ਫ਼ਤਹਿਗੜ੍ਹ ਸਾਹਿਬ, 25 ਜਨਵਰੀ (ਮਨਪ੍ਰੀਤ ਸਿੰਘ)-ਕੇਂਦਰ ਦੀ ਭਾਜਪਾ ਸਰਕਾਰ ਇਕ ਪਾਸੇ ਜਿੱਥੇ ਲੋਕਾਂ ਨੂੰ ਬਣਦੀਆਂ ਸੁਵਿਧਾਵਾਂ ਦੇਣ ਦੀ ਗੱਲ ਕਰ ਰਹੀ ਹੈ, ਉੱਥੇ ਹੀ ਇਸ ਸਰਕਾਰ ਦੇ ਕਾਰਜਕਾਲ ਸਮੇਂ ਮਹਿੰਗਾਈ ਆਪਣੀਆਂ ਪੂਰੀਆਂ ਸਿਖ਼ਰਾਂ ਤੇ ਗਈ ਹੈ ਤੇ ਰੋਜ਼ਾਨਾ ਵਰਤੋਂ 'ਚ ਆਉਣ ਵਾਲੀਆ ਵਸਤਾਂ ਖ਼ਾਸ ਕਰ ਰਸੋਈ ਗੈਸ ਇਸ ਸਰਕਾਰ ਦੇ ਸਮੇਂ ਦਿਨੋਂ ਦਿਨ ਮਹਿੰਗੀ ਹੋਈ ਹੈ ਤੇ ਸਰਕਾਰ ਨੇ ਚੁੱਪ ਚੁਪੀਤੇ ਗੈਸ ਸਿਲੰਡਰਾਂ ਤੇ ਮਿਲਣ ਵਾਲੀ ਸਬਸਿਡੀ ਵੀ ਨਾ ਦੇ ਬਰਾਬਰ ਕਰ ਦਿੱਤੀ ਹੈ, ਜੋਕਿ ਦੇਸ਼ ਦੀ ਜਨਤਾ ਨਾਲ ਕੋਝਾ ਮਜ਼ਾਕ ਜਾਪਦੀ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪੰਜਾਬ 'ਚ ਇਸ ਸਮੇਂ ਲੋਕਾਂ ਨੂੰ ਘਰੇਲੂ ਗੈਸ ਸਿਲੰਡਰ 703 ਰੁਪਏ 50 ਪੈਸੇ 'ਚ ਮਿਲ ਰਿਹਾ ਹੈ, ਜਿਸ ਤੇ ਸਰਕਾਰ ਵਲੋਂ 8 ਰੁਪਏ 79 ਪੈਸੇ ਸਬਸਿਡੀ ਦਿੱਤੀ ਜਾ ਰਹੀ ਹੈ, ਜਦਕਿ ਅਪ੍ਰੈਲ ਮਹੀਨੇ ਘਰੇਲੂ ਸਿਲੰਡਰ ਦੀ ਕੀਮਤ 730 ਰੁਪਏ ਦੇ ਕਰੀਬ ਸੀ, ਜਿਸ ਤੇ 173 ਰੁਪਏ ਸਬਸਿਡੀ ਆਉਂਦੀ ਸੀ ਅਤੇ ਮਈ ਮਹੀਨੇ 'ਚ ਸਿਲੰਡਰ ਦੀ ਕੀਮਤ 583 ਰੁਪਏ ਸੀ, ਜਿਸ ਤੇ ਸਰਕਾਰ ਵਲੋਂ ਸਬਸਿਡੀ ਬੰਦ ਕਰ ਦਿੱਤੀ ਗਈ ਸੀ | ਇਸੇ ਤਰ੍ਹਾਂ ਜੂਨ, ਜੁਲਾਈ ਤੇ ਅਗਸਤ ਮਹੀਨੇ ਘਰੇਲੂ ਸਿਲੰਡਰ ਦੀ ਕੀਮਤ 603 ਰੁਪਏ 80 ਪੈਸੇ ਕਰ ਦਿੱਤੀ ਗਈ, ਜਿਸ ਤੇ ਵੀ 11 ਰੁਪਏ ਸਬਸਿਡੀ ਆਉਂਦੀ ਸੀ ਤੇ ਦਸੰਬਰ, ਜਨਵਰੀ ਮਹੀਨੇ ਰੇਟ 703 ਰੁਪਏ ਹੀ ਰਿਹਾ, ਜਿਸ ਨੂੰ ਘਰੇਲੂ ਪਹੁੰਚ ਕਰ ਗਾਹਕਾਂ ਤੋਂ 720 ਰੁਪਏ ਦੇ ਕਰੀਬ ਵਸੂਲੇ ਜਾ ਰਹੇ ਹਨ | ਦੱਸਣਯੋਗ ਹੈ ਕਿ ਕਾਂਗਰਸ ਸਰਕਾਰ ਸਮੇਂ ਸਿਲੰਡਰ ਦੀ ਕੀਮਤ 400 ਰੁਪਏ ਦੇ ਲਗਪਗ ਸੀ ਤੇ ਸਬਸਿਡੀ ਵੀ ਆਉਂਦੀ ਸੀ ਪਰ ਭਾਜਪਾ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਸਮੇਂ, ਘਰੇਲੂ ਗੈਸ ਸਿਲੰਡਰਾਂ ਦੀਆ ਕੀਮਤਾਂ ਦਿਨ ਪ੍ਰਤੀ ਦਿਨ ਵਧੀਆਂ ਹਨ ਤੇ ਸਰਕਾਰ ਵਲੋਂ 8-10 ਰੁਪਏ ਸਬਸਿਡੀ ਦੇਣਾ ਲੋਕਾਂ ਨਾਲ ਕੋਝਾ ਮਜ਼ਾਕ ਜਾਪਦਾ ਹੈ | ਗੈਸ ਦੀਆਂ ਕੀਮਤਾਂ ਸਬੰਧੀ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਗੁਰਵਿੰਦਰ ਸਿੰਘ ਢਿੱਲੋਂ ਤੇ ਸਮਾਜ ਸੇਵੀ ਦਮਨਜੀਤ ਸਿੰਘ ਭੱਲਮਾਜਰਾ ਨੇ ਕਿਹਾ ਕਿ ਦੇਸ਼ ਦੀ ਸਰਕਾਰ ਵਿਕਾਸ ਦੇ ਨਾਂਅ ਤੇ ਗ਼ਰੀਬੀ ਨੂੰ ਨਹੀਂ ਸਗੋਂ ਗ਼ਰੀਬਾਂ ਨੂੰ ਹਟਾਉਣ ਤੇ ਤੁਲੀ ਹੋਈ ਹੈ, ਇਕ ਗਰੀਬ ਵਿਅਕਤੀ ਜੋਕਿ ਦਿਹਾੜੀ ਕਰਦਾ ਹੈ, ਮਹਿੰਗਾ ਸਿਲੰਡਰ ਭਰਵਾਉਣ ਤੋਂ ਅਸਮਰਥ ਹੈ ਤੇ ਸਰਕਾਰ ਵਲੋਂ ਲੋਕਾਂ ਨੂੰ ਸਬਸਿਡੀ ਦੇ ਨਾਂਅ ਤੇ ਲਗਾਤਾਰ ਗੁਮਰਾਹ ਕੀਤਾ ਜਾ ਰਿਹਾ ਹੈ |
ਫ਼ਤਹਿਗੜ੍ਹ ਸਾਹਿਬ, 25 ਜਨਵਰੀ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ 'ਚੋਂ ਵਿੱਦਿਆ ਗ੍ਰਹਿਣ ਕਰਨ ਵਾਲੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਕੋਈ ਵੀ ...
ਬਸੀ ਪਠਾਣਾਂ, 25 ਜਨਵਰੀ (ਰਵਿੰਦਰ ਮੌਦਗਿਲ)-ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਹੋਰ ਸ਼ਖ਼ਸੀਅਤਾਂ ਦੇ ਨਾਲ ਨਾਲ ਮੰਗਲਵਾਰ ਨੂੰ ਗਣਤੰਤਰ ਦਿਵਸ ਸਮਾਗਮ ਦੌਰਾਨ ਵਧੀਆ ਕਾਰਗੁਜ਼ਾਰੀ ਲਈ ਬਸੀ ਪਠਾਣਾਂ ਦੇ ਥਾਣਾ ਮੁਖੀ ਇੰਸਪੈਕਟਰ ਮਨਪ੍ਰੀਤ ਸਿੰਘ ਦਿਓਲ ਦਾ ਸਨਮਾਨ ਵੀ ...
ਅਮਲੋਹ, 25 ਜਨਵਰੀ (ਰਿਸ਼ੂ ਗੋਇਲ)-ਅੱਜ ਦੇ ਆਧੁਨਿਕ ਤੇ ਜਲਦਬਾਜ਼ੀ ਦੇ ਯੁੱਗ ਵਿਚ ਬਾਲਣ ਵਜੋਂ ਰਸੋਈ ਗੈਸ ਸਭ ਤੋਂ ਵੱਧ ਪਸੰਦੀਦਾ ਬਣ ਗਈ ਹੈ ਜਿਸ ਦੇ ਕੁਨੈਕਸ਼ਨ ਸਰਕਾਰਾਂ ਵਲੋਂ ਵੀ ਗਰੀਬੀ ਰੇਖਾ ਤੋਂ ਹੇਠਾਂ ਵਾਲੇ ਲੋਕਾਂ ਨੂੰ ਮੁਫ਼ਤ ਵੰਡੇ ਜਾ ਰਹੇ ਹਨ | ਇਨ੍ਹਾਂ ...
ਫ਼ਤਹਿਗੜ੍ਹ ਸਾਹਿਬ, 25 ਜਨਵਰੀ (ਬਲਜਿੰਦਰ ਸਿੰਘ)-ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਆਪਣੀਆਂ ਹੱਕਾਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ...
ਮੰਡੀ ਗੋਬਿੰਦਗੜ੍ਹ, 25 ਜਨਵਰੀ (ਬਲਜਿੰਦਰ ਸਿੰਘ)-ਕੌਮ ਬਾਲੜੀ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਫ਼ਤਹਿਗੜ੍ਹ ਸਾਹਿਬ ਵਲੋਂ ਦੇਸ਼ ਭਗਤ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਵੱਖ-ਵੱਖ ਸਕੀਮਾਂ ਤਹਿਤ ਲੜਕੀਆਂ ਤੇ ਔਰਤਾਂ ਦਾ ...
ਫ਼ਤਹਿਗੜ੍ਹ ਸਾਹਿਬ, 25 ਜਨਵਰੀ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਮਿਡਲ ਸਕੂਲਾਂ ਦੇ ਸਮੂਹ ਅਧਿਆਪਕ ਸਕੂਲ 'ਚ ਡਿਊਟੀ 'ਤੇ ਆਉਂਦੇ ਕੰਪਿਊਟਰ ਫੈਕਲਟੀ ਅਧਿਆਪਕ ਤੋਂ ਸਿਖਲਾਈ ਲੈਣ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ...
ਮੰਡੀ ਗੋਬਿੰਦਗੜ੍ਹ, 25 ਜਨਵਰੀ (ਬਲਜਿੰਦਰ ਸਿੰਘ)-ਆਗਾਮੀ 14 ਫਰਵਰੀ ਨੂੰ ਹੋਣ ਵਾਲੀਆਂ ਕੌਾਸਲ ਚੋਣਾਂ ਸਬੰਧੀ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਨਗਰ ਕੌਾਸਲ ਮੰਡੀ ਗੋਬਿੰਦਗੜ੍ਹ ਦੇ 29 ਵਾਰਡਾਂ 'ਚੋਂ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ | ਸ਼੍ਰੋਮਣੀ ...
ਫ਼ਤਹਿਗੜ੍ਹ ਸਾਹਿਬ, 25 ਜਨਵਰੀ (ਬਲਜਿੰਦਰ ਸਿੰਘ)-ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਦਾ ਸਹੀ ਇਸਤੇਮਾਲ ਕਰਨਾ ਬੇਹੱਦ ਜ਼ਰੂਰੀ ਹੈ, ਕਿਉਂਕਿ ਭਾਰਤੀ ਸੰਵਿਧਾਨ ਨੇ ਹਰੇਕ ਯੋਗ ਨਾਗਰਿਕ ਨੂੰ ਵੋਟ ਦਾ ਅਧਿਕਾਰ ਦੇ ਕੇ ਇਕ ਅਜਿਹੀ ਤਾਕਤ ਪ੍ਰਦਾਨ ਕੀਤੀ ਹੈ ਜਿਸ ਦੀ ਵਰਤੋਂ ...
ਮੰਡੀ ਗੋਬਿੰਦਗੜ੍ਹ, 25 ਜਨਵਰੀ (ਬਲਜਿੰਦਰ ਸਿੰਘ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ 339ਵੇਂ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸਥਾਨਕ ਮੁਹੱਲਾ ਸੰਗਤਪੁਰਾ ਸਥਿਤ ਗੁਰਦੁਆਰਾ ਸ੍ਰੀ ਸੰਗਤਸਰ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਪੂਰੇ ਖ਼ਾਲਸਾਈ ਸ਼ਾਨੋ ਸ਼ੌਕਤ ਨਾਲ ਅਲੌਕਿਕ ...
ਫ਼ਤਹਿਗੜ੍ਹ ਸਾਹਿਬ, 25 ਜਨਵਰੀ (ਬਲਜਿੰਦਰ ਸਿੰਘ)-ਬੇਸ਼ੱਕ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਅਤੇ ਸਰਕਾਰੀ ਮੰਡੀਆਂ ਖ਼ਤਮ ਕਰਨ ਲਈ ਖੇਤੀ ਕਾਨੂੰਨ ਬਣਾਏ ਗਏ ਹਨ, ਪਰ ਇਨ੍ਹਾਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸ਼ੁਰੂ ਹੋਏ ਕਿਸਾਨ ਅੰਦੋਲਨ ਨੇ ...
ਬਸੀ ਪਠਾਣਾਂ, 25 ਜਨਵਰੀ (ਗੁਰਬਚਨ ਸਿੰਘ ਰੁਪਾਲ)-ਗੁਰੂ ਘਰ ਪ੍ਰਬੰਧ ਸੁਧਾਰ ਲਹਿਰ ਕਿਸਾਨ ਵਿਰੋਧੀ ਕਾਲੇ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਅੰਦੋਲਨ 'ਚ ਕਿਸਾਨਾਂ ਦੇ ਨਾਲ ਹੈ ਅਤੇ 26 ਨੂੰ ਦਿੱਲੀ ਵਿਖੇ ਕੀਤੀ ਜਾ ਰਹੀ ਟਰੈਕਟਰ ਪਰੇਡ 'ਚ ਵੱਧ ...
ਰਾਜਪੁਰਾ, 25 ਜਨਵਰੀ (ਰਣਜੀਤ ਸਿੰਘ)-ਇੱਥੋਂ ਦੀ ਅਨਾਜ ਮੰਡੀ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਦੇ ਸੱਦੇ 'ਤੇ ਤਿੰਨ ਦਿਨਾਂ ਲਈ ਬੰਦ ਕਰ ਦਿੱਤੀ ਗਈ ਹੈ | ਅੱਜ ਆੜ੍ਹਤੀ ਐਸੋਸੀਏਸ਼ਨ ਦੇ ਆਗੂਆਂ ਨੇ ਅਨਾਜ ਮੰਡੀ ਦੀਆਂ ਦੁਕਾਨਾਂ ਤੇ ਕਿਸਾਨੀ ਸਮਰਥਨ ਵਾਲੇ ਝੰਡੇ ਲਾਏ ...
ਫ਼ਤਹਿਗੜ੍ਹ ਸਾਹਿਬ, 25 ਜਨਵਰੀ (ਬਲਜਿੰਦਰ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ 'ਚ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਲਗਾਏ ਸਵੈ-ਰੁਜ਼ਗਾਰ ਲੋਨ ਮੇਲੇ ਦੀ ਸਮਾਪਤੀ ਮੌਕੇ ਅੱਜ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਅੰਮਿ੍ਤ ਕੌਰ ...
ਫ਼ਤਹਿਗੜ੍ਹ ਸਾਹਿਬ, 25 ਜਨਵਰੀ (ਬਲਜਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਵਲੋਂ ਬਲਾਕ ਖੇੜਾ ਦੇ ਪਿੰਡ ਪੀਰਜੈਨ ਵਿਖੇ 4 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪਾਰਕ ਦਾ ਰਸਮੀ ਤੌਰ 'ਤੇ ਕੰਮ ਸ਼ੁਰੂ ਕਰਵਾਇਆ | ਇਸ ਮੌਕੇ ਸ. ਨਾਗਰਾ ਨੇ ...
ਫ਼ਤਹਿਗੜ੍ਹ ਸਾਹਿਬ, 25 ਜਨਵਰੀ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਪਿਛਲੇ ਡੇਢ ਸਾਲ ਤੋਂ ਅਦਾਲਤੀ ਭਗੌੜੇ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫ਼ਤਹਿਗੜ੍ਹ ਸਾਹਿਬ 'ਚ ਤਾਇਨਾਤ ਸਹਾਇਕ ...
ਫ਼ਤਹਿਗੜ੍ਹ ਸਾਹਿਬ, 25 ਜਨਵਰੀ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਡੀਨ ਰਿਸਰਚ ਆਫ਼ਿਸ ਵਲੋਂ ਅੰਦਰੂਨੀ ਗੁਣਵੱਤਾ ਸੈੱਲ ਦੇ ਸਹਿਯੋਗ ਨਾਲ 'ਖੋਜ 'ਚ ਨਵੇਂ ਟੂਲ' ਵਿਸ਼ੇ 'ਤੇ ਕਰਵਾਏ ਗਏ 7 ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਅੱਜ ਖੋਜ ਖੇਤਰ ਦੇ ਮਿਆਰ, ਚੋਣ ਤੇ ...
ਖਮਾਣੋਂ, 25 ਜਨਵਰੀ (ਮਨਮੋਹਨ ਸਿੰਘ ਕਲੇਰ)-ਵੋਟਰ ਦਿਵਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਖਮਾਣੋਂ ਰਮੇਸ਼ ਕੁਮਾਰ ਵਲੋਂ ਪਿੰਡ ਮੰਡੇਰਾਂ ਵਿਖੇ ਵੋਟਰ ਬੂਥ ਤੇ ਪਹੁੰਚ ਕੇ ਨਵੇਂ ਵੋਟਰਾਂ ਨਾਲ ਵੋਟਰ ਦਿਵਸ ਮਨਾਇਆ | ਇਸ ਮੌਕੇ ਉਨ੍ਹਾਂ ਨਵੇਂ ਬਣੇ ਵੋਟਰਾਂ ਨੂੰ ...
ਬਸੀ ਪਠਾਣਾਂ, 25 ਜਨਵਰੀ (ਰਵਿੰਦਰ ਮੌਦਗਿਲ)-ਸ਼ੋ੍ਰਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਥਾਬਲ ਅਤੇ ਸੀਨੀਅਰ ਆਗੂ ਗੁਰਮੀਤ ਸਿੰਘ ਧਾਲੀਵਾਲ ਨੇ ਪਾਰਟੀ ਵਰਕਰਾਂ ਤੇ ਕਿਸਾਨਾਂ ਨੂੰ ਕਿਸਾਨ ਮਜ਼ਦੂਰ ਏਕਤਾ ਸੰਘਰਸ਼ ਮੋਰਚੇ ਵਲੋਂ ਦਿੱਲੀ ...
ਬਸੀ ਪਠਾਣਾਂ, 25 ਜਨਵਰੀ (ਗੁਰਬਚਨ ਸਿੰਘ ਰੁਪਾਲ)-ਖੇਤੀ ਵਿਕਾਸ ਦੇ ਨਾਮ ਤੇ ਕਿਸਾਨ ਮਾਰੂ ਤਿੰਨੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਅੰਦੋਲਨ ਵਿਚ ਭਾਰਤੀ ਕਿਸਾਨ ਯੂਨੀਅਨ ਦੇ ਸੱਦੇ 'ਤੇ 26 ਜਨਵਰੀ ਨੂੰ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਵਿਚ ਸ਼ਾਮਿਲ ਹੋਣ ਲਈ ...
ਨੰਦਪੁਰ ਕਲੌੜ, 25 ਜਨਵਰੀ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਪਿੰਡ ਰਾਇਲੋਂ ਤੋਂ 26 ਜਨਵਰੀ ਦੀ ਟਰੈਕਟਰ ਪਰੇਡ ਵਿਚ ਭਾਗ ਲੈਣ ਲਈ ਸਿੰਘੂ ਬਾਰਡਰ ਦਿੱਲੀ ਲਈ 6 ਟਰੈਕਟਰ ਟਰਾਲੀਆਂ ਸਮੇਤ ਰਾਸ਼ਨ ਰਵਾਨਾ ਹੋਈਆਂ ਹਨ | ਮਿਲਕ ਪਲਾਂਟ ਮੁਹਾਲੀ ਦੇ ਡਾਇਰੈਕਟਰ ...
ਫ਼ਤਹਿਗੜ੍ਹ ਸਾਹਿਬ, 25 ਜਨਵਰੀ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸ਼ਹੀਦਾਂ ਦੀ ਪਾਵਨ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੇ ਉਲੀਕੇ ਪ੍ਰੋਜੈਕਟਾਂ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ ਜਿਨ੍ਹਾਂ 'ਚੋਂ ਕੁਝ ਵਿਕਾਸ ਦੇ ਕਾਰਜ ...
ਬਸੀ ਪਠਾਣਾਂ, 25 ਜਨਵਰੀ (ਗੁਰਬਚਨ ਸਿੰਘ ਰੁਪਾਲ)-ਆਲ ਇੰਡੀਆ ਰੰਘਰੇਟਾ ਦਲ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਸਿੰਘ ਖਾਬੜਾ ਨੇ ਕਿਸਾਨ ਯੂਨੀਅਨ ਵਲੋਂ ਦਿੱਲੀ ਵਿਖੇ ਕੀਤੇ ਜਾ ਰਹੇ ਅੰਦੋਲਨ ਦੌਰਾਨ ਕਿਸਾਨਾਂ ਨੂੰ 26 ਜਨਵਰੀ ਮੌਕੇ ਕੀਤੇ ਜਾਣ ਵਾਲੇ ਟਰੈਕਟਰ ਮਾਰਚ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX