ਅੰਮਿ੍ਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਬੀਤੇ ਦਿਨ ਅਕਾਲ ਤਖ਼ਤ ਸਾਹਿਬ ਤੋਂ ਗੁ: ਸ਼ਹੀਦਗੰਜ ਸਾਹਿਬ ਤੱਕ ਸ਼ਰਧਾ ਤੇ ਉਤਸ਼ਾਹ ਸਹਿਤ ਸਜਾਇਆ ਗਿਆ | ਸ਼ੋ੍ਰਮਣੀ ਕਮੇਟੀ ਵਲੋਂ ਪੰਜ ਪਿਆਰਿਆਂ ਦੀ ਅਗਵਾਈ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਛਤਰ ਛਾਇਆ ਤੇ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਅਤੇ ਨਗਾਰਚੀ ਸਿੰਘਾਂ ਨੂੰ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਸੁਨਿਹਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਗੁਰੂ ਸਾਹਿਬ ਦੀ ਤਾਬਿਆ ਬੈਠ ਕੇ ਚੌਰ ਕਰਨ ਦੀ ਸੇਵਾ ਵੀ ਨਿਭਾਈ | ਨਗਰ ਕੀਰਤਨ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਭਾਈ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ, ਭਾਈ ਰਾਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ, ਨਵਤੇਜ ਸਿੰਘ ਕਾਉਣੀ, ਅਮਰੀਕ ਸਿੰਘ ਸ਼ਾਹਪੁਰ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਹਰਪਾਲ ਸਿੰਘ ਜੱਲ੍ਹਾ, ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਮੁਖਤਾਰ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਤੇਜਿੰਦਰ ਸਿੰਘ ਪੱਡਾ, ਸਤਬੀਰ ਸਿੰਘ ਧਾਮੀ, ਮਲਕੀਤ ਸਿੰਘ ਬਹਿੜਵਾਲ, ਬਲਵਿੰਦਰ ਸਿੰਘ ਰਾਜੋਕੇ ਤੇ ਭਾਈ ਜਗਜੀਤ ਸਿੰਘ ਖ਼ਾਲਸਾ ਸਮੇਤ ਹੋਰ ਸ਼ਖਸੀਅਤਾਂ ਤੇ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਸਨ | ਇਹ ਨਗਰ ਕੀਰਤਨ ਸ਼ਾਮ ਨੂੰ ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਿਖੇ ਪੁੱਜ ਕੇ ਸਮਾਪਤ ਹੋਇਆ ਤੇ ਰਾਤ ਨੂੰ ਗੁ: ਸਾਹਿਬ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ ਗਏ |
ਮਾਨਸਾ, 27 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ, ਬਲਵਿੰਦਰ ਸਿੰਘ ਧਾਲੀਵਾਲ)- ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਵਿਚ ਚੱਲ ਰਹੇ ਦੇਸ਼ ਵਿਆਪੀ ਅੰਦੋਲਨ ਵਿਚ ਗਏ ਮਜ਼ਦੂਰ ਆਗੂ ਲੀਲੂ ਸਿੰਘ ਖ਼ਾਲਸਾ ਵਾਸੀ ਤਾਮਕੋਟ ਦੀ ਨਮੂਨੀਆ ਨਾਲ ਮੌਤ ਹੋ ਗਈ ਹੈ | ਮਜ਼ਦੂਰ ਮੁਕਤੀ ਮੋਰਚਾ ...
ਐੱਸ.ਏ.ਐੱਸ. ਨਗਰ, 27 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਡਾਇਰੈਕਟਰ ਐਸ. ਸੀ. ਈ. ਆਰ. ਟੀ. ਪੰਜਾਬ ਵਲੋਂ ਪ੍ਰਾਇਮਰੀ, ਅੱਪਰ-ਪ੍ਰਾਇਮਰੀ, ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਦੀ ਪ੍ਰੀ-ਬੋਰਡ (ਫਾਈਨਲ) ਪ੍ਰੀਖਿਆ ਫਰਵਰੀ 2021 ਲਈ 8 ਜਨਵਰੀ ਨੂੰ ਜਾਰੀ ਕੀਤੀ ਡੇਟਸ਼ੀਟ 'ਚ ...
ਵੇਰਕਾ, 27 ਜਨਵਰੀ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਦੇ ਥਾਣਾ ਵੱਲ੍ਹਾ ਖੇਤਰ 'ਚ ਲੰਘੀ 26 ਜਨਵਰੀ ਵਾਲੀ ਦੁਪਹਿਰ ਸਮੇਂ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰੋਸ ਧਰਨਾ ਦੇਣ ਜਾ ਰਹੀਆਂ ਔਰਤਾਂ ਦੇ ਕਾਫ਼ਲੇ 'ਤੇ ਪਿੱਛਲੇ ਪਾਸਿਓਾ ਪਾਣੀ ਵਾਲਾ ...
ਚੰਡੀਗੜ੍ਹ, 27 ਜਨਵਰੀ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼ਾਂਤੀ ਤੇ ਫਿਰਕੂ ਸਦਭਾਵਨਾ ਪ੍ਰਤੀ ਆਪਣੀ ਮਜ਼ਬੂਤ ਤੇ ਡਟਵੀਂ ਹਮਾਇਤ ਮੁੜ ਦੁਹਰਾਈ ਤੇ ਆਖਿਆ ਕਿ ਅਸੀਂ ਹਮੇਸ਼ਾ ਇਨ੍ਹਾਂ ਕਦਰਾਂ-ਕੀਮਤਾਂ ਦੀ ਰਾਖੀ ਲਈ ਅੱਗੇ ਹੋ ਕੇ ਲੜਾਈ ਲੜੀ ਤੇ ਕੁਰਬਾਨੀਆਂ ...
ਲੁਧਿਆਣਾ, 27 ਜਨਵਰੀ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਵਲੋਂ ਜਾਰੀ ਅੰਕੜਿਆਂ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਪੰਜਾਬ ਅੰਦਰ ਕਿਤੇ-ਕਿਤੇ ਸੰਘਣੀ ਧੁੰਦ ਪੈਣ ਅਤੇ ਕਿਤੇ-ਕਿਤੇ ਸ਼ੀਤ ਲਹਿਰ ਚੱਲਣ ਦਾ ਅਨੁਮਾਨ ਹੈ | ਪਰ ਆਮ ਤੌਰ 'ਤੇ ਮੌਸਮ ...
ਚੰਡੀਗੜ੍ਹ, 27 ਜਨਵਰੀ (ਅਜੀਤ ਬਿਊਰੋ)-ਨਵੀਂ ਦਿੱਲੀ ਵਿਖੇ 72ਵੇਂ ਕੌਮੀ ਗਣਤੰਤਰ ਦਿਵਸ ਸਮਾਗਮ 'ਚ ਸ਼ਾਮਲ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦਰਸਾਉਂਦੀ ਪੰਜਾਬ ਸਰਕਾਰ ਦੀ ਝਾਕੀ ਨੂੰ ਹਰ ਪਾਸਿਉਂ ਭਰਵਾਂ ਹੁੰਗਾਰਾ ਅਤੇ ਪਿਆਰ ...
ਰਾਮਾਂ ਮੰਡੀ, 27 ਜਨਵਰੀ (ਤਰਸੇਮ ਸਿੰਗਲਾ, ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਮੱਲਵਾਲਾ ਵਿਖੇ ਇਕ ਕਿਸਾਨ ਬਲਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਵਲੋਂ ਜ਼ਹਿਰੀਲਾ ਪਦਾਰਥ ਨਿਗਲਕੇ ਖੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਕਿਸਾਨ ...
ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਰਣਜੀਤ ਸਿੰਘ ਢਿੱਲੋਂ)-ਦਿੱਲੀ ਕਿਸਾਨ ਸੰਘਰਸ਼ 'ਚ ਇਕ ਨੌਜਵਾਨ ਕਿਸਾਨ ਟਰੈਕਟਰ ਪਰੇਡ ਵਿਚ ਸ਼ਾਮਿਲ ਹੋਣ ਮਗਰੋਂ ਵਾਪਸ ਆਪਣੇ ਪਿੰਡ ਪਰਤ ਰਿਹਾ ਸੀ, ਤਾਂ ਉਸ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਯਾਦਵਿੰਦਰ ...
ਖਾਲੜਾ, 27 ਜਨਵਰੀ (ਜੱਜਪਾਲ ਸਿੰਘ ਜੱਜ)-26 ਜਨਵਰੀ ਨੂੰ ਕਿਸਾਨਾਂ ਵਲੋਂ ਕੱਢੀ ਟਰੈਕਟਰ ਪਰੇਡ ਦੌਰਾਨ ਲਾਲ ਕਿਲੇ 'ਤੇ ਪਹੁੰਚ ਕੇ ਕੇਸਰੀ ਅਤੇ ਕਿਸਾਨ ਜਥੇਬੰਦੀ ਦਾ ਝੰਡਾ ਚੜਾਉਣ ਵਾਲੇ ਨੌਜਵਾਨ ਜੁਗਰਾਜ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਲਿਆਂ ਨੂੰ ਜਿਥੇ ...
ਜਲੰਧਰ, 27 ਜਨਵਰੀ (ਅ.ਬ)-ਬਿ੍ਲੀਐਾਟ ਕੰਸਲਟੈਂਟਸ, ਮੁਹਾਲੀ ਵਿਖੇ ਪੰਜਾਬ ਦੀ ਮੰਨੀ-ਪ੍ਰਮੰਨੀ ਇੰਮੀਗ੍ਰੇਸ਼ਨ ਕੰਪਨੀ ਹੈ ਅਤੇ 18 ਸਾਲ ਤੋਂ ਕੰਸਲਟੈਂਸੀ ਦੇ ਖੇਤਰ 'ਚ ਆਪਣੀ ਅਹਿਮ ਭੂਮਿਕਾ ਨਿਭਾਅ ਰਹੀ ਹੈ | ਕੰਸਲਟੈਂਟ ਕੰਪਨੀ ਦੇ ਅਧਿਕਾਰੀ ਨੇ ਦੱਸਿਆ ਕਿ ਕੈਨੇਡਾ ਦੇ ਹਾਲ ...
ਚੁਗਿੱਟੀ/ਜੰਡੂਸਿੰਘਾ, 27 ਜਨਵਰੀ (ਨਰਿੰਦਰ ਲਾਗੂ)-ਦਿੱਲੀ ਵਿਖੇ ਆਪਣੇ ਹੱਕਾਂ ਲਈ ਸੰਘਰਸ਼ ਕਰਨ ਲਈ ਗਏ ਪਿੰਡ ਬੋਲੀਨਾ ਦੋਆਬਾ, ਜਲੰਧਰ ਦੇ ਪੰਚ ਭੁਪਿੰਦਰ ਸਿੰਘ (52) ਪੁੱਤਰ ਸਰਵਣ ਸਿੰਘ ਦੀ ਅਚਾਨਕ ਸਿਹਤ ਵਿਗੜਨ ਕਾਰਨ ਮੌਤ ਹੋ ਗਈ | ਪੋਸਟਮਾਰਟਮ ਤੋਂ ਬਾਅਦ ਮਿਲੀ ...
ਸੰਗਰੂਰ, 27 ਜਨਵਰੀ (ਦਮਨਜੀਤ ਸਿੰਘ)-ਜ਼ਿਲ੍ਹਾ ਸੰਗਰੂਰ ਪੁਲਿਸ ਦੇ ਸੀ.ਆਈ.ਏ. ਸਟਾਫ਼ ਵਲੋਂ ਇਕ ਹਫ਼ਤੇ ਦੇ ਅੰਦਰ-ਅੰਦਰ ਨਾਜਾਇਜ਼ ਅਸਲੇ ਦੇ ਮਾਮਲੇ 'ਚ ਦੂਸਰੀ ਵੱਡੀ ਸਫਲਤਾ ਹਾਸਲ ਕਰਦਿਆਂ 6 ਪਿਸਤੌਲ ਅਤੇ ਕਾਰਤੂਸਾਂ ਸਣੇ 1 ਨੌਜਵਾਨ ਨੰੂ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ...
ਚੀਮਾ ਮੰਡੀ, 27 ਜਨਵਰੀ (ਜਸਵਿੰਦਰ ਸਿੰਘ ਸ਼ੇਰੋਂ)-ਪੰਜਾਬ ਖੇਤੀਬਾੜੀ ਉਦਯੋਗ 'ਚ ਖੇਤੀਬਾੜੀ ਨਾਲ ਸਬੰਧਿਤ ਔਜ਼ਾਰਾਂ ਦੇ ਸਪੇਅਰ ਪਾਰਟਸ ਬਣਾਉਣ 'ਚ ਨੈਸ਼ਨਲ ਐਗਰੀਕਲਚਰ ਵਰਕਸ ਹਰਚੰਦਪੁਰਾ (ਸੰਗਰੂਰ) ਨਾਮੀ ਫ਼ਰਮਾਂ ਲਈ ਪਹਿਲੀ ਪਸੰਦ ਬਣਿਆ ਹੋਇਆ ਹੈ | ਨੈਸ਼ਨਲ ਐਗਰੀ ...
ਧੂਰੀ, 27 ਜਨਵਰੀ (ਸੰਜੇ ਲਹਿਰੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਭਰ ਦੇ ਲੱਖਾਂ ਉਸਾਰੀ ਕਿਰਤੀਆਂ ਦੇ ਹੱਕ 'ਚ ਵੱਡਾ ਫ਼ੈਸਲਾ ਲੈਂਦਿਆਂ ਜਿੱਥੇ ਲੇਬਰ ਕਾਰਡ ਬਣਵਾਉਣ ਲਈ ਜਨਮ ਸਬੂਤ ਅਤੇ ਸਕੂਲ ਸਰਟੀਫਿਕੇਟ ਦੀ ਸ਼ਰਤ ਖ਼ਤਮ ਕਰਕੇ ਅਧਾਰ ਕਾਰਡ, ਪੈੱਨ ਕਾਰਡ, ...
ਐੱਸ.ਏ.ਐੱਸ. ਨਗਰ, 27 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਨੇ ਨਵੀਂ ਸਿੱਖਿਆ ਨੀਤੀ ਲਾਗੂ ਕਰਨ ਹਿੱਤ ਸੰਜੀਦਗੀ ਦਿਖਾਉਂਦਿਆਂ ਇਸ ਕਾਰਜ ਲਈ ਸੂਬਾ ਪੱਧਰੀ 7 ਮੈਂਬਰੀ ਟਾਸਕ ਫੋਰਸ ਦਾ ਗਠਨ ਕੀਤਾ ਹੈ, ਜਿਸ ਦੀ ਅਗਵਾਈ ਡਾਇਰੈਕਟਰ ਐਸ. ਸੀ. ਈ. ਆਰ. ਟੀ. ਜਗਤਾਰ ...
ਚੰਡੀਗੜ੍ਹ, 27 ਜਨਵਰੀ (ਵਿਕਰਮਜੀਤ ਸਿੰਘ ਮਾਨ)-ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਬੀਤੇ ਕੱਲ੍ਹ ਦਿੱਲੀ ਵਿਖੇ ਵਾਪਰੇ ਸਮੁੱਚੇ ਘਟਨਾਕ੍ਰਮ ਦੀ ਸੁਪਰੀਮ ਕੋਰਟ ਪਾਸੋਂ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਕਿਸਾਨ ਅੰਦੋਲਨ ...
ਚੰਡੀਗੜ੍ਹ, 27 ਜਨਵਰੀ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਨੂੰ ਕਿਸਾਨਾਂ ਦੇ ਹਿੱਤਾਂ ਖ਼ਿਲਾਫ਼ ਗ਼ੱਦਾਰੀ ਕਰਨ ਵਾਲੀ ਗਰਦਾਨਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਪਾਰਟੀ ਵਲੋਂ ਲਾਲ ਕਿਲ੍ਹੇ ਵਿਖੇ ...
ਚੰਡੀਗੜ੍ਹ, 27 ਜਨਵਰੀ (ਵਿਕਰਮਜੀਤ ਸਿੰਘ ਮਾਨ)-ਦਿੱਲੀ ਵਿਚ ਵਾਪਰੀ ਹਿੰਸਾਤਮਕ ਘਟਨਾ ਨੂੰ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਅੱਜ ਇੱਥੇ ਮੰਦਭਾਗਾ ਕਰਾਰ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ...
ਲੁਧਿਆਣਾ, 27 ਜਨਵਰੀ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਵਿਕਸਿਤ ਆਲੂ ਦੀ ਕਿਸਮ ਕੁਫਰੀ ਜਯੋਤੀ ਦਾ ਫਾਊਾਡੇਸ਼ਨ ਸਟੇਜ-99 ਅਤੇ ਆਲੂ ਦੀਆਂ ਕਿਸਮਾਂ ਕੁਫਰੀ ਪੁਖਰਾਜ, ਕੁਫਰੀ ਜਯੋਤੀ, ਕੁਫਰੀ ਸਿੰਧੂਰੀ ਅਤੇ ਕੁਫਰੀ ਸੂਰਯਾ ਦੇ ਪ੍ਰਮਾਣਿਤ ਬੀਜ ਪੰਜਾਬ ...
ਲੁਧਿਆਣਾ, 27 ਜਨਵਰੀ (ਕਵਿਤਾ ਖੁੱਲਰ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਇਕ ਪ੍ਰੈਸ ਕਾਨਫੰਰਸ ਦੌਰਾਨ ਕੇਂਦਰ ਸਰਕਾਰ ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਜੋ ਵੀ 26 ਜਨਵਰੀ ਨੂੰ ਸ਼ਰਾਰਤੀ ਅਨਸਰਾਂ ਵਲੋਂ ਦਿੱਲੀ ਵਿਖੇ ਹੁੜ੍ਹਦੰਗ ਮਚਾਇਆ ਗਿਆ ...
ਲੁਧਿਆਣਾ, 27 ਜਨਵਰੀ (ਕਵਿਤਾ ਖੁੱਲਰ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਐਕਸਟੈਨਸ਼ਨ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ...
ਚੰਡੀਗੜ੍ਹ, 27 ਜਨਵਰੀ (ਅਜੀਤ ਬਿਊਰੋ)-ਦਿੱਲੀ ਵਿਖੇ ਖਾਸ ਕਰਕੇ ਲਾਲ ਕਿਲੇ 'ਤੇ ਗਣਤੰਤਰ ਦਿਵਸ ਮੌਕੇ ਹੋਈ ਹਿੰਸਾ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਕਾਰੇ ਨੂੰ ਦੇਸ਼ ਦਾ ਅਪਮਾਨ ਦੱਸਿਆ | ਉਨ੍ਹਾਂ ਕਿਹਾ ਕਿ ਇਸ ਨਾਲ ਦੇਸ਼ ਨੂੰ ਨਮੋਸ਼ੀ ...
ਹੁਸ਼ਿਆਰਪੁਰ, 27 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਨੇ ਦਿੱਲੀ 'ਚ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ 2 ਮਹੀਨੇ ਤੋਂ ਕੀਤੇ ਜਾ ਰਹੇ ਸੰਘਰਸ਼ ਨੂੰ ਫ਼ੇਲ੍ਹ ਕਰਨ ਦਾ ਹਰ ਸੰਭਵ ਯਤਨ ਕੀਤਾ ਪ੍ਰੰਤੂ ਉਹ ਸਫਲ ਨਹੀਂ ਹੋਈ, ਜਦੋਂ ...
ਚੰਡੀਗੜ੍ਹ, 27 ਜਨਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਅੱਜ 7 ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਜਾਰੀ ਹੁਕਮਾਂ ਅਨੁਸਾਰ ਆਈ.ਪੀ.ਐਸ. ਅਧਿਕਾਰੀ ਭਾਗੀਰਥ ਸਿੰਘ ਮੀਨਾ ਨੂੰ ਐਸ.ਐਸ.ਪੀ. ਫ਼ਿਰੋਜ਼ਪੁਰ ਲਾਇਆ ਗਿਆ ਹੈ ਜਦਕਿ ਦੀਪਕ ਪਾਰਿਕ ...
ਅੰਮਿ੍ਤਸਰ, 27 ਜਨਵਰੀ (ਸੁਰਿੰਦਰ ਕੋਛੜ)-ਭਾਰਤੀ ਸਿਨੇਮਾ ਦੇ ਦਿੱਗਜ ਕਲਾਕਾਰ ਸਵ. ਰਾਜ ਕਪੂਰ ਦੇ ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਸਥਿਤ ਜੱਦੀ ਘਰ ਨੂੰ ਉਸ ਦੇ ਮੌਜੂਦਾ ਮਾਲਕ ਨੇ ਸਰਕਾਰੀ ਕੀਮਤ 'ਤੇ ਵੇਚਣ ਤੋਂ ਇਨਕਾਰ ਕਰ ਦਿੱਤਾ ਹੈ | ਸੂਬਾ ਸਰਕਾਰ ਨੇ ਰਾਜ ...
ਅੰਮਿ੍ਤਸਰ, 27 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਹੁਣ ਵਿਸ਼ਵ ਬੈਂਕ ਦੇ ਸਾਹਮਣੇ ਝੋਲੀ ਫੈਲਾ ਕੇ 12 ਅਰਬ ਡਾਲਰ ਦੇ ਕਰਜ਼ੇ ਲਈ ਅਪੀਲ ਕੀਤੀ ਹੈ | ਪਾਕਿ ਨੂੰ ਉਮੀਦ ਹੈ ਕਿ ਅਗਲੇ ਪੰਜ ਸਾਲਾਂ 'ਚ ਉਸ ਨੂੰ ਇਹ ਕਰਜ਼ਾ ਮਿਲ ਜਾਵੇਗਾ | ਇਸ ਸਾਲ ਮਈ ਮਹੀਨੇ 'ਚ ਇਸ ਨਵੀਂ ...
ਅੰਮਿ੍ਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਸਰਬੱਤ ਖ਼ਾਲਸਾ ਵਲੋਂ ਥਾਪੇ ਜਥੇਦਾਰ ਜਗਤਾਰ ਸਿੰਘ ਹਵਾਰਾ ਵਲੋਂ ਗਠਿਤ ਹਵਾਰਾ ਕਮੇਟੀ ਨੇ ਬੀਤੇ ਦਿਨ ਗਣਤੰਤਰ ਦਿਵਸ ਮੌਕੇ ਕਿਸਾਨ ਪਰੇਡ ਦੌਰਾਨ ਕੁਝ ਨੌਜਵਾਨਾਂ ਵਲੋਂ ਦਿੱਲੀ ਦੇ ਲਾਲ ਕਿਲ੍ਹੇ 'ਤੇ ...
ਅੰਮਿ੍ਤਸਰ, 27 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਪਿਛਲੇ ਵਰਿ੍ਹਆਂ ਤੋਂ ਚੱਲ ਰਹੀ ਗੁਰਦੁਆਰਿਆਂ ਅਤੇ ਮੰਦਰਾਂ ਦੀ ਨਵ-ਉਸਾਰੀ ਇਸ ਵਰ੍ਹੇ ਦੌਰਾਨ ਮੁਕੰਮਲ ਕਰ ਲਈ ਜਾਵੇਗੀ | ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਮੀਰ ਸਿੰਘ ਨੇ ਇਸ ...
ਜਲੰਧਰ, 27 ਜਨਵਰੀ (ਸ਼ਿਵ ਸ਼ਰਮਾ)-ਸਤਲੁਜ, ਬਿਆਸ ਦਰਿਆ ਦੇ ਪ੍ਰਦੂਸ਼ਣ ਹੋਣ ਦੇ ਮਾਮਲੇ 'ਚ ਨੈਸ਼ਨਲ ਗਰੀਨ ਟਿ੍ਬਿਊਨਲ (ਐਨ. ਜੀ. ਟੀ.) ਨੇ ਪੰਜਾਬ ਸਰਕਾਰ ਨੂੰ ਲਗਾਏ ਗਏ 50 ਕਰੋੜ ਜੁਰਮਾਨੇ ਦੀ ਰਕਮ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਕੋਲ ਜਮ੍ਹਾ ਕਰਵਾਉਣ ਦੀ ਹਦਾਇਤ ਦਿੱਤੀ ...
ਨਵੀਂ ਦਿੱਲੀ, 27 ਜਨਵਰੀ (ਏਜੰਸੀ)-ਦਿੱਲੀ 'ਚ ਕਿਸਾਨ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਾਂਗਰਸ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਤੁਰੰਤ ਅਹੁਦੇ ਤੋਂ ਬਰਾਖ਼ਾਸਤ ਕੀਤਾ ਜਾਵੇ | ਕਾਂਗਰਸ ਦੇ ...
ਨਵੀਂ ਦਿੱਲੀ, 27 ਜਨਵਰੀ (ਏਜੰਸੀ)-ਫਰਾਂਸ ਤੋਂ ਤਿੰਨ ਰਾਫੇਲ ਜਹਾਜ਼ਾਂ ਦਾ ਤੀਜਾ ਦਸਤਾ ਭਾਰਤ ਪੁੱਜ ਗਿਆ | ਜਿਸ ਨਾਲ ਭਾਰਤੀ ਹਵਾਈ ਫ਼ੌਜ ਦੀ ਤਾਕਤ 'ਚ ਹੋਰ ਵਾਧਾ ਹੋਵੇਗਾ | ਫਰਾਂਸ ਸਥਿਤ ਭਾਰਤੀ ਦੂਤਘਰ ਨੇ ਉਕਤ ਜਾਣਕਾਰੀ ਟਵੀਟ ਰਾਹੀਂ ਦਿੱਤੀ ਤੇ ਦੱਸਿਆ ਕਿ ਸੰਯੁਕਤ ...
ਨਵੀਂ ਦਿੱਲੀ, 27 ਜਨਵਰੀ (ਏਜੰਸੀ)-ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸ਼ੌਰਿਆ ਚੱਕਰ ਜੇਤੂ ਬਲਵਿੰਦਰ ਸਿੰਘ ਸੰਧੂ ਦੇ ਹੱਤਿਆ ਕਾਂਡ ਦੀ ਜਾਂਚ ਦੀ ਜ਼ਿੰਮੇਵਾਰੀ ਆਪਣੇ ਹੱਥਾਂ 'ਚ ਲੈ ਲਈ ਹੈ | ਤਰਨਤਾਰਨ ਜ਼ਿਲ੍ਹੇ ਨਾਲ ਸਬੰਧਿਤ ਬਲਵਿੰਦਰ ਸਿੰਘ ਸੰਧੂ (62) ਦੀ ਮੋਟਰਸਾਈਕਲ ...
ਕਰਨਾਲ, 27 ਜਨਵਰੀ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹੇ ਅੰਦਰ ਦੋ ਟੋਲ ਪਲਾਜ਼ਿਆਂ 'ਤੇ ਕਿਸਾਨੀ ਮੰਗਾਂ ਨੂੰ ਲੈ ਧਰਨਾ ਦੇ ਰਹੇ ਕਿਸਾਨਾਂ ਨੂੰ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰੀ ਪੁਲਿਸ ਫੋਰਸ ਨੂੰ ਨਾਲ ਲੈ ਕੇ ਹਟਾ ਦਿੱਤਾ | ਜ਼ਿਲ੍ਹੇ ਅੰਦਰ ਜਿਥੇ-ਜਿਥੇ ਸੜਕਾਂ 'ਤੇ ...
ਬੈਂਗਲੁਰੂ, 27 ਜਨਵਰੀ (ਏਜੰਸੀ)-ਏ.ਆਈ.ਏ.ਡੀ.ਐੱਮ.ਕੇ. 'ਚੋਂ ਕੱਢੀ ਨੇਤਾ ਵੀ. ਕੇ ਸ਼ਸ਼ੀਕਲਾ ਨੂੰ ਭਿ੍ਸ਼ਟਾਚਾਰ ਦੇ ਮਾਮਲੇ 'ਚ ਹੋਈ 4 ਸਾਲ ਦੀ ਸਜ਼ਾ ਪੂਰੀ ਹੋਣ ਦੇ ਬਾਅਦ ਅੱਜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ | ਉਹ ਕੋਰੋਨਾ ਪੀੜਤ ਹੋਣ ਤੋਂ ਬਾਅਦ ਵਿਕਟੋਰੀਆ ਹਸਪਤਾਲ 'ਚ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX