ਅੰਮਿ੍ਤਸਰ, 27 ਜਨਵਰੀ (ਰੇਸ਼ਮ ਸਿੰਘ)-ਜਦ ਤੱਕ ਕੇਂਦਰ ਸਰਕਾਰ ਆਪਣੇ ਬਣਾਏ ਹੋਏ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ ਤਦ ਤੱਕ ਸਾਡੀ ਸਰਕਾਰ ਇਨ੍ਹਾਂ ਕਾਨੂੰਨਾਂ ਦੇ ਖਿਲਾਫ਼ ਆਪਣਾ ਸੰਘਰਸ਼ ਜਾਰੀ ਰਖੇਗੀ ਅਤੇ ਸਾਡੀ ਪਾਰਟੀ ਕਿਸਾਨੀ ਅੰਦੋਲਨ ਦਾ ਪੂਰਾ ਸਮਰਥਨ ਕਰਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ: ਰਾਣਾ ਗੁਰਮੀਤ ਸਿੰਘ ਸੋਢੀ ਖੇਡ ਅਤੇ ਯੂਥ ਸੇਵਾਵਾਂ ਮੰਤਰੀ ਨੇ ਗਣਤੰਤਰ ਦਿਵਸ ਮੌਕੇ ਇਥੇ ਗੁਰੂ ਨਾਨਕ ਸਟੇਡੀਅਮ ਵਿਖੇ ਝੰਡਾ ਲਹਿਰਾਉਣ ਦੀ ਰਸਮ ਉਪਰੰਤ ਕੀਤਾ | ਸ: ਸੋਢੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੋਚਣਾ ਪਵੇਗਾ ਕਿ ਕਿਸਾਨਾਂ ਨੇ ਜਿੱਥੇ ਦੇਸ਼ ਦੇ ਅੰਨ-ਭੰਡਾਰ ਭਰੇ ਹਨ ਉਥੇ ਜੰਗਾਂ ਵਿਚ ਵੀ ਦੇਸ਼ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ | ਸ: ਸੋਢੀ ਨੇ ਕਿਹਾ ਕਿ ਜਿਥੇ ਸਾਡੇ ਕਿਸਾਨ ਵੀਰ ਹਰੀ ਕ੍ਰਾਂਤੀ ਲੈ ਕੇ ਆਏ ਉਥੇ ਉਨ੍ਹਾਂ ਨੇ ਚਿੱਟੀ ਕ੍ਰਾਂਤੀ ਲਿਆਂਦੀ ਅਤੇ ਦੁੱਧ ਦੀਆਂ ਨਹਿਰਾਂ ਵਗ੍ਹਾ ਦਿੱਤੀਆਂ | ਉਨ੍ਹਾਂ ਨੇ ਦੁਖੀ ਲਹਿਜੇ ਨਾਲ ਕਿਹਾ ਕਿ ਬੜੇ ਸ਼ਰਮ ਦੀ ਗੱਲ ਹੈ ਕਿ ਅੱਜ ਦੇ ਦਿਨ ਸਾਨੂੰ ਇਸ ਤਰ੍ਹਾਂ ਦੀਆਂ ਗੱਲਾਂ ਕਰਨੀਆਂ ਪੈ ਰਹੀਆਂ ਹਨ ਅਤੇ ਕਿਸਾਨਾਂ ਨੂੰ ਦੇਸ਼ ਦੇ ਗਣਰਾਜ ਨੂੰ ਕਾਇਮ ਰੱਖਣ ਲਈ ਧਰਨੇ ਲਗਾਉਣੇ ਪੈ ਰਹੇ ਹਨ | ਇਸ ਤੋਂ ਇਲਾਵਾ ਸ: ਸੋਢੀ ਨੇ ਐਲਾਨ ਕੀਤਾ ਕਿ 7.5 ਕਰੋੜ ਰੁਪਏ ਦੀ ਲਾਗਤ ਨਾਲ ਗੁਰੂ ਨਾਨਕ ਸਟੇਡੀਅਮ ਵਿਖੇ ਸਿੰਥੈਟਿਕ ਟਰੈਕ ਬਣਾਇਆ ਜਾਵੇਗਾ, ਜੋ ਕਿ ਕੌਮਾਂਤਰੀ ਪੱਧਰ ਦਾ ਹੋਵੇਗਾ | ਸ: ਸੋਢੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਓਲੰਪਿਕ ਖੇਡਾਂ ਦੌਰਾਨ ਗੋਲਡ ਮੈਡਲ ਜਿੱਤਣ ਵਾਲੇ ਖਿਡਾਰੀ ਨੂੰ 25 ਕਰੋੜ ਰੁਪਏ ਦੇ ਨਾਲ-ਨਾਲ ਉੱਚ ਸਰਕਾਰੀ ਨੌਕਰੀ ਅਤੇ ਰਾਸ਼ਟਰੀ ਖੇਡਾਂ ਦੌਰਾਨ ਗੋਲਡ ਮੈਡਲ ਜਿੱਤਣ ਵਾਲੇ ਨੂੰ 1 ਕਰੋੜ, ਸਿਲਵਰ ਮੈਡਲ ਵਾਲੇ ਨੂੰ 75 ਲੱਖ ਰੁਪਏ ਅਤੇ ਬਰਾਂਜ ਮੈਡਲ ਵਾਲੇ ਨੂੰ 50 ਲੱਖ ਰੁਪਏ ਦੇ ਨਾਲ-ਨਾਲ ਉੱਚ ਸਰਕਾਰੀ ਨੌਕਰੀ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਉਤਸ਼ਵ ਨੂੰ ਸਮਰਪਿਤ ਸ੍ਰੀ ਬਾਬਾ ਬਕਾਲਾ ਸਾਹਿਬ ਅਤੇ ਮਰੜ ਵਿਖੇ ਐਸਟਰੋਟਰੱਫ ਮੈਦਾਨ ਬਣਾਇਆ ਜਾਵੇਗਾ | ਇਸ ਤੋਂ ਇਲਾਵਾ ਖੈਰਾਬਾਦ ਵਿਖੇ ਮਲਟੀ ਸਪੋਰਟਸ ਸਟੇਡੀਅਮ ਦੀ ਉਸਾਰੀ ਕਰਵਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਟਿਆਲਾ ਵਿਖੇ ਸਪੋਰਟਸ ਸਾਇੰਸ ਯੂਨੀਵਰਸਿਟੀ ਬਣਾਈ ਜਾ ਰਹੀ ਹੈ ਜਿਸ ਤੇ 500 ਕਰੋੜ ਰੁਪਏ ਦੀ ਲਾਗਤ ਆਵੇਗੀ | ਇਸ ਮੌਕੇ ਖੇਡ ਮੰਤਰੀ ਵਲੋਂ ਸ਼ਹਿਰ ਦੀਆਂ ਵੱਖ-ਵੱਖ ਖੇਤਰਾਂ ਵਿਚ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਬਿਹਤਰ ਝਾਕੀ ਲਈ ਸਨਮਾਨਤ ਕੀਤਾ | ਮੁੱਖ ਮਹਿਮਾਨ ਵਲੋਂ ਪਰੇਡ ਕਮਾਂਡਰ ਡਾ. ਮਨਪ੍ਰੀਤ ਸੀਂਹਮਾਰ ਨੂੰ ਵਧੀਆ ਪਰੇਡ ਲਈ ਮੋਮੈਂਟੋ ਦੇ ਕੇ ਸਨਮਾਨਤ ਕੀਤਾ | ਇਸ ਮੌਕੇ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਵਲੋਂ ਮੁੱਖ ਮਹਿਮਾਨ ਸ: ਰਾਣਾ ਗੁਰਮੀਤ ਸਿੰਘ ਸੋਢੀ ਨੂੰ ਯਾਦਗਾਰੀ ਚਿੰਨ੍ਹ ਵੀ ਭੇਂਟ ਕੀਤਾ ਗਿਆ | ਇਸ ਮੌਕੇ ਮੇਅਰ ਸ: ਕਰਮਜੀਤ ਸਿੰਘ ਰਿੰਟੂ, ਜ਼ਿਲਾ ਸ਼ੈਸ਼ਨ ਜੱਜ ਸ: ਐਸ.ਐਸ. ਧਾਲੀਵਾਲ, ਵਿਧਾਇਕ ਰਾਜ ਕੁਮਾਰ ਵੇਰਕਾ, ਸ੍ਰੀ ਸੁਨੀਲ ਦੱਤੀ, ਹਰਪ੍ਰਤਾਪ ਸਿੰਘ ਅਜਨਾਲਾ, ਤਰਸੇਮ ਸਿੰਘ ਡੀਸੀ, ਸਾਬਕਾ ਮੰਤਰੀ ਲਕਸ਼ਮੀਕਾਂਤਾ ਚਾਵਲਾ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਚੇਅਰਮੈਨ ਜੁਗਲ ਕਿਸ਼ੋਰ, ਚੇਅਰਮੈਨ ਸ੍ਰੀ ਦਿਨੇਸ਼ ਬੱਸੀ, ਚੇਅਰਮੈਨ ਸ: ਪ੍ਰਗਟ ਸਿੰਘ ਧੁੰਨਾ, ਚੇਅਰਮੈਨ ਸ੍ਰੀਮਤੀ ਮਮਤਾ ਦੱਤਾ, ਐਸ.ਐਸ. ਪੀ. ਦਿਹਾਤੀ ਸ੍ਰੀ ਧਰੁਵ ਦਹੀਆ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ, ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਵਧੀਕ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ, ਸਹਾਇਕ ਕਮਿਸ਼ਨਰ ਸ੍ਰੀਮਤੀ ਅਨਮਜੋਤ ਕੌਰ, ਐਸ.ਡੀ.ਐਮ. ਸ੍ਰੀ ਵਿਕਾਸ ਹੀਰਾ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸ੍ਰੀਮਤੀ ਜਤਿੰਦਰ ਸੋਨੀਆ, ਸ੍ਰੀ ਪਿ੍ੰਸ ਖੁੱਲਰ, ਡਾ. ਆਂਚਲ ਅਰੋੜਾ, ਸ੍ਰੀ ਨਵਦੀਪ ਗੋਲਡੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
ਮੇਅਰ ਨੇ ਲਹਿਰਾਇਆ ਨਿਗਮ ਦਫ਼ਤਰ ਵਿਖੇ ਕੌਮੀ ਝੰਡਾ
ਅੰਮਿ੍ਤਸਰ, (ਹਰਮਿੰਦਰ ਸਿੰਘ)-ਗਣਤੰਤਰ ਦਿਵਸ ਮੌਕੇ 'ਤੇ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਨਗਰ ਨਿਗਮ ਦੇ ਮੁੱਖ ਦਫ਼ਤਰ ਰਣਜੀਤ ਐਵੀਨਿਊ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ 'ਤੇ ਪਰੇਡ ਦਾ ਨਰੀਖਣ ਕੀਤਾ ਅਤੇ ਫਾਇਰ ਬਿ੍ਗੇਡ ਤੇ ਪੁਲਿਸ ਦੇ ਜਵਾਨਾਂ ਪਾਸੋਂ ਸਲਾਮੀ ਲਈ | ਇਸ ਮੌਕੇ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਜਿਥੇ ਸ਼ਹਿਰ ਵਾਸੀਆਂ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਉੱਥੇ ਪੰਜਾਬ ਸਰਕਾਰ ਅਤੇ ਨਗਰ ਨਿਗਮ ਵਲੋਂ ਕਰਵਾਏ ਜਾਣ ਵਾਲੇ ਵਿਕਾਸ ਕਾਰਜ਼ਾਂ 'ਤੇ ਰੋਸ਼ਨੀ ਪਾਈ | ਇਸ ਉਨ੍ਹਾਂ ਨੇ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਅੱਜ ਅਸੀਂ ਜੋ ਦੇਸ਼ ਵਿਚ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਉਹ ਮਹਾਨ ਸਪੂਤਾਂ ਦੇ ਤਿਆਗ ਅਤੇ ਬਲੀਦਾਨ ਦੇ ਫਲਸਵਰੂਪ ਹੈ ਅਤੇ ਸਾਡਾ ਦੇਸ ਗਣਤੰਤਰ ਦੇਸ਼ ਬਣ ਸਕਿਆ | ਇਸ ਮੌਕੇ ਮੇਅਰ ਨੇ ਨਗਰ ਨਿਗਮ ਦੇ ਬਿਹਤਰ ਕਾਰਜ਼ ਕਰਨ ਵਾਲੇ ਅਧਿਕਾਰੀਆਂ ਅਤੇ ਕੋਰੋਨਾ ਕਾਲ ਦੌਰਾਨ ਸੇਵਾ ਭਾਵਨਾ ਨਾਲ ਕਾਰਜ਼ ਕਰਨ ਵਾਲੇ ਦਰਜ਼ਾਂ ਮੁਲਾਜਮਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਸਰਟੀਫਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨਿਗਮ ਕਮਿਸ਼ਨਰ ਮੈਡਮ ਕੋਮਲ ਮਿੱਤਲ, ਸੀਨੀ: ਡਿਪਟੀ ਮੇਅਰ ਰਮਨ ਬਖ਼ਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਵਧੀਕ ਕਮਿਸ਼ਨਰ ਸੰਦੀਪ ਰਿਸ਼ੀ, ਕੌਾਸਲਰ ਮਹੇਸ਼ ਖੰਨਾ, ਕੌਾਸਲਰ ਅਸ਼ਵਨੀ ਕਾਲੇ ਸ਼ਾਹ, ਕੌਾਸਲਰ ਜਤਿੰਦਰ ਕੌਰ ਸੋਨੀਆ, ਕੌਾਸਲਰ ਦਲਬੀਰ ਸਿੰਘ ਮੰਮਣਕੇ, ਕੌਾਸਲਰ ਰਾਜੇਸ਼ ਮਦਾਨ, ਕੌਾਸਲਰ ਮੋਹਨ ਸਿੰਘ ਮਾੜੀਮੇਘਾ, ਕੌਾਸਲਰ ਸੁਰਿੰਦਰ ਚੌਧਰੀ, ਕੌਾਸਲਰ ਨਵਦੀਪ ਸਿੰਘ ਹੁੰਦਲ, ਸਾਬਕਾ ਕੌਾਸਲਰ ਅਰੂਣ ਕੁਮਾਰ ਪੱਪਲ, ਸਾਬਕਾ ਕੌਾਸਲਰ ਅਨੇਕ ਸਿੰਘ, ਵਨੀਤ ਗੁਲਾਟੀ, ਗਰੀਸ਼ ਕੁਮਾਰ, ਸੁਨੀਲ ਕੌਾਟੀ, ਜਸਵਿੰਦਰ ਸਿੰਘ ਸ਼ੇਰਗਿੱਲ, ਬਲਵਿੰਦਰ ਸਿੰਘ ਨਵਾਂ ਪਿੰਡ, ਨਗਰ ਨਿਗਮ ਦੇ ਅਧਿਕਾਰੀ ਅਤੇ ਕਰਮਚਾਰੀ ਅਤੇ ਹੋਰ ਪਤਵੰਤੇ ਲੋਕ ਸ਼ਾਮਿਲ ਹੋਏ |
ਈ. ਐਮ. ਸੀ. ਹਸਪਤਾਲ ਵਿਖੇ ਚੇਅਰਮੈਨ ਪਵਨ ਅਰੋੜਾ ਨੇ ਲਹਿਰਾਇਆ ਤਿਰੰਗਾ
ਅੰਮਿ੍ਤਸਰ, (ਰੇਸ਼ਮ ਸਿੰਘ)-ਈ. ਐਮ. ਸੀ. ਹਸਪਤਾਲ ਗਰੀਨ ਐਵੀਨਿੳ ਵਿਖੇ 72ਵੇਂ ਗਣਤੰਤਰ ਦਿਵਸ ਦੇ ਮੌਕੇ ਕੌਮੀ ਝੰਡਾ ਲਹਿਰਾਉਣ ਦਾ ਸਮਾਰੋਹ ਕੀਤਾ ਗਿਆ, ਜਿਸ ਵਿਚ ਈ. ਐਮ. ਸੀ. ਗਰੁੱਪ ਆਫ ਹਸਪਤਾਲ ਦੇ ਚੇਅਰਮੈਨ ਸ੍ਰੀ ਪਵਨ ਅਰੋੜਾ ਦੁਆਰਾ ਤਿਰੰਗਾ ਲਹਿਰਾਉਣ ਦੀ ਰਸਮ ਕੀਤੀ ਗਈ | ਇਸ ਮੌਕੇ ਉਨ੍ਹਾਂ ਨੇ ਸੰਬੋਧਨ ਕਰਦੇ ਹੋਏ ਦੇਸ਼ ਲਈ ਸ਼ਹੀਦ ਹੋਏ ਸੈਨਿਕਾਂ ਅਤੇ ਮੌਜੂਦਾ ਰੂਪ ਵਿਚ ਦੇਸ਼ ਦੀ ਸੇਵਾ ਕਰ ਰਹੇ ਸੈਨਿਕਾਂ ਦੇ ਨਾਲ-ਨਾਲ ਕੋਰੋਨਾ ਵਰਗੀ ਭਿਆਨਕ ਬਿਮਾਰੀ ਨਾਲ ਲੜ ਰਹੇ ਡਾਕਟਰਾਂ, ਪੈਰਾਮੈਡੀਕਲ ਸਟਾਫ, ਨਰਸਿੰਗ ਸਟਾਫ, ਹਾਊਸ ਕੀਪਿੰਗ ਸਟਾਫ ਦੇ ਯੋਗਦਾਨ ਨੂੰ ਵੀ ਸਰਾਹਿਆ ਅਤੇ ਕਿਹਾ ਕਿ ਜਿਵੇ ਦੇਸ਼ ਦੇ ਸੈਨਿਕ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾ ਦੇਸ਼ ਲਈ ਲੜਦੇ ਨੇ ਉਸੇ ਤਰ੍ਹਾਂ ਮੈਡੀਕਲ ਸਟਾਫ ਵੀ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਕੋਰੋਨਾ ਦੀ ਇਸ ਲੜਾਈ ਵਿਚ ਆਪਣਾ ਯੋਗਦਾਨ ਦੇ ਰਹੇ ਹਨ | ਇਸ ਮੌਕੇ ਈ. ਐਮ. ਸੀ. ਹਸਪਤਾਲ ਦੇ ਡਾਇਰੈਕਟਰ ਸ੍ਰੀਮਤੀ ਮੀਨੂੰ ਅਰੋੜਾ ਨੇ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮਰੀਜ਼ਾਂ ਦਾ ਇਲਾਜ ਕਰਦੇ ਸਮੇਂ ਸਾਨੂੰ ਸੇਵਾ-ਭਾਵ ਦਾ ਜਜ਼ਬਾ ਰੱਖਣਾ ਚਾਹੀਦਾ ਹੈ | ਇਸ ਮੌਕੇ ਹਸਪਤਾਲ ਵਿਚ ਚੰਗਾ ਕੰਮ ਕਰਨ ਵਾਲੇ ਸਟਾਫ ਨੂੰ ਸਨਮਾਨਿਤ ਕੀਤਾ ਗਿਆ | ਇਸ ਸਮਾਰੋਹ ਵਿਚ ਡਾ: ਪੰਕਜ ਸੋਨੀ, ਡਾ: ਅਮਰਨਾਥ, ਡਾ: ਮੋਨਿਕੀਰਥਾਨਾਂ, ਡਾ: ਚੇਤਨ ਮਹਾਜਨ, ਡਾ: ਕਿਰਪਾਲ ਸਿੰਘ ਸੱਗੂ, ਡਾ: ਹਿਮਾਂਸ਼ੂ ਮਹਿਤਾ, ਡਾ: ਮਹੀਪਾਲ ਸਿੰਘ , ਡਾ: ਮੁਸ਼ਤਾਕ ਅਹਿਮਦ , ਨਿਤਿਨ ਕਪੂਰ ਅਤੇ ਹੋਰ ਮਾਹਿਰ ਵੀ ਸ਼ਾਮਿਲ ਹੋਏ |
ਬਿਆਸ ਵਿਚ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਲਹਿਰਾਇਆ ਝੰਡਾ
ਬਿਆਸ, (ਪਰਮਜੀਤ ਸਿੰਘ ਰੱਖੜਾ)-ਗਣਤੰਤਰ ਦਿਵਸ ਮੌਕੇ ਗ੍ਰਾਮ ਪੰਚਾਇਤ ਘਰ ਬਿਆਸ ਵਿਖੇ ਸਰਪੰਚ ਬਿਆਸ ਸੁਰਿੰਦਰਪਾਲ ਸਿੰਘ ਲੱਡੂ ਦੀ ਅਗਵਾਈ ਹੇਠ ਰੱਖੇ ਪ੍ਰੋਗਰਾਮ ਦੌਰਾਨ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਉਚੇਚੇ ਤੌਰ ਤੇ ਪੁੱਜੇ | ਬਿਆਸ ਪੰਚਾਇਤ ਘਰ ਵਿਚ ਸੰਬੋਧਨ ਦੌਰਾਨ ਵਿਧਾਇਕ ਭਲਾਈਪੁਰ ਨੇ ਸਮੂਹ ਹਲਕਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦੇਣ ਤੋਂ ਇਲਾਵਾ ਸਰਪੰਚ ਬਿਆਸ ਸੁਰਿੰਦਰਪਾਲ ਸਿੰਘ ਵਲੋਂ ਉਲੀਕੇ ਗਏ ਸ਼ਾਨਦਾਰ ਪ੍ਰੋਗਰਾਮ ਲਈ ਉਨ੍ਹਾਂ ਦੀ ਸਰਾਹਨਾ ਕੀਤੀ ਅਤੇ ਹਲਕੇ ਦੇ ਵਿਕਾਸ ਲਈ ਵਚਨਬੱਧਤਾ ਦਰਸਾਈ | ਪ੍ਰੋਗਰਾਮ ਦੌਰਾਨ ਇਲਾਕੇ ਭਰ ਦੇ ਪੰਚ ਸਰਪੰਚਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਸ਼ਿਰਕਤ ਕਰਨ ਪੁੱਜੇ | ਇਲਾਕਾ ਵਾਸੀਆਂ ਲਈ ਚਾਹ ਪਕੌੜਿਆਂ ਦੇ ਲੰਗਰ ਆਦਿ ਦਾ ਵੀ ਪ੍ਰਬੰਧ ਕੀਤਾ ਗਿਆ | ਇਸ ਮੌਕੇ ਚੇਅਰਮੈਨ ਨਿਰਵੈਲ ਸਿੰਘ ਸਾਬੀ, ਚੇਅਰਮੈਨ ਪਿੰਦਰਜੀਤ ਸਿੰਘ ਸਰਲੀ, ਚੇਅਰਮੈਨ ਗੁਰਦਿਆਲ ਸਿੰਘ ਢਿੱਲੋਂ, ਬਲਾਕ ਕਾਂਗਰਸ ਪ੍ਰਧਾਨ ਕੇ.ਕੇ. ਸ਼ਰਮਾ, ਸੈਕਟਰੀ ਨਰਿੰਦਰ ਸਿੰਘ ਢਿੱਲੋਂ ਦੋਲੋਨੰਗਲ, ਪੀਏ ਵਿਧਾਇਕ ਗੁਰਕੰਵਲ ਸਿੰਘ ਮਾਨ, ਪੀਏ ਜਗਦੀਪ ਸਿੰਘ ਮਾਨ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿ੍ੰਸੀਪਲ ਰਾਜੀਵ ਕਪੂਰ, ਰਾਜੀਵ ਕੁਮਾਰ ਬੱਬਲੂ, ਮੈਂਬਰ ਪੰਚਾਇਤ ਸਰਬਜੀਤ ਸਿੰਘ, ਮੈਂਬਰ ਪੰਚਾਇਤ ਅਮਰਜੀਤ ਸਿੰਘ, ਮੈਂਬਰ ਪੰਚਾਇਤ ਸੰਦੀਪ ਕੁਮਾਰ, ਸੰਦੀਪ ਸਿੰਘ, ਹਰਜਿੰਦਰ ਸਿੰਘ ਭਲੋਜਲਾ, ਮਾ. ਕੇਹਰ ਸਿੰਘ, ਲੈਕਚਰਾਰ ਮੈਡਮ ਰਾਜ ਰਾਣੀ, ਸ਼੍ਰੀਮਤੀ ਕੁਲਵੰਤ ਕੌਰ, ਏਐਸਆਈ ਯਾਦਵਿੰਦਰ ਸਿੰਘ, ਏਐਸਆਈ ਗੁਰਦੇਵ ਸਿੰਘ, ਏਐਸਆਈ ਸਰਦੂਲ ਸਿੰਘ, ਏਐਸਆਈ ਚੈਂਚਲ ਮਸੀਹ, ਏਐਸਆਈ ਸਿਕੰਦਰ, ਜੋਗਿੰਦਰ ਸਿੰਘ, ਸੁਰਜੀਤ ਸਿੰਘ ਗੁਰੂਨਾਨਕਪੁਰਾ, ਚੇਅਰਮੈਨ ਸਰਬਜੀਤ ਸਿੰਘ ਗੁਰੂ ਨਾਨਕਪੁਰਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਪਤਵੰਤੇ ਹਾਜ਼ਰ ਸਨ |
ਐਸ.ਡੀ.ਐਮ. ਮਜੀਠਾ ਇਨਾਇਤ ਗੁਪਤਾ ਨੇ ਮਾਰਚ ਪਾਸਟ ਤੋਂ ਸਲਾਮੀ
ਮਜੀਠਾ, (ਮਨਿੰਦਰ ਸਿੰਘ ਸੋਖੀ)-ਦੇਸ਼ ਦੇ 72ਵੇਂ ਗਣਤੰਤਰ ਦਿਵਸ ਮੌਕੇ ਦੇਸ਼ ਭਰ ਵਿਚ ਸਮਾਗਮ ਕਰਾਏ ਗਏ | ਮਜੀਠਾ ਵਿਚ ਵੀ ਮਾਰਕੀਟ ਕਮੇਟੀ ਦਫਤਰ ਵਿਖੇ ਕੋਵਿਡ 19 ਸਬੰਧੀ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਸੰਕੇਤਕ ਰੂਪ ਵਿਚ ਗਣਤੰਤਰ ਦਿਵਸ ਮਨਾਇਆ ਗਿਆ | ਐਸਡੀਐਮ ਮਜੀਠਾ ਮੈਡਮ ਇਨਾਇਤ ਗੁਪਤਾ ਨੇ ਮਾਰਚ ਪਾਸਟ ਤੋਂ ਸਲਾਮੀ ਲਈ ਅਤੇ ਤਿਰੰਗਾ ਝੰਡਾ ਲਹਿਰਾਇਆ | ਸਕੂਲੀ ਅਧਿਆਪਕਾਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ | ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਦ ਇੰਚਾਰਜ ਪਲਵਿੰਦਰ ਸਿੰਘ ਦੀ ਅਗਵਾਈ ਵਿਚ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ | ਖੇਤੀਬਾੜੀ ਵਿਭਾਗ ਦੇ ਕਰਮਚਾਰੀ ਵਲੋਂ ਦੇਸ਼ ਭਗਤੀ ਦਾ ਗੀਤ ਗਾਉਣ ਉਪਰੰਤ ਸਮਾਗਮ ਦੀ ਸਮਾਪਤੀ ਕੀਤੀ ਗਈ | ਇਸ ਮੌਕੇ ਐਸ.ਡੀ.ਐਮ. ਮੈਡਮ ਇਨਾਇਤ ਗੁਪਤਾ ਦੇ ਨਾਲ ਤਹਿਸੀਲਦਾਰ ਜਸਬੀਰ ਸਿੰਘ, ਡੀ.ਐਸ.ਪੀ. ਮਜੀਠਾ ਅਭਿਮੰਨਿਊ ਰਾਣਾ, ਸੀਨੀਅਰ ਮੈਡੀਕਲ ਅਫਸਰ ਡਾ: ਸਤਨਾਮ ਸਿੰਘ, ਸਕੱਤਰ ਮਾਰਕੀਟ ਕਮੇਟੀ ਅਨਿਲ ਅਰੋੜਾ, ਬੀਡੀਪੀਓ ਮਜੀਠਾ ਡਾ: ਸੰਦੀਪ ਮਲਹੋਤਰਾ, ਸੀਡੀਪੀਓ ਗਗਨਦੀਪ ਸਿੰਘ, ਸਹਾਇਕ ਕਾਰਜਕਾਰੀ ਇੰਜੀਨੀਅਰ ਸੁਖਜਿੰਦਰ ਸਿੰਘ, ਕਾਰਜ ਸਾਧਕ ਅਫਸਰ ਬਲਜੀਤ ਸਿੰਘ, ਐਸ.ਐਚ.ਓ. ਇੰਸਪੈਕਟਰ ਕਪਿਲ ਕੌਸ਼ਲ, ਗਾਰਦ ਕਮਾਂਡਰ ਪਲਵਿੰਦਰ ਸਿੰਘ, ਏਡੀਓ ਡਾ: ਹਰਭਿੰਦਰ ਸਿੰਘ, ਡਾ: ਹਰਜਿੰਦਰ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਅਮਰਦੀਪ ਸਿੰਘ ਗਿੱਲ, ਅਸ਼ੋਕ ਕੁਮਾਰ, ਕੁਲਬੀਰ ਸਿੰਘ, ਰੀਡਰ ਹਰਜਿੰਦਰ ਸਿੰਘ, ਸੁਖਵਿੰਦਰ ਸਿੰਘ, ਕੁਲਦੀਪ ਸਿੰਘ ਕਾਹਲੋਂ, ਸਤੀਸ਼ ਕੁਮਾਰ, ਸੀਨੀਅਰ ਸਹਾਇਕ ਬਲਵਿੰਦਰ ਕੌਰ, ਸਮੇਤ ਪੁਲਿਸ ਕਰਮਚਾਰੀ ਅਤੇ ਸਹਿਰ ਵਾਸੀ ਹਾਜ਼ਰ ਸਨ |
ਅਜਨਾਲਾ ਵਿਖੇ ਸਬ ਡਵੀਜ਼ਨ ਪੱਧਰੀ ਗਣਤੰਤਰ ਦਿਵਸ ਮੌਕੇ ਐਸ. ਡੀ. ਐਮ. ਡਾ: ਭਾਟੀਆ ਨੇ ਲਹਿਰਾਇਆ ਕੌਮੀ ਝੰਡਾ
ਅਜਨਾਲਾ, (ਐਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿਲੋਂ)-ਤਹਿਸੀਲ ਕੰਪਲੈਕਸ ਅਜਨਾਲਾ ਵਿਖੇ ਸਰਕਾਰੀ ਤੌਰ 'ਤੇ ਸਬ ਡਵੀਜਨ ਪੱਧਰੀ ਮਨਾਏ ਗਏ 72ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਐਸ. ਡੀ. ਐਮ. ਡਾ: ਦੀਪਕ ਭਾਟੀਆ ਨੇ ਅਦਾ ਕੀਤੀ | ਅਤੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਜਿੱਥੇ ਪ੍ਰਸ਼ੰਸਾ ਕੀਤੀ, ਉਥੇ ਕੌਮੀ ਸ਼ਹੀਦਾਂ ਨੂੰ ਪ੍ਰਣਾਮ ਕੀਤਾ | ਇਸ ਮੌਕੇ ਤੇ ਤਹਿਸੀਲਦਾਰ ਸ: ਹਰਫੂਲ ਸਿੰਘ ਗਿੱਲ, ਡੀ.ਐਸ.ਪੀ. ਸ੍ਰੀ ਵਿਪਨ ਕੁਮਾਰ, ਐਸ.ਐਮ.ਓ. ਡਾ: ਓਮ ਪ੍ਰਕਾਸ਼, ਕਾਰਜ ਸਾਧਕ ਅਫਸਰ ਜਗਤਾਰ ਸਿੰਘ, ਬੀ. ਡੀ. ਪੀ. ਓ. ਮਨਮੋਹਣ ਸਿੰਘ, ਸੀ. ਆਈ. ਡੀ. ਇੰਸਪੈਕਟਰ ਪ੍ਰਮਿੰਦਰ ਸਿੰਘ ਸੂਫੀਆਂ, ਐਸ. ਐਮ. ਓ. ਰਮਦਾਸ ਡਾ: ਸੰਤੋਸ਼ ਕੁਮਾਰੀ, ਸੁਪਰਡੈਂਟ ਸਰਬਜੀਤ ਕੌਰ, ਪ੍ਰਗਟ ਸਿੰਘ ਹੇਰ, ਸੰਜੀਵ ਕੁਮਾਰ ਰਮਦਾਸ, ਗੁਰਮੀਤ ਕੌਰ ਸਟੈਨੋ, ਮਾਰਕੀਟ ਕਮੇਟੀ ਅਜਨਾਲਾ ਸਕੱਤਰ ਸ: ਹਰਪ੍ਰੀਤ ਸਿੰਘ, ਸੁਪਰਵਾਈਜਰ ਕਾਬਲ ਸਿੰਘ ਸੰਧੂ, ਬੀ.ਈ.ਈ.ਓ ਗੁਰਦੇਵ ਸਿੰਘ, ਰਾਜਪਾਲ ਸਿੰਘ ਉੱਪਲ, ਐਡਵੋਕੇਟ ਮਨਦੀਪ ਸਿੰਘ ਮੁਹਾਰ, ਆਦਿ ਮੌਜੂਦ ਸਨ |
ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਸੈਂਸਰਾ 'ਚ ਗਣਤੰਤਰ ਦਿਵਸ ਮਨਾਇਆ
ਜਗਦੇਵ ਕਲਾਂ, (ਸ਼ਰਨਜੀਤ ਸਿੰਘ ਗਿੱਲ)-ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਬੰਧ ਅਧੀਨ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਸੈਂਸਰਾ ਵਿਖੇ ਸਕੂਲ ਦੇ ਪਿ੍ੰ: ਸਤਬੀਰ ਕੌਰ ਦੀ ਅਗਵਾਈ ਹੇਠ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਦੇਸ਼ ਭਗਤੀ, ਦੇਸ਼ ਪਿਆਰ ਦੇ ਗੀਤ, ਕਵਿਤਾਵਾਂ ਪੇਸ਼ ਕਰਕੇ ਦੇਸ਼ ਦੀ ਵਡਿਆਈ ਕੀਤੀ ਗਈ ਅਤੇ ਸਕੂਲ ਦੇ ਬੱਚਿਆਂ ਵਲੋਂ ਤਿਰੰਗਾ ਝੰਡਾ ਵੀ ਬਣਾਇਆ ਗਿਆ | ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ਼ ਮਨਮੋਹਨ ਸਿੰਘ, ਕੁਲਦੀਪ ਸਿੰਘ ਗਿੱਲ ਮਜੀਠੀਆ, ਪਿ੍ੰ: ਸਤਬੀਰ ਕੌਰ, ਅਧਿਆਪਕਾ ਰਮਨਦੀਪ ਕੌਰ ਆਦਿ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਮਹੱਤਾ ਬਾਰੇ ਵਿਸਥਾਰ ਵਿਚ ਦੱਸਿਆ ਅਤੇ ਗਣਤੰਤਰ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |
ਸੱਤਿਅਮ ਇੰਸਟੀਚਿਊਟ ਰਾਮ ਤੀਰਥ
ਰਾਮ ਤੀਰਥ, (ਧਰਵਿੰਦਰ ਸਿੰਘ ਔਲਖ)-ਸਤਿਅਮ ਇੰਸਟੀਚਿਊਟ ਰਾਮ ਤੀਰਥ ਵਿਖੇ ਐੱਮ. ਡੀ. ਡਾ: ਰਜੇਸ਼ ਭਾਰਦਵਾਜ, ਡਾ: ਮਿ੍ਦੁਲਾ ਭਾਰਦਵਾਜ ਅਤੇ ਸਤਿਅਮ ਭਾਰਦਵਾਜ ਦੀ ਅਗਵਾਈ ਹੇਠ 72ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਇੰਸਟੀਚਿਊਟ ਦੇ ਡਾਇਰੈਕਟਰ ਕਮ ਪਿ੍ੰਸੀਪਲ ਡਾ: ਆਰ. ਕੇ. ਬੇਦੀ, ਐੱਸ. ਬੀ. ਐੱਸ. ਗਰੁੱਪ ਕਾਲਜਾਂ ਦੇ ਪਿ੍ੰਸੀਪਲ ਕਪਿਲ ਸ਼ਰਮਾ ਅਤੇ ਹੀਰਾ ਲਾਲ ਸ਼ਰਮਾ ਵਲੋਂ ਸਾਂਝੇ ਤੌਰ 'ਤੇ ਝੰਡਾ ਝੁਲਾਇਆ ਗਿਆ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਇਸ ਦਿਹਾੜੇ ਦੀ ਮੁਬਾਰਕਬਾਦ ਦਿੰਦਿਆਂ ਇਸ ਦਿਨ ਦੀ ਮਹੱਤਤਾ ਬਾਰੇ ਦੱਸਿਆ ਅਤੇ ਸੰਵਿਧਾਨ ਦੀ ਪਾਲਣਾ ਕਰਨ ਦੀ ਅਪੀਲ ਕੀਤੀ | ਉਨ੍ਹਾਂ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਨੂੰ ਯਾਦ ਕਰਦਿਆਂ ਉਨ੍ਹਾਂ ਵਲੋਂ ਸੰਵਿਧਾਨ ਨੂੰ ਬਣਾਉਣ ਅਤੇ ਲਾਗੂ ਕਰਵਾਉਣ ਲਈ ਪਾਏ ਯੋਗਦਾਨ ਦਾ ਵੀ ਹਵਾਲਾ ਦਿੱਤਾ | ਇਸ ਸਮੇਂ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ ਵੀ ਗਾਏ ਗਏ |
ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ ਦੇ ਵਿਹੜੇ 'ਚ ਸਮਾਗਮ
ਮਾਨਾਂਵਾਲਾ, (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਗਰੁੱਪ ਆਫ਼ ਕਾਲਜਿਸ ਦੇ ਐੱਨ. ਐੱਸ. ਐੱਸ. ਵਿੰਗ ਨੇ ਗਣਤੰਤਰ ਦਿਵਸ ਕਾਲਜ ਗਰਾਉਂਡ ਵਿਖੇ ਕੋਵਿਡ-19 ਮਹਾਂਮਾਰੀ ਦੇ ਕਾਰਨ ਕਈ ਤਬਦੀਲੀਆਂ ਅਨੁਸਾਰ ਮਨਾਇਆ ¢ ਮੁੱਖ ਮਹਿਮਾਨ ਵਜੋਂ ਪੁੱਜੇ ਡਾ. ਵਿਜੇ ਬੰਗਾ ਪਿ੍ੰਸੀਪਲ, ਏ.ਸੀ.ਈ.ਟੀ. ਨੇ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਕਿਹਾ ਕਿ ਭਾਰਤ ਇੱਕ ਰੰਗੀਨ ਤਿਉਹਾਰਾਂ ਦਾ ਦੇਸ਼ ਹੈ, ਪਰ ਇੱਥੇ ਕੁਝ ਕÏਮੀ ਤਿਉਹਾਰ ਹਨ, ਜੋ ਪੂਰੇ ਦੇਸ਼ ਨੂੰ ਬੰਨ੍ਹਦੇ ਹਨ, ਅਤੇ ਜੋ 'ਵਿਭਿੰਨਤਾ ਵਿਚ ਏਕਤਾ' ਦਾ ਸੰਦੇਸ਼ ਦਿੰਦੇ ਹਨ ¢ 26 ਜਨਵਰੀ, ਜਿਸ ਨੂੰ ਭਾਰਤ ਦੇ ਗਣਤੰਤਰ ਦਿਵਸ ਵਜੋਂ ਹਰ ਸਾਲ ਰਾਸ਼ਟਰੀ ਤਿਉਹਾਰ ਵਜੋਂ ਮਨਾਇਆ ਜਾਂਦਾ ਹੈ, ਇਸ ਦਿਨ 1950 ਵਿਚ ਭਾਰਤ ਦਾ ਸੰਵਿਧਾਨ ਲਾਗੂ ਕੀਤਾ ਗਿਆ ਸੀ¢ ਇਸ ਮÏਕੇ ਐਡਵੋਕੇਟ ਅਮਿਤ ਸ਼ਰਮਾ (ਚੇਅਰਮੈਨ ਅਤੇ ਸੀ.ਈ.ਓ., ਏ.ਜੀ.ਸੀ. ਅੰਮਿ੍ਤਸਰ) ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਸਾਰਿਆਂ ਦੀ ਤੰਦਰੁਸਤੀ ਅਤੇ ਅਗਾਂਹਵਧੂ ਜੀਵਨ ਦੀ ਕਾਮਨਾ ਕੀਤੀ¢ ਮੈਡਮ ਰਾਗਿਨੀ ਸ਼ਰਮਾ (ਡਾਇਰੈਕਟਰ ਵਿੱਤ, ਏ.ਜੀ.ਸੀ. ਅੰਮ੍ਰਿਤਸਰ) ਨੇ ਦੇਸ਼ ਦੀ ਸ਼ਾਂਤੀ ਅਤੇ ਖੁਸ਼ਹਾਲੀ ਕਾਮਨਾ ਕੀਤੀ¢ ਡਾ: ਰਜਨੀਸ਼ ਅਰੋੜਾ (ਪ੍ਰਬੰਧ ਨਿਰਦੇਸ਼ਕ, ਏ.ਜੀ.ਸੀ. ਅੰਮ੍ਰਿਤਸਰ) ਨੇ ਭਾਰਤ ਦੇ ਸੁਤੰਤਰਤਾ ਸੰਗਰਾਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਨਕਸ਼ੇ ਕਦਮਾਂ ਤੇ ਚੱਲਣ ਲਈ ਸਭ ਨੂੰ ਪ੍ਰੇਰਿਤ ਕੀਤਾ¢
ਉਪਲ ਹਸਪਤਾਲ ਵਿਖੇ ਡਾ: ਅਸ਼ੋਕ ਉਪਲ ਨੇ ਲਹਿਰਾਇਆ ਤਿਰੰਗਾ
ਅੰਮਿ੍ਤਸਰ, (ਰੇਸ਼ਮ ਸਿੰਘ)-ਇਥੇ ਰਾਣੀ ਕਾ ਬਾਗ ਸਥਿਤ ਉੱਪਲ ਨਿਊਰੋੋ ਹਸਪਤਾਲ ਵਿਖੇ 72ਵਾਂ ਗਣਤੰਤਰ ਦਿਵਸ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਸੂਬਾ ਮੈਡੀਕਲ ਕੌਾਸਲ ਦੇ ਮੈਂਬਰ ਅਤੇ ਉੱਪਲ ਨਿਊਰੋ ਹਸਪਤਾਲ ਦੇ ਸੰਸਥਾਪਕ ਡਾ: ਅਸ਼ੋਕ ਉੱਪਲ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਸਮੂਹ ਨਾਗਰਿਕਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਹਰ ਨਾਗਰਿਕ ਦਾ ਦੇਸ਼ ਅਤੇ ਸਮਾਜ ਦੇ ਪ੍ਰਤੀ ਬਹੁਤ ਜ਼ਿੰਮੇਵਾਰ ਹੈ ਅਤੇ ਹਰੇਕ ਨਾਗਰਿਕ ਨੂੰ ਆਪਣਾ ਟੀਚਾ ਨਿਰਧਾਰਤ ਕਰਨਾ ਚਾਹੀਦਾ ਹੈ ਕਿ ਅਸੀਂ ਦੇਸ਼ ਅਤੇ ਸਮਾਜ ਲਈ ਕੀ ਕਰ ਸਕਦੇ ਹਾਂ ਕਿ ਉਹ ਦੇਸ਼ ਅਤੇ ਸਮਾਜ ਲਈ ਕੀ ਕਰ ਸਕਦੇ ਹਨ | ਉਨ੍ਹਾਂ ਨੇ ਡਾਕਟਰ ਭਾਈਚਾਰੇ ਨੂੰ ਅਪੀਲ ਕੀਤੀ ਕਿ ਹਰੇਕ ਡਾਕਟਰ ਡਾਕਟਰੀ ਦੇਖ ਰੇਖ ਨਾਲ ਸਮਾਜਿਕ ਸਿਹਤ ਦਾ ਵੀ ਨਿਰਮਾਣ ਕਰਨ ਵਿਚ ਯੋਗਦਾਨ ਦੇਣ ਤਾਂ ਜੋ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦਿਤੀਆਂ ਜਾ ਸਕਣ |
ਚੇਅਰਮੈਨ ਦਿਨੇਸ਼ ਬੱਸੀ ਨੇ ਤਿਰੰਗਾ ਝੰਡਾ ਲਹਿਰਾਇਆ
ਅੰਮਿ੍ਤਸਰ, (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੇ ਗਣਤੰਤਰ ਦਿਵਸ ਮੌਕੇ ਟਰੱਸਟ ਦਫਤਰ ਵਿਖੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਨਿਭਾਈ | ਇਸ ਦੌਰਾਨ ਬੱਸੀ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਬਣਾਈ ਰੱਖਣ ਲਈ ਵਫਾਦਾਰੀ ਰੱਖਣੀ ਚਾਹੀਦੀ ਹੈ ਅਤੇ ਭਾਈਚਾਰਕ ਸਾਂਝ ਨੂੰ ਯਕੀਨੀ ਬਣਾਉਣ ਲਈ ਹਰੇਕ ਧਰਮ ਦਾ ਸਨਮਾਨ ਕਰਨਾ ਚਾਹੀਦਾ ਹੈ | ਇਸ ਮੌਕੇ ਨਿਗਰਾਨ ਇੰਜੀਨੀਅਰ ਪ੍ਰਦੀਪ ਜਸਵਾਲ, ਕਾਨੂੰਨ ਅਫਸਰ ਗੌਤਮ ਮਜੀਠੀਆ ਆਦਿ ਹਾਜਰ ਸਨ |
ਛੇਹਰਟਾ ਸਥਿਤ ਬੀਬੀ ਭਾਨੀ ਕੰਨਿਆ ਨੇਤਰਹੀਣ ਵਿਦਿਆਲਿਆ ਨੇ ਮਨਾਇਆ ਗਣਤੰਤਰ ਦਿਵਸ
ਛੇਹਰਟਾ (ਸੁਰਿੰਦਰ ਸਿੰਘ ਵਿਰਦੀ)-72ਵੇਂ ਗਣਤੰਤਰਤਾ ਦਿਵਸ ਮੌਕੇ ਭਾਰਤ ਨੇਤਰਹੀਣ ਸੇਵਕ ਸਮਾਜ ਅੰਮਿ੍ਤਸਰ ਦੇ ਪ੍ਰਧਾਨ ਰਾਗੀ ਪ੍ਰਤਾਪ ਸਿੰਘ ਦੀ ਯੋਗ ਅਗਵਾਈ ਹੇਠ ਬੀਬੀ ਭਾਨੀ ਕੰਨਿਆ ਨੇਤਰਹੀਣ ਵਿਦਿਆਲਿਆ ਸੰਨ ਸਾਹਿਬ ਰੋਡਛੇਹਰਟਾ ਵਿਖੇ ਬੜੀ ਧੂਮ-ਧਾਮ ਦੇ ਨਾਲ ਮਨਾਇਆ ਗਿਆ | ਇਸ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਡਾਕਟਰ ਇੰਦਰਪਾਲ ਸਿੰਘ ਪਸਰੀਚਾ ਵਲੋਂ ਝੰਡੇ ਦੀ ਰਸਮ ਅਦਾ ਕੀਤੀ ਗਈ | ਸਮਾਗਮ ਦੌਰਾਨ ਨੇਤਰਹੀਣ ਵਿਦਿਆਰਥਣਾਂ ਵਲੋਂ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਅਤੇ ਭਾਸ਼ਣ ਆਦਿ ਪੇਸ਼ ਕੀਤੇ ਗਏ | ਸੰਸਥਾ ਦੇ ਪ੍ਰਧਾਨ ਰਾਗੀ ਪ੍ਰਤਾਪ ਸਿੰਘ ਅਤੇ ਜਨਰਲ ਸਕੱਤਰ ਧਰਮਪਾਲ ਵਲੋਂ ਮੁੱਖ ਮਹਿਮਾਨ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਪ੍ਰਬੰਧਕ ਮਾਸਟਰ ਸਕੱਤਰ ਸਿੰਘ ਵਲੋਂ ਮੁਖ ਮਹਿਮਾਨ ਨੂੰ ਸੰਸਥਾ ਦੀ ਕਾਰਜਸ਼ੈਲੀ ਬਾਰੇ ਜਾਣੂ ਕਰਵਾਉਂਦੇ ਹੋਏ ਵੱਧ ਤੋਂ ਵੱਧ ਮਦਦ ਕਰਨ ਦੀ ਅਪੀਲ ਕੀਤੀ | ਨੇਤਰਹੀਣ ਬੱਚਿਆਂ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਡਾਕਟਰ ਇੰਦਰਪਾਲ ਸਿੰਘ ਪਸਰੀਚਾ ਨੇ ਕਿਹਾ ਕਿ ਉਹ ਇਸ ਸੰਸਥਾ ਨਾਲ ਹਮੇਸ਼ਾ ਜੁੜੇ ਰਹਿਣਗੇ ਇਸ ਦੇ ਨਾਲ ਹੀ ਇਸ ਸੰਸਥਾ ਦੀ ਹਰ ਮਹੀਨੇ ਸੰਭਵ ਮਦਦ ਕਰਨ ਦਾ ਭਰੋਸਾ ਵੀ ਦਿੱਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਸ਼ੀਅਰ ਘਨਸ਼ਾਮ, ਜੂਨੀਅਰ ਮੀਤ ਪ੍ਰਧਾਨ ਵਿਸ਼ਨੂੰ ਦਿਆਲ, ਈ ਸੀ ਮੈਂਬਰ ਪਲਵਿੰਦਰ ਕੌਰ, ਰਾਗੀ ਕਰਨੈਲ ਸਿੰਘ, ਰਾਗੀ ਜਗੀਰ ਸਿੰਘ, ਬੀਬੀ ਚੰਦਨਦੀਪ ਕੌਰ, ਸੁਪਰਡੰਟ ਸੁਖਬੀਰ ਕੌਰ, ਬੀਬੀ ਸਮਚੋ ਸੀਨੀਅਰ ਅਧਿਆਪਕ ਸੁਖਦੀਪ ਕੌਰ ਅਧਿਆਪਕ, ਪ੍ਰਮਪ੍ਰੀਤ ਕੌਰ ਆਦਿ ਹਾਜ਼ਰ ਸਨ |
ਭਾਜਪਾ ਦਫ਼ਤਰ ਵਿਖੇ ਗਣਤੰਤਰ ਦਿਵਸ ਸਬੰਧੀ ਸਮਾਗਮ ਕਰਵਾਇਆ
ਅੰਮਿ੍ਤਸਰ, (ਹਰਮਿੰਦਰ ਸਿੰਘ)-ਗਣਤੰਤਰ ਦਿਵਸ ਦੇ ਸਬੰਧ ਵਿਚ ਭਾਜਪਾ ਦੇ ਸਥਾਨਕ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਸ੍ਰੀ ਸੁਰੇਸ਼ ਮਹਾਜਨ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ | ਜਿਸ ਵਿਚ ਭਾਜਪਾ ਦੇ ਕੌਮੀ ਜਨ: ਸਕੱਤਰ ਤਰੁਣ ਚੁੱਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਰਾਸ਼ਟਰੀ ਗੀਤ ਗਾਇਨ ਕੀਤਾ ਗਿਆ | ਇਸ ਮੌਕੇ ਸਾਬਕਾ ਸਿਹਤ ਮੰਤਰੀ ਡਾ: ਬਲਦੇਵ ਰਾਜ ਚਾਵਲਾ, ਪ੍ਰੋ: ਲਕਸ਼ਮੀ ਕਾਂਤਾ ਚਾਵਲਾ, ਰਾਕੇਸ਼ ਗਿੱਲ, ਕੇਵਲ ਗਿੱਲ, ਸੂਬਾ ਸਕੱਤਰ ਐਡਵੋਕੇਟ ਰਾਜੇਸ਼ ਹਨੀ, ਰੀਨਾ ਜੇਤਲੀ, ਜ਼ਿਲ੍ਹਾ ਜਨ: ਸਕੱਤਰ ਰਾਜੇਸ਼ ਕੰਧਾਰੀ, ਸੁਖਮਿੰਦਰ ਪਿੰਟੂ, ਮਾਨਵ ਤਨੇਜਾ, ਜਰਨੈਲ ਸਿੰਘ ਢੋਟ, ਡਾ: ਰਾਕੇਸ਼, ਡਾ: ਰਾਮ ਚਾਵਲਾ, ਕੁਮਾਰ ਅਮਿਤ, ਅਵਿਨਾਸ਼ ਸ਼ੈਲਾ, ਸ਼ਰੂਤੀ ਵਿੱਜ, ਰਾਜੀਵ ਸ਼ਰਮਾ, ਅਜੈ ਅਰੋੜਾ, ਸੰਜੈ ਕੁੰਦਰਾ, ਸਤਪਾਲ ਕੁੰਦਰਾ, ਸੰਜੀਵ ਕੁਮਾਰ, ਮਾਨਕ ਅਲੀ, ਅਸ਼ਵਨੀ ਮਹਿਤਾ, ਗੁਰਦੇਵ ਸਿੰਘ, ਕੁਲਵੰਤ ਸਿੰਘ, ਰਮੇਸ਼ ਪੱਪੂ, ਵਿਨੋਦ ਬੱਬਲ, ਸੁਨੀਲ ਕੁਮਾਰ, ਨਰੇਸ਼ ਰਿਕੋ, ਸੰਦੀਪ ਬਹਿਲ, ਸ਼ੰਕਰ ਲਾਲ, ਰੋਮੀ ਚੋਪੜਾ, ਰਾਕੇਸ਼ ਮਹਾਜਨ, ਮੋਨੂੰ ਮਹਾਜਨ, ਚਰਨਜੀਤ ਸਿੰਘ, ਤਰੁਨ ਅਰੋੜਾ, ਰਮਨ ਰਾਠੌਰ, ਸੰਨੀ ਚੋਪੜਾ, ਰਿੰਕੂ ਸ਼ਰਮਾ ਆਦਿ ਮੌਜੂਦ ਸਨ |
ਵੇਰਕਾ, 27 ਜਨਵਰੀ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਦੇ ਥਾਣਾ ਵੱਲ੍ਹਾ ਖੇਤਰ 'ਚ ਲੰਘੀ 26 ਜਨਵਰੀ ਵਾਲੀ ਦੁਪਹਿਰ ਸਮੇਂ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰੋਸ ਧਰਨਾ ਦੇਣ ਜਾ ਰਹੀਆਂ ਔਰਤਾਂ ਦੇ ਕਾਫ਼ਲੇ 'ਤੇ ਪਿੱਛਲੇ ਪਾਸਿਓਾ ਪਾਣੀ ਵਾਲਾ ...
ਅੰਮਿ੍ਤਸਰ, 27 ਜਨਵਰੀ (ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ. ਟੀ. ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ...
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ ਪ੍ਰਸ਼ੋਤਮ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ.ਐੱਸ.ਪੀ. ਧਰੁਵ ਦਹੀਆ ਦੀਆਂ ਹਦਾਇਤਾਂ ਤੇ ਅਜਨਾਲਾ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਦੇ ਚੱਲਦਿਆਂ ਤਿੰਨ ਮੈਂਬਰੀ ਲੁਟੇਰਾ ...
ਰਾਜਾਸਾਂਸੀ, 27 ਜਨਵਰੀ (ਹੇਰ/ਖੀਵਾ)-ਸ਼ਾਰਜਾਹ ਤੋਂ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜੇ ਇਕ ਵਾਸੀ ਕੋਲੋਂ ਕਸਟਮ ਅਧਿਕਾਰੀਆਂ ਵਲੋਂ ਬਰੀਕੀ ਨਾਲ ਕੀਤੀ ਜਾਂਚ ਪੜਤਾਲ ਦੌਰਾਨ 35 ਗ੍ਰਾਮ ਸੋਨਾ ਬਰਾਮਦ ਕੀਤਾ ਗਿਆ | ...
ਛੇਹਰਟਾ, 27 ਜਨਵਰੀ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਦੇ ਇਲਾਕਾ ਇੰਡੀਆ ਗੇਟ ਛੇਹਰਟਾ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮÏਕੇ ਵਿਸ਼ੇਸ਼ ਤÏਰ ਤੇ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸ਼ੀ ਪਹੁੰਚੇ ਤੇ ਸੰਬੋਧਨ ਕਰਦਿਆਂ ਕਿਹਾ ...
ਜੰਡਿਆਲਾ ਗੁਰੂ, 27 ਜਨਵਰੀ (ਰਣਜੀਤ ਸਿੰਘ ਜੋਸਨ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਜੰਡਿਆਲਾ ਗੁਰੂ ਨਜਦੀਕ ਗਹਿਰੀ ਮੰਡੀ ਵਿਖੇ ਚਲ ਰਿਹਾ ਰੇਲ ਰੋਕੋ ...
ਅੰਮਿ੍ਤਸਰ, 27 ਜਨਵਰੀ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 72ਵਾਂ ਗਣਤੰਤਰ ਦਿਵਸ ਮੌਕੇ ਉਪ ਕੁਲਪਤੀ ਪ੍ਰੋ: ਡਾ: ਜਸਪਾਲ ਸਿੰਘ ਸੰਧੂ ਨੇ ਯੂਨੀਵਰਸਿਟੀ ਵਿਖੇ ਕੌਮੀ ਝੰਡਾ ਤਿਰੰਗਾ ਲਹਿਰਾਇਆ | ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋ. ਐਸ. ਐਸ. ਬਹਿਲ, ...
ਅੰਮਿ੍ਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਨੂੰ ਮੁਗ਼ਲਾਂ ਤੋਂ ਅਜ਼ਾਦ ਕਰਾਉਣ ਲਈ ਆਪਣੀ ਸ਼ਹਾਦਤ ਦੇਣ ਵਾਲੇ ਸਿੱਖ ਕੌਮ ਦੇ ਲਾਸਾਨੀ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਗੁ: ਸਹੀਦਗੰਜ ਬਾਬਾ ਦੀਪ ਸਿੰਘ ਜੀ ਚਾਟੀਵਿੰਡ ...
ਅੰਮਿ੍ਤਸਰ, 27 ਜਨਵਰੀ (ਰੇਸ਼ਮ ਸਿੰਘ)-ਕੋਰੋਨਾ ਦੇ ਅੱਜ ਕੇਵਲ 14 ਨਵੇਂ ਮਾਮਲੇ ਹੀ ਮਿਲੇ ਹਨ ਜਦੋਂ ਕਿ ਕੋਰੋਨਾ ਮੁਕਤ ਹੋ ਕੇ ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ 13 ਹੈ | ਮਿਲੇ ਵੇਰਵਿਆਂ ਅਨੁਸਾਰ ਹੁਣ ਤੱਕ 14996 ਮਰੀਜ਼ ਕੋਰੋਨਾ ਗ੍ਰਸਤ ਹੋਏ ਹਨ ਜਿਨ੍ਹਾਂ 'ਚੋਂ ਹੁਣ ਤੱਕ 14289 ...
ਅੰਮਿ੍ਤਸਰ, 27 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਦੌਰਾਨ ਪਿ੍ੰ: ਗਗਨਦੀਪ ਸਿੰਘ ਦੀ ਅਗਵਾਈ ਹੇਠ ਸਮੂਹ ਸਟਾਫ ...
ਖਾਸਾ, 27 ਜਨਵਰੀ (ਗੁਰਨੇਕ ਸਿੰਘ ਪੰਨੂ) ਅੱਜ ਕਸਬਾ ਖਾਸਾ ਵਿਖੇ ਕਿਸਾਨ ਮਾਰੂ ਨੀਤੀਆ ਅਤੇ ਕਾਲੇ ਕਾਨੂੰਨਾ ਨੂੰ ਖਤਮ ਕਰਵਾਉਣ ਦੇ ਹੱਕ ਵਿਚ ਦਿੱਲੀ ਦੀਆ ਸਰਹੱਦਾਂ ਤੇ ਸੰਘਰਸ਼ ਲੜ ਰਹੇ ਕਿਸਾਨਾਂ ਦੇ ਸਮਰੱਥਣ ਤੇ ਮੋਦੀ ਸਰਕਾਰ ਦੇ ਵਿਰੋਧ ਵਿਚ ਬਹੁਤ ਭਾਰੀ ਗਿਣਤੀ ਵਿਚ ...
ਰਾਮ ਤੀਰਥ, 27 ਜਨਵਰੀ (ਧਰਵਿੰਦਰ ਸਿੰਘ ਔਲਖ)-ਜਿਵੇਂ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਦਿੱਲੀ ਵਿਖੇ 72ਵੇਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਕਿਸਾਨਾਂ ਵਲੋਂ 2 ਲੱਖ ਟਰੈਕਟਰਾਂ ਨਾਲ ਵਿਸ਼ਾਲ ਟਰੈਕਟਰ ਪਰੇਡ ਕੀਤੀ ਗਈ, ਉਸੇ ਤਰਜ 'ਤੇ ਦਿੱਲੀ ਨਾ ਜਾ ਸਕਣ ਵਾਲੇ ਸਰਹੱਦੀ ...
ਟਾਂਗਰਾ, 27 ਜਨਵਰੀ (ਹਰਜਿੰਦਰ ਸਿੰਘ ਕਲੇਰ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨ ਮਾਰੂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਗਣਤੰਤਰ ਦਿਵਸ ਮੌਕੇ ਕਸਬਾ ਟਾਂਗਰਾ ਦੇ ਵੱਖ-ਵੱਖ ਪਿੰਡਾਂ ਵਿਚ ਰੋਸ ਵਜੋਂ ਟਰੈਕਟਰ ਮਾਰਚ ਕੱਢਿਆ ਗਿਆ | ਇਹ ਕਿਸਾਨ ਟਰੈਕਟਰ ...
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ.ਪ੍ਰਸ਼ੋਤਮ)-14 ਫਰਵਰੀ ਨੂੰ ਨਗਰ ਪੰਚਾਇਤ ਅਜਨਾਲਾ ਦੀਆਂ ਹੋ ਰਹੀਆਂ ਚੋਣਾਂ ਲਈ ਹਲਕਾ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਸ਼ਹਿਰ ਦੀ ਵਾਰਡ ਨੰਬਰ 4 ਤੋਂ ਚੋਣ ਪ੍ਰਚਾਰ ਮੁਹਿੰਮ ਦਾ ਆਗਾਜ਼ ਕੀਤਾ ਗਿਆ | ...
ਮਾਨਾਵਾਲਾ , 27 ਜਨਵਰੀ (ਗੁਰਦੀਪ ਸਿੰਘ ਨਾਗੀ)-ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ , ਅੰਮਿ੍ਤਸਰ ਵਲੋਂ ਸਭਾ ਦਾ ਸਾਲਾਨਾ ਪੁਰਸਕਾਰ ਤੇ ਰੂ-ਬ-ਰੂ ਸਮਾਗਮ ਦਿੱਲੀ ਪਬਲਿਕ ਸਕੂਲ ਜੀ.ਟੀ. ਰੋਡ, ਮਾਨਾਂਵਾਲਾ ਦੇ ਆਡੀਟੋਰੀਅਮ 'ਚ ਕਰਵਾਇਆ ਗਿਆ | ਸਭਾ ਦੇ ਪ੍ਰਧਾਨ ਐਡਵੋਕੇਟ ...
ਰਾਮ ਤੀਰਥ, 27 ਜਨਵਰੀ (ਧਰਵਿੰਦਰ ਸਿੰਘ ਔਲਖ)-ਬੀਬੀ ਕੌਲਾਂ ਜੀ ਭਲਾਈ ਕੇਂਦਰ ਵਲੋਂ ਭਾਈ ਗੁਰਇਕਬਾਲ ਸਿੰਘ ਦੀ ਅਗਵਾਈ ਹੇਠ ਅੱਜ ਭਾਈ ਅਮਨਦੀਪ ਸਿੰਘ ਵਲੋਂ ਦਾਤਾ ਬੰਦੀ ਛੋੜ ਪਬਲਿਕ ਸਕੂਲ, ਅੱਡਾ ਬਾਉਲੀ, ਰਾਮ ਤੀਰਥ ਰੋਡ ਤੇ ਬਾਬੇ ਨਾਨਕ ਦੀ ਰਸੋਈ ਦਾ ਸ਼ੁਭ ਆਰੰਭ ਕਰਨ ...
ਅੰਮਿ੍ਤਸਰ, 27 ਜਨਵਰੀ (ਜੱਸ)-ਇੰਡੀਅਨ ਯੂਥ ਸਪੋਰਟਸ ਕਲੱਬ ਦਿੱਲੀ ਦੇ ਨੌਜੁਆਨ ਦੌੜਾਕ ਮਨੋਜ ਕੁਮਾਰ ਵਲੋਂ ਅਟਾਰੀ ਸਰਹੱਦ ਤੋਂ ਦਿੱਲੀ ਤੱਕ ਨਸ਼ਾ ਮੁਕਤ ਭਾਰਤ ਦਾ ਸੁਨੇਹਾ ਦੇਣ ਲਈ ਲਗਾਈ ਜਾ ਰਹੀ ਦੌੜ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ 'ਤੇ ...
ਓਠੀਆਂ, 27 ਜਨਵਰੀ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਈਸਾਪੁਰ ਦੇ ਨੌਜਵਾਨ ਦੀ ਦੁਬਈ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਪਿੰਡ ਦੇ ਮੋਹਤਬਰ ਰਾਜਪਾਲ ਸਿੰਘ ਰੰਧਾਵਾ ਨੇ ਦੱਸਿਆ ਰਾਜਕਰਨ ਸਿੰਘ ਪੁੱਤਰ ਸਰਬਜੀਤ ਸਿੰਘ ...
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਮਜ਼ਦੂਰਾਂ ਵਿਰੋਧੀ ਬਣਾਏ ਜਾ ਰਹੇ ਕਾਨੂੰਨਾਂ ਦੇ ਵਿਰੋਧ 'ਚ ਸਾਂਝਾ ਸੰਘਰਸ਼ ਕਮੇਟੀ ਦੇ ਸੱਦੇ 'ਤੇ ਜਲ ਸਪਲਾਈ ਕੰਟਰੈਕਟ ...
ਅੰਮਿ੍ਤਸਰ, 27 ਜਨਵਰੀ (ਰੇਸ਼ਮ ਸਿੰਘ)-ਕਰੀਬ ਡੇਢ ਮਹੀਨਾ ਪਹਿਲਾਂ ਐੱਸ. ਟੀ. ਐਫ. ਦੇ ਡੀ. ਐਸ. ਪੀ. ਪਾਸੋਂ ਪਿਸਤੌਲ ਨਾਲ ਕਾਰ ਖੋਹਣ ਦੇ ਮਾਮਲੇ 'ਚ ਪੁਲਿਸ ਨੇ ਆਖਰ 1 ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਹੈ ਜਿਸ ਪਾਸੋਂ ਇਕ ਪਿਸਤੌਲ ਦੇਸੀ ਕੱਟਾ ਸਮੇਤ ਕਾਰਤੂਸ, ਡੀ. ਐੱਸ. ਪੀ. ਦਾ ...
ਮਜੀਠਾ, 27 ਜਨਵਰੀ (ਸਹਿਮੀ, ਸੋਖੀ)-ਪੰਜਾਬ ਅੰਦਰ ਹੋਣ ਜਾ ਰਹੀਆਂ ਨਗਰ ਕੌਾਸਲ ਚੋਣਾਂ ਨੂੰ ਲੈ ਕੇ ਅੱਜ ਵਿਧਾਨ ਸਭਾ ਹਲਕਾ ਮਜੀਠਾ ਨਾਲ ਸਬੰਧਤ ਨਗਰ ਕੌਾਸਲ ਮਜੀਠਾ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਪਣੇ ਬਾਕੀ ਰਹਿੰਦੇ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਵੀ ਕਰ ...
ਮਜੀਠਾ/ਚੇਤਨਪੁਰਾ, 27 ਜਨਵਰੀ (ਮਨਿੰਦਰ ਸਿੰਘ ਸੋਖੀ, ਮਹਾਂਬੀਰ ਸਿੰਘ ਗਿੱਲ)-ਇਥੋਂ ਨਾਲ ਲਗਦੇ ਪਿੰਡ ਸੋਹੀਆਂ ਕਲਾਂ ਵਿਖੇ ਸੜਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਅਤੇ ਦੋ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ | ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਇੱਕ ...
ਅਜਨਾਲਾ, 27 ਜਨਵਰੀ (ਐਸ. ਪ੍ਰਸ਼ੋਤਮ)-ਇਥੋਂ ਦੇ ਬਜ਼ਾਰਾਂ ਸਮੇਤ ਦਰਜਨਾਂ ਪਿੰਡਾਂ 'ਚ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮੋਦੀ ਸਰਕਾਰ 'ਤੇ ਦਬਾਅ ਵਧਾਉਣ ਹਿੱਤ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਸ਼ੀਤਲ ਸਿੰਘ ਤਲਵੰਡੀ ਤੇ ਦਿਹਾਤੀ ...
ਛੇਹਰਟਾ, 27 ਜਨਵਰੀ (ਸੁਰਿੰਦਰ ਸਿੰਘ ਵਿਰਦੀ)-ਵਿਧਾਨ ਸਭਾ ਹਲਕਾ ਪੱਛਮੀ ਦੇ ਇਲਾਕਾ ਇੰਡੀਆ ਗੇਟ ਛੇਹਰਟਾ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਕੈਬਨਿਟ ਮੰਤਰੀ ਡਾ: ਰਾਜ ਕੁਮਾਰ ਵੇਰਕਾ ਉਨ੍ਹਾਂ ਦੇ ਨਾਲ ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ ...
ਅੰਮਿ੍ਤਸਰ, 27 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸੰਯੁਕਤ ਕਿਸਾਨ ਮੋਰਚੇ 'ਚ ਕੰਮ ਕਰਦੀਆਂ ਕਿਸਾਨ ਜਥੇਬੰਦੀਆਂ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ ਕੇਂਦਰ ਸਰਕਾਰ ਖਿਲਾਫ ਮਾਰਚ ਕਰਨ ਉਪਰੰਤ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ, ਦਾਣਾਮੰਡੀ ਭਗਤਾਂਵਾਲਾ, ...
ਮੱਤੇਵਾਲ, 27 ਜਨਵਰੀ (ਗੁਰਪ੍ਰੀਤ ਸਿੰਘ ਮੱਤੇਵਾਲ)-ਪਿਛਲੇ ਦਿਨੀਂ ਮੱਤੇਵਾਲ ਨਜ਼ਦੀਕ ਤੋਂ ਇਕ ਲੁਧਿਆਣੇ ਤੋਂ ਆ ਰਹੀ ਮਹਿੰਦਰਾ ਬਲੈਰੋ ਗੱਡੀ ਜਿਸ ਵਿਚ ਫਰਨੀਚਰ ਦਾ ਸਾਮਾਨ ਲੱਦਿਆ ਹੋਇਆ ਸੀ ਨੂੰ ਕੁਝ ਅਣਪਛਾਤੇ ਲੁਟੇਰਿਆਂ ਵਲੋਂ ਲੁੱਟ ਲਿਆ ਗਿਆ ਅਤੇ ਇਸ ਵਾਰਦਾਤ ...
ਚੌਕ ਮਹਿਤਾ, 27 ਜਨਵਰੀ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਰਹਿਨੁਮਾਈ 'ਚ ਚਲ ਰਹੀ ਵਿੱਦਿਅਕ ਸੰਸਥਾ 'ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਕਾਲਜ' ਦੇ ਸਭਿਆਚਾਰਕ ਮੰਚ ...
ਰਾਜਾਸਾਂਸੀ, 27 ਜਨਵਰੀ (ਹਰਦੀਪ ਸਿੰਘ ਖੀਵਾ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨ ਮਾਰੂ ਪਾਸ ਕੀਤੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੰਮਿ੍ਤਸਰ ਦੇ ਹਵਾਈ ਅੱਡਾ ਮਾਰਗ 'ਤੇ ਚੌਾਕ ਮੀਰਾਂਕੋਟ ਵਿਖੇ ਸਥਿਤ ...
ਅੰਮਿ੍ਤਸਰ, 27 ਜਨਵਰੀ (ਰੇਸ਼ਮ ਸਿੰਘ)-ਸੀ. ਆਈ. ਏ. ਸਟਾਫ ਦੀ ਪੁਲਿਸ ਵਲੋਂ ਇਕ ਮੋਟਰਸਾਇਕਲ ਸਵਾਰ ਤਸਕਰ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 260 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਬਰਾਮਦ ਹੋਈ ਹੈਰੋਇਨ ਦੀ ਕੀਮਤ ਸਵਾ ਕਰੋੜ ਰੁਪਏ ਤੋਂ ਵੀ ਵੱਧ ਦੱਸੀ ਗਈ ਹੈ | ਪੁਲਿਸ ਵਲੋਂ ...
ਵੇਰਕਾ, 27 ਜਨਵਰੀ (ਪਰਮਜੀਤ ਸਿੰਘ ਬੱਗਾ)- ਥਾਣਾ ਵੇਰਕਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨ ਕਥਿਤ ਲੁਟੇਰਿਆਂ ਨੂੰ ਕਾਬੂ ਕਰਕੇ ਮਾਮਲਾ ਦਰਜ਼ ਕੀਤਾ ਹੈ | ਥਾਣਾ ਮੁਖੀ ...
ਅੰਮਿ੍ਤਸਰ, 27 ਜਨਵਰੀ (ਹਰਮਿੰਦਰ ਸਿੰਘ)-ਮੇਅਰ ਅਤੇ ਨਿਗਮ ਮੁਲਾਜਮਾਂ ਦਰਮਿਆਨ ਪੈਦਾ ਹੋਏ ਵਿਵਾਦ ਦਾ ਖਮਿਆਜਾ ਆਮ ਲੋਕਾਂ ਨੂੰ ਸਾਹਮਣਾ ਕਰਨਾ ਪੈ ਰਿਹਾ ਹੈ | ਸ਼ਹਿਰ ਦੇ ਬਹੁਤ ਸਾਰੇ ਇਲਾਕਿਆਂ ਵਿਚੋਂ ਕੂੜੇ ਦੀ ਚੁਕਾਈ ਸਹੀ ਢੰਗ ਨਾਲ ਨਾ ਹੋਣ ਕਰਕੇ ਪੂਰਾ ਸ਼ਹਿਰ ਕੂੜੇ ...
ਅੰਮਿ੍ਤਸਰ, 27 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਟੈਕਨੀਕਲ ਸਰਵਿਸ ਅਤੇ ਫੈਡਰੇਸ਼ਨ ਏਕਤਾ ਪੰਜਾਬ ਰਾਜ ਬਿਜਲੀ ਬੋਰਡ ਅਤੇ ਪੰਜਾਬ ਰੋਡਵੇਜ/ਪਨਬੱਸ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵਲੋਂ ਸਥਾਨਕ ਬੱਸ ਅੱਡੇ ਵਿਖੇ ਰੈਗੂਲਰ ਅਤੇ ਠੇਕਾ ਮੁਲਾਜਮਾਂ ਵਲੋਂ ਗਣਤੰਤਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX