ਨਵੀਂ ਦਿੱਲੀ, 25 ਜਨਵਰੀ (ਏਜੰਸੀ)-ਗ਼ਰੀਬੀ ਖ਼ਤਮ ਕਰਨ ਲਈ ਕੰਮ ਕਰਨ ਵਾਲੀ ਸੰਸਥਾ ਆਕਸਫੈਮ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਲਗਾਈ ਗਈ ਤਾਲਾਬੰਦੀ ਦੌਰਾਨ ਭਾਰਤੀ ਅਰਬਪਤੀਆਂ ਦੀ ਜਾਇਦਾਦ 35 ਫ਼ੀਸਦੀ ਵਧ ਗਈ, ਜਦਕਿ ਇਸ ਦੌਰਾਨ ਕਰੋੜਾਂ ਲੋਕਾਂ ਲਈ ਰੋਜ਼ੀ ਰੋਟੀ ਦਾ ਸੰਕਟ ਪੈਦਾ ਹੋ ਗਿਆ | ਆਕਸਫੈਮ ਦੀ ਰਿਪੋਰਟ 'ਇਨਇਕਵਾਲਿਟੀ ਵਾਇਰਸ' 'ਚ ਕਿਹਾ ਗਿਆ ਕਿ ਮਾਰਚ 2020 ਤੋਂ ਬਾਅਦ ਦੀ ਮਿਆਦ 'ਚ ਭਾਰਤ 'ਚ 100 ਅਰਬਪਤੀਆਂ ਦੀ ਜਾਇਦਾਦ 'ਚ 12,97,822 ਕਰੋੜ ਰੁਪਏ ਦਾ ਵਾਧਾ ਹੋਇਆ ਹੈ | ਏਨੀ ਵੱਡੀ ਰਕਮ ਨੂੰ ਜੇਕਰ ਦੇਸ਼ ਦੇ 13.8 ਕਰੋੜ ਸਭ ਤੋਂ ਗ਼ਰੀਬ ਲੋਕਾਂ ਨੂੰ ਵੰਡ ਦਿੱਤਾ ਜਾਵੇ ਤਾਂ ਇਸ 'ਚ ਹਰੇਕ ਨੂੰ 94,045 ਦਿੱਤੇ ਜਾ ਸਕਦੇ ਹਨ | ਰਿਪੋਰਟ 'ਚ ਆਮਦਨ ਦੀ ਅਸਮਾਨਤਾ ਦਾ ਜ਼ਿਕਰ ਕਰਦਿਆਂ ਦੱਸਿਆ ਗਿਆ ਕਿ ਮਹਾਂਮਾਰੀ ਦੌਰਾਨ ਮੁਕੇਸ਼ ਅੰਬਾਨੀ ਨੂੰ ਇਕ ਘੰਟੇ 'ਚ ਜਿੰਨੀ ਆਮਦਨੀ ਹੋਈ, ਓਨੀ ਕਮਾਈ ਕਰਨ 'ਚ ਇਕ ਗ਼ੈਰ-ਹੁਨਰਮੰਦ ਮਜ਼ਦੂਰ ਨੂੰ 10 ਹਜ਼ਾਰ ਸਾਲ ਲੱਗ ਜਾਣਗੇ ਜਾਂ ਜਿੰਨੀ ਕਮਾਈ ਮੁਕੇਸ਼ ਅੰਬਾਨੀ ਨੇ ਇਕ ਸੈਕਿੰਡ 'ਚ ਕੀਤੀ, ਓਨੀ ਕਮਾਈ ਨੂੰ ਮਜ਼ਦੂਰ ਨੂੰ ਤਿੰਨ ਸਾਲ ਲੱਗਣਗੇ | ਰਿਪੋਰਟ ਮੁਤਾਬਿਕ ਕੋਰੋਨਾ ਵਾਇਰਸ ਮਹਾਂਮਾਰੀ ਪਿਛਲੇ 100 ਸਾਲਾਂ ਦਾ ਸਭ ਤੋਂ ਵੱਡਾ ਸਿਹਤ ਸੰਕਟ ਹੈ ਅਤੇ ਇਸ ਦੇ ਚੱਲਦਿਆਂ 1930 ਦੀ ਮਹਾਂ ਮੰਦੀ ਤੋਂ ਬਾਅਦ ਸਭ ਤੋਂ ਵੱਡਾ ਆਰਥਿਕ ਸੰਕਟ ਪੈਦਾ ਹੋਇਆ | ਆਕਸਫੈਮ ਇੰਡੀਆ ਦੇ ਮੁੱਖ ਕਾਰਜਕਾਰੀ ਅਧਿਕਾਰੀ ਅਮਿਤਾਭ ਬੇਹਰ ਨੇ ਕਿਹਾ ਕਿ ਇਸ ਰਿਪੋਰਟ ਤੋਂ ਸਾਫ਼ ਪਤਾ ਲੱਗਦਾ ਹੈ ਕਿ ਅਨਿਆਂਪੂਰਨ ਆਰਥਿਕ ਵਿਵਸਥਾ ਨਾਲ ਕਿਵੇਂ ਸਭ ਤੋਂ ਵੱਡੇ ਆਰਥਿਕ ਸੰਕਟ ਦੌਰਾਨ ਸਭ ਤੋਂ ਅਮੀਰ ਲੋਕਾਂ ਨੇ ਬਹੁਤ ਜ਼ਿਆਦਾ ਜਾਇਦਾਦ ਕਮਾਈ, ਜਦਕਿ ਕਰੋੜਾਂ ਲੋਕ ਬਹੁਤ ਮੁਸ਼ਕਿਲ ਨਾਲ ਗੁਜ਼ਾਰਾ ਕਰ ਰਹੇ ਹਨ |
ਐਡਮਿੰਟਨ, 25 ਜਨਵਰੀ (ਦਰਸ਼ਨ ਸਿੰਘ ਜਟਾਣਾ)-ਭਾਰਤ ਵਿਚ ਕਿਸਾਨ 26 ਜਨਵਰੀ ਨੂੰ ਟਰੈਕਟਰ ਰੈਲੀ ਕੱਢਣ ਲਈ ਪੂਰੇ ਭਾਰਤ ਤੋਂ ਦਿੱਲੀ ਲਈ ਰਵਾਨਾ ਹੋ ਰਹੇ ਹਨ ਤੇ ਲਗਪਗ ਲੱਖਾਂ ਕਿਸਾਨ ਦਿੱਲੀ ਦੀ ਬਰੂਹਾਂ ਤੇ ਪਹੁੰਚ ਚੁੱਕੇ ਹਨ | ਉਸ ਨੂੰ ਹੋਰ ਹੁੰਗਾਰਾ ਦੇਣ ਲਈ ਕੈਨੇਡਾ ਦੇ ...
ਲੰਡਨ, 25 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ 'ਚ ਕੋਰੋਨਾ ਵੈਕਸੀਨ ਦੀਆਂ ਖ਼ੁਰਾਕਾਂ 80 ਸਾਲ ਤੋਂ ਵੱਧ ਉਮਰ ਦੇ ਲੋਕਾਂ, ਸਿਹਤ ਕਾਮਿਆਂ, ਬਿਰਧ ਆਸ਼ਰਮਾਂ ਅਤੇ ਹੋਰ ਲੋੜਵੰਦਾਂ ਨੂੰ ਦਿੱਤੀ ਜਾ ਰਹੀ ਹੈ | ਪਰ ਅਜਿਹੇ 'ਚ ਕੁਝ ਵੈਕਸੀਨ ਸੈਂਟਰਾਂ ਦੇ ਕਾਮਿਆਂ ...
ਜਲੰਧਰ, 25 ਜਨਵਰੀ (ਸਾਬੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਪੋਰਟਸ ਸਕੱਤਰ ਤੇਜਿੰਦਰ ਸਿੰਘ ਪੱਡਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਕੀ ਇੰਡੀਆ ਵਲੋਂ ਐਸ.ਜੀ.ਪੀ.ਸੀ. ਦੀ ਹਾਕੀ ਅਕੈਡਮੀ ਨੂੰ ਹਾਕੀ ਇੰਡੀਆ ਵਲੋਂ ਸਿੱਧੀ ਮਾਨਤਾ ਦਿੱਤੀ ਗਈ ਹੈ ਅਤੇ ਹੁਣ ...
ਐਬਟਸਫੋਰਡ, 25 ਜਨਵਰੀ (ਗੁਰਦੀਪ ਸਿੰਘ ਗਰੇਵਾਲ)-ਇਮਾਨਦਾਰੀ ਜ਼ਿੰਦਾ ਹੈ, ਦੀ ਮਿਸਾਲ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਕੈਨੇਡਾ ਦੇ ਸ਼ਹਿਰ ਵੈਨਕੂਵਰ ਦੀ ਹੇਸਟਿੰਗ ਸਟ੍ਰੀਟ 'ਤੇ ਸਥਿਤ ਪੁਰਾਣੀਆਂ ਵਸਤਾਂ ਦੇ ਸਟੋਰ ਵੈਲਿਊ ਵਿਲੇਜ ਵਿਚ ਦਾਨ ਕੀਤੇ ਪੁਰਾਣੇ ਕੱਪੜਿਆਂ ...
ਲੰਡਨ, 25 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਅਹੁਦਾ ਸੰਭਾਲਦਿਆਂ ਹੀ ਵੱਖ-ਵੱਖ ਦੇਸ਼ਾਂ ਨਾਲ ਆਪਣੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਸੰਪਰਕ ਕਰਨਾ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਦੀ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੌਰਿਸ ...
ਲੰਡਨ, 25 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਵਿਸ਼ੇਸ਼ ਹਵਾਈ ਸੇਵਾ (ਐਸ.ਏ.ਐਸ.) ਦੇ ਜਾਬਾਂਜ ਸਨਾਈਪਰ ਨੇ ਇਕ ਗੋਲੀ ਨਾਲ 5 ਅੱਤਵਾਦੀਆਂ ਨੂੰ ਢੇਰ ਕੀਤਾ ਹੈ | ਰਿਪੋਰਟ ਅਨੁਸਾਰ ਐਸ. ਏ. ਐਸ. ਸਾਰਜੈਂਟ ਨੇ ਸੀਰੀਆ 'ਚ ਇਕ ਜਿਹਾਦੀ ਆਤਮਘਾਤੀ ਹਮਲਾਵਰ ਨੂੰ ...
ਲੰਡਨ, 25 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ 'ਚ ਕੋਵਿਡ-19 ਦੇ ਪ੍ਰਭਾਵ ਨੂੰ ਲੈ ਕੇ ਚਿੰਤਾ 'ਚ ਡੁੱਬੀ ਸਰਕਾਰ, ਸਿਹਤ ਵਿਭਾਗ ਅਤੇ ਪ੍ਰੇਸ਼ਾਨ ਲੋਕਾਂ ਨੂੰ ਲੈ ਕੇ ਰੋਜ਼ਾਨਾ ਕੋਈ ਨਾ ਕੋਈ ਨਵੀਂ ਮੁਸ਼ਕਿਲ ਪੈਦਾ ਹੋ ਰਹੀ ਹੈ | ਕੋਵਿਡ-19 ਦੀਆਂ ਵਰਤੀਆਂ ਜਾ ...
ਨਿਊਯਾਰਕ, 25 ਜਨਵਰੀ (ਪੀ.ਟੀ.ਆਈ.)-ਸੰਯੁਕਤ ਰਾਸ਼ਟਰ ਨੇ ਭਾਰਤ ਦੀ ਵਿਕਾਸ ਅਰਥਸ਼ਾਸਤਰੀ ਜਯੰਤੀ ਘੋਸ਼ ਨੂੰ ਇਕ ਉੱਚ ਪੱਧਰੀ ਸਲਾਹਕਾਰ ਕਮੇਟੀ 'ਚ ਨਾਮਜ਼ਦ ਕੀਤਾ ਹੈ, ਜੋ ਕੋਵਿਡ-19 ਤੋਂ ਬਾਅਦ ਪੈਦਾ ਹੋਣ ਵਾਲੀਆਂ ਪ੍ਰਮੁੱਖ ਸਮਾਜਿਕ-ਆਰਥਿਕ ਚੁਣੌਤੀਆਂ 'ਤੇ ਪ੍ਰਤੀਕਿਰਿਆ ...
ਨਵੀਂ ਦਿੱਲੀ, 25 ਜਨਵਰੀ (ਏਜੰਸੀ)-ਕੇਂਦਰ ਸਰਕਾਰ ਨੇ ਅੱਜ ਦਿੱਲੀ ਹਾਈਕੋਰਟ 'ਚ ਕਿਹਾ ਕਿ ਵਟਸਐਪ ਵਲੋਂ ਨਿੱਜਤਾ ਨੀਤੀ ਨੂੰ ਲੈ ਕੇ ਭਾਰਤੀ ਤੇ ਯੂਰਪੀ ਉਪਭੋਗਤਾਵਾਂ ਨਾਲ ਵੱਖੋ-ਵੱਖਰਾ ਵਿਵਹਾਰ ਉਸ ਲਈ ਫ਼ਿਕਰਮੰਦੀ ਦਾ ਵਿਸ਼ਾ ਹੈ ਅਤੇ ਉਹ ਇਸ ਮਾਮਲੇ 'ਤੇ ਨੇੜਿਓਾ ਨਜ਼ਰ ...
ਲੈਸਟਰ (ਇੰਗਲੈਂਡ), 25 ਜਨਵਰੀ (ਸੁਖਜਿੰਦਰ ਸਿੰਘ ਢੱਡੇ)- ਬਰਤਾਨੀਆ 'ਚ ਕੋਰੋਨਾ ਵਾਇਰਸ ਨਵੇਂ ਰੂਪ 'ਚ ਬੜੀ ਤੇਜ਼ੀ ਨਾਲ ਫੈਲ ਰਿਹਾ ਹੈ | ਭਾਵੇਂ ਕਿ ਬਰਤਾਨੀਆ ਸਰਕਾਰ ਵਲੋਂ ਇਸ ਬਿਮਾਰੀ 'ਤੇ ਕਾਬੂ ਪਾਉਣ ਲਈ ਸਾਰੇ ਦੇਸ਼ ਅੰਦਰ ਤਾਲਾਬੰਦੀ ਕਰਕੇ ਅਤੇ ਵੱਖ-ਵੱਖ ਥਾਵਾਂ 'ਤੇ ...
ਕੈਲਗਰੀ, 25 ਜਨਵਰੀ (ਹਰਭਜਨ ਸਿੰਘ ਢਿੱਲੋਂ)-ਜੰਮੀਆਂ ਹੋਈਆਂ ਝੀਲਾਂ 'ਤੇ ਜਾ ਕੇ ਸਕੇਟਿੰਗ ਕਰਨਾ ਬਹੁਤ ਖ਼ਤਰਨਾਕ ਤਾਂ ਹੈ ਹੀ ਪਰ ਇਸ ਨਾਲ ਜਾਨ ਵੀ ਜਾ ਸਕਦੀ ਹੈ ਅਤੇ ਪਾਰਕਸ ਕੈਨੇਡਾ ਵਲੋਂ ਇਸ ਸਬੰਧੀ ਚਿਤਾਵਨੀ ਜਾਰੀ ਕੀਤੀ ਜਾ ਰਹੀ ਹੈ | ਪਾਰਕਸ ਕੈਨੇਡਾ ਦਾ ਕਹਿਣਾ ਹੈ ...
ਲੰਡਨ, 25 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕੋਰੋਨਾ ਵਾਇਰਸ ਨੂੰ ਰੋਕਣ ਵਾਲੀ ਨੱਕ ਸਪਰੇਅ ਯੂ.ਕੇ. ਦੇ ਵਿਗਿਆਨੀਆਂ ਵਲੋਂ ਤਿਆਰ ਕਰ ਲਈ ਗਈ ਹੈ, ਜੋ ਗਰਮੀਆਂ ਤੱਕ ਦਵਾਈਆਂ ਦੀਆਂ ਦੁਕਾਨਾਂ 'ਤੇ ਉਪਲਬਧ ਹੋਣ ਦੀ ਸੰਭਾਵਨਾ ਹੈ | ਖੋਜਕਾਰਾਂ ਨੇ ਕਿਹਾ ਹੈ ਕਿ ਇਹ ਨੱਕ ...
ਲੰਡਨ, 25 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ 'ਚ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਸਰਕਾਰ ਅਤੇ ਸਿਹਤ ਵਿਭਾਗ ਚਿੰਤਾ 'ਚ ਡੁੱਬਿਆ ਹੋਇਆ ਹੈ, ਬੰਦ ਹੋ ਰਹੇ ਕਾਰੋਬਾਰਾਂ ਅਤੇ ਨੌਕਰੀਆਂ ਤੋਂ ਹੱਥ ਧੋ ਰਹੇ ਲੋਕਾਂ ਦੀ ਮਦਦ ਲਈ ...
ਲੰਡਨ, 25 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਵੱਖ-ਵੱਖ ਹਿੱਸਿਆਂ 'ਚ ਹੋਈ ਭਾਰੀ ਬਰਫਬਾਰੀ ਨੇ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ | ਭਾਵੇਂ ਕਿ ਕੋਰੋਨਾ ਕਾਰਨ ਲੱਗੀ ਤਾਲਾਬੰਦੀ ਕਾਰਨ ਅਤੇ ਐਤਵਾਰ ਦਾ ਦਿਨ ਹੋਣ ਕਰਕੇ ਬਹੁਤੇ ਲੋਕ ਘਰਾਂ 'ਚ ਹੀ ...
ਲੰਡਨ, 25 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਵਿਚ ਗਿ੍ਫ਼ਤਾਰ ਕੀਤੇ ਤਿੰਨ ਸਿੱਖਾਂ ਦੀ ਭਾਰਤ ਹਵਾਲਗੀ ਲਈ ਤਾਰੀਖ਼ ਤੈਅ ਕਰ ਦਿੱਤੀ ਗਈ ਹੈ | 20 ਸਤੰਬਰ 2021 ਨੂੰ ਗੁਰਸ਼ਨਬੀਰ ਸਿੰਘ ਵਾਹੀਵਾਲ (37), ਅੰਮਿ੍ਤਬੀਰ ਸਿੰਘ ਵਾਹੀਵਾਲ (40) ਅਤੇ ਪਿਆਰਾ ਸਿੰਘ ਗਿੱਲ (38) ਨੂੰ ...
ਕੈਲਗਰੀ, 25 ਜਨਵਰੀ (ਹਰਭਜਨ ਸਿੰਘ ਢਿੱਲੋਂ)-ਕੋਵਿਡ-19 ਦੇ ਐਕਟਿਵ ਮਾਮਲਿਆਂ 'ਚ ਭਾਵੇਂ ਕਮੀ ਹੁੰਦੀ ਜਾ ਰਹੀ ਹੈ ਪਰ ਇਸ ਵਾਇਰਸ ਦਾ ਖ਼ਤਰਾ ਲਗਾਤਾਰ ਬਰਕਰਾਰ ਹੈ | ਸਨਿੱਚਰਵਾਰ ਨੂੰ ਜਿੱਥੇ ਐਕਟਿਵ ਕੇਸਾਂ ਦੀ ਗਿਣਤੀ 573 ਦਰਜ ਕੀਤੀ ਗਈ, ਉੱਥੇ 13 ਵਿਅਕਤੀਆਂ ਦੀ ਮੌਤ ਹੋਣ ...
ਲੰਡਨ, 25 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੇ ਇਲਾਕੇ ਹੈਕਨੀ ਰੇਲਵੇ ਆਰਚ 'ਚ 300 ਲੋਕਾਂ ਦੇ ਇਕੱਠ ਨੂੰ ਤਾਲਾਬੰਦੀ ਨਿਯਮਾਂ ਦੀ ਉਲੰਘਣਾ ਦੇ ਦੋਸ਼ ਤਹਿਤ 15000 ਪੌਾਡ ਤੋਂ ਵੱਧ ਦਾ ਜੁਰਮਾਨਾ ਕੀਤਾ ਗਿਆ | ਨਰਸਰੀ ਰੋਡ ਹੈਕਨੀ ਵਿਖੇ ਐਤਵਾਰ ਰਾਤੀਂ 1:30 ਦੇ ਕਰੀਬ ਹੋ ...
ਮੈਲਬੌਰਨ, 25 ਜਨਵਰੀ (ਸਰਤਾਜ ਸਿੰਘ ਧੌਲ)-ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਇੱਥੇ ਪਰਥ 'ਚ 125ਵਾਂ ਜਨਮ ਦਿਨ ਮਨਾਇਆ ਗਿਆ। ਆਜ਼ਾਦ ਹਿੰਦ ਫ਼ੌਜ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਮਨੋਹਰ ਸਿੰਘ ਸੈਣੀ ਜੋ ਕਿ ਇਸ ਸਮੇਂ ਆਸਟ੍ਰੇਲੀਆ ਹਨ, ਨੇ ਦੱਸਿਆ ਕਿ ਉਹ ਪਿਛਲੇ ਕਾਫ਼ੀ ਲੰਮੇ ...
ਸਿਆਟਲ, 25 ਜਨਵਰੀ (ਗੁਰਚਰਨ ਸਿੰਘ ਢਿੱਲੋਂ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਗੁਰਦੁਆਰਾ ਕੈਂਟ ਵਿਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ...
*ਕੈਨੇਡਾ 'ਚ ਪੰਜਾਬੀਆਂ ਦੀਆਂ ਟੇਪਾਂ 'ਤੇ ਵੱਜਣ ਲੱਗਾ ਐਡਮਿੰਟਨ, 25 ਜਨਵਰੀ (ਦਰਸ਼ਨ ਸਿੰਘ ਜਟਾਣਾ)-ਕਿਸਾਨੀ ਅੰਦੋਲਨ ਨੂੰ ਹੁੰਗਾਰਾ ਦੇਣ ਲਈ ਹਰ ਇਕ ਆਪਣਾ ਬਣਦਾ ਯੋਗਦਾਨ ਪਾ ਰਿਹਾ ਹੈ ਭਾਵੇਂ ਉਹ ਕਿਸੇ ਵੀ ਕਿੱਤੇ ਨਾਲ ਜੁੜਿਆ ਹੋਵੇ। ਬਲਰਾਜ ਮਾਨ ਵਲੋਂ ਗਾਏ ਗੀਤ 'ਹੱਕਾਂ ...
ਐਡਮਿੰਟਨ, 25 ਜਨਵਰੀ (ਦਰਸ਼ਨ ਸਿੰਘ ਜਟਾਣਾ)-ਅਲਬਰਟਾ ਸੂਬੇ ਦੇ ਸ਼ਹਿਰ ਐਡਮਿੰਟਨ ਦੇ ਸਿੱਖਾਂ ਦੀ ਸਭਾ ਸਿੱਖ ਹੈਰੀਟੇਜ ਸੁਸਾਇਟੀ ਆਫ਼ ਅਲਬਰਟਾ ਵਲੋਂ ਭਾਰਤ ਵਿਚ ਚੱਲ ਰਹੇ ਕਿਸਾਨੀ ਅੰਦੋਲਨ ਦੀ ਯਥਾ ਮੁਕਤ ਸੇਵਾ ਅਤੇ ਡਟ ਕੇ ਹਮਾਇਤ ਕਰਨ ਦਾ ਖੁੱਲ੍ਹ ਕੇ ਐਲਾਨ ਕੀਤਾ ਹੈ। ...
ਲੇਬਰ ਨੇਤਾ ਤੀਜੀ ਵਾਰ ਗਏ ਇਕਾਂਤਵਾਸ ਲੰਡਨ, 25 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ 'ਚ 64 ਲੱਖ ਤੋਂ ਵੱਧ ਲੋਕਾਂ ਨੂੰ ਕੋਵਿਡ-19 ਵੈਕਸੀਨ ਦਿੱਤੀ ਜਾ ਚੁੱਕੀ ਹੈ। ਰੋਜ਼ਾਨਾ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਘਟਣ ਕਾਰਨ ਤਾਲਾਬੰਦੀ ਦਾ ਅਸਰ ਵੀ ਸ਼ਪਸ਼ਟ ...
ਲੰਡਨ, 25 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਬੇਟੇ ਹੁਸੈਨ ਨਵਾਜ਼ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਬਰਤਾਨੀਆ ਜਾਂ ਵਿਸ਼ਵ ਦੀ ਕਿਸੇ ਵੀ ਹੋਰ ਸਰਕਾਰ ਦੇ ਸਾਹਮਣੇ ਸ਼ਰੀਫ਼ ਪਰਿਵਾਰ ...
ਲੰਡਨ, 25 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਸ਼ਹਿਰ ਗ੍ਰੇਵਜ਼ੈਂਡ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਲੋਂ ਖੇਤੀਬਾੜੀ ਬਿੱਲਾਂ ਨੂੰ ਲੈ ਕੇ ਅੰਦੋਲਨਕਾਰੀ ਕਿਸਾਨਾਂ ਦੀ ਅਨੋਖੇ ਢੰਗ ਨਾਲ ਹਮਾਇਤ ਕੀਤੀ। ਇਸ ਮੌਕੇ ਰਾਤ ਸਮੇਂ ਗੁਰੂ ਘਰ ਦੀ ...
ਲੰਡਨ, 25 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕਿਸਾਨੀ ਅੰਦੋਲਨ ਨੂੰ ਲੈ ਕੇ ਬਰਤਾਨੀਆ ਦੀ ਮਸ਼ਹੂਰ ਪੇਸ਼ਕਾਰਾ ਰੂਪ ਦਵਿੰਦਰ ਕੌਰ ਨੇ 'ਅਸੀਂ ਪੰਜਾਬੀ ਹੱਕਾਂ ਦੇ ਲਈ ਲੜਨਾ ਜਾਣਦੇ ਹਾਂ' ਗੀਤ ਰਾਹੀਂ ਹਾਜ਼ਰੀ ਲਵਾਈ ਹੈ। ਇਸ ਗੀਤ ਨੂੰ ਪ੍ਰਸਿੱਧ ਸੰਗੀਤਕਾਰ ਜੰਗਾ ਕੈਂਥ ਨੇ ...
ਲੰਡਨ, 25 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਾਲ 2021 'ਚ ਵੱਡੀ ਗਿਣਤੀ 'ਚ ਮੌਸਮੀ ਕਾਮਿਆਂ ਨੂੰ ਯੂ.ਕੇ. ਵਲੋਂ ਵੀਜ਼ਾ ਦਿੱਤਾ ਜਾਵੇਗਾ। ਇਹ ਵੀਜ਼ਾ ਖੇਤਾਂ ਵਿਚ ਫਲ-ਸਬਜ਼ੀਆਂ ਤੋੜਨ ਅਤੇ ਉਨ੍ਹਾਂ ਨੂੰ ਪੈਕ ਕਰਨ ਲਈ ਕੰਮ ਕਰਨ ਵਾਲਿਆਂ ਨੂੰ ਦਿੱਤਾ ਜਾਵੇਗਾ। ਯੂ.ਕੇ. ਸਰਕਾਰ ...
ਲੰਡਨ, 25 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕੋਰੋਨਾ ਵੈਕਸੀਨ ਨੂੰ ਲੈ ਕੇ ਹੋ ਰਹੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਲੋੜ ਹੈ, ਇਹ ਵਿਚਾਰ ਹੇਜ਼ ਦੇ ਕਾਰੋਬਾਰੀ ਅਜੈਬ ਸਿੰਘ ਪੁਆਰ ਨੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਵੈਕਸੀਨ ਦੀ ਖੋਜ਼ ਵਿਗਿਆਨੀਆਂ ਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX