ਫ਼ਤਹਿਗੜ੍ਹ ਸਾਹਿਬ, 27 ਜਨਵਰੀ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਫ਼ਤਹਿਗੜ੍ਹ ਸਾਹਿਬ ਵਿਚ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਖੇਡ ਸਟੇਡੀਅਮ ਮਾਧੋਪੁਰ ਸਰਹਿੰਦ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਖ਼ੁਰਾਕ ਤੇ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਬਾਰੇ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਸ੍ਰੀ ਆਸ਼ੂ ਨੇ ਸ਼ਾਨਦਾਰ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਕਮਾਂਡਰ ਡੀ. ਐੱਸ. ਪੀ. ਪਿ੍ਥਵੀ ਸਿੰਘ ਚਾਹਲ ਦੀ ਅਗਵਾਈ ਹੇਠ ਮਾਰਚ ਪਾਸਟ ਤੋਂ ਸਲਾਮੀ ਲਈ¢ ਇਸ ਮੌਕੇ ਬੋਲਦਿਆਂ ਸ੍ਰੀ ਆਸ਼ੂ ਨੇ ਸੰਵਿਧਾਨ ਲਾਗੂ ਹੋਣ ਸਬੰਧੀ ਸਮੂਹ ਸੈਨਾਵਾਂ, ਅਰਧ ਸੈਨਿਕ ਬਲਾਂ ਤੇ ਸੂਬਿਆਂ ਦੀਆਂ ਪੁਲਿਸ ਫੋਰਸਿਜ਼ ਦੇ ਅਫ਼ਸਰਾਂ, ਜਵਾਨਾਂ ਵਲੋਂ ਦੇਸ਼ ਦੀ ਆਜ਼ਾਦੀ ਨੂੰ ਕਾਇਮ ਰੱਖਣ ਲਈ ਕੀਤੇ ਬਲੀਦਾਨ ਦੀ ਸ਼ਲਾਘਾ ਕੀਤੀ, ਜਿਨ੍ਹਾਂ ਆਜ਼ਾਦੀ ਤੋਂ ਬਾਅਦ ਦੇਸ਼ ਨੂੰ ਅੰਦਰੂਨੀ ਤੇ ਬਾਹਰੀ ਖ਼ਤਰਿਆਂ ਤੋਂ ਸੁਰੱਖਿਅਤ ਕੀਤਾ | ਉਨ੍ਹਾਂ ਸਮੁੱਚੇ ਪੰਜਾਬੀਆਂ ਨੂੰ ਸੂਬੇ ਵਿਚ ਅਮਨ, ਸ਼ਾਂਤੀ, ਭਾਈਚਾਰਕ ਸਾਂਝ ਤੇ ਸਦਭਾਵਨਾ ਦੀ ਮਿਸਾਲ ਪੈਦਾ ਕਰਦਿਆਂ ਦੇਸ਼ ਦੇ ਸਰਬਪੱਖੀ ਵਿਕਾਸ ਵਿਚ ਆਪਣਾ ਯੋਗਦਾਨ ਪਾਉਣ ਬਦਲੇ ਵਧਾਈ ਵੀ ਦਿੱਤੀ | ਆਸ਼ੂ ਨੇ ਕਿਹਾ ਕਿ ਡਾ. ਅੰਬੇਦਕਰ ਨੇ ਮੁਲਕ ਦੇ ਹਰ ਨਾਗਰਿਕ ਵਾਸਤੇ ਸਰਬਪੱਖੀ ਵਿਕਾਸ ਦੇ ਮੌਕੇ ਦੇਣ ਵਾਲਾ ਸੰਵਿਧਾਨ ਤਿਆਰ ਕੀਤਾ, ਜਿਸ ਰਾਹੀਂ ਹਰੇਕ ਨਾਗਰਿਕ ਨੂੰ ਸਮਾਜਿਕ, ਆਰਥਿਕ, ਰਾਜਨੀਤਕ ਤੇ ਧਾਰਮਿਕ ਆਜ਼ਾਦੀ ਦੇਣਾ ਤੇ ਦਿਵਾਉਣਾ ਅਧਿਕਾਰ ਮਿਲਿਆ | ਸ੍ਰੀ ਆਸ਼ੂ ਨੇ ਕਿਹਾ ਕਿ ਅਜੋਕੇ ਦੌਰ 'ਚ ਜਿਸ ਢੰਗ ਨਾਲ ਸੰਵਿਧਾਨ ਵਿਚ ਸੋਧਾਂ ਕਰਕੇ ਵਖਰੇਵੇਂ ਪੈਦਾ ਕੀਤੇ ਜਾ ਰਹੇ ਹਨ, ਇਹ ਦੇਸ਼ ਦੀ ਆਜ਼ਾਦੀ, ਏਕਤਾ, ਅਖੰਡਤਾ ਤੇ ਸਰਬਪੱਖੀ ਵਿਕਾਸ ਦੇ ਸੁਪਨੇ ਨੂੰ ਤੋੜਨ ਬਰਾਬਰ ਹੈ¢ ਉਨ੍ਹਾਂ ਕਿਹਾ ਕਿ ਵਿਧਾਨ ਦੀ ਪ੍ਰਸਤਾਵਨਾ 'ਚ ਸਪਸ਼ਟ ਰੂਪ 'ਚ ਦਰਜ਼ ਹੈ ਕਿ ਸਮਾਜਿਕ, ਆਰਥਿਕ ਤੇ ਸਿਆਸੀ ਨਿਆ, ਵਿਚਾਰ ਪ੍ਰਗਟਾਵੇ ਦੀ ਆਜ਼ਾਦੀ, ਵਿਸ਼ਵਾਸ ਦੀ ਆਜ਼ਾਦੀ, ਪੂਜਾ ਦੀ ਆਜ਼ਾਦੀ ਦੇਣਾ ਵਿਧਾਨ ਦਾ ਫ਼ਰਜ਼ ਹੈ¢ ਹਰ ਨਾਗਰਿਕ ਨੂੰ ਰੁਤਬੇ ਮੁਰਾਤਬੇ ਦੀ ਬਰਾਬਰੀ, ਵਿਕਾਸ ਦੇ ਮੌਕਿਆਂ ਦੀ ਬਰਾਬਰੀ ਦਿੱਤੀ ਜਾਵੇਗੀ | ਅਸੀਂ 26 ਜਨਵਰੀ 1950 ਨੂੰ ਲਾਗੂ ਹੋਏ ਸੰਵਿਧਾਨ ਵਿਚ ਆਪਣੀ ਨਿੱਜੀ ਪਸੰਦਾਂ, ਨਾ ਪਸੰਦਾਂ ਤਿਆਗਦੇ ਹੋਏ, ਸਭਨਾਂ ਲਈ ਪ੍ਰਵਾਨ ਕੀਤਾ | ਹਰ ਦੇਸ਼ ਦੀ ਆਜ਼ਾਦ ਹਸਤੀ ਆਪਣੇ ਵਿਧਾਨ, ਆਪਣੇ ਨਿਸ਼ਾਨ ਤੇ ਆਪਣੇ ਨਿਸ਼ਚਿਤ ਸਥਾਨ ਨਾਲ ਹੀ ਪ੍ਰਵਾਨ ਹੁੰਦੀ ਹੈ | ਸਾਡਾ ਸੰਵਿਧਾਨ ਸਾਡਾ ਵਿਧਾਨ ਹੈ | ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਗੱਲ ਕਦੇ ਨਹੀਂ ਭੁੱਲਣੀ ਚਾਹੀਦੀ ਕਿ ਬਹੁਮਤ ਨਾਲੋਂ ਸਹਿਮਤੀ ਜਾਂ ਸਰਬਸੰਮਤੀ ਦੀ ਸ਼ਕਤੀ ਵਧੇਰੇ ਹੁੰਦੀ ਹੈ ਅਤੇ ਜਿਹੜਾ ਵਿਧਾਨ ਸਭਨਾਂ 'ਤੇ ਲਾਗੂ ਹੋਣਾ ਹੈ, ਉਸ ਦੇ ਫ਼ੈਸਲੇ ਸਹਿਮਤੀ ਨਾਲ ਲਏ ਜਾਣੇ ਲਾਜ਼ਮੀ ਹਨ | ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮਾਰਚ ਪਾਸਟ ਵਿਚ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼ ਤੇ ਸਕੂਲਾਂ ਤੇ ਕਾਲਜਾਂ ਦੇ ਐੱਨ. ਸੀ. ਸੀ. ਕੈਡਿਟਸ ਦੀਆਂ ਟੁਕੜੀਆਂ ਨੇ ਹਿੱਸਾ ਲਿਆ | ਇਸ ਮੌਕੇ ਕੋਰੋਨਾ ਖ਼ਿਲਾਫ਼ ਜੰਗ ਵਿਚ ਵਿਸ਼ੇਸ਼ ਯੋਗਦਾਨ ਪਾਉਣ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਹੋਰਨਾਂ ਖੇਤਰਾਂ ਵਿਚ ਅਹਿਮ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ¢ ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਝਾਕੀਆਂ ਵੀ ਕੱਢੀਆਂ ਗਈਆਂ | ਇਸ ਸਮਾਗਮ ਵਿਚ ਰਣਦੀਪ ਸਿੰਘ ਨਾਭਾ ਵਿਧਾਇਕ ਅਮਲੋਹ, ਗੁਰਪ੍ਰੀਤ ਸਿੰਘ ਜੀ. ਪੀ. ਵਿਧਾਇਕ ਹਲਕਾ ਬਸੀ ਪਠਾਣਾਂ, ਜ਼ਿਲ੍ਹਾ ਤੇ ਸੈਸ਼ਨ ਜੱਜ ਨਿਰਭਾਓ ਸਿੰਘ ਗਿੱਲ, ਡਿਪਟੀ ਕਮਿਸ਼ਨਰ ਅੰਮਿ੍ਤ ਕੌਰ ਗਿੱਲ, ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ, ਵਧੀਕ ਡਿਪਟੀ ਕਮਿਸ਼ਨਰ ਜਨਰਲ ਅਨੁਪਿ੍ਤਾ ਜੌਹਲ, ਐਸ.ਪੀ. ਹਰਪਾਲ ਸਿੰਘ, ਐਸ.ਪੀ. ਨਵਰੀਤ ਸਿੰਘ ਵਿਰਕ, ਐੱਸ. ਡੀ. ਐੱਮ. ਡਾ. ਸੰਜੀਵ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਵੱਖ-ਵੱਖ ਥਾਈਾ ਕਰਵਾਏ ਗਏ ਗਣਤੰਤਰਤਾ ਦਿਵਸ ਸਮਾਗਮ- ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਵੱਖ-ਵੱਖ ਥਾਈਾ 72ਵੇਂ ਗਣਤੰਤਰਤਾ ਦਿਵਸ ਸਬੰਧੀ ਸਮਾਗਮ ਕਰਵਾਏ ਗਏ, ਜਿਸ ਦੌਰਾਨ ਨਗਰ ਕੌਾਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਵਲੋਂ ਕਰਵਾਏ ਸਮਾਗਮ ਦੌਰਾਨ ਮੁੱਖ ਮਹਿਮਾਨ ਐੱਸ.ਡੀ.ਐੱਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਜਦੋਂਕਿ ਸਮਾਗਮ ਦੀ ਪ੍ਰਧਾਨਗੀ ਕਾਰਜ ਸਾਧਕ ਅਫ਼ਸਰ ਗੁਰਪਾਲ ਸਿੰਘ ਨੇ ਕੀਤੀ | ਇਸ ਮੌਕੇ ਸਕੂਲੀ ਬੱਚਿਆਂ ਨੇ ਕੌਮੀ ਗੀਤ ਪੇਸ਼ ਕੀਤਾ | ਸਮਾਗਮ ਦੌਰਾਨ ਐੱਸ.ਡੀ.ਐੱਮ ਡਾ. ਸੰਜੀਵ ਕੁਮਾਰ ਅਤੇ ਕਾਰਜ ਸਾਧਕ ਅਫ਼ਸਰ ਗੁਰਪਾਲ ਸਿੰਘ ਨੇ ਸਮੁੱਚੇ ਦੇਸ਼ ਵਾਸੀਆਂ ਨੂੰ ਗਣਤੰਤਰਤਾ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਸਕੂਲੀ ਬੱਚਿਆਂ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ | ਇਸੇ ਤਰ੍ਹਾਂ ਗੌਰਮਿੰਟ ਰੇਲਵੇ ਪੁਲਿਸ ਵਲੋਂ ਸਰਹਿੰਦ ਰੇਲਵੇ ਸਟੇਸ਼ਨ 'ਤੇ ਮਨਾਏ ਗਣਤੰਤਰਤਾ ਦਿਵਸ ਮੌਕੇ ਸਹਾਇਕ ਥਾਣੇਦਾਰ ਹਾਕਮ ਸਿੰਘ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸੇ ਤਰ੍ਹਾਂ ਆਰ.ਪੀ.ਐੱਫ਼ ਦੇ ਇੰਸਪੈਕਟਰ ਕਮਲੇਸ਼ ਤਿਵਾੜੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸੇ ਤਰ੍ਹਾਂ ਰਾਣਾ ਗਰੁੱਪ ਸਰਹਿੰਦ ਵਲੋਂ ਕਰਵਾਏ ਸਮਾਗਮ ਦੌਰਾਨ ਚੇਅਰਮੈਨ ਡਾ. ਰਘਵੀਰ ਸੂਰੀ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਡਾ. ਹਿਤੇਂਦਰ ਸੂਰੀ, ਵਿਕਾਸ ਸੂਰੀ, ਸੋਵਿਕ ਸੂਰੀ ਅਤੇ ਡਾ. ਦੀਪਿਕਾ ਸੂਰੀ ਨੇ ਸਮੁੱਚੇ ਦੇਸ਼ ਵਾਸੀਆਂ ਗਣਤੰਤਰਤਾ ਦਿਵਸ ਵਧਾਈ ਦਿੰਦਿਆਂ ਲੋਕਾਂ ਨੂੰ ਉਨ੍ਹਾਂ ਦੇ ਸੰਵਿਧਾਨਿਕ ਹੱਕਾਂ ਬਾਰੇ ਜਾਣਕਾਰੀ ਦਿੱਤੀ |
ਬਸੀ ਪਠਾਣਾਂ, (ਰਵਿੰਦਰ ਮੌਦਗਿਲ, ਗ.ਸ. ਰੁਪਾਲ, ਐੱਚ. ਐੱਸ. ਗੌਤਮ)-72ਵੇਂ ਗਣਤੰਤਰ ਦਿਵਸ ਦੇ ਮੌਕੇ ਬਸੀ ਪਠਾਣਾਂ ਵਿਚ ਐੱਸ. ਡੀ. ਐੱਮ. ਜਸਪ੍ਰੀਤ ਸਿੰਘ ਵਲੋਂ ਤਿਰੰਗਾ ਲਹਿਰਾਇਆ ਗਿਆ ਅਤੇ ਰਾਸ਼ਟਰ ਗੀਤ ਉਪਰੰਤ ਮਾਰਚ ਪਾਸਟ ਤੋਂ ਸਲਾਮੀ ਲਈ ਗਈ | ਉਨ੍ਹਾਂ 1950 ਦੀ 26 ਜਨਵਰੀ ਨੂੰ ਐਲਾਨੇ ਭਾਰਤ ਦੇ ਸੰਵਿਧਾਨ ਦੀ ਪਾਲਨਾ ਕਰਨ ਦੀ ਅਪੀਲ ਦੇ ਨਾਲ ਨਾਲ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਦੇਣ ਵਾਲੇ ਸਵਤੰਤਰਤਾ ਸੰਗਰਾਮੀਆਂ ਨੂੰ ਵੀ ਯਾਦ ਕੀਤਾ | ਉਨ੍ਹਾਂ ਕੋਰੋਨਾ ਕਾਲ ਦੌਰਾਨ ਬਿਹਤਰੀਨ ਸੇਵਾ ਨਿਭਾਉਣ ਵਾਲੇ ਸਿਹਤ ਕਰਮਚਾਰੀਆਂ, ਪੁਲਿਸ ਦੇ ਜਵਾਨਾ ਤੇ ਹੋਰ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰ ਦੇ ਕੇ ਉਨ੍ਹਾਂ ਦੀ ਹੌਸਲਾ ਅਫਜਾਈ ਵੀ ਕੀਤੀ | ਇਸ ਮੌਕੇ ਸਤਵੀਰ ਸਿੰਘ ਨੋਗਾਵਾਂ ਚੇਅਰਮੈਨ ਅਤੇ ਅਮੀ ਚੰਦ ਭਟੇੜੀ ਉਪ ਚੇਅਰਮੈਨ ਮਾਰਕੀਟ ਕਮੇਟੀ, ਬਲਜੀਤ ਕੌਰ ਚੇਅਰਪਰਸਨ ਪੰਚਾਇਤ ਸੰਮਤੀ, ਦਵਿੰਦਰ ਸਿੰਘ ਸ਼ਹੀਦਗੜ੍ਹ ਮੈਂਬਰ ਪੰਚਾਇਤ ਸੰਮਤੀ, ਤਹਿਸੀਲਦਾਰ ਅਵਤਾਰ ਸਿੰਘ ਜੰਗੂ, ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ, ਰਾਸ਼ਟਰਪਤੀ ਪੁਲਿਸ ਮੈਡਲ ਅਵਾਰਡੀ ਡੀ.ਐੱਸ.ਪੀ. ਸੁਖਮਿੰਦਰ ਸਿੰਘ ਚੌਹਾਨ, ਐੱਸ.ਐੱਚ.ਓ. ਮਨਪ੍ਰੀਤ ਦਿਉਲ, ਡੀ.ਐੱਫ.ਐੱਸ.ਓ. ਨਰਿੰਦਰਪਾਲ ਕੌਰ, ਬੀ.ਡੀ.ਪੀ.ਓ. ਭੁਪਿੰਦਰ ਸਿੰਘ, ਬਲਜਿੰਦਰ ਸਿੰਘ ਕੰਗ ਸਿਟੀ ਪੁਲਿਸ ਚੌਕੀ ਇੰਚਾਰਜ, ਰਾਮ ਕਿ੍ਸ਼ਨ ਚੁੱਘ, ਕਾਰਜ ਸਾਧਕ ਅਫ਼ਸਰ ਮਨਜੀਤ ਸਿੰਘ, ਐੱਸ. ਐੱਮ. ਓ. ਡਾ. ਨਿਰਮਲ ਕੌਰ, ਸੀ.ਡੀ.ਪੀ.ਓ. ਵੀਨਾ ਭਗਤ, ਸੁਖਦੇਵ ਸਿੰਘ ਸੁਪਰਵਾਈਜ਼ਰ ਮਾਰਕੀਟ ਕਮੇਟੀ, ਸ਼ਾਮ ਗੌਤਮ, ਦਲਵੀਰ ਸਿੰਘ ਪ੍ਰਧਾਨ ਪੰਚਾਇਤ ਸਕੱਤਰ ਯੂਨੀਅਨ ਦੇ ਨਾਲ ਹੋਰ ਪਤਵੰਤੇ ਵੀ ਮੌਜੂਦ ਸਨ |
ਮੰਡੀ ਗੋਬਿੰਦਗੜ੍ਹ, (ਮੁਕੇਸ਼ ਘਈ)-ਸ੍ਰੀ ਬੱਲਬ ਸੇਵਾ ਸਮਿਤੀ ਵੈੱਲਫੇਅਰ ਸੁਸਾਇਟੀ ਰਜਿਸਟਰਡ ਮੰਡੀ ਗੋਬਿੰਦਗੜ੍ਹ ਵਲੋਂ ਚਲਾਏ ਜਾ ਰਹੇ ਸਿਕਸ਼ਾ ਨਿਕੇਤਨ ਨਾਮਕ ਜ਼ਰੂਰਤਮੰਦ ਬੱਚਿਆਂ ਦੇ ਸਕੂਲ ਵਲੋਂ ਅੱਜ ਗਣਤੰਤਰ ਦਿਵਸ ਸਮਾਗਮ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਸਰਸਵਤੀ ਵੰਦਨਾ ਨਾਲ ਕੀਤੀ ਗਈ ਜਦਕਿ ਰਾਸ਼ਟਰੀ ਝੰਡਾ ਫਹਿਰਾਉਣ ਦੀ ਰਸਮ ਮੁੱਖ ਮਹਿਮਾਨ ਉਦਯੋਗਪਤੀ ਲਖਵੀਰ ਸਿੰਘ ਵਲੋਂ ਅਦਾ ਕੀਤੀ ਗਈ | ਇਸ ਮੌਕੇ ਸਕੂਲੀ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਦਰਸ਼ਕਾਂ ਦਾ ਮਨੋਰੰਜਨ ਵੀ ਕੀਤਾ ਗਿਆ | ਇਸ ਤੋਂ ਪਹਿਲਾਂ ਇਸ ਸੰਸਥਾ ਦੀ ਮੁੱਖ ਸੰਚਾਲਕ ਮਿਨਲ ਗੁਪਤਾ ਤੇ ਅਨੁਭਵ ਕੌਸ਼ਲ ਵੱਲੋਂ ਗਣਤੰਤਰ ਦਿਵਸ ਬਾਰੇ ਰੌਸ਼ਨੀ ਪਾਈ ਗਈ | ਇਸ ਸਮਾਗਮ ਦੇ ਦੌਰਾਨ ਬੱਚਿਆਂ ਕੋਲੋਂ ਡਰਾਇੰਗ ਮੁਕਾਬਲੇ ਵੀ ਕਰਵਾਏ ਗਏ | ਸਮਾਰੋਹ ਦੇ ਦੌਰਾਨ ਭਾਗ ਲੈਣ ਵਾਲੇ ਬੱਚਿਆਂ ਨੂੰ ਟਰਾਫ਼ੀਆਂ ਅਤੇ ਗਿਫ਼ਟ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਮੀਨਲ ਗੁਪਤਾ, ਅਨੁਭਵ ਕੌਸ਼ਲ, ਕਮਲੇਸ਼ ਪੁਲੀਸ, ਸੁਨੀਤਾ ਗੁਪਤਾ, ਪੀਰੀਆ ਕਾਜਲ, ਮੰਜੂ ਚਿਕਰਸਲ, ਪਰਵੀਨ ਵਰਮਾ, ਸੁਨੀਲ ਗੁਪਤਾ, ਵਿਕਾਸ ਕੌਸ਼ਲ, ਅੰਕੁਰ ਕੌਸ਼ਲ, ਪ੍ਰਵੀਨ ਕੌਸ਼ਲ, ਅਸ਼ੋਕ ਕੌਸ਼ਲ, ਕੰਚਨ ਕੌਸ਼ਲ, ਪ੍ਰਣਵ ਗੁਪਤਾ , ਅੰਜਲੀ ਗੁਪਤਾ, ਅਦਿੱਤਿਆ ਕੁਮਾਰ, ਸਕਸ਼ਮ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਸਕੂਲੀ ਬੱਚੇ ਤੇ ਉਨ੍ਹਾਂ ਦੇ ਮਾਪੇ ਸ਼ਾਮਿਲ ਹੋਏ |
ਖਮਾਣੋਂ, (ਜੋਗਿੰਦਰ ਪਾਲ, ਮਨਮੋਹਣ ਸਿੰਘ ਕਲੇਰ)-72ਵੇਂ ਗਣਤੰਤਰ ਦਿਵਸ ਮੌਕੇ ਸਬ ਡਵੀਜ਼ਨ ਪ੍ਰਬੰਧਕੀ ਕੰਪਲੈਕਸ ਖਮਾਣੋਂ ਵਿਖੇ ਐੱਸ. ਡੀ. ਐੱਮ. ਅਰਵਿੰਦ ਕੁਮਾਰ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ |
ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਦੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ | ਐੱਸ. ਡੀ. ਐੱਮ. ਖਮਾਣੋਂ, ਡਾਕਟਰ ਨਰੇਸ਼ ਚੌਹਾਨ ਅਤੇ ਥਾਣਾ ਮੁਖੀ ਖੇੜ੍ਹੀ ਨੌਧ ਸਿੰਘ ਹਰਮਿੰਦਰ ਸਿੰਘ ਨੇ ਗਣਤੰਤਰ ਦਿਵਸ ਸਬੰਧੀ ਆਪਣੇ ਵਿਚਾਰ ਰੱਖੇ | ਪ੍ਰਸ਼ਾਸਨ ਵਲੋਂ ਆਜ਼ਾਦੀ ਘੁਲਾਟੀਆਂ ਨੂੰ ਉਨ੍ਹਾਂ ਦੇ ਘਰਾਂ ਵਿਚ ਜਾ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਮਨਜੀਤ ਸਿੰਘ ਰਾਜ਼ਲਾ ਤਹਿਸੀਲਦਾਰ ਖਮਾਣੋਂ, ਨਾਇਬ ਤਹਿਸੀਲਦਾਰ ਰੁਪਿੰਦਰ ਮਣਕੂ, ਡੀ.ਐੱਸ.ਪੀ. ਧਰਮਪਾਲ ਚੇਚੀ, ਬੀ.ਡੀ.ਪੀ. ਰਮੇਸ਼ ਕੁਮਾਰ, ਥਾਣਾ ਮੁਖੀ ਖਮਾਣੋਂ ਗੁਰਦੀਪ ਸਿੰਘ ਬਰਾੜ, ਡਾ. ਹਰਭਜਨ ਰਾਮ ਸੀਨੀਅਰ ਮੈਡੀਕਲ ਅਫ਼ਸਰ, ਸੁਰਿੰਦਰ ਸਿੰਘ ਰਾਮਗੜ੍ਹ ਚੇਅਰਮੈਨ ਮਾਰਕੀਟ ਕਮੇਟੀ ਖਮਾਣੋਂ, ਡਾ. ਨਰਿੰਦਰ ਕੁਮਾਰ ਬਡਲਾ ਵਾਇਸ ਚੇਅਰਮੈਨ ਬਲਾਕ ਸੰਮਤੀ, ਪ੍ਰਵੀਨ ਰਾਣਾ ਵਾਇਸ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ, ਸੰਜੀਵ ਕਾਲੜਾ, ਰੀਡਰ ਜਸਪਾਲ ਸਿੰਘ, ਰਵਿੰਦਰ ਮਨੈਲਾ ਆਦਿ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ |ਅਮਲੋਹ, (ਰਿਸ਼ੂ ਗੋਇਲ)- ਬਲਾਕ ਕਾਂਗਰਸ ਦਫ਼ਤਰ ਅਮਲੋਹ ਵਿਖੇ 72ਵੇਂ ਗਣਤੰਤਰ ਦਿਵਸ ਮੌਕੇ ਬਲਾਕ ਕਾਂਗਰਸ ਦੇ ਪ੍ਰਧਾਨ ਜਗਬੀਰ ਸਿੰਘ ਸਲਾਣਾ ਦੀ ਅਗਵਾਈ ਵਿਚ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਗਣਤੰਤਰ ਦਿਵਸ ਮਨਾਇਆ ਗਿਆ |
ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੇ ਦਿਨ ਸਾਡੇ ਦੇਸ਼ ਵਿਚ ਸੰਵਿਧਾਨ ਲਾਗੂ ਹੋਇਆ ਸੀ, ਜਿਸ ਕਰਕੇ ਦੇਸ਼ ਵਿਚ ਸਾਰਿਆਂ ਲਈ ਬਰਾਬਰ ਕਾਨੂੰਨ ਦੇ ਅਧਿਕਾਰ ਪ੍ਰਾਪਤ ਹੋਏ ਸਨ | ਇਸ ਮੌਕੇ ਜਸਮੀਤ ਸਿੰਘ ਰਾਜਾ, ਬਲਜਿੰਦਰ ਸਿੰਘ ਭੱਟੋਂ, ਹੈਪੀ ਸੂਦ, ਬਲਾਕ ਸੰਮਤੀ ਮੈਂਬਰ ਬਲਵੀਰ ਸਿੰਘ ਮਿੰਟੂ, ਸ਼ਹਿਰੀ ਪ੍ਰਧਾਨ ਮਹਿੰਦਰ ਪਜਨੀ ਤੇ ਹੋਰ ਹਾਜ਼ਰ ਸਨ |
ਹਲਕਾ ਵਿਧਾਇਕ ਰਣਦੀਪ ਸਿੰਘ ਨੇ ਲਹਿਰਾਇਆ ਕੌਮੀ ਝੰਡਾ
ਮੰਡੀ ਗੋਬਿੰਦਗੜ੍ਹ, (ਮੁਕੇਸ਼ ਘਈ)-ਗਣਤੰਤਰ ਦਿਵਸ ਨੂੰ ਲੈ ਕੇ ਬਲਾਕ ਕਾਂਗਰਸ ਕਮੇਟੀ ਮੰਡੀ ਗੋਬਿੰਦਗੜ੍ਹ ਵਲੋਂ ਅੱਜ ਰਾਸ਼ਟਰੀ ਝੰਡਾ ਲਹਿਰਾਉਣ ਲਈ ਬਲਾਕ ਕਾਂਗਰਸ ਕਮੇਟੀ ਦੇ ਦਫ਼ਤਰ ਵਿਚ ਇਕ ਸਮਾਗਮ ਰੱਖਿਆ ਗਿਆ, ਜਿਸ ਵਿਚ ਝੰਡਾ ਲਹਿਰਾਉਣ ਦੀ ਰਸਮ ਹਲਕਾ ਵਿਧਾਇਕ ਰਣਦੀਪ ਸਿੰਘ ਨੇ ਕੀਤੀ | ਇਸ ਮੌਕੇ ਉਨ੍ਹਾਂ ਦੇ ਗੋਬਿੰਦਗੜ੍ਹ ਪੁੱਜਣ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਬਲਾਕ ਕਾਂਗਰਸ ਕਮੇਟੀ, ਯੂਥ ਕਾਂਗਰਸ ਅਤੇ ਹੋਰ ਸ਼ਹਿਰ ਦੇ ਸੀਨੀਅਰ ਕਾਂਗਰਸੀਆਂ ਆਗੂਆਂ ਅਤੇ ਵਰਕਰਾਂ ਨੇ ਨਿੱਘਾ ਸਵਾਗਤ ਕੀਤਾ |
ਇਸ ਮੌਕੇ ਹਲਕਾ ਵਿਧਾਇਕ ਰਣਦੀਪ ਸਿੰਘ ਨੇ ਇਕੱਠ ਨੂੰ ਸੰਬੋਧਨ ਵੀ ਕੀਤਾ | ਇਸ ਮੌਕੇ ਹੋਰਨਾ ਤੋਂ ਇਲਾਵਾ ਬਲਾਕ ਪ੍ਰਧਾਨ ਸੰਜੀਵ ਦੱਤਾ, ਰਜਿੰਦਰ ਬਿੱਟੂ, ਡਾਕਟਰ ਮਨਮੋਹਨ ਕੋਸ਼ਲ, ਡਾਕਟਰ ਜੋਗਿੰਦਰ ਸਿੰਘ ਮੈਣੀ, ਬਲਦੇਵ ਕਿ੍ਸ਼ਨ ਹਸੀਜਾ, ਮਨੋਜ ਹਸੀਜਾ, ਨੰਬਰਦਾਰ ਬਲਕਾਰ ਸਿੰਘ, ਸਾਰਕਾ ਕੌਾਸਲਰ ਰਲਵਿੰਦਰ ਖੱਟੜਾ, ਹਰਜਿੰਦਰ ਸਿੰਘ ਰਾਜੂ, ਅਮਰੀਕ ਸਿੰਘ ਮੰਡੇਰ, ਪਰਮਜੀਤ ਵਾਲੀਆਂ, ਨੀਲਮ ਰਾਣੀ, ਡਾਕਟਰ ਸਤਿਆ ਰਾਣੀ, ਪੂਨਮ ਗੋਸਾਈ, ਲਾਲ ਸਿੰਘ ਲਾਲੀ ਤੋਂ ਇਲਾਵਾ ਹੋਰ ਵੀ ਕਾਂਗਰਸੀ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ | ਇਸ ਮੌਕੇ ਹਲਕਾ ਵਿਧਾਇਕ ਰਣਦੀਪ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਨਗਰ ਕੌਾਸਲ ਲਈ ਉਮੀਦਵਾਰਾਂ ਦੀ ਸੂਚੀ ਛੇਤੀ ਜਾਰੀ ਕੀਤੀ ਜਾਵੇਗੀ ਤੇ ਕਾਂਗਰਸ ਪਾਰਟੀ 29 ਵਾਰਡਾਂ ਵਿਚ ਹੀ ਆਪਣੀ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ |
ਮੰਡੀ ਗੋਬਿੰਦਗੜ੍ਹ, (ਬਲਜਿੰਦਰ ਸਿੰਘ)-ਵਿਸ਼ਵਾਸ ਇਕ ਉਮੀਦ ਸਮਾਜ ਸੇਵੀ ਸੰਸਥਾ ਵਲੋਂ ਸਥਾਨਕ ਮਾਤਾ ਰੇਣੁਕਾ ਪਾਰਕ ਗੋਲ ਮਾਰਕੀਟ ਵਿਖੇ 72ਵਾਂ ਗਣਤੰਤਰਤਾ ਦਿਵਸ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸੰਸਥਾ ਦੇ ਪ੍ਰਧਾਨ ਰਵਿੰਦਰ ਸਿੰਘ ਪਦਮ, ਰਾਕੇਸ਼ ਗੁਪਤਾ, ਪੁਨੀਤ ਗੋਇਲ ਤੇ ਮਲਕੀਤ ਸਿੰਘ ਹੌਲਦਾਰ ਨੇ ਸਾਂਝੇ ਤੌਰ 'ਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਸੰਸਥਾ ਦੇ ਉਪ ਪ੍ਰਧਾਨ ਨਰਿੰਦਰ ਭਾਟੀਆ, ਜਰਨਲ ਸਕੱਤਰ ਰਾਜੇਸ਼ ਗੁਪਤਾ, ਹੌਲਦਾਰ ਜਸਵਿੰਦਰ ਸਿੰਘ, ਸ਼ੀਤਲ ਸਿੰਘ, ਡਾ. ਮਨਮੋਹਨ ਕੌਸ਼ਲ, ਰਵਿੰਦਰ ਭਾਟੀਆ, ਮਾਸਟਰ ਹਰਭਜਨ ਸਿੰਘ ਗਰਚਾ, ਅਨਿਲ ਭਾਟੀਆ, ਲਾਲੀ ਧੀਮਾਨ, ਵਿਕਾਸ ਜੈਨ, ਜਸਕਰਨ ਸਿੰਘ ਪਦਮ, ਸਰਜੀਵਨ ਕੁਮਾਰ ਵਡੇਰਾ, ਰੈਮ ਕੁਮਾਰ, ਰਾਹੁਲ ਵਰਮਾ, ਸਤਨਾਮ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਵੀ ਹਾਜ਼ਰ ਸਨ | ਇਸ ਮੌਕੇ ਲੱਡੂ ਵੀ ਵੰਡੇ ਗਏ |
ਸੰਘੋਲ/ਭੜੀ, 27 ਜਨਵਰੀ (ਗੁਰਨਾਮ ਸਿੰਘ ਚੀਨਾ, ਭਰਪੂਰ ਸਿੰਘ ਹਵਾਰਾ)-ਸੰਤ ਬਾਬਾ ਮਹਿੰਦਰ ਸਿੰਘ ਖ਼ਾਲਸਾ ਭੜੀ ਵਾਲਿਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਦਮਦਮੀ ਟਕਸਾਲ ਦੇ ਪਹਿਲੇ ਮੁਖੀ ਅਮਰ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਮੌਕੇ ਪਿੰਡ ਭੜੀ ਤੋਂ ਮਾਛੀਵਾੜਾ ...
ਬਸੀ ਪਠਾਣਾਂ, 27 ਜਨਵਰੀ (ਗੁਰਬਚਨ ਸਿੰਘ ਰੁਪਾਲ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਗਣਤੰਤਰ ਦਿਵਸ ਮੌਕੇ ਕਿਸਾਨ ਜਥੇਬੰਦੀਆਂ ਵਲੋਂ ਕਿਸਾਨ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਹਿਤ ...
ਅਮਲੋਹ, 27 ਜਨਵਰੀ (ਰਿਸ਼ੂ ਗੋਇਲ)-ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਕੱਢੀ ਗਈ ਟਰੈਕਟਰ ਪਰੇਡ ਤੋਂ ਬਾਅਦ ਅੱਜ ਸ਼ੋ੍ਰਮਣੀ ਅਕਾਲੀ ਦਲ ਯੂਥ ਦੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਇਕਬਾਲ ਸਿੰਘ ਅੰਨੀਆਂ ਆਪਣੀ ਪਾਰਟੀ ਦੇ ਹੋਰ ਅਹੁਦੇਦਾਰਾਂ ਤੇ ...
ਬਸੀ ਪਠਾਣਾਂ, 27 ਜਨਵਰੀ (ਗੁਰਬਚਨ ਸਿੰਘ ਰੁਪਾਲ)-ਨਗਰ ਕੌਾਸਲ ਚੋਣ ਲੜਨ ਵਾਲੇ ਉਮੀਦਵਾਰਾਂ ਵਿਚ ਐਨ.ਓ.ਸੀ. ਬਾਰੇ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਬਾਰੇ ਐੱਸ. ਡੀ. ਐੱਮ. ਜਸਪ੍ਰੀਤ ਸਿੰਘ ਨੇ ਚੋਣ ਕਮਿਸ਼ਨ ਵਲੋਂ ਦਿੱਤੀਆਂ ਹਦਾਇਤਾਂ ਦਾ ਖ਼ੁਲਾਸਾ ਕਰਦੇ ਹੋਏ ਉਮੀਦਵਾਰਾਂ ...
ਫ਼ਤਹਿਗੜ੍ਹ ਸਾਹਿਬ, 27 ਜਨਵਰੀ (ਰਾਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਫੂਡ ਟੈਕਨਾਲੋਜੀ ਵਿਭਾਗ ਨੇ ਇਸ ਸੈਸ਼ਨ ਦੀ ਸ਼ੁਰੂਆਤ ਏਸ਼ੀਅਨ ਲਾਕਹੈਲਥ ਫੂਡਜ਼ ਤੇ ਕੋਹਾਰਾ, ਲੁਧਿਆਣਾ ਦੀ ਏਸ਼ੀਅਨ ਲਾਟੋ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ ਦੇ ਉਦਯੋਗਿਕ ਵਿੱਦਿਅਕ ਦੌਰੇ ...
ਖਮਾਣੋਂ, 27 ਜਨਵਰੀ (ਮਨਮੋਹਣ ਸਿੰਘ ਕਲੇਰ)-ਦਿੱਲੀ ਵਿਖੇ ਕਿਸਾਨਾਂ ਵਲੋਂ 26 ਜਨਵਰੀ ਨੂੰ ਕੀਤੀ ਗਏ ਟਰੈਕਟਰ ਪਰੇਡ ਦੌਰਾਨ ਕੁਝ ਅਨਸਰਾਂ ਵਲੋਂ ਬੁਰਛਾਗਰਦੀ ਕਰਦੇ ਹੋਏ ਜਿਸ ਤਰ੍ਹਾਂ ਲਾਲ ਕਿਲੇ੍ਹ ਵਿਚ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ, ਉਸ ਦੀ ਸਥਾਨਕ ਕਿਸਾਨਾਂ ਤੇ ...
ਫ਼ਤਹਿਗੜ੍ਹ ਸਾਹਿਬ, 27 ਜਨਵਰੀ (ਬਲਜਿੰਦਰ ਸਿੰਘ)-ਥਾਣਾ ਬਡਾਲੀ ਆਲਾ ਸਿੰਘ ਵਿਚ ਪੁਲਿਸ ਵਲੋਂ ਸੁਰਜੀਤ ਕੌਰ ਵਿਧਵਾ ਆਸਾ ਸਿੰਘ ਵਾਸੀ ਪਿੰਡ ਬਰਾਸ ਦੇ ਬਿਆਨਾਂ ਤਹਿਤ 26 ਜੁਲਾਈ 2020 ਨੂੰ ਦਰਜ ਕੀਤੇ ਕਤਲ ਦੇ ਮਾਮਲੇ ਵਿਚ ਨਾਮਜ਼ਦ ਰਿਸ਼ੀ ਕਪੂਰ ਨੂੰ ਗਿ੍ਫ਼ਤਾਰ ਕਰਨ 'ਚ ...
ਮੰਡੀ ਗੋਬਿੰਦਗੜ੍ਹ, 27 ਜਨਵਰੀ (ਮੁਕੇਸ਼ ਘਈ)-ਪੰਜਾਬੀ ਲਿਖਾਰੀ ਸਭਾ ਮੰਡੀ ਗੋਬਿੰਦਗੜ੍ਹ ਦੀ ਹੰਗਾਮੀ ਮੀਟਿੰਗ ਅਨੂਪ ਸਿੰਘ ਖ਼ਾਨਪੁਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਇਕ ਸ਼ੋਕ ਮਤੇ ਰਾਹੀਂ ਗ਼ਜ਼ਲਗੋ ਕੈਲਾਸ਼ ਅਮਲੋਹੀ ਦੇ ਸਦੀਵੀ ਵਿਛੋੜੇ 'ਤੇ ਗਹਿਰੇ ਦੁੱਖ ਦਾ ...
ਫ਼ਤਹਿਗੜ੍ਹ ਸਾਹਿਬ, 27 ਜਨਵਰੀ (ਮਨਪ੍ਰੀਤ ਸਿੰਘ)-ਹੁਸ਼ਿਆਰਪੁਰ ਆਟੋ ਮੋਬਾਈਲਜ਼ ਵਿਖੇ ਕਰਵਾਏ ਸੈਮੀਨਾਰ ਦੌਰਾਨ ਬੱਚਿਆਂ ਨੂੰ ਟ੍ਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਗਈ | ਜਾਣਕਾਰੀ ਦਿੰਦਿਆਂ ਮਾਰੂਤੀ ਸ਼ੋਅਰੂਮ ਦੇ ਮੈਨੇਜਰ ਮਨਕਰਣ ਸਿੰਘ ਨੇ ਦੱਸਿਆ ਕਿ ...
ਮੰਡੀ ਗੋਬਿੰਦਗੜ੍ਹ, 27 ਜਨਵਰੀ (ਮੁਕੇਸ਼ ਘਈ)-ਜ਼ਿਲ੍ਹਾ ਸੀਨੀਅਰ ਪੁਲਿਸ ਕਪਤਾਨ ਅਮਨੀਤ ਕੌਾਡਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਗੋਬਿੰਦਗੜ੍ਹ ਟ੍ਰੈਫ਼ਿਕ ਪੁਲਿਸ ਦੇ ਇੰਸਪੈਕਟਰ ਜਸਪਾਲ ਸਿੰਘ ਵਲੋਂ 32ਵਾਂ ਟ੍ਰੈਫ਼ਿਕ ਸੁਰੱਖਿਆ ਹਫ਼ਤਾ ਦੇਸ਼ ਭਗਤ ਯੂਨੀਵਰਸਿਟੀ ਦੇ ...
ਅਮਲੋਹ, 27 ਜਨਵਰੀ (ਰਿਸ਼ੂ ਗੋਇਲ)-ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਵਿਖੇ ਬੀਤੇ ਦਿਨ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਕੱਢ ਰਹੇ ਕਿਸਾਨਾਂ, ਮਜ਼ਦੂਰਾਂ ਤੇ ਹੋਰਾਂ ਤੇ ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰੇ 'ਤੇ ਪੁਲਿਸ ਵਲੋਂ ਲਾਠੀਚਾਰਜ, ਹੰਝੂ ਗੈਸ ਦੇ ...
ਫ਼ਤਹਿਗੜ੍ਹ ਸਾਹਿਬ, 27 ਜਨਵਰੀ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਲੋਂ ਆਈ.ਆਈ.ਟੀ. ਕਾਨਪੁਰ ਦੇ ਸਹਿਯੋਗ ਨਾਲ ਪਾਈਥਨ ਵਿਸ਼ੇ 'ਤੇ 6 ਦਿਨਾਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ ਗਿਆ | ਕਾਲਜ ਦੇ ਕੰਪਿਊਟਰ ਸਾਇੰਸ ਅਤੇ ...
ਮੰਡੀ ਗੋਬਿੰਦਗੜ੍ਹ, 27 ਜਨਵਰੀ (ਬਲਜਿੰਦਰ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਲੋਂ ਰਾਸ਼ਟਰੀ ਸੈਰ-ਸਪਾਟਾ ਦਿਵਸ ਮਨਾਇਆ ਗਿਆ | ਇਸ ਮੌਕੇ ਯੂਨੀਵਰਸਿਟੀ ਦੇ ਕੁਲਪਤੀ ਡਾ. ਜ਼ੋਰਾ ਸਿੰਘ ਨੇ ਫਲਦਾਰ ਬੂਟਾ ਲਗਾ ਕੇ ਸਮਾਗਮ ਦੀ ਸ਼ੁਰੂਆਤ ਕਰਵਾਈ | ...
ਫ਼ਤਹਿਗੜ੍ਹ ਸਾਹਿਬ, 27 ਜਨਵਰੀ (ਮਨਪ੍ਰੀਤ ਸਿੰਘ)-ਥਾਣਾ ਸਰਹਿੰਦ ਪੁਲਿਸ ਨੇ ਗੈਂਗਸਟਰ ਗਰੁੱਪਾਂ ਨਾਲ ਸਬੰਧ ਰੱਖਣ ਵਾਲੇ ਤੇ ਕਤਲ ਦੇ ਮੁਕੱਦਮੇ 'ਚ ਲੋੜੀਂਦੇ ਵਿਅਕਤੀ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕਰ ਮੁਕੱਦਮਾ ਦਰਜ ਕੀਤਾ ਹੈ | ਐੱਸ.ਪੀ.ਡੀ. ਜਗਜੀਤ ਸਿੰਘ ਜੱਲ੍ਹਾ ...
ਮੰਡੀ ਗੋਬਿੰਦਗੜ੍ਹ, 27 ਜਨਵਰੀ (ਮੁਕੇਸ਼ ਘਈ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਲੈ ਕੇ ਗਲੋਬਲ ਭਾਟ ਸਿੱਖ ਕੌਾਸਲ ਯੂ. ਕੇ. ਪੰਜਾਬ ਇੰਡੀਆ ਦੇ ਪ੍ਰਧਾਨ ਗੁਰਚਰਨ ਸਿੰਘ ਯੂ. ਕੇ. ਅਤੇ ਪਿ੍ਤਪਾਲ ਸਿੰਘ ਸੂਬਾ ਪ੍ਰਧਾਨ ਦੇ ਉਦਮ ਸਦਕਾ ਅੱਜ ਮੁਹੱਲਾ ...
ਫ਼ਤਹਿਗੜ੍ਹ ਸਾਹਿਬ, 27 ਜਨਵਰੀ (ਬਲਜਿੰਦਰ ਸਿੰਘ)-ਦਰਜਾ ਚਾਰ ਗੌਰਮਿੰਟ ਇੰਪਲਾਈਜ਼ ਯੂਨੀਅਨ ਤੇ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੱਖੀ ਭੁੱਖ ਹੜਤਾਲ 26 ਜਨਵਰੀ ਦੇ ਗਣਤੰਤਰਤਾ ਦਿਵਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ...
ਚੁੰਨ੍ਹੀ, 27 ਜਨਵਰੀ (ਗੁਰਪ੍ਰੀਤ ਸਿੰਘ ਬਿਲਿੰਗ)-ਬਲਾਕ ਖੇੜਾ 'ਚ ਕੁੱਲ 86 ਪੰਚਾਇਤਾਂ ਹਨ, ਜਿਨ੍ਹਾਂ ਵਿਚ 52 ਪੰਚਾਇਤਾਂ ਵਿਧਾਨ ਸਭਾ ਫ਼ਤਹਿਗੜ੍ਹ ਸਾਹਿਬ 'ਚ ਹਨ ਅਤੇ ਹਲਕਾ ਬਸੀ ਪਠਾਣਾਂ ਦੀਆਂ 29 ਪੰਚਾਇਤਾਂ ਹਨ | ਇਨ੍ਹਾਂ ਪਿੰਡਾਂ ਵਿਚ ਸਰਬਪੱਖੀ ਵਿਕਾਸ ਲਈ ਵਿਕਾਸ ਕਾਰਜ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX