ਤਾਜਾ ਖ਼ਬਰਾਂ


11 ਮਾਰਚ ਨੂੰ ਜਲੰਧਰ 'ਚ ਮਨਾਏ ਜਾ ਰਹੇ ਵੈਟਨਰੀ ਇੰਸਪੈਕਟਰ ਦਿਵਸ ਦੀਆਂ ਤਿਆਰੀਆਂ ਮੁਕੰਮਲ -- ਸੱਚਰ,ਮਹਾਜ਼ਨ
. . .  about 1 hour ago
ਪਠਾਨਕੋਟ,7 ਮਾਰਚ (ਚੌਹਾਨ ) ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਵੱਲੋਂ 11 ਮਾਰਚ 2021 ਨੂੰ ਦੇਸ਼ ਭਗਤ ਯਾਦਗਾਰ ਹਾਲ ...
ਪ੍ਰਧਾਨ ਮੰਤਰੀ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਉਂਡ ਵਿਖੇ ਜਨਤਕ ਰੈਲੀ ਨੂੰ ਕਰਨਗੇ ਸੰਬੋਧਨ
. . .  about 2 hours ago
ਨਵੀਂ ਦਿੱਲੀ,07 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਉਂਡ ਵਿਖੇ...
ਜੰਮੂ-ਕਸ਼ਮੀਰ 'ਚ ਲੱਗੇ ਭੁਚਾਲ ਦੇ ਝਟਕੇ
. . .  about 2 hours ago
ਜੰਮੂ-ਕਸ਼ਮੀਰ,07 ਮਾਰਚ- ਜੰਮੂ-ਕਸ਼ਮੀਰ ਦੇ ਡੋਡਾ ਵਿਖੇ ਲੱਗੇ ਭੂਚਾਲ ਦੇ ਝਟਕੇ...
ਬਰਨਾਲਾ : ਇਕ ਸ਼ਰਾਰਤੀ ਨੌਜਵਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ
. . .  about 2 hours ago
ਹੰਡਿਆਇਆ /ਬਰਨਾਲਾ ,7 ਮਾਰਚ (ਗੁਰਜੀਤ ਸਿੰਘ ਖੁੱਡੀ )- ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਖੁਰਦ ਵਿਖੇ ਬੀਤੀ ਸ਼ਾਮ ਨੂੰ ਇਕ ਸ਼ਰਾਰਤੀ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ....
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ
ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਜ਼ਿਲ੍ਹੇ ’ਚ ਨਾਈਟ ਕਰਫਿਊ ਲਗਾਉਣ ਦੇ ਹੁਕਮ
. . .  1 day ago
ਟਿਕਰੀ ਬਾਰਡਰ ਤੇ ਰੋਸ ਧਰਨੇ ਤੇ ਬੈਠੇ ਪਿੰਡ ਗੰਢੂਆ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਮਾਰਚ (ਰੁਪਿੰਦਰ ਸਿੰਘ ਸੱਗੂ) - ਟਿਕਰੀ ਬਾਰਡਰ ਤੇ ਕਿਸਾਨੀ ਸੰਘਰਸ਼ ਦੇ ਵਿਚ ਗਏ ਪਿੰਡ ਗੰਢੂਆ ਦੇ ਕਿਸਾਨ ਜਨਕ ਸਿੰਘ ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ...
ਭਾਜਪਾ ਨੇ ਪੱਛਮੀ ਬੰਗਾਲ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਨੰਦੀਗ੍ਰਾਮ 'ਤੇ ਟਿੱਕੀਆਂ ਹੁਣ ਤੋਂ ਹੀ ਨਜ਼ਰਾਂ
. . .  1 day ago
ਨਵੀਂ ਦਿੱਲੀ, 6 ਮਾਰਚ - ਭਾਜਪਾ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੀਆਂ 57 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਸਭ ਤੋਂ ਅਹਿਮ ਨਾਮ ਸ਼ੁਭੇਂਦੂ ਅਧਿਕਾਰੀ ਦਾ ਹੈ, ਜੋ ਨੰਦੀਗ੍ਰਾਮ ਤੋਂ ਚੋਣ ਲੜੇਗਾ...
ਮਾਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਫਾਟਕ ਮੈਨ ਦੀ ਮੌਤ
. . .  1 day ago
ਬਹਿਰਾਮ, 6 ਮਾਰਚ {ਨਛੱਤਰ ਸਿੰਘ ਬਹਿਰਾਮ} ਮਾਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਰੇਲਵੇ ਫਾਟਕ ਮੈਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ।ਰੇਲਵੇ ਪੁਲਿਸ ਮਲਾਜਮਾਂ ਅਤੇ ਏ.ਐਸ.ਆਈ...
ਭਾਜਪਾ ਨੇਤਾ ਅਤੇ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਨੇ ਲਵਾਇਆ ਕੋਰੋਨਾ ਦਾ ਟੀਕਾ
. . .  1 day ago
ਮੁੰਬਈ, 6 ਮਾਰਚ- ਭਾਜਪਾ ਨੇਤਾ ਅਤੇ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਨੇ ਅੱਜ ਮੁੰਬਈ ਦੇ ਕੂਪਰ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਪਹਿਲੀ...
ਲੰਬੇ ਅਨੁਭਵਾਂ 'ਚੋਂ ਨਿਕਲਿਆ ਸੀ ਪੰਜਾਬੀ ਪੱਤਰਕਾਰ ਮੇਜਰ ਸਿੰਘ- ਛੋਟੇਪੁਰ
. . .  1 day ago
ਕਲਾਨੌਰ, 6 ਮਾਰਚ (ਪੁਰੇਵਾਲ)-ਪੰਜਾਬੀ ਪੱਤਰਕਾਰੀ 'ਚ ਅਹਿਮ ਨਾਂ ਨਾਲ ਜਾਣੇ ਜਾਂਦੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦਾ ਇਸ ਤਰ੍ਹਾਂ ਬੇਵਕਤ ਚਲੇ ਜਾਣ ਨਾਲ ਸਮਾਜ ਸਮੇਤ ਪੱਤਰਕਾਰੀ ਖੇਤਰ 'ਚ ਵੱਡਾ ਘਾਟਾ...
ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
. . .  1 day ago
ਪਠਾਨਕੋਟ, 6 ਮਾਰਚ (ਸੰਧੂ)- ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ 'ਰੋਜ਼ਾਨਾ ਅਜੀਤ' ਦੇ ਸੀਨੀਅਰ ਸਟਾਫ਼ ਰਿਪੋਰਟਰ ਮੇਜਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ...
ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਇਲਾਕਾ ਲੌਂਗੋਵਾਲ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 6 ਮਾਰਚ (ਸ. ਸ. ਖੰਨਾ, ਵਿਨੋਦ)- 'ਰੋਜ਼ਾਨਾ ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ, ਜਿਨ੍ਹਾਂ ਦੀ ਬੇਵਕਤੀ ਮੌਤ ਹੋ ਜਾਣ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ, ਜਿਨ੍ਹਾਂ 'ਚ...
ਕੋਰੋਨਾ ਕਾਰਨ 6 ਮਾਰਚ ਤੋਂ ਨਵਾਂਸ਼ਹਿਰ 'ਚ ਵੀ ਲੱਗੇਗਾ ਨਾਈਟ ਕਰਫ਼ਿਊ, ਰਾਤੀਂ 11 ਵਜੇ ਤੋਂ ਸਵੇਰੇ 5 ਵਜੇ ਤੱਕ ਦਾ ਹੋਵੇਗਾ ਸਮਾਂ
. . .  1 day ago
ਨਵਾਂਸ਼ਹਿਰ, 6 ਮਾਰਚ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਨਵਾਂਸ਼ਹਿਰ ਜ਼ਿਲ੍ਹੇ 'ਚ ਕੋਵਿਡ-19 (ਕੋਰੋਨਾ ਵਾਇਰਸ) ਦੇ ਕੇਸਾਂ 'ਚ ਮੁੜ ਤੋਂ ਦਿਨ-ਪ੍ਰਤੀ-ਦਿਨ ਹੋ ਰਹੇ ਵਾਧੇ ਦੇ ਮੱਦੇਨਜ਼ਰ ਲੋਕ ਹਿੱਤ...
ਕਿਸਾਨ ਜੀਤ ਸਿੰਘ ਨੱਥੂਵਾਲਾ ਦੇ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਿਆ ਤਾਂ ਪ੍ਰਸ਼ਾਸਨਿਕ ਦਫ਼ਤਰਾਂ ਮੂਹਰੇ ਲਾਸ਼ ਰੱਖ ਕੇ ਕਰਾਂਗੇ ਸੰਘਰਸ਼- ਕਿਸਾਨ ਆਗੂ
. . .  1 day ago
ਨੱਥੂਵਾਲਾ ਗਰਬੀ, 6 ਮਾਰਚ (ਸਾਧੂ ਰਾਮ ਲੰਗੇਆਣਾ)- ਕਿਸਾਨ ਜੀਤ ਸਿੰਘ ਪੁੱਤਰ ਲਾਲ ਸਿੰਘ ਮਿਸਤਰੀ ਵਾਸੀ ਨੱਥੂਵਾਲਾ ਗਰਬੀ, ਜੋ ਬੀਤੀ 1 ਮਾਰਚ ਨੂੰ ਕੁੰਡਲੀ ਬਾਰਡਰ ਦਿੱਲੀ ਵਿਖੇ ਕਿਸਾਨੀ ਹੱਕਾਂ ਲਈ ਲੜਾਈ ਲੜਦਿਆਂ ਸੜਕ...
ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਬਟਾਲਾ, 6 ਮਾਰਚ (ਕਾਹਲੋਂ)- ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ...
ਕੋਰੋਨਾ ਖ਼ਤਮ ਨਹੀਂ ਹੋਇਆ ਅਤੇ ਹੁਣ ਡੇਂਗੂ ਨੇ ਦਿੱਤੀ ਸਰਹੱਦੀ ਖੇਤਰ 'ਚ ਦਸਤਕ
. . .  1 day ago
ਅਜਨਾਲਾ, 6 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਚੀਨ ਦੇ ਵੂਹਾਨ ਸ਼ਹਿਰ ਤੋਂ ਸ਼ੁਰੂ ਹੋ ਕੇ ਵਿਸ਼ਵ ਭਰ 'ਚ ਫੈਲੇ ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦਾ ਕਹਿਰ ਅਜੇ ਖ਼ਤਮ ਨਹੀਂ ਹੋਇਆ ਸੀ ਕਿ ਠੰਢ ਦਾ ਸੀਜ਼ਨ ਖ਼ਤਮ ਹੁੰਦਿਆਂ...
ਬੀਬੀ ਜਗੀਰ ਕੌਰ ਨੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਚਲਾਣੇ 'ਤੇ ਪ੍ਰਗਟਾਇਆ ਦੁੱਖ
. . .  1 day ago
ਅੰਮ੍ਰਿਤਸਰ, 6 ਮਾਰਚ (ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ...
ਪੰਜ ਤੱਤਾਂ 'ਚ ਵਿਲੀਨ ਹੋਏ ਸੀਨੀਅਰ ਪੱਤਰਕਾਰ ਮੇਜਰ ਸਿੰਘ
. . .  1 day ago
ਜਲੰਧਰ, 6 ਮਾਰਚ (ਚਿਰਾਗ਼ ਸ਼ਰਮਾ)- 'ਅਜੀਤ' ਦੇ ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਜੀ ਦਾ ਅੰਤਿਮ ਸਸਕਾਰ ਜਲੰਧਰ ਦੇ ਮਾਡਲ ਟਾਊਨ ਸ਼ਮਸ਼ਾਨਘਾਟ 'ਚ ਕਰ ਦਿੱਤਾ ਗਿਆ। ਇਸ ਮੌਕੇ 'ਅਜੀਤ ਪ੍ਰਕਾਸ਼ਨ ਸਮੂਹ' ਦੇ ਮੁੱਖ...
ਆਮ ਆਦਮੀ ਪਾਰਟੀ ਵਲੋਂ ਵਪਾਰ ਵਿੰਗ ਦੇ ਅਹੁਦੇਦਾਰ ਨਿਯੁਕਤ
. . .  1 day ago
ਚੰਡੀਗੜ੍ਹ, 6 ਮਾਰਚ- ਆਮ ਆਦਮੀ ਪਾਰਟੀ ਵਲੋਂ ਅੱਜ ਪਾਰਟੀ ਦੇ ਵਪਾਰ ਵਿੰਗ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ...
ਵਿਸ਼ਵਾਸ ਮਤ 'ਚ ਇਮਰਾਨ ਖ਼ਾਨ ਦੀ ਸਰਕਾਰ ਦੀ ਜਿੱਤ, ਪੱਖ 'ਚ ਪਈਆਂ 178 ਵੋਟਾਂ
. . .  1 day ago
ਇਸਲਾਮਾਬਾਦ, 6 ਮਾਰਚ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਨੈਸ਼ਨਲ ਅਸੈਂਬਲੀ 'ਚ ਬਹੁਮਤ ਹਾਸਲ ਕਰ ਲਿਆ ਹੈ। ਅਵਿਸ਼ਵਾਸ ਪ੍ਰਸਤਾਵ 'ਤੇ ਅੱਜ ਅਸੈਂਬਲੀ 'ਚ ਹੋਈ ਵੋਟਿੰਗ 'ਚ ਉਨ੍ਹਾਂ ਨੇ ਇਹ...
ਚੌਥੇ ਟੈਸਟ ਮੈਚ 'ਚ ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਅਤੇ 25 ਦੌੜਾਂ ਨਾਲ ਦਿੱਤੀ ਮਾਤ, ਲੜੀ 'ਤੇ 3-1 ਨਾਲ ਕੀਤਾ ਕਬਜ਼ਾ
. . .  1 day ago
ਅਹਿਮਦਾਬਾਦ, 6 ਮਾਰਚ- ਅਹਿਮਦਾਬਾਦ 'ਚ ਖੇਡੇ ਗਏ ਚੌਥੇ ਅਤੇ ਆਖ਼ਰੀ ਟੈਸਟ ਮੈਚ 'ਚ ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਅਤੇ 25 ਦੌੜਾਂ ਨਾਲ ਹਰਾ ਦਿੱਤਾ। ਇੰਗਲੈਂਡ ਦੀ ਦੂਜੀ ਪਾਰੀ 135 ਦੌੜਾਂ 'ਤੇ...
'ਆਪ' ਵਲੋਂ ਪੱਤਰਕਾਰ ਮੇਜਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
. . .  1 day ago
ਜਲੰਧਰ, 6 ਮਾਰਚ- ਆਮ ਆਦਮੀ ਪਾਰਟੀ ਨੇ ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੀ ਹੋਈ ਬੇਵਕਤੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ...
ਐਨ ਆਰ ਆਈ ਕਮਿਸ਼ਨ ਦੇ ਮੈਂਬਰ ਦਲਜੀਤ ਸਹੋਤਾ ਵਲੋਂ ਪੱਤਰਕਾਰ ਮੇਜਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
. . .  1 day ago
ਮਾਹਿਲਪੁਰ, 6 ਮਾਰਚ (ਦੀਪਕ ਅਗਨੀਹੋਤਰੀ)- ਅਜੀਤ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਜੀ ਦੇ ਅਚਾਨਕ ਅਕਾਲ ਚਲਾਣੇ ਤੇ ਐਨ ਆਰ...
ਜਲੰਧਰ ਵਿਚ ਚੱਲੀ ਗੋਲੀ, ਇਕ ਮੌਤ
. . .  1 day ago
ਜਲੰਧਰ, 6 ਮਾਰਚ - ਜਲੰਧਰ ਸਥਿਤ ਸੋਢਲ ਰੋਡ ਦੇ ਪ੍ਰੀਤ ਨਗਰ ਵਿਚ ਅੱਜ ਦੁਪਹਿਰ ਕੁੱਝ ਨੌਜਵਾਨਾਂ ਨੇ ਪੀਵੀਸੀ ਦੁਕਾਨ ਮਾਲਕ ਨੂੰ ਗੋਲੀ ਮਾਰ ਦਿੱਤੀ। ਕਿਹਾ ਜਾ ਰਿਹਾ ਹੈ ਕਿ ਇਸ ਵਾਰਦਾਤ ਵਿਚ ਇਕ ਮੌਤ ਹੋਈ ਹੈ। ਖ਼ਬਰਾਂ ਮੁਤਾਬਿਕ ਰੰਜਸ਼ ਦੇ ਚੱਲਦਿਆਂ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 15 ਮਾਘ ਸੰਮਤ 552
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਫਰੀਦਕੋਟ

ਕਮਿਸ਼ਨਰ ਆਰ. ਕੇ. ਕੌਸ਼ਿਕ ਨੇ ਲਹਿਰਾਇਆ ਰਾਸ਼ਟਰੀ ਝੰਡਾ

ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਵਾਰਸਾਂ ਨੂੰ ਕੀਤਾ ਸਨਮਾਨਿਤ
ਫ਼ਰੀਦਕੋਟ, 27 ਜਨਵਰੀ (ਜਸਵੰਤ ਸਿੰਘ ਪੁਰਬਾ)-ਗਣਤੰਤਰਾ ਦਿਵਸ ਸਮਾਰੋਹ ਦੇ ਸਬੰਧ ਵਿਚ ਇੱਥੋਂ ਦੇ ਨਹਿਰੂ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ | ਜਿਸ ਵਿਚ ਫ਼ਰੀਦਕੋਟ ਡਵੀਜ਼ਨ ਦੇ ਕਮਿਸ਼ਨਰ ਰਵਿੰਦਰ ਕੁਮਾਰ ਕੌਸ਼ਿਕ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਵੀ ਅਦਾ ਕੀਤੀ | ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ, ਆਈ.ਜੀ. ਡਾ. ਕੋਸਤੁਭ ਸ਼ਰਮਾ, ਐਸ.ਐਸ.ਪੀ. ਸਵਰਨਦੀਪ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਪਰੇਡ ਕਮਾਂਡਰ ਡੀ.ਐਸ.ਪੀ. ਬਲਕਾਰ ਸਿੰਘ ਸੰਧੂ ਦੀ ਅਗਵਾਈ ਵਿਚ ਮੁੱਖ ਮਹਿਮਾਨ ਨੂੰ ਮਾਰਚ ਪਾਸਟ ਦੀ ਸਲਾਮੀ ਦਿੱਤੀ ਗਈ | ਜ਼ਿਲ੍ਹਾ ਵਾਸੀਆਂ ਨੂੰ ਸੰਬੋੋਧਨ ਕਰਦਿਆਂ ਮੁੱਖ ਮਹਿਮਾਨ ਰਵਿੰਦਰ ਕੁਮਾਰ ਕੌਸ਼ਿਕ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰਾ ਦਿਵਸ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਤੇ ਪੈਗੰਬਰਾਂ ਦੀ ਧਰਤੀ ਹੈ ਜਿਥੇ ਸਾਡੇ ਗੁਰੂ ਸਾਹਿਬਾਨਾਂ ਨੇ ਇਸ ਧਰਤੀ ਤੇ ਜ਼ਬਰ ਵਿਰੁੱਧ ਜ਼ੋਰਦਾਰ ਅਵਾਜ਼ ਬੁਲੰਦ ਕਰਦਿਆਂ ਲੋੋਕਾਂ ਨੂੰ ਵਿਦੇਸ਼ੀ ਜਰਵਾਨਿਆਂ ਵਿਰੁੱਧ ਸੁਚੇਤ ਕੀਤਾ ਸੀ ਉਥੇ ਹੀ ਉਨ੍ਹਾਂ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਗੱਲ ਦਾ ਵੀ ਮਾਣ ਹੈ ਕਿ ਆਜ਼ਾਦੀ ਪ੍ਰਾਪਤੀ ਲਈ ਚਲੇ ਲੰਮੇ ਸੰਘਰਸ਼ਾਂ ਵਿਚ ਪੰਜਾਬੀਆਂ ਨੇ 80 ਪ੍ਰਤੀਸ਼ਤ ਕੁਰਬਾਨੀਆਂ ਦਿੱਤੀਆਂ ਅਤੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਇਆ | ਉਨ੍ਹਾਂ ਕਿਹਾ ਕਿ ਸਾਡਾ ਦੇਸ਼ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਗਣਰਾਜ ਬਣਿਆ | ਉਨ੍ਹਾਂ ਇਸ ਅਵਸਰ 'ਤੇ ਸਮੂਹ ਸੈਨਾਵਾਂ ਅਤੇ ਸੂਬਿਆਂ ਦੀਆਂ ਪੁਲਿਸ ਫੋਰਸਿਜ਼ ਦੇ ਅਫ਼ਸਰਾਂ, ਜਵਾਨਾਂ ਵਲੋਂ ਦੇਸ਼ ਦੀ ਆਜ਼ਾਦੀ ਕਾਇਮ ਰੱਖਣ ਲਈ ਕੀਤੇ ਗਏ ਬਲੀਦਾਨ ਦੀ ਵੀ ਭਰਪੂਰ ਪ੍ਰਸੰਸਾ ਕੀਤੀ | ਉਨ੍ਹਾਂ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਵਾਰਿਸਾਂ ਨੂੰ ਵੀ ਮੁਬਾਰਕਬਾਦ ਦਿੱਤੀ | ਇਸ ਮੌਕੇ ਬੀ.ਐਸ.ਐਫ਼, ਪੰਜਾਬ ਪੁਲਿਸ, ਮਹਿਲਾ ਵਿੰਗ, ਪੰਜਾਬ ਹੋਮ ਗਾਰਡ, ਸੰਗਤ ਸਾਹਿਬ ਭਾਈ ਫੇਰੂ ਖ਼ਾਲਸਾ ਸੀਨੀ: ਸੈਕੰ: ਸਕੂਲ, ਐਮ.ਜੀ.ਐਮ. ਸੀਨੀ: ਸੈਕੰ: ਸਕੂਲ ਦੀਆਂ ਐਨ ਸੀ ਸੀ ਦੀਆਂ ਟੁਕੜੀਆਂ, ਪੰਜਾਬ ਪੁਲਿਸ ਅਤੇ ਬਾਬਾ ਫ਼ਰੀਦ ਸਕੂਲ ਦੇ ਬੈਂਡ ਨੇ ਮਾਰਚ ਪਾਸਟ ਕੀਤਾ | ਜਦਕਿ ਸੈਂਟ ਮੈਰੀ ਕਾਨਵੈਂਟ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ | ਇਸ ਮੌਕੇ ਉਦਯੋਗ ਅਤੇ ਕਾਮਰਸ ਵਿਭਾਗ ਫ਼ਰੀਦਕੋਟ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਮਾਰਟ ਵਿਲੇਜ਼ ਮੁਹਿੰਮ, ਪ੍ਰਧਾਨ ਮੰਤਰੀ ਅਵਾਸ ਯੋਜਨਾ, ਮਗਨਰੇਗਾ, ਵੇਰਕਾ, ਸਿਹਤ ਵਿਭਾਗ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੁਆਰਾ ਝਾਕੀਆਂ ਦੀ ਪੇਸ਼ਕਾਰੀ ਵੀ ਕੀਤੀ ਗਈ | ਸਮਾਗਮ ਦੇ ਅੰਤ ਵਿਚ ਮੁੱਖ ਮਹਿਮਾਨ ਵਲੋਂ ਜ਼ਿਲੇ੍ਹ ਨਾਲ ਸਬੰਧਿਤ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ, ਡਾ. ਰਾਜ ਬਹਾਦਰ ਵਾਈਸ ਚਾਂਸਲਰ ਬਾਬਾ ਫ਼ਰੀਦ ਯੁੁੂਨੀਵਰਸਿਟੀ ਅਤੇ ਐਸ.ਐਮ.ਓ. ਡਾ. ਚੰਦਰ ਸ਼ੇਖਰ ਕੱਕੜ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਵਿਚ ਮੈਂਬਰ ਲੋਕ ਸਭਾ ਫ਼ਰੀਦਕੋਟ ਮੁਹੰਮਦ ਸਦੀਕ, ਸੁਮੀਤ ਮਲਹੋਤਰਾ ਜ਼ਿਲ੍ਹਾ ਤੇ ਸੈਸ਼ਨ ਜੱਜ, ਹਰਬੰਸ ਸਿੰਘ ਲੇਖੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਰਾਜ਼ੇਸ਼ ਕੁਮਾਰ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿ) ਪ੍ਰੀਤ ਮਹਿੰਦਰ ਸਿੰਘ ਸਹੋਤਾ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਅਜੈ ਪਾਲ ਸਿੰਘ ਸੰਧੂ, ਐਸ.ਡੀ.ਐਮ. ਪੂਨਮ ਸਿੰਘ, ਐਸ.ਪੀ.ਐਚ. ਕੁਲਦੀਪ ਸਿੰਘ ਸੋਹੀ, ਐਸ.ਪੀ. ਸੇਵਾ ਸਿੰਘ ਮੱਲੀ, ਸਾਬਕਾ ਮੰਤਰੀ ਉਪੇਂਦਰ ਸ਼ਰਮਾ, ਬਾਰ ਐਸੋੋਸ਼ੀਏਸ਼ਨ ਦੇ ਪ੍ਰਧਾਨ ਵਿਨੋੋਦ ਮੈਣੀ, ਮੰਚ ਸੰਚਾਲਕ ਜਸਬੀਰ ਜੱਸੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਅਤੇ ਪਤਵੰਤੇ ਹਾਜ਼ਰ ਸਨ |
ਡੀ. ਆਈ. ਜੀ. ਮੌੜ ਨੇ ਰਾਸ਼ਟਰੀ ਝੰਡਾ ਲਹਿਰਾਇਆ
ਫ਼ਰੀਦਕੋਟ, (ਸਟਾਫ਼ ਰਿਪੋਰਟਰ)-ਕੇਂਦਰੀ ਜੇਲ੍ਹ ਫ਼ਰੀਦਕੋਟ ਵਿਖੇ 72ਵੇਂ ਗਣਤੰਤਰ ਦਿਵਸ ਮੌਕੇ ਰਾਸ਼ਟਰੀ ਝੰਡਾ ਤੇਜਿੰਦਰ ਸਿੰਘ ਮੌੜ ਡੀ.ਆਈ.ਜੀ. ਜੇਲ੍ਹਾਂ ਫ਼ਿਰੋਜ਼ਪੁਰ ਰੇਂਜ ਨੇ ਲਹਿਰਾਇਆ ਅਤੇ ਸੁਰੱਖਿਆ ਦਸਤੇ ਤੋਂ ਸਲਾਮੀ ਲਈ | ਇਸ ਮੌਕੇ ਆਪਣੇ ਸੰਬੋਧਨ ਵਿਚ ਉਨ੍ਹਾਂ ਨੇ ਆਖਿਆ ਕਿ ਅੱਜ ਦੇ ਦਿਨ ਦੇਸ਼ ਅੰਦਰ ਸੰਵਿਧਾਨ ਲਿਖਿਆ ਗਿਆ ਸੀ ਅਤੇ ਭਾਰਤੀ ਲੋਕਾਂ ਨੂੰ ਵੋਟ ਪਾਉਣ ਦਾ ਅਧਿਕਾਰ ਪ੍ਰਾਪਤ ਹੋਇਆ ਸੀ | ਉਨ੍ਹਾਂ ਚੰਗਾ ਕੰਮ ਕਰਨ ਵਾਲੇ ਜੇਲ੍ਹ ਸਟਾਫ਼ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਿਨ੍ਹਾਂ ਨੇ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਈ | ਇਸ ਮੌਕੇ ਡੀ.ਆਈ.ਜੀ. ਮੌੜ ਨੇ ਬੰਦੀਆਂ ਨੂੰ ਮਿਠਾਈਆਂ ਵੰਡ ਕੇ ਇਸ ਸ਼ੁੱਭ ਅਫ਼ਸਰ 'ਤੇ ਵਧਾਈ ਦਿੱਤੀ | ਇਸ ਮੌਕੇ ਲਲਿਤ ਕੋਹਲੀ ਜੇਲ੍ਹ ਸੁਪਰਡੈਂਟ ਕੇਂਦਰੀ ਜੇਲ੍ਹ ਹਾਜ਼ਰ ਸਨ |
ਰੈੱਡ ਕਰਾਸ ਸੀਨੀਅਰ ਸਿਟੀਜਨਜ਼ ਵੈਲਫ਼ੇਅਰ ਕਲੱਬ ਨੇ ਗਣਤੰਤਰ ਦਿਵਸ ਮਨਾਇਆ
ਫ਼ਰੀਦਕੋਟ, (ਸਤੀਸ਼ ਬਾਗ਼ੀ)-ਜ਼ਿਲ੍ਹਾ ਰੈੱਡ ਕਰਾਸ ਸੀਨੀਅਰ ਸਿਟੀਜਨਜ਼ ਵੈਲਫ਼ੇਅਰ ਕਲੱਬ ਦੇ ਪ੍ਰਧਾਨ ਦਰਸ਼ਨ ਲਾਲ ਚੁੱਘ ਦੀ ਪ੍ਰਧਾਨਗੀ ਅਤੇ ਸੁਤੰਤਰਤਾ ਸੰਗਰਾਮੀ ਅਮਰ ਸਿੰਘ ਸੁਖੀਜਾ ਦੀ ਸਰਪ੍ਰਸਤੀ ਹੇਠ ਕਲੱਬ ਦੇ ਦਫ਼ਤਰ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ, ਜਿਸ ਦੌਰਾਨ ਕਲੱਬ ਅਹੁਦੇਦਾਰਾਂ ਨੇ ਤਿਰੰਗਾ ਝੰਡਾ ਲਹਿਰਾ ਕੇ ਸਲਾਮੀ ਦਿੱਤੀ | ਪ੍ਰਧਾਨ ਦਰਸ਼ਨ ਲਾਲ ਚੁੱਘ ਨੇ ਸਾਰੇ ਮੈਂਬਰਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਕੇਂਦਰ ਸਰਕਾਰ ਤੋਂ ਕਾਲੇ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਦੀ ਮੰਗ ਕੀਤੀ | ਇਸ ਮੌਕੇ ਡਾ. ਹਰਿੰਦਰਪਾਲ ਸਿੰਘ ਸੰਧੂ, ਹਰਮੀਤ ਸਿੰਘ ਕੰਗ, ਅਜਮੇਰ ਸਿੰਘ, ਬਿੱਕਰ ਸਿੰਘ ਸਰਾਂ, ਚਮਕੌਰ ਸਿੰਘ ਬਰਾੜ, ਅਸ਼ੋਕ ਕੁਮਾਰ ਚਾਵਲਾ, ਸਰਬਇੰਦਰ ਸਿੰਘ, ਰਣਜੀਤ ਸਿੰਘ ਖੇੜਾ, ਦਰਸ਼ਨ ਕੁਮਾਰ ਸੁਖੀਜਾ, ਸੁਰਿੰਦਰਪਾਲ ਸਿੰਘ ਸ਼ਰਮਾ, ਰਮੇਸ਼ ਕੌਸ਼ਲ, ਐਮ.ਕੇ. ਤਾਇਲ, ਡਾ. ਦਵਿੰਦਰ ਮਹਿਤਾ, ਸੁਭਾਸ਼ ਚੰਦਰ ਅਤੇ ਬਾਲ ਕਿ੍ਸ਼ਨ ਗੁਪਤਾ ਤੋਂ ਇਲਾਵਾ ਹੋਰ ਵੀ ਮੈਂਬਰ ਹਾਜ਼ਰ ਸਨ |
ਦਿੱਲੀ ਇੰਟਰਨੈਸ਼ਨਲ ਸਕੂਲ 'ਚ ਮਨਾਇਆ 72ਵਾਂ ਗਣਤੰਤਰ ਦਿਵਸ
ਫ਼ਰੀਦਕੋਟ, (ਜਸਵੰਤ ਸਿੰਘ ਪੁਰਬਾ)-ਦਿੱਲੀ ਇੰਟਰਨੈਸ਼ਨਲ ਸਕੂਲ ਨੇ ਅੱਜ ਭਾਰਤ ਦੀ ਅਜ਼ਾਦੀ ਦੇ ਪ੍ਰਵਾਨਿਆਂ ਨੂੰ ਯਾਦ ਕਰਦਿਆਂ ਅਤੇ ਭਾਰਤੀ ਸਵਿੰਧਾਨ ਦੀ ਸਥਾਪਨਾ ਦਿਵਸ ਦੀ ਵਰ੍ਹੇਗੰਢ ਨੂੰ ਸਪਰਪਿਤ 72ਵਾਂ ਗਣਤੰਤਰ ਦਿਵਸ ਮਨਾਇਆ | ਪ੍ਰੋਗਰਾਮ ਦਾ ਆਗਾਜ਼ ਕੌਮੀ ਝੰਡਾ ਲਹਿਰਾ ਕੇ ਕੀਤਾ ਗਿਆ | ਸਮੂਹ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਪਿ੍ੰਸੀਪਲ ਅਰਸ਼ਦੀਪ ਕੌਰ ਨੇ ਦੱਸਿਆ ਕਿ ਭਾਰਤ ਨੇ ਸਦੀਆਂ ਦੀ ਗੁਲਾਮੀ ਅਤੇ ਅਣਗਿਣਤ ਅਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਤੋਂ ਬਾਅਦ ਅਜ਼ਾਦੀ ਹਾਸਲ ਕੀਤੀ ਹੈ ਅਤੇ 26 ਜਨਵਰੀ ਦਾ ਦਿਹਾੜਾ ਭਾਰਤ ਵਿਚ ਬੜਾ ਅਹਿਮ ਸਥਾਨ ਰੱਖਦਾ ਹੈ | ਕਿਉਂਕਿ ਇਸੇ ਦਿਨ 1930 ਵਿਚ ਸੰਪੂਰਨ ਸਵਰਾਜ ਦਾ ਅਹਿਦ ਲੈਂਦੇ ਹੋਏ ਆਪਣਾ ਪਹਿਲਾ ਅਜ਼ਾਦੀ ਦਿਹਾੜਾ ਮਨਾਇਆ ਸੀ | ਸਕੂਲ ਦੇ ਜੂਨੀਅਰ ਵਿੰਗ ਵਲੋਂ ਆਨਲਾਇਨ ਕਰਵਾਏ ਗਏ ਰੰਗਾ-ਰੰਗ ਪ੍ਰੋਗਰਾਮ ਵਿਚ ਸਕੂਲ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਵੱਲੋਂ ਦੇਸ਼ ਭਗਤੀ 'ਤੇ ਅਧਾਰਿਤ ਕਵਿਤਾਵਾਂ, ਗੀਤ, ਨਾਚ ਅਤੇ ਸਕਿੱਟ ਬੜੇ ਹੀ ਵਧੀਆ ਤਰੀਕੇ ਨਾਲ ਪੇਸ਼ ਕੀਤੇ ਗਏ | ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਆਸ਼ੀਸ਼ ਤੋਲਾ ਤੇ ਡਾਇਰੈਕਟਰ ਅਨੁਪਮਾ ਤੋਲਾ ਨੇ ਹਾਜ਼ਰ ਸਟਾਫ਼ ਨੂੰ ਲੱਡੂ ਵੰਡ ਕੇ ਗਣਤੰਤਰ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ |
• ਬਾਕੀ ਸਫ਼ਾ 6 'ਤੇ)
ਕੇਂਦਰੀ ਵਿਦਿਆਲਿਆ ਵਿਖੇ ਗਣਤੰਤਰ ਦਿਵਸ ਮਨਾਇਆ
ਫ਼ਰੀਦਕੋਟ, (ਸਤੀਸ਼ ਬਾਗ਼ੀ)-ਗਣਤੰਤਰ ਦਿਵਸ ਮੌਕੇ ਕੇਂਦਰੀ ਵਿਦਿਆਲਿਆ ਦੇ ਪਿ੍ੰਸੀਪਲ ਡਾ. ਹਰਜਿੰਦਰ ਕੌਰ ਦੀ ਪ੍ਰਧਾਨਗੀ ਹੇਠ ਸਮਾਗਮ ਕੀਤਾ ਗਿਆ, ਜਿਸ ਦੌਰਾਨ ਮੁੱਖ ਮਹਿਮਾਨ ਸੰਜੇ ਭਾਟੀਆ ਪ੍ਰਬੰਧਕ ਐਸ.ਬੀ.ਆਈ. ਸ਼ਾਖਾ ਫ਼ਰੀਦਕੋਟ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ | ਵਿਸ਼ੇਸ਼ ਮਹਿਮਾਨ ਵਜੋਂ ਕੇਂਦਰੀ ਵਿਦਿਆਲਿਆ ਫ਼ਿਰੋਜ਼ਪੁਰ ਦੇ ਪਿ੍ੰਸੀਪਲ ਹਰੀ ਸਿੰਘ ਫ਼ਿਰੋਜ਼ਪੁਰ ਮੌਜੂਦ ਸਨ | ਇਸ ਮੌਕੇ ਵਕੀਲ ਸਿੰਘ, ਸੰਦੀਪ ਕੁਮਾਰ, ਨਰਿੰਦਰ ਕੁਮਾਰ ਅਤੇ ਮਧੂ ਗਾਂਧੀ ਨੇ ਦੇਸ਼ ਭਗਤੀ ਦੇ ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆਂ ਜਦ ਕਿ ਸੁਜਾਤਾ ਵਰਮਾ, ਅੰਮਿ੍ਤਾ ਅਤੇ ਰੁਕਮਣੀ ਨੇ ਸਮੂਹਗਾਨ ਪੇਸ਼ ਕੀਤਾ, ਜਿੰਨ੍ਹਾਂ ਵਿਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਨ ਦੀ ਰਸਮ ਵਿਸ਼ੇਸ਼ ਮਹਿਮਾਨ ਪਿ੍ੰਸੀਪਲ ਹਰੀ ਸਿੰਘ ਨੇ ਅਦਾ ਕੀਤੀ | ਸਮਾਗਮ ਦੀ ਸਫ਼ਲਤਾ ਲਈ ਰਵਿੰਦਰ ਸਿੰਘ, ਪ੍ਰੇਮ ਸਿੰਘ, ਕਿਰਨ ਬਾਲਾ ਅਤੇ ਇੰਦਰਜੀਤ ਕੌਰ ਨੇ ਅਹਿਮ ਭੂਮਿਕਾ ਨਿਭਾਈ | ਸਮਾਗਮ ਦੇ ਅੰਤ ਵਿਚ ਪਿ੍ੰਸੀਪਲ ਹਰਜਿੰਦਰ ਕੌਰ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਧੰਨਵਾਦ ਕੀਤਾ |
ਮਾਊਾਟ ਲਿਟਰਾ ਜ਼ੀ ਸਕੂਲ 'ਚ ਮਨਾਇਆ ਗਿਆ ਗਣਤੰਤਰ ਦਿਵਸ
ਫ਼ਰੀਦਕੋਟ, (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਵਿਚ ਭਾਰਤ ਦਾ ਰਾਸ਼ਟਰੀ ਤਿਉਹਾਰ ਗਣਤੰਤਰ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਨੂੰ ਤਿਰੰਗੇ ਦੇ ਰੰਗਾਂ ਵਾਲੇ ਗੁਬਾਰਿਆਂ ਅਤੇ ਲੜੀਆਂ ਨਾਲ ਸਜਾਇਆ ਗਿਆ ਬੱਚਿਆਂ ਲਈ ਦੇਸ਼ ਭਗਤੀ ਨਾਲ ਸਬੰਧਿਤ ਗੀਤ, ਕਵਿਤਾ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ ਨਾਲ ਹੀ ਸਾਰੇ ਸਕੂਲ ਦੇ ਵਿਦਿਆਰਥੀਆਂ ਲਈ ਦੇਸ਼ ਭਗਤੀ 'ਤੇ ਆਧਾਰਿਤ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਬਹੁਤ ਵੱਧ ਚੜ੍ਹਕੇ ਹਿੱਸਾ ਲਿਆ | ਗਣਤੰਤਰ ਦਿਵਸ ਦੇ ਅਵਸਰ 'ਤੇ ਸਕੂਲ ਦੇ ਚੇਅਰਮੈਨ ਇੰਜੀ. ਚਮਨ ਲਾਲ ਗੁਲਾਟੀ, ਸਕੂਲ ਪਿ੍ੰਸੀਪਲ ਪੂਨਮ ਵਿਲੰਬੇ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਦੀਆਂ ਦੀ ਗ਼ੁਲਾਮੀ ਅਤੇ ਸੰਘਰਸ਼ ਤੋਂ ਬਾਅਦ ਭਾਰਤ ਨੂੰ ਆਜ਼ਾਦੀ ਮਿਲੀ ਅਤੇ 26 ਜਨਵਰੀ ਦਾ ਦਿਨ ਭਾਰਤ ਦਾ ਗੌਰਵਸ਼ਾਲੀ ਦਿਨ ਹੈ, ਇਸ ਦਿਨ ਗਣਤੰਤਰ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ | ਇਸ ਸ਼ੁੱਭ ਅਵਸਰ 'ਤੇ ਸ੍ਰੀ ਗੁਲਾਟੀ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਰਾਸ਼ਟਰੀ ਗੀਤ ਦਾ ਗਾਇਣ ਵੀ ਕੀਤਾ ਗਿਆ |
ਪੱਖੀ ਕਲਾਂ ਸਕੂਲ 'ਚ ਗਣਤੰਤਰ ਦਿਵਸ ਮਨਾਇਆ
ਫ਼ਰੀਦਕੋਟ, (ਚਰਨਜੀਤ ਸਿੰਘ ਗੋਂਦਾਰਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ 'ਚ ਗਣਤੰਤਰ ਦਿਵਸ ਮਨਾਇਆ ਗਿਆ | ਸਕੂਲ ਦੀ ਪਿ੍ੰਸੀਪਲ ਰਾਜਵਿੰਦਰ ਕੌਰ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਸਕੂਲ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਕੂਲ ਲੈਕਚਰਾਰ ਗੋਪਾਲ ਕਿ੍ਸ਼ਨ ਨੇ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ | ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਜ਼ਿਲ੍ਹਾ ਕਾਂਗਰਸ ਕਮੇਟੀ ਵਿਖੇ ਤਿਰੰਗਾ ਝੰਡਾ ਲਹਿਰਾਇਆ
ਫ਼ਰੀਦਕੋਟ, (ਸਤੀਸ਼ ਬਾਗ਼ੀ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ ਗਣਤੰਤਰ ਦਿਵਸ ਸ਼ਰਧਾਪੂਰਵਕ ਮਨਾਇਆ ਗਿਆ | ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਜੇਪਾਲ ਸਿੰਘ ਸੰਧੂ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਓਪੇਂਦਰ ਸ਼ਰਮਾ ਸਾਬਕਾ ਮੰਤਰੀ, ਸੁਰਜੀਤ ਸਿੰਘ ਢਿੱਲੋਂ ਡਾਇਰੈਕਟਰ ਜਲ ਸਪਲਾਈ ਅਤੇ ਸੀਵਰੇਜ ਬੋਰਡ, ਡਾ. ਜਗੀਰ ਸਿੰਘ ਤੇ ਅਮਿਤ ਜੈਨ ਜੁਗਨੂੰ ਦੋਨੋਂ ਸਕੱਤਰ ਪੰਜਾਬ ਕਾਂਗਰਸ, ਗਿੰਦਰਜੀਤ ਸਿੰਘ ਸੇਖੋਂ ਚੇਅਰਮੈਨ ਮਾਰਕੀਟ ਕਮੇਟੀ, ਜਸਵੰਤ ਸਿੰਘ ਕੁੱਲ ਸੀਨੀਅਰ ਕਾਂਗਰਸੀ ਆਗੂ, ਡਾ. ਰੇਸ਼ਮ ਸਿੰਘ ਬਾਹੀਆ ਜ਼ਿਲ੍ਹਾ ਪ੍ਰਧਾਨ ਕਾਂਗਰਸ ਸੇਵਾਦਲ, ਐਡਵੋਕੇਟ ਵਿਨੋਦ ਮੈਨੀ, ਸਲੈਚੀ ਗੁਪਤਾ ਸ਼ਹਿਰੀ ਪ੍ਰਧਾਨ, ਬਲਵੀਰ ਸਿੰਘ ਟਿੰਟਾ ਸਰਪੰਚ, ਡਬਲਜੀਤ ਧੌਾਸੀ ਸਪੋਕਸਮੈਨ ਜ਼ਿਲ੍ਹਾ ਕਾਂਗਰਸ, ਸਾਜਨ ਸ਼ਰਮਾ ਜਨਰਲ ਸਕੱਤਰ ਜ਼ਿਲ੍ਹਾ ਕਾਂਗਰਸ, ਡਾ. ਗੁਰਮੇਲ ਸਿੰਘ, ਗੁਰਵਿੰਦਰ ਸਿੰਘ ਭੁੱਲਰ, ਸੁੱਖਾ ਖਾਰਾ, ਨੀਲਾ ਸਰਪੰਚ, ਰੋਮਾ ਬਰਾੜ, ਦਰਸ਼ਨ ਸਿੰਘ, ਭੋਲਾ ਸਿੰਘ ਅਤੇ ਰਵਿੰਦਰ ਕੁਮਾਰ ਆਦਿ ਹਾਜ਼ਰ ਸਨ |
ਸਰਕਾਰੀ ਬਿ੍ਜਿੰਦਰਾ ਕਾਲਜ ਵਿਖੇ ਗਣਤੰਤਰ ਦਿਵਸ ਮਨਾਇਆ
ਫ਼ਰੀਦਕੋਟ, (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਖੇ 72ਵਾਂ ਗਣਤੰਤਰ ਦਿਵਸ ਕਾਲਜ ਕੈਂਪਸ ਵਿਚ ਐਨ.ਐਸ.ਐਸ., ਰੈਡ ਰਿਬਨ ਕਲੱਬਾਂ, ਯੂਥ ਰੈਡ ਕਰਾਸ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਸ਼ੁੱਭ ਅਵਸਰ 'ਤੇ ਪਿ੍ੰਸੀਪਲ ਡਾ. ਰਮਿੰਦਰ ਘਈ ਵਲੋਂ ਆਪਣੇ ਕਰ-ਕਮਲਾਂ ਨਾਲ ਤਿਰੰਗਾਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਉਨ੍ਹਾਂ ਸਭਨਾਂ ਨੂੰ ਵਧਾਈ ਦਿੱਤੀ ਅਤੇ ਅਜ਼ਾਦੀ ਦੇ ਪਰਵਾਨਿਆ ਨੂੰ ਯਾਦ ਕੀਤਾ ਅਤੇ ਜੈ ਜਵਾਨ-ਜੈ ਕਿਸਾਨ ਨੂੰ ਪ੍ਰਣਾਮ ਕੀਤਾ | ਯੂਥ ਕੋਆਰਡੀਨੇਟਰ ਡਾ. ਪਰਮਿੰਦਰ ਸਿੰਘ ਨੇ ਸਭਨਾਂ ਨੂੰ ਜੀ ਆਇਆ ਕਿਹਾ ਅਤੇ ਭਾਰਤ ਸਰਕਾਰ ਦੀ ਸਵੱਛ ਭਾਰਤ-ਸਵੱਸਥ ਭਾਰਤ ਮੁਹਿੰਮ ਵਿਚ ਆਪੋ-ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ | ਕਾਲਜ ਦੇ ਸੰਗੀਤ ਵਿਭਾਗ ਦੇ ਮੁਖੀ ਡਾ. ਰਾਜੇਸ਼ ਮੋਹਨ, ਡਾ. ਅਮਨਪ੍ਰੀਤ ਕੌਰ, ਸ੍ਰੀ ਅਨਿਲ ਕੁਮਾਰ (ਤਬਲਾ ਵਾਦਕ) ਅਤੇ ਵਿਦਿਆਰਥੀ ਸਾਥੀਆਂ ਨੇ ਰਾਸ਼ਟਰੀ ਗੀਤ ਗਾਇਆ | ਕਾਲਜ ਦੇ ਜੂਨੀਅਰ ਸਹਾਇਕ ਰੀਤਇੰਦਰ ਸਿੰਘ ਅਤੇ ਸ੍ਰੀ ਅਸ਼ਵਨੀ ਕੁਮਾਰ ਮਹਿਤਾ ਨੂੰ ਸੀਨੀਅਰ ਸਹਾਇਕ ਪਦ-ਉੱਨਤ ਹੋਣ 'ਤੇ ਵਧਾਈ ਦਿੱਤੀ ਗਈ | ਅਸ਼ਵਨੀ ਕੁਮਾਰ ਮਹਿਤਾ ਵਲੋਂ ਆਪਣੀ ਨੇਕ ਕਮਾਈ ਵਿਚੋਂ ਸਭਨਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸੀ | ਅੰਤ ਵਿਚ ਕਾਲਜ ਬਰਸਰ ਪ੍ਰੋ. ਨਵੀਨ ਜੈਨ ਵਲੋਂ ਸਭਨਾਂ ਦਾ ਧੰਨਵਾਦ ਕੀਤਾ ਗਿਆ |
ਮਿਲੇਨੀਅਮ ਵਰਲਡ ਸਕੂਲ ਨੇ ਗਣਤੰਤਰ ਦਿਵਸ ਮਨਾਇਆ
ਪੰਜਗਰਾਈਾ ਕਲਾਂ, (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ ਵਿਖੇ 72ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ, ਚੇਅਰਪਰਸਨ ਰਕਸ਼ੰਦਾ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ, ਪਿ੍ੰਸੀਪਲ ਧਵਨ ਕੁਮਾਰ ਨੇ ਰਾਸ਼ਟਰੀ ਝੰਡੇ ਨੂੰ ਲਹਿਰਾ ਕੇ ਕੀਤੀ | ਸਮਾਗਮ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਧਵਨ ਕੁਮਾਰ ਨੇ ਬੱਚਿਆ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਦਿਨ ਸਾਡਾ ਸੰਵਿਧਾਨ ਲਾਗੂ ਹੋਇਆ ਸੀ | ਇਸ ਸੰਵਿਧਾਨ ਵਿਚ ਹਰ ਧਰਮ, ਜਾਤੀ ਵਿਚ ਲੋਕਾਂ ਨੂੰ ਬਰਾਬਰ ਰੱਖ ਕੇ ਕਾਨੂੰਨ ਤਿਆਰ ਕੀਤਾ ਗਿਆ | ਇਸ ਮੌਕੇ ਬੱਚਿਆਂ ਨੇ ਰਾਸ਼ਟਰੀ ਗੀਤ, ਦੇਸ਼ ਭਗਤੀ ਦੇ ਗੀਤ ਗਾਏ |
ਜੈਤੋ 'ਚ ਉਪ ਮੰਡਲ ਮੈਜਿਸਟਰੇਟ ਡਾ: ਮਨਦੀਪ ਕੌਰ ਨੇ ਕੌਮੀ ਝੰਡਾ ਲਹਿਰਾਇਆ
ਜੈਤੋ, (ਗੁਰਚਰਨ ਸਿੰਘ ਗਾਬੜੀਆ)-ਉਪ ਮੰਡਲ ਜੈਤੋ ਵਲੋਂ 72ਵਾਂ ਗਣੰਤਤਰ ਦਿਵਸ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਮੁਤਾਬਿਕ ਤਹਿਸੀਲ ਕੰਪਲੈਕਸ ਜੈਤੋ ਵਿਖੇ ਮਨਾਇਆ ਗਿਆ | ਮੁੱਖ ਮਹਿਮਾਨ ਉਪ ਮੰਡਲ ਮੈਜਿਸਟ੍ਰੇਟ ਜੈਤੋ ਡਾ: ਮਨਦੀਪ ਕੌਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਉਪਰੰਤ ਪੁਲਿਸ ਮੁਲਾਜ਼ਮਾਂ ਨੇ ਸਲਾਮੀ ਦਿੱਤੀ | ਇਸ ਸਮਾਰੋਹ ਵਿਚ ਜੁਡੀਸ਼ੀਅਲ ਕੋਰਟ ਜੈਤੋ ਦੇ ਜੱਜ ਗਗਨਦੀਪ ਸਿੰਘ ਗਰਗ, ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾਈ ਸਕੱਤਰ ਸੱਤ ਪਾਲ ਡੋਡ ਮਹਿਮਾਨ ਵਜੋਂ ਸ਼ਾਮਿਲ ਹੋਏ | ਉਪਰੰਤ ਆਪਣੇ ਸੰਦੇਸ਼ ਵਿਚ ਮੁੱਖ ਮਹਿਮਾਨ ਉਪ ਮੰਡਲ ਮੈਜਿਸਟਰੇਟ ਡਾ: ਮਨਦੀਪ ਕੌਰ ਨੇ ਸਮੂਹ ਦੇਸ਼ ਵਾਸੀਆਂ ਨੂੰ ਗਣੰਤਤਰ ਦੀ ਮੁਬਾਰਕਬਾਦ ਦਿੱਤੀ | ਉਨ੍ਹਾਂ ਦੇਸ਼ ਭਗਤਾਂ ਨੂੰ ਸਿਜਦਾ ਕਰਦਿਆਂ ਅਧਿਆਪਕਾਂ, ਬੱਚਿਆਂ ਅਤੇ ਸਮਾਜ ਦੇ ਸਭਨਾਂ ਵਰਗਾਂ ਦੇ ਲੋਕਾਂ ਨੂੰ ਅਪੀਲ ਕੀਤੀ, ਕਿ ਉਹ ਦੇਸ਼ ਦੇ ਵਿਕਾਸ ਲਈ ਕਾਰਜਸ਼ੀਲ ਹੋਣ | ਸਾਦੇ ਸਮਾਗਮ ਵਿਚ ਸਕੂਲੀ ਬੱਚੀਆਂ ਨੇ ਪੀ. ਟੀ. ਸ਼ੋਅ ਅਤੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ | ਇਸ ਮੌਕ ਉਪ ਮੰਡਲ ਮੈਜਿਸਟ੍ਰੇਟ ਜੈਤੋ ਡਾ: ਮਨਦੀਪ ਕੌਰ ਨੇ ਆਜ਼ਾਦੀ ਘੁਲਾਟੀਆਂ, ਸਰਕਾਰੀ ਕਰਮਚਾਰੀਆਂ, ਪੱਤਰਕਾਰਾਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਸਮਾਗਮ ਵਿਚ ਡੀ.ਐਸ.ਪੀ. ਪਰਮਿੰਦਰ ਸਿੰਘ ਗਰੇਵਾਲ, ਥਾਣਾ ਜੈਤੋ ਦੇ ਐਸ.ਐਚ.ਓ ਇਕਬਾਲ ਸਿੰਘ ਸੰਧੂ, ਨਾਇਬ ਤਹਿਸੀਲਦਾਰ ਹੀਰਾਵੰਤੀ, ਮਾਸਟਰ ਜਗਦੇਵ ਸਿੰਘ ਢਿੱਲੋਂ, ਤਹਿਸੀਲ ਦਫ਼ਤਰ ਯੂਨੀਅਨ ਜੈਤੋ ਦੇ ਪ੍ਰਧਾਨ ਜਸਵਿੰਦਰ ਸਿੰਘ ਸੰਧੂ, ਸੀਨੀਅਰ ਮੀਤ ਪ੍ਰਧਾਨ ਬਾਜ ਸਿੰਘ ਸੁਪਰਡੈਂਟ, ਨਗਰ ਕੌਾਸਲ ਜੈਤੋ ਦੇ ਮੁਲਾਜ਼ਮ ਨਾਇਬ ਸਿੰਘ ਬਰਾੜ, ਕਾਂਗਰਸੀ ਆਗੂ ਪ੍ਰਦੀਪ ਕੁਮਾਰ ਮਲੋਟ ਵਾਲੇ, ਅਜੇ ਸਿੰਘ ਬਰਾੜ ਨਿੱਕੀ, ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭਗਵਾਨ ਸਿੰਘ, ਤਹਿਸੀਲ ਪ੍ਰਧਾਨ ਹਰਵਿੰਦਰ ਸਿੰਘ ਮੱਤਾ ਆਦਿ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀ ਤੇ ਮੁਲਾਜ਼ਮ ਮੌਜੂਦ ਸਨ | ਇਸ ਮੌਕੇ ਸਟੇਜ਼ ਸੰਚਾਲਨ ਅਧਿਆਪਕ ਜਗਦੇਵ ਸਿੰਘ ਢਿੱਲੋਂ ਆਦਿ ਨੇ ਬਾਖੂਬੀ ਕੀਤਾ |
ਸ਼ਿਵਾਲਿਕ ਪਬਲਿਕ ਸਕੂਲ ਜੈਤੋ 'ਚ ਗਣਤੰਤਰ ਦਿਵਸ ਧੂਮ-ਧਾਮ ਨਾਲ ਮਨਾਇਆ
ਜੈਤੋ, (ਭੋਲਾ ਸ਼ਰਮਾ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਤੋ 72ਵਾਂ ਗਣਤੰਤਰ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਇਕ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ | ਸਭ ਤੋਂ ਪਹਿਲਾਂ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚਰਨ ਦਾਸ ਮਿੱਤਲ, ਜਨਰਲ ਸਕੱਤਰ ਗੌਰਵ ਕੁਮਾਰ 'ਲੱਕੀ ਗਰਗ' ਅਤੇ ਪਿ੍ੰਸੀਪਲ ਪੰਕਜ ਸ਼ਰਮਾ ਨੇ ਸਾਂਝੇ ਤੌਰ 'ਤੇ ਕੌਮੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਫਿਰ ਝੰਡੇ ਦੇ ਸਨਮਾਨ ਵਿਚ ਮਾਰਚ ਪਾਸਟ, ਪਰੇਡ, ਦੇਸ਼ ਭਗਤੀ ਨਾਚ, ਨਾਟਕ ਅਤੇ ਗਾਣੇ ਪੇਸ਼ ਕੀਤੇ ਗਏ | ਸਕੂਲ ਦੇ ਪਿ੍ੰਸੀਪਲ ਪੰਕਜ ਸ਼ਰਮਾ ਨੇ ਕਿਹਾ ਕਿ ਇਹ ਮਹਾਨ ਆਜ਼ਾਦੀ ਘੁਲਾਟੀਆਂ ਦੀ ਸਖ਼ਤ ਮਿਹਨਤ ਅਤੇ ਸੰਘਰਸ਼ ਸਦਕਾ ਹੀ ਭਾਰਤ ਨੂੰ ਪੂਰਾ ਸਵਰਾਜ ਮਿਲਿਆ ਹੈ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ (ਗੋਰੀਆ), ਡਾਇਰੈਕਟਰ ਦੀਪੀ ਗਰਗ, ਮੀਤ ਪ੍ਰਧਾਨ ਅਸ਼ੋਕ ਕੁਮਾਰ ਗਰਗ, ਵਿੱਤ ਸਲਾਹਕਾਰ ਰਾਮ ਸਰੂਪ ਬਾਂਸਲ ਅਤੇ ਮੈਂਬਰ ਜਗਮੇਲ ਸਿੰਘ ਬਰਾੜ ਤੋ ਹੋਰ ਹਾਜ਼ਰ ਸਨ |
ਸ਼ਿਵਾਲਿਕ ਕਿਡਜ਼ ਸਕੂਲ ਜੈਤੋ 'ਚ ਗਣਤੰਤਰ ਦਿਵਸ ਮਨਾਇਆ
ਜੈਤੋ, (ਭੋਲਾ ਸ਼ਰਮਾ)-ਸ਼ਿਵਾਲਿਕ ਕਿਡਜ਼ ਸਕੂਲ ਜੈਤੋ ਵਿਚ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਦੇ ਪਿੰ੍ਰਸੀਪਲ ਅਮਨਪ੍ਰੀਤ ਕੌਰ ਨੇ ਬੱਚਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਇਸ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਇਸ ਦੌਰਾਨ ਪਿੰ੍ਰਸੀਪਲ ਅਮਨਪ੍ਰੀਤ ਕੌਰ ਵਲੋਂ ਬੱਚਿਆਂ ਦੀ ਜਾਣਕਾਰੀ ਵਿਚ ਵਾਧਾ ਕਰਨ ਲਈ ਉਨ੍ਹਾਂ ਤੋਂ ਗਣਤੰਤਰ ਦਿਵਸ ਨਾਲ ਸਬੰਧਿਤ ਪ੍ਰਸ਼ਨ ਪੁੱਛੇ, ਬੱਚਿਆਂ ਨੇ ਬੜੀ ਉਤਸੁਕਤਾ ਨਾਲ ਉਨ੍ਹਾਂ ਦੇ ਜਵਾਬ ਦਿੱਤੇ | ਇਸ ਮੌਕੇ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ, ਸਮੂਹ ਗਾਣ, ਕੋਰੀਓਗਰਾਫੀਆਂ, ਵੱਖ-ਵੱਖ ਨਾਚਾਂ ਅਤੇ ਗਿੱਧੇ-ਭੰਗੜੇ ਰਾਹੀਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ | ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ (ਗੋਰੀਆ) ਨੇ ਇਸ ਮੌਕੇ ਉਪ ਮੰਡਲ ਦੇ ਸਮੂਹ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਦੇਸ਼ ਭਗਤਾਂ ਅਤੇ ਸੂਰਬੀਰਾਂ ਦੀਆਂ ਵੱਡੀਆਂ ਕੁਰਬਾਨੀਆਂ ਸਦਕਾ ਸਾਨੂੰ ਆਪਣੇ ਸੰਵਿਧਾਨ ਰਾਹੀਂ ਮੌਲਿਕ ਅਖਤਿਆਰ ਮਿਲੇ ਹਨ ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚਰਨ ਦਾਸ ਮਿੱਤਲ, ਡਾਇਰੈਕਟਰ ਦੀਪੀ ਗਰਗ, ਜਨਰਲ ਸਕੱਤਰ ਗੌਰਵ ਕੁਮਾਰ 'ਲੱਕੀ ਗਰਗ', ਮੀਤ ਪ੍ਰਧਾਨ ਅਸ਼ੋਕ ਕੁਮਾਰ ਗਰਗ, ਵਿੱਤ ਸਲਾਹਕਾਰ ਰਾਮ ਸਰੂਪ ਬਾਂਸਲ ਅਤੇ ਮੈਂਬਰ ਜਗਮੇਲ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਅਤੇ ਸਮੂਹ ਸਟਾਫ਼ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ |
ਕੋਟ ਸੁਖੀਆ ਸਕੂਲ 'ਚ ਗਣਤੰਤਰ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਇਆ
ਪੰਜਗਰਾੲੀਂ ਕਲਾਂ, (ਸੁਖਮੰਦਰ ਸਿੰਘ ਬਰਾੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਵਿਖੇ ਪਿ੍ੰਸੀਪਲ ਸੰਜੀਵ ਦੁਆ ਦੀ ਅਗਵਾਈ ਹੇਠ 72ਵਾਂ ਗਣਤੰਤਰ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ | ਪਿ੍ੰਸੀਪਲ ਸੰਜੀਵ ਕੁਮਾਰ ਦੁਆ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਤੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ ਗਾਉਣ ਉਪਰੰਤ ਝੰਡੇ ਨੂੰ ਸਲਾਮੀ ਦਿੱਤੀ ਗਈ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਵਲੋਂ ਗਣਤੰਤਰ ਦਿਵਸ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ | ਸਮਾਗਮ ਨੂੰ ਪੰਜਾਬੀ ਅਧਿਆਪਕ ਰੰਗ ਹਰਜਿੰਦਰ, ਲੈਕਚਰਾਰ ਹਰਮੇਲ ਸਿੰਘ, ਗੁਰਮੀਤ ਸਿੰਘ ਬੱਧਨ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ ਅਤੇ ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਪਿ੍ਤਪਾਲ ਕੌਰ, ਮੀਨੂੰ ਬਾਂਸਲ, ਪੁਸ਼ਪਿੰਦਰ ਕੌਰ, ਸਿਮਰਜੀਤ ਕੌਰ, ਧਰਮਿੰਦਰ ਕੌਰ, ਜਤਿੰਦਰ ਵੀਰਪਾਲ ਕੌਰ, ਸਿਮਰਦੀਪ ਕੌਰ, ਮਨਦੀਪ ਸਿੰਘ, ਜਸਵਿੰਦਰ ਸਿੰਘ, ਰਜਨੀਸ਼ ਕੁਮਾਰ, ਮਹਿਤਾਬ ਸਿੰਘ ਆਦਿ ਹਾਜ਼ਰ ਸਨ |
ਦਾ ਏਕਲਵਯਾ ਸਕੂਲ ਗੰਗਾ (ਅਬਲੂ ਕੀ) 'ਚ ਗਣਤੰਤਰ ਦਿਵਸ ਮਨਾਇਆ
ਜੈਤੋ, (ਗੁਰਚਰਨ ਸਿੰਘ ਗਾਬੜੀਆ)-ਦਾ ਏਕਲਵਯਾ ਕਾਨਵੈਂਟ ਸਕੂਲ ਗੰਗਾ (ਅਬਲੂ ਕੀ) ਵਿਚ ਗਣਤੰਤਰ ਦਿਵਸ ਮਨਾਇਆ ਗਿਆ | ਜਿਸ ਵਿਚ ਨਰਿੰਦਰ ਬੱਸੀ ਅਤੇ ਸਕੂਲ ਦੇ ਸੀ.ਈ.ਓ ਰੋਹਿਤ ਕਾਂਸਲ ਨੇ ਸ਼ਿਰਕਤ ਕੀਤੀ | ਉਨ੍ਹਾਂ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਉਪਰੰਤ ਸਕੂਲ ਦੇ ਬੱਚਿਆਂ ਦੁਆਰਾ ਡਰੰਮ ਪਰੇਡ ਡੀ.ਪੀ.ਈ. ਹਰਵਿੰਦਰ ਸਿੰਘ ਦੀ ਅਗਵਾਈ ਵਿਚ ਕੀਤੀ ਗਈ ਅਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ | ਨਰਿੰਦਰ ਬੱਸੀ ਨੇ ਬੱਚਿਆਂ ਅਤੇ ਸਮੂਹ ਸਟਾਫ਼ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ | ਰਮਨਦੀਪ ਕੌਰ ਵਲੋਂ ਬੱਚਿਆਂ ਦਾ ਇੰਟਰ ਹਾਊਸ ਕੁਇਜ਼ ਮੁਕਾਬਲਾ ਕਰਵਾਇਆ ਗਿਆ ਅਤੇ ਬੱਚਿਆਂ ਤੋਂ ਸੰਵਿਧਾਨ ਸਬੰਧੀ ਪ੍ਰਸ਼ਨ ਪੁੱਛੇ ਗਏ | ਮੁਕਾਬਲੇ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ | ਸਮਾਗਮ ਵਿਚ ਸੀ.ਈ.ਓ ਰੋਹਿਤ ਕਾਂਸਲ ਦੁਆਰਾ ਬੱਚਿਆਂ ਅਤੇ ਅਧਿਆਪਕ ਸਹਿਬਾਨਾਂ ਨੂੰ ਗਣਤੰਤਰ ਦਿਵਸ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਬੱਚਿਆਂ ਅਤੇ ਸਮੂਹ ਸਟਾਫ਼ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ | ਸਟੇਜ਼ ਦੀ ਭੁਮਿਕਾ ਸਿਮਰਜੀਤ ਕੌਰ ਅਤੇ ਰਮਨਪ੍ਰੀਤ ਕੌਰ ਵਲੋਂ ਸੁੱਚਜੇ ਢੰਗ ਨਾਲ ਪੇਸ਼ ਕੀਤੀ ਗਈ | ਇਸ ਮੌਕੇ ਸਕੂਲ ਮੈਨੇਜਮੈਂਟ ਦੁਆਰਾ ਸਕੂਲੀ ਬੱਚਿਆਂ ਤੇ ਸਟਾਫ਼ ਨੂੰ ਲੱਡੂ ਵੰਡੇ ਗਏ | ਪ੍ਰੋਗਰਾਮ ਵਿਚ ਸਾਕਸ਼ੀ, ਏ.ਐਸ.ਓ. ਗੁਰਭੇਜ ਸਿੰਘ ਅਤੇ ਸਕੂਲ ਸਟਾਫ਼ ਹਾਜ਼ਰ ਸੀ |
ਰਿਪਬਲਿੰਕਨ ਪਾਰਟੀ ਨੇ ਗਣਤੰਤਰ ਦਿਵਸ ਮਨਾਇਆ
ਫ਼ਰੀਦਕੋਟ, (ਸਤੀਸ਼ ਬਾਗ਼ੀ)-ਗਣਤੰਤਰ ਦਿਵਸ ਮੌਕੇ ਰਿਪਬਲਿੰਕਨ ਪਾਰਟੀ ਆਫ਼ ਇੰਡੀਆ ਪੰਜਾਬ ਏਕਤਾਵਾਦੀ ਦੇ ਉਪ ਪ੍ਰਧਾਨ ਭੋਲਾ ਸਿੰਘ ਭੱਟੀ, ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ, ਜਨਰਲ ਸਕੱਤਰ ਸੁਰਜੀਤ ਸਿੰਘ, ਸਲਾਹਕਾਰ ਪੰਜਾਬ ਗੁਰਚਰਨ ਸਿੰਘ, ਨੌਜਵਾਨ ਆਗੂ ਸੁਰਜੀਤ ਸਿੰਘ ਅਤੇ ਕੁਲਵੰਤ ਸਿੰਘ ਜੱਸਲ ਨੇ ਭਾਰਤ ਰਤਨ ਡਾ. ਅੰਬੇਦਕਰ ਜੀ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ | ਇਸ ਮੌਕੇ ਆਗੂਆਂ ਨੇ ਕੇਂਦਰ ਸਰਕਾਰ ਦੀ ਨਿਖੇਧੀ ਕਰਦਿਆਂ ਮੋਦੀ ਸਰਕਾਰ ਦੀ ਸੰਵਿਧਾਨ ਪ੍ਰਤੀ ਬੇਰੁਖੀ ਦੀ ਕਰੜੀ ਨਿੰਦਾ ਕੀਤੀ | ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਘੱਟ ਗਿਣਤੀਆਂ 'ਤੇ ਅੱਤਿਆਚਾਰ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਪ੍ਰਤੀ ਕੇਂਦਰ ਸਰਕਾਰ ਦਾ ਅੜੀਅਲ ਰਵੱਈਆ ਦੇਸ਼ ਦੇ ਹਿੱਤ ਵਿਚ ਨਹੀਂ ਹੈ |
ਚਾਈਲਡ ਲਾਈਨ ਨੇ ਗਣਤੰਤਰ ਦਿਵਸ ਮਨਾਇਆ
ਫ਼ਰੀਦਕੋਟ, (ਸਤੀਸ਼ ਬਾਗ਼ੀ)-ਨੈਚੂਰਲ ਕੇਅਰ ਚਾਈਲਡ ਲਾਈਨ ਫ਼ਰੀਦਕੋਟ ਦੀ ਟੀਮ ਵਲੋਂ ਸੈਂਟਰ ਕੋਆਰਡੀਨੇਟਰ ਸੋਨੀਆ ਰਾਣੀ ਦੀ ਅਗਵਾਈ ਹੇਠ ਬੱਚਿਆਂ ਨਾਲ ਮਿਲ ਕੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਟੀਮ ਮੈਂਬਰਾਂ ਨੇ ਬੱਚਿਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਵੇਰਵੇ ਸਹਿਤ ਜਾਣਕਾਰੀ ਦਿੱਤੀ ਅਤੇ ਚਾਈਲਡ ਲਾਈਨ ਦੇ ਟੋਲ ਫ਼ਰੀ ਨੰਬਰ: 1098 ਬਾਰੇ ਵੀ ਦੱਸਿਆ | ਇਸ ਮੌਕੇ ਬੱਚਿਆਂ ਵਲੋਂ ਗੀਤ, ਕਵਿਤਾਵਾਂ, ਨਾਚ, ਨਾਟਕ ਅਤੇ ਰਾਸ਼ਟਰੀ ਗੀਤ ਪੇਸ਼ ਕੀਤਾ | ਇਸ ਮੌਕੇ ਟਿਊਸ਼ਨ ਸੈਂਟਰ ਦੇ ਮੁਖੀ ਦੀਪਕ ਕੁਮਾਰ ਅਤੇ ਅਧਿਆਪਕਾ ਗੁਰਮੀਤ ਕੌਰ ਤੋਂ ਇਲਾਵਾ ਚਾਈਲਡ ਲਾਈਨ ਦੇ ਟੀਮ ਮੈਂਬਰ ਗਗਨਦੀਪ ਕੌਰ, ਅਮਨਦੀਪ ਕੌਰ ਅਤੇ ਜਸਕਰਨ ਸਿੰਘ ਵੀ ਹਾਜ਼ਰ ਸਨ |
ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ 'ਚ ਮਨਾਇਆ ਗਣਤੰਤਰ ਦਿਵਸ
ਕੋਟਕਪੂਰਾ, (ਮੇਘਰਾਜ, ਮੋਹਰ ਗਿੱਲ)-ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ 'ਚ 72ਵਾਂ ਗਣਤੰਤਰ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਹਰੀਸ਼ ਸ਼ਰਮਾ ਨੇ ਕੌਮੀ ਝੰਡਾ ਲਹਿਰਾਇਆ ਅਤੇ ਵਿਦਿਆਰਥੀ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ | ਡਾ. ਹਰੀਸ਼ ਸ਼ਰਮਾ ਨੇ ਆਪਣੇ ਸੰਬੋਧਨ 'ਚ ਸਭਨਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਭ ਨੂੰ ਦੇਸ਼ ਦੀ ਏਕਤਾ, ਭਾਈਚਾਰਾ ਅਤੇ ਅਖੰਡਤਾ 'ਚ ਵਿਸਵਾਸ਼ ਰੱਖਣਾ ਚਾਹੀਦਾ ਹੈ |

ਗਣਤੰਤਰ ਦਿਵਸ ਮੌਕੇ ਭਾਜਪਾ ਆਗੂ ਦੇ ਘਰ ਅੱਗੇ ਰੋਸ ਧਰਨਾ

ਕੋਟਕਪੂਰਾ, 27 ਜਨਵਰੀ (ਮੋਹਰ ਸਿੰਘ ਗਿੱਲ, ਮੇਘਰਾਜ)-ਪਹਿਲਾਂ ਤੋਂ ਨਿਰਧਾਰਤ ਪੋ੍ਰਗਰਾਮ ਤਹਿਤ ਗਣਤੰਤਰ ਦਿਵਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਇਕਾਈ ਫ਼ਰੀਦਕੋਟ ਵਲੋਂ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਇੱਥੇ ਭਾਰਤੀ ਜਨਤਾ ਪਾਰਟੀ ...

ਪੂਰੀ ਖ਼ਬਰ »

ਗਣਤੰਤਰ ਦਿਵਸ 'ਤੇ ਸੁਤੰਤਰਤਾ ਸੰਗਰਾਮੀ ਜਗਦੀਸ਼ ਪ੍ਰਸਾਦ ਦਾ ਲਾਇਨਜ਼ ਕਲੱਬਾਂ ਵਲੋਂ ਵਿਸ਼ੇਸ ਸਨਮਾਨ

ਬਾਜਾਖਾਨਾ, 27 ਜਨਵਰੀ (ਜੀਵਨ ਗਰਗ)-ਦੇਸ਼ ਦੇ 72ਵੇਂ ਗਣਤੰਤਰ ਦਿਵਸ 'ਤੇ ਸੁਤੰਤਰਤਾ ਸੰਗਰਾਮੀ ਜਗਦੀਸ਼ ਪ੍ਰਸ਼ਾਦ ਨੂੰ ਆਪਣੀ ਜ਼ਿੰਦਗੀ ਦੇ 100ਵੇਂ ਸਾਲ ਵਿਚ ਪ੍ਰਵੇਸ਼ ਕਰਨ 'ਤੇ ਰਾਇਲ ਕਲੱਬ ਕੋਟਕਪੂਰਾ, ਵਿਸ਼ਵਾਸ ਕਲੱਬ ਕੋਟਕਪੂਰਾ ਅਤੇ ਲਾਇਨਜ਼ ਕਲੱਬ ਬਾਜਾਖਾਨਾ ਵਲੋਂ ...

ਪੂਰੀ ਖ਼ਬਰ »

ਡੀ. ਐਸ. ਪੀ. ਗੁਰਜੀਤ ਸਿੰਘ ਰੋਮਾਣਾ ਮੁੱਖ ਮੰਤਰੀ ਪੁਰਸਕਾਰ ਨਾਲ ਸਨਮਾਨਿਤ

ਜੈਤੋ, 27 ਜਨਵਰੀ (ਭੋਲਾ ਸ਼ਰਮਾ)-ਸਰਕਾਰੀ ਨੌਕਰੀ ਕਰਦਿਆਂ ਮਾਨ-ਸਨਮਾਨ ਹਾਸਲ ਕਰਨਾ ਕੁਝ ਵਿਰਲੇ ਅਧਿਕਾਰੀਆਂ-ਕਰਮਚਾਰੀਆਂ ਦੇ ਹਿੱਸੇ ਆਉਂਦਾ ਹੈ ਪਰ ਇਲਾਕੇ ਭਰ ਵਿਚ ਇਹ ਖ਼ਬਰ ਬੜੇ ਉਤਸ਼ਾਹ ਅਤੇ ਹੁਲਾਸ ਨਾਲ ਪੜ੍ਹੀ ਜਾਵੇਗੀ ਕਿ ਪਿੰਡ ਸ਼ੇਰ ਸਿੰਘ ਵਾਲਾ ਜ਼ਿਲ੍ਹਾ ...

ਪੂਰੀ ਖ਼ਬਰ »

ਪੁਲਿਸ ਕਰਮਚਾਰੀ ਯਸ਼ਪਾਲ ਸ਼ਰਮਾ ਨੂੰ ਅੰਤਿਮ ਵਿਦਾਇਗੀ

ਕੋਟਕਪੂਰਾ, 27 ਜਨਵਰੀ (ਮੋਹਰ ਸਿੰਘ ਗਿੱਲ)- ਸਥਾਨਕ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਸਥਿਤ ਮਹਿੰਗਾ ਰਾਮ ਗਲੀ ਦੇ ਵਸਨੀਕ ਇਕ ਪੁਲਿਸ ਮੁਲਾਜ਼ਮ ਦੀ ਬਿਮਾਰੀ ਕਾਰਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਯਸ਼ਪਾਲ ਪੁੱਤਰ ਸੱਤ ਨਰਾਇਣ, ਪੰਜਾਬ ਪੁਲਿਸ ਵਿਭਾਗ 'ਚ ਨੌਕਰੀ ...

ਪੂਰੀ ਖ਼ਬਰ »

ਖੇਤ ਮਜ਼ਦੂਰ ਜਥੇਬੰਦੀ ਵਲੋਂ ਗਣਤੰਤਰ ਦਿਵਸ ਮਜ਼ਦੂਰ ਵਿਰੋਧੀ ਕਰਾਰ

ਫ਼ਰੀਦਕੋਟ, 27 ਜਨਵਰੀ (ਸਰਬਜੀਤ ਸਿੰਘ)-ਸੂਬਾ ਕਮੇਟੀ ਦੇ ਸੱਦੇ 'ਤੇ ਇਲਾਕਾ ਫ਼ਰੀਦਕੋਟ ਵਲੋਂ ਪਿੰਡ ਨੰਗਲ ਵਿਖੇ ਕਿਸਾਨ ਘੋਲ ਦੀ ਹਮਾਇਤ ਵਿਚ ਗਣਤੰਤਰ ਦਿਵਸ 'ਤੇ ਕੇਂਦਰ ਸਰਕਾਰ ਦੇ ਵਿਰੋਧ 'ਚ ਰੈਲੀ ਕੀਤੀ ਗਈ | ਰੈਲੀ ਨੂੰ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ...

ਪੂਰੀ ਖ਼ਬਰ »

ਅਸਲਾ ਜਮ੍ਹਾਂ ਨਾ ਕਰਵਾਉਣ 'ਤੇ ਹੋਵੇਗੀ ਸਖ਼ਤ ਕਾਨੂੰਨੀ ਕਰਵਾਈ-ਡੀ. ਐਸ. ਪੀ. ਗਰੇਵਾਲ

ਜੈਤੋ, 27 ਜਨਵਰੀ (ਭੋਲਾ ਸ਼ਰਮਾ)-ਚੋਣ ਕਮਿਸ਼ਨ ਪੰਜਾਬ ਅਤੇ ਸੀਨੀਅਰ ਪੁਲਿਸ ਕਪਤਾਨ ਫ਼ਰੀਦਕੋਟ ਸਵਰਨਦੀਪ ਸਿੰਘ ਦੀਆਂ ਹਦਾਦਿਤਾਂ ਅਨੁਸਾਰ 14 ਫ਼ਰਵਰੀ ਨੂੰ ਹੋ ਰਹੀਆਂ ਨਗਰ ਕੌਾਸਲ ਚੋੋਣਾਂ ਬਿਨਾਂ ਕਿਸੇ ਭੇਦ ਭਾਵ ਦੇ ਪੂੂਰੇ ਪਾਰਦਰਸ਼ੀ ਨਾਲ ਢੰਗ ਨਾਲ ਕਰਵਾਈਆਂ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਦੇ ਹਵਾਲਾਤੀ ਤੋਂ ਮੋਬਾਈਲ ਬਰਾਮਦ

ਫ਼ਰੀਦਕੋਟ , 27 ਜਨਵਰੀ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਜੇਲ੍ਹ ਅਧਿਕਾਰੀ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਇਕ ਹਵਾਲਾਤੀ ਤੋਂ ਟੱਚ ਫੋਨ ਸਮੇਤ ਸਿੰਮ ਦੇ ਬਰਾਮਦ ਹੋਇਆ ਹੈ | ਸਿਟੀ ਪੁਲਿਸ ਫ਼ਰੀਦਕੋਟ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਮੈਡੀਕਲ ਗੋਲੀਆਂ ਸਮੇਤ ਇਕ ਕਾਬੂ

ਫ਼ਰੀਦਕੋਟ, 27 ਜਨਵਰੀ (ਸਰਬਜੀਤ ਸਿੰਘ)-ਚੌਾਕੀ ਗੋਲੇਵਾਲਾ ਪੁਲਿਸ ਵਲੋਂ 1200 ਪਾਬੰਦੀਸ਼ੂਦਾ ਮੈਡੀਕਲ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਮੁਲਜ਼ਮ ਵਿਰੁੱਧ ਥਾਣਾ ਸਦਰ ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ...

ਪੂਰੀ ਖ਼ਬਰ »

ਸਿਹਤ ਜਾਂਚ ਕੈਂਪ ਲਗਾਇਆ

ਪੰਜਗਰਾਈਾ ਕਲਾਂ, 27 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)-ਪਿੰਡ ਪੰਜਗਰਾਈਾ ਕਲਾਂ ਵਿਖੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਛਾਉਣੀ ਨਿਹੰਗ ਸਿੰਘਾਂ ਵਿਖੇ ਐਕੂਪ੍ਰੈੱਸ ਸਿਹਤ ਜਾਂਚ ਕੈਂਪ ਲਗਾਇਆ ਗਿਆ | ਇਹ ਕੈਂਪ ਗੁਰੂ ਅੰਗਦ ਦੇਵ ਜੀ ਚੈਰੀਟੇਬਲ ਵੈਲਫੇਅਰ ਸੁਸਾਇਟੀ ...

ਪੂਰੀ ਖ਼ਬਰ »

ਡਵੀਜ਼ਨਲ ਕਮਿਸ਼ਨਰ ਨੇ ਜਾਰੀ ਕੀਤਾ ਕੋਰੋਨਾ ਟੀਕਾਕਰਨ ਮੁਹਿੰਮ ਜਾਗਰੂਕਤਾ ਪਰਚਾ

ਫ਼ਰੀਦਕੋਟ, 27 ਜਨਵਰੀ (ਜਸਵੰਤ ਸਿੰਘ ਪੁਰਬਾ)-ਕੋਵਿਡ-19 ਦੀ ਸੁਰੱਖਿਆ ਲਈ ਦੇਸ਼ ਭਰ ਵਿਚ ਸ਼ੁਰੂ ਕੀਤੀ ਟੀਕਾਕਰਨ ਮੁਹਿੰਮ ਵਿਚ ਸਹਿਯੋਗ ਦੇਣ ਅਤੇ ਅਫ਼ਵਾਹਾਂ ਤੋਂ ਦੂਰ ਰਹਿਣ ਦਾ ਸੰਦੇਸ਼ ਦੇਣ ਲਈ ਗਣਤੰਤਰ ਦਿਵਸ ਮੌਕੇ ਨਹਿਰੂ ਸਟੇਡੀਅਮ ਵਿਖੇ ਸਿਹਤ ਵਿਭਾਗ ਦੇ ਮਾਸ ...

ਪੂਰੀ ਖ਼ਬਰ »

ਨਗਰ ਕੌ ਾਸਲ, ਪੰਚਾਇਤਾਂ ਆਦਿ ਦੀਆਂ ਚੋਣਾਂ ਲਈ ਐਨ. ਓ. ਸੀ. ਲੈਣਾ ਜ਼ਰੂਰੀ ਨਹੀਂ-ਡੀ. ਸੀ.

ਫ਼ਰੀਦਕੋਟ, 27 ਜਨਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਪੰਜਾਬ ਦੇ ਮੁੱਖ ਪੰਜਾਬ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਪੰਚਾਇਤਾਂ, ਨਗਰ ਨਿਗਮ ਤੇ ਨਗਰ ਕੌਾਸਲਾਂ ਦੀਆਂ ਚੋਣਾਂ ਮੌਕੇ ਉਮੀਦਵਾਰਾਂ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਕੇਂਦਰ ਸਰਕਾਰ ਦੀ ਨਿੰਦਾ

ਮੰਡੀ ਬਰੀਵਾਲਾ, 27 ਜਨਵਰੀ (ਨਿਰਭੋਲ ਸਿੰਘ)-ਕਿਸਾਨ ਜਥੇਬੰਦੀਆਂ ਦੇ ਆਗੂਆਂ ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ ਬਲਾਕ ਪ੍ਰਧਾਨ ਬਰੀਵਾਲਾ, ਗੁਰਦੇਵ ਸਿੰਘ ਸੀਨੀਅਰ ਮੀਤ ਪ੍ਰਧਾਨ, ਮਨਜੀਤ ਰਾਮ ਸ਼ਰਮਾ ਇਕਾਈ ਪ੍ਰਧਾਨ, ਬਲਦੇਵ ਸਿੰਘ ਪੈੱ੍ਰਸ ਸਕੱਤਰ, ਸਮਾਜ ਸੇਵੀ ...

ਪੂਰੀ ਖ਼ਬਰ »

ਨਵੀਂ ਸਿੱਖਿਆ ਨੀਤੀ 2020 ਬਾਰੇ ਸੈਮੀਨਾਰ ਕਰਵਾਇਆ

ਜੈਤੋ, 27 ਜਨਵਰੀ (ਭੋਲਾ ਸ਼ਰਮਾ)-ਯੂਨੀਵਰਸਿਟੀ ਕਾਲਜ ਜੈਤੋ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਦੀ ਕਾਲਜ ਕਮੇਟੀ ਦੀ ਮੀਟਿੰਗ ਹੋਈ | ਮੀਟਿੰਗ ਬਾਰੇ ਕਾਲਜ ਕਮੇਟੀ ਦੇ ਆਗੂ ਗਗਨਦੀਪ ਸਿੰਘ ਦਬੜ੍ਹੀਖਾਨਾ ਨੇ ਦੱਸਿਆ ਕਿ ਕਿ ਮੋਦੀ ਸਰਕਾਰ ਨੇ ਕੋਰੋਨਾ ਕਾਲ ...

ਪੂਰੀ ਖ਼ਬਰ »

ਫਰੀਡਮ ਫਾਈਟਰ-ਉੱਤਰਾ-ਅਧਿਕਾਰੀ ਜ਼ਿਲ੍ਹਾ ਜਥੇਬੰਦੀ ਨੇ ਡੀ. ਸੀ. ਨੂੰ ਮੰਗ-ਪੱਤਰ ਦਿੱਤਾ

ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਹਰਮਹਿੰਦਰ ਪਾਲ)-ਫਰੀਡਮ ਫਾਈਟਰ ਉੱਤਰਾ ਅਧਿਕਾਰੀ ਜ਼ਿਲ੍ਹਾ ਜਥੇਬੰਦੀ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਉਪਰੰਤ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ 19 ਜਨਵਰੀ ਨੂੰ ਵੀ ਇਕ ਮੰਗ ਪੱਤਰ ਦਿੱਤਾ ਸੀ, ਜਿਸ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੀ ਭੇਟ ਚੜ੍ਹੇ ਨੌਜਵਾਨ ਪਰਵਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਮਲੋਟ, 27 ਜਨਵਰੀ (ਪਾਟਿਲ)-ਪਿੰਡ ਔਲਖ ਵਾਸੀ ਨੌਜਵਾਨ ਪਰਵਿੰਦਰ ਸਿੰਘ ਪੁੱਤਰ ਗੁਰਜੰਟ ਸਿੰਘ ਜੋ ਬੀਤੇ ਦਿਨੀਂ ਟਿਕਰੀ ਬਾਰਡਰ ਵਿਖੇ ਕਿਸਾਨੀ ਸੰਘਰਸ਼ ਦੀ ਭੇਟ ਚੜ੍ਹ ਗਏ ਸਨ, ਨਮਿਤ ਅੱਜ ਸ਼ਰਧਾਂਜਲੀ ਸਮਾਗਮ ਅਤੇ ਪਾਠ ਦਾ ਭੋਗ ਗੁਰਦੁਆਰਾ ਪਿੰਡ ਔਲਖ ਵਿਖੇ ਹੋਇਆ | ਰਾਗੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਮਹੀਨਾਵਾਰ ਪੈਨਸ਼ਨ ਰਾਸ਼ੀ ਤਕਸੀਮ

ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ.ਪੀ. ਸਿੰਘ ਉਬਰਾਏ ਵਲੋਂ ਵੱਡੀ ਪੱਧਰ 'ਤੇ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ | ਇਸ ਤਹਿਤ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਟੈਕਨੀਸ਼ੀਅਨ ਤੇ ਦਰਜਾ-4 ਮੁਲਾਜ਼ਮ ਯੂਨੀਅਨ ਬ੍ਰਾਂਚ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੀ.ਡਬਲਯੂ.ਡੀ. ਟੈਕਨੀਸ਼ੀਅਨ ਅਤੇ ਦਰਜਾ-4 ਮੁਲਾਜ਼ਮ ਯੂਨੀਅਨ (ਪੰਜਾਬ) ਬਰਾਂਚ ਸ੍ਰੀ ਮੁਕਤਸਰ ਸਾਹਿਬ ਦੇ ਵਰਕਰਾਂ ਦੀ ਮਹੀਨਾਵਾਰ ਮੀਟਿੰਗ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਤੱਖੀ ਦੀ ...

ਪੂਰੀ ਖ਼ਬਰ »

ਸਾਬਕਾ ਅਕਾਲੀ ਕੌ ਾਸਲਰਾਂ ਨੇ ਸਾਥੀਆਂ ਸਮੇਤ ਕਾਂਗਰਸ ਦਾ ਪੱਲਾ ਫੜਿਆ

ਮਲੋਟ, 27 ਜਨਵਰੀ (ਅਜਮੇਰ ਸਿੰਘ ਬਰਾੜ)-ਗਾਂਧੀ ਚੌਕ ਮਲੋਟ ਵਿਖੇ ਕਾਂਗਰਸ ਪਾਰਟੀ ਵਲੋਂ ਕੀਤੀ ਇਕ ਵੱਡੀ ਰੈਲੀ ਵਿਚ ਮਲੋਟ ਦੇ ਦੋ ਸਾਬਕਾ ਅਕਾਲੀ ਦਲ ਨਾਲ ਸਬੰਧਿਤ ਕੌਾਸਲਰਾਂ ਨੇ ਕਾਂਗਰਸ ਦਾ ਪੱਲਾ ਫੜ ਲਿਆ ਹੈ | ਵਾਰਡ ਨੰਬਰ 1 ਤੋਂ ਸ੍ਰੀਮਤੀ ਰਮਿੰਦਰ ਕੌਰ ਜੋ ਸਵ: ਕਾਮਰੇਡ ...

ਪੂਰੀ ਖ਼ਬਰ »

ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਹੀ ਆਪਣੀ ਕੀਮਤੀ ਵੋਟ ਦਿਓ-ਡਾ. ਭਗਤੂਆਣਾ

ਜੈਤੋ, 27 ਜਨਵਰੀ (ਭੋਲਾ ਸ਼ਰਮਾ)-ਸਮਾਜ ਸੇਵਕ ਯੂਥ ਐਵਾਰਡੀ ਨੌਜਵਾਨ ਆਗੂ ਡਾ. ਗੁਰਚਰਨ ਭਗਤੂਆਣਾ ਨੇ ਇਕ ਲਿਖਤੀ ਪ੍ਰੈੱਸ ਬਿਆਨ ਜਾਰੀ ਕਰਕੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਨਗਰ ਕੌਾਸਲ ਚੋਣਾਂ ਵਿਚ ਪਰਖੇ ਹੋਏ ਅਤੇ ਚੰਗੇ ਅਕਸ ਵਾਲੇ ਉਮੀਦਵਾਰਾਂ ...

ਪੂਰੀ ਖ਼ਬਰ »

ਦਰਜਨ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਗਿੱਦੜਬਾਹਾ, 27 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਿੰਡ ਗਿੱਦੜਬਾਹਾ ਦੇ ਮੁਹੱਲਾ ਬੈਟਾਂਬਾਦ ਵਿਖੇ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ਵਿਚ ਕੁਲਵਿੰਦਰ ਸਿੰਘ ਸਾਬਕਾ ...

ਪੂਰੀ ਖ਼ਬਰ »

ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਖ਼ਿਲਾਫ਼ ਕੀਤੀ ਰੋਸ ਰੈਲੀ

ਦੋਦਾ, 27 ਜਨਵਰੀ (ਰਵੀਪਾਲ)-ਮਜ਼ਦੂਰ ਤੇ ਕਿਸਾਨ ਜਥੇਬੰਦੀਆਂ ਨੇ ਕਿਸਾਨੀ ਸੰਘਰਸ਼ 'ਚ ਸ਼ਾਮਿਲ ਹੁੰਦੇ 26 ਜਨਵਰੀ 'ਤੇ ਕੇਂਦਰ ਸਰਕਾਰ ਵਿਰੱੁਧ ਰੋਸ ਮਾਰਚ ਕਰਦੇ ਬੱਸ ਅੱਡਾ ਦੋਦਾ ਵਿਖੇ ਰੈਲੀ ਕੀਤੀ | ਰੈਲੀ 'ਚ ਪੂਰਨ ਸਿੰਘ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

ਮਲੋਟ ਵਿਕਾਸ ਮੰਚ ਵਲੋਂ ਭੁੱਖ ਹੜਤਾਲ ਸਮਾਪਤ

ਮਲੋਟ, 27 ਜਨਵਰੀ (ਪਾਟਿਲ)-ਸੰਯੁਕਤ ਕਿਸਾਨ ਮੋਰਚਾ ਦੇ ਸਮਰਥਨ ਵਿਚ ਮਲੋਟ ਵਿਕਾਸ ਮੰਚ ਦੇ ਕਨਵੀਨਰ ਡਾ: ਸੁਖਦੇਵ ਸਿੰਘ ਗਿੱਲ ਦੀ ਅਗਵਾਈ ਵਿਚ 23 ਦਸੰਬਰ ਤੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਚੌਾਕ ਵਿਖੇ ਸ਼ਾਂਤਮਈ ਧਰਨਾ ਅਤੇ ਭੁੱਖ ਹੜਤਾਲ ਕੀਤੀ ਜਾ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਕੇਂਦਰ ਸਰਕਾਰ ਵਲੋਂ ਕਿਰਤ ਕਾਨੂੰਨਾਂ ਵਿਚ ਕੀਤੀ ਗਈ ਸੋਧ ਦੇ ਖ਼ਿਲਾਫ਼ ਪੰਜਾਬ ਖੇਤ ਮਜ਼ਦੂਰ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਅਕਾਲੀ ਦਲ ਨੇ ਵੱਖ-ਵੱਖ ਵਾਰਡਾਂ ਤੋਂ ਉਮੀਦਵਾਰ ਐਲਾਨੇ

ਗਿੱਦੜਬਾਹਾ, 27 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਨਗਰ ਕੌਾਸਲ ਗਿੱਦੜਬਾਹਾ ਦੀਆਂ ਚੋਣਾਂ ਵਿਚ ਵਾਰਡ ਨੰਬਰ 6 ਤੋਂ ਗੀਤਾ ਬਾਂਸਲ ਪਤਨੀ ਸ਼ਿੰਪੀ ਬਾਂਸਲ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤੇ ਵਾਰਡ ਨੰਬਰ 9 ਤੋਂ ਸਿਮਰਨ ਕੌਰ ਪਤਨੀ ਲਖਵਿੰਦਰ ਸਿੰਘ ਬਦਰੂ ...

ਪੂਰੀ ਖ਼ਬਰ »

ਨਹਿਰ 'ਚ ਪਾਣੀ ਦਾ ਚੜ੍ਹਾਅ ਵਧਣ ਕਾਰਨ ਲੋਕਾਂ 'ਚ ਦਹਿਸ਼ਤ

ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਭੁੱਲਰ ਵਿਚੋਂ ਲੰਘਦੀ ਰਾਜਸਥਾਨ ਨਹਿਰ ਵਿਚ ਪਾਣੀ ਦਾ ਚੜ੍ਹਾਅ ਵਧਣ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ.ਓ.ਜੀ. ਰਾਜਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਅੱਜ ...

ਪੂਰੀ ਖ਼ਬਰ »

ਕਾਂਗਰਸ ਮਹਿਲਾ ਵਿੰਗ ਦੀ ਜੁਆਇੰਟ ਸੈਕਟਰੀ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਮਲੋਟ, 27 ਜਨਵਰੀ (ਅਜਮੇਰ ਸਿੰਘ ਬਰਾੜ)-ਕਾਂਗਰਸ ਮਹਿਲਾ ਵਿੰਗ ਦੀ ਜੁਆਇੰਟ ਸੈਕਟਰੀ ਸਰਦਾਰਨੀ ਜਸਪਾਲ ਕੌਰ ਆਪਣੇ ਸਾਥੀਆਂ ਸਮੇਤ ਵਾਰਡ ਨੰ: 23 ਤੋਂ ਕਾਂਗਰਸ ਦਾ ਸਾਥ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਰਲ ਗਏ ਹਨ | ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ...

ਪੂਰੀ ਖ਼ਬਰ »

ਸੜਕ ਸੁਰੱਖਿਆ ਸਬੰਧੀ ਸੈਮੀਨਾਰ ਕਰਵਾਇਆ

ਮਲੋਟ, 27 ਜਨਵਰੀ (ਪਾਟਿਲ)-ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਵਲੋਂ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਸੰਧਿਆ ਬਠਲਾ ਦੀ ਅਗਵਾਈ ਹੇਠ ਸੜਕ ਸੁਰੱਖਿਆ ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ ਦੇ ਮੁੱਖ ਮਹਿਮਾਨ ਕਾਸਮ ਅਲੀ ਏ.ਐਸ.ਆਈ. ਅਤੇ ਮੁੱਖ ...

ਪੂਰੀ ਖ਼ਬਰ »

ਐਲੂਮੀਨੀਅਮ ਦੀਆਂ ਪਾਈਪਾਂ ਚੋਰੀ ਮਾਮਲੇ 'ਚ ਦੋ ਗਿ੍ਫ਼ਤਾਰ

ਫ਼ਰੀਦਕੋਟ, 27 ਜਨਵਰੀ (ਸਰਬਜੀਤ ਸਿੰਘ)-ਸਥਾਨਕ ਸਰਕੂਲਰ ਰੋਡ 'ਤੇ ਸਥਿਤ ਇਕ ਦੁਕਾਨ 'ਚੋਂ ਐਲੂਮੀਨੀਅਮ ਦੀਆਂ ਪਾਈਪਾਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਇਸ ਮਾਮਲੇ 'ਚ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ ਅਤੇ ਉਸ ਪਾਸੋਂ ...

ਪੂਰੀ ਖ਼ਬਰ »

ਕੋਟਕਪੂਰਾ-ਤਲਵੰਡੀ ਬਾਈਪਾਸ 'ਤੇ ਉੱਗੇ ਹੋਏ ਘਾਹ ਫ਼ੂਸ ਦੀ ਸਫ਼ਾਈ ਕਰਨ ਦੀ ਮੰਗ

ਫ਼ਰੀਦਕੋਟ, 27 ਜਨਵਰੀ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਕੋਟਕਪੂਰਾ-ਤਲਵੰਡੀ ਬਾਈਪਾਸ 'ਤੇ ਪਿਛਲੇ ਕਾਫ਼ੀ ਸਮੇ ਤੋਂ ਘਾਹ ਫੂਸ ਉੱਗਿਆ ਹੋਇਆ ਹੈ, ਜਿਸ ਕਾਰਨ ਉਪਰੋਕਤ ਬਾਈਪਾਸ 'ਤੇ ਰੋਜ਼ਾਨਾ ਸਵੇਰੇ ਸ਼ਾਮ ਸੈਰ ਕਰਨ ਵਾਲੇ ਵਿਅਕਤੀਆਂ ਅਤੇ ਗੱਡੀ ਚਾਲਕਾਂ ਨੂੰ ਕਾਫ਼ੀ ...

ਪੂਰੀ ਖ਼ਬਰ »

ਜੈਕਾਰਾ ਮੂਵਮੈਂਟ ਦੇ 'ਟੇਲੈਂਟ ਸਰਚ 2021' ਪ੍ਰੋਗਰਾਮ 'ਚ 40 ਬੱਚਿਆਂ ਦੀ ਅੰਤਿਮ ਮੁਕਾਬਲੇ ਲਈ ਚੋਣ

ਕੋਟਕਪੂਰਾ, 27 ਜਨਵਰੀ (ਮੋਹਰ ਸਿੰਘ ਗਿੱਲ, ਮੇਘਰਾਜ)-ਜੈਕਾਰਾ ਮੂਵਮੈਂਟ ਸ਼ੋਸ਼ਲ ਆਰਗੇਨਾਈਜੇਸ਼ਨ ਵਲੋਂ ਸਥਾਨਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿਖੇ ਕਰਵਾਏ ਗਏ 'ਟੇਲੈਂਟ ਸਰਚ 2021' ਸੀਜ਼ਨ-9 ਸਬੰਧੀ ਜਾਣਕਾਰੀ ਦਿੰਦਿਆਂ ਇਸ ਦੇ ਸੰਸਥਾਪਕ ਅਮਰਦੀਪ ਸਿੰਘ ਦੀਪਾ ਅਤੇ ...

ਪੂਰੀ ਖ਼ਬਰ »

ਦਿਲਪ੍ਰੀਤ ਕੌਰ ਤੇ ਧਨੰਜਯ ਸ਼ਰਮਾ 'ਸਵੀਪ' ਅੰਬੈਸਡਰ ਨਾਮਜ਼ਦ
'ਕੌਮੀ ਮਤਦਾਤਾ ਦਿਵਸ' ਮੌਕੇ ਵਿਦਿਆਰਥੀ-ਅਧਿਆਪਕ ਸੈਮੀਨਾਰ

ਜੈਤੋ, 27 ਜਨਵਰੀ (ਭੋਲਾ ਸ਼ਰਮਾ)-ਯੂਨੀਵਰਸਿਟੀ ਕਾਲਜ ਜੈਤੋ ਵਿਖੇ 'ਕੌਮੀ ਮਤਦਾਤਾ ਦਿਵਸ' ਮੌਕੇ 'ਤੇ ਪਦਮਸ੍ਰੀ ਪ੍ਰੋਫ਼ੈਸਰ ਗੁਰਦਿਆਲ ਸਿੰਘ ਲਾਇਬ੍ਰੇਰੀ ਵਿਚ ਇਕ ਵਿਦਿਆਰਥੀ-ਅਧਿਆਪਕ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਪ੍ਰੋਫ਼ੈਸਰ ਸਹਿਬਾਨ ਅਤੇ ਨੌਜਵਾਨ ...

ਪੂਰੀ ਖ਼ਬਰ »

'ਕੌਮੀ ਮਤਦਾਤਾ ਦਿਵਸ' ਮੌਕੇ ਵਿਦਿਆਰਥੀ-ਅਧਿਆਪਕ ਸੈਮੀਨਾਰ

ਜੈਤੋ, 27 ਜਨਵਰੀ (ਭੋਲਾ ਸ਼ਰਮਾ)-ਯੂਨੀਵਰਸਿਟੀ ਕਾਲਜ ਜੈਤੋ ਵਿਖੇ 'ਕੌਮੀ ਮਤਦਾਤਾ ਦਿਵਸ' ਮੌਕੇ 'ਤੇ ਪਦਮਸ੍ਰੀ ਪ੍ਰੋਫ਼ੈਸਰ ਗੁਰਦਿਆਲ ਸਿੰਘ ਲਾਇਬ੍ਰੇਰੀ ਵਿਚ ਇਕ ਵਿਦਿਆਰਥੀ-ਅਧਿਆਪਕ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਪ੍ਰੋਫ਼ੈਸਰ ਸਹਿਬਾਨ ਅਤੇ ਨੌਜਵਾਨ ...

ਪੂਰੀ ਖ਼ਬਰ »

ਲੋਕਤੰਤਰ 'ਚ ਵੋਟ ਦਾ ਅਧਿਕਾਰ ਸਭ ਤੋਂ ਵੱਡਾ ਅਧਿਕਾਰ : ਐਸ. ਡੀ. ਐਮ. ਡਾ. ਮਨਦੀਪ ਕੌਰ

ਜੈਤੋ, 27 ਜਨਵਰੀ (ਭੋਲਾ ਸ਼ਰਮਾ)-ਕਿਸੇ ਵੀ ਲੋਕਤੰਤਰ ਵਿਚ ਵੋਟ ਦਾ ਅਧਿਕਾਰ ਸਭ ਤੋਂ ਵੱਡਾ ਅਧਿਕਾਰ ਹੁੰਦਾ ਹੈ | ਇਸ ਲਈ ਹਰ ਕਿਸੇ ਨੂੰ ਆਪਣੇ ਇਸ ਅਧਿਕਾਰ ਦੀ ਵਰਤੋਂ ਬਹੁਤ ਹੀ ਧਿਆਨ ਪੂਰਵਕ, ਸੋਚ ਸਮਝ ਕੇ ਕਰਨੀ ਚਾਹੀਦੀ ਹੈ ਕਿਉਂਕਿ ਵੋਟ ਵਿਚ ਸਰਕਾਰਾਂ ਬਦਲਣ ਦੀ ਤਾਕਤ ...

ਪੂਰੀ ਖ਼ਬਰ »

ਟਰੈਕਟਰ ਪਰੇਡ 'ਚ ਸੈਂਕੜਿਆਂ ਦੀ ਗਿਣਤੀ 'ਚ ਟਰੈਕਟਰ ਹੋਏ ਸ਼ਾਮਿਲ

ਫ਼ਰੀਦਕੋਟ, 27 ਜਨਵਰੀ (ਚਰਨਜੀਤ ਸਿੰਘ ਗੋਂਦਾਰਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਿਸਾਨ ਵਿਰੋਧੀ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਵਿਖੇ ਕੀਤੇ ਜਾ ਰਹੇ ਸੰਘਰਸ਼ ਤਹਿਤ ਗਣਤੰਤਰ ਦਿਵਸ 'ਤੇ ਜਿਥੇ ਦਿੱਲੀ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਫ਼ਰੀਦਕੋਟ ਦੀ ਮੀਟਿੰਗ 'ਚ ਸ਼ਿਵਨਾਥ ਦਰਦੀ ਨੂੰ ਸਨਮਾਨਿਤ

ਫ਼ਰੀਦਕੋਟ, 27 ਜਨਵਰੀ (ਚਰਨਜੀਤ ਸਿੰਘ ਗੋਂਦਾਰਾ)-ਪੰਜਾਬੀ ਸਾਹਿਤ ਸਭਾ ਰਜਿ: ਫ਼ਰੀਦਕੋਟ ਦੀ ਮੀਟਿੰਗ ਨਵਰਾਹੀ ਘੁਗਿਆਣਵੀ ਦੀ ਪ੍ਰਧਾਨਗੀ ਹੇਠ ਸ਼ਿਵਨਾਥ ਦਰਦੀ ਦੇ ਗ੍ਰਹਿ ਦਸਮੇਸ਼ ਨਗਰ ਫ਼ਰੀਦਕੋਟ 'ਚ ਹੋਈ | ਇਸ ਮੌਕੇ ਸ਼ਿਵਨਾਥ ਦਰਦੀ ਦੇ ਜਨਮ ਦਿਨ ਨੂੰ ਸਮਰਪਿਤ ਕਵੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX