ਤਾਜਾ ਖ਼ਬਰਾਂ


ਸਿੱਖਾਂ ਨੇ ਖੋਲ੍ਹਿਆ ਭਾਰਤ ਦਾ ਸਭ ਤੋਂ ਵੱਡਾ ਕਿਡਨੀ ਡਾਇਲੈਸਿਸ ਹਸਪਤਾਲ, ਹੋਵੇਗਾ ਮੁਫ਼ਤ ਇਲਾਜ
. . .  18 minutes ago
ਨਵੀਂ ਦਿੱਲੀ, 7 ਮਾਰਚ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ 'ਚ ਅੱਜ ਭਾਰਤ ਦਾ ਸਭ ਤੋਂ ਵੱਡਾ ਕਿਡਨੀ ਡਾਇਲੈਸਿਸ ਹਸਪਤਾਲ ਖੋਲ੍ਹਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ...
ਪ੍ਰਧਾਨ ਮੰਤਰੀ ਮੋਦੀ ਨੇ ਸ਼ਿਲਾਂਗ 'ਚ ਬਣੇ 7500ਵੇਂ ਜਨ ਔਸ਼ਧੀ ਕੇਂਦਰ ਦਾ ਕੀਤਾ ਉਦਘਾਟਨ
. . .  26 minutes ago
ਨਵੀਂ ਦਿੱਲੀ, 7 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜਨ ਔਸ਼ਧੀ ਸਮਾਰੋਹ 'ਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਸ਼ਿਲਾਂਗ 'ਚ ਬਣੇ 7500ਵੇਂ ਜਨ ਔਸ਼ਧੀ ਕੇਂਦਰ ਦਾ ਉਦਘਾਟਨ...
ਲਦਾਖ਼ 'ਚ ਲੱਗੇ ਭੂਚਾਲ ਦੇ ਝਟਕੇ
. . .  44 minutes ago
ਲੇਹ, 7 ਮਾਰਚ- ਲਦਾਖ਼ 'ਚ ਅੱਜ ਸਵੇਰੇ 9.57 ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.7 ਮਾਪੀ ਗਈ। ਇਸ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ ਜਾਨੀ...
11 ਮਾਰਚ ਨੂੰ ਜਲੰਧਰ 'ਚ ਮਨਾਏ ਜਾ ਰਹੇ ਵੈਟਨਰੀ ਇੰਸਪੈਕਟਰ ਦਿਵਸ ਦੀਆਂ ਤਿਆਰੀਆਂ ਮੁਕੰਮਲ -- ਸੱਚਰ,ਮਹਾਜ਼ਨ
. . .  about 1 hour ago
ਪਠਾਨਕੋਟ,7 ਮਾਰਚ (ਚੌਹਾਨ ) ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਵੱਲੋਂ 11 ਮਾਰਚ 2021 ਨੂੰ ਦੇਸ਼ ਭਗਤ ਯਾਦਗਾਰ ਹਾਲ ...
ਪ੍ਰਧਾਨ ਮੰਤਰੀ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਉਂਡ ਵਿਖੇ ਜਨਤਕ ਰੈਲੀ ਨੂੰ ਕਰਨਗੇ ਸੰਬੋਧਨ
. . .  about 2 hours ago
ਨਵੀਂ ਦਿੱਲੀ,07 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਉਂਡ ਵਿਖੇ...
ਜੰਮੂ-ਕਸ਼ਮੀਰ 'ਚ ਲੱਗੇ ਭੁਚਾਲ ਦੇ ਝਟਕੇ
. . .  about 3 hours ago
ਜੰਮੂ-ਕਸ਼ਮੀਰ,07 ਮਾਰਚ- ਜੰਮੂ-ਕਸ਼ਮੀਰ ਦੇ ਡੋਡਾ ਵਿਖੇ ਲੱਗੇ ਭੂਚਾਲ ਦੇ ਝਟਕੇ...
ਬਰਨਾਲਾ : ਇਕ ਸ਼ਰਾਰਤੀ ਨੌਜਵਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ
. . .  about 3 hours ago
ਹੰਡਿਆਇਆ /ਬਰਨਾਲਾ ,7 ਮਾਰਚ (ਗੁਰਜੀਤ ਸਿੰਘ ਖੁੱਡੀ )- ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਖੁਰਦ ਵਿਖੇ ਬੀਤੀ ਸ਼ਾਮ ਨੂੰ ਇਕ ਸ਼ਰਾਰਤੀ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ....
ਅੱਜ ਦਾ ਵਿਚਾਰ
. . .  about 3 hours ago
ਅੱਜ ਦਾ ਵਿਚਾਰ
ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਜ਼ਿਲ੍ਹੇ ’ਚ ਨਾਈਟ ਕਰਫਿਊ ਲਗਾਉਣ ਦੇ ਹੁਕਮ
. . .  1 day ago
ਟਿਕਰੀ ਬਾਰਡਰ ਤੇ ਰੋਸ ਧਰਨੇ ਤੇ ਬੈਠੇ ਪਿੰਡ ਗੰਢੂਆ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਮਾਰਚ (ਰੁਪਿੰਦਰ ਸਿੰਘ ਸੱਗੂ) - ਟਿਕਰੀ ਬਾਰਡਰ ਤੇ ਕਿਸਾਨੀ ਸੰਘਰਸ਼ ਦੇ ਵਿਚ ਗਏ ਪਿੰਡ ਗੰਢੂਆ ਦੇ ਕਿਸਾਨ ਜਨਕ ਸਿੰਘ ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ...
ਭਾਜਪਾ ਨੇ ਪੱਛਮੀ ਬੰਗਾਲ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਨੰਦੀਗ੍ਰਾਮ 'ਤੇ ਟਿੱਕੀਆਂ ਹੁਣ ਤੋਂ ਹੀ ਨਜ਼ਰਾਂ
. . .  1 day ago
ਨਵੀਂ ਦਿੱਲੀ, 6 ਮਾਰਚ - ਭਾਜਪਾ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੀਆਂ 57 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਸਭ ਤੋਂ ਅਹਿਮ ਨਾਮ ਸ਼ੁਭੇਂਦੂ ਅਧਿਕਾਰੀ ਦਾ ਹੈ, ਜੋ ਨੰਦੀਗ੍ਰਾਮ ਤੋਂ ਚੋਣ ਲੜੇਗਾ...
ਮਾਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਫਾਟਕ ਮੈਨ ਦੀ ਮੌਤ
. . .  1 day ago
ਬਹਿਰਾਮ, 6 ਮਾਰਚ {ਨਛੱਤਰ ਸਿੰਘ ਬਹਿਰਾਮ} ਮਾਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਰੇਲਵੇ ਫਾਟਕ ਮੈਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ।ਰੇਲਵੇ ਪੁਲਿਸ ਮਲਾਜਮਾਂ ਅਤੇ ਏ.ਐਸ.ਆਈ...
ਭਾਜਪਾ ਨੇਤਾ ਅਤੇ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਨੇ ਲਵਾਇਆ ਕੋਰੋਨਾ ਦਾ ਟੀਕਾ
. . .  1 day ago
ਮੁੰਬਈ, 6 ਮਾਰਚ- ਭਾਜਪਾ ਨੇਤਾ ਅਤੇ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਨੇ ਅੱਜ ਮੁੰਬਈ ਦੇ ਕੂਪਰ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਪਹਿਲੀ...
ਲੰਬੇ ਅਨੁਭਵਾਂ 'ਚੋਂ ਨਿਕਲਿਆ ਸੀ ਪੰਜਾਬੀ ਪੱਤਰਕਾਰ ਮੇਜਰ ਸਿੰਘ- ਛੋਟੇਪੁਰ
. . .  1 day ago
ਕਲਾਨੌਰ, 6 ਮਾਰਚ (ਪੁਰੇਵਾਲ)-ਪੰਜਾਬੀ ਪੱਤਰਕਾਰੀ 'ਚ ਅਹਿਮ ਨਾਂ ਨਾਲ ਜਾਣੇ ਜਾਂਦੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦਾ ਇਸ ਤਰ੍ਹਾਂ ਬੇਵਕਤ ਚਲੇ ਜਾਣ ਨਾਲ ਸਮਾਜ ਸਮੇਤ ਪੱਤਰਕਾਰੀ ਖੇਤਰ 'ਚ ਵੱਡਾ ਘਾਟਾ...
ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
. . .  1 day ago
ਪਠਾਨਕੋਟ, 6 ਮਾਰਚ (ਸੰਧੂ)- ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ 'ਰੋਜ਼ਾਨਾ ਅਜੀਤ' ਦੇ ਸੀਨੀਅਰ ਸਟਾਫ਼ ਰਿਪੋਰਟਰ ਮੇਜਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ...
ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਇਲਾਕਾ ਲੌਂਗੋਵਾਲ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 6 ਮਾਰਚ (ਸ. ਸ. ਖੰਨਾ, ਵਿਨੋਦ)- 'ਰੋਜ਼ਾਨਾ ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ, ਜਿਨ੍ਹਾਂ ਦੀ ਬੇਵਕਤੀ ਮੌਤ ਹੋ ਜਾਣ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ, ਜਿਨ੍ਹਾਂ 'ਚ...
ਕੋਰੋਨਾ ਕਾਰਨ 6 ਮਾਰਚ ਤੋਂ ਨਵਾਂਸ਼ਹਿਰ 'ਚ ਵੀ ਲੱਗੇਗਾ ਨਾਈਟ ਕਰਫ਼ਿਊ, ਰਾਤੀਂ 11 ਵਜੇ ਤੋਂ ਸਵੇਰੇ 5 ਵਜੇ ਤੱਕ ਦਾ ਹੋਵੇਗਾ ਸਮਾਂ
. . .  1 day ago
ਨਵਾਂਸ਼ਹਿਰ, 6 ਮਾਰਚ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਨਵਾਂਸ਼ਹਿਰ ਜ਼ਿਲ੍ਹੇ 'ਚ ਕੋਵਿਡ-19 (ਕੋਰੋਨਾ ਵਾਇਰਸ) ਦੇ ਕੇਸਾਂ 'ਚ ਮੁੜ ਤੋਂ ਦਿਨ-ਪ੍ਰਤੀ-ਦਿਨ ਹੋ ਰਹੇ ਵਾਧੇ ਦੇ ਮੱਦੇਨਜ਼ਰ ਲੋਕ ਹਿੱਤ...
ਕਿਸਾਨ ਜੀਤ ਸਿੰਘ ਨੱਥੂਵਾਲਾ ਦੇ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਿਆ ਤਾਂ ਪ੍ਰਸ਼ਾਸਨਿਕ ਦਫ਼ਤਰਾਂ ਮੂਹਰੇ ਲਾਸ਼ ਰੱਖ ਕੇ ਕਰਾਂਗੇ ਸੰਘਰਸ਼- ਕਿਸਾਨ ਆਗੂ
. . .  1 day ago
ਨੱਥੂਵਾਲਾ ਗਰਬੀ, 6 ਮਾਰਚ (ਸਾਧੂ ਰਾਮ ਲੰਗੇਆਣਾ)- ਕਿਸਾਨ ਜੀਤ ਸਿੰਘ ਪੁੱਤਰ ਲਾਲ ਸਿੰਘ ਮਿਸਤਰੀ ਵਾਸੀ ਨੱਥੂਵਾਲਾ ਗਰਬੀ, ਜੋ ਬੀਤੀ 1 ਮਾਰਚ ਨੂੰ ਕੁੰਡਲੀ ਬਾਰਡਰ ਦਿੱਲੀ ਵਿਖੇ ਕਿਸਾਨੀ ਹੱਕਾਂ ਲਈ ਲੜਾਈ ਲੜਦਿਆਂ ਸੜਕ...
ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਬਟਾਲਾ, 6 ਮਾਰਚ (ਕਾਹਲੋਂ)- ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ...
ਕੋਰੋਨਾ ਖ਼ਤਮ ਨਹੀਂ ਹੋਇਆ ਅਤੇ ਹੁਣ ਡੇਂਗੂ ਨੇ ਦਿੱਤੀ ਸਰਹੱਦੀ ਖੇਤਰ 'ਚ ਦਸਤਕ
. . .  1 day ago
ਅਜਨਾਲਾ, 6 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਚੀਨ ਦੇ ਵੂਹਾਨ ਸ਼ਹਿਰ ਤੋਂ ਸ਼ੁਰੂ ਹੋ ਕੇ ਵਿਸ਼ਵ ਭਰ 'ਚ ਫੈਲੇ ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦਾ ਕਹਿਰ ਅਜੇ ਖ਼ਤਮ ਨਹੀਂ ਹੋਇਆ ਸੀ ਕਿ ਠੰਢ ਦਾ ਸੀਜ਼ਨ ਖ਼ਤਮ ਹੁੰਦਿਆਂ...
ਬੀਬੀ ਜਗੀਰ ਕੌਰ ਨੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਚਲਾਣੇ 'ਤੇ ਪ੍ਰਗਟਾਇਆ ਦੁੱਖ
. . .  1 day ago
ਅੰਮ੍ਰਿਤਸਰ, 6 ਮਾਰਚ (ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ...
ਪੰਜ ਤੱਤਾਂ 'ਚ ਵਿਲੀਨ ਹੋਏ ਸੀਨੀਅਰ ਪੱਤਰਕਾਰ ਮੇਜਰ ਸਿੰਘ
. . .  1 day ago
ਜਲੰਧਰ, 6 ਮਾਰਚ (ਚਿਰਾਗ਼ ਸ਼ਰਮਾ)- 'ਅਜੀਤ' ਦੇ ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਜੀ ਦਾ ਅੰਤਿਮ ਸਸਕਾਰ ਜਲੰਧਰ ਦੇ ਮਾਡਲ ਟਾਊਨ ਸ਼ਮਸ਼ਾਨਘਾਟ 'ਚ ਕਰ ਦਿੱਤਾ ਗਿਆ। ਇਸ ਮੌਕੇ 'ਅਜੀਤ ਪ੍ਰਕਾਸ਼ਨ ਸਮੂਹ' ਦੇ ਮੁੱਖ...
ਆਮ ਆਦਮੀ ਪਾਰਟੀ ਵਲੋਂ ਵਪਾਰ ਵਿੰਗ ਦੇ ਅਹੁਦੇਦਾਰ ਨਿਯੁਕਤ
. . .  1 day ago
ਚੰਡੀਗੜ੍ਹ, 6 ਮਾਰਚ- ਆਮ ਆਦਮੀ ਪਾਰਟੀ ਵਲੋਂ ਅੱਜ ਪਾਰਟੀ ਦੇ ਵਪਾਰ ਵਿੰਗ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ...
ਵਿਸ਼ਵਾਸ ਮਤ 'ਚ ਇਮਰਾਨ ਖ਼ਾਨ ਦੀ ਸਰਕਾਰ ਦੀ ਜਿੱਤ, ਪੱਖ 'ਚ ਪਈਆਂ 178 ਵੋਟਾਂ
. . .  1 day ago
ਇਸਲਾਮਾਬਾਦ, 6 ਮਾਰਚ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਨੈਸ਼ਨਲ ਅਸੈਂਬਲੀ 'ਚ ਬਹੁਮਤ ਹਾਸਲ ਕਰ ਲਿਆ ਹੈ। ਅਵਿਸ਼ਵਾਸ ਪ੍ਰਸਤਾਵ 'ਤੇ ਅੱਜ ਅਸੈਂਬਲੀ 'ਚ ਹੋਈ ਵੋਟਿੰਗ 'ਚ ਉਨ੍ਹਾਂ ਨੇ ਇਹ...
ਚੌਥੇ ਟੈਸਟ ਮੈਚ 'ਚ ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਅਤੇ 25 ਦੌੜਾਂ ਨਾਲ ਦਿੱਤੀ ਮਾਤ, ਲੜੀ 'ਤੇ 3-1 ਨਾਲ ਕੀਤਾ ਕਬਜ਼ਾ
. . .  1 day ago
ਅਹਿਮਦਾਬਾਦ, 6 ਮਾਰਚ- ਅਹਿਮਦਾਬਾਦ 'ਚ ਖੇਡੇ ਗਏ ਚੌਥੇ ਅਤੇ ਆਖ਼ਰੀ ਟੈਸਟ ਮੈਚ 'ਚ ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਅਤੇ 25 ਦੌੜਾਂ ਨਾਲ ਹਰਾ ਦਿੱਤਾ। ਇੰਗਲੈਂਡ ਦੀ ਦੂਜੀ ਪਾਰੀ 135 ਦੌੜਾਂ 'ਤੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 15 ਮਾਘ ਸੰਮਤ 552
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਜਲੰਧਰ

ਗਣਤੰਤਰ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਅਰੁਣਾ ਚੌਧਰੀ ਨੇ ਲਹਿਰਾਇਆ ਝੰਡਾ

ਜਲੰਧਰ, 27 ਜਨਵਰੀ (ਹਰਵਿੰਦਰ ਸਿੰਘ ਫੁੱਲ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਅੱਜ ਜਲੰਧਰ ਵਾਸੀਆਂ ਨੂੰ 23.44 ਕਰੋੜ ਦਾ ਤੋਹਫ਼ਾ ਦਿੰਦੇ ਹੋਏ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਸ੍ਰੀਮਤੀ ਅਰੁਣਾ ਚੌਧਰੀ ਨੇ ਗਣਤੰਤਰ ਦਿਵਸ ਮੌਕੇ ਸ਼ਹਿਰ ਦੇ ਵਿਕਾਸ ਲਈ ਕਈ ਪ੍ਰਾਜੈਕਟਾਂ ਦਾ ਐਲਾਨ ਕੀਤਾ ਹੈ | ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਇੱਥੇ ਕੌਮੀ ਝੰਡੇ ਤਿਰੰਗੇ ਨੂੰ ਲਹਿਰਾਉਣ ਤੋਂ ਬਾਅਦ ਕੈਬਨਿਟ ਮੰਤਰੀ ਨੇ ਮੰਤਰੀ ਨੇ ਜ਼ਿਲੇ੍ਹ ਲਈ 80 ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ, ਜਿਨ੍ਹਾਂ ਵਿਚ 21.34 ਕਰੋੜ ਰੁਪਏ ਦੀ ਲਾਗਤ ਨਾਲ 64 ਪਿੰਡਾਂ ਵਿਚ ਜਲ ਸਪਲਾਈ ਤੇ ਸੈਨੀਟੇਸ਼ਨ ਪ੍ਰਾਜੈਕਟ, 1.09 ਕਰੋੜ ਰੁਪਏ ਦੀ ਲਾਗਤ ਨਾਲ 14 ਪਿੰਡਾਂ ਵਿਚ ਗਲੀਆਂ, ਖੇਡ ਮੈਦਾਨ, ਪਾਰਕਾਂ ਅਤੇ ਸਟੇਡੀਅਮਾਂ ਦਾ ਨਿਰਮਾਣ ਅਤੇ ਪ੍ਰਤਾਪਪੁਰਾ ਮਾਰਕੀਟ ਵਿਚ 1.01 ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਤੇ ਸੈਨੀਟੇਸ਼ਨ ਕਾਰਜ ਸ਼ਾਮਲ ਹਨ | ਇਸੇ ਤਰ੍ਹਾਂ ਉਨ੍ਹਾਂ ਸਰਕਾਰੀ ਮਿਡਲ ਸਕੂਲ ਖੁਸਰੋਪੁਰ ਨੂੰ ਸਮਾਰਟ ਸਕੂਲ ਵਜੋਂ ਅਪਗ੍ਰੇਡ ਕਰਨ ਦਾ ਵੀ ਐਲਾਨ ਕੀਤਾ | ਇਸ ਮੌਕੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੀ ਮੌਜੂਦ ਸਨ | ਆਪਣੇ ਸੰਬੋਧਨ ਵਿਚ ਮੰਤਰੀ ਨੇ ਕਿਹਾ ਕਿ ਕੈਪਟਨ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ | ਮੰਤਰੀ ਨੇ ਇਸ ਮੌਕੇ ਲੋਕਾਂ ਨੂੰ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਵਿਚ ਪੰਜਾਬੀਆਂ ਵਲੋਂ ਪਾਏ ਵਿਸ਼ਾਲ ਯੋਗਦਾਨ ਦੀ ਯਾਦ ਦਿਵਾਉਂਦਿਆਂ ਕਿਹਾ 80 ਫ਼ੀਸਦੀ ਤੋਂ ਵੱਧ ਲੋਕ ਜਿਹੜੇ ਜਾਂ ਤਾਂ ਸ਼ਹੀਦ ਹੋ ਗਏ, ਜਾਂ ਜਿਨ੍ਹਾਂ ਨੂੰ ਦੇਸ਼ ਨਿਕਾਲ਼ਾ ਦਿੱਤਾ ਗਿਆ ਜਾਂ ਸਾਰੀ ਜ਼ਿੰਦਗੀ ਉਮਰ ਕੈਦ ਕੱਟੀ, ਪੰਜਾਬੀ ਸਨ | ਉਨ੍ਹਾਂ ਕਿਹਾ ਕਿ ਸਾਡੇ ਬਹਾਦਰ ਪੰਜਾਬੀ ਸੈਨਿਕਾਂ ਨੇ ਬਾਹਰੀ ਹਮਲੇ ਤੇ ਅੰਦਰੂਨੀ ਗੜਬੜ ਤੋਂ ਦੇਸ਼ ਦੀ ਅਖੰਡਤਾ ਦੀ ਹਮੇਸ਼ਾ ਰਾਖੀ ਕੀਤੀ | ਸ੍ਰੀਮਤੀ ਚੌਧਰੀ ਨੇ ਕਿਹਾ ਕਿ ਪੰਜਾਬ ਗੁਰੂਆਂ, ਸੰਤਾਂ ਤੇ ਰਿਸ਼ੀਆਂ ਦੀ ਧਰਤੀ ਹੈ ਅਤੇ ਸਾਨੂੰ ਪੰਜਾਬੀਆਂ ਨੂੰ ਆਪਣੇ ਮਹਾਨ ਗੁਰੂਆਂ ਸ੍ਰੀ ਗੁਰੂ ਅਰਜਨ ਦੇਵ, ਸ੍ਰੀ ਗੁਰੂ ਤੇਗ਼ ਬਹਾਦਰ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਆਤਮ-ਬਲਿਦਾਨ ਦੀ ਅਜੇਤੂ ਭਾਵਨਾ ਮਿਲੀ ਹੈ | ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਇਸ ਪਵਿੱਤਰ ਧਰਤੀ 'ਤੇ ਬਹੁਤ ਮਾਣ ਹੈ, ਜਿੱਥੋਂ ਕੂਕਾ ਅੰਦੋਲਨ, ਪਗੜੀ ਸੰਭਾਲ, ਗ਼ਦਰ, ਗੁਰਦੁਆਰਾ ਸੁਧਾਰ, ਬੱਬਰ ਅਕਾਲੀ ਅਤੇ ਆਜ਼ਾਦੀ ਦੇ ਸੰਗਰਾਮ ਦੇ ਹੋਰ ਫ਼ੈਸਲਾਕੁਨ ਅੰਦੋਲਨਾਂ ਦੀ ਅਗਵਾਈ ਕੀਤੀ ਗਈ | ਉਨ੍ਹਾਂ ਕਿਹਾ ਕਿ ਰਾਜ ਸਰਕਾਰ ਸਮਾਜ ਦੇ ਸਾਰੇ ਵਰਗਾਂ ਖ਼ਾਸਕਰ ਗ਼ਰੀਬਾਂ ਅਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ | ਸ੍ਰੀਮਤੀ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਨਜ਼ੂਰ ਕੀਤੀ ਗਈ ਮਾਤਾ ਤਿ੍ਪਤਾ ਮਹਿਲਾ ਯੋਜਨਾ ਰਾਜ ਵਿਚ ਮਹਿਲਾ ਮੁਖੀ ਪਰਿਵਾਰਾਂ ਦੇ ਸਸ਼ਕਤੀਕਰਨ ਲਈ ਇੱਕ ਉਪਰਾਲਾ ਹੈ | ਮਰਦਮਸ਼ੁਮਾਰੀ 2011 ਦੇ ਅਨੁਸਾਰ ਲਗਪਗ 7,96,030 ਘਰਾਂ ਦੀ ਅਗਵਾਈ ਔਰਤਾਂ ਕਰ ਰਹੀਆਂ ਹਨ ਤੇ ਇਸ ਨਵੀਂ ਨੀਤੀ ਦਾ ਉਦੇਸ਼ ਪੰਜਾਬ ਵਿਚ ਮਹਿਲਾ-ਮੁਖੀ ਪਰਿਵਾਰਾਂ (ਡਬਲਿਊ.ਐੱਚ.ਐੱਚ.) ਜਿੱਥੇ ਪਰਿਵਾਰ ਵਿਚ ਕਮਾਉਣ ਤੇ ਫ਼ੈਸਲੇ ਲੈਣ ਵਾਲੀ ਇਕੱਲੀ ਮਹਿਲਾ (ਬਾਲਗ) ਹੈ, ਦਾ ਸਸ਼ਕਤੀਕਰਨ ਕਰਨਾ ਹੈ | ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿਚ ਕਿਸਾਨ ਭਾਈਚਾਰੇ ਦੇ ਹਿਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿਸ ਨੇ ਮੋਦੀ ਸਰਕਾਰ ਵਲੋਂ ਬਣਾਏ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕੀਤਾ ਹੈ | ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਪੜੇ ਲਿਖੇ ਬੇਰੁਜ਼ਗਾਰ ਲੋਕਾਂ ਵਾਸਤੇ ਇੱਕ ਲੱਖ ਨੌਕਰੀਆਂ ਦੇਣ ਦਾ ਐਲਾਨ ਕੀਤਾ ਗਿਆ ਹੈ, ਜਿਨ੍ਹਾਂ ਵਿਚੋਂ 20 ਹਜ਼ਾਰ ਨੌਕਰੀਆਂ 'ਤੇ ਅਮਲ ਸ਼ੁਰੂ ਹੋ ਗਿਆ ਹੈ | ਇਸ ਤੋਂ ਪਹਿਲਾਂ ਮੰਤਰੀ ਨੇ ਆਈ.ਪੀ.ਐੱਸ. ਜਯੋਤੀ ਯਾਦਵ ਦੀ ਅਗਵਾਈ ਵਾਲੀ ਪ੍ਰਭਾਵਸ਼ਾਲੀ ਪਰੇਡ ਤੋਂ ਸਲਾਮੀ ਲਈ, ਜਿਸ ਵਿਚ ਪੰਜਾਬ ਪੁਲਿਸ, ਹੋਮ ਗਾਰਡਜ਼, ਪੀ.ਏ.ਪੀ., ਪੁਲਿਸ ਬੈਂਡ, ਐੱਨ.ਸੀ.ਸੀ., ਭਾਰਤ ਸਕਾਊਟਸ ਅਤੇ ਗਾਈਡ ਦੀਆਂ ਟੁਕੜੀਆਂ ਸ਼ਾਮਲ ਸਨ | ਸਮਾਗਮ ਦੌਰਾਨ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਕਾਰਗੁਜ਼ਾਰੀ ਲਈ ਨਾਮਵਰ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਵਿਧਾਇਕ ਪਰਗਟ ਸਿੰਘ, ਰਜਿੰਦਰ ਬੇਰੀ, ਸੁਸ਼ੀਲ ਕੁਮਾਰ ਰਿੰਕੂ, ਅਵਤਾਰ ਸਿੰਘ ਬਾਵਾ ਹੈਨਰੀ ਅਤੇ ਹਰਦੇਵ ਸਿੰਘ ਲਾਡੀ ਸ਼ੇਰੋ ਵਾਲੀਆ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮਨੋਜ ਅਰੋੜਾ, ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਤੇ ਜਸਬੀਰ ਸਿੰਘ, ਐੱਸ.ਡੀ.ਐੱਮ. ਰਾਹੁਲ ਸਿੰਧੂ ਤੇ ਡਾ. ਜੈ ਇੰਦਰ ਸਿੰਘ ਅਤੇ ਹੋਰ ਮੌਜੂਦ ਸਨ |

ਬੀਬੀ ਪ੍ਰਕਾਸ਼ ਕੌਰ ਪਦਮਸ੍ਰੀ ਲਈ ਨਾਮਜ਼ਦ

ਜਲੰਧਰ, 27 ਜਨਵਰੀ (ਮੇਜਰ ਸਿੰਘ)-ਪਿਛਲੇ ਕਰੀਬ ਚਾਰ ਦਹਾਕੇ ਦੇ ਵੱਧ ਸਮੇਂ ਤੋਂ ਲਾਵਾਰਸ ਤੇ ਮਾਪਿਆਂ ਵਲੋਂ ਧਿਰਕਾਰੀਆਂ ਨਵਜੰਮੀਆਂ ਤੇ ਛੋਟੀਆਂ ਬੱਚੀਆਂ ਦਾ ਪਾਲਣ-ਪੋਸ਼ਣ ਕਰਨ ਲਈ ਯੂਨੀਕ ਹੋਮ ਚਲਾ ਰਹੀ ਸਾਦਗੀ ਤੇ ਨਿਮਰਤਾ ਦੀ ਮੂਰਤ ਬੀਬੀ ਪ੍ਰਕਾਸ਼ ਕੌਰ ਨੂੰ ਭਾਰਤ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਵਲੋਂ 145 ਕੋਵਿਡ ਯੋਧਿਆਂ ਤੇ ਉੱਘੀਆਂ ਸ਼ਖ਼ਸੀਅਤਾਂ ਦਾ ਸਨਮਾਨ

ਤਸਵੀਰਾਂ: ਜੀ. ਪੀ. ਸਿੰਘ ਜਲੰਧਰ, 27 ਜਨਵਰੀ (ਹਰਵਿੰਦਰ ਸਿੰਘ ਫੁੱਲ)-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਅੱਜ ਗਣਤੰਤਰ ਦਿਵਸ ਸਮਾਰੋਹ ਵਿਚ 145 ਕੋਵਿਡ ਯੋਧਿਆਂ ਤੇ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਉੱਘੀਆਂ ਸ਼ਖ਼ਸੀਅਤਾਂ ਨੂੰ ਉਨ੍ਹਾਂ ...

ਪੂਰੀ ਖ਼ਬਰ »

ਜੂਆ ਖੇਡਦੇ ਚਾਰ ਵਿਅਕਤੀ 94 ਹਜ਼ਾਰ ਦੀ ਨਗਦੀ ਸਮੇਤ ਗਿ੍ਫ਼ਤਾਰ

ਜਲੰਧਰ, 27 ਜਨਵਰੀ (ਐਮ.ਐਸ. ਲੋਹੀਆ)-ਥਾਣਾ ਡਵੀਜ਼ਨ ਨੰ. 4 ਦੀ ਪੁਲਿਸ ਨੇ 4 ਵਿਅਕਤੀਆਂ ਨੂੰ ਜੂਆ ਖੇਡਦੇ ਗਿ੍ਫਤਾਰ ਕਰ ਲਿਆ ਹੈ | ਜਿਨ੍ਹਾਂ ਕੋਲੋਂ ਮੌਕੇ ਤੋਂ 94 ਹਜ਼ਾਰ ਦੀ ਨਗਦੀ ਬਰਾਮਦ ਹੋਈ ਹੈ | ਥਾਣਾ ਮੁਖੀ ਸੁਖਦੇਵ ਸਿੰਘ ਨੇ ਜਾਣਕਾਰੀ ਦਿੱਤੀ ਕਿ ਏ.ਐੱਸ.ਆਈ. ਸੁੱਚਾ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ 52 ਸਾਲ ਦੇ ਵਿਅਕਤੀ ਦੀ ਮੌਤ, 31 ਹੋਰ ਮਰੀਜ਼ ਮਿਲੇ

ਜਲੰਧਰ, 27 ਜਨਵਰੀ (ਐੱਮ. ਐੱਸ. ਲੋਹੀਆ) - ਕੋਰੋਨਾ ਪ੍ਰਭਾਵਿਤ 52 ਸਾਲ ਦੇ ਵਿਅਕਤੀ ਕੁਲਵਿੰਦਰ ਸਿੰਘ ਵਾਸੀ ਪਿੰਡ ਹਜ਼ਾਰਾ , ਜਲੰਧਰ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ ਵੱਧ ਕੇ 680 ਪਹੁੰਚ ਗਈ ਹੈ, ਜਦਕਿ 31 ਹੋਰ ਨਵੇਂ ਮਰੀਜ਼ ਮਿਲਣ ਨਾਲ ਜ਼ਿਲ੍ਹੇ 'ਚ ਕੋਰੋਨਾ ...

ਪੂਰੀ ਖ਼ਬਰ »

ਫੈਕਟਰੀ ਮਾਲਕ ਦੇ ਘਰ 'ਚ ਪਏ ਖੇਡਾਂ ਦੇ ਸਾਮਾਨ ਨੂੰ ਲੱਗੀ ਅੱਗ, ਭਾਰੀ ਨੁਕਸਾਨ

ਜਲੰਧਰ, 27 ਜਨਵਰੀ (ਐੱਮ. ਐੱਸ. ਲੋਹੀਆ)-ਖੇਡਾਂ ਦਾ ਸਾਮਾਨ ਬਣਾਉਣ ਵਾਲੀ ਫੈਕਟਰੀ ਦੇ ਮਾਲਕ ਨੇ ਫੈਕਟਰੀ 'ਚ ਚੱਲ ਰਹੇ ਕੰਮ ਕਰਕੇ ਆਪਣੇ ਘਰ ਦੀ ਉਪਰਲੀ ਮੰਜ਼ਿਲ 'ਤੇ ਕੁਝ ਸਾਮਾਨ ਰੱਖਿਆ ਸੀ, ਜਿਸ ਨੂੰ ਅੱਜ ਦੁਪਹਿਰ ਅਚਾਨਕ ਅੱਗ ਲੱਗ ਜਾਣ ਕਰਕੇ ਭਾਰੀ ਨੁਕਸਾਨ ਹੋ ਗਿਆ | ...

ਪੂਰੀ ਖ਼ਬਰ »

ਸੰਘਰਸ਼ ਦੌਰਾਨ ਦਿੱਲੀ ਵਿਖੇ ਸ਼ਹੀਦ ਹੋਏ ਕਿਸਾਨ ਭੁਪਿੰਦਰ ਸਿੰਘ ਦਾ ਬੋਲੀਨਾ 'ਚ ਅੰਤਿਮ ਸੰਸਕਾਰ

ਚੁਗਿੱਟੀ/ਜੰਡੂਸਿੰਘਾ, 27 ਜਨਵਰੀ (ਨਰਿੰਦਰ ਲਾਗੂ)-ਦਿੱਲੀ ਵਿਖੇ ਆਪਣੇ ਹੱਕਾਂ ਲਈ ਕੀਤੇ ਜਾ ਰਹੇ ਸੰਘਰਸ਼ ਦੌਰਾਨ ਸਿਹਤ ਵਿਗੜ ਜਾਣ ਕਾਰਨ ਸ਼ਹੀਦ ਹੋਏ ਪੰਚ ਭੁਪਿੰਦਰ ਸਿੰਘ (52) ਪੁੱਤਰ ਸਰਵਣ ਸਿੰਘ ਪਿੰਡ ਬੋਲੀਨਾ ਦੋਆਬਾ ਦਾ ਬੁੱਧਵਾਰ ਨੂੰ ਪੀੜਤ ਪਰਿਵਾਰਕ ਮੈਂਬਰਾਂ, ...

ਪੂਰੀ ਖ਼ਬਰ »

ਦੁਕਾਨ ਦੇ ਬਾਹਰੋਂ ਐਕਟਿਵਾ ਚੋਰੀ

ਆਦਮਪੁਰ, 27 ਜਨਵਰੀ (ਰਮਨ ਦਵੇਸਰ)-ਆਦਮਪੁਰ ਵਿਚ ਦੁਕਾਨ ਦੇ ਬਾਹਰ ਖੜੀ ਐਕਟਿਵਾ ਚੋਰੀ ਹੋ ਗਈ | ਆਦਮਪੁਰ ਦੇ ਮੁਖ ਮਾਰਗ 'ਤੇ ਦੁਕਾਨ ਕਰਨ ਵਾਲੇ ਹਰਵਿੰਦਰ ਸਿੰਘ ਪੁੱਤਰ ਉਧਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਖੁਰਦਪੁਰ ਨਹਿਰ ਨੇੜੇ ਇੱਕ ਕਰਿਆਨੇ ਦੀ ਦੁਕਾਨ ਤੋਂ ਕੁਝ ...

ਪੂਰੀ ਖ਼ਬਰ »

ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਨਾਲ ਦਹਿਸ਼ਤ ਦਾ ਮਾਹੌਲ

ਸ਼ਾਹਕੋਟ, 27 ਜਨਵਰੀ (ਸੁਖਦੀਪ ਸਿੰਘ)- ਸ਼ਾਹਕੋਟ ਦੇ ਹਨੂੰਮਾਨ ਮੰਦਿਰ ਦੇ ਨਾਲ ਵਾਲੀ ਗਲੀ 'ਚ ਸਬਜ਼ੀ ਵਿਕਰੇਤਾ ਦੇ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ | ਜਾਣਕਾਰੀ ਅਨੁਸਾਰ ਇਹ ਘਟਨਾ 23 ਜਨਵਰੀ ਦੇਰ ਸ਼ਾਮ ਕਰੀਬ 6.58 ...

ਪੂਰੀ ਖ਼ਬਰ »

ਗ਼ੈਰ-ਇਰਾਦਤਨ ਹੱਤਿਆ ਦੇ ਮਾਮਲੇ 'ਚ ਕੈਦ

ਜਲੰਧਰ, 27 ਜਨਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਗੈਰ-ਇਰਾਦਤਨ ਹੱਤਿਆ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਆਨੰਦ ਮੰਡਲ ਪੁੱਤਰ ਥੰਨੂੰ ਮੰਡਲ ਕਿਰਾਏਦਾਰ, ਮਾਡਲ ਟਾਊਨ, ਜਲੰਧਰ ਨੂੰ 5 ਸਾਲ ਦੀ ਕੈਦ ਅਤੇ 1 ਲੱਖ ...

ਪੂਰੀ ਖ਼ਬਰ »

ਮੀਰੀ-ਪੀਰੀ ਵੈੱਲਫ਼ੇਅਰ ਸੇਵਾ ਸੁਸਾਇਟੀ ਨੇ ਗੁ. ਪਾਤਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਕਰਵਾਇਆ ਕੀਰਤਨ ਦਰਬਾਰ

ਚੁਗਿੱਟੀ/ਜੰਡੂਸਿੰਘਾ, 27 ਜਨਵਰੀ (ਨਰਿੰਦਰ ਲਾਗੂ)-ਮੀਰੀ-ਪੀਰੀ ਵੈੱਲਫ਼ੇਅਰ ਸੇਵਾ ਸੁਸਾਇਟੀ ਦੇ ਪ੍ਰਬੰਧਕਾਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੌਥਾ ਮਹਾਨ ਕੀਰਤਨ ਦਰਬਾਰ ਗੁ. ...

ਪੂਰੀ ਖ਼ਬਰ »

ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਨਾਲ ਦਹਿਸ਼ਤ ਦਾ ਮਾਹੌਲ

ਸ਼ਾਹਕੋਟ, 27 ਜਨਵਰੀ (ਸੁਖਦੀਪ ਸਿੰਘ)- ਸ਼ਾਹਕੋਟ ਦੇ ਹਨੂੰਮਾਨ ਮੰਦਿਰ ਦੇ ਨਾਲ ਵਾਲੀ ਗਲੀ 'ਚ ਸਬਜ਼ੀ ਵਿਕਰੇਤਾ ਦੇ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ | ਜਾਣਕਾਰੀ ਅਨੁਸਾਰ ਇਹ ਘਟਨਾ 23 ਜਨਵਰੀ ਦੇਰ ਸ਼ਾਮ ਕਰੀਬ 6.58 ...

ਪੂਰੀ ਖ਼ਬਰ »

26 ਕਾਲੋਨੀਆਂ ਦੀ ਰਹਿੰਦੀ ਫੀਸ ਨਾ ਆਉਣ 'ਤੇ ਹੋਵੇਗੀ ਕਾਨੂੰਨੀ ਕਾਰਵਾਈ

ਜਲੰਧਰ, 27 ਜਨਵਰੀ (ਸ਼ਿਵ)-ਨਗਰ ਨਿਗਮ ਕਮਿਸ਼ਨਰ ਕਰਨੇਸ਼ ਸ਼ਰਮਾ ਦੀ ਪ੍ਰਧਾਨਗੀ ਵਿਚ ਹੋਈ ਸੈਨਸ਼ਨ ਕਮੇਟੀ ਦੀ ਮੀਟਿੰਗ ਵਿਚ ਜਿਥੇ ਪੂਰੇ ਪੈਸੇ ਜਮਾਂ ਕਰਵਾਉਣ ਵਾਲੀਆਂ 6 ਕਾਲੋਨੀਆਂ ਨੂੰ ਨਿਯਮਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਤੇ ਉਥੇ ਰਹਿੰਦੀ ਰਕਮ ਜਮਾਂ ਨਾ ਕਰਵਾਉਣ ...

ਪੂਰੀ ਖ਼ਬਰ »

ਬੇਗਮਪੁਰਾ ਵਿਖੇ ਖੇਡਾਂ ਦਾ ਸਾਮਾਨ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਭਿਆਨਕ ਅੱਗ-90 ਲੱਖ ਦੇ ਕਰੀਬ ਦਾ ਨੁਕਸਾਨ

ਚੁਗਿੱਟੀ/ਜੰਡੂਸਿੰਘਾ, 27 ਜਨਵਰੀ (ਨਰਿੰਦਰ ਲਾਗੂ)-ਪਿੰਡ ਬੇਗਮਪੁਰਾ 'ਚ ਸਥਿਤ ਖੇਡਾਂ ਦਾ ਸਾਮਾਨ ਬਣਾਉਣ ਵਾਲੀ ਇਕ ਫੈਕਟਰੀ 'ਚ ਸੋਮਵਾਰ ਨੂੰ ਦੇਰ ਰਾਤ ਲੱਗੀ ਭਿਆਨਕ ਅੱਗ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ | ਦੱਸਿਆ ਜਾ ਰਿਹਾ ਹੈ ਕਿ ਅੱਗ ਬੁਝਾਊ ਅਮਲੇ ਵਲੋਂ ਮੌਕੇ 'ਤੇ ...

ਪੂਰੀ ਖ਼ਬਰ »

ਕਾਰ ਪਾਰਕਿੰਗ ਫ਼ੀਸ ਨੂੰ ਲੈ ਕੇ ਕਾਂਗਰਸੀ ਕੌਾਸਲਰ ਤੇ ਠੇਕੇਦਾਰ ਦੀ ਬਹਿਸ

ਜਲੰਧਰ, 27 ਜਨਵਰੀ (ਚੰਦੀਪ ਭੱਲਾ)-ਬੁੱਧਵਾਰ ਤਹਿਸੀਲ ਕੰਪਲੈਕਸ ਵਿਖੇ ਕਾਰ ਪਾਰਕਿੰਗ ਦੀ ਪਰਚੀ ਨੂੰ ਲੈ ਕੇ ਕਾਂਗਰਸੀ ਕੌਾਸਲਰ ਮਨਦੀਪ ਜੱਸਲ ਤੇ ਠੇਕੇਦਾਰ ਵਿਚ ਆਪਸੀ ਬਹਿਸ ਹੋ ਗਈ | ਗੱਲ ਵੱਧਣ 'ਤੇ ਥਾਣਾ ਬਾਰਾਦਰੀ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਦੋਹਾਂ ਧਿਰਾਂ ...

ਪੂਰੀ ਖ਼ਬਰ »

ਟਰਾਂਸਪੋਰਟ ਨਗਰ 'ਚ ਐਾਟਰੀ ਫ਼ੀਸ ਸਿਸਟਮ ਲਾਗੂ ਨਹੀਂ ਹੋਣ ਦੇਵਾਂਗੇ - ਟਰਾਂਸਪੋਰਟਰ

ਮਕਸੂਦਾਂ, 27 ਜਨਵਰੀ (ਲਖਵਿੰਦਰ ਪਾਠਕ)-ਟਰਾਂਸਪੋਰਟ ਨਗਰ 'ਚ ਵਿਕਾਸ ਕਾਰਜਾਂ ਉਪਰੰਤ ਐਾਟਰੀ ਫ਼ੀਸ ਸਿਸਟਮ ਦੇ ਚਾਲੂ ਹੋਣ ਦੀਆਂ ਚਰਚਾਵਾਂ ਦੀ ਸੁਗਬੁਗਾਹ ਨਾਲ ਹੀ ਅੱਜ ਫ਼ੀਸ ਸਿਸਟਮ ਦੇ ਵਿਰੋਧ 'ਚ ਟਰਾਂਸਪੋਰਟਰਾਂ ਦੀ ਇਕ ਹੰਗਾਮੀ ਮੀਟਿੰਗ ਟਰਾਂਸਪੋਰਟ ਨਗਰ 'ਚ ਅਕਾਲੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX