ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਹਰਮਹਿੰਦਰ ਪਾਲ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਡਾ: ਦੀਦਾਰ ਸਿੰਘ ਦੀ ਅਗਵਾਈ 'ਚ ਕਿਸਾਨਾਂ ਦੀ ਹਮਾਇਤ ਵਿਚ ਰੋਸ ਮਾਰਚ ਕੀਤਾ ਗਿਆ ਅਤੇ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ | ਇਹ ਰੋਸ ਮਾਰਚ ਮੁਕਤੇ ਮੀਨਾਰ ਤੋਂ ਸ਼ੁਰੂ ਹੋ ਕੇ ਡੀ.ਸੀ. ਦਫ਼ਤਰ ਤੱਕ ਪਹੰੁਚਿਆ ਅਤੇ ਡੀ.ਸੀ. ਐਮ.ਕੇ ਅਰਾਵਿੰਦ ਕੁਮਾਰ ਨੂੰ ਮੰਗ ਪੱਤਰ ਦਿੱਤਾ | ਰੈਲੀ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਡਾ. ਦੀਦਾਰ ਸਿੰਘ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਕਿਸਾਨਾਂ ਲਈ ਕਾਲੇ ਕਾਨੂੰਨ ਲੈ ਕੇ ਆਈ ਹੈ ਇਹ ਸਿਰਫ਼ ਕਿਸਾਨਾਂ ਲਈ ਹੀ ਨਹੀਂ ਹਰ ਵਰਗ ਲਈ ਘਾਤਕ ਹੈ, ਜੋ ਕਿ ਤੁਰੰਤ ਵਾਪਸ ਹੋਣੇ ਚਾਹੀਦੇ ਹਨ | ਕੇਂਦਰ ਸਰਕਾਰ ਆਮ ਲੋਕਾਂ ਨੂੰ ਛੱਡ ਕੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ | ਬੁਲਾਰਿਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ ਨਾ ਕੀਤਾ ਜਾਵੇ | ਇਸ ਮੌਕੇ ਜ਼ਿਲ੍ਹਾ ਚੇਅਰਮੈਨ ਜਗਸੀਰ ਸਿੰਘ, ਬਲਾਕ ਦੋਦਾ ਦੇ ਪ੍ਰਧਾਨ ਡਾ: ਗੁਰਮੀਤ ਸਿੰਘ, ਬਲਾਕ ਪ੍ਰਧਾਨ ਮੁਕਤਸਰ ਬਲਵਿੰਦਰ ਸਿੰਘ, ਬਲਾਕ ਬਰੀਵਾਲਾ ਪ੍ਰਧਾਨ ਸੁਖਜੀਤ ਸਿੰਘ, ਲੱਖੇਵਾਲੀ ਦੇ ਪ੍ਰਧਾਨ ਡਾ: ਬਲਵਿੰਦਰ ਸਿੰਘ ਮਦਰਸਾ ਤੇ ਮਲੋਟ ਦੇ ਡਾ. ਬਲਵੀਰ ਸਿੰਘ ਸੱਚਦੇਵਾ, ਸੂਬਾ ਮੀਤ ਪ੍ਰਧਾਨ ਡਾ. ਜਗਵੀਰ ਸਿੰਘ, ਬਲਾਕ ਪ੍ਰਧਾਨ ਡਾ. ਰਿਸ਼ੀਕੇਸ਼ ਭੋਲੀ, ਗੋਬਿੰਦ ਸਿੰਘ, ਬਲਾਕ ਪ੍ਰਧਾਨ ਕਿਸਾਨ ਯੂਨੀਅਨ ਰਾਜੇਵਾਲ ਨੇ ਵੀ ਸੰਬੋਧਨ ਕੀਤਾ | ਰੈਲੀ ਵਿਚ ਡਾ. ਹਰਦਿਆਲ ਸਿੰਘ, ਡਾ.ਸ਼ਿਨ ਚੰਦ, ਡਾ. ਬਲਵਿੰਦਰ ਸਿੰਘ, ਡਾ. ਰਣਜੀਤ ਸਿੰਘ, ਡਾ. ਬੇਅੰਤ ਸਿੰਘ, ਡਾ. ਹਰਫੂਲ ਸਿੰਘ, ਡਾ. ਜਗਜੀਤ ਸਿੰਘ, ਡਾ. ਗੁਲਸ਼ਨ, ਡਾ.ਅਮਰਜੀਤ ਸਿੰਘ, ਡਾ. ਸਿਕੰਦਰ ਸਿੰਘ, ਡਾ.ਸ਼ਿਨ ਛਾਬੜਾ, ਡਾ. ਕਿ੍ਸ਼ਨ, ਡਾ. ਹਰਜੀਤ ਸਿੰਘ, ਡਾ. ਭਗਵਾਨ ਸਿੰਘ, ਬੇਅੰਤ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਮੈਡੀਕਲ ਪੈ੍ਰਕਟੀਸ਼ਨਰ ਮੌਜੂਦ ਸਨ |
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਵੱਖ-ਵੱਖ ਨੈਸ਼ਨਲ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਪ੍ਰਧਾਨਗੀ ਵਿਚ ਸਿਹਤ ਵਿਭਾਗ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਮੀਟਿੰਗ ਹੋਈ | ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ ਦੀ ਅਗਵਾਈ ਵਿਚ ਸਰਕਾਰੀ ਹਸਪਤਾਲ ਸ੍ਰੀ ...
ਮੰਡੀ ਬਰੀਵਾਲਾ, 25 ਜਨਵਰੀ (ਨਿਰਭੋਲ ਸਿੰਘ)- ਉਦਯੋਗਿਕ ਸਿਖਲਾਈ ਸੰਸਥਾ ਸਰਾਏਨਾਗਾ ਵਿਚ 32ਵਾਂ ਸੜਕ ਸੁਰੱਖਿਆ ਮਹੀਨਾ ਮਨਾਇਆ ਗਿਆ | ਇਸ ਸਮੇਂ ਸੰਸਥਾ ਵਿਚ ਟੈ੍ਰਫਿਕ ਨਿਯਮਾਂ ਸਬੰਧੀ ਵੀ ਜਾਗਰੂਕ ਕੀਤਾ ਗਿਆ | ਪੁਲਿਸ ਵਿਭਾਗ ਦੇ ਏ.ਐਸ.ਆਈ. ਗੁਰਦਿੱਤਾ ਸਿੰਘ ਇੰਚਾਰਜ ...
ਗਿੱਦੜਬਾਹਾ, 25 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)- ਤਾਲਮੇਲਵਾਂ ਸੰਘਰਸ਼ ਕਮੇਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਬਲਾਕ ਦੇ ਪੈੱ੍ਰਸ ਸਕੱਤਰ ਬਲਜਿੰਦਰ ਸਿੰਘ ਗੁਰੂਸਰ ਦੀ ਅਗਵਾਈ ਵਿਚ ਪਿਉਰੀ ਫਾਟਕ ਗਿੱਦੜਬਾਹਾ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜ਼ੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਨਵਜੋਤ ਕੌਰ ਵਾਸੀ ਪਿੰਡ ਦਿਲਾਵਾਲਪੁਰ (ਤਰਨਤਾਰਨ) ਦਾ ਸਟੱਡੀ ਵੀਜ਼ਾ ਆਸਟਰੇਲੀਆ ਲਈ ਲਗਵਾ ਕੇ ਦਿੱਤਾ ਹੈ | ...
ਮਲੋਟ, 25 ਜਨਵਰੀ (ਅਜਮੇਰ ਸਿੰਘ ਬਰਾੜ)- ਪੰਜਾਬ ਪੁਲਿਸ ਵਲੋਂ ਅੱਜ ਮਲੋਟ ਸ਼ਹਿਰ ਵਿਖੇ ਫਲੈਗ ਮਾਰਚ ਕੱਢਿਆ ਗਿਆ | ਡੀ.ਐਸ.ਪੀ ਸ: ਜਸਪਾਲ ਸਿੰਘ ਢਿੱਲੋਂ ਦੀ ਅਗਵਾਈ ਵਿਚ ਇਹ ਫਲੈਗ ਮਾਰਚ ਸ਼ਹਿਰ ਦੇ ਮੇਨ ਬਾਜ਼ਾਰ, ਤਹਿਸੀਲ ਰੋਡ, ਰੇਲਵੇ ਰੋਡ ਅਤੇ ਹੋਰ ਬਾਜ਼ਾਰਾਂ ਵਿਚ ਕੱਢਿਆ ...
ਮਲੋਟ, 25 ਜਨਵਰੀ (ਅਜਮੇਰ ਸਿੰਘ ਬਰਾੜ, ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਕਨਵੀਨਰ ਡਾ:ਸੁਖਦੇਵ ਸਿੰਘ ਗਿੱਲ ਦੀ ਅਗਵਾਈ ਵਿਚ ਅੱਜ ਕਿਸਾਨ ਸੰਘਰਸ਼ ਦੇ ਹੱਕ 'ਚ ਪੈਦਲ ਮਾਰਚ ਕੀਤਾ ਗਿਆ | ਇਹ ਪੈਦਲ ਮਾਰਚ ਸ੍ਰੀ ਗੁਰੂ ਨਾਨਕ ਦੇਵ ਜੀ ਚੌਕ ਤੋਂ ਸ਼ੁਰੂ ਹੋ ਕੇ ਦਾਨੇਵਾਲਾ ਚੌਕ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਗਣਤੰਤਰਤਾ ਦਿਵਸ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ...
ਮਲੋਟ, 25 ਜਨਵਰੀ (ਪਾਟਿਲ)-ਕੋਵਿਡ-19 ਕਾਰਨ ਰੇਲ ਪਟੜੀਆਂ 'ਤੇ ਰੇਲਾਂ ਨੂੰ ਲੱਗੀਆਂ ਬਰੇਕਾਂ ਤੋਂ ਬਾਅਦ ਮੁੜ ਤੋਂ ਸ੍ਰੀ ਗੰਗਾਨਗਰ ਦਿੱਲੀ ਟਰੈਕ ਦੇ ਰੇਲਵੇ ਸਟੇਸ਼ਨਾਂ 'ਤੇ ਮੁੜ ਰੌਣਕਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ | ਰੇਲਵੇ ਵਿਭਾਗ ਬੀਤੇ 10 ਮਹੀਨਿਆਂ ਤੋਂ ਵੀ ਵੱਧ ...
ਮੰਡੀ ਬਰੀਵਾਲਾ, 25 ਜਨਵਰੀ (ਨਿਰਭੋਲ ਸਿੰਘ)-ਪਿਛਲੇ ਦਿਨਾਂ ਤੋਂ ਨਹਿਰਾਂ ਦੇ ਪਾਣੀ ਵਿਚ ਲਗਾਤਾਰ ਆ ਰਹੀ ਕੇਲੀ ਕਾਰਨ ਲੋਕ ਬੇਹੱਦ ਪੇ੍ਰਸ਼ਾਨ ਹਨ | ਲੋਕਾਂ ਦਾ ਕਹਿਣਾ ਹੈ ਇਹ ਕੇਲੀ ਵਾਟਰ-ਵਰਕਸ ਦੀਆ ਟੈਂਕੀਆਂ ਵਿਚ ਜਾਣ ਕਾਰਨ ਪਾਣੀ ਦਾ ਸਵਾਦ ਬੇਹੱਦ ਖ਼ਰਾਬ ਹੋ ਜਾਂਦਾ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 49 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ | ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਹੁਣ ਤੱਕ ਕੋਰੋਨਾ ਨਾਲ 97 ਮੌਤਾਂ ਹੋ ਚੁੱਕੀਆਂ ਹਨ | ਇਸ ਸਬੰਧੀ ...
ਗਿੱਦੜਬਾਹਾ, 25 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)- ਆਮ ਆਦਮੀ ਪਾਰਟੀ ਨੇ ਨਗਰ ਕੌਾਸਲ ਚੋਣਾਂ ਲਈ ਗਿੱਦੜਬਾਹਾ ਦੇ ਵੱਖ-ਵੱਖ ਵਾਰਡਾਂ ਤੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਜਾਰੀ ਕੀਤਾ ਹੈ | 'ਆਪ' ਨੇ ਵਾਰਡ ਨੰਬਰ 1 ਤੋਂ ਮਨਦੀਪ ਕੌਰ ਪਤਨੀ ਗੁਰਜੰਟ ਸਿੰਘ, ਵਾਰਡ ਨੰਬਰ 2 ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੁਆਰਾ ਆਰੰਭ ਕੀਤੀ ਗਈ ਸਖੀ ਵਨ ਸਟਾਪ ਸੈਂਟਰ ਸਕੀਮ ਜ਼ਿਲੇ੍ਹ ਦੀਆਂ ਔਰਤਾਂ ਲਈ ਲਾਹੇਵੰਦ ਸਾਬਤ ਹੋਈ ਹੋ ਰਹੀ ਹੈ | ਇਹ ਜਾਣਕਾਰੀ ਸ੍ਰੀਮਤੀ ਸੀਮਾ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੂਬਾਈ ਉਪ ਪ੍ਰਧਾਨ ਜਗਦੀਪ ਸਿੰਘ ਸੰਧੂ ਵਲੋਂ ਅੱਜ ਸ਼ਹਿਰ ਦੇ ਵਾਰਡ ਨੰਬਰ 28 ਤੋਂ ਪਾਰਟੀ ਦੇ ਉਮੀਦਵਾਰ ਭੁਪਿੰਦਰ ਸਿੰਘ ਭਿੰਦਾ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ | ਇਸ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸਰਕਾਰੀ ਪ੍ਰਾਇਮਰੀ ਸਕੂਲ ਦਸਮੇਸ਼ ਨਗਰ ਸ੍ਰੀ ਮੁਕਤਸਰ ਸਾਹਿਬ ਵਿਖੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰਾਜਵਿੰਦਰ ਸਿੰਘ ਨੇ ਰਿਬਨ ਕੱਟ ਕੇ ਪ੍ਰੀ-ਪ੍ਰਾਇਮਰੀ ਰੂਮ ਦਾ ਉਦਘਾਟਨ ਕੀਤਾ ਅਤੇ ਵਿਭਾਗ ਵਲੋਂ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸਿਵਲ ਸਰਜਨ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਪ੍ਰਧਾਨਗੀ ਹੇਠ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ, ਜਿਸ ਵਿਚ ਸਮੂਹ ਜ਼ਿਲ੍ਹਾ ਅਧਿਕਾਰੀਆਂ ਅਤੇ ਦਫ਼ਤਰੀ ਸਟਾਫ਼ ਨੇ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਹਰਮਹਿੰਦਰ ਪਾਲ)-ਸ੍ਰੀ ਬ੍ਰਾਹਮਣ ਸਭਾ ਸ੍ਰੀ ਮੁਕਤਸਰ ਸਾਹਿਬ ਵਲੋਂ ਸਭਾ ਦੇ ਪ੍ਰਧਾਨ ਕੇਵਲ ਸ਼ਰਮਾ ਦੀ ਅਗਵਾਈ ਵਿਚ ਨਵੀਂ ਦਾਣਾ ਮੰਡੀ ਵਿਚ ਜ਼ਰੂਰਤਮੰਦਾਂ ਨੂੰ ਕੱਪੜੇ, ਕੰਬਲ, ਚੱਪਲ ਤੇ ਹੋਰ ਸਮਾਨ ਵੰਡਿਆ ਗਿਆ | ਇਸ ਮੌਕੇ 'ਤੇ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਚੋਣ ਕਮਿਸ਼ਨ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਲੋਂ ਸਥਾਨਕ ਰੈੱਡ ਕਰਾਸ ਭਵਨ ਵਿਖੇ ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ ਦੀ ਅਗਵਾਈ ਵਿਚ ਨੈਸ਼ਨਲ ਵੋਟਰ ਦਿਵਸ ਮਨਾਇਆ ਗਿਆ | ਇਸ ਸਮਾਗਮ ਦੌਰਾਨ ਸਰਕਾਰੀ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਕਾਲਜ ਵੋਟਰ ਕਮੇਟੀ ਦੇ ਕਨਵੀਨਰ ਡਾ: ਰੀਤਇੰਦਰ ਜੋਸ਼ੀ ਵਲੋਂ ਇਸ ਸਮਾਗਮ ਦੀ ਤਿਆਰੀ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਭਾਰਤੀ ਫ਼ੌਜ ਦੇ 166 ਮੀਡੀਅਮ ਰੈਜ਼ੀਮੈਂਟ ਦੇ ਸਾਬਕਾ ਸੈਨਿਕ ਨਾਇਕ ਜਗਰੂਪ ਸਿੰਘ ਬਰਾੜ ਹਰੀਕੇ ਕਲਾਂ ਨੂੰ 166 ਮੀਡੀਅਮ ਰੈਜ਼ੀਮੈਂਟ ਕਮਾਂਡਿੰਗ ਅਫ਼ਸਰ ਅਤੇ ਪੂਰੀ ਯੂਨਿਟ ਵਲੋਂ ਘਰ ਪਹੁੰਚ ਕੇ ਸਨਮਾਨਿਤ ਕੀਤਾ ...
ਮੰਡੀ ਕਿੱਲਿਆਂਵਾਲੀ, 25 ਜਨਵਰੀ (ਇਕਬਾਲ ਸਿੰਘ ਸ਼ਾਂਤ)- ਪੰਜਾਬ ਖੇਤ ਮਜ਼ਦੂਰ ਯੂਨੀਅਨ 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਪਰੇਡ ਦੌਰਾਨ ਸਿੰਘੇਵਾਲਾ-ਫਤੂਹੀਵਾਲਾ ਵਿਖੇ ਖੇਤੀ ਕਾਨੂੰਨਾਂ ਖਿਲਾਫ਼ ਰੈਲੀ ਕੱਢੇਗੀ | ਇਸ ਸਬੰਧੀ ਸਿੰਘੇਵਾਲਾ ਵਿਖੇ ਪੰਜਾਬ ਖੇਤ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਸ੍ਰੀ ਮੁਕਤਸਰ ਸਾਹਿਬ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਦੇਕਰਨ ਵਿਖੇ ਆਨਲਾਈਨ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਡਿਪਟੀ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਸੀ.ਪੀ.ਐਮ. ਜ਼ਿਲ੍ਹਾ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਕਾਮਰੇਡ ਖਰੈਤੀ ਲਾਲ ਦੀ ਪ੍ਰਧਾਨਗੀ ਹੇਠ ਸਥਾਨਕ ਬਠਿੰਡਾ ਰੋਡ ਵਿਖੇ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਸਕੱਤਰ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਨਗਰ ਕੌਾਸਲ ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 8 ਨਾਲ ਸਬੰਧਿਤ ਸ਼ਹੀਦ ਬਾਬਾ ਦੀਪ ਸਿੰਘ ਨਗਰ ਦੇ ਮੁਹੱਲਾ ਵਾਸੀਆਂ ਦੀ ਮੀਟਿੰਗ ਸਤਨਾਮ ਸਿੰਘ ਦੇ ਗ੍ਰਹਿ ਵਿਖੇ ਹੋਈ | ਇਸ ਮੌਕੇ ਵਾਰਡ ਨੰਬਰ 8 ਤੋਂ ਉਮੀਦਵਾਰ ...
ਮੰਡੀ ਬਰੀਵਾਲਾ, 25 ਜਨਵਰੀ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਬਲਾਕ ਪ੍ਰਧਾਨ ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ, ਮਨਜੀਤ ਰਾਮ ਸ਼ਰਮਾ ਇਕਾਈ ਪ੍ਰਧਾਨ, ਬਲਦੇਵ ਸਿੰਘ ਪੈੱ੍ਰਸ ਸਕੱਤਰ ਨੇ ਜਾਣਕਾਰੀ ਦੱਸਿਆ ਕਿ 26 ਜਨਵਰੀ ਦੀ ਟਰੈਕਟਰ ਪਰੇਡ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਮਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੀ ਮੀਟਿੰਗ ਪਿੰਡ ਖੰੂਨਣ ਕਲਾਂ ਵਿਖੇ ਬੋਹੜ ਸਿੰਘ ਅਤੇ ਬਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਤੇਜ ਸਿੰਘ ਬਾਂਮ ਨੇ ...
ਦੋਦਾ, 25 ਜਨਵਰੀ (ਰਵੀਪਾਲ)- ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਕੇਂਦਰ ਸਰਕਾਰ ਖ਼ਿਲਾਫ਼ ਕੀਤੇ ਜਾ ਰਹੇ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਉਪਰੰਤ 26 ਜਨਵਰੀ ਦੀ ਟਰੈਕਟਰ ਪਰੇਡ ਵਾਸਤੇ ਅੱਜ ਡੇਰਾ ਬਾਬਾ ਧਿਆਨ ਦਾਸ ਦੋਦਾ ਵਿਖੇ ਇਕੱਠੇ ਹੋਏ ਪਿੰਡਾਂ ਦੇ ਕਿਸਾਨਾਂ ਦਾ ਜਥਾ ...
ਮਲੋਟ, 25 ਜਨਵਰੀ (ਅਜਮੇਰ ਸਿੰਘ ਬਰਾੜ)- ਗੁਰਦੁਆਰਾ ਬਾਬਾ ਬਿਧੀ ਚੰਦ ਮਲੋਟ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ...
ਗਿੱਦੜਬਾਹਾ, 25 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)- ਪਿੰਡ ਕੋਠੇ ਦਸਮੇਸ਼ ਨਗਰ ਵਿਖੇ ਮਨਰੇਗਾ ਕਾਮਿਆਂ ਦੀ ਮੀਟਿੰਗ ਬਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਜ਼ਿਲ੍ਹਾ ਪ੍ਰਧਾਨ ਕਾਮਰੇਡ ਬੋਹੜ ਸਿੰਘ ਸੁਖਨਾ ਨੇ ਕਿਹਾ ਕਿ ਮਨਰੇਗਾ ਨੰੂ ਪਾਰਦਰਸ਼ੀ ਢੰਗ ਨਾਲ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਕੇਂਦਰ ਦੀ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਸ਼ਾਂਤਮਈ ਅੰਦੋਲਨ ਨੂੰ ਅਸਫ਼ਲ ਕਰਨ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸਾਈਕਲ ਰਾਈਡਰ ਕਲੱਬ-19 ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਮੀਟਿੰਗ ਹੋਈ | ਇਸ ਮੀਟਿੰਗ 'ਚ ਕਲੱਬ ਦੇ ਸਲਾਹਕਾਰ ਮਿੰਕਲ ਬਜਾਜ ਜਿਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਸ਼ਿਵਾਨੀ ਬਜਾਜ ਜੋ ਕਿ ਨਗਰ ਕੌਾਸਲ ਚੋਣਾਂ 'ਚ ...
ਲੰਬੀ, 25 ਜਨਵਰੀ (ਮੇਵਾ ਸਿੰਘ)- ਬਲਾਕ ਲੰਬੀ ਦੇ ਪਿੰਡ ਮਿੱਡੂਖੇੜਾ 'ਚ ਆਂਗਣਵਾੜੀ ਸੈਂਟਰ ਦੀ ਨਵੀਂ ਬਣਨ ਵਾਲੀ ਇਮਾਰਤ ਦੀ ਨੀਂਹ ਬਿੱਟੂ ਸਿੰਘ ਪ੍ਰਤੀਨਿਧ ਸਰਪੰਚ ਕਰਮਜੀਤ ਕੌਰ ਦੇ ਪਤੀ ਨੇ ਪਿੰਡ ਦੇ ਹੋਰ ਮੁਹਤਬਰਾਂ ਦੀ ਹਾਜ਼ਰੀ ਵਿਚ ਰੱਖੀ | ਪ੍ਰਤੀਨਿਧ ਸਰਪੰਚ ਨੇ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਹਰਮਹਿੰਦਰ ਪਾਲ)- ਮਾਰਚ ਮਹੀਨੇ 'ਚ ਹੋਣ ਜਾ ਰਹੀਆਂ ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ 100 ਪ੍ਰਤੀਸ਼ਤ ਨਤੀਜਾ ਦੇਣ ਲਈ ਸਮੁੱਚੇ ਬਲਾਕ ਮੁਕਤਸਰ-2 ਦੇ ਅਧਿਆਪਕ ਬਲਾਕ ਸਿੱਖਿਆ ਅਫ਼ਸਰ ਰਾਜਵਿੰਦਰ ਸਿੰਘ ਬਰਾੜ ਸੁਖਨਾ ਦੀ ਅਗਵਾਈ ਵਿਚ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਐਨ.ਐਸ.ਐਸ. ਯੂਨਿਟ ਵਲੋਂ ਸਾਹਿਬ ਏ-ਕਮਾਲ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਗੁਰਪੁਰਬ ਦੇ ਸਬੰਧ ਵਿਚ 'ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਸਬੰਧੀ' ਕੁਇਜ਼ ...
ਮਲੋਟ, 25 ਜਨਵਰੀ (ਪਾਟਿਲ)- ਡੀ.ਏ.ਵੀ. ਕਾਲਜ ਮਲੋਟ ਵਿਖੇ ਪਿ੍ੰਸੀਪਲ ਡਾ: ਏਕਤਾ ਖੋਸਲਾ ਦੀ ਅਗਵਾਈ ਹੇਠ ਰਾਸ਼ਟਰੀ ਵੋਟਰ ਦਿਵਸ ਮਨਾਇਆ | ਇਸ ਮੌਕੇ ਨਵੇਂ ਵੋਟਰਾਂ ਅਤੇ ਪੁਰਾਣੇ ਵੋਟਰਾਂ ਨੂੰ ਬਿਨਾਂ ਕਿਸੇ ਡਰ ਜਾਂ ਪੱਖ ਵੋਟ ਦੇ ਕੇ ਆਪਣੀ ਜਮਹੂਰੀਅਤ ਦੀ ਅਸਲ ਭਾਵਨਾ ਨੂੰ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ਼ਹੀਦ ਊਧਮ ਸਿੰਘ ਚੈਰੀਟੇਬਲ ਫਾਊਾਡੇਸ਼ਨ (ਰਜਿ:) ਸ੍ਰੀ ਮੁਕਤਸਰ ਸਾਹਿਬ (ਪੰਜਾਬ) ਦੀ ਮੀਟਿੰਗ ਸਥਾਨਕ ਬੂੜਾ ਗੁੱਜਰ ਰੋਡ ਵਿਖੇ ਪ੍ਰਧਾਨ ਹਰੀ ਚੰਦ ਥਿੰਦ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਬੂੜਾ ਗੁੱਜਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX