ਬਠਿੰਡਾ, 25 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਪ੍ਰੈੱਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਕਿਹਾ ਕਿ ਕੌਮੀ ਝੰਡਾ ਜਿਸ ਵਿਚ ਸ਼ਹੀਦਾਂ ਦਾ ਖ਼ੂਨ ਸ਼ਾਮਿਲ ਹੈ, ਨੂੰ ਗਣਤੰਤਰਤਾ ਦਿਵਸ ਮੌਕੇ ਸਾਰਿਆਂ ਨੂੰ ਸਲਾਮੀ ਦੇਣੀ ਚਾਹੀਦੀ ਹੈ | ਉਨ੍ਹਾਂ ਕੋਰੋਨਾ ਮਹਾਂਮਾਰੀ ਕਾਰਨ ਆਈ ਆਰਥਿਕ ਮੰਦੀ ਤੋਂ ਦੇਸ਼ ਨੂੰ ਬਾਹਰ ਕੱਢਣ ਲਈ ਭਾਰਤ ਨੂੰ ਵੀ ਅਮਰੀਕੀ ਰਾਸ਼ਟਰਪਤੀ ਵਲੋਂ ਉਲੀਕੀ ਯੋਜਨਾ ਵੱਲ ਧਿਆਨ ਦੇ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਰਿਕਵਰੀ ਪਲਾਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ, ਜਿਨ੍ਹਾਂ ਨੇ ਕਾਰਜਕਾਲ ਦੇ ਪਹਿਲੇ ਦਿਨ ਅਮਰੀਕਾ ਦੇ ਖੇਤੀਬਾੜੀ ਵਿਭਾਗ ਨੂੰ ਖ਼ੁਰਾਕ ਖੇਤਰ 'ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ | ਇਸ ਲਈ ਭਾਰਤ ਸਰਕਾਰ ਕਿਸਾਨੀ ਦੀ ਰੋਜ਼ੀ-ਰੋਟੀ 'ਤੇ ਹਮਲਾ ਕਰਨ ਦੀ ਬਜਾਏ ਉਨ੍ਹਾਂ ਨੂੰ ਸਹਾਇਤਾ ਪ੍ਰਦਾਨ ਕਰੇ | ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕੌਮਾਂਤਰੀ ਪੱਧਰ 'ਤੇ ਸਾਰੇ ਦੇਸ਼ ਕੋਵਿਡ ਕਾਰਨ ਦਰਪੇਸ਼ ਆਰਥਿਕ ਸੰਕਟ 'ਚੋਂ ਬਾਹਰ ਕੱਢਣ ਲਈ ਕਿਸਾਨਾਂ ਤੇ ਖੇਤੀਬਾੜੀ ਖੇਤਰ 'ਤੇ ਧਿਆਨ ਕੇਂਦਰਿਤ ਕਰ ਰਹੇ ਹਨ, ਭਾਰਤ ਦੇ ਖੇਤੀਬਾੜੀ ਮੰਤਰਾਲੇ ਨੂੰ ਇਸ ਵਿਸ਼ਵ ਪੱਧਰੀ ਪ੍ਰਵਾਨਿਤ ਰਣਨੀਤੀ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਇਹ ਖੇਤੀ ਕਾਨੂੰਨ ਤੁਰੰਤ ਰੱਦ ਹੋਣੇ ਚਾਹੀਦੇ ਹਨ | ਉਨ੍ਹਾਂ ਐਨ.ਡੀ.ਏ. ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਦੱਸਦਿਆਂ ਕਿਹਾ ਕਿ ਇਹ ਭਾਜਪਾ ਦੇ ਹੰਕਾਰੀ ਰਵੱਈਏ ਨੂੰ ਵੀ ਦਰਸਾਉਂਦੇ ਹਨ | ਉਨ੍ਹਾਂ 'ਆਪ' ਦੇ ਨੁਮਾਇੰਦਿਆਂ ਵਲੋਂ ਬੀਤੇ ਕੱਲ੍ਹ ਕੀਤੀ ਪੈੱ੍ਰਸ ਕਾਨਫ਼ਰੰਸ ਸਬੰਧੀ ਕਿਹਾ ਕਿ 'ਆਪ' ਨੇ ਕਿਸਾਨ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ ਵਿਚ ਭਾਜਪਾ ਦੀ ਸਹਾਇਤਾ ਕਰਨ ਵਿਚ ਸ਼ੱਕੀ ਭੂਮਿਕਾ ਅਦਾ ਕੀਤੀ ਤੇ ਕਿਸਾਨਾਂ ਦੇ ਅੰਦੋਲਨ ਨੂੰ ਬਦਨਾਮ ਕਰਨ ਦਾ ਘਟੀਆ ਯਤਨ ਕੀਤਾ ਹੈ | ਭਾਜਪਾ, ਅਕਾਲੀ ਦਲ ਤੇ 'ਆਪ' ਨੂੰ ਕਰਾਰੇ ਹੱਥੀ ਲੈਂਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਵਲੋ ਸਾਜ਼ਿਸ਼ ਤਹਿਤ ਕਿਸਾਨਾਂ ਵਿਚ ਝੂਠੇ ਮੁੱਦਿਆਂ ਨੂੰ ਉਠਾ ਕੇ ਖੇਤੀ ਕਾਨੂੰਨਾਂ ਦੀ ਅਸਲ ਨੀਅਤ ਬਾਰੇ ਭਰਮ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਹੁਣ ਲੋਕ ਹੁਣ ਇਨ੍ਹਾਂ ਦੇ ਪੈਦਾ ਕੀਤੇ ਜਾ ਰਹੇ ਭਰਮਾਂ ਚ ਨਹੀਂ ਆਉਣ ਵਾਲੇ | ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੇਤੀ ਸੰਕਟ ਤੋਂ ਉੱਭਰਨ ਲਈ ਦੋ ਪਰਤੀ ਹੱਲ ਸੁਝਉਦਿਆਂ ਕਿਹਾ ਕਿ ਪਹਿਲਾ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਦੂਸਰਾ ਭਾਰਤੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਵਿਸ਼ਵ-ਵਿਆਪੀ ਤਰਜ਼ 'ਤੇ ਖੇਤੀਬਾੜੀ ਵਿਚ ਵਿਆਪਕ ਨਿਵੇਸ਼ ਦੀ ਸ਼ੁਰੂਆਤ ਕੀਤੀ ਜਾਵੇ | ਉਨ੍ਹਾਂ ਦਿੱਲੀ ਵਿਖੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨਾਲ ਹੋਈ ਧੱਕਾ-ਮੁੱਕੀ ਦੀ ਵੀ ਨਿੰਦਾ ਕੀਤੀ |
ਕੋਟਫੱਤਾ, 25 ਜਨਵਰੀ (ਰਣਜੀਤ ਸਿੰਘ ਬੁੱਟਰ)-ਨਗਰ ਪੰਚਾਇਤ ਕੋਟਸ਼ਮੀਰ ਲਈ 13 ਵਾਰਡਾਂ ਦੀ 14 ਫਰਵਰੀ ਨੂੰ ਹੋਣ ਵਾਲੀ ਚੋਣ ਲਈ ਕਾਂਗਰਸ ਪਾਰਟੀ ਦੇ ਹਲਕਾ ਸੇਵਾਦਾਰ ਹਰਵਿੰਦਰ ਸਿੰਘ ਲਾਡੀ ਨੇ ਟਿਕਟਾਂ ਦੀ ਵੰਡ ਨੂੰ ਅੰਤਿਮ ਰੂਪ ਦਿੰਦਿਆਂ 13 ਵਾਰਡਾਂ ਦੇ ਉਮੀਦਵਾਰਾਂ ਦੀ ...
ਰਾਮਾਂ ਮੰਡੀ, 25 ਜਨਵਰੀ (ਅਮਰਜੀਤ ਸਿੰਘ ਲਹਿਰੀ)- ਮਾਰਕੀਟ ਕਮੇਟੀ ਰਾਮਾਂ ਨੇ ਬਾਗ ਰੋਡ 'ਤੇ ਕਮੇਟੀ ਦੀ ਜਗ੍ਹਾਂ ਵਿਚ ਝੁੱਗੀ ਵਾਲਿਆਂ ਨੂੰ ਕੀਤੇ ਨਾਜਾਇਜ਼ ਕਬਜ਼ੇ ਹਟਵਾ ਕੇ ਸਰਕਾਰੀ ਜਗ੍ਹਾ ਖਾਲੀ ਕਰਨ ਦੇ ਹੁਕਮ ਦਿੱਤੇ ਹਨ | ਮਾਰਕੀਟ ਕਮੇਟੀ ਦੇ ਚੇਅਰਮੈਨ ਸੁਖਜੀਤ ...
ਬੱਲੂਆਣਾ, 25 ਜਨਵਰੀ (ਗੁਰਨੈਬ ਸਾਜਨ)- ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ 'ਚ ਵਿਆਹਾਂ ਨੂੰ ਵੀ ਕਿਸਾਨੀ ਰੰਗ ਚੜ੍ਹ ਚੁੱਕਾ ਹੈ | ਇਸੇ ਤਰ੍ਹਾਂ ਦੀ ਮਿਸਾਲ ਬਠਿੰਡਾ ਦੇ ਪਿੰਡ ਸਿਵੀਆਂ ਦੇ ਕਿਸਾਨ ਬਾਘ ਸਿੰਘ ਜੋ ਲੰਬੇ ਸਮੇਂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ...
ਬਠਿੰਡਾ, 25 ਜਨਵਰੀ (ਕੰਵਲਜੀਤ ਸਿੰਘ ਸਿੱਧੂ)- 26 ਜਨਵਰੀ ਦੀ ਗਣਤੰਤਰਾ ਦਿਵਸ ਮੌਕੇ ਕਿਸਾਨਾਂ ਮਜ਼ਦੂਰਾਂ ਵਲੋਂ ਦਿੱਲੀ 'ਚ ਕੀਤੀ ਜਾਣ ਵਾਲੀ ਕਿਸਾਨ ਟਰੈਕਟਰ ਪਰੇਡ ਨੂੰ ਲੈ ਕੇ ਬਹੁਤ ਉਤਸ਼ਾਹ ਵਿਖਾਇਆ ਜਾ ਰਿਹਾ ਹੈ, ਜਿਸ ਤਹਿਤ ਬੀਤੇ ਤਿੰਨ ਦਿਨਾਂ ਤੋਂ ਵੱਡੀ ਗਿਣਤੀ ...
ਬਠਿੰਡਾ, 25 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਜ਼ਿਲ੍ਹਾ ਪੱਧਰ 'ਤੇ ਮਨਾਏ ਗਏ ਗਿਆਰਵੇਂ ਰਾਸ਼ਟਰੀ ਵੋਟਰ ਦਿਵਸ ਸਬੰਧੀ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ ਜਾਗਰੂਕ ਕਰਨ ਹਿੱਤ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਉਨ੍ਹਾਂ ਰਾਸ਼ਟਰੀ ਵੋਟਰ ਦਿਵਸ ...
ਬਠਿੰਡਾ, 25 ਜਨਵਰੀ (ਅਵਤਾਰ ਸਿੰਘ)- ਸਥਾਨਕ ਡੱਬਵਾਲੀ ਰੋਡ 'ਤੇ 2 ਕਾਰਾਂ ਦੀ ਆਪਸੀ ਆਹਮਣੇ ਸਾਹਮਣੇ ਟੱਕਰ ਵਿਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ | ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਟ ਟੀਮ ਦੇੇ ਮੈਂਬਰ ਹਰਬੰਸ ਸਿੰਘ, ਤਿਲਕ ਰਾਜ, ਮਨੀਕਰਨ ਮੌਕੇ 'ਤੇ ਸੂਚਨਾ ਮਿਲਣ ...
ਭਗਤਾ ਭਾਈਕਾ, 25 ਜਨਵਰੀ (ਸੁਖਪਾਲ ਸਿੰਘ ਸੋਨੀ)- ਅੱਜ ਸ਼ਾਮ ਸਮੇਂ ਸਥਾਨਕ ਸ਼ਹਿਰ ਦੇ ਇਕ ਦੁਕਾਨਦਾਰ ਨੂੰ ਪਿਸਤੌਲ ਦਿਖਾ ਕੇ ਕਰੀਬ 15 ਹਜ਼ਾਰ ਰੁ: ਖੋਹ ਕੇ ਦੋ ਮੋਟਰਸਾਈਕਲ ਸਵਾਰ ਫ਼ਰਾਰ ਹੋ ਗਏ | ਘਟਨਾ ਸਬੰਧੀ ਪੀੜਤ ਦੁਕਾਨਦਾਰ ਵਲੋਂ ਸਥਾਨਕ ਪੁਲਿਸ ਨੂੰ ਸੂਚਿਤ ਕਰ ...
ਰਾਮਾਂ ਮੰਡੀ, 25 ਜਨਵਰੀ (ਅਮਰਜੀਤ ਸਿੰਘ ਲਹਿਰੀ)- ਨਗਰ ਕੌਾਸਲ ਚੋਣਾਂ ਨੂੰ ਲੈ ਕੇ ਲੋਕ ਅਧਿਕਾਰ ਲਹਿਰ ਦੇ ਸੀਨੀਅਰ ਆਗੂ ਅਤੇ ਟੈਕਸੀ ਯੂਨੀਅਨ ਦੇ ਮੀਤ ਪ੍ਰਧਾਨ ਗਗਨਦੀਪ ਸਿੰਘ ਬਹਿਣੀਵਾਲ ਦੀ ਪਤਨੀ ਹਰਪਾਲ ਕੌਰ ਵਲੋਂ ਰਾਮਾਂ ਮੰਡੀ ਦੇ ਵਾਰਡ ਨੰ 13 ਤੋਂ ਆਜ਼ਾਦ ਚੋਣ ਲੜਨ ...
ਨਥਾਣਾ, 25 ਜਨਵਰੀ (ਗੁਰਦਰਸ਼ਨ ਲੁੱਧੜ)-ਕਮਿਊਨਿਟੀ ਹੈਲਥ ਸੈਂਟਰ ਨਥਾਣਾ ਵਿਖੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਵਿਡ ਵੈਕਸੀਨ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ | ਬਲਾਕ ਹੈਲਥ ਐਜੂਕੇਟਰ ਸਾਹਿਲ ਪੁਰੀ ਨੇ ਦੱਸਿਆ ਕਿ ਇਸ ਵੈਕਸੀਨੇਸ਼ਨ ਤਹਿਤ ਪਹਿਲਾ ...
ਭਾਈਰੂਪਾ, 25 ਜਨਵਰੀ (ਵਰਿੰਦਰ ਲੱਕੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਭਾਈਰੂਪਾ ਵਿਖੇ ਇਕ ਰੋਜ਼ਾ ਐਨ.ਐਸ.ਐਸ ਕੈਂਪ ਲਗਾਇਆ ਗਿਆ ਜਿਸ 'ਚ 110 ਦੇ ਕਰੀਬ ਵਲੰਟੀਅਰਜ਼ ਨੇ ਭਾਗ ਲਿਆ | ਕੈਂਪ 'ਚ ਬਲਾਕ ਨੋਡਲ ਅਫ਼ਸਰ (ਸਮਾਰਟ ਸਕੂਲ) ਤੇ ਪਿ੍ੰਸੀਪਲ ਰਾਕੇਸ਼ ਕੁਮਾਰ ...
ਭਗਤਾ ਭਾਈਕਾ, 25 ਜਨਵਰੀ (ਸੁਖਪਾਲ ਸਿੰਘ ਸੋਨੀ)-ਨਗਰ ਪੰਚਾਇਤ ਕੋਠਾ ਗੁਰੂ ਲਈ ਆਮ ਆਦਮੀ ਪਾਰਟੀ ਨਾਲ ਸੰਬੰਧਤ 11 ਐਮ.ਸੀ ਉਮੀਦਵਾਰਾਂ ਨੇ ਇਤਿਹਾਸਕ ਗੁਰਦੁਆਰਾ ਗੁੰਗਸਰ ਸਾਹਿਬ ਕੋਠਾ ਗੁਰੂ ਵਿਖੇ ਨਤਮਸਤਕ ਹੋ ਕੇ ਪੁਰਅਮਨ ਚੋਣਾਂ ਨੇਪਰੇ ਚਾੜ੍ਹਨ ਦੀ ਅਰਦਾਸ ਕਰਨ ਉਪਰੰਤ ...
ਰਾਮਾਂ ਮੰਡੀ, 25 ਜਨਵਰੀ (ਅਮਰਜੀਤ ਸਿੰਘ ਲਹਿਰੀ, ਤਰਸੇਮ ਸਿੰਗਲਾ)-ਸਥਾਨਕ ਨਗਰ ਕੌਾਸਲ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਨੇ ...
ਬਠਿੰਡਾ, 25 ਜਨਵਰੀ (ਅਵਤਾਰ ਸਿੰਘ)- ਸਥਾਨਕ ਟੀਚਰਜ਼ ਹੋਮ ਵਿਖੇ ਆਜ਼ਾਦ ਹਿੰਦ ਭਾਰਤੀ ਤੇ ਭੀਮ ਆਰਮੀ ਦੀ ਮੀਟਿੰਗ ਨੂੰ ਮੁੱਖ ਮਹਿਮਾਨ ਨੇ ਮੁਕਟ ਲਾਲ ਤੋਮਰ ਸਾਬਕਾ ਐਮ.ਐਲ.ਏ. ਯੂਪੀ ਇੰਚਾਰਜ ਪੰਜਾਬ ਤੇ ਆਜ਼ਾਦ ਸਮਾਜ ਪਾਰਟੀ ਦੀ ਸੂਬਾ ਪ੍ਰਧਾਨ ਰਜੀਵ ਲਵਲੀ, ਬਲਵੀਰ ਗਰਚਾ ...
ਰਾਮਾਂ ਮੰਡੀ, 25 ਜਨਵਰੀ (ਅਮਰਜੀਤ ਸਿੰਘ ਲਹਿਰੀ)- ਨਗਰ ਕੌਾਸਲ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਨੇ ਬਾਗ ਰੋਡ 'ਤੇ ਵਾਰਡ ਨੰ: 9 ਤੋਂ ਹਲਕਾ ਪ੍ਰਧਾਨ ਸੁਖਵੰਤ ਸਿੰਘ ਕਾਲਾ ਦੀ ਮਾਤਾ ਗੁਰਦੀਪ ਕੌਰ ਦੇ ਹੱਕ 'ਚ ਨੁੱਕੜ ...
ਭਗਤਾ ਭਾਈਕਾ, 25 ਜਨਵਰੀ (ਸੁਖਪਾਲ ਸਿੰਘ ਸੋਨੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ 'ਚ ਉਸ ਸਮੇਂ ਆਮ ਆਦਮੀ ਪਾਰਟੀ ਨੂੰ ਰਾਜਸੀ ਬਲ ਮਿਲਿਆ ਜਦੋਂ ਭਗਤਾ ਭਾਈਕਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਰੀ ਸਿੰਘ ਅਤੇ ਨੌਜਵਾਨ ਹਰਨੇਕ ਸਿੰਘ ਨੇਕੀ ਵਲੋਂ ਆਪਣੇ ਸਾਥੀਆਂ ਸਮੇਤ ਆਪ ...
ਬਠਿੰਡਾ, 25 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਨਗਰ ਨਿਗਮ ਦੀਆਂ ਚੋਣਾਂ ਆਮ ਆਦਮੀ ਪਾਰਟੀ ਦੇ ਵਾਰਡ-44 ਤੋਂ ਉਮੀਦਵਾਰ ਆਲਮਜੀਤ ਸਿੰਘ ਤੇ ਵਾਰਡ-50 ਤੋਂ ਉਮੀਦਵਾਰ ਲਾਲ ਚੰਦ ਸਮਾਜ ਸੇਵੀ ਨੇ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ | ਆਲਮਜੀਤ ਨੇ ਗੁਰਦੁਆਰਾ ...
ਬਠਿੰਡਾ, 25 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਓ.ਬੀ.ਸੀ. ਵੈੱਲਫੇਅਰ ਫਰੰਟ ਪੰਜਾਬ ਇਕਾਈ ਬਠਿੰਡਾ ਦੀ ਮੀਟਿੰਗ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਐਸ.ਐਸ. ਯਾਦਵ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਓ.ਬੀ.ਸੀ. ਅਧਿਕਾਰ ਚੇਤਨਾ ਮੰਚ ਪੰਜਾਬ ਦੇ ...
ਬਠਿੰਡਾ, 25 ਜਨਵਰੀ (ਅਵਤਾਰ ਸਿੰਘ)- ਔਰਤ ਦੇ ਗਰਭ ਅਵਸਥਾ ਦੇ ਮੁੱਢਲੇ ਦਿਨਾਂ ਵਿਚ ਜਿੰਨਾ ਛੇਤੀ ਹੋ ਸਕੇ, ਗਰਭਵਤੀ ਔਰਤਾਂ ਨੂੰ ਨੇੜੇ ਦੇ ਸਰਕਾਰੀ ਹਸਪਤਾਲ ਜਾਂ ਸਿਹਤ ਸੰਸਥਾ ਵਿਚ ਜਾ ਕੇ ਡਾਕਟਰ ਨੂੰ ਮਿਲਣਾ ਚਾਹਿੰਦਾ ਹੈ ਤਾਂ ਜੋ ਮੁੱਢਲੀ ਜਾਂਚ ਦੌਰਾਨ ਜੱਚਾ ਬੱਚੇ ...
ਬਠਿੰਡਾ, 25 ਜਨਵਰੀ (ਅਵਤਾਰ ਸਿੰਘ)- ਮਜਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਔਰਤ ਕਰਜਾ ਮੁਆਫ਼ੀ ਤੇ ਮਜ਼ਦੂਰ ਅਧਿਕਾਰਾਂ ਲਈ ਕੈਪਟਨ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਦਫ਼ਤਰ ਦੇ ਨੇੜੇ ਮਜਦੂਰਾਂ, ਔਰਤਾਂ ਨੇ 15 ਦਿਨਾਂ ਲਈ ਦਿਨ ਰਾਤ ਦਾ ਧਰਨਾ ਦੂਜੇ ਦਿਨ ...
ਲੁਧਿਆਣਾ, 25 ਜਨਵਰੀ (ਪੁਨੀਤ ਬਾਵਾ)- ਪਸ਼ੂ ਫ਼ੀਡ ਸਬੰਧੀ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਲੋਂ ਬੀ.ਸੀ.ਐੱਲ. ਇੰਡਸਟਰੀਜ਼ ਬਠਿੰਡਾ ਨਾਲ ਇਕ ਸਹਿਮਤੀ ਪੱਤਰ 'ਤੇ ਦਸਤਖ਼ਤ ਕੀਤੇ ਗਏ ਹਨ, ਜਿਸ ਮੁਤਾਬਿਕ ਡਿਸਟਿਲਰੀ 'ਚ ਵਰਤੇ ...
ਭਾਈਰੂਪਾ, 25 ਜਨਵਰੀ (ਵਰਿੰਦਰ ਲੱਕੀ)-ਆਮ ਆਦਮੀ ਪਾਰਟੀ ਨੇ 14 ਫਰਵਰੀ ਨੂੰ ਹੋਣ ਵਾਲੀਆਂ ਨਗਰ ਪੰਚਾਇਤ ਚੋਣਾਂ ਲਈ ਨਗਰ ਪੰਚਾਇਤ ਭਾਈਰੂਪਾ ਦੇ ਕੁੱਲ 13 ਵਾਰਡਾਂ 'ਚੋਂ ਪਹਿਲੇ ਗੇੜ ਦੀ ਸੂਚੀ ਜਾਰੀ ਕਰਦੇ ਹੋਏ 8 ਵਾਰਡਾਂ 'ਚ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ | ਇਸ ਸਬੰਧੀ ...
ਬੁਢਲਾਡਾ, 25 ਜਨਵਰੀ (ਰਾਹੀ)-ਭਾਰਤੀ ਜਨਤਾ ਪਾਰਟੀ ਮੰਡਲ ਬੁਢਲਾਡਾ ਦੇ ਸੀਨੀਅਰ ਆਗੂਆਂ ਦੀ ਇਕੱਤਰਤਾ ਇੱਥੇ ਜ਼ਿਲ੍ਹਾ ਪ੍ਰਧਾਨ ਮੱਖਣ ਲਾਲ ਦੀ ਅਗਵਾਈ ਹੇਠ ਹੋਈ | ਮੰਡਲ ਪ੍ਰਧਾਨ ਸੁਖਦਰਸ਼ਨ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਸਥਾਨਕ ਨਗਰ ਕੌਾਸਲ ਦੇ 19 ਵਾਰਡਾਂ ਲਈ ਆਪਣੇ ...
ਲਹਿਰਾ ਮੁਹੱਬਤ, 25 ਜਨਵਰੀ (ਭੀਮ ਸੈਨ ਹਦਵਾਰੀਆ)-ਨਗਰ ਪੰਚਾਇਤ ਨੂੰ ਤੁੜਵਾਉਣ ਲੲਾੀ ਲੜੇ ਜਾ ਰਹੇ ਸੰਘਰਸ਼ ਦੀ ਕਾਮਯਾਬੀ ਲਈ ਐਕਸ਼ਨ ਕਮੇਟੀ ਦੀ ਅਗਵਾਈ 'ਚ ਨੌਜਵਾਨਾਂ ਵੱਲੋਂ ਪਿੰਡ ਵਿਚ ਸ਼ੁਰੂ ਮੁਹੱਲਾਵਾਰ ਮੀਟਿੰਗਾਂ ਦੀ ਲੜੀ ਤਹਿਤ ਵਾਰਡ 6, 7 ਤੇ 8 ਦੇ ਦਲਿਤ ਭਾਈਚਾਰੇ ...
ਬਠਿੰਡਾ, 25 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਦੇ ਇਕਮਾਂਤਰ ਸਰਕਾਰੀ ਸਪੋਰਟਸ ਸਕੂਲ ਘੁੱਦਾ ਨੂੰ ਪ੍ਰਾਈਵੇਟ ਹੱਥਾਂ ਵਿਚ ਦੇਣ ਤੋਂ ਬਚਾਉਣ ਲਈ ਦੇ ਪਿੰਡ ਘੁੱਦਾ ਵਿਖੇ ਇੱਕਜੁੱਟ ਹੋਏ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੇ ਸੰਘਰਸ਼ ਦਾ ...
ਭਗਤਾ ਭਾਈਕਾ, 25 ਜਨਵਰੀ (ਸੁਖਪਾਲ ਸਿੰਘ ਸੋਨੀ)- ਬਹੁਜਨ ਸਮਾਜ ਪਾਰਟੀ ਹਲਕਾ ਰਾਮਪੁਰਾ ਫੂਲ ਵਲੋਂ ਸਥਾਨਕ ਸ਼ਹਿਰ ਵਿਖੇ ਗਣਤੰਤਰ ਦਿਵਸ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਕਿਸਾਨਾਂ ਨੂੰ ਸਮਰਪਿਤ ਸਮਾਗਮ ਕੀਤਾ ਗਿਆ, ਜਿਸ ਦੇ ਮੁੱਖ ਮਹਿਮਾਨ ਆਤਮਾ ਸਿੰਘ ਇੰਚਾਰਜ ਲੋਕ ...
ਬਠਿੰਡਾ, 25 ਜਨਵਰੀ (ਕੰਵਲਜੀਤ ਸਿੰਘ ਸਿੱਧੂ)ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ, ਬਠਿੰਡਾ (ਇਕ ਮੋਹਰੀ ਬੀ-ਸਕੂਲ) ਨੇ ਆਈ.ਕਿਊ. ਏ. ਸੀ. ਦੀ ਪਹਿਲਕਦਮੀ ਵਜੋਂ ਐਮ.ਬੀ.ਏ. ਸਮੈਸਟਰ ਪਹਿਲਾ ਦੇ ਵਿਦਿਆਰਥੀਆਂ ਲਈ ਇਕ ਪ੍ਰੇਰਨਾਦਾਇਕ ਅਤੇ ਕੈਰੀਅਰ ...
ਗੋਨਿਆਣਾ, 25 ਜਨਵਰੀ (ਲਛਮਣ ਦਾਸ ਗਰਗ)- ਸਥਾਨਕ ਸ਼ਹਿਰ ਦੇ ਵਪਾਰੀ ਵਰਗ ਵਿਚ ਉਸ ਸਮੇਂ ਰੋਸ ਫੈਲ ਗਿਆ ਜਦ ਕੁਝ ਵਿਅਕਤੀਆਂ ਨੇ ਦਿੱਲੀ ਧਰਨੇ ਵਿਚ ਜਾਂਦੇ ਸਮੇਂ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਕਰਕੇ ਆੜ੍ਹਤੀਆ ਐਸ਼ੋਸੀਏਸ਼ਨ ਤੇ ਵਪਾਰੀ ਵਰਗ ਨੂੰ ਜਾਤੀ ਸੂਚਕ ਭੱਦੀ ...
ਬਾਲਿਆਂਵਾਲੀ, 25 ਜਨਵਰੀ (ਕੁਲਦੀਪ ਮਤਵਾਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਰਗਰਮ ਮੈਂਬਰ ਗੁਰਸਿੱਖ ਉੱਗਰ ਸਿੰਘ (54) ਪੁੱਤਰ ਅਜਮੇਰ ਸਿੰਘ ਵਾਸੀ ਢੱਡੇ (ਬਠਿੰਡਾ) ਖੇਤੀ ਕਾਨੂੰਨਾਂ ਰੱਦ ਕਰਵਾਉਣ ਲਈ ਸਰਕਾਰੀ ਨਿਜ਼ਾਮ ਖ਼ਿਲਾਫ਼ ਸੰਘਰਸ਼ ਕਰਦਾ ਹੋਇਆ 26 ...
ਰਾਮਾਂ ਮੰਡੀ, 25 ਜਨਵਰੀ (ਤਰਸੇਮ ਸਿੰਗਲਾ)-ਸਥਾਨਕ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਕਰਮਚਾਰੀਆਂ ਵਲੋਂ ਦੇਸ਼ ਦੀ ਆਜ਼ਾਦੀ ਵਿਚ ਵੱਡਾ ਯੋਗਦਾਨ ਪਾਉਣ ਵਾਲੇ ਨੇਤਾਜੀ ਸੁਭਾਸ਼ ਚੰਦਰ ਬੋਸ ਦਾ 124 ਵਾਂ ਜਨਮ ਦਿਨ ਅਤੇ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਗਿਆ | ਇਸ ਦੌਰਾਨ ...
ਬਠਿੰਡਾ, 25 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਦੇਸ਼ ਭਰ 'ਚ ਮਨਾਏ ਜਾ ਰਹੇ ਟਰੈਫ਼ਿਕ ਜਾਗਰੂਕਤਾ ਮਹੀਨੇ ਤਹਿਤ ਬਠਿੰਡਾ ਵਿਖੇ ਵੀ ਐਸ.ਐਸ.ਪੀ. ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਟਰੈਫ਼ਿਕ ਜਾਗਰੂਕਤਾ ਮਹੀਨਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਜਿਥੇ ਵਾਹਨ ਚਾਲਕਾਂ ...
ਚਾਉਕੇ, 25 ਜਨਵਰੀ (ਮਨਜੀਤ ਸਿੰਘ ਘੜੈਲੀ)- ਸਥਾਨਕ ਪੁਲਿਸ ਚੌਕੀ ਚਾਉਕੇ ਦੇ ਨਵੇਂ ਇੰਚਾਰਜ ਵਜੋਂ ਐਸ.ਆਈ ਪਰਵਿੰਦਰ ਕੌਰ ਨੇ ਕਾਰਜਭਾਗ ਸੰਭਾਲਦਿਆਂ ਪਤਵੰਤਿਆਂ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਆਖਿਆ ਕਿ ਇਲਾਕੇ 'ਚ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤੀ ਨਾਲ ਨੱਥ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX