ਮਹਿਲ ਕਲਾਂ, 25 ਜਨਵਰੀ (ਅਵਤਾਰ ਸਿੰਘ ਅਣਖੀ)-ਟੋਲ ਪਲਾਜ਼ਾ ਮਹਿਲ ਕਲਾਂ 'ਤੇ ਚੱਲ ਰਹੇ ਕਿਸਾਨ ਮੋਰਚੇ ਦੇ 117ਵੇਂ ਦਿਨ ਅੱਜ ਵੱਡੀ ਗਿਣਤੀ 'ਚ ਕਿਸਾਨ, ਮਜ਼ਦੂਰਾਂ, ਨੌਜਵਾਨ ਅਤੇ ਔਰਤਾਂ ਨੇ ਸ਼ਮੂਲੀਅਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿੱਤ ਸ਼ਾਹ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਬੋਲਦਿਆਂ ਪ੍ਰਸਿੱਧ ਗੀਤਕਾਰ ਮਨਪ੍ਰੀਤ ਟਿਵਾਣਾ ਨੇ ਕਿਹਾ ਕਿ ਦੇਸ਼ ਦੀ ਸਰਕਾਰ ਵਲੋਂ ਲਿਆਂਦੇ ਕਾਨੂੰਨਾਂ ਤੋਂ ਹਰ ਵਰਗ ਦੇ ਲੋਕ ਦੁਖੀ ਹਨ, ਦਿੱਲੀ ਦੀਆਂ ਹੱਦਾਂ 'ਤੇ ਦਿਨ ਬ ਦਿਨ ਵੱਧ ਰਿਹਾ ਇਕੱਠ ਇਸ ਗੱਲ ਦਾ ਗਵਾਹ ਹੈ ਕਿ ਲੋਕ ਆਪਸੀ ਮਤਭੇਦਾਂ ਨੂੰ ਭੁਲਾ ਕੇ ਆਪਣੀਆਂ ਹੱਕੀ ਮੰਗਾਂ ਪ੍ਰਤੀ ਚੇਤਨ ਹੋ ਚੁੱਕੇ ਹਨ | ਖੇਤੀ ਕਾਨੂੰਨਾਂ ਵਿਰੁੱਧ ਉੱਸਰ ਚੁੱਕੀ ਲੋਕ ਲਹਿਰ ਦੇ ਕਾਰਨ ਹੀ ਅੱਜ ਇਨ੍ਹਾਂ ਕਾਨੂੰਨਾਂ ਦੇ ਮਾਰੂ ਪ੍ਰਭਾਵਾਂ ਪ੍ਰਤੀ ਅੱਜ ਬੱਚਾ-ਬੱਚਾ ਜਾਣੂ ਹੋ ਚੁੱਕਾ ਹੈ | ਉਨ੍ਹਾਂ ਸਮੂਹ ਲੋਕਾਂ ਨੂੰ ਇਸ ਇਤਿਹਾਸਕ ਅੰਦੋਲਨ ਆਪਣਾ ਬਣਦਾ ਯੋਗਦਾਨ ਦੇਣ ਦੀ ਅਪੀਲ ਕੀਤੀ | ਇਸ ਮੌਕੇ ਮਾ: ਗੁਰਮੇਲ ਸਿੰਘ ਠੁੱਲੀਵਾਲ, ਕਿਸਾਨ ਆਗੂ ਮਲਕੀਤ ਸਿੰਘ, ਜੱਗਾ ਸਿੰਘ ਛਾਪਾ ਨੇ ਗਣਤੰਤਰ ਦਿਵਸ ਮੌਕੇ ਮਹਿਲ ਕਲਾਂ ਇਲਾਕੇ 'ਚ ਹੋਣ ਵਾਲੇ ਟਰੈਕਟਰ ਮਾਰਚ ਦੇ ਨਿਯਮਾਂ ਸਬੰਧੀ ਵਿਸਥਾਰ ਪੂਰਵਕ ਢੰਗ ਨਾਲ ਜਾਣਕਾਰੀ ਦਿੰਦਿਆਂ ਵੱਧ ਤੋਂ ਵੱਧ ਲੋਕਾਂ ਨੂੰ ਆਪਣੇ ਟਰੈਕਟਰ ਲੈ ਕੇ ਇਸ ਮਾਰਚ ਦਾ ਹਿੱਸਾ ਬਣਨ ਦੀ ਅਪੀਲ ਕੀਤੀ | ਇਸ ਸਮੇਂ ਕਿਸਾਨ ਸੰਘਰਸ਼ ਦੇ ਸ਼ਹੀਦ ਮਾ: ਯਸ਼ਪਾਲ ਸਿੰਘ ਮਹਿਲ ਕਲਾਂ ਦੀ ਪੁੱਤਰੀ ਪ੍ਰੀਤ, ਗੀਤਕਾਰ ਮਨਪ੍ਰੀਤ ਟਿਵਾਣਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਮੰਗਤ ਸਿੰਘ ਸਿੱਧੂ, ਨੰਬਰਦਾਰ ਨਛੱਤਰ ਸਿੰਘ ਸਿੱਧੂ, ਪ੍ਰਧਾਨ ਸ਼ੇਰ ਸਿੰਘ ਖ਼ਾਲਸਾ, ਮਾ: ਸੋਹਣ ਸਿੰਘ, ਮਾ: ਦਰਬਾਰਾ ਸਿੰਘ, ਗੁਰਪ੍ਰੀਤ ਸਿੰਘ ਕਲਾਲ ਮਾਜਰਾ, ਗੁਰਦੇਵ ਸਿੰਘ ਮਹਿਲ ਖ਼ੁਰਦ ਆਦਿ ਹਾਜ਼ਰ ਸਨ |
ਤਪਾ ਮੰਡੀ, 25 ਜਨਵਰੀ (ਪ੍ਰਵੀਨ ਗਰਗ)-ਸ਼ਹਿਰ 'ਚ ਚੋਰੀ ਦੀਆਂ ਘਟਨਾਵਾਂ ਦਿਨ-ਬ-ਦਿਨ ਵਧਦੀਆਂ ਜਾ ਰਹੀਆਂ ਹਨ, ਜਿਸ ਨੂੰ ਲੈ ਕੇ ਲੋਕਾਂ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਅਜਿਹੀ ਹੀ ਇਕ ਹੋਰ ਚੋਰੀ ਦੀ ਘਟਨਾ ਦਾ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਬੀਤੀ ਰਾਤ ਮਾਤਾ ...
ਤਪਾ ਮੰਡੀ, 25 ਜਨਵਰੀ (ਵਿਜੇ ਸ਼ਰਮਾ)-ਨਗਰ ਕੌਾਸਲ ਦੀਆਂ ਹੋਣ ਜਾ ਰਹੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਝਟਕਾ ਲੱਗਾ ਜਦੋਂ ਦੋ ਪਰਿਵਾਰਾਂ ਨੇ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਦਾ ਪੰਜਾ ਕਬੂਲ ਲਿਆ | ਜਿੰਨ੍ਹਾਂ ਨੂੰ ਮਾਰਕੀਟ ਕਮੇਟੀ ਤਪਾ ਦੇ ...
ਬਰਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਕੋਰੋਨਾ ਮਹਾਂਮਾਰੀ ਦੇ ਚਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ 26 ਜਨਵਰੀ ਗਣਤੰਤਰ ਦਿਵਸ ਦੀ ਖ਼ੁਸ਼ੀ ਵਿਚ ਘਰ-ਘਰ ਜਾ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ | ਇਸ ...
ਬਰਨਾਲਾ, 25 ਜਨਵਰੀ (ਧਰਮਪਾਲ ਸਿੰਘ)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਹੱਕੀ ਮੰਗਾਂ ਸਬੰਧੀ ਮੀਟਿੰਗ ਗੁਰਦੁਆਰਾ ਨਾਨਕਸਰ ਠਾਠ ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸਹੌਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ...
ਟੱਲੇਵਾਲ, 25 ਜਨਵਰੀ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਪੈਂਦੇ ਇਕ ਪਿੰਡ ਦੀ ਨਾਬਾਲਗ ਲੜਕੀ ਨੂੰ ਵਰਗਲਾਉਣ 'ਤੇ ਪੁਲਿਸ ਵਲੋਂ ਲੜਕੀ ਦੇ ਪਿਤਾ ਦੇ ਬਿਆਨਾਂ 'ਤੇ ਅਣਪਛਾਤੇ ਨੌਜਵਾਨ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਟੱਲੇਵਾਲ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ...
ਮਹਿਲ ਕਲਾਂ, 25 ਜਨਵਰੀ (ਅਵਤਾਰ ਸਿੰਘ ਅਣਖੀ)-ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ 'ਚ ਸੰਯੁਕਤ ਕਿਸਾਨ ਮੋਰਚੇ ਵਲੋਂ ਗਣਤੰਤਰ ਦਿਵਸ ਮੌਕੇ ਕੀਤੀ ਜਾ ਰਹੀ ਕਿਸਾਨ ਪਰੇਡ 'ਚ ਹਿੱਸਾ ਲੈਣ ਲਈ ਕਸਬਾ ਮਹਿਲ ਕਲਾਂ ਤੋਂ ਦਰਜਨਾਂ ਨੌਜਵਾਨਾਂ ਦਾ ਜਥਾ ਭਾਰਤੀ ...
ਬਰਨਾਲਾ, 25 ਜਨਵਰੀ (ਰਾਜ ਪਨੇਸਰ)-ਥਾਣਾ ਸਿਟੀ ਬਰਨਾਲਾ ਪੁਲਿਸ ਵਲੋਂ ਆਨਲਾਈਨ ਠੱਗੀ ਮਾਰਨ ਦੇ ਦੋਸ਼ ਵਿਚ ਦੋ ਵਿਰੱੁਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਡੀ.ਐਸ.ਪੀ. ਲਖਵੀਰ ਸਿੰਘ ਟਿਵਾਣਾ ਨੇ ਦੱਸਿਆ ਕਿ ਹਰੀਸ਼ ਕੁਮਾਰ ਪ੍ਰੋ: ...
ਬਰਨਾਲਾ, 25 ਜਨਵਰੀ (ਧਰਮਪਾਲ ਸਿੰਘ)-ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਬਰਨਾਲਾ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿਚ ਚੱਲ ਰਹੇ ਕਿਸਾਨ ਮੋਰਚੇ ਦੇ 117 ਵੇਂ ਦਿਨ ਪਹੁੰਚੇ ਵੱਡੀ ਗਿਣਤੀ ਵਿਚ ਜੁਝਾਰੂ ਆਗੂਆਂ ਨੇ ਨਾਅਰੇਬਾਜੀ ਕਰ ਕੇ ...
ਬਰਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ ਵਿਚ ਅੱਜ ਕੋਰੋਨਾ ਵਾਇਰਸ ਦੇ 8 ਨਵੇਂ ਕੇਸ ਆਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸ਼ਹਿਰ ਬਰਨਾਲਾ ਵਿਚੋਂ 4, ਬਲਾਕ ਤਪਾ ਤੋਂ 3 ਅਤੇ ਬਲਾਕ ਧਨੌਲਾ ਤੋਂ 1 ਕੇਸ ਕੋਰੋਨਾ ...
ਸੰਗਰੂਰ, 25 ਜਨਵਰੀ (ਅਮਨਦੀਪ ਸਿੰਘ ਬਿੱਟਾ, ਧੀਰਜ਼ ਪਸ਼ੌਰੀਆ) - ਦਿੱਲੀ ਦੀ ਟਰੈਕਟਰ ਪਰੇਡ ਵਾਂਗ ਸੰਗਰੂਰ ਵਿਚ ਵੀ 26 ਜਨਵਰੀ ਦੇ ਗਣਤੰਤਰ ਦਿਵਸ ਉੱਤੇ ਸੰਯੁਕਤ ਕਿਸਾਨ ਮੋਰਚੇ ਅਤੇ ਪੰਜਾਬ ਕਿਸਾਨ ਸੰਘਰਸ਼ ਕਮੇਟੀ ਵਲੋਂ ਟਰੈਕਟਰ ਮਾਰਚ ਵੱਡੇ ਪੱਧਰ ਉੱਤੇ ਕੀਤਾ ਜਾਵੇਗਾ ...
ਧੂਰੀ, 25 ਜਨਵਰੀ (ਸੰਜੇ ਲਹਿਰੀ, ਦੀਪਕ, ਭੁੱਲਰ)- ਨਗਰ ਕੌਾਸਲ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਨਗਰ ਕੌਾਸਲ ਵਲੋਂ ਧੂਰੀ ਸ਼ਹਿਰ ਦੇ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਨਗਰ ਕੌਾਸਲ ਦੀ ਪ੍ਰਧਾਨਗੀ ਦੀ ਸੀਟ ਪੈਸੇ ਖ਼ਰਚਣ ਵਾਲੇ ਵਿਅਕਤੀ ਦੀ ਝੋਲੀ ਪੈ ਜਾਣ ...
ਮਹਿਲ ਕਲਾਂ, 25 ਜਨਵਰੀ (ਤਰਸੇਮ ਸਿੰਘ ਗਹਿਲ)-ਇਲਾਕੇ ਦੀ ਉੱਘੀ ਵਿੱਦਿਅਕ ਸੰਸਥਾ ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਸਕੂਲ ਪ੍ਰਬੰਧਕੀ ਕਮੇਟੀ ਅਤੇ ਪਿ੍ੰਸੀਪਲ ਪ੍ਰਦੀਪ ਕੌਰ ਦੀ ਅਗਵਾਈ ਹੇਠ ਗਣਤੰਤਰ ਦਿਵਸ ਨੂੰ ਸਮਰਪਿਤ ਤਿਰੰਗਾ ਝੰਡਾ ਲਹਿਰਾਇਆ ਗਿਆ | ...
ਬਰਨਾਲਾ, 25 ਜਨਵਰੀ (ਰਾਜ ਪਨੇਸਰ)-ਥਾਣਾ ਸਿਟੀ ਬਰਨਾਲਾ ਪੁਲਿਸ ਨੇ 208 ਰੋਲ ਚਾਈਨਾ ਡੋਰ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਹੌਲਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵਲੋਂ ...
ਟੱਲੇਵਾਲ, 25 ਜਨਵਰੀ (ਸੋਨੀ ਚੀਮਾ)-ਐਸ.ਜੀ.ਐਨ. ਇੰਟਰਨੈਸ਼ਨਲ ਸਕੂਲ ਦੀਵਾਨਾ ਵਲੋਂ ਯਾਦਵਿੰਦਰ ਸਿੰਘ ਬਿੱਟੂ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਨੂੰ ਪਿਛਲੇ ਸਮੇਂ ਦੌਰਾਨ ਸਮਾਜ ਸੇਵਾ ਵਿਚ ਪਾਏ ਯੋਗਦਾਨ ਹਿਤ ਸਕੂਲ ਦੇ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਵਲੋਂ ...
ਮਹਿਲ ਕਲਾਂ, 25 ਜਨਵਰੀ (ਤਰਸੇਮ ਸਿੰਘ ਗਹਿਲ)-ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬਲਾਕ ਅਧੀਨ ਆਉਂਦੇ ਪਿੰਡ ਚੁਹਾਣਕੇ ਕਲਾਂ ਵਿਖੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਸ੍ਰੀ ਸੰਜੀਵ ਕੁਮਾਰ ਦੀ ਅਗਵਾਈ ਹੇਠ ਅਤੇ ਸੁਪਰਵਾਈਜ਼ਰ ਤੇਜਪਾਲ ਸਿੰਘ ਦੇ ਸਹਿਯੋਗ ਨਾਲ ...
ਬਰਨਾਲਾ, 25 ਜਨਵਰੀ (ਧਰਮਪਾਲ ਸਿੰਘ)-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਬਰਨਾਲਾ ਸ੍ਰੀ ਵਰਿੰਦਰ ਅਗਰਵਾਲ ਦੀ ਅਦਾਲਤ ਨੇ ਨਾਬਾਲਗ ਲੜਕੇ ਨਾਲ ਬਦਫੈਲੀ ਕਰਨ ਦੇ ਮਾਮਲੇ ਦਾ ਫ਼ੈਸਲਾ ਕਰਦਿਆਂ ਕੇਸ ਵਿਚ ਨਾਮਜ਼ਦ ਅਵਤਾਰ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਕਾਲੇਕੇ ਨੂੰ ...
ਤਪਾ ਮੰਡੀ, 25 ਜਨਵਰੀ (ਪ੍ਰਵੀਨ ਗਰਗ)-ਅਗਰਵਾਲ ਸਭਾ ਇਕਾਈ ਤਪਾ ਦੀ ਇਕੱਤਰਤਾ ਸਭਾ ਦੇ ਪ੍ਰਧਾਨ ਮਦਨ ਲਾਲ ਗਰਗ ਦੀ ਅਗਵਾਈ ਹੇਠ ਸ੍ਰੀ ਗੀਤਾ ਭਵਨ ਵਿਖੇ ਹੋਈ, ਜਿਸ ਵਿਚ ਸਭਾ ਦੇ ਸਮੂਹ ਅਹੁਦੇਦਾਰਾਂ ਨੇ ਭਾਗ ਲਿਆ | ਇਸ ਮੌਕੇ ਅਗਰਵਾਲ ਸਭਾ ਦੇ ਪ੍ਰਧਾਨ ਮਦਨ ਲਾਲ ਗਰਗ ਵਲੋਂ ...
ਤਪਾ ਮੰਡੀ, 25 ਜਨਵਰੀ (ਪ੍ਰਵੀਨ ਗਰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਪਾ ਵਿਖੇ ਚੋਣ ਕਮਿਸ਼ਨ ਭਾਰਤ ਵਲੋਂ ਜਾਰੀ ਹਦਾਇਤਾਂ ਅਨੁਸਾਰ ਐਸ.ਡੀ.ਐਮ. ਵਰਜੀਤ ਵਾਲੀਆ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵੋਟਰ ਦਿਵਸ ਮਨਾਇਆ ਗਿਆ | ਜਿਸ ਵਿਚ 83 ਤੋਂ 98 ਤੱਕ ਦੇ ਬੀ.ਐਲ.ਓਜ. ਨੇ ...
ਸ਼ਹਿਣਾ, 25 ਜਨਵਰੀ (ਸੁਰੇਸ਼ ਗੋਗੀ)-ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਬਰਨਾਲਾ ਵਲੋਂ ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਕੂਲ ਜੋਧਪੁਰ ਦਾ ਦੌਰਾ ਕਰ ਕੇ ਮਿਸ਼ਨ ਸ਼ਤ ਪ੍ਰਤੀਸ਼ਤ ਦੀ ਸਫਲਤਾ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ ਗਈ | ਟੀਮ ਦੇ ...
ਬਰਨਾਲਾ, 25 ਜਨਵਰੀ (ਰਾਜ ਪਨੇਸਰ)-ਥਾਣਾ ਸਿਟੀ ਬਰਨਾਲਾ ਪੁਲਿਸ ਨੇ ਇਕ ਵਿਅਕਤੀ ਨੂੰ 700 ਨਸ਼ੀਲੀਆਂ ਗੋਲੀਆਂ ਖੱੁਲ੍ਹੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ...
ਤਪਾ ਮੰਡੀ, 25 ਜਨਵਰੀ (ਪ੍ਰਵੀਨ ਗਰਗ)-ਨਾਮਧਾਰੀ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਪ੍ਰਸਿੱਧ ਸਮਾਜ ਸੁਧਾਰਕ ਅਤੇ ਕਬੱਡੀ ਕੋਚ ਰਾਮ ਸਿੰਘ ਨਾਮਧਾਰੀ ਦੀ ਦੇਖ-ਰੇਖ ਹੇਠ ਗਾਰਗੀ ਫਾਊਾਡੇਸ਼ਨ ਦੇ ਸਹਿਯੋਗ ਨਾਲ ਕਬੱਡੀ ਟੂਰਨਾਮੈਂਟ ਦਾ ਆਯੋਜਨ ਗੌਰਮਿੰਟ ਸਕੂਲ ਦੇ ਗਰਾਊਾਡ ...
ਤਪਾ ਮੰਡੀ, 25 ਜਨਵਰੀ (ਪ੍ਰਵੀਨ ਗਰਗ)-ਸ੍ਰੀ ਸੱਤਿਆ ਸਾਈ ਸੇਵਾ ਸੰਮਤੀ ਤਪਾ ਵਲੋਂ ਗਣਤੰਤਰ ਦਿਵਸ ਦੇ ਸਬੰਧ ਵਿਚ ਅੱਜ ਸਰਕਾਰੀ ਪ੍ਰਾਇਮਰੀ ਸਕੂਲ (ਅਨੰਦਪੁਰ ਬਸਤੀ) ਤਪਾ ਵਿਖੇ ਇਕ ਸਭਿਆਚਾਰਕ ਸਮਾਰੋਹ ਆਯੋਜਿਤ ਕੀਤਾ ਗਿਆ | ਜਿਸ ਵਿਚ ਸਕੂਲ ਸਟਾਫ਼, ਵਿਦਿਆਰਥੀ ਅਤੇ ...
ਤਪਾ ਮੰਡੀ, 25 ਜਨਵਰੀ (ਪ੍ਰਵੀਨ ਗਰਗ)-ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਸਰਕਾਰ ਵਲੋਂ ਜਾਰੀ ਜ਼ਰੂਰੀ ਹਦਾਇਤਾਂ ਨੂੰ ਧਿਆਨ 'ਚ ਰੱਖਦੇ ਹੋਏ ਇਸ ਵਾਰ ਸਬ ਡਵੀਜ਼ਨ ਪੱਧਰ ਦਾ ਗਣਤੰਤਰ ਦਿਵਸ ਦਾ ਦਿਹਾੜਾ ਤਹਿਸੀਲ ਕੰਪਲੈਕਸ ਤਪਾ ਵਿਖੇ ਹੀ ਮਨਾਇਆ ਜਾਵੇਗਾ, ਜਿਸ ਵਿਚ ...
ਟੱਲੇਵਾਲ, 25 ਜਨਵਰੀ (ਸੋਨੀ ਚੀਮਾ)-ਪਿੰਡ ਦੀਵਾਨਾ ਨਾਲ ਸਬੰਧਤ ਮੱਘਰ ਸਿੰਘ ਜੀ.ਓ.ਜੀ ਆਸਟਰੇਲੀਆ, ਹਰਦੀਪ ਸਿੰਘ, ਗੁਰਮੇਲ ਸਿੰਘ, ਮਨੀ ਬੜਿੰਗ ਅਤੇ ਚਹਿਕਵੀਰ ਸਿੰਘ ਵਲੋਂ ਆਪਣੀ ਮਾਤਾ ਕਰਨੈਲ ਕੌਰ ਦੀ ਯਾਦ ਵਿਚ ਲੋੜਵੰਦ ਪਰਿਵਾਰਾਂ ਲਈ ਸਬ-ਸੈਂਟਰ ਦੀਵਾਨਾ ਨੂੰ 4 ਹਜ਼ਾਰ ...
ਟੱਲੇਵਾਲ, 25 ਜਨਵਰੀ (ਸੋਨੀ ਚੀਮਾ)-ਪਿੰਡ ਕੈਰੇ ਵਿਖੇ ਇਕ ਨੌਜਵਾਨ ਕਿਸਾਨ ਜਿਸ ਨੇ ਕਰਜ਼ੇ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨੀ ਦੇ ਚਲਦਿਆਂ ਕੀਟਨਾਸ਼ਕ ਦਵਾਈ ਪੀ ਲਈ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਸੀ, ਦੇ ਪੀੜਤ ਪਰਿਵਾਰਕ ਮੈਂਬਰਾਂ ਲਈ ਸਰਕਾਰ ਅਤੇ ਜ਼ਿਲ੍ਹਾ ...
ਤਪਾ ਮੰਡੀ, 25 ਜਨਵਰੀ (ਵਿਜੇ ਸ਼ਰਮਾ)-ਨਗਰ ਕੌਾਸਲ ਦੀਆਂ 14 ਫਰਵਰੀ ਨੂੰ ਹੋਣ ਜਾ ਰਹੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਇਆ ਕਾਂਗਰਸ ਮਹਿਲਾ ਆਗੂ ਬੀਬੀ ਸੁਰਿੰਦਰ ਕੌਰ ਬਾਲੀਆਂ, ਮਾਰਕੀਟ ਕਮੇਟੀ ਦੇ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ ਅਤੇ ਅਸ਼ੋਕ ਕੁਮਾਰ ਭੂਤ ਨੇ ਵਾਰਡ ...
ਬਰਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਚੋਣ ਦਫ਼ਤਰ ਬਰਨਾਲਾ ਵਲੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪੱਧਰੀ 11ਵਾਂ ਕੌਮੀ ਵੋਟਰ ਦਿਹਾੜਾ ਲਾਲ ਬਹਾਦਰ ਸ਼ਾਸਤਰੀ ...
ਭਦੌੜ, 25 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਚੈਨਸਰੀ ਪਵੇਲੀਅਨ ਬੰਗਲੌਰ ਵਲੋਂ ਕਰਵਾਏ ਗਏ ਭਾਰਤੀ ਸਕੂਲ ਮੈਰਿਟ ਐਵਾਰਡ 2020 ਵਿਚ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਪੰਜਾਬ ਪੱਧਰ 'ਤੇ ਦੂਜਾ ਅਤੇ ਰਾਸ਼ਟਰੀ ਪੱਧਰ 'ਤੇ 13ਵਾਂ ਸਥਾਨ ਪ੍ਰਾਪਤ ਕਰ ਕੇ ਵੱਡੀ ਸਫਲਤਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX