ਗੁਰਦਾਸਪੁਰ, 25 ਜਨਵਰੀ (ਆਰਿਫ਼)-ਦੇਸ਼ ਦੀ ਆਜ਼ਾਦੀ ਤੋਂ ਬਾਅਦ ਪ੍ਰਾਪਤ ਹੋਇਆ ਵੋਟ ਦਾ ਅਧਿਕਾਰ ਸਾਡੇ ਲਈ ਬਹੁਤ ਮਹੱਤਵ ਰੱਖਦਾ ਹੈ ਅਤੇ ਵੋਟ ਦੇ ਹੱਕ ਨੂੰ ਆਪਣਾ ਫ਼ਰਜ਼ ਸਮਝਦੇ ਹੋਏ ਇਸ ਦੀ ਜ਼ਰੂਰ ਵਰਤੋਂ ਕਰਨੀ ਚਾਹੀਦੀ ਹੈ | ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਤੇਜਿੰਦਰਪਾਲ ਸਿੰਘ ਸੰਧੂ ਨੇ ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟ ਵਿਖੇ ਮਨਾਏ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਮੌਕੇ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਐਸ.ਡੀ.ਐਮ ਦੀਨਾਨਗਰ ਸ਼ਿਵਰਾਜ ਸਿੰਘ ਬੱਲ, ਚੇਅਰਮੈਨ ਸਵਿੰਦਰ ਸਿੰਘ ਗਿੱਲ, ਰਜਿੰਦਰ ਸਿੰਘ ਚੋਣ ਤਹਿਸੀਲਦਾਰ, ਰੋਮੇਸ਼ ਮਹਾਜਨ ਨੈਸ਼ਨਲ ਐਵਾਰਡੀ, ਹਰਦੀਪ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸ), ਮਨਜਿੰਦਰ ਸਿੰਘ ਚੋਣ ਕਾਨੂੰਗੋ, ਰਜਿੰਦਰ ਸਿੰਘ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਪਰਮਜੀਤ ਸਿੰਘ ਕਲਸੀ ਸਟੇਟ ਐਵਾਰਡੀ, ਲੈਕਚਰਾਰ ਜੋਧ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ | ਇਸ ਤੋਂ ਪਹਿਲਾਂ ਸਵੇਰੇ 10 ਵਜੇ ਪੰਚਾਇਤ ਭਵਨ ਤੋਂ ਵਧੀਕ ਡਿਪਟੀ ਕਮਿਸ਼ਨਰ ਸੰਧੂ ਵਲੋਂ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਮੋਬਾਈਲ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਅੱਜ ਮਾਣਯੋਗ ਭਾਰਤ ਚੋਣ ਕਮਿਸ਼ਨਰ ਵਲੋਂ ਰਾਸ਼ਟਰੀ ਵੋਟਰ ਦਿਵਸ ਮੌਕੇ ਈ-ਐਪਿਕ ਦੀ ਰਸਮੀ ਸ਼ੁਰੂਆਤ ਕੀਤੀ ਗਈ ਹੈ | ਹੁਣ ਵੋਟਰ ਆਪਣਾ ਕਾਰਡ ਆਪਣੇ ਮੋਬਾਈਲ 'ਤੇ ਸਟੋਰ ਕਰ ਸਕਦਾ ਹੈ, ਡਿਜੀ ਲਾਕਰ 'ਤੇ ਅੱਪਲੋਡ ਕਰ ਸਕਦਾ ਹੈ ਜਾਂ ਇਸ ਨੂੰ ਪਿ੍ੰਟ ਕਰ ਸਕਦਾ ਹੈ ਅਤੇ ਇਸ ਨੂੰ ਖ਼ੁਦ ਲੈਮੀਨੇਟ ਵੀ ਕਰ ਸਕਦਾ ਹੈ | ਇਸ ਮੌਕੇ ਨਵੇਂ ਬਣੇ ਵੋਟਰਾਂ ਨੂੰ ਵੋਟਰ ਆਈ ਕਾਰਡ ਦਿੱਤੇ ਗਏ ਅਤੇ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨ ਲਈ ਕੀਤੇ ਵਧੀਆ ਕਾਰਜ ਬਦਲੇ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ | ਸਮੂਹ ਹਾਜ਼ਰੀਨ ਨੂੰ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵੋਟਰ ਪ੍ਰਣ ਦਿਵਾਇਆ ਗਿਆ ਕਿ 'ਅਸੀਂ ਭਾਰਤ ਦੇ ਨਾਗਰਿਕ ਲੋਕਤੰਤਰ ਵਿਚ ਵਿਸ਼ਵਾਸ ਰੱਖਦੇ ਹੋਏ ਪ੍ਰਣ ਕਰਦੇ ਹਾਂ ਕਿ ਅਸੀਂ ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਨੂੰ ਬਣਾਏ ਰੱਖਾਂਗੇ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣ ਦੀ ਗਰਿਮਾ ਨੂੰ ਬਰਕਰਾਰ ਰੱਖਦੇ ਹੋਏ, ਆਪਣੀ ਵੋਟ ਬਣਵਾਵਾਂਗੇ ਅਤੇ ਵੋਟ ਦੇ ਅਧਿਕਾਰ ਦਾ ਨਿਡਰ ਹੋ ਕੇ ਕਿਸੇ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਇਸਤੇਮਾਲ ਕਰਾਂਗੇ¢'
ਬਟਾਲਾ, 25 ਜਨਵਰੀ (ਕਾਹਲੋਂ)-ਸੰਯੁਕਤ ਕਿਸਾਨ ਮੋਰਚਾ (ਦਿੱਲੀ) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੈਦਲ ਰੋਸ ਰੈਲੀ ਅੱਜ 26 ਜਨਵਰੀ ਨੂੰ ਸਵੇਰੇ 10 ਵਜੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਬਟਾਲਾ ਤੋਂ ਗਾਂਧੀ ਚੌਕ ਬਟਾਲਾ ...
ਪੁਰਾਣਾ ਸ਼ਾਲਾ, 25 ਜਨਵਰੀ (ਅਸ਼ੋਕ ਸ਼ਰਮਾ)-ਸਬ ਡਵੀਜ਼ਨ ਦੀਨਾਨਗਰ ਵਿਖੇ ਤਾਇਨਾਤ ਡੀ.ਐਸ.ਪੀ. ਮਹੇਸ਼ ਸੈਣੀ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਗੁਰਦਾਸਪੁਰ ਰਜਿੰਦਰ ਸਿੰਘ ਸੋਹਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਗਣਤੰਤਰ ਦਿਵਸ ਨੰੂ ਮੁੱਖ ਰੱਖਦੇ ਹੋਏ ਦਾਊਵਾਲ ਪੁਲਿਸ ...
ਬਟਾਲਾ, 25 ਜਨਵਰੀ (ਕਾਹਲੋਂ)-ਭਾਈ ਗੁਰਦਾਸ ਅਕੈਡਮੀ ਗਾਦੜੀਆਂ ਵਿਖੇ 72ਵਾਂ ਗਣਤੰਤਰ ਦਿਵਸ ਸਮਾਰੋਹ ਕਰਵਾਇਆ ਗਿਆ | ਇਹ ਸਮਾਰੋਹ ਪੂਰੀ ਤਰ੍ਹਾਂ ਕਿਸਾਨੀ ਅੰਦੋਲਨ ਨੂੰ ਸਮਰਪਿਤ ਕੀਤਾ, ਜਿਸ ਦੀ ਸ਼ੁਰੂਆਤ ਦੇਸ਼ ਭਗਤੀ ਦੇ ਗੀਤ 'ਆਈ ਲਵ ਮਾਈ ਇੰਡੀਆ' ਨਾਲ ਹੋਈ | ਇਸ ...
ਗੁਰਦਾਸਪੁਰ, 25 ਜਨਵਰੀ (ਆਰਿਫ਼)-ਗੋਲਡਨ ਕਾਲਜ ਆਫ਼ ਐਜੂਕੇਸ਼ਨ ਗੁਰਦਾਸਪੁਰ 'ਚ ਚੱਲ ਰਹੇ ਬੀ.ਐੱਡ ਕਾਲਜ 'ਚ ਸਾਲ 2020-22 ਦੇ ਲਈ ਮੈਨੇਜਮੈਂਟ ਕੋਟੇ ਦੀਆਂ ਸੀਟਾਂ ਲਈ ਕਾਊਾਸਿਲੰਗ 27 ਜਨਵਰੀ 2021 ਨੰੂ ਕਾਲਜ ਕੈਂਪਸ 'ਚ ਹੀ ਸ਼ੁਰੂ ਹੋ ਰਹੀ ਹੈ | ਇਸ ਸਬੰਧੀ ਗੋਲਡਨ ਗਰੁੱਪ ਦੇ ...
ਬਟਾਲਾ, 25 ਜਨਵਰੀ (ਕਾਹਲੋਂ)-ਵਿਧਾਨ ਸਭਾ ਹਲਕਾ ਕਾਦੀਆਂ ਦੀ ਪੰਜ ਮੈਂਬਰੀ ਕਮੇਟੀ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਰਤਨ ਸਿੰਘ ਜਫ਼ਰਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ, ਕੰਵਲਪ੍ਰੀਤ ਸਿੰਘ ਕਾਕੀ ਜ਼ਿਲ੍ਹਾ ਪ੍ਰਧਾਨ ਕਿਸਾਨ ...
ਬਟਾਲਾ, 25 ਜਨਵਰੀ (ਕਾਹਲੋਂ)-ਸੇਂਟ ਕਬੀਰ ਪਬਲਿਕ ਸਕੂਲ ਵਿਚ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਸਮਰਪਿਤ ਕਰਦੇ ਹੋਏ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰ: ਐੱਸ.ਬੀ. ਨਾਯਰ ਦੀ ਪ੍ਰਧਾਨਗੀ ਹੇਠ ਪ੍ਰੋਗਰਾਮ ਹੋਇਆ, ਜਿਸ ਦੀ ਸ਼ੁਰੂਆਤ ਪਿ੍ੰਸੀਪਲ ਦੁਆਰਾ ਰਾਸ਼ਟਰੀ ...
ਬਟਾਲਾ, 25 ਜਨਵਰੀ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪ੍ਰੈਜ਼ੀਡੈਂਟ ਪਾਰਕ ਰਿਜ਼ੋਰਟ ਨੇੜੇ ਆਈ.ਟੀ.ਆਈ. ਕਾਲਜ ਜੀ.ਟੀ. ਰੋਡ ਗੁਰਦਾਸਪੁਰ ਦਾ ਉਦਘਾਟਨ ਕੀਤਾ | ਇਸ ਮੌਕੇ ਸ: ਢੀਂਡਸਾ ਨੇ ਕਿਹਾ ...
ਧਾਰੀਵਾਲ, 25 ਜਨਵਰੀ (ਜੇਮਸ ਨਾਹਰ)-ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਪਰਛਾਵੇਂ ਵਾਂਗ ਨਾਲ ਖੜੀ ਪੰਜਾਬ ਮੈਡੀਕਲ ਲੈਬ ਟੈਕਨੀਸ਼ੀਅਨ ਐਸੋਸੀਏਸ਼ਨ ਅੱਜ 26 ਜਨਵਰੀ ਨੂੰ ਵੀ ਦਿੱਲੀ ...
ਧਾਰੀਵਾਲ, 25 ਜਨਵਰੀ (ਜੇਮਸ ਨਾਹਰ)-ਨੌਜਵਾਨ ਸੇਵਕ ਸਭਾ ਦੀ ਇਕ ਮੀਟਿੰਗ ਯੂਥ ਨੇਤਾ ਰੋਹਿਤ ਪੱਪਲੂ ਅਤੇ ਨਿਸ਼ਾਨ ਸਿੰਘ ਸ਼ਹਿਰੀ ਪ੍ਰਧਾਨ ਵਾਲਮੀਕ ਸਭਾ ਧਾਰੀਵਾਲ ਦੀ ਅਗਵਾਈ ਵਿਚ ਹੋਈ, ਜਿਸ ਵਿਚ ਯੂਥ ਨੇਤਾ ਰੋਹਿਤ ਪੱਪਲੂ ਨੇ ਦੱਸਿਆ ਕਿ ਅੱਜ 26 ਜਨਵਰੀ ਨੂੰ ਧਾਰੀਵਾਲ ...
ਗੁਰਦਾਸਪੁਰ, 25 ਜਨਵਰੀ (ਭਾਗਦੀਪ ਸਿੰਘ ਗੋਰਾਇਆ)-ਇਕ ਵਿਆਹੁਤਾ ਨੰੂ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਵਿਆਹੁਤਾ ਦੇ ਪਤੀ ਅਤੇ ਸੱਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਉਂਕਾਰ ਸਿੰਘ ਨੇ ਦੱਸਿਆ ਕਿ ਇਕ ਲਿਖਤੀ ...
ਪੁਰਾਣਾਂ ਸ਼ਾਲਾ 25 ਜਨਵਰੀ (ਅਸ਼ੋਕ ਸ਼ਰਮਾ)-ਨਾਬਾਲਗ ਲੜਕੀ ਨਾਲ ਇਕ ਨੌਜਵਾਨ ਵਲੋਂ ਜਬਰ ਜਨਾਹ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਲੜਕੀ ਨੇ ਸਬ ਇੰਸਪੈਕਟਰ ਕਿਰਨਦੀਪ ਕੌਰ ਨੂੰ ਬਿਆਨ ਦਰਜ ਕਰਵਾਏ ਕਿ ਦੋਸ਼ੀ ਦਵਿੰਦਰ ਮਸੀਹ ...
ਗੁਰਦਾਸਪੁਰ, 25 ਜਨਵਰੀ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਅੰਦਰ ਕੋਰੋਨਾ ਦੇ ਅੱਜ 10 ਨਵੇਂ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ | ਇਸ ਸਬੰਧੀ ਸਿਵਲ ਸਰਜਨ ਡਾ: ਵਰਿੰਦਰ ਜਗਤ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ 320328 ਸ਼ੱਕੀ ਮਰੀਜ਼ਾਂ ਦੇ ਕੋਰੋਨਾ ਟੈਸਟ ਕੀਤੇ ਗਏ ਹਨ, ...
ਗੁਰਦਾਸਪੁਰ, 25 ਜਨਵਰੀ (ਆਰਿਫ਼)-ਅੱਜ 26 ਜਨਵਰੀ ਨੂੰ ਸਥਾਨਿਕ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਮਨਾਏ ਜਾ ਰਹੇ 72ਵੇਂ ਗਣਤੰਤਰ ਦਿਵਸ ਵਿਚ ਕੈਬਨਿਟ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਮੁੱਖ ਮਹਿਮਾਨ ...
ਬਟਾਲਾ, 25 ਜਨਵਰੀ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿਖੇ ਗਣਤੰਤਰ ਦਿਵਸ ਸਬੰਧੀ ਪ੍ਰੇਰਣਾਦਾਇਕ ਅਤੇ ਜਾਣਕਾਰੀ ਭਰਪੂਰ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਗੁਰਦਿਆਲ ਸਿੰਘ ਸਕੂਲ ਦੇ ਚੇਅਰਮੈਨ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX