ਬਰਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਦੇਸ਼ ਦਾ 72ਵਾਂ ਗਣਤੰਤਰ ਦਿਵਸ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਬਰਨਾਲਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ: ਬਲਵੀਰ ਸਿੰਘ ਸਿੱਧੂ ਨੇ ਕੌਮੀ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਦੌਰਾਨ ਪਰੇਡ ਕਮਾਂਡਰ ਡੀ.ਐਸ.ਪੀ. ਬਲਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਮਾਰਚ ਪਾਸਟ ਤੋਂ ਸਲਾਮੀ ਲਈ | ਇਨ੍ਹਾਂ ਟੁਕੜੀਆਂ ਵਿਚ ਪੰਜਾਬ ਪੁਲਿਸ ਤੋਂ ਇਲਾਵਾ ਐਸ.ਡੀ. ਕਾਲਜ, ਲਾਲ ਬਹਾਦਰ ਸ਼ਾਸਤਰੀ ਕਾਲਜ, ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਦੀਆਂ ਐਨ.ਸੀ.ਸੀ. ਯੂਨਿਟਾਂ ਦੀਆਂ ਟੁਕੜੀਆਂ ਅਤੇ ਬਰਨਾਲਾ ਪੁਲਿਸ ਦਾ ਬੈਂਡ ਸ਼ਾਮਿਲ ਰਿਹਾ | ਸਮਾਗਮ ਦੌਰਾਨ ਕੈਬਨਿਟ ਮੰਤਰੀ ਸ: ਬਲਬੀਰ ਸਿੰਘ ਸਿੱਧੂ, ਸੀਨੀਅਰ ਕਾਂਗਰਸੀ ਆਗੂ ਸ: ਕੇਵਲ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਸ: ਤੇਜ ਪ੍ਰਤਾਪ ਸਿੰਘ ਫੂਲਕਾ ਤੇ ਹੋਰ ਸ਼ਖ਼ਸੀਅਤਾਂ ਵਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਆਪਣੇ ਸੰਬੋਧਨ ਦੌਰਾਨ ਸ: ਬਲਵੀਰ ਸਿੰਘ ਸਿੱਧੂ ਨੇ ਕਿਹਾ ਕਿ ਦੇਸ਼ ਦੇ ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਦੀ ਦੇਣ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ, ਜਿਨ੍ਹਾਂ ਬਦੌਲਤ ਸਾਨੂੰ ਦੁਨੀਆ ਵਿਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ | ਇਸ ਮਗਰੋਂ ਵੱਖ-ਵੱਖ ਵਿਭਾਗਾਂ ਤੋਂ ਇਲਾਵਾ ਟਰਾਈਡੈਂਟ ਗਰੁੱਪ ਅਤੇ ਸਟੈਂਡਰਡ ਕੰਬਾਈਨ ਵਲੋਂ ਝਾਕੀਆਂ ਪੇਸ਼ ਕੀਤੀਆਂ ਗਈਆਂ | ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਤਰਫ਼ੋਂ 5 ਸਿਲਾਈ ਮਸ਼ੀਨਾਂ, 4 ਟਰਾਈ ਸਾਈਕਲਾਂ ਅਤੇ 2 ਵੀਲ੍ਹ ਚੇਅਰਾਂ ਦੀ ਵੰਡ ਜ਼ਰੂਰਤਮੰਦਾਂ ਨੂੰ ਕੀਤੀ ਗਈ | ਉੱਘੇ ਸਾਹਿਤਕਾਰ ਸ੍ਰੀ ਓਮ ਪ੍ਰਕਾਸ਼ ਗਾਸੋ ਤੋਂ ਇਲਾਵਾ ਕੋਰੋਨਾ ਮਹਾਂਮਾਰੀ ਦੌਰਾਨ ਚੰਗੀਆਂ ਸੇਵਾਵਾਂ ਬਦਲੇ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ, ਐਸ.ਐਸ.ਪੀ. ਸੰਦੀਪ ਗੋਇਲ ਅਤੇ ਡਾਇਰੈਕਟਰ (ਸਿਹਤ ਸੇਵਾਵਾਂ) ਡਾ. ਜੀ ਬੀ ਸਿੰਘ ਦਾ ਸਨਮਾਨ ਕੀਤਾ ਗਿਆ | ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿਚ ਚੰਗੀਆਂ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਬਾਬਾ ਗਾਂਧਾ ਸਿੰਘ ਸਕੂਲ ਦੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ | ਸਮਾਗਮ ਵਿਚ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਵਰਿੰਦਰ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਆਦਿਤਯ ਡੇਚਲਵਾਲ, ਸਹਾਇਕ ਕਮਿਸ਼ਨਰ (ਜ) ਸ੍ਰੀ ਅਸ਼ੋਕ ਕੁਮਾਰ, ਸਹਾਇਕ ਕਮਿਸ਼ਨਰ ਮੈਡਮ ਕਿਰਨ ਸ਼ਰਮਾ, ਸਿਵਲ ਜੱਜ (ਸੀਨੀਅਰ ਡਿਵੀਜ਼ਨ) ਅਮਰਿੰਦਰ ਪਾਲ ਸਿੰਘ, ਸੀ.ਜੇ.ਐਮ. ਵਿਨੀਤ ਨਾਰੰਗ, ਸਕੱਤਰ (ਡੀ.ਐਲ.ਐਸ.ਏ.) ਰੁਪਿੰਦਰ ਸਿੰਘ, ਸਿਵਲ ਜੱਜ (ਜੂਨੀਅਰ ਡਿਵੀਜ਼ਨ) ਵਿਜੈ ਸਿੰਘ ਡਡਵਾਲ, ਐਸ.ਪੀ. (ਐਚ.) ਹਰਵੰਤ ਕੌਰ, ਐਸ.ਪੀ. (ਡੀ.) ਸੁਖਦੇਵ ਸਿੰਘ ਵਿਰਕ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ, ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ, ਬੀਬੀ ਸੁਰਿੰਦਰ ਕੌਰ ਵਾਲੀਆ, ਦੀਪ ਸੰਘੇੜਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
ਧਨੌਲਾ, (ਚੰਗਾਲ)-ਨਗਰ ਕੌਾਸਲ ਧਨੌਲਾ ਵਿਖੇ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਕੌਮੀ ਝੰਡਾ ਲਹਿਰਾਉਣ ਦੀ ਰਸਮ ਕਾਰਜ ਸਾਧਕ ਅਫ਼ਸਰ ਸਿਮਰਨ ਢੀਂਡਸਾ ਨੇ ਅਦਾ ਕੀਤੀ | ਇਸ ਮੌਕੇ ਖ਼ਾਲਸਾ ਸੀਨੀ. ਸੈਕੰ. ਸਕੂਲ ਧਨੌਲਾ ਦੇ ਬੱਚਿਆਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ | ਨਾਇਬ ਤਹਿਸੀਲਦਾਰ ਧਨੌਲਾ ਆਸ਼ੂ ਪ੍ਰਭਾਸ ਜੋਸ਼ੀ ਤੇ ਕਾਰਜ ਸਾਧਕ ਅਫ਼ਸਰ ਸਿਮਰਨ ਢੀਂਡਸਾ ਨੇ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਵਿਅਰਥ ਨਹੀਂ ਜਾਣ ਦੇਣਾ ਚਾਹੀਦਾ ਜਿਨ੍ਹਾਂ ਦੀ ਬਦੌਲਤ ਅਸੀਂ ਅੱਜ ਆਜ਼ਾਦ ਦੇਸ਼ ਵਿਚ ਆਜ਼ਾਦੀ ਮਾਣ ਰਹੇ ਹਾਂ ਤੇ ਉਨ੍ਹਾਂ ਦੇ ਸਿਧਾਂਤਾਂ ਤੋਂ ਸਿੱਖਿਆ ਲੈ ਕੇ ਉਨ੍ਹਾਂ ਦੇ ਦਰਸਾਏ ਰਸਤੇ 'ਤੇ ਚਲਕੇ ਆਪਣੇ ਦੇਸ਼ ਵਿਚ ਏਕਤਾ ਬਣਾਈ ਰੱਖਣੀ ਚਾਹੀਦੀ ਹੈ | ਸਮਾਗਮ ਦੌਰਾਨ ਆਏ ਸਕੂਲੀ ਵਿਦਿਆਰਥੀਆਂ ਤੇ ਬੱਚਿਆਂ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ ਗਏ | ਇਸ ਮੌਕੇ ਸੁਰਜੀਤ ਸਿੰਘ ਸੀਤਾ ਸਾਬਕਾ ਕੌਾਸਲਰ, ਅਵਤਾਰ ਸਿੰਘ ਸਾਬਕਾ ਕੌਾਸਲਰ, ਚਰਨਜੀਤ ਮਿੱਤਲ ਸਾਬਕਾ ਕੌਾਸਲਰ, ਜੂਨੀਅਰ ਸਹਾਇਕ ਚੰਚਲ ਕੁਮਾਰ, ਜਗਸੀਰ ਸਿੰਘ ਕਲਰਕ, ਪਰਮਜੀਤ ਕੌਰ ਕਲਰਕ, ਨਵਕਿਰਨ ਸਿੰਘ ਕੰਪਿਊਟਰ ਆਪਰੇਟਰ, ਹਰਵਿੰਦਰ ਸਿੰਘ, ਜਸਪ੍ਰੀਤ ਸਿੰਘ ਜੱਸਾ, ਅਵਤਾਰ ਸਿੰਘ, ਮੁਕੇਸ਼ ਕੁਮਾਰ, ਨਿਰਪਾਲ ਸਿੰਘ, ਗਾਂਧੀ ਰਾਮ, ਰਾਮ ਨਿਵਾਸ, ਭਾਗ ਰਾਮ, ਪਿ੍ੰਸੀਪਲ ਉਮੇਸ਼ ਸਿੰਗਲਾ ਤੋਂ ਇਲਾਵਾ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਸਕੂਲੀ ਬੱਚੇ ਮੌਜੂਦ ਸਨ |
ਬਰਨਾਲਾ, (ਅਸ਼ੋਕ ਭਾਰਤੀ)-ਆਰੀਆ ਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਾਕੇਸ਼ ਗੁਪਤਾ ਤੇ ਵਾਈਸ ਚੇਅਰਮੈਨ ਰਾਜੀਵ ਮੰਗਲਾ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਤੇ ਗਣਤੰਤਰ ਦਿਵਸ ਦੀ ਵਧਾਈ ਦਿੱਤੀ | ਵਿਦਿਆਰਥੀਆਂ ਵਲੋਂ ਪੰਜਾਬੀ ਸਭਿਆਚਾਰ ਦੇ ਆਧਾਰਤ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤੇ ਤੇ ਦੇਸ ਭਗਤੀ ਦੀਆਂ ਕਵਿਤਾਵਾਂ, ਗੀਤ ਤੇ ਕੋਰੀਓਗ੍ਰਾਫ਼ੀ ਪੇਸ਼ ਕੀਤੀਆਂ | ਇਸ ਮੌਕੇ ਸਕੂਲ ਪਿ੍ੰਸੀਪਲ ਸ਼ਸ਼ੀਕਾਂਤ ਮਿਸਰਾ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਬਰਨਾਲਾ, (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ 72ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਗਤ ਰਾਮ ਅਰੋੜਾ, ਚੇਅਰਮੈਨ ਸ੍ਰੀ ਪ੍ਰਮੋਦ ਅਰੋੜਾ ਨੇ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਸ ਦਿਨ ਆਜ਼ਾਦ ਭਾਰਤ 'ਚ ਸੰਵਿਧਾਨ ਲਾਗੂ ਕਰ ਕੇ ਭਾਰਤ ਵਾਸੀਆਂ ਨੂੰ ਸੰਵਿਧਾਨਕ ਹੱਕ ਦਿੱਤੇ ਗਏ ਸਨ | ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਆਧਾਰਤ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ | ਜੇਤੂ ਵਿਦਿਆਰਥੀਆਂ ਨੂੰ ਸਕੂਲ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ |
ਬਰਨਾਲਾ, (ਅਸ਼ੋਕ ਭਾਰਤੀ)-ਸੈਕਰਡ ਹਾਰਟ ਕਾਨਵੈਂਟ ਸਕੂਲ ਹੰਡਿਆਇਆ ਰੋਡ ਬਰਨਾਲਾ ਵਿਖੇ 72ਵਾਂ ਗਣਤੰਤਰਤਾ ਦਿਵਸ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਸਤਵੰਤ ਦਾਨੀ ਨੇ ਵਿਦਿਆਰਥੀਆਂ ਨੂੰ ਗਣਤੰਤਰਤਾ ਦਿਵਸ ਦੀ ਵਧਾਈ ਦਿੱਤੀ ਤੇ ਇੰਡੀਆ ਦੇ ਮੈਪ, ਰਾਸ਼ਟਰੀ ਚਿੰਨ੍ਹ, ਰਾਸ਼ਟਰੀ ਪੰਛੀ ਅਤੇ ਰਾਸ਼ਟਰੀ ਮੁਦਰਾ ਬਾਰੇ ਜਾਣਕਾਰੀ ਦਿੱਤੀ | ਸਮਾਗਮ ਦੌਰਾਨ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਜੇਤੂ ਵਿਦਿਆਰਥੀਆਂ ਨੂੰ ਸਕੂਲ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸੀ |
ਹੰਡਿਆਇਆ, (ਗੁਰਜੀਤ ਸਿੰਘ ਖੱੁਡੀ)-ਸਰਵੋਤਮ ਅਕੈਡਮੀ ਖੱੁਡੀ ਕਲਾਂ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਰੰਗਾਂ ਰੰਗ ਪ੍ਰੋਗਰਾਮ, ਕਵਿਤਾਵਾਂ, ਗੀਤ, ਡਾਂਸ ਅਤੇ ਸਕਿਟ ਆਦਿ ਪੇਸ਼ ਕੀਤੇ ਗਏ | ਪਿ੍ੰਸੀਪਲ ਸ੍ਰੀਮਤੀ ਕਵਿਤਾ ਸ਼ਰਮਾ ਨੇ ਗਣਤੰਤਰਤਾ ਦਿਵਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 26 ਜਨਵਰੀ ਨੂੰ ਭਾਰਤ ਦੇ ਸੰਵਿਧਾਨ ਦੇ ਲਾਗੂ ਹੋਣ ਦਾ ਦਿਨ ਹੈ | ਇਸ ਦਿਨ ਭਾਰਤ ਨੂੰ ਇਕ ਸੰਪੂਰਨ ਪ੍ਰਭੂਸੱਤਾ ਵਾਲਾ ਗਣਰਾਜ ਐਲਾਨ ਕੀਤਾ ਗਿਆ ਸੀ | ਇਸ ਮੌਕੇ ਫਾਊਾਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸਤਵੰਤ ਸਿੰਘ ਦਾਨੀ, ਐਮ.ਡੀ. ਚਮਕੌਰ ਸਿੰਘ ਬਾਜਵਾ, ਮੈਡਮ ਰੁਪਿੰਦਰ ਕੌਰ ਬਾਜਵਾ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਹੰਡਿਆਇਆ, (ਗੁਰਜੀਤ ਸਿੰਘ ਖੱੁਡੀ)-ਐਸ.ਐਸ. ਇੰਟਰਨੈਸ਼ਨਲ ਸਕੂਲ ਖੁੱਡੀ ਕਲਾਂ ਵਿਖੇ ਗਣਤੰਤਰਤਾ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ | ਪਿ੍ੰਸੀਪਲ ਜਸਵਿੰਦਰ ਕੌਰ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਆਧਾਰਤ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ | ਪਿ੍ੰਸੀਪਲ ਜਸਵਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਸਮੇਂ ਚਰਨਜੀਤ ਸਿੰਘ, ਰਜਿੰਦਰ ਸਿੰਘ, ਪਰਮਜੀਤ ਕੌਰ, ਰਣਜੀਤ ਕੌਰ, ਮਨਜੀਤ ਕੌਰ, ਪਲਵਿੰਦਰ ਕੌਰ, ਨਿਰਮਲ ਸਿੰਘ, ਮਨਦੀਪ ਕੌਰ, ਅਮਨਦੀਪ ਕੌਰ, ਜਸਵੀਰ ਸਿੰਘ ਡੀ.ਪੀ., ਪ੍ਰਭਜੋਤ ਕੌਰ, ਰੀਆ ਅਤੇ ਸੁਖਮੀਨ ਕੌਰ ਆਦਿ ਹਾਜ਼ਰ ਸਨ |
ਤਪਾ ਮੰਡੀ, (ਵਿਜੇ ਸ਼ਰਮਾ, ਪ੍ਰਵੀਨ ਗਰਗ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਗਣਤੰਤਰ ਦਿਵਸ ਦਾ ਦਿਹਾੜਾ ਬੜੇ ਹੀ ਸਾਦੇ ਤਰੀਕੇ ਨਾਲ ਮਨਾਇਆ | ਇਸ ਸਮਾਗਮ ਦੇ ਮੁੱਖ ਮਹਿਮਾਨ ਸਬ-ਡਵੀਜ਼ਨ ਦੇ ਐਸ.ਡੀ.ਐਮ. ਵਰਜੀਤ ਸਿੰਘ ਵਾਲੀਆ ਸਨ | ਜਿਨ੍ਹਾਂ ਨੂੰ ਮੁਹਤਬਰਾਂ ਨੇ ਜੀ ਆਇਆ ਆਖਿਆ | ਕੌਮੀ ਝੰਡੇ ਨੂੰ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਵਲੋਂ ਕੀਤੀ ਗਈ | ਪੁਲਿਸ ਦੀ ਟੁਕੜੀ ਨੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਅਤੇ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੇ ਸਵਾਗਤ 'ਚ ਰਾਸ਼ਟਰੀ ਗੀਤ ਗਾਇਆ | ਐਸ.ਡੀ.ਐਮ. ਵਾਲੀਆ ਨੇ
ਆਪਣੇ ਸੰਦੇਸ਼ 'ਚ ਕਿਹਾ ਕਿ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਅੱਜ ਵੀ ਹੈ, ਜਿਸ ਕਰ ਕੇ ਮਹਾਂਮਾਰੀ ਤੋਂ ਬਚਣ ਲਈ ਸਾਨੂੰ ਮੰੂਹ 'ਤੇ ਮਾਸਕ, ਆਪਸੀ ਦੂਰੀ ਅਤੇ ਸੈਨੇਟਾਈਜ਼ਰ ਦਾ ਇਸਤੇਮਾਲ ਹਰ ਹਾਲ 'ਚ ਕਰਨਾ ਚਾਹੀਦਾ ਹੈ ਤਾਂ ਜੋ ਮਹਾਂਮਾਰੀ ਦਾ ਪ੍ਰਕੋਪ ਘੱਟ ਹੋ ਸਕੇ | ਇਸ ਮੌਕੇ ਮੁੱਖ ਮਹਿਮਾਨ ਵਲੋਂ ਰੇਲਵੇ ਪਾਰਕ ਦੇ ਪ੍ਰਬੰਧਕਾਂ ਦਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨਾਇਬ ਤਹਿਸੀਲਦਾਰ ਅਵਤਾਰ ਸਿੰਘ, ਥਾਣਾ ਇੰਚਾਰਜ ਨਰਦੇਵ ਸਿੰਘ, ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ, ਵਾਇਸ ਚੇਅਰਮੈਨ ਭੁਪਿੰਦਰ ਸਿੰਘ ਸਿੱਧੂ, ਡਾ: ਧੀਰਜ ਸ਼ਰਮਾ, ਡਾ: ਲੱਕੀ ਸਿੰਗਲਾ, ਸੰਤਾ ਢਿਲਵਾਂ, ਮੁਨੀਸ਼ ਢਿਲਵਾਂ, ਰਿੰਕੂ ਕੁਮਾਰ, ਮਨਪ੍ਰੀਤ ਸਿੰਘ, ਅਮਨਦੀਪ ਸ਼ਰਮਾ, ਗੁਰਦੀਪ ਸਿੰਘ ਬਰਾੜ ਤੋਂ ਇਲਾਵਾ ਦਫ਼ਤਰ ਦੇ ਮੁਲਾਜ਼ਮ ਹਾਜ਼ਰ ਸਨ |
ਤਪਾ ਮੰਡੀ, (ਪ੍ਰਵੀਨ ਗਰਗ, ਵਿਜੇ ਸ਼ਰਮਾ)-ਨਗਰ ਕੌਾਸਲ ਤਪਾ ਵਿਖੇ 72ਵਾਂ ਗਣਤੰਤਰ ਦਿਵਸ ਦਾ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਤਪਾ ਵਲੋਂ ਅਦਾ ਕੀਤੀ ਗਈ ਅਤੇ ਪੁਲਿਸ ਦੀ ਟੁਕੜੀ ਨੇ ਝੰਡੇ ਨੂੰ ਸਲਾਮੀ ਦਿੱਤੀ ਤੇ ਨਾਲ ਹੀ ਲੜਕੀਆਂ ਨੇ ਰਾਸ਼ਟਰੀ ਗੀਤ ਦਾ ਗਾਇਨ ਕੀਤਾ | ਆਪਣੇ ਭਾਸ਼ਣ ਦੌਰਾਨ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਭਾਈਚਾਰਕ ਸਾਂਝ ਬਣਾਈ ਰੱਖਣ ਦਾ ਸੰਦੇਸ਼ ਦਿੱਤਾ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਭਲਾਈ ਕੰਮਾਂ 'ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਮੁੱਖ ਮਹਿਮਾਨ ਵਲੋਂ ਸਕੂਲੀ ਬੱਚਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭਾਗ ਅਫ਼ਸਰ ਨਰਿੰਦਰ ਗਰਗ, ਸਲੀਮ ਮੁਹੰਮਦ ਤੋਂ ਇਲਾਵਾ ਕੌਾਸਲ ਦੇ ਹਰਦੀਪ ਸਿੰਘ, ਅਮਨਦੀਪ ਸ਼ਰਮਾ, ਵਿਨੋਦ ਸ਼ਾਸਤਰੀ, ਜਗਤਾਰ ਤਾਰੀ, ਸੁਖਬੀਰ ਸਿੰਘ, ਗੁਰਦੀਪ ਸਿੰਘ, ਤਰਸੇਮ ਚੰਦ ਖਿੱਲੂ, ਨਰਿੰਦਰ ਸਿੰਘ, ਰਮੇਸ਼ ਕੁਮਾਰ, ਪਟਵਾਰੀ ਪ੍ਰਦੀਪ ਕੁਮਾਰ ਆਦਿ ਹਾਜ਼ਰ ਸਨ |
ਬਰਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਗਣਤੰਤਰ ਦਿਵਸ ਮੌਕੇ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਲੇ-ਦੁਆਲੇ ਦੇ ਖੇਤਰ ਅਤੇ ਕਚਹਿਰੀ ਚੌਕ ਦੀਆਂ ਸਾਰੀਆਂ ਦੁਕਾਨਾਂ ਬੰਦ ਕਰਵਾ ਦਿੱਤੀਆਂ ਗਈਆਂ | ਦੁਕਾਨਦਾਰਾਂ ਦੇ ...
ਸੂਬੇ 'ਚ 2046 ਸਿਹਤ ਤੇ ਤੰਦਰੁਸਤੀ ਕੇਂਦਰ ਖੋਲ੍ਹੇ ਗਏ-ਬਲਵੀਰ ਸਿੰਘ ਸਿੱਧੂ
ਮਹਿਲ ਕਲਾਂ, 27 ਜਨਵਰੀ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ 2046 ਸਿਹਤ ਤੇ ਤੰਦਰੁਸਤੀ ਕੇਂਦਰ ਖੋਲ੍ਹੇ ਗਏ ਹਨ ਤਾਂ ਜੋ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ...
ਬੀਜਾ, 27 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ)-ਦਿੱਲੀ-ਲੁਧਿਆਣਾ ਜੀ. ਟੀ. ਰੋਡ 'ਤੇ ਤਹਿਸੀਲ ਖੰਨਾ ਅਧੀਨ ਆਉਂਦੇ ਕਸਬਾ ਬੀਜਾ ਦਾ ਕੁਲਾਰ ਹਸਪਤਾਲ ਦੇ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪ ਸਿੰਘ ਕੁਲਾਰ ਨੇ ਅਮਰੀਕਾ 'ਚ ਮੋਟਾਪੇ ਦੇ ਮਰੀਜ਼ਾਂ ਲਈ ਵਰਦਾਨ ਸਾਬਿਤ ਹੋਈ ...
ਬਰਨਾਲਾ, 27 ਜਨਵਰੀ (ਧਰਮਪਾਲ ਸਿੰਘ)-ਰੇਲਵੇ ਸਟੇਸ਼ਨ ਬਰਨਾਲਾ ਦੀ ਪਾਰਕਿੰਗ ਵਿਚੋਂ ਪਿਛਲੇ ਦਿਨੀਂ ਚੋਰੀ ਹੋਇਆ ਮੋਟਰਸਾਈਕਲ ਜੀ.ਆਰ.ਪੀ. ਨੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਦੋ ਵਿਅਕਤੀਆਂ ਨੂੰ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ...
ਬਰਨਾਲਾ, 27 ਜਨਵਰੀ (ਅਸ਼ੋਕ ਭਾਰਤੀ)-ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਵਲੋਂ ਬਰਨਾਲਾ ਕਲੱਬ ਬਰਨਾਲਾ ਵਿਖੇ 31 ਜਨਵਰੀ ਨੂੰ ਸਵੇਰੇ 11 ਵਜੇ ਮੋਬਾਈਲ ਪ੍ਰਯੋਗ ਦੀ ਬੁਰੀ ਆਦਤ ਤੋਂ ਛੁਟਕਾਰਾ ਪਾਉਣ ਲਈ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਸੈਮੀਨਾਰ ਦੌਰਾਨ ਵਧੀਕ ...
ਸ਼ਹਿਣਾ, 27 ਜਨਵਰੀ (ਸੁਰੇਸ਼ ਗੋਗੀ)-ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ ਦੇ ਗ੍ਰਹਿ ਸ਼ਹਿਣਾ ਵਿਖੇ ਉਨ੍ਹਾਂ ਦੀ ਧਰਮ ਪਤਨੀ ਸੁਰਿੰਦਰ ਕੌਰ ਨਿੰਮਾ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਲਈ ਪਹੁੰਚੇ | ਉਨ੍ਹਾਂ ਸਿਆਸੀ ਗੱਲਬਾਤ ਤੋਂ ...
ਤਪਾ ਮੰਡੀ, 27 ਜਨਵਰੀ (ਵਿਜੇ ਸ਼ਰਮਾ)-ਨਗਰ ਕੌਾਸਲ ਦੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਵਾਰਡ ਨੰਬਰ 15 ਤੋਂ ਕਾਂਗਰਸ ਉਮੀਦਵਾਰ ਅਮਨਦੀਪ ਕੌਰ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਵਾਰਡ ਦੇ ਵੋਟਰਾਂ ਨੂੰ ਨਾਲ ਲੈ ਕੇ ਘਰੋ ਘਰੀਂ ਵੋਟਾਂ ਪਾਉਣ ਦੀ ਅਪੀਲ ਕੀਤੀ | ...
ਤਪਾ ਮੰਡੀ, 27 ਜਨਵਰੀ (ਪ੍ਰਵੀਨ ਗਰਗ)-ਤਪਾ ਖੇਤਰ 'ਚ ਕਿਸਾਨਾਂ ਵਲੋਂ ਗਣਤੰਤਰ ਦਿਵਸ ਮੌਕੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਗਿਆ, ਜਿਸ ਵਿਚ 200 ਦੇ ਕਰੀਬ ਟਰੈਕਟਰਾਂ ਨੇ ਭਾਗ ਲਿਆ | ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਵੱਡੀ ਤਾਦਾਦ 'ਚ ...
ਬਰਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਜੇਕਰ ਸਰਕਾਰ ਵਲੋਂ ਕੋਈ ਕਾਨੂੰਨ ਜਨਤਾ ਦੀ ਮਰਜ਼ੀ ਦੇ ਖ਼ਿਲਾਫ਼ ਬਣ ਜਾਵੇ ਤਾਂ ਸਰਕਾਰ ਨੂੰ ਅਜਿਹੇ ਕਾਨੂੰਨ ਰੱਦ ਕਰਨਾ ਹੀ ਬਿਹਤਰ ਹੁੰਦਾ ਹੈ ਅਤੇ ਇਹੀ ਲੋਕਤੰਤਰ ਦੀ ਮਜ਼ਬੂਤੀ ਅਤੇ ਖ਼ੂਬਸੂਰਤੀ ਹੈ | ਇਨ੍ਹਾਂ ਵਿਚਾਰਾਂ ...
ਟੱਲੇਵਾਲ-ਸ਼ਹਿਣਾ, 27 ਜਨਵਰੀ (ਸੋਨੀ ਚੀਮਾ, ਸੁਰੇਸ਼ ਗੋਗੀ)-ਏ.ਡੀ.ਸੀ. ਸ੍ਰੀ ਅਦਿੱਤਿਆ ਡੇਚਲਵਾਲ ਵਲੋਂ ਪਿੰਡ ਚੀਮਾ, ਭੋਤਨਾ, ਟੱਲੇਵਾਲ, ਰਾਮਗੜ੍ਹ ਅਤੇ ਮੌੜ ਨਾਭਾ ਵਿਖੇ ਪੰਚਾਇਤਾਂ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਸ੍ਰੀ ...
ਤਪਾ ਮੰਡੀ, 27 ਜਨਵਰੀ (ਪ੍ਰਵੀਨ ਗਰਗ)-ਸ਼ਹਿਰ 'ਚ ਦਿਨ-ਬ-ਦਿਨ ਲੁੱਟ ਖੋਹ ਦੀਆਂ ਘਟਨਾਵਾਂ ਵਧਦੀਆਂ ਹੀ ਜਾ ਰਹੀਆਂ ਹਨ, ਜਿਸ ਕਾਰਨ ਲੋਕਾਂ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਲੋਕਾਂ ਵਲੋਂ ਇਨ੍ਹਾਂ ਵੱਧ ਰਹੀਆਂ ਲੁੱਟ ਖੋਹ ਦੀਆਂ ਘਟਨਾਵਾਂ ਦਾ ਵੱਡਾ ਕਾਰਨ ਸ਼ਹਿਰ 'ਚ ...
ਬਰਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜਾ ਅਤੇ ਨਾਨਕਸਰ ਠਾਠ ਬਰਨਾਲਾ ਦਾ ਸਥਾਪਨਾ ਦਿਵਸ ਨਾਨਕਸਰ ਠਾਠ ਦੇ ਮੁਖੀ ਬਾਬਾ ਅਜੀਤ ਸਿੰਘ ਦੀ ਰਹਿਨੁਮਾਈ ਹੇਠ ਮਨਾਇਆ ਗਿਆ | ਜਿਸ ਵਿਚ ਪੰਥ ਪ੍ਰਸਿੱਧ ਰਾਗੀ ਢਾਡੀ ਕਥਾ ...
ਬਰਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗਿਰੀਰਾਜ ਹੈਲਥ ਕੇਅਰ ਸੁਸਾਇਟੀ ਬਰਨਾਲਾ ਵਲੋਂ ਸ਼ਹਿਰ ਬਰਨਾਲਾ ਵਾਸੀਆਂ ਦੀ ਸਹੂਲਤ ਲਈ ਭੇਟ ਕੀਤੀ ਗਈ ਐਾਬੂਲੈਂਸ ਨੂੰ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਵਲੋਂ ਝੰਡੀ ...
ਬਰਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਰਾਸ਼ਟਰੀ ਬਾਲੜੀ ਦਿਵਸ ਅਤੇ ਸਵੈ-ਰੋਜ਼ਗਾਰ ਮੈਗਾ ਮੇਲੇ ਦੇ ਵਰਚੂਅਲ ਸਮਾਪਤੀ ਸਮਾਗਮ ਮੌਕੇ ਸੰਤ ਬਾਬਾ ਅਤਰ ਸਿੰਘ ਸਰਕਾਰੀ ਪੌਲੀਟੈਕਨਿਕ ਕਾਲਜ ਬਡਬਰ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ...
ਮਹਿਲ ਕਲਾਂ, 27 ਜਨਵਰੀ (ਅਵਤਾਰ ਸਿੰਘ ਅਣਖੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਵਲੋਂ ਗਣਤੰਤਰ ਦਿਵਸ ਮੌਕੇ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਵਿਰੁੱਧ ਕਿਸਾਨੀ ਸੰਘਰਸ਼ ਦੇ ਹੱਕ 'ਚ ਰੋਸ ਮਾਰਚ ਕੀਤਾ ਗਿਆ | ਅਨਾਜ ਮੰਡੀ ਮਹਿਲ ਕਲਾਂ ਤੋਂ ...
ਇੰਸਪੈਕਟਰ ਨੇ ਦੋਸ਼ਾਂ ਨੂੰ ਨਕਾਰਿਆ ਮਹਿਲ ਕਲਾਂ, 27 ਜਨਵਰੀ (ਤਰਸੇਮ ਸਿੰਘ ਗਹਿਲ)-ਪਿੰਡ ਨਿਹਾਲੂਵਾਲ ਨਾਲ ਸਬੰਧਤ ਵਿਅਕਤੀ ਸਵਰਨਜੀਤ ਸ਼ਰਮਾ ਵਲੋਂ ਸਥਾਨਕ ਫੂਡ ਸਪਲਾਈ ਵਿਭਾਗ ਦੇ ਇੰਸਪੈਕਟਰ ਖ਼ਿਲਾਫ਼ ਬਲਾਕ ਦੇ ਵੱਖ-ਵੱਖ 25 ਪਿੰਡਾਂ ਵਿਚ ਪੰਜਾਬ ਸਰਕਾਰ ਵਲੋਂ ਸਸਤੇ ...
ਭਦੌੜ, 27 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਨਗਰ ਕੌਾਸਲ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਚੋਣ ਅਬਜ਼ਰਵਰ ਦਰਸ਼ਨ ਸਿੰਘ ਬੀਰਮੀ ਨੇ ਅੱਜ ਆਪਣੇ ਚੋਣ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ | ਦਰਸ਼ਨ ਸਿੰਘ ਬੀਰਮੀ ਨੇ ਮੀਟਿੰਗ ਦੌਰਾਨ ਕਿਹਾ ਕਿ ਕਾਂਗਰਸ ਪਾਰਟੀ ...
ਮਹਿਲ ਕਲਾਂ, 27 ਜਨਵਰੀ (ਅਵਤਾਰ ਸਿੰਘ ਅਣਖੀ)-ਟੋਲ ਪਲਾਜ਼ਾ ਮਹਿਲ ਕਲਾਂ ਵਿਖੇ ਚੱਲ ਰਹੇ ਕਿਸਾਨ ਮੋਰਚੇ 'ਚ ਅੱਜ ਪਿੰਡ ਮੂੰਮ ਤੋਂ ਪੁੱਜੀ ਬਰਾਤ ਦਾ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਮਲਕੀਤ ਸਿੰਘ ਮਹਿਲ ਕਲਾਂ ਅਤੇ ਨੰਬਰਦਾਰ ਨਛੱਤਰ ਸਿੰਘ ਸਿੱਧੂ ਦੀ ਅਗਵਾਈ 'ਚ ...
ਸ਼ਹਿਣਾ-ਟੱਲੇਵਾਲ, 27 ਜਨਵਰੀ (ਸੁਰੇਸ਼ ਗੋਗੀ, ਸੋਨੀ ਚੀਮਾ)-ਦਿੱਲੀ ਵਿਖੇ ਚੱਲ ਰਹੇ ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਨੂੰ ਸਿਖ਼ਰਾਂ ਤੱਕ ਪਹੁੰਚਾਉਣ ਲਈ ਵੱਖ-ਵੱਖ ਜਥੇਬੰਦੀਆਂ ਵਲੋਂ ਵੱਖ-ਵੱਖ ਤਰ੍ਹਾਂ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਇਸੇ ਕੜ੍ਹੀ ...
ਔਰਤਾਂ ਨੇ ਸੰਭਾਲੀ ਕਿਸਾਨ ਮੋਰਚੇ ਦੀ ਸਟੇਜ ਮਹਿਲ ਕਲਾਂ, 27 ਜਨਵਰੀ (ਅਵਤਾਰ ਸਿੰਘ ਅਣਖੀ)-ਕਿਸਾਨ ਜਥੇਬੰਦੀਆਂ ਦੇ ਸੱਦੇ ਗਣਤੰਤਰ ਦਿਵਸ ਮੌਕੇ ਬਲਾਕ ਮਹਿਲ ਕਲਾਂ ਦੇ ਅੰਦਰ ਵਿਸ਼ਾਲ ਟਰੈਕਟਰ ਮਾਰਚ ਕਰ ਕੇ ਮੋਦੀ ਸਰਕਾਰ ਵਿਰੁੱਧ ਰੋਸ ਦਾ ਪ੍ਰਗਟਾਵਾ ਕੀਤਾ ਗਿਆ | ...
ਬਰਨਾਲਾ, 27 ਜਨਵਰੀ (ਧਰਮਪਾਲ ਸਿੰਘ)-ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵਲੋਂ ਪਿਛਲੇ 118 ਦਿਨ ਤੋਂ ਚਲਾਏ ਜਾ ਰਹੇ ਸਾਂਝੇ ਕਿਸਾਨ ਮੋਰਚੇ ਨੇ ਬਰਨਾਲਾ ਜ਼ਿਲ੍ਹੇ ਵਿਚ ਪੰਜ ਥਾਈਾ ਟਰੈਕਟਰ ਮਾਰਚ ਕੀਤਾ ਗਿਆ ਅਤੇ ਸ਼ਹਿਰ ਵਾਸੀਆਂ ਨੇ ਕਿਸਾਨਾਂ ਦਾ ਭਰਪੂਰ ਸਾਥ ਦਿੱਤਾ | ...
ਤਪਾ ਮੰਡੀ, 27 ਜਨਵਰੀ (ਪ੍ਰਵੀਨ ਗਰਗ)-ਬੀਤੀ ਰਾਤ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਗੁਰੂ ਨਾਨਕ ਸਕੂਲ ਨਜ਼ਦੀਕ ਇਕ ਕਾਰ ਦੇ ਮਿ੍ਤਕ ਆਵਾਰਾ ਪਸ਼ੂ ਨਾਲ ਟਕਰਾ ਜਾਣ ਕਾਰਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ, ਜਦਕਿ ਚਾਲਕ ਦਾ ਬਚਾਅ ਰਿਹਾ | ਜਾਣਕਾਰੀ ਅਨੁਸਾਰ ਕਾਰ ਚਾਲਕ ...
ਟੱਲੇਵਾਲ, 27 ਜਨਵਰੀ (ਸੋਨੀ ਚੀਮਾ)-ਕੈਬਨਿਟ ਮੰਤਰੀ ਸ: ਬਲਵੀਰ ਸਿੰਘ ਸਿੱਧੂ ਵਲੋਂ ਸਰਕਾਰੀ ਹਾਈ ਸਕੂਲ ਕੈਰੇ ਨੂੰ ਬਤੌਰ ਸਮਾਰਟ ਸਕੂਲ ਦਾ ਦਰਜਾ ਦੇਣ ਦਾ ਉਦਘਾਟਨ ਸ: ਕੇਵਲ ਸਿੰਘ ਢਿੱਲੋਂ ਮੀਤ ਪ੍ਰਧਾਨ ਕਾਂਗਰਸ ਅਤੇ ਹਲਕੇ ਦੇ ਸੇਵਾਦਾਰ ਬੀਬੀ ਹਰਚੰਦ ਕੌਰ ਘਨੌਰੀ ਦੀ ...
ਬਰਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਦੇ ਪ੍ਰਧਾਨ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਸਟੇਟ ਐਵਾਰਡੀ ਸ: ਭੋਲਾ ਸਿੰਘ ਵਿਰਕ 38ਵੀਂ ਵਾਰ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ ਹੋਏ | ਸ: ਵਿਰਕ ਨੇ ਦੱਸਿਆ ਕਿ ਉਨ੍ਹਾਂ ਵਲੋਂ ...
ਤਪਾ ਮੰਡੀ, 27 ਜਨਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਨਗਰ ਕੌਾਸਲ ਚੋਣਾਂ 'ਚ ਕਿਸੇ ਕਿਸਮ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਹ ਚੋਣਾਂ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...
ਟੱਲੇਵਾਲ, 27 ਜਨਵਰੀ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਮਹਾਨ ਸ਼ਹੀਦ ਬਾਬਾ ਮੋਤੀ ਮਹਿਰਾ ਦੀ ਯਾਦ ਵਿਚ ਸਥਾਨ ਬਣਾਉਣ ਹਿਤ ਅੱਜ ਸ਼ਿਵ ਮੰਦਰ ਚੀਮਾ ਨਜ਼ਦੀਕ ਵੱਡਾ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗੁਰਮੀਤ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਸਾਬਕਾ ਸਰਪੰਚ ਬਲਵਿੰਦਰ ਸਿੰਘ ...
ਬਰਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਵਲੋਂ ਗਣਤੰਤਰ ਦਿਵਸ ਦੇ ਸ਼ੁੱਭ ਦਿਹਾੜੇ ਮੌਕੇ ਮੋਗਾ ਬਾਈਪਾਸ, ਬਰਨਾਲਾ ਵਿਖੇ ਬਣੇ 'ਵਾਤਾਵਰਨ ਪਾਰਕ' ਦਾ ਉਦਘਾਟਨ ਕਰ ਕੇ ਜ਼ਿਲ੍ਹਾ ਵਾਸੀਆਂ ਨੂੰ ਸਮਰਪਿਤ ਕੀਤਾ ...
ਲਹਿਰਾਗਾਗਾ, 27 ਜਨਵਰੀ (ਗਰਗ, ਢੀਂਡਸਾ) - ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਲਹਿਰਾਗਾਗਾ ਦੇ ਸਟਾਫ਼ ਨੂੰ ਪਿਛਲੇ 21 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ 'ਤੇ ਕਾਲਜ ਸਟਾਫ਼ ਪਿਛਲੇ 10 ਦਿਨਾਂ ਤੋਂ ਧਰਨੇ ਉੱਪਰ ਬੈਠਾ ਹੈ ਅਤੇ ਅੱਜ ...
ਮੂਣਕ, 27 ਜਨਵਰੀ (ਭਾਰਦਵਾਜ) - ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਬਲਾਕ ਜ਼ਿਲ੍ਹਾ ਅਤੇ ਸੂਬਾ ਪੱਧਰੀ ਚੋਣਾਂ ਦਾ ਐਲਾਨ 21 ਫਰਵਰੀ ਤੋਂ 7 ਮਾਰਚ ਤੱਕ ਹੋਣ ਦੇ ਐਲਾਨ ਉਪਰੰਤ ਚੋਣਾਂ ਦੀ ਤਿਆਰੀ ਸੰਬੰਧੀ ਬਲਾਕ ਮੂਣਕ ਅਤੇ ਲਹਿਰਾਗਾਗਾ ਦੀ ਮੀਟਿੰਗ ਜ਼ਿਲ੍ਹਾ ਜਨਰਲ ...
ਮਲੇਰਕੋਟਲਾ, 27 ਜਨਵਰੀ (ਪਾਰਸ ਜੈਨ) - ਪੰਜਾਬ ਵਕਫ਼ ਬੋਰਡ ਦੇ ਮੈਂਬਰ ਤੇ ਨਗਰ ਕੌਾਸਲ ਮਲੇਰਕੋਟਲਾ ਦੇ ਲੀਗਲ ਐਡਵਾਈਜ਼ਰ ਐਡਵੋਕੇਟ ਇਜਾਜ਼ ਆਲਮ ਮਲੇਰਕੋਟਲਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਨੂੰਨੀ ਵਿਭਾਗ ਦੇ ਚੇਅਰਮੈਨ ਐਡਵੋਕੇਟ ਗੁਰਤੇਜ ਸਿੰਘ ...
ਘਰਾਚੋਂ, 27 ਜਨਵਰੀ (ਘੁਮਾਣ)-ਪਿੰਡ ਸੰਘਰੇੜੀ ਜੋ ਕਿ ਵਿਧਾਨ ਸਭਾ ਹਲਕਾ ਸੁਨਾਮ ਵਿਖੇ ਹਲਕਾ ਇੰਚਾਰਜ, ਨੈਸ਼ਨਲ ਯੂਥ ਕਾਂਗਰਸ ਦੇ ਰਾਸ਼ਟਰੀ ਸਕੱਤਰ ਅਤੇ ਹਿਮਾਚਲ ਪ੍ਰਦੇਸ਼ ਯੂਥ ਕਾਂਗਰਸ ਦੇ ਪ੍ਰਭਾਰੀ ਮੈਡਮ ਦਾਮਨ ਥਿੰਦ ਬਾਜਵਾ ਵਲੋਂ ਪਿੰਡ ਦੇ ਸਰਪੰਚ ਚੇਤਵੰਤ ਸਿੰਘ ...
ਸੁਨਾਮ ਊਧਮ ਸਿੰਘ ਵਾਲਾ, 27 ਜਨਵਰੀ (ਭੁੱਲਰ, ਧਾਲੀਵਾਲ)-ਪਿਛਲੇ ਦਿਨੀਂ ਖੇਡ ਵਿਭਾਗ ਪੰਜਾਬ ਵਲੋਂ ਸੰਗਰੂਰ ਵਿਖੇ ਕਰਵਾਈ ਗਈ ਓਪਨ ਸਟੈਟ ਜੂਨੀਅਰ ਅਥਲੈਟਿਕ ਚੈਪੀਅਨਸਿਪ ਵਿੱਚ ਸੁਨਾਮ ਦੇ ਖਿਡਾਰੀਆਂ ਨੇ ਸਾਨਦਾਰ ਪ੍ਰਦਰਸਨ ਕਰਕੇ ਸ਼ਹਿਰ ਦਾ ਨਾਮ ਚਮਕਾਇਆ ਹੈ | ਕੋਚ ...
ਧਰਮਗੜ੍ਹ, 27 ਜਨਵਰੀ (ਗੁਰਜੀਤ ਸਿੰਘ ਚਹਿਲ) - ਇੰਟਰਨੈਸ਼ਨਲ ਸਿੱਖ ਕੌਾਸਲ ਦੇ ਕੌਮੀ ਪ੍ਰਧਾਨ ਬੀਬੀ ਤਰਵਿੰਦਰ ਕੌਰ ਖ਼ਾਲਸਾ ਨੇ ਪ੍ਰਸਿੱਧ ਰਾਗੀ ਭਾਈ ਜਗਮੇਲ ਸਿੰਘ ਛਾਜਲਾ ਨੂੰ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...
ਭਵਾਨੀਗੜ੍ਹ, 27 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਸ਼ਹਿਰ ਦੇ ਖੇਤਾਂ ਵਿਚ ਪੂਰੀ ਬਿਜਲੀ ਸਪਲਾਈ ਨਾ ਆਉਣ ਅਤੇ ਬਿਜਲੀ ਵਾਰ-ਵਾਰ ਬੰਦ ਕਰਨ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਪਾਵਰਕਾਮ ਦੇ ਦਫ਼ਤਰ ਵਿਖੇ ਪੰਜਾਬ ਸਰਕਾਰ ਅਤੇ ਪਾਵਰਕਾਮ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ...
ਮਲੇਰਕੋਟਲਾ, 27 ਜਨਵਰੀ (ਪਾਰਸ ਜੈਨ) - ਸਥਾਨਕ ਨਦੀਮ ਹੈਲਥ ਕਲੱਬ ਵਿਖੇ ਪਾਵਰ ਲਿਫ਼ਟਿੰਗ ਮੁਕਾਬਲੇ ਕਰਵਾਏ ਗਏ ਜਿਸ ਵਿਚ ਮੁੱਖ ਮਹਿਮਾਨ ਵਜੋਂ ਸਟਾਰ ਇੰਮਪੈਕਟ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਜਨਾਬ ਮੋਬਿਜ਼ ਉਵੈਸ ਨੇ ਸ਼ਮੂਲੀਅਤ ਕੀਤੀ | ਲਿਫਟਰਾਂ ਨੂੰ ਸੰਬੋਧਨ ...
ਸੁਨਾਮ ਊਧਮ ਸਿੰਘ ਵਾਲਾ, 27 ਜਨਵਰੀ (ਰੁਪਿੰਦਰ ਸਿੰਘ ਸੱਗੂ) - ਸੂਬੇ ਅੰਦਰ 14 ਫਰਵਰੀ ਨੰੂ ਹੋਣ ਜਾ ਰਹੀਆਂ ਨਗਰ ਕੌਾਸਲ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦਾ ਐਲਾਨ ਇਕ ਦੋ ਦਿਨਾਂ ਵਿਚ ਕਰ ਦਿੱਤਾ ਜਾਵੇਗਾ | ਇਹ ਵਿਚਾਰ ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਹਰਮਨ ...
ਸੁਨਾਮ ਊਧਮ ਸਿੰਘ ਵਾਲਾ, 27 ਜਨਵਰੀ (ਧਾਲੀਵਾਲ, ਭੁੱਲਰ) - ਭਾਰਤੀ ਜਨਤਾ ਪਾਰਟੀ ਵੱਲੋਂ ਨਗਰ ਕੌਾਸਲ ਚੋਣਾਂ ਲਈ ਨਿਯੁਕਤ ਕੀਤਾ ਚੋਣ ਇੰਚਾਰਜ ਰਮੇਸ ਸਰਮਾ ਨੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਿਸ਼ੀ ਪਾਲ ਖੇਰਾ ਦੀ ਮੌਜੂਦਗੀ ਵਿਚ ਪਾਰਟੀ ਆਗੂਆਂ ਨਾਲ ਚੋਣਾਂ ਸਬੰਧੀ ...
ਮੂਣਕ, 27 ਜਨਵਰੀ (ਵਰਿੰਦਰ ਭਾਰਦਵਾਜ) - ਆਂਗਣਵਾੜੀ ਵਰਕਰਾਂ ਵਲੋਂ ਸੈਂਟਰ ਮੂਣਕ ਮੀਟਿੰਗ ਕੀਤੀ ਗਈ ਜਿਸ ਵਿਚ ਬਲਕਾਰ ਸਿੰਘ ਨੰਬਰਦਾਰ ਅਤੇ ਆਂਗਣਵਾੜੀ ਵਰਕਰਾਂ, ਹੈਲਪਰਾਂ, ਪੀ.ਐਮ. ਔਰਤਾਂ, ਐਨ.ਐਮ. ਔਰਤਾਂ ਅਤੇ ਕਿਸ਼ੋਰੀਆਂ ਆਦਿ ਸ਼ਾਮਲ ਹੋਈਆਂ | ਜਿਸ ਵਿੱਚ ਔਰਤਾਂ ਨੇ ...
ਸੰਗਰੂਰ, 27 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਕਾਸ਼ ਪੁਰਬ ਸ਼ਰਧਾ ਨਾਲ ਮਨਾਇਆ | ਪ੍ਰਭਾਤ-ਫੇਰੀਆਂ, ਨਗਰ ਕੀਰਤਨ ਅਤੇ ਵਿਦਿਆਰਥੀਆਂ ਦੇ ਮੁਕਾਬਲਿਆਂ ਸਮੇਤ ਤਿੰਨ ਰੋਜ਼ਾ ...
ਲਹਿਰਾਗਾਗਾ, 27 ਜਨਵਰੀ (ਗਰਗ, ਢੀਂਡਸਾ) - ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਭੂਸ਼ਣ ਗੋਇਲ ਜੋ ਕਰੀਬ 2 ਸਾਲ ਤੋਂ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਤੋਂ ਨਾਰਾਜ਼ ਚੱਲੇ ਆ ਰਹੇ ਸੀ ਅਤੇ ਪਾਰਟੀ ਦੀ ਕਿਸੇ ਵੀ ਸਰਗਰਮੀ ਵਿਚ ਕੋਈ ਹਿੱਸਾ ਨਹੀਂ ਲੈ ਰਹੇ ...
ਛਾਜਲੀ, 27 ਜਨਵਰੀ (ਕੁਲਵਿੰਦਰ ਸਿੰਘ ਰਿੰਕਾ)-ਪਿੰਡ ਛਾਜਲੀ ਦੀ ਪੰਚਾਇਤ ਵਲੋਂ ਪਿੰਡ ਵਿਚ ਸਾਲਾਂ ਤੋਂ ਅਧੂਰੇ ਪਏ ਕੰਮ ਨੇਪਰੇ ਚਾੜ੍ਹਨ ਦਾ ਕੰਮ ਯੋਜਨਾ ਬੱਧ ਤਰੀਕੇ ਨਾਲ ਚੱਲ ਰਹੇ ਹਨ | ਇਸ ਦੀ ਪਿੰਡ ਵਿਚ ਆਮ ਲੋਕਾਂ ਅਤੇ ਪਿੰਡ ਦੇ ਮੋਹਤਬਰਾਂ ਵਲੋਂ ਸ਼ਲਾਘਾ ਕੀਤੀ ਗਈ ਹੈ ...
ਲੌਾਗੋਵਾਲ, 27 ਜਨਵਰੀ (ਵਿਨੋਦ, ਖੰਨਾ) - ਗੁਰਦੁਆਰਾ ਯਾਦਗਾਰ ਸੰਤ ਅਤਰ ਸਿੰਘ ਪਿੰਡ ਸ਼ੇਰੋਂ ਦੇ ਸਥਾਪਨਾ ਦਿਵਸ ਨੂੰ ਸਮਰਪਿਤ 8 ਰੋਜਾ ਦਸਤਾਰ ਸਿਖਲਾਈ ਕੈਂਪ ਗੁਰਦੁਆਰਾ ਸੰਤ ਅਤਰ ਸਿੰਘ ਸ਼ੇਰੋਂ ਵਿਖੇ ਲਾਇਆ ਗਿਆ | ਜਿਸ ਵਿਚ 140 ਦੇ ਕਰੀਬ ਸਿੱਖਿਆਰਥੀਆਂ ਨੂੰ ਦਸਤਾਰ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX