਾ ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ, ਜਿਨ੍ਹਾਂ ਦੀ ਬੇਵਕਤੀ ਮੌਤ ਹੋ ਜਾਣ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ, ਜਿਨ੍ਹਾਂ 'ਚ...
ਕੋਰੋਨਾ ਕਾਰਨ 6 ਮਾਰਚ ਤੋਂ ਨਵਾਂਸ਼ਹਿਰ 'ਚ ਵੀ ਲੱਗੇਗਾ ਨਾਈਟ ਕਰਫ਼ਿਊ, ਰਾਤੀਂ 11 ਵਜੇ ਤੋਂ ਸਵੇਰੇ 5 ਵਜੇ ਤੱਕ ਦਾ ਹੋਵੇਗਾ ਸਮਾਂ
. . .  1 day ago
ਨਵਾਂਸ਼ਹਿਰ, 6 ਮਾਰਚ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਨਵਾਂਸ਼ਹਿਰ ਜ਼ਿਲ੍ਹੇ 'ਚ ਕੋਵਿਡ-19 (ਕੋਰੋਨਾ ਵਾਇਰਸ) ਦੇ ਕੇਸਾਂ 'ਚ ਮੁੜ ਤੋਂ ਦਿਨ-ਪ੍ਰਤੀ-ਦਿਨ ਹੋ ਰਹੇ ਵਾਧੇ ਦੇ ਮੱਦੇਨਜ਼ਰ ਲੋਕ ਹਿੱਤ...
ਕਿਸਾਨ ਜੀਤ ਸਿੰਘ ਨੱਥੂਵਾਲਾ ਦੇ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਿਆ ਤਾਂ ਪ੍ਰਸ਼ਾਸਨਿਕ ਦਫ਼ਤਰਾਂ ਮੂਹਰੇ ਲਾਸ਼ ਰੱਖ ਕੇ ਕਰਾਂਗੇ ਸੰਘਰਸ਼- ਕਿਸਾਨ ਆਗੂ
. . .  1 day ago
ਨੱਥੂਵਾਲਾ ਗਰਬੀ, 6 ਮਾਰਚ (ਸਾਧੂ ਰਾਮ ਲੰਗੇਆਣਾ)- ਕਿਸਾਨ ਜੀਤ ਸਿੰਘ ਪੁੱਤਰ ਲਾਲ ਸਿੰਘ ਮਿਸਤਰੀ ਵਾਸੀ ਨੱਥੂਵਾਲਾ ਗਰਬੀ, ਜੋ ਬੀਤੀ 1 ਮਾਰਚ ਨੂੰ ਕੁੰਡਲੀ ਬਾਰਡਰ ਦਿੱਲੀ ਵਿਖੇ ਕਿਸਾਨੀ ਹੱਕਾਂ ਲਈ ਲੜਾਈ ਲੜਦਿਆਂ ਸੜਕ...
ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਬਟਾਲਾ, 6 ਮਾਰਚ (ਕਾਹਲੋਂ)- ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ...
ਕੋਰੋਨਾ ਖ਼ਤਮ ਨਹੀਂ ਹੋਇਆ ਅਤੇ ਹੁਣ ਡੇਂਗੂ ਨੇ ਦਿੱਤੀ ਸਰਹੱਦੀ ਖੇਤਰ 'ਚ ਦਸਤਕ
. . .  1 day ago
ਅਜਨਾਲਾ, 6 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਚੀਨ ਦੇ ਵੂਹਾਨ ਸ਼ਹਿਰ ਤੋਂ ਸ਼ੁਰੂ ਹੋ ਕੇ ਵਿਸ਼ਵ ਭਰ 'ਚ ਫੈਲੇ ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦਾ ਕਹਿਰ ਅਜੇ ਖ਼ਤਮ ਨਹੀਂ ਹੋਇਆ ਸੀ ਕਿ ਠੰਢ ਦਾ ਸੀਜ਼ਨ ਖ਼ਤਮ ਹੁੰਦਿਆਂ...
ਬੀਬੀ ਜਗੀਰ ਕੌਰ ਨੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਚਲਾਣੇ 'ਤੇ ਪ੍ਰਗਟਾਇਆ ਦੁੱਖ
. . .  1 day ago
ਅੰਮ੍ਰਿਤਸਰ, 6 ਮਾਰਚ (ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ...
ਪੰਜ ਤੱਤਾਂ 'ਚ ਵਿਲੀਨ ਹੋਏ ਸੀਨੀਅਰ ਪੱਤਰਕਾਰ ਮੇਜਰ ਸਿੰਘ
. . .  1 day ago
ਜਲੰਧਰ, 6 ਮਾਰਚ (ਚਿਰਾਗ਼ ਸ਼ਰਮਾ)- 'ਅਜੀਤ' ਦੇ ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਜੀ ਦਾ ਅੰਤਿਮ ਸਸਕਾਰ ਜਲੰਧਰ ਦੇ ਮਾਡਲ ਟਾਊਨ ਸ਼ਮਸ਼ਾਨਘਾਟ 'ਚ ਕਰ ਦਿੱਤਾ ਗਿਆ। ਇਸ ਮੌਕੇ 'ਅਜੀਤ ਪ੍ਰਕਾਸ਼ਨ ਸਮੂਹ' ਦੇ ਮੁੱਖ...
ਆਮ ਆਦਮੀ ਪਾਰਟੀ ਵਲੋਂ ਵਪਾਰ ਵਿੰਗ ਦੇ ਅਹੁਦੇਦਾਰ ਨਿਯੁਕਤ
. . .  1 day ago
ਚੰਡੀਗੜ੍ਹ, 6 ਮਾਰਚ- ਆਮ ਆਦਮੀ ਪਾਰਟੀ ਵਲੋਂ ਅੱਜ ਪਾਰਟੀ ਦੇ ਵਪਾਰ ਵਿੰਗ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ...
ਵਿਸ਼ਵਾਸ ਮਤ 'ਚ ਇਮਰਾਨ ਖ਼ਾਨ ਦੀ ਸਰਕਾਰ ਦੀ ਜਿੱਤ, ਪੱਖ 'ਚ ਪਈਆਂ 178 ਵੋਟਾਂ
. . .  1 day ago
ਇਸਲਾਮਾਬਾਦ, 6 ਮਾਰਚ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਨੈਸ਼ਨਲ ਅਸੈਂਬਲੀ 'ਚ ਬਹੁਮਤ ਹਾਸਲ ਕਰ ਲਿਆ ਹੈ। ਅਵਿਸ਼ਵਾਸ ਪ੍ਰਸਤਾਵ 'ਤੇ ਅੱਜ ਅਸੈਂਬਲੀ 'ਚ ਹੋਈ ਵੋਟਿੰਗ 'ਚ ਉਨ੍ਹਾਂ ਨੇ ਇਹ...
ਚੌਥੇ ਟੈਸਟ ਮੈਚ 'ਚ ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਅਤੇ 25 ਦੌੜਾਂ ਨਾਲ ਦਿੱਤੀ ਮਾਤ, ਲੜੀ 'ਤੇ 3-1 ਨਾਲ ਕੀਤਾ ਕਬਜ਼ਾ
. . .  1 day ago
ਅਹਿਮਦਾਬਾਦ, 6 ਮਾਰਚ- ਅਹਿਮਦਾਬਾਦ 'ਚ ਖੇਡੇ ਗਏ ਚੌਥੇ ਅਤੇ ਆਖ਼ਰੀ ਟੈਸਟ ਮੈਚ 'ਚ ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਅਤੇ 25 ਦੌੜਾਂ ਨਾਲ ਹਰਾ ਦਿੱਤਾ। ਇੰਗਲੈਂਡ ਦੀ ਦੂਜੀ ਪਾਰੀ 135 ਦੌੜਾਂ 'ਤੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਮਾਘ ਸੰਮਤ 552
ਿਵਚਾਰ ਪ੍ਰਵਾਹ: ਇਸ ਤੋਂ ਪਹਿਲਾਂ ਕਿ ਸਮੱਸਿਆਵਾਂ ਵਿਕਰਾਲ ਰੂਪ ਧਾਰਨ ਕਰ ਜਾਣ, ਇਨ੍ਹਾਂ ਨੂੰ ਪਛਾਣ ਲੈਣਾ ਹੀ ਇਕ ਚੰਗੇ ਨੇਤਾ ਦਾ ਗੁਣ ਹੈ। -ਐਚ. ਗਲਾਸਗੋ

ਸੰਪਾਦਕੀ

ਗ਼ੈਰ-ਕਾਨੂੰਨੀ ਮਾਈਨਿੰਗ ਦਾ ਵਧਦਾ ਖ਼ਤਰਾ

ਪੰਜਾਬ ਵਿਚ ਲਗਾਤਾਰ ਜਾਰੀ ਗ਼ੈਰ-ਕਾਨੂੰਨੀ ਮਾਈਨਿੰਗ ਨਾਲ ਪੈਦਾ ਹੋਣ ਵਾਲੇ ਖ਼ਤਰੇ ਵਧਦੇ ਜਾ ਰਹੇ ਹਨ। ਰੇਤ ਦੀ ਗ਼ੈਰ-ਕਾਨੂੰਨੀ ਖੁਦਾਈ ਦੇ ਚਲਦਿਆਂ ਰਾਜ ਦੀ ਧਰਤੀ 'ਤੇ ਵਹਿਣ ਵਾਲੀਆਂ ਨਦੀਆਂ ਅਤੇ ਨਾਲਿਆਂ 'ਤੇ ਬਣੇ ਪੁਲਾਂ ਦੇ ਥੰਮ੍ਹਾਂ ਨੂੰ ਖ਼ਤਰਾ ਪੈਦਾ ਹੋ ਗਿਆ ਹੈ, ਹੁਣ ਇਹ ਵੀ ਖ਼ਬਰ ਹੈ ਕਿ ਗ਼ੈਰ-ਕਾਨੂੰਨੀ ਖ਼ੁਦਾਈ ਅਤੇ ਪਹਾੜਾਂ 'ਤੇ ਗ਼ੈਰ-ਕਾਨੂੰਨੀ ਮਾਈਨਿੰਗ ਕਾਰਨ ਬਿਜਲੀ ਦੇ ਖੰਭਿਆਂ ਦੀ ਮਜ਼ਬੂਤੀ ਖ਼ਤਰੇ ਵਿਚ ਪੈ ਗਈ ਹੈ। ਕਈ ਸਥਾਨਾਂ 'ਤੇ ਬਿਜਲੀ ਦੇ ਖੰਭਿਆਂ ਵਿਚ ਝੁਕਾਅ ਦਾ ਖ਼ਦਸ਼ਾ ਵਧ ਗਿਆ ਹੈ। ਬਿਜਲੀ ਦੇ ਵੱਡੇ-ਵੱਡੇ ਟਾਵਰ ਵੀ ਖ਼ਤਰੇ ਦੀ ਜ਼ਦ ਵਿਚ ਆ ਗਏ ਹਨ। ਰੇਤ ਦੀ ਗ਼ੈਰ-ਕਾਨੂੰਨੀ ਖ਼ੁਦਾਈ ਨਾਲ ਪੈਦਾ ਹੋਣ ਵਾਲੇ ਖੱਡੇ ਜਦੋਂ ਵੱਡੇ ਹੁੰਦੇ-ਹੁੰਦੇ ਪੁਲਾਂ ਦੇ ਥੰਮ੍ਹਾਂ ਨੇੜੇ ਪਹੁੰਚਦੇ ਹਨ ਤਾਂ ਨੀਂਹ ਦੀ ਮਜ਼ਬੂਤੀ ਪ੍ਰਭਾਵਿਤ ਹੋਣ ਲਗਦੀ ਹੈ। ਇਸੇ ਤਰ੍ਹਾਂ ਬਿਜਲੀ ਟਾਵਰਾਂ ਦੀ ਸੁਰੱਖਿਆ ਵੀ ਇਨ੍ਹਾਂ ਖੱਡਿਆਂ ਕਾਰਨ ਪ੍ਰਭਾਵਿਤ ਹੋਣ ਲਗਦੀ ਹੈ। ਗ਼ੈਰ-ਕਾਨੂੰਨੀ ਖ਼ੁਦਾਈ ਨਾਲ ਕਈ ਥਾਵਾਂ 'ਤੇ ਰੇਲ ਪਟੜੀਆਂ ਦੇ ਪ੍ਰਭਾਵਿਤ ਹੋਣ ਦੀਆਂ ਖ਼ਬਰਾਂ ਵੀ ਮਿਲੀਆਂ ਹਨ। ਇਸ ਤਰ੍ਹਾਂ ਇਹ ਮਾਮਲਾ ਗ਼ੈਰ-ਕਾਨੂੰਨੀ ਖ਼ੁਦਾਈ ਦੇ ਨਾਲ-ਨਾਲ ਸਰਕਾਰੀ ਜਾਇਦਾਦ ਦੀ ਸੁਰੱਖਿਆ ਦਾ ਵੀ ਬਣ ਜਾਂਦਾ ਹੈ। ਨਦੀਆਂ ਅਤੇ ਨਾਲਿਆਂ ਵਿਚ ਅਜਿਹੀ ਖ਼ੁਦਾਈ ਕਾਰਨ ਪਾਣੀ ਦਾ ਪ੍ਰਵਾਹ ਵੀ ਬਦਲ ਜਾਂਦਾ ਹੈ, ਜਿਸ ਨਾਲ ਆਸ-ਪਾਸ ਦੀਆਂ ਜ਼ਮੀਨਾਂ ਪ੍ਰਭਾਵਿਤ ਹੁੰਦੀਆਂ ਹਨ। ਇਸ ਕਾਰਨ ਵਾਤਾਵਰਨ 'ਤੇ ਪੈਣ ਵਾਲੇ ਮਾਰੂ ਪ੍ਰਭਾਵਾਂ ਸਬੰਧੀ ਕਈ ਵਾਰ ਚਿਤਾਵਨੀਆਂ ਜਾਰੀ ਕੀਤੀਆਂ ਜਾਂਦੀਆਂ ਹਨ। ਪਰ ਹੈਰਾਨੀ ਦੀ ਗੱਲ ਇਹ ਹੈ ਕਿ ਗ਼ੈਰ-ਕਾਨੂੰਨੀ ਮਾਈਨਿੰਗ ਘਟਣ ਦੀ ਬਜਾਏ ਲਗਾਤਾਰ ਵਧਦੀ ਜਾ ਰਹੀ ਹੈ।
ਗ਼ੈਰ-ਕਾਨੂੰਨੀ ਮਾਈਨਿੰਗ ਨਾਲ ਸਰਕਾਰਾਂ ਦੇ ਮਾਲੀਏ ਨੂੰ ਵੀ ਵੱਡਾ ਘਾਟਾ ਪੈਂਦਾ ਹੈ। ਇਸ ਕਾਰਨ ਕਾਨੂੰਨੀ ਵਿਵਸਥਾ ਅਤੇ ਭ੍ਰਿਸ਼ਟਾਚਾਰ ਵਰਗੀਆਂ ਸਮੱਸਿਆਵਾਂ ਵੀ ਪੈਦਾ ਹੋਣ ਲਗਦੀਆਂ ਹਨ। ਗ਼ੈਰ-ਕਾਨੂੰਨੀ ਖ਼ੁਦਾਈ ਕਰਨ ਵਾਲਿਆਂ ਤੋਂ ਹਫ਼ਤਾ ਵਸੂਲੀ ਅਤੇ ਉਗਰਾਹੀ ਦੇ ਨਾਂਅ 'ਤੇ ਕਈ-ਕਈ ਮਾਫੀਆ ਅਤੇ ਗੈਂਗਸਟਰ ਗਰੋਹ ਪੈਦਾ ਹੋਣ ਲਗਦੇ ਹਨ। ਇਸ ਤਰ੍ਹਾਂ ਦੀਆਂ ਸਮੱਸਿਆਵਾਂ ਸਬੰਧੀ ਕਈ ਵਾਰ ਪੁਲਿਸ ਅਤੇ ਪ੍ਰਸ਼ਾਸਨ ਕੋਲ ਸ਼ਿਕਾਇਤਾਂ ਜਾਂਦੀਆਂ ਹਨ, ਕਈ ਵਾਰ ਇਸ ਸਬੰਧੀ ਸਮਾਜਿਕ ਜਾਗਰੂਕਤਾ ਦੀ ਗੱਲ ਕੀਤੀ ਜਾਂਦੀ ਹੈ ਪਰ ਆਮ ਲੋਕਾਂ ਦੀਆਂ ਸ਼ਿਕਾਇਤਾਂ ਅਕਸਰ ਬੇਸਿੱਟਾ ਰਹਿੰਦੀਆਂ ਹਨ। ਕਈ ਵਾਰ ਮਾਫੀਆ ਗਰੋਹਾਂ ਦੇ ਖੌਫ਼ ਕਾਰਨ ਆਮ ਲੋਕਾਂ ਦੀ ਸੁਰੱਖਿਆ ਵੀ ਖ਼ਤਰੇ ਵਿਚ ਪੈ ਜਾਂਦੀ ਹੈ। ਅਜਿਹਾ ਇਸ ਲਈ ਵੀ ਹੁੰਦਾ ਹੈ ਇਕ ਤਾਂ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਰਾਜਸੀ ਸ਼ਹਿ ਪ੍ਰਾਪਤ ਹੁੰਦੀ ਹੈ, ਦੂਜਾ ਛੋਟੇ-ਮੋਟੇ ਮਾਫੀਆ ਗਰੋਹਾਂ ਦੀ ਪੁਲਿਸ ਤੱਕ ਵੀ ਪਹੁੰਚ ਹੁੰਦੀ ਹੈ। ਇਸ ਤਰ੍ਹਾਂ ਸਰਕਾਰ ਅਤੇ ਪੁਲਿਸ ਤੰਤਰ ਦੀ ਸ਼ਹਿ ਨਾਲ ਇਕ ਕਾਰੋਬਾਰ ਬਿਨਾਂ ਕਿਸੇ ਰੋਕ-ਟੋਕ ਤੋਂ ਚਲਦਾ ਰਹਿੰਦਾ ਹੈ। ਇਸ ਗ਼ੈਰ-ਕਾਨੂੰਨੀ ਕਾਰੋਬਾਰ ਵਿਚ ਸੱਤਾਧਾਰੀਆਂ ਦੀ ਸ਼ਮੂਲੀਅਤ ਹੋਣ ਦੀ ਪੁਸ਼ਟੀ ਇਸ ਇਕ ਤਾਜ਼ਾ ਖ਼ਬਰ ਨਾਲ ਵੀ ਹੋ ਜਾਂਦੀ ਹੈ ਕਿ ਪਠਾਨਕੋਟ ਵਿਚ ਇਕ ਕਾਂਗਰਸੀ ਵਿਧਾਇਕ ਦੇ ਦੋ ਮਾਈਨਿੰਗ ਪਲਾਟਾਂ 'ਤੇ ਛਾਪਾਮਾਰੀ ਕਰਕੇ ਉਨ੍ਹਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਪਠਾਨਕੋਟ ਦੇ ਡਿਪਟੀ ਕਮਿਸ਼ਨਰ ਨੇ ਇਹ ਵੀ ਸੰਕੇਤ ਦਿੱਤਾ ਹੈ ਕਿ ਅਜਿਹੇ ਹੋਰ ਗ਼ੈਰ-ਕਾਨੂੰਨੀ ਪਲਾਂਟਾਂ ਵਿਰੁੱਧ ਵੀ ਕਾਰਵਾਈ ਜਾਰੀ ਰਹੇਗੀ।
ਗ਼ੈਰ-ਕਾਨੂੰਨੀ ਮਾਈਨਿੰਗ ਦਾ ਇਹ ਕਾਰੋਬਾਰ ਉਂਜ ਤਾਂ ਰਾਜ ਦੇ ਸਾਰੇ ਜ਼ਿਲ੍ਹਿਆਂ ਵਿਚੋਂ ਗੁਜ਼ਰਨ ਵਾਲੀਆਂ ਨਦੀਆਂ, ਸੂਇਆਂ ਵਿਚ ਹੁੰਦਾ ਹੈ ਪਰ ਸਤਲੁਜ 'ਤੇ ਇਸ ਦੀ ਸਭ ਤੋਂ ਜ਼ਿਆਦਾ ਮਾਰ ਪੈਂਦੀ ਹੈ। ਸਤਲੁਜ ਨੇੜੇ ਵਸੇ ਪਿੰਡਾਂ ਨੂੰ ਵੀ ਜਦੋਂ ਇਸ ਤੋਂ ਖ਼ਤਰਾ ਜਾਪਿਆ ਤਾਂ ਉਥੋਂ ਦੇ ਜਾਗਰੂਕ ਲੋਕਾਂ ਨੇ ਕਈ ਤਰ੍ਹਾਂ ਦੇ ਪ੍ਰਦਰਸ਼ਨ ਕਰਕੇ ਇਸ ਦਾ ਵਿਰੋਧ ਕੀਤਾ। ਪਰ ਰਾਜਸੀ ਇੱਛਾਸ਼ਕਤੀ ਦੀ ਅਣਹੋਂਦ ਕਾਰਨ ਕੋਈ ਸਿੱਟਾ ਨਹੀਂ ਨਿਕਲਦਾ। ਇਸ ਸਮੱਸਿਆ ਨਾਲ ਜੁੜੇ ਸਮਾਜਿਕ ਸੂਤਰਾਂ ਅਨੁਸਾਰ ਗ਼ੈਰ-ਕਾਨੂੰਨੀ ਖੁਦਾਈ ਕਰਨ ਵਾਲਿਆਂ ਨੂੰ ਪੁਲਿਸ, ਸਿੰਜਾਈ ਮਹਿਕਮੇ, ਲੋਕ ਨਿਰਮਾਣ ਮਹਿਕਮੇ ਅਤੇ ਪੇਂਡੂ ਵਿਕਾਸ ਮਹਿਕਮੇ ਆਦਿ ਦਾ ਸਮਰਥਨ ਅਤੇ ਸ਼ਹਿ ਪ੍ਰਾਪਤ ਹੁੰਦੀ ਹੈ। ਇਹ ਵੀ ਪਤਾ ਲਗਦਾ ਹੈ ਕਿ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਜ਼ਿਆਦਾਤਰ ਸਮੂਹਾਂ ਨੂੰ ਕਿਸੇ ਨਾ ਕਿਸੇ ਸੱਤਾਧਾਰੀ ਮੰਤਰੀ, ਵਿਧਾਇਕ ਜਾਂ ਨੇਤਾ ਦਾ ਸਮਰਥਨ ਹਾਸਲ ਹੁੰਦਾ ਹੈ।
ਅਸੀਂ ਸਮਝਦੇ ਹਾਂ ਕਿ ਗ਼ੈਰ-ਕਾਨੂੰਨੀ ਮਾਈਨਿੰਗ ਦੀ ਇਹ ਸਮੱਸਿਆ ਉਸ ਹੱਦ ਤੱਕ ਪਹੁੰਚ ਚੁੱਕੀ ਹੈ, ਜਿਸ ਤੋਂ ਅੱਗੇ ਤਬਾਹੀ ਦਾ ਖ਼ਦਸ਼ਾ ਵਧਦਾ ਹੈ। ਪਰ ਸਮੱਸਿਆ ਦਾ ਤ੍ਰਾਸਦੀ ਭਰਿਆ ਪੱਖ ਇਹ ਹੈ ਕਿ ਇਹ ਸਾਰਾ ਕੁਝ ਸਿਆਸੀ ਸ਼ਹਿ ਕਾਰਨ ਹੋ ਰਿਹਾ ਹੈ। ਬੇਸ਼ੱਕ ਇਹ ਇਕ ਚੰਗੀ ਗੱਲ ਹੈ ਕਿ ਇਸ ਬੁਰਾਈ ਵਿਰੁੱਧ ਲੋਕਾਂ ਵਿਚ ਜਾਗਰੂਕਤਾ ਵਧ ਰਹੀ ਹੈ। ਇਸ ਲਈ ਸਰਕਾਰ ਨੂੰ ਰਾਜਸੀ ਇੱਛਾ ਸ਼ਕਤੀ ਜਾਗ੍ਰਿਤ ਕਰਕੇ ਇਸ ਗੰਭੀਰ ਸਮੱਸਿਆ 'ਤੇ ਕਾਬੂ ਪਾਉਣ ਦੇ ਯਤਨ ਕਰਨੇ ਚਾਹੀਦੇ ਹਨ। ਇਹ ਯਤਨ ਜਿੰਨੀ ਜਲਦੀ ਹੋਣਗੇ ਓਨਾ ਹੀ ਦੇਸ਼, ਰਾਜ ਅਤੇ ਇਥੋਂ ਦੇ ਆਮ ਲੋਕਾਂ ਦੇ ਹਿਤ ਵਿਚ ਹੋਵੇਗਾ।

ਕਰੋੜਾਂ ਲੋਕਾਂ ਦੀ ਕਾਮਨਾ ਹੈ ਕਿਸਾਨ ਅੰਦੋਲਨ ਦੀ ਸਫਲਤਾ

ਪੰਜਾਬ, ਹਰਿਆਣਾ ਅਤੇ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਤਪ-ਤੇਜ ਸਖ਼ਤ ਸਰਦੀ ਅਤੇ ਲਗਪਗ 100 ਤੋਂ ਵੱਧ ਕਿਸਾਨਾਂ ਦੀਆਂ ਕੁਰਬਾਨੀਆਂ ਦੇ ਬਾਵਜੂਦ ਨਾ ਕੇਵਲ ਪਹਿਲਾਂ ਦੀ ਤਰ੍ਹਾਂ ਬਣਿਆ ਹੋਇਆ ਹੈ, ਸਗੋਂ ਇਸ ਵਿਚ ਹੋਰ ਵੀ ਵਾਧਾ ਹੁੰਦਾ ਜਾ ਰਿਹਾ ਹੈ। ...

ਪੂਰੀ ਖ਼ਬਰ »

ਅੱਜ 'ਰਾਸ਼ਟਰੀ ਵੋਟਰ' ਦਿਵਸ 'ਤੇ ਵਿਸ਼ੇਸ਼

ਮਜ਼ਬੂਤ ਲੋਕਤੰਤਰ ਲਈ ਜ਼ਰੂਰੀ ਹੈ ਵੋਟ ਦੀ ਵਰਤੋਂ

ਭਾਰਤੀ ਚੋਣ ਕਮਿਸ਼ਨ ਦੇ ਸਭ ਤੋਂ ਸ਼ੁਰੂਆਤੀ ਪੱਧਰ 'ਤੇ ਅਫ਼ਸਰ ਨੂੰ ਵੇਖਿਆ ਜਾਵੇ ਤਾਂ ਬੂਥ ਪੱਧਰੀ ਅਫ਼ਸਰ (ਬੀ.ਐਲ.ਓ) ਦੀ ਨਿਯੁਕਤੀ ਪ੍ਰਮੁੱਖ ਹੁੰਦੀ ਹੈ। ਬੂਥ ਪੱਧਰੀ ਅਫ਼ਸਰ ਲੋਕ ਪ੍ਰਤੀਨਿਧਤਾ ਐਕਟ 1950 ਦੀ ਧਾਰਾ 13 ਬੀ (2) ਅਧੀਨ ਭਾਰਤੀ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ...

ਪੂਰੀ ਖ਼ਬਰ »

ਪ੍ਰਕਿਰਤਿਕ ਤੇ ਸਮਾਜਿਕ ਚੁਣੌਤੀਆਂ ਦੀ ਕਾਵਿਕਾਰੀ ਹੈ 2020 ਦੀ ਪੰਜਾਬੀ ਕਵਿਤਾ (2)

(ਕੱਲ੍ਹ ਤੋਂ ਅੱਗੇ) ਬਲਵਿੰਦਰ ਸੰਧੂ ਦੀ 'ਮਧੂਕਰੀ', 'ਜੋ ਬ੍ਰਹਮੰਡੇ' ਰਾਹੀਂ ਜਿਸ ਉਚਾਰ ਦੇ ਨਿਭਾਅ ਵਿਚ ਨਿਭਦੀ ਹੈ, ਪੰਜਾਬੀ ਕਵਿਤਾ ਇਸ ਨਿਭਾਓ ਰਾਹੀਂ ਜੀਵਨ ਫਲਸਫ਼ਿਆਂ ਦੀ ਇਕਸੁਰਤਾ ਗ੍ਰਹਿਣ ਕਰਦੀ ਨਜ਼ਰ ਆਉਂਦੀ ਹੈ। ਇਹ ਕਵਿਤਾ ਮਨੁੱਖ ਨੂੰ 'ਮੇਰਾ ਮੈਂ ਹੀ ਮੌਲਿਆ' ਦੇ ...

ਪੂਰੀ ਖ਼ਬਰ »

ਲਚਕੀਲੀ ਪਹੁੰਚ ਦੀ ਜ਼ਰੂਰਤ

ਬਹੁਤ ਸਾਰੇ ਲੋਕ ਇਹ ਮਹਿਸੂਸ ਕਰਦੇ ਹਨ ਕਿ ਮੌਜੂਦਾ ਕਿਸਾਨੀ ਸੰਘਰਸ਼ ਹੁਣ ਤੱਕ ਬਹੁਤ ਸਫਲ ਰਿਹਾ ਹੈ ਅਤੇ ਇਸ ਦੀਆਂ ਵੱਡੀਆਂ ਪ੍ਰਾਪਤੀਆਂ ਹੋਈਆਂ ਹਨ। ਜਿਸ ਤਰ੍ਹਾਂ ਕਿ ਜਿਸ ਨੇ ਭਾਈਚਾਰਿਕ ਸਾਂਝ ਵਧਾਈ ਹੈ, ਲੋਕਾਂ ਵਿਚ ਉਤਸ਼ਾਹ ਅਤੇ ਜਜ਼ਬਾ ਬਹਾਲ ਕੀਤਾ ਹੈ ਅਤੇ ਜੀਵਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX