ਨਵੀਂ ਦਿੱਲੀ, 24 ਜਨਵਰੀ (ਬਲਵਿੰਦਰ ਸਿੰਘ ਸੋਢੀ)-ਪੰਜਾਬ ਦੀ ਡਿਪਲੋਮਾ ਇੰਜੀਨਅਰ ਐਸੋਸੀਏਸ਼ਨ (ਜਲ ਸਪਲਾਈ) ਦਾ ਇਕ ਕਾਫ਼ਲਾ ਜਿਸ ਵਿਚ ਤਕਰੀਬਨ 150 ਦੇ ਕਰੀਬ ਇੰਜੀਨੀਅਰ ਸਨ, ਸਿੰਘੂ ਬਾਰਡਰ ਤੋਂ ਇਲਾਵਾ ਟਿਕਰੀ ਬਾਰਡਰ 'ਤੇ ਵੀ ਕਿਸਾਨਾਂ ਦੀ ਹਮਾਇਤ ਕਰਨ ਲਈ ਵਿਸ਼ੇਸ਼ ਤੌਰ 'ਤੇ ਪੁੱਜਾ | ਇਸ ਕਾਫ਼ਲੇ ਦੀ ਅਗਵਾਈ ਜਥੇਬੰਦੀ ਦੇ ਸੂਬਾਈ ਪ੍ਰਧਾਨ ਸੁਖਮੰਦਰ ਸਿੰਘ ਲਵਲੀ, ਜਨਰਲ ਸਕੱਤਰ ਕਰਮਜੀਤ ਬੀਹਲਾ ਅਤੇ ਕਰਮਜੀਤ ਪਟਿਆਲਾ ਨੇ ਕੀਤੀ | ਇਨ੍ਹਾਂ ਆਗੂਆਂ ਨੇ ਟਿਕਰੀ ਅਤੇ ਸਿੰਘੂ ਬਾਰਡਰ 'ਤੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿੱਥੇ ਕਿਸਾਨ ਜ਼ਮੀਨਾਂ ਬਚਾਉਣ ਦੀ ਲੜਾਈ ਲੜ ਰਿਹਾ ਹੈ, ਉੱਥੇ ਮੁਲਾਜ਼ਮ ਜਨਤਕ ਖੇਤਰ ਦੇ ਅਦਾਰਿਆਂ ਨੂੰ ਬਚਾਉਣ ਲਈ ਲੜ ਰਹੇ ਹਨ | ਉਨ੍ਹਾਂ ਇਹ ਵੀ ਕਿਹਾ ਕਿ ਹੁਣ ਇਹ ਤਿੰਨੇ ਕਾਨੂੰਨਾਂ ਨੂੰ ਖ਼ਤਮ ਕਰਾਉਣਾ ਹੀ ਨਹੀਂ ਰਹਿ ਗਿਆ ਸਗੋਂ ਦੇਸ਼ ਵਿਚ ਜਮਹੂਰੀ ਕਦਰਾਂ-ਕੀਮਤਾਂ ਨੂੰ ਬਚਾਉਣ ਲਈ ਲੋਕ ਘੋਲ ਬਣ ਗਿਆ ਹੈ ਅਤੇ ਕਿਸਾਨ ਸਮੁੱਚੇ ਦੇਸ਼ ਦੇ ਲੋਕਾਂ ਦੀ ਲੜਾਈ ਲੜ ਰਹੇ ਹਨ | ਇਸ ਕਾਫ਼ਲੇ 'ਚ ਬਰਨਾਲਾ ਤੋਂ ਗੁਰਦੀਪ ਸਿੰਘ, ਅੰਮਿ੍ਤਸਰ ਤੋਂ ਅਸ਼ਵਨੀ ਕੁਮਾਰ, ਹੁਸ਼ਿਆਰਪੁਰ ਤੋਂ ਵਿਕਾਸ ਸੈਣੀ, ਬਠਿੰਡਾ ਤੋਂ ਜਗਦੀਪ ਸਰਾਂ, ਫ਼ਿਰੋਜ਼ਪੁਰ ਤੋਂ ਗੁਰਮੁਖ ਸਿੰਘ, ਮੁਕਤਸਰ ਤੋਂ ਜਲੌਰ ਸਿੰਘ, ਲੁਧਿਆਣਾ ਤੋਂ ਸੁਖਰਾਜ, ਸੰਗਰੂਰ ਤੋਂ ਮਨਿੰਦਰਪਾਲ ਸਿੰਘ, ਮਾਨਸਾ ਤੋਂ ਕਰਮਜੀਤ ਸਿੰਘ, ਨਵਾਂਸ਼ਹਿਰ ਤੋਂ ਅਰਵਿੰਦ ਸੈਣੀ, ਗੁਰਦਾਸਪੁਰ ਤੋਂ ਹੰਸ ਰਾਜ, ਪਟਿਆਲਾ ਤੋਂ ਗੁਰਜੀਤ ਸਿੰਘ ਤੇ ਹੋਰ ਸ਼ਾਮਿਲ ਸਨ |
ਕਪੂਰਥਲਾ, 24 ਜਨਵਰੀ (ਅਮਰਜੀਤ ਕੋਮਲ)-ਖੇਤੀ ਕਾਨੂੰਨ ਰੱਦ ਕਰਵਾਉਣ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਦਿੱਲੀ ਵਿਚ ਕੀਤੀ ਜਾਣ ਵਾਲੇ ਟਰੈਕਟਰ ਪਰੇਡ ਲਈ ਕਪੂਰਥਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ਟਰੈਕਟਰ ਟਰਾਲੀਆਂ ਤੇ ਹੋਰ ਸਮਾਨ ਲੈ ...
ਰਤੀਆ, 24 ਜਨਵਰੀ (ਬੇਅੰਤ ਕੌਰ ਮੰਡੇਰ)-ਤਹਿਸੀਲਦਾਰ ਵਿਜੇ ਮੋਹਨ ਸਿਆਲ ਨੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ਵਿਚ ਸਬ-ਡਵੀਜ਼ਨ ਪੱਧਰ 'ਤੇ ਮਨਾਏ ਜਾ ਰਹੇ ਗਣਤੰਤਰ ਦਿਵਸ ਸਮਾਰੋਹਾਂ ਦੀ ਅੰਤਮ ਰਿਹਰਸਲ ਦੀ ਅਗਵਾਈ ਕਰਦਿਆਂ ਰਾਸ਼ਟਰੀ ਝੰਡਾ ਲਹਿਰਾਇਆ ...
ਕਪੂਰਥਲਾ, 24 ਜਨਵਰੀ (ਸਡਾਨਾ)- ਇਕ ਵਿਅਕਤੀ ਦਾ ਸਿਰ ਵਿਚ ਇੱਟਾਂ ਮਾਰ ਕੇ ਕਤਲ ਕਰਨ ਦੇ ਮਾਮਲੇ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੇ ਤਿੰਨ ਵਿਅਕਤੀਆਂ ਵਿਰੁੱਧ ਕਤਲ ਦਾ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਮਨਜੀਤ ਸਿੰਘ ਵਾਸੀ ...
ਕਪੂਰਥਲਾ, 24 ਜਨਵਰੀ (ਅਮਰਜੀਤ ਕੋਮਲ)- ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿਚ ਅੰਤਰਰਾਸ਼ਟਰੀ ਪੱਧਰ ਦੀ ਸ਼ੂਟਿੰਗ ਰੇਂਜ ਤਿਆਰ ਹੋ ਚੁੱਕੀ ਹੈ ਜਿਸ ਵਿਚ 100 ਮੀਟਰ ਏਅਰ ਪਿਸਟਲ ਤੇ ਏਅਰਗੰਨ ਦੀ ਬੱਚਿਆਂ ਨੂੰ ਅੰਤਰਰਾਸ਼ਟਰੀ ਮੈਡਲ ਪ੍ਰਾਪਤ ਕੋਚ ਵਲੋਂ ...
ਢਿਲਵਾਂ, 24 ਜਨਵਰੀ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਮਹਿਲਾ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ, ਏ.ਐਸ.ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਪਿੰਡ ਡੋਗਰਾਂਵਾਲ, ਹਮੀਰਾ, ...
ਸੁਲਤਾਨਪੁਰ ਲੋਧੀ, 24 ਜਨਵਰੀ (ਪੱਤਰ ਪੇ੍ਰਰਕਾਂ ਰਾਹੀਂ)- ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਵੱਖ ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਨ੍ਹਾਂ ਮਾਮਲਿਆਂ 'ਚ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵਲੋਂ ...
ਸੁਲਤਾਨਪੁਰ ਲੋਧੀ, 24 ਜਨਵਰੀ (ਥਿੰਦ, ਹੈਪੀ)- ਅੱਜ ਬੀਜ ਵਿਕਰੇਤਾ ਯੂਨੀਅਨ ਸੁਲਤਾਨਪੁਰ ਲੋਧੀ ਦੀ ਇਕ ਵਿਸ਼ੇਸ਼ ਪ੍ਰਧਾਨ ਲਖਵਿੰਦਰ ਸਿੰਘ ਬੱਬੂ ਦੀ ਅਗਵਾਈ ਵਿਚ ਹੋਈ ਜਿਸ ਵਿਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਮਹੀਨੇ ਦੇ ਦੂਜੇ ਅਤੇ ਆਖ਼ਰੀ ਐਤਵਾਰ ਨੂੰ ...
ਕਪੂਰਥਲਾ, 24 ਜਨਵਰੀ (ਅਮਰਜੀਤ ਕੋਮਲ)- ਗਣਤੰਤਰ ਦਿਵਸ ਦੇ ਸਬੰਧ ਵਿਚ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਫੁੱਲ ਡਰੈੱਸ ਰਿਹਰਸਲ ਹੋਈ ਜਿਸ ਵਿਚ ਰਾਹੁਲ ਚਾਬਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਕੌਮੀ ਝੰਡਾ ...
ਕਾਲਾ ਸੰਘਿਆਂ, 24 ਜਨਵਰੀ (ਸੰਘਾ)- ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਸਥਾਨਕ ਕਸਬੇ ਦੇ ਗੁਰਦੁਆਰਾ ਬਾਬਾ ਕਾਹਨ ਦਾਸ ਤੋਂ ਨਗਰ ਕੀਰਤਨ ਸਜਾਇਆ ਗਿਆ | ਪ੍ਰਸਿੱਧ ਢਾਡੀ ਪਵਿੱਤਰ ਸਿੰਘ ਰੁੜਕਾ ਕਲਾਂ ਵੱਲੋਂ ਸੰਗਤ ਨੂੰ ...
ਫਗਵਾੜਾ, 24 ਜਨਵਰੀ (ਤਰਨਜੀਤ ਸਿੰਘ ਕਿੰਨੜਾ) ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖਿਆ ਵਿਭਾਗ ਵੱਲੋਂ ਆਨ-ਲਾਈਨ ਵਿੱਦਿਅਕ ਮੁਕਾਬਲੇ 6 ਜੁਲਾਈ ਤੋਂ 21 ਦਸੰਬਰ ਤੱਕ ਤਕਰੀਬਨ ਸਾਢੇ ਪੰਜ ਮਹੀਨੇ ਜਾਰੀ ਰਹੇ | ਕੋਰੋਨਾ-ਕਾਲ ਦੇ ਕਾਰਨ ...
ਸੁਲਤਾਨਪੁਰ ਲੋਧੀ, 24 ਜਨਵਰੀ (ਥਿੰਦ, ਹੈਪੀ)-ਪਿੰਡ ਟਿੱਬਾ ਦੇ ਇੰਗਲੈਂਡ ਵਿਚ ਵੱਸਦੇ ਨੌਜਵਾਨ ਗੁਰਨੂਰ ਸਿੰਘ ਦੇ ਜਨਮ ਦਿਨ ਮੌਕੇ ਸਵਰਗਵਾਸੀ ਬਹਾਦਰ ਸਿੰਘ ਪੈਂਚ ਦੇ ਪਰਿਵਾਰ ਵੱਲੋਂ ਆਪਣੀ ਖ਼ੁਸ਼ੀ ਸਾਂਝੀ ਕਰਨ ਲਈ ਸਰਕਾਰੀ ਐਲੀਮੈਂਟਰੀ ਸਕੂਲ ਟਿੱਬਾ ਦੇ ...
ਖਲਵਾੜਾ, 24 ਜਨਵਰੀ (ਮਨਦੀਪ ਸਿੰਘ ਸੰਧੂ)- ਧੰਨ-ਧੰਨ ਬਾਬਾ ਨਿੱਕੇ ਸ਼ਾਹ ਝੂਮਾਂ ਵਾਲੀ ਸਰਕਾਰ ਪਿੰਡ ਬੇਗਮਪੁਰ-ਸੰਗਤਪੁਰ ਵਿਖੇ 25 ਤੇ 26 ਜਨਵਰੀ ਨੂੰ ਗੱਦੀ ਨਸ਼ੀਨ ਸੰਤ ਪ੍ਰੀਤਮ ਦਾਸ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਦੋ ਰੋਜ਼ਾ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਦਾ ...
ਖਲਵਾੜਾ, 24 ਜਨਵਰੀ (ਮਨਦੀਪ ਸਿੰਘ ਸੰਧੂ)- ਗੁਰਦੁਆਰਾ ਬੇਰੀ ਸਾਹਿਬ ਪਿੰਡ ਲੱਖਪੁਰ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਜੀ ਦੇ 354ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ...
ਕਾਲਾ ਸੰਘਿਆਂ, 24 ਜਨਵਰੀ (ਸੰਘਾ)- ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਚ ਵੱਸਦੀ ਰਣਜੀਤ ਕੌਰ ਦੀ ਪਲੇਠੀ ਪੁਸਤਕ 'ਛੰਭ ਦੀ ਜਾਈ' ਦਾ ਲੋਕ ਅਰਪਣ ਪ੍ਰਸਿੱਧ ਵਾਤਾਵਰਣ ਪ੍ਰੇਮੀ ਪਦਮਸ੍ਰੀ ਸੰਤ ਬਲਵੀਰ ਸਿੰਘ ਸੀਚੇਵਾਲ ਵੱਲੋਂ ਆਪਣੇ ਕਰ-ਕਮਲਾਂ ਨਾਲ ਰੀਲੀਜ਼ ਕੀਤੀ ਗਈ | ...
ਸ਼ਾਹਕੋਟ, 24 ਜਨਵਰੀ (ਬਾਂਸਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਚਲਾਏ ਜਾ ਰਹੇ ਅੰਦੋਲਨ ਨੂੰ ਦਬਾਉਣ ਲਈ ਕੇਂਦਰ ਸਰਕਾਰ ਕੋਝੇ ਹੱਥਕੰਡੇ ਵਰਤ ਕੇ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ਜੋ ਬੇਹੱਦ ...
ਸੁਲਤਾਨਪੁਰ ਲੋਧੀ, 24 ਜਨਵਰੀ (ਥਿੰਦ, ਹੈਪੀ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਅੰਦੋਲਨ ਲਗਾਤਾਰ ਜਾਰੀ ਹੈ ਤੇ 26 ਜਨਵਰੀ ਨੂੰ ਦਿੱਲੀ ਵਿਖੇ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਲਈ ਸੁਲਤਾਨਪੁਰ ਲੋਧੀ ਹਲਕੇ ਦੇ ਕਿਸਾਨਾਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ | ...
ਜ਼ੀਰਕਪੁਰ, 24 ਜਨਵਰੀ (ਅਵਤਾਰ ਸਿੰਘ)-ਜ਼ੀਰਕਪੁਰ-ਅੰਬਾਲਾ ਸੜਕ 'ਤੇ ਸਥਿਤ ਏ. ਟੀ. ਐੱਮ. ਵਿਖੇ ਪੈਸੇ ਕਢਵਾਉਣ ਲਈ ਆਏ ਇਕ ਨੌਜਵਾਨ ਨੂੰ ਕੋਈ ਨਸ਼ੀਲੀ ਵਸਤੂ ਸੁੰਘਾ ਕੇ ਨੌਸਰਬਾਜ਼ ਏ. ਟੀ. ਐੱਮ. 'ਚੋਂ ਕਢਵਾਏ 20 ਹਜ਼ਾਰ ਰੁੁਪਏ ਲੈ ਕੇ ਫ਼ਰਾਰ ਹੋ ਗਿਆ | ਮਾਮਲੇ ਦੀ ਸ਼ਿਕਾਇਤ ...
ਪੰਚਕੂਲਾ, 24 ਜਨਵਰੀ (ਕਪਿਲ)-ਸੀ. ਐਮ. ਫਲਾਇੰਗ ਸਕੁਐਡ ਦੀ ਟੀਮ ਨੇ ਇਕ ਨੌਜਵਾਨ ਨੂੰ 273 ਗ੍ਰਾਮ ਅਫ਼ੀਮ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਮੁਲਜ਼ਮ ਦੀ ਪਛਾਣ ਗੁਰਦਾਸ ਵਾਸੀ ਪਿੰਡ ਫ਼ਤਿਹਪੁਰ (ਸੈਕਟਰ-20) ਵਜੋਂ ਹੋਈ ਹੈ, ਜਿਸ ਦੇ ਖ਼ਿਲਾਫ਼ ਪੁਲਿਸ ਨੇ ਸੈਕਟਰ-20 ਦੇ ...
ਮਾਜਰੀ, 24 ਜਨਵਰੀ (ਕੁਲਵੰਤ ਸਿੰਘ ਧੀਮਾਨ)-ਬਲਾਕ ਮਾਜਰੀ ਦੇ ਬੱਸ ਅੱਡੇ ਨੇੜਿਓਾ ਪੁਲਿਸ ਪਾਰਟੀ ਨੇ ਨਾਕਾਬੰਦੀ ਦੌਰਾਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਚੋਰੀ ਦਾ ਸਾਮਾਨ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੇ | ਇਸ ...
ਅੰਮਿ੍ਤਸਰ, 24 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਕੁਝ ਦਿਨ ਪਹਿਲਾਂ ਪ੍ਰਮਾਣੂ ਹਥਿਆਰ ਲੈ ਕੇ ਜਾਣ ਦੀ ਸਮਰੱਥਾ ਨਾਲ ਲੈਸ ਬੈਲਿਸਟਿਕ ਮਿਜ਼ਾਈਲ ਸ਼ਾਹੀਨ-3 ਦਾ ਸਫਲ ਪ੍ਰੀਖਣ ਕੀਤੇ ਜਾਣ ਦਾ ਦਾਅਵਾ ਕੀਤਾ ਸੀ | ਹਾਲਾਂਕਿ ਹੁਣ ਇਸ ਕਥਿਤ 'ਸਫਲ ਪ੍ਰੀਖਣ' ਬਾਰੇ ਸਚਾਈ ...
ਅੰਮਿ੍ਤਸਰ, 24 ਜਨਵਰੀ (ਸੁਰਿੰਦਰ ਕੋਛੜ)- ਪਾਕਿਸਤਾਨ ਦੀ ਇਕ ਅੱਤਵਾਦ ਰੋਕੂ ਅਦਾਲਤ ਨੇ ਮੁੰਬਈ ਹਮਲੇ ਦੇ ਮੁੱਖ ਸਾਜ਼ਿਸ਼ਘਾੜੇ ਮੁਹੰਮਦ ਹਾਫਿਜ਼ ਸਈਦ ਦੇ ਅੱਤਵਾਦੀ ਸੰਗਠਨ ਜਮਾਤ-ਉਦ-ਦਾਵਾ (ਜੇ.ਯੂ.ਡੀ.) ਦੇ ਤਿੰਨ ਨੇਤਾਵਾਂ ਨੂੰ ਛੇ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਹੈ | ...
ਜਲੰਧਰ, 24 ਜਨਵਰੀ (ਅਜੀਤ ਬਿਊਰੋ)- ਆਯੂਰਵੈਦਿਕ ਭਾਰਤ ਦੇ ਵਿਸ਼ੇਸ ਆਯੂਰਵੇਦਾਚਾਰਿਆਂ, ਡਾਕਟਰਾਂ ਅਨੁਸਾਰ ਸਰੀਰ 'ਚ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ, ਇਮਿਊਨਿਟੀ ਘੱਟ ਹੋ ਜਾਂਦੀ ਹੈ, ਜਿਸ ਕਰਕੇ ਮਰਦਾਂ ਦੇ ਵਿਵਾਹਿਕ ਜੀਵਨ 'ਚ ਵੀ ਕਈ ਪ੍ਰਕਾਰ ਦੀਆਂ ਗੁਪਤ ਸਮੱਸਿਆਵਾਂ ...
ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ)-ਉੱਘੀ ਇਮੀਗ੍ਰੇਸ਼ਨ ਤੇ ਆਈਲਟਸ ਸੰਸਥਾ ਗੋ ਗਲੋਬਲ ਕੰਸਲਟੈਂਟਸ ਮੋਗਾ, ਜੋ ਕਿ ਜੇਲ੍ਹ ਵਾਲੀ ਗਲੀ 'ਚ ਸਥਿਤ ਹੈ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ | ਸੰਸਥਾ ਨੇ ਪਿਛਲੇ ਕਈ ਸਾਲਾਂ ਤੋਂ ਇਮੀਗ੍ਰੇਸ਼ਨ ਦੇ ਖੇਤਰ 'ਚ ਵਧੀਆ ...
ਅੰਮਿ੍ਤਸਰ, 24 ਜਨਵਰੀ (ਰੇਸ਼ਮ ਸਿੰਘ)-ਪਾਕਿਸਤਾਨ 'ਚ ਪੰਜ ਸਾਲ ਦੀ ਸਜ਼ਾ ਭੁਗਤ ਕੇ ਆਏ ਗੁਜ਼ਰਾਤੀ ਨੂੰ ਅੱਜ ਵੀ ਆਪਣੇ ਪਰਿਵਾਰ ਨਾਲ ਮਿਲਣਾ ਨਸੀਬ ਨਹੀਂ ਹੋਇਆ ਤੇ ਦਫਤਰੀ ਕਾਰਵਾਈ ਪੂਰੀ ਨਾ ਹੋਣ ਕਾਰਨ ਅਜੇ ਉਸ ਨੂੰ ਇਥੇ ਵੀ ਇਕ ਕੈਦੀ ਵਾਂਗ ਹੀ ਰੱਖਿਆ ਹੋਇਆ ਹੈ | ...
ਜ਼ੀਰਕਪੁਰ, 24 ਜਨਵਰੀ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ਪੁੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਸ ਦੀ 12 ਸਾਲਾ ਨਾਬਾਲਗ ਲੜਕੀ ...
ਸ਼ਿਵ ਸ਼ਰਮਾ ਜਲੰਧਰ, 24 ਜਨਵਰੀ-ਇਕ ਪਾਸੇ ਤਾਂ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੇ ਸਸਤਾ ਹੋਣ ਦੇ ਬਾਵਜੂਦ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੁੰਦਾ ਵਾਧਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ, ਜਦਕਿ ਦੂਜੇ ਪਾਸੇ ਜਿਨ੍ਹਾਂ ਟੈਂਕਰਾਂ ਰਾਹੀ ਪੈਟਰੋਲ ਤੇ ਡੀਜ਼ਲ ...
ਚੰਡੀਗੜ੍ਹ, 24 ਜਨਵਰੀ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਵਲੋਂ ਸੂਬੇ ਭਰ 'ਚ ਕਿਸਾਨਾਂ ਵਲੋਂ 26 ਜਨਵਰੀ ਨੂੰ ਕੱਢੀ ਜਾ ਰਹੀ ਕਿਸਾਨ ਟਰੈਕਟਰ ਪਰੇਡ ਦੇ ਸਮਰਥਨ 'ਚ ਮੋਟਰਸਾਈਕਲ ਰੈਲੀਆਂ ਕੱਢ ਕੇ ਪੰਜਾਬ ਵਾਸੀਆਂ ਨੂੰ 'ਕਿਸਾਨ ਟਰੈਕਟਰ ਪਰੇਡ' ਵਿਚ ਵੱਡੀ ਗਿਣਤੀ 'ਚ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX