ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਸ਼ਿਲਾਂਗ 'ਚ ਬਣੇ 7500ਵੇਂ ਜਨ ਔਸ਼ਧੀ ਕੇਂਦਰ ਦਾ ਕੀਤਾ ਉਦਘਾਟਨ
. . .  7 minutes ago
ਨਵੀਂ ਦਿੱਲੀ, 7 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜਨ ਔਸ਼ਧੀ ਸਮਾਰੋਹ 'ਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਸ਼ਿਲਾਂਗ 'ਚ ਬਣੇ 7500ਵੇਂ ਜਨ ਔਸ਼ਧੀ ਕੇਂਦਰ ਦਾ ਉਦਘਾਟਨ...
ਲਦਾਖ਼ 'ਚ ਲੱਗੇ ਭੂਚਾਲ ਦੇ ਝਟਕੇ
. . .  25 minutes ago
ਲੇਹ, 7 ਮਾਰਚ- ਲਦਾਖ਼ 'ਚ ਅੱਜ ਸਵੇਰੇ 9.57 ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.7 ਮਾਪੀ ਗਈ। ਇਸ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ ਜਾਨੀ...
11 ਮਾਰਚ ਨੂੰ ਜਲੰਧਰ 'ਚ ਮਨਾਏ ਜਾ ਰਹੇ ਵੈਟਨਰੀ ਇੰਸਪੈਕਟਰ ਦਿਵਸ ਦੀਆਂ ਤਿਆਰੀਆਂ ਮੁਕੰਮਲ -- ਸੱਚਰ,ਮਹਾਜ਼ਨ
. . .  about 1 hour ago
ਪਠਾਨਕੋਟ,7 ਮਾਰਚ (ਚੌਹਾਨ ) ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਵੱਲੋਂ 11 ਮਾਰਚ 2021 ਨੂੰ ਦੇਸ਼ ਭਗਤ ਯਾਦਗਾਰ ਹਾਲ ...
ਪ੍ਰਧਾਨ ਮੰਤਰੀ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਉਂਡ ਵਿਖੇ ਜਨਤਕ ਰੈਲੀ ਨੂੰ ਕਰਨਗੇ ਸੰਬੋਧਨ
. . .  about 2 hours ago
ਨਵੀਂ ਦਿੱਲੀ,07 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਉਂਡ ਵਿਖੇ...
ਜੰਮੂ-ਕਸ਼ਮੀਰ 'ਚ ਲੱਗੇ ਭੁਚਾਲ ਦੇ ਝਟਕੇ
. . .  about 2 hours ago
ਜੰਮੂ-ਕਸ਼ਮੀਰ,07 ਮਾਰਚ- ਜੰਮੂ-ਕਸ਼ਮੀਰ ਦੇ ਡੋਡਾ ਵਿਖੇ ਲੱਗੇ ਭੂਚਾਲ ਦੇ ਝਟਕੇ...
ਬਰਨਾਲਾ : ਇਕ ਸ਼ਰਾਰਤੀ ਨੌਜਵਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ
. . .  about 3 hours ago
ਹੰਡਿਆਇਆ /ਬਰਨਾਲਾ ,7 ਮਾਰਚ (ਗੁਰਜੀਤ ਸਿੰਘ ਖੁੱਡੀ )- ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਖੁਰਦ ਵਿਖੇ ਬੀਤੀ ਸ਼ਾਮ ਨੂੰ ਇਕ ਸ਼ਰਾਰਤੀ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ....
ਅੱਜ ਦਾ ਵਿਚਾਰ
. . .  about 3 hours ago
ਅੱਜ ਦਾ ਵਿਚਾਰ
ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਜ਼ਿਲ੍ਹੇ ’ਚ ਨਾਈਟ ਕਰਫਿਊ ਲਗਾਉਣ ਦੇ ਹੁਕਮ
. . .  1 day ago
ਟਿਕਰੀ ਬਾਰਡਰ ਤੇ ਰੋਸ ਧਰਨੇ ਤੇ ਬੈਠੇ ਪਿੰਡ ਗੰਢੂਆ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਮਾਰਚ (ਰੁਪਿੰਦਰ ਸਿੰਘ ਸੱਗੂ) - ਟਿਕਰੀ ਬਾਰਡਰ ਤੇ ਕਿਸਾਨੀ ਸੰਘਰਸ਼ ਦੇ ਵਿਚ ਗਏ ਪਿੰਡ ਗੰਢੂਆ ਦੇ ਕਿਸਾਨ ਜਨਕ ਸਿੰਘ ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ...
ਭਾਜਪਾ ਨੇ ਪੱਛਮੀ ਬੰਗਾਲ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਨੰਦੀਗ੍ਰਾਮ 'ਤੇ ਟਿੱਕੀਆਂ ਹੁਣ ਤੋਂ ਹੀ ਨਜ਼ਰਾਂ
. . .  1 day ago
ਨਵੀਂ ਦਿੱਲੀ, 6 ਮਾਰਚ - ਭਾਜਪਾ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੀਆਂ 57 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਸਭ ਤੋਂ ਅਹਿਮ ਨਾਮ ਸ਼ੁਭੇਂਦੂ ਅਧਿਕਾਰੀ ਦਾ ਹੈ, ਜੋ ਨੰਦੀਗ੍ਰਾਮ ਤੋਂ ਚੋਣ ਲੜੇਗਾ...
ਮਾਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਫਾਟਕ ਮੈਨ ਦੀ ਮੌਤ
. . .  1 day ago
ਬਹਿਰਾਮ, 6 ਮਾਰਚ {ਨਛੱਤਰ ਸਿੰਘ ਬਹਿਰਾਮ} ਮਾਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਰੇਲਵੇ ਫਾਟਕ ਮੈਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ।ਰੇਲਵੇ ਪੁਲਿਸ ਮਲਾਜਮਾਂ ਅਤੇ ਏ.ਐਸ.ਆਈ...
ਭਾਜਪਾ ਨੇਤਾ ਅਤੇ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਨੇ ਲਵਾਇਆ ਕੋਰੋਨਾ ਦਾ ਟੀਕਾ
. . .  1 day ago
ਮੁੰਬਈ, 6 ਮਾਰਚ- ਭਾਜਪਾ ਨੇਤਾ ਅਤੇ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਨੇ ਅੱਜ ਮੁੰਬਈ ਦੇ ਕੂਪਰ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਪਹਿਲੀ...
ਲੰਬੇ ਅਨੁਭਵਾਂ 'ਚੋਂ ਨਿਕਲਿਆ ਸੀ ਪੰਜਾਬੀ ਪੱਤਰਕਾਰ ਮੇਜਰ ਸਿੰਘ- ਛੋਟੇਪੁਰ
. . .  1 day ago
ਕਲਾਨੌਰ, 6 ਮਾਰਚ (ਪੁਰੇਵਾਲ)-ਪੰਜਾਬੀ ਪੱਤਰਕਾਰੀ 'ਚ ਅਹਿਮ ਨਾਂ ਨਾਲ ਜਾਣੇ ਜਾਂਦੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦਾ ਇਸ ਤਰ੍ਹਾਂ ਬੇਵਕਤ ਚਲੇ ਜਾਣ ਨਾਲ ਸਮਾਜ ਸਮੇਤ ਪੱਤਰਕਾਰੀ ਖੇਤਰ 'ਚ ਵੱਡਾ ਘਾਟਾ...
ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
. . .  1 day ago
ਪਠਾਨਕੋਟ, 6 ਮਾਰਚ (ਸੰਧੂ)- ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ 'ਰੋਜ਼ਾਨਾ ਅਜੀਤ' ਦੇ ਸੀਨੀਅਰ ਸਟਾਫ਼ ਰਿਪੋਰਟਰ ਮੇਜਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ...
ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਇਲਾਕਾ ਲੌਂਗੋਵਾਲ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 6 ਮਾਰਚ (ਸ. ਸ. ਖੰਨਾ, ਵਿਨੋਦ)- 'ਰੋਜ਼ਾਨਾ ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ, ਜਿਨ੍ਹਾਂ ਦੀ ਬੇਵਕਤੀ ਮੌਤ ਹੋ ਜਾਣ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ, ਜਿਨ੍ਹਾਂ 'ਚ...
ਕੋਰੋਨਾ ਕਾਰਨ 6 ਮਾਰਚ ਤੋਂ ਨਵਾਂਸ਼ਹਿਰ 'ਚ ਵੀ ਲੱਗੇਗਾ ਨਾਈਟ ਕਰਫ਼ਿਊ, ਰਾਤੀਂ 11 ਵਜੇ ਤੋਂ ਸਵੇਰੇ 5 ਵਜੇ ਤੱਕ ਦਾ ਹੋਵੇਗਾ ਸਮਾਂ
. . .  1 day ago
ਨਵਾਂਸ਼ਹਿਰ, 6 ਮਾਰਚ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਨਵਾਂਸ਼ਹਿਰ ਜ਼ਿਲ੍ਹੇ 'ਚ ਕੋਵਿਡ-19 (ਕੋਰੋਨਾ ਵਾਇਰਸ) ਦੇ ਕੇਸਾਂ 'ਚ ਮੁੜ ਤੋਂ ਦਿਨ-ਪ੍ਰਤੀ-ਦਿਨ ਹੋ ਰਹੇ ਵਾਧੇ ਦੇ ਮੱਦੇਨਜ਼ਰ ਲੋਕ ਹਿੱਤ...
ਕਿਸਾਨ ਜੀਤ ਸਿੰਘ ਨੱਥੂਵਾਲਾ ਦੇ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਿਆ ਤਾਂ ਪ੍ਰਸ਼ਾਸਨਿਕ ਦਫ਼ਤਰਾਂ ਮੂਹਰੇ ਲਾਸ਼ ਰੱਖ ਕੇ ਕਰਾਂਗੇ ਸੰਘਰਸ਼- ਕਿਸਾਨ ਆਗੂ
. . .  1 day ago
ਨੱਥੂਵਾਲਾ ਗਰਬੀ, 6 ਮਾਰਚ (ਸਾਧੂ ਰਾਮ ਲੰਗੇਆਣਾ)- ਕਿਸਾਨ ਜੀਤ ਸਿੰਘ ਪੁੱਤਰ ਲਾਲ ਸਿੰਘ ਮਿਸਤਰੀ ਵਾਸੀ ਨੱਥੂਵਾਲਾ ਗਰਬੀ, ਜੋ ਬੀਤੀ 1 ਮਾਰਚ ਨੂੰ ਕੁੰਡਲੀ ਬਾਰਡਰ ਦਿੱਲੀ ਵਿਖੇ ਕਿਸਾਨੀ ਹੱਕਾਂ ਲਈ ਲੜਾਈ ਲੜਦਿਆਂ ਸੜਕ...
ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਬਟਾਲਾ, 6 ਮਾਰਚ (ਕਾਹਲੋਂ)- ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ...
ਕੋਰੋਨਾ ਖ਼ਤਮ ਨਹੀਂ ਹੋਇਆ ਅਤੇ ਹੁਣ ਡੇਂਗੂ ਨੇ ਦਿੱਤੀ ਸਰਹੱਦੀ ਖੇਤਰ 'ਚ ਦਸਤਕ
. . .  1 day ago
ਅਜਨਾਲਾ, 6 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਚੀਨ ਦੇ ਵੂਹਾਨ ਸ਼ਹਿਰ ਤੋਂ ਸ਼ੁਰੂ ਹੋ ਕੇ ਵਿਸ਼ਵ ਭਰ 'ਚ ਫੈਲੇ ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦਾ ਕਹਿਰ ਅਜੇ ਖ਼ਤਮ ਨਹੀਂ ਹੋਇਆ ਸੀ ਕਿ ਠੰਢ ਦਾ ਸੀਜ਼ਨ ਖ਼ਤਮ ਹੁੰਦਿਆਂ...
ਬੀਬੀ ਜਗੀਰ ਕੌਰ ਨੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਚਲਾਣੇ 'ਤੇ ਪ੍ਰਗਟਾਇਆ ਦੁੱਖ
. . .  1 day ago
ਅੰਮ੍ਰਿਤਸਰ, 6 ਮਾਰਚ (ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ...
ਪੰਜ ਤੱਤਾਂ 'ਚ ਵਿਲੀਨ ਹੋਏ ਸੀਨੀਅਰ ਪੱਤਰਕਾਰ ਮੇਜਰ ਸਿੰਘ
. . .  1 day ago
ਜਲੰਧਰ, 6 ਮਾਰਚ (ਚਿਰਾਗ਼ ਸ਼ਰਮਾ)- 'ਅਜੀਤ' ਦੇ ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਜੀ ਦਾ ਅੰਤਿਮ ਸਸਕਾਰ ਜਲੰਧਰ ਦੇ ਮਾਡਲ ਟਾਊਨ ਸ਼ਮਸ਼ਾਨਘਾਟ 'ਚ ਕਰ ਦਿੱਤਾ ਗਿਆ। ਇਸ ਮੌਕੇ 'ਅਜੀਤ ਪ੍ਰਕਾਸ਼ਨ ਸਮੂਹ' ਦੇ ਮੁੱਖ...
ਆਮ ਆਦਮੀ ਪਾਰਟੀ ਵਲੋਂ ਵਪਾਰ ਵਿੰਗ ਦੇ ਅਹੁਦੇਦਾਰ ਨਿਯੁਕਤ
. . .  1 day ago
ਚੰਡੀਗੜ੍ਹ, 6 ਮਾਰਚ- ਆਮ ਆਦਮੀ ਪਾਰਟੀ ਵਲੋਂ ਅੱਜ ਪਾਰਟੀ ਦੇ ਵਪਾਰ ਵਿੰਗ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ...
ਵਿਸ਼ਵਾਸ ਮਤ 'ਚ ਇਮਰਾਨ ਖ਼ਾਨ ਦੀ ਸਰਕਾਰ ਦੀ ਜਿੱਤ, ਪੱਖ 'ਚ ਪਈਆਂ 178 ਵੋਟਾਂ
. . .  1 day ago
ਇਸਲਾਮਾਬਾਦ, 6 ਮਾਰਚ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਨੈਸ਼ਨਲ ਅਸੈਂਬਲੀ 'ਚ ਬਹੁਮਤ ਹਾਸਲ ਕਰ ਲਿਆ ਹੈ। ਅਵਿਸ਼ਵਾਸ ਪ੍ਰਸਤਾਵ 'ਤੇ ਅੱਜ ਅਸੈਂਬਲੀ 'ਚ ਹੋਈ ਵੋਟਿੰਗ 'ਚ ਉਨ੍ਹਾਂ ਨੇ ਇਹ...
ਚੌਥੇ ਟੈਸਟ ਮੈਚ 'ਚ ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਅਤੇ 25 ਦੌੜਾਂ ਨਾਲ ਦਿੱਤੀ ਮਾਤ, ਲੜੀ 'ਤੇ 3-1 ਨਾਲ ਕੀਤਾ ਕਬਜ਼ਾ
. . .  1 day ago
ਅਹਿਮਦਾਬਾਦ, 6 ਮਾਰਚ- ਅਹਿਮਦਾਬਾਦ 'ਚ ਖੇਡੇ ਗਏ ਚੌਥੇ ਅਤੇ ਆਖ਼ਰੀ ਟੈਸਟ ਮੈਚ 'ਚ ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਅਤੇ 25 ਦੌੜਾਂ ਨਾਲ ਹਰਾ ਦਿੱਤਾ। ਇੰਗਲੈਂਡ ਦੀ ਦੂਜੀ ਪਾਰੀ 135 ਦੌੜਾਂ 'ਤੇ...
'ਆਪ' ਵਲੋਂ ਪੱਤਰਕਾਰ ਮੇਜਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
. . .  1 day ago
ਜਲੰਧਰ, 6 ਮਾਰਚ- ਆਮ ਆਦਮੀ ਪਾਰਟੀ ਨੇ ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੀ ਹੋਈ ਬੇਵਕਤੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਮਾਘ ਸੰਮਤ 552
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਕਪੂਰਥਲਾ / ਫਗਵਾੜਾ

ਲੋਕਤੰਤਰ ਦੀ ਮਜ਼ਬੂਤੀ ਲਈ ਨੌਜਵਾਨ ਸਰਗਰਮ ਭੂਮਿਕਾ ਅਦਾ ਕਰਨ-ਡੀ. ਸੀ.

ਕਪੂਰਥਲਾ, 25 ਜਨਵਰੀ (ਅਮਰਜੀਤ ਕੋਮਲ)-ਕੌਮੀ ਵੋਟਰ ਦਿਵਸ ਦੇ ਸਬੰਧ ਵਿਚ ਵੱਖ-ਵੱਖ ਥਾਵਾਂ 'ਤੇ ਸਮਾਗਮ ਕਰਵਾਏ ਗਏ | ਇਨ੍ਹਾਂ ਸਮਾਗਮਾਂ ਵਿਚ ਨੌਜਵਾਨਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸੇ ਸਬੰਧ ਵਿਚ ਹੀ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਹੋਇਆ ਜਿਸ ਵਿਚ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਲੋਕਤੰਤਰ ਦੀ ਮਜ਼ਬੂਤੀ ਲਈ ਸਰਗਰਮ ਭੂਮਿਕਾ ਅਦਾ ਕਰਦਿਆਂ ਵੋਟਰ ਜਾਗਰੂਕਤਾ ਲਈ ਇਕ ਦੂਤ ਵਜੋਂ ਕੰਮ ਕਰਨ | ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਨੂੰ ਵਿਸ਼ਵ 'ਚ ਸੱਭ ਤੋਂ ਵੱਡਾ ਲੋਕਤੰਤਰ ਹੋਣ ਦਾ ਮਾਣ ਹਾਸਲ ਹੈ | ਉਨ੍ਹਾਂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੋਟ ਦੀ ਵਰਤੋਂ ਬਿਨਾਂ ਕਿਸੇ ਡਰ ਭੈਅ ਤੇ ਲਾਲਚ ਤੋਂ ਕਰਨ | ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਵੋਟ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ | ਸਮਾਗਮ ਵਿਚ ਉਚੇਚੇ ਤੌਰ 'ਤੇ ਸ਼ਾਮਲ ਹੋਏ ਜ਼ਿਲ੍ਹਾ ਕਪੂਰਥਲਾ ਦੇ ਸਵੀਪ ਆਈਕਨ ਤੇ ਭਾਰਤੀ ਕਬੱਡੀ ਟੀਮ ਦੇ ਕਪਤਾਨ ਯਾਦਵਿੰਦਰ ਸਿੰਘ ਯਾਦਾ ਨੇ ਨੌਜਵਾਨਾਂ ਨੂੰ ਆਪਣੇ ਵੋਟ ਦੀ ਵਰਤੋਂ ਕਰਨ ਦੀ ਅਪੀਲ ਕੀਤੀ | ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਬਿਹਤਰੀਨ ਸਵੀਪ ਗਤੀਵਿਧੀਆਂ ਲਈ ਸਰਬੋਤਮ ਚੋਣ ਰਜਿਸਟਰੇਸ਼ਨ ਅਫ਼ਸਰ ਦਾ ਐਵਾਰਡ ਵਰਿੰਦਰਪਾਲ ਸਿੰਘ ਬਾਜਵਾ ਐਸ.ਡੀ.ਐਮ. ਕਪੂਰਥਲਾ ਨੂੰ ਦੇ ਕੇ ਨਿਵਾਜਿਆ ਗਿਆ | ਇਸੇ ਤਰ੍ਹਾਂ ਆਨਲਾਈਨ ਕੁਇਜ਼ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਲੈਕਚਰਾਰ ਨੀਰੂ ਰਾਜਪਾਲ, ਦੂਜੇ ਸਥਾਨ 'ਤੇ ਰਹੇ ਇਕ ਵਿਦਿਆਰਥੀ ਕਰਨ ਚੋਪੜਾ ਤੇ ਤੀਜੇ ਸਥਾਨ 'ਤੇ ਰਹੇ ਹਰਵਿੰਦਰ ਸਿੰਘ ਮਰਵਾਹਾ | ਇਸੇ ਤਰ੍ਹਾਂ ਲੇਖ ਮੁਕਾਬਲਿਆਂ ਵਿਚ ਪਹਿਲੇ ਸਥਾਨ 'ਤੇ ਰਹੀ ਮਨਦੀਪ ਪਿੰਡ ਲੱਖਪੁਰ, ਦੂਜੇ ਸਥਾਨ 'ਤੇ ਰਹੀ ਕਮਲਜੀਤ ਕੌਰ ਬੁਤਾਲਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੀ ਊਸ਼ਾ ਰਾਣੀ ਉਂਕਾਰ ਨਗਰ ਕਪੂਰਥਲਾ | ਇਸੇ ਤਰ੍ਹਾਂ ਸਰਬੋਤਮ ਬੂਥ ਲੈਵਲ ਅਫ਼ਸਰ ਦੀ ਸ਼੍ਰੇਣੀ ਵਿਚ ਆਪਣੇ ਬੂਥ 'ਤੇ ਨੌਜਵਾਨਾਂ ਦੀਆਂ ਸੱਭ ਤੋਂ ਵੱਧ ਵੋਟਾਂ ਬਣਾਉਣ ਲਈ ਬੂਥ ਲੈਵਲ ਅਫ਼ਸਰ ਜਸਵੰਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਇਸੇ ਤਰ੍ਹਾਂ ਸਰਬੋਤਮ ਨੋਡਲ ਅਫ਼ਸਰ ਦੇ ਤੌਰ 'ਤੇ ਮਨਜੀਤ ਕੌਰ, ਵੋਟਰ ਜਾਗਰੂਕਤਾ ਲਈ ਪ੍ਰੋ: ਸਰਬਜੀਤ ਸਿੰਘ ਤੇ ਐਨ.ਸੀ.ਸੀ. ਟੀਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਦੇ ਕਮਾਂਡਰ ਕਮਲਜੀਤ ਸਿੰਘ ਤੇ ਉਨ੍ਹਾਂ ਦੀ ਟੀਮ ਦਾ ਵੀ ਸਨਮਾਨ ਕੀਤਾ ਗਿਆ | ਸਮਾਗਮ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਗਗਨਪ੍ਰੀਤ ਕੌਰ, ਤੁਸ਼ਾਰ ਗੁਪਤਾ, ਅੰਮਿ੍ਤਪਾਲ ਤੇ ਗੁਰਕੀਰਤ ਸਿੰਘ ਨੂੰ ਇਲੈਕਟੋ੍ਰਨਿਕ ਵੋਟਰ ਫ਼ੋਟੋ ਸ਼ਨਾਖ਼ਤੀ ਕਾਰਡ ਤਕਸੀਮ ਕਰਕੇ ਸ਼ਨਾਖ਼ਤੀ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ | ਸਮਾਗਮ ਵਿਚ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਐਸ.ਡੀ.ਐਮ. ਵਰਿੰਦਰਪਾਲ ਸਿੰਘ ਬਾਜਵਾ, ਡੀ.ਡੀ.ਪੀ.ਓ. ਲਖਵਿੰਦਰ ਸਿੰਘ, ਸਵੀਪ ਨੋਡਲ ਅਫ਼ਸਰ ਪਰਮਜੀਤ ਸਿੰਘ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਤੋਂ ਪਹਿਲਾਂ ਦੀਪਤੀ ਉੱਪਲ ਨੇ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ |

ਸੜਕ ਹਾਦਸੇ ਵਿਚ ਜ਼ਖ਼ਮੀਆਂ ਦੀ ਮਦਦ ਕਰਨ ਵਾਲਿਆਂ ਨੂੰ ਪੁਲਿਸ ਪ੍ਰੇਸ਼ਾਨ ਨਹੀਂ ਕਰੇਗੀ-ਡਾ: ਤਾਰਾ ਸਿੰਘ

ਕਪੂਰਥਲਾ, 25 ਜਨਵਰੀ (ਅਮਰਜੀਤ ਕੋਮਲ)-ਜਿਹੜੇ ਲੋਕ ਸੜਕ ਹਾਦਸਿਆਂ ਵਿਚ ਜ਼ਖ਼ਮੀਆਂ ਦੀ ਮਦਦ ਕਰਦੇ ਹਨ, ਨੂੰ ਪੁਲਿਸ ਪ੍ਰੇਸ਼ਾਨ ਨਹੀਂ ਕਰੇਗੀ ਤੇ ਕੋਈ ਵੀ ਹਸਪਤਾਲ ਜ਼ਖ਼ਮੀ ਵਿਅਕਤੀ ਨੂੰ ਦਾਖਲ ਕਰਨ ਤੇ ਇਲਾਜ ਕਰਨ ਤੋਂ ਮਨ੍ਹਾ ਨਹੀਂ ਕਰ ਸਕਦਾ | ਉਕਤ ਪ੍ਰਗਟਾਵਾ ਡਾ: ...

ਪੂਰੀ ਖ਼ਬਰ »

ਸਰਬਜੀਤ ਸਿੰਘ ਰਾਏ ਨੇ ਡੀ.ਐਸ.ਪੀ. (ਡੀ) ਵਜੋਂ ਅਹੁਦਾ ਸੰਭਾਲਿਆ

ਕਪੂਰਥਲਾ, 25 ਜਨਵਰੀ (ਕੋਮਲ)-ਡੀ.ਐਸ.ਪੀ. (ਡੀ) ਕਪੂਰਥਲਾ ਵਜੋਂ ਸਰਬਜੀਤ ਸਿੰਘ ਰਾਏ ਨੇ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਤੋਂ ਪਹਿਲਾਂ ਉਹ ਜਲੰਧਰ, ਕਰਤਾਰਪੁਰ ਤੇ ਹੋਰ ਥਾਵਾਂ 'ਤੇ ਡੀ.ਐਸ.ਪੀ. ਵਜੋਂ ਕਾਰਜਸ਼ੀਲ ਰਹਿ ਚੁੱਕੇ ਹਨ | ਸਰਬਜੀਤ ਸਿੰਘ ਰਾਏ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਸਿਧਵਾਂ ਦੋਨਾ, 25 ਜਨਵਰੀ (ਅਵਿਨਾਸ਼ ਸ਼ਰਮਾ)-ਸਥਾਨਕ ਲੋਕਲ ਗੁਰਦੁਆਰਾ ਕਮੇਟੀ ਸ੍ਰੀ ਬੇਰ ਸਾਹਿਬ ਪਾਤਿਸ਼ਾਹੀ ਛੇਵੀਂ ਜ਼ਿਲ੍ਹਾ ਕਪੂਰਥਲਾ ਵਲੋਂ ਸਮੂਹ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 354ਵੇਂ ...

ਪੂਰੀ ਖ਼ਬਰ »

ਏ.ਡੀ.ਸੀ. ਰਾਜੀਵ ਵਰਮਾ ਲਹਿਰਾਉਣਗੇ ਕੌਮੀ ਝੰਡਾ

ਫਗਵਾੜਾ, 26 ਜਨਵਰੀ (ਕਿੰਨੜਾ)-ਗਣਤੰਤਰ ਦਿਵਸ ਸਬੰਧੀ ਫਗਵਾੜਾ ਵਿਚ ਸਮਾਗਮ ਸਵੇਰੇ 9 ਵਜੇ ਆਰੰਭ ਹੋਵੇਗਾ ਜਿਸ ਵਿਚ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋ ਕੇ ਰਜੀਵ ਵਰਮਾ ਐਡੀਸ਼ਨਲ ਡਿਪਟੀ ਕਮਿਸ਼ਨਰ ਫਗਵਾੜਾ ਝੰਡਾ ਲਹਿਰਾਉਣਗੇ | ਇਹ ਜਾਣਕਾਰੀ ਐਸ.ਡੀ.ਐਮ. ਫਗਵਾੜਾ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਅੱਜ ਕੋਰੋਨਾ ਵਾਇਰਸ ਦੇ 8 ਮਾਮਲੇ ਆਏ ਸਾਹਮਣੇ

ਕਪੂਰਥਲਾ, 25 ਜਨਵਰੀ (ਵਿ. ਪ੍ਰ.)-ਜ਼ਿਲ੍ਹੇ ਵਿਚ ਅੱਜ ਕੋਰੋਨਾ ਪਾਜ਼ੀਟਿਵ 8 ਹੋਰ ਕੇਸ ਸਾਹਮਣੇ ਆਏ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿਚ ਕੁੱਲ 4909 ਕੋਰੋਨਾ ਪੀੜਤ ਵਿਅਕਤੀ ਸਨ, ਜਿਨ੍ਹਾਂ ਵਿਚੋਂ 4642 ਵਿਅਕਤੀ ਸਿਹਤਯਾਬ ਹੋ ਚੁੱਕੇ ਹਨ ਤੇ ਅੱਜ 4 ਹੋਰ ਵਿਅਕਤੀਆਂ ...

ਪੂਰੀ ਖ਼ਬਰ »

ਪੰਜਾਬੀ ਇਕ ਅਣਖੀਲੀ ਕੌਮ ਹੈ ਜੋ ਨਾ ਜਬਰ ਕਰਦੀ ਹੈ ਤੇ ਨਾ ਹੀ ਬਰਦਾਸ਼ਤ ਕਰਦੀ ਹੈ-ਧਾਲੀਵਾਲ

ਫਗਵਾੜਾ, 25 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਹਲਕਾ ਵਿਧਾਨਸਭਾ ਫਗਵਾੜਾ ਦੇ ਸਮੂਹ ਪੰਜਾਬੀਆਂ ਨੂੰ ਅਤੇ ਖ਼ਾਸ ਤੌਰ ਤੇ ਪੇਂਡੂ ਪਿਛੋਕੜ ਰੱਖਣ ਵਾਲੇ ਤੇ ਸਿੱਧੇ ਜਾਂ ਅਸਿੱਧੇ ਤੌਰ ਤੇ ਖੇਤੀ ਨਾਲ ਜੁੜੇ ਨਾਗਰਿਕਾਂ ਨੂੰ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਵਲੋਂ ਕੌਮੀ ਵੋਟਰ ਦਿਵਸ ਸਬੰਧੀ ਸਮਾਗਮ

ਕਪੂਰਥਲਾ, 25 ਜਨਵਰੀ (ਅਮਰਜੀਤ ਕੋਮਲ)-ਸਥਾਨਕ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਦੇ ਰੈੱਡ ਰੀਬਨ ਕਲੱਬ ਵਲੋਂ ਕੌਮੀ ਵੋਟਰ ਦਿਵਸ 'ਤੇ ਕਾਲਜ 'ਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਵੋਟ ਦੀ ਸਹੀ ਵਰਤੋਂ ਤੇ ਵੋਟਾਂ ਨਾਲ ਸਬੰਧਿਤ ਸਲੋਗਨ ਲਿਖ ...

ਪੂਰੀ ਖ਼ਬਰ »

ਮਹੰਤ ਲਤਾ ਸ਼ੇਰਗਿੱਲ ਨੂੰ ਥਾਪਿਆ ਇੰਟਰਨੈਸ਼ਨਲ ਹਿਊਮੈਨ ਰਾਈਟ ਕੌ ਾਸਲ ਜ਼ਿਲ੍ਹਾ ਕਪੂਰਥਲਾ ਦੀ ਪ੍ਰਧਾਨ

ਫਗਵਾੜਾ, 25 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਇੰਟਰਨੈਸ਼ਨਲ ਹਿਉਮੈਨ ਰਾਈਟ ਕੌਾਸਲ ਦੇ ਫਾਉਂਡਰ ਸਨੀ ਸ਼ਾਹ ਦੇ ਦਿਸ਼ਾ ਨਿਰਦੇਸ਼ਾਂ ਅਤੇ ਉੱਤਰ ਭਾਰਤ ਦੇ ਇੰਚਾਰਜ ਵਜਿੰਦਰ ਸਿੰਘ ਦੀ ਸਹਿਮਤੀ ਨਾਲ ਪੰਜਾਬ ਸਟੇਟ ਬੋਰਡ ਦੇ ਮੈਂਬਰ ਰਾਹੁਲ ਮਸੀਹ ਵਲੋਂ ਅੱਜ ਇੱਥੇ ...

ਪੂਰੀ ਖ਼ਬਰ »

ਐਸ.ਡੀ.ਐਮ. ਭੁਲੱਥ ਲਹਿਰਾਉਣਗੇ ਕੌਮੀ ਝੰਡਾ

ਭੁਲੱਥ, 25 ਜਨਵਰੀ (ਮੁਲਤਾਨੀ)-ਅੱਜ 26 ਜਨਵਰੀ ਗਣਤੰਤਰ ਦਿਵਸ 'ਤੇ ਸਰਕਾਰੀ ਕਾਲਜ ਭੁਲੱਥ ਵਿਖੇ ਐਸ.ਡੀ.ਐਮ. ਬਲਬੀਰ ਰਾਜ ਸਿੰਘ ਕੌਮੀ ਝੰਡਾ ਲਹਿਰਾਉਣਗੇ | ਉਨ੍ਹਾਂ ਗੱਲਬਾਤ ਕਰਦੇ ਹੋਏ ਦੱਸਿਆ ਕਿ ਕੋਵਿਡ 19 ਦੇ ਮੱਦੇਨਜ਼ਰ ਇਸ ਵਾਰ ਗਣਤੰਤਰ ਦਿਵਸ 'ਤੇ ਸੱਭਿਆਚਾਰ ਪ੍ਰੋਗਰਾਮ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੇ ਸਮਰਥਨ 'ਚ ਤਰਕਸ਼ੀਲ ਸੁਸਾਇਟੀ ਵਲੋਂ ਕਾਨਫਰੰਸ

ਖਲਵਾੜਾ, 25 ਜਨਵਰੀ (ਮਨਦੀਪ ਸਿੰਘ ਸੰਧੂ)- ਤਰਕਸ਼ੀਲ ਸੁਸਾਇਟੀ ਪੰਜਾਬ ਦੀ ਫਗਵਾੜਾ ਇਕਾਈ ਵਲੋਂ ਸਿੰਘੂ ਬਾਰਡਰ ਵਿਖੇ ਜਾਰੀ ਕਿਸਾਨਾਂ ਦੇ ਖੇਤੀ ਕਾਨੂੰਨ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਸਮਰਥਨ ਪ੍ਰਤੀ ਪਿੰਡ ਪੱਧਰ 'ਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਦੀ ਹਮਾਇਤ 'ਚ ਮੋਟਰਸਾਈਕਲ ਝੰਡਾ ਪਰੇਡ ਅੱਜ

ਫਗਵਾੜਾ, 25 ਜਨਵਰੀ (ਕਿੰਨੜਾ)-ਕਿਸਾਨ ਸੰਘਰਸ਼ ਦੀ ਹਮਾਇਤ 'ਚ ਸਕੂਟਰ-ਮੋਟਰ ਸਾਈਕਲ ਪਰੇਡ 26 ਜਨਵਰੀ ਨੂੰ ਰੈਸਟ ਹਾਊਸ ਫਗਵਾੜਾ ਤੋਂ 12 ਵਜੇ ਆਰੰਭ ਹੋਵੇਗੀ ਜੋ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਦੀ ਹੁੰਦੀ ਹੋਈ ਬੱਸ ਸਟੈਂਡ ਫਗਵਾੜਾ 'ਤੇ ਸਮਾਪਤ ਹੋਵੇਗੀ | ਇਸ ਝੰਡਾ ...

ਪੂਰੀ ਖ਼ਬਰ »

ਪ੍ਰਧਾਨ ਕਿਰਨ ਕੁਮਾਰੀ ਕੌਮੀ ਤਿਰੰਗਾ ਲਹਿਰਾਉਣਗੇ

ਢਿਲਵਾਂ, 25 ਜਨਵਰੀ (ਸੁਖੀਜਾ, ਪ੍ਰਵੀਨ)–26 ਜਨਵਰੀ ਨੂੰ ਮਨਾਏ ਜਾਣ ਵਾਲੇ ਗਣਤੰਤਰ ਮੌਕੇ ਨਗਰ ਪੰਚਾਇਤ ਢਿਲਵਾਂ ਦੇ ਦਫ਼ਤਰ ਵਿਚ ਨਗਰ ਪੰਚਾਇਤ ਢਿਲਵਾਂ ਦੀ ਪ੍ਰਧਾਨ ਕਿਰਨ ਕੁਮਾਰੀ ਅਤੇ ਕਾਰਜ ਸਾਧਕ ਅਫ਼ਸਰ ਚੰਦਰ ਮੋਹਨ ਭਾਟੀਆ ਸਾਂਝੇ ਤੌਰ ਤੇ ਕੌਮੀ ਤਿਰੰਗਾ ਲਹਿਰਾਉਣ ...

ਪੂਰੀ ਖ਼ਬਰ »

ਮੋਦੀ ਸਰਕਾਰ ਦੇ ਸਾਰੇ ਭੁਲੇਖੇ ਦੂਰ ਕਰੇਗਾ 26 ਦਾ ਟਰੈਕਟਰ ਮਾਰਚ- ਨਾਨਕਪੁਰ

ਸੁਲਤਾਨਪੁਰ ਲੋਧੀ, 25 ਜਨਵਰੀ (ਥਿੰਦ, ਹੈਪੀ)- ਗਣਤੰਤਰ ਦਿਵਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਕੱਢਿਆ ਜਾ ਰਿਹਾ ਟਰੈਕਟਰ ਮਾਰਚ ਮੋਦੀ ਸਰਕਾਰ ਦੇ ਸਾਰੇ ਭਰਮ ਭੁਲੇਖੇ ਦੂਰ ਕਰ ਦੇਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ...

ਪੂਰੀ ਖ਼ਬਰ »

ਮੋਦੀ ਸਰਕਾਰ ਦਾ ਪੁਤਲਾ ਸਾੜ ਕੇ ਕੀਤੀ ਨਾਅਰੇਬਾਜ਼ੀ

ਕਪੂਰਥਲਾ, 25 ਜਨਵਰੀ (ਵਿ.ਪ੍ਰ.)-ਕੇਂਦਰ ਸਰਕਾਰ ਵਲੋਂ ਖੇਤੀ ਵਿਰੋਧੀ ਕਾਨੂੰਨ ਰੱਦ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਅੰਬੇਡਕਰ ਸੰਘਰਸ਼ ਪਾਰਟੀ ਪੰਜਾਬ ਤੇ ਗੁਰੂ ਨਾਨਕ ਆਟੋ ਰਿਕਸ਼ਾ ਯੂਨੀਅਨ ਵਲੋਂ ਸਾਂਝੇ ਤੌਰ 'ਤੇ ਬੱਸ ਸਟੈਂਡ ਸਾਹਮਣੇ ਮੋਦੀ ਸਰਕਾਰ ਦਾ ਪੁਤਲਾ ਸਾੜ ...

ਪੂਰੀ ਖ਼ਬਰ »

ਡੇਰਾ ਬਾਬਾ ਚਰਨ ਦਾਸ ਖੈੜਾ ਬੇਟ ਵਿਖੇ ਸਾਲਾਨਾ ਸਮਾਗਮ ਸ਼ੁਰੂ

ਫੱਤੂਢੀਂਗਾ, 25 ਜਨਵਰੀ (ਬਲਜੀਤ ਸਿੰਘ)-ਡੇਰਾ ਬਾਬਾ ਚਰਨ ਦਾਸ ਜੀ ਉਦਾਸੀਨ ਖੈੜਾ ਬੇਟ ਵਿਖੇ ਹਰ ਸਾਲ ਦੀ ਤਰ੍ਹਾਂ ਸੰਤ ਬਾਬਾ ਹਰਨਾਮ ਦਾਸ, ਸੰਤ ਰਾਮ ਆਸਰੇ, ਸੰਤ ਬਾਬਾ ਸ਼ਾਂਤੀ ਦਾਸ ਅਤੇ ਸੰਤ ਬਾਬਾ ਪ੍ਰਕਾਸ਼ ਮੁਨੀ ਦੀ ਬਰਸੀ ਦੇ ਸਬੰਧ ਵਿਚ ਸਮਾਗਮ ਸਮੂਹ ਨਗਰ-ਇਲਾਕਾ ...

ਪੂਰੀ ਖ਼ਬਰ »

ਬਲਾਕ ਸਿੱਖਿਆ ਅਫ਼ਸਰ ਕੁਲਵੰਤ ਕੌਰ ਸੰਘਾ ਦੀ ਸੇਵਾ ਮੁਕਤੀ 'ਤੇ ਸਮਾਗਮ

ਕਾਲਾ ਸੰਘਿਆਂ, 25 ਜਨਵਰੀ (ਬਲਜੀਤ ਸਿੰਘ ਸੰਘਾ)- ਬੀਤੇ ਦਿਨ ਬਲਾਕ ਸਿੱਖਿਆ ਅਫ਼ਸਰ ਕਪੂਰਥਲਾ-2 ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਕੁਲਵੰਤ ਕੌਰ ਸੰਘਾ ਦੇ ਪਰਿਵਾਰ ਵਲੋਂ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਹਿਤ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨਾਂ ਦੀ ਛੋਹ ...

ਪੂਰੀ ਖ਼ਬਰ »

ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ ਸਬੰਧੀ ਕਰਵਾਇਆ ਸਮਾਗਮ

ਕਪੂਰਥਲਾ, 25 ਜਨਵਰੀ (ਸਡਾਨਾ, ਬਜਾਜ)- ਨੇਤਾ ਜੀ ਸੁਭਾਸ਼ ਚੰਦਰ ਬੋਸ ਦੇਸ਼ ਦੇ ਮਹਾਨ ਪ੍ਰੇਰਨਾ ਸਰੋਤ ਹਨ, ਉਨ੍ਹਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਆਪਣੀ ਅਹਿਮ ਭੂਮਿਕਾ ਨਿਭਾਈ ਹੈ ਜਿਸ ਨੂੰ ਯਾਦ ਕਰਨ 'ਤੇ ਅੱਜ ਵੀ ਸਰੀਰ ਵਿਚ ਨਵੀਂ ਊਰਜਾ ਦਾ ਸੰਚਾਰ ਹੋ ਜਾਂਦਾ ਹੈ | ...

ਪੂਰੀ ਖ਼ਬਰ »

ਸ਼ਾਇਰੀ ਮਲਹੋਤਰਾ ਨੇ ਐਸ.ਡੀ.ਐਮ ਫਗਵਾੜਾ ਵਜੋਂ ਚਾਰਜ ਸੰਭਾਲਿਆ

ਫਗਵਾੜਾ, 25 ਜਨਵਰੀ (ਕਿੰਨੜਾ)-ਸ਼ਾਇਰੀ ਮਲਹੋਤਰਾ ਜੋ ਜੁਆਇੰਟ ਕਮਿਸ਼ਨਰ ਕਾਰਪੋਰੇਸ਼ਨ ਜਲੰਧਰ ਸੀ, ਨੇ ਅੱਜ ਬਦਲੀ ਉਪਰੰਤ ਨਵੇਂ ਐਸ.ਡੀ.ਐਮ. ਫਗਵਾੜਾ ਦਾ ਚਾਰਜ ਸੰਭਾਲਿਆ | ਪਹਿਲੇ ਐਸ.ਡੀ.ਐਮ. ਅਮਿੱਤ ਸਰੀਨ ਦਾ ਤਬਾਦਲਾ ਜੁਆਇੰਟ ਕਮਿਸ਼ਨਰ ਕਾਰਪੋਰੇਸ਼ਨ ਜਲੰਧਰ ਵਿਖੇ ...

ਪੂਰੀ ਖ਼ਬਰ »

ਕਿਸਾਨਾਂ ਦੇ ਸਮਰਥਨ 'ਚ ਟਰੈਕਟਰ ਮਾਰਚ ਅੱਜ

ਬੇਗੋਵਾਲ, 25 ਜਨਵਰੀ (ਸੁਖਜਿੰਦਰ ਸਿੰਘ)-ਅੱਜ ਇੱਥੇ ਮਾਰਕੀਟ ਕਮੇਟੀ ਭੁਲੱਥ ਦੇ ਚੇਅਰਮੈਨ ਰਸ਼ਪਾਲ ਸਿੰਘ ਬੱਚਾਜੀਵੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨ ਦੇ ਵਿਰੋਧ 'ਚ ਲੰਮੇ ਸਮੇਂ ਤੋਂ ਦਿੱਲੀ ਦੇ ...

ਪੂਰੀ ਖ਼ਬਰ »

ਐਸ.ਬੀ.ਆਈ. ਬੈਂਕ ਦੇ ਬਾਹਰੋਂ ਮੋਟਰਸਾਈਕਲ ਚੋਰੀ

ਕਪੂਰਥਲਾ, 25 ਜਨਵਰੀ (ਬਜਾਜ)-ਅੱਜ ਦੁਪਹਿਰ ਦੇ ਸਮੇਂ ਸਥਾਨਕ ਮਾਲ ਰੋਡ ਵਿਖੇ ਬੈਂਕ ਦੇ ਬਾਹਰੋਂ ਅਣਪਛਾਤੇ ਵਿਅਕਤੀ ਮੋਟਰਸਾਈਕਲ ਚੋਰੀ ਕਰਕੇ ਫ਼ਰਾਰ ਹੋ ਗਏ | ਥਾਣਾ ਸਿਟੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਅਸ਼ਟਾਮ ਫਰੋਸ਼ ਗੁਰਪ੍ਰੀਤ ਘੁਨੂੰ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਤਿੰਨ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 25 ਜਨਵਰੀ (ਦੀਪਕ ਬਜਾਜ)-ਮਾਡਰਨ ਜੇਲ੍ਹ ਕਪੂਰਥਲਾ ਵਿਖੇ ਤਿੰਨ ਹਵਾਲਾਤੀਆਂ ਪਾਸੋਂ ਦੋ ਮੋਬਾਈਲ ਫ਼ੋਨ ਸਮੇਤ ਦੋ ਸਿੰਮ ਤੇ ਬੈਟਰੀ ਬਰਾਮਦ ਕਰਕੇ ਥਾਣਾ ਕੋਤਵਾਲੀ ਪੁਲਿਸ ਵਲੋਂ ਤਿੰਨ ਹਵਾਲਾਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਹੁਸੈਨਪੁਰ, 25 ਜਨਵਰੀ (ਸੋਢੀ)- ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਤੋਗਾਂਵਾਲ ਵਿਖੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਬਾਅਦ ਸਮੂਹ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਬਾਬਾ ਸੁਲੱਖਣ ਸਿੰਘ ...

ਪੂਰੀ ਖ਼ਬਰ »

ਜਗਤ ਸਿੰਘ ਪਲਾਹੀ ਮੈਮੋਰੀਅਲ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਵੰਡੀਆਂ ਕੋਟੀਆਂ

ਫਗਵਾੜਾ, 25 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਜਗਤ ਸਿੰਘ ਪਲਾਹੀ ਮੈਮੋਰੀਅਲ ਚੈਰੀਟੇਬਲ ਟਰੱਸਟ ਵਲੋਂ 45 ਦੇ ਕਰੀਬ ਲੋੜਵੰਦ ਔਰਤਾਂ ਅਤੇ ਮਰਦਾਂ ਨੂੰ ਕੋਟੀਆਂ ਤੇ ਸ਼ਾਲ ਵੰਡੇ ਗਏ | ਗੁਰਦੁਆਰਾ ਪਾਤਸ਼ਾਹੀ ਛੇਵੀਂ ਪਲਾਹੀ ਸਾਹਿਬ ਵਿਖੇ ਰੱਖੇ ਗਏ ਸਮਾਗਮ ਦੌਰਾਨ ਬੀਬੀ ...

ਪੂਰੀ ਖ਼ਬਰ »

ਫਰਾਂਸ ਵਿਚ ਹੋਈ ਭਟਨੂਰਾ ਕਲਾਂ ਦੇ ਨੌਜਵਾਨ ਦੀ ਮੌਤ

ਭੁਲੱਥ, 25 ਜਨਵਰੀ (ਮਨਜੀਤ ਸਿੰਘ ਰਤਨ)- ਨਜ਼ਦੀਕੀ ਪਿੰਡ ਭਟਨੂਰਾ ਕਲਾਂ ਦੇ ਨੌਜਵਾਨ ਸਰਬਪ੍ਰੀਤ ਸਿੰਘ ਦੀ ਫਰਾਂਸ ਦੀ ਰਾਜਧਾਨੀ ਪੈਰਿਸ ਵਿਚ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਿ੍ਤਕ ਨੌਜਵਾਨ ਦੇ ਪਿਤਾ ਬਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਜਿਸ ...

ਪੂਰੀ ਖ਼ਬਰ »

105 ਨੌਜਵਾਨਾਂ ਨੂੰ ਡੀ. ਸੀ. ਨੇ ਕਰਜ਼ੇ ਸਬੰਧੀ ਸਰਟੀਫਿਕੇਟ ਤਕਸੀਮ ਕੀਤੇ

ਕਪੂਰਥਲਾ, 25 ਜਨਵਰੀ (ਵਿ.ਪ੍ਰ.)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨੌਕਰੀਆਂ ਦੇ ਸਮਰੱਥ ਬਣਾਉਣ ਦੇ ਮਨੋਰਥ ਨਾਲ ਰੁਜ਼ਗਾਰ ਬਿਊਰੋ ਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਨੌਜਵਾਨਾਂ ਨੂੰ ਸਸਤੀਆਂ ਦਰਾਂ 'ਤੇ ਕਰਜ਼ਾ ਦੇਣ ਲਈ ਜ਼ਿਲ੍ਹੇ ਵਿਚ 105 ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਹਲਕਾ ਭੁਲੱਥ 'ਚ ਗੋਰਾ ਗਿੱਲ ਵਲੋਂ ਵਿਕਾਸ ਕਾਰਜ ਜ਼ੋਰਾਂ ਨਾਲ ਕਰਵਾਇਆ ਜਾ ਰਿਹਾ- ਬਿੱਟੂ

ਬੇਗੋਵਾਲ, 25 ਜਨਵਰੀ (ਸੁਖਜਿੰਦਰ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹਲਕਾ ਭੁਲੱਥ 'ਚ ਸੀਨੀਅਰ ਕਾਂਗਰਸੀ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਵਲੋਂ ਵਿਕਾਸ ਜ਼ੋਰਾਂ 'ਤੇ ਕਰਵਾਇਆ ਜਾ ਰਿਹਾ ਹੈ | ਇਹ ਗੱਲ ਸ਼ਵਿੰਦਰ ਸਿੰਘ ਬਿੱਟੂ ਜ਼ਿਲ੍ਹਾ ...

ਪੂਰੀ ਖ਼ਬਰ »

ਵਾਰਡ 18 ਤੋਂ ਹਰਬੰਸ ਸਿੰਘ ਵਾਲੀਆ ਤੇ 17 ਤੋਂ ਇੰਦਰਜੀਤ ਸਿੰਘ ਵਾਲੀਆ ਵਲੋਂ ਚੋਣ ਮੁਹਿਮ ਸ਼ੁਰੂ

ਕਪੂਰਥਲਾ, 25 ਜਨਵਰੀ (ਅਮਰਜੀਤ ਕੋਮਲ)-ਨਗਰ ਨਿਗਮ ਕਪੂਰਥਲਾ ਦੇ ਵਾਰਡ ਨੰਬਰ 18 ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਹਰਬੰਸ ਸਿੰਘ ਵਾਲੀਆ ਤੇ ਵਾਰਡ ਨੰਬਰ 17 ਤੋਂ ਬੀਬੀ ਇੰਦਰਜੀਤ ਕੌਰ ਵਾਲੀਆ ਵਲੋਂ ਆਪਣੇ ਵਾਰਡ ਪੰਜਾਬੀ ਬਾਗ, ਮਨਸੂਰਵਾਲ ਦੋਨਾ, ਅਰਬਨ ਅਸਟੇਟ, ਈਸਟ ...

ਪੂਰੀ ਖ਼ਬਰ »

ਮੋਦੀ ਸਰਕਾਰ ਆਪਣਾ ਹੰਕਾਰ ਭਰਿਆ ਵਤੀਰਾ ਛੱਡ ਕੇ ਤਿੰਨੇ ਕਾਨੰੂਨ ਰੱਦ ਕਰੇ- ਰਾਏਪੁਰ

ਫਗਵਾੜਾ, 25 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ਆਪਣਾ ਹੰਕਾਰ ਭਰਿਆ ਵਤੀਰਾ ਛੱਡ ਕੇ ਖੇਤੀਬਾੜੀ ਨਾਲ ਸਬੰਧਤ ਤਿੰਨ ਕਾਲੇ ਕਾਨੰੂਨ ਤੁਰੰਤ ਰੱਦ ...

ਪੂਰੀ ਖ਼ਬਰ »

ਕੌਮੀ ਬਾਲੜੀ ਦਿਵਸ 'ਤੇ ਡਿਪਟੀ ਕਮਿਸ਼ਨਰ ਵਲੋਂ ਔਰਤਾਂ ਤੇ ਲੜਕੀਆਂ ਦਾ ਸਨਮਾਨ

ਕਪੂਰਥਲਾ, 25 ਜਨਵਰੀ (ਵਿ. ਪ੍ਰ.)-ਕੌਮੀ ਬਾਲੜੀ ਦਿਵਸ 'ਤੇ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਵਲੋਂ ਪ੍ਰਧਾਨ ਮੰਤਰੀ ਮਾਤਰਤਿਵ ਵੰਦਨਾ ਯੋਜਨਾ ਤਹਿਤ ਜੋਤੀ, ਹਰਦੀਪ ਕੌਰ, ਪੂਜਾ, ਨਵਲਜੀਤ ਕੌਰ ਤੇ ਪ੍ਰੀਤੀ ਤੇ ਟੀਕਾਕਰਨ ਦਾ ਟੀਚਾ ਪੂਰਾ ਕਰਨ ਲਈ ਪਰਮਜੀਤ ਕੌਰ, ...

ਪੂਰੀ ਖ਼ਬਰ »

ਬੇਹੋਸ਼ੀ ਦੀ ਹਾਲਤ 'ਚ ਮਿਲੇ ਅਣਪਛਾਤੇ ਵਿਅਕਤੀ ਦੀ ਮੌਤ

ਭੁਲੱਥ, 25 ਜਨਵਰੀ (ਮਨਜੀਤ ਸਿੰਘ ਰਤਨ)-ਭੁਲੱਥ ਪੁਲਿਸ ਨੂੰ ਬੇਹੋਸ਼ੀ ਦੀ ਹਾਲਤ ਵਿਚ ਮਿਲੇ ਇਕ ਵਿਅਕਤੀ ਦੀ ਹਸਪਤਾਲ ਵਿਚ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ. ਭੁਲੱਥ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਖੱਸਣ ਰੋਡ 'ਤੇ ...

ਪੂਰੀ ਖ਼ਬਰ »

ਖੇਤੀ ਸਬੰਧੀ ਤਿੰਨੇ ਕਾਲੇ ਕਾਨੂੰਨ ਰੱਦ ਕੀਤੇ ਜਾਣ– ਮਾਸਟਰ ਹਰਭਜਨ ਸਿੰਘ

ਖਲਵਾੜਾ, 25 ਜਨਵਰੀ (ਮਨਦੀਪ ਸਿੰਘ ਸੰਧੂ)- ਕੇਂਦਰ ਸਰਕਾਰ ਵਲੋਂ ਖੇਤੀਬਾੜੀ ਸਬੰਧੀ ਬਣਾਏ ਗਏ ਤਿੰਨੋ ਕਾਲੇ ਕਾਨੰੂਨ ਜਲਦੀ ਤੋਂ ਜਲਦੀ ਰੱਦ ਕੀਤੇ ਜਾਣੇ ਚਾਹੀਦੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਸਟਰ ਹਰਭਜਨ ਸਿੰਘ ਸਰਪੰਚ ਭੁੱਲਾਰਾਈ ਨੇ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਸਰਕਾਰ ਦੀ ਥਾਂ ਭਾਜਪਾ ਦੀ ਹੋ ਨਿਬੜੀ ਐਨ.ਆਈ.ਏ.- ਖੋਜੇਵਾਲ

ਕਾਲਾ ਸੰਘਿਆਂ, 25 ਜਨਵਰੀ (ਸੰਘਾ)- ਕੇਂਦਰ ਦੀ ਏਜੰਸੀ ਐਨ.ਆਈ.ਏ. ਵਲੋਂ ਕਿਸਾਨਾਂ ਅਤੇ ਕਿਸਾਨ ਆਗੂਆਂ ਨੂੰ ਦਿੱਤੇ ਨੋਟਿਸ 'ਤੇ ਚਿਤਾਵਨੀ ਦਿੰਦਿਆਂ ਜਥੇਦਾਰ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਬੀ.ਜੇ.ਪੀ. ਸਰਕਾਰ ਦੀ ਏਜੰਸੀ ਐਨ.ਆਈ.ਏ. ਵਲੋਂ ਕਿਸਾਨਾਂ ਨੂੰ ਦਿੱਤੇ ...

ਪੂਰੀ ਖ਼ਬਰ »

ਹਾਈ ਸਕੂਲ ਸੰਧੂ ਚੱਠਾ ਦਾ ਡੀ.ਐਮ. ਅਰੁਣ ਸ਼ਰਮਾ ਵੱਲੋਂ ਦੌਰਾ

ਕਾਲਾ ਸੰਘਿਆਂ, 25 ਜਨਵਰੀ (ਬਲਜੀਤ ਸਿੰਘ ਸੰਘਾ)- ਨਜ਼ਦੀਕੀ ਪਿੰਡ ਸੰਧੂ ਚੱਠਾ ਦੇ ਸਰਕਾਰੀ ਹਾਈ ਸਕੂਲ ਦਾ ਡੀ. ਐਮ. ਅਰੁਣ ਸ਼ਰਮਾ ਨੇ ਅਚਨਚੇਤ ਦੌਰਾ ਕੀਤਾ | ਡੀ.ਐਮ. ਅਰੁਣ ਸ਼ਰਮਾ ਨੇ ਵਿਦਿਆਰਥੀਆਂ ਤੋਂ ਗਣਿਤ ਵਿਸ਼ੇ ਦੇ ਸਵਾਲਾਂ ਦੇ ਜਵਾਬ ਲਏ ਜਿਸ 'ਤੇ ਵਿਦਿਆਰਥੀਆਂ ...

ਪੂਰੀ ਖ਼ਬਰ »

ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਟੇਡੀਅਮ 'ਚ ਚਲਾਈ ਜਾਂਚ ਮੁਹਿੰਮ

ਕਪੂਰਥਲਾ, 25 ਜਨਵਰੀ (ਸਡਾਨਾ) - ਗਣਤੰਤਰ ਦਿਵਸ ਸਬੰਧੀ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਬੀਤੇ ਕੱਲ੍ਹ ਥਾਣਾ ਸਿਟੀ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਪੱਤੜ ਦੀ ਅਗਵਾਈ ਹੇਠ ਗੁਰੂ ਨਾਨਕ ਸਟੇਡੀਅਮ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX