ਨਵਾਂਸ਼ਹਿਰ, 27 ਜਨਵਰੀ (ਗੁਰਬਖਸ਼ ਸਿੰਘ ਮਹੇ)- 72ਵੇਂ ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਆਈ.ਟੀ.ਆਈ. ਗਰਾਊਾਡ ਨਵਾਂਸ਼ਹਿਰ ਵਿਖੇ ਹੋਇਆ ਜਿਸ ਦੌਰਾਨ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਦਾ ਨਿਰੀਖਣ ਕੀਤਾ | ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਇਸ ਮੌਕੇ ਉਨ੍ਹਾਂ ਦੇ ਨਾਲ ਸਨ | ਹਲਕਾ ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਵੀ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਪਰੇਡ ਕਮਾਂਡਰ ਡੀ.ਐੱਸ.ਪੀ. ਸ਼ਵਿੰਦਰਪਾਲ ਸਿੰਘ ਦੀ ਅਗਵਾਈ ਵਿਚ ਪੰਜਾਬ ਪੁਲਿਸ, ਐਨ.ਸੀ.ਸੀ. ਕੈਡਿਟਾਂ ਅਤੇ ਸਕੂਲੀ ਬੈਂਡ ਨੇ ਪਰੇਡ ਵਿਚ ਹਿੱਸਾ ਲਿਆ ਅਤੇ ਮਾਰਚ ਪਾਸਟ ਕਰਕੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ | ਇਸੇ ਤਰ੍ਹਾਂ ਵੱਖ-ਵੱਖ ਵਿਭਾਗਾਂ ਵਲੋਂ ਵਿਕਾਸ ਅਤੇ ਸਮਾਜਿਕ ਮੁੱਦਿਆਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਗਈਆਂ | ਇਸ ਮੌਕੇ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਹਾਲ ਰੱਖਣ ਦਾ ਸੱਦਾ ਦਿੰਦਿਆਂ ਕਿਹਾ ਕਿ ਦੇਸ਼ ਭਗਤਾਂ ਦੀਆਂ ਅਨੇਕਾਂ ਕੁਰਬਾਨੀਆਂ ਸਦਕਾ ਮੁਲਕ ਨੂੰ ਆਜ਼ਾਦੀ ਮਿਲੀ ਅਤੇ ਡਾ: ਭੀਮ ਰਾਓ ਅੰਬੇਡਕਰ ਤੇ ਹੋਰਨਾਂ ਸ਼ਖ਼ਸੀਅਤਾਂ ਦੀ ਸਖ਼ਤ ਘਾਲਣਾ ਸਦਕਾ ਮੁਲਕ ਅੰਦਰ ਲੋਕਤੰਤਰੀ ਵਿਵਸਥਾ ਸਥਾਪਿਤ ਹੋਈ | ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਹੀ ਸਹੀ ਮਾਅਨਿਆਂ ਵਿਚ ਗਣਰਾਜ ਦੀ ਸਥਾਪਨਾ ਹੋਈ ਅਤੇ ਭਾਰਤੀਆਂ ਦੇ ਸੁਪਨੇ ਸਾਕਾਰ ਹੋਏ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਅਸੀਂ ਆਜ਼ਾਦ ਭਾਰਤ ਦੇ ਸੱਭ ਤੋਂ ਮੁਸ਼ਕਿਲ ਅਤੇ ਚੁਨੌਤੀ ਪੂਰਨ ਸਮੇਂ ਵਿਚੋਂ ਗੁਜ਼ਰ ਰਹੇ ਹਾਂ, ਜਦੋਂ ਕੋਰੋਨਾ ਮਹਾਂਮਾਰੀ ਨੇ ਸਾਡੇ ਸੂਬੇ ਅਤੇ ਮੁਲਕ ਸਮੇਤ ਪੂਰੀ ਦੁਨੀਆ ਨੂੰ ਆਪਣੀ ਗਿ੍ਫ਼ਤ ਵਿਚ ਲਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਇਹ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਕਿ ਇਸ ਨੂੰ 100 ਫ਼ੀਸਦੀ 'ਐਫ.ਐਚ.ਟੀ.ਸੀ.' ਐਲਾਨਿਆ ਗਿਆ ਹੈ, ਜਿੱਥੇ ਹਰੇਕ ਘਰ ਵਿਚ ਜਲ ਸਪਲਾਈ ਦੀ ਸੁਵਿਧਾ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਉਸਾਰੀ ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਜੁਡੀਸ਼ੀਅਲ ਕੰਪਲੈਕਸ ਦਾ ਕੰਮ ਵੀ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਜ਼ਿਲ੍ਹੇ ਵਿਚ ਸਰਕਾਰ ਅਤੇ ਜਨਤਕ ਸਹਿਯੋਗ ਨਾਲ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ ਜਾ ਰਿਹਾ ਹੈ | ਇਸ ਮੌਕੇ ਮੁੱਖ ਮਹਿਮਾਨ ਵਲੋਂ ਵੱਖ-ਵੱਖ ਖੇਤਰਾਂ 'ਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸ਼ਖ਼ਸੀਅਤਾਂ ਅਤੇ ਕੋਵਿਡ-19 ਦੌਰਾਨ ਬਿਹਤਰੀਨ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸੇ ਤਰ੍ਹਾਂ ਪਰੇਡ ਵਿਚ ਭਾਗ ਲੈਣ ਵਾਲੀਆਂ ਟੁਕੜੀਆਂ ਦਾ ਵੀ ਸਨਮਾਨ ਕੀਤਾ ਗਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਐੱਸ.ਡੀ.ਐਮ. ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਐੱਸ.ਪੀ. ਮਨਵਿੰਦਰ ਬੀਰ ਸਿੰਘ, ਤਹਿਸੀਲਦਾਰ ਕੁਲਵੰਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਅਤੇ ਹੋਰ ਸ਼ਖ਼ਸੀਅਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਬੰਗਾ 'ਚ ਗਣਤੰਤਰ ਦਿਵਸ 'ਤੇ ਐਸ. ਡੀ. ਐਮ ਨੇ ਝੰਡਾ ਲਹਿਰਾਇਆ
ਬੰਗਾ, (ਜਸਬੀਰ ਸਿੰਘ ਨੂਰਪੁਰ) - ਗਣਤੰਤਰ ਦਿਵਸ 'ਤੇ ਬੰਗਾ ਦੇ ਤਹਿਸੀਲ ਕੰਪਲੈਕਸ 'ਚ ਸਮਾਗਮ ਕਰਵਾਇਆ ਗਿਆ, ਕੌਮੀ ਝੰਡਾ ਲਹਿਰਾਉਣ ਦੀ ਰਸਮ ਵਿਰਾਜ ਤਿੜਕੇ ਐਸ. ਡੀ. ਐਮ ਬੰਗਾ ਨੇ ਕੀਤੀ | ਉਨ੍ਹਾਂ ਕਿਹਾ ਸਾਨੂੰ ਮਾਣ ਹੈ ਕਿ ਅਸੀਂ ਸ਼ਹੀਦ ਭਗਤ ਸਿੰਘ ਨਗਰ ਦੇ ਵਾਸੀ ਹਾਂ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਕੀਤੀ | ਉਨ੍ਹਾਂ ਕਿਹਾ ਭਾਰਤ ਦੇ ਸੰਵਿਧਾਨ ਲਈ ਡਾ. ਅੰਬੇਡਕਰ ਦਾ ਵਡਮੁੱਲਾ ਯੋਗਦਾਨ ਹੈ | ਸਾਨੂੰ ਸਾਰੀਆਂ ਚੁਣੌਤੀਆਂ ਦਾ ਸਹਾਮਣਾ ਕਰਦੇ ਹੋਏ ਦੇਸ਼ ਦੀ ਏਕਤਾ ਅਤੇ ਭਾਈਚਾਰਕ ਸਾਂਝ ਲਈ ਅੱਗੇ ਆਉਣਾ ਚਾਹੀਦਾ ਹੈ | ਅਜ਼ਾਦੀ ਦਿਵਸ 'ਤੇ ਜਿਥੇ ਪੁਲਿਸ ਪ੍ਰਸ਼ਾਸ਼ਨ, ਤਹਿਸੀਲ ਕੰਪਲੈਕਸ ਅਤੇ ਐਸ. ਡੀ. ਐਮ ਦਫ਼ਤਰ ਦੇ ਅਮਲੇ ਦਾ ਸਨਮਾਨ ਕੀਤਾ ਗਿਆ ਉਥੇ ਅਜ਼ਾਦੀ ਘੁਲਾਟੀਆਂ ਅਤੇ ਦੇਸ਼ ਦੇ ਸ਼ਹੀਦ ਫੌਜੀ ਪਰਿਵਾਰਾਂ ਦੇ ਸਨਮਾਨ ਨੂੰ ਪ੍ਰਸ਼ਾਸਨ ਵਲੋਂ ਵਿਸਾਰਿਆ ਗਿਆ | ਸਟੇਜ ਸਕੱਤਰ ਨੂੰ ਜਦੋਂ ਸਮਾਗਮ 'ਚ ਆਏ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੇ ਸਨਮਾਨ ਬਾਰੇ ਯਾਦ ਕਰਵਾਇਆ ਤਾਂ ਉਨ੍ਹਾਂ ਕਿਹਾ ਕਿ ਅਸੀਂ ਹੁਣ ਇਹ ਸਨਮਾਨ ਇਨ੍ਹਾਂ ਦੇ ਘਰ-ਘਰ ਜਾ ਕੇ ਦੇ ਕੇ ਆਵਾਂਗੇ | ਸਨਮਾਨ ਕਰਨ ਸਮੇਂ ਅੰਨ੍ਹਾ ਵੰਡੇ ਰਿਉੜੀਆਂ ਮੁੜ-ਮੁੜ ਆਪਣਿਆਂ ਨੂੰ ਕਾਰਨ ਸਾਰੇ ਸਨਮਾਨ ਘਟ ਗਏ ਸਨ | ਇਸ ਮੌਕੇ 'ਤੇ ਸਤਵੀਰ ਸਿੰਘ ਪੱਲੀ ਝਿੱਕੀ ਹਲਕਾ ਇੰਚਾਰਜ, ਵਿਪਨ ਭੰਡਾਰੀ ਤਹਿਸੀਲਦਾਰ, ਜੀ. ਪੀ ਸਿੰਘ ਡੀ. ਐਸ. ਪੀ ਬੰਗਾ, ਚੌਧਰੀ ਮੋਹਣ ਸਿੰਘ ਸਾਬਕਾ ਵਿਧਾਇਕ, ਠੇਕੇਦਾਰ ਰਾਜਿੰਦਰ ਸਿੰਘ, ਤੀਰਥ ਸਿੰਘ ਚੇਅਰਮੈਨ ਪੰਚਾਇਤ ਸੰਮਤੀ, ਕਮਲਜੀਤ ਬੰਗਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਡਾ. ਬਖਸ਼ੀਸ਼ ਸਿੰਘ, ਜਤਿੰਦਰਪਾਲ ਸਿੰਘ ਸੁਪਰਡੈਂਟ, ਸ਼ਮਿੰਦਰ ਸਿੰਘ ਗਰਚਾ, ਸਤਨਾਮ ਸਿੰਘ ਹੇੜੀਆਂ, ਹੇਮ ਰਾਜ ਬੀ. ਡੀ. ਪੀ. ਓ ਬੰਗਾ, ਰਾਜੀਵ ਓਬਰਾਏ ਕਾਰਜ ਸਾਧਕ ਅਫ਼ਸਰ ਬੰਗਾ, ਅਮਰਜੀਤ ਖਟਕੜ, ਦਲਜੀਤ ਸਿੰਘ, ਵਿਜੇ ਕੁਮਾਰ ਸ਼ਰਮਾ ਏ. ਐਫ਼. ਐਸ. ਓ ਆਦਿ ਹਾਜ਼ਰ ਸਨ |
ਬੀ.ਐਲ.ਐਮ. ਗਰਲਜ਼ ਕਾਲਜ 'ਚ ਸਮਾਗਮ
ਨਵਾਂਸ਼ਹਿਰ, (ਮਹੇ)- ਬੀ.ਐਲ.ਐਮ. ਗਰਲਜ਼ ਕਾਲਜ ਵਿਖੇ ਗਣਤੰਤਰ ਦਿਵਸ ਮੌਕੇ 'ਤੇ ਆਰੀਆ ਵਿੱਦਿਆ ਪ੍ਰੀਸ਼ਦ ਪੰਜਾਬ ਦੇ ਮਹਾ ਮੰਤਰੀ ਪ੍ਰੇਮ ਭਾਰਦਵਾਜ, ਕਾਲਜ ਮੈਨੇਜਮੈਂਟ ਕਮੇਟੀ ਦੇ ਸਕੱਤਰ ਵਿਨੋਦ ਭਾਰਦਵਾਜ, ਕਾਲਜ ਪਿੰ੍ਰਸੀਪਲ ਸ੍ਰੀਮਤੀ ਤਰਨਪ੍ਰੀਤ ਕੌਰ ਵਾਲੀਆ ਅਤੇ ਸਮੂਹ ਸਟਾਫ ਮੈਂਬਰ ਦੀ ਮੌਜੂਦਗੀ ਵਿਚ ਤਿਰੰਗਾ ਝੰਡਾ ਲਹਿਰਾਇਆ ਗਿਆ | ਇਸ ਮੌਕੇ ਤਰਨ ਤਾਰਨ ਸ਼ਿਵਾਜੀ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਗਣ ਦਾ ਮਤਲਬ ਸਮੂਹ ਲੋਕਤੰਤਰ ਰਾਜ ਨੂੰ ਇਕ ਸੰਵਿਧਾਨ ਅੰਦਰ ਬੰਨ੍ਹਣ ਦਾ ਯਤਨ ਕਰਦੇ ਹੋਏ ਡਾ: ਭੀਮ ਰਾਓ ਅੰਬੇਦਕਰ ਨੇ ਭਾਰਤ ਰਾਜ ਨੂੰ ਮਜ਼ਬੂਤ ਕੀਤਾ | ਇਸ ਮੌਕੇ ਕਾਲਜ ਸਟਾਫ਼ ਮੈਂਬਰ ਸ੍ਰੀਮਤੀ ਸੁਰਿੰਦਰ ਕੌਰ ਨਿਵੇਦਿਤਾ, ਅਰੁਣਾ ਸ਼ੁਕਲਾ, ਅਰੁਣਾ ਪਾਠਕ, ਡਾ: ਗੌਰੀ ਸੋਨੀਆ, ਪੂਜਾ ਅਰੋੜਾ, ਆਸਥਾ ਬ੍ਰਹਮ, ਪ੍ਰਕਾਸ਼, ਓਾਕਾਰ ਆਦਿ ਸ਼ਾਮਲ ਸਨ |
ਨਵਾਂਸ਼ਹਿਰ, (ਗੁਰਬਖਸ਼ ਸਿੰਘ ਮਹੇ)-ਕਰਿਆਮ ਰੋਡ 'ਤੇ ਸਥਿਤ ਕੇ.ਸੀ. ਗਰੁੱਪ ਆਫ਼ ਇੰਸਟੀਚਿਊਟਸ਼ਨ 'ਚ ਗਣਤੰਤਰ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ | ਸਵੇਰੇ ਝੰਡਾ ਲਹਿਰਾਉਣ ਦੀ ਰਸਮ ਕੇ.ਸੀ. ਗਰੁੱਪ ਦੇ ਚੇਅਰਮੈਨ ਪ੍ਰੇਮ ਪਾਲ ਗਾਂਧੀ ਵਲੋਂ ਅਦਾ ਕੀਤੀ ਗਈ | ਉਨ੍ਹਾਂ ਦੇ ਨਾਲ ਕੈਂਪਸ ਡਾਇਰੈਕਟਰ ਡਾ: ਪ੍ਰਵੀਨ ਕੁਮਾਰ ਜੰਜੂਆ, ਕੇ.ਸੀ. ਰਜਿਸਟਰਾਰ ਇੰਜ. ਆਰ.ਕੇ. ਮੂੰਮ, ਹੋਟਲ ਮੈਨੇਜਮੈਂਟ ਪਿ੍ੰਸੀਪਲ ਡਾ: ਬਲਜੀਤ ਕੌਰ, ਕੇ.ਸੀ. ਬੀ. ਐੱਡ ਕਾਲਜ ਪਿ੍ੰ: ਕੁਲਜਿੰਦਰ ਕੌਰ, ਮੈਨੇਜਮੈਂਟ ਕਾਲਜ ਪਿ੍ੰਸੀਪਲ ਡਾ: ਸ਼ਬਨਮ, ਸੈਫ਼ ਵਿਕਾਸ ਕੁਮਾਰ, ਸਟੇਟ ਅਫਸਰ ਦੇਵਇੰਦਰ ਸ਼ਰਮਾ ਉਚੇਚੇ ਤੌਰ 'ਤੇ ਹਾਜ਼ਰ ਸਨ | ਚੇਅਰਮੈਨ ਪ੍ਰੇਮ ਪਾਲ ਗਾਂਧੀ ਨੇ ਕਿਹਾ ਕਿ ਸਾਨੂੰ ਭਾਰਤ ਦੇ ਸੰਵਿਧਾਨ ਵਿਚ ਪੂਰਾ ਵਿਸ਼ਵਾਸ ਰੱਖਣਾ ਚਾਹੀਦਾ ਹੈ | ਇਸ ਦੇ ਬਾਅਦ ਮੈਨੇਜਮੈਂਟ ਕਾਲਜ ਪਿ੍ੰਸੀਪਲ ਡਾ: ਸ਼ਬਨਮ ਨੇ ਦੱਸਿਆ ਕਿ 26 ਜਨਵਰੀ 1950 ਨੰ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਸੀ | ਭਾਰਤ ਦੇ ਲੋਕਤੰਤਰ ਦੀ ਆਤਮਾ ਸੰਵਿਧਾਨ ਵਿਚ ਹੈ | ਇਸ ਮੌਕੇ ਟੀ.ਪੀ.ਓ. ਜੋਗਾ ਸਿੰਘ, ਏ.ਓ. ਸੰਦੀਪ ਸਿੰਘ, ਨੀਨਾ ਚੋਪੜਾ, ਗੁਰਪ੍ਰੀਤ ਸਿੰਘ, ਮਿਰਜ਼ਾ ਸ਼ਹਿਜਾਨ ਵੇਗ, ਜਫਤਾਰ ਅਹਿਮਦ, ਵਿਕਾਸ ਉਪਾਧਿਆਇ, ਮਨਪ੍ਰੀਤ ਕੌਰ, ਅਲਕਾ ਸ਼ਰਮਾ, ਰਾਮ ਰਾਜ, ਹਰੀਸ਼ ਗੌਤਮ, ਸੰਜੀਵ ਕੁਮਾਰ, ਦਲੀਪ ਕੁਮਾਰ, ਸੁਰਿੰਦਰ ਕੁਮਾਰ ਅਤੇ ਵਿਪਨ ਕੁਮਾਰ ਆਦਿ ਦੇ ਨਾਲ ਕੇ.ਸੀ. ਦੇ ਹੋਸਟਲ ਦੇ ਵਿਦਿਆਰਥੀ ਅਤੇ ਸਟਾਫ ਹਾਜ਼ਰ ਸਨ |
ਨਵਾਂਸ਼ਹਿਰ, (ਮਹੇ)- ਨਵਾਂਸ਼ਹਿਰ ਦੇ ਚੰਡੀਗੜ੍ਹ ਰੋਡ 'ਤੇ ਆਈ.ਟੀ.ਆਈ. ਦੇ ਮੈਦਾਨ 'ਚ ਜ਼ਿਲ੍ਹਾ ਪੱਧਰੀ 72ਵੇਂ ਗਣਤੰਤਰ ਦਿਵਸ 'ਤੇ ਕੇ.ਸੀ. ਪਬਲਿਕ ਸਕੂਲ ਦੇ ਬੈਂਡ ਨੂੰ ਸ਼ਾਨਦਾਰ ਸੇਵਾਵਾਂ ਲਈ ਪ੍ਰਸ਼ੰਸਾ ਪੱਤਰ ਦਿੱਤਾ ਗਿਆ | ਪ੍ਰੋਗਰਾਮ ਦੀ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਦੇ ਨਾਲ ਐੱਸ.ਐੱਸ.ਪੀ. ਅਲਕਾ ਮੀਨਾ ਅਤੇ ਵਿਧਾਇਕ ਬਲਾਚੌਰ ਦੇ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਸਕੂਲ ਦੀ ਪ੍ਰੋਗਰਾਮ ਕੋਆਰਡੀਨੇਟਰ ਸੰਦੀਪ ਵਾਲੀਆ, ਡੀ.ਪੀ.ਆਈ. ਮਨੀਸ਼ਾ ਵਰਮਾ, ਪੀ.ਟੀ.ਆਈ. ਸੁਦੇਸ਼ ਸਹੋਤਾ, ਬੈਂਡ ਕੈਪਟਨ ਸੁਮਿਤ ਅਤੇ 16 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ |
ਸੜੋਆ, (ਨਾਨੋਵਾਲੀਆ)- ਸਰਕਾਰੀ ਮਿਡਲ ਸਮਾਰਟ ਸਕੂਲ ਮੰਗੂਪੁਰ ਵਿਖੇ ਗਣਤੰਤਰ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਵਿਜੈ ਕੁਮਾਰ ਚੰਦੇਲ ਪੀ.ਈ.ਐੱਸ.ਪਿ੍ੰ: ਚੌਧਰੀ ਮੇਲਾ ਰਾਮ ਭੂੰਬਲਾ ਸਰਕਾਰੀ ਸੈਕੰਡਰੀ ਸਕੂਲ ਮਾਲੇਵਾਲ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ | ਸਕੂਲੀ ਵਿਦਿਆਰਥੀਆ ਵਲੋਂ ਬੈਂਡ ਨਾਲ ਪੀ.ਟੀ.ਸ਼ੋਅ ਵੀ ਕੀਤਾ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਵਿਜੈ ਕੁਮਾਰ ਚੰਦੇਲ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੀ ਅਗਵਾਈ ਵਿਚ ਗਠਨ ਕੀਤੀ ਡਰਾਫਟਿੰਗ ਕਮੇਟੀ ਨੇ 26 ਜਨਵਰੀ ਵਾਲੇ ਦਿਨ ਦੇਸ਼ ਨੂੰ ਪੂਰਨ ਸਵਰਾਜ ਦੀ ਮੰਗ ਕੀਤੀ ਸੀ, ਇਸੇ ਕਰਕੇ 26 ਜਨਵਰੀ ਦਾ ਇਹ ਦਿਨ ਪੂਰੇ ਦੇਸ਼ ਅੰਦਰ ਗਣਤੰਤਰ ਦਿਵਸ ਵਜੋਂ ਮਨਾਇਆ ਜਾਣ ਲੱਗਾ | ਇਸ ਮੌਕੇ ਬਲਵਿੰਦਰ ਸਿੰਘ ਸਕੂਲ ਮੁਖੀ ਵਲੋਂ ਜਿੱਥੇ ਸਮਾਗਮ ਵਿਚ ਪਹੁੰਚੇ ਪੰਚਾਇਤ ਮੈਂਬਰਾਂ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਅਤੇ ਮਾਪਿਆ ਦਾ ਧੰਨਵਾਦ ਕੀਤਾ, ਉੱਥੇ ਵਿਭਾਗ ਵਲੋਂ ਉਲੀਕੇ ਜਾ ਰਹੇ ਨਵੇਂ-ਨਵੇਂ ਪੋ੍ਰਜੈਕਟਾਂ ਬਾਰੇ ਅਤੇ ਸਕੂਲ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ | ਇਸ ਮੌਕੇ ਮੁੱਖ ਮਹਿਮਾਨ ਵਲੋਂ ਸਕੂਲ ਵਿਚ ਪੜ੍ਹਾਈ ਅਤੇ ਵੱਖ-ਵੱਖ ਖੇਤਰਾਂ ਵਿਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਵੱਖ-ਵੱਖ ਹਾਊਸਾਂ ਜਿਨ੍ਹਾਂ ਵਿਚ ਸ਼ਹੀਦ ਭਗਤ ਸਿੰਘ ਹਾਊਸ, ਸ਼ਹੀਦ ਊਧਮ ਸਿੰਘ ਹਾਊਸ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਹਾਊਸ ਦੇ ਟੀਚ ਲੀਡਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਚੌਧਰੀ ਮਹਿੰਦਰ ਪਾਲ ਭੂੰਬਲਾ ਸਰਪੰਚ, ਸੋਹਣ ਲਾਲ ਪੱਪੂ ਸਮਾਜ ਸੇਵੀ, ਪ੍ਰਵੀਨ ਕੁਮਾਰ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ, ਮਮਤਾ ਰਾਣੀ, ਜੋਗਿੰਦਰ ਪਾਲ, ਕਰਤਾ ਰਾਮ, ਕਰਨ ਕੁਮਾਰ, ਵਿਸ਼ਾਲ ਕੁਮਾਰ, ਰੋਹਿਤ ਕੁਮਾਰ, ਕਰਵੀਰ ਸਿੰਘ, ਜਸ਼ਨ ਕੁਮਾਰ ਆਦਿ ਵੀ ਹਾਜ਼ਰ ਸਨ |
ਬੰਗਾ, (ਜਸਬੀਰ ਸਿੰਘ ਨੂਰਪੁਰ) - ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ 72ਵਾਂ ਗਣਤੰਤਰ ਦਿਵਸ ਦੇਸ਼ ਭਗਤਾਂ ਅਤੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਮਨਾਇਆ ਗਿਆ | ਪਿ੍ੰਸੀਪਲ ਮੈਡਮ ਨੀਨਾ ਭਾਰਦਵਾਜ ਨੇ ਸਕੂਲ ਵਿਚ ਸ਼ੋਸ਼ਲ ਡਿਸਟੈਂਸ ਦਾ ਪਾਲਣ ਕਰਦੇ ਹੋਏ ਤਿਰੰਗਾ ਲਹਿਰਾਇਆ | ਸਾਰੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਮੈਂਬਰਾਂ ਦੁਆਰਾ ਵੀ ਕੋਵਿਡ-19 ਦੇ ਨਿਯਮਾਂ ਦਾ ਧਿਆਨ ਪੂਰਵਕ ਪਾਲਣ ਕੀਤਾ ਗਿਆ | ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਦੁਆਰਾ ਸੰਗੀਤ, ਭਾਸ਼ਣ ਤੇ ਟਰਾਈ ਕਲਰ ਵਰਡ ਆਦਿ ਪ੍ਰਤੀਯੋਗਤਾਵਾਂ ਵਿਚ ਭਾਗ ਲਿਆ ਗਿਆ | ਪਿ੍ੰ. ਮੈਡਮ ਨੀਨਾ ਭਾਰਦਵਾਜ ਨੇ ਵਿਦਿਆਰਥੀਆਂ ਨੂੰ 26 ਜਨਵਰੀ ਦਾ ਇਤਿਹਾਸ ਦੱਸਦੇ ਹੋਏ ਸ਼ਹੀਦਾਂ ਦੀਆਂ ਕੁਰਬਾਨੀਆਂ ਬਾਰੇ ਦੱਸਿਆ | ਉਨ੍ਹਾਂ ਨੇ ਬੱਚਿਆਂ ਨੂੰ ਇਕ ਚੰਗਾ ਨਾਗਰਿਕ ਬਣ ਕੇ ਸਮਾਜ ਦਾ ਭਵਿੱਖ ਸੰਵਾਰਨ ਅਤੇ ਦੇਸ਼ ਦੀ ਮਿੱਟੀ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ |
ਜਾਡਲਾ, (ਬੱਲੀ)- ਸਥਾਨਕ ਠਾਕਰ ਦੁਆਰਾ ਮੰਦਿਰ ਵਿਚ ਪਿੰਡ ਵਾਸੀਆਂ ਵਲੋਂ ਗਣਤੰਤਰ ਦਿਵਸ ਮਨਾਇਆ ਗਿਆ | ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਸਰਪੰਚ ਰਜਿੰਦਰ ਸਿੰਘ ਰਾਠੌਰ ਨੇ ਨਿਭਾਈ | ਇਸ ਮੌਕੇ ਹਾਜ਼ਰ ਪਿੰਡ ਵਾਸੀਆਂ ਅਤੇ ਪੰਚਾਇਤ ਨੇ ਦੇਸ਼ ਦੀ ਏਕਤਾ ਅਖੰਡਤਾ ਬਰਕਰਾਰ ਰੱਖਣ ਅਤੇ ਭਾਰਤੀ ਸੰਵਿਧਾਨ ਦੀ ਪਾਲਣਾ ਕਰਨ ਦਾ ਪ੍ਰਣ ਲਿਆ | ਇਸ ਮੌਕੇ ਰਾਣਾ ਸੁਰੇਸ਼, ਰਾਣਾ ਬਾਲ ਕਿਸ਼ਨ, ਬਿ੍ਜੇਸ਼ ਛਿੱਬਾ, ਮੁਖ਼ਤਿਆਰ ਸਿੰਘ, ਸ਼ਿਵ ਕੁਮਾਰ ਛਿੱਬਾ, ਬਲਵਿੰਦਰ ਕੁਮਾਰ ਆਦਿ ਹਾਜ਼ਰ ਸਨ |
ਬਹਿਰਾਮ, (ਨਛੱਤਰ ਸਿੰਘ ਬਹਿਰਾਮ) - ਸਰਕਾਰੀ ਹਾਈ ਸਕੂਲ ਸਰਹਾਲ ਰਾਣੂੰਆਂ ਵਿਖੇ ਗਣਤੰਤਰ ਦਿਵਸ ਮਨਾਉਣ ਮੌਕੇ ਸਰਪੰਚ ਸ਼੍ਰੀਮਤੀ ਬਖਸ਼ੋ ਅਤੇ ਅਵਤਾਰ ਚੰਦ ਨੇ ਸਾਂਝੇ ਤੌਰ 'ਤੇ ਤਿਰੰਗਾ ਲਹਿਰਾਇਆ | ਸਕੂਲ ਦੀਆਂ ਵਿਦਿਆਰਥਣਾਂ ਵਲੋਂ ਉਕਤ ਵਿਸ਼ੇ 'ਤੇ ਭਾਸ਼ਣ ਅਤੇ ਦੇਸ਼ ਭਗਤੀ ਦੇ ਗੀਤ ਗਾਏ ਗਏ | ਅੰਤ ਵਿਚ ਰਾਸ਼ਟਰੀ ਗੀਤ ਗਾਉਣ ਉਪਰੰਤ ਲੱਡੂ ਵੰਡੇ ਗਏ | ਸਕੂਲ ਮੁੱਖੀ ਸ਼੍ਰੀਮਤੀ ਰਜਨਦੀਪ ਕੌਰ ਵਲੋਂ ਗਣਤੰਤਰ ਦਿਵਸ ਬਾਰੇ ਬੱਚਿਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਸਾਰਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਮਨਦੀਪ ਸੰਧੂ, ਮਨਜੀਤ ਕੌਰ, ਮਿਸ ਕਿਰਨਦੀਪ ਕੌਰ, ਮਿਸ ਬਲਵਿੰਦਰ ਕੌਰ, ਹਰਪ੍ਰੀਤ ਕੌਰ, ਕਮਲੇਸ਼ ਰਾਣੀ ਆਦਿ ਹਾਜਰ ਸਨ |
ਸ਼ਹੀਦਾਂ ਦੀ ਯਾਦ 'ਚ ਬਣੇ ਰੈਸਟ ਹਾਊਸ ਵਿਖੇ ਗਣਤੰਤਰਤਾ ਦਿਵਸ ਮਨਾਇਆ
ਔੜ/ਝਿੰਗੜਾਂ, (ਕੁਲਦੀਪ ਸਿੰਘ ਝਿੰਗੜ)- ਪਿੰਡ ਝਿੰਗੜਾਂ ਦੇ ਸ਼ਹੀਦ ਸਰਦਾਰਾ ਸਿੰਘ ਤੇ ਸ਼ਹੀਦ ਚੈਨ ਸਿੰਘ ਦੀ ਯਾਦ ਵਿਚ ਬਣੇ ਰੈਸਟ ਹਾਊਸ ਵਿਖੇ ਗਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ 72ਵਾਂ ਗਣਤੰਤਰਤਾ ਦਿਵਸ ਮਨਾਇਆ ਗਿਆ | ਇਸ ਮੌਕੇ ਜਥੇ ਰਣਜੀਤ ਸਿੰਘ ਝਿੰਗੜ ਸਾਬਕਾ ਚੇਅਰਮੈਨ ਸ਼ੂਗਰ ਮਿੱਲ, ਸੋਹਣ ਸਿੰਘ ਕਲਸੀ ਸਾਬਕਾ ਇੰਸਪੈਕਟ, ਸੋਢੀ ਸਿੰਘ ਸ਼ੇਰਗਿੱਲ ਯੂ.ਕੇ., ਬਿਸ਼ਨ ਝਿੰਗੜ, ਬਾਬਾ ਸੁਖਵਿੰਦਰ ਸਿੰਘ ਮੰਗਾ ਆਦਿ ਨੇ ਕੌਮੀ ਤਿਰੰਗਾ ਝੰਡਾ ਲਹਿਰਾਇਆ ਅਤੇ ਸ਼ਹੀਦ ਬਾਬਾ ਕਰਮ ਸਿੰਘ ਝਿੰਗੜ ਬੱਬਰ ਅਕਾਲੀ ਦੀ ਯਾਦ 'ਚ ਬਣੇ ਆਦਮ ਕੱਦ ਬੁੱਤ 'ਤੇ ਫੁੱਲ ਮਾਲਾ ਅਰਪਿਤ ਕੀਤੀਆਂ | ਲਾਲਾ ਵਲੀ ਪਬਲਿਕ ਸਕੂਲ ਝਿੰਗੜਾਂ ਦੇ ਬੱਚਿਆਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਜਥੇ ਰਣਜੀਤ ਸਿੰਘ ਝਿੰਗੜ ਨੇ ਗਣਤੰਤਰਤਾ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਬਚਿੱਤਰ ਸਿੰਘ ਸਾਬਕਾ ਇੰਸਪੈਕਟਰ, ਕੁਲਦੀਪ ਸਿੰਘ ਗਰੇਵਾਲ, ਲੱਖਾ ਸਿੰਘ, ਸਰਬਜੀਤ ਸਿੰਘ ਸ਼ੇਰਗਿੱਲ, ਪਿਆਰਾ ਸਿੰਘ ਮਹਿਮੀ, ਬੁੱਧ ਸਿੰਘ, ਦਵਿੰਦਰਪਾਲ ਬਿੱਲਾ, ਮਾ: ਮਲਕੀਤ ਸਿੰਘ ਲੱਲ੍ਹ, ਪ੍ਰਵੀਨ ਕੁਰੈਸ਼ੀ, ਡਾ: ਨਰਿੰਦਰ ਸਿੰਘ ਮਹਿਰਮਪੁਰ, ਅਜੈਬ ਸਿੰਘ, ਹਰਦਿਆਲ ਸਿੰਘ, ਸੁੱਚਾ ਸਿੰਘ ਸ਼ੇਰਗਿੱਲ, ਕਸ਼ਮੀਰ ਸਿੰਘ, ਮਨਜੀਤ ਸਿੰਘ ਸ਼ੇਰਗਿੱਲ, ਜਸਕਰਨ ਸਿੰਘ, ਚਰਨ ਸਿੰਘ, ਅਜੀਤ ਸਿੰਘ, ਸੁਰਿੰਦਰ ਸਿੰਘ, ਹਰੀ ਸਿੰਘ, ਜਰਨੈਲ ਰਾਮ, ਰਾਮ ਲਾਲ, ਸੋਹਨ ਲਾਲ ਆਦਿ ਹਾਜ਼ਰ ਸਨ |
ਉਸਮਾਨਪੁਰ/ਰਾਹੋਂ, 27 ਜਨਵਰੀ (ਸੰਦੀਪ ਮਝੂਰ, ਬਲਬੀਰ ਰੂਬੀ)- ਥਾਣਾ ਰਾਹੋਂ ਪੁਲਿਸ ਨੇ ਪਿੰਡ ਤਾਜੋਵਾਲ ਦੇ ਲਾਗਿਓਾ ਸਤਲੁਜ ਦਰਿਆ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਰਾਹੋਂ ਹਰਪ੍ਰੀਤ ਸਿੰਘ ਨੇ ...
ਬਹਿਰਾਮ, 27 ਜਨਵਰੀ (ਨਛੱਤਰ ਸਿੰਘ) - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਸੰਗੂਆਣਾ ਸਾਹਿਬ ਜੱਸੋਮਜਾਰਾ ਵਿਖੇ ਗੁਰਦੁਆਰਾ ਕਮੇਟੀ, ਐਨ. ਆਰ. ਆਈਜ ਵੀਰਾਂ ਅਤੇ ਨਗਰ ਨਿਵਾਸੀਆ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ | ਸ੍ਰੀ ...
ਜਾਡਲਾ, 27 ਜਨਵਰੀ (ਬੱਲੀ)- ਕੇਂਦਰ ਵਲੋਂ ਬਣਾਏ ਕਿਸਾਨ ਵਿਰੋਧੀ ਕਾਨੰੂਨ ਰੱਦ ਕਰਵਾਉਣ ਲਈ ਦਿੱਲੀ ਨਾ ਜਾ ਸਕਣ ਵਾਲੇ ਇੱਥੋਂ ਦੇ ਕਿਸਾਨਾਂ ਨੇ ਘੋਲ ਵਿਚ ਆਪਣਾ ਯੋਗਦਾਨ ਪਾਉਣ ਲਈ ਗਣਤੰਤਰ ਦਿਵਸ ਮੌਕੇ ਜਾਡਲਾ ਦੇ ਆਲੇ- ਦੁਆਲੇ ਅਤੇ ਮੁੱਖ ਬਾਜ਼ਾਰ ਵਿਚ ਟਰੈਕਟਰ ਪਰੇਡ ਕਰ ...
ਭੱਦੀ, 27 ਜਨਵਰੀ (ਨਰੇਸ਼ ਧੌਲ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ ਸ੍ਰੀ ਮਨੀਸ਼ ਤਿਵਾੜੀ ਵਲੋਂ ਕਸਬਾ ਭੱਦੀ ਵਿਖੇ ਐਮ.ਪੀ. ਲੈਂਡ ਅਧੀਨ ਆਈ ਦੋ ਲੱਖ ਰੁਪਏ ਦੀ ਗਰਾਂਟ ਨਾਲ ਸਰਕਾਰੀ ਸਕੂਲ ਦੀ ਕੀਤੀ ਗਈ ਚਾਰ ਦੀਵਾਰੀ ਦਾ ਉਦਘਾਟਨ ਕੀਤਾ ਗਿਆ | ਉਪਰੰਤ ...
ਸੜੋਆ, 27 ਜਨਵਰੀ (ਨਾਨੋਵਾਲੀਆ)- ਕਾਂਗਰਸ ਪਾਰਟੀ ਕਿਸਾਨਾਂ ਦੀ ਹਮੇਸ਼ਾ ਹਿਤੈਸ਼ੀ ਰਹੀ ਹੈ ਅਤੇ ਹਿਤੈਸ਼ੀ ਰਹੇਗੀ, ਕਿਸਾਨਾਂ ਦੇ ਹਰੇਕ ਦੁੱਖ-ਸੁੱਖ ਵਿਚ ਹਮੇਸ਼ਾ ਮੋਢੀ ਨਾਲ ਮੋਢੀ ਲਗਾ ਕੇ ਚੱਲੇਗੀ | ਇਹ ਵਿਚਾਰ ਮੁਨੀਸ਼ ਤਿਵਾੜੀ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ...
ਔੜ/ਝਿੰਗੜਾਂ, 27 ਜਨਵਰੀ (ਕੁਲਦੀਪ ਸਿੰਘ ਝਿੰਗੜ)- ਪਿੰਡ ਝਿੰਗੜਾਂ ਦੇ ਬੱਸ ਅੱਡਾ ਨਜ਼ਦੀਕ ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਮਾਰਕੀਟ ਵਿਖੇ ਡਾ: ਬੀ.ਆਰ.ਅੰਬੇਡਕਰ ਮਿਸ਼ਨ ਸੁਸਾਇਟੀ ਵਲੋਂ ਗਣਤੰਤਰਤਾ ਦਿਵਸ ਮਨਾਇਆ ...
ਬੰਗਾ, 27 ਜਨਵਰੀ (ਕਰਮ ਲਧਾਣਾ) - ਗਜਟਿਡ - ਨਾਨ ਗਜਟਿਡ ਐਸ. ਸੀ. ਬੀ. ਸੀ ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਡਾ. ਅੰਬੇਡਕਰ ਮਿਸ਼ਨ ਕਲੱਬ ਦੇ ਸਹਿਯੋਗ ਨਾਲ ਸੂਬਾ ਚੇਅਰਮੈਨ ਜਸਵੀਰ ਸਿੰਘ ਪਾਲ ਅਤੇ ਸੂਬਾ ਪ੍ਰਧਾਨ ਬਲਰਾਜ ਕੁਮਾਰ ਦੀ ਅਗਵਾਈ ...
ਮੁਕੰਦਪੁਰ, 27 ਜਨਵਰੀ (ਬਖਲੌਰ, ਬੰਗਾ) - ਕਸਬਾ ਮੁਕੰਦਪੁਰ ਵਿਖੇ ਪੰਜਾਬ ਸ਼ੋਸਲ ਵੈਲਫੇਅਰ ਐਸੋਸੀਏਸ਼ਨ (ਰਜਿ) ਦੀ ਮੀਟਿੰਗ ਸ਼ਿਵ ਸਿੰਘ ਸਹੋਤਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਉਪਰੰਤ ਮਹਿੰਦਰ ਸਿੰਘ ਰਾਣਾ, ਠੇਕੇਦਾਰ ਬੂਟਾ ਸਿੰਘ ਤੇ ਦੇਸ ਰਾਜ ਬੰਗਾ ਨੇ ਦੱਸਿਆ ਕਿ ...
ਪੋਜੇਵਾਲ ਸਰਾਂ, 27 ਜਨਵਰੀ (ਭਾਟੀਆ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਤੇ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਬਲਾਕ ਸੜੋਆ ਦੇ ਪਿੰਡ ਸਿੰਘਪੁਰ ਵਿਖੇ ਛੱਪੜ ਦੀ ਚਾਰਦੀਵਾਰੀ ਤੇ ਪਿੰਡ ਵਿਖੇ ਗਰਾਮ ...
ਔੜ, 27 ਜਨਵਰੀ (ਜਰਨੈਲ ਸਿੰਘ ਖੁਰਦ)- ਪਿੰਡ ਬਜੀਦਪੁਰ ਤੇ ਦੋਧਾਲੇ ਵਿਚ ਬੀਤੇ ਕੱਲ੍ਹ ਦੋਹਾਂ ਪਿੰਡਾਂ ਦੀਆ ਕਿਸਾਨ ਬੀਬੀਆਂ ਤੇ ਕਿਸਾਨਾਂ ਵਲੋਂ ਦੋਆਬਾ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਬਜੀਦਪੁਰ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਕਿਸਾਨ ਆਗੂ ...
ਮੇਹਲੀ, 27 ਜਨਵਰੀ (ਸੰਦੀਪ ਸਿੰਘ) - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਬੀਬੀਆਂ, ਬੱਚਿਆਂ ਅਤੇ ਨੌਜਵਾਨਾਂ ਦਾ ਜਥਾ ਪਿੰਡ ਬਹੂਆ, ਬੁਰਜ-ਕੰਧਾਰੀ, ਬਾਹੜ-ਮਜ਼ਾਰਾ ਅਤੇ ਕੁਲਥਮ ਤੋਂ ਪੈਦਲ ਚੱਲ ਕੇ ਟੋਲ ਪਲਾਜ਼ਾ ਬਹਿਰਾਮ ਪਹੁੰਚਿਆ | ਇਸ ਪੈਦਲ ਮਾਰਚ ਦੌਰਾਨ ਸਾਰਿਆਂ ਦੇ ...
ਮਜਾਰੀ/ਸਾਹਿਬਾ, 27 ਜਨਵਰੀ (ਨਿਰਮਲਜੀਤ ਸਿੰਘ ਚਾਹਲ)- ਮਜਾਰੀ ਟੋਲ ਪਲਾਜ਼ਾ 'ਤੇ ਅਣਮਿਥੇ ਸਮੇਂ ਲਈ ਧਰਨੇ 'ਤੇ ਬੈਠੇ ਕਿਸਾਨਾਂ ਵਲੋਂ ਗਣਤੰਤਰ ਦਿਵਸ ਸ਼ਾਂਤੀ ਪੂਰਵਕ ਮਨਾਇਆ ਗਿਆ | ਸਵੇਰ ਵੇਲੇ ਤੋਂ ਹੀ ਵੱਡੀ ਗਿਣਤੀ ਵਿਚ ਇਕੱਠੇ ਹੋਏ ਕਿਸਾਨ ਵੱਡੀ ਟੀ.ਵੀ. ਸਕਰੀਨ ਰਾਹੀਂ ...
ਬੰਗਾ, 27 ਜਨਵਰੀ (ਜਸਬੀਰ ਸਿੰਘ ਨੂਰਪੁਰ) - ਕਰੋਨਾ ਵਾਇਰਸ ਦੀ ਰੋਕਥਾਮ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਿਹਤ ਵਿਭਾਗ ਪੀ. ਐਚ. ਸੀ ਸੁੱਜੋਂ ਦੇ ਸਹਿਯੋਗ ਨਾਲ ਚੱਲ ਰਹੇ ਕੋਵਿਡ-19 ਟੀਕਾਕਰਨ ਸੈਂਟਰ ਵਿਚ 93 ਫਰੰਟ ਲਾਈਨ ਕੋਰੋਨਾ ਯੋਧਿਆਂ ਨੇ ਟੀਕਾਕਰਨ ...
ਬੰਗਾ, 26 ਜਨਵਰੀ (ਜਸਬੁੀਰ ਸਿੰਘ ਨੂਰਪੁਰ) - ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਪ੍ਰਤਿਮਾ ਅੱਗੇ ਸ਼ਰਧਾ ਸੁਮਨ ਅਰਪਿਤ ਕੀਤੇ | ਬਾਅਦ ਵਿਚ ਉਹ ਸ਼ਹੀਦ-ਏ-ਆਜ਼ਮ ਦੇ ਪਿਤਾ ਸ. ਕਿਸ਼ਨ ਸਿੰਘ ਦੇ ਸਮਾਰਕ 'ਤੇ ਵੀ ਸ਼ਰਧਾ ...
ਬਲਾਚੌਰ, 27 ਜਨਵਰੀ (ਸ਼ਾਮ ਸੁੰਦਰ ਮੀਲੂ)-ਥਾਣਾ ਸਿਟੀ ਬਲਾਚੌਰ ਦੀ ਪੁਲਿਸ ਵਲੋਂ ਗਹੂੰਣ ਮਾਰਗ 'ਤੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 10 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਦਰਜ਼ ਮੁਕੱਦਮੇ ਅਨੁਸਾਰ ਪੁਲਿਸ ਪਾਰਟੀ ਗਸ਼ਤ ਦੌਰਾਨ ਗਹੂੰਣ ਰੋਡ 'ਤੇ ...
ਬੰਗਾ, 27 ਜਨਵਰੀ (ਜਸਬੀਰ ਸਿੰਘ ਨੂਰਪੁਰ) - ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਖਿਲਾਫ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪਿੰਡ ਹੀਉਂ ਤੋਂ ਟਰੈਕਟਰ ਮਾਰਚ ਕੱਢਿਆ ਜੋ ਪਿੰਡ ਖਟਕੜ ਖੁਰਦ, ਹੱਪੋਵਾਲ, ਜੰਡਿਆਲਾ, ਸੱਲ੍ਹ ਕਲਾਂ, ਸੱਲ੍ਹ ਖੁਰਦ, ਅਟਾਰੀ, ਗੋਬਿੰਦਪੁਰ ਤੋਂ ...
ਬੰਗਾ, 27 ਜਨਵਰੀ (ਕਰਮ ਲਧਾਣਾ) - ਗੁਰਦੁਆਰਾ ਸਿੰਘ ਸਭਾ ਲਹਿੰਦੀ ਪੱਤੀ ਲਧਾਣਾ ਉੱਚਾ ਵਿਖੇ ਦਸਮ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਨਮਾਨ ਸਮਾਗਮ ਕਰਾਇਆ ਗਿਆ | ਜਿਸ ਦੌਰਾਨ ਕੀਰਤਨ ਦੀ ਸਿੱਖਿਆ ਲੈ ਕੇ ਗੁਰਬਾਣੀ ਦਾ ...
ਨਵਾਂਸ਼ਹਿਰ, 27 ਜਨਵਰੀ (ਗੁਰਬਖਸ਼ ਸਿੰਘ ਮਹੇ)- ਅੱਜ ਕਿਰਤੀ ਕਿਸਾਨ ਯੂਨੀਅਨ ਅਤੇ ਜਮਹੂਰੀ ਅਧਿਕਾਰ ਸਭਾ ਵਲੋਂ ਇੱਥੇ ਰਿਲਾਇੰਸ ਸਟੋਰ ਅੱਗੇ ਚਾਰ ਮਹੀਨਿਆਂ ਤੋਂ ਚੱਲ ਰਹੇ ਕਿਸਾਨੀ ਧਰਨੇ 'ਤੇ 'ਭਾਰਤੀ ਗਣਰਾਜ, ਵਾਅਦੇ ਅਤੇ ਹਕੀਕਤਾਂ' ਵਿਸ਼ੇ ਉੱਤੇ ਕਾਨਫ਼ਰੰਸ ਕੀਤੀ ਗਈ ...
ਪੱਲੀ ਝਿੱਕੀ, 27 ਜਨਵਰੀ (ਪਾਬਲਾ) - ਦੇਸ਼ ਦੇ 72ਵੇਂ ਗਣਤੰਤਰ ਦਿਵਸ ਨੂੰ ਸਮਰਪਿਤ ਪਿੰਡ ਪੱਲੀ ਝਿੱਕੀ ਵਿਖੇ 1961-62 ਵਿਚ ਹੋਈ ਭਾਰਤ- ਚੀਨ ਦੀ ਜੰਗ ਦੌਰਾਨ ਸ਼ਹੀਦ ਹੋਏ ਸ. ਸਵਰਨ ਸਿੰਘ ਦੇ ਆਦਮਕੱਦ ਬੁੱਤ 'ਤੇ ਉਨ੍ਹਾਂ ਦੀ ਧਰਮ ਪਤਨੀ ਮਨਜੀਤ ਕੌਰ ਨੌਰਾ ਵਲੋਂ ਸ਼ਰਧਾਂਜਲੀ ਭੇਟ ...
ਨਵਾਂਸ਼ਹਿਰ, 27 ਜਨਵਰੀ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਕੀਤੀ, ਜਿਸ ਵਿਚ ...
ਨਵਾਂਸ਼ਹਿਰ, 27 ਜਨਵਰੀ (ਗੁਰਬਖਸ਼ ਸਿੰਘ ਮਹੇ)- ਬਾਬਾ ਡਾ: ਭੀਮ ਰਾਓ ਅੰਬੇਡਕਰ ਨੇ ਸੰਵਿਧਾਨ ਲਾਗੂ ਕਰਕੇ ਪੂਰੇ ਦੇਸ਼ ਅੰਦਰ ਬਰਾਬਰਤਾ, ਭਾਈਚਾਰੇ, ਮਾਨਵਵਾਦੀ ਜੀਵਨ ਦੀ ਜਾਂਚ ਸਿਖਾਈ, ਅੱਜ ਬਾਬਾ ਸਾਹਿਬ ਦੇ ਸੰਵਿਧਾਨ ਨੂੰ ਬਚਾਉਣਾ ਹੀ ਦੇਸ਼ ਨੂੰ ਬਚਾਉਣਾ ਹੈ | ਇਹ ...
ਨਵਾਂਸ਼ਹਿਰ, 27 ਜਨਵਰੀ (ਗੁਰਬਖਸ਼ ਸਿੰਘ ਮਹੇ)-ਗਣਤੰਤਰ ਦਿਵਸ ਮੌਕੇ ਕਿਰਤੀ ਕਿਸਾਨ ਯੂਨੀਅਨ ਵਲੋਂ ਨਵਾਂਸ਼ਹਿਰ ਵਿਚ ਟਰੈਕਟਰ ਟਰਾਲੀ ਮਾਰਚ ਕੀਤਾ ਗਿਆ ਜਿਸ ਵਿਚ 50 ਤੋਂ ਵੱਧ ਟਰੈਕਟਰ-ਟਰਾਲੀਆਂ, ਕਾਰਾਂ ਜੀਪਾਂ ਸ਼ਾਮਲ ਹੋਈਆਂ | ਇਸ ਮਾਰਚ ਦੀ ਅਗਵਾਈ ਕਿਰਤੀ ਕਿਸਾਨ ...
ਨਵਾਂਸ਼ਹਿਰ, 27 ਜਨਵਰੀ (ਗੁਰਬਖਸ਼ ਸਿੰਘ ਮਹੇ)- 26 ਜਨਵਰੀ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਅਤੇ ਨਾਰੀ ਜਾਤੀ ਦੇ ਮੁਕਤੀ ਦਾਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ 'ਤੇ ਫੁੱਲ ਮਾਲਾ ਭੇਟ ਕਰਨ ਉਪਰੰਤ ਪਟਵਾਰੀ ਪਲਵਿੰਦਰ ਸਿੰਘ ਸੂਦ ਜ਼ਿਲ੍ਹਾ ...
ਪੋਜੇਵਾਲ ਸਰਾਂ, 27 ਜਨਵਰੀ (ਨਵਾਂਗਰਾਈਾ)- ਸਕੂਲ ਸਿੱਖਿਆ ਵਿਭਾਗ ਵਲੋਂ ਰਾਜ ਦੇ ਵਿੱਦਿਅਕ ਅਦਾਰਿਆਂ ਦੇ ਨਾਮ ਮਹੱਤਵਪੂਰਨ ਸ਼ਖ਼ਸੀਅਤਾਂ ਦੇ ਨਾਮ 'ਤੇ ਰੱਖਣ ਸਬੰਧੀ ਪਹਿਲਾਂ ਜਾਰੀ ਪਾਲਿਸੀ ਵਿਚ ਤਬਦੀਲੀਆਂ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਸਬੰਧੀ ਸਕੱਤਰ ਸਕੂਲ ...
ਨਵਾਂਸ਼ਹਿਰ, 27 ਜਨਵਰੀ (ਮਹੇ)- ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 11 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਅੱਜ ਬਲਾਕ ਮੁਜੱਫਰਪੁਰ 'ਚ 4, ਬਲਾਕ ਸੁੱਜੋਂ 'ਚ 2 ਅਤੇ ਬਲਾਕ ਬਲਾਚੌਰ 'ਚ 5 ਵਿਅਕਤੀਆਂ ...
ਨਵਾਂਸ਼ਹਿਰ, 27 ਜਨਵਰੀ (ਗੁਰਬਖਸ਼ ਸਿੰਘ ਮਹੇ)- ਮਿਸ਼ਨ ਸ਼ਤ ਪ੍ਰਤੀਸ਼ਤ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਜਗਜੀਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਅਮਰੀਕ ਸਿੰਘ ਦੀ ਰਹਿਨੁਮਾਈ ਹੇਠ ਡੀ.ਐਮ. ਕੰਪਿਊਟਰ ਸਾਇੰਸ ਵਲੋਂ ਜ਼ਿਲੇ੍ਹ ਦੇ ਰਹਿੰਦੇ 4 ਬਲਾਕ ਬਲਾਚੌਰ-1, ...
ਨਵਾਂਸ਼ਹਿਰ, 27 ਜਨਵਰੀ (ਸ. ਰ.)- ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ 28 ਜਨਵਰੀ 2021 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਨਵਾਂਸ਼ਹਿਰ ਵਿਖੇ ...
ਬਲਾਚੌਰ, 27 ਜਨਵਰੀ (ਮੀਲੂ)- ਸ੍ਰੀ ਗੁਰੂ ਰਵਿਦਾਸ ਯੂਥ ਵੈੱਲਫੇਅਰ ਕਲੱਬ ਲੋਹਟ ਵਲੋਂ ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਪਿੰਡ ਵਿਚ 6 ਵੀ ਤੋਂ ਲੈ ਕੇ 12 ਜਮਾਤ ਦੇ ਵਿਦਿਆਰਥੀਆਂ ਦੇ ਵਿੱਦਿਅਕ, ਪੇਂਟਿੰਗ ਅਤੇ ਸੰਗੀਤਕ ਮੁਕਾਬਲੇ ਕਰਵਾਏ ਗਏ | ਵਿੱਦਿਅਕ ਮੁਕਾਬਲਿਆਂ ਦੀ ...
ਨਵਾਂਸ਼ਹਿਰ, 27 ਜਨਵਰੀ (ਮਹੇ)- ਦੇਸ਼ ਦੇ 72ਵੇਂ ਗਣਤੰਤਰ ਦਿਵਸ ਮੌਕੇ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਵਲੋਂ ਡੀ.ਸੀ. ਕੈਂਪ ਆਫ਼ਿਸ ਵਿਖੇ ਵੀ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਪੁਲਿਸ ਟੁਕੜੀ ਪਾਸੋਂ ਸਲਾਮੀ ਲਈ ਗਈ | ਇਸੇ ਤਰ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ...
ਰੈਲਮਾਜਰਾ, 27 ਜਨਵਰੀ (ਸੁਭਾਸ਼ ਟੌਾਸਾ, ਰਾਕੇਸ਼ ਰੋਮੀ)-ਇੱਥੇ ਰਿਆਤ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਸਵਾਮੀ ਵਿਵੇਕਾਨੰਦ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਉਂਦੇ ਹੋਏ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ | ਪ੍ਰੋਗਰਾਮ ਦੇ ਕੋਆਰਡੀਨੇਟਰ ਡਾ ਪੱਲਵੀ ...
ਨਵਾਂਸ਼ਹਿਰ, 27 ਜਨਵਰੀ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਔਰਤਾਂ ਤੇ ਬੱਚੀਆਂ ਦੀ ਬਿਹਤਰੀ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਤਹਿਤ ਜ਼ਿਲ੍ਹੇ ਦੀਆਂ ਹੋਣਹਾਰ ...
ਬੰਗਾ, 27 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਬੈਂਸਾਂ ਵਿਖੇ ਗ੍ਰਾਮ ਸੁਵਿਧਾ ਸੈਂਟਰ ਦਾ ਉਦਘਾਟਨ ਕੀਤਾ ਗਿਆ ਜਿੱਥੇ ਬਤੌਰ ਮੁੱਖ ਮਹਿਮਾਨ ਪਹੁੰਚੇ ਡਾ. ਉਂਕਾਰ ਸਿੰਘ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਆਤਮ ਨਿਰਭਰ ਹੁੰਦਿਆਂ ਹੋਇਆਂ ਸਵੈ-ਰੋਜ਼ਗਾਰ ਨਾਲ ਜੁੜਨਾ ...
ਬੰਗਾ, 27 ਜਨਵਰੀ (ਕਰਮ ਲਧਾਣਾ) - ਪੰਜਾਬੀ ਕਾਵਿ ਜਗਤ ਵਿਚ ਦੋ ਕਾਵਿ ਸੰਗਿ੍ਹਾਂ ਨਾਲ ਭਰਵੀਂ ਹਾਜ਼ਰੀ ਲਗਾਉਣ ਵਾਲੇ ਅਮਰੀਕਾ 'ਚ ਵਸਦੇ ਪ੍ਰਵਾਸੀ ਪੰਜਾਬੀ ਕਵੀ ਸੇਵਾ ਸਿੰਘ ਨੂਰਪੁਰੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਧਾਣਾ ਝਿੱਕਾ ਨੂੰ ਵਿਦਿਆਰਥੀਆਂ ...
ਬੰਗਾ, 27 ਜਨਵਰੀ (ਕਰਮ ਲਧਾਣਾ) - ਦਿੱਲੀ ਬਾਰਡਰਾਂ 'ਤੇ ਕੇਂਦਰ ਸਰਕਾਰ ਦੇ ਮਾਰੂ ਖੇਤੀ ਕਾਨੂੰਨ ਰੱਦ ਕਰਨ ਲਈ ਚੱਲ ਰਹੇ ਕਿਸਾਨ-ਮਜ਼ਦੂਰ ਸੰਘਰਸ਼ ਨੂੰ ਜੋ ਦਿੱਲੀ 'ਚ ਕਿਸਾਨਾਂ ਵਲੋਂ ਗਣਤੰਤਰ ਦਿਵਸ 'ਤੇ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਗਿਆ, ਸੰਘਰਸ਼ ਦੀ ਹਮਾਇਤ ਕਰਦਿਆਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX