ਪਟਿਆਲਾ, 27 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-72ਵੇਂ ਗਣਤੰਤਰ ਦਿਵਸ ਨੂੰ ਸਮਰਪਿਤ ਸਮਾਗਮਾਂ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਟਿਆਲਾ ਦੇ ਰਾਜਾ ਭਾਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਉਨ੍ਹਾਂ ਪੰਜਾਬ ਪੁਲਿਸ, ਐਨ.ਸੀ.ਸੀ. ਆਦਿ ਵਲੋਂ ਸੀਮਤ ਪਰ ਕੀਤੀ ਗਈ ਸ਼ਾਨਦਾਰ ਪਰੇਡ ਦਾ ਨਿਰੀਖਣ ਕਰ ਸਲਾਮੀ ਵੀ ਲਈ | ਇੱਥੇ ਵੱਖ-ਵੱਖ ਕੁਝ ਵਿਭਾਗਾਂ ਵਲੋਂ ਆਪਣੀਆਂ ਉਪਲਭਧੀਆਂ ਦਰਸਾਉਂਦੀਆਂ ਝਾਕੀਆਂ ਵੀ ਖਿੱਚ ਦਾ ਕੇਂਦਰ ਰਹੀਆਂ | ਉਨ੍ਹਾਂ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਯੋਗਦਾਨ ਨੂੰ ਚੇਤੇ ਕੀਤਾ ਜਿਨ੍ਹਾਂ ਨੇ ਸਾਡਾ ਸੰਵਿਧਾਨ ਬਣਾਇਆ ਜੋ ਅੱਜ ਤੱਕ ਮੁਲਕ ਦੇ ਲੋਕਰਾਜੀ ਪ੍ਰਬੰਧ ਦਾ ਮੂਲ ਸਿਧਾਂਤ ਹੈ | ਇੱਥੇ ਮੁਖ ਮੰਤਰੀ ਵਲੋਂ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਅੱਜ ਗਣਤੰਤਰ ਦਿਵਸ ਮੌਕੇ ਮੈਂ ਭਾਵੇ ਪਟਿਆਲਾ ਦੇ ਪੋਲੋ ਗਰਾਊਾਡ ਵਿਖੇ ਝੰਡਾ ਜ਼ਰੂਰ ਲਹਿਰਾ ਰਿਹਾ ਹਾਂ ਪ੍ਰੰਤੂ ਮੇਰਾ ਦਿਲ ਦਿੱਲੀ ਦੀਆਂ ਬਰੂਹਾਂ 'ਤੇ ਆਪਣੇ ਹੱਕਾਂ ਲਈ ਡਟੇ ਕਿਸਾਨਾਂ ਦੇ ਨਾਲ ਹੈ | ਆਪਣੀਆਂ ਹੱਕੀ ਮੰਗਾਂ ਲਈ ਆਵਾਜ਼ ਬੁਲੰਦ ਕਰਨਾ ਇਨ੍ਹਾਂ ਕਿਸਾਨਾਂ ਦਾ ਅਧਿਕਾਰ ਦੱਸਦਿਆਂ ਪਿਆਰ ਤੇ ਸ਼ਾਂਤਮਈ ਤਰੀਕੇ ਨਾਲ ਵਿੱਢੇ ਗਏ ਸੰਘਰਸ਼ ਵਿਚ ਜਿੱਤ ਪ੍ਰਾਪਤ ਕਰਨੀ ਵੀ ਸਮੇਂ ਦੀ ਮੁੱਖ ਮੰਗ ਕਿਹਾ | ਉਨ੍ਹਾਂ ਮੁਤਾਬਿਕ ਕਿਸਾਨੀ ਸੰਘਰਸ਼ ਨੂੰ ਹਿੰਦੁਸਤਾਨ ਹੀ ਨਹੀਂ ਦੁਨੀਆਂ ਦਾ ਕੋਨਾ-ਕੋਨਾ ਸਰਾਹ ਰਿਹਾ ਹੈ ਜਿਸ ਦੀ ਜਿਊਾਦੀ ਜਾਗਦੀ ਮਿਸਾਲ ਇੰਗਲੈਂਡ ਦੇ ਸੰਸਦ 'ਚ 122 ਸਾਂਸਦਾਂ ਵਲੋਂ ਹਮਾਇਤ ਦਾ ਐਲਾਨ ਕਰਨ ਤੋਂ ਮਿਲਦੀ ਹੈ | ਇਸ ਲਈ ਦੇਸ਼ ਦੀ ਸੰਸਦ ਵਿਚ ਰਾਜ ਸਰਕਾਰ ਦੇ ਅਧਿਕਾਰ ਖੇਤਰ 'ਚ ਦਖ਼ਲ-ਅੰਦਾਜ਼ੀ ਕਰਦਿਆਂ ਗਲਤ ਤਰੀਕੇ ਨਾਲ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੀ ਟੀਮ ਨੂੰ ਜਰਾ ਵੀ ਦੇਰ ਨਹੀਂ ਲਾਉਣੀ ਚਾਹੀਦੀ | ਦੇਸ਼ ਦੀਆਂ ਬਰਫ਼ੀਲੀਆਂ ਤੇ ਮਾਰੂਥਲੀ ਸਰਹੱਦਾਂ 'ਤੇ ਰਾਖੀ ਕਰਨ ਵਾਲਿਆਂ ਨੂੰ ਵੀ ਪੰਜਾਬ ਦੇ ਪਿੰਡਾਂ ਤੋਂ ਆਏ ਜਵਾਨ ਹਨ | ਚੀਨ ਤੇ ਪਾਕਿਸਤਾਨ ਵਲੋਂ ਹੱਥ ਮਿਲਾ ਲਏ ਜਾਣ ਕਾਰਨ ਕਈ ਪਾਸਿਆਂ ਤੋਂ ਪੈਦਾ ਹੋਏ ਖ਼ਤਰੇ ਦਾ ਸਾਹਮਣਾ ਕਰਨ ਲਈ ਦੇਸ਼ ਨੂੰ ਤਿਆਰ ਹੋਣ ਦੀ ਲੋੜ 'ਤੇ ਜ਼ੋਰ ਦਿੰਦਿਆ ਉਨ੍ਹਾਂ ਸਪਸ਼ਟ ਕੀਤਾ ਕਿ ਜਦੋਂ ਤੱਕ ਪੰਜਾਬ ਤੇ ਪੰਜਾਬ ਦੇ ਕਿਸਾਨ ਨੂੰ ਇਨਸਾਫ਼ ਨਹੀਂ ਮਿਲਦਾ ਉਦੋਂ ਤਕ ਅਜਿਹੀਆਂ ਆਵਾਜ਼ਾਂ ਉੱਠਦੀਆਂ ਰਹਿਣੀਆਂ ਸੁਭਾਵਕ ਵੀ ਹਨ | ਬਜ਼ੁਰਗ ਕਿਸਾਨ ਰਾਜਧਾਨੀ ਦੀਆਂ ਸਰਹੱਦਾਂ 'ਤੇ ਆਪਣੇ ਲਈ ਨਹੀਂ ਬੈਠੇ ਸਗੋਂ ਆਪਣੇ ਬੱਚਿਆਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਸੁਰੱਖਿਅਤ ਬਣਾਉਣ ਲਈ ਬੈਠੇ ਹਨ | ਉਨ੍ਹਾਂ ਧਰਤੀ ਹੇਠਲੇ ਪਾਣੀ ਦਾ ਲਗਾਤਾਰ ਡੰੂਘਾਈ ਵਲ ਵਧਣਾ ਤੇ ਬੇਤਹਾਸ਼ਾ ਵਧਦੀ ਆਬਾਦੀ ਨੂੰ ਚਿੰਤਾ ਦਾ ਵਿਸ਼ਾ ਦੱਸਦਿਆਂ ਕਈ ਸਮੱਸਿਆਵਾਂ ਦੀ ਜੜ੍ਹ ਕਿਹਾ | ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਅਨੁਸ਼ਾਸਨ ਵਿਚ ਰਹਿ ਕੇ ਕੋਵਿਡ ਨੇਮਾਂ ਦੀ ਪਾਲਣਾ ਕੀਤੀ | ਜਿਸ ਸਦਕਾ ਪੰਜਾਬ ਵਿਚ ਕੋਵਿਡ ਕੇਸਾਂ ਦੀ ਗਿਣਤੀ ਜੋ ਕਿਸੇ ਵੇਲੇ 3700 ਪ੍ਰਤੀ ਦਿਨ ਤੱਕ ਪੁੱਜ ਗਈ ਸੀ, 200 ਤੋਂ ਘੱਟ ਗਈ ਹੈ | ਉਨਾ ਦਸਿਆ ਸੂਬਾ ਸਰਕਾਰ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਧੂਮਧਾਮ ਨਾਲ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ | ਦੱਸਣਯੋਗ ਹੈ ਕਿ ਕੋਵਿਡ ਕਾਰਨ ਇਸ ਵਾਰ ਦੇ ਗਣਤੰਤਰ ਦਿਵਸ ਸਮਾਗਮਾਂ 'ਚ ਸਕੂਲੀ ਬੱਚਿਆਂ ਆਦਿ ਵਲੋਂ ਦਿਖਾਏ ਜਾਣ ਵਾਲੇ ਰੰਗਾਰੰਗ ਮਨੋਰੰਜਨ ਦੇ ਪੋ੍ਰਗਰਾਮ ਤੇ ਹੋਰਨਾਂ ਕਰਤਬਾਂ ਦੀ ਕਮੀ ਜ਼ਰੂਰ ਖੜਕਦੀ ਰਹੀ | ਪਰੰਤੂ ਇਹ ਸਭ ਕੋਵਿਡ ਤੋਂ ਆਪਣੇ ਨਾਗਰਿਕਾਂ ਨੂੰ ਮਹਿਫ਼ੂਜ਼ ਰੱਖਣ ਲਈ ਲੋੜੀਦੇ ਕਦਮਾਂ 'ਚੋਂ ਇਕ ਦਸਿਆ ਗਿਆ |
ਮੁੱਖ ਮੰਤਰੀ ਨੇ ਕੋਵਿਡ-19 ਦੇ ਔਖੇ ਸਮੇਂ ਦੌਰਾਨ ਬਿਹਤਰੀਨ ਸੇਵਾਵਾਂ ਮੁਹੱਈਆ ਕਰਵਾਉਣ ਲਈ 24 ਡਾਕਟਰਾਂ, ਸਿਹਤ ਕਾਮਿਆਂ ਨੂੰ ਸਨਮਾਨਿਤ ਕੀਤਾ | ਇਸੇ ਦੌਰਾਨ ਮੁੱਖ ਮੰਤਰੀ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 6 ਪੁਲਿਸ ਜਵਾਨਾਂ ਦਾ ਸਨਮਾਨ ਕਰਨ ਤੋਂ ਇਲਾਵਾ ਝੁੱਗੀ-ਝੌਾਪੜੀ ਵਾਲਿਆਂ ਲਈ ਸ਼ੁਰੂ ਕੀਤੀ 'ਬਸੇਰਾ' ਸਕੀਮ ਦੇ ਛੇ ਲਾਭਪਾਤਰੀਆਂ ਨੂੰ ਸੰਕੇਤਕ ਰੂਪ ਵਿਚ ਦਸਤਾਵੇਜ਼ ਸੌਾਪੇ | ਜਿਨ੍ਹਾਂ ਵਿਚ ਸਾਬਕਾ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ, ਡਾ. ਆਰ.ਪੀ.ਐੱਸ. ਸਿਬੀਆ, ਡਾ. ਵਿਸ਼ਾਲ ਚੋਪੜਾ, ਡਾ. Ðਰੁਪਿੰਦਰ ਬਖ਼ਸ਼ੀ, ਡਾ. ਜਤਿੰਦਰ ਕਾਂਸਲ, ਡਾ. ਨਿਧੀ ਸ਼ਰਮਾ, ਡਾ. ਸੁਮਿਤ ਸਿੰਘ, ਡਾ. ਲਵਲੀਨ ਭਾਟੀਆ, ਡਾ. ਤਿ੍ਪਤ ਕੌਰ ਬਿੰਦਰਾ, ਡਾ. ਬਲਵਿੰਦਰ ਕੌਰ ਰੇਖੀ, ਡਾ. ਹਰਜੀਤ ਕੇ. ਸਿੰਘ ਚਾਵਲਾ, ਡਾ. ਅਮਨਦੀਪ ਸਿੰਘ ਬਖ਼ਸ਼ੀ, ਡਾ. ਸਚਿਨ ਕੌਸ਼ਲ, ਡਾ. ਸਵਾਤੀ ਕਪੂਰ, ਡਾ. ਸਿਮਰਜੀਤ ਸਿੰਘ, ਡਾ. ਰਾਜਵਿੰਦਰ ਸਿੰਘ, ਡਾ. ਕੋਮਲ ਪਰਮਾਰ, ਮੇਲ ਸਟਾਫ਼ ਨਰਸ ਸਪਿੰਦਰ ਪਾਲ ਸਿੰਘ, ਆਈਸੋਲੇਸ਼ਨ ਵਾਰਡ ਦੇ ਇੰਚਾਰਜ ਗੁਰਕਿਰਨ, ਵਾਰਡ ਅਟੈਂਡੈਂਟ ਜੋਗੇਸ਼ਵਰ ਰਾਏ, ਸਟਾਫ਼ ਨਰਸ ਸਰਬਜੀਤ ਕੌਰ, ਏ.ਐਨ.ਐਮ. ਅਨੀਤਾ, ਵਾਰਡ ਅਟੈਂਡੈਂਟ ਰਾਜਕੁਮਾਰ ਅਤੇ ਫਿਜ਼ੀਓਥਰੈਪਿਸਟ ਦੀਵਾਨ ਨਸਰੂਦੀਨ ਸ਼ਾਮਲ ਹਨ | ਇਸੇ ਤਰ੍ਹਾਂ ਏ.ਆਈ.ਜੀ. ਹਰਕਮਲਪ੍ਰੀਤ ਸਿੰਘ ਖੱਖ, ਡੀ.ਐੱਸ.ਪੀ. ਗੁਰਜੀਤ ਸਿੰਘ, ਗੁਰਚਰਨ ਸਿੰਘ ਅਤੇ ਅਰੁਣ ਸ਼ਰਮਾ, ਇੰਸਪੈਕਟਰ ਇੰਦਰਜੀਤ ਸਿੰਘ, ਏ.ਐੱਸ.ਆਈ. ਪਵਨ ਕੁਮਾਰ ਅਤੇ ਕਸ਼ਮੀਰ ਸਿੰਘ ਨੂੰ ਚੀਫ਼ ਮਨਿਸਟਰ ਮੈਡਲ ਫ਼ਾਰ ਆਊਟਸਟੈਂਡਿੰਗ ਡਿਵੋਸ਼ਨ-ਟੂ-ਡਿਊਟੀ (ਸਮਰਪਣ ਭਾਵਨਾ ਨਾਲ ਬਿਹਤਰੀਨ ਡਿਊਟੀ ਨਿਭਾਉਣ ਲਈ ਮੁੱਖ ਮੰਤਰੀ ਮੈਡਲ) ਨਾਲ ਸਨਮਾਨਿਤ ਕੀਤਾ | ਇਸੇ ਦੌਰਾਨ ਮੁੱਖ ਮੰਤਰੀ ਨੇ 'ਬਸੇਰਾ' ਸਕੀਮ ਦੇ ਪਹਿਲੇ ਪੜਾਅ ਵਿਚ ਪਟਿਆਲਾ ਤੋਂ ਝੁੱਗੀ-ਝੌਾਪੜੀ ਵਾਲੇ 335 ਵਿਅਕਤੀਆਂ ਨੂੰ ਮਾਲਕੀ ਹੱਕ ਦੇਣ ਲਈ ਸੰਕੇਤਕ ਰੂਪ ਵਿਚ 6 ਲਾਭਪਾਤਰੀਆਂ ਨੂੰ 'ਸਨਦ' ਸੌਾਪੀ ਜਿਨ੍ਹਾਂ ਵਿਚ ਸੋਹਨ ਲਾਲ, ਜਹਾਨ ਸਿੰਘ, ਖਲੀਲ ਅਹਿਮਦ, ਰਾਮ ਲਾਲ, ਨਿਤੇਸ਼ ਕੁਮਾਰ ਅਤੇ ਨਰਿੰਦਰ ਸ਼ਾਮਲ ਹਨ | ਇਸ ਮੌਕੇ ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ, ਡਿਪਟੀ ਕਮਿਸ਼ਨਰ ਕੁਮਾਰ ਅਮਿਤ ਤੇ ਐੱਸ.ਐੱਸ.ਪੀ. ਵਿਕਰਮਜੀਤ ਦੁੱਗਲ ਨੇ ਸਾਂਝੇ ਤੌਰ 'ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਨਮਾਨ ਕੀਤਾ | ਇਨ੍ਹਾਂ ਸਮਾਗਮਾਂ 'ਚ ਸਾਂਸਦ ਪ੍ਰਨੀਤ ਕੌਰ, ਚੇਅਰਮੈਨ ਮੰਡੀ ਬੋਰਡ ਲਾਲ ਸਿੰਘ, ਮੇਅਰ ਸੰਜੀਵ ਕੁਮਾਰ ਬਿੱਟੂ, ਹਰਦਿਆਲ ਸਿੰਘ ਕੰਬੋਜ, ਹਰਿੰਦਰਪਾਲ ਸਿੰਘ ਹੈਰੀਮਾਨ, ਮਦਨ ਲਾਲ ਜਲਾਲਪੁਰ, ਰਾਜਿੰਦਰ ਸਿੰਘ, ਸੰਤ ਲਾਲ ਬਾਂਗਾ, ਸੰਜੀਵ ਕੁਮਾਰ ਕਾਲੂ, ਗੁਰਸ਼ਰਨ ਕੌਰ ਰੰਧਾਵਾ, ਨਿਰਮਲ ਸਿੰਘ ਸ਼ੁਤਰਾਣਾ, ਕੇ.ਕੇ. ਸ਼ਰਮਾ, ਕੇ.ਕੇ. ਮਲਹੋਤਰਾ, ਸੰਤੋਖ ਸਿੰਘ ਚੇਅਰਮੈਨ, ਯੋਗਿੰਦਰ ਸਿੰਘ ਯੋਗੀ, ਨਿਰਮਲਜੀਤ ਸਿੰਘ ਦੌਣਕਲਾਂ ਅਤੇ ਫੂਲਾ ਸਿੰਘ ਸਧਾਰਨਪੁਰ ਆਦਿ ਹਾਜ਼ਰ ਸਨ |
ਪਟਿਆਲਾ, 27 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਵਲੋਂ ਸੰਯੁਕਤ ਕਿਸਾਨ ਮੋਰਚੇ ਦੁਆਰਾ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਸੱਦੇ ਦੇ ਮੱਦੇਨਜ਼ਰ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਇਕ ਮਾਰਚ ਕੀਤਾ | ਮਾਰਚ ...
ਖਮਾਣੋਂ, 27 ਜਨਵਰੀ (ਜੋਗਿੰਦਰ ਪਾਲ)-ਗੁਰਦੁਆਰਾ ਈਸ਼ਰਸਰ ਸਾਹਿਬ ਪ੍ਰਬੰਧਕ ਕਮੇਟੀ ਬਾਬਾ ਸੁਰਜੀਤ ਸਿੰਘ, ਗਰਾਮ ਪੰਚਾਇਤ ਰਾਣਵਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਈਸ਼ਰਸਰ ਸਾਹਿਬ ਪਿੰਡ ਰਾਣਵਾਂ ਵਿਖੇ ਧਾਰਮਿਕ ਦੀਵਾਨ 30 ਜਨਵਰੀ ਤੋਂ 3 ਫਰਵਰੀ ...
ਪਾਤੜਾਂ, 27 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਨਗਰ ਕੌਾਸਲ ਪਾਤੜਾਂ ਦੀਆਂ ਚੋਣਾਂ ਲਈ ਭਾਵੇਂ ਅਜੇ ਹੋਰ ਉਮੀਦਵਾਰਾਂ ਵਲੋਂ ਆਪੋ-ਆਪਣੀਆਂ ਪਾਰਟੀਆਂ ਤੋਂ ਟਿਕਟਾਂ ਮਿਲਣ ਮਗਰੋਂ ਹੀ ਚੋਣ ਪ੍ਰਚਾਰ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਪਰ ਅਕਾਲੀ ਦਲ ਵਲੋਂ ਟਿਕਟ ਮਿਲਣ ...
ਖਮਾਣੋਂ, 27 ਜਨਵਰੀ (ਮਨਮੋਹਨ ਸਿੰਘ ਕਲੇਰ)-ਗੋਬਿੰਦ ਧਾਮ ਗਊਸ਼ਾਲਾ ਖਮਾਣੋਂ ਖ਼ੁਰਦ ਵਿਖੇ ਬਣਨ ਵਾਲੇ ਸ੍ਰੀ ਰਾਧਾ ਕਿ੍ਸ਼ਨ ਮੰਦਰ ਦਾ ਨੀਂਹ ਪੱਥਰ 28 ਜਨਵਰੀ ਨੂੰ ਸਵੇਰੇ ਸਾਢੇ 10 ਵਜੇ ਰੱਖਿਆ ਜਾਵੇਗਾ | ਇਸ ਸਬੰਧੀ ਪ੍ਰਬੰਧਕ ਸੋਨੂੰ ਗਰਗ ਖਮਾਣੋਂ ਨੇ ਦੱਸਿਆ ਕਿ ਇਸ ...
ਪਟਿਆਲਾ, 27 ਜਨਵਰੀ (ਮਨਦੀਪ ਸਿੰਘ ਖਰੋੜ)-ਕਰੋਨਾ ਕਾਲ ਦੌਰਾਨ ਜ਼ਿਲੇ੍ਹ 'ਚ ਕੋਵਿਡ ਦੇ 2 ਲੱਖ 40 ਹਜ਼ਾਰ ਸੈਂਪਲ ਇਕੱਠੇ ਕਰਨ ਵਾਲੀ ਮਾਤਾ ਕੁਸ਼ੱਲਿਆ ਹਸਪਤਾਲ ਦੀ ਆਈ.ਡੀ.ਅੱੈਸ.ਪੀ. ਲੈਬ ਦੀ ਇੰਚਾਰਜ ਮਾਈਕਰੋਬੋਲੀਜਿਟ ਡਾ. ਸਿਵਾਤੀ ਦੇ ਸ਼ਾਨਦਾਰ ਸੇਵਾਵਾਂ ਨਿਭਾਉਣ ਦੇ ...
ਪਟਿਆਲਾ, 27 ਜਨਵਰੀ (ਗੁਰਵਿੰਦਰ ਸਿੰਘ ਔਲਖ)-ਗੁਰਮਤਿ ਕਾਲਜ ਵਿਖੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਦਿਨਾਂ ਐਨ.ਐੱਸ.ਐੱਸ. ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਆਰੰਭ ਅਰਦਾਸ ਕਰਕੇ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਡਾ. ...
ਅਰਨੋਂ, 27 ਜਨਵਰੀ (ਦਰਸ਼ਨ ਸਿੰਘ ਪਰਮਾਰ)-ਗਣਤੰਤਰ ਦਿਵਸ ਨੰੂ ਲੈ ਕੇ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਬਲਾਕ ਪਾਤੜਾਂ 'ਚ ਰਾਜਵਨਿੰਦਰ ਸਿੰਘ ਧਨੋਆ ਨਾਇਬ ਤਹਿਸੀਲਦਾਰ ਪਾਤੜਾਂ ਵਲੋਂ ਘੱਗਰ ਪਾਰ ਦੇ ਪਿੰਡਾਂ ਦੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਨੂੰ ਉਨ੍ਹਾਂ ਦੇ ਘਰ-ਘਰ ...
ਗੁਹਲਾ ਚੀਕਾ, 27 ਜਨਵਰੀ (ਓ.ਪੀ. ਸੈਣੀ)-ਅੱਜ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਟਟੀਆਣਾ ਵਿਖੇ ਕੋਹਿਨੂਰ ਇੰਟਰਨੈਸ਼ਨਲ ਅਕੈਡਮੀ ਦੇ ਵਿਹੜੇ ਵਿਚ ਉਤਸ਼ਾਹ ਨਾਲ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ...
ਬੀਜਾ, 27 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ)-ਦਿੱਲੀ-ਲੁਧਿਆਣਾ ਜੀ. ਟੀ. ਰੋਡ 'ਤੇ ਤਹਿਸੀਲ ਖੰਨਾ ਅਧੀਨ ਆਉਂਦੇ ਕਸਬਾ ਬੀਜਾ ਦਾ ਕੁਲਾਰ ਹਸਪਤਾਲ ਦੇ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪ ਸਿੰਘ ਕੁਲਾਰ ਨੇ ਅਮਰੀਕਾ 'ਚ ਮੋਟਾਪੇ ਦੇ ਮਰੀਜ਼ਾਂ ਲਈ ਵਰਦਾਨ ਸਾਬਿਤ ਹੋਈ ...
ਪਟਿਆਲਾ, 27 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਏਰੀਆ ਡਿਵੈਲਪਮੈਂਟ ਵੈੱਲਫੇਅਰ ਐਸੋਸੀਏਸ਼ਨ ਗੁਰੂ ਨਾਨਕ ਨਗਰ, ਗੁਰਬਖ਼ਸ਼ ਕਾਲੋਨੀ, ਤਫੱਲਜਪੁਰਾ, ਟੈਂਕੀ ਵਾਲਾ ਪਾਰਕ ਵਲੋਂ 72ਵਾਂ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਸੰਤ ਲਾਲ ...
ਪਟਿਆਲਾ, 27 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਸੇਂਟ ਪੀਟਰਜ਼ ਅਕੈਡਮੀ ਪਟਿਆਲਾ ਵਿਖੇ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਤੀਸ਼ ਮਹਿੰਦਰੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਪ੍ਰੋਗਰਾਮ ਦਾ ਆਰੰਭ ਸਕੂਲ ਦੇ ਪਿ੍ੰਸੀਪਲ ਫਾਦਰ ਜੋਨ ਬੋਸਕੋ, ...
ਪਟਿਆਲਾ, 27 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਟਿਆਲਾ ਰਾਜਿੰਦਰ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ ਅਪਰਾਧਿਕ ਸੱਟਾਂ ਬਾਰੇ ਮੁਆਵਜ਼ਾ ਬੋਰਡ ਦੀ ਬੈਠਕ 'ਚ ਪੀੜਤਾਂ ਨੂੰ 9 ਲੱਖ 10 ...
ਪਟਿਆਲਾ, 27 ਜਨਵਰੀ (ਭਗਵਾਨ ਦਾਸ)-72ਵੇਂ ਗਣਤੰਤਰ ਦਿਵਸ ਤੇ ਯੂ.ਪੀ.ਐਲ. ਦੇ ਚੇਅਰਮੈਨ ਰਾਜੂ ਸ਼ਰਾਫ ਨੰੂ 'ਪਦਮ ਭੂਸ਼ਣ' ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ ਹੈ | ਪੰਜਾਬ ਯੰਗ ਫਾਰਮਰਜ਼ ਐਸੋਸੀਏਸ਼ਨ ਨੇ ਇਸ ਮੌਕੇ ਰਾਜੂ ਸ਼ਰਾਫ ਨੂੰ ਵਧਾਈ ਦਿੰਾਦਿਆਂ ਕਿਹਾ ਕਿ ਉਹ ਸੂਝਵਾਨ ...
ਪਟਿਆਲਾ, 27 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਸਾਬਕਾ ਸੰਸਦੀ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕੇਂਦਰ ਸਰਕਾਰ ਵਲੋਂ ਕਿਸਾਨ ਯੂਨੀਅਨ ਦੇ ਆਗੂਆਂ ਖਿਲਾਫ਼ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ ਹੈ | ਜਾਰੀ ਬਿਆਨ 'ਚ ਡਾ. ਗਾਂਧੀ ਨੇ ਕਿਹਾ ਕਿ ਦੇਸ਼ ਵਿਚ ਹਰ ਕੋਈ ਅਤੇ ਪੂਰਾ ...
ਰਾਜਪੁਰਾ, 27 ਜਨਵਰੀ (ਰਣਜੀਤ ਸਿੰਘ)-ਨੇੜਲੇ ਪਿੰਡ ਮਦਨਪੁਰ ਚਲਹੇੜੀ ਵਿਖੇ ਗੁਰਦੁਆਰਾ ਡੇਰਾ ਬਾਬਾ ਸ੍ਰੀ ਚੰਦ ਜੀ ਵਿਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਬਾਬਾ ਬੰਤ ਸਿੰਘ ਦੀ ਦੇਖ-ਰੇਖ ਹੇਠ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ...
ਪਟਿਆਲਾ, 27 ਜਨਵਰੀ (ਗੁਰਵਿੰਦਰ ਸਿੰਘ ਔਲਖ)-ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਧਾਮੋ ਮਜਾਰਾ ਵਿਖੇ ਐੱਨ.ਐੱਸ.ਵਿਭਾਗ ਤੇ ਇਲੈਕਟੋਰਲ ਲਿਟਰੇਸੀ ਕਲੱਬ ਵਲੋਂ ਗਿਆਰ੍ਹਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਕਾਲਜ ਪਿ੍ੰਸੀਪਲ, ਡਾ. ਹਰਮੀਤ ਕੌਰ ...
ਰਾਜਪੁਰਾ, 27 ਜਨਵਰੀ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਪਤਨੀ ਦੀ ਸ਼ਿਕਾਇਤ 'ਤੇ ਪਤੀ ਨੂੰ ਗੈਰ ਕਾਨੁੂੰਨੀ ਹਿਰਾਸਤ 'ਚ ਰੱਖਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਕ ਪੁਲਿਸ ਨੂੰ ਕੰਚਨ ਚਾਵਲਾ ਨੇ ਸ਼ਿਕਾਇਤ ਦਰਜ ਕਰਵਾਈ ...
ਪਟਿਆਲਾ 27 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਕੋਰੋਨਾ ਮਹਾਂਮਾਰੀ ਦੌਰਾਨ ਮਿਸ਼ਨ ਫ਼ਤਿਹ ਦੇ ਅਧੀਨ ਕੰਮ ਕਰਦੇ ਸਮੇਂ ਸਫ਼ਾਈ ਸੈਨਾ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਸੀ, ਕਿਉਂਕਿ ਉਹ ਕੋਰੋਨਾ ਮਹਾਂਮਾਰੀ ਦੌਰਾਨ ਕੰਟੇਨਮੈਂਟ ਜੋਨ ਵਿਚ ਕੰਮ ਕਰਦੇ ਰਹੇ | ਸਮਾਗਮ ਦੌਰਾਨ ...
ਪਟਿਆਲਾ, 27 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਗਣਤੰਤਰ ਦਿਵਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਅੰਮਿ੍ਤਪਾਲ ਕੌਰ ਵਲੋਂ ਤਿਰੰਗਾ ਲਹਿਰਾਇਆ ਗਿਆ | ਇਸ ਮੌਕੇ ਰੱਖੇ ਗਏ ਇਕ ਸੰਖੇਪ ਪ੍ਰੋਗਰਾਮ ਵਿਚ ਡਾ. ਅੰਮਿ੍ਤਪਾਲ ਕੌਰ ਨੇ ਕਿਹਾ ਕਿ ਇਹ ...
ਨਾਭਾ, 27 ਜਨਵਰੀ (ਅਮਨਦੀਪ ਸਿੰਘ ਲਵਲੀ)-ਕੇਂਦਰ ਦੀ ਮੋਦੀ ਸਰਕਾਰ ਨੂੰ ਜ਼ਿੱਦ ਛੱਡ ਕੇ ਕਿਸਾਨਾਂ ਦੀ ਗੱਲ ਮੰਨ ਕੇ ਤਿੰਨੋਂ ਕਾਲੇ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ | ਕਿਸਾਨਾਂ ਵਲੋਂ ਜੋ ਸੰਘਰਸ਼ ਜਾਰੀ ਕੀਤਾ ਗਿਆ ਸੀ ਉਹ ਹੁਣ ਵੱਡਾ ਜਨ ਅੰਦੋਲਨ ਬਣ ਚੁੱਕਿਆ ਹੈ | ਹਰ ਵਰਗ ...
ਪਟਿਆਲਾ, 27 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਲੋਕ ਰੋਹ ਦਾ ਹਿੱਸਾ ਬਣੇ ਕੰਪਿਊਟਰ ਅਧਿਆਪਕਾਂ ਨੇ ਕਾਲੇ ਬਿੱਲੇ ਲਗਾ ਕੇ ਸਰਕਾਰ ਦੀਆਂ ਗ਼ਲਤ ਨੀਤੀਆਂ ਪ੍ਰਤੀ ਆਪਣਾ ਵਿਰੋਧ ਜਤਾਇਆ | ਕੰਪਿਊਟਰ ਅਧਿਆਪਕ ਕਮੇਟੀ ਦੇ ਸੂਬਾ ਪ੍ਰਧਾਨ ...
ਪਟਿਆਲਾ, 27 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਰੋਸਟਰ ਨੁਕਤਿਆਂ ਸਬੰਧੀ 10-10-2014 ਨੂੰ ਜਾਰੀ ਇਕ ਵਿਵਾਦਿਤ ਪੱਤਰ ਦੇ ਅਮਲ 'ਤੇ ਤੁਰੰਤ ਰੋਕ ਲਗਾਉਣ ਦੇ ਆਦੇਸ਼ ਦਿੱਤੇ ਹਨ | ਇਸ ਸਬੰਧੀ ਜਾਣਕਾਰੀ ...
ਪਟਿਆਲਾ, 27 ਜਨਵਰੀ (ਚੱਠਾ)-ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ 'ਤੇ ਇਲੈਕਟ੍ਰੋਨਿਕ ਮੀਡੀਆ ਵੈਲਫੇਅਰ ਕਲੱਬ ਦੀ ਨਵੇਂ ਸਾਲ ਦੀ ਡਾਇਰੀ ਕਰ ਕਮਲਾ ਨਾਲ ਰਿਲੀਜ਼ ਕੀਤੀ | ਇਸ ਦੇ ਨਾਲ ਹੀ ਮੁੱਖ ...
ਡਕਾਲਾ, 27 ਜਨਵਰੀ (ਪਰਗਟ ਸਿੰਘ ਬਲਬੇੜਾ)-ਕਿਸਾਨ ਪਰੇਡ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵਲੋਂ ਲਾਲ ਕਿਲੇ ਤੇ ਜੋ ਕੁਝ ਕੀਤਾ ਗਿਆ ਹੈ ਉਹ ਕਿਸਾਨ ਅੰਦੋਲਨ ਨੂੰ ਫੇਲ੍ਹ ਕਰਨ ਦੇ ਮਨਸੂਬੇ ਅਤੇ ਗਿਣੀ ਮਿਥੀ ਸਾਜਿਸ਼ ਤਹਿਤ ਕੀਤਾ ਗਿਆ ਹੈ | ਇਹ ਵਿਚਾਰ ਬਲਾਕ ਸੰਮਤੀ ਪਟਿਆਲਾ ...
ਪਟਿਆਲਾ, 27 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਅਤੇ ਸ਼ੋ੍ਰਮਣੀ ਅਕਾਲੀ ਦਲ ਡੇਮੋਕੇ੍ਰਟਿਕ ਦੇ ਸੀਨੀਅਰ ਆਗੂ ਤੇਜਿੰਦਰਪਾਲ ਸਿੰਘ ਸੰਧੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਏਜੰਸੀਆਂ ਰਾਹੀਂ ...
ਪਟਿਆਲਾ, 27 ਜਨਵਰੀ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੀ ਗਰਲਜ਼ ਵੈੱਲਫੇਅਰ ਕਮੇਟੀ ਅਤੇ ਨੰਨੀ ਛਾਂ ਸੈੱਲ ਵਲੋਂ ਕਾਲਜ ਦੀਆਂ ਵੱਖ-ਵੱਖ ਫੈਕਲਟੀਆਂ ਦੇ 'ਕਿਸਾਨ ਮੋਰਚਾ' ਵਿਸ਼ੇ 'ਤੇ ਆਨ ਲਾਈਨ ਪੋਸਟਰ ਬਣਾਉਣ ਲਈ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ 'ਚ 72 ...
ਡਕਾਲਾ, 27 ਜਨਵਰੀ (ਪਰਗਟ ਸਿੰਘ ਬਲਬੇੜਾ)-ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਦੀ ਕਿਸਾਨ ਪਰੇਡ ਦੇ ਦਿੱਤੇ ਸੱਦੇ ਤਹਿਤ ਕਸਬਾ ਬਲਬੇੜਾ ਵਿਖੇ ਰੋਸ ਮਾਰਚ ਕੀਤਾ ਗਿਆ | ਕਸਬਾ ਬਲਬੇੜਾ ਵਿਖੇ ਇਕੱਠੇ ਹੋਏ ਲੋਕਾਂ ਵਲੋਂ ਇਕ ਰੋਸ ਮਾਰਚ ਮੇਨ ਬਾਜ਼ਾਰ 'ਚੋਂ ਦੀ ਹੁੰਦਾ ਹੋਇਆ ...
ਪਟਿਆਲਾ, 27 ਜਨਵਰੀ (ਮਨਦੀਪ ਸਿੰਘ ਖਰੋੜ)-ਇੱਥੋਂ ਦੇ ਪਿੰਡ ਲੰਗ ਨੇੜੇ ਨਹਿਰ ਕੋਲ ਮੋਟਰਸਾਈਕਲ 'ਤੇ ਜਾ ਰਹੇ ਇਕ ਵਿਅਕਤੀ ਨੂੰ ਇਕ ਟਰੈਕਟਰ ਚਾਲਕ ਨੇ ਫੇਟ ਮਾਰ ਦਿੱਤੀ, ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ...
ਪਟਿਆਲਾ, 27 ਜਨਵਰੀ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ 'ਚ ਬਾਹਰੋਂ ਸੁੱਟੇ ਟੇਪ ਨਾਲ ਲਪੇਟੇ ਦੋ ਪੈਕਟ ਨੂੰ ਖੋਲ੍ਹਣ ਉਪਰੰਤ 13 ਜਰਦੇ ਦੀਆਂ ਪੁੜੀਆਂ 4 ਚਾਰ ਮੋਬਾਇਲ ਅਤੇ 2 ਚਾਰਜਰ ਜੇਲ੍ਹ ਪ੍ਰਸ਼ਾਸਨ ਨੇ ਬਰਾਮਦ ਕੀਤੇ ਹਨ | ਇਸ ਸਬੰਧੀ ਜੇਲ੍ਹ ਦੇ ਸਹਾਇਕ ...
ਪਟਿਆਲਾ, 27 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਅਤੇ ਸ਼ੋ੍ਰਮਣੀ ਅਕਾਲੀ ਦਲ ਡੇਮੋਕੇ੍ਰਟਿਕ ਦੇ ਸੀਨੀਅਰ ਆਗੂ ਤੇਜਿੰਦਰਪਾਲ ਸਿੰਘ ਸੰਧੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਏਜੰਸੀਆਂ ਰਾਹੀਂ ...
ਸਮਾਣਾ, 27 ਜਨਵਰੀ (ਗੁਰਦੀਪ ਸ਼ਰਮਾ)-72ਵੇਂ ਗਣਤੰਤਰ ਦਿਵਸ ਮੌਕੇ ਸਥਾਨਕ ਪਬਲਿਕ ਕਾਲਜ ਦੇ ਖੇਡ ਸਟੇਡੀਅਮ 'ਚ ਆਯੋਜਿਤ ਸਰਕਾਰੀ ਸਮਾਗਮ ਦੌਰਾਨ ਉਪ ਮੰਡਲ ਮੈਜਿਸਟਰੇਟ ਨਮਨ ਮੜਕਣ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਆਪਣੇ ਕਰ ਕਮਲਾਂ ਰਾਹੀਂ ਅਦਾ ਕੀਤੀ | ਇਸ ਮੌਕੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX