ਤਾਜਾ ਖ਼ਬਰਾਂ


ਸਿੱਖਾਂ ਨੇ ਖੋਲ੍ਹਿਆ ਭਾਰਤ ਦਾ ਸਭ ਤੋਂ ਵੱਡਾ ਕਿਡਨੀ ਡਾਇਲੈਸਿਸ ਹਸਪਤਾਲ, ਹੋਵੇਗਾ ਮੁਫ਼ਤ ਇਲਾਜ
. . .  19 minutes ago
ਨਵੀਂ ਦਿੱਲੀ, 7 ਮਾਰਚ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ 'ਚ ਅੱਜ ਭਾਰਤ ਦਾ ਸਭ ਤੋਂ ਵੱਡਾ ਕਿਡਨੀ ਡਾਇਲੈਸਿਸ ਹਸਪਤਾਲ ਖੋਲ੍ਹਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ...
ਪ੍ਰਧਾਨ ਮੰਤਰੀ ਮੋਦੀ ਨੇ ਸ਼ਿਲਾਂਗ 'ਚ ਬਣੇ 7500ਵੇਂ ਜਨ ਔਸ਼ਧੀ ਕੇਂਦਰ ਦਾ ਕੀਤਾ ਉਦਘਾਟਨ
. . .  27 minutes ago
ਨਵੀਂ ਦਿੱਲੀ, 7 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜਨ ਔਸ਼ਧੀ ਸਮਾਰੋਹ 'ਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਸ਼ਿਲਾਂਗ 'ਚ ਬਣੇ 7500ਵੇਂ ਜਨ ਔਸ਼ਧੀ ਕੇਂਦਰ ਦਾ ਉਦਘਾਟਨ...
ਲਦਾਖ਼ 'ਚ ਲੱਗੇ ਭੂਚਾਲ ਦੇ ਝਟਕੇ
. . .  45 minutes ago
ਲੇਹ, 7 ਮਾਰਚ- ਲਦਾਖ਼ 'ਚ ਅੱਜ ਸਵੇਰੇ 9.57 ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.7 ਮਾਪੀ ਗਈ। ਇਸ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ ਜਾਨੀ...
11 ਮਾਰਚ ਨੂੰ ਜਲੰਧਰ 'ਚ ਮਨਾਏ ਜਾ ਰਹੇ ਵੈਟਨਰੀ ਇੰਸਪੈਕਟਰ ਦਿਵਸ ਦੀਆਂ ਤਿਆਰੀਆਂ ਮੁਕੰਮਲ -- ਸੱਚਰ,ਮਹਾਜ਼ਨ
. . .  about 1 hour ago
ਪਠਾਨਕੋਟ,7 ਮਾਰਚ (ਚੌਹਾਨ ) ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਵੱਲੋਂ 11 ਮਾਰਚ 2021 ਨੂੰ ਦੇਸ਼ ਭਗਤ ਯਾਦਗਾਰ ਹਾਲ ...
ਪ੍ਰਧਾਨ ਮੰਤਰੀ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਉਂਡ ਵਿਖੇ ਜਨਤਕ ਰੈਲੀ ਨੂੰ ਕਰਨਗੇ ਸੰਬੋਧਨ
. . .  about 2 hours ago
ਨਵੀਂ ਦਿੱਲੀ,07 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਉਂਡ ਵਿਖੇ...
ਜੰਮੂ-ਕਸ਼ਮੀਰ 'ਚ ਲੱਗੇ ਭੁਚਾਲ ਦੇ ਝਟਕੇ
. . .  about 3 hours ago
ਜੰਮੂ-ਕਸ਼ਮੀਰ,07 ਮਾਰਚ- ਜੰਮੂ-ਕਸ਼ਮੀਰ ਦੇ ਡੋਡਾ ਵਿਖੇ ਲੱਗੇ ਭੂਚਾਲ ਦੇ ਝਟਕੇ...
ਬਰਨਾਲਾ : ਇਕ ਸ਼ਰਾਰਤੀ ਨੌਜਵਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ
. . .  about 3 hours ago
ਹੰਡਿਆਇਆ /ਬਰਨਾਲਾ ,7 ਮਾਰਚ (ਗੁਰਜੀਤ ਸਿੰਘ ਖੁੱਡੀ )- ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਖੁਰਦ ਵਿਖੇ ਬੀਤੀ ਸ਼ਾਮ ਨੂੰ ਇਕ ਸ਼ਰਾਰਤੀ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ....
ਅੱਜ ਦਾ ਵਿਚਾਰ
. . .  about 3 hours ago
ਅੱਜ ਦਾ ਵਿਚਾਰ
ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਜ਼ਿਲ੍ਹੇ ’ਚ ਨਾਈਟ ਕਰਫਿਊ ਲਗਾਉਣ ਦੇ ਹੁਕਮ
. . .  1 day ago
ਟਿਕਰੀ ਬਾਰਡਰ ਤੇ ਰੋਸ ਧਰਨੇ ਤੇ ਬੈਠੇ ਪਿੰਡ ਗੰਢੂਆ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਮਾਰਚ (ਰੁਪਿੰਦਰ ਸਿੰਘ ਸੱਗੂ) - ਟਿਕਰੀ ਬਾਰਡਰ ਤੇ ਕਿਸਾਨੀ ਸੰਘਰਸ਼ ਦੇ ਵਿਚ ਗਏ ਪਿੰਡ ਗੰਢੂਆ ਦੇ ਕਿਸਾਨ ਜਨਕ ਸਿੰਘ ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ...
ਭਾਜਪਾ ਨੇ ਪੱਛਮੀ ਬੰਗਾਲ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਨੰਦੀਗ੍ਰਾਮ 'ਤੇ ਟਿੱਕੀਆਂ ਹੁਣ ਤੋਂ ਹੀ ਨਜ਼ਰਾਂ
. . .  1 day ago
ਨਵੀਂ ਦਿੱਲੀ, 6 ਮਾਰਚ - ਭਾਜਪਾ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੀਆਂ 57 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਸਭ ਤੋਂ ਅਹਿਮ ਨਾਮ ਸ਼ੁਭੇਂਦੂ ਅਧਿਕਾਰੀ ਦਾ ਹੈ, ਜੋ ਨੰਦੀਗ੍ਰਾਮ ਤੋਂ ਚੋਣ ਲੜੇਗਾ...
ਮਾਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਫਾਟਕ ਮੈਨ ਦੀ ਮੌਤ
. . .  1 day ago
ਬਹਿਰਾਮ, 6 ਮਾਰਚ {ਨਛੱਤਰ ਸਿੰਘ ਬਹਿਰਾਮ} ਮਾਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਰੇਲਵੇ ਫਾਟਕ ਮੈਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ।ਰੇਲਵੇ ਪੁਲਿਸ ਮਲਾਜਮਾਂ ਅਤੇ ਏ.ਐਸ.ਆਈ...
ਭਾਜਪਾ ਨੇਤਾ ਅਤੇ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਨੇ ਲਵਾਇਆ ਕੋਰੋਨਾ ਦਾ ਟੀਕਾ
. . .  1 day ago
ਮੁੰਬਈ, 6 ਮਾਰਚ- ਭਾਜਪਾ ਨੇਤਾ ਅਤੇ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਨੇ ਅੱਜ ਮੁੰਬਈ ਦੇ ਕੂਪਰ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਪਹਿਲੀ...
ਲੰਬੇ ਅਨੁਭਵਾਂ 'ਚੋਂ ਨਿਕਲਿਆ ਸੀ ਪੰਜਾਬੀ ਪੱਤਰਕਾਰ ਮੇਜਰ ਸਿੰਘ- ਛੋਟੇਪੁਰ
. . .  1 day ago
ਕਲਾਨੌਰ, 6 ਮਾਰਚ (ਪੁਰੇਵਾਲ)-ਪੰਜਾਬੀ ਪੱਤਰਕਾਰੀ 'ਚ ਅਹਿਮ ਨਾਂ ਨਾਲ ਜਾਣੇ ਜਾਂਦੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦਾ ਇਸ ਤਰ੍ਹਾਂ ਬੇਵਕਤ ਚਲੇ ਜਾਣ ਨਾਲ ਸਮਾਜ ਸਮੇਤ ਪੱਤਰਕਾਰੀ ਖੇਤਰ 'ਚ ਵੱਡਾ ਘਾਟਾ...
ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
. . .  1 day ago
ਪਠਾਨਕੋਟ, 6 ਮਾਰਚ (ਸੰਧੂ)- ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ 'ਰੋਜ਼ਾਨਾ ਅਜੀਤ' ਦੇ ਸੀਨੀਅਰ ਸਟਾਫ਼ ਰਿਪੋਰਟਰ ਮੇਜਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ...
ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਇਲਾਕਾ ਲੌਂਗੋਵਾਲ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 6 ਮਾਰਚ (ਸ. ਸ. ਖੰਨਾ, ਵਿਨੋਦ)- 'ਰੋਜ਼ਾਨਾ ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ, ਜਿਨ੍ਹਾਂ ਦੀ ਬੇਵਕਤੀ ਮੌਤ ਹੋ ਜਾਣ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ, ਜਿਨ੍ਹਾਂ 'ਚ...
ਕੋਰੋਨਾ ਕਾਰਨ 6 ਮਾਰਚ ਤੋਂ ਨਵਾਂਸ਼ਹਿਰ 'ਚ ਵੀ ਲੱਗੇਗਾ ਨਾਈਟ ਕਰਫ਼ਿਊ, ਰਾਤੀਂ 11 ਵਜੇ ਤੋਂ ਸਵੇਰੇ 5 ਵਜੇ ਤੱਕ ਦਾ ਹੋਵੇਗਾ ਸਮਾਂ
. . .  1 day ago
ਨਵਾਂਸ਼ਹਿਰ, 6 ਮਾਰਚ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਨਵਾਂਸ਼ਹਿਰ ਜ਼ਿਲ੍ਹੇ 'ਚ ਕੋਵਿਡ-19 (ਕੋਰੋਨਾ ਵਾਇਰਸ) ਦੇ ਕੇਸਾਂ 'ਚ ਮੁੜ ਤੋਂ ਦਿਨ-ਪ੍ਰਤੀ-ਦਿਨ ਹੋ ਰਹੇ ਵਾਧੇ ਦੇ ਮੱਦੇਨਜ਼ਰ ਲੋਕ ਹਿੱਤ...
ਕਿਸਾਨ ਜੀਤ ਸਿੰਘ ਨੱਥੂਵਾਲਾ ਦੇ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਿਆ ਤਾਂ ਪ੍ਰਸ਼ਾਸਨਿਕ ਦਫ਼ਤਰਾਂ ਮੂਹਰੇ ਲਾਸ਼ ਰੱਖ ਕੇ ਕਰਾਂਗੇ ਸੰਘਰਸ਼- ਕਿਸਾਨ ਆਗੂ
. . .  1 day ago
ਨੱਥੂਵਾਲਾ ਗਰਬੀ, 6 ਮਾਰਚ (ਸਾਧੂ ਰਾਮ ਲੰਗੇਆਣਾ)- ਕਿਸਾਨ ਜੀਤ ਸਿੰਘ ਪੁੱਤਰ ਲਾਲ ਸਿੰਘ ਮਿਸਤਰੀ ਵਾਸੀ ਨੱਥੂਵਾਲਾ ਗਰਬੀ, ਜੋ ਬੀਤੀ 1 ਮਾਰਚ ਨੂੰ ਕੁੰਡਲੀ ਬਾਰਡਰ ਦਿੱਲੀ ਵਿਖੇ ਕਿਸਾਨੀ ਹੱਕਾਂ ਲਈ ਲੜਾਈ ਲੜਦਿਆਂ ਸੜਕ...
ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਬਟਾਲਾ, 6 ਮਾਰਚ (ਕਾਹਲੋਂ)- ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ...
ਕੋਰੋਨਾ ਖ਼ਤਮ ਨਹੀਂ ਹੋਇਆ ਅਤੇ ਹੁਣ ਡੇਂਗੂ ਨੇ ਦਿੱਤੀ ਸਰਹੱਦੀ ਖੇਤਰ 'ਚ ਦਸਤਕ
. . .  1 day ago
ਅਜਨਾਲਾ, 6 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਚੀਨ ਦੇ ਵੂਹਾਨ ਸ਼ਹਿਰ ਤੋਂ ਸ਼ੁਰੂ ਹੋ ਕੇ ਵਿਸ਼ਵ ਭਰ 'ਚ ਫੈਲੇ ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦਾ ਕਹਿਰ ਅਜੇ ਖ਼ਤਮ ਨਹੀਂ ਹੋਇਆ ਸੀ ਕਿ ਠੰਢ ਦਾ ਸੀਜ਼ਨ ਖ਼ਤਮ ਹੁੰਦਿਆਂ...
ਬੀਬੀ ਜਗੀਰ ਕੌਰ ਨੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਚਲਾਣੇ 'ਤੇ ਪ੍ਰਗਟਾਇਆ ਦੁੱਖ
. . .  1 day ago
ਅੰਮ੍ਰਿਤਸਰ, 6 ਮਾਰਚ (ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ...
ਪੰਜ ਤੱਤਾਂ 'ਚ ਵਿਲੀਨ ਹੋਏ ਸੀਨੀਅਰ ਪੱਤਰਕਾਰ ਮੇਜਰ ਸਿੰਘ
. . .  1 day ago
ਜਲੰਧਰ, 6 ਮਾਰਚ (ਚਿਰਾਗ਼ ਸ਼ਰਮਾ)- 'ਅਜੀਤ' ਦੇ ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਜੀ ਦਾ ਅੰਤਿਮ ਸਸਕਾਰ ਜਲੰਧਰ ਦੇ ਮਾਡਲ ਟਾਊਨ ਸ਼ਮਸ਼ਾਨਘਾਟ 'ਚ ਕਰ ਦਿੱਤਾ ਗਿਆ। ਇਸ ਮੌਕੇ 'ਅਜੀਤ ਪ੍ਰਕਾਸ਼ਨ ਸਮੂਹ' ਦੇ ਮੁੱਖ...
ਆਮ ਆਦਮੀ ਪਾਰਟੀ ਵਲੋਂ ਵਪਾਰ ਵਿੰਗ ਦੇ ਅਹੁਦੇਦਾਰ ਨਿਯੁਕਤ
. . .  1 day ago
ਚੰਡੀਗੜ੍ਹ, 6 ਮਾਰਚ- ਆਮ ਆਦਮੀ ਪਾਰਟੀ ਵਲੋਂ ਅੱਜ ਪਾਰਟੀ ਦੇ ਵਪਾਰ ਵਿੰਗ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ...
ਵਿਸ਼ਵਾਸ ਮਤ 'ਚ ਇਮਰਾਨ ਖ਼ਾਨ ਦੀ ਸਰਕਾਰ ਦੀ ਜਿੱਤ, ਪੱਖ 'ਚ ਪਈਆਂ 178 ਵੋਟਾਂ
. . .  1 day ago
ਇਸਲਾਮਾਬਾਦ, 6 ਮਾਰਚ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਨੈਸ਼ਨਲ ਅਸੈਂਬਲੀ 'ਚ ਬਹੁਮਤ ਹਾਸਲ ਕਰ ਲਿਆ ਹੈ। ਅਵਿਸ਼ਵਾਸ ਪ੍ਰਸਤਾਵ 'ਤੇ ਅੱਜ ਅਸੈਂਬਲੀ 'ਚ ਹੋਈ ਵੋਟਿੰਗ 'ਚ ਉਨ੍ਹਾਂ ਨੇ ਇਹ...
ਚੌਥੇ ਟੈਸਟ ਮੈਚ 'ਚ ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਅਤੇ 25 ਦੌੜਾਂ ਨਾਲ ਦਿੱਤੀ ਮਾਤ, ਲੜੀ 'ਤੇ 3-1 ਨਾਲ ਕੀਤਾ ਕਬਜ਼ਾ
. . .  1 day ago
ਅਹਿਮਦਾਬਾਦ, 6 ਮਾਰਚ- ਅਹਿਮਦਾਬਾਦ 'ਚ ਖੇਡੇ ਗਏ ਚੌਥੇ ਅਤੇ ਆਖ਼ਰੀ ਟੈਸਟ ਮੈਚ 'ਚ ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਅਤੇ 25 ਦੌੜਾਂ ਨਾਲ ਹਰਾ ਦਿੱਤਾ। ਇੰਗਲੈਂਡ ਦੀ ਦੂਜੀ ਪਾਰੀ 135 ਦੌੜਾਂ 'ਤੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਮਾਘ ਸੰਮਤ 552
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਗਣਤੰਤਰ ਦਿਵਸ ਵਿਸ਼ੇਸ਼ ਅੰਕ

ਗਣਤੰਤਰ ਦਿਵਸ ਅਤੇ ਭਾਰਤ ਦੇ ਲੋਕ

26 ਜਨਵਰੀ 2021, ਦਿਨ ਮੰਗਲਵਾਰ ਨੂੰ ਭਾਰਤ ਆਪਣਾ 72ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਹਰ ਸਾਲ ਦੀ ਤਰ੍ਹਾ ਭਾਰਤੀ ਨਾਗਰਿਕ ਇਸ ਨੂੰ ਧੂਮ-ਧਾਮ ਅਤੇ ਗੌਰਵਮਈ ਢੰਗ ਨਾਲ ਬਣਾਉਣਗੇ। ਪਰ ਕੋਰੋਨਾ ਦੇ ਚਲਦਿਆਂ ਇਸ ਵਾਰ ਮੌਕੇ 'ਤੇ ਲੋਕਾਂ ਦੀ ਸ਼ਮੂਲੀਅਤ ਘਟ ਰਹੇਗੀ। ਇਥੇ ਇਹ ਯਾਦ ਕਰਨਾ ਵੀ ਯੋਗ ਹੋਵੇਗਾ ਕਿ ਸਾਲ 2020 ਦੌਰਾਨ ਕੋਰੋਨਾ ਅਤੇ ਤਾਲਾਬੰਦੀ ਨੇ ਲੋਕਾਂ ਦੇ ਆਮ ਜੀਵਨ ਅਤੇ ਆਜ਼ਾਦੀ ਨਾਲ ਵਿਚਰਨ ਦੀ ਭਾਵਨਾ ਨੂੰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਸ਼ਾਹੀਨਬਾਗ਼ ਜਿਹੇ ਅੰਦੋਲਨ ਵੀ ਵੇਖਣ ਨੂੰ ਮਿਲੇ। ਲਵ-ਜੇਹਾਦ ਅਤੇ ਤਿੰਨ ਤਲਾਕ ਵਰਗੇ ਕਾਨੂੰਨਾਂ ਨੇ ਨਾਗਰਿਕਾਂ ਨੂੰ ਪ੍ਰਾਪਤ ਸੰਵਿਧਾਨਿਕ ਹੱਕਾਂ 'ਤੇ ਵੀ ਪ੍ਰਸ਼ਨ ਚਿੰਨ੍ਹ ਲਾਇਆ ਹੈ।
5 ਜੂਨ ਨੂੰ ਖੇਤੀ ਸੁਧਾਰਾਂ ਸਬੰਧੀ ਕਾਨੂੰਨਾਂ (ਦੋ ਨਵੇਂ ਕਾਨੂੰਨ ਅਤੇ ਇਕ ਕਾਨੂੰਨ ਵਿਚ ਸੋਧ) ਸਬੰਧੀ ਆਰਡੀਨੈਂਸ ਜਾਰੀ ਕਰਨੇ ਅਤੇ ਫਿਰ ਪਾਰਲੀਮੈਂਟ (ਖ਼ਾਸ ਕਰਕੇ ਰਾਜ ਸਭਾ ਵਿਚ ਜਿਸ ਤਰੀਕੇ ਨਾਲ ਪਾਸ ਕੀਤੇ ਗਏ) ਦੇ ਦੋਵਾਂ ਸਦਨਾਂ 'ਚੋਂ ਪਾਸ ਕਰਵਾਉਣ ਦੀ ਪ੍ਰਕਿਰਿਆ ਬਾਰੇ ਵੀ ਕਾਫ਼ੀ ਕਿੰਤੂ-ਪ੍ਰੰਤੂ ਹੋ ਰਹੇ ਹਨ। ਉਸ ਤੋਂ ਬਾਅਦ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਬਾਰੇ ਸਰਕਾਰ ਦੀ ਪਹੁੰਚ ਵੀ ਬਹੁਤੀ ਸੰਵੇਦਨਸ਼ੀਲ ਨਹੀਂ ਰਹੀ। ਪਹਿਲਾਂ ਤਾਂ ਸਰਕਾਰ ਦਾ ਸਾਰਾ ਜ਼ੋਰ ਇਹ ਸਿੱਧ ਕਰਨ 'ਤੇ ਲੱਗਾ ਰਿਹਾ, ਕਿ ਖੇਤੀ ਸਬੰਧੀ ਨਵੇਂ ਕਾਨੂੰਨ ਕਿਸਾਨਾਂ ਲਈ ਬਹੁਤ ਲਾਹੇਵੰਦ ਹਨ। ਪਰ ਜਦ ਕਿਸਾਨ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤ ਨਾ ਹੋਏ ਤੇ ਲੱਖਾਂ ਦੀ ਤਾਦਾਦ ਵਿਚ ਕਿਸਾਨ (ਔਰਤਾਂ ਅਤੇ ਮਰਦ) ਦਿੱਲੀ ਦੇ ਬਾਰਡਰ 'ਤੇ ਬੈਠ ਗਏ ਤਾਂ ਵੀ ਪਹਿਲੇ ਕੁਝ ਦਿਨ ਤਾਂ ਸਰਕਾਰ ਦੇ ਕੰਨਾਂ 'ਤੇ ਜੂੰਅ ਨਹੀਂ ਸਰਕੀ। ਫਿਰ ਕੁਝ ਦਿਨਾਂ ਬਾਅਦ ਸਰਕਾਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ। ਪਹਿਲੀਆਂ ਕੁਝ ਮੀਟਿਗਾਂ ਵਿਚ ਸਰਕਾਰ ਕਿਸਾਨਾਂ ਨੂੰ ਨਵੇਂ ਖੇਤੀ ਕਾਨੂੰਨਾਂ ਦੇ ਫ਼ਾਇਦੇ ਗਿਣਾਉਣ ਅਤੇ ਉਨ੍ਹਾਂ ਨੂੰ ਸਮਝਾਉਣ 'ਤੇ ਲੱਗੀ ਰਹੀ ਪਰ ਜਦ ਕਿਸਾਨ ਸਰਕਾਰੀ ਦਲੀਲਾਂ ਨਾਲ ਨਾ ਸਹਿਮਤ ਹੋਏ ਤਾਂ ਬਹੁਤ ਮੁਸ਼ਕਿਲ ਨਾਲ ਇਨ੍ਹਾਂ ਕਾਨੂੰਨਾਂ ਵਿਚ ਕੁਝ ਸੋਧਾਂ ਕਰਨ ਲਈ ਮੰਨਣ ਦੀ ਗੱਲ ਕਰਨ ਲੱਗੀ। ਪਰ ਕਿਸਾਨਾਂ ਦੀਆਂ ਤਾਂ ਦੋ ਹੀ ਮੁੱਖ ਮੰਗਾਂ ਸਨ ਤੇ ਹੁਣ ਵੀ ਹਨ। ਇਕ ਕਾਨੂੰਨ ਨੂੰ ਰੱਦ ਕਰਨਾ ਅਤੇ ਦੂਜਾਂ ਸਾਰੀਆਂ 23 ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਮਾਨਤਾ ਦੇਣੀ ਤੇ ਉਸ ਉੱਪਰ ਖ਼ਰੀਦਣ ਦੀ ਯਕੀਨਦਹਾਨੀ ਕਰਨੀ। ਕਿਸਾਨ ਅੱਜ ਵੀ ਉਥੇ ਹੀ ਖੜ੍ਹੇ ਹਨ, ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਇਸ ਤੋਂ ਘੱਟ ਨਾਲ ਉਨ੍ਹਾਂ ਦੀ ਉਪਜੀਵਕਾ ਅਤੇ ਖੇਤੀ ਖ਼ਤਰੇ 'ਚ ਪੈ ਸਕਦੀ ਹੈ। ਇਸ ਦੇ ਉਲਟ ਸਰਕਾਰ ਕਾਨੂੰਨਾਂ ਨੂੰ ਰੱਦ ਨਾ ਕਰਨ ਵਾਲੀ ਗੱਲ 'ਤੇ ਅੜੀ ਹੋਈ ਹੈ। ਹਾਂ 20 ਜਨਵਰੀ, 2021 ਨੂੰ ਕਿਸਾਨਾਂ ਨਾਲ ਦਸਵੇਂ ਗੇੜ ਦੀ ਗੱਲਬਾਤ ਵਿਚ ਸਰਕਾਰ ਨੇ ਕਿਸਾਨਾਂ ਨੂੰ ਇਕ ਨਵਾਂ ਪ੍ਰਸਤਾਵ ਦਿੱਤਾ ਹੈ। ਉਹ ਹੈ ਤਿੰਨਾਂ ਕਾਨੂੰਨਾਂ 'ਤੇ ਡੇਢ ਸਾਲ ਲਈ ਰੋਕ ਲਾਉਣਾ ਅਤੇ ਇਕ ਨਵੀਂ ਕਮੇਟੀ ਬਣਾਉਣਾ ਜਿਸ ਵਿਚ ਸਰਕਾਰ ਅਤੇ ਕਿਸਾਨਾਂ ਦੇ ਨੁੰਮਾਇੰਦਿਆਂ ਤੋਂ ਬਿਨਾਂ ਕੁਝ ਮਾਹਿਰ ਵੀ ਹੋਣਗੇ। ਡੇਢ ਸਾਲ ਦੇ ਸਮੇਂ ਦੌਰਾਨ ਉਪਰੋਕਤ ਤਜਵੀਜ਼ਤ ਕਮੇਟੀ ਤਿੰਨਾਂ ਕਾਨੂੰਨਾਂ ਬਾਰੇ ਆਪਣੀ ਸਮਝ ਸਰਕਾਰ ਕੋਲ ਰੱਖੇਗੀ। ਸੰਯੁਕਤ ਕਿਸਾਨ ਮੋਰਚੇ ਦੀ ਲੀਡਰਸ਼ਿਪ ਨੇ ਆਪਣੀ 21 ਤਰੀਕ ਦੀ ਮੀਟਿੰਗ ਵਿਚ ਸਰਕਾਰ ਦੁਆਰਾ ਦਿੱਤਾ ਪ੍ਰਸਤਾਵ ਨਾਮਨਜ਼ੂਰ ਕਰਨ ਦਾ ਫ਼ੈਸਲਾ ਕੀਤਾ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਡੇਢ ਸਾਲ ਦੀ ਬਜਾਏ ਤਿੰਨ ਸਾਲਾਂ ਲਈ ਮੁਅੱਤਲ ਕਰਕੇ ਨਵੇਂ ਸਿਰੇ ਤੋਂ ਕੋਈ ਅਜਿਹੀ ਕਮੇਟੀ ਬਣਾਈ ਜਾਵੇ ਜਿਸ ਵਿਚ ਕਿਸਾਨਾਂ ਦੇ ਪ੍ਰਤੀਨਿਧ ਅਤੇ ਕਿਸਾਨਾਂ ਦੁਆਰਾ ਸੁਝਾਏ ਮਾਹਿਰ ਵੀ ਸ਼ਾਮਿਲ ਹੋਣ। ਜੇਕਰ ਸਰਕਾਰ ਵਲੋਂ ਕੋਈ ਅਜਿਹਾ ਪ੍ਰਸਤਾਵ ਆਉਂਦਾ ਹੈ ਤਾਂ ਸੰਯੁਕਤ ਕਿਸਾਨ ਮੋਰਚੇ ਦੀ ਲੀਡਰਸ਼ਿਪ ਨੂੰ ਉਸ 'ਤੇ ਮੁੜ ਵਿਚਾਰ ਕਰਨ ਬਾਰੇ ਸੋਚਣਾ ਚਾਹੀਦਾ ਹੈ। ਨਾਲ ਹੀ 23 ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਅਤੇ ਉਸ ਉੱਪਰ ਫ਼ਸਲਾਂ ਦੀ ਖ਼ਰੀਦ ਯਕੀਨੀ ਬਣਾਉਣ ਲਈ ਸਰਕਾਰ ਤੋਂ ਇਸ ਬਾਰੇ ਢੁੱਕਵਾਂ ਕਾਨੂੰਨ ਬਣਾਉਣ ਬਾਰੇ ਅਹਿਦ ਵੀ ਲਿਆ ਜਾਵੇ। ਜੇਕਰ ਕਿਸਾਨ ਅਤੇ ਸਰਕਾਰ ਇਸ 'ਤੇ ਸਹਿਮਤ ਹੋਣ ਤਾਂ ਉਪਰੋਕਤ ਕਮੇਟੀ ਤਿੰਨ ਸਾਲਾਂ ਦੇ ਸਮੇਂ ਦੌਰਾਨ ਵਿਸਥਾਰਪੂਰਵਕ ਰਿਪੋਰਟ ਦੇਵੇ। ਉਸ ਰਿਪੋਰਟ ਉੱਪਰ ਕਿਸਾਨ ਜਥੇਬੰਦੀਆਂ ਦੀ ਲੀਡਰਸ਼ਿਪ ਆਪਣੀ ਸਮਝ ਬਣਾਵੇ। ਨਾਲ ਹੀ ਕਮੇਟੀ ਦੀ ਰਿਪੋਰਟ ਦੇਸ਼ ਦੇ ਸਾਰੇ ਸੂਬਿਆਂ ਦੀਆਂ ਵਿਧਾਨ ਸਭਾਵਾਂ ਅਤੇ ਪਾਰਲੀਮੈਂਟ ਦੇ ਦੋਹਾਂ ਸਾਧਨਾਂ ਵਿਚ ਰੱਖੀ ਜਾਵੇ ਤਾਂ ਜੋ ਖੇਤੀ ਸਬੰਧੀ ਢੁਕਵੇਂ ਸੁਧਾਰ ਕਰਨ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਹੋ ਸਕੇ ਅਤੇ ਜੇ ਲੋੜ ਹੋਵੇ ਤਾਂ ਢੁੱਕਵੇਂ ਕਾਨੂੰਨ ਬਣਾ ਲਏ ਜਾਣ। ਇਹ ਲੇਖ ਲਿਖਣ ਵੇਲੇ ਤੱਕ 22 ਜਨਵਰੀ 2021 ਨੂੰ ਸਰਕਾਰ ਅਤੇ ਕਿਸਾਨਾਂ ਵਿਚਕਾਰ ਹੋ ਰਹੀ 11ਵੀਂ ਮੀਟਿੰਗ ਵੀ ਬੇਨਤੀਜਾ ਰਹੀ ਹੈ।
ਅਫ਼ਸੋਸ ਦੀ ਗੱਲ ਹੈ ਕਿ 1975-77 ਦੀ ਐਂਮਰਜੈਂਸੀ ਤੋਂ ਰਾਜਨੀਤਕ ਪਾਰਟੀਆਂ ਨੇ ਕੋਈ ਵਿਸ਼ੇਸ਼ ਸਬਕ ਨਹੀਂ ਸਿੱਖਿਆ। ਪਿਛਲੇ ਕੁਝ ਸਾਲਾਂ ਦੌਰਾਨ ਕੁਝ ਅਜਿਹੀਆਂ ਹਾਲਤਾਂ ਵੇਖਣ ਨੂੰ ਮਿਲੀਆਂ ਹਨ ਜੋ ਸ਼ਾਇਦ ਬਹੁਤ ਅਨੁਕੂਲ ਨਹੀਂ ਹਨ। ਸੰਵਿਧਾਨ ਦੁਆਰਾ ਦਿੱਤੇ ਗਏ ਬੁਨਿਆਦੀ ਹੱਕਾਂ ਤਹਿਤ ਮਿਲਣ ਵਾਲੀਆਂ ਆਜ਼ਾਦੀਆਂ ਉੱਪਰ ਵੀ ਵਿੰਗੇ ਟੇਢੇ ਢੰਗ ਨਾਲ ਰੋਕਾਂ ਅਤੇ ਬੰਦਸ਼ਾਂ ਲਾਉਣ ਦੀਆਂ ਚਾਲਾਂ ਚਲੀਆਂ ਜਾ ਰਹੀਆਂ ਹਨ। ਵਿਚਾਰਾਂ ਦੀ ਭਿੰਨਤਾ ਅਤੇ ਸਰਕਾਰੀ ਨੀਤੀਆਂ ਅਤੇ ਫ਼ੈਸਲਿਆਂ ਨਾਲ ਅਸਹਿਮਤੀ ਰੱਖਣ ਵਾਲੇ ਭਾਰਤੀ ਨਾਗਰਿਕਾਂ ਉੱਪਰ ਦੇਸ਼ ਵਿਰੋਧੀ ਅਤੇ ਸ਼ਹਿਰੀ ਨਕਸਲੀ ਵਰਗੇ ਟੈਗ ਲਾ ਦਿੱਤੇ ਜਾਂਦੇ ਹਨ। ਸਰਕਾਰ ਦਾ ਅਜਿਹਾ ਵਰਤਾਰਾ ਕਿਸਾਨ ਅੰਦੋਲਨ ਵਿਚ ਵੀ ਸੁਣਨ ਅਤੇ ਪੜ੍ਹਨ ਨੂੰ ਮਿਲਿਆ ਹੈ। ਪਿਛਲੇ ਦੋ ਮਹੀਨਿਆਂ ਤੋਂ ਸ਼ਾਂਤਮਈ ਅੰਦੋਲਨ ਬਾਰੇ ਕਿਹਾ ਜਾ ਰਿਹਾ ਹੈ ਕਿ ਇਹ ਲੋਕ ਖਾਲਿਸਤਾਨੀ ਹਨ, ਵੱਖਵਾਦੀ ਹਨ, ਵਿਰੋਧੀ ਪਾਰਟੀਆਂ ਅਤੇ ਦੇਸ਼-ਵਿਰੋਧੀ ਤਾਕਤਾਂ ਵਲੋਂ ਵਰਗਲਾਏ ਅਤੇ ਉਕਸਾਏ ਗਏ ਹਨ।
ਭਲਾ ਕੋਈ ਪੁੱਛੇ ਕਿ ਕੀ ਲੱਖਾਂ ਦੀ ਗਿਣਤੀ ਵਿਚ ਭਾਰਤ ਦੇ ਵੱਖ-ਵੱਖ ਕੋਨਿਆਂ ਤੋਂ ਆਏ ਕਿਸਾਨ (ਜਿਸ ਵਿਚ ਔਰਤਾਂ ਅਤੇ ਬਜ਼ੁਰਗ ਵੀ ਸ਼ਾਮਿਲ ਹਨ, ਜੋ ਦੋ ਮਹੀਨਿਆਂ ਤੋਂ ਕੜਾਕੇ ਦੀ ਠੰਢ ਵਿਚ ਖੁੱਲ੍ਹੇ ਆਸਮਾਨ ਥੱਲੇ ਬੈਠੇ ਹਨ) ਸਾਰੇ ਵਰਗਲਾਏ ਹੋਏ ਬੈਠੇ ਹਨ ? ਸਰਕਾਰ ਦੇ ਮੰਤਰੀ, ਅਫ਼ਸਰ ਤੇ ਉਹ ਲੋਕ ਜੋ ਇਨ੍ਹਾਂ ਖੇਤੀ ਕਾਨੂੰਨਾਂ ਦੀ ਹਮਾਇਤ 'ਚ ਦਿਨ-ਰਾਤ ਦਲੀਲਾਂ ਦੇ ਰਹੇ ਹਨ, ਜ਼ਰਾ ਇਕ ਰਾਤ ਟਰਾਲੀਆਂ ਜਾਂ ਤੰਬੂਆਂ ਵਿਚ ਗੁਜ਼ਾਰ ਕੇ ਵੇਖਣ ਤਾਂ ਉਨ੍ਹਾਂ ਨੂੰ ਖੁਦ ਹੀ ਪਤਾ ਲੱਗ ਜਾਵੇਗਾ ਕਿ ਕੀ ਲੱਖਾਂ ਦੀ ਗਿਣਤੀ 'ਚ ਕਿਸਾਨ ਵਰਗਲਾਏ ਹੋਏ ਆਏ ਹਨ ਜਾਂ ਆਪਣੀ ਹੋਂਦ ਅਤੇ ਉਪਜੀਵਿਕਾ ਬਚਾਉਣ ਲਈ ਅੰਦੋਲਨ ਕਰ ਰਹੇ ਹਨ। ਸਰਕਾਰ ਵਲੋਂ ਇਸ ਦਾ ਕੋਈ ਸੰਵੇਦਨਸ਼ੀਲ ਅਤੇ ਗੰਭੀਰ ਨੋਟਿਸ ਨਹੀਂ ਲਿਆ ਗਿਆ। ਅਸਲੀਅਤ ਤਾਂ ਇਹ ਹੈ ਕਿ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਕਿਸਾਨਾਂ ਨੂੰ ਸੰਘਰਸ਼ ਦੇ ਰਾਹ ਪਾਉਣ ਲਈ ਨਵੇਂ ਖੇਤੀ ਕਾਨੂੰਨ ਜ਼ਿੰਮੇਵਾਰ ਹਨ। ਸਰਕਾਰ ਨੂੰ ਇਹ ਗੱਲ ਮੰਨ ਕੇ ਕਿਸਾਨ ਅੰਦੋਲਨ ਦਾ ਜਲਦੀ ਤੋਂ ਜਲਦੀ ਸਾਰਥਕ ਹੱਲ ਲਭਣ ਵਾਲੇ ਪਾਸੇ ਤੁਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਭਾਰਤ ਦੇ ਸਾਰੇ ਨਾਗਰਿਕਾਂ, ਸਿਆਸੀ ਪਾਰਟੀਆਂ, ਕੇਂਦਰੀ ਸਰਕਾਰ, ਰਾਜ ਸਰਕਾਰਾਂ ਅਤੇ ਵੱਖ-ਵੱਖ ਧਰਮਾਂ ਦੇ ਆਗੂਆਂ ਨੂੰ ਨਿਮਰਤਾ ਸਹਿਤ ਪੁਰਜ਼ੋਰ ਅਪੀਲ ਹੈ ਕਿ ਭਾਰਤ ਦੇ ਸੰਵਿਧਾਨ ਦੀ ਪ੍ਰਸਤਾਵਨਾ (ਪ੍ਰੀਐਂਬਲ) ਦੀ ਭਾਵਨਾ ਦੇ ਹੇਠ ਹੀ ਉਹ ਆਪਣੀਆਂ ਗਤੀਵਿਧੀਆਂ, ਫ਼ੈਸਲੇ, ਕਾਨੂੰਨ ਅਤੇ ਨੀਤੀਆਂ ਬਣਾਉਣ। ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਹੇਠ ਲਿਖੇ ਅਨੁਸਾਰ ਹੈ, 'ਅਸੀਂ, ਭਾਰਤ ਦੇ ਲੋਕਾਂ ਨੇ ਪੱਕੇ ਇਰਾਦੇ ਅਤੇ ਦ੍ਰਿੜ੍ਹਤਾ ਨਾਲ ਇਹ ਅਹਿਦ ਲਿਆ ਹੈ ਕਿ ਭਾਰਤ ਇਕ ਅਜਿਹਾ ਖੁਦਮੁਖਤਾਰ ਸਮਾਜਵਾਦੀ ਧਰਮ ਨਿਰਪੱਖ ਲੋਕਤੰਤਰ ਗਣਰਾਜ ਹੋਵੇਗਾ ਜਿਸ ਵਿਚ ਸਾਰੇ ਨਾਗਰਿਕਾ ਲਈ ਨਿਆਂ (ਸਮਾਜਿਕ, ਆਰਥਿਕ ਅਤੇ ਰਾਜਨੀਤਕ), ਵਿਚਾਰ ਰੱਖਣ, ਪ੍ਰਗਟਾਵੇ ਦੀ, ਵਿਸ਼ਵਾਸ ਰੱਖਣ ਦੀ ਅਤੇ ਪੂਜਾ-ਭਗਤੀ ਦੀ ਆਜ਼ਾਦੀ; ਰੁਤਬੇ ਅਤੇ ਮੌਕਿਆਂ ਵਿਚ ਬਰਾਬਰੀ ਅਤੇ ਉਨ੍ਹਾਂ ਦੇ ਵਿਕਾਸ ਦੀ ਬਰਾਬਰੀ; ਆਪਸੀ ਭਰਾਤਰੀ ਭਾਵ (ਹਰ ਇਕ ਨਾਗਰਿਕ ਦੇ ਗੌਰਵ) ਅਤੇ ਰਾਸ਼ਟਰ ਦੀ ਏਕਤਾ ਅਤੇ ਅਖੰਡਤਾ ਨੂੰ ਯਕੀਨੀ ਬਣਾਉਣਾ ਹੈ।'
ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦੀ ਅੰਤਰ-ਭਾਵਨਾ ਨੂੰ ਸਮਝਾ, ਉਸ 'ਤੇ ਅਮਲ ਕਰਨਾ ਅਜੋਕੇ ਸਮੇਂ ਦੀ ਹੋਰ ਵੀ ਜ਼ਿਆਦਾ ਲੋੜ ਹੈ। ਭਾਰਤ ਵਰਗੇ ਵਿਭਿੰਨਤਾ (ਧਾਰਮਿਕ, ਸੱਭਿਆਚਾਰਕ, ਭਾਸ਼ਾਈ, ਇਲਾਕਾਈ) ਭਰਪੂਰ ਰਾਸ਼ਟਰ ਦੀ ਏਕਤਾ ਅਤੇ ਅਖੰਡਤਾ ਲਈ ਸੰਵਿਧਾਨ ਦੀ ਪ੍ਰਸਤਾਵਨਾ ਦੀ ਅੰਤਰ-ਆਤਮਾ ਨੂੰ ਬਰਕਰਾਰ ਰੱਖਣ ਨਾਲ ਹੀ ਰਾਸ਼ਟਰ ਦੀ ਏਕਤਾ ਅਤੇ ਅਖ਼ੰਡਤਾ ਨੂੰ ਕਾੲਮ ਰੱਖਿਆ ਜਾ ਸਕਦਾ ਹੈ।

-ਆਰਥਿਕ ਮਾਹਿਰ।

ਬੇਹੱਦ ਨਾਜ਼ੁਕ ਦੌਰ 'ਚੋਂ ਲੰਘ ਰਿਹਾ ਹੈ ਭਾਰਤੀ ਗਣਤੰਤਰ

ਭਾਰਤੀ ਗਣਤੰਤਰ ਦੀ ਸਥਾਪਨਾ ਦਾ 72ਵਾਂ ਸਾਲ ਸ਼ੁਰੂ ਹੋਣ ਜਾ ਰਿਹਾ ਹੈ। ਕਿਸੇ ਵੀ ਰਾਸ਼ਟਰ ਜਾਂ ਗਣਤੰਤਰ ਦੇ ਜੀਵਨ ਵਿਚ ਸੱਤ ਦਹਾਕੇ ਦਾ ਸਮਾਂ ਜੇਕਰ ਬਹੁਤ ਜ਼ਿਆਦਾ ਨਹੀਂ ਹੁੰਦਾ ਹੈ ਤਾਂ ਬਹੁਤ ਘੱਟ ਵੀ ਨਹੀਂ ਹੁੰਦਾ। ਇਸ ਵਿਚ ਕੋਈ ਦੋ ਰਾਵਾਂ ਨਹੀਂ ਕਿ ਭਾਰਤੀ ਗਣਤੰਤਰ ਨੇ ...

ਪੂਰੀ ਖ਼ਬਰ »

ਸੰਵਿਧਾਨ ਦੇ ਟੀਚੇ 'ਤੇ ਖਰੀਆਂ ਨਹੀਂ ਉਤਰ ਰਹੀਆਂ ਸਰਕਾਰਾਂ

ਭਾਰਤ ਵਿਚੋਂ ਬ੍ਰਿਟਿਸ਼ ਰਾਜ ਹਟਣ ਦੇ ਬਾਵਜੂਦ ਦੇਸ਼ ਅੰਗਰੇਜ਼ ਗਵਰਨਰ ਜਨਰਲ ਦੇ ਅਧੀਨ ਡੋਮੀਨੀਅਨ ਦੇ ਰੂਪ ਵਿਚ ਚੱਲ ਰਿਹਾ ਸੀ। ਇਹ ਤਾਂ 26 ਜਨਵਰੀ, 1950 ਦਾ ਹੀ ਦਿਨ ਹੈ, ਜਦੋਂ ਭਾਰਤੀਆਂ ਨੇ ਬ੍ਰਿਟਿਸ਼ਾਂ ਦੇ ਰਾਜ ਦੇ ਬਦਲ ਵਿਚ ਭਾਰਤੀ ਸੰਵਿਧਾਨ ਨੂੰ ਲਾਗੂ ਕਰਕੇ ਭਾਰਤ ਨੂੰ ...

ਪੂਰੀ ਖ਼ਬਰ »

ਸਾਡੇ ਗਣਤੰਤਰ ਦੇ ਅਗਲੇ ਦਸ ਸਾਲ

ਇਹ ਗਣਤੰਤਰ ਦਿਵਸ ਇਕ ਨਵੇਂ ਦਹਾਕੇ ਦੀ ਸ਼ੁਰੂਆਤ ਵੀ ਹੈ, ਇਸ ਲਈ ਇਸ ਮੌਕੇ ਕੀਤੀ ਜਾਣ ਵਾਲੀ ਸੋਚ ਵਿਚਾਰ ਜ਼ਾਹਿਰ ਤੌਰ 'ਤੇ ਅਗਲੇ 10 ਸਾਲ ਦੀ ਸਿਆਸਤ ਬਾਰੇ ਅੰਦਾਜ਼ਿਆਂ ਨਾਲ ਵੀ ਜੁੜੀ ਹੋਣੀ ਚਾਹੀਦੀ ਹੈ। ਪਾਠਕਾਂ ਨੂੰ ਯਾਦ ਹੋਵੇਗਾ ਕਿ 2011 ਦੇ ਗਣਤੰਤਰ ਦਿਵਸ ਮੌਕੇ ਸਾਡੇ ...

ਪੂਰੀ ਖ਼ਬਰ »

ਇਕ ਹੋਰ ਲੜਾਈ ਲੜਨੀ ਪਵੇਗੀ ਲੋਕਾਂ ਨੂੰ

ਦੂਸਰੇ ਵਿਸ਼ਵ ਯੁੱਧ ਤੋਂ ਬਾਅਦ ਜਦੋਂ ਭਾਰਤ ਦੀ ਆਜ਼ਾਦੀ ਦੀ ਸੰਭਾਵਨਾ ਤੇਜ਼ੀ ਨਾਲ ਵਧ ਰਹੀ ਸੀ ਤਾਂ 1946 ਵਿਚ ਕੁਝ ਇਨਸਾਫ਼ ਪਸੰਦ ਨੇਤਾਵਾਂ ਨੇ ਦੇਸ਼ ਦਾ ਸੰਵਿਧਾਨ ਬਣਾਉਣ ਲਈ ਸੰਵਿਧਾਨ ਸਭਾ ਦਾ ਗਠਨ ਕੀਤਾ। ਡਾ: ਭੀਮ ਰਾਓ ਅੰਬੇਡਕਰ ਦੀ ਅਗਵਾਈ ਵਾਲੀ ਇਸ ਕਮੇਟੀ ਦੇ ਪਹਿਲਾਂ 389 ...

ਪੂਰੀ ਖ਼ਬਰ »

ਪੰਜਾਬ ਦੇ ਸੰਦਰਭ 'ਚ ਭਾਰਤੀ ਸੰਵਿਧਾਨ

ਦੇਸ਼ ਦੀ ਕੌਮੀ ਜਮਾਤ ਦੀ ਹੈਸੀਅਤ ਵਿਚ ਕਾਂਗਰਸ ਨੇ ਸੰਨ 1929 ਦੇ ਲਾਹੌਰ ਵਿਚ ਹੋਏ ਆਪਣੇ ਸੈਸ਼ਨ ਅੰਦਰ ਇਕ ਮਤਾ ਪਾਸ ਕਰਕੇ ਸਿੱਖਾਂ ਨੂੰ ਭਰੋਸਾ ਦਿੱਤਾ ਕਿ, 'ਆਜ਼ਾਦ ਭਾਰਤ ਅੰਦਰ ਕੋਈ ਵੀ ਅਜਿਹਾ ਸੰਵਿਧਾਨ ਕਾਂਗਰਸ ਸਵੀਕਾਰ ਨਹੀਂ ਕਰੇਗੀ, ਜੋ ਸਿੱਖਾਂ ਲਈ ਪੂਰਨ ਤੌਰ 'ਤੇ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX